ਤਾਜਾ ਖ਼ਬਰਾਂ


ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਸਤਲੁਜ ਅੰਦਰ ਪਾਣੀ ਦਾ ਪੱਧਰ - ਐੱਸ.ਡੀ.ਓ ਸੁਖਵਿੰਦਰ ਸਿੰਘ
. . .  7 minutes ago
ਫਿਲੌਰ, 19 ਅਗਸਤ - (ਇੰਦਰਜੀਤ ਚੰਦੜ੍ਹ) - ਸਤਲੁਜ ਦਰਿਆ ਅੰਦਰ ਪਾਣੀ ਦਾ ਪੱਧਰ ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਇਹ ਜਾਣਕਾਰੀ ਐੱਸ.ਡੀ.ਓ ਡਰੇਨਜ਼ ਸੁਖਵਿੰਦਰ ਸਿੰਘ ਵੱਲੋਂ ਦਿੱਤੀ ਗਈ ...
ਬੀਤੇ ਦਿਨ ਹੋਈ ਭਾਰੀ ਬਾਰਸ਼ ਕਾਰਨ ਪਿੰਡ ਚੇਤਾ ਹੋਇਆ ਜਲ ਥਲ, ਫ਼ਸਲਾਂ 'ਚ ਭਰਿਆ ਨੱਕੋਂ ਨੱਕ ਪਾਣੀ​
. . .  43 minutes ago
ਕਟਾਰੀਆਂ, 19 ਅਗਸਤ (ਨਵਜੋਤ ਸਿੰਘ ਜੱਖੂ)- ਆਜ਼ਾਦੀ ਦੇ 72 ਵਰ੍ਹੇ ਬੀਤ ਜਾਣ ਦੇ ਬਾਅਦ ਵੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਪਿੰਡ ਚੇਤਾ ਵਿਕਾਸ ਦੇ ਪੱਖੋਂ ਅਜੇ ਵੀ ਪਛੜਿਆ...
ਤਾਜੋਵਾਲ- ਮੰਢਾਲਾ ਧੁੱਸੀ ਬੰਨ੍ਹ ਦੀ ਮੁਰੰਮਤ ਦਾ ਕੰਮ ਹੋਇਆ ਤੇਜ਼
. . .  47 minutes ago
ਉਸਮਾਨਪੁਰ, 19 ਅਗਸਤ (ਸੰਦੀਪ ਮਝੂਰ)- ਅੱਜ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਘਟਣ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਬੀਤੇ ਕੱਲ੍ਹ ਭਾਖੜਾ ਡੈਮ ਤੋਂ ਦਰਿਆ ...
ਪ੍ਰਸ਼ਾਸਨ ਨੇ ਜਲਾਲਾਬਾਦ ਤਹਿਸੀਲ ਦੇ ਪੰਜ ਪਿੰਡਾਂ ਨੂੰ ਖ਼ਾਲੀ ਕਰਨ ਦੇ ਦਿੱਤੇ ਹੁਕਮ
. . .  about 1 hour ago
ਜਲਾਲਾਬਾਦ,19 ਅਗਸਤ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਦੇ ਬਾਰਡਰ ਪੱਟੀ ਦੇ ਨਾਲ ਲੱਗਦੇ ਪਿੰਡਾਂ ਜਿੱਥੇ ਸਤਲੁਜ ਦਰਿਆ ਦੀਆਂ ਫਾਟਾਂ ਪੈਂਦੀਆਂ ਹਨ, ਦੇ ਵਾਸੀਆਂ ਨੂੰ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਮੱਦੇ...
ਲੋਹੀਆ ਦੇ ਪਿੰਡ ਗਿੱਦੜ ਪਿੰਡੀ ਅਤੇ ਮੰਡਾਲਾ ਸਾਹਮਣੇ ਸਤਲੁਜ ਦਾ ਐਡਵਾਂਸ ਬੰਨ੍ਹ ਹੋਇਆ ਤਹਿਸ ਨਹਿਸ
. . .  about 1 hour ago
ਲੋਹੀਆ ਖ਼ਾਸ, 19 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ)- ਸਤਲੁਜ ਦਰਿਆ 'ਚ ਆਏ ਬੇਤਹਾਸ਼ਾ ਪਾਣੀ ਜਿਸ ਨੇ ਭਿਆਨਕ ਹੜ੍ਹ ਦਾ ਰੂਪ ਧਾਰਨ ਕੀਤਾ ਹੋਇਆ ਹੈ ਨੇ ਸਤਲੁਜ ਦਰਿਆ ਦੇ ਦੋਵੇਂ...
ਡਿਪਟੀ ਕਮਿਸ਼ਨਰ ਵੱਲੋਂ ਲੁਧਿਆਣਾ ਦੀਆਂ ਡਾਇੰਗਾਂ ਬੰਦ ਕਰਨ ਦੇ ਹੁਕਮ
. . .  about 1 hour ago
ਲੁਧਿਆਣਾ, 19 ਅਗਸਤ (ਪੁਨੀਤ ਬਾਵਾ)- ਡਿਪਟੀ ਕਮਿਸ਼ਨਰ ਲੁਧਿਆਣਾ ਕਮ ਜ਼ਿਲ੍ਹਾ ਫ਼ ਡਿਜਾਸਟਰ ਮੈਨੇਜਮੈਂਟ ਅਥਾਰਿਟੀ ਲੁਧਿਆਣਾ ਦੇ ਚੇਅਰਮੈਨ ਪ੍ਰਦੀਪ ਕੁਮਾਰ ਅਗਰਵਾਲ ਨੇ ਭਾਰੀ ਮੀਂਹ ਬਾਅਦ ਬਣੇ ਹੜ੍ਹ ਵਰਗੇ...
ਨਸ਼ਾ ਤਸਕਰਾਂ ਦੇ ਪਰਿਵਾਰ ਤੋ ਰਿਸ਼ਵਤ ਲੈਣ ਵਾਲੇ ਐੱਸ.ਐੱਚ.ਓ ਅਤੇ ਥਾਣੇਦਾਰ 'ਤੇ ਵੱਡੀ ਕਾਰਵਾਈ
. . .  about 1 hour ago
ਫ਼ਾਜ਼ਿਲਕਾ,19 ਅਗਸਤ (ਪ੍ਰਦੀਪ ਕੁਮਾਰ)- ਨਸ਼ਾ ਤਸਕਰੀ ਦੇ ਇਕ ਮਾਮਲੇ ਵਿਚ ਪਕੜੇ ਗਏ ਦੋਸ਼ੀ ਦੇ ਪਰਿਵਾਰਿਕ ਮੈਂਬਰਾਂ ਨੂੰ ਕੇਸ 'ਚ ਫਸਾਉਣ ਅਤੇ ਦੋਸ਼ੀਆਂ ਦੀ ਕੁੱਟਮਾਰ ...
ਕੈਬਨਿਟ ਮੰਤਰੀ ਧਰਮਸੋਤ ਵੱਲੋਂ ਨਾਭਾ ਹਲਕੇ ਦੇ ਪਾਣੀ ਤੋਂ ਪ੍ਰਭਾਵਿਤ ਦਰਜਨਾਂ ਪਿੰਡਾਂ ਦਾ ਦੌਰਾ
. . .  about 2 hours ago
ਨਾਭਾ, 19 ਅਗਸਤ (ਕਰਮਜੀਤ ਸਿੰਘ) ਪੰਜਾਬ ਦੇ ਜੰਗਲਾਤ, ਸਮਾਜਿਕ ਨਿਆਂ ਤੇ ਅਧਿਕਾਰਤ ਮਾਮਲਿਆਂ ਦੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਨਾਭਾ ਹਲਕੇ ਦੇ ਪਾਣੀ ਤੋਂ ਪ੍ਰਭਾਵਿਤ ਦਰਜਨਾਂ...
ਪੰਜਾਬ 'ਚ ਆਏ ਹੜ੍ਹਾਂ ਲਈ ਸੁਖਬੀਰ ਬਾਦਲ ਨੇ ਕੈਪਟਨ ਨੂੰ ਠਹਿਰਾਇਆ ਜ਼ਿੰਮੇਵਾਰ
. . .  about 2 hours ago
ਤਲਵੰਡੀ ਭਾਈ, 19 ਅਗਸਤ (ਕੁਲਜਿੰਦਰ ਸਿੰਘ ਗਿੱਲ)- ਪੰਜਾਬ ਦੇ ਕਈ ਖੇਤਰਾਂ ਆਏ ਹੜ੍ਹਾਂ ਲਈ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜ਼ਿੰਮੇਵਾਰ ਹਨ ਕਿਉਂਕਿ ਕਈ ਮਹੀਨਿਆਂ...
ਹੁਣ ਡੈਲੀਗੇਟ ਕਰਿਆ ਕਰਨਗੇ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਚੋਣ-ਸੁਖਬੀਰ
. . .  about 2 hours ago
ਤਲਵੰਡੀ ਭਾਈ, 19 ਅਗਸਤ (ਕੁਲਜਿੰਦਰ ਸਿੰਘ ਗਿੱਲ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਜ਼ਿਲ੍ਹਾ ਅਤੇ ਸਰਕਲ ਦੇ ਅਹੁਦੇਦਾਰਾਂ ਦੀ ਚੋਣ...
ਕੱਲ੍ਹ ਵੀ ਬੰਦ ਰਹਿਣਗੇ ਸ਼ਾਹਕੋਟ ਦੇ ਸਕੂਲ
. . .  about 2 hours ago
ਸ਼ਾਹਕੋਟ, 19 ਅਗਸਤ (ਸੁਖਦੀਪ ਸਿੰਘ) - ਸਤਲੁਜ ਸਬ ਡਿਵੀਜ਼ਨ ਦੇ ਨਾਲ ਵਗਦੇ ਸਤਲੁਜ ਦਰਿਆ 'ਚ ਹੜ੍ਹਾਂ ਕਾਰਨ ਬਣੇ ਐਮਰਜੈਂਸੀ ਹਾਲਤਾਂ ਕਰ ਕੇ ਪ੍ਰਸ਼ਾਸਨ ਵੱਲੋਂ ਕੱਲ੍ਹ 20 ਅਗਸਤ ਨੂੰ ਸਾਰੇ ਸਰਕਾਰੀ ਤੇ ਨਿੱਜੀ....
ਸੰਸਦ ਮੈਂਬਰ ਮਨੀਸ਼ ਤਿਵਾੜੀ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕਰਨਗੇ ਦੌਰਾ
. . .  about 2 hours ago
ਬਲਾਚੌਰ, 19 ਅਗਸਤ (ਦੀਦਾਰ ਸਿੰਘ ਬਲਾਚੌਰੀਆ) - ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਅੱਜ ਸ਼ਾਮ ਬਲਾਚੌਰ ਹਲਕੇ ਦੇ ਮੰਡ ਇਲਾਕੇ 'ਚ...
ਰੇਲਿੰਗ ਨਾਲ ਟਕਰਾਈ ਤੂੜੀ ਨਾਲ ਭਰੀ ਟਰਾਲੀ, ਚਾਲਕ ਦੇ ਘੱਗਰ ਦਰਿਆ 'ਚ ਡਿੱਗਣ ਦਾ ਖ਼ਦਸ਼ਾ
. . .  about 2 hours ago
ਸਰਦੂਲਗੜ੍ਹ, 19 ਅਗਸਤ (ਪ੍ਰਕਾਸ਼ ਸਿੰਘ ਜ਼ੈਲਦਾਰ)- ਸਰਦੂਲਗੜ੍ਹ ਵਿਖੇ ਘੱਗਰ ਦਰਿਆ ਦੇ ਪੁਲ਼ 'ਤੇ ਤੂੜੀ ਦੀ ਭਰੀ ਟਰਾਲੀ ਦਾ ਟਰੈਕਟਰ ਰੇਲਿੰਗ...
ਭਾਰੀ ਮੀਂਹ ਨਾਲ ਗਰੀਬ ਪਰਿਵਾਰ ਦਾ ਮਕਾਨ ਹੋਇਆ ਢਹਿ ਢੇਰੀ
. . .  about 2 hours ago
ਬੁੱਲ੍ਹੋਵਾਲ, 19 ਅਗਸਤ (ਰਵਿੰਦਰਪਾਲ ਸਿੰਘ ਲੁਗਾਣਾ)- ਅੱਜ ਸਵੇਰੇ ਪਏ ਭਾਰੀ ਮੀਂਹ ਕਾਰਨ ਬੁੱਲ੍ਹੋਵਾਲ ਦੇ ਇੱਕ ਗਰੀਬ ਪਰਿਵਾਰ ਦਾ ਮਕਾਨ ਢਹਿ-ਢੇਰੀ ਹੋ ਗਿਆ। ਇਸ ਸੰਬੰਧੀ ਪੀੜਤ ਪਰਿਵਾਰ ਨੇ ਦੱਸਿਆ ਕਿ ਇਸ ਹਾਦਸੇ 'ਚ ਉਨ੍ਹਾਂ ਦੇ ਘਰ ਅੰਦਰ ਪਿਆ ਸਾਰਾ...
ਮਾਲ ਮੰਤਰੀ ਸਰਕਾਰੀਆ ਵਲੋਂ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਦਾ ਦੌਰਾ
. . .  about 2 hours ago
ਲੁਧਿਆਣਾ, 19 ਅਗਸਤ (ਪੁਨੀਤ ਬਾਵਾ)- ਪੰਜਾਬ ਸਰਕਾਰ ਦੇ ਮਾਲ ਮੰਤਰੀ ਸੁਖਬਿੰਦਰ ਸਿੰਘ ਸੁਖਸਰਕਾਰੀਆ ਵਲੋਂ ਸਤਲੁਜ ਦਰਿਆ ਦੇ ਨਾਲ ਲੱਗਦੇ ਪਿੰਡਾਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਨੇ ਲੋਕਾਂ ਨੂੰ ਸਰਕਾਰ ਵਲੋਂ ਹਰ ਸੰਭਵ ਸਹਾਇਤਾ ਪਹੁੰਚਾਉਣ ਦਾ ਭਰੋਸਾ...
ਕੈਪਟਨ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 100 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ
. . .  about 2 hours ago
ਬਲੇਡ ਮਾਰ ਕੇ ਲੜਕੀ ਕੋਲੋਂ 35 ਹਜ਼ਾਰ ਰੁਪਏ ਲੁੱਟੇ
. . .  about 3 hours ago
ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ 'ਚ ਵਿਅਕਤੀ ਵਲੋਂ ਛਾਲ ਮਾਰ ਕੇ ਖ਼ੁਦਕੁਸ਼ੀ
. . .  about 3 hours ago
ਸ਼ਾਹਕੋਟ : ਚੱਕ ਵਡਾਲਾ-ਜਾਣੀਆ ਨੇੜੇ ਸਤਲੁਜ ਦਰਿਆ ਦਾ ਟੁੱਟਿਆ ਬੰਨ੍ਹ
. . .  about 3 hours ago
ਇਲਾਜ ਦੌਰਾਨ ਨੀਟੂ ਸ਼ਟਰਾਂ ਵਾਲੇ ਦੀ ਬੇਟੀ ਨੇ ਤੋੜਿਆ ਦਮ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਮੱਘਰ ਸੰਮਤ 550

ਸੰਗਰੂਰ

ਗੁਰਦੁਆਰਾ ਹਾਅ ਦਾ ਨਾਅਰਾ ਤੋਂ ਪ੍ਰਕਾਸ਼ ਦਿਹਾੜੇ ਸਬੰਧੀ ਨਗਰ ਕੀਰਤਨ ਸਜਾਇਆ

ਮਲੇਰਕੋਟਲਾ, 20 ਨਵੰਬਰ (ਕੁਠਾਲਾ) - ਗੁਰੂ ਨਾਨਕ ਦੇਵ ਜੀ ਦੇ 549ਵੇਂ ਪ੍ਰਕਾਸ਼ ਦਿਹਾੜੇ 'ਤੇ ਅੱਜ ਗੁਰਦੁਆਰਾ ਹਾਅ ਦਾ ਨਾਅਰਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਅਧੀਨ ਮਲੇਰਕੋਟਲਾ ਸ਼ਹਿਰ ਦੀਆਂ ਸਮੁੱਚੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵਲੋਂ ਸਜਾਏ ਗਏ ਨਗਰ ਕੀਰਤਨ ਮੌਕੇ ਮਲੇਰਕੋਟਲਾ ਦੇ ਸਿੱਖ, ਹਿੰਦੂ ਤੇ ਮੁਸਲਮਾਨ ਭਾਈਚਾਰੇ ਦੇ ਲੋਕ ਭਾਈਚਾਰਕ ਏਕੇ ਦਾ ਸਬੂਤ ਦਿੰਦਿਆਂ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਸ਼ਾਮਿਲ ਹੋਏ | ਨਗਰ ਕੀਰਤਨ ਦੀ ਅਗਵਾਈ ਖ਼ਾਲਸਾਈ ਪੁਸ਼ਾਕਾਂ ਵਿਚ ਸਜੇ ਤਿਆਰ ਬਰ ਤਿਆਰ ਪੰਜ ਪਿਆਰੇ ਕਰ ਰਹੇ ਸਨ | ਗੁਰਦੁਆਰਾ ਹਾਅ ਦਾ ਨਾਅਰਾ ਸਾਹਿਬ ਵਿਖੇ ਮੁੱਖ ਗੰ੍ਰਥੀ ਭਾਈ ਨਰਿੰਦਰਪਾਲ ਸਿੰਘ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਨਗਰ ਕੀਰਤਨ ਦੇ ਸਵਾਗਤ ਲਈ ਵੱਖ ਵੱਖ ਸਿਆਸੀ, ਧਾਰਮਿਕ, ਸਮਾਜ ਸੇਵੀ ਤੇ ਵਪਾਰਕ ਸੰਸਥਾਵਾਂ ਵਲੋਂ ਮਲੇਰਕੋਟਲਾ ਸ਼ਹਿਰ ਵਿਚ ਥਾਂ-ਥਾਂ ਸਵਾਗਤੀ ਗੇਟ ਉਸਾਰੇ ਗਏ ਤੇ ਸੰਗਤਾਂ ਵੱਲੋਂ ਜਗ੍ਹਾ ਜਗ੍ਹਾ ਲੰਗਰ ਲਗਾਏ ਗਏ | ਨਗਰ ਕੀਰਤਨ ਗਰੇਵਾਲ ਚੌਕ, ਜਰਗ ਚੌਕ, ਸਰਹਿੰਦੀ ਗੇਟ, ਸ੍ਰੀ ਹਨੂਮਾਨ ਮੰਦਰ, ਲਾਲ ਬਾਜ਼ਾਰ, ਮੋਤੀ ਬਾਜ਼ਾਰ, ਪਿੱਪਲ ਚੌਕ, ਸਦਰ ਬਾਜ਼ਾਰ, ਦਿੱਲੀ ਗੇਟ, ਡਾ. ਬੀ.ਆਰ. ਅੰਬੇਡਕਰ ਚੌਕ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਕਾਲੀ ਮਾਤਾ ਮੰਦਰ, ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਜੀ ਤੇ ਕਲੱਬ ਚੌਕ ਰਾਹੀਂ ਸ਼ਹਿਰ ਦੇ ਵੱਖ-ਵੱਖ ਪੜਾਵਾਂ ਵਿਚੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਹਾਅ ਦਾ ਨਾਅਰਾ ਸਾਹਿਬ ਵਿਖੇ ਸੰਪੂਰਨ ਹੋਇਆ | ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਜੈਪਾਲ ਸਿੰਘ ਮੰਡੀਆਂ ਤੇ ਪ੍ਰਧਾਨ ਭਾਈ ਜਗਦੀਸ਼ ਸਿੰਘ ਘੁੰਮਣ ਦੀ ਅਗਵਾਈ ਹੇਠ ਵਿਸ਼ੇਸ਼ ਸਵਾਗਤੀ ਸਮਾਗਮ ਦੌਰਾਨ ਪੰਜ ਪਿਆਰਿਆਂ, ਗੰ੍ਰਥੀ ਸਿੰਘਾਂ, ਕੀਰਤਨੀ ਜਥਿਆਂ ਤੇ ਨਗਰ ਕੀਰਤਨ ਦੇ ਮੁੱਖ ਪ੍ਰਬੰਧਕਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਨਗਰ ਕੀਰਤਨ ਨਾਲ ਸੂਚਨਾ ਕਮਿਸ਼ਨਰ ਪੰਜਾਬ ਅਜੀਤ ਸਿੰਘ ਚੰਦੂਰਾਈਆਂ, ਬੀਬੀ ਕਰਮਜੀਤ ਕੌਰ ਮੰਡੀਆਂ, ਭਾਈ ਗੁਰਬਾਜ਼ ਸਿੰਘ, ਐਡਵੋਕੇਟ ਗੁਰਮੁਖ ਸਿੰਘ ਟਿਵਾਣਾ, ਪ੍ਰੋ. ਕੁਲਵੰਤ ਸਿੰਘ ਉੱਪਲ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੇ ਮੁੱਖ ਗੰ੍ਰਥੀ ਭਾਈ ਅਵਤਾਰ ਸਿੰਘ ਬਧੇਸਾ, ਭਾਈ ਗੁਰਪ੍ਰੀਤ ਸਿੰਘ ਜਵੰਧਾ, ਭਾਈ ਰਵਿੰਦਰ ਸਿੰਘ ਢਿੱਲੋਂ, ਚਮਕੌਰ ਸਿੰਘ ਬੂਲਾਪੁਰ, ਸ੍ਰੀ ਜਗਦੀਸ਼ ਕਿੰਗਰ, ਜਥੇਦਾਰ ਦਰਬਾਰਾ ਸਿੰਘ ਚਹਿਲ, ਭਾਈ ਸੁਰਜੀਤ ਸਿੰਘ ਚੱਕ, ਪਿ੍ੰਸੀਪਲ ਜੰਗ ਸਿੰਘ ਨਾਰੋਮਾਜਰਾ, ਮਹਿੰਦਰ ਸਿੰਘ ਨਾਰੀਕੇ, ਦਰਸ਼ਨ ਸਿੰਘ ਜਲਾਲਾਬਾਦ ਸਮੇਤ ਵੱਡੀ ਗਿਣਤੀ ਟੈਂਪੂਆਂ, ਸਕੂਟਰ, ਮੋਟਰਸਾਈਕਲਾਂ 'ਤੇ ਸਵਾਰ ਸੰਗਤਾਂ ਗੁਰਬਾਣੀ ਦਾ ਜਾਪ ਕਰਦੀਆਂ ਨਗਰ ਕੀਰਤਨ ਦੇ ਨਾਲ ਚੱਲ ਰਹੀਆਂ ਸਨ | ਥਾਣਾ ਸਿਟੀ-1 ਮਲੇਰਕੋਟਲਾ ਦੇ ਮੁੱਖ ਅਫ਼ਸਰ ਇੰਸ: ਹਰਵਿੰਦਰ ਸਿੰਘ ਖਹਿਰਾ ਤੇ ਥਾਣਾ ਸੰਦੌੜ ਦੇ ਮੁੱਖ ਅਫ਼ਸਰ ਇੰਸ. ਪਰਮਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਵਲੋਂ ਪੁਖ਼ਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ |


ਖ਼ਬਰ ਸ਼ੇਅਰ ਕਰੋ

ਚੂਰਾ ਪੋਸਤ ਦੀ ਤਸਕਰੀ ਦੇ ਦੋਸ਼ਾਂ ਵਿਚੋਂ ਬਰੀ

ਸੰਗਰੂਰ, 20 ਨਵੰਬਰ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਗੋਰਵ ਕਾਲੀਆ ਦੀ ਅਦਾਲਤ ਨੇ ਚੂਰਾ ਪੋਸਤ ਦੀ ਤਸਕਰੀ ਦੇ ਦੋਸ਼ਾਂ ਵਿਚੋਂ ਦੋ ਵਿਅਕਤੀਆਂ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਗੁਰਿੰਦਰ ਪਾਲ ਕਰਤਾਰਪੁਰਾ ਨੇ ਦੱਸਿਆ ਕਿ ਪੁਲਿਸ ਥਾਣਾ ...

ਪੂਰੀ ਖ਼ਬਰ »

ਸ਼ਹਿਰ ਦਾ ਮੁੱਖ ਬਾਜ਼ਾਰ ਟ੍ਰੈਫਿਕ ਸਮੱਸਿਆ ਨਾਲ ਬੁਰੀ ਤਰ੍ਹਾਂ ਘਿਰਿਆ

ਅਮਰਗੜ੍ਹ, 20 ਨਵੰਬਰ (ਬਲਵਿੰਦਰ ਸਿੰਘ ਭੁੱਲਰ) - ਅਮਰਗੜ੍ਹ ਸ਼ਹਿਰ ਦਾ ਮੁੱਖ ਬਾਜ਼ਾਰ ਹਰ ਸਮੇਂ ਟ੍ਰੈਫਿਕ ਸਮੱਸਿਆ ਨਾਲ ਬੁਰੀ ਤਰਾਂ ਘਿਰਿਆ ਰਹਿੰਦਾ ਹੈ | ਇਸ ਸ਼ਹਿਰ ਦੀਆਂ 85 ਫੀਸਦੀ ਦੁਕਾਨਾਂ ਜਾਂ ਸ਼ੋਅਰੂਮ ਮਾਲੇਰਕੋਟਲਾ ਤੋਂ ਪਟਿਆਲਾ ਜਾਣ ਵਾਲੇ ਇਸੇ ਸੜਕੀ ਮੁੱਖ ...

ਪੂਰੀ ਖ਼ਬਰ »

10 ਬੋਤਲਾਂ ਸ਼ਰਾਬ ਸਮੇਤ ਇਕ ਕਾਬੂ

ਹੰਡਿਆਇਆ, 20 ਨਵੰਬਰ (ਗੁਰਜੀਤ ਸਿੰਘ ਖੱੁਡੀ)-ਪੁਲਿਸ ਚੌਕੀ ਹੰਡਿਆਇਆ ਵਲੋਂ ਪਿੰਡ ਕੋਠੇ ਚੂੰਘਾਂ ਨੇੜੇ ਨਾਕਾ ਲਗਾਇਆ ਹੋਇਆ ਸੀ ਤਾਂ ਧੌਲੇ ਵਾਲੇ ਪਾਸੇ ਤੋਂ ਆਉਂਦੇ ਇਕ ਵਿਅਕਤੀ ਪਾਸੋਂ 10 ਬੋਤਲਾਂ ਸ਼ਰਾਬ ਠੇਕਾ ਦੇਸੀ ਬਰਾਮਦ ਹੋਈਆਂ | ਹੌਲਦਾਰ ਯਾਦਵਿੰਦਰ ਸਿੰਘ ਨੇ ...

ਪੂਰੀ ਖ਼ਬਰ »

252 ਬੋਤਲਾਂ ਸ਼ਰਾਬ ਬਰਾਮਦ

ਸ਼ੇਰਪੁਰ, 20 ਨਵੰਬਰ (ਦਰਸ਼ਨ ਸਿੰਘ ਖੇੜੀ) - ਥਾਣਾ ਸ਼ੇਰਪੁਰ ਦੇ ਥਾਣਾ ਮੁਖੀ ਚੌਧਰੀ ਮਨੋਜ ਗੋਰਸੀ (ਪ੍ਰੋਬੇਸ਼ਨ) ਡੀ.ਐਸ.ਪੀ ਨੇ ਦੱਸਿਆ ਕਿ ਏ.ਐਸ.ਆਈ ਗੁਰਦੇਵ ਸਿੰਘ ਵਲੋਂ ਬੇਅੰਤ ਸਿੰਘ ਪੁੱਤਰ ਹਰਮਿੰਦਰ ਸਿੰਘ ਵਾਸੀ ਗੁਰਮਾਂ ਤੋਂ 252 ਬੋਤਲਾਂ ਠੇਕਾ ਸ਼ਰਾਬ ਦੇਸੀ ...

ਪੂਰੀ ਖ਼ਬਰ »

ਇੰਡੀਅਨ ਓਵਰਸੀਜ਼ ਕਾਂਗਰਸ ਪੰਜਾਬ 'ਚ ਸ਼ੁਰੂ ਕਰੇਗੀ ਨਵੀਂ ਮੁਹਿੰਮ

ਅਹਿਮਦਗੜ੍ਹ, 20 ਨਵੰਬਰ (ਰਵਿੰਦਰ ਪੁਰੀ) - ਇੰਡੀਅਨ ਓਵਰਸੀਜ ਕਾਂਗਰਸ ਪੰਜਾਬ ਦੇ ਪਿੰਡਾਂ ਵਿਚ ਸਿਹਤ ਅਤੇ ਸਿੱਖਿਆ ਸਹੂਲਤਾਂ ਨੂੰ ਹੋਰ ਪ੍ਰੱਫੁਲਿਤ ਕਰਨ ਲਈ ਜਲਦ ਹੀ ਮੁਹਿੰਮ ਸ਼ੁਰੂ ਕਰੇਗੀ | ਇੰਡੀਅਨ ਓਵਰਸੀਜ਼ ਕਾਂਗਰਸ ਕੈਨੇਡਾ ਦੇ ਪ੍ਰਧਾਨ ਸ. ਦਵਿੰਦਰ ਸਿੰਘ ਗਰਚਾ ...

ਪੂਰੀ ਖ਼ਬਰ »

ਨਰਸਿੰਗ ਕੋਰਸਾਂ ਵਿਚ ਦਾਖ਼ਲਾ 30 ਤੱਕ ਵਧਿਆ

ਸੰਗਰੂਰ, 20 ਨਵੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਲਾਈਫ਼ ਗਾਰਡ ਨਰਸਿੰਗ ਇੰਸਟੀਚਿਊਟ ਭਿੰਡਰਾਂ ਵਿਖੇ ਏ.ਐਨ.ਐਮ., ਜੀ.ਐਨ.ਐਮ., ਬੇਸਿਕ ਬੀ.ਐਸ.ਸੀ. ਤੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕੋਰਸ ਕਰਨ ਲਈ ਸੈਸ਼ਨ 2018-19 ਦੌਰਾਨ ਵਿਦਿਆਰਥੀ ਵਰਗ ਵਿਚ ਕਾਫ਼ੀ ਉਤਸ਼ਾਹ ...

ਪੂਰੀ ਖ਼ਬਰ »

ਮੂਣਕ ਵਿਖੇ ਰੁਜ਼ਗਾਰ ਮੇਲਾ ਅੱਜ

ਮੂਣਕ, 20 ਨਵੰਬਰ (ਕੇਵਲ ਸਿੰਗਲਾ, ਵਰਿੰਦਰ ਭਾਰਦਵਾਜ) - ਸਾਬਕਾ ਮੁੱਖ ਮੰਤਰੀ ਤੇ ਹਲਕਾ ਵਿਧਾਇਕ ਬੀਬੀ ਰਾਜਿੰਦਰ ਕੌਰ ਭੱਠਲ ਦੇ ਯਤਨਾਂ ਸਦਕਾ ਸਥਾਨ ਆਈ.ਟੀ.ਆਈ. ਵਿਖੇ 21 ਨਵੰਬਰ ਨੂੰ ਲਗਾਏ ਜਾ ਰਹੇ ਰੁਜ਼ਗਾਰ ਮੇਲੇ ਦੀਆਂ ਤਿਆਰੀਆਂ ਸਬੰਧੀ ਐਸ.ਡੀ.ਐਮ. ਮੂਣਕ ਸ: ਸੂਬਾ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਸੰਗਰੂਰ ਵਲੋਂ ਖੇਡਦਿਆਂ ਕੰਬੋਜ ਸਕੂਲ ਦੇ ਪਹਿਲਵਾਨਾਂ ਦੀ ਰਹੀ ਚੜ੍ਹਤ

ਮਲੇਰਕੋਟਲਾ, 20 ਨਵੰਬਰ (ਹਨੀਫ਼ ਥਿੰਦ) - ਨਵਾਂ ਸ਼ਹਿਰ ਵਿਖੇ ਹੋਈਆਂ 64ਵੀਂ ਪੰਜਾਬ ਸਕੂਲਜ਼ ਕੁਸ਼ਤੀਆਂ ਵਿਚ ਇਸਲਾਮੀਆ ਕੰਬੋਜ਼ ਸੀਨੀਅਰ ਸੈਕੰਡਰੀ ਸਕੂਲ ਮਲੇਰਕੋਟਲਾ ਦੇ ਪਹਿਲਵਾਨਾਂ ਨੇ ਜ਼ਿਲ੍ਹਾ ਸੰਗਰੂਰ ਵਲੋਂ ਖੇਡਦਿਆਂ ਵੱਖ-ਵੱਖ ਉਮਰ 'ਤੇ ਭਾਰ ਵਰਗ ਮੁਕਾਬਲਾ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਮਹਾਤਮਾ ਗਾਂਧੀ ਵਿਕਾਸ ਯੋਜਨਾ ਕੈਂਪ ਅੱਜ

ਸੰਗਰੂਰ, 20 ਨਵੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਪੰਜਾਬ ਸਰਕਾਰ ਵਲੋਂ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਰਾਜ ਅਤੇ ਕੇਂਦਰ ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਦਾ ਲਾਭ ਲੋੜਵੰਦਾਂ ਨੂੰ ਮੌਕੇ 'ਤੇ ਹੀ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ 21 ...

ਪੂਰੀ ਖ਼ਬਰ »

ਭਾਰੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ ਸਮੇਤ ਇਕ ਗਿ੍ਫ਼ਤਾਰ

ਭਵਾਨੀਗੜ੍ਹ, 20 ਨਵੰਬਰ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਪੁਲਿਸ ਵਲੋਂ ਇਕ ਵਿਅਕਤੀ ਨੂੰ ਭਾਰੀ ਮਾਤਰਾ ਵਿੱਚ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਸਹਾਇਕ ਸਬ ਇੰਸਪੈਕਟਰ ਵਲੈਤੀ ਰਾਮ ਨੇ ਦੱਸਿਆ ਕਿ ਉਹ ਜਦੋਂ ਕਾਕੜਾ ਰੋਡ ਬਖੋਪੀਰ ਨੂੰ ...

ਪੂਰੀ ਖ਼ਬਰ »

ਆੜ੍ਹਤੀ ਤੇ ਕਿਸਾਨਾਂ ਵਲੋਂ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ

ਲਹਿਰਾਗਾਗਾ, 20 ਨਵੰਬਰ (ਸੂਰਜ ਭਾਨ ਗੋਇਲ) - ਆੜ੍ਹਤੀਆਂ, ਕਿਸਾਨਾਂ ਤੇ ਲੇਬਰ ਨੇ ਸਥਾਨਕ ਪੁਰਾਣੀ ਅਨਾਜ ਮੰਡੀ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਆੜ੍ਹਤੀ ਐਸੋਸੀਏਸ਼ਨ ਦੇ ਸੰਜੀਵ ਕੁਮਾਰ ਸਿੰਗਲਾ ਨੇ ਦੱਸਿਆ ...

ਪੂਰੀ ਖ਼ਬਰ »

ਇਕ ਕਿਲੋ ਅਫ਼ੀਮ ਤੇ ਹਰਿਆਣਾ ਮਾਰਕਾ ਸ਼ਰਾਬ ਸਮੇਤ 2 ਤਸਕਰ ਕਾਬੂ

ਸੂਲਰ ਘਰਾਟ, 20 ਨਵੰਬਰ (ਹਰਪਾਲ ਸਿੰਘ ਘੁਮਾਣ) - ਪੁਲਿਸ ਚੌਕੀ ਮਹਿਲਾਂ ਤੇ ਥਾਣਾ ਛਾਜਲੀ ਦੀ ਪੁਲਿਸ ਵਲੋਂ 2 ਨਸ਼ਾ ਤਸਕਰਾਂ ਨੰੂ ਕਾਬੂ ਕੀਤਾ ਗਿਆ | ਇਸ ਸੰਬੰਧੀ ਵਿਲੀਅਮ ਜੇਜੀ ਡੀ.ਐਸ.ਪੀ. ਦਿੜ੍ਹਬਾ ਨੇ ਦੱਸਿਆ ਕਿ ਦੀਪਇੰਦਰਪਾਲ ਸਿੰਘ ਮੁੱਖ ਅਫ਼ਸਰ ਥਾਣਾ ਛਾਜਲੀ ਦੀ ...

ਪੂਰੀ ਖ਼ਬਰ »

ਸਿਹਤ ਵਿਭਾਗ ਤੇ ਪ੍ਰਸ਼ਾਸਨ ਆਇਆ ਹਰਕਤ 'ਚ

ਲਹਿਰਾਗਾਗਾ, 20 ਨਵੰਬਰ (ਅਸ਼ੋਕ ਗਰਗ) - ਸ਼ਹਿਰ ਦੀਆਂ 40 ਜਥੇਬੰਦੀਆਂ ਵਲੋਂ ਲਹਿਰਾਗਾਗਾ ਦੇ ਸਿਵਲ ਹਸਪਤਾਲ ਨੂੰ ਜ਼ਿੰਦਰਾ ਲਗਾਉਣ ਦੇ ਕੀਤੇ ਐਲਾਨ ਸਿਰਲੇਖ ਹੇਠ ਛਪੀ ਖ਼ਬਰ ਤੋਂ ਬਾਅਦ ਸਿਹਤ ਵਿਭਾਗ ਤੇ ਪ੍ਰਸ਼ਾਸਨ ਹਰਕਤ ਵਿਚ ਆਇਆ | ਐੱਸ.ਡੀ.ਐੱਮ. ਲਹਿਰਾਗਾਗਾ ਸੂਬਾ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਿਧਾਂਤ ਮਾਨਵਤਾ ਲਈ ਮਾਰਗ ਦਰਸ਼ਨ

ਸ਼ੇਰਪੁਰ, 20 ਨਵੰਬਰ (ਦਰਸ਼ਨ ਸਿੰਘ ਖੇੜੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਡੇਰਾ ਝਿੜੀ ਗੰਡੇਵਾਲ ਵਿਖੇ ਮਹਾਨ ਗੁਰਮਤਿ ਸਮਾਗਮ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਿ੍ੰਗ ਮੈਂਬਰ ਜਥੇਦਾਰ ਭੁਪਿੰਦਰ ਸਿੰਘ ...

ਪੂਰੀ ਖ਼ਬਰ »

ਬਿਜਲੀ ਚੋਰੀ ਦੇ ਦੋਸ਼ਾਂ ਵਿਚੋਂ ਬਰੀ

ਸੰਗਰੂਰ, 20 ਨਵੰਬਰ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਜੇ.ਐਸ. ਮਰੋਕ ਦੀ ਅਦਾਲਤ ਨੇ ਇਕ ਵਿਅਕਤੀ ਨੂੰ ਬਿਜਲੀ ਚੋਰੀ ਦੇ ਦੋਸ਼ਾਂ ਵਿਚੋਂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਰਣਧੀਰ ਸਿੰਘ ਭੰਗੂ ਨੇ ਦੱਸਿਆ ਕਿ ਮਹਿੰਦਰ ਸਿੰਘ ਐਸ.ਡੀ.ਓ. ਪਾਵਰਕਾਮ ਦੀ ...

ਪੂਰੀ ਖ਼ਬਰ »

ਕੈਨੇਡਾ ਨੇ ਵਿਜ਼ਟਰ ਵੀਜੇ ਦੇਣ ਵਿਚ ਵੀ ਕੀਤਾ ਸੰਕੋਚ - ਸੁਖਵਿੰਦਰ ਸਿੰਘ

ਸੰਗਰੂਰ, 20 ਨਵੰਬਰ (ਅਮਨਦੀਪ ਸਿੰਘ ਬਿੱਟਾ) - ਤਹਿਦਿਲ ਅਕੈਡਮੀ ਦੇ ਡਾਇਰੈਕਟਰ ਸ. ਸੁਖਵਿੰਦਰ ਸਿੰਘ ਨੇ ਕਿਹਾ ਕਿ ਕੈਨੇਡਾ ਵਲੋਂ ਵਿਜ਼ਟਰ ਵੀਜੇ ਰਫਿਊਜ (ਰੱਦ) ਕੀਤੇ ਜਾਣ ਵਿਚ ਵਾਧੇ ਕਾਰਨ ਵਿਦੇਸ਼ ਗਏ ਬੱਚਿਆਂ ਦੇ ਮਾਪਿਆਂ ਵਿਚ ਬੇਚੈਨੀ ਵਧੀ ਹੈ | ਅਕੈਡਮੀ ਵਿਚ ...

ਪੂਰੀ ਖ਼ਬਰ »

ਪੰਜਾਬ ਪੱਧਰੀ ਮੁਕਾਬਲੇ 'ਚ ਜੇਤੂ ਰਹੇ ਫਰਵਾਲੀ ਸਕੂਲ ਦੇ ਦੋ ਬੱਚਿਆਂ ਦਾ ਸਨਮਾਨ

ਸੰਦੌੜ, 20 ਨਵੰਬਰ (ਗੁਰਪ੍ਰੀਤ ਸਿੰਘ ਚੀਮਾ)-ਸਰਕਾਰੀ ਪ੍ਰਾਇਮਰੀ ਸਕੂਲ ਫਰਵਾਲੀ ਵਿਖੇ ਰੱਖੇ ਇਕ ਸਮਾਗਮ ਦੌਰਾਨ ਪੰਜਾਬ ਪੱਧਰੀ ਯੋਗਾ ਦੇ ਮੁਕਾਬਲੇ 'ਚੋਂ ਸੋਨੇ ਅਤੇ ਕਾਂਸੀ ਦਾ ਤਗਮਾ ਜਿੱਤਣ ਵਾਲੇ ਵਿਦਿਆਰਥੀਆਂ ਹਰਸਿਮਰਨਵੀਰ ਸਿੰਘ ਅਤੇ ਪ੍ਰਭਜੋਤ ਕੌਰ ਦਾ ਸਕੂਲ ...

ਪੂਰੀ ਖ਼ਬਰ »

550 ਸਾਲਾ ਸਮਾਗਮਾਂ ਦੀਆਂ ਤਿਆਰੀਆਂ ਮੁਕੰਮਲ: ਲੌਾਗੋਵਾਲ

ਸ਼ੇਰਪੁਰ, 20 ਨਵੰਬਰ (ਦਰਸ਼ਨ ਸਿੰਘ ਖੇੜੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 22 ਨਵੰਬਰ ਤੋਂ ਦੋ ਰੋਜ਼ਾ ਸੁਲਤਾਨਪੁਰ ਲੋਧੀ ਦੇ ਭਾਈ ਮਰਦਾਨਾ ਹਾਲ ਵਿਖੇ ਸਮਾਗਮ ਕਰਨ ਮਗਰੋਂ ਜਿਥੇ ਪੂਰਾ ਸਾਲ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਵਲੋਂ ਅੰਿ੍ਮਤਸਰ ਹਮਲੇ ਦੀ ਨਿੰਦਾ

ਸ਼ੇਰਪੁਰ 20 ਨਵੰਬਰ (ਦਰਸਨ ਸਿੰਘ ਖੇੜੀ)-ਨੰਬਰਦਾਰ ਯੂਨੀਅਨ ਦੀ ਮੀਟਿੰਗ ਸਬ ਤਹਿਸੀਲ ਦਫ਼ਤਰ ਸ਼ੇਰਪੁਰ ਵਿਖੇ ਨੰਬਰਦਾਰ ਦਲਬਾਰਾ ਸਿੰਘ ਘਨੌਰੀ ਦੀ ਪ੍ਰਧਾਂਨਗੀ ਹੇਠ ਹੋਈ | ਮੀਟਿੰਗ ਵਿਚ ਅੰਮਿ੍ਤਸਰ ਸਾਹਿਬ ਵਿਖੇ ਹੋਏ ਬੰਬ ਧਮਾਕੇ ਹਮਲੇ ਦੀ ਜ਼ੋਰਦਾਰ ਨਿੰਦਾ ਕੀਤੀ ...

ਪੂਰੀ ਖ਼ਬਰ »

ਸੈਮੀਨਾਰ ਤੇ ਕਵੀ ਦਰਬਾਰ 23 ਨੂੰ

ਧੂਰੀ, 20 ਨਵੰਬਰ (ਨਰਿੰਦਰ ਸੇਠ) - ਸਾਹਿਤ ਸਭਾ ਧੂਰੀ ਦੇ ਜਨਰਲ ਸਕੱਤਰ ਗੁਲਜ਼ਾਰ ਸਿੰਘ ਸ਼ੌਾਕੀ ਨੇ ਪੈੱ੍ਰਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਭਾ ਵਲੋਂ ਕੇਂਦਰੀ ਪੰਜਾਬੀ ਲੇਖਕ ਸਭਾ ਸੇਖੋਂ ਦੇ ਸਹਿਯੋਗ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ...

ਪੂਰੀ ਖ਼ਬਰ »

ਨੈਸ਼ਨਲ ਸਬ-ਜੂਨੀਅਰ ਬੈਡਮਿੰਟਨ ਮੁਕਾਬਲਿਆਂ ਲਈ ਮਲੇਰਕੋਟਲਾ ਤੋਂ ਖਿਡਾਰਨਾਂ ਰਵਾਨਾ

ਮਲੇਰਕੋਟਲਾ, 20 ਨਵੰਬਰ (ਪਾਰਸ ਜੈਨ) - ਬੈਡਮਿੰਟਨ ਕੋਚ ਮੈਡਮ ਸ਼ਕੂਰਾਂ ਬੇਗ਼ਮ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਲੇਰਕੋਟਲਾ ਦੀਆਂ 2 ਹੋਣਹਾਰ ਖਿਡਾਰਣਾਂ ਸਾਦੀਆ ਸ਼ੇਖ਼ ਤੇ ਲੀਜਾ ਬੈਡਮਿੰਟਨ ਲਈ ਚੁਣੀਆਂ ਗਈਆਂ ਹਨ | ਆਂਧਰਾ ਪ੍ਰਦੇਸ਼ ਵਿਖੇ ਹੋਣ ਵਾਲੇ ਅੰਡਰ 13 ਸਾਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX