ਤਾਜਾ ਖ਼ਬਰਾਂ


ਪੁਲਿਸ ਚੈਕਿੰਗ ਦੌਰਾਨ ਕਾਰ ਛੱਡ ਫ਼ਰਾਰ ਹੋਏ ਗੈਂਗਸਟਰ
. . .  33 minutes ago
ਜਲੰਧਰ, 23 ਫਰਵਰੀ - ਜਲੰਧਰ-ਫਗਵਾੜਾ ਮੁੱਖ ਜੀ.ਟੀ ਰੋਡ 'ਤੇ ਪਰਾਗਪੁਰ ਵਿਖੇ ਪੁਲਿਸ ਚੈਕਿੰਗ ਦੌਰਾਨ ਤਿੰਨ ਦੇ ਕਰੀਬ ਗੈਂਗਸਟਰ ਇਨੋਵਾ ਕਾਰ ਛੱਡ ਕੇ ਜਮਸ਼ੇਰ ਵੱਲ ਨੂੰ ਫ਼ਰਾਰ...
ਸਰਹੱਦ ਤੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  about 1 hour ago
ਫ਼ਿਰੋਜਪੁਰ 23 ਫਰਵਰੀ ( ਜਸਵਿੰਦਰ ਸਿੰਘ ਸੰਧੂ ) - ਹਿੰਦ ਪਾਕਿ ਕੌਮੀ ਸਰਹੱਦ ਫ਼ਿਰੋਜ਼ਪੁਰ ਸੈਕਟਰ ਅਧੀਨ ਪੈਂਦੀ ਚੌਕੀ ਸ਼ਾਮੇ ਕੇ ਦੇ ਖੇਤਰ ਵਿਚੋਂ 136 ਬਟਾਲੀਅਨ ਬੀਐਸਐਫ...
ਰਾਮ ਵਿਲਾਸ ਪਾਸਵਾਨ ਵੱਲੋਂ ਪੰਜਾਬ ਹਰਿਆਣਾ ਦੇ ਐਫ.ਸੀ.ਆਈ ਅਧਿਕਾਰੀਆਂ ਨਾਲ ਮੀਟਿੰਗ
. . .  about 1 hour ago
ਜ਼ੀਰਕਪੁਰ, 23 ਫਰਵਰੀ, (ਹਰਦੀਪ ਹੈਪੀ ਪੰਡਵਾਲਾ) - ਕੇਂਦਰੀ ਖਪਤਕਾਰ ਮਾਮਲੇ , ਖਾਦ ਅਤੇ ਸਰਵਜਨਕ ਵਿਤਰਨ ਮੰਤਰੀ ਰਾਮ ਵਿਲਾਸ ਪਾਸਵਾਨ ਨੇ ਅੱਜ ਪਟਿਆਲਾ - ਜ਼ੀਰਕਪੁਰ ਸੜਕ...
ਇਮਰਾਨ ਖਾਨ ਪਠਾਣ ਹਨ ਤਾਂ ਸਾਬਤ ਕਰਨ ਦਾ ਵਕਤ ਆ ਗਿਐ - ਮੋਦੀ
. . .  about 2 hours ago
ਟੋਂਕ, 23 ਫਰਵਰੀ - ਰਾਜਸਥਾਨ ਦੇ ਟੋਂਕ ਵਿਚ ਇਕ ਰੈਲੀ ਨੂੰ ਸੰਬੋਧਨ ਕਰਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ 'ਤੇ ਵੱਡਾ ਹਮਲਾ ਸਾਧਿਆ। ਉਨ੍ਹਾਂ ਕਿਹਾ...
ਕਸ਼ਮੀਰ 'ਚ ਤਾਇਨਾਤ ਹੋਈਆਂ ਬੀ.ਐਸ.ਐਫ. ਤੇ ਆਈ.ਟੀ.ਬੀ.ਪੀ. ਦੀਆਂ 100 ਕੰਪਨੀਆਂ
. . .  about 3 hours ago
ਸ੍ਰੀਨਗਰ, 23 ਫਰਵਰੀ - ਸਰਕਾਰ ਤੇ ਸੁਰੱਖਿਆ ਬਲ ਕਸ਼ਮੀਰ ਦੀ ਸਥਿਤੀ ਨਾਲ ਨਜਿੱਠਣ ਲਈ ਸਖ਼ਤੀ ਨਾਲ ਤਿਆਰ ਹੋ ਰਹੇ ਹਨ। ਇਸ ਲਈ ਸੂਬੇ 'ਚ ਸੁਰੱਖਿਆ ਬਲਾਂ ਦੀ 100 ਵਾਧੂ ਕੰਪਨੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਵੱਖਵਾਦੀਆਂ ਨੇਤਾਵਾਂ ਦੀ ਸੁਰੱਖਿਆ...
ਸ੍ਰੀਲੰਕਾ ਨੇ ਦੱਖਣੀ ਅਫ਼ਰੀਕਾ 'ਚ ਰਚਿਆ ਇਤਿਹਾਸ
. . .  1 minute ago
ਪੋਰਟ ਐਲੀਜਾਬੇਥ, 23 ਫਰਵਰੀ - ਕੁਸ਼ਲ ਮੈਂਡਿਸ ਤੇ ਓਸ਼ਾਡਾ ਫਰਨਾਡੋ ਵਿਚਕਾਰ ਤੀਸਰੇ ਵਿਕਟ ਲਈ 163 ਦੌੜਾਂ ਦੀ ਸਾਂਝੇਦਾਰੀ ਦੇ ਦਮ 'ਤੇ ਸ੍ਰੀਲੰਕਾ ਨੇ ਇਥੇ ਦੱਖਣੀ ਅਫਰੀਕਾ ਨੂੰ ਦੂਸਰੇ ਟੈਸਟ ਮੈਚ 'ਚ 8 ਵਿਕਟਾਂ ਨਾਲ ਹਰਾ ਦਿੱਤਾ। ਇੰਗਲੈਂਡ ਤੇ ਆਸਟ੍ਰੇਲੀਆ ਤੋਂ ਬਾਅਦ...
ਪਾਕਿਸਤਾਨ ਵੱਲੋਂ ਗੋਲੀਬਾਰੀ ਦੀ ਉਲੰਘਣਾ
. . .  about 4 hours ago
ਸ੍ਰੀਨਗਰ, 23 ਫਰਵਰੀ - ਜੰਮੂ ਕਸ਼ਮੀਰ ਦੇ ਰਾਜੌਰੀ ਸਥਿਤ ਨੌਸ਼ਹਿਰਾ ਸੈਕਟਰ 'ਚ ਅੱਜ 4.30 ਵਜੇ ਦੇ ਕਰੀਬ ਪਾਕਿਸਤਾਨ ਵਲੋਂ ਸੀਜ਼ਫਾਈਰ ਦਾ ਉਲੰਘਣ ਕੀਤਾ...
ਸੱਤਾ 'ਚ ਆਉਣ 'ਤੇ ਅਰਧ ਸੈਨਿਕ ਜਵਾਨਾਂ ਨੂੰ ਮਿਲੇਗਾ ਸ਼ਹੀਦ ਦਾ ਦਰਜਾ - ਰਾਹੁਲ ਗਾਂਧੀ
. . .  about 4 hours ago
ਨਵੀਂ ਦਿੱਲੀ, 23 ਫਰਵਰੀ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੇ ਸਰਕਾਰ ਵਿਚ ਆਉਣ 'ਤੇ ਕਾਰਵਾਈਆਂ ਦੌਰਾਨ ਹਲਾਕ ਹੋਣ ਵਾਲੇ ਨੀਮ ਫ਼ੌਜੀ ਜਵਾਨਾਂ ਨੂੰ ਸ਼ਹੀਦ ਦਾ ਦਰਜਾ ਮਿਲੇਗਾ। ਉਨ੍ਹਾਂ ਨੇ ਇਹ ਗੱਲ ਜੇ.ਐਲ.ਐਨ. ਸਟੇਡੀਅਮ ਵਿਚ...
ਭਾਰਤ ਦੀ ਕੁੱਝ ਜ਼ੋਰਦਾਰ ਕਰਨ ਦੀ ਇੱਛਾ ਨੂੰ ਸਮਝ ਸਕਦਾ ਹਾਂ - ਟਰੰਪ
. . .  about 5 hours ago
ਵਾਸ਼ਿੰਗਟਨ, 23 ਫਰਵਰੀ - ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਭਾਰਤ ਪਾਕਿਸਤਾਨ ਵਿਚਕਾਰ ਹਾਲਾਤ ਅਤਿ ਪ੍ਰਚੰਡ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਪੁਲਵਾਮਾ ਅੱਤਵਾਦੀ ਹਮਲੇ ਮਗਰੋਂ ਉਹ ਨਵੀਂ ਦਿੱਲੀ ਦੀ ਕੁੱਝ ਜ਼ੋਰਦਾਰ ਕਰਨ...
ਓ.ਆਈ.ਸੀ. ਦੀ ਬੈਠਕ 'ਚ ਭਾਰਤ ਨੂੰ 'ਗੈੱਸਟ ਆਫ਼ ਆਨਰ' ਵਜੋਂ ਦਿੱਤਾ ਗਿਆ ਸੱਦਾ
. . .  about 5 hours ago
ਨਵੀਂ ਦਿੱਲੀ, 23 ਫਰਵਰੀ- ਇਸਲਾਮਿਕ ਸਹਿਯੋਗ ਸੰਗਠਨ ਦੇ ਵਿਦੇਸ਼ ਮੰਤਰੀਆਂ ਦੀ ਬੈਠਕ 'ਚ ਭਾਗ ਲੈਣ ਲਈ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਬੁਲਾਇਆ ਗਿਆ ਹੈ। ਸੁਸ਼ਮਾ ਸਵਰਾਜ ਨੂੰ 'ਗੈੱਸਟ ਆਫ਼ ਆਨਰ' ਦੇ ਰੂਪ ...
ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦਿਵਾਉਣ ਦੀ ਮੰਗ ਨੂੰ ਲੈ ਕੇ ਕੇਜਰੀਵਾਲ ਵੱਲੋਂ ਭੁੱਖ ਹੜਤਾਲ ਦਾ ਐਲਾਨ
. . .  about 6 hours ago
ਨਵੀ ਦਿੱਲੀ, 23 ਫਰਵਰੀ(ਜਗਤਾਰ ਸਿੰਘ)- ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦਿਵਾਉਣ ਦੇ ਮੁੱਦੇ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ 1 ਮਾਰਚ ਤੋਂ ਬੇਮਿਆਦੀ ਭੁੱਖ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ....
ਕਸ਼ਮੀਰੀ ਵਿਦਿਆਰਥੀਆਂ ਦੀ ਸਹਾਇਤਾ ਲਈ ਕੈਪਟਨ ਸਰਕਾਰ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ
. . .  about 6 hours ago
ਚੰਡੀਗੜ੍ਹ, 23 ਫਰਵਰੀ- ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ. ਦੇ ਕਾਫ਼ਲੇ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਸ਼ਮੀਰੀ ਵਿਦਿਆਰਥੀਆਂ ਨੂੰ ਪੂਰਾ ਸਮਰਥਨ ਦੇਣ ਭਰੋਸਾ ਦਿਵਾਇਆ ....
ਆਮ ਆਦਮੀ ਪਾਰਟੀ ਦਾ ਕੋਈ ਵੀ ਵਿਧਾਇਕ ਨਹੀਂ ਲੜੇਗਾ ਲੋਕ ਸਭਾ ਦੀ ਚੋਣ - ਮਾਨ
. . .  about 6 hours ago
ਨੂਰਪੁਰ ਬੇਦੀ, 23 ਫਰਵਰੀ (ਹਰਦੀਪ ਸਿੰਘ ਢੀਂਡਸਾ) - ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਲੋਕ ਸਭਾ ਸਾਂਸਦ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਕੋਈ ਵੀ ਮੌਜੂਦਾ ਵਿਧਾਇਕ ਲੋਕ ਸਭਾ ਦੀਆਂ ਚੋਣਾਂ ਨਹੀਂ....
ਦੋ ਮੰਜ਼ਿਲਾਂ ਇਮਾਰਤ 'ਚ ਹੋਇਆ ਧਮਾਕਾ, 10 ਮੌਤਾਂ
. . .  about 7 hours ago
ਲਖਨਊ, 23 ਫਰਵਰੀ- ਉੱਤਰ ਪ੍ਰਦੇਸ਼ ਦੇ ਭਦੌਹੀ ਜ਼ਿਲ੍ਹੇ ਦੇ ਚੌਰੀ ਥਾਣਾ ਇਲਾਕੇ 'ਚ ਪਟਾਕਾ ਕਾਰੋਬਾਰੀ ਦੀ ਦੋ ਮੰਜ਼ਿਲਾਂ ਇਮਾਰਤ 'ਚ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ। ਇਹ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ 'ਚ 10 ਲੋਕਾਂ ਦੀ ਮੌਤ ਹੋ ਗਈ ....
ਉਮਰਾਨੰਗਲ ਦੇ ਰਿਮਾਂਡ 'ਚ ਫ਼ਰੀਦਕੋਟ ਅਦਾਲਤ ਵੱਲੋਂ ਤਿੰਨ ਦਿਨ ਦਾ ਵਾਧਾ
. . .  about 7 hours ago
ਫ਼ਰੀਦਕੋਟ, 23 ਫ਼ਰਵਰੀ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਬਹਿਬਲ ਕਲਾਂ ਗੋਲੀ ਕਾਂਡ ਅਤੇ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿੱਟ) ਵੱਲੋਂ ਆਈ. ਜੀ. ਉਮਰਾਨੰਗਲ ਦਾ ....
ਸਾਡੀ ਲੜਾਈ ਕਸ਼ਮੀਰ ਲਈ ਹੈ, ਕਸ਼ਮੀਰੀਆਂ ਵਿਰੁੱਧ ਨਹੀਂ- ਮੋਦੀ
. . .  about 7 hours ago
ਈ. ਡੀ. ਦੇ ਕੋਲ ਮੌਜੂਦ ਦਸਤਾਵੇਜ਼ਾਂ ਦੀ ਕਾਪੀ ਪਾਉਣ ਲਈ ਪਟਿਆਲਾ ਹਾਊਸ ਕੋਰਟ ਪਹੁੰਚੇ ਵਾਡਰਾ
. . .  about 7 hours ago
ਕਾਰ ਸਮੇਤ ਭਾਖੜਾ ਨਹਿਰ 'ਚ ਡਿੱਗਿਆ ਨੌਜਵਾਨ, ਮੌਤ
. . .  about 8 hours ago
ਸ਼ਹੀਦ ਸੁਖਜਿੰਦਰ ਸਿੰਘ ਦੀ ਯਾਦ 'ਚ ਪਿੰਡ ਗੱਡੀਵਿੰਡ ਧੱਤਲ ਵਿਖੇ ਬਣਾਇਆ ਜਾਵੇਗਾ ਖੇਡ ਸਟੇਡੀਅਮ
. . .  1 minute ago
ਸਿੱਖਿਆ ਸਕੱਤਰ ਦਾ ਮਾਝੇ 'ਚ ਵੀ ਹੋਇਆ ਵਿਰੋਧ, ਫੂਕਿਆ ਗਿਆ ਪੁਤਲਾ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਮਾਘ ਸੰਮਤ 550
ਵਿਚਾਰ ਪ੍ਰਵਾਹ: ਸਾਡੀ ਬੇਲਾਗਤਾ ਕਾਰਨ ਭ੍ਰਿਸ਼ਟਾਚਾਰ ਦਾ ਰੁਝਾਨ ਜਾਰੀ ਰਹਿੰਦਾ ਹੈ। -ਬੈਸ ਮੇਅਰਸਨ

ਪਹਿਲਾ ਸਫ਼ਾ

ਦੁਸ਼ਮਣੀ ਵਾਲੀਆਂ ਕਾਰਵਾਈਆਂ ਿਖ਼ਲਾਫ਼ ਸਖ਼ਤ ਕਾਰਵਾਈ ਤੋਂ ਪਿੱਛੇ ਨਹੀਂ ਹਟਾਂਗੇ

ਸੈਨਾ ਦਿਵਸ ਮੌਕੇ ਜਨਰਲ ਰਾਵਤ ਦੀ ਪਾਕਿ ਨੂੰ ਚਿਤਾਵਨੀ ਨਵੀਂ ਦਿੱਲੀ, 15 ਜਨਵਰੀ (ਪੀ. ਟੀ. ਆਈ.)-ਸੈਨਾ ਮੁਖੀ ਜਨਰਲ ਬਿਪਿਨ ਰਾਵਤ ਨੇ ਅੱਜ ਪਾਕਿਸਤਾਨ ਨੂੰ ਚਿਤਾਵਨੀ ਦਿੱਤੀ ਕਿ ਭਾਰਤ ਦੁਸ਼ਮਣੀ ਵਾਲੀਆਂ ਕਾਰਵਾਈਆਂ ਿਖ਼ਲਾਫ਼ ਸਖ਼ਤ ਕਾਰਵਾਈ ਤੋਂ ਪਿੱਛੇ ਨਹੀਂ ਹਟੇਗਾ ...

ਪੂਰੀ ਖ਼ਬਰ »

ਪਾਕਿ ਵਲੋਂ ਕਰਤਾਰਪੁਰ ਲਾਂਘੇ ਦੀ ਉਸਾਰੀ 35 ਫ਼ੀਸਦੀ ਤੋਂ ਵਧੇਰੇ ਮੁਕੰਮਲ

ਨਿਰਧਾਰਤ ਕੀਤੇ ਸਮੇਂ ਤੋਂ ਪਹਿਲਾਂ ਖ਼ਤਮ ਕੀਤੀ ਜਾਵੇਗੀ ਉਸਾਰੀ-ਕਾਦਰੀ
ਸੁਰਿੰਦਰ ਕੋਛੜ

ਅੰਮਿ੍ਤਸਰ, 15 ਜਨਵਰੀ-ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਭਾਰਤੀ ਸਿੱਖ ਸੰਗਤ ਨੂੰ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਲਈ ਲਾਂਘਾ ਮੁਹੱਈਆ ਕਰਾਉਣ ਹਿੱਤ ਪਾਕਿਸਤਾਨ ਵਾਲੇ ਪਾਸੇ ਸ਼ੁਰੂ ਕੀਤੀ ਗਈ ਲਾਂਘੇ ਦੀ ਉਸਾਰੀ ਦਾ ਕੰਮ 35 ਫ਼ੀਸਦੀ ਤੋਂ ਵਧੇਰੇ ਮੁਕੰਮਲ ਹੋ ਚੁੱਕਾ ਹੈ | ਇਹ ਜਾਣਕਾਰੀ ਪਾਕਿਸਤਾਨ ਦੇ ਧਾਰਮਿਕ ਮਾਮਲਿਆਂ ਤੇ ਅੰਤਰ ਵਿਸ਼ਵਾਸ ਮਾਮਲਿਆਂ ਦੇ ਮੰਤਰੀ ਮੌਲਾਨਾ ਨੂਰ ਉਲ ਹੱਕ ਕਾਦਰੀ ਨੇ ਜ਼ਿਲ੍ਹਾ ਨਾਰੋਵਾਲ 'ਚ ਲਾਂਘੇ ਦੀ ਚੱਲ ਰਹੀ ਉਸਾਰੀ ਦਾ ਦੌਰਾ ਕਰਨ ਉਪਰੰਤ ਦਿੱਤੀ | ਇਸ ਮੌਕੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਦੇ ਵਧੀਕ ਸਕੱਤਰ ਤਾਰਿਕ ਵਜ਼ੀਰ, ਅਮੀਰ ਹਾਸ਼ਮੀ, ਪਾਕਿ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬਿਸ਼ਨ ਸਿੰਘ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ | ਨਾਰੋਵਾਲ ਤੋਂ 'ਅਜੀਤ' ਨੂੰ ਇਸ ਬਾਰੇ ਜਾਣਕਾਰੀ ਦਿੰਦਿਆਂ ਨਾਸਿਰ ਢਿੱਲੋਂ ਤੇ ਭੁਪਿੰਦਰ ਸਿੰਘ ਲਵਲੀ ਨੇ ਦੱਸਿਆ ਕਿ ਮੌਲਾਨਾ ਕਾਦਰੀ ਨੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਪਹੁੰਚਣ 'ਤੇ ਸਭ ਤੋਂ ਪਹਿਲਾਂ ਗੁਰਦੁਆਰਾ ਸਾਹਿਬ 'ਚ ਗੁਰੂ ਨਾਨਕ ਦੇਵ ਜੀ ਦੀ ਮਜ਼ਾਰ ਤੇ ਸਮਾਧ ਦੇ ਦਰਸ਼ਨ ਕੀਤੇ ਤੇ ਉਥੇ ਫੁੱਲਾਂ ਦੇ ਗੁਲਦਸਤੇ ਭੇਟ ਕੀਤੇ | ਉਨ੍ਹਾਂ ਉੱਥੇ ਚੱਲ ਰਹੀ ਉਸਾਰੀ ਦਾ ਜਾਇਜ਼ਾ ਲੈਣ ਉਪਰੰਤ ਦੱਸਿਆ ਕਿ ਉਸਾਰੀ ਦਾ ਜੋ ਕੰਮ ਅਕਤੂਬਰ, 2019 ਤੱਕ ਮੁਕੰਮਲ ਕੀਤਾ ਜਾਣਾ ਸੀ, ਉਸ ਨੂੰ ਨਿਰਧਾਰਿਤ ਸਮੇਂ ਤੋਂ ਪਹਿਲਾਂ ਨੇਪਰੇ ਚਾੜ੍ਹ ਲਿਆ ਜਾਵੇਗਾ | ਉਨ੍ਹਾਂ ਉਸਾਰੀ ਕਰਵਾ ਰਹੀ ਫ਼ਰੰਟੀਅਰ ਵਰਕਸ ਐਸੋਸੀਏਸ਼ਨ (ਐਫ. ਡਬਲਯੂ. ਓ.) ਦੇ ਅਧਿਕਾਰੀਆਂ ਨਾਲ ਵੀ ਗੱਲਬਾਤ ਕੀਤੀ ਤੇ ਕੰਮ 'ਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ | ਕਾਦਰੀ ਨੇ ਦੱਸਿਆ ਕਿ ਲਾਂਘੇ ਦੀ ਉਸਾਰੀ ਦੇ ਨਾਲ-ਨਾਲ 20 ਹੋਰ ਪ੍ਰੋਜੈਕਟ ਸ਼ੁਰੂ ਕੀਤੇ ਜਾਣ ਦੀ ਵੀ ਯੋਜਨਾ ਬਣਾਈ ਗਈ ਹੈ, ਜਿਸ ਦੇ ਚੱਲਦਿਆਂ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ 'ਚ 100 ਕਮਰਿਆਂ ਵਾਲੀ ਯਾਤਰੂ ਸਰਾਂ ਉਸਾਰੀ ਜਾਵੇਗੀ | ਸ੍ਰੀ ਨਨਕਾਣਾ ਸਾਹਿਬ ਦੇ ਰੇਲਵੇ ਸਟੇਸ਼ਨ ਤੋਂ ਗੁਰਦੁਆਰਾ ਜਨਮ ਅਸਥਾਨ ਤੱਕ ਡਿਗਰੀ ਕਾਲਜ ਦੇ ਹੇਠਾਂ ਇਕ ਸੁਰੰਗ ਵੀ ਬਣਾਈ ਜਾਵੇਗੀ, ਜਿਸ ਲਈ ਈ.ਟੀ.ਪੀ.ਬੀ. ਤੇ ਪੰਜਾਬ ਸਰਕਾਰ ਦੇ ਚੀਫ਼ ਸਕੱਤਰ ਇਸੇ ਹਫ਼ਤੇ ਬੈਠਕ ਕਰਕੇ ਇਸ ਬਾਰੇ ਇਕ ਰਿਪੋਰਟ ਤਿਆਰ ਕਰਕੇ ਅਗਲੀ ਕਾਰਵਾਈ ਹਿੱਤ ਉਨ੍ਹਾਂ ਨੂੰ ਸੌਾਪਣਗੇ | ਉਨ੍ਹਾਂ ਦੱਸਿਆ ਕਿ 550ਵੇਂ ਪ੍ਰਕਾਸ਼ ਪੁਰਬ ਮੌਕੇ ਯਾਤਰੂਆਂ ਨੂੰ ਬਿਜਲੀ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਇਕ ਵੱਡਾ ਜਨਰੇਟਰ ਵੀ ਲਗਾਇਆ ਜਾਵੇਗਾ | ਮੌਲਾਨਾ ਕਾਦਰੀ ਅਨੁਸਾਰ ਪ੍ਰਕਾਸ਼ ਪੁਰਬ ਤੋਂ ਪਹਿਲਾਂ ਲਾਹੌਰ ਦੇ ਗੁਰਦੁਆਰਾ ਡੇਰਾ ਸਾਹਿਬ ਦੀ ਬਾਹਰੀ ਦਿੱਖ 'ਚ ਬਦਲਾਅ ਕਰਨ ਦੀ ਵੀ ਯੋਜਨਾ ਬਣਾਈ ਗਈ ਹੈ | ਇਸ ਮੌਕੇ ਤਾਰਿਕ ਵਜ਼ੀਰ ਨੇ ਦੱਸਿਆ ਕਿ ਲਾਂਘੇ ਦੀ ਉਸਾਰੀ ਦਾ ਕੰਮ ਦੋ ਪੜਾਵਾਂ 'ਚ ਖ਼ਤਮ ਕੀਤਾ ਜਾਣਾ ਹੈ | ਪਹਿਲੇ ਪੜਾਅ ਦੀ ਉਸਾਰੀ ਦੌਰਾਨ ਵੇਈਾ ਨਾਲੇ ਤੱਕ ਦੇ ਰਸਤੇ ਨੂੰ ਪੱਧਰਾ ਕਰ ਕੇ ਸੜਕ ਦਾ ਬੇਸ ਤਿਆਰ ਕੀਤਾ ਜਾ ਚੁੱਕਾ ਹੈ | ਇਸ ਦੇ ਨਾਲ ਹੀ ਰਸਤੇ 'ਚ ਆਉਂਦੇ ਦਰਿਆ ਰਾਵੀ 'ਤੇ ਪੁਲ ਬਣਾਉਣ ਦੀ ਵੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੋਂ ਭਾਰਤੀ ਬਾਰਡਰ ਟਰਮੀਨਲ ਤੱਕ ਆਉਂਦੇ ਲਗਪਗ ਚਾਰ ਕਿੱਲੋਮੀਟਰ ਲੰਬੇ ਰਸਤੇ 'ਤੇ ਇਕਤਰਫਾ ਪੱਕੀ ਸੜਕ ਬਣਾਉਣ ਦੇ ਨਾਲ-ਨਾਲ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਪਹੁੰਚਣ ਵਾਲੇ ਭਾਰਤੀ ਯਾਤਰੂਆਂ ਦੇ ਲਈ ਦੋ ਸ਼ਾਪਿੰਗ ਮਾਲ, ਉਡੀਕ-ਘਰ, ਗੈਲਰੀ, ਇਮੀਗਰੇਸ਼ਨ ਤੇ ਸਿਹਤ ਸੇਵਾਵਾਂ ਕੇਂਦਰ ਉਸਾਰੇ ਜਾਣ ਦੀ ਕਾਰਵਾਈ ਆਉਂਦੇ ਮਹੀਨਿਆਂ ਤੱਕ ਸ਼ੁਰੂ ਕੀਤੀ ਜਾਵੇਗੀ | ਇਸ ਦੇ ਇਲਾਵਾ ਉਸਾਰੀ ਦੇ ਦੂਜੇ ਪੜਾਅ 'ਚ ਲਾਂਘੇ ਵਾਲੀ ਸੜਕ ਦੇ ਦੋਵੇਂ ਪਾਸੇ ਯਾਤਰੂਆਂ ਦੀ ਸੁਰੱਖਿਆ ਲਈ ਹਿਫ਼ਾਜ਼ਤੀ ਕੰਡੇਦਾਰ ਤਾਰ ਤੇ ਹੋਟਲ ਤੇ ਸਰਾਂ ਦੇ ਨਾਲ-ਨਾਲ ਗੁਰਦੁਆਰਾ ਸਾਹਿਬ ਦੇ ਚੁਫੇਰੇ ਉੱਚੀ ਦੀਵਾਰ ਵੀ ਬਣਾਈ ਜਾਵੇਗੀ |
ਕੈਪਟਨ ਵਲੋਂ ਸ਼ਰਧਾਲੂਆਂ ਲਈ ਪਾਸਪੋਰਟ ਦੀ ਸ਼ਰਤ ਖ਼ਤਮ ਕਰਨ ਦੀ ਮੰਗ-ਰਾਜਨਾਥ ਨੂੰ ਲਿਖੀ ਚਿੱਠੀ
ਚੰਡੀਗੜ੍ਹ, 15 ਜਨਵਰੀ (ਅਜੀਤ ਬਿਊਰੋ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਵਿਖੇ ਸਮਾਰੋਹਾਂ ਦੌਰਾਨ 'ਖੁੱਲੇ੍ਹ ਦਰਸ਼ਨ ਦੀਦਾਰ' ਨੂੰ ਯਕੀਨੀ ਬਣਾਉਣ ਲਈ ਕਰਤਾਰਪੁਰ ਲਾਂਘਾ ਪਾਰ ਕਰਨ ਵਾਸਤੇ ਸ਼ਰਧਾਲੂਆਂ ਲਈ ਪਾਸਪੋਰਟ ਦੀ ਸ਼ਰਤ ਖ਼ਤਮ ਕੀਤੇ ਜਾਣ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗ ਕੀਤੀ ਹੈ | ਕੈਪਟਨ ਨੇ ਲਾਂਘੇ ਦੇ ਦੁਆਲੇ ਉਸਾਰੇ ਜਾਣ ਵਾਲੇ ਬੁਨਿਆਦੀ ਢਾਂਚੇ ਅਤੇ ਉੱਥੇ ਪਹੁੰਚਣ ਵਾਲੀ ਸੜਕ ਨੂੰ ਜਲਦ ਅੰਤਿਮ ਰੂਪ ਦਿੱਤੇ ਜਾਣ ਵਾਸਤੇ ਮੋਦੀ ਸਰਕਾਰ ਨੂੰ ਆਖਿਆ ਹੈ, ਤਾਂ ਜੋ ਇਸ ਇਤਿਹਾਸਕ ਲਾਂਘੇ ਨੂੰ ਅਮਲ 'ਚ ਲਿਆਉਣ ਲਈ ਬਿਨਾਂ ਕਿਸੇ ਹੋਰ ਦੇਰੀ ਤੋਂ ਜ਼ਮੀਨ ਪ੍ਰਾਪਤੀ ਦੀ ਪ੍ਰਕਿਰਿਆ ਨੂੰ ਸ਼ੁਰੂ ਕੀਤਾ ਜਾ ਸਕੇ | ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਇਕ ਲਿਖਤੀ ਬੇਨਤੀ 'ਚ ਕਿਹਾ ਹੈ ਕਿ ਲਾਂਘੇ ਤੋਂ ਪਾਰ ਜਾਣ ਵਾਸਤੇ ਸ਼ਰਧਾਲੂਆਂ ਲਈ ਪਾਸਪੋਰਟ ਦੀ ਸ਼ਰਤ ਨੂੰ ਖ਼ਤਮ ਕੀਤਾ ਜਾਵੇ | ਰਾਜਨਾਥ ਸਿੰਘ ਨੂੰ ਲਿਖੇ ਪੱਤਰ 'ਚ ਮੁੱਖ ਮੰਤਰੀ ਨੇ ਸਿੱਖ ਅਰਦਾਸ ਦੇ ਮੱਦੇਨਜ਼ਰ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਦੇ 'ਖੁੱਲ੍ਹੇ ਦਰਸ਼ਨ ਦੀਦਾਰ' ਦੀ ਸਹੂਲਤ ਵਾਸਤੇ ਸਾਧਾਰਨ ਪ੍ਰਕਿਰਿਆ ਅਪਣਾਉਣ ਲਈ ਮੋਦੀ ਸਰਕਾਰ ਨੂੰ ਬੇਨਤੀ ਕੀਤੀ ਹੈ | ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਲਿਖੇ ਪੱਤਰ 'ਚ ਸੁਝਾਅ ਦਿੱਤਾ ਹੈ ਕਿ ਸ਼ਨਾਖ਼ਤ ਲਈ ਪਾਸਪੋਰਟ ਦੀ ਬਜਾਏ ਆਧਾਰ ਕਾਰਡ ਵਰਗੇ ਯੋਗ ਸਰਕਾਰੀ ਦਸਤਾਵੇਜ਼ ਦੀ ਵਰਤੋਂ ਕੀਤੀ ਜਾ ਸਕਦੀ ਹੈ |


ਖ਼ਬਰ ਸ਼ੇਅਰ ਕਰੋ

ਕੇਂਦਰੀ ਗ੍ਰਹਿ ਸਕੱਤਰ ਵਲੋਂ ਸੀਨੀਅਰ ਅਧਿਕਾਰੀਆਂ ਨਾਲ ਚਰਚਾ

ਨਵੀਂ ਦਿੱਲੀ, 15 ਜਨਵਰੀ (ਏਜੰਸੀ)-ਕੇਂਦਰੀ ਗ੍ਰਹਿ ਸਕਤੱਰ ਰਾਜੀਵ ਗੌਬਾ ਨੇ ਅੱਜ ਇਥੇ ਕਰਤਾਰਪੁਰ ਲਾਂਘਾ ਮੁੱਦੇ 'ਤੇ ਬੀ.ਐਸ.ਐਫ. ਦੇ ਮੁਖੀ ਆਰ. ਕੇ. ਮਿਸ਼ਰਾ ਅਤੇ ਪੰਜਾਬ ਦੇ ਮੁੱਖ ਸਕੱਤਰ ਕਰਨ ਸਿੰਘ ਅਵਤਾਰ ਸਮੇਤ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਮੀਟਿੰਗ ...

ਪੂਰੀ ਖ਼ਬਰ »

ਪਾਕਿ ਵਲੋਂ ਸਨਾਈਪਰ ਹਮਲੇ 'ਚ ਬੀ.ਐਸ.ਐਫ. ਦਾ ਸਹਾਇਕ ਕਮਾਂਡੈਂਟ ਸ਼ਹੀਦ

ਸੁੰਦਰਬਨੀ ਸੈਕਟਰ 'ਚ ਪਾਕਿ ਗੋਲੀਬਾਰੀ 'ਚ 2 ਜਵਾਨ ਜ਼ਖ਼ਮੀ ਸ੍ਰੀਨਗਰ, 15 ਜਨਵਰੀ (ਮਨਜੀਤ ਸਿੰਘ)-ਸਾਂਬਾ ਸੈਕਟਰ 'ਚ ਪਾਕਿ ਰੇਂਜਰਾਂ ਵਲੋਂ ਕੀਤੇ ਸਨਾਈਪਰ ਹਮਲੇ 'ਚ ਬੀ.ਐਸ.ਐਫ. ਦਾ ਸਹਾਇਕ ਕਮਾਂਡੈਂਟ ਸ਼ਹੀਦ ਹੋ ਗਿਆ | ਸੂਤਰਾਂ ਅਨੁਸਾਰ ਪਾਕਿ ਦੇ ਚਿਨਾਬ ਰੇਂਜਰਾਂ ਨੇ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਯੂ.ਪੀ.ਐਸ.ਸੀ. ਦੇ ਸਕੱਤਰ ਨੂੰ ਅਦਾਲਤ 'ਚ ਪੇਸ਼ ਹੋਣ ਦਾ ਹੁਕਮ

ਨਵੀਂ ਦਿੱਲੀ, 15 ਜਨਵਰੀ (ਪੀ.ਟੀ.ਆਈ.)-ਸੁਪਰੀਮ ਕੋਰਟ ਨੇ ਅੱਜ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂ.ਪੀ.ਐਸ.ਸੀ.) ਦੇ ਸਕੱਤਰ ਨੂੰ ਨਿੱਜੀ ਰੂਪ 'ਚ ਪੇਸ਼ ਹੋ ਕੇ ਅਦਾਲਤ ਨੂੰ ਇਹ ਜਾਣਕਾਰੀ ਦੇਣ ਲਈ ਕਿਹਾ ਹੈ ਕਿ ਕੀ ਕਮਿਸ਼ਨ ਨੇ ਸੂਬਾ ਸਰਕਾਰਾਂ ਵਲੋਂ ਡੀ. ਜੀ.ਪੀ. ਨਿਯੁਕਤ ਕਰਨ ...

ਪੂਰੀ ਖ਼ਬਰ »

ਭਾਖੜਾ, ਡੈਹਰ, ਪੌ ਾਗ ਤੇ ਰਣਜੀਤ ਸਾਗਰ ਡੈਮ ਦੀਆਂ ਝੀਲਾਂ 'ਚ ਪਾਣੀ ਪਿਛਲੇ ਸਾਲ ਦੇ ਮੁਕਾਬਲੇ ਵੱਧ

ਪਟਿਆਲਾ, 15 ਜਨਵਰੀ (ਜਸਪਾਲ ਸਿੰਘ ਢਿੱਲੋਂ)- ਪੰਜਾਬ ਦੇ ਭਾਖੜਾ, ਡੈਹਰ, ਪੌਾਗ ਤੇ ਰਣਜੀਤ ਸਾਗਰ ਡੈਮ ਦੀਆਂ ਝੀਲਾਂ 'ਚ ਪਾਣੀ ਦਾ ਪੱਧਰ ਪਿਛਲੇ ਸਾਲ ਨਾਲੋਂ ਵੱਧ ਹੈ, ਜਿਸ ਦਾ ਸਿੱਧਾ ਅਸਰ ਪਣ ਬਿਜਲੀ ਘਰਾਂ ਦੇ ਬਿਜਲੀ ਉਤਪਾਦਨ ਤੇ ਸਿੰਜਾਈ ਲਈ ਵਰਤੇ ਜਾਣ ਵਾਲੇ ਪਾਣੀ 'ਤੇ ...

ਪੂਰੀ ਖ਼ਬਰ »

ਕਰਨਾਟਕ 'ਚ ਦੋ ਵਿਧਾਇਕਾਂ ਵਲੋਂ ਕਾਂਗਰਸ-ਜੇ.ਡੀ.ਐਸ. ਗੱਠਜੋੜ ਸਰਕਾਰ ਤੋਂ ਸਮਰਥਨ ਵਾਪਸ

ਬੈਂਗਲੁਰੂ, 15 ਜਨਵਰੀ (ਏਜੰਸੀ)- ਕਰਨਾਟਕਾ 'ਚ ਕਾਂਗਰਸ-ਜੇ.ਡੀ.ਐਸ. ਗੱਠਜੋੜ ਨੂੰ ਉਸ ਵੇਲੇ ਝਟਕਾ ਲੱਗਾ ਜਦੋਂ ਮੁੱਖ ਮੰਤਰੀ ਐਚ. ਡੀ. ਕੁਮਾਰਾਸਵਾਮੀ ਦੀ ਅਗਵਾਈ ਵਾਲੀ ਸਰਕਾਰ ਤੋਂ ਦੋ ਵਿਧਾਇਕਾਂ ਨੇ ਆਪਣਾ ਸਮਰਥਨ ਵਾਪਸ ਲੈ ਲਿਆ | ਆਜ਼ਾਦ ਵਿਧਾਇਕ ਐਚ. ਨਾਗੇਸ਼ ਤੇ ...

ਪੂਰੀ ਖ਼ਬਰ »

ਬ੍ਰੈਗਜ਼ਿਟ ਸਮਝੌਤੇ ਨੂੰ ਲੈ ਕੇ ਥਰੀਸਾ ਮੇਅ ਦੀ ਇਤਿਹਾਸਕ ਹਾਰ

232 ਵੋਟਾਂ ਦੇ ਫਰਕ ਨਾਲ ਪ੍ਰਧਾਨ ਮੰਤਰੀ ਹਾਰੀ ਲੰਡਨ, 15 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬ੍ਰੈਗਜ਼ਿਟ ਸਮਝੌਤੇ ਨੂੰ ਲੈ ਕੇ ਅੱਜ ਬਰਤਾਨਵੀ ਸੰਸਦ 'ਚ ਸੰਸਦ ਮੈਂਬਰਾਂ ਵਲੋਂ ਵੋਟਾਂ ਪਾਈਆਂ ਗਈਆਂ | ਪ੍ਰਧਾਨ ਮੰਤਰੀ ਥਰੀਸਾ ਮੇਅ ਵਲੋਂ ਯੂਰਪੀ ਸੰਘ ਦੇ ਮੁਖੀਆਂ ਨਾਲ ...

ਪੂਰੀ ਖ਼ਬਰ »

ਸਰਕਾਰ ਦੀ ਬੇਰੁਖ਼ੀ ਕਾਰਨ ਨਵੀਆਂ ਪੰਚਾਇਤਾਂ ਦੇ ਚਿਹਰਿਆਂ 'ਤੇ ਹਾਲੇ ਨਹੀਂ ਪਰਤੀਆਂ ਰੌਣਕਾਂ

ਫ਼ਾਜ਼ਿਲਕਾ, 15 ਜਨਵਰੀ (ਦਵਿੰਦਰ ਪਾਲ ਸਿੰਘ)-ਪੰਜਾਬ 'ਚ ਹਾਲ ਹੀ 'ਚ ਨੇਪਰੇ ਚੜ੍ਹੀਆਂ ਪੰਚਾਇਤੀ ਚੋਣਾਂ ਤੋਂ ਬਾਅਦ ਪਿੰਡਾਂ 'ਚ ਮਾਹੌਲ ਕੁਝ ਸ਼ਾਂਤ ਹੋ ਗਿਆ ਹੈ | ਪਿੰਡਾਂ ਦੀਆਂ ਨਵੀਆਂ ਬਣੀਆਂ ਪੰਚਾਇਤਾਂ ਨੇ ਸਹੁੰਆਂ ਵੀ ਚੁੱਕ ਲਈਆਂ ਤੇ ਨਵੇਂ ਬਣੇ ਸਰਪੰਚਾਂ ਨੇ ਚਾਰਜ ...

ਪੂਰੀ ਖ਼ਬਰ »

ਪ੍ਰਸਿੱਧ ਤੀਰਥ ਸਥਾਨ ਚਿੰਤਪੁਰਨੀ ਰੇਲ ਨੈੱਟਵਰਕ ਨਾਲ ਜੁੜਿਆ

ਨਵੀਂ ਗੱਡੀ ਹਿਮਾਚਲ ਐਕਸਪ੍ਰੈੱਸ ਦੀ ਸ਼ੁਰੂਆਤ ਊਨਾ, 15 ਜਨਵਰੀ (ਹਰਪਾਲ ਸਿੰਘ ਕੋਟਲਾ)-ਜ਼ਿਲੇ੍ਹ ਦੇ ਕਸਬਾ ਦੌਲਤਪੁਰ ਚੌਕ ਤੋਂ ਦਿੱਲੀ ਤੱਕ ਰੇਲ ਗੱਡੀ ਚਲਾਉਣ ਦਾ ਦਹਾਕਿਆਂ ਪੁਰਾਣਾ ਸੁਪਨਾ ਮੰਗਲਵਾਰ ਨੂੰ ਸਾਕਾਰ ਹੋ ਗਿਆ | ਕੇਂਦਰੀ ਰੇਲ ਰਾਜ ਮੰਤਰੀ ਮਨੋਜ ਸਿਨਹਾ ...

ਪੂਰੀ ਖ਼ਬਰ »

ਪੱਤਰਕਾਰ ਹੱਤਿਆ ਮਾਮਲਾ

ਰਾਮ ਰਹੀਮ ਨੂੰ ਸਜ਼ਾ ਸੁਣਾਉਣ ਦੀ ਥਾਂ ਨੂੰ ਲੈ ਕੇ ਅੱਜ ਆਵੇਗਾ ਫ਼ੈਸਲਾ

ਪੰਚਕੂਲਾ, 15 ਜਨਵਰੀ (ਕਪਿਲ)-ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ ਵਿਚ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਵਲੋਂ ਦੋਸ਼ੀ ਕਰਾਰ ਦਿੱਤਾ ਗਿਆ ਹੈ, ਜਿਸ ਦੇ ਲਈ 17 ਜਨਵਰੀ ਨੂੰ ਰਾਮ ਰਹੀਮ ਨੂੰ ...

ਪੂਰੀ ਖ਼ਬਰ »

ਵਿਧਾਇਕਾਂ ਵਿਚਲੀ ਨਿਰਾਸ਼ਾ ਨੂੰ ਜਾਣਨ ਲਈ ਮੁੱਖ ਮੰਤਰੀ ਕਰਨਗੇ ਮੁਲਾਕਾਤਾਂ

ਅੱਜ ਮਾਝਾ, ਕੱਲ੍ਹ ਦੁਆਬਾ ਤੇ ਪਰਸੋਂ ਮਾਲਵਾ ਦੇ ਕਾਂਗਰਸੀ ਵਿਧਾਇਕਾਂ ਨੂੰ ਮਿਲਣਗੇ ਚੰਡੀਗੜ੍ਹ, 15 ਜਨਵਰੀ (ਹਰਕਵਲਜੀਤ ਸਿੰਘ)-ਬੀਤੇ ਦਿਨੀਂ ਫਿਰੋਜ਼ਪੁਰ ਵਿਖੇ ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਦੌਰਾਨ ਕਾਂਗਰਸ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਅਤੇ ...

ਪੂਰੀ ਖ਼ਬਰ »

ਹਨੀਪ੍ਰੀਤ ਨੂੰ ਫ਼ੋਨ 'ਤੇ ਘਰ ਗੱਲ ਕਰਨ ਦੀ ਇਜਾਜ਼ਤ ਮਿਲੀ

ਚੰਡੀਗੜ੍ਹ, 15 ਜਨਵਰੀ (ਸੁਰਜੀਤ ਸਿੰਘ ਸੱਤੀ)-ਰਾਮ ਰਹੀਮ ਦੇ ਮਾਮਲਿਆਂ ਵਿਚ ਸੁਨਾਰੀਆ ਜੇਲ੍ਹ ਵਿਚ ਬੰਦ ਹਨੀਪ੍ਰੀਤ ਨੂੰ ਆਪਣੇ ਘਰ ਵਾਲਿਆਂ ਨਾਲ ਫ਼ੋਨ 'ਤੇ ਗੱਲ ਕਰਨ ਦੀ ਇਜਾਜ਼ਤ ਮਿਲ ਗਈ ਹੈ | ਉਸ ਨੇ ਹਾਈਕੋਰਟ ਵਿਚ ਅਰਜ਼ੀ ਦਾਖਲ ਕਰਕੇ ਕਿਹਾ ਸੀ ਕਿ ਹੋਰ ਕੈਦੀਆਂ ਨੂੰ ...

ਪੂਰੀ ਖ਼ਬਰ »

ਗੁਜਰਾਤ ਦੰਗਿਆਂ 'ਚ ਮੋਦੀ ਨੂੰ ਕਲੀਨ ਚਿੱਟ ਿਖ਼ਲਾਫ਼ ਅਰਜ਼ੀ 'ਤੇ ਸੁਣਵਾਈ ਚਾਰ ਹਫ਼ਤੇ ਤੱਕ ਟਲੀ

ਨਵੀਂ ਦਿੱਲੀ, 15 ਜਨਵਰੀ (ਏਜੰਸੀ)-ਸੁਪਰੀਮ ਕੋਰਟ ਨੇ 2002 ਵਿਚ ਗੋਧਰਾ ਕਾਂਡ ਤੋਂ ਬਾਅਦ ਭੜਕੇ ਫ਼ਿਰਕੂ ਦੰਗਿਆਂ ਨਾਲ ਜੁੜੇ ਮਾਮਲਿਆਂ ਵਿਚ ਗੁਜਰਾਤ ਦੇ ਤਤਕਾਲੀ ਮੁੱਖ ਮੰਤਰੀ ਨਰਿੰਦਰ ਮੋਦੀ ਨੂੰ ਮਿਲੀ ਕਲੀਨ ਚਿੱਟ ਿਖ਼ਲਾਫ਼ ਜ਼ਾਕੀਆ ਜਾਫ਼ਰੀ ਦੀ ਅਰਜ਼ੀ 'ਤੇ ਸੁਣਵਾਈ ...

ਪੂਰੀ ਖ਼ਬਰ »

ਸਬਰੀਮਾਲਾ ਮੰਦਰ 'ਚ ਦਾਖਲ ਹੋਣ ਵਾਲੀ ਔਰਤ ਨੂੰ ਸੱਸ ਨੇ ਕੁੱਟਿਆ

ਤਿਰੂਵਨੰਤਪੁਰਮ, 15 ਜਨਵਰੀ (ਏਜੰਸੀ)-ਕੇਰਲਾ ਸਥਿਤ ਸਬਰੀਮਾਲਾ ਮੰਦਿਰ 'ਚ ਪ੍ਰੰਪਰਾਵਾਂ ਨੂੰ ਅਣਡਿੱਠ ਕਰ ਦਾਖਲ ਹੋਣ ਵਾਲੀਆਂ 2 ਔਰਤਾਂ 'ਚੋਂ ਇਕ ਦੇ ਘਰ ਪਰਤਣ 'ਤੇ ਸੱਸ ਵਲੋਂ ਬੁਰੀ ਤਰ੍ਹਾਂ ਮਾਰਕੁੱਟ ਕੀਤੀ ਗਈ ਹੈ, ਜਿਸ ਦੇ ਚੱਲਦਿਆਂ ਉਸ ਨੂੰ ਹਸਪਤਾਲ ਦਾਖਲ ਕਰਵਾਉਣਾ ...

ਪੂਰੀ ਖ਼ਬਰ »

ਵਾਈਟ ਹਾਊਸ ਦੇ ਭਾਰਤੀ ਮੂਲ ਦੇ ਉਪ ਬੁਲਾਰੇ ਸ਼ਾਹ ਵਲੋਂ ਟਰੰਪ ਪ੍ਰਸ਼ਾਸਨ ਤੋਂ ਅਸਤੀਫ਼ਾ

ਵਾਸ਼ਿੰਗਟਨ, 15 ਜਨਵਰੀ (ਪੀ. ਟੀ. ਆਈ.)-ਵਾਈਟ ਹਾਊਸ ਵਿਚ ਪ੍ਰੈੱਸ ਦਫ਼ਤਰ 'ਚ ਉੱਚ ਅਹੁਦੇ 'ਤੇ ਤਾਇਨਾਤ ਭਾਰਤੀ ਅਮਰੀਕੀ ਰਾਜ ਸ਼ਾਹ ਨੇ ਇਕ ਪ੍ਰਮੁੱਖ ਸੰਚਾਰ ਅਤੇ ਲਾਬਿੰਗ ਫਰਮ ਵਿਚ ਸ਼ਾਮਿਲ ਹੋਣ ਲਈ ਆਪਣਾ ਅਹੁਦਾ ਛੱਡ ਦਿੱਤਾ ਹੈ | ਉਹ ਪਿਛਲੇ ਕੁਝ ਮਹੀਨਿਆਂ ਤੋਂ ਟਰੰਪ ...

ਪੂਰੀ ਖ਼ਬਰ »

ਪੁਰਾਣੇ ਮਤਭੇਦ ਭੁੱਲ ਕੇ ਸਪਾ-ਬਸਪਾ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਵਾਂਗੇ-ਮਾਇਆਵਤੀ

63 ਵਰਿ੍ਹਆਂ ਦੀ ਹੋਈ ਬਸਪਾ ਮੁਖੀ ਲਖਨਊ, 15 ਜਨਵਰੀ (ਏਜੰਸੀ)-ਬਹੁਜਨ ਸਮਾਜ ਪਾਰਟੀ (ਬਸਪਾ) ਦੀ ਪ੍ਰਧਾਨ ਮਾਇਆਵਤੀ ਨੇ ਸਮਾਜਵਾਦੀ ਪਾਰਟੀ (ਸਪਾ) ਅਤੇ ਬਸਪਾ ਦੇ ਸਮਰਥਕਾਂ ਨੂੰ ਆਪਣੇ ਪੁਰਾਣੇ ਮਤਭੇਦ ਭੁੱਲ ਕੇ ਆਗਾਮੀ ਲੋਕ ਸਭਾ ਚੋਣਾਂ 'ਚ ਇਨ੍ਹਾਂ ਪਾਰਟੀਆਂ ਦੇ ਗਠਜੋੜ ਦੇ ...

ਪੂਰੀ ਖ਼ਬਰ »

ਪਿਛਲੀਆਂ ਸਰਕਾਰਾਂ ਨੇ ਸੁਲਤਾਨਾਂ ਦੀ ਤਰ੍ਹਾਂ ਸ਼ਾਸਨ ਕੀਤਾ-ਮੋਦੀ

90 ਹਜ਼ਾਰ ਕਰੋੜ ਦਾ ਗਬਨ ਰੋਕੇ ਜਾਣ 'ਤੇ ਮੈਨੂੰ ਕੀਤੀ ਜਾ ਰਹੀ ਹੈ ਹਟਾਉਣ ਦੀ ਕੋਸ਼ਿਸ਼ ਬਲਾਂਗੀਰ (ਓਡੀਸ਼ਾ), 15 ਜਨਵਰੀ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰ ਦੀਆਂ ਪਿਛਲੀਆਂ ਸਰਕਾਰਾਂ 'ਤੇ ਦੇਸ਼ ਦੀ ਮਹਾਨ ਵਿਰਾਸਤ ਨੂੰ ਅਣਗੌਲ ਕੇ 'ਸੁਲਤਾਨਾਂ' ਦੀ ...

ਪੂਰੀ ਖ਼ਬਰ »

ਭਾਈ ਦਇਆ ਸਿੰਘ ਲਾਹੌਰੀਏ ਵਲੋਂ ਆਯੁਰਵੈਦਿਕ ਡਾਕਟਰ ਉਪਲਬਧ ਕਰਵਾਉਣ ਲਈ ਪਟੀਸ਼ਨ

ਹਾਈਕੋਰਟ ਨੇ ਦਿੱਲੀ ਸਰਕਾਰ ਤੋਂ ਮੰਗਿਆ ਜਵਾਬ ਨਵੀਂ ਦਿੱਲੀ, 15 ਜਨਵਰੀ (ਪੀ. ਟੀ. ਆਈ.)-ਦਿੱਲੀ ਹਾਈਕੋਰਟ ਨੇ ਭਾਈ ਦਇਆ ਸਿੰਘ ਲਾਹੌਰੀਏ ਵਲੋਂ ਤਿਹਾੜ ਜੇਲ੍ਹ ਦੇ ਉੱਚ ਸੁਰੱਖਿਆ ਵਾਰਡ ਵਿਚ ਬੰਦ ਕੈਦੀਆਂ ਲਈ ਬਿਨਾਂ ਕਿਸੇ ਵਿਤਕਰੇ ਆਯੁਰਵੈਦਿਕ ਡਾਕਟਰ ਮੁਹੱਈਆ ਕਰਵਾਉਣ ...

ਪੂਰੀ ਖ਼ਬਰ »

ਚੋਣਾਂ ਵਾਲੇ ਦਿਨ ਅਖ਼ਬਾਰਾਂ 'ਚ ਇਸ਼ਤਿਹਾਰ ਦੇਣ 'ਤੇ ਪਾਬੰਦੀ ਦੀ ਸਿਫਾਰਿਸ਼

ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਨੂੰਨ 'ਚ ਬਦਲਾਅ ਦੀ ਸੰਭਾਵਨਾ ਨਹੀਂ ਨਵੀਂ ਦਿੱਲੀ, 15 ਜਨਵਰੀ (ਏਜੰਸੀ)-ਇਕ ਕਮੇਟੀ ਜਿਸ ਨੂੰ ਚੋਣਾਂ ਹੋਣ ਤੋਂ 48 ਘੰਟੇ ਪਹਿਲਾਂ ਪ੍ਰਚਾਰ ਸਬੰਧੀ ਕਾਨੂੰਨਾਂ 'ਚ ਬਦਲਾਅ ਕਰਨ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ ਨੇ ਚੋਣਾਂ ਵਾਲੇ ਦਿਨ ...

ਪੂਰੀ ਖ਼ਬਰ »

ਕੇਜਰੀਵਾਲ ਦੀ ਕੁੜੀ ਨੂੰ ਅਗਵਾ ਕਰਨ ਦੀ ਧਮਕੀ ਦੇਣ ਵਾਲਾ ਕਾਬੂ

ਨਵੀਂ ਦਿੱਲੀ, 15 ਜਨਵਰੀ (ਜਗਤਾਰ ਸਿੰਘ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਕੁੜੀ ਨੂੰ ਧਮਕੀ ਦੇਣ ਵਾਲੇ ਦੀ ਪਛਾਣ ਕਰ ਲਈ ਗਈ ਹੈ | ਦੋਸ਼ੀ ਨੇ ਕੇਜਰੀਵਾਲ ਦੇ ਅਧਿਕਾਰਤ ਈ-ਮੇਲ ਆਈ.ਡੀ. 'ਤੇ ਧਮਕੀ ਵਾਲੀ ਮੇਲ ਭੇਜੀ ਸੀ | ਇਸ ਈ-ਮੇਲ ਦੇ ਰਾਹੀਂ ਦੋਸ਼ੀ ਨੇ ...

ਪੂਰੀ ਖ਼ਬਰ »

ਸ਼ਾਹੀ ਇਸ਼ਨਾਨ ਨਾਲ ਕੁੰਭ ਮੇਲਾ ਸ਼ੁਰੂ

1.4 ਕਰੋੜ ਸ਼ਰਧਾਲੂਆਂ ਨੇ ਲਗਾਈ ਡੁਬਕੀ ਪ੍ਰਯਾਗਰਾਜ, 15 ਜਨਵਰੀ (ਏਜੰਸੀ)-ਮਕਰ ਸੰਕ੍ਰਾਂਤੀ ਮੌਕੇ ਉੱਤਰ ਪ੍ਰਦੇਸ਼ ਦੇ ਗੰਗਾ, ਯਮੁਨਾ ਤੇ ਮਿਥਕ ਸਰਸਵਤੀ ਦੇ ਪਵਿੱਤਰ ਸੰਗਮ ਸਥਾਨ 'ਤੇ ਅੱਜ ਪਹੁਫੁਟਾਲਾ ਹੁੰਦਿਆਂ 'ਹਰ ਹਰ ਗੰਗੇ' ਦੇ ਜੈਕਾਰਿਆਂ ਨਾਲ ਆਸਮਾਨ ਗੂੰਜ ਉਠਿਆ ਤੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX