ਤਾਜਾ ਖ਼ਬਰਾਂ


2 ਲੱਖ 45 ਹਜ਼ਾਰ 400 ਕਿਊਸਿਕ ਤੱਕ ਪੁੱਜਾ ਸਤਲੁਜ ਦਰਿਆ 'ਚ ਪਾਣੀ ਦਾ ਪੱਧਰ
. . .  about 3 hours ago
ਫਿਲੌਰ, 19 ਅਗਸਤ (ਇੰਦਰਜੀਤ ਚੰਦੜ) – ਸਤਲੁਜ ਅੰਦਰ ਸਵੇਰੇ 11 ਵਜੇ ਛੱਡੇ ਗਏ 2 ਲੱਖ 45 ਹਜ਼ਾਰ ਕਿਊਸਿਕ ਪਾਣੀ ਤੋਂ ਬਾਅਦ ਬਣੇ ਹੜ੍ਹ ਦੇ ਹਾਲਤਾਂ ਤੋਂ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਬੇਹੱਦ ਚੌਕਸੀ ਵਰਤੀ ਜਾ ਰਹੀ ਹੈ। ਦੇਰ ਰਾਤ 11 ਵਜੇ ਦੇ ਕਰੀਬ ਏ.ਡੀ.ਸੀ ਜਲੰਧਰ...
ਫਿਲੌਰ, ਸ਼ਾਹਕੋਟ ਅਤੇ ਨਕੋਦਰ ਵਿਖੇ ਐਨ.ਡੀ.ਆਰ.ਐਫ ਅਤੇ ਐੱਸ.ਡੀ.ਆਰ.ਐਫ ਦੀਆਂ ਕੰਪਨੀਆਂ ਤਾਇਨਾਤ
. . .  1 day ago
ਫਿਲੌਰ 18 ਅਗਸਤ (ਇੰਦਰਜੀਤ ਚੰਦੜ) - ਰੋਪੜ ਹੈੱਡਵਰਕ ਤੋਂ 2,40,000 ਕਿਊਸਿਕ ਪਾਣੀ ਛੱਡੇ ਜਾਣ ਮਗਰੋਂ ਤਣਾਅ ਪੂਰਵਕ ਸਥਿਤੀ ਬਣਨ ਮਗਰੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਐੱਸ.ਐੱਸ.ਪੀ ਨਵਜੋਤ ਸਿੰਘ ਮਾਹਲ ਨੇ ਨੈਸ਼ਨਲ...
ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਵਿਦਿਅਕ ਅਦਾਰਿਆਂ ’ਚ 19 ਅਗਸਤ ਨੂੰ ਛੁੱਟੀ ਦਾ ਐਲਾਨ
. . .  1 day ago
ਨਵਾਂਸ਼ਹਿਰ, 18 ਅਗਸਤ (ਗੁਰਬਖਸ਼ ਮਹੇ) - ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਜ਼ਿਲ੍ਹੇ ’ਚ ਬਰਸਾਤ ਅਤੇ ਹੜ੍ਹਾਂ ਦੇ ਖਤਰਿਆਂ ਦੇ ਮੱਦੇਨਜ਼ਰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਸਮੂਹ...
ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪੁੱਜਾ ਸਤਲੁਜ ਦਰਿਆ 'ਚ ਪਾਣੀ
. . .  1 day ago
ਲਾਡੋਵਾਲ, 18 ਅਗਸਤ- ਭਾਖੜਾ ਡੈਮ ਦੇ ਫਲੱਡ ਗੇਟ ਖੋਲੇ ਜਾਣ ਅਤੇ ਬੀਤੀ ਰਾਤ ਹੋਈ ਬਾਰੀ ਬਰਸਾਤ ਕਾਰਨ ਸਤਲੁਜ ਦਰਿਆ 'ਚ ਪਾਣੀ ਖ਼ਤਰੇ ਦੇ ਨਿਸ਼ਾਨ ਦੇ ਬਿਲਕੁਲ ਨੇੜੇ ਪਹੁੰਚ...
ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਹੈਲਪ ਲਾਈਨ ਨੰਬਰ ਕੀਤੇ ਗਏ ਜਾਰੀ
. . .  1 day ago
ਲਾਡੋਵਾਲ/ਮੇਹਰਬਾਨ, 18 ਅਗਸਤ (ਕਰਮਦੀਪ ਸਿੰਘ)- ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ 2 ਲੱਖ...
19 ਅਗਸਤ ਨੂੰ ਰੂਪਨਗਰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਰਹੇਗੀ ਛੁੱਟੀ
. . .  1 day ago
ਫ਼ਤਿਹਗੜ੍ਹ ਸਾਹਿਬ/ਰੂਪਨਗਰ, 18 ਅਗਸਤ (ਅਰੁਣ ਆਹੂਜਾ)- ਡਿਪਟੀ ਕਮਿਸ਼ਨਰ ਰੂਪਨਗਰ ਡਾ. ਸੁਮੀਤ ਕੁਮਾਰ ਨੇ ਰੂਪਨਗਰ ਜ਼ਿਲ੍ਹੇ 'ਚ ਸਥਿਤ ਸਮੂਹ...
ਡਿਪਟੀ ਕਮਿਸ਼ਨਰ ਦੇ ਯਤਨਾਂ ਨੇ ਪ੍ਰਵਾਸੀ ਮਜ਼ਦੂਰ ਦੀ ਬਚਾਈ ਜਾਨ
. . .  1 day ago
ਨਵਾਂਸ਼ਹਿਰ, 18 ਅਗਸਤ (ਗੁਰਬਖ਼ਸ਼ ਸਿੰਘ ਮਹੇ)- ਰਾਹੋਂ ਮੱਤੇਵਾੜਾ ਪੁਲ ਨਜ਼ਦੀਕ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਤੋਂ ਕਰੀਬ ਇਕ ਕਿੱਲੋਮੀਟਰ ਦੂਰ ਪਾਣੀ ਚ ਪਸ਼ੂਆਂ ਸਮੇਤ ...
ਅਰੁਣ ਜੇਤਲੀ ਦਾ ਹਾਲ ਜਾਣਨ ਏਮਜ਼ ਪਹੁੰਚੇ ਰਾਜਨਾਥ ਸਿੰਘ
. . .  1 day ago
ਨਵੀਂ ਦਿੱਲੀ, 18 ਅਗਸਤ- ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਹਾਲਤ ਨਾਜ਼ੁਕ ਬਣੀ ਹੋਈ...
ਖ਼ਤਰੇ ਦੇ ਨਿਸ਼ਾਨ ਤੋਂ ਟੱਪਿਆ ਸਤਲੁਜ ਦਰਿਆ 'ਚ ਪਾਣੀ, ਪਿੰਡਾਂ 'ਚ ਅਲਰਟ ਜਾਰੀ
. . .  1 day ago
ਮਾਛੀਵਾੜਾ ਸਾਹਿਬ, 18 ਅਗਸਤ (ਸੁਖਵੰਤ ਸਿੰਘ ਗਿੱਲ) - ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ...
ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ 'ਤੇ 20 ਨੂੰ ਸੰਗਰੂਰ ਅਤੇ ਬਰਨਾਲਾ 'ਚ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ, 18 ਅਗਸਤ (ਵਿਕਰਮਜੀਤ ਸਿੰਘ ਮਾਨ)- ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ ਮੌਕੇ 20 ਅਗਸਤ ਦਿਨ ਮੰਗਲਵਾਰ ਨੂੰ ਪੰਜਾਬ ਸਰਕਾਰ ...
ਪਿੰਡਾਂ 'ਚ ਹੜ੍ਹਾਂ ਵਰਗੇ ਬਣੇ ਹਾਲਾਤ
. . .  1 day ago
ਭੜ੍ਹੀ, 18 ਅਗਸਤ (ਭਰਪੂਰ ਸਿੰਘ ਹਵਾਰਾ) - ਪਿੰਡਾਂ ਵਿਚ ਹੜ੍ਹਾਂ ਵਰਗੇ ਹਾਲਾਤ ਬਣੇ ਹੋਏ ਹਨ। ਭਾਰੀ ਬਾਰਸ਼ ਕਾਰਨ ਭੜ੍ਹੀ ਇਲਾਕੇ 'ਚ ਬਹੁਤ ਜ਼ਿਆਦਾ ਪਾਣੀ ਖੇਤਾਂ 'ਚ ਖੜ੍ਹਾ ...
ਸ਼ੇਰ ਸ਼ਾਹ ਸੂਰੀ ਮਾਰਗ 'ਤੇ ਬਣੇ ਪੁਲ ਦੀ ਮਿੱਟੀ ਖੁਰ ਕੇ ਜੀ.ਟੀ. ਰੋਡ ਤੇ ਡਿਗਣੀ ਹੋਈ ਸ਼ੁਰੂ
. . .  1 day ago
ਫ਼ਤਿਹਗੜ੍ਹ ਸਾਹਿਬ, 18 ਅਗਸਤ (ਅਰੁਣ ਆਹੂਜਾ)- ਸ਼ੇਰ ਸ਼ਾਹ ਸੂਰੀ ਮਾਰਗ ਜਿਸ ਦੀ ਜੀ.ਟੀ. ਰੋਡ ਅਤੇ ਨੈਸ਼ਨਲ ਹਾਈਵੇ ਨੰਬਰ.1 ਵਜੋਂ ਵੀ ਜਾਣਿਆ ...
ਸਤਲੁਜ ਦਰਿਆ ਅੰਦਰ ਲੋਕਾਂ ਦੀ 800 ਏਕੜ ਫ਼ਸਲ ਡੁੱਬੀ
. . .  1 day ago
ਸ਼ਾਹਕੋਟ, 18 ਅਗਸਤ (ਸਚਦੇਵਾ, ਬਾਂਸਲ)- ਪੰਜਾਬ ਤੇ ਹਿਮਾਚਲ ਪ੍ਰਦੇਸ਼ 'ਚ ਹੋ ਰਹੀ ਲਗਾਤਾਰ ਬਾਰਸ਼ ਕਾਰਨ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਭਾਖੜਾ ਡੈਮ 'ਚੋਂ ਪਾਣੀ ਛੱਡਣ ਕਾਰਨ ਸ਼ਾਹਕੋਟ ਦੇ...
ਡਿਪਟੀ ਕਮਿਸ਼ਨਰ, ਐੱਸ.ਐੱਸ.ਪੀ, ਵਿਧਾਇਕ ਮੰਗੂਪੁਰ ਵੱਲੋਂ ਬਲਾਚੌਰ ਦੀ ਹਦੂਦ ਅੰਦਰ ਪੈਂਦੇ ਦਰਿਆ ਦਾ ਕੀਤਾ ਦੌਰਾ
. . .  1 day ago
ਬਲਾਚੌਰ, 18 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਦਰਿਆ ਸਤਲੁਜ 'ਚ ਵੱਧ ਰਹੇ ਪਾਣੀ ਦੇ ਪੱਧਰ ਨੂੰ ਦੇਖਦੇ ਹੋਏ ਅੱਜ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਸ਼੍ਰੀ ਵਿਨੇ ਬਬਲਾਨੀ...
ਮੀਂਹ ਦੇ ਪਾਣੀ ਕਾਰਨ ਕਈ ਏਕੜ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ
. . .  1 day ago
ਉਸਮਾਨਪੁਰ, 18 ਅਗਸਤ (ਸੰਦੀਪ ਮਝੂਰ)- ਬੀਤੀ ਰਾਤ ਪਈ ਭਾਰੀ ਬਾਰਸ਼ ਕਾਰਨ ਇਲਾਕੇ ਅਤੇ ਆਸ-ਪਾਸ ਦੇ ਕਈ ਪਿੰਡਾਂ 'ਚ ਝੋਨੇ ਦੀ ਫ਼ਸਲ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਹੋਈ ਸੂਬਾ ਪੱਧਰੀ ਮੀਟਿੰਗ
. . .  1 day ago
ਫਿਲੌਰ ਇਲਾਕੇ ਅੰਦਰ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਬਣਾਏ ਗਏ 18 ਰਿਲੀਫ ਸੈਂਟਰ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਨਾਭਾ ਇਲਾਕੇ ਦਾ ਦੌਰਾ
. . .  1 day ago
ਭੂਟਾਨ ਦੌਰੇ ਤੋਂ ਵਾਪਸ ਭਾਰਤ ਪਰਤੇ ਪ੍ਰਧਾਨ ਮੰਤਰੀ ਮੋਦੀ
. . .  1 day ago
ਉਤਰਾਖੰਡ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਦੀ ਸੰਭਾਵਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਮੱਘਰ ਸੰਮਤ 550

ਪਟਿਆਲਾ

ਪ੍ਰਨੀਤ ਕੌਰ ਵਲੋਂ 'ਪਾਕੀਜ਼ਾ' ਪ੍ਰਾਜੈਕਟ ਦੀ ਸ਼ੁਰੂਆਤ

ਪਟਿਆਲਾ, 17 ਨਵੰਬਰ (ਪਰਗਟ ਸਿੰਘ ਬਲਬੇੜ੍ਹਾ)-ਸਕੂਲੀ ਵਿਦਿਆਰਥਣਾਂ ਤੇ ਔਰਤਾਂ ਨੂੰ ਮਾਂਹਵਾਰੀ ਦੌਰਾਨ ਆਪਣੇ ਸਰੀਰ ਦੀ ਸਾਫ਼ ਸਫ਼ਾਈ ਰੱਖਣ ਸਮੇਤ ਸੈਨਟਰੀ ਨੈਪਕਿਨ ਵਰਤਣ ਲਈ ਜਾਗਰੂਕ ਕਰਨ ਸਬੰਧੀ ਜ਼ਿਲ੍ਹਾ ਪਟਿਆਲਾ ਪ੍ਰਸ਼ਾਸਨ ਵਲੋਂ 'ਪਾਕੀਜ਼ਾ' ਨਾਂਅ ਦੀ ਇੱਕ ...

ਪੂਰੀ ਖ਼ਬਰ »

ਦੇਸ਼ ਦੇ ਫੌਜੀ ਜਰਨੈਲਾਂ ਵਲੋਂ ਕੀਤੇ ਇਸ਼ਾਰੇ ਨੂੰ ਸਮਝਦਿਆਂ ਸਰਕਾਰ ਹੋਵੇ ਮੁਸ਼ਤੈਦ-ਬਾਦਲ

ਪਟਿਆਲਾ, 17 ਨਵੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਦੇਸ਼ ਦੇ ਫੌਜੀ ਜਰਨੈਲਾਂ ਵਲੋਂ ਦਿੱਤੇ ਸਪਸ਼ਟ ਇਸ਼ਾਰੇ ਨੂੰ ਭਾਂਪਦਿਆਂ ਸੂਬਾ ਸਰਕਾਰ ਨੂੰ ਅਜਿਹੇ ਅਨਸਰਾਂ 'ਤੇ ਨੱਥ ਪਾਉਣ ਵੱਲ ਧਿਆਨ ਦੇਣਾ ਚਾਹੀਦਾ ਹੈ ਜੋ ਪੰਜਾਬ ਦੇ ਸ਼ਾਂਤਮਈ ਮਾਹੌਲ ਨੂੰ ਲਾਂਬੂ ਲਾਉਣ ਦੀ ...

ਪੂਰੀ ਖ਼ਬਰ »

ਪੀ.ਯੂ. ਵਿਖੇ ਡਿਸਟੈਂਸ ਐਜੂਕੇਸ਼ਨ ਵਿਭਾਗ ਦੇ ਵਿਦਿਆਰਥੀਆਂ ਵਲੋਂ ਉਪ-ਕੁਲਪਤੀ ਦਫ਼ਤਰ ਅੱਗੇ ਦੂਜੇ ਦਿਨ ਵੀ ਲਗਾਇਆ ਧਰਨਾ

ਪਟਿਆਲਾ, 17 ਨਵੰਬਰ (ਪਰਗਟ ਸਿੰਘ ਬਲਬੇੜ੍ਹਾ)-ਅੱਜ ਪੰਜਾਬੀ ਯੂਨੀਵਰਸਿਟੀ ਵਿਖੇ ਡਿਸਟੈਂਸ ਐਜੂਕੇਸ਼ਨ ਵਿਭਾਗ ਦੇ ਵਿਦਿਆਰਥੀਆਂ ਵਲੋਂ ਉਪ-ਕੁਲਪਤੀ ਦਫ਼ਤਰ ਅੱਗੇ ਦੂਜੇ ਦਿਨ ਵੀ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਗਿਆ | ਧਰਨੇ ਸੰਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਪ੍ਰਨੀਤ ਕੌਰ ਨੇ ਰਾਮ ਪ੍ਰਸਾਦ ਸੇਠ ਪਾਰਕ ਪਟਿਆਲਵੀਆਂ ਦੇ ਸਪੁਰਦ ਕੀਤਾ

ਪਟਿਆਲਾ, 17 ਨਵੰਬਰ (ਜ.ਸ.ਢਿੱਲੋਂ)-ਸਾਬਕਾ ਵਿਦੇਸ਼ ਮੰਤਰੀ ਸ੍ਰੀਮਤੀ ਪ੍ਰਨੀਤ ਕੌਰ ਅੱਜ ਇੱਥੇ ਅਨਾਰਦਾਣਾ ਚੌਕ ਵਿਖੇ ਸਵਰਗੀ ਸ੍ਰੀ ਰਾਮ ਪ੍ਰਸ਼ਾਦ ਸੇਠ ਦੇ ਸੂਰਤ ਰਹਿੰਦੇ ਪਰਿਵਾਰ ਵਲੋਂ ਅਪਣਾਏ ਤੇ ਵਿਕਸਿਤ ਕੀਤੇ ਪਾਰਕ ਨੂੰ ਪਟਿਆਲਵੀਆਂ ਦੇ ਸਪੁਰਦ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਸਨਿਚਵਾਰ ਦੀ ਛੁੱਟੀ ਨੂੰ ਲੈ ਕੇ ਵਕੀਲ ਭਾਈਚਾਰੇ ਨੇ ਕੰਮ ਕਾਜ ਰੱਖਿਆ ਬੰਦ

ਪਟਿਆਲਾ, 17 ਨਵੰਬਰ (ਮਨਦੀਪ ਸਿੰਘ ਖਰੋੜ)-ਸਥਾਨਕ ਕਚਹਿਰੀਆਂ 'ਚ ਵਕੀਲ ਭਾਈਚਾਰੇ ਵਲੋਂ ਮਹੀਨੇ 'ਚ ਹਰ ਸ਼ਨੀਵਾਰ ਨੂੰ ਛੁੱਟੀ ਹੋਣ ਦੀ ਮੰਗ ਨੂੰ ਲੈ ਕੇ ਉਨ੍ਹਾਂ ਵਲੋਂ ਕੰਮ ਕਾਜ ਠੱਪ ਰੱਖਿਆ ਗਿਆ | ਇਸ ਸਬੰਧੀ ਸੰਪਰਕ ਕਰਨ 'ਤੇ ਪਟਿਆਲਾ ਬਾਰ ਐਸੋ. ਦੇ ਪ੍ਰਧਾਨ ਐਡਵੋਕੇਟ ...

ਪੂਰੀ ਖ਼ਬਰ »

ਥਾਪਰ ਇੰਸਟੀਚਿਊਟ ਪਟਿਆਲਾ ਦਾ ਤਿੰਨ ਦਿਨਾ ਸਾਲਾਨਾ ਸਮਾਰੋਹ ਸ਼ੁਰੂ

ਪਟਿਆਲਾ, 17 ਨਵੰਬਰ (ਪਰਗਟ ਸਿੰਘ ਬਲਬੇੜਾ)-ਥਾਪਰ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਾਡ ਟੈਕਨਾਲੋਜੀ ਪਟਿਆਲਾ ਦੀ ਵਿਰਾਸਤ ਸੈਂਟਰਨੇਲੀਆ ਕੌਮੀ-ਤਕਨੀਕੀ ਅਤੇ ਸਭਿਆਚਾਰਕ ਮੇਲਾ ਅੱਜ ਸ਼ੁਰੂ ਹੋ ਗਿਆ ਹੈ ¢ ਪ੍ਰੋਗਰਾਮ ਦੇ ਪ੍ਰਬੰਧਕ ਰਜਨੀਸ਼ ਝਾਹ ਨੇ ਇਸ ਸਬੰਧੀ ...

ਪੂਰੀ ਖ਼ਬਰ »

ਬੋਲੈਰੋ ਗੱਡੀ ਪਲਟਣ ਕਾਰਨ 7 ਜ਼ਖ਼ਮੀ

ਪਟਿਆਲਾ, 17 ਨਵੰਬਰ (ਮਨਦੀਪ ਸਿੰਘ ਖਰੋੜ)-ਪਟਿਆਲਾ ਨਾਭਾ ਰੋਡ 'ਤੇ ਕਲਿਆਣ ਪਿੰਡ ਦੇ ਨੇੜੇ ਇਕ ਬੋਲੈਰੋ ਗੱਡੀ ਦੇ ਸੜਕ 'ਤੇ ਪਲਟਣ ਕਾਰਨ 7 ਜਣੇ ਜ਼ਖ਼ਮੀ ਹੋ ਗਏ | ਇਹ ਸਾਰੇ ਵਿਅਕਤੀ ਸੜਕ 'ਤੇ ਚਿੱਟੀਆਂ ਪੱਟੀਆਂ ਪਾਉਣ ਵਾਲੇ ਸਨ | ਇਨ੍ਹਾਂ 'ਚੋਂ ਭਾਨੂੰ, ਰਵੀ, ਸਾਧਾ ਰਾਮ, ...

ਪੂਰੀ ਖ਼ਬਰ »

ਅਦਾਲਤ ਨੇ ਸ਼ਬਨਮਦੀਪ ਤੇ ਗੁਰਸੇਵਕ ਨੂੰ ਦੋਬਾਰਾ ਪੁਲਿਸ ਰਿਮਾਂਡ 'ਤੇ ਭੇਜਿਆ

ਪਟਿਆਲਾ, 17 ਨਵੰਬਰ (ਮਨਦੀਪ ਸਿੰਘ ਖਰੋੜ)-ਆਈਐਸਆਈ ਹਮਾਇਤ ਪ੍ਰਾਪਤ ਸ਼ਬਨਮਦੀਪ ਸਿੰਘ ਤੇ ਉਸ ਦੇ ਸਾਥੀ ਗੁਰਸੇਵਕ ਸਿੰਘ ਸੇਵਕ ਦਾ ਪੁਲਿਸ ਰਿਮਾਂਡ ਖ਼ਤਮ ਹੋਣ 'ਤੇ ਡੀਐਸਪੀ ਇੰਨਵੈਸਟੀਗੇਸ਼ਨ ਸੁਖਮਿੰਦਰ ਸਿੰਘ ਚੌਹਾਨ ਦੀ ਅਗਵਾਈ ਵਾਲੀ ਪੁਲਿਸ ਟੀਮ ਨੇ ਸਖ਼ਤ ਸੁਰੱਖਿਆ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ 'ਚ ਝੋਨੇ ਦੀ 12 ਲੱਖ 8927 ਮੀਟਰਿਕ ਟਨ ਖ਼ਰੀਦ

ਪਟਿਆਲਾ, 17 ਨਵੰਬਰ (ਜ.ਸ. ਢਿੱਲੋਂ)-ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ 'ਚ ਅੱਜ ਤੱਕ 12 ਲੱਖ 8 ਹਜ਼ਾਰ 975 ਮੀਟਿ੍ਕ ਟਨ ਝੋਨੇ ਦੀ ਆਮਦ ਹੋਈ ਹੈ ਤੇ ਇਸ 'ਚੋਂ 12 ਲੱਖ 8 ਹਜ਼ਾਰ 927 ਮੀਟਿ੍ਕ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ | ਅੱਜ ਜ਼ਿਲ੍ਹੇ ...

ਪੂਰੀ ਖ਼ਬਰ »

ਲੋਕ ਅਦਾਲਤ 'ਚ 130 ਦੇ ਕਰੀਬ ਪੁਰਾਣੇ ਕੇਸਾਂ ਦਾ ਨਿਪਟਾਰਾ

ਪਾਤੜਾਂ, 17 ਨਵੰਬਰ (ਜਗਦੀਸ਼ ਸਿੰਘ ਕੰਬੋਜ)-ਕਾਫ਼ੀ ਸਮੇਂ ਤੋਂ ਲਟਕਦੇ ਆ ਰਹੇ ਮਾਲ ਵਿਭਾਗ ਦੇ ਕੇਸਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਕਾਨੂੰਨੀ ਸੇਵਾ ਪਟਿਆਲਾ ਵਲੋਂ ਸਬ ਡਵੀਜ਼ਨ ਪੱਧਰ 'ਤੇ ਲੋਕ ਅਦਾਲਤਾਂ ਲਾਉਣ ਦੀ ਕੀਤੇ ਗਏ ਫ਼ੈਸਲੇ ਤਹਿਤ ਪਾਤੜਾਂ ਦਾ ਸਬ ਡਵੀਜ਼ਨ ਪੱਧਰ ...

ਪੂਰੀ ਖ਼ਬਰ »

ਗਗਨ ਚੌਕ ਤੋਂ ਲਿਬਰਟੀ ਚੌਕ ਜਾਂਦੀ ਸੜਕ ਨੂੰ ਹੈਰੀਟੇਜ ਰੋਡ ਬਣਾਇਆ ਜਾਵੇਗਾ

ਰਾਜਪੁਰਾ, 17 ਨਵੰਬਰ (ਰਣਜੀਤ ਸਿੰਘ)-ਸਥਾਨਿਕ ਸ਼ਹਿਰ ਵਿਚਲੀ ਗਗਨ ਚੌਾਕ ਤੋਂ ਲੈ ਕੇ ਲਿਬਰਟੀ ਚੌਾਕ ਤੱਕ ਦੀ ਸੜਕ 'ਤੇ ਕਰੋੜਾਂ ਰੁਪਏ ਖ਼ਰਚ ਕੇ ਹੇੈਰੀਟੇਜ਼ ਰੋਡ ਬਣਾਇਆ ਜਾਵੇਗਾ ਤੇ ਇਸ ਦੇ ਨਾਲ ਹੀ ਹਲਕੇ ਦੀਆਂ ਸਾਰੀਆਂ ਲਿੰਕ ਸੜਕਾਂ ਨਵੀਆਂ ਬਣਾ ਕੇ ਜੀ ਟੀ ਰੋਡ ਦੇ ਨਾਲ ...

ਪੂਰੀ ਖ਼ਬਰ »

ਪਟਿਆਲਾ ਫਾਊਾਡੇਸ਼ਨ ਦੇ ਸੜਕ ਪ੍ਰਾਜੈਕਟ ਦਾ ਇਕ ਸਾਲ ਪੂਰਾ

ਪਟਿਆਲਾ, 17 ਨਵੰਬਰ (ਜ.ਸ.ਢਿੱਲੋਂ)-ਪਟਿਆਲਾ ਫਾਉਂਡੇਸਨ ਦੇ 'ਸੜਕ' ਪ੍ਰਾਜੈਕਟ ਦੇ ਪਹਿਲਾ ਸਾਲ ਪੂਰਾ ਹੋਣ 'ਤੇ ਇਕ ਸਲਾਨਾ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ 'ਚ ਬਤੌਰ ਮੁੱਖ ਮਹਿਮਾਨ ਮੁੱਖ ਚੋਣ ਕਮਿਸ਼ਨਰ ਡਾ. ਐਸ. ਕਰੁਣਾਰਾਜੂ ਪਹੰੁਚੇ | ਇਸ ਪ੍ਰਾਜੈਕਟ ਦੇ ਮੁੱਖ ਮਹਿਮਾਨ ...

ਪੂਰੀ ਖ਼ਬਰ »

ਦਯਾ ਬਾਂਗਾ ਨਮਿਤ ਸ੍ਰੀ ਗਰੁੜ ਪੁਰਾਣ ਦੇ ਪਾਠ ਦਾ ਭੋਗ ਅੱਜ


ਨਾਭਾ, 17 ਨਵੰਬਰ (ਕਰਮਜੀਤ ਸਿੰਘ)-ਭਰਤ ਬਾਂਗਾ ਦੇ ਮਾਤਾ ਤੇ ਜਗਦੀਸ਼ ਕੁਮਾਰ ਜੱਗੀ ਦੀ ਸੁਪਤਨੀ ਦਯਾ ਬਾਂਗਾ (62) ਜੋ ਬੀਤੇ ਦਿਨੀਂ ਸੰਖੇਪ ਬਿਮਾਰੀ ਮਗਰੋਂ ਇਸ ਸੰਸਾਰ ਤੋਂ ਸਦਾ ਲਈ ਅਲਵਿਦਾ ਹੋ ਗਏ ਸਨ, ਉਨ੍ਹਾਂ ਨਮਿਤ ਰੱਖੇ ਸ੍ਰੀ ਗਰੁੜ ਪੁਰਾਣ ਦੇ ਪਾਠ ਦਾ ਭੋਗ ਤੇ ਅੰਤਿਮ ਅਰਦਾਸ 18 ਨਵੰਬਰ ਦਿਨ ਐਤਵਾਰ ਨੂੰ ਦੁਲੱਦੀ ਗੇਟ ਵਿਖੇ ਸਥਿਤ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ ਦੁਪਹਿਰ 1 ਤੋਂ 2 ਵਜੇ ਤੱਕ ਹੋਵੇਗੀ | ਇਸ ਮੌਕੇ ਦੁੱਖ ਦੀ ਘੜੀ 'ਚ ਵੱਡੀ ਗਿਣਤੀ 'ਚ ਸਨੇਹੀਆਂ ਤੇ ਰਿਸ਼ਤੇਦਾਰਾਂ ਵਲੋਂ ਵਿਛੜੀ ਆਤਮਾ ਨੂੰ ਸ਼ਰਧਾ ਦੇ ਫੁਲ ਭੇਟ ਕੀਤੇ ਜਾਣਗੇ |


ਖ਼ਬਰ ਸ਼ੇਅਰ ਕਰੋ

ਨੰਬਰਦਾਰ ਯੂਨੀਅਨ ਦੀ ਬੈਠਕ ਹੋਈ

ਦੇਵੀਗੜ੍ਹ, 17 ਨਵੰਬਰ (ਰਾਜਿੰਦਰ ਸਿੰਘ ਮੌਜੀ)-ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਦੁਧਨਸਾਧਾਂ ਦੀ ਅਹਿਮ ਬੈਠਕ ਪ੍ਰਧਾਨ ਕਰਮਜੀਤ ਸਿੰਘ ਇਸਰਹੇੜੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਦੁਧਨਸਾਧਾਂ ਵਿਖੇ ਹੋਈ | ਬੈਠਕ ਦੀ ਕਾਰਵਾਈ ਸ਼ੁਰੂ ਕਰਨ ਤੋਂ ਪਹਿਲਾਂ ਹਾਜ਼ਰ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਰੈਲੀ ਕੱਢੀ

ਦੇਵੀਗੜ੍ਹ, 17 ਨਵੰਬਰ (ਰਾਜਿੰਦਰ ਸਿੰਘ ਮੌਜੀ)-ਕਲਗ਼ੀਧਰ ਟਰੱਸਟ ਬੜੂ ਸਾਹਿਬ ਵਲੋਂ ਚਲਾਈ ਜਾ ਰਹੀ ਅਕਾਲ ਅਕੈਡਮੀ ਪਿੰਡ ਭੁਸਲਾ ਦੇ ਵਿਦਿਆਰਥੀਆਂ ਵਲੋਂ ਪਿ੍ੰਸੀਪਲ ਗੁਰਜੀਤ ਕੌਰ ਦੀ ਪ੍ਰੇਰਨਾ ਸਦਕਾ ਨਸ਼ਿਆਂ ਵਿਰੁੱਧ ਰੈਲੀ ਕੱਢੀ ਗਈ | ਜਿਸ ਨੂੰ ਗੁਹਲਾ ਦੇ ਡੀ.ਐਸ.ਪੀ. ...

ਪੂਰੀ ਖ਼ਬਰ »

ਯੰਗ ਫਾਰਮਰਜ਼ ਪਬਲਿਕ ਸਕੂਲ ਭਾਦਸੋਂ 'ਚ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ

ਭਾਦਸੋਂ, 17 ਨਵੰਬਰ (ਪਰਦੀਪ ਦੰਦਰਾਲ਼ਾ)-ਸ਼ਹਿਰ ਦੀ ਪ੍ਰਸਿੱਧ ਸਿੱਖਿਆ ਸੰਸਥਾ ਯੰਗ ਫਾਰਮਰਜ਼ ਪਬਲਿਕ ਹਾਈ ਸਕੂਲ ਭਾਦਸੋਂ 'ਚ ਸਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ ਜਿਸ 'ਚ ਸਕੂਲ ਦੇ ਵਿਦਿਆਰਥੀਆਂ ਨੇ ਪ੍ਰੋਗਰਾਮ ਦੀ ਸ਼ੁਰੂਆਤ ਧਾਰਮਿਕ ਸ਼ਬਦ ਨਾਲ ਕੀਤੀ | ਉਸ ਤੋਂ ...

ਪੂਰੀ ਖ਼ਬਰ »

ਆਦਰਸ਼ ਸਕੂਲ 'ਚ ਸਾਲਾਨਾ ਸੱਭਿਆਚਾਰਕ ਸਮਾਗਮ ਕਰਵਾਇਆ

ਦੇਵੀਗੜ੍ਹ, 15 ਨਵੰਬਰ (ਰਾਜਿੰਦਰ ਸਿੰਘ ਮੌਜੀ)-ਦੇਵੀਗੜ੍ਹ ਇਲਾਕੇ ਦੇ ਆਦਰਸ਼ ਪਬਲਿਕ ਸਕੂਲ ਮੁਖਮੈਲਪੁਰ ਦਾ ਸਲਾਨਾ ਸਮਾਗਮ ਨਿਰਦੇਸ਼ਕ ਸ਼ਿੰਗਾਰ ਸਿੰਘ ਦੀ ਦੇਖ ਰੇਖ ਹੇਠ ਕਰਵਾਇਆ ਗਿਆ | ਜਿਸ ਦਾ ਉਦਘਾਟਨ ਮੱਖਣ ਸਿੰਘ ਲੁਬਾਣਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਖੰਨਾ ...

ਪੂਰੀ ਖ਼ਬਰ »

ਹਲਕਾ ਸਨੌਰ ਦੇ ਸਾਰੇ ਰਜਵਾਹੇ 100 ਕਰੋੜ ਨਾਲ ਹੋਣਗੇ ਜਲਦ ਪੱਕੇ -ਵਿਧਾਇਕ ਚੰਦੂਮਾਜਰਾ

ਦੇਵੀਗੜ੍ਹ, 17 ਨਵੰਬਰ (ਮੁਖ਼ਤਿਆਰ ਸਿੰਘ ਨੌਗਾਵਾਂ)-ਪਟਿਆਲਾ ਜ਼ਿਲੇ੍ਹ ਦੇ ਵਿਧਾਨ ਸਭਾ ਹਲਕੇ ਸਨੌਰ ਤੋਂ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਪਿਛਲੇ ਦਿਨੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਦਿੱਲੀ ਵਿਖੇ ਮਿਲੇ ਹਨ ਤੇ ਉਨ੍ਹਾਂ ਨਾਲ ਕਈ ਮਸਲਿਆਂ 'ਤੇ ...

ਪੂਰੀ ਖ਼ਬਰ »

ਪੰਜਾਬ ਸਕੂਲ ਖੇਡਾਂ 'ਚ ਜਸਨਾਜ ਸਿੱਧੂ ਨੇ ਰਚਿਆ ਸੁਨਹਿਰੀ ਇਤਿਹਾਸ

ਪਟਿਆਲਾ, 17 ਨਵੰਬਰ (ਚਹਿਲ)-ਸ਼ਾਹੀ ਸ਼ਹਿਰ ਦੀ ਬੈਸਟ ਸ਼ੂਟਰਜ਼ ਅਕੈਡਮੀ ਦੇ ਨਿਸ਼ਾਨੇਬਾਜ਼ਾਂ ਨੇ 64ਵੀਂਆਂ ਪੰਜਾਬ ਸਕੂਲ ਖੇਡਾਂ ਦੇ ਨਿਸ਼ਾਨੇਬਾਜ਼ੀ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ ਰੂਪਨਗਰ ਵਿਖੇ ਹੋਏ ਉਕਤ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀ ਨੌਜਵਾਨੀ ਨੂੰ ਸੰਭਾਲਣ ਦਾ ਬੀੜਾ ਉਠਾਇਆ-ਪ੍ਰਨੀਤ ਕੌਰ

ਪਟਿਆਲਾ, 17 ਨਵੰਬਰ (ਜ.ਸ.ਢਿੱਲੋਂ)-ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪ੍ਰਨੀਤ ਕੌਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀ ਨੌਜਵਾਨੀ ਨੂੰ ਹਰ ਪੱਖੋਂ ਸੰਭਾਲਣ ਦਾ ਬੀੜਾ ਉਠਾਇਆ ਹੈ, ਜਿਸ ਲਈ ਪਹਿਲਾਂ ਉਨ੍ਹਾਂ ਨੇ ਸੂਬੇ 'ਚੋਂ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ 'ਉਡਾਨ-2018' ਮੀਡੀਆ ਫੈਸਟੀਵਲ 'ਚੋਂ ਓਵਰਆਲ ਟਰਾਫ਼ੀ ਜਿੱਤੀ

ਪਟਿਆਲਾ, 17 ਨਵੰਬਰ (ਪਰਗਟ ਸਿੰਘ ਬਲਬੇੜ੍ਹਾ)-ਸੈਂਟਰ ਫਾਰ ਐਡਵਾਂਸਡ ਮੀਡੀਆ ਸਟੱਡੀਜ਼, ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਵਿਦਿਆਰਥੀਆਂ ਵਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਕਰਵਾਏ ਗਏ 'ਉਡਾਨ-2018' ਮੀਡੀਆ ਫੈਸਟੀਵਲ 'ਚੋਂ 'ਓਵਰਆਲ ਟਰਾਫ਼ੀ' ਜਿੱਤ ਕੇ ਇਤਿਹਾਸ ਸਿਰਜ ...

ਪੂਰੀ ਖ਼ਬਰ »

ਬਾਪੂ ਕਰਤਾਰ ਸਿੰਘ ਧਾਲੀਵਾਲ ਦੀ ਯਾਦ 'ਚ ਹੋਏ ਸਮਾਗਮ 'ਚ ਪੁੱਜੀਆਂ ਹਜ਼ਾਰਾਂ ਸੰਗਤਾਂ

ਪਟਿਆਲਾ, 17 ਨਵੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਨੇ ਬਹੁਤ ਹੀ ਕਾਲੇ ਦਿਨ ਦੇਖੇ ਹਨ ਇਸ ਲਈ ਪੰਜਾਬ ਅੰਦਰ ਸ਼ਾਂਤੀ ਤੇ ਸਦਭਾਵਨਾ ਵਾਲਾ ਮਾਹੌਲ ਕਾਇਮ ਕਰਨ ਲਈ ਸਾਰੀਆਂ ਧਿਰਾਂ ਨੂੰ ਰਾਜਨੀਤੀ ਛੱਡ ਕੇ ਅੱਗੇ ਆਉਣਾ ਚਾਹੀਦਾ ਹੈ | ਇਹ ਗੱਲ ਪੰਜਾਬ ਦੇ ਸਾਬਕਾ ਮੁੱਖ ...

ਪੂਰੀ ਖ਼ਬਰ »

ਮਨਰੇਗਾ ਤਹਿਤ ਪਿੰਡ ਸਹਾਲ ਤੋਂ ਫਰੀਦਪੁਰ ਜੱਟਾਂ ਸੜਕ ਦੀ ਸਫ਼ਾਈ ਕੀਤੀ

ਘਨੌਰ, 17 ਨਵੰਬਰ (ਬਲਜਿੰਦਰ ਸਿੰਘ ਗਿੱਲ)-ਸਥਾਨਕ ਹਲਕੇ ਵਿਖੇ ਚੱਲ ਰਹੇ ਮਨਰੇਗਾ ਕਾਰਜਾਂ ਦੇ ਨਿਰੀਖਣ ਲਈ ਵਿਧਾਇਕ ਮਦਨ ਲਾਲ ਜਲਾਲਪੁਰ ਵਲੋਂ ਚੁੱਕੇ ਜਾ ਰਹੇ ਕਦਮਾਂ ਦੇ ਨਤੀਜੇ ਸਾਹਮਣੇ ਆਉਣ ਲੱਗੇ ਹਨ | ਮਨਰੇਗਾ ਕਰਮਚਾਰੀਆਂ ਵਲੋਂ ਪਿੰਡਾਂ 'ਚ ਸਾਫ਼-ਸਫ਼ਾਈ ਦਾ ਕੰਮ ...

ਪੂਰੀ ਖ਼ਬਰ »

ਬਠਿੰਡਾ ਤੇ ਅੰਮਿ੍ਤਸਰ ਵਿਖੇ ਅੱਜ ਗਰਜਣਗੇ ਠੇਕਾ ਆਧਾਰਿਤ ਅਧਿਆਪਕ

ਪਟਿਆਲਾ, 17 ਨਵੰਬਰ (ਪਰਗਟ ਸਿੰਘ ਬਲਬੇੜ੍ਹਾ)-ਆਪਣੀਆਂ ਮੰਗਾਂ ਨੂੰ ਲੈਕੇ ਪੰਜਾਬ ਸਰਕਾਰ ਦੇ ਵਿਰੁੱਧ ਖੜੀ ਹੋਈ ਠੇਕਾ ਆਧਾਰਿਤ ਅਧਿਆਪਕ ਲਹਿਰ ਦਾ ਪੱਕਾ ਮੋਰਚਾ ਅੱਜ ਆਪਣੇ 42ਵੇਂ ਦਿਨ 'ਚ ਸ਼ਾਮਿਲ ਹੋ ਗਿਆ¢ ਇਸ ਦੌਰਾਨ ਸਾਂਝਾ ਅਧਿਆਪਕ ਮੋਰਚੇ ਦੀ ਸੂਬਾ ਕਮੇਟੀ ਦੀ ਇਕ ...

ਪੂਰੀ ਖ਼ਬਰ »

57 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ, ਪਰਚਾ ਦਰਜ

ਰਾਜਪੁਰਾ, 17 ਨਵੰਬਰ (ਰਣਜੀਤ ਸਿੰਘ, ਜੀ.ਪੀ. ਸਿੰਘ)-ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ 57 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਥਾਣਾ ਸਿਟੀ ਇੰਚਾਰਜ ਗੁਰਚਰਨ ਸਿੰਘ ਦੀਆਂ ਹਦਾਇਤਾਂ 'ਤੇ ਚੌਕੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX