ਤਾਜਾ ਖ਼ਬਰਾਂ


ਤੇਲ ਪਾਈਪਲਾਈਨ 'ਚ ਅੱਗ ਲੱਗਣ ਕਾਰਨ 20 ਲੋਕਾਂ ਦੀ ਮੌਤ, 54 ਜ਼ਖਮੀ
. . .  3 minutes ago
ਮੈਕਸੀਕੋ, 19 ਜਨਵਰੀ- ਮੈਕਸੀਕੋ 'ਚ ਤੇਲ ਪਾਈਪਲਾਈਨ 'ਚ ਭਿਆਨਕ ਅੱਗ ਲੱਗਣ ਕਾਰਨ 20 ਲੋਕਾਂ ਦੀ ਮੌਤ ਹੋ ਗਈ, ਜਦਕਿ 54 ਲੋਕ ਜ਼ਖਮੀ ਹੋਏ ਹਨ। ਜ਼ਖਮੀ ਹੋਏ ਲੋਕਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਜਾਣਕਾਰੀ ਲਈ ਦੱਸ ਦੇਈਏ ......
ਮਾਣਹਾਨੀ ਮਾਮਲੇ 'ਚ ਲੁਧਿਆਣਾ ਅਦਾਲਤ ਪੁੱਜੇ ਸੰਜੈ ਸਿੰਘ
. . .  16 minutes ago
ਲੁਧਿਆਣਾ,19 ਜਨਵਰੀ (ਪਰਮਿੰਦਰ ਸਿੰਘ ਅਹੂਜਾ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਵਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਕੀਤੇ ਮਾਣਹਾਨੀ ਮਾਮਲੇ 'ਚ ਆਮ ਆਦਮੀ ਪਾਰਟੀ ਦੇ ਐਮ.ਪੀ. ਸੰਜੇ ਸਿੰਘ ਅਦਾਲਤ ਪਹੁਚੇ ਹਨ । ਅਦਾਲਤ 'ਚ ਹਾਜ਼ਰੀ ਲਗਾਉਣ ......
ਲਾਲੂ ਪ੍ਰਸਾਦ ਯਾਦਵ ਨਾਲ ਜੁੜੇ ਆਈ.ਆਰ.ਸੀ.ਟੀ.ਸੀ. ਘੋਟਾਲਾ ਮਾਮਲੇ ਦੀ 11 ਫਰਵਰੀ ਨੂੰ ਹੋਵੇਗੀ ਸੁਣਵਾਈ
. . .  31 minutes ago
ਨਵੀਂ ਦਿੱਲੀ, 19 ਜਨਵਰੀ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਲਾਲੂ ਪ੍ਰਸਾਦ ਯਾਦਵ ਨਾਲ ਜੁੜੇ ਆਈ.ਆਰ.ਸੀ.ਟੀ.ਸੀ. ਘੋਟਾਲਾ ਮਾਮਲੇ 'ਚ 11 ਫਰਵਰੀ ਨੂੰ ਸੁਣਵਾਈ ....
ਕੋਹਰੇ ਅਤੇ ਸੰਘਣੀ ਧੁੰਦ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਟਰੇਨਾਂ
. . .  48 minutes ago
ਨਵੀਂ ਦਿੱਲੀ, 19 ਜਨਵਰੀ- ਕੋਹਰੇ ਅਤੇ ਸੰਘਣੀ ਧੁੰਦ ਕਾਰਨ ਦਿੱਲੀ ਆਉਣ ਵਾਲੀਆਂ 10 ਟਰੇਨਾਂ ਤੈਅ ਸਮੇਂ ਤੋਂ ਦੇਰੀ ਨਾਲ ਚੱਲ ਰਹੀਆਂ .....
ਸਬਰੀਮਾਲਾ ਮਾਮਲਾ : 2018 ਤੋਂ ਹੁਣ ਤੱਕ ਪੁਲਿਸ ਵਲੋਂ 67,094 ਲੋਕਾਂ 'ਤੇ ਮਾਮਲਾ ਦਰਜ
. . .  about 1 hour ago
ਤਿਰੂਵਨੰਤਪੁਰਮ, 19 ਜਨਵਰੀ- ਕੇਰਲ ਪੁਲਿਸ ਨੇ ਸਬਰੀਮਾਲਾ ਸਥਿਤ ਭਗਵਾਨ ਅਯੱਪਾ ਦੇ ਮੰਦਰ 'ਚ 10 ਤੋਂ 50 ਸਾਲ ਦੀ ਉਮਰ ਵਾਲੀਆਂ ਔਰਤਾਂ ਦੇ ਪ੍ਰਵੇਸ਼ ਨੂੰ ਲੈ ਕੇ ਪ੍ਰਦਰਸ਼ਨ ਕਰਨ ਵਾਲੇ 67,094 ਲੋਕਾਂ ਵਿਰੁੱਧ ਮਾਮਲੇ ਦਰਜ ਕੀਤੇ ਹਨ। ਸੁਪਰੀਮ ਕੋਰਟ 'ਚ...
ਲੱਦਾਖ਼ 'ਚ ਬਰਫ਼ੀਲੇ ਤੂਫ਼ਾਨ ਦੀ ਲਪੇਟ 'ਚ ਆਉਣ ਕਾਰਨ ਮਾਰੇ ਲੋਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  about 1 hour ago
ਸ੍ਰੀਨਗਰ, 19 ਜਨਵਰੀ- ਜੰਮੂ-ਕਸ਼ਮੀਰ 'ਚ ਲੱਦਾਖ਼ ਖੇਤਰ ਦੇ ਖਾਰਦੁੰਗ ਲਾ 'ਚ ਬਰਫ਼ੀਲੇ ਤੂਫ਼ਾਨ ਦੀ ਲਪੇਟ 'ਚ ਆਉਣ ਕਾਰਨ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਸੂਬਾ ਸਰਕਾਰ ਨੇ 5 ਲੱਖ ਰੁਪਏ ਰਾਹਤ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਦੱਸਣਯੋਗ ਹੈ ਕਿ ਖਾਰਦੁੰਗ ਲਾ...
ਫਰਵਰੀ 'ਚ ਫਿਰ ਮਿਲਣਗੇ ਟਰੰਪ ਅਤੇ ਕਿਮ, ਵ੍ਹਾਈਟ ਹਾਊਸ ਵਲੋਂ ਖ਼ੁਲਾਸਾ
. . .  about 2 hours ago
ਵਾਸ਼ਿੰਗਟਨ, 19 ਜਨਵਰੀ- ਵ੍ਹਾਈਟ ਹਾਊਸ ਦਾ ਕਹਿਣਾ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਵਿਚਾਲੇ ਆਉਣ ਵਾਲੇ ਫਰਵਰੀ ਮਹੀਨੇ ਦੇ ਆਖ਼ਰੀ ਦਿਨਾਂ 'ਚ ਮੁਲਾਕਾਤ ਹੋਵੇਗੀ। ਟਰੰਪ ਅਤੇ ਕਿਮ ਵਿਚਾਲੇ ਇਹ ਦੂਜੀ...
ਕੋਲਕਾਤਾ 'ਚ ਅੱਜ ਮਮਤਾ ਕਰੇਗੀ ਮਹਾਂ ਰੈਲੀ, ਨਜ਼ਰ ਆਏਗੀ ਵਿਰੋਧੀ ਧਿਰਾਂ ਦੀ ਏਕਤਾ
. . .  about 2 hours ago
ਨਵੀਂ ਦਿੱਲੀ, 19 ਜਨਵਰੀ- ਟੀ. ਐੱਮ. ਸੀ. ਦੀ ਪ੍ਰਧਾਨ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਆਪਣੀ ਤਾਕਤ ਦਿਖਾਉਣ ਲਈ ਅੱਜ ਕੋਲਕਾਤਾ 'ਚ ਇੱਕ ਮਹਾਂ ਰੈਲੀ ਕਰੇਗੀ। ਉਨ੍ਹਾਂ ਨੇ ਵਿਰੋਧੀ ਧਿਰਾਂ ਦੇ ਨੇਤਾਵਾਂ ਨੂੰ ਇਸ ਸੰਬੰਧੀ...
ਅੱਜ ਦਾ ਵਿਚਾਰ
. . .  about 3 hours ago
ਨੌਜਵਾਨ ਉੱਪਰ ਹਮਲਾ ਕਰਕੇ ਨਕਦੀ, ਮੋਟਰਸਾਈਕਲ ਅਤੇ ਮੋਬਾਈਲ ਦੀ ਲੁੱਟ
. . .  1 day ago
ਅਜਨਾਲਾ, 18 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਦੇਰ ਸ਼ਾਮ ਅਜਨਾਲਾ ਤੋਂ ਆਪਣੇ ਪਿੰਡ ਜਾ ਰਹੇ ਇੱਕ ਨੌਜਵਾਨ ਤੇ ਤਿੰਨ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਹਮਲਾ ਕਰ ਕੇ ਉਸ ਦਾ ਮੋਟਰਸਾਈਕਲ...
ਕਈ ਸਿਆਸੀ ਪਾਰਟੀਆਂ ਦੇ ਆਗੂ ਪਹੁੰਚੇ ਕੋਲਕਾਤਾ
. . .  1 day ago
ਕੋਲਕਾਤਾ, 18 ਜਨਵਰੀ - ਕਰਨਾਟਕ ਦੇ ਮੁੱਖ ਮੰਤਰੀ ਕੁਮਾਰਸਵਾਮੀ, ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ, ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੁੱਖ ਅਬਦੁੱਲਾ ਅਤੇ...
ਬਾਲ ਵਿਆਹ ਦੇ ਮਾਮਲੇ 'ਚ ਤਿੰਨ ਗ੍ਰਿਫ਼ਤਾਰ
. . .  1 day ago
ਬਾਜਾਖਾਨਾ, 18 ਜਨਵਰੀ (ਜੀਵਨ ਗਰਗ) - ਨੇੜਲੇ ਪਿੰਡ ਬਰਗਾੜੀ ਵਿਖੇ ਬਾਲ ਵਿਆਹ ਦੇ ਦੋਸ਼ ਵਿਚ ਥਾਣਾ ਬਾਜਾਖਾਨਾ ਦੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਹਰਸਹਾਏ...
ਡੀ.ਐਮ.ਕੇ ਪ੍ਰਮੁੱਖ ਸਟਾਲਿਨ ਪਹੁੰਚੇ ਕੋਲਕਾਤਾ
. . .  1 day ago
ਕੋਲਕਾਤਾ, 18 ਜਨਵਰੀ - ਕੋਲਕਾਤਾ 'ਚ ਟੀ.ਐਮ.ਸੀ ਦੀ 19 ਜਨਵਰੀ ਨੂੰ ਵਿਰੋਧੀ ਧਿਰ ਵੱਲੋਂ ਹੋਣ ਵਾਲੀ ਰੈਲੀ 'ਚ ਸ਼ਾਮਲ ਹੋਣ ਲਈ ਡੀ.ਐਮ.ਕੇ ਪ੍ਰਮੁੱਖ ਸਟਾਲਿਨ ਕੋਲਕਾਤਾ...
ਸ਼ੱਕੀ ਹਾਲਾਤਾਂ 'ਚ ਵਿਅਕਤੀ ਦੀ ਮੌਤ
. . .  1 day ago
ਚੌਕ ਮਹਿਤਾ, 18 ਜਨਵਰੀ (ਧਰਮਿੰਦਰ ਸਿੰਘ ਭੰਮਰਾ) - ਨੇੜਲੇ ਪਿੰਡ ਮਹਿਸਮਪੁਰ ਵਿਖੇ ਇੱਕ 35 ਤੋਂ 40 ਸਾਲਾਂ ਵਿਅਕਤੀ ਦੀ ਸ਼ੱਕੀ ਹਾਲਾਤਾਂ 'ਚ ਮੋਤ ਹੋਣ ਦੀ ਖਬਰ ਹੈ। ਥਾਣਾ ਮਹਿਤਾ...
ਹਰ ਬਰਾਤੀ ਨੇ ਬੱਸ 'ਚ ਲਈ ਆਪਣੀ ਆਪਣੀ ਟਿਕਟ, ਸਮਾਜ ਭਲਾਈ ਦਾ ਦਿੱਤਾ ਸੰਦੇਸ਼
. . .  1 day ago
ਬੰਗਾ, 18 ਜਨਵਰੀ (ਜਸਬੀਰ ਸਿੰਘ ਨੂਰਪੁਰ) - ਪਿੰਡ ਭੀਣ ਤਂੋ ਇਕ ਪਰਿਵਾਰ ਨੇ ਬੜੀ ਸਾਦਗੀ ਨਾਲ ਵਿਆਹ ਕੀਤਾ । ਮਹਿੰਗੀਆਂ ਗੱਡੀਆਂ 'ਚ ਬਰਾਤ ਲਿਜਾਣ ਦੀ ਬਜਾਏ ਪਿੰਡ ਭੀਣ ਤੋਂ ਜਗਰਾਉਂ ਲਈ ਬਰਾਤ ਸਵੇਰੇ ਟੈਂਪੂ 'ਤੇ ਬੈਠ ਕੇ ਨਵਾਂਸ਼ਹਿਰ ਬੱਸ ਅੱਡੇ ਪਹੁੰਚੀ । ਉੱਥੋਂ...
ਕਾਂਗਰਸ ਦੇ ਸੀਨੀਅਰ ਆਗੂਆਂ ਵੱਲੋਂ ਵਿਧਾਇਕ ਜ਼ੀਰਾ ਦੀ ਮੁਅੱਤਲੀ ਰੱਦ ਕਰਾਉਣ ਲਈ ਕੋਸ਼ਿਸ਼ਾਂ ਆਰੰਭ
. . .  1 day ago
ਖ਼ਰਾਬ ਭੋਜਨ ਦੀ ਸ਼ਿਕਾਇਤ ਕਰਨ ਵਾਲੇ ਫ਼ੌਜੀ ਦੇ ਬੇਟੇ ਦੀ ਸ਼ੱਕੀ ਹਾਲਤ 'ਚ ਮੌਤ
. . .  1 day ago
ਬਰਫ ਦੇ ਤੋਦੇ ਡਿੱਗਣ ਕਾਰਨ ਵਾਪਰੇ ਹਾਦਸੇ ਵਿਚ 5 ਮੌਤਾਂ, 5 ਲਾਪਤਾ
. . .  1 day ago
ਮਾਰਚ ਦੇ ਪਹਿਲੇ ਹਫ਼ਤੇ ਹੋ ਸਕਦੀ ਹੈ ਲੋਕ ਸਭਾ ਚੋਣਾਂ ਦੀ ਘੋਸ਼ਣਾ - ਸੂਤਰ
. . .  1 day ago
ਲੜਕਿਆ ਨੂੰ ਬਲੈਕਮੇਲ ਕਰਨ ਵਾਲੇ ਗਿਰੋਹ ਦੇ 5 ਮੈਂਬਰ ਗ੍ਰਿਫ਼ਤਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 27 ਪੋਹ ਸੰਮਤ 550
ਵਿਚਾਰ ਪ੍ਰਵਾਹ: ਸਿਆਸੀ ਅਮਲ ਵਿਚ ਤੱਥਾਂ ਨੂੰ ਅਣਗੌਲਿਆਂ ਕੀਤਾ ਜਾਂਦਾ ਹੈ। -ਹੈਨਰੀ ਐਡਮਜ਼

ਤਾਜ਼ਾ ਖ਼ਬਰਾਂ

ਨਸ਼ੇ ਕਾਰਨ ਹੋਈ ਨੌਜਵਾਨ ਦੀ ਮੌਤ

ਕੁੱਲ ਗੜੀ (ਕੁੱਲਗੜੀ ( ਫ਼ਿਰੋਜ਼ਪੁਰ)11 ਜਨਵਰੀ {ਸੁਖਜਿੰਦਰ ਸਿੰਘ ਸੰਧੂ} - ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪੁਲਿਸ ਥਾਣਾ ਘੱਲ ਖ਼ੁਰਦ ਦੇ ਅਧੀਨ ਪਿੰਡ ਸੋਢੀ ਨਗਰ ਵਿਖੇ ਇਕ ਗਰੀਬ ਪਰਿਵਾਰ ਨਾਲ ਸੰਬਧਤ ਨੌਜਵਾਨ ਵਿਕੀ ਉਮਰ 23 ਸਾਲ ਦੇ ਲਗਭਗ ਪੁੱਤਰ ਰਮੇਸ਼ ਦੀ ਮੌਤ ਹੋ ਜਾਣ ਦਾ ...

ਪੂਰੀ ਖ਼ਬਰ »

ਨਵੀਆਂ ਚੁਣੀਆਂ ਔਰਤਾਂ ਦੀ ਬਜ਼ਾਏ ਜਦੋਂ ਪਰਿਵਾਰਕ ਮਰਦਾਂ ਨੇ ਹੀ ਸਹੁੰ ਚੁੱਕ ਸਮਾਗਮ 'ਚ ਹਾਜ਼ਰੀ ਲਗਵਾਈ

ਮਲੌਦ, 11 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸੂਬੇ ਭਰ ਦੇ ਵੱਖ-ਵੱਖ 147 ਬਲਾਕਾਂ ਨਾਲ ਸਬੰਧਿਤ ਪਿੰਡਾਂ ਅੰਦਰ 30 ਦਸੰਬਰ ਨੂੰ ਹੋਈਆਂ 13276 ਗ੍ਰਾਮ ਪੰਚਾਇਤਾਂ ਦੀਆਂਂ ਚੋਣਾਂ ਦੌਰਾਨ ਨਵੇਂ ਸਰਪੰਚ ਅਤੇ ਪੰਚਾਇਤ ਮੈਂਬਰ ਬਣੇ ਹਨ। ਇੱਥੇ ਇਹ ਵੀ ਦੱਸਣਯੋਗ ਹੈ ਕਿ ਪੰਚਾਇਤ ...

ਪੂਰੀ ਖ਼ਬਰ »

ਆਈ.ਈ.ਡੀ ਧਮਾਕੇ 'ਚ 2 ਜਵਾਨ ਸ਼ਹੀਦ

ਸ੍ਰੀਨਗਰ, 11 ਜਨਵਰੀ - ਜੰਮੂਕਸ਼ਮੀਰ ਦੇ ਨੌਸ਼ਹਿਰਾ ਸੈਕਟਰ ;ਚ ਹੋਏ ਆਈ.ਈ.ਡੀ ਧਮਾਕੇ 'ਚ ਫੌਜ਼ ਦੇ 2 ਜਵਾਨ ਸ਼ਹੀਦ ਹੋ ਗਏ। ਇਸ ਦੀ ਪੁਸ਼ਟੀ ਫੌਜ਼ ਦੇ ਜਨ ਸੰਪਰਕ ਅਧਿਕਾਰੀ ਨੇ ਕੀਤੌ ...

ਪੂਰੀ ਖ਼ਬਰ »

'ਲਿਮਕਾ ਬੁੱਕ ਆਫ਼ ਰਿਕਾਰਡਜ਼' ਵਿਚ ਦਰਜ ਹੋਇਆ ਵਿਰਾਸਤ-ਏ-ਖਾਲਸਾ

ਅਨੰਦਪੁਰ ਸਾਹਿਬ, 11 ਜਨਵਰੀ {ਜੇ ਐੱਸ ਨਿੱਕੂਵਾਲ}ਪੰਜਾਬ ਸਰਕਾਰ ਵੱਲੋਂ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਣਾਇਆ ਗਿਆ ਵਿਰਾਸਤ-ਏ-ਖਾਲਸਾ ਹੁਣ ਦੇਸ਼ ਦਾ ਪਹਿਲੇ ਨੰਬਰ ਦਾ ਮਿਊਜ਼ੀਅਮ ਬਣ ਚੁੱਕਿਆ ਹੈ ਜਿਸ ਦੀ ਪੁਸ਼ਟੀ 'ਲਿਮਕਾ ਬੁੱਕ ਆਫ਼ ਰਿਕਾਰਡਜ਼' ...

ਪੂਰੀ ਖ਼ਬਰ »

ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਪਹਿਲਾ ਇੱਕ ਦਿਨਾਂ ਮੈਚ ਕੱਲ੍ਹ

ਸਿਡਨੀ, 11 ਜਨਵਰੀ - ਭਾਰਤ ਅਤੇ ਆਸਟ੍ਰੇਲੀਆ ਦੀਆਂ ਟੀਮਾਂ ਵਿਚਕਾਰ ਪਹਿਲਾ ਟੈਸਟ ਮੈਚ 12 ਜਨਵਰੀ ਨੂੰ ਸਿਡਨੀ ਵਿਖੇ ਖੇਡਿਆ ਜਾਵੇਗਾ। ਜਿਸ ਨੂੰ ਲੈ ਕੇ ਭਾਰਤੀ ਟੀਮ ਨੇ ਜੰਮ ਕੇ ਅਭਿਆਸ ਕੀਤਾ। ਟੀਮ ਵਿਚ ਰਿਸ਼ਵ ਪੰਤ ਦੀ ਜਗ੍ਹਾਂ ਦਿਨੇਸ਼ ਕਾਰਤਿਕ ਨੂੰ ਸ਼ਾਮਲ ਕੀਤਾ ਗਿਆ ...

ਪੂਰੀ ਖ਼ਬਰ »

ਨਵਾਂਸ਼ਹਿਰ ਤੋਂ ਅੰਮ੍ਰਿਤਸਰ ਨੂੰ ਸਿੱਧੀ ਟਰੇਨ ਦੀ ਸ਼ੁਰੂਆਤ 15 ਜਨਵਰੀ ਤੋਂ - ਚੰਦੂਮਾਜਰਾ

ਨਵਾਂਸ਼ਹਿਰ ਤੋਂ ਅੰਮ੍ਰਿਤਸਰ ਨੂੰ ਸਿੱਧੀ ਟਰੇਨ ਦੀ ਮਨਜ਼ੂਰੀ ਦੇ ਦਿੱਤੀ ਹੈ ਤੇ ਲੋਕ ਸਭਾ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ 15 ਜਨਵਰੀ ਨੂੰ ਸਵੇਰੇ 6.45 'ਤੇ ਨਵਾਂਸ਼ਹਿਰ ਤੋਂ ਸਿੱਧੀ ਅੰਮ੍ਰਿਤਸਰ ਨੂੰ ਟਰੇਨ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। ਇਸ ਮੌਕੇ ਪ੍ਰੋ. ...

ਪੂਰੀ ਖ਼ਬਰ »

'ਡਿਜਾਸਟਰ ਪ੍ਰਾਈਮ ਮਿਨਿਸਟਰ' ਨਾਂਅ ਦੀ ਵੀ ਫ਼ਿਲਮ ਹੋਣੀ ਚਾਹੀਦੀ ਹੈ - ਮਮਤਾ ਬੈਨਰਜੀ

ਕੋਲਕਾਤਾ, 11 ਜਨਵਰੀ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦਾ ਕਹਿਣਾ ਹੈ ਕਿ ਜੇਕਰ 'ਐਕਸੀਡੈਂਟਲ ਪ੍ਰਾਈਮ ਮਿਨਿਸਟਰ' ਨਾਂਅ ਦੀ ਫ਼ਿਲਮ ਹੋ ਸਕਦੀ ਹੈ ਤਾਂ 'ਡਿਜਾਸਟਰ ਪ੍ਰਾਈਮ ਮਿਨਿਸਟਰ' ਨਾਂਅ ਦੀ ਵੀ ਫ਼ਿਲਮ ਹੋਣੀ ਚਾਹੀਦੀ ਹੈ। ਇਹ ਫ਼ਿਲਮ ਭਵਿੱਖ ਵਿਚ ਬਣੇਗੀ, ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਨੇ ਲਿਆ ਫਾਹਾ, ਮੌਤ

ਲੌਂਗੋਵਾਲ, 11 ਜਨਵਰੀ (ਵਿਨੋਦ) - ਨੇੜਲੇ ਪਿੰਡ ਲੋਹਾਖੇੜਾ ਵਿਖੇ ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ, ਜਿਸ ਦੀ ਪਹਿਚਾਣ ਰਜਿੰਦਰ ਸਿੰਘ (21 ਸਾਲ) ਵਜੋ ਹੋਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਕਿਸਾਨ ਸਿਰ 8 ਤੋਂ 10 ਲੱਖ ...

ਪੂਰੀ ਖ਼ਬਰ »

ਸੁਖਪਾਲ ਖਹਿਰਾ ਨੇ ਟਕਸਾਲੀ ਅਕਾਲੀ ਦਲ ਦੇ ਪ੍ਰਧਾਨ ਬ੍ਰਹਮਪੁਰਾ ਨਾਲ ਕੀਤੀ ਬੰਦ ਕਮਰਾ ਮੀਟਿੰਗ

ਅੰਮ੍ਰਿਤਸਰ, 11 ਜਨਵਰੀ (ਜਸਵੰਤ ਸਿੰਘ ਜੱਸ)-ਬੀਤੇ ਦਿਨ ਨਵੀਂ ਰਾਜਨੀਤਕ ਪਾਰਟੀ 'ਪੰਜਾਬੀ ਏਕਤਾ ਪਾਰਟੀ' ਦਾ ਗਠਨ ਕਰਨ ਵਾਲੇ ਆਪ ਦੇ ਸਾਬਕਾ ਆਗੂ ਸੁਖਪਾਲ ਸਿੰਘ ਖਹਿਰਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਉਪਰੰਤ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ...

ਪੂਰੀ ਖ਼ਬਰ »

ਡੇਰਾ ਮੁਖੀ ਨੂੰ ਹੋ ਸਕਦੀ ਹੈ ਉਮਰ ਕੈਦ ਜਾਂ ਫਾਂਸੀ ਦੀ ਸਜ਼ਾ- ਸੀ.ਬੀ.ਆਈ. ਵਕੀਲ

ਪੰਚਕੂਲਾ, 11 ਜਨਵਰੀ ((ਰਾਮ ਸਿੰਘ ਬਰਾੜ)- ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਤਿਆ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਸੀ.ਬੀ.ਆਈ. ਦੇ ਵਕੀਲ ਨੇ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਤਰ੍ਹਾਂ ਦੇ ...

ਪੂਰੀ ਖ਼ਬਰ »

ਚੰਦਰ ਬਾਬੂ ਨਾਇਡੂ ਵੱਲੋਂ ਬੁਢਾਪਾ ਪੈਨਸ਼ਨ ਵਿਚ ਵਾਧੇ ਦਾ ਐਲਾਨ

ਹੈਦਰਾਬਾਦ, 11 ਜਨਵਰੀ - ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਨੇ ਜਨਵਰੀ ਮਹੀਨੇ ਤੋਂ ਬੁਢਾਪਾ ਪੈਨਸ਼ਨ 1000 ਤੋਂ ਵਧਾ ਕੇ 2000 ਕਰਨ ਦਾ ਐਲਾਨ ਕੀਤਾ ...

ਪੂਰੀ ਖ਼ਬਰ »

ਰਾਬਰਟ ਵਾਡਰਾ ਦੇ ਕਰੀਬੀ ਮਨੋਜ ਅਰੋੜਾ ਨੂੰ ਗ੍ਰਿਫ਼ਤਾਰੀ ਤੋਂ ਅੰਤਰਿਮ ਰਾਹਤ

ਨਵੀਂ ਦਿੱਲੀ, 11 ਜਨਵਰੀ -ਪਟਿਆਲਾ ਹਾਊਸ ਕੋਰਟ ਨੇ ਰਾਬਰਟ ਵਾਡਰਾ ਦੇ ਕਰੀਬੀ ਮਨੋਜ ਅਰੋੜਾ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਗ੍ਰਿਫ਼ਤਾਰੀ ਤੋਂ ਅੰਤਰਿਮ ਰਾਹਤ ਦਿੱਤੀ ਹੈ ਤੇ ਜਾਂਚ ਵਿਚ ਸ਼ਾਮਲ ਹੋਣ ਨੂੰ ਕਿਹਾ ...

ਪੂਰੀ ਖ਼ਬਰ »

ਲਾਡੋਵਾਲ ਮੈਗਾ ਫੂਡ ਪਾਰਕ ਦਾ ਕੰਮ ਲੇਟ ਹੋਣ ਪਿੱਛੇ ਪੰਜਾਬ ਸਰਕਾਰ ਦਾ ਹੈ ਹੱਥ- ਹਰਸਿਮਰਤ ਬਾਦਲ

ਲਾਡੋਵਾਲ, 11 ਜਨਵਰੀ (ਬਲਬੀਰ ਸਿੰਘ ਰਾਣਾ) - ਲਾਡੋਵਾਲ ਮੈਗਾ ਫੂਡ ਪਾਰਕ ਦਾ ਜਾਇਜ਼ਾ ਲੈਣ ਪਹੁੰਚੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਸ ਪਾਰਕ ਦਾ ਜੋ ਕੰਮ ਲੇਟ ਹੋ ਰਿਹਾ ਹੈ ਉਸ 'ਚ ਪੰਜਾਬ ਸਰਕਾਰ ਦਾ ਬਹੁਤ ਵੱਡਾ ਹੱਥ ...

ਪੂਰੀ ਖ਼ਬਰ »

ਅਜੇ ਕਿਸੇ ਪਾਰਟੀ 'ਚ ਸ਼ਾਮਲ ਹੋਣ ਦੀ ਕੋਈ ਯੋਜਨਾ ਨਹੀਂ - ਸ਼ਾਹ ਫੈਸਲ

ਸ੍ਰੀਨਗਰ, 11 ਜਨਵਰੀ- 9 ਜਨਵਰੀ ਨੂੰ ਅਸਤੀਫ਼ਾ ਦੇਣ ਵਾਲੇ ਜੰਮੂ-ਕਸ਼ਮੀਰ ਦੇ ਆਈ.ਏ.ਐਸ. ਅਧਿਕਾਰੀ ਸ਼ਾਹ ਫੈਸਲ ਨੇ ਕਿਹਾ ਕਿ ਉਨ੍ਹਾਂ ਨੇ ਅਜੇ ਕਿਸੇ ਪਾਰਟੀ 'ਚ ਸ਼ਾਮਲ ਹੋਣ ਦੀ ਕੋਈ ਯੋਜਨਾ ਨਹੀਂ ਬਣਾਈ ...

ਪੂਰੀ ਖ਼ਬਰ »

ਭਾਜਪਾ ਕੌਮੀ ਕਾਰਜਕਾਰਨੀ ਦੀ ਮੀਟਿੰਗ ਸ਼ੁਰੂ

ਨਵੀਂ ਦਿੱਲੀ, 11 ਜਨਵਰੀ - ਦਿੱਲੀ ਦੇ ਰਾਮ-ਲੀਲ੍ਹਾ ਮੈਦਾਨ 'ਚ ਭਾਜਪਾ ਕੌਮੀ ਕਾਰਜਕਾਰਨੀ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਦੋ ਦਿਨਾਂ ਇਸ ਮੀਟਿੰਗ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਮੌਜੂਦ ...

ਪੂਰੀ ਖ਼ਬਰ »

ਸੁਖਜਿੰਦਰ ਰੰਧਾਵਾ ਅੰਮ੍ਰਿਤਸਰ 'ਚ ਸਰਪੰਚਾਂ ਅਤੇ ਪੰਚਾਂ ਨੂੰ ਚੁਕਾਉਣਗੇ ਸਹੁੰ

ਅੰਮ੍ਰਿਤਸਰ, 11 ਜਨਵਰੀ (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਨਵੇਂ ਬਣੇ ਸਰਪੰਚਾ, ਪੰਚਾ, ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰਾਂ ਦਾ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਅੰਮ੍ਰਿਤਸਰ ਦੇ ਰਣਜੀਤ ਐਵੇਨਿਉ ਵਿਖੇ ਸ਼ੁਰੂ ਹੋਣ ਜਾ ਰਿਹਾ ਹੈ। ਇਸ ਪ੍ਰੋਗਰਾਮ ...

ਪੂਰੀ ਖ਼ਬਰ »

ਸੀ.ਬੀ.ਆਈ. ਮੁਖੀ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਆਲੋਕ ਵਰਮਾ ਨੇ ਦਿੱਤਾ ਅਸਤੀਫ਼ਾ

ਨਵੀਂ ਦਿੱਲੀ, 11 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਉੱਚ ਤਾਕਤੀ ਚੋਣ ਕਮੇਟੀ ਦੀ ਲੰਬੀ ਚੱਲੀ ਮੀਟਿੰਗ ਤੋਂ ਬਾਅਦ ਆਲੋਕ ਵਰਮਾ ਨੂੰ ਸੀ.ਬੀ.ਆਈ. ਡਾਇਰੈਕਟਰ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਅੱਜ ਫਾਇਰ ਸਰਵਿਸ ਡੀ.ਜੀ.ਪੀ. ਦਾ ਅਹੁਦਾ ਸੰਭਾਲ਼ਨ ਤੋਂ ...

ਪੂਰੀ ਖ਼ਬਰ »

ਛਤਰਪਤੀ ਹੱਤਿਆ ਕਾਂਡ : ਅਦਾਲਤ ਦੇ ਫ਼ੈਸਲੇ ਤੋਂ ਬਾਅਦ ਪੁਲਿਸ ਨੇ ਹਿਰਾਸਤ 'ਚ ਲਏ ਤਿੰਨੋਂ ਦੋਸ਼ੀ

ਪੰਚਕੂਲਾ, 11 ਜਨਵਰੀ (ਰਾਮ ਸਿੰਘ ਬਰਾੜ)- ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਤਿਆ ਦੇ ਮਾਮਲੇ ਅੱਜ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਨੇ ਫ਼ੈਸਲਾ ਸੁਣਾਉਂਦਿਆਂ ਡੇਰਾ ਸਿਰਸਾ ਮੁਖੀ ਰਾਮ ਰਹੀਮ ਸਮੇਤ ਕ੍ਰਿਸ਼ਨ ਲਾਲ, ਕੁਲਦੀਪ ਸਿੰਘ ਅਤੇ ਨਿਰਮਲ ਸਿੰਘ ...

ਪੂਰੀ ਖ਼ਬਰ »

ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ 'ਚ ਪੇਸ਼ ਹੋਇਆ ਡੇਰਾ ਮੁਖੀ, ਥੋੜ੍ਹੀ ਦੇਰ ਬਾਅਦ ਸ਼ੁਰੂ ਹੋਵੇਗੀ ਸੁਣਵਾਈ

ਪੰਚਕੂਲਾ, 11 ਜਨਵਰੀ ((ਰਾਮ ਸਿੰਘ ਬਰਾੜ)- ਪੰਚਕੂਲਾ ਸਥਿਤ ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ 'ਚ ਛਤਰਪਤੀ ਹੱਤਿਆ ਕਾਂਡ ਮਾਮਲੇ ਸੁਣਵਾਈ ਥੋੜ੍ਹੀ ਦੇਰ ਬਾਅਦ ਸ਼ੁਰੂ ਹੋਣ ਜਾ ਰਹੀ ਹੈ, ਜਦਕਿ ਇਸ ਸੰਬੰਧੀ ਫ਼ੈਸਲਾ 2 ਵਜੇ ਤੱਕ ਆਉਣ ਦੀ ਆਸ ਹੈ। ਇਸ ਮਾਮਲੇ ਦੀ ਸਾਜ਼ਿਸ਼ ਰਚਣ ਦੇ ਦੋਸ਼ਾਂ ...

ਪੂਰੀ ਖ਼ਬਰ »

ਛਤਰਪਤੀ ਹੱਤਿਆ ਕਾਂਡ ਮਾਮਲੇ 'ਚ ਰਾਮ ਰਹੀਮ ਦੋਸ਼ੀ ਕਰਾਰ,17 ਜਨਵਰੀ ਨੂੰ ਹੋਵੇਗਾ ਸਜ਼ਾ ਦਾ ਐਲਾਨ

ਪੰਚਕੂਲਾ, 11 ਜਨਵਰੀ ((ਰਾਮ ਸਿੰਘ ਬਰਾੜ)- ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਤਿਆ ਦੇ ਮਾਮਲੇ ਅੱਜ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਨੇ ਫ਼ੈਸਲਾ ਸੁਣਾਉਂਦਿਆਂ ਡੇਰਾ ਸਿਰਸਾ ਮੁਖੀ ਰਾਮ ਰਹੀਮ ਸਮੇਤ ਕਿਸ਼ਨ ਲਾਲ, ਕੁਲਦੀਪ ਸਿੰਘ ਅਤੇ ਨਿਰਮਲ ਸਿੰਘ ...

ਪੂਰੀ ਖ਼ਬਰ »

ਲੁਧਿਆਣਾ 'ਚ ਫ਼ਿਲਮ 'ਦ ਐਕਸੀਡੈਂਟਲ ਪ੍ਰਾਈਮ ਮਿਨਿਸਟਰ' ਵਿਰੁੱਧ ਜ਼ੋਰਦਾਰ ਪ੍ਰਦਰਸ਼ਨ

ਲੁਧਿਆਣਾ, 11 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ 'ਚ ਕਾਂਗਰਸੀ ਵਰਕਰਾਂ ਵਲੋਂ ਅੱਜ ਫ਼ਿਲਮ 'ਦ ਐਕਸੀਡੈਂਟਲ ਪ੍ਰਾਈਮ ਮਿਨਿਸਟਰ' ਵਿਰੁੱਧ ਪਵੇਲੀਅਨ ਮਾਲ 'ਚ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ, ਜਿਸ ਦੇ ਚੱਲਦਿਆਂ ਸਿਨੇਮਾ ਮਾਲਕਾਂ ਵਲੋਂ ਫ਼ਿਲਮ ਦਾ ਸ਼ੋਅ ਰੋਕ ਦਿੱਤਾ ...

ਪੂਰੀ ਖ਼ਬਰ »

ਅਨਿਲ ਗੋਇਲ ਦੇ ਟਿਕਾਣਿਆਂ 'ਤੇ ਇਨਕਮ ਟੈਕਸ ਵਿਭਾਗ ਵੱਲੋਂ ਛਾਪੇਮਾਰੀ

ਦੇਹਰਾਦੂਨ, 11 ਜਨਵਰੀ- ਭਾਜਪਾ ਆਗੂ ਅਨਿਲ ਗੋਇਲ ਦੇ ਟਿਕਾਣਿਆਂ 'ਤੇ ਇਨਕਮ ਟੈਕਸ ਵਿਭਾਗ ਛਾਪੇਮਾਰੀ ਕਰਨ ਪਹੁੰਚਿਆ ਹੈ। ਰਾਜਧਾਨੀ ਦੇਹਰਾਦੂਨ, ਵਿਕਾਸ ਨਗਰ, ਰੁੜਕੀ ਸਮੇਤ ਕਈ ਹੋਰ ਥਾਵਾਂ 'ਤੇ ਛਾਪੇਮਾਰੀ ਕੀਤੀ ਗਈ ...

ਪੂਰੀ ਖ਼ਬਰ »

ਰਾਕੇਸ਼ ਅਸਥਾਨਾ ਨੂੰ ਦਿੱਲੀ ਹਾਈਕੋਰਟ ਤੋਂ ਝਟਕਾ, ਜਾਰੀ ਰਹੇਗੀ ਜਾਂਚ

ਨਵੀਂ ਦਿੱਲੀ, 11 ਜਨਵਰੀ- ਦਿੱਲੀ ਹਾਈਕੋਰਟ ਨੇ ਸੀ. ਬੀ. ਆਈ. ਦੇ ਵਿਸ਼ੇਸ਼ ਨਿਰਦੇਸ਼ਕ ਰਾਕੇਸ਼ ਅਸਥਾਨਾ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਰਾਕੇਸ਼ ਅਸਥਾਨਾ ਨੇ ਆਪਣੇ ਵਿਰੁੱਧ ਦਰਜ ਹੋਈ ਐੱਫ. ਆਈ. ਆਰ. ਰੱਦ ਕਰਨ ਦੀ ਮੰਗ ਕੀਤੀ ਸੀ। 20 ਦਸੰਬਰ ਨੂੰ ਦਿੱਲੀ ਹਾਈਕੋਰਟ ਦੇ ਜਸਟਿਸ ਨਜ਼ਮੀ ਵਜੀਰੀ ਨੇ ਰਾਕੇਸ਼ ਅਸਥਾਨਾ ਅਤੇ ਡੀ. ਐੱਸ. ਪੀ. ਦੇਵੇਂਦਰ ਕੁਮਾਰ ਦੀ ਪਟੀਸ਼ਨ 'ਤੇ ਸੁਣਵਾਈ ਕਰਕੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। ਦੱਸ ਦਈਏ ਕਿ 2 ਕਰੋੜ ਰੁਪਏ ਦੀ ਰਿਸ਼ਵਤ ਦੇ ਮਾਮਲੇ 'ਚ ਤਤਕਾਲੀ ਸੀ. ਬੀ. ਆਈ. ਨਿਰਦੇਸ਼ਕ ਆਲੋਕ ਵਰਮਾ ਨੇ ਇਹ ਐੱਫ. ਆਈ. ਆਰ. ਦਰਜ ਕਰਾਈ ਸੀ।


ਖ਼ਬਰ ਸ਼ੇਅਰ ਕਰੋ

ਮੁੰਬਈ 'ਚ ਸਥਿਤ ਪਲਾਸਟਿਕ ਫ਼ੈਕਟਰੀ 'ਚ ਲੱਗੀ ਭਿਆਨਕ ਅੱਗ

ਮੁੰਬਈ, 11 ਜਨਵਰੀ- ਮੁੰਬਈ ਦੇ ਕੰਦੀਵਾਲੀ ਇਲਾਕੇ 'ਚ ਸਥਿਤ ਪਲਾਸਟਿਕ ਫ਼ੈਕਟਰੀ 'ਚ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਮੌਕੇ 'ਤੇ ਪਹੁੰਚੀਆਂ ਅੱਗ ਬੁਝਾਊ ਦਸਤਿਆਂ ਦੀਆਂ 5 ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ...

ਪੂਰੀ ਖ਼ਬਰ »

ਪਟਨਾ ਸਾਹਿਬ : ਗੁਰਦੁਆਰਾ ਗੁਰੂ ਨਾਨਕ ਸ਼ੀਤਲ ਕੁੰਡ ਵਿਖੇ ਨਵੀਂ ਇਮਾਰਤ ਦਾ ਰੱਖਿਆ ਗਿਆ ਨੀਂਹ ਪੱਥਰ

ਪਟਨਾ, 11 ਜਨਵਰੀ- ਬਿਹਾਰ ਦੇ ਨਾਲੰਦਾ ਜ਼ਿਲ੍ਹੇ 'ਚ ਸਥਿਤ ਰਾਜਗੀਰੀ ਵਿਖੇ ਗੁਰਦੁਆਰਾ ਗੁਰੂ ਨਾਨਕ ਸ਼ੀਤਲ ਕੁੰਡ 'ਚ ਅੱਜ ਇੱਕ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਭਾਈ ਗੋਬਿੰਦ ...

ਪੂਰੀ ਖ਼ਬਰ »

ਸੀ. ਬੀ. ਐੱਸ. ਈ. ਨੇ 10ਵੀਂ ਜਮਾਤ ਦੇ ਗਣਿਤ ਦੇ ਵਿਸ਼ੇ ਲਈ ਕੀਤਾ ਇਹ ਬਦਲਾਅ, ਸਾਲ 2020 ਤੋਂ ਹੋਵੇਗਾ ਲਾਗੂ

ਨਵੀਂ ਦਿੱਲੀ, 11 ਜਨਵਰੀ- ਸੀ. ਬੀ. ਐੱਸ. ਈ. 10ਵੀਂ ਦੇ ਵਿਦਿਆਰਥੀਆਂ ਲਈ ਇੱਕ ਵੱਡਾ ਬਦਲਾਅ ਲੈ ਕੇ ਆਈ ਹੈ, ਜਿਸ ਦੇ ਤਹਿਤ ਅਗਲੇ ਸਾਲ ਭਾਵ ਕਿ 2020 ਤੋਂ ਗਣਿਤ ਦੇ ਵਿਸ਼ੇ 'ਤੇ ਦੋ ਪੱਧਰਾਂ ਦੀ ਪੜ੍ਹਾਈ ਸ਼ੁਰੂ ਕੀਤੀ ਜਾਵੇਗੀ ਅਤੇ ਇਸ ਦੀ ਪ੍ਰੀਖਿਆ ਵੀ ਦੋ ਪੱਧਰਾਂ 'ਤੇ ਲਈ ਜਾਵੇਗੀ। ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇੱਕ ਵਿਅਕਤੀ ਦੀ ਮੌਤ

ਬਲਾਚੌਰ, 11 ਜਨਵਰੀ (ਦੀਦਾਰ ਸਿੰਘ ਬਲਾਚੌਰੀਆ) - ਬਲਾਚੌਰ ਗੜ੍ਹਸ਼ੰਕਰ ਰੋਡ (ਨੇੜੇ ਰੁੜਕੀ ਕਲਾਂ ਦੇ ਪੈਟਰੋਲ ਪੰਪ) 'ਤੇ ਇੱਕ ਰੋਡਵੇਜ਼ ਦੀ ਬੱਸ ਦੀ ਲਪੇਟ 'ਚ ਆਉਣ ਕਾਰਨ ਸਕੂਟਰੀ ਚਾਲਕ ਦੀ ਮੌਕੇ 'ਤੇ ਮੌਤ ਹੋ ਗਈ । ਮ੍ਰਿਤਕ ਦੀ ਪਛਾਣ ਤੇਜਿੰਦਰ ਕੁਮਾਰ ਵਾਸੀ ਦਿੱਲੀ ਹਾਲ ...

ਪੂਰੀ ਖ਼ਬਰ »

ਕੈਪਟਨ ਨੇ ਪਟਿਆਲਾ 'ਚ ਸਰਪੰਚਾਂ ਅਤੇ ਪੰਚਾਂ ਨੂੰ ਨਸ਼ਿਆਂ ਵਿਰੁੱਧ ਲੜਾਈ ਲੜਨ ਦੀ ਵੀ ਚੁਕਾਈ ਸਹੁੰ

ਪਟਿਆਲਾ, 11 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਪਟਿਆਲਾ ਵਿਖੇ ਜ਼ਿਲ੍ਹਾ ਪਟਿਆਲਾ ਅਤੇ ਫ਼ਤਿਹਗੜ੍ਹ ਸਾਹਿਬ ਦੇ ਨਵੇਂ ਬਣੇ ਸਰਪੰਚਾਂ, ਪੰਚਾਂ, ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰਾਂ ਨੂੰ ਸਹੁੰ ...

ਪੂਰੀ ਖ਼ਬਰ »

ਰਾਹੁਲ ਗਾਂਧੀ ਨੇ ਦੁਬਈ 'ਚ ਪੰਜਾਬੀ ਭਾਈਚਾਰੇ ਨਾਲ ਕੀਤੀ ਗੱਲਬਾਤ

ਦੁਬਈ, 11 ਜਨਵਰੀ- ਦੁਬਈ ਦੌਰੇ 'ਤੇ ਪਹੁੰਚੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪੰਜਾਬੀ ਭਾਈਚਾਰੇ ਨਾਲ ਗੱਲਬਾਤ ...

ਪੂਰੀ ਖ਼ਬਰ »

ਕੈਪਟਨ ਨੇ ਪਟਿਆਲਾ 'ਚ ਸਰਪੰਚਾਂ ਅਤੇ ਪੰਚਾਂ ਨੂੰ ਚੁਕਾਈ ਸਹੁੰ

ਪਟਿਆਲਾ, 11 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਟਿਆਲਾ ਵਿਖੇ ਜ਼ਿਲ੍ਹਾ ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਦੇ ਨਵੇਂ ਬਣੇ ਸਰਪੰਚਾਂ, ਪੰਚਾਂ, ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰਾਂ ਨੂੰ ਸਹੁੰ ਚੁਕਾਈ ...

ਪੂਰੀ ਖ਼ਬਰ »

ਪੰਜਾਬ 'ਚ ਨਿਰਪੱਖ ਅਤੇ ਧੱਕੇਸ਼ਾਹੀ ਤੋਂ ਬਗ਼ੈਰ ਹੋਈਆਂ ਪੰਚਾਇਤੀ ਚੋਣਾਂ- ਕੈਪਟਨ

ਪਟਿਆਲਾ, 11 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)- ਜ਼ਿਲ੍ਹਾ ਪਟਿਆਲਾ ਅਤੇ ਫ਼ਤਿਹਗੜ੍ਹ ਸਾਹਿਬ ਦੇ ਨਵੇਂ ਬਣੇ ਸਰਪੰਚਾਂ, ਪੰਚਾਂ, ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਸਹੁੰ ਚੁਕਾਉਣ ਲਈ ਇੱਕ ਸਮਾਗਮ ਅੱਜ ਪਟਿਆਲਾ ਵਿਖੇ ਹੋ ਰਿਹਾ ਹੈ। ਇਸ ਸਮਾਗਮ 'ਚ ਮੁੱਖ ...

ਪੂਰੀ ਖ਼ਬਰ »

ਬਿਨਾਂ ਕਿਸੇ ਦੀ ਸਹਾਇਤਾ ਤੋਂ ਕੰਮ ਕਰਨ ਮਹਿਲਾ ਸਰਪੰਚ- ਤ੍ਰਿਪਤ ਰਜਿੰਦਰ ਬਾਜਵਾ

ਪਟਿਆਲਾ, 11 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)- ਜ਼ਿਲ੍ਹਾ ਪਟਿਆਲਾ ਅਤੇ ਫ਼ਤਿਹਗੜ੍ਹ ਸਾਹਿਬ ਦੇ ਨਵੇਂ ਬਣੇ ਸਰਪੰਚਾਂ, ਪੰਚਾਂ, ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਸਹੁੰ ਚੁਕਾਉਣ ਲਈ ਇੱਕ ਸਮਾਗਮ ਅੱਜ ਪਟਿਆਲਾ ਵਿਖੇ ਹੋ ਰਿਹਾ ਹੈ। ਇਸ ਸਮਾਗਮ 'ਚ ਮੁੱਖ ...

ਪੂਰੀ ਖ਼ਬਰ »

16 ਸਾਲ ਬਾਅਦ ਅੱਜ ਆਏਗਾ ਛਤਰਪਤੀ ਹੱਤਿਆ ਕਾਂਡ ਦਾ ਫ਼ੈਸਲਾ, ਅਦਾਲਤ 'ਚ ਪਹੁੰਚੇ ਦੋਸ਼ੀ

ਐੱਸ. ਏ. ਐੱਸ. ਨਗਰ, 11 ਜਨਵਰੀ (ਕੇ. ਐੱਸ. ਰਾਣਾ)- 16 ਸਾਲ ਪਹਿਲਾ ਹਰਿਆਣਾ ਦੇ ਸਿਰਸਾ 'ਚ ਹੋਏ ਪੱਤਰਕਾਰ ਰਾਮਚੰਦਰ ਛਤਰਪਤੀ ਦੇ ਕਤਲ ਮਾਮਲੇ 'ਚ ਫ਼ੈਸਲੇ ਦੀ ਘੜੀ ਆ ਗਈ ਹੈ। ਇਸ ਸੰਬੰਧੀ ਪੰਚਕੂਲਾ ਸਥਿਤ ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ 'ਚ ਸੁਣਵਾਈ ਕੁਝ ਦੇਰ ਤੱਕ ਸ਼ੁਰੂ ਹੋ ਜਾਵੇਗੀ ...

ਪੂਰੀ ਖ਼ਬਰ »

ਸਰਪੰਚਾਂ ਅਤੇ ਪੰਚਾਂ ਨੂੰ ਸਹੁੰ ਚੁਕਾਉਣ ਲਈ ਪਟਿਆਲਾ ਪਹੁੰਚੇ ਕੈਪਟਨ

ਪਟਿਆਲਾ, 11 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)- ਜ਼ਿਲ੍ਹਾ ਪਟਿਆਲਾ ਅਤੇ ਫ਼ਤਿਹਗੜ੍ਹ ਸਾਹਿਬ ਦੇ ਨਵੇਂ ਬਣੇ ਸਰਪੰਚਾਂ, ਪੰਚਾਂ, ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਸਹੁੰ ਚੁਕਾਉਣ ਲਈ ਇੱਕ ਸਮਾਗਮ ਪਟਿਆਲਾ 'ਚ ਹੋ ਰਿਹਾ ਹੈ। ਇਸ ਸਮਾਗਮ 'ਚ ਪੰਜਾਬ ਦੇ ਮੁੱਖ ...

ਪੂਰੀ ਖ਼ਬਰ »

ਕਰਜ਼ਾਈ ਕਿਸਾਨ ਨੇ ਬੇਰਹਿਮੀ ਨਾਲ ਕੀਤਾ ਪਤਨੀ ਅਤੇ ਬੱਚਿਆਂ ਦਾ ਕਤਲ

ਫ਼ਿਰੋਜ਼ਪੁਰ, 11 ਜਨਵਰੀ (ਜਸਵਿੰਦਰ ਸਿੰਘ ਸੰਧੂ )- ਪੁਲਿਸ ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਪੈਂਦੇ ਪਿੰਡ ਅਰਮਾਨਪੁਰਾ ਵਿਖੇ ਇੱਕ ਕਿਸਾਨ ਵਲੋਂ ਆਪਣੀ ਪਤਨੀ ਅਤੇ ਬੱਚਿਆਂ ਦਾ ਕਤਲ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਪਰਮਜੀਤ ਸਿੰਘ ਪੰਮਾ ਨੇ ਬੀਤੀ ...

ਪੂਰੀ ਖ਼ਬਰ »

ਚੀਮਾ ਨੇ ਮੋਦੀ ਅਤੇ ਕੈਪਟਨ 'ਤੇ ਚੋਣ ਵਾਅਦਿਆਂ ਤੋਂ ਮੁਕਰਨ ਦਾ ਲਾਇਆ ਦੋਸ਼

ਸੰਗਰੂਰ, 11 ਜਨਵਰੀ (ਧੀਰਜ ਪਸ਼ੋਰੀਆ)- ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਚੋਣਾਂ ਦੌਰਾਨ ਕੀਤੇ ਵਾਅਦਿਆਂ ਤੋਂ ਮੁਕਰਨ ਦਾ ਦੋਸ਼ ਲਾਇਆ ...

ਪੂਰੀ ਖ਼ਬਰ »

ਪਟਿਆਲਾ 'ਚ ਅੱਜ ਕੈਪਟਨ ਚੁਕਾਉਣਗੇ ਪੰਚਾਂ ਅਤੇ ਸਰਪੰਚਾਂ ਨੂੰ ਸਹੁੰ

ਪਟਿਆਲਾ, 11 ਜਨਵਰੀ (ਅਮਨਦੀਪ ਸਿੰਘ)- ਜ਼ਿਲ੍ਹਾ ਪਟਿਆਲਾ ਅਤੇ ਫ਼ਤਿਹਗੜ੍ਹ ਸਾਹਿਬ ਦੇ ਨਵੇਂ ਬਣੇ ਸਰਪੰਚਾਂ, ਪੰਚਾਂ, ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਹੁੰ ਚੁਕਾਈ ਜਾਵੇਗੀ। ਇਸ ਸੰਬੰਧੀ ਸਮਾਗਮ ...

ਪੂਰੀ ਖ਼ਬਰ »

ਨਹੀਂ ਰਹੇ ਡੇਰਾ ਭੋਰੇ ਵਾਲਾ ਸੁਖਾਨੰਦ ਦੇ ਗੱਦੀ ਨਸ਼ੀਨ ਸੰਤ ਬਾਬਾ ਹਜੂਰਾ ਸਿੰਘ

ਠੱਠੀ ਭਾਈ, 11 ਜਨਵਰੀ (ਜਗਰੂਪ ਸਿੰਘ ਮਠਾੜੂ)- ਮਾਲਵੇ ਦੇ ਪ੍ਰਸਿੱਧ ਧਾਰਮਿਕ ਸਥਾਨ ਨਿਰਮਲਾ ਡੇਰਾ ਭੋਰੇ ਵਾਲਾ ਸੁਖਾਨੰਦ ਜ਼ਿਲ੍ਹਾ ਮੋਗਾ ਦੇ ਗੱਦੀ ਨਸ਼ੀਨ ਬ੍ਰਹਮ ਗਿਆਨੀ ਸੰਤ ਬਾਬਾ ਹਜ਼ੂਰਾ ਸਿੰਘ ਜੀ, ਜਿਹੜੇ ਕਿ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ, ਅੱਜ ਸਵੇਰੇ 4.25 ਵਜੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX