ਤਾਜਾ ਖ਼ਬਰਾਂ


ਪਿਸਤੌਲ ਦੀ ਨੋਕ 'ਤੇ ਦਿਨ-ਦਿਹਾੜੇ ਵੈਸਟਰਨ ਯੂਨੀਅਨ ਤੋਂ ਨਗਦੀ ਦੀ ਲੁੱਟ
. . .  54 minutes ago
ਬੰਗਾ, 16 ਜੁਲਾਈ (ਜਸਬੀਰ ਸਿੰਘ ਨੂਰਪੁਰ) - ਬਾਹੜ-ਮਜ਼ਾਰਾ, ਕੁਲਥਮ ਰੋਡ 'ਤੇ ਸਰਕਾਰੀ ਡਿਸਪੈਂਸਰੀ ਪਿੰਡ ਕੁਲਥਮ ਦੇ ਨਜ਼ਦੀਕ ਵੈਸਟਰਨ ਯੂਨੀਅਨ ਤੋਂ ਦਿਨ-ਦਿਹਾੜੇ ਨਗਦੀ ਲੁੱਟ ਦਾ ਮਾਮਲਾ ਸਾਹਮਣੇ ਆਇਆ। ਇਸ ਸਬੰਧੀ ਜਾਣਕਾਰੀ ....
ਬੰਗਾ ਪੁਲਿਸ ਵੱਲੋਂ ਨਸ਼ੀਲੇ ਟੀਕਿਆਂ ਸਮੇਤ ਦੋ ਕਾਬੂ
. . .  about 1 hour ago
ਬੰਗਾ, 16 ਜੁਲਾਈ (ਜਸਬੀਰ ਸਿੰਘ ਨੂਰਪੁਰ)- ਬੰਗਾ ਸਿਟੀ ਪੁਲਿਸ ਨੇ ਪਿੰਡ ਹੱਪੋਵਾਲ ਵਿਖੇ ਲਗਾਏ ਨਾਕੇ ਦੌਰਾਨ ਇੱਕ ਨੌਜਵਾਨ ਨੂੰ 24 ਨਸ਼ੀਲੇ ਟੀਕਿਆਂ ਸਮੇਤ ਕਾਬੂ ਕੀਤਾ ਹੈ ਜਿਸ ਦੀ ਪਹਿਚਾਣ ਅੰਕੁਸ਼ ਵਾਸੀ ਪੱਦੀ ਮੱਟਵਾਲੀ ਵਜੋਂ ਹੋਈ ਹੈ। ਇਸੇ ਤਰ੍ਹਾਂ ਪਿੰਡ ਕਾਹਮਾ ...
ਅਣਖ ਖ਼ਾਤਰ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਧੀ ਦਾ ਕਤਲ
. . .  about 1 hour ago
ਸਮਾਣਾ, 16 ਜੁਲਾਈ (ਹਰਵਿੰਦਰ ਸਿੰਘ ਟੋਨੀ) - ਨੇੜਲੇ ਪਿੰਡ ਘਿਉਰਾ ਵਿਖੇ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਅਣਖ ਖ਼ਾਤਰ ਅਪਣੀ ਧੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਦਰ ਦੇ ਮੁੱਖ ਅਫ਼ਸਰ ਗੁਰਦੀਪ ਸਿੰਘ ਸੰਧੂ ਨੇ ਦੱਸਿਆ ਕਿ ਪਿੰਡ ....
ਮੁੰਬਈ : ਡੋਂਗਰੀ ਇਮਾਰਤ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 7
. . .  about 1 hour ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਢਹਿਣ ਤੋਂ ਬਾਅਦ ਮਲਬੇ 'ਚ ਦੱਬਣ ਕਾਰਨ 7 ਲੋਕਾਂ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦੇ ਅਨੁਸਾਰ ਐਨ.ਡੀ.ਆਰ.ਐਫ ਦੀਆਂ ਟੀਮਾਂ ਵੱਲੋਂ ਬਾਕੀ ਲੋਕਾਂ ਨੂੰ ਬਾਹਰ ਕੱਢਣ ਲਈ ....
ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਕਿਸਾਨ ਹੋਏ ਚਿੰਤਤ
. . .  about 2 hours ago
ਬਰੇਟਾ, 16 ਜੁਲਾਈ (ਜੀਵਨ ਸ਼ਰਮਾ) - ਇਲਾਕੇ ਨੇੜਿਓ ਹਰਿਆਣੇ ਰਾਜ ਦੇ ਪਿੰਡ ਚਾਂਦਪੁਰਾ ਕੋਲ ਦੀ ਲੰਘਦੇ ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧ ਰਿਹਾ ਹੈ। ਭਾਵੇਂ ਕਿ ਪਿਛਲੇ ਕੁਝ ਦਿਨ ਪਹਿਲਾ ਇਸ ਦਰਿਆ 'ਚ ਫ਼ੈਕਟਰੀਆਂ ਦਾ ਕੈਮੀਕਲ ਵਾਲਾ ਦੂਸ਼ਿਤ ਪਾਣੀ ਚੱਲ ...
ਕੈਪਟਨ ਵੱਲੋਂ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ
. . .  about 2 hours ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਮਸਲਿਆਂ ਸਬੰਧੀ ਕੇਂਦਰ ਦੇ ਮੰਤਰੀਆਂ ਨਾਲ ਮੁਲਾਕਾਤ ਕਰ ਰਹੇ ਹਨ। ਕੈਪਟਨ ਵੱਲੋਂ ਅੱਜ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ ਕੀਤੀ ਤੇ ...
ਚੱਕ ਜਵਾਹਰੇਵਾਲਾ ਗੋਲੀ ਕਾਂਡ ਨੂੰ ਲੈ ਕੇ ਪੰਜਾਬ ਸਰਕਾਰ ਦੀ ਫੂਕੀ ਅਰਥੀ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)- ਚੱਕ ਜਵਾਹਰੇਵਾਲਾ ਗੋਲੀ ਕਾਂਡ ਦੇ ਸਾਰੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ ਸ਼ੁਰੂ ਕੀਤਾ ਧਰਨਾ ਤੀਜੇ ਦਿਨ 'ਚ ਦਾਖ਼ਲ ਹੋ ਗਿਆ ਅਤੇ ਚੌਥੇ ਦਿਨ ਵੀ ਲਾਸ਼ਾਂ ਦਾ ਅੰਤਿਮ ਸਸਕਾਰ ਨਹੀਂ ਕੀਤਾ ...
ਪਾਕਿਸਤਾਨ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਕਰਤਾਰਪੁਰ ਲਾਂਘੇ ਦਾ ਕੀਤਾ ਦੌਰਾ
. . .  about 3 hours ago
ਅੰਮ੍ਰਿਤਸਰ, 16 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਵਿਖੇ ਕਰਤਾਰਪੁਰ ਲਾਂਘੇ ਦੀ ਚੱਲ ਰਹੀ ਉਸਾਰੀ ਦਾ ਅੱਜ ਦੁਪਹਿਰ ਲਹਿੰਦੇ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਜਾਇਜ਼ਾ ਲਿਆ। ਇਸ ਮੌਕੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ, ਐਫ. ਡਬਲਿਊ. ਓ. ..
ਪੰਜਾਬ 'ਚ ਸਕੂਲਾਂ ਦਾ ਬਦਲਿਆ ਸਮਾਂ
. . .  about 3 hours ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਢਿੱਲੋਂ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੂਬੇ ਦੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਸਮੇਂ 'ਚ ਬਦਲਾਅ ਕੀਤਾ ਗਿਆ ਹੈ। ਇਸ ਬਦਲਾਅ ਦੇ ਤਹਿਤ 17 ਜੁਲਾਈ, ਦਿਨ ਬੁੱਧਵਾਰ ਤੋਂ ਸਮੂਹ ਪ੍ਰਾਇਮਰੀ/ਮਿਡਲ/ਹਾਈ/...
ਬਿਜਲੀ ਦਫ਼ਤਰ 'ਚ ਵੜਿਆ ਮੀਂਹ ਦਾ ਪਾਣੀ, ਕੰਪਿਊਟਰ ਤੇ ਰਿਕਾਰਡ ਦਾ ਹੋਇਆ ਨੁਕਸਾਨ
. . .  about 3 hours ago
ਜੈਤੋ, 16 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਕੱਲ੍ਹ ਤੋਂ ਪੈ ਰਹੇ ਮੀਂਹ ਨਾਲ ਸਥਾਨਕ ਬਿਜਲੀ ਦਫ਼ਤਰ ਜੋ ਕਿ ਮੇਨ ਸੜਕ ਨਾਲੋਂ ਕਰੀਬ 6 ਫੁੱਟ ਨੀਵਾਂ ਹੈ 'ਚ ਮੀਂਹ ਦਾ ਪਾਣੀ ਵੜਨ ਨਾਲ ਦਫ਼ਤਰੀ ਕੰਪਿਊਟਰ ਤੇ ਰਿਕਾਰਡ ਦਾ ਨੁਕਸਾਨ ਵੱਡੇ ਪੱਧਰ ...
ਨਸ਼ਾ ਤਸਕਰ ਨੂੰ ਅਦਾਲਤ ਨੇ ਸੁਣਾਈ 10 ਸਾਲ ਦੀ ਕੈਦ
. . .  about 4 hours ago
ਸੰਗਰੂਰ, 16 ਜੁਲਾਈ (ਧੀਰਜ ਪਸ਼ੋਰੀਆ)- ਵਧੀਕ ਸੈਸ਼ਨ ਜੱਜ ਸਮਰਿਤੀ ਧੀਰ ਦੀ ਅਦਾਲਤ ਨੇ ਪੋਸਤ ਡੋਡਿਆਂ ਦੀ ਤਸਕਰੀ ਕਰਨ ਦੇ ਦੋਸ਼ਾਂ 'ਚ ਇੱਕ ਵਿਅਕਤੀ ਨੂੰ 10 ਸਾਲ ਦੀ ਕੈਦ ਅਤੇ ਇੱਕ ਲੱਖ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ। ਪੁਲਿਸ ਥਾਣਾ ਸਦਰ ਧੂਰੀ ਵਿਖੇ...
ਵਿਜੀਲੈਂਸ ਟੀਮ ਵੱਲੋਂ ਮਾਲ ਵਿਭਾਗ ਦਾ ਪਟਵਾਰੀ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  about 4 hours ago
ਜ਼ੀਰਾ, 16 ਜੁਲਾਈ- ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਵਿਜੀਲੈਂਸ ਟੀਮ ਫ਼ਿਰੋਜ਼ਪੁਰ ਨੇ ਤਹਿਸੀਲ ਜ਼ੀਰਾ ਦੇ ਮਾਲ ਹਲਕਾ ਠੱਠਾ ਕਿਸ਼ਨ ਸਿੰਘ 'ਚ ਤਾਇਨਾਤ ਪਟਵਾਰੀ ਰਾਜਿੰਦਰ ਸਿੰਘ ਉਰਫ਼ ਰਾਜੂ ਨੂੰ ਇੱਕ ਕਿਸਾਨ ਪਾਸੋਂ 4 ਹਜ਼ਾਰ ...
ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਹੋਈ ਸਰਕਾਰ
. . .  about 4 hours ago
ਚੰਡੀਗੜ੍ਹ, 16 ਜੁਲਾਈ- ਕਿਸਾਨਾਂ ਨੂੰ ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਨੇ ਇੱਕ ਮੋਬਾਇਲ ਹੈਲਪ ਲਾਈਨ ਨੰਬਰ 8437312288 ਅਤੇ ਈ-ਮੇਲ...
ਕੈਪਟਨ ਵੱਲੋਂ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 16 ਜੁਲਾਈ - ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸੰਸਦ ਮੈਂਬਰਾਂ ਨੂੰ ਮਿਲ ਕੇ ਉਨ੍ਹਾਂ ਨੂੰ ਬਹੁਤ ਖ਼ੁਸ਼ੀ ਹੋਈ। ਉਨ੍ਹਾਂ ਕਿਹਾ ਕਿ ਸੰਸਦ ....
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਗਿਆ ਕਾਬੂ
. . .  about 4 hours ago
ਨਾਭਾ, 16 ਜੁਲਾਈ (ਕਰਮਜੀਤ ਸਿੰਘ)- ਥਾਣਾ ਕੋਤਵਾਲੀ ਦੇ ਸਹਾਇਕ ਥਾਣੇਦਾਰ ਸੁਰੇਸ਼ ਕੁਮਾਰ ਵੱਲੋਂ ਇੱਕ ਵਿਅਕਤੀ ਨੂੰ 480 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਵਿਅਕਤੀ ਦੀ ਪਹਿਚਾਣ ਮਲਕਿੰਦਰ ਸਿੰਘ ਵਾਸੀ ਰਾਮਦਾਸੀਆਂ ....
ਪੰਜਾਬ ਨੂੰ ਤਬਾਹੀ ਦੇ ਕੰਡੇ 'ਤੇ ਲਿਆਏ ਅਕਾਲੀ ਅਤੇ ਕਾਂਗਰਸੀਏ -ਬੈਂਸ
. . .  about 5 hours ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਸੁਪਰੀਮ ਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ
. . .  about 5 hours ago
ਭੇਦਭਰੇ ਹਾਲਾਤ 'ਚ ਮਿਲੀ ਔਰਤ ਅਤੇ ਮਾਸੂਮ ਬੱਚੀ ਦੀ ਲਾਸ਼
. . .  about 5 hours ago
ਤਪਾ ਖੇਤਰ 'ਚ ਤੇਜ਼ ਮੀਂਹ ਕਾਰਨ ਪਾਣੀ 'ਚ ਡੁੱਬੀ ਸੈਂਕੜੇ ਏਕੜ ਝੋਨੇ ਦੀ ਫ਼ਸਲ
. . .  about 5 hours ago
22 ਜੁਲਾਈ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਦਿੱਤਾ ਜਾਵੇਗਾ ਧਰਨਾ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਪੋਹ ਸੰਮਤ 550

ਪਹਿਲਾ ਸਫ਼ਾ

ਮਹਾਂਗੱਠਜੋੜ ਫੇਲ੍ਹ ਤਜਰਬਾ, ਦੇਸ਼ ਮਜਬੂਰ ਨਹੀਂ ਮਜ਼ਬੂਤ ਸਰਕਾਰ ਚਾਹੁੰਦੈ-ਮੋਦੀ

• ਕਾਂਗਰਸ ਦੇ ਵਿਰੋਧ 'ਚ ਪੈਦਾ ਹੋਈਆਂ ਪਾਰਟੀਆਂ ਅੱਜ ਫਿਰ ਇਕਜੁੱਟ ਹੋ ਰਹੀਆਂ • ਭਾਜਪਾ ਦੀ ਦੋ ਦਿਨਾ ਕੌਮੀ ਕਾਨਫ਼ਰੰਸ ਸਮਾਪਤ

ਉਪਮਾ ਡਾਗਾ ਪਾਰਥ ਨਵੀਂ ਦਿੱਲੀ, 12 ਜਨਵਰੀ-ਲੋਕ ਸਭਾ ਚੋਣਾਂ 2019 ਤੋਂ ਪਹਿਲਾਂ ਵਿਰੋਧੀ ਧਿਰ ਵਲੋਂ ਮਹਾਂ-ਗੱਠਜੋੜ ਦੀਆਂ ਤੇਜ਼ ਹੁੰਦੀਆਂ ਸੰਭਾਵਨਾਵਾਂ ਦੇ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਮਜਬੂਰ ਸਰਕਾਰ ਨਹੀਂ, ਮਜ਼ਬੂਤ ਸਰਕਾਰ' ਦਾ ਨਾਅਰਾ ਦਿੰਦਿਆਂ ...

ਪੂਰੀ ਖ਼ਬਰ »

ਪਟਨਾ ਸਾਹਿਬ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਸਜਾਇਆ

ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ 'ਚ ਸੰਗਤ ਨੇ ਕੀਤੀ ਸ਼ਿਰਕਤ ਗੁਰਦੁਆਰਾ ਗਊਘਾਟ ਸਾਹਿਬ ਤੋਂ ਆਰੰਭ ਹੋ ਕੇ ਤਖ਼ਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਇਆ ਸਮਾਪਤ ਸੁਰਿੰਦਰਪਾਲ ਸਿੰਘ ਵਰਪਾਲ ਪਟਨਾ ਸਾਹਿਬ, 12 ਜਨਵਰੀ-ਤਖ਼ਤ ਸ੍ਰੀ ਹਰਿਮੰਦਰ ਸਾਹਿਬ ਜੀ ਪਟਨਾ ਸਾਹਿਬ ...

ਪੂਰੀ ਖ਼ਬਰ »

ਸਮਾਜਵਾਦੀ ਪਾਰਟੀ ਤੇ ਬਸਪਾ ਵਲੋਂ ਲੋਕ ਸਭਾ ਚੋਣਾਂ ਲਈ ਗੱਠਜੋੜ ਦਾ ਐਲਾਨ

• ਦੋਵੇਂ ਲੜਨਗੇ 38-38 ਸੀਟਾਂ 'ਤੇ ਚੋਣ  • ਕਾਂਗਰਸ ਨੂੰ ਰੱਖਿਆ ਗੱਠਜੋੜ ਤੋਂ ਬਾਹਰ ਲਖਨਊ, 12 ਜਨਵਰੀ (ਪੀ. ਟੀ. ਆਈ.)-ਕਿਸੇ ਸਮੇਂ ਇਕ-ਦੂਸਰੇ ਦੇ ਵਿਰੋਧੀ ਰਹੇ ਸਮਾਜਵਾਦੀ ਪਾਰਟੀ ਅਤੇ ਬਹੁਜਨ ਸਮਾਜ ਪਾਰਟੀ ਨੇ 2019 ਦੀਆਂ ਲੋਕ ਸਭਾ ਚੋਣਾਂ ਲਈ ਉੱਤਰ ਪ੍ਰਦੇਸ਼ ਵਿਚ ...

ਪੂਰੀ ਖ਼ਬਰ »

ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯਾਦਗਾਰੀ ਸਿੱਕਾ ਪ੍ਰਧਾਨ ਮੰਤਰੀ ਅੱਜ ਕਰਨਗੇ ਜਾਰੀ

ਨਵੀਂ ਦਿੱਲੀ, 12 ਜਨਵਰੀ (ਉਪਮਾ ਡਾਗਾ ਪਾਰਥ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਿੱਖਾਂ ਦੇ 10ਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਐਤਵਾਰ ਨੂੰ ਯਾਦਗਾਰੀ ਸਿੱਕਾ ਜਾਰੀ ਕਰਨਗੇ | ਪ੍ਰਧਾਨ ਮੰਤਰੀ ਦਫ਼ਤਰ ਵਲੋਂ ਦਿੱਤੀ ਜਾਣਕਾਰੀ ਮੁਤਾਬਿਕ ਇਸ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਜੋੜ ਮੇਲਾ ਆਰੰਭ

ਦੇਸ਼-ਵਿਦੇਸ਼ ਤੋਂ ਸੰਗਤ ਪੁੱਜਣੀ ਸ਼ੁਰੂ ਸ੍ਰੀ ਮੁਕਤਸਰ ਸਾਹਿਬ, 12 ਜਨਵਰੀ (ਰਣਜੀਤ ਸਿੰਘ ਢਿੱਲੋਂ)- 40 ਮੁਕਤਿਆਂ ਦੀ ਯਾਦ 'ਚ ਸ੍ਰੀ ਮੁਕਤਸਰ ਸਾਹਿਬ ਵਿਖੇ ਇਤਿਹਾਸਕ ਮਾਘੀ ਜੋੜ ਮੇਲਾ ਅੱਜ ਤੋਂ ਸ਼ੁਰੂ ਹੋ ਗਿਆ ਹੈ | ਅੱਜ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ...

ਪੂਰੀ ਖ਼ਬਰ »

ਰਾਸ਼ਟਰਪਤੀ ਵਲੋਂ ਨਿਪਾਲ ਸੈਨਾ ਮੁਖੀ ਨੂੰ ਭਾਰਤੀ ਫ਼ੌਜ ਦੇ ਜਨਰਲ ਦਾ ਆਨਰੇਰੀ ਰੈਂਕ ਪ੍ਰਦਾਨ

ਨਵੀਂ ਦਿੱਲੀ, 12 ਜਨਵਰੀ (ਪੀ. ਟੀ. ਆਈ.)-ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਅੱਜ ਨਿਪਾਲ ਦੇ ਸੈਨਾ ਮੁਖੀ ਪੂਰਨ ਚੰਦ ਥਾਪਾ ਨੂੰ ਭਾਰਤੀ ਫ਼ੌਜ ਦੇ ਜਨਰਲ ਦਾ ਆਨਰੇਰੀ ਰੈਂਕ ਪ੍ਰਦਾਨ ਕੀਤਾ | ਇਸ ਮੌਕੇ ਕੇਂਦਰੀ ਰੱਖਿਆ ਰਾਜ ਮੰਤਰੀ ਸੁਭਾਸ਼ ਭਾਮਰੇ, ਤਿੰਨਾਂ ਸੈਨਾਵਾਂ ਦੇ ...

ਪੂਰੀ ਖ਼ਬਰ »

ਜਨਰਲ ਵਰਗ ਲਈ 10 ਫ਼ੀਸਦੀ ਰਾਖਵਾਂਕਰਨ ਬਾਰੇ ਬਿੱਲ 'ਤੇ ਰਾਸ਼ਟਰਪਤੀ ਦੀ ਮੋਹਰ

ਨਵੀਂ ਦਿੱਲੀ, 12 ਜਨਵਰੀ (ਪੀ. ਟੀ. ਆਈ.)-ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਜਨਰਲ ਵਰਗ ਦੇ ਆਰਥਿਕ ਰੂਪ ਵਿਚ ਪਛੜੇ ਲੋਕਾਂ ਨੂੰ ਸਰਕਾਰੀ ਨੌਕਰੀਆਂ ਅਤੇ ਸਿੱਖਿਆ ਵਿਚ 10 ਫ਼ੀਸਦੀ ਰਾਖਵਾਂਕਰਨ ਮੁਹੱਈਆ ਕਰਨ ਲਈ ਸੰਵਿਧਾਨਕ ਸੋਧ ਬਿੱਲ 'ਤੇ ਸਹੀ ਪਾ ਦਿੱਤੀ ਹੈ | ਲਾਅ ਤੇ ਨਿਆਂ ...

ਪੂਰੀ ਖ਼ਬਰ »

ਮੁਕਾਬਲੇ 'ਚ ਅਲ-ਬਦਰ ਦੇ ਕਮਾਂਡਰ ਜ਼ੀਨਤ-ਉਲ-ਇਸਲਾਮ ਸਣੇ 2 ਅੱਤਵਾਦੀ ਹਲਾਕ

ਸ੍ਰੀਨਗਰ, 12 ਜਨਵਰੀ (ਮਨਜੀਤ ਸਿੰਘ)-ਦੱਖਣੀ ਕਸ਼ਮੀਰ ਦੇ ਜ਼ਿਲ੍ਹਾ ਕੁਲਗਾਮ 'ਚ ਮੁਕਾਬਲੇ ਦੌਰਾਨ ਅਲ-ਬਦਰ ਦੇ ਚੋਟੀ ਦੇ ਕਮਾਂਡਰ ਜ਼ੀਨਤ-ਉਲ-ਇਸਲਾਮ ਸਣੇ 2 ਅੱਤਵਾਦੀ ਹਲਾਕ ਹੋ ਗਏ | ਮੁਕਾਬਲਾ ਸ਼ੁਰੂ ਹੋਣ ਦੇ ਨਾਲ ਹੀ ਪ੍ਰਦਰਸ਼ਨਕਾਰੀਆਂ ਨੇ ਸੁਰੱਖਿਆ ਬਲਾਂ 'ਤੇ ਭਾਰੀ ...

ਪੂਰੀ ਖ਼ਬਰ »

ਵੇਰਕਾ ਨੇੜੇ ਟਰੈਕਟਰ ਟਰਾਲੀ ਨਹਿਰ 'ਚ ਡਿੱਗਣ ਨਾਲ 5 ਪ੍ਰਵਾਸੀ ਮਜ਼ਦੂਰਾਂ ਦੀ ਮੌਤ

ਵੇਰਕਾ, 12 ਜਨਵਰੀ (ਪਰਮਜੀਤ ਸਿੰਘ ਬੱਗਾ)-ਅੰਮਿ੍ਤਸਰ ਦੇ ਮਹਿਤਾ ਰੋਡ 'ਤੇ ਪੈਂਦੇ ਕਸਬਾ ਵੱਲ੍ਹਾ ਖੇਤਰ 'ਚ ਅੱਜ ਸਵੇਰੇ ਵਾਪਰੇ ਇਕ ਦਰਦਨਾਕ ਹਾਦਸੇ ਦੌਰਾਨ ਲੈਂਟਰ ਪਾਉਣ ਦਾ ਸਾਮਾਨ ਲੈ ਕੇ 9 ਮਜ਼ਦੂਰਾਂ ਸਮੇਤ ਜਾ ਰਹੀ ਟਰੈਕਟਰ ਟਰਾਲੀ ਦੇ ਅੱਪਰ ਦੁਆਬ ਨਹਿਰ 'ਚ ਡਿੱਗਣ ਨਾਲ 5 ਪ੍ਰਵਾਸੀ ਮਜ਼ਦੂਰਾਂ ਦੀ ਡੁੱਬਣ ਨਾਲ ਮੌਤ ਹੋ ਗਈ, ਜਦਕਿ ਬਾਕੀ ਮਜ਼ਦੂਰ ਛਾਲਾਂ ਮਾਰ ਕੇ ਜਾਨਾਂ ਬਚਾਉਂਦਿਆਂ ਮਾਮੂਲੀ ਜ਼ਖ਼ਮੀ ਹੋ ਗਏ | ਮਰਨ ਵਾਲਿਆਂ 'ਚ ਹਰਬੜ, ਅਰਜਨ, ਰਾਮ ਪ੍ਰਸਾਦ ਤਿੰਨੋਂ ਵਾਸੀ ਛੱਤੀਸਗੜ੍ਹ ਅਤੇ ਸ਼ਿਵ ਪ੍ਰਸਾਦ ਤੇ ਰਾਮ ਕ੍ਰਿਸ਼ਨ ਦੋਵੇਂ ਵਾਸੀ ਉੱਤਰ ਪ੍ਰਦੇਸ਼ ਵਜੋਂ ਹੋਈ ਹੈ | ਜ਼ਖ਼ਮੀਆਂ 'ਚ ਸੁਪਰਵਾਈਜ਼ਰ ਗਗਨਦੀਪ ਸਿੰਘ, ਸੁਨੀਲ ਕੁਮਾਰ, ਬਲਬੀਰ, ਟਰੈਕਟਰ ਚਾਲਕ ਰਿੰਕੂ ਸ਼ਾਮਿਲ ਹਨ | ਹਾਦਸੇ ਦੀ ਜਾਣਕਾਰੀ ਦਿੰਦਿਆਂ ਟਰੈਕਟਰ ਚਾਲਕ ਰਿੰਕੂ ਪੁੱਤਰ ਨੋਨੀ ਰਾਮ ਵਾਸੀ ਵੇਰਕਾ ਨੇ ਦੱਸਿਆ ਕਿ ਉਹ ਸਾਰੇ ਮਜ਼ਦੂਰ ਵੱਲ੍ਹਾ ਤੇ ਪਿੰਡ ਫਤਹਿਗੜ੍ਹ ਸ਼ੁਕਰਚੱਕ ਵਿਚਕਾਰ ਚਲਾਏ ਜਾ ਰਹੇ ਸੀਮੈਕਸ ਕੰਪਨੀ ਦੇ ਮਿਕਸਰ ਪਲਾਂਟ 'ਚ ਕੰਮ ਕਰਦੇ ਹਨ ਅਤੇ ਅੱਜ ਸਵੇਰੇ 6 ਵਜੇ ਦੇ ਕਰੀਬ ਅੰਮਿ੍ਤਸਰ ਦੇ ਬਸੰਤ ਐਵੇਨਿਊ ਇਲਾਕੇ 'ਚ ਇਕ ਉਸਾਰੀ ਅਧੀਨ ਕੋਠੀ ਦਾ ਲੈਂਟਰ ਪਾਉਣ ਲਈ ਟਰੈਕਟਰ ਟਰਾਲੀ ਤੇ ਪਾਈਪਾਂ ਸਮੇਤ ਪੈ੍ਰਸ਼ਰ ਮਸ਼ੀਨ ਨੂੰ ਪਿੱਛੇ ਬੰਨ੍ਹ ਕੇ ਨਹਿਰ ਦੀ ਪਟੜੀ ਰਸਤੇ ਜਾ ਰਹੇ ਸਨ ਕਿ ਜਦ ਉਹ ਵੱਲ੍ਹਾ ਤੋਂ ਕੁਝ ਹੀ ਫ਼ਾਸਲੇ 'ਤੇ ਪੁੱਜੇ ਤਾਂ ਟਰੈਕਟਰ ਦੇ ਸੱਜੇ ਪਾਸੇ ਵਾਲੇ ਪਹੀਏ ਦੀ ਹੁੱਕ ਟੁੱਟਣ ਨਾਲ ਪਹੀਆ ਟਰੈਕਟਰ ਨਾਲੋਂ ਵੱਖ ਹੋ ਗਿਆ, ਜਿਸ ਨਾਲ ਸੰਤੁਲਨ ਵਿਗੜਨ ਕਾਰਨ ਟਰੈਕਟਰ ਟਰਾਲੀ ਤੇ ਪੈ੍ਰਸ਼ਰ ਮਸ਼ੀਨ ਸਮੇਤ ਨਹਿਰ 'ਚ ਪਲਟ ਗਿਆ | ਹਾਦਸਾ ਵਾਪਰਨ ਦਾ ਪਤਾ ਲੱਗਣ 'ਤੇ ਟਰੈਕਟਰ ਚਾਲਕ ਸਮੇਤ ਨਾਲ ਬੈਠੇ ਚਾਰੇ ਮਜ਼ਦੂਰਾਂ ਨੇ ਛਾਲਾਂ ਮਾਰ ਦਿੱਤੀਆਂ ਤੇ ਟਰਾਲੀ 'ਤੇ ਲੱਦੀਆਂ ਪਾਈਪਾਂ 'ਤੇ ਬੈਠੇ 5 ਮਜ਼ਦੂਰ ਨਹਿਰ 'ਚ ਡਿੱਗਣ ਨਾਲ ਪਾਈਪਾਂ ਹੇਠ ਆ ਗਏ, ਜਿਨ੍ਹਾਂ ਨੂੰ ਭਾਰੀ ਜੱਦੋ-ਜਹਿਦ ਮਗਰੋਂ ਬਾਹਰ ਕੱਢਿਆ ਗਿਆ ਪਰ ਬਾਹਰ ਕੱਢੇ ਜਾਣ ਤੋਂ ਪਹਿਲਾਂ ਹੀ ਇਹ ਪੰਜੇ ਪ੍ਰਵਾਸੀ ਮਜ਼ਦੂਰਾਂ ਦੀ ਮੌਤ ਹੋ ਚੁੱਕੀ ਸੀ, ਜਦਕਿ ਮਾਮੂਲੀ ਜ਼ਖ਼ਮੀਆਂ ਨੂੰ ਗੁਰੂ ਰਾਮਦਾਸ ਹਸਪਤਾਲ ਵੱਲ੍ਹਾ 'ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਮੁਢਲੀ ਸਹਾਇਤਾ ਦੇਣ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ |


ਖ਼ਬਰ ਸ਼ੇਅਰ ਕਰੋ

167 ਸ਼ਹਿਰਾਂ 'ਚ ਇਸ਼ਤਿਹਾਰਾਂ ਰਾਹੀਂ 150 ਕਰੋੜ ਤੋਂ ਵੱਧ ਆਮਦਨ ਦਾ ਮਿੱਥਿਆ ਟੀਚਾ-ਸਿੱਧੂ

ਨਵੀਂ ਨੀਤੀ ਨਾਲ ਲੁਧਿਆਣਾ ਸ਼ਹਿਰ ਦੀ ਆਮਦਨ 'ਚ ਹੋਇਆ ਚੋਖਾ ਵਾਧਾ ਚੰਡੀਗੜ੍ਹ, 12 ਜਨਵਰੀ (ਅਜਾਇਬ ਸਿੰਘ ਔਜਲਾ)- ਪੰਜਾਬ ਦੇ ਸਥਾਨਕ ਸਰਕਾਰਾਂ, ਸੈਰ ਸਪਾਟਾ ਅਤੇ ਸੱ ਭਿਆਚਾਰਕ ਮਾਮਲਿਆਂ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਅੱਜ ਇੱਥੇ ਖ਼ੁਲਾਸਾ ਕਰਦਿਆਂ ਕਿਹਾ ਗਿਆ ...

ਪੂਰੀ ਖ਼ਬਰ »

ਰਾਜਨਾਥ ਵਲੋਂ ਫੂਲਕਾ ਦਾ ਸਨਮਾਨ ਅੱਜ

ਨਵੀਂ ਦਿੱਲੀ, 12 ਜਨਵਰੀ (ਏਜੰਸੀ)-ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਪਿਛਲੇ ਤਿੰਨ ਦਹਾਕਿਆਂ ਤੋਂ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਪੀੜਤਾਂ ਦੀ ਅਦਾਲਤਾਂ 'ਚ ਪ੍ਰਤੀਨਿਧਤਾ ਕਰਨ ਵਾਲੇ ਸਾਬਕਾ 'ਆਪ' ਨੇਤਾ ਤੇ ਉੱਘੇ ਵਕੀਲ ਐਚ.ਐਸ. ਫੂਲਕਾ ਤੇ ਤਿੰਨ ਤਲਾਕ ਵਰਕਰ ...

ਪੂਰੀ ਖ਼ਬਰ »

ਮਦਰਾਸ ਹਾਈਕੋਰਟ ਵਲੋਂ ਨਲਿਨੀ ਚਿਦੰਬਰਮ ਨੂੰ ਗਿ੍ਫ਼ਤਾਰੀ ਤੋਂ ਰਾਹਤ

ਚੇਨਈ, 12 ਜਨਵਰੀ (ਏਜੰਸੀ)-ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਪਤਨੀ ਨਲਿਨੀ ਚਿਦੰਬਰਮ ਨੂੰ ਮਦਰਾਸ ਹਾਈਕੋਰਟ ਨੇ ਚਿੱਟ ਫ਼ੰਡ ਮਾਮਲੇ ਵਿਚ ਸੀ.ਬੀ.ਆਈ. ਵਲੋਂ ਗਿ੍ਫ਼ਤਾਰੀ ਤੋਂ ਅੰਤਿ੍ਮ ਰਾਹਤ ਦੇ ਦਿੱਤੀ ਹੈ ਜਦੋਂ ਤੱਕ ਉਹ ਪੱਛਮੀ ਬੰਗਾਲ ਦੀ ਅਦਾਲਤ ਤੋਂ ਅਗਾਊਾ ...

ਪੂਰੀ ਖ਼ਬਰ »

ਆਈ. ਐਸ. ਨਾਲ ਸਬੰਧਾਂ ਦੇ ਸ਼ੱਕ 'ਚ ਇਕ ਗਿ੍ਫ਼ਤਾਰ

ਨਵੀਂ ਦਿੱਲੀ, 12 ਜਨਵਰੀ (ਏਜੰਸੀ)-ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਕਿਹਾ ਹੈ ਕਿ ਇਸ ਨੇ ਆਈ.ਐਸ.ਆਈ.ਐਸ. ਤੋਂ ਪ੍ਰਭਾਵਿਤ ਇਕ ਸਮੂਹ ਨਾਲ ਸਬੰਧਾਂ ਦੇ ਮਾਮਲੇ 'ਚ ਗਾਜ਼ੀਆਬਾਦ ਤੋਂ ਤਾਜ਼ਾ ਗਿ੍ਫ਼ਤਾਰੀ ਕੀਤੀ ਹੈ, ਜੋ ਕਿ ਰਾਜਨੀਤਕ ਲੋਕਾਂ ਤੇ ਸਰਕਾਰੀ ਇਮਾਰਤਾਂ ਨੂੰ ...

ਪੂਰੀ ਖ਼ਬਰ »

ਅੰਮਿ੍ਤਸਰ ਹਵਾਈ ਅੱਡੇ ਤੋਂ 11 ਕਿੱਲੋ ਸੋਨੇ ਦੇ ਗਹਿਣੇ ਫੜੇ

ਜਲੰਧਰ, 12 ਜਨਵਰੀ (ਸ਼ਿਵ ਸ਼ਰਮਾ)-ਜੀ. ਐਸ.ਟੀ. ਵਿਭਾਗ ਦੇ ਮੋਬਾਈਲ ਵਿੰਗ ਦੀ ਜਲੰਧਰ ਤੋਂ ਗਈ ਟੀਮ ਨੇ ਅੰਮਿ੍ਤਸਰ ਹਵਾਈ ਅੱਡੇ ਤੋਂ ਕਰੀਬ 11 ਕਿੱਲੋ ਸੋਨੇ ਦੇ ਗਹਿਣੇ ਫੜੇ ਹਨ, ਜਿਨ੍ਹਾਂ ਦੀ ਕੀਮਤ ਅੰਦਾਜ਼ਨ 3.25 ਕਰੋੜ ਰੁਪਏ ਦੇ ਕਰੀਬ ਦੱਸੀ ਜਾ ਰਹੀ ਹੈ | ਟੀਮ ਨੇ ਗਹਿਣਿਆਂ ਦੇ ...

ਪੂਰੀ ਖ਼ਬਰ »

ਭਾਰਤ 'ਚ ਪਿਛਲੇ ਸਾਢੇ ਚਾਰ ਸਾਲਾਂ 'ਚ ਅਸਹਿਣਸ਼ੀਲਤਾ ਤੇ ਗੁੱਸਾ ਵਧਿਆ-ਰਾਹੁਲ

ਦੁਬਈ, 12 ਜਨਵਰੀ (ਪੀ. ਟੀ. ਆਈ.)-ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਵਿਚ ਭਾਰਤ ਵਿਚ ਅਸਹਿਣਸ਼ੀਲਤਾ ਅਤੇ ਗੁੱਸਾ ਵਧਿਆ ਹੈ ਅਤੇ ਇਹ ਸੱਤਾ ਵਿਚ ਬੈਠੇ ਲੋਕਾਂ ਦੀ ਮਾਨਸਿਕਤਾ ਦੀ ਦੇਣ ਹੈ | ਰਾਹਲੁ ਗਾਂਧੀ ਜਿਹੜੇ ਸੰਯੁਕਤ ਅਰਬ ...

ਪੂਰੀ ਖ਼ਬਰ »

ਮਿਰਚ ਮਸਾਲਾ

- ਤ੍ਰਿਦੀਬ ਰਮਨ

'ਕਮਲ' ਦੇ ਰਾਜ 'ਚ ਅਡਵਾਨੀ ਨੂੰ 'ਗੁਲਾਬ'

ਨਵੀਂ ਦਿੱਲੀ 'ਚ ਭਾਜਪਾ ਦੀ ਰਾਸ਼ਟਰੀ ਪ੍ਰੀਸ਼ਦ 'ਚ ਸ਼ਾਮਿਲ ਹੋਣ ਆਏ ਤਮਾਮ ਆਗੂਆਂ ਦਾ ਸਵਾਗਤ ਉਨ੍ਹਾਂ ਨੂੰ ਕਮਲ ਦਾ ਫੁੱਲ ਭੇਟ ਕਰਕੇ ਕੀਤਾ ਗਿਆ | ਪਰ ਜਿਵੇਂ ਹੀ ਪ੍ਰੋਗਰਾਮ 'ਚ ਸੀਨੀਅਰ ਆਗੂ ਲਾਲ ਕਿ੍ਸ਼ਨ ਅਡਵਾਨੀ ਪਹੁੰਚੇ ਤਾਂ ਉਥੇ ਮੌਜੂਦ ਕਾਰਕੁਨਾਂ ਨੇ 'ਜੈ ਸ੍ਰੀ ...

ਪੂਰੀ ਖ਼ਬਰ »

ਲਓ ਆ ਗਈਆਂ ਚੋਣਾਂ

ਆਗਾਮੀ ਚੋਣਾਂ ਦੇ ਮੱਦੇਨਜ਼ਰ ਕੇਂਦਰ 'ਚ ਸੱਤਾਧਾਰੀ ਪਾਰਟੀ ਸਮਾਜ ਦੇ ਹਰ ਵਰਗ ਨੂੰ ਕੁਝ ਤੋਹਫੇ ਦੇ ਕੇ ਲੁਭਾਉਣ ਦੀ ਕੋਸ਼ਿਸ਼ 'ਚ ਹੈ | ਆਰਥਿਕ ਆਧਾਰ 'ਤੇ ਰਾਖਵਾਂਕਰਨ ਦਾ ਜਿੰਨ ਬੋਤਲ 'ਚੋਂ ਬਾਹਰ ਆ ਚੁੱਕਾ ਹੈ ਤੇ ਹੁਣ ਸਰਕਾਰ ਦੇ ਨਿਸ਼ਾਨੇ 'ਤੇ ਨੌਜਵਾਨ, ਕਿਸਾਨ ਤੇ ...

ਪੂਰੀ ਖ਼ਬਰ »

ਰਾਖਵਾਂਕਰਨ ਦੀ ਮੌਨ ਤਿਆਰੀ

ਦੇਸ਼ ਦੇ ਇਤਿਹਾਸ 'ਚ ਪਹਿਲੀ ਵਾਰ ਅਜਿਹਾ ਹੋਇਆ ਹੈ ਕਿ ਆਰਥਿਕ ਆਧਾਰ 'ਤੇ 10 ਫੀਸਦੀ ਰਾਖਵਾਂ ਦੇਣ ਵਾਲਾ ਸੋਧ ਬਿੱਲ ਕੇਵਲ 72 ਘੰਟਿਆਂ ਦੇ ਅੰਦਰ ਹੀ ਸਦਨ 'ਚ ਪਾਸ ਹੋ ਗਿਆ | ਮੋਦੀ ਦਾ ਇਰਾਦਾ ਚੋਣਾਂ ਵਾਲੇ ਸਾਲ ਦੇ ਸ਼ੁਰੂ ਤੋਂ ਹੀ ਇਕ ਵੱਡਾ ਧਮਾਕਾ ਕਰਨ ਦਾ ਸੀ | ਇਸ ਲਈ ਉਸ ਨੇ ...

ਪੂਰੀ ਖ਼ਬਰ »

ਸ਼ਾਹ ਦਾ ਨਵਾਂ ਅਵਤਾਰ

ਜਦੋਂ ਤੋਂ ਤਿੰਨ ਰਾਜਾਂ ਦੀਆਂ ਵਿਧਾਨ ਸਭਾਵਾਂ ਦੀਆਂ ਚੋਣਾਂ 'ਚ ਕੈਪਟਨ ਅਮਿਤ ਸ਼ਾਹ ਦੀ ਅਗਵਾਈ 'ਚ ਭਾਜਪਾ ਦੀਆਂ ਵਿਕਟਾਂ ਡਿੱਗੀਆਂ ਹਨ, ਉਦੋਂ ਤੋਂ ਸ਼ਾਹ ਦਾ ਕੰਮ ਕਰਨ ਦਾ ਅੰਦਾਜ਼ ਬਦਲ ਗਿਆ ਹੈ | ਹੁਣ ਉਹ ਆਪਣੇ ਪਾਰਟੀ ਕਾਰਕੁਨਾਂ ਨਾਲ ਹੱਸ-ਬੋਲ ਕੇ ਗੱਲਬਾਤ ਕਰਦੇ ਹਨ | ...

ਪੂਰੀ ਖ਼ਬਰ »

ਰਾਫ਼ੇਲ ਦਾ ਵਿਵਾਦ

ਰਾਫ਼ੇਲ ਮੁੱਦੇ ਨੂੰ ਕਾਂਗਰਸ ਇਨ੍ਹਾਂ ਚੋਣਾਂ 'ਚ ਵੱਡਾ ਹਥਿਆਰ ਬਣਾਉਣਾ ਚਾਹੁੰਦੀ ਹੈ | ਇਸ ਕਾਰਨ ਰਾਹੁਲ ਦਾ ਗਾਹੇ-ਬਗਾਹੇ ਬਿਆਨ ਆ ਜਾਂਦਾ ਹੈ | ਪਰ ਰਾਫ਼ੇਲ ਦੇ ਕੁਝ ਸਵਾਲਾਂ ਦੇ ਜਵਾਬ ਦੇਣ ਤੋਂ ਨਿਰਮਲਾ ਸੀਤਾਰਮਨ ਤੇ ਅਮਿਤ ਸ਼ਾਹ ਵੀ ਕਤਰਾਅ ਰਹੇ ਹਨ | ਪਿਛਲੇ ਦਿਨੀਂ ...

ਪੂਰੀ ਖ਼ਬਰ »

36 ਘੰਟਿਆਂ 'ਚ ਹੀ ਵਰਮਾ ਦਾ ਅਹੁਦੇ ਤੋਂ ਜਾਣਾ

ਆਲੋਕ ਵਰਮਾ ਤੋਂ ਉਨ੍ਹਾਂ ਦਾ ਸੀ.ਬੀ.ਆਈ. ਨਿਰਦੇਸ਼ਕ ਦਾ ਅਹੁਦਾ ਕੇਵਲ 36 ਘੰਟਿਆਂ ਵਿਚਾਲੇ ਹੀ ਖੋਹ ਲਿਆ ਗਿਆ | ਕਹਿੰਦੇ ਹਨ ਇਸ ਦਾ ਕਾਰਨ ਵਰਮਾ ਵਲੋਂ ਕਾਹਲ ਨਾਲ ਕੀਤੇ ਤਬਾਦਲਿਆਂ ਦੇ ਫੈਸਲੇ ਨਾਲ ਜੁੜਿਆ ਹੋਇਆ ਹੈ | ਅਜਿਹੇ ਹੀ ਇਕ ਫੈਸਲੇ 'ਚ ਵਰਮਾ ਨੇ ਪੀ.ਐਮ.ਓ. ਦੇ ਚਹੇਤੇ ...

ਪੂਰੀ ਖ਼ਬਰ »

ਅਖਿਲੇਸ਼ ਅੱਗੇ ਸ਼ਿਵਪਾਲ ਬਣੇ ਚੁਣੌਤੀ

ਭਾਵੇਂ ਬਸਪਾ (ਬਹੁਜਨ ਸਮਾਜ ਪਾਰਟੀ) ਤੇ ਸਪਾ (ਸਮਾਜਵਾਦੀ ਪਾਰਟੀ) 'ਚ ਲੋਕ ਸਭਾ ਚੋਣਾਂ ਲਈ ਗਠਜੋੜ ਹੋ ਗਿਆ ਹੋਵੇ, ਪਰ ਚਾਚਾ ਸ਼ਿਵਪਾਲ ਅਜੇ ਵੀ ਭਾਜਪਾ ਦੇ ਇਸ਼ਾਰੇ 'ਤੇ ਅਖਿਲੇਸ਼ ਦੀ ਨੱਕ 'ਚ ਦਮ ਕਰ ਰਹੇ ਹਨ | ਸ਼ਿਵਪਾਲ ਦੇ ਇਸ ਫੈਸਲੇ ਨਾਲ ਕਿ ਉਹ ਚੋਣਾਂ 'ਚ ਹਰੇਕ ਸੀਟ 'ਤੇ ...

ਪੂਰੀ ਖ਼ਬਰ »

ਯੂ. ਪੀ. 'ਚ ਕਾਂਗਰਸ ਆਪਣੇ ਬਲਬੂਤੇ 'ਤੇ ਲੜੇਗੀ ਚੋਣਾਂ-ਰਾਹੁਲ

ਦੁਬਈ, 12 ਜਨਵਰੀ (ਏਜੰਸੀ)-ਉੱਤਰ ਪ੍ਰਦੇਸ਼ 'ਚ ਮਿਲ ਕੇ ਚੋਣਾਂ ਲੜਨ ਲਈ ਸਪਾ ਤੇ ਬਸਪਾ ਵਲੋਂ ਗਠਜੋੜ ਦਾ ਐਲਾਨ ਕੀਤੇ ਜਾਣ ਦੇ ਕੁਝ ਘੰਟਿਆਂ ਬਾਅਦ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਸੂਬੇ 'ਚ ਆਪਣੇ ਬਲਬੂਤੇ 'ਤੇ ਚੋਣਾਂ ਲੜੇਗੀ | ਦੁਬਈ 'ਚ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX