ਤਾਜਾ ਖ਼ਬਰਾਂ


ਬੰਗਾ-ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਕੌਮੀ ਮਾਰਗ ਦਾ 25 ਨੂੰ ਨਿਤਿਨ ਗਡਕਰੀ ਰੱਖਣਗੇ ਨੀਂਹ ਪੱਥਰ
. . .  1 day ago
ਨੂਰਪੁਰ ਬੇਦੀ, 22 ਫਰਵਰੀ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)-ਕੇਂਦਰ ਮੰਤਰੀ ਸ੍ਰੀ ਨਿਤਿਨ ਗਡਕਰੀ 25 ਫਰਵਰੀ ਨੂੰ ਬੰਗਾ-ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਹਾਈਵੇ ਮਾਰਗ ਦਾ ਨੀਂਹ ਪੱਥਰ ਸ੍ਰੀ ਅਨੰਦਪੁਰ ਸਾਹਿਬ ਵਿਖੇ ...
ਅਸਮ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 30 ਲੋਕਾਂ ਦੀ ਮੌਤ, 7 ਔਰਤਾਂ ਵੀ ਸ਼ਾਮਲ
. . .  1 day ago
ਗੁਹਾਟੀ, 22 ਫਰਵਰੀ - ਅਸਮ ਦੇ ਗੋਲਾਘਾਟ ਜ਼ਿਲ੍ਹੇ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 30 ਲੋਕਾਂ ਦੀ ਮੌਤ ਹੋ ਗਈ ਹੈ ਤੇ 50 ਤੋਂ ਵਧੇਰੇ ਬਿਮਾਰ ਪੈ ਗਏ ਹਨ। ਮ੍ਰਿਤਕਾਂ ਵਿਚ 7 ਔਰਤਾਂ ਵੀ ਸ਼ਾਮਲ ਹਨ। ਮਾਮਲੇ ਦੀ...
ਚੌਕਸੀ ਵਿਭਾਗ ਦੀ ਟੀਮ ਵਲੋਂ ਏ.ਐਸ.ਆਈ ਰਿਸ਼ਵਤ ਲੈਂਦਾ ਕਾਬੂ
. . .  1 day ago
ਕੋਟਕਪੂਰਾ, 22 ਫ਼ਰਵਰੀ (ਮੋਹਰ ਸਿੰਘ ਗਿੱਲ) - ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਵਿਖੇ ਚੌਕਸੀ ਵਿਭਾਗ ਦੀ ਇਕ ਵਿਸ਼ੇਸ਼ ਟੀਮ ਵੱਲੋਂ ਅਚਾਨਕ ਮਾਰੇ ਛਾਪੇ ਦੌਰਾਨ ਇਕ ਏ.ਐਸ.ਆਈ ਨੂੰ 8 ਹਜ਼ਾਰ ਰੁਪਿਆ ਰਿਸ਼ਵਤ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤੇ ਜਾਣ ਦੀ ਸੂਚਨਾ...
ਵਿਸ਼ਵ ਕੱਪ 'ਚ ਮੁਕਾਬਲੇ ਤੋਂ ਹਟਣ ਦੀ ਬਜਾਏ ਪਾਕਿਸਤਾਨ ਨੂੰ ਹਰਾਉਣਾ ਬਿਹਤਰ - ਸਚਿਨ ਤੇਂਦੁਲਕਰ
. . .  1 day ago
ਨਵੀਂ ਦਿੱਲੀ, 22 ਫਰਵਰੀ - ਮਹਾਨ ਬੱਲੇਬਾਜ਼ ਸਚਿਨ ਤੇਂਦੁਲਕਰ ਨੇ ਅੱਜ ਕਿਹਾ ਕਿ ਉਨ੍ਹਾਂ ਨੂੰ ਵਿਸ਼ਵ ਕੱਪ 'ਚ ਪਾਕਿਸਤਾਨ ਖਿਲਾਫ ਮੈਚ ਨਾਲ ਖੇਡ ਕੇ ਦੋ ਅੰਕ ਗੁਆਉਣਾ ਠੀਕ ਨਹੀਂ ਲੱਗ ਰਿਹਾ। ਕਿਉਂਕਿ ਇਸ ਨਾਲ ਵਿਸ਼ਵ ਕੱਪ 'ਚ ਵਿਰੋਧੀ ਟੀਮ ਨੂੰ ਹੀ ਫ਼ਾਇਦਾ ਹੋਵੇਗਾ। ਤੇਂਦੁਲਕਰ...
ਸਾਡਾ ਦੇਸ਼ ਜੰਗ ਨਹੀਂ ਚਾਹੁੰਦਾ, ਜੇ ਹੋਈ ਤਾਂ ਭਾਰਤ ਨੂੰ ਹੋਵੇਗੀ ਹੈਰਾਨਗੀ - ਪਾਕਿਸਤਾਨ
. . .  1 day ago
ਇਸਲਾਮਾਬਾਦ, 22 ਫਰਵਰੀ - ਪਾਕਿਸਤਾਨੀ ਫੌਜ ਨੇ ਪੁਲਵਾਮਾ ਹਮਲੇ ਤੋਂ ਬਾਅਦ ਅੱਜ ਪ੍ਰੈਸ ਕਾਨਫਰੰਸ ਕੀਤੀ। ਪਾਕਿਸਤਾਨ ਫੌਜ ਦੀ ਮੀਡੀਆ ਵਿੰਗ ਇੰਟਰ ਸਰਵਿਸਿਜ਼ ਪਬਲਿਕ ਰਿਲੇਸ਼ਨ ਦੇ ਡੀਜੀ ਮੇਜਰ ਜਨਰਲ ਆਸਿਫ ਗ਼ਫ਼ੂਰ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਤੇ ਜੰਮੂ...
ਟੈਸਟਿੰਗ ਨਾ ਕਰਵਾਉਣ ਵਾਲੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਹੋਣੇ ਸ਼ੁਰੂ
. . .  1 day ago
ਮਾਹਿਲਪੁਰ 22 ਫਰਵਰੀ (ਦੀਪਕ ਅਗਨੀਹੋਤਰੀ)- ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਵਲੋਂ ਸਿੱਖਿਆ ਵਿਭਾਗ ਦੇ ਸਕੱਤਰ ਵਲੋਂ ਜਿਲਾ ਸਿਖਿਆ ਅਫਸਰਾਂ ਰਾਹੀਂ ਪੱਤਰ ਜਾਰੀ ਕਰਕੇ ਅਜਿਹੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ ਜਿਨ੍ਹਾਂ ਅਧਿਆਪਕਾਂ ਨੇ ਪੜ੍ਹੋ...
ਸੋਪੋਰ ਮੁੱਠਭੇੜ ਵਿਚ ਦੋ ਅੱਤਵਾਦੀ ਢੇਰ
. . .  1 day ago
ਸ੍ਰੀਨਗਰ, 22 ਫਰਵਰੀ - ਜੰਮੂ ਕਸ਼ਮੀਰ ਮੁੱਠਭੇੜ 'ਚ ਪੁਲਿਸ ਮੁਤਾਬਿਕ ਦੋ ਅੱਤਵਾਦੀ ਢੇਰ ਹੋ ਗਏ ਹਨ। ਗੋਲਾ ਬਰੂਦ ਹਥਿਆਰ ਬਰਾਮਦ ਕੀਤੇ ਗਏ ਹਨ। ਇਨ੍ਹਾਂ ਦੀ ਪਹਿਚਾਣ ਤੇ ਸੰਪਰਕਾਂ ਦਾ ਪਤਾ ਲਗਾਇਆ ਜਾ ਰਿਹਾ...
'ਪੜ੍ਹੋ ਪੰਜਾਬ ਪੜਾਓ ਪੰਜਾਬ' ਤਹਿਤ ਬੱਚਿਆ ਦਾ ਟੈਸਟ ਲੈਣ ਆਈ ਟੀਮ ਦਾ ਅਧਿਆਪਕਾਂ ਵੱਲੋਂ ਬਾਈਕਾਟ
. . .  1 day ago
ਧਮਾਕਾਖ਼ੇਜ਼ ਸਮਗਰੀ ਰੱਖਣ ਦੇ ਮਾਮਲੇ 'ਚੋਂ ਭਾਈ ਜਗਤਾਰ ਸਿੰਘ ਤਾਰਾ ਬਰੀ
. . .  1 day ago
ਬਠਿੰਡਾ, 22 ਫਰਵਰੀ (ਸੁਖਵਿੰਦਰ ਸਿੰਘ ਸੁੱਖਾ) - ਧਮਾਕਾਖ਼ੇਜ਼ ਸਮਗਰੀ ਰੱਖਣ, ਗੈਰ ਕਾਨੂੰਨੀ ਕਾਰਵਾਈਆਂ ਕਰਨ ਅਤੇ ਨਜਾਇਜ਼ ਅਸਲਾ ਰੱਖਣ ਦੇ ਦੋਸ਼ਾਂ ਤਹਿਤ ਦਰਜ ਮਾਮਲੇ ਵਿਚ ਅੱਜ ਬਠਿੰਡਾ ਦੇ ਐਡੀਸ਼ਨਲ ਸੈਸ਼ਨ ਜੱਜ ਕੇ. ਐਸ. ਬਾਜਵਾ ਦੀ ਅਦਾਲਤ ਨੇ ਭਾਈ ਜਗਤਾਰ...
'ਪੜ੍ਹੋ ਪੰਜਾਬ ਪੜਾਓ ਪੰਜਾਬ' ਦੀ ਟੈਸਟਿੰਗ ਖ਼ਿਲਾਫ਼ ਅਧਿਆਪਕਾਂ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਘਿਰਾਓ ਕੀਤਾ
. . .  1 day ago
ਖਮਾਣੋਂ 22 ਫਰਵਰੀ (ਮਨਮੋਹਨ ਸਿੰਘ ਕਲੇਰ)- ਪੰਜਾਬ ਭਰ 'ਚ ਸਾਂਝਾ ਅਧਿਆਪਕ ਮੋਰਚਾ ਵੱਲੋਂ ਪੜ੍ਹੋ ਪੰਜਾਬ ,ਪੜਾਓ ਪੰਜਾਬ ਦੀ ਪਹਿਲੀ ਤੋ ਅੱਠਵੀਂ ਜਮਾਤ ਤਕ ਦੇ ਵਿਦਿਆਰਥੀਆਂ ਦੀ ਸਬੰਧਿਤ ਸਕੂਲਾਂ 'ਚ ਚੱਲ ਰਹੀ ਟੈਸਟਿੰਗ ਦੇ ਅੱਜ ਬਾਈਕਾਟ ਦੇ ਸੱਦੇ 'ਤੇ ਜਿੱਥੇ ....
ਅਧਿਆਪਕ ਸੰਘਰਸ਼ ਕਮੇਟੀ ਨੇ ਅਜਨਾਲਾ 'ਚ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਸਾੜਿਆ ਪੁਤਲਾ
. . .  1 day ago
ਅਜਨਾਲਾ, 22 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਅਧਿਆਪਕਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨਣ ਦੇ ਵਿਰੋਧ 'ਚ ਅਧਿਆਪਕ ਸੰਘਰਸ਼ ਕਮੇਟੀ ਵੱਲੋਂ ਲਏ ਗਏ ਫ਼ੈਸਲੇ ਅਨੁਸਾਰ ਅੱਜ ਬਲਾਕ ਅਜਨਾਲਾ ਨਾਲ ਸੰਬੰਧਿਤ ਅਧਿਆਪਕਾਂ ਵੱਲੋਂ ਰੋਸ ਮਾਰਚ ਕਰਨ ....
ਜਲੰਧਰ 'ਚ ਕਾਂਗਰਸ ਅਤੇ ਅਕਾਲੀ ਦਲ ਵਿਚਾਲੇ ਸ਼ੁਰੂ ਹੋਈ ਪੋਸਟਰ ਜੰਗ
. . .  1 day ago
ਜਲੰਧਰ, 22 ਫਰਵਰੀ (ਅ.ਬ)- ਅੱਜ ਸਵੇਰੇ ਜਲੰਧਰ ਸ਼ਹਿਰ ਦੇ ਕੁੱਝ ਹਿੱਸਿਆ 'ਚ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੇ ਖ਼ਿਲਾਫ਼ ਪੋਸਟਰ ਲਗਵਾਏ ਗਏ ਸਨ ਤੇ ਉਸ ਤੋਂ ਬੀਤੀ ਦਿਨੀਂ ਅਕਾਲੀ ਦੀ ਲੀਡਰਸ਼ਿਪ ਦੇ ਖ਼ਿਲਾਫ਼ ਪੋਸਟਰ ਲਗਵਾਏ ਜਾਣ ਨਾਲ ਇਕ ਤਰ੍ਹਾਂ ....
ਪਟਨਾ ਸਾਹਿਬ ਪਹੁੰਚੀ ਪੰਜ ਤਖਤ ਐਕਸਪ੍ਰੈੱਸ, ਦੇਖੋ ਤਸਵੀਰਾਂ
. . .  1 day ago
ਪਟਨਾ ਸਾਹਿਬ ਪਹੁੰਚੀ ਪੰਜ ਤਖਤ ਐਕਸਪ੍ਰੈੱਸ.....
ਅਧਿਆਪਕ ਸੰਘਰਸ਼ ਕਮੇਟੀ ਨੇ ਸਿੱਖਿਆ ਸਕੱਤਰ ਦਾ ਫੂਕਿਆ ਪੁਤਲਾ
. . .  1 day ago
ਖੇਮਕਰਨ, 22 ਫਰਵਰੀ (ਸੰਦੀਪ ਮਹਿਤਾ) - ਅਧਿਆਪਕ ਸੰਘਰਸ਼ ਕਮੇਟੀ ਨੇ ਪੰਜਾਬ ਦੇ ਸੱਦੇ 'ਤੇ ਅਧਿਆਪਕ ਯੂਨੀਅਨ ਬਲਾਕ ਵਲਟੋਹਾ ਵੱਲੋਂ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਅਧਿਆਪਕਾ ਨੇ ਪੰਜਾਬ ਸਰਕਾਰ ਤੋਂ ਕ੍ਰਿਸ਼ਨ ....
ਐਫ.ਏ.ਟੀ.ਐਫ ਦਾ ਫ਼ੈਸਲਾ : ਅਕਤੂਬਰ ਤੱਕ 'ਗ੍ਰੇ ਲਿਸਟ' 'ਚ ਰਹੇਗਾ ਪਾਕਿਸਤਾਨ
. . .  1 day ago
ਨਵੀਂ ਦਿੱਲੀ, 22 ਫਰਵਰੀ- ਪੈਰਿਸ 'ਚ ਹੋਈ ਫਾਇਨਾਂਸ਼ੀਅਲ ਐਕਸ਼ਨ ਟਾਸਕ ਫੋਰਸ (ਐਫ.ਏ.ਟੀ.ਐਫ) ਦੀ ਬੈਠਕ 'ਚ ਇਹ ਫ਼ੈਸਲਾ ਲਿਆ ਗਿਆ ਹੈ ਕਿ ਪਾਕਿਸਤਾਨ 'ਗ੍ਰੇ ਲਿਸਟ' 'ਚ ਬਰਕਰਾਰ ਰਹੇਗਾ। ਐਫ.ਏ.ਟੀ.ਐਫ. ਵੱਲੋਂ ਲਿਆ ਗਿਆ ਇਹ ਫ਼ੈਸਲਾ ਇਸ ਸਾਲ ....
ਬੀ.ਐੱਸ.ਐਫ. ਸੈਕਟਰ ਮਮਦੋਟ ਨੇ ਸਰਹੱਦ ਤੋਂ ਬਰਾਮਦ ਕੀਤੀ ਕਰੋੜਾਂ ਦੀ ਹੈਰੋਇਨ
. . .  1 day ago
ਅਗਸਤਾ ਵੈਸਟਲੈਂਡ ਮਾਮਲਾ : ਰਾਜੀਵ ਸਕਸੈਨਾ ਦੀ ਅੰਤਰਿਮ ਜ਼ਮਾਨਤ 25 ਫਰਵਰੀ ਤੱਕ ਵਧਾਈ ਗਈ
. . .  1 day ago
ਜਨ ਔਸ਼ਧੀ ਕੇਂਦਰਾਂ ਦੀਆਂ ਸਸਤੀਆਂ ਦਵਾਈਆਂ ਬਾਰੇ ਜਾਗਰੂਕ ਕਰਨ ਦੀ ਮੁਹਿੰਮ ਸ਼ੁਰੂ
. . .  1 day ago
ਥਰੂਰ ਨੇ ਪਾਕਿਸਤਾਨ ਨਾਲ ਕ੍ਰਿਕਟ ਖੇਡਣ ਦੀ ਕੀਤੀ ਵਕਾਲਤ
. . .  1 day ago
'ਆਪ' ਦੀਆਂ ਨਵ-ਵਿਆਹੀਆਂ ਵਿਧਾਇਕਾਂ ਰੂਬੀ ਅਤੇ ਬਲਜਿੰਦਰ ਨੂੰ ਕੈਪਟਨ ਨੇ ਦਿੱਤਾ ਆਸ਼ੀਰਵਾਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 24 ਮੱਘਰ ਸੰਮਤ 550
ਵਿਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁਲ ਕਲਾਮ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਜ਼ਿਲ੍ਹਾ ਮੈਜਿਸਟੇ੍ਰਟ ਵਲੋਂ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਬਲਾਕ ਨਵਾਂਸ਼ਹਿਰ ਦੇ 101 ਪਿੰਡਾਂ ਦੀ ਰਾਖਵੇਂਕਰਨ ਸਬੰਧੀ ਸੂਚੀ ਜਾਰੀ

ਨਵਾਂਸ਼ਹਿਰ, 8 ਦਸੰਬਰ (ਗੁਰਬਖਸ਼ ਸਿੰਘ ਮਹੇ)- 30 ਦਸੰਬਰ ਨੂੰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਬਲਾਕ ਨਵਾਂਸ਼ਹਿਰ ਦੇ ਐੱਸ.ਸੀ., ਔਰਤਾਂ ਲਈ ਐੱਸ.ਸੀ., ਔਰਤਾਂ ਲਈ ਅਤੇ ਜਨਰਲ ਵਰਗ ਲਈ ਜ਼ਿਲ੍ਹਾ ਮੈਜਿਸਟ੍ਰੇਟ ਵਿਨੈ ਬਬਲਾਨੀ ਵੱਲੋਂ ਸਰਪੰਚੀ ਦੇ ਅਹੁਦੇ ...

ਪੂਰੀ ਖ਼ਬਰ »

ਰੇਲ ਗੱਡੀ ਸਮੇਂ ਸਿਰ ਰਾਹੋਂ ਨਾ ਪੁੱਜਣ ਕਾਰਨ ਮੁਸਾਫ਼ਰ ਪ੍ਰੇਸ਼ਾਨ

ਰਾਹੋਂ, 8 ਦਸੰਬਰ (ਭਾਗੜਾ)- ਜੇਜੋਂ ਨਵਾਂਸ਼ਹਿਰ ਰੇਲ ਲਾਈਨ 'ਤੇ ਕਈ ਫਾਟਕ ਹਨ ਤੇ ਉਨ੍ਹਾਂ 'ਤੇ ਕੋਈ ਕਰਮਚਾਰੀ ਨਾ ਹੋਣ ਕਾਰਨ ਅਕਸਰ ਸਵੇਰੇ ਰਾਹੋਂ 6:20 'ਤੇ ਆਉਣ ਵਾਲੀ ਪਹਿਲੀ ਗੱਡੀ ਦੋ ਘੰਟੇ ਲੇਟ ਪੁੱਜਦੀ ਹੈ | ਜਿਸ ਨਾਲ ਜਲੰਧਰ ਜਾਣ ਵਾਲੇ ਮੁਸਾਫ਼ਰਾਂ ਨੂੰ ਮੁਸ਼ਕਲਾਂ ...

ਪੂਰੀ ਖ਼ਬਰ »

ਸਾਊਦੀ ਅਰਬ 'ਚ ਫਸੇ ਪੰਜਾਬੀਆਂ ਦੇ ਪਰਿਵਾਰਾਂ ਵਲੋਂ ਕੇਂਦਰ ਨੂੰ ਪੁਕਾਰ

ਜਲੰਧਰ, 8 ਦਸੰਬਰ (ਮੇਜਰ ਸਿੰਘ)-ਸਾਊਦੀ ਅਰਬ ਦੇ ਵੱਖ-ਵੱਖ ਸ਼ਹਿਰਾਂ 'ਚ ਇਕ ਕੰਪਨੀ 'ਚ ਫਸੇ ਹਜ਼ਾਰਾਂ ਭਾਰਤੀ ਦੀ ਮੁਕਤੀ ਲਈ ਅੱਜ ਇਥੇ ਕਈ ਦਰਜਨ ਪੰਜਾਬੀਆਂ ਦੇ ਪਰਿਵਾਰਾਂ ਨੇ ਭਾਜਪਾ ਨੇਤਾਵਾਂ ਨਾਲ ਮੁਲਾਕਾਤ ਕਰਕੇ ਕੇਂਦਰ ਸਰਕਾਰ ਕੋਲ ਮਾਮਲਾ ਉਠਾਉਣ ਦੀ ਪੁਕਾਰ ਕੀਤੀ | ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ

ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਦੇਸ਼ ਵਿਦੇਸ਼ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਡੰਡਾ ...

ਪੂਰੀ ਖ਼ਬਰ »

ਸ਼ਿਵ ਪਬਲਿਕ ਸਕੂਲ ਬਹਿਰਾਮ 'ਚ ਇਨਾਮ ਵੰਡ ਸਮਾਗਮ ਕਰਵਾਇਆ

ਬਹਿਰਾਮ, 8 ਦਸੰਬਰ (ਨਛੱਤਰ ਸਿੰਘ ਬਹਿਰਾਮ) - ਸ਼ਿਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਹਿਰਾਮ ਵਿਖੇ ਸਕੂਲ ਦਾ ਇਨਾਮ ਵੰਡ ਸਮਾਗਮ ਪਿੰ੍ਰਸੀਪਲ ਵਿਕਰਾਂਤ ਠਾਕੁਰ ਦੀ ਅਗਵਾਈ 'ਚ ਕਰਾਇਆ ਗਿਆ | ਉਪਰੰਤ ਸਕੂਲ ਦੇ ਬੱਚਿਆਂ ਵਲੋਂ ਸੱਭਿਆਚਾਰਕ ਰੰਗਾ-ਰੰਗ ਪ੍ਰੋਗਰਾਮ ਪੇਸ਼ ...

ਪੂਰੀ ਖ਼ਬਰ »

ਪੰਚ-ਸਰਪੰਚ ਬਣਨ ਲਈ ਉਮੀਦਵਾਰਾਂ ਵਲੋਂ ਵੋਟਰਾਂ ਪਿੱਛੇ ਗੇੜੇ ਸ਼ੁਰੂ

ਕਾਠਗੜ੍ਹ/ਰੈਲਮਾਜਰਾ, 8 ਦਸੰਬਰ (ਬਲਦੇਵ ਸਿੰਘ ਪਨੇਸਰ, ਸੁਭਾਸ਼ ਟੌਾਸਾ)- ਪੰਜਾਬ ਦੇ ਸੂਬਾ ਚੋਣ ਕਮਿਸ਼ਨਰ ਵੱਲੋਂ ਪੰਚਾਇਤੀ ਚੋਣਾਂ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕਰਨ ਉਪਰੰਤ ਪਿੰਡਾਂ 'ਚ ਪੰਚੀ-ਸਰਪੰਚੀ ਦੀਆਂ ਚੋਣਾਂ ਲੜਨ ਵਾਲੇ ਉਮੀਦਵਾਰਾਂ ਨੇ ਆਪੋ ਆਪਣੀ ਜਿੱਤ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਕੀਤੀ ਲਾਰਵੇ ਦੀ ਜਾਂਚ

ਨਵਾਂਸ਼ਹਿਰ, 8 ਦਸੰਬਰ (ਹਰਵਿੰਦਰ ਸਿੰਘ)-ਸਿਹਤ ਵਿਭਾਗ ਦੀ ਟੀਮ ਵੱਲੋਂ ਕੀਤੀ ਜਾ ਰਹੀ ਲਗਾਤਾਰ ਚੈਕਿੰਗ ਦੌਰਾਨ ਅੱਜ ਰਵਿਦਾਸ ਮੁਹੱਲਾ ਤੇ ਆਸ ਪਾਸ ਦੇ ਇਲਾਕੇ 'ਚ ਜਾਂਚ ਕੀਤੀ ਗਈ ਅਤੇ ਡੇਂਗੂ ਦੇ ਬਚਾਅ ਲਈ ਪਰਚੇ ਵੀ ਵੰਡੇ ਗਏ | ਟੀਮ ਨੂੰ ਚੈਕਿੰਗ ਦੌਰਾਨ ਰਵਿਦਾਸ ...

ਪੂਰੀ ਖ਼ਬਰ »

ਪੰਚ-ਸਰਪੰਚ ਬਣਨ ਲਈ ਉਮੀਦਵਾਰਾਂ ਵਲੋਂ ਵੋਟਰਾਂ ਪਿੱਛੇ ਗੇੜੇ ਸ਼ੁਰੂ

ਕਾਠਗੜ੍ਹ/ਰੈਲਮਾਜਰਾ, 8 ਦਸੰਬਰ (ਬਲਦੇਵ ਸਿੰਘ ਪਨੇਸਰ, ਸੁਭਾਸ਼ ਟੌਾਸਾ)- ਪੰਜਾਬ ਦੇ ਸੂਬਾ ਚੋਣ ਕਮਿਸ਼ਨਰ ਵੱਲੋਂ ਪੰਚਾਇਤੀ ਚੋਣਾਂ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕਰਨ ਉਪਰੰਤ ਪਿੰਡਾਂ 'ਚ ਪੰਚੀ-ਸਰਪੰਚੀ ਦੀਆਂ ਚੋਣਾਂ ਲੜਨ ਵਾਲੇ ਉਮੀਦਵਾਰਾਂ ਨੇ ਆਪੋ ਆਪਣੀ ਜਿੱਤ ...

ਪੂਰੀ ਖ਼ਬਰ »

ਦੜੇ-ਸੱਟੇ 'ਤੇ ਸਖ਼ਤੀ ਨਾਲ ਪਾਬੰਦੀ ਲਗਾਈ ਜਾਵੇ

ਰਾਹੋਂ, 8 ਦਸੰਬਰ (ਭਾਗੜਾ)- ਜੁਆ, ਨਸ਼ਾ ਤੇ ਦੜੇ ਸੱਟੇ ਦੀਆਂ ਨਾਮੁਰਾਦ ਅਲਾਮਤਾਂ ਨੇ ਪ੍ਰਸ਼ਾਸਨ ਦੀ ਪਾਬੰਦੀ ਦੇ ਬਾਵਜੂਦ ਵੀ ਲੋਕਾਂ ਨੂੰ ਆਪਣੀ ਜਕੜ 'ਚ ਲਿਆ ਹੋਇਆ ਹੈ | ਜਾਣਕਾਰੀ ਅਨੁਸਾਰ ਰਾਹੋਂ 'ਚ ਅੱਜ ਕੱਲ੍ਹ ਦੜੇ ਸੱਟੇ ਦੀ ਬਿਮਾਰੀ ਦਿਨੋ-ਦਿਨ ਕੌੜੀ ਬੇਲ ਵਾਂਗ ...

ਪੂਰੀ ਖ਼ਬਰ »

ਰਾਮ ਰਤਨ ਦੀ ਗਊ ਨੂੰ ਪੰਜਾਬ 'ਚੋਂ ਪਹਿਲਾ ਸਥਾਨ ਪ੍ਰਾਪਤ

ਰੈਲਮਾਜਰਾ/ਕਾਠਗੜ੍ਹ, 8 ਦਸੰਬਰ (ਸੁਭਾਸ਼ ਟੌਾਸਾ, ਬਲਦੇਵ ਸਿੰਘ ਪਨੇਸਰ)- ਪੰਜਾਬ ਸਰਕਾਰ ਵੱਲੋਂ ਵੈਟਰਨਰੀ ਅਫ਼ਸਰਾਂ ਰਾਹੀਂ ਡੇਅਰੀ ਫਾਰਮਾਂ 'ਤੇ ਜਾ ਕੇ ਪਸ਼ੂਆਂ ਦੇ ਦੁੱਧ ਦੀ ਚੁਆਈ ਕਰਵਾਈ ਗਈ | ਜਿਸ 'ਚ ਪਿੰਡ ਦੁਭਾਲੀ ਦੇ ਪਸ਼ੂ ਪਾਲਕ ਕਿਸਾਨ ਚੌਧਰੀ ਰਾਮ ਰਤਨ ਚੇਚੀ ...

ਪੂਰੀ ਖ਼ਬਰ »

ਮਟਰਾਂ ਦਾ ਭਾਅ ਹੇਠਾਂ ਆਉਣ ਕਾਰਨ ਕਿਸਾਨ ਨਿਰਾਸ਼

ਭੱਦੀ, 8 ਦਸੰਬਰ (ਨਰੇਸ਼ ਧੌਲ)- ਕੰਢੀ ਇਲਾਕੇ ਦਾ ਕਿਸਾਨ ਵਰਗ ਜਿੱਥੇ ਪਹਿਲਾਂ ਹੀ ਵੱਡੀਆਂ ਮੁਸ਼ਕਲਾਂ ਨਾਲ ਜੂਝ ਰਿਹਾ ਹੈ, ਉੱਥੇ ਹੁਣ ਮਟਰਾਂ ਦੀ ਫ਼ਸਲ ਦਾ ਭਾਅ ਬਿਲਕੁਲ ਹੇਠਾਂ ਜਾਣ ਕਾਰਨ ਸਮੁੱਚੇ ਕਿਸਾਨਾਂ ਅੰਦਰ ਮਾਯੂਸੀ ਦਾ ਆਲਮ ਪਾਇਆ ਜਾ ਰਿਹਾ ਹੈ | ਇਲਾਕੇ ਦੇ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਲਈ ਬੰਗਾ ਬਲਾਕ ਦੇ ਪਿੰਡਾਂ ਦੀ ਰਾਖਵਾਂਕਰਨ ਦੀ ਸੂਚੀ ਜਾਰੀ

ਬੰਗਾ, 8 ਦਸੰਬਰ (ਜਸਬੀਰ ਸਿੰਘ ਨੂਰਪੁਰ) - 30 ਦਸੰਬਰ ਨੂੰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਲਈ ਬੰਗਾ ਬਲਾਕ ਦੇ ਪਿੰਡਾਂ ਦੀ ਰਾਖਵਾਂ ਕਰਨ ਸੂਚੀ ਜਾਰੀ ਕੀਤੀ ਗਈ | ਜਿਸ ਦੌਰਾਨ ਐਸ. ਸੀ ਰਾਖਵਾਂਕਰਨ ਵਾਲੇ ਪਿੰਡਾਂ 'ਚ ਬਲਾਕੀਪੁਰ, ਭੂਖੜੀ, ਚੱਕਮਾਈਦਾਸ, ਘੁੰਮਣਾਂ, ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਧਾਰਮਿਕ ਤੇ ਇਤਿਹਾਸਕ ਟੂਰ ਲਗਾਇਆ

ਨਵਾਂਸ਼ਹਿਰ, 8 ਦਸੰਬਰ (ਗੁਰਬਖਸ਼ ਸਿੰਘ ਮਹੇ)- ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਦੇ ਬੱਚਿਆਂ ਨੇ ਧਾਰਮਿਕ ਤੇ ਇਤਿਹਾਸਕ ਟੂਰ ਲਗਾਇਆ | ਟੂਰ 'ਚ ਸ਼ਾਮਿਲ ਗਿਆਰ੍ਹਵੀਂ ਤੇ ਬਾਰ੍ਹਵੀਂ ਕਲਾਸ ਦੀਆਂ ਵਿਦਿਆਰਥਣਾਂ ਨੂੰ ਸ੍ਰੀ ਅੰਮਿ੍ਤਸਰ ਸਾਹਿਬ ਅਤੇ ...

ਪੂਰੀ ਖ਼ਬਰ »

ਨਵਜੋਤ ਪਬਲਿਕ ਅਤੇ ਸੈਂਟੀਨਲ ਕੈਂਬਰਿਜ ਸਕੂਲ ਵਿਖੇ ਪੋਸਟਰ ਬਣਾਉਣ ਦੇ ਮੁਕਾਬਲੇ

ਬਲਾਚੌਰ, 8 ਦਸੰਬਰ (ਦੀਦਾਰ ਸਿੰਘ ਬਲਾਚੌਰੀਆ)- ਅੱਜ ਐੱਸ.ਆਈ ਪਵਨ ਕੁਮਾਰ ਇੰਚਾਰਜ ਸਾਂਝ ਕੇਂਦਰ ਬਲਾਚੌਰ ਦੀ ਅਗਵਾਈ ਹੇਠ ਨਵਜੋਤ ਪਬਲਿਕ ਹਾਈ ਸਕੂਲ ਬੂਲੇਵਾਲ ਰੋਡ ਬਲਾਚੌਰ ਅਤੇ ਸੈਂਟੀਨਲ ਕੈਂਬਰੇਜ ਇੰਟਰਨੈਸ਼ਨਲ ਪਬਲਿਕ ਸਕੂਲ ਬਲਾਚੌਰ ਵਿਖੇ ਵਿਦਿਆਰਥੀਆਂ ਦੇ ...

ਪੂਰੀ ਖ਼ਬਰ »

ਦਰਸ਼ਕ ਪੰਜਾਬੀ ਫ਼ਿਲਮਾਂ ਨੂੰ ਜ਼ਬਰਦਸਤ ਹੁੰਗਾਰਾ ਦੇ ਰਹੇ ਹਨ-ਰੁਬੀਨਾ ਬਾਜਵਾ

ਬਲਾਚੌਰ, 8 ਦਸੰਬਰ (ਦੀਦਾਰ ਸਿੰਘ ਬਲਾਚੌਰੀਆ)- ਪੰਜਾਬ ਤੇ ਦੁਨੀਆ ਭਰ 'ਚ ਵੱਸਦੇ ਪੰਜਾਬੀ ਦਰਸ਼ਕ ਪੰਜਾਬੀ ਫ਼ਿਲਮਾਂ ਨੂੰ ਜ਼ਬਰਦਸਤ ਹੰੁਗਾਰਾ ਦੇ ਰਹੇ ਹਨ ਅਤੇ ਨਵੀਂ ਫ਼ਿਲਮ ਦੀ ਬੜੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ, ਇਹ ਵਿਚਾਰ ਅਦਾਕਾਰਾ ਰੁਬੀਨਾ ਬਾਜਵਾ ਜੋ ਕਿ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਜਾਂਚ ਕੈਂਪ 'ਚ 320 ਮਰੀਜ਼ਾਂ ਦੀ ਕੀਤੀ ਜਾਂਚ

ਨਵਾਂਸ਼ਹਿਰ, 8 ਦਸੰਬਰ (ਹਰਮਿੰਦਰ ਸਿੰਘ ਪਿੰਟੂ)-ਵਰਲਡ ਕੈਂਸਰ ਚੈਰੀਟੇਬਲ ਟਰੱਸਟ ਤੇ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਗੁੱਗਾ ਮਾੜੀ ਬਰਨਾਲਾ ਕਲਾਂ ਗੇਟ ਚੰਡੀਗੜ੍ਹ ਰੋਡ ਵਿਖੇ ਲਗਾਏ ਮੁਫ਼ਤ ਮੈਡੀਕਲ ਜਾਂਚ ਕੈਂਪ ਮੌਕੇ 320 ਮਰੀਜ਼ਾਂ ਦੀ ਜਾਂਚ ਕੀਤੀ ਗਈ ਤੇ ਲੋੜਵੰਦ ...

ਪੂਰੀ ਖ਼ਬਰ »

ਸਾਈਾ ਮੰਦਰ 'ਚ 9ਵਾਂ ਮੂਰਤੀ ਸਥਾਪਨਾ ਦਿਹਾੜਾ 11-12 ਨੰੂ

ਰਾਹੋਂ, 8 ਦਸੰਬਰ (ਭਾਗੜਾ)- ਸ੍ਰੀ ਸਾੲੀਂ ਸ਼ਰਨਮ ਕਮੇਟੀ ਵੱਲੋਂ ਸਾੲੀਂ ਮੰਦਿਰ ਵੱਲੋਂ ਨੌਵੇਂ ਮੂਰਤੀ ਸਥਾਪਨਾ ਦਿਵਸ 11 ਤੇ 12 ਦਸੰਬਰ ਨੂੰ ਸਾੲੀਂ ਮੰਦਰ ਵਿਖੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ | ਹਵਨ ਤੋਂ ਬਾਅਦ 12 ਦਸੰਬਰ 2018 ਨੂੰ ਝੰਡਾ ਚੜ੍ਹਾਉਣ, ਉਪਰੰਤ ਰਾਤ ਨੂੰ ...

ਪੂਰੀ ਖ਼ਬਰ »

ਸਾਂਝ ਕੇਂਦਰ ਬੰਗਾ ਵਲੋਂ ਔਰਤਾਂ 'ਤੇ ਹੋ ਰਹੇ ਅੱਤਿਆਚਾਰਾਂ ਸਬੰਧੀ ਸਮਾਗਮ

ਬੰਗਾ, 8 ਦਸੰਬਰ (ਜਸਬੀਰ ਸਿੰਘ ਨੂਰਪੁਰ)- ਪਿੰਡ ਹੀਉਂ ਵਿਖੇ ਸਾਂਝ ਕੇਂਦਰ ਸਬ ਡਵੀਜਨ ਬੰਗਾ ਵਲੋਂ ਦੀਪਕ ਹਿਲੋਰੀ ਜ਼ਿਲ੍ਹਾ ਪੁਲਿਸ ਮੁਖੀ, ਦਿਆਮਾ ਹਰੀਸ਼ ਓਮ ਪ੍ਰਕਾਸ਼ ਜਿਲ੍ਹਾ ਕਮਿਊਨਿਟੀ ਪੁਲਿਸ ਅਫ਼ਸਰ ਦੀ ਅਗਵਾਈ ਅਤੇ ਮਿਸ ਦੀਪੀਕਾ ਸਿੰਘ ਡੀ. ਐਸ. ਪੀ. ਬੰਗਾ ਦੀ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਸਪੋਰਟਸ ਕਲੱਬ ਚੱਕਦਾਨਾ ਵਲੋਂ ਹਾਕੀ ਟੂਰਨਾਮੈਂਟ ਸ਼ੁਰੂ

ਉੜਾਪੜ/ਲਸਾੜਾ, 8 ਦਸੰਬਰ (ਲਖਵੀਰ ਸਿੰਘ ਖੁਰਦ) - ਗੁਰੂ ਤੇਗ ਬਹਾਦਰ ਸਪੋਰਟਸ ਕਲੱਬ ਚੱਕਦਾਨਾ ਵਲੋਂ ਗ੍ਰਾਮ ਪੰਚਾਇਤ, ਐਨ. ਆਰ. ਵੀਰਾਂ ਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਪੱਧਰੀ ਹਾਕੀ ਟੂਰਨਾਮੈਂਟ ਬੜੀ ਧੂਮ-ਧਾਮ ਤੇ ਸ਼ਾਨੋ ਸ਼ੌਕਤ ਨਾਲ ਸ਼ੁਰੂ ਕਰਾਇਆ ...

ਪੂਰੀ ਖ਼ਬਰ »

ਡਾ: ਅੰਬੇਡਕਰ ਨੇ ਆਪਣਾ ਸਮੁੱਚਾ ਜੀਵਨ ਗ਼ਰੀਬ ਲੋਕਾਂ ਦੇ ਹੱਕਾਂ ਲਈ ਗੁਜ਼ਾਰਿਆ-ਪ੍ਰਮਾਰ, ਭੱਟੀ

ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ) -ਗੁਲਾਮੀ ਦੀਆਂ ਜੰਜੀਰਾਂ ਵਿਚ ਜਕੜੇ ਦੱਬੇ ਕੁਚਲੇ ਲੋਕਾਂ ਨੂੰ ਮੁਕਤ ਕਰਾਉਣ ਤੇ ਬਰਾਬਰਤਾ ਦੇ ਹੱਕ ਦਿਵਾਉਣ ਲਈ ਡਾ: ਅੰਬੇਡਕਰ ਨੇ ਆਪਣਾ ਸਮੁੱਚਾ ਜੀਵਨ ਗੁਜਾਰ ਦਿੱਤਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਾ: ਅੰਬੇਡਕਰ ...

ਪੂਰੀ ਖ਼ਬਰ »

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਲੋਂ ਮਾਤਾ ਕੁਲਵਿੰਦਰ ਕੌਰ ਦੇ ਗੋਡਿਆਂ ਦਾ ਸਫ਼ਲ ਇਲਾਜ

ਬੰਗਾ, 8 ਦਸੰਬਰ (ਜਸਬੀਰ ਸਿੰਘ ਨੂਰਪੁਰ)-ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਪਿੰਡ ਮੌਲੀ (ਨੇੜੇ ਫਗਵਾੜਾ) ਦੇ 63 ਸਾਲ ਦੇ ਬੀਬੀ ਕੁਲਵਿੰਦਰ ਕੌਰ ਪਤਨੀ ਰੇਸ਼ਮ ਸਿੰਘ ਦੇ ਖ਼ਰਾਬ ਗੋਡੇ ਨੂੰ ਬਦਲੀ ਕਰ ਕੇ ਜਰਮਨ ਤਕਨੀਕ ਵਾਲਾ ਨਵਾਂ ਗੋਲਡ ਪਲੇਟਡ ਸੱਤ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਮੀਟਿੰਗ ਹੋਈ

ਬਲਾਚੌਰ, 8 ਦਸੰਬਰ (ਦੀਦਾਰ ਸਿੰਘ ਬਲਾਚੌਰੀਆ)- ਸ਼੍ਰੋਮਣੀ ਅਕਾਲੀ ਦਲ ਬਾਦਲ ਵਿਧਾਨ ਸਭਾ ਹਲਕਾ ਬਲਾਚੌਰ ਦੀ ਅਹਿਮ ਮੀਟਿੰਗ ਸਾਬਕਾ ਸੰਸਦੀ ਸਕੱਤਰ ਚੌਧਰੀ ਨੰਦ ਲਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹੋਈ, ਜਿਸ 'ਚ ਸਾਬਕਾ ਚੇਅਰਮੈਨ ਵਿਮਲ ਕੁਮਾਰ ਚੌਧਰੀ, ਸਾਬਕਾ ਚੇਅਰਮੈਨ ...

ਪੂਰੀ ਖ਼ਬਰ »

ਖੇਤ ਮਜ਼ਦੂਰਾਂ ਦੇ ਧਰਨਿਆਂ ਸਬੰਧੀ ਮੀਟਿੰਗਾਂ 9 ਤੋਂ ਸ਼ੁਰੂ-ਨੂਰਪੁਰੀ

ਬੰਗਾ, 8 ਦਸੰਬਰ (ਕਰਮ ਲਧਾਣਾ) - ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਰਾਮ ਸਿੰਘ ਨੂਰਪੁਰੀ ਤੇ ਸਕੱਤਰ ਗੁਰਮੇਸ਼ ਸਿੰਘ ਨੇ ਦੱਸਿਆ ਕਿ ਸੂਬਾ ਵਰਕਿੰਗ ਕਮੇਟੀ ਦੇ ਫੈਸਲੇ ਅਨੁਸਾਰ ਪੰਜਾਬ ਦੇ ਗਰੀਬਾਂ ਦੀਆਂ ਭਖਦੀਆਂ ਮੰਗਾਂ ਜਿਨ੍ਹਾਂ 'ਚ ਮਨਰੇਗਾ, ਕਰਜੇ ਦੀ ਮੁਆਫ਼ੀ, ਮਹਿੰਗਾਈ, ਗਰੀਬਾਂ ਲਈ ਰਿਹਾਇਸ਼ੀ ਪਲਾਟ, ਪੈਨਸ਼ਨਾਂ, ਬਿਜਲੀ ਦੇ ਬਿਲਾਂ ਦੀ ਮੁਆਫ਼ੀ ਸ਼ਾਮਿਲ ਹਨ, ਨੂੰ ਸਰਕਾਰ ਤੋਂ ਮਨਵਾਉਣ ਲਈ 3 ਜਨਵਰੀ 2019 ਨੂੰ ਪੂਰੇ ਪੰਜਾਬ ਭਰ 'ਚ ਸਬ ਡਵੀਜਨ ਪੱਧਰ 'ਤੇ ਰੋਸ ਧਰਨੇ ਦਿੱਤੇ ਜਾਣਗੇ | ਇਨ੍ਹਾਂ ਧਰਨਿਆਂ ਦੀ ਤਿਆਰੀ ਸਬੰਧੀ ਜ਼ਿਲ੍ਹਾ ਪੱਧਰੀ ਮੀਟਿੰਗਾਂ ਦਾ ਸਿਲਸਿਲਾ 9 ਦਸੰਬਰ ਹੁਸ਼ਿਆਰਪੁਰ ਤੇ ਨਵਾਂਸ਼ਹਿਰ ਤੋਂ ਅਰੰਭ ਹੋਵੇਗਾ | ਉਨ੍ਹਾਂ ਦੱਸਿਆ ਕਿ ਜਲੰਧਰ 'ਚ 10 ਦਸੰਬਰ, 13 ਦਸੰਬਰ ਨੂੰ ਪਟਿਆਲਾ, 15 ਦਸੰਬਰ ਨੂੰ ਸੰਗਰੂਰ, 17 ਦਸੰਬਰ ਨੂੰ ਤਰਨ ਤਾਰਨ, 18 ਦਸੰਬਰ ਨੂੰ ਰੋਪੜ 'ਚ ਮੀਟਿੰਗਾਂ ਹੋਣਗੀਆਂ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ, ਫਿਰੋਜਪੁਰ, ਮੋਗਾ, ਫਾਜਿਲਕਾ, ਮੁਕਤਸਰ, ਫਰੀਦਕੋਟ, ਅੰਮਿ੍ਤਸਰ, ਗੁਰਦਾਸਪੁਰ ਤੇ ਪਠਾਣਕੋਟ ਵਿਖੇ ਵੀ ਮੀਟਿੰਗਾਂ ਕੀਤੀਆਂ ਜਾਣਗੀਆਂ |


ਖ਼ਬਰ ਸ਼ੇਅਰ ਕਰੋ

ਹੌਲਦਾਰ ਬਲਵੀਰ ਸਿੰਘ ਨੂੰ ਸ਼ਰਧਾਂਜਲੀਆਂ ਭੇਟ

ਬੰਗਾ, 8 ਦਸੰਬਰ (ਜਸਬੀਰ ਸਿੰਘ ਨੂਰਪੁਰ) -ਪਿੰਡ ਗੋਸਲਾਂ ਵਿਖੇ ਹੌਲਦਾਰ ਬਲਵੀਰ ਸਿੰਘ ਗੋਸਲ ਨਮਿੱਤ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਭੋਗ ਉਪਰੰਤ ਭਾਈ ਸੁਖਦੇਵ ਸਿੰਘ ਖੋਜਕੀਪੁਰ ਦੇ ਜਥੇ ਨੇ ਵੈਰਾਗਮਈ ਕੀਰਤਨ ਕੀਤਾ | ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸਤਵੀਰ ਸਿੰਘ ...

ਪੂਰੀ ਖ਼ਬਰ »

ਪ੍ਰੀ-ਨਿਰਵਾਣ ਦਿਵਸ ਮੌਕੇ ਬਲਾਚੌਰ ਵਿਖੇ ਮੋਮਬੱਤੀ ਮਾਰਚ ਕਰਕੇ ਸ਼ਰਧਾਂਜਲੀਆਂ ਭੇਟ

ਬਲਾਚੌਰ, 8 ਦਸੰਬਰ (ਦੀਦਾਰ ਸਿੰਘ ਬਲਾਚੌਰੀਆ)-ਸੰਵਿਧਾਨ ਨਿਰਮਾਤਾ ਡਾ:ਭੀਮ ਰਾਉ ਅੰਬੇਡਕਰ ਦੇ ਪ੍ਰੀ ਨਿਰਵਾਣ ਦਿਵਸ 'ਤੇ ਬਹੁਜਨ ਸਮਾਜ ਪਾਰਟੀ ਤੇ ਹੋਰ ਸੰਗਠਨਾ ਵੱਲੋਂ ਸਥਾਨਕ ਨਵਾਂਸ਼ਹਿਰ ਚੌਾਕ ਤੋਂ ਮੋਮਬੱਤੀ ਮਾਰਚ ਦੀ ਅਰੰਭਤਾ ਕੀਤੀ ਗਈ ਜੋ ਵੱਖ ਵੱਖ ਹਿੱਸਿਆਂ ...

ਪੂਰੀ ਖ਼ਬਰ »

'ਸਾਇੰਸ ਐਟ ਯੂਅਰ ਡੋਰ ਸਟੈਪਸ' ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿੰਦੀਪੁਰ ਵਿਖੇ ਦੋ ਰੋਜ਼ਾ ਮੋਬਾਈਲ ਸਾਇੰਸ ਲੈਬ ਪ੍ਰਦਰਸ਼ਨੀ ਲਗਾਈ

ਬਲਾਚੌਰ, 8 ਦਸੰਬਰ (ਗੁਰਦੇਵ ਸਿੰਘ ਗਹੂੰਣ, ਦੀਦਾਰ ਬਲਾਚੌਰੀਆ)- ਸਕੂਲੀ ਵਿਦਿਆਰਥੀਆਂ 'ਚ ਵਿਗਿਆਨਕ ਸੋਚ ਤੇ ਵਿਗਿਆਨ ਵਿਸ਼ੇ 'ਚ ਰੁਚੀ ਪੈਦਾ ਕਰਨ ਹਿਤ ਸਿੱਖਿਆ ਵਿਭਾਗ ਪੰਜਾਬ ਤੇ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਵਲੋਂ ਸ਼ੁਰੂ ਕੀਤੇ ਵਿਸ਼ੇਸ਼ ਪ੍ਰੋਗਰਾਮ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX