ਤਾਜਾ ਖ਼ਬਰਾਂ


ਪਿਸਤੌਲ ਦੀ ਨੋਕ 'ਤੇ ਦਿਨ-ਦਿਹਾੜੇ ਵੈਸਟਰਨ ਯੂਨੀਅਨ ਤੋਂ ਨਗਦੀ ਦੀ ਲੁੱਟ
. . .  about 1 hour ago
ਬੰਗਾ, 16 ਜੁਲਾਈ (ਜਸਬੀਰ ਸਿੰਘ ਨੂਰਪੁਰ) - ਬਾਹੜ-ਮਜ਼ਾਰਾ, ਕੁਲਥਮ ਰੋਡ 'ਤੇ ਸਰਕਾਰੀ ਡਿਸਪੈਂਸਰੀ ਪਿੰਡ ਕੁਲਥਮ ਦੇ ਨਜ਼ਦੀਕ ਵੈਸਟਰਨ ਯੂਨੀਅਨ ਤੋਂ ਦਿਨ-ਦਿਹਾੜੇ ਨਗਦੀ ਲੁੱਟ ਦਾ ਮਾਮਲਾ ਸਾਹਮਣੇ ਆਇਆ। ਇਸ ਸਬੰਧੀ ਜਾਣਕਾਰੀ ....
ਬੰਗਾ ਪੁਲਿਸ ਵੱਲੋਂ ਨਸ਼ੀਲੇ ਟੀਕਿਆਂ ਸਮੇਤ ਦੋ ਕਾਬੂ
. . .  about 1 hour ago
ਬੰਗਾ, 16 ਜੁਲਾਈ (ਜਸਬੀਰ ਸਿੰਘ ਨੂਰਪੁਰ)- ਬੰਗਾ ਸਿਟੀ ਪੁਲਿਸ ਨੇ ਪਿੰਡ ਹੱਪੋਵਾਲ ਵਿਖੇ ਲਗਾਏ ਨਾਕੇ ਦੌਰਾਨ ਇੱਕ ਨੌਜਵਾਨ ਨੂੰ 24 ਨਸ਼ੀਲੇ ਟੀਕਿਆਂ ਸਮੇਤ ਕਾਬੂ ਕੀਤਾ ਹੈ ਜਿਸ ਦੀ ਪਹਿਚਾਣ ਅੰਕੁਸ਼ ਵਾਸੀ ਪੱਦੀ ਮੱਟਵਾਲੀ ਵਜੋਂ ਹੋਈ ਹੈ। ਇਸੇ ਤਰ੍ਹਾਂ ਪਿੰਡ ਕਾਹਮਾ ...
ਅਣਖ ਖ਼ਾਤਰ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਧੀ ਦਾ ਕਤਲ
. . .  about 1 hour ago
ਸਮਾਣਾ, 16 ਜੁਲਾਈ (ਹਰਵਿੰਦਰ ਸਿੰਘ ਟੋਨੀ) - ਨੇੜਲੇ ਪਿੰਡ ਘਿਉਰਾ ਵਿਖੇ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਅਣਖ ਖ਼ਾਤਰ ਅਪਣੀ ਧੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਦਰ ਦੇ ਮੁੱਖ ਅਫ਼ਸਰ ਗੁਰਦੀਪ ਸਿੰਘ ਸੰਧੂ ਨੇ ਦੱਸਿਆ ਕਿ ਪਿੰਡ ....
ਮੁੰਬਈ : ਡੋਂਗਰੀ ਇਮਾਰਤ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 7
. . .  about 1 hour ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਢਹਿਣ ਤੋਂ ਬਾਅਦ ਮਲਬੇ 'ਚ ਦੱਬਣ ਕਾਰਨ 7 ਲੋਕਾਂ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦੇ ਅਨੁਸਾਰ ਐਨ.ਡੀ.ਆਰ.ਐਫ ਦੀਆਂ ਟੀਮਾਂ ਵੱਲੋਂ ਬਾਕੀ ਲੋਕਾਂ ਨੂੰ ਬਾਹਰ ਕੱਢਣ ਲਈ ....
ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਕਿਸਾਨ ਹੋਏ ਚਿੰਤਤ
. . .  about 2 hours ago
ਬਰੇਟਾ, 16 ਜੁਲਾਈ (ਜੀਵਨ ਸ਼ਰਮਾ) - ਇਲਾਕੇ ਨੇੜਿਓ ਹਰਿਆਣੇ ਰਾਜ ਦੇ ਪਿੰਡ ਚਾਂਦਪੁਰਾ ਕੋਲ ਦੀ ਲੰਘਦੇ ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧ ਰਿਹਾ ਹੈ। ਭਾਵੇਂ ਕਿ ਪਿਛਲੇ ਕੁਝ ਦਿਨ ਪਹਿਲਾ ਇਸ ਦਰਿਆ 'ਚ ਫ਼ੈਕਟਰੀਆਂ ਦਾ ਕੈਮੀਕਲ ਵਾਲਾ ਦੂਸ਼ਿਤ ਪਾਣੀ ਚੱਲ ...
ਕੈਪਟਨ ਵੱਲੋਂ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ
. . .  about 2 hours ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਮਸਲਿਆਂ ਸਬੰਧੀ ਕੇਂਦਰ ਦੇ ਮੰਤਰੀਆਂ ਨਾਲ ਮੁਲਾਕਾਤ ਕਰ ਰਹੇ ਹਨ। ਕੈਪਟਨ ਵੱਲੋਂ ਅੱਜ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ ਕੀਤੀ ਤੇ ...
ਚੱਕ ਜਵਾਹਰੇਵਾਲਾ ਗੋਲੀ ਕਾਂਡ ਨੂੰ ਲੈ ਕੇ ਪੰਜਾਬ ਸਰਕਾਰ ਦੀ ਫੂਕੀ ਅਰਥੀ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)- ਚੱਕ ਜਵਾਹਰੇਵਾਲਾ ਗੋਲੀ ਕਾਂਡ ਦੇ ਸਾਰੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ ਸ਼ੁਰੂ ਕੀਤਾ ਧਰਨਾ ਤੀਜੇ ਦਿਨ 'ਚ ਦਾਖ਼ਲ ਹੋ ਗਿਆ ਅਤੇ ਚੌਥੇ ਦਿਨ ਵੀ ਲਾਸ਼ਾਂ ਦਾ ਅੰਤਿਮ ਸਸਕਾਰ ਨਹੀਂ ਕੀਤਾ ...
ਪਾਕਿਸਤਾਨ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਕਰਤਾਰਪੁਰ ਲਾਂਘੇ ਦਾ ਕੀਤਾ ਦੌਰਾ
. . .  about 3 hours ago
ਅੰਮ੍ਰਿਤਸਰ, 16 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਵਿਖੇ ਕਰਤਾਰਪੁਰ ਲਾਂਘੇ ਦੀ ਚੱਲ ਰਹੀ ਉਸਾਰੀ ਦਾ ਅੱਜ ਦੁਪਹਿਰ ਲਹਿੰਦੇ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਜਾਇਜ਼ਾ ਲਿਆ। ਇਸ ਮੌਕੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ, ਐਫ. ਡਬਲਿਊ. ਓ. ..
ਪੰਜਾਬ 'ਚ ਸਕੂਲਾਂ ਦਾ ਬਦਲਿਆ ਸਮਾਂ
. . .  about 3 hours ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਢਿੱਲੋਂ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੂਬੇ ਦੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਸਮੇਂ 'ਚ ਬਦਲਾਅ ਕੀਤਾ ਗਿਆ ਹੈ। ਇਸ ਬਦਲਾਅ ਦੇ ਤਹਿਤ 17 ਜੁਲਾਈ, ਦਿਨ ਬੁੱਧਵਾਰ ਤੋਂ ਸਮੂਹ ਪ੍ਰਾਇਮਰੀ/ਮਿਡਲ/ਹਾਈ/...
ਬਿਜਲੀ ਦਫ਼ਤਰ 'ਚ ਵੜਿਆ ਮੀਂਹ ਦਾ ਪਾਣੀ, ਕੰਪਿਊਟਰ ਤੇ ਰਿਕਾਰਡ ਦਾ ਹੋਇਆ ਨੁਕਸਾਨ
. . .  about 4 hours ago
ਜੈਤੋ, 16 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਕੱਲ੍ਹ ਤੋਂ ਪੈ ਰਹੇ ਮੀਂਹ ਨਾਲ ਸਥਾਨਕ ਬਿਜਲੀ ਦਫ਼ਤਰ ਜੋ ਕਿ ਮੇਨ ਸੜਕ ਨਾਲੋਂ ਕਰੀਬ 6 ਫੁੱਟ ਨੀਵਾਂ ਹੈ 'ਚ ਮੀਂਹ ਦਾ ਪਾਣੀ ਵੜਨ ਨਾਲ ਦਫ਼ਤਰੀ ਕੰਪਿਊਟਰ ਤੇ ਰਿਕਾਰਡ ਦਾ ਨੁਕਸਾਨ ਵੱਡੇ ਪੱਧਰ ...
ਨਸ਼ਾ ਤਸਕਰ ਨੂੰ ਅਦਾਲਤ ਨੇ ਸੁਣਾਈ 10 ਸਾਲ ਦੀ ਕੈਦ
. . .  about 4 hours ago
ਸੰਗਰੂਰ, 16 ਜੁਲਾਈ (ਧੀਰਜ ਪਸ਼ੋਰੀਆ)- ਵਧੀਕ ਸੈਸ਼ਨ ਜੱਜ ਸਮਰਿਤੀ ਧੀਰ ਦੀ ਅਦਾਲਤ ਨੇ ਪੋਸਤ ਡੋਡਿਆਂ ਦੀ ਤਸਕਰੀ ਕਰਨ ਦੇ ਦੋਸ਼ਾਂ 'ਚ ਇੱਕ ਵਿਅਕਤੀ ਨੂੰ 10 ਸਾਲ ਦੀ ਕੈਦ ਅਤੇ ਇੱਕ ਲੱਖ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ। ਪੁਲਿਸ ਥਾਣਾ ਸਦਰ ਧੂਰੀ ਵਿਖੇ...
ਵਿਜੀਲੈਂਸ ਟੀਮ ਵੱਲੋਂ ਮਾਲ ਵਿਭਾਗ ਦਾ ਪਟਵਾਰੀ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  about 4 hours ago
ਜ਼ੀਰਾ, 16 ਜੁਲਾਈ- ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਵਿਜੀਲੈਂਸ ਟੀਮ ਫ਼ਿਰੋਜ਼ਪੁਰ ਨੇ ਤਹਿਸੀਲ ਜ਼ੀਰਾ ਦੇ ਮਾਲ ਹਲਕਾ ਠੱਠਾ ਕਿਸ਼ਨ ਸਿੰਘ 'ਚ ਤਾਇਨਾਤ ਪਟਵਾਰੀ ਰਾਜਿੰਦਰ ਸਿੰਘ ਉਰਫ਼ ਰਾਜੂ ਨੂੰ ਇੱਕ ਕਿਸਾਨ ਪਾਸੋਂ 4 ਹਜ਼ਾਰ ...
ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਹੋਈ ਸਰਕਾਰ
. . .  about 4 hours ago
ਚੰਡੀਗੜ੍ਹ, 16 ਜੁਲਾਈ- ਕਿਸਾਨਾਂ ਨੂੰ ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਨੇ ਇੱਕ ਮੋਬਾਇਲ ਹੈਲਪ ਲਾਈਨ ਨੰਬਰ 8437312288 ਅਤੇ ਈ-ਮੇਲ...
ਕੈਪਟਨ ਵੱਲੋਂ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 16 ਜੁਲਾਈ - ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸੰਸਦ ਮੈਂਬਰਾਂ ਨੂੰ ਮਿਲ ਕੇ ਉਨ੍ਹਾਂ ਨੂੰ ਬਹੁਤ ਖ਼ੁਸ਼ੀ ਹੋਈ। ਉਨ੍ਹਾਂ ਕਿਹਾ ਕਿ ਸੰਸਦ ....
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਗਿਆ ਕਾਬੂ
. . .  1 minute ago
ਨਾਭਾ, 16 ਜੁਲਾਈ (ਕਰਮਜੀਤ ਸਿੰਘ)- ਥਾਣਾ ਕੋਤਵਾਲੀ ਦੇ ਸਹਾਇਕ ਥਾਣੇਦਾਰ ਸੁਰੇਸ਼ ਕੁਮਾਰ ਵੱਲੋਂ ਇੱਕ ਵਿਅਕਤੀ ਨੂੰ 480 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਵਿਅਕਤੀ ਦੀ ਪਹਿਚਾਣ ਮਲਕਿੰਦਰ ਸਿੰਘ ਵਾਸੀ ਰਾਮਦਾਸੀਆਂ ....
ਪੰਜਾਬ ਨੂੰ ਤਬਾਹੀ ਦੇ ਕੰਡੇ 'ਤੇ ਲਿਆਏ ਅਕਾਲੀ ਅਤੇ ਕਾਂਗਰਸੀਏ -ਬੈਂਸ
. . .  about 5 hours ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਸੁਪਰੀਮ ਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ
. . .  about 5 hours ago
ਭੇਦਭਰੇ ਹਾਲਾਤ 'ਚ ਮਿਲੀ ਔਰਤ ਅਤੇ ਮਾਸੂਮ ਬੱਚੀ ਦੀ ਲਾਸ਼
. . .  about 5 hours ago
ਤਪਾ ਖੇਤਰ 'ਚ ਤੇਜ਼ ਮੀਂਹ ਕਾਰਨ ਪਾਣੀ 'ਚ ਡੁੱਬੀ ਸੈਂਕੜੇ ਏਕੜ ਝੋਨੇ ਦੀ ਫ਼ਸਲ
. . .  about 5 hours ago
22 ਜੁਲਾਈ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਦਿੱਤਾ ਜਾਵੇਗਾ ਧਰਨਾ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਮੱਘਰ ਸੰਮਤ 550

ਤਰਨਤਾਰਨ

ਬਿਜਲੀ ਘਰ ਮਾੜੀਮੇਘਾ ਅੱਗੇ ਪਿੰਡ ਡੱਲ ਦੇ ਕਿਸਾਨਾਂ ਵਲੋਂ ਦਿੱਤਾ ਅਣਮਿੱਥੇ ਸਮੇਂ ਲਈ ਧਰਨਾ ਪਹੁੰਚਿਆ 10ਵੇਂ ਦਿਨ 'ਚ

ਖਾਲੜਾ, 14 ਦਸੰਬਰ (ਜੱਜਪਾਲ ਸਿੰਘ)- ਪੰਜਾਬ ਰਾਜ ਊਰਜਾ ਨਿਗਮ ਦੇ ਉਪ ਮੰਡਲ ਖਾਲੜਾ ਅਧੀਨ ਆਉਂਦੇ ਬਿਜਲੀ ਘਰ ਮਾੜੀ ਮੇਘਾ ਤੋਂ ਸਰਹੱਦੀ ਪਿੰਡ ਡੱਲ ਲਈ ਚੱਲਣ ਵਾਲੇ ਫੀਡਰ 'ਤੇ ਮਾੜੀ ਮੇਘਾ ਪਿੰਡ ਦੀਆਂ ਕੁਝ ਮੋਟਰਾਂ ਦੀ ਸਪਲਾਈ ਜੋੜਨ ਦੇ ਵਿਰੋਧ ਵਿਚ ਪਿੰਡ ਡੱਲ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਪੰਚਾਇਤੀ ਚੋਣਾਂ ਲਈ ਰਿਟਰਨਿੰਗ ਅਫ਼ਸਰ ਤਾਇਨਾਤ

ਤਰਨ ਤਾਰਨ, 14 ਦਸੰਬਰ (ਹਰਿੰਦਰ ਸਿੰਘ)¸ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਪੰਚਾਇਤੀ ਚੋਣਾਂ ਜ਼ਿਲ੍ਹਾ ਤਰਨ ਤਾਰਨ ਦੇ 8 ਬਲਾਕਾਂ ਲਈ 54 ਕਲੱਸਟਰਾਂ ਲਈ 54 ਰਿਟਰਨਿੰਗ ਅਫ਼ਸਰ ਅਤੇ 54 ਸਹਾਇਕ ਰਿਟਰਨਿੰਗ ਅਫ਼ਸਰਾਂ ਦੀ ਤਾਇਨਾਤੀ ਕੀਤੀ ਗਈ ਹੈ | ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਮੁਲਾਜ਼ਮ ਯੂਨੀਅਨ ਵਲੋਂ ਤਰਨ ਤਾਰਨ ਵਿਖੇ ਗੇਟ ਰੈਲੀ ਕਰਕੇ ਰੋਸ ਪ੍ਰਦਰਸ਼ਨ

ਤਰਨ ਤਾਰਨ, 14 ਦਸੰਬਰ (ਕੱਦਗਿੱਲ)- ਪੰਜਾਬ ਰੋਡਵੇਜ਼ ਮੁਲਾਜ਼ਮਾਂ ਦੀ ਸਾਂਝੀ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਇਥੋਂ ਦੀ ਸਮੂਹ ਯੂਨੀਅਨ ਨੇ ਮਿਲ ਕੇ ਤਰਨ ਤਾਰਨ ਦੀ ਡੀਪੂ ਵਿਖੇ ਇਕੱਠਿਆਂ ਹੋ ਕੇ ਗੇਟ ਰੈਲੀ ਕਰਨ ਉਪਰੰਤ ਰੋਸ ਪ੍ਰਦਰਸ਼ਨ ਕੀਤਾ | ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਕੈਪਸੂਲਾਂ ਸਮੇਤ 2 ਵਿਅਕਤੀ ਕਾਬੂ

ਤਰਨ ਤਾਰਨ, 14 ਦਸੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਕੱਚਾ ਪੱਕਾ ਅਤੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲਾਂ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਐੱਸ.ਪੀ.(ਡੀ.) ਤਿਲਕ ਰਾਜ ਨੇ ...

ਪੂਰੀ ਖ਼ਬਰ »

ਮਹਿੰਦਰਾ ਗੱਡੀ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ 2 ਦੀ ਮੌਤ, ਇਕ ਜ਼ਖਮੀ

ਤਰਨ ਤਾਰਨ, 14 ਦਸੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਇਕ ਮਹਿੰਦਰਾ ਗੱਡੀ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ 2 ਵਿਅਕਤੀਆਂ ਦੀ ਮੌਤ ਅਤੇ ਇਕ ਵਿਅਕਤੀ ਦੇ ਜ਼ਖਮੀ ਹੋਣ 'ਤੇ ਗੱਡੀ ਚਾਲਕ ਖਿਲਾਫ ਕੇਸ ਦਰਜ ਕੀਤਾ ਹੈ | ਐੱਸ.ਪੀ.(ਡੀ.) ਤਿਲਕ ਰਾਜ ਨੇ ਦੱਸਿਆ ਕਿ ਥਾਣਾ ਭਿੱਖੀਵਿੰਡ ਵਿਖੇ ਗੁਰਵਿੰਦਰ ਸਿੰਘ ਪੁੱਤਰ ਕੁਲਵਿੰਦਰ ਸਿੰਘ ਵਾਸੀ ਭਿੱਖੀਵਿੰਡ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸਦਾ ਮਾਮਾ ਰਣਜੀਤ ਸਿੰਘ, ਗੁਰਜਿੰਦਰ ਸਿੰਘ ਅਤੇ ਗੁਰਸਾਹਿਬ ਸਿੰਘ ਵਾਸੀਅਨ ਮੱਖੀ ਕਲਾਂ ਮੋਟਰਸਾਈਕਲ ਨੰਬਰ ਪੀ.ਬੀ 46 ਜੀ 9513 ਤੇ ਸਵਾਰ ਹੋ ਕੇ ਜਾ ਰਹੇ ਸੀ ਤਾਂ ਰਸਤੇ ਵਿਚ ਜਦੋਂ ਉਹ ਪਿੰਡ ਮਾੜੀ ਬੋਹੜ ਵਾਲੀ ਨਜ਼ਦੀਕ ਪਹੁੰਚੇ ਤਾਂ ਸਾਹਮਣੇ ਤੋਂ ਇਕ ਮਹਿੰਦਰਾ ਗੱਡੀ ਨੰਬਰ ਪੀ.ਬੀ 46 ਏ 7803 ਜਿਸ ਨੂੰ ਗੁਰਦਿਆਲ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਕਲਸੀਆਂ ਕਲਾਂ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਜਿਸ ਦੌਰਾਨ ਰਣਜੀਤ ਸਿੰਘ ਤੇ ਗੁਰਜਿੰਦਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦ ਕਿ ਗੁਰਸਾਹਿਬ ਸਿੰਘ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ | ਐੱਸ.ਪੀ.(ਡੀ.) ਨੇ ਦੱਸਿਆ ਕਿ ਏ.ਐੱਸ.ਆਈ ਸੁਰਿੰਦਰ ਕੁਮਾਰ ਵਲੋਂ ਮਾਮਲੇ ਦੀ ਜਾਂਚ ਤੋਂ ਬਾਅਦ ਉਕਤ ਵਿਅਕਤੀਆਂ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ |


ਖ਼ਬਰ ਸ਼ੇਅਰ ਕਰੋ

ਖੇਮਕਰਨ ਸ਼ਹਿਰ ਅੰਦਰ ਬੱਚੇ ਦੀ ਛੱਪੜ ਵਿਚ ਡੁੱਬਣ ਕਾਰਨ ਮੌਤ

ਖੇਮਕਰਨ, 14 ਦਸੰਬਰ (ਰਾਕੇਸ਼ ਬਿੱਲਾ)- ਖੇਮਕਰਨ ਸ਼ਹਿਰ ਦੇ ਬਾਹਰ ਸਥਿਤ ਇਕ ਛੱਪੜ ਵਿਚੋਂ ਨਾਬਾਲਗ ਲੜਕੇ ਦੀ ਡੁੱਬਣ ਕਾਰਨ ਮੌਤ ਹੋ ਗਈ ਹੈ | ਇਹ ਲੜਕਾ ਬੀਤੀ ਰਾਤ ਤੋਂ ਗੁੰਮ ਸੀ ਤੇ ਘਰ ਵਾਲੇ ਉਸ ਦੀ ਤਲਾਸ਼ ਕਰ ਰਹੇ ਸਨ | ਲੜਕੇ ਦੀ ਮੌਤ ਕਾਰਨ ਪਰਿਵਾਰ ਭਾਰੀ ਸਦਮੇ ਵਿਚ ਹੈ | ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਵਲੋਂ ਪਾਬੰਦੀ ਦੇ ਹੁਕਮ ਜਾਰੀ

ਤਰਨ ਤਾਰਨ 14 ਦਸੰਬਰ (ਹਰਿੰਦਰ ਸਿੰਘ)¸ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 1944 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਕ ਹੁਕਮ ਦੁਆਰਾ ਜ਼ਿਲ੍ਹਾ ਤਰਨ ਤਾਰਨ ਵਿਚ ਵੋਟਾਂ ਪੈਣ ਦੀ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਕਿਸਾਨਾਂ ਦਾ ਵਫ਼ਦ ਐੱਸ.ਐੱਸ.ਪੀ. ਨੂੰ ਮਿਲਿਆ

ਤਰਨ ਤਾਰਨ, 14 ਦਸੰਬਰ (ਕੱਦਗਿੱਲ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਦਾ ਇਕ ਵਫ਼ਦ ਸੂਬਾ ਆਗੂ ਸਵਿੰਦਰ ਸਿੰਘ ਚੁਤਾਲਾ, ਜਸਬੀਰ ਸਿੰਘ ਪਿੱਦੀ, ਸਤਨਾਮ ਸਿੰਘ ਮਾਣੋਚਾਲ੍ਹ ਦੀ ਅਗਵਾਈ ਵਿਚ ਐੱਸ.ਐੱਸ.ਪੀ. ਦਰਸ਼ਨ ਸਿੰਘ ਮਾਨ ਨੂੰ ਮਿਲ ਕੇ 19 ਮੰਗਾਂ ਦਾ ਮੰਗ ਪੱਤਰ ਸੌਾਪਿਆ ਅਤੇ ...

ਪੂਰੀ ਖ਼ਬਰ »

ਜ਼ਿਲ੍ਹਾ ਚੋਣ ਅਫ਼ਸਰ ਨੇ ਪੋਲਿੰਗ ਬੂਥਾਂ 'ਤੇ ਜਾ ਕੇ ਵੋਟਾਂ ਬਣਾਉਣ ਦੀ ਪ੍ਰਕਿਰਿਆ ਸਬੰਧੀ ਕੀਤੀ ਪੜਤਾਲ

ਤਰਨ ਤਾਰਨ, 14 ਦਸੰਬਰ (ਹਰਿੰਦਰ ਸਿੰਘ)- ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਜ਼ਿਲ੍ਹੇ ਵਿਚ ਮਈ ਜੂਨ 2018 ਵਿਚ ਘਰ-ਘਰ ਹੋਈ ਪੜਤਾਲ ਅਤੇ ਉਸ ਅਨੁਸਾਰ ਬਣੀਆਂ ਵੋਟਾਂ ਅਤੇ 31 ਅਕਤੂਬਰ 2018 ਤੱਕ ਬਣੀਆਂ ਨਵੀਆਂ ਵੋਟਾਂ ਵਿਚ ਕੀਤੀ ਗਈ ...

ਪੂਰੀ ਖ਼ਬਰ »

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਗ੍ਰਾਮ ਪੰਚਾਇਤ ਸਬੰਧੀ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਵੱਖ-ਵੱਖ ਬਲਾਕਾਂ ਵਿਚ 8 ਥਾਵਾਂ ਨਿਰਧਾਰਿਤ

ਤਰਨ ਤਾਰਨ, 14 ਦਸੰਬਰ (ਹਰਿੰਦਰ ਸਿੰਘ)¸ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਚਾਇਤੀ ਚੋਣਾਂ ਸਬੰਧੀ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ 15 ਦਸੰਬਰ ਨੂੰ ਇਹਨਾਂ ਚੋਣਾਂ ਦੇ ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਹੀ ਸ਼ੁਰੂ ਹੋ ਜਾਵੇਗੀ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਨੂੰ ਲੈ ਕੇ ਚੋਣ ਮੈਦਾਨ ਭਖਿਆ

ਹਰੀਕੇ ਪੱਤਣ, 14 ਦਸੰਬਰ (ਸੰਜੀਵ ਕੁੰਦਰਾ)- 30 ਦਸੰਬਰ ਨੂੰ ਹੋ ਰਹੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਚੋਣ ਮੈਦਾਨ ਭਖ ਚੁੱਕਾ ਹੈ ਤੇ ਕਾਂਗਰਸ ਪਾਰਟੀ ਵਲੋਂ ਹਲਕਾ ਪੱਟੀ ਦੇ ਵੱਖ ਵੱਖ ਪਿੰਡਾਂ ਤੋਂ ਸਰਪੰਚੀ ਦੇ ਉਮੀਦਵਾਰ ਐਲਾਨੇ ਗਏ ਹਨ ਜਿਨ੍ਹਾਂ ਵਿਚ ਕਸਬਾ ਹਰੀਕੇ ਪੱਤਣ ...

ਪੂਰੀ ਖ਼ਬਰ »

ਮੋਹਨ ਸਿੰਘ ਪਿੰਡ ਰਸੂਲਪੁਰ ਦੇ ਸਰਬਸੰਮਤੀ ਨਾਲ ਸਰਪੰਚ ਚੁਣੇ ਗਏ

ਤਰਨ ਤਾਰਨ, 14 ਦਸੰਬਰ (ਹਰਿੰਦਰ ਸਿੰਘ)-ਤਰਨ ਤਾਰਨ ਦੇ ਨਜ਼ਦੀਕੀ ਪਿੰਡ ਰਸੂਲਪੁਰ ਦੇ ਨਿਵਾਸੀਆਂ ਵਲੋਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਅਹਿਮ ਫ਼ੈਸਲਾ ਲੈਂਦਿਆਂ ਹੋ ਰਹੀਆਂ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਮੋਹਨ ਸਿੰਘ ਰਸੂਲਪੁਰ ਨੂੰ ਪਿੰਡ ਰਸੂਲਪੁਰ ਦਾ ਸਰਪੰਚ ...

ਪੂਰੀ ਖ਼ਬਰ »

ਬਾਗਬਾਨੀ ਫ਼ਸਲਾਂ ਨੂੰ ਠੰਢ ਤੋਂ ਬਚਾਉਣ ਲਈ ਕਿਸਾਨ ਸੁਚੇਤ ਰਹਿਣ-ਬਾਜ ਸਿੰਘ

ਤਰਨ ਤਾਰਨ, 14 ਦਸੰਬਰ (ਹਰਿੰਦਰ ਸਿੰਘ)¸ਬਾਗ਼ਬਾਨੀ ਫਸਲਾਂ ਜਿਵੇਂ ਫਲ, ਫੁੱਲ, ਸਬਜ਼ੀਆਂ ਆਦਿ ਨੂੰ ਸਰਦੀ ਤੋਂ ਬਚਾਉਣਾ ਬਹੁਤ ਜ਼ਰੂਰੀ ਹੈ ਕਿਉਂਕਿ ਦਿਨੋਂ ਦਿਨ ਠੰਡ ਵਿਚ ਵਾਧਾ ਹੋ ਰਿਹਾ ਹੈ, ਜੇ ਇਸ ਸਮੇਂ ਇਤਿਆਤ ਨਾ ਵਰਤੀ ਗਈ ਤਾਂ ਇਨ੍ਹਾਂ ਫ਼ਸਲਾਂ 'ਤੇ ਮਾੜਾ ਅਸਰ ਪੈ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਮਾਰੀ ਲੱਖਾਂ ਰੁਪਏ ਦੀ ਠੱਗੀ

ਤਰਨ ਤਾਰਨ, 14 ਦਸੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ | ਐੱਸ.ਪੀ.(ਡੀ.) ਤਿਲਕ ਰਾਜ ਨੇ ਦੱਸਿਆ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਵਲੋਂ ਪਿੰਡ ਉਬੋਕੇ ਤੋਂ ਸੁਖਵਿੰਦਰ ਸਿੰਘ ਸਰਪੰਚੀ ਦੇ ਉਮੀਦਵਾਰ

ਪੱਟੀ,14 ਦਸੰਬਰ (ਅਵਤਾਰ ਸਿੰਘ ਖਹਿਰਾ)- 30 ਦਸੰਬਰ ਨੂੰ ਹੋ ਰਹੀ ਪੰਚਾਇਤੀ ਚੋਣਾਂ ਲਈ ਪਿੰਡ ਉਬੋਕੇ ਤੋਂ ਕਾਂਗਰਸ ਪਾਰਟੀ ਵਲੋਂ ਹਲਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਸੁਖਵਿੰਦਰ ਸਿੰਘ ਨੂੰ ਸਰਪੰਚੀ ਦਾ ਸਰਬ ਸੰਮਤੀ ਨਾਲ ਉਮੀਦਵਾਰ ਐਲਾਨ ਦਿੱਤਾ ਜਿੱਥੇ ਪਿੰਡ ਦੇ ...

ਪੂਰੀ ਖ਼ਬਰ »

ਖਡੂਰ ਸਾਹਿਬ 'ਚ ਚੱਲੀ ਸਰਬਸੰਮਤੀ ਨਾਲ ਪੰਚ ਬਣਾਉਣ ਦੀ ਲਹਿਰ

ਖਡੂਰ ਸਾਹਿਬ, 14 ਦਸੰਬਰ (ਰਸ਼ਪਾਲ ਸਿੰਘ ਕੁਲਾਰ)- ਖਡੂਰ ਸਾਹਿਬ ਨਗਰ ਵਿਚ ਸਰਬ ਸੰਮਤੀ ਨਾਲ ਪੰਚ ਬਣਾਉਣ ਦੀ ਇੱਕ ਲਹਿਰ ਚੱਲ ਪਈ ਹੈ ਜਿਸ ਦੌਰਾਨ ਖਡੂਰ ਸਾਹਿਬ ਨਗਰ ਵਿਚ ਅੱਜ ਪਿ੍ਤਪਾਲ ਸਿੰਘ ਖਹਿਰਾ ਪੁੱਤਰ ਬਹਾਲ ਸਿੰਘ ਨੂੰ ਵਾਰਡ ਨੰਬਰ 12 ਤੋਂ ਮੋਹਤਬਰ ਵਿਅਕਤੀਆਂ ਨੇ ...

ਪੂਰੀ ਖ਼ਬਰ »

ਤਰੁਣ ਸ਼ਰਮਾ ਦੀ ਯਾਦ ਵਿਚ 18 ਨੂੰ ਸ਼ਰਧਾਂਜਲੀ ਸਮਾਗਮ : ਮਹੰਤ ਰਮੇਸ਼ਾਨੰਦ

ਪੱਟੀ, 14 ਦਸੰਬਰ (ਅਵਤਾਰ ਸਿੰਘ ਖਹਿਰਾ)- ਆਲ ਇੰਡੀਆ ਐਾਟੀ ਕੁਰੱਪਸ਼ਨ ਮੋਰਚਾ ਦੀ ਮੀਟਿੰਗ ਰਾਸ਼ਟਰੀ ਪ੍ਰਧਾਨ ਮਹੰਤ ਰਮੇਸ਼ਾਨੰਦ ਸਰਸਵਤੀ ਦੀ ਅਗਵਾਈ ਹੇਠ ਪੱਟੀ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਮਹੰਤ ਰਮੇਸ਼ਾਨੰਦ ਸਰਸਵਤੀ ਨੇ ਕਿਹਾ ਕਿ ਸਾਬਕਾ ਪ੍ਰਧਾਨ ...

ਪੂਰੀ ਖ਼ਬਰ »

16 ਨੂੰ ਟਕਸਾਲੀਆਂ ਦੇ ਹੱਥ ਮਜ਼ਬੂਤ ਕਰਨ ਲਈ ਹਲਕਾ ਖਡੂਰ ਸਾਹਿਬ ਤੇ ਬਾਬਾ ਬਕਾਲਾ ਤੋਂ ਵੱਡੇ ਕਾਫ਼ਲੇ ਰਵਾਨਾ ਹੋਣਗੇ-ਨਾਗੋਕੇ

ਖਡੂਰ ਸਾਹਿਬ, 14 ਦਸੰਬਰ (ਰਸ਼ਪਾਲ ਸਿੰਘ ਕੁਲਾਰ)- ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਲਈ ਅਤੇ ਅਕਾਲੀ ਦਲ ਨੂੰ ਬਾਦਲ ਪਰਿਵਾਰ ਤੋਂ ਮੁਕਤ ਕਰਵਾਉਣ ਦੇ ਮਨਸ਼ੇ ਨਾਲ ਟਕਸਾਲੀ ਅਕਾਲੀਆਂ ਵਲੋਂ 16 ਦਸੰਬਰ ਨੂੰ ਨਵਾਂ ਅਕਾਲੀ ਦਲ ਬਣਾਇਆ ਜਾ ਰਿਹਾ ਹੈ ਜਿਸ ਵਿਚ ਜਥੇਦਾਰ ਰਣਜੀਤ ...

ਪੂਰੀ ਖ਼ਬਰ »

15 ਤੱਕ ਅਸਲ੍ਹਾ ਨਾ ਜਮ੍ਹਾਂ ਕਰਾਉਣ ਵਾਲਿਆਂ ਖਿਲਾਫ਼ ਕਾਰਵਾਈ ਹੋਵੇਗੀ-ਐੱਸ.ਐੱਚ.ਓ. ਹਰੀਕੇ

ਹਰੀਕੇ ਪੱਤਣ, 14 ਦਸੰਬਰ (ਸੰਜੀਵ ਕੁੰਦਰਾ)- 30 ਦਸੰਬਰ ਨੂੰ ਹੋ ਰਹੀਆਂ ਪੰਚਾਇਤੀ ਚੋਣਾਂ ਦੇ ਸਬੰਧ ਵਿਚ ਸਾਰੇ ਅਸਲ੍ਹਾਧਾਰਕ ਆਪਣਾ ਅਸਲਾ ਥਾਣੇ ਵਿਚ ਜਮ੍ਹਾਂ ਕਰਵਾਉਣ ਅਤੇ 15 ਦਸੰਬਰ ਤਕ ਅਸਲ੍ਹਾ ਨਾ ਜਮ੍ਹਾਂ ਕਰਵਾਉਣ ਵਾਲਿਆਂ ਖਿਲਾਫ ਮੁਕੱਦਮਾ ਦਰਜ ਕਰਕੇ ਲਾਇਸੰਸ ਰੱਦ ...

ਪੂਰੀ ਖ਼ਬਰ »

ਸਕੂਲ ਮੁਖੀਆਂ ਤੇ ਨੋਡਲ ਅਧਿਆਪਕਾਂ ਦੀ ਇਕ ਦਿਨਾ ਐਡਵੋਕੇਸੀ ਵਰਕਸ਼ਾਪ ਕਰਵਾਈ

ਤਰਨ ਤਾਰਨ, 14 ਦਸੰਬਰ (ਹਰਿੰਦਰ ਸਿੰਘ)¸ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਤਰਨ ਤਾਰਨ ਨਿਰਮਲ ਸਿੰਘ ਦੇ ਦਿਸ਼ਾਂ ਨਿਰਦੇਸ਼ ਅਤੇ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਤੇਜਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਜ਼ਿਲ੍ਹੇ ਦੇ 50 ਸਰਕਾਰੀ ...

ਪੂਰੀ ਖ਼ਬਰ »

ਸਕੂਲ ਮੁਖੀਆਂ ਤੇ ਨੋਡਲ ਅਧਿਆਪਕਾਂ ਦੀ ਇਕ ਦਿਨਾ ਐਡਵੋਕੇਸੀ ਵਰਕਸ਼ਾਪ ਕਰਵਾਈ

ਤਰਨ ਤਾਰਨ, 14 ਦਸੰਬਰ (ਹਰਿੰਦਰ ਸਿੰਘ)¸ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਤਰਨ ਤਾਰਨ ਨਿਰਮਲ ਸਿੰਘ ਦੇ ਦਿਸ਼ਾਂ ਨਿਰਦੇਸ਼ ਅਤੇ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਤੇਜਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਜ਼ਿਲ੍ਹੇ ਦੇ 50 ਸਰਕਾਰੀ ...

ਪੂਰੀ ਖ਼ਬਰ »

ਪਿੰਡ ਧੂੰਦਾ ਵਿਖੇ ਕਾਂਗਰਸੀ ਉਮੀਦਵਾਰ ਮਹਿਲ ਸਿੰਘ ਭੱਲੀ ਨੇ ਸਰਪੰਚੀ ਦੀ ਚੋਣ ਦਾ ਬਿਗਲ ਵਜਾਇਆ

ਫਤਿਆਬਾਦ, 14 ਦਸੰਬਰ (ਹਰਵਿੰਦਰ ਸਿੰਘ)-ਪਿੰਡ ਧੂੰਦਾ ਵਿਖੇ ਸਰਪੰਚੀ ਦੀ ਚੋਣ ਨੂੰ ਲੈ ਕੇ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੀ ਹਮਾਇਤ ਪ੍ਰਾਪਤ ਮਹਿਲ ਸਿੰਘ ਭੱਲੀ ਵਲੋਂ ਸਰਪੰਚੀ ਦੀ ਚੋਣ ਲੜਨ ਦਾ ਬਿਗਲ ਵਜਾਉਂਦੇ ਹੋਏ ਆਪਣੇ ਗ੍ਰਹਿ ਵਿਖੇ ਆਪਣੇ ਸਮਰਥਨ ਦਾ ਇਕੱਠ ਕਰਕੇ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਕੇਂਦਰ ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਤਰਨ ਤਾਰਨ, 14 ਦਸੰਬਰ (ਕੱਦਗਿੱਲ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਇਕਾਈ ਪਿੰਡ ਪਲਾਸੌਰ ਦੀ ਮੀਟਿੰਗ ਜਸਵੰਤ ਸਿੰਘ ਪਲਾਸੌਰ ਦੀ ਪ੍ਰਧਾਨਗੀ ਹੇਠ ਪਿੰਡ ਪਲਾਸੋਰ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ | ਮੀਟਿੰਗ ਵਿਚ ਵੱਡੀ ਗਿਣਤੀ ਵਿਚ ਕਿਸਾਨਾਂ, ਮਜ਼ਦੂਰਾਂ ਨੇ ਹਿੱਸਾ ...

ਪੂਰੀ ਖ਼ਬਰ »

ਕਾਂਗਰਸ ਨੇ ਕਮਲ ਨਾਥ ਨੂੰ ਮੁੱਖ ਮੰਤਰੀ ਬਣਾ ਕੇ ਸਿੱਖਾਂ ਦੇ ਹਿਰਦਿਆਂ ਨੂੰ ਵਲੂੰਧਰਿਆ-ਖਾਲੜਾ ਮਿਸ਼ਨ ਆਰਗੇਨਾਈਜੇਸ਼ਨ

ਤਰਨ ਤਾਰਨ, 14 ਦਸੰਬਰ (ਹਰਿੰਦਰ ਸਿੰਘ)-ਪਹਿਲਾਂ 1978, ਜੂਨ 1984 ਅਤੇ ਫਿਰ ਨਵੰਬਰ 1984 ਦੇ ਦੋਸ਼ੀਆਂ ਨੇ ਜੋ ਜੁਲਮ ਕੀਤਾ ਹੈ, ਉਸ ਨੂੰ ਕਦੇ ਵੀ ਭੁੱਲਿਆ ਨਹੀਂ ਜਾ ਸਕਦਾ ਅਤੇ ਅਜੇ ਤੱਕ ਸਿੱਖਾਂ ਦੇ ਜ਼ਖ਼ਮ ਨਹੀਂ ਭਰੇ | ਕਾਂਗਰਸ ਨੇ ਦਿੱਲੀ ਕੁੱਲ ਨਾਸ਼ ਦੇ ਦੋਸ਼ੀ ਕਮਲ ਨਾਥ ਨੂੰ ਮੱਧ ...

ਪੂਰੀ ਖ਼ਬਰ »

ਕੰਵਲਜੀਤ ਸਿੰਘ ਢਿੱਲੋਂ ਨੂੰ ਪਿੰਡ ਠੱਠਾ ਤੋਂ ਸਰਪੰਚੀ ਦਾ ਉਮੀਦਵਾਰ ਐਲਾਨਿਆ

ਝਬਾਲ, 14 ਦਸੰਬਰ (ਸਰਬਜੀਤ ਸਿੰਘ)- ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਨੇ ਕਾਂਗਰਸੀ ਆਗੂ ਕੰਵਲਜੀਤ ਸਿੰਘ ਢਿੱਲੋਂ ਨੂੰ ਹਲਕਾ ਤਰਨ ਤਾਰਨ ਅਧੀਨ ਆਉਂਦੇ ਪਿੰਡ ਠੱਠਾ ਤੋਂ ਸਰਪੰਚੀ ਦਾ ਉਮੀਦਵਾਰ ਐਲਾਨਿਆ | ਝਬਾਲ ਵਿਖੇ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦਾ 98ਵਾਂ ਸਥਾਪਨਾ ਦਿਵਸ ਮਨਾਇਆ

ਗੋਇੰਦਵਾਲ ਸਾਹਿਬ, 14 ਦਸੰਬਰ (ਵਰਿੰਦਰ ਸਿੰਘ ਰੰਧਾਵਾ)- ਸ਼੍ਰੋਮਣੀ ਆਕਾਲੀ ਦਲ ਦੇ 98ਵੇਂ ਸਥਾਪਨਾ ਦਿਵਸ ਨੂੰ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਆਗੂਆਂ ਤੇ ਵਰਕਰਾਂ ਵਲੋਂ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਅਲਵਿੰਦਰਪਾਲ ਸਿੰਘ ਪਖੋਕੇ ...

ਪੂਰੀ ਖ਼ਬਰ »

ਬਲਵੰਤ ਰਾਏ ਨੂੰ ਚੁਣਿਆ ਲੋਅਰ ਗ੍ਰੇਡ ਮਿਊਾਸੀਪਲ ਇੰਪਲਾਈਜ਼ ਯੂਨੀਅਨ ਪੱਟੀ ਦਾ ਪ੍ਰਧਾਨ

ਪੱਟੀ, 14 ਦਸੰੰਬਰ (ਕੁੁਲਵਿੰਦਰ ਪਾਲ ਸਿੰਘ ਕਾਲੇਕੇ)- ਲੋਅਰ ਗ੍ਰੇਡ ਮਿਊਾਸੀਪਲ ਇੰਪਲਾਈਜ਼ ਯੂਨੀਅਨ ਦੀ ਮੀਟਿੰਗ ਨਗਰ ਕੌਾਸਲ ਦਫਤਰ ਪੱਟੀ ਵਿਖੇ ਹੋਈ | ਇਸ ਮੌਕੇ ਕੀਤੇ ਗਏ ਵਿਚਾਰ-ਵਟਾਂਦਰੇ ਤੋਂ ਸਰਬਸੰਮਤੀ ਨਾਲ ਅਹੁਦੇਦਾਰਾਂ ਦੀ ਚੋਣ ਕੀਤੀ ਗਈ | ਬਲਵੰਤ ਰਾਏ ਨੂੰ ...

ਪੂਰੀ ਖ਼ਬਰ »

ਮੋਬਾਈਲ ਚੋਰੀ ਕਰਨ 'ਤੇ ਔਰਤ ਖਿਲਾਫ਼ ਕੇਸ ਦਰਜ

ਤਰਨ ਤਾਰਨ, 14 ਦਸੰਬਰ (ਪਰਮਜੀਤ ਜੋਸ਼ੀ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਦੁਕਾਨ 'ਚੋਂ ਮੋਬਾਈਲ ਫੋਨ ਚੋਰੀ ਕਰਨ ਦੇ ਦੋਸ਼ ਹੇਠ ਇਕ ਔਰਤ ਖਿਲਾਫ ਕੇਸ ਦਰਜ ਕੀਤਾ ਹੈ | ਐੱਸ.ਪੀ.(ਡੀ.) ਤਿਲਕ ਰਾਜ ਨੇ ਦੱਸਿਆ ਕਿ ਥਾਣਾ ਸਿਟੀ ਪੱਟੀ ਵਿਖੇ ...

ਪੂਰੀ ਖ਼ਬਰ »

ਜੇਕਰ ਐਨ.ਓ.ਸੀ. ਸਰਟੀਫਿਕੇਟ ਨਾ ਜਾਰੀ ਕੀਤੇ ਤਾਂ ਸਾਬਕਾ ਹਲਕਾ ਵਿਧਾਇਕ ਨਾਲ ਹਾਈਕੋਰਟ ਜਾਵਾਂਗੇ - ਉਮੀਦਵਾਰ

ਸ਼ਰਾਏ ਅਮਾਨਤ ਖਾਂ, 14 ਦਸੰਬਰ (ਨਰਿੰਦਰ ਸਿੰਘ ਦੋਦੇ)- ਬਲਾਕ ਗੰਡੀਵਿੰਡ ਅਧੀਨ ਆਉਂਦੇ ਪਿੰਡਾਂ ਵਿਚ ਆਉਣ ਵਾਲੀਆਂ ਪੰਚਾਇਤੀ ਚੋਣਾਂ ਵਿੱਚ ਸ਼੍ਰੋਮਣੀ ਅਕਾਲ਼ੀ ਦਲ ਨਾਲ ਸਬੰਧਤ ਸਰਪੰਚੀ ਦੇ ਉਮੀਦਵਾਰਾਂ ਨੂੰ ਬਲਾਕ ਅਧਿਕਾਰੀਆਂ ਵਲੋਂ ਐਨ.ਉ.ਸੀ. ਅਤੇ ਹੋਰ ਲੋੜੀਂਦੇ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪਿੰਡਾਂ 'ਚ ਮੀਟਿੰਗਾਂ

ਪੱਟੀ, 14 ਦਸੰਬਰ (ਅਵਤਾਰ ਸਿੰਘ ਖਹਿਰਾ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਪੰਜਾਬ) ਦੇ ਪੱਟੀ ਜ਼ੋਨ ਦੇ ਪਿੰਡ ਸੀਤੋ, ਜੱਲੋਕੇ, ਕੋਟ ਬੁੱਢਾ, ਬੰਗਲਾ ਰਾਏ, ਬਰਵਾਲਾ, ਸਭਰਾ, ਸੈਦੋਂ ਆਦਿ ਪਿੰਡਾਂ ਵਿਚ ਮੀਟਿੰਗਾਂ ਤਰਸੇਮ ਸਿੰਘ ਧਾਰੀਵਾਲ ਅਤੇ ਗੁਰਦੇਵ ਸਿੰਘ ਸੀਤੋ ਦੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX