ਤਾਜਾ ਖ਼ਬਰਾਂ


ਨਗਰ ਕੌਂਸਲ ਲੌਂਗੋਵਾਲ ਦੇ ਸਾਬਕਾ ਮੀਤ ਪ੍ਰਧਾਨ ਪ੍ਰੇਮ ਮੋਹਣ ਨਹੀਂ ਰਹੇ
. . .  8 minutes ago
ਲੌਂਗੋਵਾਲ, 19 ਜਨਵਰੀ (ਸ.ਸ.ਖੰਨਾ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ, ਭਾਈ ਗੋਬਿੰਦ ਸਿੰਘ ਲੌਂਗੋਵਾਲ ਪਰਿਵਾਰ ਦੇ ਕਰੀਬੀ ਅਤੇ ਨਗਰ ਕੌਂਸਲ ਲੌਂਗੋਵਾਲ ਦੇ ਲੰਬਾ ਸਮਾਂ ਮੀਤ ਪ੍ਰਧਾਨ ਰਹੇ ਮਾਸਟਰ ਪ੍ਰੇਮ ਮੋਹਨ...
ਭਾਰਤ-ਆਸਟ੍ਰੇਲੀਆ ਵਿਚਾਲੇ ਅੱਜ ਹੋਵੇਗਾ ਫ਼ੈਸਲਾਕੁੰਨ ਮੈਚ
. . .  11 minutes ago
ਬੈਂਗਲੁਰੂ, 19 ਜਨਵਰੀ- ਵਿਸ਼ਵ ਦੀਆਂ ਦੋ ਦਿੱਗਜ ਟੀਮਾਂ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਅੱਜ ਹੋਣ ਵਾਲੇ ਤੀਜੇ ਅਤੇ ਫ਼ੈਸਲਾਕੁੰਨ ਇਕ ਦਿਨਾ ਅੰਤਰਰਾਸ਼ਟਰੀ...
ਅੱਜ ਦਾ ਵਿਚਾਰ
. . .  28 minutes ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵੱਲੋਂ 54 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਅਜਨਾਲਾ, 18 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ 54 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ...
ਪ੍ਰਿਟਿੰਗ ਪ੍ਰੈੱਸ ਨੂੰ ਲੱਗੀ ਅੱਗ 'ਚ ਲੱਖਾਂ ਦਾ ਨੁਕਸਾਨ
. . .  1 day ago
ਲੁਧਿਆਣਾ, 18 ਜਨਵਰੀ (ਰੁਪੇਸ਼ ਕੁਮਾਰ) - ਲੁਧਿਆਣਾ ਦੇ ਸੂਦਾਂ ਮੁਹੱਲੇ 'ਚ ਇੱਕ ਪ੍ਰਿਟਿੰਗ ਪ੍ਰੈੱਸ ਨੂੰ ਅਚਾਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ...
ਅਮਰੀਕਾ ਤੋਂ ਦਿੱਲੀ ਉਡਾਣ ਦੌਰਾਨ ਲੋਹੀਆਂ ਦੇ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  1 day ago
ਲੋਹੀਆਂ ਖ਼ਾਸ, 18 ਜਨਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ) - ਅਮਰੀਕਾ ਦੇ ਕੈਲੇਫੋਰਨੀਆ 'ਚ ਪੈਂਦੇ ਮਨਟੀਕਾ ਸ਼ਹਿਰ ਵਿਖੇ ਪਰਿਵਾਰ ਸਮੇਤ ਰਹਿੰਦੇ ਜਗੀਰ ਸਿੰਘ ਵਾਸੀ ਪਿੰਡ ਬਦਲੀ ਬਲਾਕ ਲੋਹੀਆਂ ਖ਼ਾਸ ਦੇ ਘਰ ਰੱਖੇ ਵਿਆਹ ਸਮਾਗਮ ਦੀਆਂ ਖ਼ੁਸ਼ੀਆਂ ਉਸ ਵੇਲੇ ਮਾਤਮ...
ਸ੍ਰੀਲੰਕਾ ਦੇ ਰਾਸ਼ਟਰਪਤੀ ਵੱਲੋਂ ਅਜੀਤ ਡੋਭਾਲ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਜਨਵਰੀ - ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਯਾ ਰਾਜਪਕਸ਼ੇ ਵੱਲੋਂ ਅੱਜ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਵਿਚਕਾਰ ਰਾਸ਼ਟਰੀ ਸੁਰੱਖਿਆ, ਖ਼ੁਫ਼ੀਆ ਵੰਡ...
ਦਲਿਤ ਵਿਰੋਧੀ ਹਨ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲੇ - ਅਮਿਤ ਸ਼ਾਹ
. . .  1 day ago
ਬੈਂਗਲੁਰੂ, 18 ਜਨਵਰੀ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਰਨਾਟਕ ਦੇ ਹੁਬਲੀ 'ਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆ ਕਿਹਾ ਕਿ ਉਹ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲਿਆਂ ਨੂੰ ਪੁੱਛਣਾ...
10 ਪੀੜੀਆਂ ਬਾਅਦ ਵੀ ਸਾਵਰਕਰ ਦੀ ਹਿੰਮਤ ਦਾ ਮੁਕਾਬਲਾ ਨਹੀਂ ਕਰ ਸਕਦੇ ਰਾਹੁਲ ਗਾਂਧੀ - ਸਮ੍ਰਿਤੀ ਈਰਾਨੀ
. . .  1 day ago
ਲਖਨਊ, 18 ਜਨਵਰੀ - ਕੇਂਦਰੀ ਮੰਤਰੀ ਸਮ੍ਰਿਤੀ ਈਰਾਨੀ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਹਾਲ ਹੀ ਵਿਚ ਕਿਹਾ ਸੀ ਕਿ ਉਹ ਮਾਫ਼ੀ ਨਹੀਂ ਮੰਗਣਗੇ। ਉਹ ਰਾਹੁਲ ਸਾਵਰਕਰ ਨਹੀ ਹਨ। ਮੈਂ ਅੱਜ ਰਾਹੁਲ ਗਾਂਧੀ...
ਪ੍ਰਨੀਤ ਕੌਰ ਨੇ ਕੀਤਾ 66 ਕੇ ਵੀ ਸਬ- ਸਟੇਸ਼ਨ ਦਾ ਰਸਮੀ ਉਦਘਾਟਨ
. . .  1 day ago
ਡੇਰਾਬਸੀ, 18 ਜਨਵਰੀ (ਸ਼ਾਮ ਸਿੰਘ ਸੰਧੂ) - ਹਲਕਾ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਵਲੋਂ ਅੱਜ ਡੇਰਾਬਸੀ ਨੇੜਲੇ ਪਿੰਡ ਹਰੀਪੁਰ ਕੂੜਾ ਵਿਖੇ 4 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ...
ਝਾਰਖੰਡ : ਉਮਰ ਕੈਦ ਦੀ ਸਜ਼ਾ ਭੁਗਤ ਰਹੇ 139 ਕੈਦੀਆਂ ਦੀ ਰਿਹਾਈ ਦਾ ਰਾਹ ਪੱਧਰਾ
. . .  1 day ago
ਰਾਂਚੀ, 18 ਜਨਵਰੀ - ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਸੂਬੇ ਦੀਆਂ ਵੱਖ ਵੱਖ ਜੇਲ੍ਹਾਂ 'ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ 139 ਕੈਦੀਆਂ ਨੂੰ ਰਿਹਾਅ ਕਰਨ ਦੇ ਪ੍ਰਸਤਾਵ...
ਹੁਣ ਸ਼੍ਰੋ:ਅ:ਦ (ਬਾਦਲ) ਦੇ ਮਾਲਵਾ ਜੋਨ-2 ਦੇ ਸਕੱਤਰ ਨੇ ਦਿੱਤਾ ਅਸਤੀਫ਼ਾ
. . .  1 day ago
ਸੁਨਾਮ ਊਧਮ ਸਿੰਘ ਵਾਲਾ, 18 ਜਨਵਰੀ ( ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ...
ਸੀ.ਏ.ਏ 'ਤੇ 10 ਲਾਈਨਾਂ ਬੋਲ ਕੇ ਦਿਖਾਉਣ ਰਾਹੁਲ ਗਾਂਧੀ - ਜੇ.ਪੀ ਨੱਢਾ
. . .  1 day ago
ਨਵੀਂ ਦਿੱਲੀ, 18 ਜਨਵਰੀ - ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ ਨੱਢਾ ਦਾ ਕਹਿਣਾ ਹੈ ਕਿ ਉਹ ਵਿਰੋਧੀ ਪਾਰਟੀਆਂ ਨੂੰ ਪੁੱਛਣਾ ਚਾਹੁੰਦੇ ਹਨ ਕਿ ਉਨ੍ਹਾਂ ਨੂੰ ਨਾਗਰਿਕਤਾ ਸੋਧ ਕਾਨੂੰਨ ਤੋਂ ਕੀ...
ਜੇ.ਈ.ਈ (ਮੇਨ) 2020 ਨਤੀਜਾ : ਜਲੰਧਰ ਦੇ 2 ਵਿਦਿਆਰਥੀਆਂ ਨੇ ਸੂਬੇ ਭਰ 'ਚੋਂ ਕੀਤਾ ਕ੍ਰਮਵਾਰ ਪਹਿਲਾ ਤੇ ਦੂਜਾ ਸਥਾਨ ਹਾਸਲ
. . .  1 day ago
ਜਲੰਧਰ, 18 ਜਨਵਰੀ (ਚਿਰਾਗ਼ ਸ਼ਰਮਾ) - ਜੇ.ਈ.ਈ (ਮੇਨ) 2020 ਦੇ ਪਹਿਲੇ ਫੇਸ ਦੇ ਨਤੀਜਿਆਂ ਵਿਚ ਜਲੰਧਰ ਦੇ ਉੱਜਵਲ ਮਹਿਤਾ ਨੇ 99.99 ਫ਼ੀਸਦੀ ਅੰਕ ਹਾਸਲ ਕਰ ਕੇ ਪੰਜਾਬ ਭਰ 'ਚੋਂ ਪਹਿਲਾ ਸਥਾਨ...
'ਆਪ' ਵਿਧਾਇਕ ਆਦਰਸ਼ ਸ਼ਾਸਤਰੀ ਨੇ ਝਾੜੂ ਛੱਡ ਫੜਿਆ ਹੱਥ
. . .  1 day ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਦੇ ਦਵਾਰਕਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਆਦਰਸ਼ ਸ਼ਾਸਤਰੀ ਅੱਜ ਸੀਨੀਅਰ ਕਾਂਗਰਸੀ ਆਗੂ ਪੀ.ਸੀ ਚਾਕੋ ਅਤੇ ਦਿੱਲੀ ਕਾਂਗਰਸ ਦੇ ਪ੍ਰਧਾਨ ਸੁਭਾਸ਼ ਚੋਪੜਾ ਦੀ...
ਮੁੱਠਭੇੜ ਤੋਂ ਬਾਅਦ ਇੱਕ ਨਕਸਲੀ ਗ੍ਰਿਫ਼ਤਾਰ
. . .  1 day ago
ਸੀ.ਏ.ਏ ਲਾਗੂ ਕਰਨ 'ਤੇ ਧੰਨਵਾਦ ਲਈ ਭਾਜਪਾ ਹੈੱਡਕੁਆਟਰ ਪਹੁੰਚੇ ਹਰਿਆਣਾ ਤੇ ਦਿੱਲੀ ਦੇ ਪਾਕਿਸਤਾਨੀ ਸ਼ਰਨਾਰਥੀ
. . .  1 day ago
ਸ਼੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਸ਼ਾਨੋ ਸ਼ੌਕਤ ਨਾਲ ਮਨਾਇਆ ਜਾਵੇਗਾ ਪੰਚਮੀ ਦਾ ਪਵਿੱਤਰ ਦਿਹਾੜਾ- ਭਾਈ ਲੌਂਗੋਵਾਲ
. . .  1 day ago
ਸੜਕ ਹਾਦਸੇ 'ਚ ਫ਼ਿਲਮੀ ਅਦਾਕਾਰਾ ਸ਼ਬਾਨਾ ਆਜ਼ਮੀ ਜ਼ਖਮੀ
. . .  1 day ago
ਪ੍ਰਧਾਨ ਮੰਤਰੀ ਅਤੇ ਸੋਨੀਆ ਗਾਂਧੀ ਨੇ ਅਸ਼ਵਨੀ ਚੋਪੜਾ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 29 ਮੱਘਰ ਸੰਮਤ 550

ਸੰਪਾਦਕੀ

ਜ਼ਿੰਮੇਵਾਰੀ ਦਾ ਅਹਿਸਾਸ

ਇਹ ਗੱਲ ਬੇਹੱਦ ਅਫ਼ਸੋਸਨਾਕ ਹੈ ਕਿ ਲਗਾਤਾਰ ਤੀਸਰੇ ਦਿਨ ਵੀ ਸੰਸਦ ਦੇ ਦੋਵਾਂ ਸਦਨਾਂ ਵਿਚ ਕੋਈ ਕੰਮਕਾਰ ਨਹੀਂ ਹੋ ਸਕਿਆ। ਪਹਿਲਾ ਦਿਨ ਵਿੱਛੜੇ ਆਗੂਆਂ ਨੂੰ ਸ਼ਰਧਾਂਜਲੀਆਂ ਦੇਣ ਦਾ ਸੀ, ਦੂਸਰੇ ਅਤੇ ਤੀਸਰੇ ਦਿਨ ਵੱਖ-ਵੱਖ ਸਿਆਸੀ ਪਾਰਟੀਆਂ ਨੇ ਆਪੋ-ਆਪਣੇ ਮੁੱਦਿਆਂ ਨੂੰ ...

ਪੂਰੀ ਖ਼ਬਰ »

ਕਾਂਗਰਸ ਦੀ ਕੌਮੀ ਰਾਜਨੀਤੀ ਵਿਚ ਨਵਜੋਤ ਸਿੰਘ ਸਿੱਧੂ ਦਾ ਪ੍ਰਭਾਵ ਵਧਿਆ

ਕਰਤਾਰਪੁਰ ਸਾਹਿਬ ਲਾਂਘਾ ਮਿਲਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦੀ ਅੰਤਰਰਾਸ਼ਟਰੀ ਪੱਧਰ 'ਤੇ ਇਕ ਵੱਖਰੀ ਪੁਜ਼ੀਸ਼ਨ ਬਣੀ ਹੈ, ਖ਼ਾਸ ਤੌਰ 'ਤੇ ਉਹ ਪੰਜਾਬੀਆਂ ਤੇ ਸਿੱਖਾਂ ਵਿਚ ਹੀ ਨਹੀਂ, ਪਾਕਿਸਤਾਨੀ ਮੁਸਲਮਾਨਾਂ ਵਿਚ ਵੀ ਵਿਸ਼ੇਸ਼ ਸਤਿਕਾਰ ਦਾ ਹੱਕਦਾਰ ਬਣ ਗਿਆ ਹੈ। ਪਰ ਇਸ ...

ਪੂਰੀ ਖ਼ਬਰ »

ਵਧ ਰਿਹਾ ਵੀਡੀਓ ਵਾਇਰਲ ਸੱਭਿਆਚਾਰ

ਇੰਟਰਨੈੱਟ ਦਾ ਯੁੱਗ ਸਿੱਖਰ ਛੁਹ ਰਿਹਾ ਹੈ। ਪੂਰੀ ਦੁਨੀਆ ਇਕ ਪਰਿਵਾਰ ਬਣ ਚੁੱਕੀ ਹੈ। ਅੱਜ ਤੋਂ ਕਈ ਸਾਲ ਪਹਿਲਾਂ ਜਿੱਥੇ ਇਕ ਪਿੰਡ ਤੋਂ ਦੂਜੇ ਪਿੰਡ ਚਿੱਠੀ ਪਹੁੰਚਦਿਆਂ ਕਈ ਦਿਨਾਂ ਦਾ ਸਮਾਂ ਲੱਗ ਜਾਂਦਾ ਸੀ, ਉਥੇ ਅੱਜ ਸਕਿੰਟਾਂ ਵਿਚ ਗੱਲ ਪਹੁੰਚ ਵੀ ਜਾਂਦੀ ਹੈ, ...

ਪੂਰੀ ਖ਼ਬਰ »

ਸਥਾਪਨਾ ਦਿਵਸ 'ਤੇ ਵਿਸ਼ੇਸ਼

ਇਤਿਹਾਸ ਦੇ ਅਜ਼ਮਾਇਸ਼ੀ ਦੌਰ 'ਚੋਂ ਲੰਘ ਰਿਹੈ ਸ਼੍ਰੋਮਣੀ ਅਕਾਲੀ ਦਲ

ਅੱਜ ਸ਼੍ਰੋਮਣੀ ਅਕਾਲੀ ਦਲ ਲੀਡਰਸ਼ਿਪ ਦੀ ਭਰੋਸੇਯੋਗਤਾ ਨੂੰ ਲੈ ਕੇ ਇਤਿਹਾਸ ਦੇ ਸਭ ਤੋਂ ਅਜਮਾਇਸ਼ੀ ਦੌਰ ਵਿਚੋਂ ਗੁਜ਼ਰ ਰਿਹਾ ਹੈ। ਹਾਲਾਂਕਿ ਇਤਿਹਾਸ 'ਚ ਪਹਿਲਾਂ ਵੀ ਅਕਾਲੀ ਲੀਡਰਸ਼ਿਪ ਬਹੁਤ ਵਾਰੀ ਭਰੋਸੇਯੋਗਤਾ ਦੇ ਸੰਕਟ ਵਿਚੋਂ ਲੰਘੀ ਹੈ ਪਰ ਪਾਰਟੀ ਅੰਦਰਲੀ ਜਮਹੂਰੀਅਤ ਅਤੇ ਨੈਤਿਕ ਕਦਰਾਂ-ਕੀਮਤਾਂ 'ਚ ਦ੍ਰਿੜ੍ਹ ਆਗੂਆਂ ਕਾਰਨ ਅਕਾਲੀ ਦਲ ਹਰੇਕ ਮੁਸੀਬਤ ਵਿਚੋਂ 'ਕੁਠਾਲੀ 'ਚੋਂ ਕੁੰਦਨ ਵਾਂਗ ਚਮਕ ਕੇ' ਨਿਕਲਦਾ ਰਿਹਾ ਹੈ। ਸੰਨ 1961 'ਚ ਪੰਜਾਬੀ ਸੂਬੇ ਲਈ ਅਕਾਲੀ ਦਲ ਦੇ ਪ੍ਰਧਾਨ ਮਾਸਟਰ ਤਾਰਾ ਸਿੰਘ ਵਲੋਂ ਰੱਖਿਆ ਮਰਨ ਵਰਤ ਵਿਚਾਲੇ ਛੱਡ ਦੇਣ ਤੋਂ ਬਾਅਦ ਉਨ੍ਹਾਂ ਦੀ ਵਿਰੋਧਤਾ ਵਧਣ ਲੱਗੀ ਤਾਂ ਸੰਤ ਫ਼ਤਹਿ ਸਿੰਘ ਨੇ ਵੱਖਰਾ ਅਕਾਲੀ ਦਲ ਬਣਾ ਲਿਆ। ਸੰਨ 1965 ਦੀਆਂ ਸ਼੍ਰੋਮਣੀ ਕਮੇਟੀ ਚੋਣਾਂ 'ਚ ਸੰਤ ਫ਼ਤਿਹ ਸਿੰਘ ਦੇ ਧੜੇ ਨੂੰ ਭਾਰੀ ਬਹੁਮਤ ਮਿਲਣ ਤੋਂ ਬਾਅਦ ਮਾਸਟਰ ਜੀ ਇਹ ਐਲਾਨ ਕਰਕੇ ਸਿਆਸਤ ਤੋਂ ਲਾਂਭੇ ਹੋ ਗਏ ਕਿ ਕੌਮ ਨੇ ਸੰਤ ਫ਼ਤਹਿ ਸਿੰਘ ਨੂੰ ਆਪਣਾ ਆਗੂ ਪ੍ਰਵਾਨ ਕਰ ਲਿਆ ਹੈ। ਸੰਨ 1972 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਜ਼ਬਰਦਸਤ ਹਾਰ ਹੋਈ ਤਾਂ ਕਈ ਅਕਾਲੀ ਆਗੂ ਇਸ ਹਾਰ ਨੂੰ ਸੰਤ ਫ਼ਤਿਹ ਸਿੰਘ ਦੀ ਲੀਡਰਸ਼ਿਪ ਦੀ ਹਾਰ ਆਖ ਕੇ ਉਨ੍ਹਾਂ ਤੋਂ ਅਸਤੀਫ਼ੇ ਦੀ ਮੰਗ ਕਰਨ ਲੱਗੇ। ਆਖ਼ਰਕਾਰ ਸੰਤ ਫ਼ਤਹਿ ਸਿੰਘ ਨੂੰ ਪਾਰਟੀ ਦੀ ਭਲਾਈ ਲਈ ਸਿਆਸਤ ਛੱਡਣ ਦਾ ਐਲਾਨ ਕਰਨਾ ਪਿਆ। ਜਥੇਦਾਰ ਮੋਹਨ ਸਿੰਘ ਤੁੜ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਥਾਪਿਆ ਗਿਆ। ਅਕਾਲੀ ਦਲ ਅੰਦਰ ਜਥੇਦਾਰ ਜਗਦੇਵ ਸਿੰਘ ਤਲਵੰਡੀ ਦਾ ਬਰਾਬਰ ਧੜਾ ਖੜ੍ਹਾ ਹੋ ਗਿਆ ਤਾਂ ਜਥੇਦਾਰ ਮੋਹਨ ਸਿੰਘ ਤੁੜ ਨੇ ਇਹ ਆਖ ਕੇ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਦਿੱਤਾ ਕਿ ਜੇਕਰ ਮੇਰੇ ਕਾਰਨ ਪੰਥ 'ਚ ਫੁੱਟ ਪੈਂਦੀ ਹੈ ਤਾਂ ਮੈਂ ਪ੍ਰਧਾਨਗੀ ਛੱਡਣੀ ਬਿਹਤਰ ਸਮਝਦਾ ਹਾਂ।
ਸੰਨ 1986 'ਚ ਬਤੌਰ ਮੁੱਖ ਮੰਤਰੀ ਸ੍ਰੀ ਦਰਬਾਰ ਸਾਹਿਬ 'ਚ ਪੁਲਿਸ ਭੇਜਣ ਮਗਰੋਂ ਸ: ਸੁਰਜੀਤ ਸਿੰਘ ਬਰਨਾਲਾ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਲਾਹ ਦਿੱਤਾ ਗਿਆ ਤਾਂ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਆਪਣੀਆਂ ਸੰਭਾਵਨਾਵਾਂ ਤੇ ਸਮਰੱਥਾਵਾਂ ਦਾ ਪ੍ਰਗਟਾਵਾ ਕਰਨ ਦਾ ਮੌਕਾ ਮਿਲ ਗਿਆ। ਹਾਲਾਂਕਿ ਇਹ ਉਹ ਦੌਰ ਸੀ ਜਦੋਂ ਇਕੋ ਵੇਲੇ ਸ਼੍ਰੋਮਣੀ ਅਕਾਲੀ ਦਲ ਦੇ ਅੱਧੀ ਦਰਜਨ ਦੇ ਕਰੀਬ ਧੜੇ ਬਣੇ ਹੋਏ ਸਨ। ਸੰਨ 1989 ਦੀਆਂ ਲੋਕ ਸਭਾ ਚੋਣਾਂ 'ਚ ਸ: ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਵਾਲੇ ਅਕਾਲੀ ਦਲ ਸੰਯੁਕਤ ਨੂੰ ਵੱਡਾ ਬਹੁਮਤ ਮਿਲਿਆ ਪਰ ਉਹ 'ਕਿਰਪਾਨ' ਦੇ ਮੁੱਦੇ 'ਤੇ ਸੰਸਦ ਵਿਚ ਜਾਣੋਂ ਨਾਂਹ ਕਰਕੇ ਖੁੰਝ ਗਏ। ਇਸ ਤਰ੍ਹਾਂ ਸ: ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲਾ ਸ਼੍ਰੋਮਣੀ ਅਕਾਲੀ ਦਲ ਉਤਰਾਅ-ਚੜ੍ਹਾਅ ਵਿਚੋਂ ਹੁੰਦਾ ਹੋਇਆ ਸੰਨ 1997 'ਚ ਭਾਰਤੀ ਜਨਤਾ ਪਾਰਟੀ ਨਾਲ ਗੱਠਜੋੜ ਕਰਕੇ ਪੰਜਾਬ 'ਚ ਸਰਕਾਰ ਬਣਾਉਣ 'ਚ ਸਫ਼ਲ ਰਿਹਾ। ਉਸ ਤੋਂ ਬਾਅਦ 2007 ਅਤੇ 2012 'ਚ ਲਗਾਤਾਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੀ ਰਹੀ ਅਤੇ ਸ: ਪ੍ਰਕਾਸ਼ ਸਿੰਘ ਬਾਦਲ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਬਣ ਕੇ 20ਵੀਂ ਸਦੀ ਦੇ ਸਭ ਤੋਂ ਕੱਦਾਵਾਰ ਸਿੱਖ ਸਿਆਸਤਦਾਨ ਵਜੋਂ ਸਥਾਪਤ ਹੋਏ।
31 ਜਨਵਰੀ, 2008 ਨੂੰ ਪਾਰਟੀ ਦੇ 20ਵੇਂ ਪ੍ਰਧਾਨ ਵਜੋਂ ਸ: ਸੁਖਬੀਰ ਸਿੰਘ ਬਾਦਲ ਨੂੰ ਅਕਾਲੀ ਦਲ ਦੀ ਪ੍ਰਧਾਨਗੀ ਆਪਣੇ ਪਿਤਾ ਦੀ ਵਿਰਾਸਤ ਦੇ ਰੂਪ ਵਿਚ ਮਿਲ ਗਈ। ਸ: ਸੁਖਬੀਰ ਸਿੰਘ ਬਾਦਲ ਨੇ 'ਮਰਜੀਵੜੇ ਜਥੇਦਾਰਾਂ' ਦੀ ਪਾਰਟੀ ਸਮਝੇ ਜਾਂਦੇ ਅਕਾਲੀ ਦਲ ਨੂੰ ਇਕ 'ਚੀਫ਼ ਐਗਜੀਕਿਊਟਿਵ ਅਫ਼ਸਰ' ਵਾਂਗ ਮਾਈਕਰੋ-ਮੈਨੇਜਮੈਂਟ ਦੁਆਰਾ ਚਲਾਉਣਾ ਸ਼ੁਰੂ ਕੀਤਾ ਅਤੇ ਇਸ ਵਿਚ ਕੁਝ ਵੱਡੀਆਂ ਤੇ ਬੁਨਿਆਦੀ ਤਬਦੀਲੀਆਂ ਕੀਤੀਆਂ। ਬੇਸ਼ੱਕ ਸ਼੍ਰੋਮਣੀ ਅਕਾਲੀ ਦਲ ਦੀ ਪੰਥਕ ਹੋਂਦ ਨੂੰ ਪਹਿਲਾਂ ਸ: ਪ੍ਰਕਾਸ਼ ਸਿੰਘ ਬਾਦਲ ਵਲੋਂ 1996 ਦੀ ਮੋਗਾ ਕਾਨਫ਼ਰੰਸ ਦੌਰਾਨ 'ਪੰਜਾਬੀ ਪਾਰਟੀ' ਵਿਚ ਬਦਲ ਦੇਣ ਅਤੇ ਸੁਖਬੀਰ ਸਿੰਘ ਬਾਦਲ ਵਲੋਂ ਗ਼ੈਰ-ਸਿੱਖਾਂ ਨੂੰ ਰਵਾਇਤੀ ਪੰਥਕ ਪਾਰਟੀ 'ਚ ਵੱਡੀ ਪੱਧਰ 'ਤੇ ਦਾਖ਼ਲਾ ਦੇਣ ਨਾਲ ਸ਼੍ਰੋਮਣੀ ਅਕਾਲੀ ਦਲ ਦਾ ਰਾਜਨੀਤਕ ਘੇਰਾ ਅਤੇ ਸਰੋਕਾਰਾਂ ਦੀ ਵਿਆਪਕਤਾ 'ਚ ਵਾਧਾ ਤਾਂ ਹੋਇਆ ਪਰ ਇਸ ਵਲੋਂ ਆਪਣੇ ਪੰਥਕ ਸਰੋਕਾਰਾਂ ਅਤੇ ਰਵਾਇਤੀ ਮੁੱਦਿਆਂ ਤੋਂ ਉੱਕਾ ਹੀ ਮੁੱਖ ਮੋੜ ਲੈਣਾ, ਇਸ ਲਈ ਆਤਮਘਾਤੀ ਸਾਬਤ ਹੋਇਆ। ਭਾਰਤੀ ਜਨਤਾ ਪਾਰਟੀ ਨਾਲ ਸਿਆਸੀ ਗੱਠਜੋੜ ਦੌਰਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਆਪਣਾ ਬੁਨਿਆਦੀ ਖ਼ਾਸਾ ਅਤੇ ਵਿਚਾਰਧਾਰਾ ਨੂੰ ਕਾਇਮ ਰੱਖਣ ਦੀ ਬਜਾਇ ਅਜਿਹਾ ਪ੍ਰਭਾਵ ਵਧਦਾ ਗਿਆ ਕਿ ਅਕਾਲੀ ਦਲ ਭਾਰਤੀ ਜਨਤਾ ਪਾਰਟੀ ਦੀ ਹੀ ਟੀਮ ਵਜੋਂ ਕੰਮ ਕਰ ਰਿਹਾ ਹੈ। ਸਿੱਟਾ ਇਹ ਨਿਕਲਿਆ ਕਿ 'ਪੰਜਾਬੀ ਸੂਬਾ' ਬਣਨ ਤੋਂ ਬਾਅਦ ਲੰਘੀਆਂ ਫਰਵਰੀ 2017 ਦੀਆਂ ਸੂਬਾਈ ਚੋਣਾਂ 'ਚ ਸ: ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਇਤਿਹਾਸ ਦੀ ਸਭ ਤੋਂ ਨਮੋਸ਼ੀਜਨਕ ਹਾਰ ਦਾ ਸਾਹਮਣਾ ਕਰਨਾ ਪਿਆ। ਵਿਧਾਨ ਸਭਾ ਵਿਚ ਇਹ 15 ਸੀਟਾਂ ਤੱਕ ਸੀਮਤ ਹੋ ਗਿਆ ਅਤੇ ਵੋਟ ਪ੍ਰਤੀਸ਼ਤਤਾ ਵੀ 2012 ਦੀਆਂ ਸੂਬਾਈ ਚੋਣਾਂ ਦੇ 34.73 ਫ਼ੀਸਦੀ ਤੋਂ ਘਟ ਕੇ 25.2 ਫ਼ੀਸਦੀ ਰਹਿ ਗਈ। ਅਕਾਲੀ ਦਲ ਲਈ ਇਹ ਚਿੰਤਾ ਦਾ ਸਬੱਬ ਹੈ ਕਿ ਉਸ ਦਾ ਰਵਾਇਤੀ ਸਿੱਖ ਵੋਟ ਬੈਂਕ, ਜੋ ਜੂਨ 1984 ਦੇ ਸ੍ਰੀ ਦਰਬਾਰ ਸਾਹਿਬ 'ਤੇ ਫ਼ੌਜੀ ਹਮਲੇ ਅਤੇ ਨਵੰਬਰ '84 ਦੇ ਕਤਲੇਆਮ ਤੋਂ ਬਾਅਦ ਕਾਂਗਰਸ ਪ੍ਰਤੀ ਲਕੀਰ ਖਿੱਚਵੀਂ ਨਫ਼ਰਤ ਰੱਖਦਾ ਰਿਹਾ ਹੈ, ਉਹ ਅਕਾਲੀ ਦਲ ਦਾ ਮੋਹ ਤਿਆਗ਼ ਕੇ ਕਾਂਗਰਸ ਵੱਲ ਚਲਾ ਗਿਆ ਹੈ। 14 ਦਸੰਬਰ, 1920 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਵਿਸ਼ਾਲ ਪੰਥਕ ਇਕੱਠ ਵਿਚੋਂ ਹੋਂਦ 'ਚ ਆਏ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਵਿਧਾਨ ਦੀ ਸਿਰਜਣਾ ਦੇ ਮੁੱਖ ਮੰਤਵ; ਗੁਰਦੁਆਰਿਆਂ ਦਾ ਇਮਾਨਦਾਰਾਨਾ ਸੰਗਤੀ ਪ੍ਰਬੰਧ ਕਾਇਮ ਕਰਨਾ, ਸਿੱਖ ਧਰਮ ਦਾ ਪ੍ਰਚਾਰ-ਪ੍ਰਸਾਰ ਅਤੇ ਅਨਮਤ ਦੇ ਹਮਲਿਆਂ ਦਾ ਵਿਰੋਧ ਕਰਨਾ, ਗੁਰੂ ਨਾਨਕ ਤੇ ਗੁਰੂ ਗੋਬਿੰਦ ਸਿੰਘ ਦੁਆਰਾ ਸਥਾਪਤ ਨਿਆਰਾ ਤੇ ਸੁਤੰਤਰ ਕੌਮੀ ਹਸਤੀ ਵਾਲਾ ਪੰਥ ਤੇ ਦੇਸ਼ ਵਿਚ ਸਿੱਖਾਂ ਲਈ ਸਨਮਾਨਜਨਕ ਖ਼ੁਦਮੁਖ਼ਤਿਆਰ ਰਾਜਸੀ ਸਥਾਨ ਦੀ ਪ੍ਰਾਪਤੀ ਕਰਨਾ ਸੀ। ਆਜ਼ਾਦੀ ਤੋਂ ਬਾਅਦ ਭਾਰਤ ਅੰਦਰ ਸਿੱਖਾਂ ਨਾਲ ਹੋ ਰਹੇ ਸਿਆਸੀ ਵਿਤਕਰਿਆਂ ਖ਼ਿਲਾਫ਼ ਵੀ ਲੰਮਾ ਸਮਾਂ ਸ਼੍ਰੋਮਣੀ ਅਕਾਲੀ ਦਲ ਸੰਘਰਸ਼ਸ਼ੀਲ ਰਿਹਾ। ਦੇਸ਼ ਦੀ ਆਜ਼ਾਦੀ ਤੋਂ ਲੈ ਕੇ ਹੁਣ ਤੱਕ ਪੰਜਾਬ 'ਚ 9 ਵਾਰੀ ਸ਼੍ਰੋਮਣੀ ਅਕਾਲੀ ਦਲ ਸੱਤਾ 'ਚ ਆਇਆ। ਪੰਜਾਬੀ ਸੂਬੇ ਦੀ ਸਥਾਪਤੀ ਪਿੱਛੋਂ ਅਕਾਲੀ ਦਲ ਸੂਬੇ ਦੀ ਸ਼ਕਤੀਸ਼ਾਲੀ ਰਾਜਸੀ ਪਾਰਟੀ ਬਣ ਕੇ ਉਭਰਿਆ ਤੇ 1967, 1969, 1977, 1985, 1997, 2007 ਅਤੇ 2012 ਵਿਚ ਸਰਕਾਰਾਂ ਬਣਾਈਆਂ। ਸਾਲ 1985 'ਚ ਨਿਰੋਲ ਅਕਾਲੀ ਸਰਕਾਰ ਬਣੀ, ਜਦੋਂ ਕਿ 1997, 2007 ਅਤੇ 2012 ਵਿਚ ਭਾਜਪਾ ਨਾਲ ਗੱਠਜੋੜ ਕਰਕੇ ਇਸ ਨੇ ਸਰਕਾਰ ਚਲਾਈ। ਪਿਛਲੇ 10 ਸਾਲ ਸੱਤਾ 'ਚ ਹੁੰਦਿਆਂ ਜਿਸ ਤਰ੍ਹਾਂ ਦੀ ਸ਼੍ਰੋਮਣੀ ਅਕਾਲੀ ਦਲ ਦੀ ਬਤੌਰ 'ਪੰਥਕ ਪਾਰਟੀ' ਕਾਰਗੁਜ਼ਾਰੀ ਰਹੀ, ਉਸ ਨਾਲ ਇਹ ਪ੍ਰਭਾਵ ਸਥਾਪਿਤ ਹੋਇਆ ਕਿ ਅਕਾਲੀ ਦਲ ਲਈ 'ਸੱਤਾ' ਦਾ ਮਨੋਰਥ ਪੰਥ ਦੀ ਚੜ੍ਹਦੀ ਕਲਾ ਦੀ ਥਾਂ ਹੁਣ ਇਕੋ-ਇਕ ਏਜੰਡਾ ਸੱਤਾ ਖ਼ਾਤਰ ਸੱਤਾ ਬਣ ਗਿਆ ਹੈ। ਚੋਣਾਂ ਤੋਂ ਬਾਅਦ ਇਹ ਆਸ ਕੀਤੀ ਜਾ ਰਹੀ ਸੀ ਕਿ 1975 ਦੀ ਐਮਰਜੈਂਸੀ ਵਰਗੇ ਹਾਲਾਤ 'ਚ ਵੀ ਜਮਹੂਰੀਅਤ ਲਈ ਡਟ ਕੇ ਪਹਿਰਾ ਦੇਣ ਵਾਲਾ ਸ਼੍ਰੋਮਣੀ ਅਕਾਲੀ ਦਲ ਆਪਣੀ ਹਾਰ ਦਾ ਖੁੱਲ੍ਹਦਿਲੀ ਨਾਲ ਆਤਮ-ਚਿੰਤਨ ਕਰੇਗਾ। ਹੋਈਆਂ ਗ਼ਲਤੀਆਂ ਨੂੰ ਸਵੀਕਾਰ ਕਰਕੇ ਪਾਰਟੀ ਦੀ ਹਾਈ ਕਮਾਨ ਸ਼੍ਰੋਮਣੀ ਅਕਾਲੀ ਦਲ ਦਾ ਪੰਥਕ ਸਰੂਪ ਬਹਾਲ ਕਰਨ ਅਤੇ ਪੰਜਾਬ ਨੂੰ ਨਵੀਂ ਸਿਆਸੀ ਸੇਧ ਦੇਣ ਲਈ ਫ਼ੈਸਲਾਕੁੰਨ ਵਿਉਂਤਬੰਦੀ ਕਰੇਗੀ ਪਰ ਅਜਿਹਾ ਨਹੀਂ ਕੀਤਾ ਗਿਆ। ਹਾਲਾਂਕਿ 2017 ਦੀਆਂ ਚੋਣਾਂ 'ਚ ਹਾਰ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਪਲੇਠੀ ਮੀਟਿੰਗ 'ਚ ਜਦੋਂ ਕੁਝ ਟਕਸਾਲੀ ਆਗੂਆਂ ਨੇ ਪਾਰਟੀ ਦੀ ਬਿਹਤਰੀ ਲਈ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਮੁੜ ਪਾਰਟੀ ਦੀ ਅਗਵਾਈ ਸੰਭਾਲਣ ਦੀ ਅਪੀਲ ਕੀਤੀ ਤਾਂ ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਆਪਣੀ ਅਗਵਾਈ ਦੀ ਸਮਰੱਥਾ ਅਤੇ ਕਮਜ਼ੋਰੀਆਂ ਦੀ ਸਵੈ-ਪੜਚੋਲ ਕਰਨ ਦੀ ਬਜਾਇ ਨਾਰਾਜ਼ ਹੋ ਕੇ ਉੱਠ ਤੁਰੇ ਸਨ। ਸ: ਸੁਖਬੀਰ ਸਿੰਘ ਬਾਦਲ ਦੇ ਅਜਿਹੇ ਰਵੱਈਏ ਕਾਰਨ ਇਹ ਪ੍ਰਭਾਵ ਸਥਾਪਿਤ ਹੋ ਗਿਆ ਕਿ ਅਕਾਲੀ ਦਲ ਦੇ ਪ੍ਰਧਾਨ ਅੰਦਰ ਦੂਜਿਆਂ ਦੀ ਗੱਲ ਸੁਣਨ ਦਾ ਮਾਦਾ ਕਮਜ਼ੋਰ ਹੈ। ਅਜਿਹੇ ਵਿਚ ਪਾਰਟੀ ਦੀ ਅੰਦਰੂਨੀ ਜਮਹੂਰੀਅਤ ਨੂੰ ਵੀ ਸੱਟ ਵੱਜੀ ਅਤੇ ਟਕਸਾਲੀ ਤੇ ਕੁਰਬਾਨੀਪ੍ਰਸਤ ਅਕਾਲੀ ਆਗੂ ਇਕ-ਇਕ ਕਰਕੇ ਪੰਥਕ ਸਿਆਸਤ ਵਿਚ ਅਲੱਗ-ਥਲੱਗ ਮਹਿਸੂਸ ਕਰਨ ਲੱਗੇ। ਅਜਿਹੇ ਮਰਹੱਲੇ ਦੌਰਾਨ ਹੀ ਪਹਿਲਾਂ ਸ: ਸੁਖਦੇਵ ਸਿੰਘ ਢੀਂਡਸਾ, ਫਿਰ ਮਾਝੇ ਦੇ ਟਕਸਾਲੀ ਅਕਾਲੀ ਆਗੂ ਸ: ਰਣਜੀਤ ਸਿੰਘ ਬ੍ਰਹਮਪੁਰਾ, ਸ: ਸੇਵਾ ਸਿੰਘ ਸੇਖਵਾਂ ਅਤੇ ਡਾ: ਰਤਨ ਸਿੰਘ ਅਜਨਾਲਾ ਆਦਿ ਨੇ ਪਾਰਟੀ ਅਹੁਦਿਆਂ ਤੋਂ ਅਸਤੀਫ਼ੇ ਦੇ ਦਿੱਤੇ। ਇਨ੍ਹਾਂ ਟਕਸਾਲੀ ਆਗੂਆਂ ਵਲੋਂ ਵੱਖਰਾ ਰਾਹ ਫੜਦਿਆਂ ਅਗਲੇ ਦਿਨਾਂ 'ਚ ਬੁਨਿਆਦੀ ਪੰਥਕ ਸਰੂਪ ਵਾਲੇ ਸ਼੍ਰੋਮਣੀ ਅਕਾਲੀ ਦਲ ਦਾ ਪੁਨਰ-ਗਠਨ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਵੱਡੇ-ਵੱਡੇ ਪੰਥਕ ਸੰਕਟਾਂ ਤੇ ਮੋਰਚਿਆਂ ਨੂੰ ਫ਼ਤਹਿ ਕਰਨ ਵਾਲੇ ਪੰਥਕ, ਸਮਰਪਿਤ, ਤਿਆਗੀ ਤੇ ਰੌਸ਼ਨ ਦਿਮਾਗ਼ ਰਹੇ ਆਗੂਆਂ ਤੇ ਸੇਵਾਦਾਰਾਂ ਵਾਲੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੇ ਸਾਹਮਣੇ ਅਕਾਲੀ ਦਲ ਦਾ ਮੁੜ ਤੋਂ ਪੰਥਕ ਚਿਹਰਾ ਬਹਾਲ ਕਰਨ ਦੀ ਵੱਡੀ ਚੁਣੌਤੀ ਹੈ। ਪਰ ਹੁਣ ਤੱਕ ਦੀਆਂ ਉਨ੍ਹਾਂ ਦੀਆਂ ਰਣਨੀਤੀਆਂ ਬਹੁਤੀਆਂ ਪ੍ਰਭਾਵੀ ਨਹੀਂ ਰਹੀਆਂ।
ਕੀ ਦੋ ਸਾਲਾਂ ਬਾਅਦ (ਸੰਨ 2020 'ਚ) ਆਪਣੀ ਸਥਾਪਨਾ ਦੀ ਸ਼ਤਾਬਦੀ ਪੂਰੀ ਹੋਣ ਮੌਕੇ ਸ਼੍ਰੋਮਣੀ ਅਕਾਲੀ ਦਲ ਆਪਣੇ ਬੁਨਿਆਦੀ ਖਾਸੇ ਵੱਲ ਪਰਤ ਕੇ ਪੰਜਾਬ ਤੇ ਸਿੱਖ ਸਰੋਕਾਰਾਂ ਨੂੰ ਮੁਖਾਤਿਬ ਹੁੰਦਿਆਂ ਨਰੋਈ, ਇਮਾਨਦਾਰਾਨਾ, ਸਮਰਪਿਤ ਅਤੇ ਸੁਯੋਗ ਅਗਵਾਈ ਕਰਨ ਦੀ ਯੋਗਤਾ ਲੈ ਕੇ ਸਾਹਮਣੇ ਆਵੇਗਾ ਜਾਂ ਫਿਰ ਕਿਤੇ ਇਸ ਸਭ ਤੋਂ ਪੁਰਾਣੀ ਖੇਤਰੀ ਪਾਰਟੀ ਦਾ ਹਸ਼ਰ ਵੀ ਅੱਜ ਹਾਸ਼ੀਏ 'ਤੇ ਬੈਠੇ ਖੱਬੇ ਪੱਖੀਆਂ ਵਾਲਾ ਤਾਂ ਨਹੀਂ ਹੋਣ ਜਾ ਰਿਹਾ? ਇਸ ਸਵਾਲ ਦਾ ਜਵਾਬ ਤਾਂ ਭਵਿੱਖ ਦੇ ਗਰਭ 'ਚ ਹੈ ਪਰ ਅੱਜ ਦੀ ਘੜੀ ਇਹ ਸਵਾਲ ਸਮੁੱਚੀ ਅਕਾਲੀ ਲੀਡਰਸ਼ਿਪ ਨੂੰ ਆਪਣੇ ਇਤਿਹਾਸ ਵੱਲ ਝਾਤ ਮਾਰ ਕੇ ਆਪਾ ਚੀਨਣ ਦਾ ਮੌਕਾ ਜ਼ਰੂਰ ਦੇ ਰਿਹਾ ਹੈ।


-# ਸ਼ਹੀਦ ਬਾਬਾ ਦੀਪ ਸਿੰਘ ਜੀ ਕਾਲੋਨੀ, ਸ੍ਰੀ ਦਸਮੇਸ਼ ਅਕੈਡਮੀ ਰੋਡ, ਸ੍ਰੀ ਅਨੰਦਪੁਰ ਸਾਹਿਬ।
ਮੋ: 98780-70008


ਖ਼ਬਰ ਸ਼ੇਅਰ ਕਰੋ

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX