ਤਾਜਾ ਖ਼ਬਰਾਂ


ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  1 day ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  1 day ago
ਮਾਛੀਵਾੜਾ ਸਾਹਿਬ ,22 ਅਕਤੂਬਰ (ਮਨੋਜ ਕੁਮਾਰ)- ਆਪਣੇ ਆਪ ਵਿਚ ਪਹਿਲਾ ਤੇ ਦਰਿਆ ਦੇ ਰਸਤੇ ਤੋ ਰੋਪੜ ਦੇ ਟਿੱਬੀ ਸਾਹਿਬ ਗੁਰਦੁਆਰਾ ਤੋ ਰਵਾਨਾ ਹੋਈ ਵਿਸ਼ਾਲ ਬੇੜੀ ਨੂੰ ਦੇਖਣ ਲਈ ਸੰਗਤਾਂ ਦਾ ਠਾਠਾਂ ਮਾਰਦਾ ...
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  1 day ago
ਸਲਾਣਾ ,22 ਅਕਤੂਬਰ (ਗੁਰਚਰਨ ਸਿੰਘ ਜੰਜੂਆ )- ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਸੁੱਚਾ ਸਿੰਘ ਜੰਜੂਆ ਦਾ ਅਜ ਦੇਹਾਂਤ ਹੋ ਗਿਆ ਹੈ । ਉਨ੍ਹਾਂ ਦਾ ਅੰਤਿਮ ਸੰਸਕਾਰ 23 ਅਕਤੂਬਰ ਨੂੰ ਦਿਨ ਬੁੱਧਵਾਰ ...
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  1 day ago
ਮਾਨਸਾ, 22 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਪੁਲਿਸ ਮਾਨਸਾ ਨੇ ਉਦੋਂ ਵੱਡੀ ਪ੍ਰਾਪਤੀ ਕੀਤੀ ਜਦੋਂ ਤਲਾਸ਼ੀ ਵਰੰਟਾਂ 'ਤੇ ਗੁਆਂਢੀ ਰਾਜ ਹਰਿਆਣਾ ਦੇ ਪਿੰਡ ਰੰਗਾਂ ਦੀ ...
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  1 day ago
ਭੜੀ 22 ਅਕਤੂਬਰ {ਭਰਪੂਰ ਸਿੰਘ ਹਵਾਰਾ} -ਨਜ਼ਦੀਕੀ ਪਿੰਡ ਖੇੜੀ ਨੌਧ ਸਿੰਘ ਵਿਖੇ ਰੂਬੀ ਸਹੋਤਾ ਦੇ ਕੈਨੇਡਾ ਵਿਚ ਐੱਮ ਪੀ ਬਣਨ ‘ਤੇ ਖ਼ੁਸ਼ੀ ਵਿਚ ਲੱਡੂ ਵੰਡੇ ਗਏ।
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  1 day ago
ਗੁਰੂਹਰਸਹਾਏ, 22 ਅਕਤੂਬਰ (ਹਰਚਰਨ ਸਿੰਘ ਸੰਧੂ)- ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਦੀ ਗੁਰੂਹਰਸਹਾਏ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ...
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  1 day ago
ਬੰਗਾ, 22 ਅਕਤੂਬਰ (ਜਸਵੀਰ ਸਿੰਘ ਨੂਰਪੁਰ)- ਬੰਗਾ ਸ਼ਹਿਰ 'ਚ ਇੱਕ ਵਿਅਕਤੀ ਪਾਸੋਂ ਲੁਟੇਰੇ ਡੇਢ ਲੱਖ ਦੇ ਕਰੀਬ ਰਾਸ਼ੀ ਲੁੱਟ ਕੇ ਫ਼ਰਾਰ ਹੋ ਗਏ। ਇਹ ਰਾਸ਼ੀ ਉਸ ਨੇ ਅਜੇ ...
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  1 day ago
ਗੜ੍ਹਸ਼ੰਕਰ, 22 ਅਕਤੂਬਰ (ਧਾਲੀਵਾਲ)- ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੀਆਂ ਉਚੇਰੀ ਵਿੱਦਿਅਕ...
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  1 day ago
ਫ਼ਾਜ਼ਿਲਕਾ, 22 ਅਕਤੂਬਰ( ਪ੍ਰਦੀਪ ਕੁਮਾਰ)- ਪੰਜਾਬ 'ਚ ਜਾਲੀ ਡਿਗਰੀਆਂ ਹਾਸਿਲ ਕਰਕੇ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਖਿਲਵਾੜ ਕੀਤਾ ਜਾ ਰਿਹਾ ਅਤੇ ਲੋਕਾਂ ਤੋਂ ਇਲਾਜ...
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਕੱਲ੍ਹ ਥਾਣਾ ਅਜਨਾਲਾ ਦੀ ਪੁਲਿਸ ਵੱਲੋਂ ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਸਰਹੱਦੀ ਪਿੰਡ ਕੱਕੜ ਦੇ ਰਹਿਣ ਵਾਲੇ ਦੋ ਨਸ਼ਾ ਤਸਕਰਾਂ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  1 day ago
ਸ੍ਰੀਨਗਰ, 22 ਅਕਤੂਬਰ- ਜੰਮੂ ਕਸ਼ਮੀਰ ਦੇ ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਵਲੋਂ ਚਲਾਇਆ ਜਾ ਰਿਹਾ ਹੈ ਸਰਚ ਆਪਰੇਸ਼ਨ
. . .  1 day ago
ਸ੍ਰੀਨਗਰ, 22 ਅਕਤੂਬਰ- ਜੰਮੂ-ਕਸ਼ਮੀਰ ਦੇ ਅਵੰਤੀਪੋਰਾ 'ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ...
ਨੱਡਾ ਵੱਲੋਂ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ
. . .  1 day ago
ਨਵੀਂ ਦਿੱਲੀ, 22 ਅਕਤੂਬਰ- ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ. ਨੱਡਾ ਨੇ ਅੱਜ ਪਾਰਟੀ ਹੈੱਡਕੁਆਟਰ ਵਿਖੇ ਭਾਜਪਾ ਦੇ ਜਨਰਲ ਸਕੱਤਰਾਂ...
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ, ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  1 day ago
ਲਾਹੌਰ, 22 ਅਕਤੂਬਰ- ਜੇਲ੍ਹ 'ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਸਿਹਤ ਵਿਗੜਨ ਤੋਂ ਬਾਅਦ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ...
ਅਫ਼ਗ਼ਾਨਿਸਤਾਨ : ਤਾਲਿਬਾਨ ਹਮਲੇ 'ਚ ਮਾਰੇ ਗਏ 19 ਸੁਰੱਖਿਆ ਅਧਿਕਾਰੀ, ਦੋ ਜ਼ਖਮੀ
. . .  1 day ago
ਕਾਬੁਲ, 22 ਅਕਤੂਬਰ- ਅਫ਼ਗ਼ਾਨਿਸਤਾਨ ਦੇ ਕੁੰਦੁਜ ਜ਼ਿਲ੍ਹੇ 'ਚ ਮੰਗਲਵਾਰ ਸਵੇਰੇ ਤਾਲਿਵਾਨੀ ਅੱਤਵਾਦੀਆਂ ਦੇ ਹਮਲੇ 'ਚ ਘੱਟੋ-ਘੱਟ 19 ਸੁਰੱਖਿਆ ਅਧਿਕਾਰੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ...
ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦੀ ਅਗਵਾਈ ਹੇਠ ਹੋਇਆ ਸਮਾਗਮ
. . .  1 day ago
ਕੁਝ ਕਾਂਗਰਸੀਆਂ ਵਲੋਂ ਕੈਪਟਨ ਦੇ ਕੰਨ ਭਰਨ ਕਰਕੇ ਸਿੱਧੂ ਨੂੰ ਅਹੁਦੇ ਤੋਂ ਲਾਂਭੇ ਕੀਤਾ ਗਿਆ- ਨਵਜੋਤ ਕੌਰ ਸਿੱਧੂ
. . .  1 day ago
ਘਰੋਂ ਲੜ ਕੇ ਗਏ ਨੌਜਵਾਨ ਦੀ ਭੇਦ ਭਰੇ ਹਾਲਾਤਾਂ 'ਚ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  1 day ago
ਭਾਰਤ ਅਤੇ ਪਾਕਿ ਵਿਚਾਲੇ ਕੱਲ੍ਹ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਹਸਤਾਖ਼ਰ ਨਾ ਹੋਣ ਦੀ ਸੰਭਾਵਨਾ
. . .  1 day ago
ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਮੱਘਰ ਸੰਮਤ 550

ਸੰਪਾਦਕੀ

ਅਨੇਕਾਂ ਚੁਣੌਤੀਆਂ ਦਾ ਸਾਹਮਣਾ ਕਰ ਰਹੀ ਹੈ ਇਮਰਾਨ ਖਾਨ ਦੀ ਟੀਮ

ਇਮਰਾਨ ਖਾਨ ਅਤੇ ਉਨ੍ਹਾਂ ਦੀ ਨਵੀਂ ਟੀਮ ਜਦੋਂ ਦੀ ਸਰਕਾਰ ਵਿਚ ਆਈ ਹੈ, ਰਾਜਨੀਤਕ ਮੈਦਾਨ 'ਤੇ ਮਾਹੌਲ ਗਰਮ ਹੈ, ਬੈਟਿੰਗ, ਬਾਲਿੰਗ, ਫੀਲਡਿੰਗ ਅਤੇ ਦਰਸ਼ਕ ਸਭ ਹਮਲਾਵਰ ਮੂਡ ਵਿਚ ਹਨ। ਹਰ ਕੋਈ ਇਕ-ਦੂਜੇ ਦੇ ਵਿਰੁੱਧ ਚੌਕਾ-ਛੱਕਾ ਲਗਾ ਰਿਹਾ ਹੈ। ਸਰਕਾਰ ਤੇ ਵਿਰੋਧੀ ਧਿਰ ਦੀ ...

ਪੂਰੀ ਖ਼ਬਰ »

ਅਮਰੀਕਾ ਵਿਸ਼ਵ ਦੀ ਮਹਾਸ਼ਕਤੀ ਕਿਉਂ ਹੈ?

ਦੂਸਰੀ ਵਿਸ਼ਵ ਜੰਗ ਦਰਮਿਆਨ ਹੀ ਅਮਰੀਕਾ ਨੇ ਬਰਤਾਨੀਆ ਤੋਂ ਵਿਸ਼ਵ ਮਹਾਸ਼ਕਤੀ ਦਾ ਖ਼ਿਤਾਬ ਆਪਣੇ ਨਾਂਅ ਕਰ ਲਿਆ ਸੀ। ਜੇਕਰ ਉਹ ਮਿੱਤਰ-ਰਾਸ਼ਟਰਾਂ ਦੇ ਗੱਠਜੋੜ ਵਿਚ ਨਾ ਮਿਲਦਾ ਤਾਂ ਜਰਮਨੀ ਦੇ ਸ਼ਾਸਕ ਹਿਟਲਰ ਤੇ ਉਸ ਦੇ ਹਮਜੋਲੀ ਰਾਸ਼ਟਰਾਂ ਨੂੰ ਹਾਰ ਦੇਣੀ ਸੰਭਵ ਨਹੀਂ ਸੀ। ...

ਪੂਰੀ ਖ਼ਬਰ »

ਕੀ ਹੁਣ ਕਾਲਾ ਧਨ ਬਣਨਾ ਬੰਦ ਹੋ ਗਿਆ ਹੈ?

ਕਾਲਾ ਧਨ ਉਹ ਧਨ ਹੈ, ਜਿਸ ਨੂੰ ਕਿਸੇ ਹਿਸਾਬ-ਕਿਤਾਬ ਵਿਚ ਨਹੀਂ ਲਿਆਂਦਾ ਜਾਂਦਾ ਅਤੇ ਇਸ ਰਕਮ ਨੂੰ ਟੈਕਸ ਦੇਣ ਵਾਲੀ ਰਕਮ ਵਿਚ ਜਮ੍ਹਾਂ ਨਹੀਂ ਕੀਤਾ ਜਾਂਦਾ। ਜਿਸ ਆਮਦਨ ਨੂੰ ਲੇਖਾ ਪੁਸਤਕਾਂ ਵਿਚ ਜਾਣ ਕੇ ਨਹੀਂ ਲਿਖਿਆ ਜਾਂਦਾ ਜਾਂ ਜਿਸ ਆਮਦਨ ਨੂੰ ਜਿਵੇਂ ਰਿਸ਼ਵਤ ਨੂੰ ...

ਪੂਰੀ ਖ਼ਬਰ »

ਸੀ.ਬੀ.ਆਈ. ਦੀ ਭਰੋਸੇਯੋਗਤਾ ਨੂੰ ਲੱਗਾ ਹੋਰ ਧੱਕਾ

ਦੇਸ਼ ਦੀ ਇਕ ਉੱਘੀ ਜਾਂਚ ਏਜੰਸੀ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਅਧਿਕਾਰੀਆਂ ਵਿਚਕਾਰ ਪਿਛਲੇ ਕੁਝ ਦਿਨਾਂ ਤੋਂ ਜਾਰੀ ਖਿੱਚੋਤਾਣ ਨੂੰ ਲੈ ਕੇ ਉਪਜੇ ਵਿਵਾਦ ਨਾਲ ਜਿਥੇ ਏਜੰਸੀ ਦੀ ਆਪਣੀ ਭਰੋਸੇਯੋਗਤਾ ਨੂੰ ਨੁਕਸਾਨ ਪਹੁੰਚਿਆ ਹੈ, ਉਥੇ ਅਹਿਮ ਸੰਸਥਾਵਾਂ ਵਿਚ ਸਰਕਾਰੀ ਦਖ਼ਲ ਦੇ ਦੋਸ਼ ਵੀ ਸਪੱਸ਼ਟ ਤੌਰ 'ਤੇ ਸਾਹਮਣੇ ਆਉਣ ਲੱਗੇ ਹਨ। ਕੇਂਦਰੀ ਜਾਂਚ ਬਿਊਰੋ ਵਿਚ ਇਹ ਵਿਵਾਦ ਜਿਹੜੇ ਮੁੱਦਿਆਂ ਨੂੰ ਲੈ ਕੇ ਉਪਜਿਆ ਹੈ, ਇਸ ਸਬੰਧੀ ਕਈ ਤਰ੍ਹਾਂ ਦੇ ਚਰਚੇ ਹਨ ਪਰ ਇਸ ਵਿਵਾਦ ਨੇ ਇਸ ਸੰਸਥਾ ਦੇ ਅਧਿਕਾਰੀਆਂ ਦੇ ਵਿਚਕਾਰ ਵੀ ਭੇਦਭਾਵ ਅਤੇ ਬੇਭਰੋਸਗੀ ਦੇ ਬੀਜ, ਬੀਜ ਦਿੱਤੇ ਹਨ। ਇਸ ਸੰਸਥਾ ਦੇ ਕੰਮਕਾਜ 'ਤੇ ਭੈੜੀ ਰਾਜਨੀਤੀ ਦਾ ਪ੍ਰਛਾਵਾਂ ਵੀ ਮੰਡਰਾਉਣ ਲੱਗਿਆ ਹੈ। ਬਿਨਾਂ ਸ਼ੱਕ ਇਸ ਦਾ ਜਾਂਚ ਏਜੰਸੀ ਦੇ ਕੰਮਕਾਜ 'ਤੇ ਬੁਰਾ ਅਸਰ ਪਿਆ ਹੈ ਅਤੇ ਇਸ ਦੀ ਭਰੋਸੇਯੋਗਤਾ ਨੂੰ ਵੀ ਭਾਰੀ ਢਾਅ ਲੱਗੀ ਹੈ। ਇਸ ਏਜੰਸੀ ਦੇ ਸਨਮਾਨ 'ਤੇ ਇਕ ਹੋਰ ਸੱਟ ਉਦੋਂ ਲੱਗੀ ਜਦੋਂ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰਬਾਬੂ ਨਾਇਡੂ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਆਪਣੇ ਸੂਬਿਆਂ ਵਿਚ ਇਸ ਜਾਂਚ ਏਜੰਸੀ ਦੇ ਕਿਸੇ ਵੀ ਅਧਿਕਾਰੀ ਦੇ ਬਿਨਾਂ ਆਗਿਆ ਆਉਣ 'ਤੇ ਰੋਕ ਲਗਾ ਦਿੱਤੀ। ਇਨ੍ਹਾਂ ਸੂਬਿਆਂ ਵਲੋਂ ਲਏ ਗਏ ਇਸ ਫ਼ੈਸਲੇ ਦੀ ਪਿੱਠਭੂਮੀ ਪਿੱਛੇ ਤਾਜ਼ਾ ਵਿਵਾਦ ਦੇ ਨਾਲ-ਨਾਲ ਪਿਛਲੇ ਕਈ ਸਾਲਾਂ ਤੋਂ ਕੇਂਦਰੀ ਸਰਕਾਰਾਂ ਵਲੋਂ ਵਿਰੋਧੀ ਪਾਰਟੀਆਂ ਦੇ ਆਗੂਆਂ ਵਿਰੁੱਧ ਇਸ ਦੀ ਕੀਤੀ ਗਈ ਦੁਰਵਰਤੋਂ ਵੀ ਜ਼ਿੰਮੇਵਾਰ ਹੈ।
ਇਸ ਵਿਵਾਦ ਦੀ ਸ਼ੁਰੂਆਤ ਇਸ ਏਜੰਸੀ ਦੇ ਡਾਇਰੈਕਟਰ ਅਲੋਕ ਵਰਮਾ ਅਤੇ ਵਿਸ਼ੇਸ਼ ਡਾਇਰੈਕਟਰ ਰਾਕੇਸ਼ ਅਸਥਾਨਾ ਵਿਚਕਾਰ ਪੈਦਾ ਹੋਏ ਮਤਭੇਦਾਂ ਅਤੇ ਭ੍ਰਿਸ਼ਟਾਚਾਰ ਨੂੰ ਲੈ ਕੇ ਇਕ-ਦੂਜੇ ਵਿਰੁੱਧ ਕੀਤੀ ਗਈ ਬਿਆਨਬਾਜ਼ੀ ਲੈ ਕੇ ਹੋਈ ਸੀ। ਸਰਕਾਰ ਨੇ ਇਨ੍ਹਾਂ ਦੋਵਾਂ ਅਧਿਕਾਰੀਆਂ ਨੂੰ ਜਬਰੀ ਛੁੱਟੀ 'ਤੇ ਭੇਜ ਦਿੱਤਾ ਸੀ ਪਰ ਹੁਣ ਇਸ ਏਜੰਸੀ ਦੇ ਡੀ.ਆਈ.ਜੀ. ਮਨੀਸ਼ ਕੁਮਾਰ ਸਿਨਹਾ ਵਲੋਂ ਸਰਬਉੱਚ ਅਦਾਲਤ ਵਿਚ ਦਾਇਰ ਕੀਤੀ ਇਕ ਅਰਜ਼ੀ ਨੇ ਇਸ ਮਾਮਲੇ ਨੂੰ ਸਿੱਧਾ ਪ੍ਰਧਾਨ ਮੰਤਰੀ ਦਫ਼ਤਰ ਨਾਲ ਵੀ ਜੋੜ ਦਿੱਤਾ ਹੈ। ਇਸ ਅਰਜ਼ੀ ਵਿਚ ਸਪੱਸ਼ਟ ਤੌਰ 'ਤੇ ਦੋਸ਼ ਲਗਾਇਆ ਗਿਆ ਹੈ ਕਿ ਪ੍ਰਧਾਨ ਮੰਤਰੀ ਦਫ਼ਤਰ ਦੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਏਜੰਸੀ ਵਲੋਂ ਆਪਣੇ ਹੀ ਵਿਸ਼ੇਸ਼ ਡਾਇਰੈਕਟਰ ਅਸਥਾਨਾ ਵਿਰੁੱਧ ਜਾਂਚ ਕੀਤੇ ਜਾਣ ਦੇ ਫ਼ੈਸਲੇ ਨੂੰ ਪ੍ਰਭਾਵਿਤ ਕਰਨ ਲਈ ਦਖ਼ਲ ਕਰ ਰਹੇ ਹਨ। ਇਸ ਮਾਮਲੇ ਦਾ ਇਕ ਤ੍ਰਾਸਦ ਪੱਖ ਇਹ ਵੀ ਹੈ ਕਿ ਵਿਵਾਦ ਦੇ ਕੇਂਦਰ ਬਿੰਦੂ ਬਣੇ ਡਾਇਰੈਕਟਰ ਅਲੋਕ ਵਰਮਾ ਅਤੇ ਵਿਸ਼ੇਸ਼ ਡਾਇਰੈਕਟਰ ਰਾਕੇਸ਼ ਅਸਥਾਨਾ ਦੋਵਾਂ ਅਧਿਕਾਰੀਆਂ ਨੇ ਇਕ-ਦੂਜੇ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾਏ ਹਨ ਅਤੇ ਖ਼ੁਦ ਅਦਾਲਤ ਨੇ ਵੀ ਇਸ ਪੂਰੇ ਮਾਮਲੇ 'ਤੇ ਕਿਸੇ ਨੂੰ ਅਜੇ ਕਲੀਨ ਚਿੱਟ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਪਹਿਲਾਂ ਅਲੋਕ ਵਰਮਾ ਵੀ ਆਪਣੇ ਅਧਿਕਾਰਾਂ ਨੂੰ ਖੋਹੇ ਜਾਣ ਅਤੇ ਛੁੱਟੀ 'ਤੇ ਭੇਜੇ ਜਾਣ ਦੇ ਫ਼ੈਸਲੇ ਨੂੰ ਚੁਣੌਤੀ ਦੇ ਚੁੱਕੇ ਹਨ। ਅਜਿਹੇ ਵਿਚ ਇਕ ਹੋਰ ਸੀਨੀਅਰ ਅਧਿਕਾਰੀ ਮੁਨੀਸ਼ ਕੁਮਾਰ ਸਿਨਹਾ ਵਲੋਂ ਸੁਪਰੀਮ ਕੋਰਟ ਤੱਕ ਪਹੁੰਚ ਕਰਕੇ ਗੰਭੀਰ ਦੋਸ਼ ਲਾਉਣ ਨਾਲ ਜਾਂਚ ਏਜੰਸੀ ਸਬੰਧੀ ਵਿਵਾਦ ਹੋਰ ਗੰਭੀਰ ਹੋ ਗਿਆ ਹੈ। ਇਸ ਮਾਮਲੇ ਦਾ ਇਕ ਹੋਰ ਵੱਡਾ ਤ੍ਰਾਸਦ ਪੱਖ ਇਹ ਵੀ ਹੈ ਕਿ ਇਕ ਕੇਂਦਰੀ ਰਾਜ ਮੰਤਰੀ ਦਾ ਨਾਂਅ ਵੀ ਇਸ ਵਿਵਾਦ ਨਾਲ ਜੁੜ ਗਿਆ ਹੈ। ਗੰਭੀਰ ਮਾਮਲਿਆਂ ਦੀ ਸੁਣਵਾਈ ਕਰਕੇ ਅਹਿਮ ਫ਼ੈਸਲੇ ਦੇਣ ਵਾਲੀ ਇਸ ਸੰਸਥਾ ਦੇ ਅਧਿਕਾਰੀਆਂ ਦੀ ਅੰਦਰੂਨੀ ਦੂਸ਼ਣਬਾਜ਼ੀ ਅਤੇ ਇਕ-ਦੂਜੇ ਦੇ ਕੰਮਕਾਜ ਵਿਚ ਦਖ਼ਲਅੰਦਾਜ਼ੀ ਦੇ ਅਮਲ ਨੇ ਅਜਿਹਾ ਜਤਾਇਆ ਹੈ ਜਿਵੇਂ ਦੇਸ਼ ਵਿਚ ਸਭ ਪਾਸੇ ਭ੍ਰਿਸ਼ਟਾਚਾਰ ਹੀ ਭ੍ਰਿਸ਼ਟਾਚਾਰ ਮੌਜੂਦ ਹੈ। ਹੈਦਰਾਬਾਦ ਦੇ ਇਕ ਵਪਾਰੀ ਵਲੋਂ ਉਪਰੋਕਤ ਕੇਂਦਰੀ ਰਾਜ ਮੰਤਰੀ ਨੂੰ ਕਰੋੜਾਂ ਰੁਪਏ ਦੀ ਰਿਸ਼ਵਤ ਦੇਣ ਦੇ ਲਗਾਏ ਗਏ ਦੋਸ਼ ਕੇਂਦਰ ਸਰਕਾਰ ਦੀ ਚਾਦਰ ਨੂੰ ਦਾਗ਼ਦਾਰ ਕਰ ਗਏ ਹਨ।
ਅਸੀਂ ਸਮਝਦੇ ਹਾਂ ਕਿ ਇਸ ਮਾਮਲੇ ਸਬੰਧੀ ਰਾਜਨੀਤਕ ਨੇਤਾਵਾਂ ਦੀ ਇਕ-ਦੂਜੇ 'ਤੇ ਬਿਆਨਬਾਜ਼ੀ ਨੂੰ ਤਾਂ ਹਾਸ਼ੀਏ 'ਤੇ ਕੀਤਾ ਜਾ ਸਕਦਾ ਹੈ ਪਰ ਸਰਬਉੱਚ ਅਦਾਲਤ ਦੀਆਂ ਟਿੱਪਣੀਆਂ ਤਾਂ ਜ਼ਰੂਰ ਕੁਝ ਸੋਚਣ 'ਤੇ ਮਜਬੂਰ ਕਰਦੀਆਂ ਹਨ। ਦੇਸ਼ ਦਾ ਆਮ ਨਾਗਰਿਕ ਹੁਣ ਇਹ ਸੋਚਣ 'ਤੇ ਮਜਬੂਰ ਹੈ ਕਿ ਰਾਜਨੀਤੀ ਅਤੇ ਪ੍ਰਸ਼ਾਸਨ ਦੇ ਭ੍ਰਿਸ਼ਟ ਤੰਤਰ ਦੀ ਜਾਂਚ ਸਬੰਧੀ ਬਣਾਈ ਗਈ ਇਸ ਏਜੰਸੀ ਵਿਚ ਵੀ ਭ੍ਰਿਸ਼ਟਾਚਾਰ ਵੱਡੀ ਪੱਧਰ 'ਤੇ ਮੌਜੂਦ ਹੈ ਤਾਂ ਫਿਰ ਭਵਿੱਖ ਵਿਚ ਕਿਸ 'ਤੇ ਵਿਸ਼ਵਾਸ ਕੀਤਾ ਜਾ ਸਕਦਾ ਹੈ? ਮਾਮਲਾ ਹੁਣ ਸਰਬਉੱਚ ਅਦਾਲਤ ਵਿਚ ਹੈ ਅਤੇ ਸਾਰੇ ਰਾਸ਼ਟਰ ਦੀ ਨਜ਼ਰ ਅਦਾਲਤੀ ਫ਼ੈਸਲੇ 'ਤੇ ਹੋਵੇਗੀ। ਆਮ ਲੋਕਾਂ ਨੂੰ ਇਸ ਗੱਲ ਤੋਂ ਕੋਈ ਲੈਣਾ-ਦੇਣਾ ਨਹੀਂ ਹੈ ਕਿ ਕੌਣ ਕਿੰਨਾ ਭ੍ਰਿਸ਼ਟ ਹੈ। ਉਨ੍ਹਾਂ ਨੂੰ ਤਾਂ ਇਹ ਦੱਸਿਆ ਜਾਣਾ ਚਾਹੀਦਾ ਹੈ ਕਿ ਭ੍ਰਿਸ਼ਟਾਚਾਰ ਏਨੇ ਵੱਡੇ ਪੱਧਰ ਤੱਕ ਕਿਵੇਂ ਪਹੁੰਚਿਆ ਅਤੇ ਦੇਸ਼ ਨੂੰ ਇਸ ਤੋਂ ਮੁਕਤ ਕਰਵਾਉਣ ਲਈ ਹੁਣ ਕੀ ਕੀਤਾ ਜਾ ਸਕਦਾ ਹੈ? ਅਸੀਂ ਸਮਝਦੇ ਹਾਂ ਕਿ ਜਿੰਨੀ ਜਲਦੀ ਇਸ ਮਾਮਲੇ ਦਾ ਹੱਲ ਹੋਵੇਗਾ, ਓਨਾ ਹੀ ਦੇਸ਼ ਅਤੇ ਦੇਸ਼ਵਾਸੀਆਂ ਦੇ ਹਿਤ ਵਿਚ ਹੋਵੇਗਾ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX