ਤਾਜਾ ਖ਼ਬਰਾਂ


ਪੰਜਾਬ 'ਚ 10 ਸਤੰਬਰ ਤੱਕ ਭਾਰੀ ਮੀਂਹ ਦੀ ਨਹੀਂ ਕੋਈ ਸੰਭਾਵਨਾ
. . .  8 minutes ago
ਚੰਡੀਗੜ੍ਹ, 21 ਅਗਸਤ (ਵਿਕਰਮਜੀਤ ਸਿੰਘ ਮਾਨ)- ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੌਸਮ ਵਿਭਾਗ ਅਤੇ ਬੀ. ਬੀ. ਐੱਮ. ਬੀ ਦੇ ਅਧਿਕਾਰੀਆਂ ਨੇ ਸਾਂਝੇ ਤੌਰ 'ਤੇ ਕਿਹਾ ਕਿ 10 ਸਤੰਬਰ ਤੱਕ ਪੰਜਾਬ 'ਚ ਭਾਰੀ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ।...
ਅਬੋਹਰ ਦੀ ਅਨਾਜ ਮੰਡੀ 'ਚ ਚਿੱਟੇ ਸੋਨੇ ਦੀ ਖ਼ਰੀਦ ਸ਼ੁਰੂ
. . .  29 minutes ago
ਅਬੋਹਰ, 21 ਅਗਸਤ (ਕੁਲਦੀਪ ਸਿੰਘ ਸੰਧੂ)- ਉੱਤਰੀ ਭਾਰਤ ਦੀਆਂ ਪ੍ਰਮੁੱਖ ਕਾਟਨ ਮੰਡੀਆਂ 'ਚੋਂ ਇੱਕ ਅਬੋਹਰ ਵਿਖੇ ਨਰਮੇ ਦੀ ਖ਼ਰੀਦ ਸ਼ੁਰੂ ਹੋ ਗਈ ਹੈ। ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਚੌਧਰੀ ਸੰਦੀਪ ਕੁਮਾਰ ਜਾਖੜ ਨੇ ਅੱਜ ਸਥਾਨਕ ਅਨਾਜ ਮੰਡੀ 'ਚ ਨਰਮੇ...
ਅਗਲੇ ਦਿਨਾਂ ਦੌਰਾਨ ਵੀ ਬੰਦ ਰਹਿਣਗੇ ਸ਼ਾਹਕੋਟ ਦੇ ਸਕੂਲ
. . .  39 minutes ago
ਸ਼ਾਹਕੋਟ, 21 ਅਗਸਤ (ਸੁਖਦੀਪ ਸਿੰਘ)- ਸਤਲੁਜ ਦਰਿਆ 'ਚ ਬਣੀ ਹੜ੍ਹਾਂ ਦੀ ਗੰਭੀਰ ਸਥਿਤੀ ਨੂੰ ਦੇਖਦਿਆਂ ਪ੍ਰਸ਼ਾਸਨ ਨੇ ਸਬ-ਡਿਵੀਜ਼ਨ ਸ਼ਾਹਕੋਟ ਦੇ ਸਕੂਲ ਅਗਲੇ ਦਿਨਾਂ ਦੌਰਾਨ ਵੀ ਬੰਦ ਰੱਖਣ ਦਾ ਫ਼ੈਸਲਾ ਲਿਆ ਹੈ। ਐੱਸ. ਡੀ. ਐੱਮ. ਸ਼ਾਹਕੋਟ ਡਾ. ਚਾਰੂਮਿਤਾ ਨੇ...
ਕਾਂਗੜ ਵਲੋਂ ਕੀਤਾ ਜਾਵੇਗਾ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  51 minutes ago
ਸੁਲਤਾਨਪੁਰ ਲੋਧੀ, 21 ਅਗਸਤ (ਜਗਮੋਹਨ ਸਿੰਘ ਥਿੰਦ,ਨਰੇਸ਼, ਹੈਪੀ)- ਪੰਜਾਬ ਦੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਬਲਾਕ ਸੁਲਤਾਨਪੁਰ ਲੋਧੀ ਦੇ ਹੜ੍ਹ ਤੋਂ ਪ੍ਰਭਾਵਿਤ ਪਿੰਡਾਂ ਦਾ ਕੁਝ ਦੇਰ ਬਾਅਦ ਦੌਰਾ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ...
ਸੁਲਤਾਨਪੁਰ ਲੋਧੀ : ਪਿੰਡ ਭਰੋਆਣਾ ਨੇੜੇ ਧੁੱਸੀ ਬੰਨ੍ਹ 'ਚ ਪਿਆ ਪਾੜ
. . .  about 1 hour ago
ਸੁਲਤਾਨਪੁਰ ਲੋਧੀ, 21 ਅਗਸਤ (ਜਗਮੋਹਨ ਸਿੰਘ ਥਿੰਦ, ਨਰੇਸ਼, ਹੈਪੀ)- ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡ ਭਰੋਆਣਾ ਨੇੜੇ ਧੁੱਸੀ ਬੰਨ੍ਹ 'ਚ ਅੱਜ ਤਿੰਨ ਥਾਵਾਂ 'ਤੇ ਪਾੜ ਪੈ ਗਿਆ। ਇਸ ਕਾਰਨ ਇੱਥੇ ਸੈਂਕੜੇ ਏਕੜ ਝੋਨੇ ਦੀ ਫ਼ਸਲ ਪਾਣੀ 'ਚ ਡੁੱਬ ਗਈ। ਪ੍ਰਸ਼ਾਸਨ...
ਉਤਰਾਖੰਡ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਰਾਹਤ ਸਮਗਰੀ ਲਿਜਾ ਰਿਹਾ ਹੈਲੀਕਾਪਟਰ ਹਾਦਸਾਗ੍ਰਸਤ
. . .  36 minutes ago
ਦੇਹਰਾਦੂਨ, 21 ਅਗਸਤ- ਉਤਰਾਖੰਡ ਦੇ ਉਤਰਕਾਸ਼ੀ ਜ਼ਿਲ੍ਹੇ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਰਾਹਤ ਸਮਗਰੀ ਲਿਜਾ ਰਿਹਾ ਇੱਕ ਹੈਲੀਕਾਪਟਰ ਅੱਜ ਹਾਦਸਾਗ੍ਰਸਤ ਹੋ ਗਿਆ। ਪ੍ਰਾਪਤ ਜਾਣਕਾਰੀ ਮੁਤਾਬਕ ਇਹ ਹੈਲੀਕਾਪਟਰ ਮੋਰੀ ਤੋਂ ਮੋਲਦੀ ਇਲਾਕੇ ਵੱਲ...
ਫੌਜ ਨੇ ਹੈਲੀਕਾਪਟਰਾਂ ਦੀ ਮਦਦ ਨਾਲ ਸ਼ਾਹਕੋਟ ਦੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਪਹੁੰਚਾਇਆ ਰਸਦ-ਪਾਣੀ
. . .  about 1 hour ago
ਜਲੰਧਰ, 21 ਅਗਸਤ (ਚੰਦੀਪ)- ਸ਼ਾਹਕੋਟ ਸਬ ਡਿਵੀਜ਼ਨ ਦੇ ਹੜ੍ਹ ਪ੍ਰਭਾਵਿਤ 18 ਪਿੰਡਾਂ 'ਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਭਾਰਤੀ ਹਵਾਈ ਫੌਜ ਦੀ ਮਦਦ ਨਾਲ ਹੈਲੀਕਾਪਟਰਾਂ ਰਾਹੀਂ 36000 ਪਰੌਂਠੇ ਤੇ ਪਾਣੀ ਦੀਆਂ ਬੋਤਲਾਂ ਅਤੇ ਸੁੱਕੇ ਰਾਸ਼ਣ...
ਲੋਹੀਆਂ ਖ਼ਾਸ : ਹੜ੍ਹ ਪੀੜਤਾਂ ਦੇ ਬਚਾਅ ਕਾਰਜਾਂ 'ਚ ਤੇਜ਼ੀ
. . .  about 1 hour ago
ਲੋਹੀਆਂ ਖ਼ਾਸ, 21 ਅਗਸਤ (ਬਲਵਿੰਦਰ ਸਿੰਘ ਵਿੱਕੀ)- ਸਤਲੁਜ ਦਰਿਆ ਦੀ ਮਾਰ ਹੇਠ ਆਏ ਸਬ ਤਹਿਸੀਲ ਲੋਹੀਆਂ ਦੇ ਵੱਖ-ਵੱਖ ਪਿੰਡਾਂ ਅੰਦਰ ਪਾਣੀ ਦਾ ਪੱਧਰ ਭਾਵੇਂ ਪਹਿਲਾਂ ਨਾਲੋਂ ਕੁਝ ਘੱਟ ਹੋ ਰਿਹਾ ਹੈ ਪਰ ਅਜੇ ਵੀ ਦਰਿਆ ਦਾ ਪਾਣੀ ਬੰਨ੍ਹ ਟੁੱਟਣ ਕਾਰਨ ਯੂਸਫ਼ਪੁਰ...
ਈ. ਡੀ. ਨੇ ਚਿਦੰਬਰਮ ਵਿਰੁੱਧ ਜਾਰੀ ਕੀਤਾ ਲੁੱਕਆਊਟ ਨੋਟਿਸ
. . .  about 1 hour ago
ਨਵੀਂ ਦਿੱਲੀ, 21 ਅਗਸਤ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਵਿਰੁੱਧ ਲੁੱਕਆਊਟ ਨੋਟਿਸ ਜਾਰੀ...
ਯੋਗੀ ਮੰਤਰੀ ਮੰਡਲ ਦਾ ਪਹਿਲਾ ਵਿਸਥਾਰ, 23 ਮੰਤਰੀਆਂ ਨੇ ਚੁੱਕੀ ਸਹੁੰ
. . .  about 2 hours ago
ਲਖਨਊ, 21 ਅਗਸਤ- ਉੱਤਰ ਪ੍ਰਦੇਸ਼ ਸਰਕਾਰ 'ਚ 23 ਵਿਧਾਇਕਾਂ ਨੇ ਮੰਤਰੀ ਦੇ ਰੂਪ 'ਚ ਸਹੁੰ ਚੁੱਕੀ ਹੈ। ਸਾਲ 2017 'ਚ ਯੋਗੀ ਆਦਿਤਿਆਨਾਥ ਸਰਕਾਰ ਦੇ ਗਠਨ ਤੋਂ ਬਾਅਦ ਪਹਿਲੇ ਕੈਬਨਿਟ ਵਿਸਥਾਰ 'ਚ ਛੇ ਵਿਧਾਇਕਾਂ ਨੂੰ ਕੈਬਨਿਟ ਮੰਤਰੀ ਦੇ ਰੂਪ 'ਚ ਸਹੁੰ...
ਜਬਰ ਜਨਾਹ ਦਾ ਸ਼ਿਕਾਰ ਹੋਈ 65 ਸਾਲਾ ਮੰਦਬੁੱਧੀ ਔਰਤ ਦੀ ਮੌਤ
. . .  about 2 hours ago
ਤਲਵੰਡੀ ਸਾਬੋ, 21 ਅਗਸਤ (ਰਣਜੀਤ ਸਿੰਘ ਰਾਜੂ)- ਬੀਤੇ ਦਿਨ ਪਿੰਡ ਨੰਗਲਾ 'ਚ ਇੱਕ ਨੌਜਵਾਨ ਵਲੋਂ ਜਬਰ ਜਨਾਹ ਦਾ ਸ਼ਿਕਾਰ ਹੋਈ 65 ਸਾਲਾ ਮੰਦਬੁੱਧੀ ਔਰਤ, ਜਿਹੜੀ ਕਿ ਸਿਵਲ ਹਸਪਤਾਲ ਤਲਵੰਡੀ ਸਾਬੋ ਵਿਖੇ ਜੇਰੇ ਇਲਾਜ ਸੀ, ਦੀ ਅੱਜ ਮੌਤ ਹੋ ਗਈ...
ਚੀਫ਼ ਜਸਟਿਸ ਰੰਜਨ ਗੋਗੋਈ ਕਰਨਗੇ ਚਿਦੰਬਰਮ ਮਾਮਲੇ ਦੀ ਸੁਣਵਾਈ
. . .  about 2 hours ago
ਨਵੀਂ ਦਿੱਲੀ, 21 ਅਗਸਤ- ਆਈ. ਐੱਨ. ਐਕਸ ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੇ ਸੁਪਰੀਮ ਕੋਰਟ 'ਚ ਸਪੈਸ਼ਲ ਲੀਵ ਪਟੀਸ਼ਨ (ਐੱਸ. ਪੀ. ਐੱਲ.) ਦਾਇਰ ਕੀਤੀ ਹੈ। ਇਸ ਪਟੀਸ਼ਨ 'ਚ ਦਿੱਲੀ ਹਾਈਕੋਰਟ ਵਲੋਂ ਲੰਘੇ ਦਿਨ...
ਪੁਲਿਸ ਕਰਮਚਾਰੀ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 2 hours ago
ਅਜਨਾਲਾ, 21 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਅੱਜ ਸਵੇਰੇ ਬੱਸ ਸਟੈਂਡ ਅਜਨਾਲਾ ਵਿਖੇ ਇੱਕ ਪੁਲਿਸ ਹੌਲਦਾਰ ਵਲੋਂ ਸਰਕਾਰੀ ਹਥਿਆਰ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਗਈ। ਉਕਤ ਹੌਲਦਾਰ ਦੀ ਪਹਿਚਾਣ ਹਰਜੀਤ ਸਿੰਘ ਦੇ ਰੂਪ 'ਚ ਹੋਈ ਹੈ। ਉਸ ਨੂੰ...
ਬਾਰਾਮੂਲਾ 'ਚ ਸੁਰੱਖਿਆ ਬਲਾਂ ਨੇ ਢੇਰ ਕੀਤਾ ਇੱਕ ਅੱਤਵਾਦੀ, ਮੁਠਭੇੜ 'ਚ ਇੱਕ ਐੱਸ. ਪੀ. ਓ. ਵੀ ਸ਼ਹੀਦ
. . .  about 3 hours ago
ਸ੍ਰੀਨਗਰ, 21 ਅਗਸਤ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁਠਭੇੜ 'ਚ ਇੱਕ ਅੱਤਵਾਦੀ ਦੇ ਮਾਰੇ ਜਾਣ ਦੀ ਖ਼ਬਰ ਹੈ। ਇਸ ਮੁਠਭੇੜ 'ਚ ਜੰਮੂ-ਕਸ਼ਮੀਰ ਪੁਲਿਸ ਦੇ ਐੱਸ. ਪੀ. ਓ. (ਸਪੈਸ਼ਲ ਪੁਲਿਸ ਅਫ਼ਸਰ) ਦੇ ਸ਼ਹੀਦ...
ਹੜ੍ਹ ਪੀੜਤਾਂ ਲਈ ਹਵਾਈ ਸੈਨਾ ਦੇ 3 ਹੈਲੀਕਾਪਟਰਾਂ ਦੀਆਂ ਸੇਵਾਵਾਂ ਆਰੰਭ
. . .  about 3 hours ago
ਸ਼ਾਹਕੋਟ, 21 ਅਗਸਤ (ਸੁਖਦੀਪ ਸਿੰਘ) - ਸ਼ਾਹਕੋਟ ਤਹਿਸੀਲ ਦੇ ਲੋਹੀਆਂ ਖੇਤਰ ਵਿਚ ਸਤਲੁਜ ਦਰਿਆ ਦਾ ਪੱਧਰ ਵਧਣ ਨਾਲ ਆਏ ਹੜ੍ਹ ਕਾਰਨ ਹੜ੍ਹ ਦੇ ਪਾਣੀ ਦੀ ਮਾਰ ਝੱਲ ਰਹੇ ਲੋਕਾਂ ਨੂੰ ਰਾਹਤ ਪਹੁੰਚਾਉਣ ਤੇ ਉਨ੍ਹਾਂ ਤੱਕ ਖਾਣਾ ਤੇ ਪਾਣੀ ਪਹੁੰਚਾਉਣ ਲਈ ਭਾਰਤੀ ਹਵਾਈ ਸੈਨਾ ਦੇ 3 ਹੈਲੀਕਾਪਟਰਾਂ ਦੀਆਂ...
ਕੌਮੀ ਮਾਰਗ 'ਤੇ ਉਲਟੀ ਸਾਈਡ ਤੋਂ ਆ ਰਹੇ ਟਰੈਕਟਰ ਦੀ ਕਾਰ ਨਾਲ ਹੋਈ ਸਿੱਧੀ ਟੱਕਰ, ਇਕ ਮੌਤ
. . .  about 4 hours ago
ਪਿਸਤੌਲ ਦਿਖਾ ਕੇ ਠੇਕੇ ਤੋਂ ਨਕਦੀ ਲੁੱਟੀ
. . .  about 5 hours ago
ਅੰਮ੍ਰਿਤਸਰ ਖ਼ਾਲਸਾ ਕਾਲਜ ਸਾਹਮਣੇ ਨੌਜਵਾਨ ਤੇ ਲੜਕੀ ਦੀਆਂ ਸਿਰ ਕੱਟੀਆਂ ਲਾਸ਼ਾਂ ਮਿਲੀਆਂ
. . .  about 4 hours ago
ਅੱਜ ਦਾ ਵਿਚਾਰ
. . .  about 5 hours ago
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਮਾਘ ਸੰਮਤ 550

ਮੁਕਤਸਰ ਸਾਹਿਬ

ਤਰਕਬਾਣੀ ਦਾ ਹੋਕਾ-ਤਰਕਸ਼ੀਲ ਸੁਸਾਇਟੀ ਵਲੋਂ ਕਰਵਾਏ ਲੋਕ ਨਾਟ ਉਤਸਵ ਨੂੰ ਮਿਲਿਆ ਭਰਵਾਂ ਹੁੰਗਾਰਾ

ਸ੍ਰੀ ਮੁਕਤਸਰ ਸਾਹਿਬ, 19 ਜਨਵਰੀ (ਰਣਜੀਤ ਸਿੰਘ ਢਿੱਲੋਂ)-ਮਾਘੀ ਮੇਲੇ ਵਿਚ ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਕਰਵਾਇਆ ਜਾਂਦਾ ਤਿੰਨ ਰੋਜ਼ਾ ਲੋਕ ਨਾਟ ਉਤਸਵ ਦੂਰ-ਦੁਰੇਡੇ ਤੋਂ ਆਉਂਦੇ ਮੇਲੀਆਂ ਦੀ ਪਹਿਲੀ ਪਸੰਦ ਬਣਨ ਲੱਗਾ ਹੈ | ਤਰਕਸ਼ੀਲਾਂ ਦੇ ਮੰਚ ਤੋਂ ਨਾਟਕਾਂ, ...

ਪੂਰੀ ਖ਼ਬਰ »

ਰੁਪਾਣਾ ਗੈਂਗਰੇਪ ਦੇ ਮਾਮਲੇ 'ਚ ਵਿਅਕਤੀ ਬਰੀ

ਸ੍ਰੀ ਮੁਕਤਸਰ ਸਾਹਿਬ, 19 ਜਨਵਰੀ (ਹਰਮਹਿੰਦਰ ਪਾਲ)- ਪਿੰਡ ਰੁਪਾਣਾ ਦੇ ਚਰਚਿਤ ਗੈਂਗਰੇਪ ਦੇ ਮਾਮਲੇ 'ਤੇ ਸੁਣਵਾਈ ਕਰਦੇ ਹੋਏ ਐਡੀਸ਼ਨਲ ਜ਼ਿਲ੍ਹਾ ਸੈਸ਼ਨ ਜੱਜ ਕੰਵਲਜੀਤ ਸਿੰਘ ਦੀ ਅਦਾਲਤ ਵਿਚ ਸੁਣਵਾਈ ਕਰਦੇ ਹੋਏ ਦੋਸ਼ੀ ਨੂੰ ਬਰੀ ਕਰਨ ਦੇ ਆਦੇਸ਼ ਦਿੱਤੇ ਹਨ | ਇਹ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਬਣਿਆ ਮਾਪਿਆਂ ਦੀ ਖਿੱਚ ਦਾ ਕੇਂਦਰ-ਪਿ੍ੰਸੀਪਲ ਵਿਜੈ ਗਰਗ

ਮਲੋਟ, 19 ਜਨਵਰੀ (ਗੁਰਮੀਤ ਸਿੰਘ ਮੱਕੜ)-ਸ਼ਹਿਰ ਦਾ ਇੱਕ ਸਰਕਾਰੀ ਸਕੂਲ ਅੱਜ-ਕੱਲ੍ਹ ਮਾਪਿਆਂ ਦੀ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ, ਜਿਸ ਸਕੂਲ ਦਾ ਨਾਮ ਹੈ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਾਪੇ ਪ੍ਰਾਈਵੇਟ ਸਕੂਲਾਂ ਦੀ ਬਜਾਏ ਇਸ ਸਰਕਾਰੀ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਵਿਚ ਡਾਕਟਰ ਦੀ ਅਸਾਮੀ ਖ਼ਾਲੀ ਹੋਣ ਕਾਰਨ ਮਰੀਜ਼ ਹੋ ਰਹੇ ਹਨ ਖੱਜਲ-ਖ਼ੁਆਰ

ਸ੍ਰੀ ਮੁਕਤਸਰ ਸਾਹਿਬ, 19 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਐੱਮ.ਡੀ. (ਮੈਡੀਸਨ) ਡਾਕਟਰ ਦੀ ਅਸਾਮੀ ਲੰਬੇ ਸਮੇਂ ਤੋਂ ਖ਼ਾਲੀ ਹੋਣ ਕਾਰਨ ਮਰੀਜ਼ਾਂ ਨੂੰ ਖੱਜਲ-ਖ਼ੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਖੇਤਰ ਵਿਚ ...

ਪੂਰੀ ਖ਼ਬਰ »

ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਮੀਟਿੰਗ ਹੋਈ

ਮੰਡੀ ਲੱਖੇਵਾਲੀ, 19 ਜਨਵਰੀ (ਮਿਲਖ ਰਾਜ)-ਪਿੰਡ ਗੰਧੜ ਵਿਖੇ ਖੇਤ ਮਜ਼ਦੂਰਾਂ ਦੀ ਮੀਟਿੰਗ ਹੋਈ, ਜਿਸ ਵਿਚ ਖੇਤ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪਾਲ ਸਿੰਘ ਗੰਧੜ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ...

ਪੂਰੀ ਖ਼ਬਰ »

ਚੋਰਾਂ ਵਲੋਂ 2 ਹਜ਼ਾਰ ਰੁਪਏ ਨਕਦੀ ਚੋਰੀ

ਮਲੋਟ, 19 ਜਨਵਰੀ (ਗੁਰਮੀਤ ਸਿੰਘ ਮੱਕੜ)-ਸ਼ਹਿਰ ਵਿਚ ਲੁੱਟਾਂ-ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ | ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ ਇਸ ਚੋਰਾਂ ਵਲੋਂ ਦੁਕਾਨ ਦੇ ਤਾਲੇ ਤੋੜ ਕੇ ਸਿਰਫ਼ ਨਗਦੀ ਚੋਰੀ ਕੀਤੀ ਜਾਂਦੀ ਹੈ ਤੇ ਹੋਰ ਕਿਸੇ ...

ਪੂਰੀ ਖ਼ਬਰ »

ਆਪਣੇ-ਆਪ ਨੂੰ ਮੋਟਰਸਾਈਕਲ ਨਾਲ ਬੰਨ੍ਹ ਕੇ ਨਹਿਰ ਵਿਚ ਡਿੱਗੇ ਵਿਅਕਤੀ ਦੀ ਲਾਸ਼ ਮਿਲੀ

ਗਿੱਦੜਬਾਹਾ, 19 ਜਨਵਰੀ (ਬਲਦੇਵ ਸਿੰਘ ਘੱਟੋਂ)-ਬੀਤੀ 16 ਜਨਵਰੀ ਤੋਂ ਪਿੰਡ ਹੁਸਨਰ ਦੇ ਲਾਪਤਾ ਗੁਰਬਾਜ਼ ਸਿੰਘ ਉਮਰ ਲਗਪਗ 40 ਸਾਲ ਪੁੱਤਰ ਕਰਨੈਲ ਸਿੰਘ ਦੀ ਲਾਸ਼ ਅੱਜ ਰਾਜਸਥਾਨ ਫੀਡਰ ਵਿਚੋਂ ਮਿਲੀ ਹੈ | ਗੁਰਬਾਜ਼ ਸਿੰਘ ਦੇ ਘਰੋਂ ਚਲੇ ਜਾਣ ਤੇ ਵਾਪਸ ਨਾ ਆਉਣ ਤੋਂ ਬਾਅਦ ...

ਪੂਰੀ ਖ਼ਬਰ »

ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੀ ਜਥੇਬੰਦਕ ਚੋਣ ਹੋਈ

ਸ੍ਰੀ ਮੁਕਤਸਰ ਸਾਹਿਬ, 19 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੀ ਜਥੇਬੰਦਕ ਚੋਣ ਸੰਦੀਪ ਸਰਾਂ ਅਤੇ ਮਨਦੀਪ ਸਿੰਘ ਗਿੱਲ ਨਕੇਰੀਆਂ ਦੀ ਨਿਗਰਾਨੀ ਹੇਠ ਸਰਬਸੰਮਤੀ ਨਾਲ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ | ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰੀਕੇ ਕਲਾਂ ਵਿਖੇ ਪੁਰਾਣੇ ਵਿਦਿਆਰਥੀਆਂ ਦਾ ਸਨਮਾਨ

ਮੰਡੀ ਬਰੀਵਾਲਾ, 19 ਜਨਵਰੀ (ਨਿਰਭੋਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰੀਕੇ ਕਲਾਂ ਵਿਚ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ | ਸਕੂਲ ਦੇ ਪੁਰਾਣੇ ਵਿਦਿਆਰਥੀਆਂ ਜਬਰਜੰਗ ਸਿੰਘ ਤੇ ਸੁਰਜੀਤ ਸਿੰਘ ਨੂੰ ਸਨਮਾਨਿਤ ਕੀਤਾ ਗਿਆ | ਸਕੂਲ ਦੇ ਪੁਰਾਣੇ ...

ਪੂਰੀ ਖ਼ਬਰ »

ਸਵਾਈਨ ਫਲੂ ਅਤੇ ਆਇਓਡੀਨ ਬਾਰੇ ਦਿੱਤੀ ਜਾਣਕਾਰੀ

ਮਲੋਟ, 19 ਜਨਵਰੀ (ਗੁਰਮੀਤ ਸਿੰਘ ਮੱਕੜ)-ਸਿਵਲ ਸਰਜਨ ਡਾ: ਸੁਖਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ ਅਤੇ ਐੱਸ.ਐੱਮ.ਓ. ਡਾ: ਕੀਮਤੀ ਲਾਲ ਸੀ.ਐੱਚ.ਸੀ. ਆਲਮਵਾਲਾ ਤੇ ਜ਼ਿਲ੍ਹਾ ਐਪੀਡਮਾਲੋਜਿਸਟ ਡਾ: ਵਿਕਰਮ ਅਸੀਜਾ ਦੀ ਅਗਵਾਈ ਵਿਚ ਮਿਡਲ ਸਕੂਲ ਜੰਡ ਵਾਲਾ ਅਤੇ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਦੋਦਾ ਵਿਖੇ ਹੋਮਿਓਪੈਥਿਕ ਕੈਂਪ 'ਚ 310 ਮਰੀਜ਼ਾਂ ਨੂੰ ਦਿੱਤੀਆਂ ਮੁਫ਼ਤ ਦਵਾਈਆਂ

ਦੋਦਾ, 19 ਜਨਵਰੀ (ਰਵੀਪਾਲ)-ਸ਼ਮਸ਼ਾਨਘਾਟ ਕਮੇਟੀ ਦੋਦਾ ਵਲੋਂ ਹੋਮਿਓਪੈਥਿਕ ਕੈਂਪ ਨਾਨਕ ਪਾਤਸ਼ਾਹੀ ਗੁਰਦੁਆਰਾ ਸਾਹਿਬ ਦੋਦਾ ਵਿਖੇ ਲਗਾਇਆ ਗਿਆ | ਜਿਸ 'ਚ ਜ਼ਿਲ੍ਹਾ ਹੋਮਿਓਪੈਥਿਕ ਅਫ਼ਸਰ ਡਾ: ਹਰਿੰਦਰ ਸਿੰਘ ਅਤੇ ਮੁੱਢਲਾ ਸਿਹਤ ਕੇਂਦਰ ਦੋਦਾ ਦੇ ਹੋਮਿਓਪੈਥਿਕ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਸਿਹਤ ਸਬੰਧੀ ਕੀਤਾ ਜਾਗਰੂਕ

ਮਲੋਟ, 19 ਜਨਵਰੀ (ਗੁਰਮੀਤ ਸਿੰਘ ਮੱਕੜ)-ਸੀ. ਐੱਚ. ਸੀ. ਆਲਮਵਾਲਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਕੀਮਤੀ ਲਾਲ ਆਨੰਦ ਦੀ ਯੋਗ ਅਗਵਾਈ ਹੇਠ ਸਕੂਲੀ ਵਿਦਿਆਰਥੀਆਂ ਨੂੰ ਸਵਾਈਨ ਫਲੂ ਸਮੇਤ ਹੋਰ ਸਿਹਤ ਸਿੱਖਿਆ ਸਬੰਧੀ ਨਿਰੰਤਰ ਜਾਗਰੂਕ ਕੀਤਾ ਜਾ ਰਿਹਾ ਹੈ | ਇਸੇ ਕੜੀ ਅਧੀਨ ...

ਪੂਰੀ ਖ਼ਬਰ »

'ਟਰਿਊ ਲਵ' ਰੁਪਲ ਜੇ ਦਾ ਨਵਾਂ ਸਿੰਗਲ ਟਰੈਕ ਦਾ ਪੋਸਟਰ ਰਿਲੀਜ਼

ਗਿੱਦੜਬਾਹਾ, 19 ਜਨਵਰੀ (ਬਲਦੇਵ ਸਿੰਘ ਘੱਟੋਂ)-ਪੰਜਾਬੀ ਗਾਇਕੀ ਖੇਤਰ ਦਾ ਇਕ ਨਵਾਂ ਸਿਤਾਰਾ ਰੁਪਲ ਜੇ ਆਪਣਾ ਨਵਾਂ ਸਿੰਗਲ ਟਰੈਕ 'ਟਰਿਊ ਲਵ' ਲੈ ਕੇ ਲੋਕਾਂ ਦੀ ਕਚਹਿਰੀ ਵਿਚ ਹਾਜ਼ਰ ਹੋਇਆ ਹੈ | ਇਸ ਗੀਤ ਨੂੰ ਲਿਖਿਆ ਹੈ, ਪੰਜਾਬੀ ਗੀਤਕਾਰੀ ਦੇ ਖੇਤਰ ਵਿਚ ਆਪਣਾ ਚੰਗਾ ...

ਪੂਰੀ ਖ਼ਬਰ »

ਨਿਊ ਹਾਲੈਂਡ ਐਗਰੀਕਲਚਰ ਵਲੋਂ ਪ੍ਰਦਰਸ਼ਨੀ ਲਗਾਈ ਗਈ

ਸ੍ਰੀ ਮੁਕਤਸਰ ਸਾਹਿਬ, 19 ਜਨਵਰੀ (ਰਣਜੀਤ ਸਿੰਘ ਢਿੱਲੋਂ)-ਨਿਊ ਹਾਲਡ ਐਗਰੀਕਲਚਰ ਜੋ ਕਿ ਉੱਘੇ ਖੇਤੀਬਾੜੀ ਉਪਕਰਨ ਬ੍ਰਾਡਾਂ ਵਿਚੋਂ ਇਕ ਹੈ, ਵਲੋਂ ਮਾਘੀ ਮੇਲੇ ਮੌਕੇ ਸਥਾਨਕ ਮਲੋਟ ਰੋਡ ਵਿਖੇ ਪ੍ਰਦਰਸ਼ਨੀ ਲਗਾਈ ਗਈ | ਇਸ ਮੌਕੇ ਜਗਮੀਤ ਸਿੰਘ ਨਾਨਕਪੁਰਾ ਵਲੋਂ ਟਰੈਕਟਰ ...

ਪੂਰੀ ਖ਼ਬਰ »

ਪਿੰਡ ਦਾ ਸਰਬਪੱਖੀ ਵਿਕਾਸ ਸਾਡਾ ਮਿਸ਼ਨ-ਗ੍ਰਾਮ ਪੰਚਾਇਤ

ਸ੍ਰੀ ਮੁਕਤਸਰ ਸਾਹਿਬ, 19 ਜਨਵਰੀ (ਰਣਜੀਤ ਸਿੰਘ ਢਿੱਲੋਂ)- ਪਿੰਡ ਦਾ ਸਰਬਪੱਖੀ ਵਿਕਾਸ ਹੀ ਸਾਡਾ ਮਿਸ਼ਨ ਹੈ | ਇਹ ਪ੍ਰਗਟਾਵਾ ਗ੍ਰਾਮ ਪੰਚਾਇਤ ਪਿੰਡ ਧੂਲਕੋਟ ਦੀ ਸਰਪੰਚ ਸੰਤੋਸ਼ ਕੌਰ ਸੋਢੀ ਅਤੇ ਸਮੂਹ ਮੈਂਬਰਾਂ ਨੇ 'ਅਜੀਤ' ਉੱਪ-ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ...

ਪੂਰੀ ਖ਼ਬਰ »

ਰੱਤਾ ਟਿੱਬਾ ਗਊਸ਼ਾਲਾ 'ਚ ਬੇਸਹਾਰਾ ਜਾਨਵਰਾਂ ਦੀ ਮੌਤ ਠੰਢ ਨਾਲ ਨਹੀਂ ਹੋਈ

ਸ੍ਰੀ ਮੁਕਤਸਰ ਸਾਹਿਬ, 19 ਜਨਵਰੀ (ਰਣਜੀਤ ਸਿੰਘ ਢਿੱਲੋਂ)- ਪਿੰਡ ਰੱਤਾ ਟਿੱਬਾ ਦੀ ਗਊਸ਼ਾਲਾ ਵਿਚ ਬੇਸਹਾਰਾ ਜਾਨਵਰਾਂ ਦੀ ਮੌਤ ਦੀ ਖ਼ਬਰ ਮਿਲਣ 'ਤੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਐਮ. ਕੇ. ਅਰਾਵਿੰਦ ਕੁਮਾਰ ਨੇ ਜਾਨਵਰਾਂ ਦੀ ਮੌਤ ਦਾ ਕਾਰਨ ਪਤਾ ਕਰਨ ਲਈ ਪੋਸਟਮਾਰਟਮ ...

ਪੂਰੀ ਖ਼ਬਰ »

ਅਗਰਵਾਲ ਸਮਾਜ ਵਲੋਂ 90 ਬੱਚਿਆਂ ਦੀਆਂ ਅੱਖਾਂ ਦੀ ਜਾਂਚ ਕਰਵਾਈ ਗਈ

ਸ੍ਰੀ ਮੁਕਤਸਰ ਸਾਹਿਬ, 19 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸਿਵਲ ਸਰਜਨ ਡਾ: ਸੁਖਪਾਲ ਸਿੰਘ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਡਾ: ਰੰਜੂ ਸਿੰਗਲਾ ਪ੍ਰੋਗਰਾਮ ਅਫ਼ਸਰ ਐੱਨ. ਪੀ. ਸੀ. ਬੀ., ਡਾ: ਸੁਮਨ ਵਧਾਵਨ ਅਤੇ ਡਾ: ...

ਪੂਰੀ ਖ਼ਬਰ »

ਸੰਵਿਧਾਨ ਦੀ ਰਾਖੀ ਲਈ ਮੋਦੀ ਸਰਕਾਰ ਨੂੰ ਹਰਾਉਣਾ ਦੇਸ਼ ਦੇ ਹਿੱਤ 'ਚ- ਕਾਮਰੇਡ ਸੁਖਵਿੰਦਰ ਸਿੰਘ ਸੇਖੋਂ

ਸ੍ਰੀ ਮੁਕਤਸਰ ਸਾਹਿਬ, 19 ਜਨਵਰੀ (ਹਰਮਹਿੰਦਰ ਪਾਲ)-ਮੋਦੀ ਦੀ ਹਾਰ ਦੇਸ਼ ਹਿੱਤ ਵਿਚ ਹੈ, ਕਿਉਂਕਿ ਇਸ ਸਰਕਾਰ ਦੇ ਹੋਂਦ ਵਿਚ ਆਉਣ ਤੋਂ ਬਾਅਦ ਇਸ ਸਰਕਾਰ ਨੇ ਸੰਵਿਧਾਨ ਅਤੇ ਸੰਵਿਧਾਨਿਕ ਸੰਸਥਾਵਾਂ ਵਿਚ ਆਰ.ਐੱਸ.ਐੱਸ. ਦੀ ਘੁਸਪੈਠ ਕਰਵਾ ਕੇ ਦੇਸ਼ ਨੂੰ ਤਬਾਹੀ ਦੇ ਕੰਡੇ ...

ਪੂਰੀ ਖ਼ਬਰ »

ਸਰਮਾਏਦਾਰ ਪਾਰਟੀਆਂ ਆਮ ਪਾਰਟੀ ਨੂੰ ਖ਼ਤਮ ਕਰਨਾ ਚਾਹੰੁਦੀਆਂ- ਪ੍ਰੋ: ਸਾਧੂ ਸਿੰਘ

ਦੋਦਾ, 19 ਜਨਵਰੀ (ਰਵੀਪਾਲ)-ਆਮ ਆਦਮੀ ਪਾਰਟੀ ਦੇ ਫ਼ਰੀਦਕੋਟ ਤੋ ਲੋਕ ਸਭਾ ਮੈਂਬਰ ਅਤੇ 2019 ਦੇ ਉਮੀਦਵਾਰ ਪ੍ਰੋ: ਸਾਧੂ ਸਿੰਘ ਨੇ ਪਿੰਡ ਦੋਦਾ ਦੇ ਕਾਉਣੀ ਮੌੜ ਬੱਸ ਅੱਡੇ 'ਤੇ ਪਖਾਨਿਆਂ ਦਾ ਉਦਘਾਟਨ ਕੀਤਾ | ਇਸ ਮੌਕੇ ਸੰਬੋਧਨ ਕਰਦੇ ਪ੍ਰੋ: ਸਾਧੂ ਸਿੰਘ ਨੇ ਹਲਕਾ ਵਿਧਾਇਕ 'ਤੇ ...

ਪੂਰੀ ਖ਼ਬਰ »

ਖੁੱਡੀਆਂ 'ਚ ਇਨਕਲਾਬੀ ਨਾਟਕ ਮੇਲਾ 27 ਨੂੰ

ਮੰਡੀ ਕਿੱਲਿਆਂਵਾਲੀ, 19 ਜਨਵਰੀ (ਇਕਬਾਲ ਸਿੰਘ ਸ਼ਾਂਤ)-ਨੌਜਵਾਨ ਭਾਰਤ ਸਭਾ ਇਲਾਕਾ ਲੰਬੀ ਵਲੋਂ ਪਿੰਡ ਖੁੱਡੀਆਂ ਵਿਚ ਤੀਜਾ ਇਨਕਲਾਬੀ ਨਾਟਕ ਮੇਲਾ 27 ਜਨਵਰੀ ਨੂੰ ਕਰਵਾਇਆ ਜਾ ਰਿਹਾ ਹੈ | ਨਾਟਕ ਮੇਲੇ ਦੀਆਂ ਤਿਆਰੀਆਂ ਸਬੰਧੀ ਇਲਾਕਾ ਲੰਬੀ ਦੀਆਂ ਜਨਤਕ ਜਥੇਬੰਦੀਆਂ ਦੀ ਮੀਟਿੰਗ ਕਰਕੇ ਨਾਟਕ ਮੇਲੇ ਦਾ ਪੋਸਟਰ ਜਾਰੀ ਕੀਤਾ ਗਿਆ | ਇਸ ਮੌਕੇ ਨੌਜਵਾਨ ਭਾਰਤ ਸਭਾ ਦੇ ਆਗੂ ਕੁਲਦੀਪ ਸ਼ਰਮਾ ਖੁੱਡੀਆਂ ਅਤੇ ਜਸਵਿੰਦਰ ਖੁੱਡੀਆਂ ਨੇ ਕਿਹਾ ਕਿ ਇਸ ਨਾਟਕ ਮੇਲੇ ਵਿਚ ਲੱਚਰ ਸਭਿਆਚਾਰ ਦੇ ਬਦਲ ਵਜੋਂ ਲੋਕ ਪੱਖੀ ਸਭਿਆਚਾਰ ਨੂੰ ਪ੍ਰਫ਼ੁੱਲਿਤ ਕਰਨ ਦੇ ਯਤਨਾਂ ਦੇ ਨਾਲ ਰੰਗਮੰਚ ਜਰੀਏ ਸਾਡੇ ਸਮਾਜ ਦੇ ਮਿਹਨਤਕਸ਼ ਹਿੱਸਿਆਂ ਦੀਆਂ ਸਮੱਸਿਆਵਾਂ ਨੂੰ ਆਵਾਜ਼ ਦਿੱਤੀ ਜਾਵੇਗੀ | ਇਸ ਮੌਕੇ ਚੇਤਨਾ ਕਲਾ ਕੇਂਦਰ ਬਰਨਾਲਾ ਵੱਲੋਂ ਹਰਵਿੰਦਰ ਦੀਵਾਨਾ ਦੀ ਨਿਰਦੇਸ਼ਨਾ ਹੇਠ ਨਾਟਕ 'ਹਨੇਰ ਕੋਠੜੀ' ਅਤੇ 'ਜਦੋਂ ਬੋਹਲ ਰੋਂਦੇ ਹਨ' ਤੋਂ ਇਲਾਵਾ ਕੋਰੀਓਗ੍ਰਾਫ਼ੀ 'ਛੱਲਾ' ਅਤੇ 'ਜੂਝੇ ਬਿਨਾਂ ਹੱਲ ਕੋਈ ਨਾ' ਦੀ ਪੇਸ਼ਕਾਰੀ ਕੀਤੀ ਜਾਵੇਗੀ | ਇਸ ਮੌਕੇ ਲੋਕ ਸੰਗੀਤ ਮੰਡਲੀ ਦੇ ਉੱਘੇ ਕਲਾਕਾਰ ਜਗਸੀਰ ਜੀਦਾ ਵਲੋਂ ਇਨਕਲਾਬੀ ਗੀਤ ਸੰਗੀਤ ਦਾ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ | ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਨੌਜਵਾਨ ਭਾਰਤ ਸਭਾ ਦੇ ਸੂਬਾਈ ਆਗੂ ਅਸ਼ਵਨੀ ਘੁੱਦਾ ਮੌਜੂਦਾ ਸਮਾਜਿਕ ਆਰਥਿਕ ਹਾਲਤਾਂ ਦੇ ਸਨਮੁੱਖ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਨੌਜਵਾਨਾਂ ਤੇ ਹੋਰਨਾਂ ਹਿੱਸਿਆਂ ਨੂੰ ਦਰਪੇਸ਼ ਚੁਣੌਤੀਆਂ ਬਾਰੇ ਆਪਣੇ ਵਿਚਾਰ ਪੇਸ਼ ਕਰਨਗੇ | ਨਾਟਕ ਮੇਲੇ ਮੌਕੇ ਤਰਕਸ਼ੀਲ ਸੁਸਾਇਟੀ ਪੰਜਾਬ ਵੱਲੋਂ ਉਸਾਰੂ ਤੇ ਮਿਆਰੀ ਸਾਹਿਤਕ ਪੁਸਤਕਾਂ ਦੀ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ | ਇਸ ਮੌਕੇ ਨੌਜਵਾਨ ਭਾਰਤ ਸਭਾ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਪੰਜਾਬ ਖੇਤ ਮਜ਼ਦੂਰ ਯੂਨੀਅਨ, ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ, ਟੈਕਨੀਕਲ ਸਰਵਿਸਿਜ਼ ਯੂਨੀਅਨ ਅਤੇ ਤਰਕਸ਼ੀਲ ਸੁਸਾਇਟੀ ਸਮੇਤ ਹੋਰਨਾਂ ਜਥੇਬੰਦੀਆਂ ਦੇ ਸਰਗਰਮ ਕਾਰਕੁੰਨ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਪ੍ਰੋ: ਸਾਧੂ ਸਿੰਘ ਵਲੋਂ ਸੁਖਨਾ ਅਬਲੂ 'ਚ ਵਿਕਾਸ ਕਾਰਜਾਂ ਦਾ ਉਦਘਾਟਨ

ਦੋਦਾ, 19 ਜਨਵਰੀ (ਰਵੀਪਾਲ)-ਫਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਪ੍ਰੋ: ਸਾਧੂ ਸਿੰਘ ਨੇ ਪਿੰਡ ਸੁਖਨਾ ਅਬਲੂ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ | ਉਪਰੰਤ ਉਨ੍ਹਾਂ ਸਰਕਾਰੀ ਹਾਈ ਸਕੂਲ ਵਿਖੇ ਐਮ. ਪੀ. ਕੋਟੇ ਦੀ 6 ਲੱਖ ਦੀ ਰਾਸ਼ੀ ਫੰਡ ਨਾਲ ਤਿਆਰ ਲੈਬ ਦਾ ਊਦਘਾਟਨ ...

ਪੂਰੀ ਖ਼ਬਰ »

ਡਾਟਾ ਐਾਟਰੀ ਆਪ੍ਰੇਟਰ ਦੀ ਕਾਊਾਸਲਿੰਗ ਲਟਕਣ ਨਾਲ ਉਮੀਦਵਾਰ ਨਿਰਾਸ਼

ਸਾਦਿਕ, 19 ਜਨਵਰੀ (ਗੁਰਭੇਜ ਸਿੰਘ ਚੌਹਾਨ)-ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵਲੋਂ 20 ਸਤੰਬਰ 2016 ਤੱਕ ਇਸ਼ਤਿਹਾਰ ਦੇ ਕੇ ਡਾਟਾ ਐਾਟਰੀ ਆਪ੍ਰੇਟਰ ਦੀਆਂ ਅਸਾਮੀਆਂ ਲਈ ਯੋਗ ਉਮੀਦਵਾਰਾਂ ਤੋਂ ਆਨ ਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ ¢ਜਿੰਨ੍ਹਾਂ ਦਾ ਅੰਗਰੇਜ਼ੀ ਤੇ ...

ਪੂਰੀ ਖ਼ਬਰ »

ਬਜ਼ੁਰਗਾਂ ਦੇ ਕਾਨੂੰਨੀ ਅਧਿਕਾਰਾਂ ਸਬੰਧੀ ਸੈਮੀਨਾਰ ਲਾਇਆ

ਸ੍ਰੀ ਮੁਕਤਸਰ ਸਾਹਿਬ, 19 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸਥਾਨਕ ਜਲਾਲਾਬਾਦ ਰੋਡ ਸਥਿਤ ਬਿਰਧ ਆਸ਼ਰਮ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਸ੍ਰੀ ਮੁਕਤਸਰ ਸਾਹਿਬ ਦੇ ਸਕੱਤਰ ਪਿ੍ਤਪਾਲ ਸਿੰਘ ਸਿਵਲ ਜੱਜ ਸੀਨੀਅਰ ਡਵੀਜ਼ਨ/ਸੀ.ਜੇ.ਐੱਮ. ਨੇ ਉੱਥੇ ਰਹਿ ਰਹੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX