ਤਾਜਾ ਖ਼ਬਰਾਂ


ਪਿੰਕ ਬਾਲ ਟੈੱਸਟ : ਪਹਿਲੇ ਦਿਨ ਦੀ ਖੇਡ ਖ਼ਤਮ , ਭਾਰਤ 3 ਵਿਕਟਾਂ 'ਤੇ 174 ਦੌੜਾਂ
. . .  56 minutes ago
ਭਿਆਨਕ ਸੜਕ ਹਾਦਸੇ 'ਚ ਕਾਰ ਸਵਾਰ ਸਾਬਕਾ ਫ਼ੌਜੀ ਦੀ ਮੌਤ, ਇੱਕ ਜ਼ਖਮੀ
. . .  about 1 hour ago
ਕਲਾਨੌਰ, 22 ਨਵੰਬਰ (ਪੁਰੇਵਾਲ, ਕਾਹਲੋਂ)ਇੱਥੋਂ ਥੋੜੀ ਦੂਰ ਬਟਾਲਾ ਮਾਰਗ 'ਤੇ ਸਥਿਤ ਅੱਡਾ ਖੁਸ਼ੀਪੁਰ-ਭੰਗਵਾਂ ਨੇੜੇ ਦੇਰ ਸ਼ਾਮ ਵਾਪਰੇ ਇੱਕ ਭਿਆਨਕ ਤੇ ਦਰਦਨਾਕ ਸੜਕ ਹਾਦਸੇ 'ਚ ਕਾਰ ਚਕਨਾਚੂਰ ...
ਪਾਬੰਦੀ ਸ਼ੁਦਾ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਲੋਡ ਟਰੱਕ ਆਇਆ ਕਾਬੂ-ਚਾਲਕ ਫ਼ਰਾਰ
. . .  about 2 hours ago
ਦੀਨਾਨਗਰ, 22 ਨਵੰਬਰ (ਸ਼ਰਮਾ/ਸੰਧੂ/ਸੋਢੀ)-ਦੀਨਾਨਗਰ ਵਿਖੇ ਅੱਜ ਪਾਬੰਦੀ ਸ਼ੁਦਾ ਇਕ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਇਕ ਟਰੱਕ ਬਰਾਮਦ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮੌਕੇ 'ਤੇ ਮਿਲੀ ਜਾਣਕਾਰੀ ...
ਐੱਫ ਸੀ ਆਈ ਇੰਸਪੈਕਟਰ 22000 ਰੁਪਏ ਦੀ ਰਿਸ਼ਵਤ ਸਣੇ ਕਾਬੂ
. . .  about 2 hours ago
ਜਲੰਧਰ ,22 ਨਵੰਬਰ - ਕਰਤਾਰਪੁਰ ਵਿਖੇ ਤਾਇਨਾਤ ਐਫ ਸੀ ਆਈ ਇੰਸਪੈਕਟਰ ਰਾਜ ਸ਼ੇਖਰ ਚੌਹਾਨ ਨੂੰ ਵਿਜੀਲੈਂਸ ਬਿਊਰੋ ਨੇ 22000 ਰੁਪਏ ਦੀ ਰਿਸ਼ਵਤ ਸਣੇ ਗ੍ਰਿਫ਼ਤਾਰ ਕੀਤਾ ਹੈ । ਇੰਸਪੈਕਟਰ ਰਾਜ ...
ਸਰਕਾਰੀ ਸਕੂਲ 'ਚੋਂ ਗੁੰਮ 3 ਲੜਕੀਆਂ ਦਿੱਲੀ ਤੋਂ ਮਿਲੀਆਂ
. . .  about 2 hours ago
ਬਠਿੰਡਾ ,22 ਨਵੰਬਰ ਨਾਇਬ ਸਿੰਘ -ਬਠਿੰਡਾ ਦੇ ਸਰਕਾਰੀ ਸਕੂਲ ਵਿਚੋਂ ਪਿਛਲੇ ਦਿਨੀਂ ਭੇਦ ਭਰੇ ਹਾਲਤਾਂ ਵਿਚ ਗੁੰਮ ਹੋਈਆਂ ਤਿੰਨ ਨਾਬਾਲਗ ਲੜਕੀਆਂ ਮਿਲ ਗਈਆਂਾਂ ਹਨ । ਉਨ੍ਹਾਂ ਨੂੰ ਦਿੱਲੀ ਤੋ ਲਿਆ ਕੇ ਉਨ੍ਹਾਂ ...
ਨਵੀਂ ਦਿੱਲੀ : ਉਧਵ ਠਾਕਰੇ ਮਹਾਰਾਸ਼ਟਰ ਨੇ ਅਗਲੇ ਹੋਣਗੇ ਸੀ ਐੱਮ , ਕੱਲ੍ਹ ਹੋਵੇਗੀ ਤਿੰਨੇ ਦਲਾਂ ਦੀ ਪ੍ਰੈੱਸ ਕਾਨਫ਼ਰੰਸ
. . .  about 2 hours ago
ਕੰਧ ਥੱਲੇ ਆਉਣ ਕਰਕੇ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਸਮੇਤ ਇੱਕ ਮਜ਼ਦੂਰ ਦੀ ਮੌਤ
. . .  about 3 hours ago
ਕਾਲਾ ਅਫ਼ਗ਼ਾਨਾਂ ,22 ਨਵੰਬਰ {ਅਵਤਾਰ ਸਿੰਘ ਰੰਧਾਵਾ} - ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਫ਼ਤਿਹਗੜ੍ਹ ਚੂੜੀਆਂ ਹਲਕੇ ਦੇ ਪਿੰਡ ਰੂਪੋ ਵਾਲੀ ਵਿਚ ਪੰਥਕ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਰੂਪੋ ਵਾਲੀ ਅਤੇ ਇੱਕ ...
ਇੰਫਾਲ 'ਚ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ
. . .  about 3 hours ago
ਇੰਫਾਲ, 22 ਨਵੰਬਰ- ਮਨੀਪੁਰ ਦੀ ਰਾਜਧਾਨੀ ਇੰਫਾਲ 'ਚ ਅੱਜ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ ਹੋਏ ਹਨ। ਇਹ ਧਮਾਕਾ ਮਨੀਪੁਰ ਵਿਧਾਨਸਭਾ ਭਵਨ...
ਪੰਡੋਰੀ ਦੀ ਖੱਡ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  about 3 hours ago
ਬੀਣੇਵਾਲ, 22 ਨਵੰਬਰ (ਬੈਜ ਚੌਧਰੀ) - ਅੱਜ ਬਾਅਦ ਦੁਪਹਿਰ ਕਰੀਬ ਤਿੰਨ ਵਜੇ ਪੁਲਿਸ ਚੌਕੀ ਬੀਣੇਵਾਲ ਦੇ ਇੰਚਾਰਜ ਵਾਸਦੇਵ ਚੇਚੀ ਦੀ ਅਗਵਾਈ 'ਚ ਪੰਡੋਰੀਇ-ਬੀਤ ਦੀ ਖੱਡ ਤੋਂ ਸੜਕ ਕੰਢੇ ਪਈ ...
ਵਿਸ਼ਵ ਕਬੱਡੀ ਕੱਪ ਸਬੰਧੀ ਡਾਇਰੈਕਟਰ ਸਪੋਰਟਸ ਪੰਜਾਬ ਵੱਲੋਂ ਤਿਆਰੀਆਂ ਦਾ ਲਿਆ ਗਿਆ ਜਾਇਜ਼ਾ
. . .  about 4 hours ago
ਗੁਰੂ ਹਰ ਸਹਾਏ, 22 ਨਵੰਬਰ (ਕਪਿਲ ਕੰਧਾਰੀ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ 4 ਦਸੰਬਰ ਦਿਨ ਬੁੱਧਵਾਰ ਨੂੰ ਗੁਰੂ ਹਰ ਸਹਾਏ ਦੇ ਗੁਰੂ ਰਾਮ ਦਾਸ ਸਟੇਡੀਅਮ ਵਿਚ ਕਰਵਾਏ...
ਫ਼ੌਜ ਨੇ ਆਪਣੇ ਸਟਾਫ਼ ਨੂੰ ਵਟਸ ਐਪ ਸਬੰਧੀ ਕੀਤਾ ਸੁਚੇਤ
. . .  about 4 hours ago
ਨਵੀਂ ਦਿੱਲੀ, 22 ਨਵੰਬਰ - ਵਟਸ ਐਪ ਦੇ ਇਸਤੇਮਾਲ 'ਤੇ ਚੱਲ ਰਹੀ ਬਹਿਸ ਵਿਚਕਾਰ ਫ਼ੌਜ ਨੇ ਆਪਣੇ ਅਧਿਕਾਰੀਆਂ ਨੂੰ ਅਲਰਟ ਜਾਰੀ ਕੀਤਾ ਹੈ। ਮੀਡੀਆ 'ਚ ਆਈਆਂ ਖ਼ਬਰਾਂ ਮੁਤਾਬਿਕ ਪਾਕਿਸਤਾਨੀ ਖੁਫੀਆ ਏਜੰਸੀਆਂ ਵਟਸ ਐਪ ਰਾਹੀਂ ਭਾਰਤੀ ਫ਼ੌਜ ਦੀ ਨਿੱਜੀ ਜਾਣਕਾਰੀ ਹਾਸਲ...
ਕੋਲਕਾਤਾ ਦਿਨ ਰਾਤ ਟੈੱਸਟ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ-26 ਦੇ ਸਕੋਰ 'ਤੇ ਮਅੰਕ ਅਗਰਵਾਲ 14 ਦੌੜਾਂ ਬਣਾ ਕੇ ਆਊਟ
. . .  about 5 hours ago
ਮਹਾਰਾਸ਼ਟਰ ਵਿਚ ਸਰਕਾਰ ਬਣਾਉਣ ਲਈ ਕਾਂਗਰਸ, ਐਨ.ਸੀ.ਪੀ. ਤੇ ਸ਼ਿਵ ਸੈਨਾ ਵਿਚਾਲੇ ਬੈਠਕ ਜਾਰੀ
. . .  about 5 hours ago
ਮੁੰਬਈ, 22 ਨਵੰਬਰ - ਮਹਾਰਾਸ਼ਟਰ ਵਿਚ ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਬੈਠਕਾਂ ਦਾ ਦੌਰ ਜਾਰੀ ਹੈ। ਮੁੰਬਈ ਦੇ ਵਰਲੀ ਇਲਾਕੇ ਸਥਿਤ ਨਹਿਰੂ ਸੈਂਟਰ ਵਿਚ ਕਾਂਗਰਸ, ਸ਼ਿਵ ਸੈਨਾ ਤੇ ਐਨ.ਸੀ.ਪੀ. ਵਿਚਾਲੇ ਬੈਠਕ ਹੋ ਰਹੀ ਹੈ। ਇਸ ਬੈਠਕ 'ਚ ਤਿੰਨਾਂ ਪਾਰਟੀਆਂ ਦੇ ਵੱਡੇ ਵੱਡੇ ਨੇਤਾ...
ਕੋਲਕਾਤਾ ਪਹਿਲਾ ਦਿਨ ਰਾਤ ਟੈੱਸਟ ਮੈਚ : ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ
. . .  about 5 hours ago
ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ...
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀਆਂ 105 ਦੌੜਾਂ 'ਤੇ 9ਵੀਂ ਵਿਕਟ ਡਿੱਗੀ
. . .  about 5 hours ago
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀ ਪਾਰੀ ਲੜਖੜਾਈ, ਸਕੋਰ 98/8
. . .  about 5 hours ago
ਭਾਰਤ ਸਰਕਾਰ ਕਰਤਾਰਪੁਰ ਸਾਹਿਬ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਏ : ਸਿੱਖ ਸਦਭਾਵਨਾ ਦਲ
. . .  about 6 hours ago
ਅਸਲਾ ਬਰਾਮਦਗੀ ਦੇ ਮਾਮਲੇ ਵਿਚੋਂ ਭਾਈ ਜਗਤਾਰ ਸਿੰਘ ਹਵਾਰਾ ਬਰੀ
. . .  about 6 hours ago
ਔਰਤ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਐਸ.ਐਸ.ਪੀ. ਨੇ ਸਹਾਇਕ ਥਾਣੇਦਾਰ ਤੇ ਸਿਪਾਹੀ ਨੂੰ ਕੀਤਾ ਬਰਖ਼ਾਸਤ
. . .  about 6 hours ago
31 ਸਾਲਾ ਅਦਾਕਾਰਾ ਨੂੰ ਪਿਆ ਦਿਲ ਦਾ ਦੌਰਾ, ਹਾਲਤ ਗੰਭੀਰ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਪੋਹ ਸੰਮਤ 550

ਸੰਪਾਦਕੀ

ਸਿੱਖ ਸਿਆਸਤ ਤੇ ਬੁੱਧੀਜੀਵੀ ਮਧਾਣੀ

ਇੰਸਟੀਚਿਊਟ ਆਫ ਸਿੱਖ ਸਟੱਡੀਜ਼, ਚੰਡੀਗੜ੍ਹ ਵਲੋਂ ਕਰਾਏ ਜਾ ਰਹੇ ਦੋ ਦਿਨਾ ਸੈਮੀਨਾਰ ਦੌਰਾਨ ਉਘੇ ਸਿੱਖ ਬੁੱਧੀਜੀਵੀਆਂ ਨੇ ਸੰਕਟ-ਗ੍ਰਸਤ ਸਿੱਖ ਸਮਾਜ ਦੀ ਵਰਤਮਾਨ ਸਥਿਤੀ ਬਾਰੇ ਨਿੱਠ ਕੇ ਵਿਚਾਰ-ਵਟਾਂਦਰਾ ਕੀਤਾ। ਪੰਜਾਬ ਤੇ ਸਿੱਖ ਸਮਾਜ ਵਿਚ ਪੈਦਾ ਹੋਈਆਂ ਸਾਰੀਆਂ ...

ਪੂਰੀ ਖ਼ਬਰ »

ਭਾਜਪਾ ਨਾਲੋਂ ਨਾਤਾ ਤੋੜਨਾ ਚਾਹੁੰਦੇ ਹਨ ਗੱਠਜੋੜ ਭਾਈਵਾਲ

ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੇ ਕੌਮੀ ਜਮਹੂਰੀ ਗੱਠਜੋੜ ਦੇ ਭਾਈਵਾਲਾਂ ਦੇ ਭਾਰਤੀ ਜਨਤਾ ਪਾਰਟੀ ਨਾਲ ਸਬੰਧਾਂ ਵਿਚ ਤਰੇੜ ਪੈਣੀ ਸ਼ੁਰੂ ਹੋ ਗਈ ਹੈ। ਇਹ ਕਿਆਸ ਲਗਾਏ ਜਾ ਰਹੇ ਹਨ ਕਿ ਅਪਨਾ ਦਲ ਦੇ ਨੇਤਾ ਅਤੇ ਕੇਂਦਰੀ ਸਿਹਤ ਰਾਜ ਮੰਤਰੀ ...

ਪੂਰੀ ਖ਼ਬਰ »

ਕਿਰਤੀ-ਕਿਰਤ-ਕਵਿਤਾ ਅਤੇ ਮੋਹਨਜੀਤ

ਇਸ ਵਰ੍ਹੇ ਦਾ 'ਭਾਰਤੀ ਸਾਹਿਤ ਅਕਾਦਮੀ' ਪੁਰਸਕਾਰ ਉੱਘੇ ਪੰਜਾਬੀ ਕਵੀ ਮੋਹਨਜੀਤ ਨੂੰ ਉਸ ਦੀ ਲੰਮੀ ਕਵਿਤਾ 'ਕੋਣੇ ਦਾ ਸੂਰਜ' ਲਈ ਦਿੱਤੇ ਜਾਣ ਦੇ ਐਲਾਨ ਨੇ ਪੰਜਾਬੀ ਕਵਿਤਾ ਦੇ ਇਸ ਨਿਵੇਕਲੇ ਹਸਤਾਖ਼ਰ ਵੱਲ ਫੇਰ ਧਿਆਨ ਖਿੱਚਿਆ ਹੈ। ਜ਼ਿੰਦਗੀ ਦੀਆਂ ਅੱਸੀ ਬਹਾਰਾਂ ਅਤੇ ...

ਪੂਰੀ ਖ਼ਬਰ »

ਮਨੋਵਿਗਿਆਨਕ ਸਮੱਸਿਆਵਾਂ ਨੂੰ ਕਿਵੇਂ ਹੱਲ ਕੀਤਾ ਜਾਏ?

ਮਨੁੱਖ ਦੀ ਜ਼ਿੰਦਗੀ ਬੜੀ ਪੇਚੀਦਾ ਹੈ। ਉਸ ਦੀ ਜ਼ਿੰਦਗੀ ਵਿਚ ਕਈ ਪ੍ਰਕਾਰ ਦੀਆਂ ਸਮੱਸਿਆਵਾਂ ਆਉਂਦੀਆਂ ਹਨ। ਬਹੁਤ ਸਾਰੀਆਂ ਤਾਂ ਉਸ ਦੀਆਂ ਸਮੱਸਿਆਵਾਂ ਆਰਥਿਕ ਅਤੇ ਸਮਾਜਿਕ ਹੁੰਦੀਆਂ ਹਨ, ਜਿਨ੍ਹਾਂ ਨਾਲ ਉਹ ਸਾਰੀ ਉਮਰ ਹੀ ਜੂਝਦਾ ਰਹਿੰਦਾ ਹੈ। ਇਨ੍ਹਾਂ ਤੋਂ ਬਿਨਾਂ ...

ਪੂਰੀ ਖ਼ਬਰ »

ਮਹਿਜ਼ ਰਸਮੀ ਕਾਰਵਾਈ

ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਮਹਿਜ਼ ਰਸਮੀ ਕਾਰਵਾਈ ਹੀ ਕਿਹਾ ਜਾ ਸਕਦਾ ਹੈ। ਇਸ ਨਾਲ ਲੋਕਤੰਤਰਿਕ ਪ੍ਰਣਾਲੀ ਦੀ ਹਾਨੀ ਹੋਈ ਹੈ। ਅਜਿਹਾ ਕਰਕੇ ਸਰਕਾਰ ਨੇ ਸਮੁੱਚੇ ਰੂਪ ਵਿਚ ਵਿਧਾਇਕਾਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰ ਦਿੱਤਾ ਹੈ। ਲੋਕ ਪ੍ਰਤੀਨਿਧਾਂ ਦਾ ਕੰਮ ਸਦਨ ਵਿਚ ਵਧੇਰੇ ਕਰਕੇ ਆਪਣੇ ਇਲਾਕੇ ਅਤੇ ਪ੍ਰਾਂਤ ਦੇ ਮਸਲਿਆਂ ਨੂੰ ਉਠਾਉਣਾ ਹੁੰਦਾ ਹੈ। ਉਨ੍ਹਾਂ 'ਤੇ ਵਿਸਥਾਰਤ ਚਰਚਾ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਦੇ ਹੱਲ ਸੁਝਾਏ ਜਾਣੇ ਚਾਹੀਦੇ ਹਨ ਅਤੇ ਸਰਕਾਰ ਨੂੰ ਇਨ੍ਹਾਂ ਪ੍ਰਤੀ ਆਪਣਾ ਪੱਖ ਸਪੱਸ਼ਟ ਕਰਨਾ ਚਾਹੀਦਾ ਹੈ ਪਰ ਵਿਧਾਨ ਸਭਾ ਦੀ ਮਹਿਜ਼ ਰਸਮੀ ਕਾਰਵਾਈ ਨੇ ਇਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਸਰਕਾਰ ਲੋਕ ਮਸਲਿਆਂ ਪ੍ਰਤੀ ਗੰਭੀਰ ਨਹੀਂ ਹੈ। ਜੇ ਗੰਭੀਰ ਨਹੀਂ ਹੈ ਤਾਂ ਇਨ੍ਹਾਂ ਦੇ ਹੱਲ ਬਾਰੇ ਉਸ ਪਾਸ ਕੋਈ ਜਵਾਬ ਵੀ ਨਹੀਂ ਹੈ। ਅੱਜ ਸੂਬੇ ਦੀ ਫ਼ਿਜ਼ਾ ਵਿਚ ਅਨੇਕਾਂ-ਅਨੇਕ ਅਜਿਹੇ ਸਵਾਲ ਉੱਠ ਖੜ੍ਹੇ ਹੋਏ ਹਨ, ਜਿਨ੍ਹਾਂ ਦਾ ਜਵਾਬ ਸਰਕਾਰ ਨੂੰ ਦੇਣਾ ਬਣਦਾ ਹੈ। ਜੇ ਉਹ ਜਵਾਬ ਦੇਣ ਦੇ ਅਸਮਰੱਥ ਹੈ ਤਾਂ ਮਸਲੇ ਲਟਕਦੇ ਰਹਿਣਗੇ, ਇਨ੍ਹਾਂ ਦਾ ਹੱਲ ਕੌਣ ਕਰੇਗਾ? ਸਰਕਾਰ ਨੇ ਇਸ ਇਕ ਦਿਨਾ ਇਜਲਾਸ ਤੋਂ ਇਹ ਪ੍ਰਭਾਵ ਦਿੱਤਾ ਹੈ ਕਿ ਜਿਵੇਂ ਸੂਬੇ ਵਿਚ ਕਰਨ ਵਾਲਾ ਕੋਈ ਕੰਮ ਹੀ ਨਾ ਰਿਹਾ ਹੋਵੇ, ਜਦੋਂ ਕਿ ਹਾਲਤ ਇਹ ਹੈ ਕਿ ਅੱਜ ਇਥੇ ਕੀਤੇ ਜਾਣ ਵਾਲੇ ਕੰਮਾਂ ਦੀ ਸੂਚੀ ਲਗਾਤਾਰ ਲੰਮੀ ਤੋਂ ਲੰਮੀ ਹੁੰਦੀ ਜਾ ਰਹੀ ਹੈ। ਸਰਕਾਰ ਦੀ ਅਜਿਹੀ ਨੀਤੀ ਅਤੇ ਨੀਅਤ ਤੋਂ ਸ਼ੱਕ ਹੀ ਪੈਦਾ ਨਹੀਂ ਹੁੰਦਾ, ਸਗੋਂ ਨਿਰਾਸ਼ਾ ਵੀ ਪੈਦਾ ਹੁੰਦੀ ਹੈ। ਇਕ ਦਿਨ ਵਿਚ ਕਰਤਾਰਪੁਰ ਸਾਹਿਬ ਦੇ ਲਾਂਘੇ ਸਬੰਧੀ ਮਤਾ ਪਾਸ ਕਰਨਾ, ਵਿਧਾਨ ਸਭਾ ਵਿਚ ਔਰਤਾਂ ਦੇ 33 ਫ਼ੀਸਦੀ ਰਾਖਵੇਂਕਰਨ ਦੀ ਗੱਲ ਕਰਨਾ ਅਤੇ ਕੁਝ ਹੋਰ ਦੋ-ਤਿੰਨ ਛੋਟੇ-ਮੋਟੇ ਸੋਧ ਬਿੱਲ ਪਾਸ ਕਰਨਾ ਬੁੱਤਾ ਸਾਰਨ ਵਾਲੀ ਗੱਲ ਹੀ ਹੈ। ਬਿਨਾਂ ਸ਼ੱਕ ਅੱਜ ਪੰਜਾਬ ਸਾਹਮਣੇ ਅਨੇਕਾਂ ਗੰਭੀਰ ਚੁਣੌਤੀਆਂ ਹਨ। ਹਰ ਪੱਖ ਤੋਂ ਇਸ ਦਾ ਸੰਕਟ ਡੂੰਘਾ ਹੋ ਰਿਹਾ ਹੈ। ਸੂਬੇ ਨੂੰ ਆਰਥਿਕ ਤੰਗੀ 'ਚੋਂ ਕਿਵੇਂ ਕੱਢਣਾ ਹੈ, ਇਹ ਇਕ ਅਹਿਮ ਅਤੇ ਵੱਡਾ ਮਸਲਾ ਬਣਿਆ ਹੋਇਆ ਹੈ। ਮੁਲਾਜ਼ਮ ਵਰਗ ਸੜਕਾਂ 'ਤੇ ਹੈ, ਕਿਸਾਨਾਂ ਵਿਚ ਨਿਰਾਸ਼ਾ ਵਧਦੀ ਜਾ ਰਹੀ ਹੈ, ਕਿਸਾਨੀ ਕਰਜ਼ਾ ਮੁਆਫ਼ੀ ਬਾਰੇ ਸਰਕਾਰ ਨੇ ਆਪਣਾ ਵਾਅਦਾ ਪੂਰਾ ਨਹੀਂ ਕੀਤਾ, ਗੰਨੇ ਦੀ ਫ਼ਸਲ ਸਬੰਧੀ ਸੜਕਾਂ 'ਤੇ ਉਤਰੇ ਕਿਸਾਨ ਨੂੰ ਹਾਲ ਦੀ ਘੜੀ ਪ੍ਰਚਾਅ ਲਿਆ ਗਿਆ ਹੈ ਪਰ ਇਸ ਲਟਕਦੇ ਮਸਲੇ ਦਾ ਸਥਾਈ ਹੱਲ ਕਿਵੇਂ ਕੱਢਿਆ ਜਾ ਸਕੇਗਾ, ਇਸ ਬਾਰੇ ਫ਼ਿਕਰ ਕੀਤੇ ਜਾਣ ਦੀ ਜ਼ਰੂਰਤ ਹੈ। ਜੇਕਰ ਅਜਿਹੀ ਅਵਸਥਾ ਵਿਚ ਲੋਕ ਪ੍ਰਤੀਨਿਧਾਂ ਵਲੋਂ ਆਪਸ ਵਿਚ ਮਿਲ-ਬੈਠ ਕੇ ਕੋਈ ਵਿਚਾਰ-ਵਟਾਂਦਰਾ ਵੀ ਨਾ ਕੀਤਾ ਜਾਵੇ ਤਾਂ ਨਿਰਾਸ਼ਾ ਹੋਰ ਵੀ ਵਧ ਜਾਂਦੀ ਹੈ। ਤਿੰਨ ਦਿਨਾਂ ਦੇ ਇਜਲਾਸ ਨੂੰ ਦੋ ਦਿਨਾਂ ਵਿਚ ਬਦਲਣਾ ਅਤੇ ਮੁੱਖ ਮੰਤਰੀ ਵਲੋਂ ਇਸ ਇਜਲਾਸ ਨੂੰ ਸਿਰਫ ਢਾਈ ਘੰਟੇ ਦੇਣੇ, ਉਨ੍ਹਾਂ ਦੀ ਪਹੁੰਚ ਦੀ ਗੰਭੀਰਤਾ 'ਤੇ ਸਵਾਲ ਖੜ੍ਹੇ ਕਰਦਾ ਹੈ। ਅਕਾਲੀ ਦਲ, ਆਮ ਆਦਮੀ ਪਾਰਟੀ ਅਤੇ ਹੋਰ ਵਿਰੋਧੀ ਮੈਂਬਰਾਂ ਵਲੋਂ ਇਸ ਇਜਲਾਸ ਸਬੰਧੀ ਜੋ ਆਲੋਚਨਾ ਕੀਤੀ ਗਈ ਹੈ, ਉਸ ਨੂੰ ਅਸੀਂ ਜਾਇਜ਼ ਸਮਝਦੇ ਹਾਂ। ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਵਿਧਾਨ ਸਭਾ ਦੇ ਬਾਹਰ ਧਰਨਾ ਮਾਰਦਿਆਂ ਜੇਕਰ ਇਹ ਕਿਹਾ ਹੈ ਕਿ ਇਸ ਨੂੰ ਜੰਦਰਾ ਮਾਰ ਦੇਣਾ ਚਾਹੀਦਾ ਹੈ ਤਾਂ ਉਨ੍ਹਾਂ ਦੀ ਗੱਲ ਵਿਚ ਵਜ਼ਨ ਹੈ। ਜੇਕਰ ਸਰਕਾਰ ਵਾਅਦੇ ਪੂਰੇ ਕਰਨ ਤੋਂ ਅਸਮਰੱਥ ਹੈ ਤਾਂ ਉਸ ਨੂੰ ਇਸ ਸਬੰਧੀ ਸਦਨ ਵਿਚ ਵਿਸਥਾਰ ਨਾਲ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਏਨਾ ਸੰਖੇਪ ਇਜਲਾਸ ਬਿਨਾਂ ਸ਼ੱਕ ਇਹ ਪ੍ਰਭਾਵ ਦਿੰਦਾ ਹੈ ਕਿ ਸਰਕਾਰ ਵਿਰੋਧੀ ਧਿਰਾਂ ਦੇ ਸਵਾਲਾਂ ਦੇ ਜਵਾਬ ਦੇਣ ਤੋਂ ਭੱਜ ਰਹੀ ਹੈ। ਗੱਲ ਸਿਰਫ ਵਿਰੋਧੀ ਧਿਰਾਂ ਦੀ ਨਹੀਂ, ਸਗੋਂ ਕਾਂਗਰਸੀ ਪ੍ਰਤੀਨਿਧਾਂ ਦੀ ਵੀ ਹੈ। ਅਸੀਂ ਮਹਿਸੂਸ ਕਰਦੇ ਹਾਂ ਕਿ ਕਾਂਗਰਸੀ ਵਜ਼ੀਰ ਅਤੇ ਵਿਧਾਇਕ ਅਜਿਹੀ ਵਿਵਸਥਾ ਤੋਂ ਖੁਸ਼ ਨਹੀਂ ਹੋਣਗੇ। ਉਹ ਵੀ ਚੋਣਾਂ ਰਾਹੀਂ ਚੁਣ ਕੇ ਵਿਧਾਨ ਸਭਾ ਵਿਚ ਆਏ ਹਨ। ਉਹ ਵੀ ਲੋਕਾਂ ਦੇ ਨੁਮਾਇੰਦੇ ਹਨ। ਇਸ ਲਈ ਉਹ ਵੀ ਆਪਣੇ ਹਲਕੇ ਦੇ ਲੋਕਾਂ ਪ੍ਰਤੀ ਜਵਾਬਦੇਹ ਹਨ। ਇਕ ਪਾਸੇ ਏਨੇ ਵੱਡੇ ਮਸਲੇ ਅਤੇ ਦੂਜੇ ਪਾਸੇ ਸਰਕਾਰ ਦੀ ਇਨ੍ਹਾਂ ਪ੍ਰਤੀ ਲਾਪਰਵਾਹ ਸੋਚ ਨੇ ਜਿਥੇ ਉਸ ਦੇ ਪ੍ਰਭਾਵ ਨੂੰ ਹੋਰ ਵੀ ਘਟਾਇਆ ਹੈ, ਉਥੇ ਪੰਜਾਬ ਦੇ ਲੋਕਾਂ ਨੂੰ ਹੋਰ ਵੀ ਨਿਰਾਸ਼ ਕੀਤਾ ਹੈ। ਪਹਿਲਾਂ ਹੀ ਸੂਬੇ ਨੂੰ ਅਨੇਕਾਂ ਪੱਖਾਂ ਤੋਂ ਨੁਕਸਾਨ ਹੋ ਚੁੱਕਾ ਹੈ। ਆਉਂਦੇ ਸਮੇਂ ਵਿਚ ਇਸ ਨੂੰ ਪੈਰਾਂ ਸਿਰ ਖੜ੍ਹੇ ਕਰਨ ਲਈ ਸਰਕਾਰ ਨੂੰ ਗੰਭੀਰ ਹੋ ਕੇ ਹਰ ਪੱਖ ਤੋਂ ਆਪਣੀ ਸਰਗਰਮੀ ਦਿਖਾਉਣੀ ਹੋਵੇਗੀ, ਤਾਂ ਜੋ ਸੂਬੇ ਨੂੰ ਇਸ ਸੰਕਟਮਈ ਸਥਿਤੀ 'ਚੋਂ ਬਾਹਰ ਕੱਢਿਆ ਜਾ ਸਕੇ।

-ਬਰਜਿੰਦਰ ਸਿੰਘ ਹਮਦਰਦ


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX