ਤਾਜਾ ਖ਼ਬਰਾਂ


ਪੰਜਾਬ 'ਚ 10 ਸਤੰਬਰ ਤੱਕ ਭਾਰੀ ਮੀਂਹ ਦੀ ਨਹੀਂ ਕੋਈ ਸੰਭਾਵਨਾ
. . .  9 minutes ago
ਚੰਡੀਗੜ੍ਹ, 21 ਅਗਸਤ (ਵਿਕਰਮਜੀਤ ਸਿੰਘ ਮਾਨ)- ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੌਸਮ ਵਿਭਾਗ ਅਤੇ ਬੀ. ਬੀ. ਐੱਮ. ਬੀ ਦੇ ਅਧਿਕਾਰੀਆਂ ਨੇ ਸਾਂਝੇ ਤੌਰ 'ਤੇ ਕਿਹਾ ਕਿ 10 ਸਤੰਬਰ ਤੱਕ ਪੰਜਾਬ 'ਚ ਭਾਰੀ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ।...
ਅਬੋਹਰ ਦੀ ਅਨਾਜ ਮੰਡੀ 'ਚ ਚਿੱਟੇ ਸੋਨੇ ਦੀ ਖ਼ਰੀਦ ਸ਼ੁਰੂ
. . .  30 minutes ago
ਅਬੋਹਰ, 21 ਅਗਸਤ (ਕੁਲਦੀਪ ਸਿੰਘ ਸੰਧੂ)- ਉੱਤਰੀ ਭਾਰਤ ਦੀਆਂ ਪ੍ਰਮੁੱਖ ਕਾਟਨ ਮੰਡੀਆਂ 'ਚੋਂ ਇੱਕ ਅਬੋਹਰ ਵਿਖੇ ਨਰਮੇ ਦੀ ਖ਼ਰੀਦ ਸ਼ੁਰੂ ਹੋ ਗਈ ਹੈ। ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਚੌਧਰੀ ਸੰਦੀਪ ਕੁਮਾਰ ਜਾਖੜ ਨੇ ਅੱਜ ਸਥਾਨਕ ਅਨਾਜ ਮੰਡੀ 'ਚ ਨਰਮੇ...
ਅਗਲੇ ਦਿਨਾਂ ਦੌਰਾਨ ਵੀ ਬੰਦ ਰਹਿਣਗੇ ਸ਼ਾਹਕੋਟ ਦੇ ਸਕੂਲ
. . .  40 minutes ago
ਸ਼ਾਹਕੋਟ, 21 ਅਗਸਤ (ਸੁਖਦੀਪ ਸਿੰਘ)- ਸਤਲੁਜ ਦਰਿਆ 'ਚ ਬਣੀ ਹੜ੍ਹਾਂ ਦੀ ਗੰਭੀਰ ਸਥਿਤੀ ਨੂੰ ਦੇਖਦਿਆਂ ਪ੍ਰਸ਼ਾਸਨ ਨੇ ਸਬ-ਡਿਵੀਜ਼ਨ ਸ਼ਾਹਕੋਟ ਦੇ ਸਕੂਲ ਅਗਲੇ ਦਿਨਾਂ ਦੌਰਾਨ ਵੀ ਬੰਦ ਰੱਖਣ ਦਾ ਫ਼ੈਸਲਾ ਲਿਆ ਹੈ। ਐੱਸ. ਡੀ. ਐੱਮ. ਸ਼ਾਹਕੋਟ ਡਾ. ਚਾਰੂਮਿਤਾ ਨੇ...
ਕਾਂਗੜ ਵਲੋਂ ਕੀਤਾ ਜਾਵੇਗਾ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  52 minutes ago
ਸੁਲਤਾਨਪੁਰ ਲੋਧੀ, 21 ਅਗਸਤ (ਜਗਮੋਹਨ ਸਿੰਘ ਥਿੰਦ,ਨਰੇਸ਼, ਹੈਪੀ)- ਪੰਜਾਬ ਦੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਬਲਾਕ ਸੁਲਤਾਨਪੁਰ ਲੋਧੀ ਦੇ ਹੜ੍ਹ ਤੋਂ ਪ੍ਰਭਾਵਿਤ ਪਿੰਡਾਂ ਦਾ ਕੁਝ ਦੇਰ ਬਾਅਦ ਦੌਰਾ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ...
ਸੁਲਤਾਨਪੁਰ ਲੋਧੀ : ਪਿੰਡ ਭਰੋਆਣਾ ਨੇੜੇ ਧੁੱਸੀ ਬੰਨ੍ਹ 'ਚ ਪਿਆ ਪਾੜ
. . .  1 minute ago
ਸੁਲਤਾਨਪੁਰ ਲੋਧੀ, 21 ਅਗਸਤ (ਜਗਮੋਹਨ ਸਿੰਘ ਥਿੰਦ, ਨਰੇਸ਼, ਹੈਪੀ)- ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡ ਭਰੋਆਣਾ ਨੇੜੇ ਧੁੱਸੀ ਬੰਨ੍ਹ 'ਚ ਅੱਜ ਤਿੰਨ ਥਾਵਾਂ 'ਤੇ ਪਾੜ ਪੈ ਗਿਆ। ਇਸ ਕਾਰਨ ਇੱਥੇ ਸੈਂਕੜੇ ਏਕੜ ਝੋਨੇ ਦੀ ਫ਼ਸਲ ਪਾਣੀ 'ਚ ਡੁੱਬ ਗਈ। ਪ੍ਰਸ਼ਾਸਨ...
ਉਤਰਾਖੰਡ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਰਾਹਤ ਸਮਗਰੀ ਲਿਜਾ ਰਿਹਾ ਹੈਲੀਕਾਪਟਰ ਹਾਦਸਾਗ੍ਰਸਤ
. . .  37 minutes ago
ਦੇਹਰਾਦੂਨ, 21 ਅਗਸਤ- ਉਤਰਾਖੰਡ ਦੇ ਉਤਰਕਾਸ਼ੀ ਜ਼ਿਲ੍ਹੇ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਰਾਹਤ ਸਮਗਰੀ ਲਿਜਾ ਰਿਹਾ ਇੱਕ ਹੈਲੀਕਾਪਟਰ ਅੱਜ ਹਾਦਸਾਗ੍ਰਸਤ ਹੋ ਗਿਆ। ਪ੍ਰਾਪਤ ਜਾਣਕਾਰੀ ਮੁਤਾਬਕ ਇਹ ਹੈਲੀਕਾਪਟਰ ਮੋਰੀ ਤੋਂ ਮੋਲਦੀ ਇਲਾਕੇ ਵੱਲ...
ਫੌਜ ਨੇ ਹੈਲੀਕਾਪਟਰਾਂ ਦੀ ਮਦਦ ਨਾਲ ਸ਼ਾਹਕੋਟ ਦੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਪਹੁੰਚਾਇਆ ਰਸਦ-ਪਾਣੀ
. . .  about 1 hour ago
ਜਲੰਧਰ, 21 ਅਗਸਤ (ਚੰਦੀਪ)- ਸ਼ਾਹਕੋਟ ਸਬ ਡਿਵੀਜ਼ਨ ਦੇ ਹੜ੍ਹ ਪ੍ਰਭਾਵਿਤ 18 ਪਿੰਡਾਂ 'ਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਭਾਰਤੀ ਹਵਾਈ ਫੌਜ ਦੀ ਮਦਦ ਨਾਲ ਹੈਲੀਕਾਪਟਰਾਂ ਰਾਹੀਂ 36000 ਪਰੌਂਠੇ ਤੇ ਪਾਣੀ ਦੀਆਂ ਬੋਤਲਾਂ ਅਤੇ ਸੁੱਕੇ ਰਾਸ਼ਣ...
ਲੋਹੀਆਂ ਖ਼ਾਸ : ਹੜ੍ਹ ਪੀੜਤਾਂ ਦੇ ਬਚਾਅ ਕਾਰਜਾਂ 'ਚ ਤੇਜ਼ੀ
. . .  about 1 hour ago
ਲੋਹੀਆਂ ਖ਼ਾਸ, 21 ਅਗਸਤ (ਬਲਵਿੰਦਰ ਸਿੰਘ ਵਿੱਕੀ)- ਸਤਲੁਜ ਦਰਿਆ ਦੀ ਮਾਰ ਹੇਠ ਆਏ ਸਬ ਤਹਿਸੀਲ ਲੋਹੀਆਂ ਦੇ ਵੱਖ-ਵੱਖ ਪਿੰਡਾਂ ਅੰਦਰ ਪਾਣੀ ਦਾ ਪੱਧਰ ਭਾਵੇਂ ਪਹਿਲਾਂ ਨਾਲੋਂ ਕੁਝ ਘੱਟ ਹੋ ਰਿਹਾ ਹੈ ਪਰ ਅਜੇ ਵੀ ਦਰਿਆ ਦਾ ਪਾਣੀ ਬੰਨ੍ਹ ਟੁੱਟਣ ਕਾਰਨ ਯੂਸਫ਼ਪੁਰ...
ਈ. ਡੀ. ਨੇ ਚਿਦੰਬਰਮ ਵਿਰੁੱਧ ਜਾਰੀ ਕੀਤਾ ਲੁੱਕਆਊਟ ਨੋਟਿਸ
. . .  about 1 hour ago
ਨਵੀਂ ਦਿੱਲੀ, 21 ਅਗਸਤ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਵਿਰੁੱਧ ਲੁੱਕਆਊਟ ਨੋਟਿਸ ਜਾਰੀ...
ਯੋਗੀ ਮੰਤਰੀ ਮੰਡਲ ਦਾ ਪਹਿਲਾ ਵਿਸਥਾਰ, 23 ਮੰਤਰੀਆਂ ਨੇ ਚੁੱਕੀ ਸਹੁੰ
. . .  about 2 hours ago
ਲਖਨਊ, 21 ਅਗਸਤ- ਉੱਤਰ ਪ੍ਰਦੇਸ਼ ਸਰਕਾਰ 'ਚ 23 ਵਿਧਾਇਕਾਂ ਨੇ ਮੰਤਰੀ ਦੇ ਰੂਪ 'ਚ ਸਹੁੰ ਚੁੱਕੀ ਹੈ। ਸਾਲ 2017 'ਚ ਯੋਗੀ ਆਦਿਤਿਆਨਾਥ ਸਰਕਾਰ ਦੇ ਗਠਨ ਤੋਂ ਬਾਅਦ ਪਹਿਲੇ ਕੈਬਨਿਟ ਵਿਸਥਾਰ 'ਚ ਛੇ ਵਿਧਾਇਕਾਂ ਨੂੰ ਕੈਬਨਿਟ ਮੰਤਰੀ ਦੇ ਰੂਪ 'ਚ ਸਹੁੰ...
ਜਬਰ ਜਨਾਹ ਦਾ ਸ਼ਿਕਾਰ ਹੋਈ 65 ਸਾਲਾ ਮੰਦਬੁੱਧੀ ਔਰਤ ਦੀ ਮੌਤ
. . .  about 2 hours ago
ਤਲਵੰਡੀ ਸਾਬੋ, 21 ਅਗਸਤ (ਰਣਜੀਤ ਸਿੰਘ ਰਾਜੂ)- ਬੀਤੇ ਦਿਨ ਪਿੰਡ ਨੰਗਲਾ 'ਚ ਇੱਕ ਨੌਜਵਾਨ ਵਲੋਂ ਜਬਰ ਜਨਾਹ ਦਾ ਸ਼ਿਕਾਰ ਹੋਈ 65 ਸਾਲਾ ਮੰਦਬੁੱਧੀ ਔਰਤ, ਜਿਹੜੀ ਕਿ ਸਿਵਲ ਹਸਪਤਾਲ ਤਲਵੰਡੀ ਸਾਬੋ ਵਿਖੇ ਜੇਰੇ ਇਲਾਜ ਸੀ, ਦੀ ਅੱਜ ਮੌਤ ਹੋ ਗਈ...
ਚੀਫ਼ ਜਸਟਿਸ ਰੰਜਨ ਗੋਗੋਈ ਕਰਨਗੇ ਚਿਦੰਬਰਮ ਮਾਮਲੇ ਦੀ ਸੁਣਵਾਈ
. . .  about 2 hours ago
ਨਵੀਂ ਦਿੱਲੀ, 21 ਅਗਸਤ- ਆਈ. ਐੱਨ. ਐਕਸ ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੇ ਸੁਪਰੀਮ ਕੋਰਟ 'ਚ ਸਪੈਸ਼ਲ ਲੀਵ ਪਟੀਸ਼ਨ (ਐੱਸ. ਪੀ. ਐੱਲ.) ਦਾਇਰ ਕੀਤੀ ਹੈ। ਇਸ ਪਟੀਸ਼ਨ 'ਚ ਦਿੱਲੀ ਹਾਈਕੋਰਟ ਵਲੋਂ ਲੰਘੇ ਦਿਨ...
ਪੁਲਿਸ ਕਰਮਚਾਰੀ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 2 hours ago
ਅਜਨਾਲਾ, 21 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਅੱਜ ਸਵੇਰੇ ਬੱਸ ਸਟੈਂਡ ਅਜਨਾਲਾ ਵਿਖੇ ਇੱਕ ਪੁਲਿਸ ਹੌਲਦਾਰ ਵਲੋਂ ਸਰਕਾਰੀ ਹਥਿਆਰ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਗਈ। ਉਕਤ ਹੌਲਦਾਰ ਦੀ ਪਹਿਚਾਣ ਹਰਜੀਤ ਸਿੰਘ ਦੇ ਰੂਪ 'ਚ ਹੋਈ ਹੈ। ਉਸ ਨੂੰ...
ਬਾਰਾਮੂਲਾ 'ਚ ਸੁਰੱਖਿਆ ਬਲਾਂ ਨੇ ਢੇਰ ਕੀਤਾ ਇੱਕ ਅੱਤਵਾਦੀ, ਮੁਠਭੇੜ 'ਚ ਇੱਕ ਐੱਸ. ਪੀ. ਓ. ਵੀ ਸ਼ਹੀਦ
. . .  about 3 hours ago
ਸ੍ਰੀਨਗਰ, 21 ਅਗਸਤ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁਠਭੇੜ 'ਚ ਇੱਕ ਅੱਤਵਾਦੀ ਦੇ ਮਾਰੇ ਜਾਣ ਦੀ ਖ਼ਬਰ ਹੈ। ਇਸ ਮੁਠਭੇੜ 'ਚ ਜੰਮੂ-ਕਸ਼ਮੀਰ ਪੁਲਿਸ ਦੇ ਐੱਸ. ਪੀ. ਓ. (ਸਪੈਸ਼ਲ ਪੁਲਿਸ ਅਫ਼ਸਰ) ਦੇ ਸ਼ਹੀਦ...
ਹੜ੍ਹ ਪੀੜਤਾਂ ਲਈ ਹਵਾਈ ਸੈਨਾ ਦੇ 3 ਹੈਲੀਕਾਪਟਰਾਂ ਦੀਆਂ ਸੇਵਾਵਾਂ ਆਰੰਭ
. . .  about 4 hours ago
ਸ਼ਾਹਕੋਟ, 21 ਅਗਸਤ (ਸੁਖਦੀਪ ਸਿੰਘ) - ਸ਼ਾਹਕੋਟ ਤਹਿਸੀਲ ਦੇ ਲੋਹੀਆਂ ਖੇਤਰ ਵਿਚ ਸਤਲੁਜ ਦਰਿਆ ਦਾ ਪੱਧਰ ਵਧਣ ਨਾਲ ਆਏ ਹੜ੍ਹ ਕਾਰਨ ਹੜ੍ਹ ਦੇ ਪਾਣੀ ਦੀ ਮਾਰ ਝੱਲ ਰਹੇ ਲੋਕਾਂ ਨੂੰ ਰਾਹਤ ਪਹੁੰਚਾਉਣ ਤੇ ਉਨ੍ਹਾਂ ਤੱਕ ਖਾਣਾ ਤੇ ਪਾਣੀ ਪਹੁੰਚਾਉਣ ਲਈ ਭਾਰਤੀ ਹਵਾਈ ਸੈਨਾ ਦੇ 3 ਹੈਲੀਕਾਪਟਰਾਂ ਦੀਆਂ...
ਕੌਮੀ ਮਾਰਗ 'ਤੇ ਉਲਟੀ ਸਾਈਡ ਤੋਂ ਆ ਰਹੇ ਟਰੈਕਟਰ ਦੀ ਕਾਰ ਨਾਲ ਹੋਈ ਸਿੱਧੀ ਟੱਕਰ, ਇਕ ਮੌਤ
. . .  about 4 hours ago
ਪਿਸਤੌਲ ਦਿਖਾ ਕੇ ਠੇਕੇ ਤੋਂ ਨਕਦੀ ਲੁੱਟੀ
. . .  about 5 hours ago
ਅੰਮ੍ਰਿਤਸਰ ਖ਼ਾਲਸਾ ਕਾਲਜ ਸਾਹਮਣੇ ਨੌਜਵਾਨ ਤੇ ਲੜਕੀ ਦੀਆਂ ਸਿਰ ਕੱਟੀਆਂ ਲਾਸ਼ਾਂ ਮਿਲੀਆਂ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਮੱਘਰ ਸੰਮਤ 550

ਬਠਿੰਡਾ /ਮਾਨਸਾ

ਨੰਗਲਾ ਦੇ ਕਿਸਾਨਾਂ ਦੀਆਂ ਜ਼ਮੀਨਦੋਜ਼ ਪਾਈਪਾਂ ਨੂੰ ਲੱਗੀ ਭਿਆਨਕ ਅੱਗ ਨਾਲ ਲੱਖਾਂ ਦਾ ਨੁਕਸਾਨ

ਸੀਂਗੋ ਮੰਡੀ, 17 ਨਵੰਬਰ (ਲੱਕਵਿੰਦਰ ਸ਼ਰਮਾ)-ਪਿੰਡ ਨੰਗਲਾ ਦੇ ਕਿਸਾਨਾਂ ਦੀ ਨਹਿਰੀ ਪਾਣੀ ਦੀ ਮੁਸ਼ਕਿਲ ਨੂੰ ਦੂਰ ਕਰਨ ਲਈ ਪਿੰਡ ਤੇ ਸਰਕਾਰ ਵਲੋਂ ਸਾਂਝੇ ਪ੍ਰੋਜੈਕਟ ਲਈ ਖ਼ਰੀਦੀਆਂ ਕਰੋੜਾਂ ਰੁਪਏ ਦੀਆਂ ਪਾਈਪਾਂ ਨੂੰ ਭਿਆਨਕ ਅੱਗ ਲੱਗਣ ਨਾਲ ਕਰੋੜਾਂ ਦਾ ਨੁਕਸਾਨ ...

ਪੂਰੀ ਖ਼ਬਰ »

6 ਗਰਾਮ ਚਿੱਟੇ ਸਮੇਤ ਸੁੱਖਲੱਦੀ ਦਾ ਨੌਜਵਾਨ ਗਿ੍ਫ਼ਤਾਰ

ਡੱਬਵਾਲੀ, 17 ਨਵੰਬਰ (ਇਕਬਾਲ ਸਿੰਘ ਸ਼ਾਂਤ)- ਡੱਬਵਾਲੀ ਸਦਰ ਪੁਲਿਸ ਨੇ ਪਿੰਡ ਫੁੱਲੋ ਵਿਖੇ 6 ਹੈਰੋਇਨ (ਚਿੱਟਾ) ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਦੋਂ ਕਿ ਉਸਦਾ ਕਾਰ ਸਵਾਰ ਸਾਥੀ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਹੋਣ ਵਿਚ ਸਫਲ ਹੋ ਗਿਆ | ਪੁਲਿਸ ਅੜਿੱਕੇ ...

ਪੂਰੀ ਖ਼ਬਰ »

ਨਕਦੀ ਸਮੇਤ ਚਾਂਦੀ ਦੇ ਗਹਿਣੇ ਤੇ ਮੋਬਾਈਲ ਚੋਰੀ

ਲਹਿਰਾ ਮੁਹੱਬਤ, 17 ਨਵੰਬਰ (ਭੀਮ ਸੈਨ ਹਦਵਾਰੀਆ)- ਲੰਘੀ ਰਾਤ ਚੋਰਾਂ ਨੇ ਲਹਿਰਾ ਮੁਹੱਬਤ ਵਿਖੇ ਸੇਵਾ ਕੇਂਦਰ ਨੇੜੇ ਬੈਠੇ ਪਸ਼ੂ ਰਾਖਿਆਂ ਦੀ ਠਾਹਰ ਤੋਂ ਨਗਦੀ ਸਮੇਤ ਚਾਂਦੀ ਦੇ ਗਹਿਣੇ, ਸੋਨੇ ਦਾ ਕੋਕਾ ਅਤੇ ਮੋਬਾਈਲ ਫ਼ੋਨ ਚੋਰੀ ਕਰ ਲਏ | ਚੋਰੀ ਬਾਰੇ ਸਵੇਰੇ ਪਤਾ ਲੱਗਿਆ ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਵਿਅਕਤੀ ਬਰੀ

ਬਠਿੰਡਾ, 17 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਦੇ ਅਡੀਸ਼ਨਲ ਸੈਸ਼ਨ ਜੱਜ ਰਾਜ ਕੁਮਾਰ ਦੀ ਅਦਾਲਤ ਨੇ ਇਕ ਨਾਬਾਲਗ ਲੜਕੀ ਨੂੰ ਅਗਵਾ ਕਰਕੇ ਉਸ ਨਾਲ ਜਬਰ ਜ਼ਨਾਹ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਵਿਅਕਤੀ ਗਗਨਦੀਪ ਸਿੰਘ ਨੂੰ ਬਚਾਅ ਪੱਖ ਦੇ ਵਕੀਲਾਂ ...

ਪੂਰੀ ਖ਼ਬਰ »

ਮੋਟਰਸਾਈਕਲਾਂ ਦੀ ਭਿਆਨਕ ਟੱਕਰ 'ਚ ਸਕੂਲ ਕਲਰਕ ਦੀ ਮੌਤ

ਰਾਮਾਂ ਮੰਡੀ, 17 ਨਵੰਬਰ (ਅਮਰਜੀਤ ਸਿੰਘ ਲਹਿਰੀ/ਤਰਸੇਮ ਸਿੰਗਲਾ)-ਸਥਾਨਕ ਰਾਮਾਂ-ਤਲੰਵਡੀ ਰੋਡ 'ਤੇ ਮੋਟਰਸਾਈਕਲਾਂ ਦੀ ਭਿਆਨਕ ਟੱਕਰ ਹੋ ਜਾਣ ਵਿਚ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਮਾਮਲਾ ਧਿਆਨ ਵਿਚ ਆਇਆ ਹੈ | ਜਿਸ ਦੀ ਸੂਚਨਾ ਮਿਲਦੇ ਹੀ ਰਾਮਾਂ ਪੁਲਿਸ ਅਤੇ ਸਮਾਜਸੇਵੀ ...

ਪੂਰੀ ਖ਼ਬਰ »

ਟੀਚਿੰਗ ਪ੍ਰੈਕਟਿਸ ਸਮੇਂ ਵਿਚ ਤਬਦੀਲੀ ਨੂੰ ਲੈ ਕੇ ਸਿੱਖਿਆਰਥੀਆਂ ਦਾ ਡਾਈਟ ਦਿਉਣ ਅੱਗੇ ਧਰਨਾ ਜਾਰੀ

ਬੱਲੂਆਣਾ, 17 ਨਵੰਬਰ (ਗੁਰਨੈਬ ਸਾਜਨ)- ਐਸ.ਸੀ.ਈ.ਆਰ.ਟੀ. ਪੰਜਾਬ ਵਲੋਂ ਈ.ਟੀ.ਟੀ. ਸਿੱਖਿਆਰਥੀਆਂ ਦੀ ਸਕੂਲਾਂ ਵਿਚ ਲੱਗਣ ਵਾਲੀ ਟੀਚਿੰਗ ਪ੍ਰੈਕਟਿਸ ਦਾ ਸਮਾਂ 60 ਦਿਨਾਂ ਤੋਂ ਵਧਾ ਕੇ 117 ਦਿਨਾਂ ਦਾ ਕਰਨ ਦੇ ਰੋਸ ਵਜੋਂ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਦਿਉਣ ਦੇ ...

ਪੂਰੀ ਖ਼ਬਰ »

ਕੌਮੀ ਰੈਲੀ ਦੀਆਂ ਤਿਆਰੀਆਂ ਸਬੰਧੀ ਆਂਗਣਵਾੜੀ ਯੂਨੀਅਨ ਆਗੂਆਂ ਨੇ ਕੀਤੀ ਮੀਟਿੰਗ

ਬਠਿੰਡਾ, 17 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਨਾਲ ਸਬੰਧਿਤ ਮਾਲਵਾ ਖੇਤਰ ਦੀਆਂ ਆਗੂਆਂ ਦੀ ਮੀਟਿੰਗ ਸਥਾਨਕ ਟੀਚਰਜ਼ ਹੋਮ ਵਿਖੇ ਯੂਨੀਅਨ ਦੀ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਦੌਰਾਨ ...

ਪੂਰੀ ਖ਼ਬਰ »

ਕਸਬਾ ਮਹਿਰਾਜ ਵਿਖੇ ਨਗਰ ਕੀਰਤਨ 22 ਨੂੰ

ਮਹਿਰਾਜ, 17 ਨਵੰਬਰ (ਸੁਖਪਾਲ ਮਹਿਰਾਜ)-ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਕਸਬਾ ਮਹਿਰਾਜ ਵਿਖੇ ਪ੍ਰਭਾਤ ਫ਼ੇਰੀਆਂ ਸ਼ੁਰੂ ਹੋ ਗਈਆਂ ਹਨ | ਇਸ ਮੌਕੇ ਕਥਾ ਵਾਚਕ ਭਾਈ ਭੋਲਾ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਤੋਂ ...

ਪੂਰੀ ਖ਼ਬਰ »

ਮਨਪ੍ਰੀਤ ਸਿੰਘ ਬਾਦਲ ਵਲੋਂ ਕੌਰ ਸਿੰਘ ਢਿੱਲੋਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

ਬਠਿੰਡਾ, 17 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਸ.ਮਨਪ੍ਰੀਤ ਸਿੰਘ ਬਾਦਲ ਨੇ ਸਥਾਨਕ ਖੱਦਰ ਭੰਡਾਰ ਵਾਲੀ ਗਲੀ ਵਿਖੇ ਸ. ਕੌਰ ਸਿੰਘ ਢਿੱਲੋਂ ਦੇ ਗ੍ਰਹਿ ਵਿਖੇ ਪਹੰੁਚ ਕੇ ਉਹਨਾਂ ਦੀ ਧਰਮ ਪਤਨੀ ਸ਼੍ਰੀਮਤੀ ਸੁਖਪਾਲ ਕੌਰ (65 ਸਾਲ) ਦੀ ...

ਪੂਰੀ ਖ਼ਬਰ »

ਜਨਤਕ ਜਥੇਬੰਦੀਆਂ ਵਲੋਂ ਅਧਿਆਪਕ ਮੋਰਚੇ ਦੇ ਹੱਕ ਵਿਚ ਲਾਮਬੰਦੀ

ਨਥਾਣਾ, 17 ਨਵੰਬਰ (ਗੁਰਦਰਸ਼ਨ ਲੁੱਧੜ)-ਇਲਾਕੇ ਦੇ ਪਿੰਡਾਂ ਵਿੱਚ ਕਿਸਾਨ, ਮਜਦੂਰ ਅਤੇ ਨੌਜਵਾਨ ਜਥੇਬੰਦੀਆਂ ਵੱਲੋਂ ਸਾਂਝੇ ਤੌਰ 'ਤੇ ਅਧਿਆਪਕ ਮੋਰਚੇ ਦੇ ਹੱਕ ਵਿੱਚ ਲਾਮਬੰਦੀ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ | ਪਿੰਡ ਗਿੱਦੜ ਵਿਖੇ ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਇਕਬਾਲ ਸਿੰਘ ਬਰਕੰਦੀ ਤੇ ਅਮਰਜੀਤ ਸਿੰਘ ਜੰਡਾਵਾਲਾ ਸਰਕਲ ਪ੍ਰਧਾਨ ਨਿਯੁਕਤ-

ਬਠਿੰਡਾ, 17 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਨਕਈ ਵਲੋਂ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕਰਨ ਲਈ ਸਰਕਲ ਪ੍ਰਧਾਨਾਂ ਦੀ ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਤਲਵੰਡੀ ਸਾਬੋ, 17 ਨਵੰਬਰ (ਰਵਜੋਤ ਸਿੰਘ ਰਾਹੀ)-ਸਥਾਨਕ ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਸਿੱਖ ਧਰਮ ਦੇ ਪਹਿਲੇ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਯੂਨੀਵਰਸਿਟੀ ਕੈਂਪਸ ਵਿਖੇ ਸਮੂਹ ...

ਪੂਰੀ ਖ਼ਬਰ »

ਈ ਸਕੂਲ ਦੇ ਹੁਣ ਤੱਕ 200 ਵਿਦਿਆਰਥੀਆਂ ਨੇ ਪ੍ਰਾਪਤ ਕੀਤੇ 9 ਵਿਚੋਂ 9 ਬੈਂਡ

ਬਠਿੰਡਾ, 17 ਨਵੰਬਰ (ਸਟਾਫ਼ ਰਿਪੋਰਟਰ)-ਆਈਲੈਟਸ ਇੰਸਟੀਚਿਊਟ ਈ-ਸਕੂਲ ਦੇ 200 ਵਿਦਿਆਰਥਿਆਂ ਨੇ ਆਈਲੈਟਸ ਦੇ ਵੱਖ-ਵੱਖ ਮਡਿਊਲਾਂ ਵਿਚੋਂ 9 ਵਿਚੋਂ 9 ਬੈਂਡ ਹਾਸਿਲ ਕਰਕੇ ਇਲਾਕੇ ਵਿਚ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਜਾਣਕਾਰੀ ਦਿੰਦੇ ਹੋਏ ਈ-ਸਕੂਲ ਦੇ ਐਮ. ਡੀ. ...

ਪੂਰੀ ਖ਼ਬਰ »

ਮਹਿਮਾ ਸਵਾਈ ਦੇ ਗੁਰਦੁਆਰਾ 'ਚ ਪ੍ਰਕਾਸ਼ ਪੁਰਬ ਦੇ ਪ੍ਰੋਗਰਾਮ ਦਾ ਪੋਸਟਰ ਜਾਰੀ

ਮਹਿਮਾ ਸਰਜਾ, 17 ਨਵੰਬਰ (ਬਲਦੇਵ ਸੰਧੂ)-ਗੁਰਦੁਆਰਾ ਗੁਰੂਸਰ ਸਾਹਿਬ ਪਾਤਸ਼ਾਹੀ ਦਸਵੀਂ ਛਾਉਣੀ ਨਿਹੰਗ ਸਿੰਘਾ ਬੁੱਢਾ ਦਲ ਪਿੰਡ ਮਹਿਮਾ ਸਵਾਈ ਦੇ ਪ੍ਰਬੰਧਕਾਂ ਵੱਲੋ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦਿਆ 21 ਨਵੰਬਰ ਤੋਂ 27 ਸ਼੍ਰੀ ...

ਪੂਰੀ ਖ਼ਬਰ »

ਨਕਈ ਨੇ ਪਾਰਟੀ ਦੇ ਹਲਕਾ ਭੁੱਚੋ ਦੇ ਸਰਕਲ ਜਥੇਦਾਰ ਐਲਾਨੇ

ਤਲਵੰਡੀ ਸਾਬੋ, 17 ਨਵੰਬਰ (ਰਣਜੀਤ ਸਿੰਘ ਰਾਜੂ)- ਸ਼੍ਰੋਮਣੀ ਅਕਾਲੀ ਦਲ ਵਲੋਂ ਬੀਤੇ ਦਿਨਾਂ ਤੋਂ ਪਾਰਟੀ ਦੇ ਜਥੇਬੰਦਕ ਢਾਂਚੇ ਦੇ ਕੀਤੇ ਜਾ ਰਹੇ ਵਿਸਥਾਰ ਦੇ ਚਲਦਿਆਂ ਪਾਰਟੀ ਦੇ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਸ੍ਰ. ਜਗਦੀਪ ਸਿੰਘ ਨਕਈ ਵਲੋਂ ਵਿਧਾਨ ਸਭਾ ਹਲਕਾ ਭੁੱਚੋ ਦੇ ਸਰਕਲ ਜਥੇਦਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ | ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਇੱਕ ਸਮਾਗਮ ਵਿਚ ਸ਼ਿਰਕਤ ਕਰਨ ਉਪਰੰਤ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪ੍ਰਧਾਨ ਸ੍ਰ.ਜਗਦੀਪ ਸਿੰਘ ਨਕਈ ਸਾਬਕਾ ਸੰਸਦੀ ਸਕੱਤਰ ਨੇ ਤਲਵੰਡੀ ਸਾਬੋ ਦੇ ਸੀਨ: ਅਕਾਲੀ ਆਗੂ ਅਵਤਾਰ ਸਿੰਘ ਮੈਨੂੰਆਣਾ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਕੋਲ ਰੁਕਦਿਆਂ ਪ੍ਰੈੱਸ ਨੂੰ ਆਪਣੇ ਦਸਤਖਤਾਂ ਹੇਠ ਜਾਰੀ ਕੀਤੀ ਹਲਕਾ ਭੁੱਚੋ ਦੇ ਸਰਕਲ ਜਥੇਦਾਰਾਂ ਦੀ ਸੂਚੀ ਅਨੁਸਾਰ ਅਮਰਜੀਤ ਸਿੰਘ ਜੰਡਾਵਾਲਾ ਨੂੰ ਸਰਕਲ ਨਹੀਆਂਵਾਲਾ ਦਾ ਸਰਕਲ ਜਥੇਦਾਰ ਜਦੋਂਕਿ ਇਕਬਾਲ ਸਿੰਘ ਬਰਕੰਦੀ ਨੂੰ ਸਰਕਲ ਅਬਲੂ ਦਾ ਜਥੇਦਾਰ ਨਿਯੁਕਤ ਕੀਤਾ ਹੈ | ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਿਰਦੇਸ਼ਾਂ 'ਤੇ ਪਾਰਟੀ ਦੇ ਬਾਕੀ ਰਹਿੰਦੇ ਜਥੇਬੰਦਕ ਢਾਂਚੇ ਦਾ ਵੀ ਜਲਦੀ ਹੀ ਵਿਸਥਾਰ ਕਰ ਦਿੱਤਾ ਜਾਵੇਗਾ ਤਾਂ ਕਿ ਸਾਰੇ ਅਹੁਦੇਦਾਰ ਅਤੇ ਵਰਕਰ ਪਾਰਟੀ ਦੀ ਹੋਰ ਮਜ਼ਬੂਤੀ ਲਈ ਜੁਟ ਜਾਣ ਅਤੇ ਆਗਾਮੀ ਲੋਕ ਸਭਾ ਚੋਣਾਂ ਵਿਚ ਪਾਰਟੀ ਉਮੀਦਵਾਰ ਦੀ ਜਿੱਤ ਲਈ ਬਣਦੀ ਭੂਮਿਕਾ ਅਦਾ ਕਰ ਸਕਣ | ਇਸ ਮੌਕੇ ਸ੍ਰ. ਨਕਈ ਨਾਲ ਹਲਕਾ ਭੁੱਚੋ ਤੋਂ ਬਲਕਾਰ ਸਿੰਘ ਗੋਨਿਆਣਾ ਸੀਨ: ਅਕਾਲੀ ਆਗੂ ਵੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਮੋਹਨ ਲਾਲ ਸ਼ਰਮਾ ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ

ਤਲਵੰਡੀ ਸਾਬੋ, 17 ਨਵੰਬਰ (ਰਣਜੀਤ ਸਿੰਘ ਰਾਜੂ)- ਪੰਜਾਬ ਭਾਜਪਾ ਪ੍ਰਧਾਨ ਸ਼ਵੇਤ ਮਲਿਕ ਦੇ ਦਿਸ਼ਾ ਨਿਰਦੇਸ਼ਾਂ 'ਤੇ ਜ਼ਿਲ੍ਹਾ ਬਠਿੰਡਾ ਦੇ ਇੰਚਾਰਜ ਅਤੇ ਸੂਬਾ ਜਰਨਲ ਸਕੱਤਰ ਪ੍ਰਵੀਨ ਬਾਂਸਲ ਅਤੇ ਭਾਜਪਾ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਗੁਰਬਿੰਦਰ ਸਿੰਘ ਭਗਤਾ ਨੇ ...

ਪੂਰੀ ਖ਼ਬਰ »

ਪ੍ਰਵਾਸੀ ਦੁਕਾਨਦਾਰ ਦੇ ਬੰਦ ਪਏ ਘਰ 'ਚੋਂ ਸਾਮਾਨ ਚੋਰੀ

ਰਾਮਾਂ ਮੰਡੀ, 17 ਨਵੰਬਰ (ਤਰਸੇਮ ਸਿੰਗਲਾ)-ਇਕ ਪ੍ਰਵਾਸੀ ਦੁਕਾਨਦਾਰ ਦੇ ਪੀਰਖ਼ਾਨਾ ਰੋਡ 'ਤੇ ਬੰਦ ਪਏ ਘਰ ਵਿਚੋਂ ਐਲ. ਸੀ. ਡੀ. ਅਤੇ ਦੋ ਬੂਫ਼ਰ ਚੋਰੀ ਹੋ ਜਾਣ ਦਾ ਸਮਾਚਾਰ ਹੈ, ਜਿਸ ਦੀ ਕੀਮਤ ਲਗਭਗ 30,000 ਰੁਪਏ ਹੈ | ਪੀੜ੍ਹਤ ਕਮਲੇਸ਼ ਕੁਮਾਰ ਪੁੱਤਰ ਸ਼ਿਵ ਲਾਲ ਸ਼ਾਹ ਵਾਸੀ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦੀ ਅੰਤਰ ਕਾਲਜ ਪਾਵਰ ਲਿਫ਼ਟਿੰਗ ਚੈਂਪੀਅਨਸ਼ਿਪ ਸ਼ੁਰੂ

ਬਠਿੰਡਾ, 17 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਸਰਕਾਰੀ ਰਾਜਿੰਦਰਾ ਕਾਲਜ ਬਠਿੰਡਾ ਦੀ ਮੇਜ਼ਵਾਨੀ ਵਿਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਅੰਤਰ ਕਾਲਜ ਪਾਵਰ ਲਿਫ਼ਟਿੰਗ ਚੈਂਪੀਅਨਸ਼ਿਪ ਸ਼ੁਰੂ ਹੋ ਗਈ ਹੈ | ਚੈਂਪੀਅਨਸ਼ਿਪ ਵਿਚ ਯੂਨੀਵਰਸਿਟੀ ਦੀ ਅਧੀਨਗੀ ...

ਪੂਰੀ ਖ਼ਬਰ »

ਲੋਕ ਅਦਾਲਤ 'ਚ 384 ਕੇਸਾਂ ਦਾ ਨਿਪਟਾਰਾ

ਬਠਿੰਡਾ, 17 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਜ਼ਿਲ੍ਹਾ ਕਾਨੰੂਨੀ ਸੇਵਾਵਾਂ ਅਥਾਰਟੀ ਬਠਿੰਡਾ ਵਲੋਂ ਅੱਜ ਇਕ ਵਿਸ਼ੇਸ਼ ਲੋਕ ਅਦਾਲਤ ਲਗਾ ਕੇ 384 ਕੇਸਾਂ ਦਾ ਨਿਪਟਾਰਾ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਮੀਤ ਸਿੰਘ ਟਿਵਾਣਾ ਸੀ.ਜੇ.ਐਮ. ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਕਾਰ ਪਲਟਣ ਕਰਕੇ ਇਕ ਵਿਅਕਤੀ ਦੀ ਮੌਤ

ਡੱਬਵਾਲੀ/ਮੰਡੀ ਕਿੱਲਿ੍ਹਆਂਵਾਲੀ, 17 ਨਵੰਬਰ (ਇਕਬਾਲ ਸਿੰਘ ਸ਼ਾਂਤ)-ਨੇੜਲੇ ਪਿੰਡ ਸਿੰਘੇਵਾਲਾ ਨੇੜੇ ਸਵਿਫ਼ਟ ਕਾਰ ਬੇਕਾਬੂ ਹੋ ਕੇ ਖੇਤਾਂ ਵਿਚ ਪਲਟਣ ਨਾਲ ਮਾਂਗੇਆਣਾ ਵਾਸੀ ਇਕ ਵਿਅਕਤੀ ਦੀ ਮੌਤ ਹੋ ਗੲ | ਜਦੋਂਕਿ ਦੋ ਜਣੇ ਗੰਭੀਰ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਵਿੱਤ ਮੰਤਰੀ ਦਾ ਪੁਤਲਾ ਸਾੜਿਆ

ਮਹਿਮਾ ਸਰਜਾ, 17 ਨਵੰਬਰ (ਬਲਦੇਵ ਸੰਧੂ)- ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਕੋਠੀ ਦਾ ਘਿਰਾਓ ਕਰਨ ਲਈ ਵੱਖ-ਵੱਖ ਜਥੇਬੰਦੀਆਂ ਵਲੋਂ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ | ਉੱਥੇ ਅੱਜ ਪਿੰਡ ਮਹਿਮਾ ਭਗਵਾਨਾ ਵਿਖੇ ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ 4 ਜ਼ਿਲਿ੍ਹਆਂ ਵਿਚ 72 ਘੰਟਿਆਂ 'ਚ ਝੋਨੇ ਦੀ ਚੁਕਾਈ ਦਾ ਭਰੋਸਾ- ਕਿਸਾਨਾਂ ਵਲੋਂ ਮਰਨ ਵਰਤ ਸਮਾਪਤ

ਬਠਿੰਡਾ, 17 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਖ਼ਰੀਦ ਕੇਂਦਰਾਂ ਤੋਂ ਝੋਨੇ ਦੀ ਚੁਕਾਈ ਅਗਲੇ 72 ਘੰਟੇ ਵਿਚ ਕੀਤੇ ਜਾਣ ਦਾ ਭਰੋਸਾ ਦਿੱਤੇ ਜਾਣ ਪਿਛੋਂ ਅੱਜ ਪਿਛਲੇ 8 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂਆਂ ਵਲੋਂ ਮਰਨ ਵਰਤ ...

ਪੂਰੀ ਖ਼ਬਰ »

ਕਾਰਤੂਸਾਂ ਦੇ ਖੋਲਾਂ ਸਣੇ ਇਕ ਨੌਜਵਾਨ ਬਠਿੰਡਾ ਹਵਾਈ ਅੱਡੇ ਤੋਂ ਗਿ੍ਫ਼ਤਾਰ

ਬਠਿੰਡਾ, 17 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਤੋਂ ਜੰਮੂ ਜਾਣ ਵਾਲੇ ਜਹਾਜ਼ ਵਿਚ ਚੜ੍ਹਨ ਦੀ ਤਿਆਰੀ ਵਿਚ ਇਕ ਨੌਜਵਾਨ ਨੂੰ ਹਵਾਈ ਅੱਡਾ ਬਠਿੰਡਾ ਵਿਖੇ ਜਾਂਚ ਦੌਰਾਨ ਉਸ ਦੀ ਜੇਬ ਵਿਚੋਂ ਮਿਲੇ ਕਾਰਤੂਸ ਦੇ 2 ਖੋਲਾਂ ਸਣੇ ਬੱਲੂਆਣਾ ਪੁਲਿਸ ਨੇ ਗਿ੍ਫ਼ਤਾਰ ...

ਪੂਰੀ ਖ਼ਬਰ »

ਪਹਿਲੀ ਨੌਕਰੀ ਲੈਣ ਵੇਲੇ ਤਨਖ਼ਾਹ ਵੱਲ ਨਹੀਂ ਤਜਰਬੇ ਵੱਲ ਧਿਆਨ ਦਿੱਤਾ ਜਾਵੇ-ਵਿੱਤ ਮੰਤਰੀ

ਬਠਿੰਡਾ, 17 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਪਹਿਲੀ ਨੌਕਰੀ ਲੈਣ ਦੌਰਾਨ ਤਨਖ਼ਾਹ ਵੱਲ ਨਹੀਂ ਬਲਕਿ ਨੌਕਰੀ ਤੋਂ ਮਿਲਣ ਵਾਲੇ ਤਜ਼ਰਬੇ ਵੱਲ ਧਿਆਨ ਦੇਣਾ ਚਾਹੀਦਾ ਹੈ | ਇਹ ਪਹਿਲੀ ਨੌਕਰੀ ਹੀ ਆਉਣ ਵਾਲੀ ਕੰਮਕਾਜ਼ੀ ਜ਼ਿੰਦਗੀ ਦੀ ਨੀਂਹ ਰਖਦੀ ਹੈ ਅਤੇ ਨੌਜਵਾਨਾਂ ਨੂੰ ...

ਪੂਰੀ ਖ਼ਬਰ »

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ 'ਲੋਕ ਜਗਾਓ-ਲੁਟੇਰੇ ਭਜਾਓ' ਮਾਰਚ ਦਾ ਬਠਿੰਡਾ ਵਿਚ ਸਵਾਗਤ

ਬਠਿੰਡਾ, 17 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਵਲੋਂ ਸ਼ੁਰੂ ਕੀਤਾ ਗਿਆ 'ਲੋਕ ਜਾਗਓ-ਲੁਟੇਰੇ ਭਜਾਓ' ਦੇ ਨਾਅਰੇ ਹੇਠ ਮਾਰਚ ਦਾ ਬਠਿੰਡਾ ਪੁੱਜਣ 'ਤੇ ਇਥੋਂ ਦੇ ਕਾਰਕੁੰਨਾਂ ਤੇ ਖੱਬੇ ਪੱਖ਼ੀਆਂ ਵਲੋਂ ਭਰਵਾਂ ਸਵਾਗਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX