ਤਾਜਾ ਖ਼ਬਰਾਂ


ਲੋਕ ਆਗੂ ਮਨਜੀਤ ਧਨੇਰ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚੋਂ ਹੋਏ ਰਿਹਾਅ
. . .  about 2 hours ago
ਬਰਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਉਮਰ ਕੈਦ ਦੀ ਸਜ਼ਾ ਕੱਟ ਰਹੇ ਲੋਕ ਆਗੂ ਮਨਜੀਤ ਧਨੇਰ ਨੂੰ ਰਾਜਪਾਲ ਪੰਜਾਬ ਵਲੋਂ ਉਮਰ ਕੈਦ ਦੀ ਸਜ਼ਾ ਰੱਦ ਕੀਤੇ ਜਾਣ ਤੋਂ ਬਾਅਦ ਅੱਜ ਦੇਰ ਸ਼ਾਮ ...
ਅਣਪਛਾਤੇ ਵਿਅਕਤੀਆਂ ਨੇ ਕੀਤਾ ਨੌਜਵਾਨ ਦਾ ਕਤਲ
. . .  about 3 hours ago
ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਦੇਰ ਸ਼ਾਮ ਸਥਾਨਕ ਮਲੇਰਕੋਟਲਾ ਰੋਡ ਤੋਂ ਮੁੜਦੀ ਇਕ ਸੜਕ 'ਤੇ ਇਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਦਾਹ ਮਾਰ ਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਸਿੰਘ...
ਕਿਸਾਨ ਜਥੇਬੰਦੀ ਵੱਲੋਂ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਪੱਧਰੀ ਧਰਨਾ ਜੈਤੋ 'ਚ ਦਿੱਤਾ
. . .  about 3 hours ago
ਜੈਤੋ, 14 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪੰਜਾਬ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿਚ ਪੰਜਾਬ ਪੱਧਰ 'ਤੇ ਵੱਡੀ ਗਿਣਤੀ 'ਚ ਕਿਸਾਨਾਂ ...
ਖਾੜਕੂ ਸਿੰਘ ਲਾਲ ਸਿੰਘ ਦੀ ਰਿਹਾਈ ਅੱਜ ਨਾ ਹੋ ਸਕੀ ਸੰਭਵ
. . .  about 3 hours ago
ਨਾਭਾ ,14 ਨਵੰਬਰ (ਕਰਮਜੀਤ ਸਿੰਘ ) -ਕੇਂਦਰ ਸਰਕਾਰ ਵੱਲੋਂ ਸਿੱਖ ਕੈਦੀਆ ਦੀ ਰਿਹਾਈ ਦੇ ਜਾਰੀ ਕੀਤੇ ਹੁਕਮਾਂ ਤੇ ਪੰਜਾਬ ਦੇ 8 ਸਿੱਖ ਕੈਦੀਆ ਦੇ ਨਾਮ ਸਾਹਮਣੇ ਆਏ ਜਿਨ੍ਹਾਂ ਵਿਚੋਂ ਦੋ ਸਿੱਖ ਕੈਦੀ ਮੈਕਸੀਮਮ ਸਿਕਉਰਟੀ ...
ਜ਼ਿਲ੍ਹਾ ਮੋਹਾਲੀ ਦੇ ਪਿੰਡ ਦਿਆਲਪੁਰਾ 'ਚ ਰੱਖਿਆ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ਨੀਂਹ ਪੱਥਰ
. . .  about 4 hours ago
ਚੰਡੀਗੜ੍ਹ, 14 ਨਵੰਬਰ, {ਹੈਪੀ ਪੰਡਵਾਲਾ}-ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਵੱਲੋਂ ਮੋਹਾਲੀ ਜ਼ਿਲ੍ਹੇ ਦੇ ਪਿੰਡ ਦਿਆਲਪੁਰਾ ਵਿਖੇ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ...
ਪਿੰਡ ਕਾਲੇ ਕੇ ਦੇ ਨੌਜਵਾਨ ਦੀ ਵਧੇਰੇ ਨਸ਼ੇ ਦੀ ਡੋਜ਼ ਲੈਣ ਕਾਰਣ ਮੌਤ
. . .  about 4 hours ago
ਟਾਂਗਰਾ, 14 ਨਵੰਬਰ ( ਹਰਜਿੰਦਰ ਸਿੰਘ ਕਲੇਰ )-ਪਿੰਡ ਕਾਲੇ ਕੇ ਦੇ ਇਕ ਨੌਜਵਾਨ ਵੱਲੋਂ ਵਧੇਰੇ ਨਸ਼ੇ ਦੀ ਓਵਰ ਡੋਜ਼ ਕਾਰਣ ਮੌਤ ਹੋ ਗਈ ਹੈ। ਪਿੰਡ ਵਾਸੀਆ ਨੇ ਦੱਸਿਆ ਕਿ ਰਣਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਿਆਹਿਆ ਹੋਇਆ ਸੀ...
14 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਜਥੇਦਾਰ ਫੱਗੂਵਾਲਾ ਦੀ ਭੁੱਖ ਹੜਤਾਲ ਖ਼ਤਮ
. . .  about 5 hours ago
ਸੰਗਰੂਰ, 14 ਨਵੰਬਰ (ਧੀਰਜ ਪਿਸ਼ੋਰੀਆ) - ਤਕਰੀਬਨ 10 ਸਾਲ ਪਹਿਲਾ ਸ੍ਰੀ ਅਕਾਲ ਤਖਤ ਤੋਂ ਜਾਰੀ ਹੋਏ ਹੁਕਮਨਾਮੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ਿਲ੍ਹਾ ਸੰਗਰੂਰ ਦੇ ਮਸਤੂਆਣਾ...
ਕਾਰ ਮੋਟਰਸਾਈਕਲ ਦੀ ਟੱਕਰ ਚ ਪਤੀ-ਪਤਨੀ ਦੀ ਮੌਤ
. . .  about 5 hours ago
ਰਾਏਕੋਟ, 14 ਨਵੰਬਰ (ਸੁਸ਼ੀਲ) ਸਥਾਨਕ ਸ਼ਹਿਰ ਚੋਂ ਲੰਘਦੇ ਲੁਧਿਆਣਾ-ਬਠਿੰਡਾ ਰਾਜ ਮਾਰਗ 'ਤੇ ਇੱਕ ਮੋਟਰਸਾਈਕਲ ਅਤੇ ਇੱਕ ਸਵਿਫ਼ਟ ਕਾਰ ਦਰਮਿਆਨ ਹੋਈ ਜ਼ਬਰਦਸਤ ਟੱਕਰ...
ਪੱਤਰਕਾਰਾਂ ਨਾਲ ਉਲਝੇ ਸਿੱਧੂ ਮੂਸੇਵਾਲਾ ਦੇ ਬਾਊਂਸਰ
. . .  about 5 hours ago
ਅੰਮ੍ਰਿਤਸਰ, 14 ਨਵੰਬਰ (ਰਾਜੇਸ਼ ਕੁਮਾਰ) - ਵਿਵਾਦਾਂ 'ਚ ਘਿਰੇ ਗਾਇਕ ਸਿੱਧੂ ਮੂਸੇਵਾਲਾ ਦੀ ਅੰਮ੍ਰਿਤਸਰ ਫੇਰੀ ਦੌਰਾਨ ਪੱਤਰਕਾਰਾਂ ਵੱਲੋਂ ਸਵਾਲ ਪੁੱਛੇ ਜਾਣ 'ਤੇ ਸਿੱਧੂ ਮੂਸੇਵਾਲਾ ਦੇ...
ਐੱਸ.ਪੀ ਸਿੰਘ ਓਬਰਾਏ 1100 ਸ਼ਰਧਾਲੂਆਂ ਨੂੰ ਹਰ ਸਾਲ ਕਰਵਾਉਣਗੇ ਕਰਤਾਰਪੁਰ ਸਾਹਿਬ ਦੇ ਮੁਫ਼ਤ ਦਰਸ਼ਨ
. . .  about 5 hours ago
ਅੰਮ੍ਰਿਤਸਰ, 14 ਨਵੰਬਰ (ਜਸਵੰਤ ਸਿੰਘ ਜੱਸ) - ਉੱਘੇ ਸਮਾਜ ਸੇਵੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ: ਐੱਸ ਪੀ ਸਿੰਘ ਓਬਰਾਏ 1100 ਲੋੜਵੰਦ ਸ਼ਰਧਾਲੂਆਂ ਨੂੰ ਇੱਕ ਸਾਲ ਦੌਰਾਨ ਆਪਣੇ ਖਰਚੇ 'ਤੇ ਪਾਕਿਸਤਾਨ ਸਥਿਤ ਗੁ: ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ...
ਬੰਗਲਾਦੇਸ਼ ਖ਼ਿਲਾਫ਼ ਪਹਿਲੇ ਟੈਸਟ ਦੇ ਪਹਿਲੇ ਦਿਨ ਭਾਰਤ ਦੀ ਸਥਿਤੀ ਮਜ਼ਬੂਤ
. . .  about 5 hours ago
ਇੰਦੌਰ, 14 ਨਵੰਬਰ - ਭਾਰਤ ਬੰਗਲਾਦੇਸ਼ ਵਿਚਕਾਰ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਟਾਸ ਜਿੱਤ ਕੇ ਬੰਗਲਾਦੇਸ਼ ਨੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ ਤੇ ਬੰਗਲਾਦੇਸ਼ ਦੀ ਪੂਰੀ ਟੀਮ...
ਰਣਬੀਰ ਸਿੰਘ ਤੇ ਦੀਪਿਕਾ ਪਾਦੂਕੋਣ ਪਹੁੰਚੇ ਰਾਜਾਸਾਂਸੀ
. . .  about 6 hours ago
ਰਾਜਾਸਾਂਸੀ, 14 ਨਵੰਬਰ (ਹਰਦੀਪ ਸਿੰਘ ਖੀਵਾ) - ਮਸ਼ਹੂਰ ਫ਼ਿਲਮੀ ਅਦਾਕਾਰ ਰਣਬੀਰ ਸਿੰਘ ਆਪਣੀ ਪਤਨੀ ਅਤੇ ਪ੍ਰਸਿੱਧ ਅਦਾਕਾਰਾ ਦੀਪਿਕਾ ਪਾਦੂਕੋਣ ਨਾਲ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪਹੁੰਚੇ...
ਭਾਰਤ-ਬੰਗਲਾਦੇਸ਼ ਪਹਿਲਾ ਟੈਸਟ : ਪਹਿਲੇ ਦਿਨ ਦੀ ਖੇਡ ਖ਼ਤਮ ਹੋਣ 'ਤੇ ਭਾਰਤ 86/1
. . .  about 6 hours ago
ਜੇ.ਐਨ.ਯੂ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਤੋੜੀ
. . .  about 6 hours ago
ਨਵੀਂ ਦਿੱਲੀ, 14 ਨਵੰਬਰ - ਜਵਾਹਰ ਲਾਲ ਨਹਿਰੂ ਯੂਨੀਵਰਸਿਟੀ 'ਚ ਸ਼ਰਾਰਤੀ ਅਨਸਰਾਂ ਵੱਲੋਂ ਸਵਾਮੀ ਵਿਵੇਕਾਨੰਦ ਦੀ ਮੂਰਤੀ ਦੀ ਭੰਨਤੋੜ ਕੀਤੀ ਗਈ...
ਸੁਪਰੀਮ ਕੋਰਟ ਦੇ ਫ਼ੈਸਲੇ ਉੱਪਰ ਬੋਲੇ ਅਮਿਤ ਸ਼ਾਹ
. . .  about 6 hours ago
ਨਵੀਂ ਦਿੱਲੀ, 14 ਨਵੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੁਪਰੀਮ ਕੋਰਟ ਵੱਲੋਂ ਰਾਫੇਲ ਸਮਝੌਤੇ ਦੀ ਸਮੀਖਿਆ ਪਟੀਸ਼ਨ ਰੱਦ ਕਰਨ ਦੇ ਦਿੱਤੇ ਗਏ ਫ਼ੈਸਲੇ ਉੱਪਰ ਬੋਲਦਿਆਂ ਕਿਹਾ...
ਰੇਲਵੇਂ ਨੇ ਡੇਰਾ ਬਾਬਾ ਨਾਨਕ ਰੇਲਵੇ ਸਟੇਸ਼ਨ 'ਚ ਸਥਾਪਿਤ ਕੀਤਾ ਵਾਈ ਫਾਈ
. . .  about 6 hours ago
ਪਾਕਿਸਤਾਨ ਤੋਂ ਮੁੜੇ ਸ਼ਰਧਾਲੂਆਂ ਪਾਸੋਂ ਸ਼ੱਕੀ ਪਦਾਰਥ ਬਰਾਮਦ, ਜਾਂਚ ਜਾਰੀ
. . .  about 7 hours ago
ਕਾਂਗਰਸ ਤੇ ਰਾਹੁਲ ਗਾਂਧੀ ਦੇਸ਼ ਤੋਂ ਮੰਗਣ ਮੁਆਫ਼ੀ -ਭਾਜਪਾ
. . .  about 7 hours ago
ਕੇਂਦਰੀ ਰਾਜ ਮੰਤਰੀ ਕਟਾਰੀਆ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  about 7 hours ago
ਇੰਦੌਰ ਟੈੱਸਟ : ਭਾਰਤ ਨੇ ਬੰਗਲਾਦੇਸ਼ ਨੂੰ ਪਹਿਲੇ ਦਿਨ ਹੀ 150 ਦੌੜਾਂ 'ਤੇ ਸਮੇਟਿਆ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 5 ਮਾਘ ਸੰਮਤ 550

ਕਪੂਰਥਲਾ / ਫਗਵਾੜਾ

ਗਣਤੰਤਰ ਦਿਵਸ ਮੌਕੇ ਵੱਖ-ਵੱਖ ਵਿਭਾਗਾਂ ਵਲੋਂ ਕੱਢੀਆਂ ਜਾਣਗੀਆਂ ਪ੍ਰਭਾਵਸ਼ਾਲੀ ਝਾਕੀਆਂ-ਅਵਤਾਰ ਸਿੰਘ ਭੁੱਲਰ

ਕਪੂਰਥਲਾ, 17 ਜਨਵਰੀ (ਸਡਾਨਾ)-70ਵੇਂ ਗਣਤੰਤਰ ਦਿਵਸ ਮੌਕੇ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਵੱਖ-ਵੱਖ ਵਿਭਾਗਾਂ ਵਲੋਂ ਵਿਕਾਸ ਨੂੰ ਦਰਸਾਉਂਦੀਆਂ ਪ੍ਰਭਾਵਸ਼ਾਲੀ ਝਾਕੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੀਆਂ | ਇਹ ...

ਪੂਰੀ ਖ਼ਬਰ »

ਬਾਈਪਾਸ ਦਾ ਲਾਂਘਾ ਨਾ ਪਾਸ ਹੋਣ 'ਤੇ ਰੋਸ

ਖਲਵਾੜਾ, 17 ਜਨਵਰੀ (ਮਨਦੀਪ ਸਿੰਘ ਸੰਧੂ)-ਫਗਵਾੜਾ ਤੋਂ ਰੂਪਨਗਰ ਤੱਕ ਬਣ ਰਹੇ ਛੇ ਮਾਰਗੀ ਪ੍ਰੋਜੈਕਟ 'ਤੇ ਖਲਵਾੜਾ ਮੋੜ 'ਤੇ ਅੰਡਰ ਪਾਸ ਲਾਂਘਾ ਨਾ ਦਿੱਤੇ ਜਾਣ 'ਤੇ ਇਲਾਕੇ ਦੇ ਲੋਕਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਸਬੰਧੀ ਜਥੇਦਾਰ ਸਰੂਪ ਸਿੰਘ ਖਲਵਾੜਾ ਨੇ ...

ਪੂਰੀ ਖ਼ਬਰ »

ਪੀ.ਸੀ.ਆਰ. ਨੇ ਸੜਕ 'ਤੇ ਡਿਗੇ 50 ਹਜ਼ਾਰ ਰੁਪਏ ਲੱਭ ਕੇ ਮਾਲਕ ਹਵਾਲੇ ਕੀਤੇ

ਕਪੂਰਥਲਾ, 17 ਜਨਵਰੀ (ਸਡਾਨਾ)-ਪੀ.ਸੀ.ਆਰ. ਇੰਚਾਰਜ ਭੁਪਿੰਦਰ ਸਿੰਘ ਦੀ ਅਗਵਾਈ ਹੇਠ ਪੀ.ਸੀ.ਆਰ. ਟੀਮਾਂ ਨੇ ਇਮਾਨਦਾਰੀ ਦੀ ਮਿਸਾਲ ਦਿੰਦਿਆਂ ਇਕ ਨੌਜਵਾਨ ਦੇ 50 ਹਜ਼ਾਰ ਰੁਪਏ ਲੱਭ ਕੇ ਉਸ ਨੂੰ ਵਾਪਸ ਕੀਤੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀ.ਸੀ.ਆਰ. ਇੰਚਾਰਜ ਭੁਪਿੰਦਰ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਪੰਜ ਸੈਂਪਲ ਭਰੇ

ਕਪੂਰਥਲਾ, 17 ਜਨਵਰੀ (ਵਿ.ਪ੍ਰ.)-ਡਿਪਟੀ ਕਮਿਸ਼ਨਰ ਸ੍ਰੀ ਮੁਹੰਮਦ ਤਇਅਬ ਦੀਆਂ ਹਦਾਇਤਾਂ 'ਤੇ ਜ਼ਿਲ੍ਹੇ ਵਿਚ ਖਾਣ-ਪੀਣ ਦੀਆਂ ਵਸਤਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ | ਇਸੇ ਤਹਿਤ ਸਹਾਇਕ ਕਮਿਸ਼ਨਰ ਫੂਡ ਡਾ. ਹਰਜੋਤ ਪਾਲ ਸਿੰਘ ਅਤੇ ਫੂਡ ਸੇਫਟੀ ਅਫ਼ਸਰ ਸਤਨਾਮ ...

ਪੂਰੀ ਖ਼ਬਰ »

ਵਾਲਮੀਕ ਮਜ਼੍ਹਬੀ ਸਿੱਖ ਮੋਰਚਾ ਵਲੋਂ ਸੂਬਾ ਸਰਕਾਰ ਵਿਰੁੱਧ ਰੋਸ ਵਿਖਾਵਾ

ਕਪੂਰਥਲਾ, 17 ਜਨਵਰੀ (ਸਡਾਨਾ)-ਵਾਲਮੀਕ ਮਜ਼੍ਹਬੀ ਸਿੱਖ ਮੋਰਚਾ ਵਲੋਂ ਸਥਾਨਕ ਸ਼ਾਲਾਮਾਰ ਬਾਗ ਵਿਖੇ ਵਰਕਰਾਂ ਦਾ ਇਕੱਠ ਕੀਤਾ ਗਿਆ | ਉਪਰੰਤ ਸ਼ਹਿਰ ਵਿਚ ਰੋਸ ਮਾਰਚ ਕਰਦੇ ਹੋਏ ਪੰਜਾਬ ਸਰਕਾਰ ਤੇ ਅਫ਼ਸਰਸ਼ਾਹੀ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ ਤੇ ਡੀ.ਸੀ. ਦਫ਼ਤਰ ...

ਪੂਰੀ ਖ਼ਬਰ »

ਖ਼ੂਨ ਦਾਨ ਕਰ ਕੇ ਅਸੀਂ ਕਿਸੇ ਵਿਅਕਤੀ ਨੂੰ ਨਵਾਂ ਜੀਵਨ ਦੇ ਸਕਦੇ ਹਾਂ-ਪੋ੍ਰ: ਡਾ: ਅਜੇ ਕੁਮਾਰ ਸ਼ਰਮਾ

ਕਪੂਰਥਲਾ, 17 ਜਨਵਰੀ (ਅਮਰਜੀਤ ਕੋਮਲ)-ਖ਼ੂਨਦਾਨ ਕਰਨ ਲਈ ਨਾ ਤਾਂ ਵਾਧੂ ਤਾਕਤ ਦੀ ਲੋੜ ਹੁੰਦੀ ਹੈ ਤੇ ਨਾ ਹੀ ਭੋਜਨ ਦੀ ਤੇ ਅਸੀਂ ਖ਼ੂਨਦਾਨ ਕਰਕੇ ਕਿਸੇ ਵਿਅਕਤੀ ਨੂੰ ਨਵਾਂ ਜੀਵਨ ਦੇ ਸਕਦੇ ਹਾਂ | ਇਹ ਸ਼ਬਦ ਪ੍ਰੋ: ਡਾ: ਅਜੇ ਕੁਮਾਰ ਸ਼ਰਮਾ ਉਪ ਕੁਲਪਤੀ ਆਈ.ਕੇ. ਗੁਜਰਾਲ ...

ਪੂਰੀ ਖ਼ਬਰ »

ਆਪਸੀ ਰੰਜਸ਼ ਕਾਰਨ ਤਿੰਨ ਨੌਜਵਾਨਾਂ ਨੇ ਵਿਦਿਆਰਥੀ ਨੂੰ ਕੀਤਾ ਜ਼ਖ਼ਮੀ, 5200 ਰੁਪਏ ਖੋਹੇ

ਸੁਲਤਾਨਪੁਰ ਲੋਧੀ, 17 ਜਨਵਰੀ (ਥਿੰਦ, ਹੈਪੀ)-ਅੱਜ ਦੇਰ ਸ਼ਾਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੇ ਸਾਹਮਣੇ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਵਲੋਂ ਟਿਊਸ਼ਨ ਪੜ੍ਹਣ ਜਾ ਰਹੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀ ਨੂੰ ਰੋ ਕੇ ਮਾਰੂ ਹਥਿਆਰਾਂ ਨਾਲ ਜ਼ਖ਼ਮੀ ...

ਪੂਰੀ ਖ਼ਬਰ »

ਰੇਲ ਕੋਚ ਫ਼ੈਕਟਰੀ 'ਚ ਮਜ਼ਦੂਰਾਂ ਦੀ ਭਲਾਈ ਲਈ ਭਾਰਤੀ ਰੇਲ ਮਜ਼ਦੂਰ ਕਲਿਆਣ ਪੋਰਟਲ ਦੀ ਸ਼ੁਰੂਆਤ

ਕਪੂਰਥਲਾ, 17 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਮਜ਼ਦੂਰਾਂ ਨੂੰ ਦਿੱਤੀ ਜਾਂਦੀ ਮਜ਼ਦੂਰੀ ਦੇ ਭੁਗਤਾਨ ਵਿਚ ਪਾਰਦਰਸ਼ਤਾ ਲਿਆਉਣ ਤੇ ਉਨ੍ਹਾਂ ਦੇ ਹਿਤਾਂ ਦੀ ਸੁਰੱਖਿਆ ਲਈ ਰੇਲ ਕੋਚ ਫ਼ੈਕਟਰੀ ਕਪੂਰਥਲਾ ਵਿਚ ਭਾਰਤੀ ਰੇਲ ਮਜ਼ਦੂਰ ਕਲਿਆਣ ਪੋਰਟਲ ਦੀ ਸ਼ੁਰੂਆਤ ਕੀਤੀ ਗਈ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਪ੍ਰਵਾਸੀ ਦੀ ਮੌਤ

ਸੁਲਤਾਨਪੁਰ ਲੋਧੀ, 17 ਜਨਵਰੀ (ਥਿੰਦ, ਹੈਪੀ)-ਅੱਜ ਦੇਰ ਸ਼ਾਮ ਗੁਰਦੁਆਰਾ ਸ੍ਰੀ ਹੱਟ ਸਾਹਿਬ ਨੇੜੇ ਬਿਜਲੀ ਕਾਮਿਆਂ ਨਾਲ ਸਹਾਇਕ ਵਜੋਂ ਕੰਮ ਕਰ ਰਹੇ ਇਕ ਪ੍ਰਵਾਸੀ ਨੂੰ ਕਰੰਟ ਲੱਗਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ...

ਪੂਰੀ ਖ਼ਬਰ »

ਗੁਰ: ਸੈਫ਼ਲਾਬਾਦ 'ਚ ਕੈਂਸਰ ਦਾ ਫ਼੍ਰੀ ਜਾਂਚ ਕੈਂਪ 20 ਨੂੰ -ਬਾਬਾ ਲੀਡਰ ਸਿੰਘ

ਕਪੂਰਥਲਾ, 17 ਜਨਵਰੀ (ਵਿ.ਪ੍ਰ.)-ਰੋਕੋ ਕੈਂਸਰ ਚੈਰੀਟੇਬਲ ਟਰੱਸਟ ਯੂ.ਕੇ. ਵਲੋਂ ਕੈਂਸਰ ਦਾ ਫ਼ਰੀ ਜਾਂਚ ਕੈਂਪ 20 ਜਨਵਰੀ ਦਿਨ ਐਤਵਾਰ ਨੂੰ ਸਵੇਰੇ 10 ਤੋਂ ਲੈ ਕੇ ਸ਼ਾਮ 4 ਵਜੇ ਤੱਕ ਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਸੈਫਲਾਬਾਦ ਵਿਚ ਲਗਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਦਲਿਤ ਵਿੰਗ ਦੀ ਮੀਟਿੰਗ 19 ਨੂੰ ਰਾਏਪੁਰਪੀਰਬਖ਼ਸ਼ਵਾਲਾ 'ਚ-ਬੀਬੀ ਜਗੀਰ ਕੌਰ

ਬੇਗੋਵਾਲ, 17 ਜਨਵਰੀ (ਸੁਖਜਿੰਦਰ ਸਿੰਘ)-ਅੱਜ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਦਲਿਤ ਵਰਗ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਸਬੰਧੀ ਹਲਕਾ ਪੱਧਰੀ ਦਲਿਤ ਵਰਗ ਦੀ ਇਕ ਜ਼ਰੂਰੀ ਮੀਟਿੰਗ 19 ਜਨਵਰੀ ਨੂੰ ...

ਪੂਰੀ ਖ਼ਬਰ »

ਜੋਗਿੰਦਰ ਸਿੰਘ ਮਾਨ ਨੂੰ ਜ਼ਿਲ੍ਹਾ ਪ੍ਰਧਾਨਗੀ ਤੋਂ ਹਟਾਉਣਾ ਵਾਲਮੀਕਿ ਸਮਾਜ ਨਾਲ ਜ਼ਿਆਦਤੀ-ਹੀਰੋ

ਫਗਵਾੜਾ, 17 ਜਨਵਰੀ (ਤਰਨਜੀਤ ਸਿੰਘ ਕਿੰਨੜਾ)-ਭਗਵਾਨ ਵਾਲਮੀਕਿ ਐਕਸ਼ਨ ਕਮੇਟੀ ਫਗਵਾੜਾ ਦੀ ਇਕ ਵਿਸ਼ੇਸ਼ ਮੀਟਿੰਗ ਕਮੇਟੀ ਪ੍ਰਧਾਨ ਧਰਮਵੀਰ ਸੇਠੀ ਦੀ ਅਗਵਾਈ ਹੇਠ ਪਟੇਲ ਨਗਰ ਦਫ਼ਤਰ ਵਿਖੇ ਹੋਈ | ਮੀਟਿੰਗ ਵਿਚ ਕਮੇਟੀ ਚੇਅਰਮੈਨ ਕ੍ਰਿਸ਼ਨ ਕੁਮਾਰ ਹੀਰੋ ਵਿਸ਼ੇਸ਼ ...

ਪੂਰੀ ਖ਼ਬਰ »

ਠੰਢ ਦੇ ਨਾਲ ਇਕ ਬਜ਼ੁਰਗ ਔਰਤ ਦੀ ਮੌਤ

ਫਗਵਾੜਾ, 17 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਕੜਾਕੇ ਦੀ ਠੰਡ ਦੇ ਨਾਲ ਫਗਵਾੜਾ ਦੇ ਵਿਚ ਇਕ ਬਜ਼ੁਰਗ ਔਰਤ ਦੀ ਮੌਤ ਹੋ ਗਈ ਹੈ | ਮਿ੍ਤਕਾ ਦੀ ਪਛਾਣ ਚਮੇਲੀ ਪੁੱਤਰ ਸੁਦਾਮਾ ਵਾਸੀ ਨੇੜੇ ਰੇਲਵੇ ਸਟੇਸ਼ਨ ਫਗਵਾੜਾ ਦੇ ਰੂਪ ਵਿਚ ਹੋਈ ਹੈ | ਜਾਣਕਾਰੀ ਦੇ ਅਨੁਸਾਰ ਉਕਤ ਔਰਤ ਮੂਲ ਰੂਪ ਵਿਚ ਬਿਹਾਰ ਦੇ ਛਪਰਾ ਜ਼ਿਲ੍ਹੇ ਦੀ ਰਹਿਣ ਵਾਲੀ ਸੀ ਅਤੇ ਇੱਥੇ ਉਹ ਆਪਣੇ ਪਤੀ ਦੇ ਨਾਲ ਰਹਿ ਕਿ ਭੀਖ ਆਦਿ ਮੰਗ ਕਿ ਗੁਜ਼ਾਰਾ ਕਰਦੀ ਸੀ | ਫਗਵਾੜਾ ਦੇ ਸਮਾਜ ਸੇਵਕ ਅਸ਼ੋਕ ਗਰੋਵਰ ਨੇ ਆਪਣੇ ਸਾਥੀਆਂ ਦੇ ਨਾਲ ਮਿੱਲ ਕਿ ਉਕਤ ਔਰਤ ਦਾ ਅੰਤਿਮ ਸੰਸਕਾਰ ਕਰਵਾਇਆ |


ਖ਼ਬਰ ਸ਼ੇਅਰ ਕਰੋ

ਸਰਕਾਰੀ ਐਲੀਮੈਂਟਰੀ ਸਕੂਲ ਨੂਰਪੁਰ ਲੁਬਾਣਾ ਦਾ ਸਾਲਾਨਾ ਇਨਾਮ ਵੰਡ ਸਮਾਗਮ

ਢਿਲਵਾਂ, 17 ਜਨਵਰੀ (ਪ੍ਰਵੀਨ ਕੁਮਾਰ)-ਸਰਕਾਰੀ ਐਲੀਮੈਂਟਰੀ ਸਕੂਲ ਨੂਰਪੁਰ ਲੁਬਾਣਾ ਵਿਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ, ਜਿਸ ਵਿਚ ਬਤੌਰ ਮੁੱਖ ਮਹਿਮਾਨ ਵਜੋਂ ਬਲਾਕ ਸਿੱਖਿਆ ਅਫ਼ਸਰ ਕਪੂਰਥਲਾ ਕੁਲਵੰਤ ਕੌਰ ਨੇ ਸ਼ਿਰਕਤ ਕੀਤੀ | ਇਸ ਮੌਕੇ ਸਕੂਲ ਦੇ ...

ਪੂਰੀ ਖ਼ਬਰ »

ਸਾਬਕਾ ਫ਼ੌਜੀਆਂ ਨੂੰ ਬਣਦਾ ਹੱਕ ਦਿੱਤਾ ਜਾਵੇ

ਨਡਾਲਾ, 17 ਜਨਵਰੀ (ਮਾਨ)-ਐਕਸ ਸਰਵਿਸ ਮੈਨ ਲੀਗ ਦੇ ਜ਼ਿਲ੍ਹਾ ਪ੍ਰਧਾਨ ਸੂਬੇਦਾਰ ਮੇਜਰ ਜਰਨੈਲ ਸਿੰਘ ਦੋਲੋਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜੋ ਚੇਅਰਮੈਨ ਮੰਡੀ ਬੋਰਡ ਜ਼ਿਲ੍ਹਾ ਵਾਈਜ਼ ਚੇਅਰਮੈਨ ਤੇ ਹੋਰ ਕਈ ਤਰ੍ਹਾਂ ਦੀਆਂ ਅਸਾਮੀਆਂ ਹਨ ਇਨ੍ਹਾਂ ਨੂੰ ਸਾਬਕਾ ...

ਪੂਰੀ ਖ਼ਬਰ »

ਗੁਰਸਿੱਖ ਦੀ ਦਸਤਾਰ ਉਤਾਰਣ ਿਖ਼ਲਾਫ਼ ਸਖ਼ਤ ਸਜ਼ਾ ਕਰਨ ਸਬੰਧੀ ਡਾ: ਘੁੰਮਣ ਦੇ ਪੱਤਰ 'ਤੇ ਮੁੱਖ ਮੰਤਰੀ ਨੇ ਕਾਰਵਾਈ ਆਰੰਭੀ

ਨਡਾਲਾ, 17 ਜਨਵਰੀ (ਮਾਨ)-ਦਾਸਤਾਨੇ ਦਸਤਾਰ ਕਿਤਾਬ ਦੇ ਲੇਖਕ ਡਾ. ਆਸਾ ਸਿੰਘ ਘੁੰਮਣ ਨੇ ਕਿਹਾ ਕਿ ਪੱਗ ਸਦੀਆਂ ਤੋਂ ਦੁਨੀਆ ਦੇ ਵੱਖ-ਵੱਖ ਦੇਸ਼ਾਂ ਵਿਚ ਵੱਖ-ਵੱਖ ਧਰਮ ਦੇ ਲੋਕਾਂ ਵਲੋਂ ਸਦੀਆਂ ਤੋਂ ਬੱਝਦੀ ਰਹੀ ਹੈ | ਪ੍ਰੰਤੂ ਸਿੱਖ ਧਰਮ ਵਿਚ ਇਸਦਾ ਵਿਸ਼ੇਸ਼ ਅਸਥਾਨ ਹੈ | ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਢਿਲਵਾਂ ਵਿਖੇ ਲੰਬੀ ਦੂਰੀ ਦੀਆਂ ਗੱਡੀਆਂ ਦੇ ਠਹਿਰਾਓ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ

ਢਿਲਵਾਂ, 17 ਜਨਵਰੀ (ਪ੍ਰਵੀਨ ਕੁਮਾਰ)-ਰੇਲਵੇ ਸਟੇਸ਼ਨ ਢਿਲਵਾਂ ਵਿਖੇ ਯਾਤਰੀ ਗੱਡੀਆਂ ਦੇ ਠਹਿਰਾਓ ਨੂੰ ਯਕੀਨੀ ਬਣਾਉਣ ਲਈ ਇੱਥੋਂ ਦੇ ਰੋਜ਼ਾਨਾਂ ਰੇਲ 'ਚ ਸਫ਼ਰ ਕਰਨ ਵਾਲੇ ਨੌਕਰੀ ਪੇਸ਼ਾ ਵਿਅਕਤੀਆਂ, ਵਿਦਿਆਰਥੀਆਂ ਆਦਿ ਸਮੇਤ ਇਲਾਕੇ ਦੇ ਲੋਕਾਂ ਦਾ ਕਹਿਣਾ ਹੈ ਕਿ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਸੀਟੂ ਮੈਨੇਜਮੈਂਟ ਤਹਿਤ ਪਿੰਡ ਸ਼ਾਹਪੁਰ ਪੀਰਾਂ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ

ਢਿਲਵਾਂ, 17 ਜਨਵਰੀ (ਪ੍ਰਵੀਨ ਕੁਮਾਰ)-ਮੁੱਖ ਖੇਤੀਬਾੜੀ ਅਫ਼ਸਰ ਕਪੂਰਥਲਾ ਡਾ: ਵਿਨੇ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਅਫ਼ਸਰ ਢਿਲਵਾਂ ਡਾ: ਮਨਜੀਤ ਸਿੰਘ ਦੀ ਅਗਵਾਈ ਹੇਠ ਸੀਟੂ ਮੈਨੇਜਮੈਂਟ ਤਹਿਤ ਬਲਾਕ ਢਿਲਵਾਂ ਦੇ ਪਿੰਡ ਸ਼ਾਹਪੁਰ ਪੀਰਾ ਵਿਖੇ ...

ਪੂਰੀ ਖ਼ਬਰ »

ਢਿੱਲਵਾਂ ਪੁਲਿਸ ਨੇ ਕੀਤੇ ਸਖ਼ਤ ਸੁਰੱਖਿਆ ਪ੍ਰਬੰਧ-ਥਾਣਾ ਮੁਖੀ

ਢਿਲਵਾਂ, 17 ਜਨਵਰੀ (ਸੁਖੀਜਾ, ਪਲਵਿੰਦਰ)-ਗਣਤੰਤਰ ਦਿਵਸ ਨੂੰ ਮੁੱਖ ਰੱਖਦਿਆਂ ਥਾਣਾ ਢਿਲਵਾਂ ਦੇ ਮੁਖੀ ਭੂਸ਼ਣ ਸੇਖੜੀ, ਏ. ਐਸ. ਆਈ. ਬਲਬੀਰ ਸਿੰਘ, ਮੁੱਖ ਮੁਨਸ਼ੀ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਇਲਾਕੇ ਵਿਚ ਮਾੜੇ ਅਨਸਰਾਂ ਨੂੰ ਨੱਥ ਪਾਉਣ ਲਈ ਜਗਾ ਜਗਾ ਪੁਲਿਸ ਵਲੋਂ ...

ਪੂਰੀ ਖ਼ਬਰ »

ਖੇਡ ਮੇਲਿਆਂ ਨੂੰ ਸਫਲ ਬਣਾਉਣ 'ਚ ਪ੍ਰਵਾਸੀ ਭਾਰਤੀਆਂ ਦਾ ਵੱਡਾ ਸਹਿਯੋਗ-ਜਗਦੀਪ ਵੰਝ

ਹੁਸੈਨਪੁਰ, 17 ਜਨਵਰੀ (ਸੋਢੀ)-ਨਸ਼ਿਆਂ ਦੀ ਦਲਦਲ ਵਿਚ ਧਸਦੀ ਜਾ ਰਹੀ ਨੌਜਵਾਨ ਪੀੜੀ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਮਨੋਰਥ ਨਾਲ ਹਰ ਸਾਲ ਕਰਵਾਏ ਜਾਂਦੇ ਖੇਡ ਮੇਲਿਆਂ ਨੂੰ ਸਫਲ ਬਣਾਉਣ ਵਿਚ ਦਾਨੀ ਸੱਜਣਾਂ ਦੇ ਨਾਲ-ਨਾਲ ਪ੍ਰਵਾਸੀ ਭਾਰਤੀਆਂ ਦਾ ਵੀ ਵੱਡਾ ...

ਪੂਰੀ ਖ਼ਬਰ »

ਕੌਾਸਲਰ ਓਮ ਪ੍ਰਕਾਸ਼ ਬਿੱਟੂ ਬਣੇ ਭਾਜਪਾ ਐਸ.ਸੀ. ਮੋਰਚਾ ਦੀ ਰਾਸ਼ਟਰੀ ਕਾਰਜਕਾਰਨੀ ਦੇ ਮੈਂਬਰ

ਫਗਵਾੜਾ, 17 ਜਨਵਰੀ (ਤਰਨਜੀਤ ਸਿੰਘ ਕਿੰਨੜਾ)-ਫਗਵਾੜਾ ਦੇ ਨੌਜਵਾਨ ਭਾਜਪਾ ਆਗੂ ਅਤੇ ਨਗਰ ਕੌਾਸਲਰ ਓਮ ਪ੍ਰਕਾਸ਼ ਬਿੱਟੂ ਨੰੂ ਭਾਜਪਾ ਐਸ.ਸੀ. ਮੋਰਚਾ ਦੇ ਰਾਸ਼ਟਰੀ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਵਿਨੋਦ ਸੋਨਕਰ ਵਲੋਂ ਰਾਸ਼ਟਰੀ ਕਾਰਜਕਾਰਨੀ ਮੈਂਬਰ ਨਿਯੁਕਤ ਕੀਤਾ ...

ਪੂਰੀ ਖ਼ਬਰ »

ਨਸ਼ਾ ਤਸਕਰਾਂ ਦੀ ਮਦਦ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਵਿਰੁੱਧ ਵੀ ਹੋਵੇਗੀ ਕਾਰਵਾਈ- ਨਿੱਕੜਾ

ਭੁਲੱਥ, 17 ਜਨਵਰੀ (ਮਨਜੀਤ ਸਿੰਘ ਰਤਨ)-ਪੰਜਾਬ ਵਿਚ ਨਸ਼ਾ ਤਸਕਰਾਂ ਦੀ ਮਦਦ ਕਰਨ ਵਾਲਿਆਂ ਪੁਲਿਸ ਮੁਲਜਮਾਂ ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ | ਇਹ ਪ੍ਰਗਟਾਵਾ ਪੰਜਾਬ ਐਾਟੀ ਨਾਰਕੋਟਿਕਸ ਸੈੱਲ ਦੇ ਚੇਅਰਮੈਨ ਰਣਜੀਤ ਸਿੰਘ ਨਿੱਕੜਾ ਨੇ ਰਣਜੀਤ ਸਿੰਘ ਰਾਣਾ ਹਲਕਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮਹੀਨਾਵਾਰ ਮੀਟਿੰਗ

ਭੁਲੱਥ, 17 ਜਨਵਰੀ (ਮਨਜੀਤ ਸਿੰਘ ਰਤਨ)- ਕਸਬਾ ਭੁਲੱਥ ਵਿਖੇ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਕੰਗ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕਿਸਾਨੀ ਮਸਲਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਕਿਹਾ ਕਿ ...

ਪੂਰੀ ਖ਼ਬਰ »

ਅਸ਼ਵਨੀ ਸ਼ਰਮਾ ਤੇ ਹੋਰ ਆਗੂਆਂ ਵਲੋਂ ਰਾਣੀ ਸੋਢੀ ਨੂੰ ਪ੍ਰਧਾਨ ਬਣਾਏ ਜਾਣ ਦਾ ਸਵਾਗਤ

ਫਗਵਾੜਾ, 17 ਜਨਵਰੀ (ਤਰਨਜੀਤ ਸਿੰਘ ਕਿੰਨੜਾ)–ਕਪੂਰਥਲਾ ਜ਼ਿਲ੍ਹਾ ਕਾਂਗਰਸ ਦੇ ਵਾਇਸ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਾਂਗਰਸ ਪਾਰਟੀ ਵਲੋਂ ਬਲਵੀਰ ਰਾਣੀ ਸੋਢੀ ਨੂੰ ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਏ ਜਾਣ 'ਤੇ ਸਵਾਗਤ ਕੀਤਾ | ਉਨਾਂ ਕਿਹਾ ਕਿ ...

ਪੂਰੀ ਖ਼ਬਰ »

ਜ਼ਿਲ੍ਹਾ ਤੇ ਸੈਸ਼ਨ ਜੱਜ ਵਲੋਂ ਵੈਦਿਕ ਸ਼ਰਮ ਆਸ਼ਰਮ ਦਾ ਦੌਰਾ

ਕਪੂਰਥਲਾ, 17 ਜਨਵਰੀ (ਸਡਾਨਾ)-ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਪੂਰਥਲਾ ਕਿਸ਼ੋਰ ਕੁਮਾਰ ਸਮੇਤ ਉਨ੍ਹਾਂ ਦੀ ਧਰਮ ਪਤਨੀ ਪਰਮਜੀਤ ਕੌਰ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਅਤੇ ਸੰਜੀਵ ਕੁੰਦੀ ਚੀਫ਼ ਜੁਡੀਸ਼ੀਅਲ ਮੇਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ...

ਪੂਰੀ ਖ਼ਬਰ »

ਅਧਿਆਪਕ ਆਗੂਆਂ ਦੀ ਬਰਖ਼ਾਸਤਗੀ ਦਾ ਫ਼ੈਸਲਾ ਮੰਦਭਾਗਾ

ਫਗਵਾੜਾ, 17 ਜਨਵਰੀ (ਤਰਨਜੀਤ ਸਿੰਘ ਕਿੰਨੜਾ)–ਸਿੱਖਿਆ ਵਿਭਾਗ ਪੰਜਾਬ ਐਸ.ਐਸ.ਏ, ਆਰ.ਐਮ.ਐਸ.ਏ ਅਧਿਆਪਕਾਂ ਨੂੰ ਬਰਖ਼ਾਸਤ ਕਰਨ ਦੇ ਫ਼ੈਸਲੇ ਨੂੰ ਪ੍ਰਾਇਮਰੀ ਅਧਿਆਪਕ ਯੂਨੀਅਨ ਪੰਜਾਬ ਨੇ ਬਹੁਤ ਹੀ ਮੰਦਭਾਗਾ ਕਰਾਰ ਦਿੱਤਾ ਹੈ | ਪ੍ਰਾਇਮਰੀ ਅਧਿਆਪਕ ਯੂਨੀਅਨ ਦੇ ਸੂਬਾ ...

ਪੂਰੀ ਖ਼ਬਰ »

ਹੱਡੀਆਂ ਤੇ ਜੋੜਾਂ ਦਾ ਮੁਫ਼ਤ ਜਾਂਚ ਕੈਂਪ 21 ਨੂੰ

ਫਗਵਾੜਾ, 17 ਜਨਵਰੀ (ਤਰਨਜੀਤ ਸਿੰਘ ਕਿੰਨੜਾ)-ਲੋਕਾਂ 'ਚ ਦਿਨ ਪ੍ਰਤੀ ਦਿਨ ਹੱਡੀਆਂ ਅਤੇ ਜੋੜਾਂ ਦੀਆਂ ਵੱਧ ਰਹੀਆਂ ਬਿਮਾਰੀਆਂ ਦੇ ਮੱਦੇਨਜ਼ਰ ਜੀ.ਬੀ ਹਸਪਤਾਲ ਅਤੇ ਮੈਟਰਨਿਟੀ ਹੋਮ ਵਲੋਂ ਹੱਡੀਆਂ ਅਤੇ ਜੋੜਾਂ ਦਾ ਮੁਫ਼ਤ ਚੈੱਕਅਪ ਕੈਂਪ 21 ਜਨਵਰੀ ਨੂੰ ਸਵੇਰੇ 9 ਤੋਂ 4 ...

ਪੂਰੀ ਖ਼ਬਰ »

ਗਿੱਲਾਂ ਵਿਖੇ ਲਗਾਏ ਆਯੁਰਵੈਦਿਕ ਕੈਂਪ ਦੌਰਾਨ 276 ਮਰੀਜ਼ਾਂ ਦੀ ਜਾਂਚ

ਕਾਲਾ ਸੰਘਿਆਂ, 17 ਜਨਵਰੀ (ਸੰਘਾ)-ਨਜ਼ਦੀਕੀ ਪਿੰਡ ਨਿੱਜਰਾਂ ਦੀ ਆਯੁਰਵੈਦਿਕ ਡਿਸਪੈਂਸਰੀ ਵਲੋਂ ਮਾਘੀ ਮੇਲੇ ਨੂੰ ਸਮਰਪਿਤ 40 ਮੁਕਤਿਆਂ ਦੀ ਯਾਦ ਵਿਚ ਪਿੰਡ ਗਿੱਲਾਂ ਵਿਖੇ ਬਾਬਾ ਹੁਕਮ ਗਿਰ ਦੇ ਤਪ ਅਸਥਾਨ ਵਿਖੇ ਮੁਫ਼ਤ ਆਯੁਰਵੈਦਿਕ ਕੈਂਪ ਲਗਾਇਆ ਗਿਆ¢ ਇਹ ਕੈਂਪ ...

ਪੂਰੀ ਖ਼ਬਰ »

ਪਰਿਆਸ ਤੇ ਪੁਨਰਜੋਤ ਜਥੇਬੰਦੀਆਂ ਵਲੋਂ ਲੋੜਵੰਦਾਂ ਨੂੰ ਦਵਾਈਆਂ ਵੰਡਣ ਦਾ ਕ੍ਰਮ ਨਵੇਂ ਸਾਲ 'ਚ ਵੀ ਜਾਰੀ

ਫਗਵਾੜਾ, 17 ਜਨਵਰੀ (ਤਰਨਜੀਤ ਸਿੰਘ ਕਿੰਨੜਾ)-ਪਰਿਆਸ ਸਿਟੀਜ਼ਨ ਵੈੱਲਫੇਅਰ ਕੌਾਸਲ ਅਤੇ ਪੁਨਰਜੋਤ ਵੈੱਲਫੇਅਰ ਸੁਸਾਇਟੀ ਵਲੋਂ ਸਥਾਨਕ ਸਿਵਲ ਹਸਪਤਾਲ ਵਿਖੇ ਸਥਾਪਤ ਕੀਤੇ ਦਵਾਈ ਬੈਂਕ ਵਿਚ ਦਵਾਈਆਂ ਭੇਟ ਕਰਨ ਦਾ ਸਿਲਸਿਲਾ ਨਵੇਂ ਸਾਲ ਵਿਚ ਵੀ ਲਗਾਤਾਰ ਜਾਰੀ ਹੈ | ਇਸ ...

ਪੂਰੀ ਖ਼ਬਰ »

ਢਿਲਵਾਂ ਦੇ ਹਾਈਟੈੱਕ ਨਾਕੇ ਨਜ਼ਦੀਕ ਟੁੱਟੀ ਹੋਈ ਸੜਕ ਕਾਰਨ ਦੋਪਹੀਆ ਚਾਲਕ ਪ੍ਰੇਸ਼ਾਨ

ਢਿਲਵਾਂ, 17 ਜਨਵਰੀ (ਪ੍ਰਵੀਨ ਕੁਮਾਰ)-ਜੀ.ਟੀ.ਰੋਡ 'ਤੇ ਢਿਲਵਾਂ ਨਜ਼ਦੀਕ ਬਣੇ ਪੁਲਿਸ ਦੇ ਹਾਈਟੈੱਕ ਨਾਕੇ ਲਾਗੇ ਸੜਕ ਦੇ ਟੁੱਟ ਜਾਣ ਨਾਲ ਦੋਪਹੀਆ ਚਾਲਕਾਂ ਨੂੰ ਭਾਰੀ ਪ੍ਰੇਸ਼ਾਨੀ ਆ ਰਹੀ ਹੈ | ਇਸ ਸਬੰਧੀ ਹਾਈਟੈੱਕ ਨਾਕੇ 'ਤੇ ਮੌਜੂਦ ਪੁਲਿਸ ਮੁਲਾਜ਼ਮਾਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਗੁਲਜ਼ਾਰ ਸਿੰਘ ਰਣੀਕੇ ਗੁਰਦੁਆਰਾ ਬੇਰ ਸਾਹਿਬ ਵਿਖੇ ਐਸ.ਸੀ. ਦੀ ਮੀਟਿੰਗ ਨੂੰ ਸੰਬੋਧਨ ਕਰਨਗੇ-ਡਾ: ਉਪਿੰਦਰਜੀਤ ਕੌਰ

ਸੁਲਤਾਨਪੁਰ ਲੋਧੀ, 17 ਜਨਵਰੀ (ਥਿੰਦ, ਹੈਪੀ)-ਸ਼ੋ੍ਰਮਣੀ ਅਕਾਲੀ ਦਲ ਦੇ ਐਸ.ਸੀ. ਵਿੰਗ ਦੇ ਪ੍ਰਧਾਨ ਅਤੇ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ 18 ਜਨਵਰੀ ਨੂੰ ਦੁਪਹਿਰ 1.30 ਵਜੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਅਨੁਸੂਚਿਤ ਜਾਤੀ ਦੇ ਵਰਕਰਾਂ ਨੂੰ ...

ਪੂਰੀ ਖ਼ਬਰ »

ਮਾਧੋਪੁਰ ਜੱਲੋਵਾਲ ਵਿਖੇ ਕਰਵਾਏ ਵਾਲੀਬਾਲ ਟੂਰਨਾਮੈਂਟ 'ਚ ਖੁਸਰੋਪੁਰ ਦੀ ਝੰਡੀ

ਕਾਲਾ ਸੰਘਿਆਂ, 17 ਜਨਵਰੀ (ਸੰਘਾ)-ਨਜ਼ਦੀਕੀ ਪਿੰਡ ਮਾਧੋਪੁਰ ਜੱਲੋਵਾਲ ਵਿਖੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਵਲੋਂ ਜਸਪਾਲ ਸਿੰਘ ਯੂ.ਐਸ.ਏ. ਦੇ ਵਿਸ਼ੇਸ਼ ਸਹਿਯੋਗ ਨਾਲ ਅਤੇ ਅਰਵਿੰਦਰ ਸਿੰਘ ਰਵੀ ਦੇ ਯੋਗਦਾਨ ਨਾਲ ਇਕ ਦਿਨਾ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਸੁਰਿੰਦਰ ਸਿੰਘ ਜੇ.ਈ. ਦੇ ਪਿਤਾ ਨਮਿਤ ਅੰਤਿਮ ਅਰਦਾਸ 20 ਨੂੰ

ਖਲਵਾੜਾ, 17 ਜਨਵਰੀ (ਮਨਦੀਪ ਸਿੰਘ ਸੰਧੂ)-ਪਾਵਰਕਾਮ ਦੇ ਜੇ.ਈ. ਸੁਰਿੰਦਰ ਸਿੰਘ ਦੇ ਪਿਤਾ ਕਰਮ ਸਿੰਘ, ਜੋ ਕਿ ਬੀਤੇ ਦਿਨੀਂ ਅਚਾਨਕ ਅਕਾਲ ਚਲਾਣਾ ਕਰ ਗਏ ਸਨ, ਨਮਿਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 20 ਜਨਵਰੀ ਦਿਨ ਐਤਵਾਰ ਨੂੰ ਦੁਪਹਿਰ 12 ਵਜੇ ਤੋਂ ਲੈ ਕੇ 2 ਵਜੇ ਤੱਕ ਉਨ੍ਹਾਂ ...

ਪੂਰੀ ਖ਼ਬਰ »

ਹਰਪ੍ਰੀਤ ਸਿੰਘ ਅਟਵਾਲ ਨੂੰ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਹੋਰ ਆਗੂਆਂ ਵਲੋਂ ਸ਼ਰਧਾਂਜਲੀਆਂ

ਕਪੂਰਥਲਾ, 17 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਅਟਵਾਲ ਗੈਸ ਸਰਵਿਸ ਦੇ ਮਾਲਕ ਤੇ ਉੱਘੇ ਆਗੂ ਹਰਪ੍ਰੀਤ ਸਿੰਘ ਅਟਵਾਲ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ ਨਮਿਤ ਅੱਜ ਗੁਰਦੁਆਰਾ ਅਰਬਨ ਅਸਟੇਟ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਉਪਰੰਤ ਭਾਈ ...

ਪੂਰੀ ਖ਼ਬਰ »

ਡੇਰਾ ਪੰਡਵਾਂ ਵਿਖੇ ਸਮਾਗਮ 20 ਨੂੰ

ਫਗਵਾੜਾ, 17 ਜਨਵਰੀ (ਅਸ਼ੋਕ ਕੁਮਾਰ ਵਾਲੀਆ)-ਡੇਰਾ 108 ਸੰਤ ਬਾਬਾ ਹੰਸ ਰਾਜ ਮਹਾਰਾਜ ਸ੍ਰੀ ਗੁਰੂ ਰਵਿਦਾਸ ਤੀਰਥ ਅਸਥਾਨ ਸੱਚਖੰਡ ਪੰਡਵਾ ਵਿਖੇ 15ਵਾਂ ਸ੍ਰੀ ਗੁਰੂ ਰਵਿਦਾਸ ਮਾਘੀ ਜੋੜ ਮੇਲਾ ਅਤੇ 108 ਸੰਤ ਬਾਬਾ ਹੰਸ ਰਾਜ ਮਹਾਰਾਜ ਦੇ 57ਵੇਂ ਆਗਮਨ ਦਿਵਸ 20 ਜਨਵਰੀ ਦਿਨ ਐਤਵਾਰ ...

ਪੂਰੀ ਖ਼ਬਰ »

ਲਾਈਫ਼ ਲਾਈਨ ਬਲੱਡ ਡੋਨਰਜ਼ ਕਲੱਬ ਵਲੋਂ ਲਗਾਏ ਕੈਂਪ 'ਚ 25 ਯੂਨਿਟ ਖ਼ੂਨ ਦਾਨ

ਫਗਵਾੜਾ, 17 ਜਨਵਰੀ (ਤਰਨਜੀਤ ਸਿੰਘ ਕਿੰਨੜਾ)-ਲਾਈਫ਼ ਲਾਈਨ ਬਲੱਡ ਡੋਨਰਜ਼ ਕਲੱਬ ਰਜਿ. ਫਗਵਾੜਾ ਵਲੋਂ ਕਲੱਬ ਦੇ ਪ੍ਰਧਾਨ ਡਾ. ਰਮਨ ਸ਼ਰਮਾ ਦੀ ਅਗਵਾਈ ਹੇਠ ਹੈਲਥ ਕੇਅਰ ਮਾਰਕੀਟਿੰਗ ਐਸੋਸੀਏਸ਼ਨ ਦੇ ਸਹਿਯੋਗ ਨਾਲ ਇਕ ਖ਼ੂਨ ਦਾਨ ਕੈਂਪ ਸਥਾਨਕ ਸਿਵਲ ਹਸਪਤਾਲ ਚਾਹਲ ਨਗਰ ...

ਪੂਰੀ ਖ਼ਬਰ »

18ਵਾਂ ਕਵੀਸ਼ਰੀ ਤੇ ਢਾਡੀ ਦਰਬਾਰ ਢਿਲਵਾਂ ਵਿਖੇ 3 ਨੂੰ

ਢਿਲਵਾਂ, 17 ਜਨਵਰੀ (ਪਲਵਿੰਦਰ ਸਿੰਘ, ਗੋਬਿੰਦ ਸੁਖੀਜਾ)-15 ਭਗਤਾਂ ਨੂੰ ਸਮਰਪਿਤ 18ਵਾਂ ਕਵੀਸ਼ਰੀ ਅਤੇ ਢਾਡੀ ਦਰਬਾਰ ਬੜੀ ਸ਼ਰਧਾ ਨਾਲ 3 ਫਰਵਰੀ ਨੂੰ ਢਿਲਵਾਂ ਗੁਰਦੁਆਰਾ ਰਾਮੂੰ ਕੀ ਪੱਤੀ ਵਿਖੇ ਕਰਵਾਇਆ ਜਾਵੇਗਾ | ਇਸ ਸਬੰਧੀ ਅੰਤਰਰਾਸ਼ਟਰੀ ਕਵੀਸ਼ਰ ਜਥੇਦਾਰ ...

ਪੂਰੀ ਖ਼ਬਰ »

ਰਾਜ ਰਾਣੀ ਨਮਿਤ ਸ਼ਰਧਾਂਜਲੀ ਸਮਾਗਮ

ਢਿਲਵਾਂ ,17 ਜਨਵਰੀ (ਪਲਵਿੰਦਰ ਸਿੰਘ,ਪ੍ਰਵੀਨ ਕੁਮਾਰ)- ਮੰਦਰ ਸੁਧਾਰ ਸਭਾ ਢਿਲਵਾਂ ਦੇ ਪ੍ਰਧਾਨ ਕ੍ਰਿਸ਼ਨ ਲਾਲ ਸੁਖੀਜਾ ਦੀ ਪਤਨੀ ਅਤੇ ਪੱਤਰਕਾਰ ਗੋਬਿੰਦ ਸੁਖੀਜਾ ਦੇ ਚਾਚੀ ਰਾਜ ਰਾਣੀ (64) ਦਾ ਬੀਤੇ ਦਿਨੀਂ ਸੰਖੇਪ ਬਿਮਾਰੀ ਪਿੱਛੋਂ ਦਿਹਾਂਤ ਹੋ ਗਿਆ ਸੀ, ਨਮਿਤ ਅੱਜ ...

ਪੂਰੀ ਖ਼ਬਰ »

ਐਲ. ਪੀ. ਯੂ. 'ਚ ਗਲੋਬਲ ਮਿਸ ਮਲਟੀਨੈਸ਼ਨਲ ਸੈਮੀਫਾਈਨਲ ਮੁਕਾਬਲੇ ਅੱਜ

ਜਲੰਧਰ, 17 ਜਨਵਰੀ (ਰਣਜੀਤ ਸਿੰਘ ਸੋਢੀ)-ਗਲੋਬਲ ਮਿਸ ਮਲਟੀਨੈਸ਼ਨਲ-2018 ਦੇ ਸੈਮੀ-ਫਾਈਨਲ ਰਾਊਾਡ ਲਈ 19 ਦੇਸ਼ਾਂ ਦੀਆਂ ਮਿਸ ਮਲਟੀਨੈਸ਼ਨਲ ਮੁਟਿਆਰਾਂ ਦਾ ਮੁਕਾਬਲਾ 18 ਜਨਵਰੀ ਨੂੰ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਕੈਂਪਸ ਵਿਖੇ ਸ਼ਾਂਤੀ ਦੇਵੀ ਮਿੱਤਲ ਐਡੀਟੋਰੀਅਮ ...

ਪੂਰੀ ਖ਼ਬਰ »

ਸੁਰਜੀਤ ਸਿੰਘ ਬਾਇਲ, ਐਸ.ਐਸ. ਬਸਰਾ, ਹਰਦੀਪ ਸਿੰਘ ਵਲੋਂ ਫੁੱਟਬਾਲ ਮੈਚ ਦਾ ਉਦਘਾਟਨ

ਫਗਵਾੜਾ, 17 ਜਨਵਰੀ (ਟੀ.ਡੀ. ਚਾਵਲਾ)-ਇੰਟਰਨੈਸ਼ਨਲ ਸਪੋਰਟਸ ਐਸੋਸੀਏਸ਼ਨ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੀ ਗਰਾਊਾਡ ਵਿਚ ਕਰਵਾਏ ਜਾ ਰਹੇ ਸਾਲਾਨਾ 32ਵੇਂ ਫੁੱਟਬਾਲ ਕੱਪ ਮੁਕਾਬਲਿਆਂ ਵਿਚ ਤੀਸਰੇ ਦਿਨ ਆਰ.ਸੀ.ਐਫ. ਕਪੂਰਥਲਾ ਨੇ ਜਗਤ ਸਿੰਘ ਪਲਾਹੀ ...

ਪੂਰੀ ਖ਼ਬਰ »

ਡੀ. ਜੀ. ਪੀ. ਸੁਰੇਸ਼ ਅਰੋੜਾ ਦਾ ਕਾਰਜਕਾਲ ਵਧਾਉਣਾ ਸ਼ਲਾਘਾਯੋਗ-ਕਟਾਰੀਆ

ਕਪੂਰਥਲਾ, 17 ਜਨਵਰੀ (ਸਡਾਨਾ)-ਸ਼ਿਵ ਸੈਨਾ (ਬਾਲ ਠਾਕਰੇ) ਪੰਜਾਬ ਦੇ ਸੀਨੀਅਰ ਆਗੂ ਜਗਦੀਸ਼ ਕਟਾਰੀਆ (ਕਾਲਾ) ਨੇ ਪੰਜਾਬ ਦੇ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਦੀ ਸਿਫ਼ਾਰਿਸ਼ 'ਤੇ ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਪੰਜਾਬ ਪੁਲਿਸ ਦੇ (ਡੀ.ਜੀ.ਪੀ.) ਸੁਰੇਸ਼ ਅਰੋੜਾ ਦੇ ...

ਪੂਰੀ ਖ਼ਬਰ »

ਬਸਪਾ ਨੇ ਦਲਿਤਾਂ ਨੂੰ ਮਾਣ-ਸਨਮਾਨ ਦਿਵਾਉਣ ਲਈ ਪਿੰਡ ਉੱਗੀ 'ਚ ਵੰਡੇ ਪੋਸਟਰ

ਮੱਲ੍ਹੀਆਂ ਕਲਾਂ, 17 ਜਨਵਰੀ (ਮਨਜੀਤ ਮਾਨ)-ਬਹੁਜਨ ਸਮਾਜ ਪਾਰਟੀ (ਅੰਬੇਡਕਰ) ਦੇ ਰਾਸ਼ਟਰੀ ਪ੍ਰਧਾਨ ਦੇਵੀ ਦਾਸ ਨਾਹਰ ਦੀ ਅਗਵਾਈ ਹੇਠ ਦਲਿਤ/ਗ਼ਰੀਬਾਂ ਨੂੰ ਜਾਗਰੂਕ ਕਰਨ ਲਈ ਪੰਜਾਬ ਸੂਬੇ ਅੰਦਰ ਪੋਸਟਰ ਲਗਾਉਣ ਦੀ ਮੁਹਿੰਮ ਜਾਰੀ ਹੈ | ਇਸ ਮੌਕੇ ਬਸਪਾ ਅੰਬੇਡਕਰ ਦੇ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਵਿਖੇ ਤਿੰਨ ਰੋਜ਼ਾ ਗੁਰਮਤਿ ਸਮਾਗਮ ਸ਼ੁਰੂ

ਸੁਲਤਾਨਪੁਰ ਲੋਧੀ, 17 ਜਨਵਰੀ (ਨਰੇਸ਼ ਹੈਪੀ, ਥਿੰਦ)-ਧੰਨ-ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਮੁਹੱਲਾ ਸਿੱਖਾਂ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਿੰਘ ਸਭਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX