ਤਾਜਾ ਖ਼ਬਰਾਂ


ਲੋਕ ਵਿਦੇਸ਼ਾਂ ਤੋਂ ਇਲਾਜ ਲਈ ਆਉਂਦੇ ਨੇ ਗੁਜਰਾਤ - ਪ੍ਰਧਾਨ ਮੰਤਰੀ
. . .  10 minutes ago
ਅਹਿਮਦਾਬਾਦ, 17 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਅਹਿਮਦਾਬਾਦ ਵਿਖੇ ਸਰਦਾਰ ਵੱਲਭ ਭਾਈ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਐਂਡ ਰਿਸਰਚ...
ਆਸੀਆ ਅੰਦ੍ਰਾਬੀ ਨੂੰ ਐਨ.ਆਈ.ਏ ਅਦਾਲਤ 'ਚ ਕੀਤਾ ਗਿਆ ਪੇਸ਼
. . .  25 minutes ago
ਨਵੀਂ ਦਿੱਲੀ, 17 ਜਨਵਰੀ - ਅੱਤਵਾਦ ਦੇ ਦੋਸ਼ਾਂ ਵਿਚ ਕਸ਼ਮੀਰ ਦੀ ਵੱਖਵਾਦੀ ਆਗੂ ਆਸੀਆ ਅੰਦ੍ਰਾਬੀ ਨੂੰ ਉਸ ਦੇ 2 ਸਹਿਯੋਗੀਆਂ ਨਾਲ ਐਨ.ਆਈ.ਏ ਅਦਾਲਤ ਵਿਚ ਪੇਸ਼ ਕੀਤਾ...
ਕਾਂਗਰਸ ਵੱਲੋਂ ਵਿਧਾਨ ਸਭਾ ਚੋਣ ਲੜਨ ਵਾਲੇ ਰਾਜਵਿੰਦਰ ਸਿੰਘ ਲੱਖੀ ਅਕਾਲੀ ਦਲ 'ਚ ਸ਼ਾਮਲ
. . .  24 minutes ago
ਨਵੀਂ ਦਿੱਲੀ, 17 ਜਨਵਰੀ (ਜਗਤਾਰ ਸਿੰਘ)- ਨਵਾਂਸ਼ਹਿਰ ਤੋਂ ਕਾਂਗਰਸੀ ਆਗੂ ਰਾਜਵਿੰਦਰ ਸਿੰਘ ਲੱਖੀ ਅੱਜ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ 'ਚ ਸ਼੍ਰੋਮਣੀ ਅਕਾਲੀ ਦਲ ਚ ਸ਼ਾਮਿਲ ਹੋ ਗਏ ਹਨ। ਦੱਸ ਦੇਈਏ ਰਾਜਵਿੰਦਰ ਨੇ 2012 'ਚ ਕਾਂਗਰਸ ਦੀ ਟਿਕਟ 'ਤੇ .....
ਛਤਰਪਤੀ ਹੱਤਿਆ ਮਾਮਲਾ : ਜੱਜ ਨੇ ਫ਼ੈਸਲਾ ਪੜ੍ਹਨਾ ਕੀਤਾ ਸ਼ੁਰੂ
. . .  about 1 hour ago
ਪ੍ਰਧਾਨ ਮੰਤਰੀ ਨੇ ਕੀਤਾ ਸਰਦਾਰ ਵੱਲਭ ਭਾਈ ਪਟੇਲ ਇੰਸਟੀਚਿਊਟ ਦਾ ਉਦਘਾਟਨ
. . .  about 1 hour ago
ਅਹਿਮਦਾਬਾਦ, 17 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਅਹਿਮਦਾਬਾਦ ਵਿਖੇ ਸਰਦਾਰ ਵੱਲਭ ਭਾਈ ਪਟੇਲ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਐਂਡ ਰਿਸਰਚ...
ਸੁਣਵਾਈ ਦੇ ਦੌਰਾਨ ਛਤਰਪਤੀ ਦੇ ਪਰਿਵਾਰ ਲਈ ਮੁਆਵਜ਼ੇ ਦੀ ਕੀਤੀ ਗਈ ਮੰਗ
. . .  about 1 hour ago
ਪੰਚਕੂਲਾ, 17 ਜਨਵਰੀ (ਰਾਮ ਸਿੰਘ ਬਰਾੜ)- ਸੀ.ਬੀ.ਆਈ. ਕੋਰਟ 'ਚ ਸੁਣਵਾਈ ਦੇ ਦੌਰਾਨ ਮਰਹੂਮ ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਪਰਿਵਾਰ ਲਈ ਮੁਆਵਜ਼ੇ ਦੀ ਮੰਗ ਕੀਤੀ ਗਈ ਹੈ। ਇਸ ਦੇ ਨਾਲ ਹੀ ਡੇਰਾ ਮੁਖੀ ਰਾਮ ਰਹੀਮ ਨੂੰ ਦਿੱਤੀ ਗਈ ਸੁਰੱਖਿਆ 'ਚ ਹੋਏ .....
2018 'ਚ ਮਾਰੇ ਗਏ 250 ਅੱਤਵਾਦੀ - ਉੱਤਰੀ ਕਮਾਂਡ ਪ੍ਰਮੁੱਖ
. . .  about 1 hour ago
ਨਵੀਂ ਦਿੱਲੀ, 17 ਜਨਵਰੀ - ਉੱਤਰੀ ਕਮਾਂਡ ਪ੍ਰਮੁੱਖ ਲੈਫ਼ਟੀਨੈਂਟ ਜਨਰਲ ਰਣਵੀਰ ਸਿੰਘ ਨੇ ਕਿਹਾ ਕਿ 2018 ਸੁਰੱਖਿਆ ਬਲਾਂ ਲਈ ਸ਼ਾਨਦਾਰ ਰਿਹਾ ਹੈ। 2018 'ਚ ਸੁਰੱਖਿਆ ਬਲਾਂ ਨੇ...
ਛਤਰਪਤੀ ਹੱਤਿਆ ਮਾਮਲਾ : ਸੀ.ਬੀ.ਆਈ ਦੇ ਵਕੀਲ ਨੇ ਰਾਮ ਰਹੀਮ ਨੂੰ ਫਾਂਸੀ ਦੀ ਸਜ਼ਾ ਦਿੱਤੇ ਜਾਣ ਦੀ ਕੀਤੀ ਮੰਗ
. . .  about 1 hour ago
ਪੰਚਕੂਲਾ, 17 ਜਨਵਰੀ (ਕੇ.ਐੱਸ. ਰਾਣਾ)- ਸੀ.ਬੀ.ਆਈ. ਕੋਰਟ 'ਚ ਮਰਹੂਮ ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਹੱਤਿਆ ਕਾਂਡ ਮਾਮਲੇ 'ਚ ਦੋਹਾਂ ਧਿਰਾਂ ਦੀ ਬਹਿਸ ਪੂਰੀ ਹੋ ਚੁੱਕੀ ਹੈ। ਇਸ ਦੇ ਨਾਲ ਹੀ ਜਿੱਥੇ ਰਾਮ ਰਹੀਮ ਦੇ ਵਕੀਲ ਵੱਲੋਂ ਅਦਾਲਤ ਸਾਹਮਣੇ ਘੱਟ ਸਜ਼ਾ.....
ਥਰਮਲ ਮੁਲਾਜ਼ਮ ਜਥੇਬੰਦੀ ਦੇ ਨੁਮਾਇੰਦਿਆਂ ਨੂੰ ਪੁਲਿਸ ਨੇ ਲਿਆ ਹਿਰਾਸਤ
. . .  about 1 hour ago
ਬਠਿੰਡਾ, 17 ਜਨਵਰੀ (ਕਰਮਜੀਤ ਸਿੰਘ) - ਖ਼ਜ਼ਾਨਾ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਨੂੰ ਬਠਿੰਡਾ ਵਿਖੇ ਕਾਲੀਆਂ ਝੰਡੀਆਂ ਦਿਖਾਉਣ ਵਾਲੇ ਥਰਮਲ ਮੁਲਾਜ਼ਮ ਜਥੇਬੰਦੀ ਦੇ ਨੁਮਾਇੰਦਿਆਂ...
ਸ਼ਸ਼ੀ ਥਰੂਰ ਖ਼ਿਲਾਫ਼ ਅਪਰਾਧਿਕ ਮਾਣਹਾਨੀ ਮਾਮਲੇ ਦੀ ਸੁਣਵਾਈ ਮੁਲਤਵੀ
. . .  about 1 hour ago
ਨਵੀਂ ਦਿੱਲੀ, 17 ਜਨਵਰੀ - ਪਟਿਆਲਾ ਹਾਊਸ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀ ਨੂੰ ਲੈ ਕੇ ਕਾਂਗਰਸੀ ਆਗੂ ਸ਼ਸ਼ੀ ਥਰੂਰ ਖ਼ਿਲਾਫ਼ ਅਪਰਾਧਿਕ...
ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦਿਨੇਸ਼ ਮਹੇਸ਼ਵਰੀ ਦਾ ਸਹੁੰ ਚੁੱਕ ਸਮਾਗਮ ਕੱਲ੍ਹ
. . .  about 2 hours ago
ਨਵੀਂ ਦਿੱਲੀ, 17 ਜਨਵਰੀ - ਸੁਪਰੀਮ ਕੋਰਟ ਦੇ ਜੱਜ ਵਜੋ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦਿਨੇਸ਼ ਮਹੇਸ਼ਵਰੀ ਦਾ ਸਹੁੰ ਚੁੱਕ ਸਮਾਗਮ 18 ਜਨਵਰੀ ਨੂੰ ਸਵੇਰੇ 10.30 ਵਜੇ ਚੀਫ਼...
ਪ੍ਰਧਾਨ ਮੰਤਰੀ ਨੇ ਕੀਤਾ ਵਾਈਬ੍ਰੈਂਟ ਗੁਜਰਾਤ ਗਲੋਬਲ ਵਪਾਰ ਮੇਲੇ ਦਾ ਉਦਘਾਟਨ
. . .  about 2 hours ago
ਅਹਿਮਦਾਬਾਦ, 17 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਗੁਜਰਾਤ ਦੇ ਗਾਂਧੀ ਨਗਰ 'ਚ ਵਾਈਬ੍ਰੈਂਟ ਗੁਜਰਾਤ ਗਲੋਬਲ ਵਪਾਰ ਮੇਲੇ ਦਾ ਉਦਘਾਟਨ ਕੀਤਾ। ਉਹ ਦੋ ਦਿਨਾਂ...
ਲੋਕਪਾਲ ਦੀ ਨਿਯੁਕਤੀ ਸਬੰਧੀ ਸੁਪਰੀਮ ਕੋਰਟ 'ਚ ਸੁਣਵਾਈ 7 ਮਾਰਚ ਨੂੰ
. . .  about 2 hours ago
ਨਵੀਂ ਦਿੱਲੀ, 17 ਜਨਵਰੀ - ਲੋਕਪਾਲ ਦੀ ਨਿਯੁਕਤੀ ਨੂੰ ਲੈ ਕੇ ਸੁਪਰੀਮ ਕੋਰਟ 7 ਮਾਰਚ ਨੂੰ ਸੁਣਵਾਈ...
ਗਰਨੇਡ ਹਮਲੇ 'ਚ ਤਿੰਨ ਜ਼ਖਮੀ
. . .  about 2 hours ago
ਸ੍ਰੀਨਗਰ, 17 ਜਨਵਰੀ - ਸ੍ਰੀਨਗਰ 'ਚ ਜ਼ੀਰੋ ਪੁਲ 'ਤੇ ਅੱਤਵਾਦੀਆਂ ਵੱਲੋਂ ਸੁਰੱਖਿਆ ਬਲਾਂ 'ਤੇ ਕੀਤੇ ਗਏ ਗਰਨੇਡ ਹਮਲੇ 'ਚ ਤਿੰਨ ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ...
ਛਤਰਪਤੀ ਹੱਤਿਆ ਮਾਮਲਾ : ਸੀ.ਬੀ.ਆਈ. ਦੇ ਵਕੀਲ ਜੱਜ ਸਾਹਮਣੇ ਰੱਖ ਰਹੇ ਹਨ ਆਪਣਾ ਪੱਖ
. . .  about 2 hours ago
ਪੰਚਕੂਲਾ, 17 ਜਨਵਰੀ (ਕੇ.ਐੱਸ. ਰਾਣਾ)- ਮਰਹੂਮ ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਹੱਤਿਆ ਕਾਂਡ ਮਾਮਲੇ 'ਚ ਸੀ.ਬੀ.ਆਈ. ਦੇ ਵਕੀਲ ਜੱਜ ਸਾਹਮਣੇ ਆਪਣਾ ਪੱਖ ਰੱਖ ਰਹੇ ਹਨ.....
ਰਾਮ ਰਹੀਮ ਦੇ ਵਕੀਲ ਵੱਲੋਂ ਜੱਜ ਸਾਹਮਣੇ ਰਹਿਮ ਦੀ ਅਪੀਲ
. . .  about 2 hours ago
ਛਤਰਪਤੀ ਹੱਤਿਆ ਮਾਮਲੇ 'ਚ ਫ਼ੈਸਲਾ ਆਉਣ ਤੋਂ ਪਹਿਲਾਂ ਪੁਲਿਸ ਵੱਲੋਂ 14 ਥਾਵਾਂ 'ਤੇ ਨਾਕਾਬੰਦੀ
. . .  about 2 hours ago
ਪੱਤਰਕਾਰ ਰਾਮਚੰਦਰ ਛਤਰਪਤੀ ਮਾਮਲੇ ਦੀ ਸੁਣਵਾਈ ਸ਼ੁਰੂ
. . .  about 3 hours ago
ਸੰਗਰੂਰ 'ਚ ਸਵਾਈਨ ਫਲੂ ਪੀੜਤਾਂ ਦੀ ਗਿਣਤੀ ਵੱਧ ਕੇ ਹੋਈ ਤਿੰਨ
. . .  about 3 hours ago
ਅਮਿਤ ਸ਼ਾਹ ਦੀ ਸਿਹਤ 'ਚ ਹੋ ਰਿਹੈ ਸੁਧਾਰ - ਭਾਜਪਾ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 29 ਮੱਘਰ ਸੰਮਤ 550
ਵਿਚਾਰ ਪ੍ਰਵਾਹ: ਮਤਭੇਦ ਭੁਲਾ ਕੇ ਕਿਸੇ ਖ਼ਾਸ ਕਾਰਜ ਲਈ ਸਾਰੀਆਂ ਧਿਰਾਂ ਦਾ ਇਕ ਹੋ ਜਾਣਾ ਜੀਵਤ ਰਾਸ਼ਟਰ ਦਾ ਲੱਛਣ ਹੈ। -ਬਾਲ ਗੰਗਾਧਰ ਤਿਲਕ

ਸੰਪਾਦਕੀ

ਜ਼ਿੰਮੇਵਾਰੀ ਦਾ ਅਹਿਸਾਸ

ਇਹ ਗੱਲ ਬੇਹੱਦ ਅਫ਼ਸੋਸਨਾਕ ਹੈ ਕਿ ਲਗਾਤਾਰ ਤੀਸਰੇ ਦਿਨ ਵੀ ਸੰਸਦ ਦੇ ਦੋਵਾਂ ਸਦਨਾਂ ਵਿਚ ਕੋਈ ਕੰਮਕਾਰ ਨਹੀਂ ਹੋ ਸਕਿਆ। ਪਹਿਲਾ ਦਿਨ ਵਿੱਛੜੇ ਆਗੂਆਂ ਨੂੰ ਸ਼ਰਧਾਂਜਲੀਆਂ ਦੇਣ ਦਾ ਸੀ, ਦੂਸਰੇ ਅਤੇ ਤੀਸਰੇ ਦਿਨ ਵੱਖ-ਵੱਖ ਸਿਆਸੀ ਪਾਰਟੀਆਂ ਨੇ ਆਪੋ-ਆਪਣੇ ਮੁੱਦਿਆਂ ਨੂੰ ...

ਪੂਰੀ ਖ਼ਬਰ »

ਕਾਂਗਰਸ ਦੀ ਕੌਮੀ ਰਾਜਨੀਤੀ ਵਿਚ ਨਵਜੋਤ ਸਿੰਘ ਸਿੱਧੂ ਦਾ ਪ੍ਰਭਾਵ ਵਧਿਆ

ਕਰਤਾਰਪੁਰ ਸਾਹਿਬ ਲਾਂਘਾ ਮਿਲਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦੀ ਅੰਤਰਰਾਸ਼ਟਰੀ ਪੱਧਰ 'ਤੇ ਇਕ ਵੱਖਰੀ ਪੁਜ਼ੀਸ਼ਨ ਬਣੀ ਹੈ, ਖ਼ਾਸ ਤੌਰ 'ਤੇ ਉਹ ਪੰਜਾਬੀਆਂ ਤੇ ਸਿੱਖਾਂ ਵਿਚ ਹੀ ਨਹੀਂ, ਪਾਕਿਸਤਾਨੀ ਮੁਸਲਮਾਨਾਂ ਵਿਚ ਵੀ ਵਿਸ਼ੇਸ਼ ਸਤਿਕਾਰ ਦਾ ਹੱਕਦਾਰ ਬਣ ਗਿਆ ਹੈ। ਪਰ ਇਸ ਤੋਂ ਬਾਅਦ ਪੂਰੇ ਭਾਰਤੀ ਮੀਡੀਏ ਵਿਚ ਉਸ ਖਿਲਾਫ਼ ਚੱਲੇ ਭੰਡੀ ਪ੍ਰਚਾਰ ਅਤੇ ਭਾਜਪਾ ਨੇਤਾਵਾਂ ਵਲੋਂ ਗੱਦਾਰ ਤੱਕ ਕਹਿ ਦਿੱਤੇ ਜਾਣ ਤੋਂ ਪਿੱਛੋਂ ਵੀ ਜਿਸ ਤਰ੍ਹਾਂ ਕਾਂਗਰਸ ਨੇ ਉਸ ਨੂੰ ਸਟਾਰ ਪ੍ਰਚਾਰਕ ਬਣਾਇਆ ਤੇ ਉਸ ਨੇ 70 ਦੇ ਕਰੀਬ ਰੈਲੀਆਂ ਨੂੰ ਸੰਬੋਧਨ ਕੀਤਾ, ਉਸ ਨਾਲ ਉਸ ਦਾ ਕੱਦ ਕਾਂਗਰਸ ਦੇ ਇਕ ਕੌਮੀ ਨੇਤਾ ਵਜੋਂ ਵੀ ਉੱਭਰਨਾ ਸ਼ੁਰੂ ਹੋ ਗਿਆ ਹੈ। 3 ਵਿਧਾਨ ਸਭਾਵਾਂ ਦੀ ਜਿੱਤ ਤੋਂ ਬਾਅਦ ਰਾਹੁਲ ਗਾਂਧੀ ਵਲੋਂ ਪ੍ਰੈੱਸ ਕਾਨਫ਼ਰੰਸ ਕਰਨ ਵੇਲੇ ਜਿਸ ਤਰ੍ਹਾਂ ਸਿੱਧੂ ਨੂੰ ਸਟੇਜ 'ਤੇ ਬੈਠਣ ਲਈ ਬੁਲਾਇਆ ਗਿਆ, ਉਹ ਵੀ ਇਹ ਸੰਕੇਤ ਦਿੰਦਾ ਹੈ ਕਿ ਆਉਣ ਵਾਲੇ ਦਿਨਾਂ ਵਿਚ ਸਿੱਧੂ ਦਾ ਕਾਂਗਰਸ ਦੀ ਕੌਮੀ ਰਾਜਨੀਤੀ ਵਿਚ ਵਿਸ਼ੇਸ਼ ਸਥਾਨ ਹੋਵੇਗਾ ਅਤੇ 2019 ਦੀਆਂ ਲੋਕ ਸਭਾ ਚੋਣਾਂ ਵਿਚ ਉਹ ਰਾਹੁਲ ਟੀਮ ਦਾ ਇਕ ਪ੍ਰਮੁੱਖ ਮੈਂਬਰ ਵੀ ਹੋਵੇਗਾ ਪਰ ਇਹ ਸਥਿਤੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੂਤ ਨਹੀਂ ਬੈਠ ਰਹੀ। ਭਾਵੇਂ ਉਹ ਸਿੱਧੂ ਦੇ ਖਿਲਾਫ਼ ਸਿੱਧੇ ਰੂਪ ਵਿਚ ਕੁਝ ਵੀ ਨਹੀਂ ਬੋਲੇ ਪਰ ਉਨ੍ਹਾਂ ਨੇ ਕਰਤਾਰਪੁਰ ਸਾਹਿਬ ਲਾਂਘੇ ਦੇ ਸਬੰਧ ਵਿਚ ਜਿਸ ਤਰ੍ਹਾਂ ਦਾ ਰਵੱਈਆ ਅਪਣਾਇਆ ਹੈ, ਉਹ ਅਸਿੱਧੇ ਰੂਪ ਵਿਚ ਸਿੱਧੂ ਦੀ ਪ੍ਰਾਪਤੀ ਨੂੰ ਛੁਟਿਆਉਣ ਦੇ ਨਾਲ-ਨਾਲ ਇਹ ਪ੍ਰਭਾਵ ਵੀ ਦਿੰਦਾ ਹੈ ਕਿ ਜਿਵੇਂ ਕੈਪਟਨ ਕਾਂਗਰਸ ਦੀ ਨੀਤੀ ਦੇ ਉਲਟ ਕੇਂਦਰ ਸਰਕਾਰ ਅਤੇ ਭਾਜਪਾ ਦੀ ਨੀਤੀ ਅਨੁਸਾਰ ਬੋਲ ਰਹੇ ਹੋਣ, ਇਸ ਤੋਂ ਪਹਿਲਾਂ ਵੀ ਉਹ ਪਾਰਟੀ ਨੀਤੀ ਦੇ ਉਲਟ ਬੋਲ ਚੁੱਕੇ ਹਨ। ਪਰ ਉਨ੍ਹਾਂ ਵਲੋਂ ਕਰਤਾਰਪੁਰ ਦੇ ਲਾਂਘੇ ਅਤੇ ਸਿੱਧੂ ਦੀ ਵਿੰਗੇ-ਟੇਢੇ ਢੰਗ ਨਾਲ ਕੀਤੀ ਜਾ ਰਹੀ ਵਿਰੋਧਤਾ ਨਾਲ ਉਨ੍ਹਾਂ ਨੂੰ ਪੰਜਾਬ ਵਿਚ ਸਿਆਸੀ ਤੌਰ 'ਤੇ ਨੁਕਸਾਨ ਤਾਂ ਹੋ ਹੀ ਰਿਹਾ ਹੈ, ਦੂਜੇ ਪਾਸੇ ਹਾਈ ਕਮਾਨ ਵੀ ਪ੍ਰੇਸ਼ਾਨੀ ਮਹਿਸੂਸ ਕਰ ਰਹੀ ਹੈ।
ਹਾਲਾਂ ਕਿ ਸਾਡੀ ਜਾਣਕਾਰੀ ਅਨੁਸਾਰ ਸਿੱਧੂ ਪੰਜਾਬ ਦੇ ਮੁੱਖ ਮੰਤਰੀ ਨੂੰ ਨਾਰਾਜ਼ ਕਰਨਾ ਨਹੀਂ ਚਾਹੁੰਦੇ ਅਤੇ ਨਾ ਹੀ ਅਤੇ ਨਾ ਹੀ ਉਹ ਕੋਈ ਅਜਿਹਾ ਕੰਮ ਕਰਨਾ ਚਾਹੁੰਦੇ ਹਨ, ਜਿਸ ਨਾਲ ਕੈਪਟਨ ਅਮਰਿੰਦਰ ਸਿੰਘ ਦੀ ਕੁਰਸੀ ਲਈ ਕੋਈ ਖ਼ਤਰਾ ਪੈਦਾ ਹੋਵੇ। ਪਰ ਕੈਪਟਨ ਨੇ ਭਾਵੇਂ ਅੱਜ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਆਪਣਾ ਬਿਆਨ ਕੁਝ ਬਦਲਿਆ ਹੈ ਪਰ ਜੋ ਬਿਆਨ ਉਹ ਪਹਿਲਾਂ ਦੇ ਚੁੱਕੇ ਹਨ ਕਿ ਇਹ ਲਾਂਘਾ ਆਈ.ਐਸ.ਆਈ. ਦੀ ਯੋਜਨਾ ਦਾ ਹਿੱਸਾ ਹੈ ਅਤੇ ਪਾਕਿਸਤਾਨੀ ਫ਼ੌਜ ਨੇ ਭਾਰਤ ਦੇ ਖਿਲਾਫ਼ ਇਕ ਵੱਡੀ ਸਾਜਿਸ਼ ਰਚੀ ਹੈ, ਨੇ ਇਸ ਲਾਂਘੇ ਦੇ ਵਿਰੋਧੀਆਂ ਦੇ ਹੱਥ ਵਿਚ ਇਕ ਹਥਿਆਰ ਦੇ ਦਿੱਤਾ ਹੈ। ਇਨ੍ਹਾਂ ਕਾਲਮਾਂ ਵਿਚ ਪਹਿਲਾਂ ਵੀ ਖ਼ਦਸ਼ਾ ਜ਼ਾਹਰ ਕੀਤਾ ਜਾ ਚੁੱਕਾ ਹੈ ਕਿ ਬਹੁਤ ਸਾਰੀਆਂ ਤਾਕਤਾਂ ਅਜੇ ਵੀ ਨਹੀਂ ਚਾਹੁੰਦੀਆਂ ਕਿ ਕਰਤਾਰਪੁਰ ਸਾਹਿਬ ਲਾਂਘੇ ਦਾ ਮਾਮਲਾ ਸਿਰੇ ਚੜ੍ਹੇ। ਕੈਪਟਨ ਪੰਜਾਬ ਦੇ ਮੁੱਖ ਮੰਤਰੀ ਹਨ, ਲੋਕ ਉਨ੍ਹਾਂ ਨੂੰ ਇਕ 'ਚੰਗਾ ਸਿੱਖ ਹਿਤੈਸ਼ੀ ਵਿਅਕਤੀ' ਮੰਨਦੇ ਹਨ। ਪਰ ਜੇਕਰ ਉਨ੍ਹਾਂ ਦੇ ਬਿਆਨਾਂ ਦੇ ਆਧਾਰ 'ਤੇ ਕੋਈ ਬਹਾਨਾ ਬਣਾ ਕੇ ਕੇਂਦਰ ਸਰਕਾਰ ਨੇ ਕਰਤਾਰਪੁਰ ਸਾਹਿਬ ਲਾਂਘੇ ਦੇ ਪ੍ਰਾਜੈਕਟ ਨੂੰ ਲਟਕਾ ਦਿੱਤਾ ਜਾਂ ਖ਼ਤਮ ਕਰ ਦਿੱਤਾ ਤਾਂ ਕੈਪਟਨ ਅਮਰਿੰਦਰ ਸਿੰਘ ਜੋ ਖ਼ੁਦ ਇਕ ਇਤਿਹਾਸਕਾਰ ਵੀ ਹਨ, ਨੂੰ ਸੋਚ ਲੈਣਾ ਚਾਹੀਦਾ ਹੈ ਕਿ ਇਤਿਹਾਸ ਉਨ੍ਹਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ।
ਬਰਗਾੜੀ ਮੋਰਚਾ
ਹਾਲਾਂ ਕਿ ਇਕ ਸਮਾਂ ਸੀ ਕਿ ਬਰਗਾੜੀ ਮੋਰਚੇ ਦੀ ਚੜ੍ਹਤ ਵਿਚੋਂ ਪੰਜਾਬੀਆਂ ਖ਼ਾਸ ਕਰ ਸਿੱਖਾਂ ਦੀਆਂ ਆਸ਼ਾਵਾਂ ਪੂਰੀਆਂ ਕਰਨ ਵਾਲੀ ਕੋਈ ਪਾਰਟੀ ਨਿਕਲਦੀ ਨਜ਼ਰ ਆ ਰਹੀ ਸੀ। ਭਾਈ ਧਿਆਨ ਸਿੰਘ ਮੰਡ ਨੇ ਤਾਂ ਇਥੋਂ ਤੱਕ ਬਿਆਨ ਦੇ ਦਿੱਤਾ ਸੀ ਕਿ ਬਰਗਾੜੀ ਮੋਰਚਾ ਭਾਵੇਂ ਬਿਨਾਂ ਕੋਈ ਜਥੇਬੰਦੀ ਬਣਾਏ 2019 ਦੀਆਂ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦੇਵੇ ਤਾਂ ਲੋਕ ਉਨ੍ਹਾਂ ਨੂੰ ਆਪੇ ਹੀ ਜਿਤਾ ਦੇਣਗੇ। ਪਰ ਹੌਲੀ-ਹੌਲੀ ਬਰਗਾੜੀ ਮੋਰਚੇ ਨੇ ਆਪਣੀ ਚੜ੍ਹਤ ਗੁਆ ਲਈ ਹੈ। ਇਹ ਨਹੀਂ ਕਿ ਬਰਗਾੜੀ ਮੋਰਚੇ ਦੀ ਕੋਈ ਪ੍ਰਾਪਤੀ ਹੀ ਨਹੀਂ। ਬਰਗਾੜੀ ਮੋਰਚੇ ਕਾਰਨ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਰੀਬ 27 ਵਿਅਕਤੀ ਜੇਲ੍ਹਾਂ ਵਿਚ ਪੁੱਜੇ ਹਨ। ਅਜੇ ਇਕ ਭਗੌੜਾ ਹੈ ਤੇ ਕੁਝ ਮਹੱਤਵਪੂਰਨ ਵਿਅਕਤੀਆਂ ਨੂੰ ਪ੍ਰੋਡਕਸ਼ਨ ਵਰੰਟ 'ਤੇ ਲਿਆਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਬੇਅਦਬੀ ਦਾ ਵਿਰੋਧ ਕਰਦੇ ਮਾਰੇ ਗਏ ਅਤੇ ਜ਼ਖ਼ਮੀਆਂ ਨੂੰ ਠੀਕ ਮੁਆਵਜ਼ਾ ਮਿਲਿਆ ਹੈ। ਗੋਲੀ ਚਲਾਉਣ ਵਾਲੇ ਪੁਲਿਸ ਅਧਿਕਾਰੀਆਂ ਦੇ ਨਾਂਅ ਐਫ.ਆਈ.ਆਰ. ਵਿਚ ਦਰਜ ਹੋਏ ਹਨ। ਇਸ ਸਬੰਧ ਵਿਚ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਅਕਸ਼ੈ ਕੁਮਾਰ ਅਤੇ ਕੁਝ ਹੋਰ ਨਾਮਵਰ ਵਿਅਕਤੀਆਂ ਨੂੰ ਜਾਂਚ ਦੇ ਘੇਰੇ ਵਿਚ ਲਿਆ ਗਿਆ ਹੈ। ਪਰ ਇਹ ਬਰਗਾੜੀ ਮੋਰਚੇ ਦੀ ਮੁਕੰਮਲ ਜਿੱਤ ਨਹੀਂ। ਮੋਰਚੇ ਨੂੰ ਖ਼ਤਮ ਕਰਨ ਸਮੇਂ ਕਾਹਲੀ ਕੀਤੀ ਗਈ ਤੇ ਬਹੁਤ ਸਾਰੀਆਂ ਧਿਰਾਂ ਨੂੰ ਵਿਸ਼ਵਾਸ ਵਿਚ ਵੀ ਨਹੀਂ ਲਿਆ ਗਿਆ। ਮੋਰਚੇ ਦੀ ਤੀਸਰੀ ਮੰਗ ਜੋ ਸਜ਼ਾ ਪੂਰੀ ਕਰ ਚੁੱਕੇ ਸਿੱਖਾਂ ਦੀ ਰਿਹਾਈ ਸਬੰਧੀ ਸੀ, ਉਹ ਵੀ ਅਜੇ ਅੱਧਵਾਟੇ ਹੀ ਹੈ। ਇਸ ਤਰ੍ਹਾਂ ਦੀ ਸਥਿਤੀ ਨੇ ਮੋਰਚਾ ਚਲਾਉਣ ਵਾਲੀਆਂ ਧਿਰਾਂ ਨੂੰ ਹੀ ਲੋਕ ਕਟਹਿਰੇ ਵਿਚ ਖੜ੍ਹਾ ਕਰ ਦਿੱਤਾ ਹੈ। ਉੱਪਰੋਂ ਆਪਸ ਵਿਰੋਧੀ ਬਿਆਨਬਾਜ਼ੀ, ਇਨ੍ਹਾਂ ਮੋਰਚਾ ਚਲਾਉਣ ਵਾਲੀਆਂ ਧਿਰਾਂ ਦੇ ਅਕਸ ਨੂੰ ਖ਼ਰਾਬ ਕਰ ਰਹੀ ਹੈ। ਸਾਡੀ ਜਾਣਕਾਰੀ ਅਨੁਸਾਰ ਭਾਵੇਂ ਸਰਕਾਰ ਦੇ ਮੰਤਰੀ ਮੋਰਚਾ ਖ਼ਤਮ ਕਰਵਾਉਣ ਲਈ ਬਰਗਾੜੀ ਆਏ ਪਰ ਅਸਲੀਅਤ ਇਹ ਹੈ ਕਿ ਇਨ੍ਹਾਂ ਨੂੰ ਆਉਣ ਲਈ ਮਨਾਉਣ ਵਾਸਤੇ ਵੀ ਬਰਗਾੜੀ ਮੋਰਚੇ ਦੇ ਪ੍ਰਬੰਧਕਾਂ ਵਲੋਂ ਪਹੁੰਚ ਕੀਤੀ ਗਈ ਸੀ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਮੋਰਚਾ ਖ਼ਤਮ ਕਰ ਦਿੱਤਾ ਗਿਆ। ਪਰ ਇਸ ਤੋਂ ਬਾਅਦ ਜਿਸ ਤਰ੍ਹਾਂ ਦੀਆਂ ਸਥਿਤੀਆਂ ਬਣਦੀਆਂ ਦਿਖਾਈ ਦੇ ਰਹੀਆਂ ਹਨ, ਉਹ ਇਹੀ ਪ੍ਰਭਾਵ ਦੇ ਰਹੀਆਂ ਹਨ ਕਿ ਬਰਗਾੜੀ ਮੋਰਚੇ ਵਿਚੋਂ ਸਿੱਖਾਂ ਦੀ ਕਿਸੇ ਸਰਬ ਪ੍ਰਵਾਨਿਤ ਜਥੇਬੰਦੀ ਦੇ ਉੱਭਰਨ ਦੀ ਬਹੁਤੀ ਆਸ ਨਹੀਂ ਹੈ।
'ਆਪ' ਕਾਂਗਰਸ ਸਮਝੌਤਾ? ਖਹਿਰਾ ਲਈ ਖ਼ਤਰਾ
ਬਹੁਤ ਹੀ ਭਰੋਸੋਯੇਗ ਵਸੀਲਿਆਂ ਅਨੁਸਾਰ ਕਾਂਗਰਸ ਭਾਵੇਂ ਰਾਜਸਥਾਨ, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਵਿਧਾਨ ਸਭਾ ਚੋਣਾਂ ਆਪਣੇ ਸਿਰ 'ਤੇ ਜਿੱਤੀ ਹੈ। ਪਰ ਉਸ ਨੂੰ ਅਹਿਸਾਸ ਹੈ ਕਿ ਉਹ 2019 ਦੀਆਂ ਚੋਣਾਂ ਬਿਨਾਂ ਮਹਾਂਗੱਠਜੋੜ ਦੇ ਨਹੀਂ ਜਿੱਤ ਸਕਦੀ। ਭਾਵੇਂ ਰਾਹੁਲ ਅਜੇ ਮੁੱਖ ਮੰਤਰੀਆਂ ਦੀ ਚੋਣ ਵਿਚ ਲੱਗੇ ਹੋਏ ਹਨ ਪਰ ਕੁਝ ਵਿਰੋਧੀ ਪਾਰਟੀਆਂ ਉਨ੍ਹਾਂ ਤੇ 'ਆਪ' ਨਾਲ ਗੱਲ ਮੁਕਾਉਣ ਲਈ ਦਬਾਅ ਬਣਾ ਰਹੀਆਂ ਹਨ। ਦਿੱਲੀ, ਹਰਿਆਣਾ ਤੇ ਪੰਜਾਬ ਵਿਚ ਕਾਂਗਰਸ ਨੂੰ ਬਸਪਾ ਅਤੇ 'ਆਪ' ਨਾਲ ਸਮਝੌਤੇ ਦੀ ਲੋੜ ਹੈ। ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਦਿੱਲੀ ਵਿਚ 'ਆਪ' ਦੀ ਮਦਦ ਤੋਂ ਬਿਨਾਂ ਇਕ ਵੀ ਸੀਟ ਨਹੀਂ ਜਿੱਤ ਸਕਦੀ। ਇਸ ਦੇ ਉਲਟ ਪਿਛਲੀ ਵਾਰੀ ਪੰਜਾਬ ਵਿਚ 4 ਲੋਕ ਸਭਾ ਸੀਟਾਂ ਜਿੱਤਣ ਵਾਲੀ 'ਆਪ' ਵੀ ਆਪਣੇ ਸਿਰ 'ਤੇ ਇਕ ਵੀ ਸੀਟ ਜਿੱਤਣ ਦੇ ਸਮਰੱਥ ਰਹੀ ਨਜ਼ਰ ਨਹੀਂ ਆਉਂਦੀ। ਸਾਡੀ ਜਾਣਕਾਰੀ ਅਨੁਸਾਰ ਇਕ ਫਾਰਮੂਲਾ ਬਣਾਇਆ ਜਾ ਰਿਹਾ ਹੈ ਕਿ 'ਆਪ' ਨੂੰ ਮਹਾਂਗੱਠਜੋੜ ਵਿਚ ਸ਼ਾਮਿਲ ਕਰਕੇ ਦਿੱਲੀ ਵਿਚ ਉਸ ਦੀ ਮਦਦ ਨਾਲ ਕਾਂਗਰਸ 3 ਸੀਟਾਂ 'ਤੇ ਚੋਣ ਲੜੇ ਜਦੋਂ ਕਿ ਹਰਿਆਣਾ ਵਿਚ 'ਆਪ' ਲਈ ਕਾਂਗਰਸ ਇਕ ਅਤੇ ਪੰਜਾਬ ਵਿਚ ਦੋ ਸੀਟਾਂ ਛੱਡ ਦੇਵੇ। ਹਾਲਾਂ ਕਿ 'ਆਪ' 3 ਸੀਟਾਂ ਮੰਗ ਰਹੀ ਦੱਸੀ ਜਾਂਦੀ ਹੈ। ਪਹਿਲਾਂ ਇਹ ਸਮਝੌਤਾ ਹੋਣਾ ਔਖਾ ਸੀ, ਕਿਉਂਕਿ ਪੰਜਾਬ ਦੇ ਮੁੱਖ ਮੰਤਰੀ ਅਤੇ ਦਿੱਲੀ ਕਾਂਗਰਸ ਦੇ ਪ੍ਰਧਾਨ ਇਸ ਲਈ ਸਹਿਮਤ ਨਹੀਂ ਸਨ ਪਰ ਹੁਣ ਸਥਿਤੀ ਬਦਲ ਚੁੱਕੀ ਹੈ ਤੇ ਰਾਹੁਲ ਗਾਂਧੀ ਕਾਫੀ ਮਜ਼ਬੂਤ ਹੋ ਚੁੱਕੇ ਹਨ। ਪਰ ਜੇਕਰ ਇਹ ਸਮਝੌਤਾ ਸਿਰੇ ਚੜ੍ਹ ਗਿਆ ਤਾਂ ਇਸ ਦਾ ਸਭ ਤੋਂ ਵੱਧ ਨੁਕਸਾਨ 'ਆਪ' ਦੇ ਬਾਗ਼ੀ ਖਹਿਰਾ ਧੜੇ ਅਤੇ ਉਨ੍ਹਾਂ ਦੇ ਸਾਥੀ ਬੈਂਸ ਭਰਾਵਾਂ ਨੂੰ ਹੋਵੇਗਾ। ਦੂਜੇ ਪਾਸੇ ਪਤਾ ਲੱਗਾ ਹੈ ਕਿ ਖਹਿਰਾ ਅਤੇ ਬੈਂਸ ਭਰਾ 2019 ਦੀਆਂ ਚੋਣਾਂ ਤੋਂ ਪਹਿਲਾਂ ਇਕ ਨਵੀਂ ਪਾਰਟੀ ਖੜ੍ਹੀ ਕਰਨਾ ਚਾਹੁੰਦੇ ਹਨ। ਸਾਡੀ ਜਾਣਕਾਰੀ ਅਨੁਸਾਰ ਉਨ੍ਹਾਂ ਨੇ ਬਾਗ਼ੀ ਟਕਸਾਲੀ ਅਕਾਲੀਆਂ ਨੂੰ ਸੰਕੇਤ ਦਿੱਤੇ ਹਨ ਕਿ ਉਹ ਨਵੇਂ ਬਣਾਉਣ ਵਾਲੇ ਅਕਾਲੀ ਦਲ ਦਾ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਜਾਂ ਸਿਮਰਜੀਤ ਸਿੰਘ ਬੈਂਸ ਵਿਚੋਂ ਕਿਸੇ ਇਕ ਨੂੰ ਪ੍ਰਵਾਨ ਕਰ ਲੈਣ ਪਰ ਟਕਸਾਲੀਆਂ ਵਲੋਂ ਇਨ੍ਹਾਂ ਸੰਕੇਤਾਂ ਨੂੰ ਅਣਗੌਲਿਆਂ ਕਰ ਦਿੱਤਾ ਗਿਆ ਹੈ।


-1044, ਗੁਰੂ ਨਾਨਕ ਸਟਰੀਟ, ਸਮਰਾਲਾ ਰੋਡ, ਖੰਨਾ
ਫੋਨ : 92168-60000
E. Mail : hslall@ymail.com

 


ਖ਼ਬਰ ਸ਼ੇਅਰ ਕਰੋ

ਵਧ ਰਿਹਾ ਵੀਡੀਓ ਵਾਇਰਲ ਸੱਭਿਆਚਾਰ

ਇੰਟਰਨੈੱਟ ਦਾ ਯੁੱਗ ਸਿੱਖਰ ਛੁਹ ਰਿਹਾ ਹੈ। ਪੂਰੀ ਦੁਨੀਆ ਇਕ ਪਰਿਵਾਰ ਬਣ ਚੁੱਕੀ ਹੈ। ਅੱਜ ਤੋਂ ਕਈ ਸਾਲ ਪਹਿਲਾਂ ਜਿੱਥੇ ਇਕ ਪਿੰਡ ਤੋਂ ਦੂਜੇ ਪਿੰਡ ਚਿੱਠੀ ਪਹੁੰਚਦਿਆਂ ਕਈ ਦਿਨਾਂ ਦਾ ਸਮਾਂ ਲੱਗ ਜਾਂਦਾ ਸੀ, ਉਥੇ ਅੱਜ ਸਕਿੰਟਾਂ ਵਿਚ ਗੱਲ ਪਹੁੰਚ ਵੀ ਜਾਂਦੀ ਹੈ, ...

ਪੂਰੀ ਖ਼ਬਰ »

ਸਥਾਪਨਾ ਦਿਵਸ 'ਤੇ ਵਿਸ਼ੇਸ਼

ਇਤਿਹਾਸ ਦੇ ਅਜ਼ਮਾਇਸ਼ੀ ਦੌਰ 'ਚੋਂ ਲੰਘ ਰਿਹੈ ਸ਼੍ਰੋਮਣੀ ਅਕਾਲੀ ਦਲ

ਅੱਜ ਸ਼੍ਰੋਮਣੀ ਅਕਾਲੀ ਦਲ ਲੀਡਰਸ਼ਿਪ ਦੀ ਭਰੋਸੇਯੋਗਤਾ ਨੂੰ ਲੈ ਕੇ ਇਤਿਹਾਸ ਦੇ ਸਭ ਤੋਂ ਅਜਮਾਇਸ਼ੀ ਦੌਰ ਵਿਚੋਂ ਗੁਜ਼ਰ ਰਿਹਾ ਹੈ। ਹਾਲਾਂਕਿ ਇਤਿਹਾਸ 'ਚ ਪਹਿਲਾਂ ਵੀ ਅਕਾਲੀ ਲੀਡਰਸ਼ਿਪ ਬਹੁਤ ਵਾਰੀ ਭਰੋਸੇਯੋਗਤਾ ਦੇ ਸੰਕਟ ਵਿਚੋਂ ਲੰਘੀ ਹੈ ਪਰ ਪਾਰਟੀ ਅੰਦਰਲੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX