ਤਾਜਾ ਖ਼ਬਰਾਂ


ਦਿੱਲੀ 'ਚ ਪ੍ਰਦਰਸ਼ਨਕਾਰੀਆਂ ਵੱਲੋਂ ਭੰਨਤੋੜ , ਚਲੀ ਗੋਲੀ
. . .  about 2 hours ago
ਨਵੀਂ ਦਿੱਲੀ ,22 ਅਗਸਤ {ਸੁਖਦੇਵ ਪਾਲ ਸਿੰਘ }- ਰਵਿਦਾਸ ਭਾਈਚਾਰੇ ਦੇ ਭੜਕੇ ਲੋਕਾਂ ਵੱਲੋਂ ਗੱਡੀਆਂ ਦੀ ਭੰਨ ਤੋੜ ਕੀਤੀ ਗਈ ਅਤੇ ਪੁਲਿਸ ਵੱਲੋਂ ਹਵਾਈ ਫਾਇਰ ਕੀਤੇ ਗਏ ।ਇਹ ਘਟਨਾ ਕਾਲਕਾ ਅਤੇ ਗੋਬਿੰਦ ਪੁਰੀ ਦੀ ਹੈ ।
ਛੱਤਬੀੜ ਚਿੜੀਆਂ ਘਰ 'ਚ ਨਵੇਂ ਸ਼ੇਰਾਂ ਦੀ ਆਮਦ
. . .  1 day ago
ਜ਼ੀਰਕਪੁਰ, 21 ਅਗਸਤ, {ਹੈਪੀ ਪੰਡਵਾਲਾ}- ਛੱਤਬੀੜ ਚਿੜੀਆ ਘਰ 'ਚ ਗੁਜਰਾਤ ਤੋਂ ਨਵੇਂ ਸ਼ੇਰਾਂ ਦੀ ਆਮਦ ਨਾਲ ਸ਼ੇਰ ਸਫ਼ਰੀ 'ਚ ਮੁੜ ਤੋਂ ਦਹਾੜ ਸੁਣਨ ਨੂੰ ਮਿਲੇਗੀ। ਅੱਜ ਚਿੜੀਆ ...
ਪੀ ਚਿਦੰਬਰਮ ਦੀ ਕੱਲ੍ਹ ਹੋਵੇਗੀ ਸੀ ਬੀ ਆਈ ਕੋਰਟ 'ਚ ਪੇਸ਼ੀ
. . .  1 day ago
ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਸੀ ਬੀ ਆਈ ਨੇ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ ,21 ਅਗਸਤ - ਆਈ ਐਨ ਐਕਸ ਮੀਡੀਆ ਮਾਮਲੇ 'ਚ ਕਾਂਗਰਸ ਦੇ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਸੀ ਬੀ ਆਈ ਨੇ ਗ੍ਰਿਫ਼ਤਾਰ ਕੀਤਾ ਹੈ ।
ਸੜਕ ਹਾਦਸੇ 'ਚ ਆਂਗਣਵਾੜੀ ਵਰਕਰ ਦੀ ਮੌਤ
. . .  1 day ago
ਭੜੀ, 21 ਅਗਸਤ (ਭਰਪੂਰ ਸਿੰਘ ਹਵਾਰਾ) - ਸਥਾਨਕ ਪਿੰਡ ਵਿਖੇ ਹੋਏ ਸੜਕ ਹਾਦਸੇ ਵਿਚ ਇੱਕ ਆਂਗਣਵਾੜੀ ਵਰਕਰ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਰਾਮ ਪਿਆਰੀ ਵਾਸੀ ਖਮਾਣੋਂ...
ਕੈਪਟਨ ਨੇ ਕੇਂਦਰ ਤੋਂ ਮੰਗਿਆ 1000 ਕਰੋੜ ਦਾ ਵਿਸ਼ੇਸ਼ ਪੈਕੇਜ
. . .  1 day ago
ਚੰਡੀਗੜ੍ਹ, 21 ਅਗਸਤ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ 1000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ...
ਚੇਅਰਮੈਨ ਜ਼ਮੀਨੀ ਬੰਦਰਗਾਹਾਂ ਨੇ ਲਿਆ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ
. . .  1 day ago
ਡੇਰਾ ਬਾਬਾ ਨਾਨਕ, 21 ਅਗਸਤ (ਹੀਰਾ ਸਿੰਘ ਮਾਂਗਟ) - ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ...
ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਸ਼ੇਰਗਿੱਲ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  1 day ago
ਲੋਹੀਆਂ ਖ਼ਾਸ, 21 ਅਗਸਤ (ਦਿਲਬਾਗ ਸਿੰਘ) - ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਲੈਫ. ਜਨਰਲ (ਰਿਟਾ.) ਟੀ.ਐੱਸ.ਸ਼ੇਰਗਿੱਲ ਵੱਲੋਂ ਲੋਹੀਆਂ ਦੇ ਹੜ੍ਹ ਪ੍ਰਭਾਵਿਤ ਪਿੰਡਾਂ...
ਟਰੈਫ਼ਿਕ ਪੁਲਿਸ ਅਤੇ ਨਗਰ ਕੌਂਸਲ ਵਲੋਂ ਸਾਮਾਨ ਚੁੱਕਣ ਦੌਰਾਨ ਰੇਹੜੀ ਚਾਲਕ ਦੀ ਮੌਤ
. . .  1 day ago
ਸੰਗਰੂਰ, 21 ਅਗਸਤ (ਦਮਨਜੀਤ ਸਿੰਘ)- ਸ਼ਹਿਰ ਸੰਗਰੂਰ ਦੇ ਬਾਜ਼ਾਰ ਅੰਦਰ ਅੱਜ ਟ੍ਰੈਫਿਕ ਪੁਲਿਸ ਅਤੇ ਨਗਰ ਕੌਂਸਲ ਸੰਗਰੂਰ ਵਲੋਂ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸ਼ੁਰੂ ਕੀਤੀ ਸਾਮਾਨ...
ਹੜ੍ਹਾਂ ਕਾਰਨ ਜਲੰਧਰ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਰੇਲ ਗੱਡੀਆਂ ਅਜੇ ਵੀ ਰੱਦ
. . .  1 day ago
ਕਪੂਰਥਲਾ, 21 ਅਗਸਤ (ਅਮਰਜੀਤ ਕੋਮਲ) - ਸੁਲਤਾਨਪੁਰ ਲੋਧੀ ਤੇ ਲੋਹੀਆਂ ਖੇਤਰ 'ਚ ਆਏ ਹੜ੍ਹਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਜਲੰਧਰ-ਕਪੂਰਥਲਾ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਸਾਰੀਆਂ ਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ, ਜਦਕਿ ਜੰਮੂ-ਅਹਿਮਦਾਬਾਦ ਗੱਡੀ ਦਾ...
ਭਰੇ ਬਾਜ਼ਾਰ 'ਚ ਦੁਕਾਨਦਾਰ ਨੂੰ ਚਾਕੂ ਮਾਰ ਕੇ ਫ਼ਰਾਰ ਹੋਇਆ ਨੌਜਵਾਨ
. . .  1 day ago
ਨਾਭਾ, 21 ਅਗਸਤ (ਅਮਨਦੀਪ ਸਿੰਘ ਲਵਲੀ)- ਸ਼ਹਿਰ ਨਾਭਾ ਦੇ ਮੈਸ ਗੇਟ ਨੇੜੇ ਸਥਿਤ ਇੱਕ ਦੁਕਾਨ ਦੇ ਮਾਲਕ ਨੂੰ ਭਰੇ ਬਾਜ਼ਾਰ 'ਚ ਇੱਕ ਨੌਜਵਾਨ ਚਾਕੂ ਮਾਰ ਕੇ ਫ਼ਰਾਰ ਹੋ ਗਿਆ। ਜ਼ਖ਼ਮੀ ਦੁਕਾਨਦਾਰ ਦੀ ਪਹਿਚਾਣ ਬਰਜਿੰਦਰ ਪਾਲ ਦੇ ਰੂਪ 'ਚ ਹੋਈ ਹੈ। ਉੱਥੇ ਹੀ ਇਸ...
ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਵਚਨਬੱਧ ਹੈ ਪੰਜਾਬ ਸਰਕਾਰ- ਕਾਂਗੜ
. . .  1 day ago
ਸੁਲਤਾਨਪੁਰ ਲੋਧੀ, 21 (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ)- ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਅੱਜ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਹੜ੍ਹ ਪੀੜਤਾਂ ਨਾਲ ਗੱਲਬਾਤ ਵੀ ਕੀਤੀ। ਪਿੰਡ ਸ਼ੇਖਮਾਂਗਾ ਵਿਖੇ...
ਸੁਪਰੀਮ ਕੋਰਟ 'ਚ ਸ਼ੁੱਕਰਵਾਰ ਨੂੰ ਹੋਵੇਗੀ ਚਿਦੰਬਰਮ ਮਾਮਲੇ 'ਤੇ ਸੁਣਵਾਈ
. . .  1 day ago
ਨਵੀਂ ਦਿੱਲੀ, 21 ਅਗਸਤ- ਆਈ. ਐੱਨ. ਐਕਸ ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਵੀ ਰਾਹਤ ਨਹੀਂ ਮਿਲੀ ਹੈ। ਦਿਨ ਭਰ ਦੀ ਭੱਜ-ਦੌੜ ਤੋਂ ਬਾਅਦ ਉਨ੍ਹਾਂ ਦੇ ਵਕੀਲਾਂ ਦੇ ਹੱਥ ਨਿਰਾਸ਼ਾ ਹੀ ਲੱਗੀ ਹੈ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਫਿਰ ਕੀਤੀ ਗਈ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 21 ਅਗਸਤ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਸੁੰਦਰਬਨੀ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਦੁਪਹਿਰ 3.45 ਵਜੇ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਭਾਰਤੀ...
ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ, ਕਈ ਜ਼ਖ਼ਮੀ
. . .  1 day ago
ਭਗਤਾ ਭਾਈਕਾ, 21 ਅਗਸਤ (ਸੁਖਪਾਲ ਸੋਨੀ)- ਬੀਤੀ ਦੇਰ ਰਾਤ ਸਥਾਨਕ ਸੁਰਜੀਤ ਨਗਰ ਵਿਖੇ ਇੱਕ ਪਸ਼ੂ ਪਾਲਕ ਦੇ ਹਾਲ ਦਾ ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 10 ਦੇ ਕਰੀਬ ਪਸ਼ੂ ਜ਼ਖ਼ਮੀ ਵੀ ਹੋਏ ਹਨ। ਘਟਨਾ ਸਬੰਧੀ ਜਾਣਕਾਰੀ...
ਗੁਰੂ ਰਵਿਦਾਸ ਮੰਦਰ ਨੂੰ ਢਾਉਣ ਦੇ ਮਾਮਲੇ 'ਚ ਦਿੱਲੀ ਵਿਖੇ ਲੋਕਾਂ ਦਾ ਆਇਆ ਹੜ੍ਹ
. . .  1 day ago
ਸਤਲੁਜ ਦਰਿਆ ਦੀ ਮਾਰ ਹੁਣ ਰਾਸ਼ਟਰੀ ਮਾਰਗ 'ਤੇ ਵੀ ਪੈਣ ਲੱਗੀ
. . .  1 day ago
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਡੀ. ਐੱਸ. ਪੀ. ਦਫ਼ਤਰ ਘੇਰਿਆ
. . .  1 day ago
ਅਣਪਛਾਤੇ ਵਿਅਕਤੀਆਂ ਨੇ ਘਰ 'ਤੇ ਚਲਾਈਆਂ ਗੋਲੀਆਂ, ਮਾਂ-ਪੁੱਤ ਜ਼ਖ਼ਮੀ
. . .  1 day ago
ਰਿਸ਼ਵਤ ਲੈਂਦਿਆਂ ਰੇਲਵੇ ਵਿਭਾਗ ਦਾ ਸੀਨੀਅਰ ਸੈਕਸ਼ਨ ਇੰਜੀਨੀਅਰ ਰੰਗੇ ਹੱਥੀਂ ਕਾਬੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 6 ਮਾਘ ਸੰਮਤ 550

ਪਹਿਲਾ ਸਫ਼ਾ

ਕਾਰੋਬਾਰ ਕਰਨ ਲਈ ਆਸਾਨ 50 ਚੋਟੀ ਦੇ ਦੇਸ਼ਾਂ 'ਚ ਸ਼ਾਮਿਲ ਹੋਵੇਗਾ ਭਾਰਤ-ਮੋਦੀ

9ਵੇਂ ਵਾਈਬਰੈਂਟ ਗੁਜਰਾਤ ਵਿਸ਼ਵ ਸੰਮੇਲਨ ਨੂੰ ਕੀਤਾ ਸੰਬੋਧਨ ਗਾਂਧੀਨਗਰ, 18 ਜਨਵਰੀ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਭਾਰਤ ਨੇ ਅਗਲੇ ਸਾਲ ਕਾਰੋਬਾਰ ਕਰਨ ਲਈ ਸੌਖ ਵਾਲੇ (ਈਜ਼ ਆਫ਼ ਡੂਇੰਗ ਬਿਜ਼ਨਸ) ਚੋਟੀ ਦੇ 50 ਦੇਸ਼ਾਂ ਦੀ ਸੂਚੀ ਵਿਚ ...

ਪੂਰੀ ਖ਼ਬਰ »

ਭਾਰਤ ਨੇ ਆਸਟ੍ਰੇਲੀਆ 'ਚ ਪਹਿਲੀ ਵਾਰ ਜਿੱਤੀ ਇਕ ਦਿਨਾ ਲੜੀ

ਤੀਜੇ ਮੈਚ 'ਚ 7 ਵਿਕਟਾਂ ਨਾਲ ਹਰਾਇਆ

• ਟੈਸਟ ਲੜੀ ਤੋਂ ਬਾਅਦ ਇਕ ਵਾਰ ਫਿਰ ਰਚਿਆ ਇਤਿਹਾਸ  • ਧੋਨੀ ਬਣੇ 'ਮੈਨ ਆਫ਼ ਦਾ ਸੀਰੀਜ਼' ਮੈਲਬੌਰਨ, 18 ਜਨਵਰੀ (ਏਜੰਸੀ)-ਮਹਿੰਦਰ ਸਿੰਘ ਧੋਨੀ ਦੇ ਲੜੀ 'ਚ ਲਗਾਤਾਰ ਤੀਸਰੇ ਅਰਧ ਸੈਂਕੜੇ ਅਤੇ ਕੇਂਦਾਰ ਜਾਧਵ ਦੀ ਉਨ੍ਹਾਂ ਨਾਲ 121 ਦੌੜਾਂ ਦੀ ਸਾਂਝੇਦਾਰੀ ਦੀ ਮਦਦ ਨਾਲ ...

ਪੂਰੀ ਖ਼ਬਰ »

ਲੱਦਾਖ਼ 'ਚ ਬਰਫ਼ੀਲੇ ਤੂਫ਼ਾਨ ਕਾਰਨ 5 ਮੌਤਾਂ, 5 ਲਾਪਤਾ

ਸ੍ਰੀਨਗਰ, 18 ਜਨਵਰੀ (ਏਜੰਸੀ)-ਜੰਮੂ-ਕਸ਼ਮੀਰ ਵਿਚ ਲੱਦਾਖ਼ ਖੇਤਰ ਦੇ ਖਾਰਦੁੰਗ ਲਾ 'ਚ ਬਰਫ਼ੀਲੇ ਤੂਫ਼ਾਨ ਦੀ ਲਪੇਟ ਵਿਚ ਇਕ ਟਿੱਪਰ ਦੇ ਆ ਜਾਣ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ ਜਦੋਂ ਕਿ 5 ਹੋਰ ਅਜੇ ਲਾਪਤਾ ਹਨ | ਸਰਹੱਦੀ ਸੜਕਾਂ ਬਾਰੇ ਸੰਗਠਨ (ਬੀ. ਆਰ. ਓ.) ਦੇ ਅਧਿਕਾਰੀਆਂ ...

ਪੂਰੀ ਖ਼ਬਰ »

ਪੰਜਾਬ, ਦਿੱਲੀ ਅਤੇ ਹਰਿਆਣਾ 'ਚ ਇਕੱਲੇ ਚੋਣਾਂ ਲੜੇਗੀ 'ਆਪ'

ਨਵੀਂ ਦਿੱਲੀ, 18 ਜਨਵਰੀ (ਉਪਮਾ ਡਾਗਾ ਪਾਰਥ)-ਆਮ ਆਦਮੀ ਪਾਰਟੀ ਅਤੇ ਕਾਂਗਰਸ ਦਰਮਿਆਨ ਗੱਠਜੋੜ ਦੇ ਸਾਰੇ ਕਿਆਸਾਂ ਨੂੰ ਵਿਰਾਮ ਦਿੰਦਿਆਂ 'ਆਪ' ਨੇ 'ਏਕਲਾ ਚਲੋ' ਦਾ ਸਿਧਾਂਤ ਅਪਣਾ ਲਿਆ ਹੈ | 'ਆਪ' ਨੇ ਸਪੱਸ਼ਟ ਕਰਦਿਆਂ ਕਿਹਾ ਕਿ ਉਹ ਕਿਸੇ ਨਾਲ ਗੱਠਜੋੜ ਨਹੀਂ ਕਰੇਗੀ | ਆਮ ...

ਪੂਰੀ ਖ਼ਬਰ »

ਜਲੰਧਰ 'ਚ ਦਮ ਘੁਟਣ ਨਾਲ ਪਤੀ-ਪਤਨੀ ਦੀ ਮੌਤ

ਜਲੰਧਰ, 18 ਜਨਵਰੀ (ਐੱਮ. ਐੱਸ. ਲੋਹੀਆ)-ਸਥਾਨਕ ਅਵਤਾਰ ਨਗਰ ਮੁਹੱਲੇ ਦੀ ਗਲੀ ਨੰਬਰ 10 'ਚ ਕਿਰਾਏ ਦੇ ਮਕਾਨ 'ਚ ਰਹਿੰਦੇ ਟਾਇਲ ਮਿਸਤਰੀ ਰਣਜੀਤ ਕੁਮਾਰ (40) ਅਤੇ ਉਸ ਦੀ ਪਤਨੀ ਰੀਟਾ (35) ਦੀ ਕੋਲਿਆਂ ਦੇ ਧੂੰਏਾ ਨਾਲ ਬਣੀ ਜ਼ਹਿਰੀਲੀ ਗੈਸ ਕਾਰਨ ਸਾਹ ਘੁਟਣ ਨਾਲ ਮੌਤ ਹੋ ਗਈ | ਘਟਨਾ ...

ਪੂਰੀ ਖ਼ਬਰ »

ਵਿਧਾਇਕ ਜ਼ੀਰਾ ਦੀ ਮੁਅੱਤਲੀ ਰੱਦ ਕਰਨ ਬਾਰੇ ਨਹੀਂ ਹੋ ਸਕਿਆ ਫ਼ੈਸਲਾ

ਜਾਖੜ ਅਤੇ ਆਸ਼ਾ ਕੁਮਾਰੀ ਅੱਗੇ ਜ਼ੀਰਾ ਨੇ ਰੱਖਿਆ ਆਪਣਾ ਪੱਖਵਿਕਰਮਜੀਤ ਸਿੰਘ ਮਾਨ
ਚੰਡੀਗੜ੍ਹ, 18 ਜਨਵਰੀ-ਪਿਛਲੇ ਦਿਨੀਂ ਫ਼ਿਰੋਜ਼ਪੁਰ ਵਿਖੇ ਸਰਪੰਚਾਂ-ਪੰਚਾਂ ਦੇ ਸਹੁੰ ਚੁੱਕ ਸਮਾਗਮ ਦੌਰਾਨ ਆਪਣੀ ਹੀ ਸਰਕਾਰ ਵਿਰੁੱਧ ਨਸ਼ੇ ਦੇ ਤਸਕਰਾਂ ਨੂੰ ਸ਼ਹਿ ਦੇਣ ਦੇ ਖੁੱਲ੍ਹੇ ਤੌਰ 'ਤੇ ਦੋਸ਼ ਲਾਉਣ ਵਾਲੇ ਮੁਅੱਤਲ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਬਾਰੇ ਅੱਜ ਕੋਈ ਫੈਸਲਾ ਨਹੀਂ ਹੋ ਸਕਿਆ | ਵਿਧਾਇਕ ਜ਼ੀਰਾ ਵਲੋਂ ਅੱਜ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਅੱਗੇ ਪੇਸ਼ ਹੋ ਕੇ ਆਪਣਾ ਪੱਖ ਰੱਖਿਆ ਗਿਆ | ਇਸ ਸਬੰਧੀ ਹੋਈ ਮੀਟਿੰਗ 'ਚ ਵਿਧਾਇਕ ਜ਼ੀਰਾ ਨਾਲ ਉਨ੍ਹਾਂ ਦੇ ਹਮਾਇਤੀ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਅਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੀ ਮੌਜੂਦ ਸਨ | ਇਸ ਸਬੰਧੀ ਸੁਨੀਲ ਜਾਖੜ ਨੇ ਦੱਸਿਆ ਕਿ ਜ਼ੀਰਾ ਵਲੋਂ ਇਸ ਮਾਮਲੇ 'ਚ ਆਪਣਾ ਪੱਖ ਰੱਖ ਦਿੱਤਾ ਗਿਆ ਹੈ ਅਤੇ ਪਾਰਟੀ ਨੇ ਉਨ੍ਹਾਂ ਦੀ ਗੱਲ ਸੁਣ ਲਈ ਹੈ ਪਰ ਜ਼ੀਰਾ ਦੀ ਮੁਅੱਤਲੀ ਰੱਦ ਕਰਨ ਬਾਰੇ ਅਜੇ ਕੋਈ ਵੀ ਫ਼ੈਸਲਾ ਨਹੀਂ ਲਿਆ
ਗਿਆ ਹੈ | ਉਨ੍ਹਾਂ ਕਿਹਾ ਕਿ ਇਸ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵਿਚਾਰ ਚਰਚਾ ਕਰਨ ਤੋਂ ਬਾਅਦ ਹੀ ਉਹ ਕੋਈ ਫ਼ੈਸਲਾ ਲੈ ਸਕਣਗੇ | ਆਸ਼ਾ ਕੁਮਾਰੀ ਨੇ ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਿਧਾਇਕ ਜ਼ੀਰਾ ਵਲੋਂ ਆਪਣੇ ਰਵੱਈਏ ਬਾਰੇ ਆਪਣਾ ਪੱਖ ਰੱਖਿਆ ਗਿਆ ਹੈ ਅਤੇ ਪਾਰਟੀ ਆਪਣੇ ਸੰਵਿਧਾਨ ਅਨੁਸਾਰ ਜਲਦੀ ਕੋਈ ਫੈਸਲਾ ਲਵੇਗੀ | ਅੱਜ ਇਸ ਸਬੰਧੀ ਚਰਚਾ ਵੀ ਜ਼ੋਰ 'ਤੇ ਰਹੀ ਕਿ ਜ਼ੀਰਾ ਦੀ ਮੁਅੱਤਲੀ ਪੰਜਾਬ ਕਾਂਗਰਸ ਪ੍ਰਧਾਨ ਵਲੋਂ ਰੱਦ ਕਰ ਦਿੱਤੀ ਗਈ ਹੈ ਪਰ ਇਸ ਚਰਚਾ ਨੂੰ ਪਾਰਟੀ ਪ੍ਰਧਾਨ ਨੇ ਇਹ ਕਹਿ ਕੇ ਖ਼ਤਮ ਕਰ ਦਿੱਤਾ ਕਿ ਇਸ ਸਬੰਧੀ ਅਜੇ ਕੋਈ ਵੀ ਫ਼ੈਸਲਾ ਨਹੀਂ ਲਿਆ ਗਿਆ | ਦੱਸਿਆ ਜਾ ਰਿਹਾ ਇਹ ਕਿ ਜ਼ੀਰਾ ਸਮਰਥਕ ਵਿਧਾਇਕਾਂ ਅਤੇ ਹੋਰ ਪਾਰਟੀ ਅਹੁਦੇਦਾਰਾਂ ਵਲੋਂ ਜ਼ੀਰਾ ਦੀ ਮੁਅੱਤਲੀ ਰੱਦ ਕਰਨ ਬਾਰੇ ਵੀ ਦਬਾਅ ਬਣਾਇਆ ਜਾ ਰਿਹਾ ਹੈ |


ਖ਼ਬਰ ਸ਼ੇਅਰ ਕਰੋ

ਗਣਤੰਤਰ ਦਿਵਸ ਮੌਕੇ 21 ਬੱਚਿਆਂ ਨੂੰ ਦਿੱਤੇ ਜਾਣਗੇ ਬਹਾਦਰੀ ਪੁਰਸਕਾਰ

ਨਵੀਂ ਦਿੱਲੀ, 18 ਜਨਵਰੀ (ਏਜੰਸੀ)-ਆਪਣੇ ਆਪ ਨੂੰ ਖਤਰੇ 'ਚ ਪਾ ਕੇ ਹੋਰਾਂ ਦੀ ਜਾਨ ਬਚਾਉਣ ਤੇ ਬੇਮਿਸਾਲ ਹੌਾਸਲਾ ਵਿਖਾਉਣ ਵਾਲੇ 21 ਬੱਚਿਆਂ ਨੂੰ ਇਸ ਸਾਲ ਬਹਾਦਰੀ ਪੁਰਸਕਾਰ ਦਿੱਤੇ ਜਾਣਗੇ | ਇਸ ਸਾਲ ਗਣਤੰਤਰ ਦਿਵਸ ਮੌਕੇ 8 ਲੜਕੀਆਂ ਤੇ 13 ਲੜਕਿਆਂ ਨੂੰ ਰਾਸ਼ਟਰੀ ਬਹਾਦਰੀ ...

ਪੂਰੀ ਖ਼ਬਰ »

ਸ੍ਰੀਨਗਰ 'ਚ ਅੱਤਵਾਦੀਆਂ ਵਲੋਂ ਦੋ ਗ੍ਰਨੇਡ ਹਮਲੇ

ਜੈਸ਼-ਏ-ਮੁਹੰਮਦ ਨੇ ਲਈ ਜ਼ਿੰਮੇਵਾਰੀ ਸ੍ਰੀਨਗਰ, 18 ਜਨਵਰੀ (ਮਨਜੀਤ ਸਿੰਘ)-ਸ੍ਰੀਨਗਰ ਦੇ ਕੜੀ ਸੁਰੱਖਿਆ ਵਾਲੇ ਲਾਲ ਚੌਕ ਇਲਾਕੇ ਤੇ ਦੱਖਣੀ ਕਸ਼ਮੀਰ ਦੇ ਪੁਲਿਸ ਕੈਂਪ 'ਤੇ ਅੱਤਵਾਦੀਆਂ ਨੇ ਗ੍ਰਨੇਡ ਹਮਲਾ ਕਰ ਦਿੱਤਾ, ਜਿਸ 'ਚ ਕਿਸੇ ਜਾਨੀ ਨੁਕਸਾਨ ਦੀ ਖਬਰ ਨਹੀਂ ਹੈ | ...

ਪੂਰੀ ਖ਼ਬਰ »

ਆਜ਼ਾਦੀ ਦੀ ਮੰਗ ਨੂੰ ਲੈ ਕੇ ਸਿੰਧੀਆਂ ਨੇ ਪਾਕਿ ਫ਼ੌਜ ਤੇ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ

ਸੁਰਿੰਦਰ ਕੋਛੜ ਅੰਮਿ੍ਤਸਰ, 18 ਜਨਵਰੀ-ਪਾਕਿਸਤਾਨ 'ਚ ਸੂਬਾ ਸਿੰਧ ਦੀ ਆਜ਼ਾਦੀ ਦੀ ਮੰਗ ਨੂੰ ਲੈ ਕੇ 'ਸਿੰਧ ਦੇਸ਼ ਅੰਦੋਲਨ' ਦੇ ਬਾਨੀ ਗ਼ੁਲਾਮ ਮੁਰਤਜ਼ਾ ਸੱਯਦ ਦੇ 115ਵੇਂ ਜਨਮ ਦਿਹਾੜੇ ਮੌਕੇ ਸਿੰਧ ਦੇ ਨਾਗਰਿਕਾਂ ਨੇ ਪਾਕਿ ਫ਼ੌਜ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਕੀਤਾ | ...

ਪੂਰੀ ਖ਼ਬਰ »

ਭਾਈ ਹਵਾਰਾ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਨਿਸ਼ਾਂਤ ਸ਼ਰਮਾ ਸਮੇਤ ਤਿੰਨ ਨੂੰ 3-3 ਸਾਲ ਕੈਦ

ਚੰਡੀਗੜ੍ਹ, 18 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਭਾਈ ਜਗਤਾਰ ਸਿੰਘ ਹਵਾਰਾ ਅਤੇ ਭਾਈ ਪਰਮਜੀਤ ਸਿੰਘ ਭਿਉਰਾ ਨੂੰ ਜ਼ਿਲ੍ਹਾ ਅਦਾਲਤ 'ਚ ਪੇਸ਼ ਕਰਨ ਦੌਰਾਨ ਪੁਲਿਸ ਕਰਮੀਆਂ ਨਾਲ ਉਲਝਣ ਦੇ ਮਾਮਲੇ 'ਚ ਖੁਦ ਨੂੰ ਸ਼ਿਵ ਸੈਨਾ ਆਗੂ ਆਖਦੇ ਨਿਸ਼ਾਂਤ ਸ਼ਰਮਾ ਅਤੇ ਦੋ ਹੋਰ ...

ਪੂਰੀ ਖ਼ਬਰ »

ਰਣਜੀਤ ਸਿੰਘ ਹੱਤਿਆ ਕਾਂਡ ਕੇਸ 'ਚ ਅੱਜ ਸ਼ੁਰੂ ਹੋਵੇਗੀ ਬਹਿਸ

ਪੰਚਕੂਲਾ, 18 ਜਨਵਰੀ (ਕੇ. ਐੱਸ. ਰਾਣਾ)-ਸਾਧਵੀ ਸਰੀਰਕ ਸ਼ੋਸ਼ਣ ਮਾਮਲੇ ਵਿਚ 20 ਸਾਲ ਅਤੇ ਪੱਤਰਕਾਰ ਰਾਮ ਚੰਦਰ ਛਤਰਪਤੀ ਹੱਤਿਆ ਕਾਂਡ ਵਿਚ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਹੁਣ ਡੇਰਾ ਮੁਖੀ ਰਾਮ ਰਹੀਮ ਆਖਰੀ ਸਾਹ ਤੱਕ ਜੇਲ੍ਹ ਦੀਆਂ ਸਲਾਖਾਂ ਪਿੱਛੇ ਰਹੇਗਾ | ...

ਪੂਰੀ ਖ਼ਬਰ »

ਸੁਰੇਸ਼ ਅਰੋੜਾ ਨਵੇਂ ਡੀ.ਜੀ.ਪੀ. ਦੀ ਚੋਣ ਤੱਕ ਅਹੁਦੇ 'ਤੇ ਬਣੇ ਰਹਿਣਗੇ

ਹਰਕਵਲਜੀਤ ਸਿੰਘ ਚੰਡੀਗੜ੍ਹ, 18 ਜਨਵਰੀ-ਸੁਪਰੀਮ ਕੋਰਟ ਵਲੋਂ ਰਾਜਾਂ ਦੇ ਡੀ.ਜੀ.ਪੀ. ਦੀ ਚੋਣ ਪ੍ਰਕਿਰਿਆ ਸਬੰਧੀ ਲਏ ਫੈਸਲੇ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਵੀ ਰਾਜ ਦੇ ਨਵੇਂ ਡੀ.ਜੀ.ਪੀ. ਦੀ ਚੋਣ ਸਬੰਧੀ ਆਪਣੇ ਮੌਜੂਦਾ 9 ਡੀ.ਜੀ.ਪੀ. ਪੱਧਰ ਦੇ ਅਧਿਕਾਰੀਆਂ ਦਾ ਪੈਨਲ ...

ਪੂਰੀ ਖ਼ਬਰ »

ਦਿੱਲੀ ਕਮੇਟੀ ਦੇ ਅਹੁਦੇਦਾਰਾਂ ਦੀ ਅੱਜ ਹੋਣ ਵਾਲੀ ਚੋਣ ਮੁਲਤਵੀ

21 ਫਰਵਰੀ ਤੱਕ ਲੱਗੀ ਰੋਕ ਨਵੀਂ ਦਿੱਲੀ, 18 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਕਾਰਜਕਾਰਨੀ ਚੋਣਾਂ ਲਈ ਦਿੱਲੀ ਕਮੇਟੀ ਦੇ ਮੌਜੂਦਾ ਮੈਂਬਰ ਗੁਰਮੀਤ ਸਿੰਘ ਸ਼ੰਟੀ ਵਲੋਂ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਵਿਚ ਪਟੀਸ਼ਨ ...

ਪੂਰੀ ਖ਼ਬਰ »

ਰਾਜੌਰੀ 'ਚ ਬਾਰੂਦੀ ਸੁਰੰਗ ਧਮਾਕੇ 'ਚ ਜਵਾਨ ਜ਼ਖ਼ਮੀ

ਸ੍ਰੀਨਗਰ, 18 ਜਨਵਰੀ (ਮਨਜੀਤ ਸਿੰਘ)-ਜੰਮੂ ਕਸ਼ਮੀਰ ਦੇ ਜ਼ਿਲ੍ਹਾ ਰਾਜੌਰੀ ਦੇ ਸੁੰਦਰਬਨ ਇਲਾਕੇ ਵਿਖੇ ਬਾਰੂਦੀ ਸੁਰੰਗ ਧਮਾਕੇ 'ਚ ਫ਼ੌਜ ਦਾ ਇਕ ਜਵਾਨ ਗੰਭੀਰ ਜ਼ਖ਼ਮੀ ਹੋ ਗਿਆ | ਸੂਤਰਾਂ ਅਨੁਸਾਰ ਸੁੰਦਰਬਨ ਸੈਕਟਰ 'ਚ ਫ਼ੌਜ ਦਾ ਜਵਾਨ ਉਸ ਵੇਲੇ ਜ਼ਖ਼ਮੀ ਹੋ ਗਿਆ ਜਦੋਂ ...

ਪੂਰੀ ਖ਼ਬਰ »

ਸਬਰੀਮਾਲਾ ਮੰਦਰ 'ਚ ਦਾਖ਼ਲ ਹੋਣ ਵਾਲੀਆਂ ਔਰਤਾਂ ਨੂੰ ਸੁਰੱਖਿਆ ਦਿੱਤੀ ਜਾਵੇ-ਸੁਪਰੀਮ ਕੋਰਟ

ਕੇਰਲ ਪੁਲਿਸ ਨੂੰ ਦਿੱਤਾ ਨਿਰਦੇਸ਼ ਨਵੀਂ ਦਿੱਲੀ, 18 ਜਨਵਰੀ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਕੇਰਲ ਪੁਲਿਸ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ 2 ਜਨਵਰੀ ਨੂੰ ਸਬਰੀਮਾਲਾ ਮੰਦਰ 'ਚ ਦਾਖ਼ਲ ਹੋ ਣ ਵਾਲੀਆਂ ਦੋਵਾਂ ਔਰਤਾਂ ਨੂੰ ਢੁਕਵੀਂ ਸੁਰੱਖਿਆ ਮੁਹੱਈਆ ਕਰਵਾਈ ...

ਪੂਰੀ ਖ਼ਬਰ »

ਭਾਰਤੀ ਸ਼ਰਧਾਲੂਆਂ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਜਾਣ ਦੇ ਤਰੀਕੇ ਬਾਰੇ ਅਜੇ ਫ਼ੈਸਲਾ ਨਹੀਂ ਲਿਆ

ਲਾਂਘੇ ਨੂੰ ਸਮਾਂਬੱਧ ਤਰੀਕੇ ਨਾਲ ਪੂਰਾ ਕੀਤਾ ਜਾਵੇਗਾ-ਹਰਦੀਪ ਸਿੰਘ ਪੁਰੀ ਨਵੀਂ ਦਿੱਲੀ, 18 ਜਨਵਰੀ (ਏਜੰਸੀ)-ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਅੱਜ ਦੱਸਿਆ ਕਿ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਭਾਰਤੀ ਸ਼ਰਧਾਲੂਆਂ ਦੇ ਜਾਣ ਦੇ ਤਰੀਕੇ ...

ਪੂਰੀ ਖ਼ਬਰ »

ਮਿਲਟਰੀ ਪੁਲਿਸ 'ਚ 20 ਪ੍ਰਤੀਸ਼ਤ ਔਰਤਾਂ ਨੂੰ ਕੀਤਾ ਜਾਵੇਗਾ ਸ਼ਾਮਿਲ-ਸੀਤਾਰਮਨ

ਨਵੀਂ ਦਿੱਲੀ, 18 ਜਨਵਰੀ (ਏਜੰਸੀ)-ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਮਿਲਟਰੀ ਪੁਲਿਸ 'ਚ ਔਰਤਾਂ ਦੀ ਭਰਤੀ ਗ੍ਰੇਡਿਡ ਤਰੀਕੇ ਨਾਲ ਕੀਤੀ ਜਾਵੇਗੀ ਅਤੇ ਸੈਨਾ ਪੁਲਿਸ ਦੀ ਕੁਲ ਗਿਣਤੀ ਦਾ 20 ਪ੍ਰਤੀਸ਼ਤ ਔਰਤਾਂ ਨੂੰ ਸ਼ਾਮਿਲ ਕੀਤਾ ਜਾਵੇਗਾ | ਹਥਿਆਰਬੰਦ ...

ਪੂਰੀ ਖ਼ਬਰ »

ਜਸਟਿਸ ਦਿਨੇਸ਼ ਮਹੇਸ਼ਵਰੀ ਅਤੇ ਜਸਟਿਸ ਸੰਜੀਵ ਖੰਨਾ ਨੇ ਸੁਪਰੀਮ ਕੋਰਟ ਦੇ ਜੱਜ ਵਜੋਂ ਲਿਆ ਹਲਫ਼

ਨਵੀਂ ਦਿੱਲੀ, 18 ਜਨਵਰੀ (ਉਪਮਾ ਡਾਗਾ ਪਾਰਥ)-ਵਿਵਾਦਿਤ ਸੁਰਖੀਆਂ 'ਚ ਘਿਰੇ ਜਸਟਿਸ ਦਿਨੇਸ਼ ਮਹੇਸ਼ਵਰੀ ਅਤੇ ਜਸਟਿਸ ਸੰਜੀਵ ਖੰਨਾ ਨੇ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਦੇ ਜੱਜਾਂ ਵਜੋਂ ਸਹੁੰ ਚੁੱਕੀ | ਜਸਟਿਸ ਮਹੇਸ਼ਵਰੀ ਅਤੇ ਜਸਟਿਸ ਖੰਨਾ ਦੇ ਸਹੁੰ ਚੁੱਕਣ ਤੋਂ ਬਾਅਦ ...

ਪੂਰੀ ਖ਼ਬਰ »

ਆਸਿਫ਼ ਖੋਸਾ ਨੇ ਪਾਕਿ ਦੇ 26ਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕੀ

ਅੰਮਿ੍ਤਸਰ, 18 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਸੁਪਰੀਮ ਕੋਰਟ ਦੇ ਸੀਨੀਅਰ ਜੱਜ ਆਸਿਫ਼ ਸਈਦ ਖੋਸਾ ਨੂੰ ਰਾਸ਼ਟਰਪਤੀ ਆਰਿਫ਼ ਅਲਵੀ ਨੇ ਏਵਾਨ-ਏ-ਸਦਰ (ਰਾਸ਼ਟਰਪਤੀ ਭਵਨ) ਵਿਖੇ ਅੱਜ ਚੀਫ਼ ਜਸਟਿਸ ਦੇ ਅਹੁਦੇ ਦੀ ਸਹੁੰ ਚੁਕਾਈ | ਉਨ੍ਹਾਂ ਦੀ ਨਿਯੁਕਤੀ ਪਾਕਿਸਤਾਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX