ਤਾਜਾ ਖ਼ਬਰਾਂ


ਅਣਪਛਾਤੇ ਵਾਹਨ 'ਚ ਗੱਡੀ ਦੀ ਟੱਕਰ ਵੱਜਣ ਕਾਰਨ ਨੌਜਵਾਨ ਦੀ ਮੌਤ
. . .  1 day ago
ਅਜਨਾਲਾ, 19 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਇਥੋਂ ਥੋੜੀ ਦੂਰ ਸਥਿਤ ਅੱਡਾ ਮਹਿਰ ਬੁਖਾਰੀ ਨਜ਼ਦੀਕ ਦੇਰ ਰਾਤ ਕਿਸੇ ਅਣਪਛਾਤੇ ਵਾਹਨ ਵੱਲੋਂ ਫਾਰਚੂਨਰ ਗੱਡੀ ਨੂੰ ਟੱਕਰ ਮਾਰ ਦੇਣ ਨਾਲ ਗੱਡੀ ਚਾਲਕ ਨੌਜਵਾਨ ਦੀ ਮੌਤ...
ਫ਼ਤਹਿਗੜ੍ਹ ਸਾਹਿਬ ਦੇ ਵਿਅਕਤੀ ਦੀ ਸਵਾਈਨ ਫਲੂ ਨਾਲ ਮੌਤ
. . .  1 day ago
ਫ਼ਤਹਿਗੜ੍ਹ ਸਾਹਿਬ, 19 ਫਰਵਰੀ (ਅਰੁਣ ਆਹੂਜਾ)- ਇਸ ਜ਼ਿਲ੍ਹੇ ਦੇ ਪਿੰਡ ਰੰਧਾਵਾਂ ਵਾਸੀ 42 ਸਾਲਾਂ ਸੁਖਵਿੰਦਰ ਸਿੰਘ ਪੁੱਤਰ ਗੁਰਮੇਲ ਸਿੰਘ ਦੀ ਸਵਾਈਨ ਫਲੂ ਨਾਲ ਮੌਤ ਹੋ ਜਾਣ ਦੀ ਸੂਚਨਾਂ ਮਿਲੀ ਹੈ। ਜਾਣਕਾਰੀ ਦਿੰਦਿਆਂ...
ਸਰਕਾਰ ਦੀ ਨੀਤੀ ਨੂੰ ਸਰਵਜਨਕ ਨਹੀ ਕਰ ਸਕਦੇ - ਸੀਤਾਰਮਨ
. . .  1 day ago
ਨਵੀਂ ਦਿੱਲੀ, 19 ਫਰਵਰੀ - ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਦਾ ਕਹਿਣਾ ਹੈ ਕਿ ਸਰਕਾਰ ਦੀ ਨੀਤੀ ਨੂੰ ਸਰਵਜਨਕ ਨਹੀ ਕੀਤਾ ਜਾ ਸਕਦਾ।
ਇਮਰਾਨ ਖਾਨ ਨੇ ਜੈਸ਼ ਦੇ ਬਿਆਨ ਨੂੰ ਨਜ਼ਰ ਅੰਦਾਜ਼ ਕੀਤਾ - ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 19 ਫਰਵਰੀ - ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਬਿਆਨ ਨੂੰ ਨਜ਼ਰ ਅੰਦਾਜ਼...
ਭਵਿੱਖ 'ਚ ਪੁਲਵਾਮਾ ਹਮਲੇ ਜਿਹੀ ਘਟਨਾ ਰੋਕਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ - ਰੱਖਿਆ ਮੰਤਰੀ
. . .  1 day ago
ਨਵੀਂ ਦਿੱਲੀ, 19 ਫਰਵਰੀ - ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਦਾ ਕਹਿਣਾ ਹੈ ਕਿ ਭਵਿੱਖ 'ਚ ਪੁਲਵਾਮਾ ਹਮਲੇ ਜਿਹੀ ਘਟਨਾ ਨੂੰ ਰੋਕਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਜ਼ਮੀਨੀ ਪੱਧਰ...
ਇਮਰਾਨ ਖਾਨ ਦੇ ਬਿਆਨ 'ਤੇ ਹੈਰਾਨੀ ਨਹੀ - ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 19 ਫਰਵਰੀ - ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਦਿੱਤੇ ਬਿਆਨ 'ਤੇ ਕੋਈ ਹੈਰਾਨੀ ਨਹੀ ਹੈ। ਉਨ੍ਹਾਂ ਪੁਲਵਾਮਾ...
ਪੁਲਵਾਮਾ ਅੱਤਵਾਦੀ ਹਮਲੇ ਦੇ ਰੋਸ ਵਜੋਂ ਆਰਟਿਸਟ ਨੇ ਸੜਕ 'ਤੇ ਚਿਤਰਿਆ ਪਾਕਿਸਤਾਨ ਦਾ ਝੰਡਾ
. . .  1 day ago
ਰਾਏਪੁਰ, 19 ਫਰਵਰੀ - ਪੁਲਵਾਮਾ ਅੱਤਵਾਦੀ ਹਮਲੇ ਦੇ ਰੋਸ ਵਜੋਂ ਛੱਤੀਸਗੜ੍ਹ ਦੇ ਰਾਏਪੁਰ ਵਿਖੇ ਵਿਨੋਦ ਪਾਂਡਾ ਨਾਂਅ ਦੇ ਆਰਟਿਸਟ ਨੇ ਸੜਕ 'ਤੇ ਪਾਕਿਸਤਾਨ ਦਾ ਝੰਡਾ...
ਅਮਰੀਕੀ ਸੈਨੇਟਰ ਬਰਨੀ ਸੈਂਡਰਸ ਲੜਨਗੇ 2020 'ਚ ਹੋਣ ਵਾਲੀ ਰਾਸ਼ਟਰਪਤੀ ਚੋਣ
. . .  1 day ago
ਵਾਸ਼ਿੰਗਟਨ, 19 ਫਰਵਰੀ - ਅਮਰੀਕੀ ਸੈਨੇਟਰ ਬਰਨੀ ਸੈਂਡਰਸ 2020 'ਚ ਅਮਰੀਕੀ ਰਾਸ਼ਟਰਪਤੀ ਦੀ ਹੋਣ ਵਾਲੀ ਚੋਣ...
ਇਕ ਬੂੰਦ ਵੀ ਦੂਜੇ ਸੂਬੇ ਨੂੰ ਨਹੀਂ ਦੇਵਾਂਗੇ - ਕੈਪਟਨ
. . .  1 day ago
ਮੰਡੋਲੀ (ਪਟਿਆਲਾ), 19 ਫਰਵਰੀ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਪਾਣੀਆਂ ਨੂੰ ਬਾਹਰ ਜਾਣ ਦੀ ਇਜਾਜ਼ਤ ਨਹੀਂ ਦੇਵੇਗਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪਾਣੀ ਦੀ ਸਹੀ ਢੰਗ ਨਾਲ ਵਰਤੋਂ...
ਬਾਰ ਐਸੋਸੀਏਸ਼ਨ ਗੜ੍ਹਸ਼ੰਕਰ ਵਲੋਂ ਸ਼ਹੀਦ ਕੁਲਵਿੰਦਰ ਸਿੰਘ ਰੌਲੀ ਦੇ ਪਰਿਵਾਰ ਨੂੰ 50 ਹਜ਼ਾਰ ਦਾ ਚੈੱਕ ਭੇਟ
. . .  1 day ago
ਗੜ੍ਹਸ਼ੰਕਰ, 19 ਫਰਵਰੀ (ਧਾਲੀਵਾਲ)- ਪੁਲਵਾਮਾ ਅੱਤਵਾਦੀ ਹਮਲੇ 'ਚ ਬਲਾਕ ਨੂਰਪੁਰ ਬੇਦੀ ਦੇ ਪਿੰਡ ਰੌਲੀ ਦੇ ਸ਼ਹੀਦ ਹੋਏ ਜਵਾਨ ਕੁਲਵਿੰਦਰ ਸਿੰਘ ਦੇ ਪਰਿਵਾਰ ਦੀ ਬਾਰ ਐਸੋਸੀਏਸ਼ਨ ਗੜ੍ਹਸ਼ੰਕਰ ਵਲੋਂ ਮਾਇਕ ਮਦਦ ਕੀਤੀ ਗਈ ਹੈ। ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ...
ਸ਼ੱਕੀ ਹਾਲਤ ਵਿਚ ਮਰੀਜ਼ ਦੀ ਹਸਪਤਾਲ ਵਿਚ ਮੌਤ, ਖੰਨਾ 'ਚ ਇਹ 8ਵੀਂ ਮੌਤ
. . .  1 day ago
ਖੰਨਾ, 19 ਫਰਵਰੀ (ਹਰਜਿੰਦਰ ਸਿੰਘ ਲਾਲ) - ਅੱਜ ਖੰਨਾ ਦੇ ਸਿਵਲ ਹਸਪਤਾਲ ਵਿਚ ਕਰੀਬ 2 ਘੰਟੇ ਦਾਖਿਲ ਰਹਿਣ ਤੋਂ ਬਾਅਦ ਸਵਾਈਨ ਫਲੂ ਦੀ ਇੱਕ ਸ਼ੱਕੀ ਮਰੀਜ਼ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਬੇਸ਼ੱਕ ਖੰਨਾ ਦੇ ਐਸ. ਐਮ.ਓ. ਡਾ.ਰਾਜਿੰਦਰ ਗੁਲਾਟੀ ਇਸ ਮੌਤ ਨੂੰ ਸਵਾਈਨ...
ਸ਼ਰਾਬ ਦੇ ਸ਼ੌਕੀਨਾਂ ਨੂੰ ਲੱਗ ਸਕਦੈ ਝਟਕਾ, ਐਫ.ਡੀ.ਏ. ਦੀ ਰਿਪੋਰਟ 'ਚ ਹੋਏ ਵੱਡੇ ਖ਼ੁਲਾਸੇ
. . .  1 day ago
ਚੰਡੀਗੜ੍ਹ, 19 ਫਰਵਰੀ - ਪੰਜਾਬ ਦੇ ਖ਼ੁਰਾਕ ਤੇ ਡਰੱਗ ਪ੍ਰਸ਼ਾਸਨ ਦੇ ਕਮਿਸ਼ਨਰ ਕੇ.ਐਸ. ਪੰਨੂ ਨੇ ਅੱਜ ਖੁਲਾਸਾ ਕਰਦੇ ਹੋਏ ਕਿਹਾ ਕਿ ਪੰਜਾਬ ਵਿਚ ਕਈ ਵੱਡੇ ਬਰੈਂਡਾਂ ਵਲੋਂ ਘਟੀਆ ਗੁਣਵੱਤਾ ਦੀ ਸ਼ਰਾਬ ਵੇਚੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੁੱਝ ਬਰੈਂਡਾਂ ਦੀ ਅਲਕੋਹਲ 'ਚ 2 ਫੀਸਦੀ...
ਨੌਜਵਾਨ ਕਿਸਾਨ ਨੇ ਕੀਤੀ ਆਤਮ ਹੱਤਿਆ
. . .  1 day ago
ਸੁਨਾਮ ਊਧਮ ਸਿੰਘ ਵਾਲਾ 19 ਫਰਵਰੀ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਕਰਜ਼ੇ ਤੋਂ ਪ੍ਰੇਸ਼ਾਨ ਨੇੜਲੇ ਪਿੰਡ ਦੌਲਾ ਸਿੰਘ ਵਾਲਾ ਦੇ 35 ਕੁ ਵਰ੍ਹਿਆ ਦੇ ਇਕ ਕਿਸਾਨ ਜਗਸੀਰ ਸਿੰਘ ੁਪੁੱਤਰ ਅਜੈਬ ਸਿੰਘ ਵਲੋਂ ਜਹਿਰੀਲੀ ਵਸਤੂ ਨਿਗਲ ਕੇ ਆਤਮ ਹੱਤਿਆ...
ਨਸ਼ਿਆਂ ਦੇ ਕਾਰਨ ਦੋ ਮਾਸੂਮ ਬੱਚੀਆਂ ਦੇ ਪਿਤਾ ਦੀ ਮੌਤ
. . .  1 day ago
ਬੰਗਾ, 19 ਫਰਵਰੀ (ਜਸਬੀਰ ਸਿੰਘ ਨੂਰਪੁਰ) - ਬੰਗਾ ਬਲਾਕ ਪਿੰਡ ਸੁਜੋ ਦੇ ਨੌਜਵਾਨ ਬਲਵੀਰ (30 )ਪੁੱਤਰ ਜ਼ੈਲ ਸਿੰਘ ਦੀ ਨਸ਼ਿਆਂ ਦਾ ਜ਼ਿਆਦਾ ਸੇਵਨ ਕਰਨ ਕਰਕੇ ਪਿੰਡ ਭੌਰਾ ਲਾਗੇ ਮੌਤ ਹੋ ਗਈ। ਉਸ ਪਾਸ ਟੀਕੇ ਅਤੇ ਗੋਲੀਆ ਵੀ ਮਿਲੀਆਂ । ਨੌਜਵਾਨ ਨਸ਼ੇ ਛੱਡਣ ਲਈ...
ਆਪ ਵਿਧਾਇਕਾ ਦੀ ਵਿਆਹ ਰਿਸੈਪਸ਼ਨ 'ਚ ਸ਼ਾਮਲ ਹੋਏ ਸੁਖਬੀਰ ਬਾਦਲ ਤੇ ਕੇਜਰੀਵਾਲ
. . .  1 day ago
ਜਲੰਧਰ, 19 ਫਰਵਰੀ - ਆਪ ਵਿਧਾਇਕ ਪ੍ਰੋ ਬਲਜਿੰਦਰ ਕੌਰ ਦੇ ਵਿਆਹ ਦੀ ਰਿਸੈਪਸ਼ਨ ਪਾਰਟੀ 'ਚ ਸੁਖਬੀਰ ਸਿੰਘ ਬਾਦਲ ਤੇ ਅਰਵਿੰਦ ਕੇਜਰੀਵਾਲ ਸਮੇਤ ਕਈ ਨੇਤਾ...
ਆਈ.ਜੀ. ਉਮਰਾਨੰਗਲ ਨੂੰ 23 ਫਰਵਰੀ ਤੱਕ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਇਮਰਾਨ ਦੀ ਸਫ਼ਾਈ 'ਤੇ ਕੈਪਟਨ ਦਾ ਬਿਆਨ- ਮਸੂਦ ਅਜ਼ਹਰ ਨੂੰ ਜੇਕਰ ਨਹੀਂ ਫੜ ਸਕਦੇ ਤਾਂ ਭਾਰਤ ਨੂੰ ਦੱਸੋ
. . .  1 day ago
ਪੁਲਵਾਮਾ ਅੱਤਵਾਦੀ ਹਮਲੇ 'ਤੇ ਬੋਲੇ ਇਮਰਾਨ- ਜੇਕਰ ਭਾਰਤ ਹਮਲਾ ਕਰੇਗਾ ਤਾਂ ਪਾਕਿਸਤਾਨ ਜਵਾਬ ਦੇਵੇਗਾ
. . .  1 day ago
ਪਰਿਵਾਰ ਨਾਲ ਦੁੱਖ ਵੰਡਾਉਣ ਲਈ ਸ਼ਹੀਦ ਕੁਲਵਿੰਦਰ ਸਿੰਘ ਦੇ ਘਰ ਪਹੁੰਚੇ ਰਣਜੀਤ ਬਾਵਾ
. . .  1 day ago
ਲੋਕ ਗਾਇਕ ਮਨਿੰਦਰ ਮੰਗਾ ਦਾ ਦੇਹਾਂਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਮਾਘ ਸੰਮਤ 550
ਵਿਚਾਰ ਪ੍ਰਵਾਹ: ਪੂਰਨ ਸੁਧਾਰ ਲਈ ਸਾਨੂੰ ਸਮੱਸਿਆ ਦੀ ਜੜ੍ਹ ਤੱਕ ਪਹੁੰਚਣਾ ਹੋਵੇਗਾ। -ਸਵਾਮੀ ਵਿਵੇਕਾਨੰਦ

ਪਹਿਲਾ ਸਫ਼ਾ

ਪੰਜਾਬ 'ਚ ਸਾਰੀਆਂ ਲੋਕ ਸਭਾ ਸੀਟਾਂ 'ਤੇ ਇਕੱਲਿਆਂ ਹੀ ਚੋਣ ਲੜਾਂਗੇ-ਕੇਜਰੀਵਾਲ

• ਕਿਹਾ, ਮਾੜੇ ਲੋਕ 'ਆਪ' 'ਚੋਂ ਨਿਕਲ ਗਏ, ਇਕਜੁੱਟ ਹੈ ਪਾਰਟੀ  • ਚੰਡੀਗੜ੍ਹ ਤੋਂ ਹਰਮੋਹਨ ਧਵਨ ਨੂੰ ਪਾਰਟੀ ਉਮੀਦਵਾਰ ਐਲਾਨਿਆ ਗੁਰਪ੍ਰੀਤ ਸਿੰਘ ਲਾਡੀ, ਧਰਮਪਾਲ ਸਿੰਘ ਬਰਨਾਲਾ, 20 ਜਨਵਰੀ-ਆਗਾਮੀ ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਚੋਣ ਪ੍ਰਚਾਰ ਦਾ ...

ਪੂਰੀ ਖ਼ਬਰ »

ਭਗਵੰਤ ਮਾਨ ਵਲੋਂ ਸ਼ਰਾਬ ਛੱਡਣ ਦਾ ਐਲਾਨ

ਭਗਵੰਤ ਮਾਨ ਨੇ ਰੈਲੀ 'ਚ ਆਪਣੀ ਮਾਂ ਦੀ ਹਾਜ਼ਰੀ ਦੌਰਾਨ ਸ਼ਰਾਬ ਛੱਡਣ ਦਾ ਵੀ ਐਲਾਨ ਕੀਤਾ | ਇਸ ਦੌਰਾਨ ਸੰਬੋਧਨ ਕਰਦਿਆਂ ਉਨ੍ਹਾਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਦਾ ਸਭ ਤੋਂ ਵੱਡਾ ਦਰਿੰਦਾ ਕਿਹਾ | ਭਗਵੰਤ ਮਾਨ ਨੇ ਕਿਹਾ ਕਿ ਪੰਜਾਬ 'ਚ ਅਕਾਲੀ-ਕਾਂਗਰਸੀ ਰਲੇ ਹੋਏ ਹਨ, ਜਿਸ ਦੀ ਉਦਾਹਰਨ ਵਿਧਾਨ ਸਭਾ ਚੋਣਾਂ 'ਚ ਦੇਖੀ ਜਾ ਚੁੱਕੀ ਹੈ ਪਰ ਹੁਣ ਪੰਜਾਬ ਦੀ ਜਨਤਾ ਸ੍ਰੀ ਗੁਰੂ ਗੰ੍ਰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਦਾ ਹਸ਼ਰ ਵੀ ਦੇਖ ਰਹੀ ਹੈ ਕਿ ਕਿਵੇਂ ਇਕ 92 ਸਾਲਾ ਬਜ਼ੁਰਗ ਬਿਨਾਂ ਬੁਲਾਏ ਸ੍ਰੀ ਦਰਬਾਰ ਸਾਹਿਬ ਵਿਖੇ ਜੁੱਤੀਆਂ ਸਾਫ਼ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਚੱਕੀ ਭਾਵੇਂ ਹੌਲੀ ਚੱਲਦੀ ਹੈ ਪਰ ਪੀਂਹਦੀ ਬਹੁਤ ਬਰੀਕ ਹੈ |


ਖ਼ਬਰ ਸ਼ੇਅਰ ਕਰੋ

ਉੱਤਰਾਖੰਡ ਦੇ ਮੁੱਖ ਮੰਤਰੀ ਤਿ੍ਵੇਂਦਰ ਸਿੰਘ ਰਾਵਤ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

• ਲੰਗਰ ਛਕਿਆ, ਬਰਤਨਾਂ ਦੀ ਕੀਤੀ ਸੇਵਾ • ਗੁਰਦੁਆਰਾ ਗਿਆਨ ਗੋਦੜੀ ਸਾਹਿਬ ਹਰਿਦੁਆਰ ਦੀ ਪ੍ਰਾਪਤੀ ਬਾਰੇ ਸਵਾਲ ਨੂੰ ਟਾਲ ਗਏ ਜਸਵੰਤ ਸਿੰਘ ਜੱਸ ਅੰਮਿ੍ਤਸਰ, 20 ਜਨਵਰੀ-ਉੱਤਰਾਖੰਡ ਦੇ ਮੁੱਖ ਮੰਤਰੀ ਤਿ੍ਵੇਂਦਰ ਸਿੰਘ ਰਾਵਤ ਅੱਜ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ...

ਪੂਰੀ ਖ਼ਬਰ »

ਦੇਹਰਾਦੂਨ ਤੋਂ ਅੰਮਿ੍ਤਸਰ ਵਿਚਕਾਰ ਸਿੱਧੀ ਉਡਾਣ ਸ਼ੁਰੂ

ਰਾਜਾਸਾਂਸੀ, 20 ਜਨਵਰੀ (ਹਰਦੀਪ ਸਿੰਘ ਖੀਵਾ)-ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਅੱਜ ਸਪਾਈਸ ਜੈੱਟ ਏਅਰਲਾਈਨ ਵਲੋਂ ਦੇਹਰਾਦੂਨ ਤੋਂ ਅੰਮਿ੍ਤਸਰ ਵਿਚਾਲੇ ਸਿੱਧੀ ਹਵਾਈ ਉਡਾਣ ਸ਼ੁਰੂ ਕਰ ਦਿੱਤੀ ਗਈ, ਜਿਸ ਦਾ ਅੱਜ ਇੱਥੇ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਥਾਵਾਂ ਦੀ ਪੁਰਾਤਨ ਤੇ ਵਿਰਾਸਤੀ ਦਿੱਖ ਬਰਕਰਾਰ ਰੱਖੀ ਜਾਵੇ

ਸਿੱਧੂ ਨੇ ਮੋਦੀ ਤੇ ਇਮਰਾਨ ਖ਼ਾਨ ਨੂੰ ਵੱਖੋ ਵੱਖਰੇ ਪੱਤਰ ਲਿਖ ਕੇ ਕੀਤੀ ਬੇਨਤੀ ਚੰਡੀਗੜ੍ਹ, 20 ਜਨਵਰੀ (ਅਜੀਤ ਬਿਊਰੋ)-ਸੰਸਾਰ ਭਰ ਵਿੱਚ ਨਾਮ ਜੱਪਣ, ਕਿਰਤ ਕਰਨ ਅਤੇ ਵੰਡ ਛਕਣ ਦਾ ਸੰਦੇਸ਼ ਦੇਣ ਵਾਲੇ ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ...

ਪੂਰੀ ਖ਼ਬਰ »

ਬਠਿੰਡਾ ਲੋਕ ਸਭਾ ਹਲਕੇ ਤੋਂ ਇਸ ਵਾਰ ਫਿਰ ਦਿਓਰ-ਭਰਜਾਈ ਦਾ ਟਾਕਰਾ ਹੋਣ ਦੇ ਆਸਾਰ

ਖਹਿਰਾ ਦੇ ਲੜਨ ਨਾਲ ਚੋਣ ਦੰਗਲ ਬਣੇਗਾ ਦਿਲਚਸਪ ਗੁਰਚੇਤ ਸਿੰਘ ਫੱਤੇਵਾਲੀਆ ਮਾਨਸਾ, 20 ਜਨਵਰੀ- ਲੋਕ ਸਭਾ ਚੋਣਾਂ ਬਰੂਹਾਂ 'ਤੇ ਹਨ, ਜਿਸ ਦਾ ਪ੍ਰਭਾਵ ਪੂਰੇ ਦੇਸ਼ 'ਚ ਚੋਣ ਬੁਖ਼ਾਰ ਦੇ ਰੂਪ 'ਚ ਵੇਖਣ ਨੂੰ ਮਿਲ ਰਿਹਾ ਹੈ | ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਚੋਂ ਸਭ ਤੋਂ ...

ਪੂਰੀ ਖ਼ਬਰ »

ਪਾਕਿ 'ਚ ਅੱਤਵਾਦੀ ਦੱਸ ਕੇ ਮੁਕਾਬਲੇ ਦੌਰਾਨ ਨਿਰਦੋਸ਼ ਪਰਿਵਾਰ ਨੂੰ ਮਾਰਿਆ

ਲੋਕਾਂ ਵਲੋਂ ਰੋਸ ਪ੍ਰਦਰਸ਼ਨ ਲਾਹੌਰ, 20 ਜਨਵਰੀ (ਏਜੰਸੀ)-ਪਾਕਿਸਤਾਨ 'ਚ ਪੰਜਾਬ ਪੁਲਿਸ ਵਲੋਂ ਅੱਤਵਾਦੀਆਂ ਨਾਲ ਮੁਕਾਬਲਾ ਕਰਾਰ ਦਿੱਤੀ ਗਈ ਘਟਨਾ, ਜਿਸ 'ਚ ਪਤੀ-ਪਤਨੀ ਤੇ ਉਨ੍ਹਾਂ ਦੀ ਨਾਬਾਲਿਗ ਬੇਟੀ ਸਮੇਤ ਚਾਰ ਲੋਕ ਮਾਰੇ ਗਏ ਸਨ, ਨੂੰ ਲੈ ਕੇ ਪੀੜਤਾਂ ਦੇ ਪਰਿਵਾਰਕ ...

ਪੂਰੀ ਖ਼ਬਰ »

ਪਾਕਿਸਤਾਨ ਵਲੋਂ ਮੁੜ ਜੰਗਬੰਦੀ ਦੀ ਉਲੰਘਣਾ

ਸ੍ਰੀਨਗਰ, 20 ਜਨਵਰੀ (ਮਨਜੀਤ ਸਿੰਘ)-ਪਾਕਿ ਰੇਂਜਰਾਂ ਨੇ ਇਕ ਵਾਰ ਫਿਰ ਐਤਵਾਰ ਨੂੰ ਜੰਮੂ-ਕਸ਼ਮੀਰ ਦੇ ਜ਼ਿਲ੍ਹਾ ਕਠੂਆ ਦੇ ਹੀਰਾਨਗਰ ਸਥਿਤ ਅੰਤਰਰਾਸ਼ਟਰੀ ਸਰਹੱਦ ਅਤੇ ਰਾਜੌਰੀ ਸੈਕਟਰ 'ਚ ਗੋਲੀਬੰਦੀ ਦੀ ਉਲੰਘਣਾ ਕੀਤੀ, ਹਾਲਾਂਕਿ ਭਾਰਤ ਵਾਲੇ ਪਾਸੇ ਗੋਲੀਬਾਰੀ ...

ਪੂਰੀ ਖ਼ਬਰ »

ਅੱਜ ਲੱਗੇਗਾ ਸਾਲ ਦਾ ਪਹਿਲਾ ਚੰਦ ਗ੍ਰਹਿਣ

ਨਵੀਂ ਦਿੱਲੀ, 20 ਜਨਵਰੀ (ਏਜੰਸੀ)-ਇਸ ਸਾਲ ਦਾ ਪਹਿਲਾ ਚੰਦ ਗ੍ਰਹਿਣ 21 ਜਨਵਰੀ ਨੂੰ ਦਿਖਾਈ ਦੇਵੇਗਾ | ਦੱਸਣਯੋਗ ਹੈ ਕਿ ਇਹ ਗ੍ਰਹਿਣ ਭਾਰਤ 'ਚ ਦਿਖਾਈ ਨਹੀਂ ਦੇਵੇਗਾ | ਇਸ ਵਾਰ ਚੰਦ ਗ੍ਰਹਿਣ ਵਿਗਿਆਨੀਆਂ ਦੇ ਨਜ਼ਰੀਏ ਨਾਲ ਕਾਫੀ ਮਹੱਤਵਪੂਰਨ ਹੈ | ਮੰਨਿਆ ਜਾ ਰਿਹਾ ਹੈ ਕਿ ...

ਪੂਰੀ ਖ਼ਬਰ »

ਰਾਜਨਾਥ ਵਲੋਂ ਅਟਾਰੀ ਸਰਹੱਦ ਵਿਖੇ ਬੀ.ਐਸ.ਐਫ. ਗੈਲਰੀ ਦਾ ਉਦਘਾਟਨ 22 ਨੂੰ

ਪਾਕਿ ਸੁਧਰੇ ਤਾਂ 5 ਲੱਖ ਕਰੋੜ ਤੱਕ ਪੁੱਜ ਜਾਵੇਗਾ ਭਾਰਤ ਦਾ ਹੋਰ ਦੇਸ਼ਾਂ ਨਾਲ ਕਾਰੋਬਾਰ-ਮਲਿਕ ਜਲੰਧਰ, 20 ਜਨਵਰੀ (ਸ਼ਿਵ)-ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਅਟਾਰੀ ਸਰਹੱਦ ਵਿਖੇ ਰੀਟਰੀਟ ਸੈਰੇਮਨੀ ਲਈ ਗੈਲਰੀ ਤੇ ਆਈ. ਸੀ. ਪੀ. (ਇੰਟੈਗਰੇਟਡ ਚੈੱਕ ਪੋਸਟ) 'ਤੇ ...

ਪੂਰੀ ਖ਼ਬਰ »

ਪੰਜਾਬ ਨੇ ਨਵੇਂ ਡੀ.ਜੀ.ਪੀ. ਦੀ ਚੋਣ ਲਈ ਪੈਨਲ ਦਿੱਲੀ ਭੇਜਿਆ

ਚੰਡੀਗੜ੍ਹ, 20 ਜਨਵਰੀ (ਬਿਊਰੋ ਚੀਫ਼)-ਪੰਜਾਬ ਦੇ ਨਵੇਂ ਡੀ.ਜੀ.ਪੀ. ਦੀ ਚੋਣ ਪ੍ਰਕਿਰਿਆ ਨੂੰ ਸ਼ੁਰੂ ਕਰਦਿਆਂ ਪੰਜਾਬ ਸਰਕਾਰ ਵਲੋਂ ਅੱਜ ਪੰਜਾਬ ਕਾਡਰ ਦੇ ਡੀ.ਜੀ. ਪੱਧਰ ਦੇ 9 ਅਧਿਕਾਰੀਆਂ ਦੇ ਨਾਵਾਂ ਵਾਲਾ ਪੈਨਲ ਇਨ੍ਹਾਂ ਅਧਿਕਾਰੀਆਂ ਦੇ ਸਮੁੱਚੇ ਸਰਵਿਸ ਰਿਕਾਰਡ ਸਮੇਤ ...

ਪੂਰੀ ਖ਼ਬਰ »

ਛੱਤਬੀੜ ਚਿੜੀਆਘਰ 'ਚ ਸ਼ੇਰ ਨੇ ਨੌਜਵਾਨ ਨੂੰ ਮਾਰ ਮੁਕਾਇਆ

ਪ੍ਰਬੰਧਕਾਂ ਨੇ ਨੌਜਵਾਨ ਦੇ ਕੰਧ ਟੱਪ ਕੇ ਅੰਦਰ ਦਾਖ਼ਲ ਹੋਣ ਦਾ ਪ੍ਰਗਟਾਇਆ ਖ਼ਦਸ਼ਾ ਜ਼ੀਰਕਪੁਰ, 20 ਜਨਵਰੀ (ਹਰਦੀਪ ਸਿੰਘ ਹੈਪੀ ਪੰਡਵਾਲਾ)-ਅੱਜ ਬਾਅਦ ਦੁਪਹਿਰ ਛੱਤਬੀੜ ਚਿੜੀਆਘਰ ਦੀ ਸ਼ੇਰ ਸਫ਼ਾਰੀ 'ਚ ਵਾਪਰੀ ਦਰਦਨਾਕ ਘਟਨਾ ਦੌਰਾਨ ਸ਼ੇਰ ਨੇ ਇਕ ਅਣਪਛਾਤੇ ਨੌਜਵਾਨ ...

ਪੂਰੀ ਖ਼ਬਰ »

ਖੇਤੀ ਕਰਜ਼ੇ ਦੀ ਰਕਮ 12 ਲੱਖ ਕਰੋੜ ਰੁਪਏ ਕਰਨ ਦੀ ਸੰਭਾਵਨਾ

ਨਵੀਂ ਦਿੱਲੀ, 20 ਜਨਵਰੀ (ਪੀ. ਟੀ. ਆਈ.)-ਇਕ ਫਰਵਰੀ ਨੂੰ ਪੇਸ਼ ਕੀਤੇ ਜਾਣ ਵਾਲੇ 2019-20 ਦੇ ਬਜਟ ਵਿਚ ਖੇਤੀ ਕਰਜ਼ੇ ਦੀ ਰਕਮ 10 ਫ਼ੀਸਦੀ ਵਾਧੇ ਨਾਲ 12 ਲੱਖ ਕਰੋੜ ਰੁਪਏ ਕੀਤੇ ਜਾਣ ਦੀ ਸੰਭਾਵਨਾ ਹੈ | ਮੌਜੂਦਾ ਵਿੱਤ ਵਰ੍ਹੇ ਲਈ ਸਰਕਾਰ ਨੇ 11 ਲੱਖ ਕਰੋੜ ਰੁਪਏ ਖੇਤੀ ਕਰਜ਼ੇ ਦਾ ...

ਪੂਰੀ ਖ਼ਬਰ »

15 ਸਾਲ ਬਾਅਦ 'ਕੁਲਹੜਾਂ' ਦੀ ਹੋਵੇਗੀ ਰੇਲਵੇ ਸਟੇਸ਼ਨਾਂ 'ਤੇ ਵਾਪਸੀ

ਨਵੀਂ ਦਿੱਲੀ, 20 ਜਨਵਰੀ (ਏਜੰਸੀ)-ਰੇਲਵੇ ਸਟੇਸ਼ਨਾਂ 'ਤੇ ਕੁਲਹੜਾਂ ਦੀ ਜਲਦ ਵਾਪਸੀ ਹੋਣ ਵਾਲੀ ਹੈ | ਸਾਬਕਾ ਰੇਲ ਮੰਤਰੀ ਲਾਲੂ ਪ੍ਰਸਾਦ ਯਾਦਵ ਨੇ 15 ਸਾਲ ਪਹਿਲਾਂ ਰੇਲਵੇ ਸਟੇਸ਼ਨਾਂ 'ਤੇ ਕੁਲਹੜਾਂ ਦੀ ਸ਼ੁਰੂਆਤ ਕੀਤੀ ਸੀ ਪਰ ਪਲਾਸਟਿਕ ਅਤੇ ਪੇਪਰ ਦੇ ਕੱਪਾਂ ਨੇ ...

ਪੂਰੀ ਖ਼ਬਰ »

ਜੰਮੂ ਰੋਪਵੇਅ ਪ੍ਰਾਜੈਕਟ ਦੌਰਾਨ ਕੇਬਲ ਕਾਰ ਹਾਦਸੇ 'ਚ ਦੋ ਮੌਤਾਂ

ਜੰਮੂ, 20 ਜਨਵਰੀ (ਏਜੰਸੀ)- ਜੰਮੂ ਰੋਪਵੇਅ ਪ੍ਰਾਜੈਕਟ ਦੇ ਨਿਰਮਾਣ ਦੌਰਾਨ ਇਕ ਕੇਬਲ ਕਾਰ ਦੇ ਹਾਦਸਾਗ੍ਰਸਤ ਹੋ ਜਾਣ ਕਾਰਨ 2 ਵਰਕਰਾਂ ਦੀ ਮੌਤ ਹੋ ਗਈ ਜਦਕਿ 4 ਹੋਰ ਜ਼ਖ਼ਮੀ ਹੋ ਗਏ | ਇਸ ਸਬੰਧੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਅੱਜ ਸ਼ਾਮ ਮਹਾਮਾਇਆ ਮੰਦਿਰ ਨੇੜੇ ...

ਪੂਰੀ ਖ਼ਬਰ »

ਮਾਲੀ 'ਚ ਸੰਯੁਕਤ ਰਾਸ਼ਟਰ ਦੇ ਕੈਂਪ 'ਤੇ ਹਮਲਾ

8 ਸ਼ਾਂਤੀਸੈਨਿਕ ਹਲਾਕ ਬਮਾਕੂ, 20 ਜਨਵਰੀ (ਏਜੰਸੀ)-ਉੱਤਰੀ ਮਾਲੀ 'ਚ ਸੰਯੁਕਤ ਰਾਸ਼ਟਰ ਦੇ ਪੈਂਦੇ ਕੈਂਪਾਂ 'ਚੋਂ ਇਕ ਕੈਂਪ 'ਤੇ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕਰਕੇ 8 ਸ਼ਾਂਤੀਸੈਨਿਕਾਂ ਨੂੰ ਮਾਰ ਦਿੱਤਾ | ਸੂਤਰਾਂ ਨੇ ਦੱਸਿਆ ਕਿ ਅਲਜੀਰੀਆ ਨਾਲ ਲੱਗਦੀ ਸਰਹੱਦ ਵੱਲ ...

ਪੂਰੀ ਖ਼ਬਰ »

ਭਿ੍ਸ਼ਟਾਚਾਰ ਤੇ ਨਕਾਰਾਤਮਿਕਤਾ ਦਾ ਪ੍ਰਤੀਕ ਹੈ ਮਹਾਂਗੱਠਜੋੜ-ਮੋਦੀ

• ਈ.ਵੀ.ਐਮ. 'ਤੇ ਸਵਾਲ ਵਿਰੋਧੀ ਧਿਰ ਦਾ ਹਾਰ ਦਾ ਬਹਾਨਾ • ਵੀਡੀਓ ਕਾਨਫ਼ਰੰਸ ਰਾਹੀਂ ਬੂਥ ਪੱਧਰੀ ਭਾਜਪਾ ਕਾਰਕੁੰਨਾਂ ਨੂੰ ਕੀਤਾ ਸੰਬੋਧਨ ਮਰਗਾਓ (ਗੋਆ), 20 ਜਨਵਰੀ (ਪੀ. ਟੀ. ਆਈ.)-ਕੋਲਕਾਤਾ ਰੈਲੀ 'ਚ ਵਿਰੋਧੀ ਧਿਰ ਵਲੋਂ ਏਕਤਾ ਦਿਖਾਉਣ ਤੋਂ ਬੇਫ਼ਿਕਰ ਪ੍ਰਧਾਨ ਮੰਤਰੀ ...

ਪੂਰੀ ਖ਼ਬਰ »

ਮਾਇਆਵਤੀ 'ਤੇ ਇਤਰਾਜ਼ਯੋਗ ਟਿੱਪਣੀ ਕਰਨ ਵਾਲੀ ਭਾਜਪਾ ਵਿਧਾਇਕਾ ਦੀ ਚੁਫੇਰਿਓਾ ਆਲੋਚਨਾ

ਚੰਦੌਲੀ (ਉੱਤਰ ਪ੍ਰਦੇਸ਼), 20 ਜਨਵਰੀ (ਏਜੰਸੀ)-ਭਾਜਪਾ ਦੀ ਵਿਧਾਇਕਾ ਸਾਧਨਾ ਸਿੰਘ ਨੇ ਬਹੁਜਨ ਸਮਾਜ ਪਾਰਟੀ ਦੀਆਂ ਪ੍ਰਧਾਨ ਮਾਇਆਵਤੀ 'ਤੇ ਇਕ ਬੇਹੱਦ ਵਿਵਾਦਪੂਰਨ ਬਿਆਨ ਦਿੱਤਾ ਅਤੇ ਇਸ ਬਿਆਨ ਤੋਂ ਬਾਅਦ ਉਸ ਦੀ ਸਾਰੀਆਂ ਪਾਰਟੀਆਂ ਵਲੋਂ ਕਾਫੀ ਆਲੋਚਨਾ ਕੀਤੀ ਜਾ ਰਹੀ ...

ਪੂਰੀ ਖ਼ਬਰ »

ਟਰੰਪ ਵਲੋਂ ਕੰਧ ਲਈ ਫੰਡ ਬਦਲੇ ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਸੁਰੱਖਿਆ ਦੇਣ ਦੀ ਪੇਸ਼ਕਸ਼-ਡੈਮੋਕਰੈਟਸ ਵਲੋਂ ਰੱਦ

ਵਾਸ਼ਿੰਗਟਨ, 20 ਜਨਵਰੀ (ਪੀ. ਟੀ. ਆਈ.)-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਰਕਾਰੀ ਕੰਮਬੰਦੀ ਜਿਹੜੀ ਲਗਪਗ ਇਕ ਮਹੀਨੇ ਤੋਂ ਚਲ ਰਹੀ ਹੈ ਨੂੰ ਖ਼ਤਮ ਕਰਨ ਲਈ ਨਵੀਂ ਯੋਜਨਾ ਸ਼ੁਰੂ ਕੀਤੀ ਹੈ ਜਿਸ ਤਹਿਤ ਉਨ੍ਹਾਂ ਕੁਝ ਦਸਤਾਵੇਜ਼ ਤੋਂ ਬਿਨਾਂ ਰਹਿ ਰਹੇ ਪ੍ਰਵਾਸੀਆਂ ...

ਪੂਰੀ ਖ਼ਬਰ »

ਨਾਗਰਿਕਤਾ ਸੋਧ ਬਿੱਲ ਨਾਲ ਸਿਰਫ਼ ਕੁਝ ਬੰਗਲਾਦੇਸ਼ੀਆਂ ਨੂੰ ਹੀ ਮਿਲੇਗਾ ਲਾਭ-ਗ੍ਰਹਿ ਮੰਤਰਾਲਾ

ਨਵੀਂ ਦਿੱਲੀ, 20 ਜਨਵਰੀ (ਏਜੰਸੀ)-ਗ੍ਰਹਿ ਮੰਤਰਾਲੇ ਦੇ ਮੁਤਾਬਿਕ ਨਾਗਰਿਕਤਾ ਸੋਧ ਬਿੱਲ ਨਾਲ ਬਹੁਤ ਘੱਟ ਬੰਗਲਾਦੇਸ਼ੀਆਂ ਨੂੰ ਹੀ ਫਾਇਦਾ ਮਿਲੇਗਾ | ਗ੍ਰਹਿ ਮੰਤਰਾਲੇ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ 2015 'ਚ ਲੰਬੀ ਮਿਆਦ ਵਾਲਾ ਵੀਜ਼ਾ (ਐਲ.ਟੀ.ਵੀ.) ਲਾਗੂ ਹੋਣ ਦੇ ...

ਪੂਰੀ ਖ਼ਬਰ »

ਅਮਿਤ ਸ਼ਾਹ ਨੂੰ ਏਮਜ਼ 'ਚੋਂ ਮਿਲੀ ਛੁੱਟੀ

ਨਵੀਂ ਦਿੱਲੀ, 20 ਜਨਵਰੀ (ਏਜੰਸੀ)-ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਮਿਤ ਸ਼ਾਹ ਨੂੰ ਸਵਾਇਨ ਫਲੂ ਦੇ ਇਲਾਜ ਤੋਂ ਬਾਅਦ ਏਮਜ਼ ਤੋਂ ਐਤਵਾਰ ਨੂੰ ਛੁੱਟੀ ਮਿਲ ਗਈ | ਏਮਜ਼ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਸਵਾਇਨ ਫਲੂ ਦੇ ਇਲਾਜ ਤੋਂ ਬਾਅਦ ਅਮਿਤ ਸ਼ਾਹ ਨੂੰ ...

ਪੂਰੀ ਖ਼ਬਰ »

ਖੁੰਢ-ਚਰਚਾ

ਸੱਤਾ ਹਾਸਲ ਕਰਨਾ ਹੀ ਕੀ ਲੋਕਤੰਤਰ ਹੈ? ਭਾਰਤ ਨੇ ਆਜ਼ਾਦੀ ਤੋਂ ਬਾਅਦ ਸੱਤਾ ਸੰਭਾਲਦੇ ਹੀ ਲੋਕਤੰਤਰ ਨੂੰ ਅਪਣਾਇਆ¢ ਲੋਕਤੰਤਰ ਦਾ ਮਤਲਬ 'ਲੋਕਾਂ ਦਾ ਸ਼ਾਸਨ, ਲੋਕਾਂ ਦੇ ਲਈ' ਪਰ ਭਾਰਤ 'ਚ ਲੋਕਤੰਤਰ ਦਾ ਅਰਥ ਕੁਝ ਹੋਰ ਨਜ਼ਰੀਂ ਪੈਂਦਾ ਹੈ ¢ ਇਥੇ ਸਾਰੀਆਂ ਹੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX