ਤਾਜਾ ਖ਼ਬਰਾਂ


ਐੱਸ.ਐੱਸ.ਪੀ ਸੰਗਰੂਰ ਡਾ.ਗਰਗ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਤ
. . .  46 minutes ago
ਸੰਗਰੂਰ,25 ਜਨਵਰੀ(ਦਮਨਜੀਤ ਸਿੰਘ )- ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਡਾ.ਸੰਦੀਪ ਗਰਗ ਨੂੰ ਅੱਜ ਰਾਜ ਪੱਧਰੀ ਕੌਮੀ ਮਤਦਾਤਾ ਦਿਵਸ ਮੌਕੇ ਨਵਾਂ ਸ਼ਹਿਰ ਵਿਖੇ ਸਨਮਾਨਿਤ ਕੀਤਾ ਗਿਆ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਡਾ. ਗਰਗ ...
ਸ੍ਰੀ ਮੁਕਤਸਰ ਸਾਹਿਬ: ਪੀ.ਏ.ਯੂ. ਵੱਲੋਂ ਟਿੱਡੀ ਦਲ ਸਬੰਧੀ ਐਡਵਾਈਜ਼ਰੀ ਜਾਰੀ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਰਾਜਸਥਾਨ ਦੇ ਨਾਲ ਲਗਦੇ ਫ਼ਾਜ਼ਿਲਕਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਪਾਕਿਸਤਾਨ ਬਾਰਡਰ ਨਾਲ ਲਗਦੇ ਜ਼ਿਲ੍ਹਿਆਂ ਵਿਚ ਟਿੱਡੀਆਂ ਦੇ ਕੁੱਝ ਕੀਟ ਮਿਲਣ ਮਗਰੋਂ ਕਿਸਾਨਾਂ ਵਿਚ ਚਿੰਤਾ ...
2011 ਰਿਵਾਈਜ਼ ਟੈੱਟ ਪਾਸ ਬੇਰੁਜ਼ਗਾਰਾਂ ਦਾ ਵਫ਼ਦ ਮੁੱਖ ਸਕੱਤਰ ਪੰਜਾਬ ਨੂੰ ਮਿਲਿਆ
. . .  about 1 hour ago
ਮਲੌਦ, 25 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)- 2011 ਰਿਵਾਈਜ਼ ਟੈੱਟ ਪਾਸ ਬੇਰੁਜ਼ਗਾਰਾਂ ਦਾ ਵਫ਼ਦ 3442 ਤੇ 5178 ਅਧਿਆਪਕਾਂ ਦੀਆਂ ਅਸਾਮੀਆਂ ਵਿਚ ਆਪਣੀ ਨੌਕਰੀ ਸਬੰਧੀ ਪ੍ਰਧਾਨ ਮੈਡਮ ਇੰਦਰਪਾਲ, ਉਪ ਪ੍ਰਧਾਨ ਮੈਡਮ ...
ਐਲੀਮੈਂਟਰੀ ਟੀਚਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ 2 ਫਰਵਰੀ ਨੂੰ
. . .  about 1 hour ago
ਅਜਨਾਲਾ ,25 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਐਲੀਮੈਂਟਰੀ ਟੀਚਰ ਯੂਨੀਅਨ ਪੰਜਾਬ ਰਜਿ. ਦੀ ਇੱਕ ਅਹਿਮ ਸੂਬਾ ਪੱਧਰੀ ਮੀਟਿੰਗ 2 ਫਰਵਰੀ (ਐਤਵਾਰ) ਨੂੰ ਦੇਸ਼ ਭਗਤ ਯਾਦਗਾਰੀ ਹਾਲ ਜਲੰਧਰ ਵਿਖੇ ਹੋਵੇਗੀ।ਇਸ ਸੰਬੰਧੀ ਅੱਜ ਇੱਥੇ ...
ਬੇ ਅਦਬੀ ਮਾਮਲੇ ਦੇ ਮੁੱਖ ਗਵਾਹ ਨੇ ਮਾਨਯੋਗ ਹਾਈਕੋਰਟ ਤੋਂ ਕੀਤੀ ਸੁਰੱਖਿਆ ਦੀ ਮੰਗ
. . .  about 1 hour ago
ਠੱਠੀ ਭਾਈ, 25 ਜਨਵਰੀ (ਜਗਰੂਪ ਸਿੰਘ ਮਠਾੜੂ)- ਇੱਥੋਂ ਨੇੜਲੇ ਪੈਂਦੇ ਪਿੰਡ ਮੱਲ ਕੇ ਜੋ ਜ਼ਿਲ੍ਹਾ ਮੋਗਾ 'ਚ ਸਥਿਤ ਹੈ ਚ 4 ਨਵੰਬਰ 2015 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸੈਂਚੀਆਂ ਦੀ ਹੋਈ ਬੇਅਦਬੀ ਦੇ ਮਾਮਲੇ ਦੇ ਮੁੱਖ ਗਵਾਹ ਸਾਬਕਾ ਫ਼ੌਜੀ ਸੇਵਕ ...
ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ
. . .  about 2 hours ago
ਸੜਕ ਹਾਦਸੇ ਵਿਚ ਇਕ ਔਰਤ ਦੀ ਮੌਤ, ਚਾਰ ਜ਼ਖਮੀ
. . .  about 2 hours ago
ਲਹਿਰਾਗਾਗਾ, 25 ਜਨਵਰੀ (ਅਸ਼ੋਕ ਗਰਗ, ਸੂਰਜ ਭਾਨ ਗੋਇਲ) - ਲਹਿਰਾਗਾਗਾ ਸੁਨਾਮ ਮੁੱਖ ਮਾਰਗ 'ਤੇ ਪਿੰਡ ਗੋਬਿੰਦਗੜ੍ਹ ਜੇਜੀਆਂ ਕੋਲ ਵਾਪਰੇ ਸੜਕ ਹਾਦਸੇ ਵਿਚ ਆਲਟੋ ਕਾਰ ਅਤੇ ਸੈਂਟਰੋ ਕਾਰ ਦੀ ਟੱਕਰ ਵਿਚ ਇਕ ਔਰਤ ਦੀ ਮੌਤ ਅਤੇ ਚਾਰ ਦੇ ਜ਼ਖਮੀ ਹੋ ਜਾਣ ਦੀ ਖ਼ਬਰ...
ਸ੍ਰੀ ਮੁਕਤਸਰ ਸਾਹਿਬ: ਪੰਜਾਬ ਦੇ 5730 ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕੀਤਾ-ਧਰਮਸੋਤ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਸ਼ਾਮ ਮੌਕੇ ਪਿੰਡ ਉਦੇਕਰਨ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂੰ ਸਮਾਰਟ ਸਕੂਲ ਵਜੋਂ ਵਿਕਸਤ ਕੀਤੇ ਜਾਣ ’ਤੇ ਉਦਘਾਟਨ ਦੀ ਰਸਮ ਕਰਨ ਸਮੇਂ ਗੱਲਬਾਤ...
ਕੋਚਿੰਗ ਸੈਂਟਰ ਦੀ ਇਮਾਰਤ ਡਿੱਗਣ ਕਾਰਨ 4 ਵਿਦਿਆਰਥੀਆਂ ਸਮੇਤ 5 ਮੌਤਾਂ
. . .  about 2 hours ago
ਨਵੀਂ ਦਿੱਲੀ, 25 ਜਨਵਰੀ - ਭਜਨਪੁਰਾ ਦੇ ਸੁਭਾਸ਼ ਵਿਹਾਰ ਵਿਚ ਭਿਆਨਕ ਹਾਦਸਾ ਹੋ ਗਿਆ। ਇਥੇ ਇਕ ਕੋਚਿੰਗ ਸੈਂਟਰ ਦੀ ਇਮਾਰਤ ਡਿੱਗਣ ਕਾਰਨ 5 ਮੌਤਾਂ ਹੋ ਗਈਆਂ ਹਨ ਤੇ ਜਦਕਿ 13 ਬੱਚੇ ਜ਼ਖਮੀ ਹੋਏ ਹਨ। ਮ੍ਰਿਤਕਾਂ ਵਿਚ 4 ਵਿਦਿਆਰਥੀ ਤੇ ਇਕ ਅਧਿਆਪਕ ਸ਼ਾਮਲ...
ਰਾਸ਼ਟਰਪਤੀ ਵੱਲੋਂ ਦੇਸ਼ ਵਾਸੀਆਂ ਨੂੰ ਸੰਬੋਧਨ
. . .  about 2 hours ago
ਏ.ਆਈ.ਜੀ. ਚੌਹਾਨ ਤੇ ਇੰਸਪੈਕਟਰ ਬਰਾੜ ਸਮੇਤ ਦੋ ਹੋਰ ਅਧਿਕਾਰੀਆਂ ਨੂੰ ਮਿਲੇਗਾ ਵੀਰਤਾ ਲਈ ਰਾਸ਼ਟਰਪਤੀ ਪੁਲਿਸ ਮੈਡਲ
. . .  1 minute ago
ਚੰਡੀਗੜ੍ਹ, 25 ਜਨਵਰੀ - ਏ.ਆਈ.ਜੀ. ਗੁਰਮੀਤ ਸਿੰਘ ਚੌਹਾਨ, ਇੰਸਪੈਕਟਰ ਬਿਕਰਮਜੀਤ ਸਿੰਘ ਬਰਾੜ ਤੇ ਬਲਵਿੰਦਰ ਸਿੰਘ ਐਸ.ਆਈ. ਤੇ ਕਿਰਪਾਲ ਸਿੰਘ ਏ.ਐਸ.ਆਈ. ਨੂੰ ਭਲਕੇ ਗਣਤੰਤਰ ਦਿਵਸ ਮੌਕੇ ਵੀਰਤਾ ਲਈ ਰਾਸ਼ਟਰਪਤੀ ਪੁਲਿਸ ਅਵਾਰਡ ਦਿੱਤਾ ਜਾ ਰਿਹਾ ਹੈ। ਇਸ...
ਸ਼ਟਰਿੰਗ ਦੀ ਪੈੜ ਟੁੱਟਣ ਕਾਰਨ ਇੱਕ ਮਜ਼ਦੂਰ ਦੀ ਮੌਤ, ਤਿੰਨ ਗੰਭੀਰ ਜ਼ਖਮੀ
. . .  about 3 hours ago
ਮਲੋਟ, 25 ਜਨਵਰੀ (ਗੁਰਮੀਤ ਸਿੰਘ ਮੱਕੜ) -ਸਥਾਨਕ ਆਦਰਸ਼ ਸਿਨੇਮਾ ਦੇ ਸਥਾਨ 'ਤੇ ਉਸਾਰੀ ਅਧੀਨ ਪੈਲੇਸ ਦੀ ਛੱਤ 'ਤੇ ਕੰਮ ਕਰ ਰਹੇ 4 ਮਜ਼ਦੂਰ ਸ਼ਟਰਿੰਗ ਦੀ ਪੈੜ ਟੁੱਟ ਜਾਣ ਕਾਰਨ ਹੇਠਾਂ ਡਿੱਗ ਪਏ, ਜਿਸ ਵਿਚ ਮਜ਼ਦੂਰ ਦਾਤਾ ਰਾਮ ਦੀ ਮੌਤ ਹੋ ਗਈ, ਜਦਕਿ ਮਜ਼ਦੂਰ...
ਆਯੂਸ਼ਮਾਨ ਸਕੀਮ ਤਹਿਤ ਇਲਾਜ ਨਾ ਕਰਨ 'ਤੇ ਹਸਪਤਾਲ 'ਚ ਹੋਇਆ ਹੰਗਾਮਾ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)- ਅੱਜ ਸ਼ਾਮ ਮੌਕੇ ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਰੋਡ ਸਥਿਤ ਨਿੱਜੀ ਹਸਪਤਾਲ ਵਿਖੇ ਮਲੋਟ ਤੋਂ ਆਯੂਸ਼ਮਾਨ ਸਕੀਮ ਤਹਿਤ ਆਪ੍ਰੇਸ਼ਨ ਕਰਵਾਉਣ ਲਈ ਪਹੁੰਚੀ ਔਰਤ ਨੂੰ ਜਦੋਂ ਹਸਪਤਾਲ ਪ੍ਰਬੰਧਕਾਂ ਨੇ ਕਿਹਾ...
ਏਸ਼ੀਆ ਕੱਪ ਲਈ ਪਾਕਿਸਤਾਨ ਨੇ ਭਾਰਤ ਨੂੰ ਦਿੱਤੀ ਧਮਕੀ
. . .  about 3 hours ago
ਲਾਹੌਰ, 25 ਜਨਵਰੀ - ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਦੇ ਮੁੱਖ ਕਾਰਜਕਾਰੀ ਅਧਿਕਾਰੀ ਵਸੀਮ ਖਾਨ ਨੇ ਕਿਹਾ ਕਿ ਜੇਕਰ ਭਾਰਤੀ ਟੀਮ ਇਸ ਸਾਲ ਸਤੰਬਰ ਵਿਚ ਹੋਣ ਵਾਲੇ ਏਸ਼ੀਆ ਕੱਪ ਲਈ ਪਾਕਿਸਤਾਨ ਦਾ ਦੌਰਾ ਨਹੀਂ ਕਰਦੀ ਤਾਂ ਪਾਕਿਸਤਾਨ ਵੀ 2021 ਵਿਸ਼ਵ...
ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  about 3 hours ago
ਜੰਡਿਆਲਾ ਮੰਜਕੀ, 25 ਜਨਵਰੀ (ਸੁਰਜੀਤ ਸਿੰਘ ਜੰਡਿਆਲਾ) - ਥਾਣਾ ਸਦਰ ਜਲੰਧਰ ਅਧੀਨ ਆਉਂਦੀ ਸਥਾਨਕ ਪੁਲਿਸ ਚੌਕੀ ਦੇ ਇਲਾਕੇ ਵਿਚ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਣ ਨਾਲ ਸਨਸਨੀ ਫੈਲ ਗਈ। ਇਸ ਸਬੰਧੀ ਪੁੱਛਣ 'ਤੇ ਪੁਲਿਸ ਚੌਕੀ ਜੰਡਿਆਲਾ...
ਤਿੰਨ ਨੌਜਵਾਨਾਂ ਨੇ ਚੋਰੀ ਕੀਤੀ ਕਰੀਬ 11 ਲੱਖ ਦੀ ਕੇਬਲ ਤਾਰ
. . .  about 4 hours ago
ਦਿੱਲੀ 'ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਮਲਬੇ ਹੇਠ ਕੁਝ ਵਿਦਿਆਰਥੀਆਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  about 4 hours ago
ਜੇ. ਐੱਨ. ਯੂ. ਦੇ ਵਿਦਿਆਰਥੀ ਸ਼ਰਜੀਲ ਵਿਰੁੱਧ ਭਾਜਪਾ ਨੇ ਦਰਜ ਕਰਾਈ ਸ਼ਿਕਾਇਤ
. . .  about 4 hours ago
ਸਾਰਿਆਂ ਨੂੰ ਵੋਟ ਦੇ ਅਧਿਕਾਰ ਦੇ ਮਹੱਤਵ ਨੂੰ ਸਮਝਣਾ ਚਾਹੀਦਾ ਹੈ- ਰਾਸ਼ਟਰਪਤੀ ਕੋਵਿੰਦ
. . .  about 5 hours ago
ਨਾਗਰਿਕਤਾ ਕਾਨੂੰਨ ਵਿਰੁੱਧ ਰਾਜਸਥਾਨ ਸਰਕਾਰ ਨੇ ਵਿਧਾਨ ਸਭਾ 'ਚ ਪਾਸ ਕੀਤਾ ਪ੍ਰਸਤਾਵ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 5 ਮਾਘ ਸੰਮਤ 550

ਪਹਿਲਾ ਸਫ਼ਾ

ਪੱਤਰਕਾਰ ਹੱਤਿਆ ਮਾਮਲਾ

ਰਾਮ ਰਹੀਮ ਨੂੰ ਮੌਤ ਤੱਕ ਉਮਰ ਕੈਦ

ਪਹਿਲਾਂ ਮਿਲੀ 20 ਸਾਲ ਦੀ ਸਜ਼ਾ ਤੋਂ ਬਾਅਦ ਸ਼ੁਰੂ ਹੋਵੇਗੀ ਉਮਰ ਕੈਦ ਪੰਚਕੂਲਾ ਦੀ ਸੀ.ਬੀ.ਆਈ. ਅਦਾਲਤ ਦੇ ਜੱਜ ਜਗਦੀਪ ਸਿੰਘ ਦਾ ਵੱਡਾ ਫ਼ੈਸਲਾ ਵੀਡੀਓ ਕਾਨਫ਼ਰੰਸਿੰਗ ਰਾਹੀਂ ਪੇਸ਼ ਹੋਏ ਚਾਰੇ ਦੋਸ਼ੀ ਰਾਮ ਸਿੰਘ ਬਰਾੜ, ਕੇ. ਐਸ. ਰਾਣਾ, ਕਪਿਲ ਚੰਡੀਗੜ੍ਹ, 17 ...

ਪੂਰੀ ਖ਼ਬਰ »

ਸੱਚਾਈ ਦੀ ਜਿੱਤ ਹੋਈ-ਅੰਸ਼ੁਲ ਛਤਰਪਤੀ

ਚੰਡੀਗੜ੍ਹ-ਸਵ. ਪੱਤਰਕਾਰ ਰਾਮਚੰਦਰ ਛਤਰਪਤੀ, ਜਿਸ ਦੀ ਹੱਤਿਆ ਦੇ ਦੋਸ਼ ਵਿਚ ਅੱਜ ਡੇਰਾ ਸਿਰਸਾ ਮੁਖੀ ਰਾਮ ਰਹੀਮ ਅਤੇ ਤਿੰਨ ਹੋਰ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ, ਦੇ ਬੇਟੇ ਅੰਸ਼ੁਲ ਛਤਰਪਤੀ ਨੇ ਇੱਥੇ ਗੱਲਬਾਤ ਕਰਦੇ ਹੋਏ ਇਸ ਨੂੰ ਸੱਚਾਈ ਦੀ ਜਿੱਤ ...

ਪੂਰੀ ਖ਼ਬਰ »

ਐਨ. ਆਈ.ਏ. ਵਲੋਂ ਪੰਜਾਬ ਤੇ ਉੱਤਰ ਪ੍ਰਦੇਸ਼ 'ਚ ਛਾਪੇਮਾਰੀ

ਯੂ. ਪੀ. ਤੋਂ ਤਿੰਨ ਸ਼ੱਕੀ ਕਾਬੂ
ਲੁਧਿਆਣਾ 'ਚ ਮਸਜਿਦ 'ਚੋਂ ਮੌਲਵੀ ਨੂੰ ਹਿਰਾਸਤ 'ਚ ਲਿਆ

ਨਵੀਂ ਦਿੱਲੀ/ਲੁਧਿਆਣਾ, 17 ਜਨਵਰੀ (ਏਜੰਸੀ, ਪਰਮਿੰਦਰ ਸਿੰਘ ਆਹੂਜਾ)-ਕੌਮੀ ਜਾਂਚ ਏਜੰਸੀ (ਐਨ. ਆਈ. ਏ.) ਨੇ ਅੱਤਵਾਦੀ ਸੰਗਠਨ ਆਈ. ਐਸ. ਤੋਂ ਪ੍ਰੇਰਿਤ ਇਕ ਗਰੁੱਪ ਖਿਲਾਫ਼ ਆਪਣੀ ਜਾਂਚ ਦੇ ਸਬੰਧ 'ਚ ਅੱਜ ਪੰਜਾਬ ਅਤੇ ਉੱਤਰ ਪ੍ਰਦੇਸ਼ 'ਚ 8 ਥਾਵਾਂ 'ਤੇ ਛਾਪੇਮਾਰੀ ਕੀਤੀ | ਲੁਧਿਆਣਾ ਵਿਖੇ ਰਾਹੋਂ ਰੋਡ 'ਤੇ ਸਥਿਤ ਮਦਨੀ ਜਾਮਾ ਮਸਜਿਦ ਵਿਚ ਅੱਜ ਸਵੇਰੇ ਐਨ.ਆਈ. ਏ. ਵਲੋਂ ਕੀਤੀ ਛਾਪੇਮਾਰੀ ਦੌਰਾਨ ਅਧਿਕਾਰੀਆਂ ਨੇ ਇਕ ਸ਼ੱਕੀ ਮੌਲਵੀ ਨੂੰ ਕਾਬੂ ਕਰ ਲਿਆ ਤੇ ਉਸ ਨੂੰ ਦਿੱਲੀ ਲੈ ਗਏ | ਘਟਨਾ ਅੱਜ ਤੜਕੇ ਢਾਈ ਵਜੇ ਦੇ ਕਰੀਬ ਉਸ ਸਮੇਂ ਵਾਪਰੀ ਜਦੋਂ ਐਨ.ਆਈ.ਏ. ਦੀ ਇਕ ਵਿਸ਼ੇਸ਼ ਟੀਮ ਵਲੋਂ ਲੁਧਿਆਣਾ ਪੁਲਿਸ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਉਕਤ ਮਸਜਿਦ ਵਿਚ ਛਾਪੇਮਾਰੀ ਕੀਤੀ ਗਈ | ਜਿਸ ਸਮੇਂ ਮਸਜਿਦ ਵਿਚ ਛਾਪੇਮਾਰੀ ਕੀਤੀ ਗਈ, ਉਸ ਵੇਲੇ ਸ਼ੱਕੀ ਮੌਲਵੀ ਮੁਹੰਮਦ ਓਵੈਸ (20) ਸਮੇਤ ਚਾਰ ਵਿਅਕਤੀ ਉਥੇ ਮੌਜੂਦ ਸਨ | ਜਦੋਂ ਅਧਿਕਾਰੀਆਂ ਨੇ ਮਸਜਿਦ ਦਾ ਦਰਵਾਜ਼ਾ ਖੜਕਾਇਆ ਤਾਂ ਉਵੈਸ ਨੇ ਹੀ ਦਰਵਾਜ਼ਾ ਖੋਲਿ੍ਹਆ | ਉਸ ਦਾ ਕਮਰਾ ਮਸਜਿਦ ਦੇ ਮੁੱਖ ਗੇਟ ਦੇ ਨਾਲ ਸੀ | ਮਸਜਿਦ ਅੰਦਰ ਦਾਖਲ ਹੁੰਦਿਆਂ ਅਧਿਕਾਰੀਆਂ ਨੇ ਉਥੇ ਮੌਜੂਦ ਤਿੰਨ ਹੋਰ ਵਿਅਕਤੀਆਂ ਨੂੰ ਬਾਹਰ ਨਿਕਲਣ ਲਈ ਕਿਹਾ | ਇਨ੍ਹਾਂ ਸਾਰਿਆਂ ਨੂੰ ਇਕ ਥਾਂ ਇਕੱਠਾ ਕਰ ਲਿਆ ਤੇ ਸਾਰਿਆਂ ਪਾਸੋਂ ਮੋਬਾਈਲ ਲੈ ਲਏ ਗਏ | ਅਧਿਕਾਰੀਆਂ ਵਲੋਂ ਉਵੈਸ ਦੀ ਸ਼ਨਾਖ਼ਤ ਕਰਨ ਉਪਰੰਤ ਉਸ ਨੂੰ ਹਿਰਾਸਤ ਵਿਚ ਲੈ ਲਿਆ ਤੇ ਉਸ ਦੇ ਕਮਰੇ 'ਚੋਂ ਕੁਝ ਕਿਤਾਬਾਂ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਅਧਿਕਾਰੀ ਨੇ ਉਥੇ ਮੌਜੂਦ ਲੋਕਾਂ ਨੂੰ ਉਵੈਸ ਪਾਸੋਂ ਪੁੱਛ-ਪੜਤਾਲ ਕਰਨ ਦਾ ਕਹਿ ਕੇ ਆਪਣੇ ਨਾਲ ਲੈ ਗਏ | ਜਾਣ ਸਮੇਂ ਅਧਿਕਾਰੀ ਇਨ੍ਹਾਂ ਵਿਅਕਤੀਆਂ ਦੇ ਮੋਬਾਈਲ ਵਾਪਸ ਦੇ ਗਏ | ਹਾਲਾਂਕਿ ਇਸ ਛਾਪਾਮਾਰੀ ਦੌਰਾਨ ਜ਼ਿਲ੍ਹੇ ਦੇ ਉੱਚ ਅਧਿਕਾਰੀ ਉਥੇ ਨਾਲ ਰਹੇ ਪਰ ਕੋਈ ਵੀ ਅਧਿਕਾਰੀ ਇਸ ਮਾਮਲੇ ਵਿਚ ਕੁਝ ਵੀ ਦੱਸਣ ਤੋਂ ਇਨਕਾਰ ਕਰਦੇ ਰਹੇ | ਅਧਿਕਾਰੀਆਂ ਦਾ ਕਹਿਣਾ ਸੀ ਕਿ ਇਹ ਆਪ੍ਰੇਸ਼ਨ ਐਨ. ਆਈ. ਏ. ਦਾ ਸੀ ਜਿਸ ਕਾਰਨ ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ | ਮਸਜਿਦ ਦੇ ਪ੍ਰਧਾਨ ਜਮੀਲ ਅਹਿਮਦ ਨੇ ਦੱਸਿਆ ਕਿ ਓਵੈਸ ਉੱਤਰ ਪ੍ਰਦੇਸ਼ ਦੇ ਰਾਮਪੁਰ ਦਾ ਰਹਿਣ ਵਾਲਾ ਹੈ ਅਤੇ 4 ਮਹੀਨੇ ਪਹਿਲਾਂ ਹੀ ਮਦਰਸੇ ਵਿਚ ਉਸ ਨੂੰ ਬਤੌਰ ਅਧਿਆਪਕ ਨਿਯੁਕਤ ਕੀਤਾ ਗਿਆ ਸੀ | ਉਨ੍ਹਾਂ ਦੱਸਿਆ ਕਿ ਨਿਯੁਕਤੀ ਸਮੇਂ ਓਵੈਸ ਦੀ ਸ਼ਨਾਖ਼ਤ ਦੇ ਦਸਤਾਵੇਜ਼ ਲੈ ਲਏ ਸਨ | ਉਨ੍ਹਾਂ ਦੱਸਿਆ ਕਿ 4 ਮਹੀਨਿਆਂ ਦੌਰਾਨ ਉਨ੍ਹਾਂ ਨੂੰ ਓਵੈਸ ਦੀਆਂ ਕਾਰਵਾਈਆਂ 'ਤੇ ਸ਼ੱਕ ਨਹੀਂ ਹੋਇਆ | ਉਨ੍ਹਾਂ ਦੱਸਿਆ ਕਿ ਜੇਕਰ ਓਵੈਸ ਨੇ ਕੋਈ ਗਲਤ ਕੰਮ ਕੀਤਾ ਹੈ ਤਾਂ ਉਸ ਨੂੰ ਸਜ਼ਾ ਜ਼ਰੂਰ ਮਿਲਣੀ ਚਾਹੀਦੀ ਹੈ |
ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਕਬਜ਼ੇ ਵਿਚ ਲਈ
ਜਾਂਚ ਅਧਿਕਾਰੀਆਂ ਵਲੋਂ ਮਸਜਿਦ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਵੀ ਕਬਜ਼ੇ ਵਿਚ ਲੈ ਲਈ ਹੈ ਤਾਂ ਜੋ ਉਵੈਸ ਨੂੰ ਮਿਲਣ ਆਉਣ ਵਾਲੇ ਵਿਅਕਤੀਆਂ ਬਾਰੇ ਵੀ ਪੜਤਾਲ ਕੀਤੀ ਜਾ ਸਕੇ |
ਯੂ. ਪੀ. 'ਚ ਤਿੰਨ ਸ਼ੱਕੀਆਂ ਨੂੰ ਹਿਰਾਸਤ 'ਚ ਲਿਆ
ਕੌਮੀ ਜਾਂਚ ਏਜੰਸੀ ਦੀ ਟੀਮ ਨੇ ਉੱਤਰ ਪ੍ਰਦੇਸ਼ ਦੇ ਅਮਰੋਹਾ ਅਤੇ ਹਾਪੁੜ ਸਣੇ ਹੋਰਨਾਂ ਥਾਵਾਂ 'ਤੇ ਛਾਪੇਮਾਰੀ ਕੀਤੀ | ਇਸ ਦੌਰਾਨ ਹਾਪੁੜ ਦੇ ਦੋ ਪਿੰਡਾਂ ਅਠਸੈਨੀ ਤੇ ਬਦਰਖਾ 'ਚ ਛਾਪੇਮਾਰੀ ਕਰਕੇ ਤਿੰਨ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ 'ਚ ਲਿਆ ਗਿਆ | ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਹਿਰਾਸਤ 'ਚ ਲਏ ਗਏ ਲੋਕਾਂ ਤੋਂ ਕੋਤਵਾਲੀ ਗੜ੍ਹ 'ਚ ਪੁੱਛਗਿੱਛ ਕੀਤੀ ਜਾ ਰਹੀ ਹੈ | ਅਜਿਹਾ ਮੰਨਿਆ ਜਾ ਰਿਹਾ ਹੈ ਕਿ ਇਹ ਗਰੁੱਪ ਦਿੱਲੀ ਅਤੇ ਉੱਤਰੀ ਭਾਰਤ ਦੇ ਹੋਰਨਾਂ ਹਿੱਸਿਆਂ 'ਚ ਨੇਤਾਵਾਂ ਅਤੇ ਸਰਕਾਰੀ ਸੰਸਥਾਵਾਂ 'ਤੇ ਆਤਮਘਾਤੀ ਹਮਲੇ ਅਤੇ ਲੜੀਵਾਰ ਬੰਬ ਧਮਾਕੇ ਕਰਨ ਦੀ ਯੋਜਨਾ ਬਣਾ ਰਿਹਾ ਸੀ | ਏਜੰਸੀ ਨੇ ਪਿਛਲੇ ਸਾਲ 26 ਦਸੰਬਰ ਤੋਂ ਲੈ ਕੇ ਹੁਣ ਤੱਕ ਇਸ ਸਬੰਧੀ 12 ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ | ਐਨ. ਆਈ. ਏ. ਨੇ 12 ਜਨਵਰੀ ਨੂੰ ਹਾਪੁੜ ਤੋਂ ਮੁਹੰਮਦ ਅਬਸਾਰ (24) ਨੂੰ ਗਿ੍ਫ਼ਤਾਰ ਕੀਤਾ ਸੀ, ਜਿਸ ਦੇ ਪੰਜ ਦਿਨ ਬਾਅਦ ਇਹ ਛਾਪੇ ਮਾਰੇ ਗਏ | ਜਾਂਚ ਏਜੰਸੀ ਨੇ ਦੱਸਿਆ ਕਿ ਅੱਤਵਾਦੀ ਸੰਗਠਨ ਆਈ. ਐਸ. ਦਾ ਗਰੁੱਪ 'ਹਰਕਤ-ਉਲ-ਹਰਬ-ਏ-ਇਸਲਾਮ' ਦੇ ਗਿ੍ਫ਼ਤਾਰ ਕੀਤੇ ਸ਼ੱਕੀਆਂ ਤੋਂ ਪੁੱਛਗਿੱਛ ਕਰਨ 'ਤੇ ਮਿਲੀ ਸੂਚਨਾ ਦੇ ਆਧਾਰ 'ਤੇ ਛਾਪੇਮਾਰੀ ਕੀਤੀ ਗਈ |


ਖ਼ਬਰ ਸ਼ੇਅਰ ਕਰੋ

ਰਾਮ ਰਹੀਮ ਕਦੇ ਸੌ ਾ ਨਹੀਂ ਸਕੇਗਾ-ਪੱਤਰਕਾਰ ਦੀ ਬੇਟੀ

ਪੰਚਕੂਲਾ, (ਏਜੰਸੀ)-ਪੱਤਰਕਾਰ ਹੱਤਿਆ ਮਾਮਲੇ ਵਿਚ ਰਾਮ ਰਹੀਮ ਨੂੰ ਸਜ਼ਾ ਮਿਲਣ ਤੋਂ ਬਾਅਦ ਉਸ ਦੇ ਪਰਿਵਾਰ ਨੇ ਸੁੱਖ ਦਾ ਸਾਹ ਲਿਆ ਹੈ | ਡੇਰਾ ਮੁਖੀ ਨੂੰ ਸਜ਼ਾ ਸੁਣਾਏ ਜਾਣ ਤੋਂ ਬਾਅਦ ਛਤਰਪਤੀ ਦੀ ਬੇਟੀ ਸ਼੍ਰੇਅਸੀ ਛਤਰਪਤੀ ਨੇ ਕਿਹਾ ਕਿ ਸਾਡੇ ਵਲੋਂ ਡੇਰਾ ਮੁਖੀ ਲਈ ...

ਪੂਰੀ ਖ਼ਬਰ »

ਡੇਰਾ ਮੁਖੀ ਸਮਾਜ 'ਤੇ ਕਲੰਕ-ਜਥੇ: ਰਘਬੀਰ ਸਿੰਘ

ਸ੍ਰੀ ਅਨੰਦਪੁਰ ਸਾਹਿਬ, 17 ਜਨਵਰੀ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸਿਰਸਾ ਡੇਰਾ ਮੁਖੀ ਨੂੰ ਉਮਰ ਕੈਦ ਦੀ ਸਜ਼ਾ ਹੋਈ ਹੈ ਪਰ ਇਸ ਦੰਭੀ, ਪਾਖੰੰਡੀ, ਜਬਰ ਜਨਾਹੀ ਤੇ ਕਾਤਲ ਲਈ ...

ਪੂਰੀ ਖ਼ਬਰ »

ਸਜ਼ਾ 'ਤੇ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਵਲੋਂ ਤਸੱਲੀ ਦਾ ਪ੍ਰਗਟਾਵਾ

ਤਲਵੰਡੀ ਸਾਬੋ, 17 ਜਨਵਰੀ (ਰਣਜੀਤ ਸਿੰਘ ਰਾਜੂ)-ਡੇਰਾ ਸਿਰਸਾ ਮੁਖੀ ਨੂੰ ਪੱਤਰਕਾਰ ਛਤਰਪਤੀ ਹੱਤਿਆਕਾਂਡ ਵਿਚ ਅੱਜ ਪੰਚਕੂਲਾ ਦੀ ਵਿਸ਼ੇਸ਼ ਸੀ.ਬੀ.ਆਈ ਅਦਾਲਤ ਦੇ ਜੱਜ ਜਗਦੀਪ ਸਿੰਘ ਵਲੋਂ ਉਮਰ-ਕੈਦ ਦੀ ਸਜ਼ਾ ਸੁਣਾਏ ਜਾਣ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ...

ਪੂਰੀ ਖ਼ਬਰ »

ਉਮਰ ਭਰ ਚੱਲੇਗੀ ਡੇਰਾ ਮੁਖੀ ਦੀ ਸਜ਼ਾ-ਸੀ. ਬੀ. ਆਈ. ਵਕੀਲ

ਡੇਰਾ ਮੁਖੀ ਰਾਮ ਰਹੀਮ ਿਖ਼ਲਾਫ਼ ਸੀ. ਬੀ. ਆਈ. ਅਦਾਲਤ 'ਚ ਪੱਤਰਕਾਰ ਰਾਮ ਚੰਦਰ ਛਤਰਪਤੀ ਹੱਤਿਆ ਮਾਮਲੇ ਦੀ ਪੈਰਵੀ ਕਰਨ ਵਾਲੇ ਅਤੇ ਕੇਸ ਨੂੰ ਇਸ ਮੁਕਾਮ 'ਤੇ ਪਹੁੰਚਾ ਕੇ ਡੇਰਾ ਮੁਖੀ ਤੇ 3 ਹੋਰਾਂ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਦਿਵਾਉਣ ਵਾਲੇ ਸੀ. ਬੀ. ਆਈ. ਦੇ ਵਕੀਲ ...

ਪੂਰੀ ਖ਼ਬਰ »

ਹੁਣ ਰਣਜੀਤ ਸਿੰਘ ਦੇ ਪਰਿਵਾਰ ਨੂੰ ਵੀ ਨਿਆਂ ਦੀ ਉਮੀਦ-ਖੱਟਾ ਸਿੰਘ

ਮਾਮਲੇ ਦੇ ਮੁੱਖ ਗਵਾਹ ਵਲੋਂ 'ਅਜੀਤ' ਨਾਲ ਵਿਸ਼ੇਸ਼ ਮੁਲਾਕਾਤ ਰਾਮ ਚੰਦਰ ਛਤਰਪਤੀ ਹੱਤਿਆਕਾਂਡ 'ਚ ਡੇਰਾ ਮੁਖੀ ਸਮੇਤ ਚਾਰਾਂ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਮੁੱਖ ਗਵਾਹ ਖੱਟਾ ਸਿੰਘ ਨੇ ਜਿੱਤ ਦਾ ਚਿੰਨ੍ਹ ਬਣਾਉਂਦੇ ਹੋਏ ਸੀ.ਬੀ.ਆਈ. ...

ਪੂਰੀ ਖ਼ਬਰ »

ਰਾਮ ਰਹੀਮ ਨੂੰ ਸਜ਼ਾ ਸੁਣਾਏ ਜਾਣ ਸਮੇਂ ਸੁੰਨਾ ਰਿਹਾ ਡੇਰਾ

• ਡੇਰੇ ਦੀ ਮਾਰਕੀਟ ਤੇ ਸਕੂਲ-ਕਾਲਜ ਰਹੇ ਬੰਦ • ਸਿਰਸਾ ਬਣਿਆ ਰਿਹਾ ਪੁਲਿਸ ਛਾਉਣੀ ਸਿਰਸਾ, 17 ਜਨਵਰੀ (ਭੁਪਿੰਦਰ ਪੰਨੀਵਾਲੀਆ)-ਪੱਤਰਕਾਰ ਰਾਮ ਚੰਦਰ ਛਤਰਪਤੀ ਕਤਲ ਕੇਸ ਮਾਮਲੇ 'ਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਮੇਤ ਚਾਰ ਦੋਸ਼ੀਆਂ ਨੂੰ ਸਜ਼ਾ ਸੁਣਾਏ ਜਾਣ ਦੇ ...

ਪੂਰੀ ਖ਼ਬਰ »

ਪੱਤਰਕਾਰ ਰਾਮ ਚੰਦਰ ਛਤਰਪਤੀ ਕਤਲ ਕੇਸ ਦੀਆਂ ਮੁੱਖ ਘਟਨਾਵਾਂ

ਸਿਰਸਾ, 17 ਜਨਵਰੀ (ਭੁਪਿੰਦਰ ਪੰਨੀਵਾਲੀਆ)-ਪੱਤਰਕਾਰ ਰਾਮ ਚੰਦਰ ਛਤਰਪਤੀ ਨੇ ਸਿਰਸਾ ਤੋਂ ਸ਼ਾਮ ਨੂੰ ਪ੍ਰਕਾਸ਼ਿਤ ਹੋਣ ਵਾਲੇ 'ਪੂਰਾ ਸੱਚ' ਅਖ਼ਬਾਰ ਦਾ ਪ੍ਰਕਾਸ਼ਨ ਸ਼ੁਰੂ ਕੀਤਾ | 1. 2 ਫਰਵਰੀ 2000 ਨੂੰ ਸਿਰਸਾ ਤੋਂ ਸ਼ਾਮ ਵੇਲੇ ਛਪਣ ਵਾਲੇ 'ਪੂਰਾ ਸੱਚ' ਅਖ਼ਬਾਰ ਦਾ ...

ਪੂਰੀ ਖ਼ਬਰ »

ਸ੍ਰੀਨਗਰ 'ਚ ਗ੍ਰਨੇਡ ਹਮਲਾ-ਸਹਾਇਕ ਸਬ ਇੰਸਪੈਕਟਰ ਸਮੇਤ 3 ਜਵਾਨ ਜ਼ਖ਼ਮੀ

ਸ੍ਰੀਨਗਰ, 17 ਜਨਵਰੀ (ਮਨਜੀਤ ਸਿੰਘ)-ਸ੍ਰੀਨਗਰ ਦੇ ਰਾਜਬਾਗ ਇਲਾਕੇ 'ਚ ਅੱਤਵਾਦੀਆਂ ਵਲੋਂ ਪੁਲਿਸ ਪਾਰਟੀ ਨੂੰ ਨਿਸ਼ਾਨਾ ਬਣਾ ਕੇ ਕੀਤੇ ਗ੍ਰਨੇਡ ਹਮਲੇ 'ਚ ਸਹਾਇਕ ਇੰਸਪੈਕਟਰ ਸਮੇਤ 2 ਟਰੈਫ਼ਿਕ ਪੁਲਿਸ ਜਵਾਨ ਜ਼ਖ਼ਮੀ ਹੋ ਗਏ | ਪੁਲਿਸ ਅਨੁਸਾਰ ਅੱਤਵਾਦੀਆਂ ਨੇ ਗਰਮੀਆਂ ...

ਪੂਰੀ ਖ਼ਬਰ »

ਰਾਸ਼ਟਰਪਤੀ ਤੇ ਪ੍ਰਥਮ ਮਹਿਲਾ ਨੇ ਕੁੰਭ ਮੇਲੇ 'ਚ 'ਗੰਗਾ ਪੂਜਨ' ਵਿਚ ਲਿਆ ਹਿੱਸਾ

ਇਲਾਹਾਬਾਦ, 17 ਜਨਵਰੀ (ਏਜੰਸੀ)-ਇਥੇ ਚੱਲ ਰਹੇ ਕੁੰਭ ਮੇਲੇ 'ਚ ਸ਼ਾਮਿਲ ਹੋਣ ਆਏ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਤੇ ਉਨ੍ਹਾਂ ਦੀ ਪਤਨੀ ਨੇ ਅੱਜ ਸੰਗਮ 'ਤੇ 'ਗੰਗਾ ਪੂਜਨ' 'ਚ ਹਿੱਸਾ ਲਿਆ | ਇਕ ਅਧਿਕਾਰੀ ਨੇ ਦੱਸਿਆ ਕਿ ਰਾਸ਼ਟਰਪਤੀ ਤੇ ਪ੍ਰਥਮ ਮਹਿਲਾ ਸਵਿਤਾ ਕੋਵਿੰਦ ਭਾਰਤੀ ...

ਪੂਰੀ ਖ਼ਬਰ »

ਕੁਲਗਾਮ 'ਚ ਲਸ਼ਕਰ ਦਾ ਸਰਗਰਮ ਅੱਤਵਾਦੀ ਗਿ੍ਫ਼ਤਾਰ

ਸ੍ਰੀਨਗਰ, 17 ਜਨਵਰੀ (ਮਨਜੀਤ ਸਿੰਘ)-ਦੱਖਣੀ ਕਸ਼ਮੀਰ ਦੇ ਜ਼ਿਲ੍ਹਾ ਕੁਲਗਾਮ 'ਚ ਸੁਰੱਖਿਆ ਬਲਾਂ ਨੇ ਹਿਜ਼ਬੁਲ ਦੇ ਸਰਗਰਮ ਅੱਤਵਾਦੀ ਨੂੰ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਸੂਤਰਾਂ ਅਨੁਸਾਰ ਪੁਲਿਸ ਦੇ ਸਪੈਸ਼ਲ ਆਪੇ੍ਰਸ਼ਨ ਗਰੁੱਪ (ਐੈਸ.ਓ.ਜੀ.) ਅਤੇ 9 ਆਰ.ਆਰ. ਨੇ ...

ਪੂਰੀ ਖ਼ਬਰ »

ਕੀ ਜੇਤਲੀ ਪੇਸ਼ ਕਰ ਸਕਣਗੇ ਬਜਟ?

ਨਵੀਂ ਦਿੱਲੀ, 17 ਜਨਵਰੀ (ਏਜੰਸੀ)-ਬੀਤੇ ਐਤਵਾਰ ਅਚਾਨਕ ਮੈਡੀਕਲ ਚੈਕ-ਅੱਪ ਕਰਵਾਉਣ ਲਈ ਅਮਰੀਕਾ ਗਏ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ (66) ਨੂੰ ਇਕ ਗੰਭੀਰ ਬਿਮਾਰੀ ਹੋਣ ਬਾਰੇ ਪਤਾ ਲੱਗਾ ਹੈ | ਇਹ ਬਿਮਾਰੀ ਸਰੀਰ ਦੇ ਇਕ ਹਿੱਸੇ ਤੋਂ ਦੂਸਰੇ ਹਿੱਸਿਆਂ ਤੱਕ ਬਹੁਤ ਜਲਦੀ ...

ਪੂਰੀ ਖ਼ਬਰ »

ਪਾਕਿ ਦੇ ਚੀਫ਼ ਜਸਟਿਸ ਸਾਕਿਬ ਨਿਸਾਰ ਸੇਵਾ-ਮੁਕਤ

ਆਸਿਫ਼ ਖੋਸਾ ਅੱਜ ਚੁੱਕਣਗੇ ਚੀਫ਼ ਜਸਟਿਸ ਵਜੋਂ ਅਹੁਦੇ ਦੀ ਸਹੁੰ ਅੰਮਿ੍ਤਸਰ, 17 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਚੀਫ਼ ਜਸਟਿਸ ਮੀਆਂ ਸਾਕਿਬ ਨਿਸਾਰ (65) ਨੂੰ ਅੱਜ ਸੇਵਾ-ਮੁਕਤ ਕੀਤਾ ਗਿਆ | ਪਾਕਿ ਸੁਪਰੀਮ ਕੋਰਟ ਦੇ ਸੀਨੀਅਰ ਜੱਜ ਆਸਿਫ਼ ਸਈਦ ਖੋਸਾ 18 ਜਨਵਰੀ ...

ਪੂਰੀ ਖ਼ਬਰ »

ਅਮਰੀਕਾ 'ਚ ਸਿੱਖ ਵਿਅਕਤੀ 'ਤੇ ਨਸਲੀ ਹਮਲਾ-ਦੋਸ਼ੀ ਕਾਬੂ

ਸਲੇਮ, ਓਰੇਗਨ, 17 ਜਨਵਰੀ (ਏਜੰਸੀ)-ਇਕ ਗਰੌਸਰੀ ਸਟੋਰ 'ਤੇ ਕੰਮ ਕਰਦੇ ਇਕ ਸਿੱਖ ਵਿਅਕਤੀ 'ਤੇ ਕਥਿਤ ਹਮਲਾ ਕਰਕੇ ਜ਼ਖ਼ਮੀ ਕਰਨ ਵਾਲੇ ਓਰੇਗਨ ਵਾਸੀ 24 ਸਾਲਾ ਨੌਜਵਾਨ 'ਤੇ ਨਸਲੀ ਅਪਰਾਧ ਅਤੇ ਦੂਸਰੇ ਦੋਸ਼ ਲਾਏ ਗਏ ਹਨ | 24 ਸਾਲਾ ਐਾਡਰਿਉ ਰੈਮਸੇ ਨੇ ਸੋਮਵਾਰ ਜਦੋਂ ਸਟੋਰ ਅੰਦਰ ...

ਪੂਰੀ ਖ਼ਬਰ »

ਰਾਕੇਸ਼ ਅਸਥਾਨਾ ਤੇ ਤਿੰਨ ਹੋਰ ਅਧਿਕਾਰੀਆਂ ਦਾ ਸੀ. ਬੀ. ਆਈ. ਕਾਰਜਕਾਲ ਘਟਾਇਆ

ਨਵੀਂ ਦਿੱਲੀ, 17 ਜਨਵਰੀ (ਪੀ. ਟੀ. ਆਈ.)-ਅੱਜ ਸਰਕਾਰ ਨੇ ਸੀ. ਬੀ. ਆਈ. ਦੇ ਵਿਸ਼ੇਸ਼ ਡਾਇਰੈਕਟਰ ਰਾਕੇਸ਼ ਅਸਥਾਨਾ ਅਤੇ ਤਿੰਨ ਹੋਰ ਸੀਨੀਅਰ ਅਧਿਕਾਰੀਆਂ ਦਾ ਸੀ. ਬੀ. ਆਈ. ਵਿਚ ਕਾਰਜਕਾਲ ਤੁਰੰਤ ਘਟਾ ਦਿੱਤਾ ਹੈ | ਕੁਝ ਦਿਨ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ...

ਪੂਰੀ ਖ਼ਬਰ »

ਪਾਕਿ ਗੋਲੀਬਾਰੀ 'ਚ ਨਾਗਰਿਕ ਜ਼ਖ਼ਮੀ

ਜੰਮੂ, 17 ਜਨਵਰੀ (ਮਹਿੰਦਰਪਾਲ ਸਿੰਘ)-ਪਾਕਿਸਤਾਨ ਵਲੋਂ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਕੰਟਰੋਲ ਰੇਖਾ 'ਤੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਕੀਤੀ ਗੋਲੀਬਾਰੀ 'ਚ ਇਕ ਨਾਗਰਿਕ ਜ਼ਖ਼ਮੀ ਹੋ ਗਿਆ | ਪਾਕਿ ਰੇਂਜਰਾਂ ਵਲੋਂ ਇੱਥੇ ਗੋਲੀਬਾਰੀ ਦੇ ਨਾਲ ਮੋਰਟਾਰ ਵੀ ...

ਪੂਰੀ ਖ਼ਬਰ »

ਸੀ.ਪੀ.ਆਈ. ਵਲੋਂ ਰੱਖਿਆ ਮੁਲਾਜ਼ਮਾਂ ਦੀ ਹੜਤਾਲ ਨੂੰ ਸਮਰਥਨ ਦਾ ਐਲਾਨ

ਨਵੀਂ ਦਿੱਲੀ, 17 ਜਨਵਰੀ (ਏਜੰਸੀ)-ਭਾਰਤੀ ਕਮਿਊਨਿਸਟ ਪਾਰਟੀ (ਸੀ.ਪੀ.ਆਈ.) ਦੇ ਰਾਸ਼ਟਰੀ ਸਕੱਤਰੇਤ ਨੇ ਰੱਖਿਆ ਖ਼ੇਤਰ ਦੇ ਮੁਲਾਜ਼ਮਾਂ ਵਲੋਂ 23 ਜਨਵਰੀ ਤੋਂ 25 ਜਨਵਰੀ ਤੱਕ ਕੀਤੀ ਜਾਣ ਵਾਲੀ ਹੜਤਾਲ ਨੂੰ ਆਪਣਾ ਪੂਰਾ ਸਮਰਥਨ ਦੇਣ ਦਾ ਐਲਾਨ ਕੀਤਾ ਹੈ | ਦੇਸ਼ ਦੀਆਂ ਤਿੰਨ ...

ਪੂਰੀ ਖ਼ਬਰ »

ਦਿੱਲੀ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਸਬੰਧੀ ਪਟੀਸ਼ਨ ਦਾਖ਼ਲ

ਨਵੀਂ ਦਿੱਲੀ, 17 ਜਨਵਰੀ (ਜਗਤਾਰ ਸਿੰਘ, ਬਲਵਿੰਦਰ ਸਿੰਘ ਸੋਢੀ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਚੋਣਾਂ ਲਈ ਦਿੱਲੀ ਕਮੇਟੀ ਦੇ ਹੀ ਇੱਕ ਮੈਂਬਰ ਗੁਰਮੀਤ ਸਿੰਘ ਸ਼ੰਟੀ ਨੇ ਅਦਾਲਤੀ ਪੇਚ ਫਸਾ ਦਿੱਤਾ ਹੈ | ਸ਼ੰਟੀ ਨੇ ਤੀਸ ਹਜ਼ਾਰੀ ਅਦਾਲਤ 'ਚ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਸ਼ਰਤਾਂ ਦੇ ਨਾਲ ਮਹਾਰਾਸ਼ਟਰ 'ਚ ਡਾਂਸ ਬਾਰ ਖੋਲ੍ਹਣ ਦੀ ਇਜਾਜ਼ਤ

ਨਵੀਂ ਦਿੱਲੀ, 17 ਜਨਵਰੀ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਕੁਝ ਸ਼ਰਤਾਂ ਦੇ ਨਾਲ ਮਹਾਰਾਸ਼ਟਰ 'ਚ ਡਾਂਸ ਬਾਰ ਚਲਾਉਣ ਲਈ ਇਜਾਜ਼ਤ ਦੇ ਦਿੱਤੀ ਅਤੇ ਡਾਂਸ ਬਾਰ ਲਈ ਲਾਇਸੈਂਸ ਅਤੇ ਉਸ ਦੇ ਕਾਰੋਬਾਰ 'ਤੇ ਪਾਬੰਦੀ ਲਗਾਉਣ ਵਾਲੀਆਂ ਕੁਝ ਸ਼ਰਤਾਂ ਨੂੰ ਰੱਦ ਕਰ ਦਿੱਤਾ | ਜਸਟਿਸ ...

ਪੂਰੀ ਖ਼ਬਰ »

ਐਨ.ਜੀ.ਟੀ. ਵਲੋਂ ਫੌਕਸਵੈਗਨ ਨੂੰ ਅੱਜ ਸ਼ਾਮ ਤੱਕ 100 ਕਰੋੜ ਜਮ੍ਹਾਂ ਕਰਵਾਉਣ ਦਾ ਆਦੇਸ਼

ਨਵੀਂ ਦਿੱਲੀ, 17 ਜਨਵਰੀ (ਏਜੰਸੀ)-ਨੈਸ਼ਨਲ ਗ੍ਰੀਨ ਟਿ੍ਬਿਊਨਲ (ਐਨ.ਜੀ.ਟੀ.) ਨੇ ਜਰਮਨੀ ਦੀ ਕਾਰ ਕੰਪਨੀ ਫੌਕਸਵੈਗਨ ਨੂੰ ਸ਼ੁੱਕਰਵਾਰ ਸ਼ਾਮ 5 ਵਜੇ ਤੱਕ 100 ਕਰੋੜ ਰੁਪਏ ਜਮ੍ਹਾ ਕਰਵਾਉਣ ਦਾ ਆਦੇਸ਼ ਦਿੱਤਾ ਹੈ | ਉਕਤ ਕੰਪਨੀ ਦੀਆਂ ਗੱਡੀਆਂ ਨਾਲ ਹਵਾ ਪ੍ਰਦੂਸ਼ਣ ਦੇ ਮਾਮਲੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX