ਤਾਜਾ ਖ਼ਬਰਾਂ


ਪੰਜਾਬ 'ਚ 10 ਸਤੰਬਰ ਤੱਕ ਭਾਰੀ ਮੀਂਹ ਦੀ ਨਹੀਂ ਕੋਈ ਸੰਭਾਵਨਾ
. . .  12 minutes ago
ਚੰਡੀਗੜ੍ਹ, 21 ਅਗਸਤ (ਵਿਕਰਮਜੀਤ ਸਿੰਘ ਮਾਨ)- ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੌਸਮ ਵਿਭਾਗ ਅਤੇ ਬੀ. ਬੀ. ਐੱਮ. ਬੀ ਦੇ ਅਧਿਕਾਰੀਆਂ ਨੇ ਸਾਂਝੇ ਤੌਰ 'ਤੇ ਕਿਹਾ ਕਿ 10 ਸਤੰਬਰ ਤੱਕ ਪੰਜਾਬ 'ਚ ਭਾਰੀ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ।...
ਅਬੋਹਰ ਦੀ ਅਨਾਜ ਮੰਡੀ 'ਚ ਚਿੱਟੇ ਸੋਨੇ ਦੀ ਖ਼ਰੀਦ ਸ਼ੁਰੂ
. . .  33 minutes ago
ਅਬੋਹਰ, 21 ਅਗਸਤ (ਕੁਲਦੀਪ ਸਿੰਘ ਸੰਧੂ)- ਉੱਤਰੀ ਭਾਰਤ ਦੀਆਂ ਪ੍ਰਮੁੱਖ ਕਾਟਨ ਮੰਡੀਆਂ 'ਚੋਂ ਇੱਕ ਅਬੋਹਰ ਵਿਖੇ ਨਰਮੇ ਦੀ ਖ਼ਰੀਦ ਸ਼ੁਰੂ ਹੋ ਗਈ ਹੈ। ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਚੌਧਰੀ ਸੰਦੀਪ ਕੁਮਾਰ ਜਾਖੜ ਨੇ ਅੱਜ ਸਥਾਨਕ ਅਨਾਜ ਮੰਡੀ 'ਚ ਨਰਮੇ...
ਅਗਲੇ ਦਿਨਾਂ ਦੌਰਾਨ ਵੀ ਬੰਦ ਰਹਿਣਗੇ ਸ਼ਾਹਕੋਟ ਦੇ ਸਕੂਲ
. . .  43 minutes ago
ਸ਼ਾਹਕੋਟ, 21 ਅਗਸਤ (ਸੁਖਦੀਪ ਸਿੰਘ)- ਸਤਲੁਜ ਦਰਿਆ 'ਚ ਬਣੀ ਹੜ੍ਹਾਂ ਦੀ ਗੰਭੀਰ ਸਥਿਤੀ ਨੂੰ ਦੇਖਦਿਆਂ ਪ੍ਰਸ਼ਾਸਨ ਨੇ ਸਬ-ਡਿਵੀਜ਼ਨ ਸ਼ਾਹਕੋਟ ਦੇ ਸਕੂਲ ਅਗਲੇ ਦਿਨਾਂ ਦੌਰਾਨ ਵੀ ਬੰਦ ਰੱਖਣ ਦਾ ਫ਼ੈਸਲਾ ਲਿਆ ਹੈ। ਐੱਸ. ਡੀ. ਐੱਮ. ਸ਼ਾਹਕੋਟ ਡਾ. ਚਾਰੂਮਿਤਾ ਨੇ...
ਕਾਂਗੜ ਵਲੋਂ ਕੀਤਾ ਜਾਵੇਗਾ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  55 minutes ago
ਸੁਲਤਾਨਪੁਰ ਲੋਧੀ, 21 ਅਗਸਤ (ਜਗਮੋਹਨ ਸਿੰਘ ਥਿੰਦ,ਨਰੇਸ਼, ਹੈਪੀ)- ਪੰਜਾਬ ਦੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਬਲਾਕ ਸੁਲਤਾਨਪੁਰ ਲੋਧੀ ਦੇ ਹੜ੍ਹ ਤੋਂ ਪ੍ਰਭਾਵਿਤ ਪਿੰਡਾਂ ਦਾ ਕੁਝ ਦੇਰ ਬਾਅਦ ਦੌਰਾ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ...
ਸੁਲਤਾਨਪੁਰ ਲੋਧੀ : ਪਿੰਡ ਭਰੋਆਣਾ ਨੇੜੇ ਧੁੱਸੀ ਬੰਨ੍ਹ 'ਚ ਪਿਆ ਪਾੜ
. . .  about 1 hour ago
ਸੁਲਤਾਨਪੁਰ ਲੋਧੀ, 21 ਅਗਸਤ (ਜਗਮੋਹਨ ਸਿੰਘ ਥਿੰਦ, ਨਰੇਸ਼, ਹੈਪੀ)- ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡ ਭਰੋਆਣਾ ਨੇੜੇ ਧੁੱਸੀ ਬੰਨ੍ਹ 'ਚ ਅੱਜ ਤਿੰਨ ਥਾਵਾਂ 'ਤੇ ਪਾੜ ਪੈ ਗਿਆ। ਇਸ ਕਾਰਨ ਇੱਥੇ ਸੈਂਕੜੇ ਏਕੜ ਝੋਨੇ ਦੀ ਫ਼ਸਲ ਪਾਣੀ 'ਚ ਡੁੱਬ ਗਈ। ਪ੍ਰਸ਼ਾਸਨ...
ਉਤਰਾਖੰਡ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਰਾਹਤ ਸਮਗਰੀ ਲਿਜਾ ਰਿਹਾ ਹੈਲੀਕਾਪਟਰ ਹਾਦਸਾਗ੍ਰਸਤ
. . .  40 minutes ago
ਦੇਹਰਾਦੂਨ, 21 ਅਗਸਤ- ਉਤਰਾਖੰਡ ਦੇ ਉਤਰਕਾਸ਼ੀ ਜ਼ਿਲ੍ਹੇ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਰਾਹਤ ਸਮਗਰੀ ਲਿਜਾ ਰਿਹਾ ਇੱਕ ਹੈਲੀਕਾਪਟਰ ਅੱਜ ਹਾਦਸਾਗ੍ਰਸਤ ਹੋ ਗਿਆ। ਪ੍ਰਾਪਤ ਜਾਣਕਾਰੀ ਮੁਤਾਬਕ ਇਹ ਹੈਲੀਕਾਪਟਰ ਮੋਰੀ ਤੋਂ ਮੋਲਦੀ ਇਲਾਕੇ ਵੱਲ...
ਫੌਜ ਨੇ ਹੈਲੀਕਾਪਟਰਾਂ ਦੀ ਮਦਦ ਨਾਲ ਸ਼ਾਹਕੋਟ ਦੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਪਹੁੰਚਾਇਆ ਰਸਦ-ਪਾਣੀ
. . .  about 1 hour ago
ਜਲੰਧਰ, 21 ਅਗਸਤ (ਚੰਦੀਪ)- ਸ਼ਾਹਕੋਟ ਸਬ ਡਿਵੀਜ਼ਨ ਦੇ ਹੜ੍ਹ ਪ੍ਰਭਾਵਿਤ 18 ਪਿੰਡਾਂ 'ਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਭਾਰਤੀ ਹਵਾਈ ਫੌਜ ਦੀ ਮਦਦ ਨਾਲ ਹੈਲੀਕਾਪਟਰਾਂ ਰਾਹੀਂ 36000 ਪਰੌਂਠੇ ਤੇ ਪਾਣੀ ਦੀਆਂ ਬੋਤਲਾਂ ਅਤੇ ਸੁੱਕੇ ਰਾਸ਼ਣ...
ਲੋਹੀਆਂ ਖ਼ਾਸ : ਹੜ੍ਹ ਪੀੜਤਾਂ ਦੇ ਬਚਾਅ ਕਾਰਜਾਂ 'ਚ ਤੇਜ਼ੀ
. . .  about 1 hour ago
ਲੋਹੀਆਂ ਖ਼ਾਸ, 21 ਅਗਸਤ (ਬਲਵਿੰਦਰ ਸਿੰਘ ਵਿੱਕੀ)- ਸਤਲੁਜ ਦਰਿਆ ਦੀ ਮਾਰ ਹੇਠ ਆਏ ਸਬ ਤਹਿਸੀਲ ਲੋਹੀਆਂ ਦੇ ਵੱਖ-ਵੱਖ ਪਿੰਡਾਂ ਅੰਦਰ ਪਾਣੀ ਦਾ ਪੱਧਰ ਭਾਵੇਂ ਪਹਿਲਾਂ ਨਾਲੋਂ ਕੁਝ ਘੱਟ ਹੋ ਰਿਹਾ ਹੈ ਪਰ ਅਜੇ ਵੀ ਦਰਿਆ ਦਾ ਪਾਣੀ ਬੰਨ੍ਹ ਟੁੱਟਣ ਕਾਰਨ ਯੂਸਫ਼ਪੁਰ...
ਈ. ਡੀ. ਨੇ ਚਿਦੰਬਰਮ ਵਿਰੁੱਧ ਜਾਰੀ ਕੀਤਾ ਲੁੱਕਆਊਟ ਨੋਟਿਸ
. . .  1 minute ago
ਨਵੀਂ ਦਿੱਲੀ, 21 ਅਗਸਤ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਵਿਰੁੱਧ ਲੁੱਕਆਊਟ ਨੋਟਿਸ ਜਾਰੀ...
ਯੋਗੀ ਮੰਤਰੀ ਮੰਡਲ ਦਾ ਪਹਿਲਾ ਵਿਸਥਾਰ, 23 ਮੰਤਰੀਆਂ ਨੇ ਚੁੱਕੀ ਸਹੁੰ
. . .  about 2 hours ago
ਲਖਨਊ, 21 ਅਗਸਤ- ਉੱਤਰ ਪ੍ਰਦੇਸ਼ ਸਰਕਾਰ 'ਚ 23 ਵਿਧਾਇਕਾਂ ਨੇ ਮੰਤਰੀ ਦੇ ਰੂਪ 'ਚ ਸਹੁੰ ਚੁੱਕੀ ਹੈ। ਸਾਲ 2017 'ਚ ਯੋਗੀ ਆਦਿਤਿਆਨਾਥ ਸਰਕਾਰ ਦੇ ਗਠਨ ਤੋਂ ਬਾਅਦ ਪਹਿਲੇ ਕੈਬਨਿਟ ਵਿਸਥਾਰ 'ਚ ਛੇ ਵਿਧਾਇਕਾਂ ਨੂੰ ਕੈਬਨਿਟ ਮੰਤਰੀ ਦੇ ਰੂਪ 'ਚ ਸਹੁੰ...
ਜਬਰ ਜਨਾਹ ਦਾ ਸ਼ਿਕਾਰ ਹੋਈ 65 ਸਾਲਾ ਮੰਦਬੁੱਧੀ ਔਰਤ ਦੀ ਮੌਤ
. . .  about 2 hours ago
ਤਲਵੰਡੀ ਸਾਬੋ, 21 ਅਗਸਤ (ਰਣਜੀਤ ਸਿੰਘ ਰਾਜੂ)- ਬੀਤੇ ਦਿਨ ਪਿੰਡ ਨੰਗਲਾ 'ਚ ਇੱਕ ਨੌਜਵਾਨ ਵਲੋਂ ਜਬਰ ਜਨਾਹ ਦਾ ਸ਼ਿਕਾਰ ਹੋਈ 65 ਸਾਲਾ ਮੰਦਬੁੱਧੀ ਔਰਤ, ਜਿਹੜੀ ਕਿ ਸਿਵਲ ਹਸਪਤਾਲ ਤਲਵੰਡੀ ਸਾਬੋ ਵਿਖੇ ਜੇਰੇ ਇਲਾਜ ਸੀ, ਦੀ ਅੱਜ ਮੌਤ ਹੋ ਗਈ...
ਚੀਫ਼ ਜਸਟਿਸ ਰੰਜਨ ਗੋਗੋਈ ਕਰਨਗੇ ਚਿਦੰਬਰਮ ਮਾਮਲੇ ਦੀ ਸੁਣਵਾਈ
. . .  about 2 hours ago
ਨਵੀਂ ਦਿੱਲੀ, 21 ਅਗਸਤ- ਆਈ. ਐੱਨ. ਐਕਸ ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੇ ਸੁਪਰੀਮ ਕੋਰਟ 'ਚ ਸਪੈਸ਼ਲ ਲੀਵ ਪਟੀਸ਼ਨ (ਐੱਸ. ਪੀ. ਐੱਲ.) ਦਾਇਰ ਕੀਤੀ ਹੈ। ਇਸ ਪਟੀਸ਼ਨ 'ਚ ਦਿੱਲੀ ਹਾਈਕੋਰਟ ਵਲੋਂ ਲੰਘੇ ਦਿਨ...
ਪੁਲਿਸ ਕਰਮਚਾਰੀ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 2 hours ago
ਅਜਨਾਲਾ, 21 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਅੱਜ ਸਵੇਰੇ ਬੱਸ ਸਟੈਂਡ ਅਜਨਾਲਾ ਵਿਖੇ ਇੱਕ ਪੁਲਿਸ ਹੌਲਦਾਰ ਵਲੋਂ ਸਰਕਾਰੀ ਹਥਿਆਰ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਗਈ। ਉਕਤ ਹੌਲਦਾਰ ਦੀ ਪਹਿਚਾਣ ਹਰਜੀਤ ਸਿੰਘ ਦੇ ਰੂਪ 'ਚ ਹੋਈ ਹੈ। ਉਸ ਨੂੰ...
ਬਾਰਾਮੂਲਾ 'ਚ ਸੁਰੱਖਿਆ ਬਲਾਂ ਨੇ ਢੇਰ ਕੀਤਾ ਇੱਕ ਅੱਤਵਾਦੀ, ਮੁਠਭੇੜ 'ਚ ਇੱਕ ਐੱਸ. ਪੀ. ਓ. ਵੀ ਸ਼ਹੀਦ
. . .  about 3 hours ago
ਸ੍ਰੀਨਗਰ, 21 ਅਗਸਤ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁਠਭੇੜ 'ਚ ਇੱਕ ਅੱਤਵਾਦੀ ਦੇ ਮਾਰੇ ਜਾਣ ਦੀ ਖ਼ਬਰ ਹੈ। ਇਸ ਮੁਠਭੇੜ 'ਚ ਜੰਮੂ-ਕਸ਼ਮੀਰ ਪੁਲਿਸ ਦੇ ਐੱਸ. ਪੀ. ਓ. (ਸਪੈਸ਼ਲ ਪੁਲਿਸ ਅਫ਼ਸਰ) ਦੇ ਸ਼ਹੀਦ...
ਹੜ੍ਹ ਪੀੜਤਾਂ ਲਈ ਹਵਾਈ ਸੈਨਾ ਦੇ 3 ਹੈਲੀਕਾਪਟਰਾਂ ਦੀਆਂ ਸੇਵਾਵਾਂ ਆਰੰਭ
. . .  about 4 hours ago
ਸ਼ਾਹਕੋਟ, 21 ਅਗਸਤ (ਸੁਖਦੀਪ ਸਿੰਘ) - ਸ਼ਾਹਕੋਟ ਤਹਿਸੀਲ ਦੇ ਲੋਹੀਆਂ ਖੇਤਰ ਵਿਚ ਸਤਲੁਜ ਦਰਿਆ ਦਾ ਪੱਧਰ ਵਧਣ ਨਾਲ ਆਏ ਹੜ੍ਹ ਕਾਰਨ ਹੜ੍ਹ ਦੇ ਪਾਣੀ ਦੀ ਮਾਰ ਝੱਲ ਰਹੇ ਲੋਕਾਂ ਨੂੰ ਰਾਹਤ ਪਹੁੰਚਾਉਣ ਤੇ ਉਨ੍ਹਾਂ ਤੱਕ ਖਾਣਾ ਤੇ ਪਾਣੀ ਪਹੁੰਚਾਉਣ ਲਈ ਭਾਰਤੀ ਹਵਾਈ ਸੈਨਾ ਦੇ 3 ਹੈਲੀਕਾਪਟਰਾਂ ਦੀਆਂ...
ਕੌਮੀ ਮਾਰਗ 'ਤੇ ਉਲਟੀ ਸਾਈਡ ਤੋਂ ਆ ਰਹੇ ਟਰੈਕਟਰ ਦੀ ਕਾਰ ਨਾਲ ਹੋਈ ਸਿੱਧੀ ਟੱਕਰ, ਇਕ ਮੌਤ
. . .  about 4 hours ago
ਪਿਸਤੌਲ ਦਿਖਾ ਕੇ ਠੇਕੇ ਤੋਂ ਨਕਦੀ ਲੁੱਟੀ
. . .  about 5 hours ago
ਅੰਮ੍ਰਿਤਸਰ ਖ਼ਾਲਸਾ ਕਾਲਜ ਸਾਹਮਣੇ ਨੌਜਵਾਨ ਤੇ ਲੜਕੀ ਦੀਆਂ ਸਿਰ ਕੱਟੀਆਂ ਲਾਸ਼ਾਂ ਮਿਲੀਆਂ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਮੱਘਰ ਸੰਮਤ 550

ਜੰਮੂ-ਕਸ਼ਮੀਰ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਪ੍ਰਭਾਤ ਫੇਰੀਆਂ ਜਾਰੀ

ਊਨਾ,18 ਨਵੰਬਰ (ਹਰਪਾਲ ਸਿੰਘ ਕੋਟਲਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ (23 ਨਵੰਬਰ) ਦੇ ਸਬੰਧ 'ਚ ਊਨਾ 'ਚ ਪ੍ਰਭਾਤ ਫੇਰੀਆਂ ਦਾ ਦੌਰ ਜਾਰੀ ਹੈ ¢ ਸ਼ਰਧਾਲੂਆਂ ਦੁਆਰਾ ਗੁਰੂ ਨਾਨਕ ਦੇਵ ਜੀ ਦੀ ਬਾਣੀ ਦਾ ਗੁਣਗਾਨ ਕਰਦੇ ਹੋਏ ਊਨਾ ਨਗਰ ਦੀ ਪਰਿਕਰਮਾ ਕੀਤੀ ਜਾ ਰਹੀ ...

ਪੂਰੀ ਖ਼ਬਰ »

ਪੁਰਾਣੇ ਗਹਿਣਿਆਂ ਨੂੰ ਬਦਲਣ ਦਾ ਝਾਂਸਾ ਦੇ ਕੇ 9 ਲੱਖ ਦੀ ਠੱਗੀ

ਚੰਡੀਗੜ੍ਹ, 18 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਪੁਰਾਣੇ ਗਹਿਣਿਆਂ ਬਦਲੇ ਨਵੇਂ ਗਹਿਣੇ ਦੇਣ ਦਾ ਝਾਂਸਾ ਦੇ ਕੇ ਨੌ ਲੱਖ ਦੀ ਠੱਗੀ ਮਾਰਨ ਦਾ ਮਾਮਲਾ ਪੁਲਿਸ ਨੇ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਸੈਕਟਰ 34 ਦੇ ਰਹਿਣ ਵਾਲੇ ਅਮਿਤ ਕਪੂਰ ...

ਪੂਰੀ ਖ਼ਬਰ »

ਘਰ ਅੰਦਰ ਦਾਖ਼ਲ ਹੋ ਸ਼ਮ੍ਹਾਂ ਔਰਤ ਦਾ ਪਰਸ ਝਪਟਣ ਵਾਲੇ ਦੋਵੇਂ ਮੁਲਜ਼ਮ ਗਿ੍ਫ਼ਤਾਰ

ਚੰਡੀਗੜ੍ਹ, 18 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 21 ਦੇ ਇਕ ਘਰ ਅੰਦਰ ਦਾਖ਼ਲ ਹੋ ਕੇ ਔਰਤ ਪਰਸ ਝਪਟਣ ਵਾਲੇ ਦੋ ਝਪਟਮਾਰਾਂ ਨੂੰ ਪੁਲਿਸ ਨੇ ਇਕ ਦਿਨ ਬਾਅਦ ਹੀ ਗਿ੍ਫ਼ਤਾਰ ਕਰ ਲਿਆ | ਦੋਵੇਂ ਮੁਲਜ਼ਮ ਝਪਟਮਾਰੀ ਦੇ ਹੋਰ ਮਾਮਲਿਆਂ ਵਿਚ ਵੀ ਸ਼ਾਮਲ ਹਨ | ਜਾਣਕਾਰੀ ...

ਪੂਰੀ ਖ਼ਬਰ »

ਟੈਕਸ ਦੀ ਫਾਈਲ ਬੰਦ ਕਰਨ ਬਦਲੇ ਸੈਂਟਰਲ ਐਕਸਾਈਜ਼ ਦੇ ਅਧਿਕਾਰੀ ਰਿਸ਼ਵਤ ਲੈਂਦੇ ਸੀ. ਬੀ. ਆਈ. ਵਲੋਂ ਗਿ੍ਫ਼ਤਾਰ

ਪੰਚਕੂਲਾ, 18 ਨਵੰਬਰ (ਕਪਿਲ)- ਚੰਡੀਗੜ੍ਹ ਸੀ. ਬੀ. ਆਈ. ਨੇ ਹਿਸਾਰ ਤੋਂ ਗਿ੍ਫ਼ਤਾਰ ਕੀਤੇ ਤਿੰਨ ਸੈਂਟਰਲ ਐਕਸਾਈਜ਼ ਵਿਭਾਗ ਦੇ ਅਧਿਕਾਰੀਆਂ ਨੂੰ ਸ਼ਨੀਵਾਰ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਵਿਚ ਪੇਸ਼ ਕੀਤਾ, ਜਿੱਥੇ ਅਦਾਲਤ ਨੇ ਤਿੰਨਾਂ ਨੂੰ 14 ...

ਪੂਰੀ ਖ਼ਬਰ »

ਸੱਭਿਆਚਾਰਕ ਪ੍ਰੋਗਰਾਮ 'ਕਲਾ ਸੰਗਮ' ਦੌਰਾਨ ਵਿਦਿਆਰਥਣਾਂ ਨੇ ਆਪਣੀਆਂ ਪੇਸ਼ਕਾਰੀਆਂ ਰਾਹੀਂ ਬੰਨਿ੍ਹਆ ਰੰਗ

ਚੰਡੀਗੜ੍ਹ, 18 ਨਵੰਬਰ (ਅਜਾਇਬ ਸਿੰਘ ਔਜਲਾ)- ਸਥਾਨਕ ਲੜਕੀਆਂ ਦੇ ਪੋਸਟ ਗ੍ਰੈਜੂਏਟ ਕਾਲਜ ਸੈਕਟਰ-11 ਵਿਖੇ ਅੱਜ ਸੱਭਿਆਚਾਰਕ ਪ੍ਰੋਗਰਾਮ ਕਲਾ ਸੰਗਮ ਕਰਾਇਆ ਗਿਆ¢ ਇਸ ਵਿਚ ਫਸਟ ਲੇਡੀ ਸ੍ਰੀਮਤੀ ਅਲਕਾ ਸਿੰਘ (ਪਤਨੀ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ •ਦੇ ਪ੍ਰਸ਼ਾਸਕ ...

ਪੂਰੀ ਖ਼ਬਰ »

ਪੰਜਾਬ ਕਲਾ ਭਵਨ 'ਚ ਡਾ: ਲਖਵਿੰਦਰ ਸਿੰਘ ਜੌਹਲ ਤੇ ਹੋਰਨਾਂ ਨੇ ਗਾਇਕੀ ਬਾਰੇ ਵਿਚਾਰ ਪ੍ਰਗਟਾਏ

ਚੰਡੀਗੜ੍ਹ, 18 ਨਵੰਬਰ (ਅਜਾਇਬ ਸਿੰਘ ਔਜਲਾ)- ਪੰਜਾਬ ਸੰਗੀਤ ਨਾਟਕ ਅਕਾਦਮੀ ਅਤੇ ਇਪਟਾ ਪੰਜਾਬ ਵਲੋਂ ਪੰਜਾਬੀ ਗਾਇਕੀ ਵਿਚ ਲੱਚਰਤਾ ਅਤੇ ਹਿੰਸਾ ਬਾਰੇ ਪੰਜਾਬ ਕਲਾ ਭਵਨ ਵਿਖੇ ਕਰਵਾਏ ਗਏ ਸੈਮੀਨਾਰ ਵਿਚ ਮੁੱਖ ਰੂਪ ਵਿਚ ਇਹ ਗੱਲ ਉਭਰ ਕੇ ਸਾਹਮਣੇ ਆਈ ਕਿ ਪੰਜਾਬੀ ਗਾਇਕੀ ਸਮੁੱਚੇ ਸਮਾਜਿਕ ਤੇ ਆਰਥਿਕ ਵਿਕਾਸ ਤੇ ਮੰਡੀ ਸੱਭਿਆਚਾਰ ਦੇ ਦਬਦਬੇ ਤੋਂ ਪੂਰੀ ਤਰ੍ਹਾਂ ਪ੍ਰਭਾਵਤ ਹੋ ਰਹੀ ਹੈ | ਸੈਮੀਨਾਰ ਦੇ ਮੁੱਖ ਬੁਲਾਰੇ ਪ੍ਰੋਫੈਸਰ ਰਜਿੰਦਰਪਾਲ ਸਿੰਘ ਬਰਾੜ ਨੇ ਅਜੋਕੀ ਪੰਜਾਬੀ ਗਾਇਕੀ ਦੀ ਨਿਸ਼ਾਨਦੇਹੀ ਕਰਦਿਆਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਪੂੰਜੀ ਦੇ ਬੋਲਬਾਲੇ ਨੇ ਹਰ ਇਕ ਵਸਤੂ ਦਾ ਬਜ਼ਾਰੀਕਰਨ ਕਰ ਦਿੱਤਾ ਹੈ, ਇਸ ਲਈ ਗਲੋਬਲ ਮੰਡੀ ਵਿਚ ਜੋ ਵੀ ਕੁਝ ਵਿਕਦਾ ਹੈ ਉਸ ਨੂੰ ਮੁਨਾਫ਼ਾ ਖੋਰੀ ਦੇ ਨਜ਼ਰੀਏ ਤੋਂ ਵੇਖਿਆ ਜਾਂਦਾ ਹੈ | ਪ੍ਰੋਫ਼ਸਰ ਬਰਾੜ ਨੇ ਕਿਹਾ ਕਿ ਹੁਣ ਸਾਡੀ ਗਾਇਕੀ ਮਹਿਜ਼ ਸੁਣਨ ਤੱਕ ਸੀਮਤ ਨਹੀਂ ਸਗੋਂ ਇਸ ਵਿਚ ਦਿ੍ਸ਼ ਵਧੇਰੇ ਪ੍ਰਚੱਲਤ ਤੇ ਮਨ ਲੁਭਾਉਣਾ ਹੋ ਗਿਆ ਹੈ | ਇਸ ਨੂੰ ਵਪਾਰੀ ਚੰਗੀ ਤਰ੍ਹਾਂ ਇਸਤੇਮਾਲ ਕਰ ਰਿਹਾ ਹੈ | ਸਮਾਗਮ ਦੇ ਮੁੱਖ ਮਹਿਮਾਨ ਪੰਜਾਬ ਕਲਾ ਪ੍ਰੀਸ਼ਦ ਦੇ ਸਕੱਤਰ ਜਨਰਲ ਲਖਵਿੰਦਰ ਸਿੰਘ ਜੌਹਲ ਨੇ ਕਿਹਾ ਕਿ ਅਜੋਕੀ ਪੰਜਾਬੀ ਗਾਇਕੀ ਦਿਸ਼ਾ ਹੀਣ ਹੋ ਚੁੱਕੀ ਹੈ ਕਿਉਂਕਿ ਇਹ ਸਮਾਜ ਦੇ ਯਥਾਰਥ ਵਲੋਂ ਬਿਲਕੁੱਲ ਟੁੱਟ ਚੁੱਕੀ ਹੈ ਤੇ ਪੰਜਾਬੀ ਮਨ ਦੀਆਂ ਲਾਲਸਾਵਾਂ ਦਾ ਝੂਠਾ ਪ੍ਰਗਟਾਵਾ ਕਰਦੀ ਹੈ | ਸੈਮੀਨਾਰ ਵਿਚ ਗਾਇਕਾ ਸੁੱਖੀ ਬਰਾੜ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਗਿਆ ਕਿ ਅਜੋਕੀ ਗਾਇਕੀ ਨੂੰ ਸੱਭਿਆਚਾਰਕ ਲੀਹਾਂ 'ਤੇ ਲਿਆਉਣ ਲਈ ਇਸ ਦੇ ਸਮਾਨੰਤਰ ਸੱਭਿਆਚਾਰ ਉਸਾਰਨ ਦੀ ਲੋੜ ਹੈ ਜਿਸ ਵਾਸਤੇ ਸਰਕਾਰਾਂ ਅਤੇ ਹੋਰ ਅਦਾਰਿਆਂ ਨੂੰ ਉਪਰਾਲੇ ਕਰਨੇ ਚਾਹੀਦੇ ਨੇ | ਸੈਮੀਨਾਰ ਨੂੰ ਇਪਟਾ ਦੇ ਕੌਮੀ ਪ੍ਰਧਾਨ ਰਣਬੀਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਕ ਸਾਜ਼ਿਸ਼ ਦੇ ਤਹਿਤ ਸਾਡੀ ਵਿਦਿਆ ਤੇ ਸਭਿਆਚਾਰ ਨੂੰ ਵਿਗਾੜਿਆ ਜਾ ਰਿਹਾ ਹੈ ਜਿਸ ਪ੍ਰਤੀ ਸੁਚੇਤ ਹੋਣ ਦੀ ਲੋੜ ਹੈ | ਸੈਮੀਨਾਰ ਨੂੰ ਪੰਜਾਬ ਸੰਗੀਤ ਨਾਟਕ ਆਕਦਮੀ ਦੇ ਪ੍ਰਧਾਨ ਕੇਵਲ ਧਾਲੀਵਾਲ, ਇਪਟਾ ਦੇ ਸਕੱਤਰ ਸੰਜੀਵਨ ਸਿੰਘ, ਬਲਕਾਰ ਸਿੱਧੂ, ਹਰਦਿਆਲ ਥੂਹੀ, ਡਾ. ਜਸਵਿੰਦਰ ਸ਼ਰਮਾ, ਰਬਿੰਦਰ ਰਬੀ, ਅਮਨ ਭੋਗਲ ਅਤੇ ਗੁਰਚਰਨ ਸਿੰਘ ਬੋਪਾਰਾਏ ਨੇ ਵੀ ਸੰਬੋਧਨ ਕੀਤਾ | ਡਾ. ਲਖਵਿੰਦਰ ਸਿੰਘ ਜੋਹਲ, ਸਕੱਤਰ ਜਨਰਲ, ਪੰਜਾਬ ਕਲਾ ਪ੍ਰੀਸ਼ਦ ਨੇ ਇਸ ਸਮਾਗਮ ਵਿੱਚ ਸ਼ਾਮਿਲ ਹੋਏ ਡੈਲੀਗਟਾਂ ਅਤੇ ਸਾਰੇ ਸਰੋਤਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਕਲਾ ਪ੍ਰੀਸ਼ਦ ਤੇ ਪੰਜਾਬ ਸੰਗੀਤ ਨਾਟਕ ਅਕਾਦਮੀ ਅਜਿਹੇ ਉਪਰਾਲੇ ਪੰਜਾਬ ਭਰ ਵਿਚ ਕਰਨ ਲਈ ਵਚਨਬੱਧ ਹਨ | ਸੈਮੀਨਾਰ 'ਚ ਉੱਘੇ ਲੇਖਕ ਸ੍ਰੀ ਸਿਰੀ ਰਾਮ ਅਰਸ, ਸਵਰਨ ਸਿੰਘ, ਦੀਪਕ ਸ਼ਰਮਾ ਚਨਾਰਥਲ, ਡੀ.ਐਸ. ਕਾਹਲੋਂ, ਗਾਇਕ ਕੁਲਵੀਰ ਸੈਣੀ ਆਦਿ ਨੇ ਵੀ ਸ਼ਿਰਕਤ ਕੀਤੀ | ਸੈਮੀਨਾਰ ਦਾ ਸੰਚਾਲਨ ਅਕਾਦਮੀ ਦੇ ਸਕੱਤਰ ਪ੍ਰੀਤਮ ਸਿੰਘ ਰੁਪਾਲ ਵਲੋਂ ਬਾਖੂਬੀ ਨਿਭਾਇਆ ਗਿਆ |


ਖ਼ਬਰ ਸ਼ੇਅਰ ਕਰੋ

ਬੀ. ਐੱਸ. ਐੱਫ. ਜਵਾਨ ਸਮੇਤ 2 ਨੂੰ ਜੇਲ੍ਹ ਭੇਜਿਆ

ਸ੍ਰੀਨਗਰ, 18 ਨਵੰਬਰ (ਮਨਜੀਤ ਸਿੰਘ)- ਉੱਤਰੀ ਕਸ਼ਮੀਰ ਦੇ ਜ਼ਿਲ੍ਹਾ ਕੁਪਵਾੜਾ ਪ੍ਰਸ਼ਾਸਨ ਨੇ ਹਿਜ਼ਬੁਲ ਮੁਜਾਹੂਦੀਨ ਦੇ 2 ਅੱਤਵਾਦੀਆਂ ਜਿਨ੍ਹਾਂ 'ਚ ਇਕ ਬੀ. ਐੱਸ. ਐੱਫ. ਦਾ ਜਵਾਨ ਵੀ ਸ਼ਾਮਿਲ ਹੈ, 'ਤੇ ਪਬਲਿਕ ਸੈਫਟੀ ਐਕਟ (ਪੀ.ਐੱਸ.ਏ.) ਲਗਾ ਕੇ ਜੰਮੂ ਜੇਲ੍ਹ ਭੇਜ ਦਿੱਤਾ | ...

ਪੂਰੀ ਖ਼ਬਰ »

ਪੰਜਾਬ ਦੀ ਖ਼ੁਦਮੁਖ਼ਤਿਆਰੀ, ਫੈੱਡਰਲ ਢਾਂਚੇ ਦੀ ਉਸਾਰੀ ਦੇ ਮੁੱਦਿਆਂ 'ਤੇ ਸਹਿਮਤੀ ਬਣਾਈ ਜਾਵੇਗੀ-ਡਾ. ਧਰਮਵੀਰ ਗਾਂਧੀ

ਚੰਡੀਗੜ੍ਹ•, 18 ਨਵੰਬਰ (ਅਜਾਇਬ ਸਿੰਘ ਔਜਲਾ)- ਸਥਾਨਕ ਕੇਂਦਰੀ ਸਿੰਘ ਸਭਾ ਸੈਕਟਰ 28 ਵਿਖੇ ਅੱਜ ਹੋਈ ਇਕ ਵਿਸ਼ੇਸ਼ ਇਕੱਤਰਤਾ ਦੌਰਾਨ ਪ੍ਰੋ. ਗੁਰਦਰਸ਼ਨ ਸਿੰਘ ਢਿੱਲੋਂ ਅਤੇ ਉਨ੍ਹ•ਾਂ ਦੇ ਸਾਥੀਆਂ 'ਚ ਅਧਿਆਪਕ, ਵਕੀਲ, ਇੰਜੀਨੀਅਰ ਅਤੇ ਹੋਰ ਬੁੱਧੀਜੀਵੀ ਆਦਿ ਸ਼ਾਮਿਲ ਹੋਏ ...

ਪੂਰੀ ਖ਼ਬਰ »

ਸ੍ਰੀਨਗਰ-ਜੰਮੂ ਹਾਈਵੇਅ 'ਤੇ ਵਾਪਰੇ ਹਾਦਸੇ 'ਚ ਮਾਰੇ ਗਏ ਪੰਜਾਬ ਦੇ ਟਰੱਕ ਡਰਾਈਵਰਾਂ ਨੂੰ ਮੁਆਵਜ਼ਾ ਦੇਣ ਦੀ ਮੰਗ

ਸ੍ਰੀਨਗਰ, 18 ਨਵੰਬਰ(ਮਨਜੀਤ ਸਿੰਘ)- ਸ਼ੇਰ-ਏ-ਕਸ਼ਮੀਰ ਟਰੱਕ ਮਾਲਕ ਯੂਨੀਅਨ ਦੀ ਇਕ ਸ਼ੋਕਮਈ ਮੀਟਿੰਗ 'ਚ ਸ੍ਰੀਨਗਰ-ਜੰਮੂ ਹਾਈਵੇਅ 'ਤੇ ਖਰਾਬ ਮੌਸਮ ਦੇ ਚੱਲਦੇ ਪੰਜਾਬ ਦੇ ਟਰਾਲੇ ਦੇ ਹਾਦਸਾਗ੍ਰਸਤ ਹੋਣ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਪੀੜਤ ਟਰੱਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX