ਤਾਜਾ ਖ਼ਬਰਾਂ


ਕੇਂਦਰੀ ਜੇਲ੍ਹ 'ਚ ਕੈਦੀ ਦੀ ਮੌਤ
. . .  17 minutes ago
ਫ਼ਿਰੋਜ਼ਪੁਰ, 20 ਜਨਵਰੀ (ਜਸਵਿੰਦਰ ਸਿੰਘ ਸੰਧੂ) - ਨਸ਼ਾ ਤਸਕਰੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਇਕ ਕੈਦੀ ਦੀ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਮੌਤ ਹੋ ਜਾਣ ਦੀ ਖ਼ਬਰ ਹੈ। ਜਿਸ...
ਮਹਾਰਸ਼ਟਰ ਦੇ ਪਾਲਘਰ 'ਚ ਭੂਚਾਲ ਦੇ ਝਟਕੇ ਮਹਿਸੂਸ
. . .  about 2 hours ago
ਮੁੰਬਈ, 20 ਜਨਵਰੀ - ਮਹਾਰਾਸ਼ਟਰ ਦੇ ਪਾਲਘਰ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 3.6 ਮਾਪੀ ਗਈ...
ਹਿੰਦ-ਪਾਕਿ ਸਰਹੱਦ ਪਾਰ ਕਰਦਾ ਪਾਕਿ ਨਾਗਰਿਕ ਕਾਬੂ
. . .  about 2 hours ago
ਫ਼ਿਰੋਜ਼ਪੁਰ, 20 ਜਨਵਰੀ (ਜਸਵਿੰਦਰ ਸਿੰਘ ਸੰਧੂ)- ਹਿੰਦ-ਪਾਕਿ ਕੌਮੀ ਸਰਹੱਦ ਪਾਰ ਕਰ ਕੇ ਭਾਰਤੀ ਖੇਤਰ 'ਚ ਦਾਖ਼ਲ ਹੋਏ ਇਕ ਅਧਖੜ ਉਮਰ ਦੇ ਵਿਅਕਤੀ ਨੂੰ ਬੀ.ਐੱਸ.ਐਫ...
ਗਣਤੰਤਰ ਦਿਵਸ ਦੇ ਸਬੰਧ ਵਿੱਚ ਅੰਮ੍ਰਿਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਰੈੱਡ ਅਲਰਟ ਜਾਰੀ
. . .  about 3 hours ago
ਰਾਜਾਸਾਂਸੀ, 20 (ਹਰਦੀਪ ਸਿੰਘ ਖੀਵਾ)26 ਜਨਵਰੀ ਨੂੰ ਦੇਸ਼ ਭਰ ਵਿੱਚ ਮਨਾਏ ਜਾ ਰਹੇ ਗਣਤੰਤਰ ਦਿਵਸ ਤਹਿਤ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਅੰਮ੍ਰਿਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਹਵਾਈ ਅੱਡੇ ਦੇ ਅਧਿਕਾਰੀਆਂ ਵੱਲੋਂ ਰੈੱਡ ਅਲਰਟ ਜਾਰੀ ਕਰਦਿਆਂ ਸੁਰੱਖਿਆ ਪ੍ਰਬੰਧ...
ਯੂ.ਐਨ. ਦੇ ਬੇਸ 'ਤੇ ਹੋਏ ਹਮਲੇ ਵਿਚ 8 ਸ਼ਾਂਤੀ ਸੈਨਿਕਾਂ ਦੀ ਮੌਤ
. . .  about 3 hours ago
ਮਾਸਕੋ, 20 ਜਨਵਰੀ - ਅਫ਼ਰੀਕੀ ਮੁਲਕ ਮਾਲੀ ਵਿਚ ਸੰਯੁਕਤ ਰਾਸ਼ਟਰ ਦੇ ਬੇਸ 'ਤੇ ਹੋਏ ਅੱਤਵਾਦੀ ਹਮਲੇ ਵਿਚ 8 ਸ਼ਾਂਤੀ ਸੈਨਿਕਾਂ ਦੀ ਮੌਤ ਹੋ ਗਈ ਤੇ ਕਈ ਸੈਨਿਕ ਜ਼ਖਮੀ ਹੋਏ ਹਨ। ਜ਼ਖਮੀਆਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ...
ਰੈਲੀ ਵਿਚ ਭਗਵੰਤ ਮਾਨ ਨੇ ਸ਼ਰਾਬ ਛੱਡਣ ਦਾ ਕੀਤਾ ਐਲਾਨ, ਮਾਂ ਸੀ ਬਹੁਤ ਪ੍ਰੇਸ਼ਾਨ
. . .  about 4 hours ago
ਬਰਨਾਲਾ, 20 ਜਨਵਰੀ - ਬਰਨਾਲਾ 'ਚ ਆਮ ਆਦਮੀ ਪਾਰਟੀ ਦੀ ਹੋਈ ਰੈਲੀ ਵਿਚ ਸੰਗਰੂਰ ਤੋਂ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਆਪਣੇ ਸੰਬੋਧਨ ਵਿਚ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ 1 ਜਨਵਰੀ ਤੋਂ ਸ਼ਰਾਬ ਪੀਣੀ ਛੱਡ ਦਿੱਤੀ ਹੈ ਤੇ ਉਹ ਇਸ ਸਬੰਧ...
ਕਾਂਗਰਸੀ ਵਿਧਾਇਕਾਂ ਦੀ ਰਿਜ਼ਾਰਟ ਵਿਚ ਲੜਾਈ, ਇਕ ਹਸਪਤਾਲ ਭਰਤੀ
. . .  about 5 hours ago
ਬੈਂਗਲੁਰੂ, 20 ਜਨਵਰੀ - ਕਰਨਾਟਕ 'ਚ ਸਿਆਸੀ ਡਰਾਮਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਪਹਿਲਾ ਕਾਂਗਰਸ ਤੇ ਜਨਤਾ ਦਲ ਸੈਕੂਲਰ ਨੇ ਭਾਜਪਾ 'ਤੇ ਵਿਧਾਇਕਾਂ ਦੀ ਖ਼ਰੀਦ ਫ਼ਰੋਖ਼ਤ ਦਾ ਦੋਸ਼ ਲਗਾਇਆ। ਹੁਣ ਮਾਮਲਾ ਮਾਰਕੁੱਟ ਤੱਕ ਪਹੁੰਚ ਗਿਆ ਹੈ। ਕਿਹਾ ਜਾ ਰਿਹਾ ਹੈ ਕਿ...
ਚਿੜੀਆ ਘਰ 'ਚ ਸ਼ੇਰ ਸੈਲਾਨੀਆਂ 'ਤੇ ਹਮਲਾ, ਇਕ ਦੀ ਮੌਤ
. . .  about 5 hours ago
ਜ਼ੀਰਕਪੁਰ, 20 ਜਨਵਰੀ, (ਹਰਦੀਪ ਸਿੰਘ ਹੈਪੀ ਪੰਡਵਾਲਾ) - ਇੱਥੋਂ ਦੇ ਛੱਤਬੀੜ ਚਿੜੀਆ ਘਰ 'ਚ ਅੱਜ ਸ਼ਾਮ ਸ਼ੇਰ ਸਫ਼ਰੀ 'ਚ ਸ਼ੇਰ ਨੇ ਇਕ ਵਿਅਕਤੀ ਨੂੰ ਮਾਰ ਮੁਕਾਇਆ। ਜਾਣਕਾਰੀ ਅਨੁਸਾਰ ਐਤਵਾਰ ਸੈਲਾਨੀਆਂ ਨੂੰ ਲਾਈਨ ਸਫ਼ਾਰੀ 'ਚ ਸ਼ੇਰ ਦਿਖਾਉਣ ਲੈ ਕੇ ਗਈ ਬੱਸ...
ਪਾਕਿਸਤਾਨ ਨੇ ਕਠੂਆ 'ਚ ਕੀਤੀ ਜੰਗਬੰਦੀ ਦੀ ਉਲੰਘਣਾ
. . .  about 6 hours ago
ਜੰਮੂ, 20 ਜਨਵਰੀ - ਪਾਕਿਸਤਾਨੀ ਸੈਨਿਕਾਂ ਵਲੋਂ ਅੱਜ ਐਤਵਾਰ ਜੰਮੂ ਕਸ਼ਮੀਰ ਦੇ ਕਠੂਆ ਸਥਿਤ ਅੰਤਰਰਾਸ਼ਟਰੀ ਬਾਰਡਰ 'ਤੇ ਜੰਗਬੰਦੀ ਦੀ ਉਲੰਘਣਾ ਕੀਤੀ ਗਈ ਤੇ ਛੋਟੇ ਹਥਿਆਰਾਂ ਦੀ ਵਰਤੋਂ ਕੀਤੀ ਗਈ। ਇਸ ਉਲੰਘਣਾ 'ਚ ਕਿਸੇ ਦੇ ਮਾਰੇ ਜਾਣ ਦੀ ਰਿਪੋਰਟ ਨਹੀਂ ਹੈ। ਪਿਛਲੇ...
'ਕਾਲੀਆ ਸਕੀਮ' ਦੇ ਨਾਂਅ 'ਤੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ ਪਟਨਾਇਕ - ਧਰਮਿੰਦਰ ਪ੍ਰਧਾਨ
. . .  about 6 hours ago
ਭੁਵਨੇਸ਼ਵਰ, 20 ਜਨਵਰੀ- ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਨਵੀਨ ਪਟਨਾਇਕ 'ਕਾਲੀਆ ਸਕੀਮ' ਦੇ ਨਾਂਅ 'ਤੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਇਸ ਸਕੀਮ ਨਾਲ ਕੋਈ ਫ਼ਾਇਦਾ ਨਹੀਂ ਹੋਵੇਗਾ। ਉਹ ਇਕ ਭ੍ਰਿਸ਼ਟ ....
ਸੀਤਾਰਮਨ ਨੇ ਤਾਮਿਲਨਾਡੂ ਰੱਖਿਆ ਉਦਯੋਗਿਕ ਕਾਰੀਡੋਰ ਦਾ ਕੀਤਾ ਉਦਘਾਟਨ
. . .  about 6 hours ago
ਚੇਨਈ, 20 ਜਨਵਰੀ- ਦੇਸ਼ 'ਚ ਰੱਖਿਆ ਦੇ ਉਤਪਾਦਨ ਨੂੰ ਹੁਲਾਰਾ ਦੇਣ ਲਈ ਅੱਜ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਨੇ ਤਾਮਿਲਨਾਡੂ ਰੱਖਿਆ ਉਦਯੋਗਿਕ ਕਾਰੀਡੋਰ ਦਾ ਉਦਘਾਟਨ ਕੀਤਾ। ਇਸ ਮੌਕੇ ਸੀਤਾਰਮਨ ਨੇ ਕਿਹਾ ਕਿ ਇਸ ਨੂੰ ਲੈ ਕੇ ਸਥਾਨਕ ਉਦਯੋਗ ਦੀ .......
ਹੁਣ ਤੋਂ ਹੀ ਹਾਰ ਦੇ ਬਹਾਨੇ ਲੱਭ ਰਹੀ ਹੈ ਵਿਰੋਧੀ ਧਿਰ- ਪ੍ਰਧਾਨ ਮੰਤਰੀ ਮੋਦੀ
. . .  about 7 hours ago
ਮੁੰਬਈ, 20 ਜਨਵਰੀ- ਪ੍ਰਧਾਨ ਮੰਤਰੀ ਮੋਦੀ ਨੇ ਅੱਜ ਵੀਡੀਓ ਕਾਨਫਰੰਂਸਿੰਗ ਦੇ ਜਰੀਏ ਮਹਾਰਾਸ਼ਟਰ ਅਤੇ ਗੋਆ ਦੇ ਭਾਜਪਾ ਵਰਕਰਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕੋਲਕਾਤਾ 'ਚ ਹੋਈ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਰੈਲੀ ਅਤੇ ਮਹਾਂ ਗੱਠਜੋੜ ਨੂੰ ਲੈ ਕੇ .....
ਪੰਜਾਬ ਦੀਆਂ ਸਾਰੀਆਂ ਸੀਟਾਂ 'ਤੇ ਆਮ ਆਦਮੀ ਪਾਰਟੀ ਇਕੱਲਿਆਂ ਲੜੇਗੀ ਚੋਣ : ਕੇਜਰੀਵਾਲ
. . .  about 7 hours ago
ਬਰਨਾਲਾ, 20 ਜਨਵਰੀ (ਗੁਰਪ੍ਰੀਤ ਸਿੰਘ ਲਾਡੀ) - ਬਰਨਾਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੀਆਂ 13 ਸੀਟਾਂ ਉੱਪਰ ਇਕੱਲਿਆਂ ਚੋਣ ਲੜੇਗੀ......
ਹਵਾਈ ਅੱਡੇ ਤੋਂ ਲੱਖਾਂ ਦੇ ਸੋਨੇ ਸਮੇਤ ਇਕ ਕਾਬੂ
. . .  about 7 hours ago
ਹੈਦਰਾਬਾਦ, 20 ਜਨਵਰੀ- ਮਾਲ ਖ਼ੁਫ਼ੀਆ ਡਾਇਰੈਕਟੋਰੇਟ ਨੇ ਅੱਜ ਰਾਜੀਵ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ 1996.70 ਗ੍ਰਾਮ ਸੋਨੇ ਦੇ ਨਾਲ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦੇ ਅਨੁਸਾਰ, ਬਰਾਮਦ ਕੀਤੇ ਇਸ ਸੋਨੇ ਦੀ ਕੌਮਾਂਤਰੀ ਬਾਜ਼ਾਰ ਕੀਮਤ .....
'ਆਪ' ਨੇ ਚੰਡੀਗੜ੍ਹ ਤੋਂ ਹਰਮੋਹਨ ਧਵਨ ਨੂੰ ਐਲਾਨਿਆ ਉਮੀਦਵਾਰ
. . .  about 7 hours ago
ਬਰਨਾਲਾ, 20 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)- ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਲੋਕ ਸਭਾ ਹਲਕੇ ਤੋਂ ਹਰਮੋਹਨ ਧਵਨ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਇਸ ਦਾ ਐਲਾਨ ਭਗਵੰਤ ਮਾਨ ਵੱਲੋਂ ਬਰਨਾਲਾ ਰੈਲੀ ਦੌਰਾਨ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ .....
ਸੀਰੀਆ 'ਚ ਹੋਏ ਬੰਬ ਧਮਾਕੇ 'ਚ ਤਿੰਨ ਲੋਕਾਂ ਦੀ ਮੌਤ
. . .  about 8 hours ago
ਅਫ਼ਗ਼ਾਨਿਸਤਾਨ 'ਚ ਗਵਰਨਰ ਦੇ ਕਾਫ਼ਲੇ 'ਤੇ ਹਮਲਾ, ਅੱਠ ਲੋਕਾਂ ਦੀ ਮੌਤ
. . .  about 8 hours ago
ਪਾਕਿਸਤਾਨ ਵਲੋਂ ਜੰਮੂ-ਕਸ਼ਮੀਰ 'ਚ ਜੰਗਬੰਦੀ ਦੀ ਉਲੰਘਣਾ
. . .  about 8 hours ago
ਆਪਣਾ ਪੰਜਾਬ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਨੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
. . .  about 8 hours ago
ਟੀਮ ਇੰਡੀਆ ਲਈ ਵਰਲਡ ਕੱਪ ਖੇਡ ਚੁੱਕੀਆਂ ਕਬੱਡੀ ਖਿਡਾਰਨਾਂ ਦਾ ਪਿੰਡ ਵਾਸੀਆਂ ਵੱਲੋਂ ਭਰਵਾਂ ਸਵਾਗਤ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 27 ਪੋਹ ਸੰਮਤ 550
ਵਿਚਾਰ ਪ੍ਰਵਾਹ: ਸਿਆਸੀ ਅਮਲ ਵਿਚ ਤੱਥਾਂ ਨੂੰ ਅਣਗੌਲਿਆਂ ਕੀਤਾ ਜਾਂਦਾ ਹੈ। -ਹੈਨਰੀ ਐਡਮਜ਼

ਨਾਰੀ ਸੰਸਾਰ

ਧੀਆਂ ਦੀ ਲੋਹੜੀ

ਧੀਆਂ ਨੇ ਜੜ੍ਹ ਖਾਨਦਾਨ ਦੀ, ਧੀ ਬਿਨਾਂ ਜ਼ਿੰਦਗੀ ਕੀ ਉਏ। ਉਹੋ ਘਰ ਕਰਮਾਂ ਵਾਲਾ, ਜਿਹੜੇ ਘਰ ਵਿਚ ਧੀ ਹੋਏ। ਸਮਾਂ ਬਦਲਿਆ, ਸੋਚ ਬਦਲੀ ਤੇ ਬਦਲ ਗਿਆ ਧੀਆਂ ਦੇ ਪ੍ਰਤੀ ਨਜ਼ਰੀਆ। ਦੁਨੀਆ ਦੀ ਰਚਯਿਤਾ ਨੂੰ ਵੀ ਉਹ ਸਾਰੇ ਅਧਿਕਾਰ ਚਾਹੀਦੇ ਹਨ, ਜਿਸ ਦੀ ਪੁਰਸ਼ ਸਮਾਜ ਨੂੰ ...

ਪੂਰੀ ਖ਼ਬਰ »

ਨਵਾਂ ਵਰ੍ਹਾ ਨਵੀਆਂ ਦਿਸ਼ਾਵਾਂ

ਦਿਲ ਦੀਆਂ ਬਰੂਹਾਂ ਉੱਤੇ ਸੱਧਰਾਂ ਦਾ ਤੇਲ ਚੋਅ ਕੇ ਇਸ ਵਰ੍ਹੇ ਨੂੰ ਖੁਸ਼ਆਮਦੀਦ ਕਹਿ ਚੁੱਕੇ ਹਾਂ। ਇਸ ਵਰ੍ਹੇ ਆਓ ਕੁਝ ਨਵੇਂ ਸੰਕਲਪ ਲਈਏ, ਜੀਵਨ ਦੇ ਵੱਖ-ਵੱਖ ਪੱਖਾਂ ਬਾਰੇ ਵਿਚਾਰ ਕਰੀਏ, ਸਰਬੱਤ ਦਾ ਭਲਾ ਲੋੜੀਏ। ਆਪਣੀ ਸਮਾਜਿਕ ਜ਼ਿੰਮੇਵਾਰੀ, ਸਿੱਖਿਆ ਅਤੇ ਸਿਹਤ ...

ਪੂਰੀ ਖ਼ਬਰ »

ਸੁੰਦਰਤਾ ਦੀ ਖਾਣ ਹੈ ਔਲਾ

ਅਨੇਕ ਪੌਸ਼ਟਿਕ ਤੱਤਾਂ, ਵਿਟਾਮਿਨਾਂ, ਖਣਿਜਾਂ ਆਦਿ ਗੁਣਾਂ ਨਾਲ ਭਰਪੂਰ ਔਲਾ ਸਰਦੀਆਂ ਵਿਚ ਬਾਜ਼ਾਰ ਵਿਚ ਵਿਕਦਾ ਅਕਸਰ ਦੇਖਿਆ ਜਾ ਸਕਦਾ ਹੈ। ਔਲੇ ਦੇ ਤੇਲ ਨੂੰ ਸਮੇਂ ਤੋਂ ਪਹਿਲਾਂ ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ, ਵਾਲਾਂ ਨੂੰ ਝੜਨ ਅਤੇ ਵਾਲਾਂ ਦੀ ਸਿੱਕਰੀ ਦੀ ...

ਪੂਰੀ ਖ਼ਬਰ »

ਬਾਜਰਾ ਖਿਚੜੀ

ਸਮੱਗਰੀ : 1/2 ਕੱਪ ਬਾਜਰਾ (ਕਾਲਾ ਬਾਜਰਾ) 8 ਘੰਟੇ ਪਾਣੀ ਵਿਚ ਭਿੱਜਣਾ ਰੱਖ ਕੇ ਪਾਣੀ ਛਾਣ ਲਓ। 1/2 ਕੱਪ ਪੀਲੀ ਮੂੰਗੀ ਦਾਲ (ਧੋਤੀ ਹੋਈ), ਨਮਕ ਲੋੜ ਅਨੁਸਾਰ, 1 ਚਮਚਾ ਘਿਓ, 1 ਚਮਚਾ ਜੀਰਾ ਪਾਊਡਰ, 1/2 ਚਮਚਾ ਹਿੰਗ, 1/4 ਚਮਚਾ ਹਲਦੀ ਪਾਊਡਰ। ਵਿਧੀ : 1. ਬਾਜਰਾ, ਮੂੰਗੀ ਦਾਲ ਅਤੇ ਨਮਕ ਦੋ ...

ਪੂਰੀ ਖ਼ਬਰ »

ਘਰ ਦਾ ਫਰਨੀਚਰ-ਦੇਖਭਾਲ ਹੀ ਸੰਭਾਲ ਹੈ

ਖ਼ਰੀਦਦੇ ਸਮੇਂ
* ਫਰਨੀਚਰ ਖ਼ਰੀਦਦੇ ਸਮੇਂ ਆਪਣਾ ਬਜਟ ਬਣਾ ਕੇ ਚੱਲੋ। ਆਪਣੀ ਆਰਥਿਕ ਸਥਿਤੀ ਦੇ ਅਨੁਸਾਰ ਹੀ ਫਰਨੀਚਰ ਦੀ ਖਰੀਦਦਾਰੀ ਕਰੋ।
* ਫਰਨੀਚਰ ਦਾ ਡਿਜ਼ਾਈਨ ਇਸ ਤਰ੍ਹਾਂ ਦਾ ਚੁਣੋ ਕਿ ਉਸ ਦੇ ਕੋਨੇ ਤਿੱਖੀ ਧਾਰ ਵਾਲੇ ਨਾ ਹੋਣ, ਜੋ ਆਉਂਦੇ-ਜਾਂਦੇ ਸਮੇਂ ਤੁਹਾਨੂੰ ਤੰਗ ਕਰਨ।
* ਫਰਨੀਚਰ ਚਾਹੇ ਜਿਹੋ ਜਿਹਾ ਵੀ ਖਰੀਦੋ, ਇਹ ਧਿਆਨ ਰੱਖੋ ਕਿ ਤੁਹਾਡੇ ਘਰ ਖਿੜਕੀਆਂ-ਦਰਵਾਜ਼ੇ ਅਤੇ ਪੁਰਾਣੇ ਫਰਨੀਚਰ ਨਾਲ ਮੇਲ ਖਾਂਦਾ ਹੋਵੇ।
* ਆਪਣੇ ਕਮਰੇ ਦੀ ਲੰਬਾਈ ਅਤੇ ਚੌੜਾਈ ਨੂੰ ਧਿਆਨ ਵਿਚ ਰੱਖਦੇ ਹੋਏ ਫਰਨੀਚਰ ਖਰੀਦੋ।
* ਫਰਨੀਚਰ ਖਰੀਦਣ ਤੋਂ ਪਹਿਲਾਂ ਬਾਜ਼ਾਰ ਵਿਚ ਚਾਰ ਕੁ ਦੁਕਾਨਾਂ 'ਤੇ ਜਾ ਕੇ ਉਸ ਦੀ ਕੀਮਤ ਅਤੇ ਡਿਜ਼ਾਈਨ ਦੀ ਜਾਂਚ ਜ਼ਰੂਰ ਕਰ ਲਓ ਕਿ ਅੱਜਕਲ੍ਹ ਕਿਸ ਤਰ੍ਹਾਂ ਦੇ ਫਰਨੀਚਰ ਦਾ ਰਿਵਾਜ ਹੈ।
* ਫਰਨੀਚਰ ਜਦੋਂ ਵੀ ਖ਼ਰੀਦੋ, ਥੋੜ੍ਹਾ ਠੋਸ ਖਰੀਦੋ। ਹਲਕਾ-ਫੁਲਕਾ ਲੱਕੜੀ ਦਾ ਫਰਨੀਚਰ ਛੇਤੀ ਟੁੱਟ ਜਾਂਦਾ ਹੈ। * ਫਰਨੀਚਰ ਦੇ ਪੇਂਟ, ਵਾਰਨਿਸ਼ ਅਤੇ ਪੇਚ ਆਦਿ ਦੀ ਜਾਂਚ ਕਰ ਲਓ। ਜੇ ਕਮੀ ਲੱਗੇ, ਉਹ ਦੁਕਾਨਦਾਰ ਨੂੰ ਉਸੇ ਸਮੇਂ ਦੱਸ ਦਿਉ, ਕਿਉਂਕਿ ਘਰ ਆਉਣ 'ਤੇ ਕੋਈ ਵੀ ਦੁਕਾਨਦਾਰ ਜ਼ਿੰਮੇਵਾਰੀ ਨਹੀਂ ਲੈਂਦਾ।
* ਫਰਨੀਚਰ ਨੂੰ ਘਰ ਵਿਚ ਭੀੜ ਵਧਾਉਣ ਲਈ ਨਾ ਖ਼ਰੀਦੋ।
* ਅਜਿਹਾ ਫਰਨੀਚਰ ਲਓ, ਜਿਸ ਨੂੰ ਤੁਸੀਂ ਆਸਾਨੀ ਨਾਲ ਸਾਫ਼ ਕਰ ਸਕੋ।
* ਜੇ ਤੁਸੀਂ ਵਾਰ-ਵਾਰ ਮਕਾਨ ਬਦਲਦੇ ਹੋ ਜਾਂ ਤੁਹਾਡੀ ਨੌਕਰੀ ਵਿਚ ਵਾਰ-ਵਾਰ ਬਦਲੀ ਹੁੰਦੀ ਹੈ ਤਾਂ ਅਜਿਹੇ ਵਿਚ ਹਲਕਾ, ਫੋਲਡਿੰਗ ਫਰਨੀਚਰ ਖ਼ਰੀਦੋ। ਸਟੀਲ ਫਰਨੀਚਰ ਅਜਿਹੇ ਵਿਚ ਬਹੁਤ ਵਧੀਆ ਹੁੰਦਾ ਹੈ।
ਫਰਨੀਚਰ ਦੀ ਦੇਖਭਾਲ
* ਪਲਾਸਟਿਕ ਦੇ ਫਰਨੀਚਰ ਨੂੰ ਸਾਬਣ ਵਾਲੇ ਪਾਣੀ ਨਾਲ, ਨਾਈਲੋਨ ਦੇ ਬੁਰਸ਼ ਦੇ ਨਾਲ ਰਗੜ ਕੇ ਧੋਵੋ, ਫਿਰ ਚੰਗੀ ਤਰ੍ਹਾਂ ਪੂੰਝ ਕੇ ਵਰਤੋਂ ਵਿਚ ਲਿਆਓ।
* ਵੀਲ੍ਹ ਲੱਗੇ ਫਰਨੀਚਰ ਦੇ ਵੀਲ੍ਹ 'ਤੇ ਸਮੇਂ-ਸਮੇਂ 'ਤੇ ਤੇਲ ਪਾਉਂਦੇ ਰਹੋ ਤਾਂ ਕਿ ਉਨ੍ਹਾਂ ਵਿਚ ਜੰਗਾਲ ਨਾ ਲੱਗੇ ਅਤੇ ਉਹ ਆਸਾਨੀ ਨਾਲ ਹਿਲ-ਜੁਲ ਸਕਣ।
* ਲੱਕੜੀ ਦੇ ਫਰਨੀਚਰ 'ਤੇ ਹਰ ਸਾਲ ਵਾਰਨਿਸ਼ ਅਤੇ ਪੇਂਟ ਆਦਿ ਕਰਵਾਉਂਦੇ ਰਹੋ, ਜਿਸ ਨਾਲ ਉਨ੍ਹਾਂ ਨੂੰ ਕੀੜਿਆਂ ਤੋਂ ਬਚਾਇਆ ਜਾ ਸਕਦਾ ਹੈ ਅਤੇ ਫਰਨੀਚਰ ਨਵਾਂ ਦਿਖਾਈ ਦਿੰਦਾ ਹੈ।
* ਫਰਨੀਚਰ ਦੇ ਨਟ-ਪੇਚ ਲੋੜ ਪੈਣ 'ਤੇ ਕਸਵਾਉਂਦੇ ਅਤੇ ਠੀਕ ਕਰਵਾਉਂਦੇ ਰਹੋ।
* ਫਰਨੀਚਰ ਦੀ ਮੁਰੰਮਤ ਵਿਚ ਲਾਪ੍ਰਵਾਹੀ ਨਾ ਵਰਤੋਂ, ਨਹੀਂ ਤਾਂ ਬਾਅਦ ਵਿਚ ਜ਼ਿਆਦਾ ਖਰਚਾ ਕਰਨਾ ਪੈ ਸਕਦਾ ਹੈ।
* ਲੱਕੜੀ ਦੇ ਫਰਨੀਚਰ ਨੂੰ ਸਾਬਣ ਵਾਲੇ ਪਾਣੀ ਨਾਲ ਸਾਫ਼ ਕਰੋ। ਫਰਨੀਚਰ ਦੀ ਸੁਰੱਖਿਆ ਲਈ ਸਪਰੇਅ ਕਰਕੇ ਨਰਮ ਕੱਪੜੇ ਨਾਲ ਰਗੜ ਕੇ ਸਾਫ਼ ਕਰੋ। ਥੋੜ੍ਹੇ ਜਿਹੇ ਪਾਣੀ ਵਿਚ ਥੋੜ੍ਹਾ ਜਿਹਾ ਸਰ੍ਹੋਂ ਦਾ ਤੇਲ ਪਾ ਕੇ ਚੰਗੀ ਤਰ੍ਹਾਂ ਫੈਂਟੋ। ਫਿਰ ਬੁਰਸ਼ ਦੇ ਸਹਾਰੇ ਫਰਨੀਚਰ ਨੂੰ ਸਾਫ਼ ਕਰੋ। ਇਸ ਨਾਲ ਲੱਕੜੀ ਦੇ ਫਰਨੀਚਰ ਦੀ ਉਮਰ ਵਧ ਜਾਂਦੀ ਹੈ।
* ਕੇਨ ਅਤੇ ਬੈਂਤ ਦੇ ਫਰਨੀਚਰ ਨੂੰ ਜ਼ਿਆਦਾ ਸਮੇਂ ਤੱਕ ਧੁੱਪ ਵਿਚ ਨਾ ਰੱਖੋ।
* ਰੈਕਸੀਨ ਦੀ ਸਫਾਈ ਲਈ ਸਾਬਣ ਵਾਲੇ ਘੋਲ ਵਿਚ ਨਰਮ ਕੱਪੜੇ ਨਾਲ ਰਗੜ ਕੇ ਸਾਫ਼ ਕਰੋ, ਫਿਰ ਉਸ ਨੂੰ ਸਾਫ਼ ਕੱਪੜੇ ਨਾਲ ਪੂੰਝ ਲਓ।
* ਹਰ ਰੋਜ਼ ਦੀ ਪਈ ਧੂੜ ਨੂੰ ਹਰ ਰੋਜ਼ ਸੁੱਕੇ ਕੱਪੜੇ ਨਾਲ ਸਾਫ਼ ਕਰੋ। ਮਿੱਟੀ ਦੀ ਤਹਿ ਨੂੰ ਜੰਮਣ ਨਾ ਦਿਓ।


-ਸੁਨੀਤਾ ਗਾਬਾ


ਖ਼ਬਰ ਸ਼ੇਅਰ ਕਰੋ


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX