ਤਾਜਾ ਖ਼ਬਰਾਂ


ਅਯੁੱਧਿਆ ਪਹੁੰਚੇ ਸ਼ਿਵ ਸੈਨਾ ਮੁਖੀ ਊਧਵ ਠਾਕਰੇ
. . .  9 minutes ago
ਲਖਨਊ, 16 ਜੂਨ- ਅਯੁੱਧਿਆ 'ਚ ਰਾਮ ਮੰਦਰ ਨਿਰਮਾਣ ਦਾ ਮੁੱਦਾ ਇੱਕ ਵਾਰ ਫਿਰ ਗਰਮਾਉਣ ਲੱਗਾ ਹੈ। ਉੱਥੇ ਹੀ ਸ਼ਿਵ ਸੈਨਾ ਦੇ ਮੁਖੀ ਊਧਵ ਠਾਕਰੇ ਅੱਜ ਆਪਣੇ 18 ਸੰਸਦ ਮੈਂਬਰਾਂ ਨਾਲ ਅਯੁੱਧਿਆ ਪਹੁੰਚੇ ਹਨ। ਠਾਕਰੇ ਦੇ ਇਸ ਕਦਮ ਨੂੰ ਰਾਮ ਮੰਦਰ ਨਿਰਮਾਣ...
ਸੋਮਾਲੀਆ 'ਚ ਹੋਏ ਦੋ ਬੰਬ ਧਮਾਕਿਆਂ 'ਚ 11 ਲੋਕਾਂ ਦੀ ਮੌਤ
. . .  22 minutes ago
ਮੋਗਾਦਿਸ਼ੂ, 16 ਜੂਨ- ਸੋਮਾਲੀਆ ਦੀ ਰਾਜਧਾਨੀ ਮੋਗਾਦਿਸ਼ੂ 'ਚ ਹੋਏ ਦੋ ਬੰਬ ਧਮਾਕਿਆਂ 'ਚ 11 ਲੋਕਾਂ ਦੀ ਮੌਤ ਹੋ ਗਈ, ਜਦਕਿ 25 ਹੋਰ ਜ਼ਖ਼ਮੀ ਹੋ ਗਏ। ਅਲਕਾਇਦਾ ਨਾਲ ਜੁੜੇ ਅੱਤਵਾਦੀ ਸੰਗਠਨ ਅਲ-ਸ਼ਬਾਬ ਨੇ ਇਨ੍ਹਾਂ ਹਮਲਿਆਂ ਦੀ ਜ਼ਿੰਮੇਵਾਰੀ ਲਈ ਹੈ। ਪੁਲਿਸ...
ਨਿਊਜ਼ੀਲੈਂਡ 'ਚ ਲੱਗੇ 7.4 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕੇ
. . .  40 minutes ago
ਵੈਲਿੰਗਟਨ, 16 ਜੂਨ- ਨਿਊਜ਼ੀਲੈਂਡ ਦੇ ਉੱਤਰੀ ਟਾਪੂ 'ਤੇ ਅੱਜ ਸਵੇਰੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 7.4 ਮਾਪੀ ਗਈ। ਭੂਚਾਲ ਤੋਂ ਬਾਅਦ ਨਿਊਜ਼ੀਲੈਂਡ ਦੇ ਮੌਸਮ ਵਿਗਿਆਨ ਵਿਭਾਗ ਨੇ ਸੁਨਾਮੀ ਦੀ...
ਵਿਸ਼ਵ ਕੱਪ 'ਚ ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਮੁਕਾਬਲਾ
. . .  59 minutes ago
ਮੈਨਚੈਸਟਰ, 16 ਜੂਨ- ਅੱਜ ਵਿਸ਼ਵ ਕੱਪ 'ਚ ਅਜਿਹਾ ਮੁਕਾਬਲਾ ਹੋਣ ਜਾ ਰਿਹਾ ਹੈ, ਜਿਸ 'ਤੇ ਦੁਨੀਆ ਭਰ ਦੇ ਕ੍ਰਿਕਟ ਪ੍ਰੇਮੀਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਇਹ ਮੁਕਾਬਲਾ ਭਾਰਤ ਤੇ ਪਾਕਿਸਤਾਨ ਵਿਚਕਾਰ ਹੋਵੇਗਾ ਅਤੇ ਇਸ ਨੂੰ 'ਮਹਾਮੁਕਾਬਲੇ' ਦਾ ਨਾਂਅ ਦਿੱਤਾ...
ਕੌਮਾਂਤਰੀ ਪਿਤਾ ਦਿਵਸ 'ਤੇ ਅਦਾਰਾ 'ਅਜੀਤ' ਵਲੋਂ ਸ਼ੁੱਭਕਾਮਨਾਵਾਂ
. . .  about 1 hour ago
ਕੌਮਾਂਤਰੀ ਪਿਤਾ ਦਿਵਸ 'ਤੇ ਅਦਾਰਾ 'ਅਜੀਤ' ਵਲੋਂ ਸ਼ੁੱਭਕਾਮਨਾਵਾਂ.........................
ਅੱਜ ਦਾ ਵਿਚਾਰ
. . .  about 1 hour ago
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਸ੍ਰੀਲੰਕਾ ਨੂੰ 87 ਦੌੜਾਂ ਨਾਲ ਹਰਾਇਆ
. . .  1 day ago
ਸ੍ਰੀ ਮੁਕਤਸਰ ਸਾਹਿਬ: ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਪੁਲਿਸ ਵੱਲੋਂ ਗ੍ਰਿਫ਼ਤਾਰ
. . .  1 day ago
ਸ੍ਰੀ ਮੁਕਤਸਰ ਸਾਹਿਬ, 15 ਜੂਨ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਸੜਕ 'ਤੇ ਔਰਤ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿਚ ਪੁਲਿਸ ਵੱਲੋਂ ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਨੂੰ ਗ੍ਰਿਫ਼ਤਾਰ ਕਰ ...
ਤੇਜ਼ ਹਨੇਰੀ ਨੇ ਲਈ ਸਕੂਟਰੀ ਸਵਾਰ ਲੜਕੀ ਦੀ ਜਾਨ , ਲੜਕਾ ਹੋਇਆ ਜ਼ਖਮੀ
. . .  1 day ago
ਫਗਵਾੜਾ,15 ਜੂਨ (ਹਰੀਪਾਲ ਸਿੰਘ)-ਸਥਾਨਕ ਹੁਸ਼ਿਆਰਪੁਰ ਰੋਡ 'ਤੇ ਇਕ ਸਰਕਾਰੀ ਬੱਸ ਦੀ ਲਪੇਟ ਵਿਚ ਆਉਣ ਦੇ ਨਾਲ ਸਕੂਟਰੀ ਸਵਾਰ ਇਕ ਬੱਚੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਹੁਸ਼ਿਆਰਪੁਰ ਰੋਡ...
ਵਿਸ਼ਵ ਕੱਪ 2019 : 10 ਓਵਰਾਂ ਤੋਂ ਬਾਅਦ ਸ੍ਰੀਲੰਕਾ 86/0
. . .  1 day ago
ਮਮਤਾ ਬੈਨਰਜੀ ਨੇ ਡਾਕਟਰਾਂ ਨੂੰ ਕੰਮ 'ਤੇ ਵਾਪਸ ਆਉਣ ਦੀ ਕੀਤੀ ਅਪੀਲ
. . .  1 day ago
ਕੋਲਕਾਤਾ, 15 ਜੂਨ- ਪੱਛਮੀ ਬੰਗਾਲ 'ਚ ਜਾਰੀ ਡਾਕਟਰਾਂ ਦੀ ਹੜਤਾਲ ਸੰਬੰਧੀ ਮਮਤਾ ਬੈਨਰਜੀ ਨੇ ਇਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕੀਤਾ। ਇਸ ਦੌਰਾਨ ਮਮਤਾ ਨੇ ਡਾਕਟਰਾਂ ਨਾਲ ਹੀ ਮਾਰਕੁੱਟ ਦੀ ਘਟਨਾ ਨੂੰ ਮੰਦਭਾਗਾ ਕਰਾਰ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ....
ਪ੍ਰੇਮ ਸੰਬੰਧਾਂ ਦੇ ਚੱਲਦਿਆਂ ਵਿਅਕਤੀ ਅਤੇ ਔਰਤ ਵੱਲੋਂ ਖ਼ੁਦਕੁਸ਼ੀ
. . .  1 day ago
ਮੋਗਾ, ਗੁਰਤੇਜ ਸਿੰਘ ਬੱਬੀ, ਸੁਰਿੰਦਰ ਪਾਲ ਸਿੰਘ - ਅੱਜ ਪ੍ਰੇਮ ਸੰਬੰਧਾਂ ਦੇ ਚੱਲਦਿਆਂ ਬੱਧਨੀ ਕਲਾਂ ਵਿਖੇ ਪਿਛਲੇ ਕੁੱਝ ਦਿਨਾਂ ਤੋਂ ਕਿਰਾਏ ਦੇ ਮਕਾਨ 'ਚ ਰਹਿ ਰਹੇ ਵਿਅਕਤੀ ਅਤੇ ਔਰਤ ਵੱਲੋਂ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਹੈ। ਜਾਣਕਾਰੀ ਮੁਤਾਬਿਕ....
ਵਿਸ਼ਵ ਕੱਪ 2019 : 5 ਓਵਰਾਂ ਤੋਂ ਬਾਅਦ ਸ੍ਰੀਲੰਕਾ 35/0
. . .  1 day ago
12 ਸਾਲਾ ਬੱਚੀ ਨੂੰ ਕੁੱਤੇ ਦੇ ਵੱਢਣ 'ਤੇ ਮਾਲਕਾਂ ਨੂੰ ਅਦਾਲਤ ਵੱਲੋਂ ਸਜ਼ਾ
. . .  1 day ago
ਬੰਗਾ, 15 ਜੂਨ (ਜਸਬੀਰ ਸਿੰਘ ਨੂਰਪੁਰ) - ਬੰਗਾ ਦੇ 12 ਸਾਲ ਦੀ ਬੱਚੀ ਨੂੰ ਪਿਟਬੁੱਲ ਕੁੱਤੇ ਵੱਲੋਂ ਕੱਟਣ ਦੇ ਦੋਸ਼ ਤਹਿਤ ਨਵਾਂ ਸ਼ਹਿਰ ਦੀ ਅਦਾਲਤ ਨੇ ਕੁੱਤੇ ਦੇ ਮਾਲਕ ਨੂੰ ਛੇ ਮਹੀਨੇ ਦੀ ਸਜ਼ਾ ਅਤੇ ਜੁਰਮਾਨਾ ਕੀਤਾ ਹੈ। ਕੁੱਤੇ ਦੇ ਕੱਟਣ 'ਤੇ ਸ਼ਾਇਦ ਇਹ ਅਦਾਲਤ ਵੱਲੋਂ ....
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਸ੍ਰੀਲੰਕਾ ਨੂੰ ਜਿੱਤ ਲਈ 335 ਦੌੜਾਂ ਦਾ ਦਿੱਤਾ ਟੀਚਾ
. . .  1 day ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਨੂੰ ਲੱਗਾ ਛੇਵਾਂ ਝਟਕਾ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਨੂੰ ਲੱਗਾ ਚੌਥਾ ਝਟਕਾ
. . .  1 day ago
ਤੇਜ਼ ਹਨੇਰੀ ਝੱਖੜ ਕਾਰਨ ਕਈ ਥਾਵਾਂ ਤੇ ਡਿੱਗੇ ਰੁੱਖ ਤੇ ਸੜਕਾਂ ਵੀ ਹੋਈਆਂ ਜਾਮ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਨੂੰ ਲੱਗਾ ਤੀਜਾ ਝਟਕਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਪੋਹ ਸੰਮਤ 550

ਮੋਗਾ

ਪਿੰਡ ਮਾਣੰੂਕੇ ਗਿੱਲ ਦੇ ਕਤਲ ਮਾਮਲੇ 'ਚ ਅਣਪਛਾਤਿਆਂ 'ਤੇ ਮਾਮਲਾ ਦਰਜ

ਨਿਹਾਲ ਸਿੰਘ ਵਾਲਾ/ਸਮਾਧ ਭਾਈ, 15 ਦਸੰਬਰ (ਪਲਵਿੰਦਰ ਸਿੰਘ ਟਿਵਾਣਾ, ਗੁਰਮੀਤ ਸਿੰਘ ਮਾਣੰੂਕੇ)-ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਮਾਣੰੂਕੇ ਗਿੱਲ ਵਿਖੇ ਬੀਤੀ ਰਾਤ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀਆਂ ਵਲੋਂ ਪਿਸਤੌਲ ਨਾਲ ਗੋਲੀਆਂ ਮਾਰ ਕੇ ਆਪਣੀ ਦੁਕਾਨ ਤੋਂ ...

ਪੂਰੀ ਖ਼ਬਰ »

ਚੂਹੜਚੱਕ ਦੇ ਵਿਅਕਤੀ ਦੀ ਸ਼ੱਕੀ ਹਾਲਤ 'ਚ ਮਿਲੀ ਲਾਸ਼

ਅਜੀਤਵਾਲ, 15 ਦਸੰਬਰ (ਸ਼ਮਸ਼ੇਰ ਸਿੰਘ ਗ਼ਾਲਿਬ)-ਅਜੀਤਵਾਲ-ਚੂਹੜਚੱਕ ਿਲੰਕ ਸੜਕ 'ਤੇ ਸਵੇਰੇ ਸ਼ੱਕੀ ਹਾਲਾਤਾਂ ਵਿਚ ਲਾਸ਼ ਮਿਲੀ ਹੈ, ਜਿਸ ਦੀ ਸ਼ਨਾਖ਼ਤ ਜਰਨੈਲ ਸਿੰਘ ਵਾਸੀ ਚੂਹੜਚੱਕ (52) ਵਜੋਂ ਹੋਈ | ਜਰਨੈਲ ਸਿੰਘ ਰਾਸ਼ਟਰੀ ਖਿਡਾਰੀ ਮੀਤੇ ਦਾ ਵੱਡਾ ਭਰਾ ਸੀ | ਪਰਿਵਾਰ ...

ਪੂਰੀ ਖ਼ਬਰ »

ਪਤੀ ਤੇ ਸੱਸ ਿਖ਼ਲਾਫ਼ ਦਾਜ ਦਾ ਮੁਕੱਦਮਾ ਦਰਜ

ਮੋਗਾ-ਹਰਪ੍ਰੀਤ ਕੌਰ ਪੁੱਤਰੀ ਹਰਬੰਸ ਸਿੰਘ ਵਾਸੀ ਬਸਤੀ ਗੋਬਿੰਦਗੜ੍ਹ ਮੋਗਾ ਦੀ ਸ਼ਿਕਾਇਤ ਦੀ ਪੜਤਾਲ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਦੇ ਹੁਕਮਾਂ ਅਧੀਨ ਡੀ.ਐਸ.ਪੀ. (ਸ) ਮੋਗਾ ਨੇ ਕੀਤੀ | ਇਸ ਪੜਤਾਲ ਵਿਚ ਸਹੀ ਪਾਇਆ ਗਿਆ ਕਿ ਹਰਪ੍ਰੀਤ ਕੌਰ ਦਾ ਵਿਆਹ ਗੁਰਸੇਵਕ ਸਿੰਘ ...

ਪੂਰੀ ਖ਼ਬਰ »

ਨਸ਼ੀਲਾ ਪਾਊਡਰ ਮਾਮਲੇ 'ਚ 10 ਸਾਲ ਕੈਦ

ਮੋਗਾ, 15 ਦਸੰਬਰ (ਗੁਰਤੇਜ ਸਿੰਘ)-ਅੱਜ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਜਗਦੀਪ ਸੂਦ ਦੀ ਅਦਾਲਤ ਨੇ ਇਕ ਨੌਜਵਾਨ ਨੂੰ ਨਸ਼ੀਲੇ ਪਾਊਡਰ ਦਾ ਧੰਦਾ ਕਰਨ ਦੇ ਮਾਮਲੇ ਵਿਚ 10 ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਭਰਨ ਦੇ ਹੁਕਮ ਜਾਰੀ ਕੀਤੇ ਹਨ | ਜੁਰਮਾਨਾ ਨਾ ਭਰਨ ਦੀ ਸੂਰਤ ਵਿਚ ...

ਪੂਰੀ ਖ਼ਬਰ »

ਦੋ ਮਾਮਲਿਆਂ 'ਚ ਹੈਰੋਇਨ ਸਮੇਤ ਚਾਰ ਨਸ਼ਾ ਤਸਕਰ ਕਾਬੂ

ਮੋਗਾ, 15 ਦਸੰਬਰ (ਸ਼ਿੰਦਰ ਸਿੰਘ ਭੁਪਾਲ)-ਥਾਣਾ ਕੋਟ ਈਸੇ ਖਾਂ ਦੀਆਂ ਦੋ ਪੁਲਿਸ ਪਾਰਟੀਆਂ ਵਲੋਂ ਦੋ ਥਾਵਾਂ ਤੋਂ 35 ਗ੍ਰਾਮ ਹੈਰੋਇਨ ਅਤੇ ਇਕ ਮੋਟਰਸਾਈਕਲ ਬਰਾਮਦ ਕਰਕੇ ਦੋ ਔਰਤਾਂ ਸਮੇਤ ਚਾਰ ਨਸ਼ਾ ਤਸਕਰਾਂ ਕਾਬੂ ਕੀਤੇ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਐਾਟੀ ਨਾਰਕੋਟਿਕ ਡਰੱਗ ਸੈੱਲ ਮੋਗਾ ਨੇ ਆਪਣੀ ਪੁਲਿਸ ਪਾਰਟੀ ਨਾਲ ਸ਼ਾਮ 7 ਵਜੇ ਦੇ ਕਰੀਬ ਪਿੰਡ ਨਿਹਾਲਗੜ੍ਹ ਤੋਂ ਕੰਵਰਜੀਤ ਸਿੰਘ ਉਰਫ਼ ਜੀਤੂ ਪੁੱਤਰ ਦਵਿੰਦਰ ਸਿੰਘ ਵਾਸੀ ਸ਼ਾਹਵਾਲਾ ਜ਼ਿਲ੍ਹਾ ਫ਼ਿਰੋਜ਼ਪੁਰ ਅਤੇ ਸੁਖਜਿੰਦਰ ਸਿੰਘ ਪੁੱਤਰ ਟਹਿਲ ਸਿੰਘ ਵਾਸੀ ਸ਼ਾਹ ਅਬੂ ਬੱਕਰ ਰੋਡ ਪਿੰਡ ਕਟੋਰਾ ਨੂੰ 25 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ | ਉਨ੍ਹਾਂ ਪਾਸੋਂ ਇਕ ਮੋਟਰਸਾਈਕਲ ਰਜਿਸਟ੍ਰੇਸ਼ਨ ਨੰਬਰ ਪੀ.ਬੀ. 29 ਪੀ 7270 ਵੀ ਬਰਾਮਦ ਹੋਇਆ | ਕੰਵਲਜੀਤ ਸਿੰਘ ਅਤੇ ਸੁਖਜਿੰਦਰ ਸਿੰਘ ਿਖ਼ਲਾਫ਼ ਥਾਣਾ ਕੋਟ ਈਸੇ ਖਾਂ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸੇ ਤਰ੍ਹਾਂ ਸਹਾਇਕ ਥਾਣੇਦਾਰ ਪ੍ਰੇਮ ਸਿੰਘ ਅਤੇ ਉਸ ਦੀ ਸਹਾਇਕ ਪੁਲਿਸ ਪਾਰਟੀ ਨੇ ਸ਼ਾਮ ਪੌਣੇ 6 ਵਜੇ ਦੇ ਕਰੀਬ ਪਿੰਡ ਨਿਹਾਲਗੜ੍ਹ ਕੋਲੋਂ ਅਮਰ ਕੌਰ ਪਤਨ ਗੁਰਦੀਪ ਸਿੰਘ ਅਤੇ ਕੁਲਵਿੰਦਰ ਕੌਰ ਪਤਨੀ ਗੁਰਪ੍ਰੀਤ ਸਿੰਘ ਦੋਵੇਂ ਵਾਸੀ ਦੌਲੇਵਾਲਾ ਨੂੰ 10 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਅਮਰ ਕੌਰ ਅਤੇ ਕੁਲਵਿੰਦਰ ਕੌਰ ਿਖ਼ਲਾਫ਼ ਥਾਣਾ ਕੋਟ ਈਸੇ ਖਾਂ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ |
ਜਬਰ ਜਨਾਹ ਦਾ ਮੁਕੱਦਮਾ ਦਰਜ
ਮੋਗਾ-ਥਾਣਾ ਸਿਟੀ ਮੋਗਾ ਅਧੀਨ ਆਉਂਦੀ ਇਕ 26 ਸਾਲਾ ਮੁਟਿਆਰ ਨੇ ਥਾਣਾ ਸਿਟੀ ਮੋਗਾ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਅਨੋਖ ਕੁਮਾਰ ਪੁੱਤਰ ਰਾਮ ਫੇਰ ਵਾਸੀ ਉੱਤਰ ਪ੍ਰਦੇਸ਼ (ਹੁਣ ਪੱਟੀ ਵਾਲੀ ਗਲੀ ਮੋਗਾ) ਨੂੰ ਕਰੀਬ ਦੋ ਸਾਲ ਪਹਿਲਾਂ ਮਿਲੀ ਸੀ | ਉਸ ਸਮੇਂ ਤੋਂ ਹੀ ਅਨੋਖ ਸਿੰਘ ਲੜਕੀ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਜਬਰ ਜਨਾਹ ਕਰਦਾ ਰਿਹਾ ਅਤੇ ਅਸ਼ਲੀਲ ਫ਼ੋਟੋਆਂ ਸਮੇਤ ਅਸ਼ਲੀਲ ਵੀਡੀਓ ਤਿਆਰ ਕਰਕੇ ਵਾਇਰਲ ਕਰਨ ਦੀਆਂ ਧਮਕੀਆਂ ਦੇਣ ਲੱਗ ਗਿਆ | ਇਸ ਸਬੰਧ ਵਿਚ ਲੜਕੀ ਦੀ ਸ਼ਿਕਾਇਤ ਦੀ ਪੜਤਾਲ ਥਾਣੇਦਾਰ ਕੁਲਵਿੰਦਰ ਕੌਰ ਨੇ ਕੀਤੀ ਅਤੇ ਅਨੋਖ ਕੁਮਾਰ ਿਖ਼ਲਾਫ਼ ਥਾਣਾ ਸਿਟੀ ਮੋਗਾ ਵਿਖੇ ਮੁਕੱਦਮਾ ਦਰਜ ਕਰ ਲਿਆ ਹੈ |
ਸਹੁਰੇ ਨੇ ਜਵਾਈ ਿਖ਼ਲਾਫ਼ ਦਾਜ ਦਾ ਮੁਕੱਦਮਾ ਦਰਜ ਕਰਵਾਇਆ
ਮੋਗਾ-ਜੋਗਿੰਦਰ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਚੜਿੱਕ ਦੀ ਸ਼ਿਕਾਇਤ ਦੀ ਪੜਤਾਲ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਦੇ ਹੁਕਮਾਂ ਅਧੀਨ ਡੀ.ਐਸ.ਪੀ. ਧਰਮਕੋਟ ਨੇ ਕੀਤੀ ਅਤੇ ਇਸ ਪੜਤਾਲੀਆਂ ਰਿਪੋਰਟ ਦੇ ਆਧਾਰ 'ਤੇ ਸਹਾਇਕ ਥਾਣੇਦਾਰ ਹਰਵਿੰਦਰ ਸਿੰਘ ਨੇ ਰਵਨੀਤ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਕੱਚਾ ਦੁਸਾਂਝ ਰੋਡ ਮੋਗਾ (ਹੁਣ ਕੈਨੇਡਾ) ਿਖ਼ਲਾਫ਼ ਥਾਣਾ ਸਿਟੀ ਸਾਊਥ ਮੋਗਾ ਵਿਖੇ ਮੁਕੱਦਮਾ ਦਰਜ ਕੀਤਾ ਹੈ | ਦਰਜ ਮੁਕੱਦਮੇ ਅਨੁਸਾਰ ਜੋਗਿੰਦਰ ਸਿੰਘ ਦੀ ਲੜਕੀ ਹਰਪ੍ਰੀਤ ਕੌਰ ਦਾ ਵਿਆਹ 8 ਜੂਨ 2012 ਨੂੰ ਰਵਨੀਤ ਸਿੰਘ ਨਾਲ ਕੀਤੇ ਜਾਣ ਸਮੇਂ ਉਨ੍ਹਾਂ ਆਪਣੀ ਹੈਸੀਅਤ ਮੁਤਾਬਿਕ ਦਾਜ ਦਿੱਤਾ ਸੀ, ਪਰ ਵਿਆਹ ਤੋਂ ਕੁਝ ਸਮਾਂ ਬਾਅਦ ਹੀ ਰਵਨੀਤ ਸਿੰਘ ਨੇ ਹਰਪ੍ਰੀਤ ਕੌਰ ਨੂੰ ਹੋਰ ਦਾਜ ਲਈ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ | ਉਸ ਨੇ ਕੁੱਟਮਾਰ ਵੀ ਕੀਤੀ ਅਤੇ ਪਹਿਲਾਂ ਦਿੱਤਾ ਹੋਇਆ ਦਾਜ ਵੀ ਖ਼ੁਰਦ-ਬੁਰਦ ਕਰ ਦਿੱਤਾ | ਇਸ ਸਬੰਧ ਵਿਚ ਗਿ੍ਫ਼ਤਾਰੀ ਬਾਕੀ ਹੈ |
ਆਲੂਆਂ ਦੇ ਪੈਸੇ ਨਾ ਦੇਣ 'ਤੇ ਮੁਕੱਦਮਾ ਦਰਜ
ਮੋਗਾ-ਨਾਇਬ ਸਿੰਘ ਪੱੁਤਰ ਪਿਆਰਾ ਸਿੰਘ ਵਾਸੀ ਪਿਆਰੇਆਣਾ ਨੇ ਮਾਰਚ 2018 ਵਿਚ ਗੁਰਸੇਵਕ ਸਿੰਘ ਉਰਫ਼ ਸੇਬੀ ਪੁੱਤਰ ਛੋਟੂ ਸਿੰਘ ਵਾਸੀ ਦੌਧਰ ਸਰਕੀ ਨੂੰ 942 ਗੱਟੇ ਆਲੂ, 457 ਰੁਪਏ ਪ੍ਰਤੀ ਗੱਟੇ ਦੇ ਹਿਸਾਬ ਵੇਚੇ ਸਨ, ਜਿਸ ਵਿਚੋਂ ਬਾਕੀ 41 ਹਜ਼ਾਰ ਰੁਪਏ ਗੁਰਸੇਵਕ ਸਿੰਘ ਨੇ ਨਾਇਬ ਸਿੰਘ ਨੂੰ ਦੇਣੇ ਸਨ | ਇਸ ਤੋਂ ਇਲਾਵਾ ਗੁਰਸੇਵਕ ਸਿੰਘ ਨੇ ਗੁਰਮੇਲ ਸਿੰਘ ਪੁੱਤਰ ਮੋਹਨ ਸਿੰਘ ਵਾਸੀ ਚਕਰ ਦੇ ਵੀ 18 ਹਜ਼ਾਰ ਰੁਪਏ ਬਾਕੀ ਦੇਣੇ ਸਨ, ਪਰ ਗੁਰਸੇਵਕ ਸਿੰਘ ਨੇ ਨਾਇਬ ਸਿੰਘ ਅਤੇ ਗੁਰਮੇਲ ਸਿੰਘ ਦੇ ਪੈਸੇ ਵਾਪਸ ਕਰਨ ਤੋਂ ਇਨਕਾਰ ਕਰ ਦਿੱਤਾ, ਜਿਸ ਕਾਰਨ ਧੋਖਾਧੜੀ ਕਰਨ ਕਰਕੇ ਸਹਾਇਕ ਥਾਣੇਦਾਰ ਪ੍ਰੀਤਮ ਸਿੰਘ ਵਲੋ ਗੁਰਸੇਵਕ ਸਿੰਘ ਿਖ਼ਲਾਫ਼ ਥਾਣਾ ਬੱਧਨੀ ਕਲਾਂ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ |
ਚੋਰੀ ਦੇ ਮੋਬਾਈਲ ਵੇਚਣ ਵਾਲਾ ਕਾਬੂ
ਮੋਗਾ-ਸਹਾਇਕ ਥਾਣੇਦਾਰ ਅਸ਼ੋਕ ਕੁਮਾਰ ਅਤੇ ਉਸ ਦੀ ਗਸ਼ਤ ਕਰ ਰਹੀ ਪੁਲਿਸ ਪਾਰਟੀ ਨੂੰ ਮੁਖ਼ਬਰ ਖ਼ਾਸ ਦੀ ਸੂਚਨਾ ਉਸ ਸਮੇਂ ਪ੍ਰਾਪਤ ਹੋਈ, ਜਦ ਉਹ ਬਾਅਦ ਦੁਪਹਿਰ ਸਾਢੇ 3 ਵਜੇ ਦੇ ਕਰੀਬ ਪਿੰਡ ਧੱਲੇਕੇ ਕੋਲ ਗਸ਼ਤ ਕਰ ਰਹੇ ਸਨ | ਮੁਖ਼ਬਰ ਨੇ ਸੂਚਨਾ ਦਿੱਤੀ ਸੀ ਕਿ ਨਿੰਮਾ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਮੋਹਨ ਬਸਤੀ ਨਿਗਾਹਾਂ ਰੋਡ ਮੋਗਾ ਚੋਰੀ ਦੇ ਮੋਬਾਈਲ ਵੇਚਣ ਦਾ ਆਦੀ ਹੈ ਅਤੇ ਜੇਕਰ ਰੇਡ ਕੀਤਾ ਜਾਵੇ ਤਾਂ ਵੱਡੀ ਗਿਣਤੀ ਵਿਚ ਚੋਰੀ ਦੇ ਮੋਬਾਈਲ ਫ਼ੋਨਾਂ ਸਮੇਤ ਕਾਬੂ ਆ ਸਕਦਾ ਹੈ | ਗੁਪਤ ਸੂਚਨਾ ਦੇ ਆਧਾਰ 'ਤੇ ਤੁਰੰਤ ਕਾਰਵਾਈ ਕਰਦਿਆਂ ਨਿੰਮਾ ਸਿੰਘ ਨੂੰ ਕਾਬੂ ਕਰਕੇ ਉਸ ਿਖ਼ਲਾਫ਼ ਥਾਣਾ ਸਿਟੀ ਮੋਗਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ |


ਖ਼ਬਰ ਸ਼ੇਅਰ ਕਰੋ

ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਮੋਗਾ 'ਚ ਕਿ੍ਸਮਸ ਸਮਾਗਮ ਅੱਜ

ਮੋਗਾ, 15 ਦਸੰਬਰ (ਜਸਪਾਲ ਸਿੰਘ ਬੱਬੀ)-ਦੀ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਸਾਹਮਣੇ ਆਈ. ਐਸ. ਐਫ. ਕਾਲਜ ਆਫ ਫਾਰਮੇਸੀ ਘੱਲ ਕਲਾਂ ਜੀ. ਟੀ. ਰੋਡ ਮੋਗਾ ਦੇ ਚੇਅਰਮੈਨ ਪ੍ਰਵੀਨ ਗਰਗ, ਇੰਜੀਨੀਅਰ ਜਨੇਸ਼ ਗਰਗ, ਪਿ੍ੰ: ਸਮਿ੍ਤੀ ਭੱਲਾ, ਕੋਆਰਡੀਨੇਟਰ ਰੀਮਾ ਵਾਂਚੂ, ਮਨਮੋਹਨ, ...

ਪੂਰੀ ਖ਼ਬਰ »

ਰਾਈਟ ਵੇ ਨੇ ਲਵਾਇਆ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ

ਮੋਗਾ, 15 ਦਸੰਬਰ (ਗੁਰਤੇਜ ਸਿੰਘ)-ਮਾਲਵਾ ਖੇਤਰੀ ਦੀ ਮੰਨੀ ਪ੍ਰਮੰਨੀ ਸੰਸਥਾ ਰਾਈਟ ਵੇ ਏਅਰਲਿੰਕਸ ਕਈ ਸਾਲਾਂ ਤੋਂ ਆਈਲਟਸ ਅਤੇ ਇਮੀਗ੍ਰੇਸ਼ਨ ਦੇ ਖੇਤਰ ਵਿਚ ਚੰਗੀ ਭੂਮਿਕਾ ਨਿਭਾਅ ਰਹੀ ਹੈ | ਇਸੇ ਤਰ੍ਹਾਂ ਇਕ ਵਾਰ ਫਿਰ ਰਾਈਟ ਵੇ ਏਅਰਲਿੰਕਸ ਮੋਗਾ ਨੇ ਜੈਸਮੀਨ ਕੌਰ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੀ ਵਿਦਿਆਰਥਣ ਨੇ ਪ੍ਰਾਪਤ ਕੀਤੇ 7 ਬੈਂਡ

ਮੋਗਾ, 15 ਦਸੰਬਰ (ਗੁਰਤੇਜ ਸਿੰਘ)-ਮੈਕਰੋ ਗਲੋਬਲ ਮੋਗਾ ਦੀ ਵਿਦਿਆਰਥਣ ਜ਼ੋਬਨਪ੍ਰੀਤ ਕੌਰ ਨਿਵਾਸ ਜੈਮਲ ਵਾਲਾ ਨੇ ਲਿਸਨਿੰਗ ਵਿਚ 7.5, ਰੀਡਿੰਗ, ਰਾਈਟਿੰਗ ਤੇ ਸਪੀਕਿੰਗ ਵਿਚ 6.5 ਤੇ ਕੁੱਲ 7 ਬੈਂਡ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ | ਸੰਸਥਾ ਐਮ.ਡੀ. ਗੁਰਮਿਲਾਪ ...

ਪੂਰੀ ਖ਼ਬਰ »

ਲਿਪ ਦਾ ਵੱਡਾ ਕਾਫ਼ਲਾ ਅੱਜ ਜਾਵੇਗਾ ਪਟਿਆਲਾ ਇਨਸਾਫ਼ ਮਾਰਚ ਲਈ

ਮੋਗਾ, 15 ਦਸੰਬਰ (ਗੁਰਤੇਜ ਸਿੰਘ)-ਲੋਕ ਇਨਸਾਫ਼ ਪਾਰਟੀ (ਲਿਪ) ਦੇ ਪ੍ਰਧਾਨ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਵਿਰੋਧੀ ਧਿਰ ਦੇ ਸਾਬਕਾ ਆਗੂ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਲੋਂ ਤਲਵੰਡੀ ਸਾਬੋ ਤੋਂ ਪਟਿਆਲਾ ਤੱਕ ਸ਼ੁਰੂ ਕੀਤਾ ਗਿਆ ਇਨਸਾਫ਼ ਮਾਰਚ ਜੋ 16 ਦਸੰਬਰ ਨੂੰ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨ ਨੇ ਲਵਾਇਆ ਪਤੀ-ਪਤਨੀ ਦਾ ਕੈਨੇਡਾ ਦਾ ਮਲਟੀਪਲ ਵਿਜ਼ਟਰ ਵੀਜ਼ਾ

ਮੋਗਾ, 15 ਦਸੰਬਰ (ਗੁਰਤੇਜ ਸਿੰਘ)-ਮਾਲਵਾ ਿਖ਼ੱਤੇ ਦੀ ਨਾਮਵਰ ਸੰਸਥਾ ਗੋਲਡਨ ਐਜੂਕੇਸ਼ਨ ਨੇ ਕੰਵਰਜੀਤ ਸਿੰਘ ਗਿੱਲ ਅਤੇ ਹਰਦੀਪ ਕੌਰ ਗਿੱਲ ਦਾ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ ਹੈ¢ ਰਮਨ ਅਰੋੜਾ ਅਤੇ ਅਮਿਤ ਪਲਤਾ ਅਤੇ ਉਨ੍ਹਾਂ ਦੇ ਸਟਾਫ਼ ਮੈਂਬਰ ਨੇ ...

ਪੂਰੀ ਖ਼ਬਰ »

ਵਿਧਾਇਕਾਂ ਦੀਆਂ ਤਨਖਾਹਾਂ ਤੇ ਭੱਤਿਆਂ 'ਚ ਵਾਧਾ ਪਾਸ ਕਰਨ 'ਤੇ ਅਧਿਆਪਕਾਂ ਨੇ ਉਠਾਏ ਸਵਾਲ

ਮੋਗਾ, 15 ਦਸੰਬਰ (ਗੁਰਤੇਜ ਸਿੰਘ)-ਦੁਨੀਆ ਦੇ ਇਤਿਹਾਸ ਵਿਚ ਪੰਜਾਬ ਇਕ ਅਜਿਹਾ ਸੂਬਾ ਹੈ, ਜਿੱਥੇ ਖਾਲੀ ਖ਼ਜ਼ਾਨੇ ਦਾ ਢੰਡੋਰਾ ਪਿੱਟ ਕੇ 10 ਸਾਲਾਂ ਤੋਂ ਸਰਕਾਰੀ ਸਕੂਲਾਂ ਵਿਚ ਠੇਕੇ 'ਤੇ ਸੇਵਾਵਾਂ ਨਿਭਾ ਰਹੇ ਐਸ. ਐਸ. ਏ./ਰਮਸਾ ਅਧਿਆਪਕਾਂ ਦੀਆਂ ਰੈਗੂਲਰ ਕਰਨ ਦੀ ਆੜ 'ਚ ...

ਪੂਰੀ ਖ਼ਬਰ »

ਨੌਜਵਾਨ ਕਾਂਗਰਸੀ ਆਗੂ ਲਖਵੀਰ ਸਿੰਘ ਲੱਖਾ ਨੂੰ ਬਣਾਇਆ ਸਰਪੰਚ ਦੌਧਰ ਗਰਬੀ ਦੇ ਵਸਨੀਕਾਂ ਨੇ ਸਰਬਸੰਮਤੀ ਨਾਲ ਚੁਣੀ ਪੰਚਾਇਤ

ਬੱਧਨੀ ਕਲਾਂ, 15 ਦਸੰਬਰ (ਨਿਰਮਲਜੀਤ ਸਿੰਘ ਧਾਲੀਵਾਲ)- ਅੱਜ ਪਿੰਡ ਦੌਧਰ ਗਰਬੀ ਦੇ ਸੂਝਵਾਨ ਲੋਕਾਂ ਅਤੇ ਰਾਜਸੀ ਪਾਰਟੀਆਂ ਦੇ ਆਗੂਆਂ ਵਲੋਂ ਪਿੰਡ ਦੇ ਇਤਿਹਾਸ ਵਿਚ ਪਹਿਲੀ ਵਾਰ ਗੁਰਦੁਆਰਾ ਸਾਹਿਬ ਵਿਚ ਇਕੱਠ ਕਰਕੇ ਸਰਬਸੰਮਤੀ ਨਾਲ ਨੌਜਵਾਨ ਕਾਂਗਰਸੀ ਆਗੂ ਲਖਵੀਰ ...

ਪੂਰੀ ਖ਼ਬਰ »

ਦੌਧਰ ਗਰਬੀ ਦੇ ਵਸਨੀਕਾਂ ਨੇ ਸਰਬਸੰਮਤੀ ਨਾਲ ਚੁਣੀ ਪੰਚਾਇਤ

ਬੱਧਨੀ ਕਲਾਂ, 15 ਦਸੰਬਰ (ਨਿਰਮਲਜੀਤ ਸਿੰਘ ਧਾਲੀਵਾਲ)- ਅੱਜ ਪਿੰਡ ਦੌਧਰ ਗਰਬੀ ਦੇ ਸੂਝਵਾਨ ਲੋਕਾਂ ਅਤੇ ਰਾਜਸੀ ਪਾਰਟੀਆਂ ਦੇ ਆਗੂਆਂ ਵਲੋਂ ਪਿੰਡ ਦੇ ਇਤਿਹਾਸ ਵਿਚ ਪਹਿਲੀ ਵਾਰ ਗੁਰਦੁਆਰਾ ਸਾਹਿਬ ਵਿਚ ਇਕੱਠ ਕਰਕੇ ਸਰਬਸੰਮਤੀ ਨਾਲ ਨੌਜਵਾਨ ਕਾਂਗਰਸੀ ਆਗੂ ਲਖਵੀਰ ...

ਪੂਰੀ ਖ਼ਬਰ »

ਖੋਸਾ ਰਣਧੀਰ ਦੇ ਵਾਰਡ-8 'ਚ ਉਮੀਦਵਾਰ ਖੜ੍ਹਾਉਣ ਸਬੰਧੀ ਮੀਟਿੰਗ

ਕੋਟ ਈਸੇ ਖਾਂ, 15 ਦਸੰਬਰ (ਨਿਰਮਲ ਸਿੰਘ ਕਾਲੜਾ)- ਪੰਚਾਇਤੀ ਚੋਣਾਂ ਵਿਚ ਪਿੰਡ ਖੋਸਾ ਰਣਧੀਰ ਦੇ ਵਾਰਡ ਨੰਬਰ ਅੱਠ ਵਿਚ ਵੋਟਰਾਂ ਵਲੋਂ ਜਰਨੈਲ ਸਿੰਘ ਨੂੰ ਸਾਂਝੇ ਤੌਰ 'ਤੇ ਉਮੀਦਵਾਰ ਚੁਣਨ ਦਾ ਫ਼ੈਸਲਾ ਕੀਤਾ ਹੈ | ਇਸ ਸਬੰਧ ਵਿਚ ਵਾਰਡ ਨੰਬਰ ਅੱਠ ਦੇ ਵੋਟਰਾਂ ਨੇ ਜਰਨੈਲ ...

ਪੂਰੀ ਖ਼ਬਰ »

ਬਲਾਕ ਕੋਟ ਈਸੇ ਖਾਂ 'ਚ ਨੋ ਡਿਊ ਸਰਟੀਫਿਕੇਟ ਲੈਣ ਵਾਲਿਆਂ ਦਾ ਲੱਗਾ ਤਾਂਤਾ

ਕੋਟ ਈਸੇ ਖਾਂ, 15 ਦਸੰਬਰ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)-ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਕੰਮ 15 ਦਸੰਬਰ ਤੋਂ ਸ਼ੁਰੂ ਹੁੰਦਿਆਂ ਹੀ ਬਲਾਕ ਕੋਟ ਈਸੇ ਖਾਂ ਵਿਚ ਫ਼ਾਈਲਾਂ ਭਰਨ ਵਾਲੇ ਉਮੀਦਵਾਰਾਂ ਦਾ ਸਾਰਾ ਦਿਨ ਤਾਂਤਾ ਲੱਗਿਆ ਰਿਹਾ | ਪਹਿਲੇ ਦਿਨ ਅਜੇ ...

ਪੂਰੀ ਖ਼ਬਰ »

ਪਹਿਲੇ ਦਿਨ ਬਲਾਕ-1 'ਚ ਇਕ ਨਾਮਜ਼ਦਗੀ ਪੱਤਰ ਭਰਿਆ

ਅਜੀਤਵਾਲ, 15 ਦਸੰਬਰ (ਗ਼ਾਲਿਬ)-ਪੰਜਾਬ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਪੰਜਾਬ ਵਿਚ ਪੰਚਾਇਤ ਚੋਣਾਂ 30 ਦਸੰਬਰ ਨੂੰ ਹੋ ਰਹੀਆਂ ਹਨ | ਇਸ ਸਬੰਧੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਮੋਗਾ ਜ਼ਿਲ੍ਹੇ ਵਿਚ ਜ਼ਿਲ੍ਹਾ ਚੋਣਕਾਰ ਅਫ਼ਸਰ ਮੋਗਾ ਦੀਆਂ ਹਦਾਇਤਾਂ 'ਤੇ ਅੱਜ ...

ਪੂਰੀ ਖ਼ਬਰ »

ਮੋਗਾ ਜ਼ਿਲ੍ਹੇ ਦੇ ਪਿੰਡ ਸੋਸਣ ਦੀ ਪੰਚਾਇਤ ਦੀ ਸਰਬਸੰਮਤੀ ਨਾਲ ਚੋਣ

ਮੋਗਾ, 15 ਦਸੰਬਰ (ਅਮਰਜੀਤ ਸਿੰਘ ਸੰਧੂ)-ਜ਼ਿਲ੍ਹੇ ਦੇ ਪਿੰਡ ਸੋਸਣ ਵਾਸੀਆਂ ਨੇ ਆਪਸੀ ਇੱਕਜੁੱਟਤਾ ਦਿਖਾਉਂਦੇ ਹੋਏ ਲਗਾਤਾਰ ਦੂਸਰੀ ਵਾਰ ਪਹਿਲ-ਕਦਮੀ ਕਰਦਿਆਂ ਸਰਬਸੰਮਤੀ ਨਾਲ ਪੰਚਾਇਤ ਦੀ ਚੋਣ ਕਰ ਲਈ ਹੈ | ਪਿੰਡ ਦੇ ਹੀ ਸਮਾਜ ਸੇਵੀ ਅਤੇ ਸਿਹਤ ਵਿਭਾਗ ਵਿਚ ਬਤੌਰ ...

ਪੂਰੀ ਖ਼ਬਰ »

ਪਹਿਲੇ ਦਿਨ ਪੰਚੀ ਲਈ 3 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ-ਜ਼ਿਲ੍ਹਾ ਚੋਣ ਅਫ਼ਸਰ

ਮੋਗਾ, 15 ਦਸੰਬਰ (ਗੁਰਤੇਜ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਨੇ ਦੱਸਿਆ ਕਿ 30 ਦਸੰਬਰ ਨੂੰ ਹੋ ਰਹੀਆਂ ਪੰਚਾਇਤੀ ਚੋਣਾਂ ਲਈ ਜ਼ਿਲ੍ਹੇ ਅੰਦਰ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਪਹਿਲੇ ਦਿਨ ਕੇਵਲ ਪੰਚੀ ਲਈ 3 ਉਮੀਦਵਾਰਾਂ ਵਲੋਂ ...

ਪੂਰੀ ਖ਼ਬਰ »

ਉਮੀਦਵਾਰਾਂ ਵਲੋਂ ਪਹਿਲੇ ਦਿਨ ਨਹੀਂ ਹੋਈ ਕੋਈ ਨਾਮਜ਼ਦਗੀ

ਨਿਹਾਲ ਸਿੰਘ ਵਾਲਾ, 15 ਦਸੰਬਰ (ਪਲਵਿੰਦਰ ਸਿੰਘ ਟਿਵਾਣਾ)-ਪੰਜਾਬ ਵਿਚ 30 ਦਸੰਬਰ ਨੂੰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਸਿਵਲ ਪ੍ਰਸ਼ਾਸਨ ਵਲੋਂ ਪੂਰੀਆਂ ਤਿਆਰੀਆਂ ਕੀਤੀਆਂ ਗਈਆਂ ਹਨ | ਸਰਪੰਚੀ ਅਤੇ ਪੰਚੀ ਉਮੀਦਵਾਰਾਂ ਦੇ ਨਾਮਜ਼ਦਗੀ ...

ਪੂਰੀ ਖ਼ਬਰ »

ਜੇ.ਐਮ.ਐਸ. ਇੰਸਟੀਚਿਊਟ ਦੇ ਵਿਦਿਆਰਥੀ ਨੇ ਲਏ 7 ਬੈਂਡ

ਬਾਘਾ ਪੁਰਾਣਾ, 15 ਦਸੰਬਰ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਨਾਮਵਰ ਸੰਸਥਾ ਜੇ.ਐਮ.ਐਸ. ਇੰਸਟੀਚਿਊਟ ਜੋ ਕਿ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ, ਦੇ ਡਾਇਰੈਕਟਰ ਹਰਲਾਲ ਸਿੰਘ ਅਤੇ ਮੈਨੇਜਿੰਗ ਡਾਇਰੈਕਟਰ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਸੰਸਥਾ ਦੇ ...

ਪੂਰੀ ਖ਼ਬਰ »

ਗੋ-ਗਲੋਬਲ ਮੋਗਾ ਨੇ ਮੁਸਕਾਨ ਦਾ ਕੈਨੇਡਾ ਦਾ ਸੁਪਨਾ ਸਾਕਾਰ ਕੀਤਾ

ਮੋਗਾ, 15 ਦਸੰਬਰ (ਗੁਰਤੇਜ ਸਿੰਘ)-ਗੋ ਗਲੋਬਲ ਕੰਸਲਟੈਂਟਸ ਜੋ ਕਿ ਨੇੜੇ ਸਬ ਜੇਲ੍ਹ ਵਾਲੀ ਗਲੀ ਵਿਚ ਸਥਿਤ ਹੈ, ਮੋਗਾ ਦੀ ਵਿਦਿਆਰਥਣ ਮੁਸਕਾਨ ਦਾ ਕੈਨੇਡਾ ਦਾ ਵੀਜ਼ਾ ਲਗਵਾਇਆ ਗਿਆ | ਸੰਸਥਾ ਡਾਇਰੈਕਟਰ ਦੀਪਕ ਮਨਚੰਦਾ ਅਤੇ ਜਤਿਨ ਅਨੰਦ ਨੇ ਦੱਸਿਆ ਕਿ ਵਿਦਿਆਰਥਣ ਨੇ ...

ਪੂਰੀ ਖ਼ਬਰ »

ਆਰ.ਆਈ.ਈ.ਸੀ. ਨੇ ਜੋੜੇ ਦਾ ਲਵਾਇਆ ਕੈਨੇਡਾ ਦਾ ਵਿਜ਼ਟਰ ਵੀਜ਼ਾ

ਮੋਗਾ, 15 ਦਸੰਬਰ (ਗੁਰਤੇਜ ਸਿੰਘ)-ਪੰਜਾਬ ਦੀ ਨਾਮਵਰ ਸੰਸਥਾ ਆਰ.ਆਈ.ਈ.ਸੀ. ਜੋ ਸਥਾਨਕ ਬੱਸ ਸਟੈਂਡ ਦੇ ਕੋਲ ਸਥਿਤ ਹੈ, ਹਰਮੇਸ਼ ਲਾਲ ਤੇ ਰੁਪਿੰਦਰ ਕੌਰ ਦਾ ਕੈਨੇਡਾ ਦਾ 10 ਸਾਲਾ ਵਿਜ਼ਟਰ ਵੀਜ਼ਾ ਲਵਾ ਕੇ ਦਿੱਤਾ ਗਿਆ ਹੈ | ਪਤੀ-ਪਤਨੀ ਨੂੰ ਵੀਜ਼ਾ ਕਾਪੀ ਸੌਾਪਦਿਆਂ ਸੰਸਥਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX