ਤਾਜਾ ਖ਼ਬਰਾਂ


ਨਗਰ ਨਿਗਮ ਪਟਿਆਲਾ ਦੇ ਮੇਅਰ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਚਲਾ ਰਹੇ ਹਨ ਸਾਈਕਲ
. . .  16 minutes ago
ਪਟਿਆਲਾ, 27 ਮਈ (ਗੁਰਪ੍ਰੀਤ ਸਿੰਘ ਚੱਠਾ) - ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਨਗਰ ਨਿਗਮ ਪਟਿਆਲਾ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ ਨੇ ਆਪਣੇ ਆਪ ਨਾਲ ਵਾਅਦਾ ਕੀਤਾ ਹੈ ਕਿ ਉਹ ਰੋਜ਼ਾਨਾ ਆਪਣੇ ਘਰ ਤੋਂ ਕਾਰਪੋਰੇਸ਼ਨ ਦਫ਼ਤਰ ਤੱਕ ਸਾਈਕਲ ਤੇ ਜਾਣਗੇ। ਇਸ...
ਭਾਰਤ ਨਾਲ ਸਰਹੱਦ 'ਤੇ ਹਾਲਾਤ ਕਾਬੂ ਹੇਠ - ਚੀਨ
. . .  24 minutes ago
ਬੀਜਿੰਗ, 27 ਮਈ - ਚੀਨ ਨੇ ਅੱਜ ਕਿਹਾ ਹੈ ਕਿ ਭਾਰਤ ਨਾਲ ਲਗਦੀ ਸਰਹੱਦ 'ਤੇ ਹਾਲਾਤ ਸਥਿਰ ਹਨ ਤੇ ਕਾਬੂ ਹੇਠ ਹਨ ਅਤੇ ਦੋਵੇਂ ਦੇਸ਼ ਢੁੱਕਵੇਂ ਤੰਤਰ ਤੇ ਸੰਚਾਰ ਰਾਹੀਂ ਮੁੱਦਿਆਂ ਨੂੰ ਗੱਲਬਾਤ ਨਾਲ ਹੱਲ ਕਰ ਰਹੇ ਹਨ। ਚੀਨ ਵਲੋਂ ਇਹ ਬਿਆਨ ਉਸ ਵਕਤ ਆਇਆ ਹੈ, ਜਦੋਂ ਦੋਵੇਂ...
ਭਾਰਤ-ਪਾਕਿਸਤਾਨ ਸਰਹੱਦ ਤੋਂ ਨਾਰਕੋਟਿਕਸ ਸੈਲ ਵਲੋਂ 10 ਕਰੋੜ ਦੀ ਹੈਰੋਇਨ ਅਤੇ 280 ਗ੍ਰਾਮ ਅਫੀਮ ਬਰਾਮਦ
. . .  38 minutes ago
ਤਰਨ ਤਾਰਨ, 27 ਮਈ (ਹਰਿੰਦਰ ਸਿੰਘ)—ਨਾਰਕੋਟਿਕਸ ਸੈਲ ਤਰਨ ਤਾਰਨ ਦੀ ਪੁਲਿਸ ਵਲੋਂ ਗੁਪਤ ਸੂਚਨਾ ਦੇ ਅਧਾਰ ਤੇ ਭਾਰਤ-ਪਾਕਿਸਤਾਨ ਸਰਹੱਦ ਤੋਂ ਪਾਕਿਸਤਾਨੀ ਸਮੱਗਲਰਾਂ ਵਲੋਂ ਭਾਰਤੀ ਖੇਤਰ ਵਿਚ ਕਣਕ ਦੇ ਖੇਤਾਂ ਵਿਚ ਨੱਪੀ 2 ਕਿਲੋ 20 ਗ੍ਰਾਮ ਹੈਰੋਇਨ ਅਤੇ 280 ਗ੍ਰਾਮ...
ਡੀ.ਐਸ.ਪੀਜ਼ ਨੇ ਸੰਭਾਲਿਆ ਆਪਣਾ ਆਪਣਾ ਅਹੁਦਾ
. . .  42 minutes ago
ਬਾਘਾਪੁਰਾਣਾ/ਗੁਰੂ ਹਰ ਸਹਾਏ, 27 ਮਈ (ਬਲਰਾਜ ਸਿੰਗਲਾ/ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ) - ਬਾਘਾ ਪੁਰਾਣਾ ਦੇ ਡੀ.ਐਸ.ਪੀ. ਰਵਿੰਦਰ ਸਿੰਘ ਦਾ ਤਬਾਦਲਾ ਹੋਣ ਜਾਣ ਕਾਰਨ ਉਨ੍ਹਾਂ ਦੀ ਥਾਂ ਬਦਲ ਕੇ ਆਏ ਡੀ.ਐਸ.ਪੀ. ਜਸਵਿੰਦਰ ਸਿੰਘ ਨੇ ਬਾਘਾ ਪੁਰਾਣਾ ਵਿਖੇ ਆਪਣੇ...
ਅਟਾਰੀ ਵਾਹਗਾ ਸਰਹੱਦ ਰਾਹੀਂ 179 ਪਾਕਿ ਨਾਗਰਿਕਾਂ ਦੀ ਹੋਈ ਵਾਪਸੀ
. . .  54 minutes ago
ਅੰਮ੍ਰਿਤਸਰ, 27 ਮਈ (ਸੁਰਿੰਦਰ ਕੋਛੜ) - ਭਾਰਤੀ ਗ੍ਰਹਿ ਮੰਤਰਾਲੇ ਵੱਲੋਂ ਤਾਲਾਬੰਦੀ ਦੇ ਬਾਵਜੂਦ ਭਾਰਤ 'ਚ ਫਸੇ ਲਗਭਗ 179 ਹੋਰ ਪਾਕਿਸਤਾਨੀ ਨਾਗਰਿਕਾਂ ਨੂੰ ਅਟਾਰੀ-ਵਾਹਗਾ ਸਰਹੱਦ ਰਾਹੀਂ ਅੱਜ ਪਾਕਿਸਤਾਨ ਰਵਾਨਾ ਕੀਤਾ ਗਿਆ। ਇਹ ਪਾਕਿ ਨਾਗਰਿਕ ਤਾਲਾਬੰਦੀ...
ਬਿਜਲੀ ਬਿੱਲ ਤੇ ਸਕੂਲ ਫ਼ੀਸਾਂ ਦੀ ਮੁਆਫ਼ੀ ਨੂੰ ਲੈ ਕੇ 'ਆਪ' ਵੱਲੋਂ ਕੇਂਦਰ ਅਤੇ ਸੂਬਾ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ
. . .  about 1 hour ago
ਟਾਂਡਾ ਉੜਮੁੜ, 27 ਮਈ ( ਦੀਪਕ ਬਹਿਲ) - ਆਮ ਆਦਮੀ ਪਾਰਟੀ ਹਲਕਾ ਟਾਂਡਾ ਵੱਲੋਂ ਹਲਕਾ ਇੰਚਾਰਜ ਟਾਂਡਾ ਹਰਮੀਤ ਸਿੰਘ ਔਲਖ ਦੀ ਅਗਵਾਈ ਹੇਠ ਟਾਂਡਾ ਚ ਬਿਜਲੀ ਬਿੱਲ ਅਤੇ ਸਕੂਲ ਫ਼ੀਸਾਂ ਦੀ ਮੁਆਫ਼ੀ ਦੀ ਮੰਗ ਨੂੰ ਲੈ ਕੇ ਅੱਜ ਕੇਂਦਰ ਅਤੇ ਸੂਬਾ ਸਰਕਾਰ ਖਿਲਾਫ...
ਜਲੰਧਰ ਦਿਹਾਤੀ ਪੁਲਿਸ ਨੇ ਭਾਰੀ ਮਾਤਰਾ 'ਚ ਅਫ਼ੀਮ ਕੀਤੀ ਬਰਾਮਦ, ਦੋ ਕਾਬੂ
. . .  about 1 hour ago
ਜਲੰਧਰ, 27 ਮਈ - ਜਲੰਧਰ ਦਿਹਾਤੀ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਜਲੰਧਰ ਦਿਹਾਤੀ ਪੁਲਿਸ ਨੇ ਨਾਕੇਬੰਦੀ ਦੌਰਾਨ ਇਕ ਇਨੋਵਾ ਦੀ ਤਲਾਸ਼ੀ ਲੈਣ 'ਤੇ 6 ਕਿੱਲੋ ਅਫ਼ੀਮ ਬਰਾਮਦ ਕੀਤੀ ਹੈ। ਇਸ ਮਾਮਲੇ 'ਚ ਜਲੰਧਰ ਦਿਹਾਤੀ ਪੁਲਿਸ...
ਕਿਸਾਨੀ ਮੰਗਾਂ ਨੂੰ ਲੈ ਕੇ ਕੁਲ ਹਿੰਦ ਕਿਸਾਨ ਸਭਾ ਵਲੋਂ ਰੋਸ ਮੁਜ਼ਾਹਰਾ
. . .  about 1 hour ago
ਗੜ੍ਹਸ਼ੰਕਰ, 27 ਮਈ (ਧਾਲੀਵਾਲ)- ਕੁਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੀਆਂ 234 ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਕੁਲ ਹਿੰਦ ਕਿਸਾਨ ਸਭਾ ਵੱਲੋਂ ਐੱਸ.ਡੀ.ਐੱਮ. ਦਫ਼ਤਰ ਗੜ੍ਹਸ਼ੰਕਰ ਵਿਖੇ ਰੋਸ ਮੁਜ਼ਾਹਰਾ ਕਰਦਿਆਂ ਐੱਸ.ਡੀ.ਐੱਮ. ਹਰਬੰਸ ਸਿੰਘ ਨੂੰ ਮੰਗ ਪੱਤਰ...
ਕੈਨੇਡਾ 'ਚ ਮਾਪਿਆਂ ਦੇ ਇਕਲੌਤੇ ਬੇਟੇ ਦੀ ਮੌਤ
. . .  21 minutes ago
ਭਿੰਡੀ ਸੈਦਾਂ (ਅੰਮ੍ਰਿਤਸਰ), 27 ਮਈ (ਪ੍ਰਿਤਪਾਲ ਸਿੰਘ ਸੂਫ਼ੀ) - ਰੋਜ਼ੀ ਰੋਟੀ ਖ਼ਾਤਰ ਕੈਨੇਡਾ ਦੇ ਸ਼ਹਿਰ ਟੋਰਾਂਟੋ 'ਚ ਟਰੱਕ ਡਰਾਈਵਰੀ ਕਰਦੇ ਕਸਬਾ ਭਿੰਡੀ ਸੈਦਾਂ ਦੇ ਨੌਜਵਾਨ ਸੰਗਮਪ੍ਰੀਤ ਸਿੰਘ ਗਿੱਲ (24) ਪੁੱਤਰ ਹਰਪਾਲ ਸਿੰਘ ਗਿੱਲ ਦੀ ਅੱਜ ਸਵੇਰੇ ਤੜਕਸਾਰ ਬਰਮਪਟਨ ਨਜ਼ਦੀਕ...
ਸਿੱਧੂ ਮੂਸੇਵਾਲਾ ਮਾਮਲਾ : ਚਾਰ ਪੁਲਿਸ ਮੁਲਾਜ਼ਮਾਂ ਨੂੰ ਮਿਲੀ ਅਗਾਊਂ ਜਮਾਨਤ
. . .  about 1 hour ago
ਸੰਗਰੂਰ, 27 ਮਈ (ਧੀਰਜ ਪਸ਼ੋਰੀਆ) - ਗਾਇਕ ਸਿੱਧੂ ਮੂਸੇਵਾਲਾ ਦੀ ਕੁੱਝ ਪੁਲਿਸ ਮੁਲਾਜ਼ਮਾਂ ਨਾਲ ਇਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਉਨ੍ਹਾਂ ਖਿਲਾਫ ਸਦਰ ਪੁਲਿਸ ਥਾਣਾ ਧੂਰੀ ਵਿਖੇ ਦਰਜ ਮਾਮਲੇ ਵਿਚ ਚਾਰ ਪੁਲਿਸ ਮੁਲਾਜ਼ਮਾਂ ਨੂੰ ਸੰਗਰੂਰ ਅਦਾਲਤ ਤੋਂ ਅਗਾਊਂ ਜ਼ਮਾਨਤ...
ਜ਼ਿਲ੍ਹਾ ਗੁਰਦਾਸਪੁਰ ਤੇ ਪਠਾਨਕੋਟ 'ਚ ਇਕ - ਇਕ ਮਰੀਜ਼ ਕੋਰੋਨਾ ਪਾਜ਼ੀਟਿਵ ਪਾਏ ਗਏ
. . .  1 minute ago
ਦੋਰਾਂਗਲਾ/ਪਠਾਨਕੋਟ 27 ਮਈ (ਲਖਵਿੰਦਰ ਸਿੰਘ ਚੱਕਰਾਜਾ/ਸੰਧੂ) - ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਕਸਬਾ ਦੋਰਾਂਗਲਾ ਦਾ ਇਕ ਵਿਅਕਤੀ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ। ਉਕਤ ਵਿਅਕਤੀ ਮੁੰਬਈ ਵਿਖੇ ਕੰਮ ਕਰਦਾ ਸੀ ਜੋ ਬੀਤੇ ਦਿਨੀਂ ਹੀ ਇੱਥੇ ਵਾਪਸ ਪਰਤਿਆ ਸੀ। ਜਿਸ...
ਦਿੱਲੀ 'ਚ ਪਿਛਲੇ 24 ਘੰਟਿਆਂ 'ਚ 792 ਕੋਰੋਨਾ ਵਾਇਰਸ ਦੇ ਆਏ ਕੇਸ
. . .  about 2 hours ago
ਨਵੀਂ ਦਿੱਲੀ, 27 ਮਈ - ਦਿੱਲੀ ਵਿਚ ਕੋਰੋਨਾਵਾਰਿਸ ਦੇ ਕੇਸਾਂ ਵਿਚ ਵੱਡਾ ਵਾਧਾ ਹੁੰਦੇ ਹੋਏ ਪਿਛਲੇ 24 ਘੰਟਿਆਂ ਵਿਚ 792 ਪਾਜ਼ੀਟਿਵ ਕੇਸ ਸਾਹਮਣੇ ਆ ਗਏ ਹਨ। ਇਸ ਤਰ੍ਹਾਂ ਰਾਜਧਾਨੀ ਵਿਚ 15257 ਕੇਸ ਹੋ ਗਏ...
ਸੁਸ਼ੀਲ ਸ਼ਰਮਾ ਨੂੰ ਜਲੰਧਰ ਭਾਜਪਾ ਦਾ ਪ੍ਰਧਾਨ ਬਣਾਇਆ ਗਿਆ
. . .  about 2 hours ago
ਜਲੰਧਰ, 27 ਮਈ (ਸ਼ਿਵ) - ਕੌਂਸਲਰ ਸੁਸ਼ੀਲ ਸ਼ਰਮਾ ਨੂੰ ਜਲੰਧਰ ਭਾਜਪਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ...
ਪਟਿਆਲਾ 'ਚ ਯੂਥ ਕਾਂਗਰਸੀਆਂ ਨੇ ਵੱਡੀ ਗਿਣਤੀ ਵਿਚ ਕੀਤਾ ਖ਼ੂਨਦਾਨ
. . .  about 2 hours ago
ਪਟਿਆਲਾ, 27 ਮਈ (ਅਮਰਬੀਰ ਸਿੰਘ ਆਹਲੂਵਾਲੀਆ) - ਯੂਥ ਕਾਂਗਰਸ ਪਟਿਆਲਾ ਦੇ ਪ੍ਰਧਾਨ ਸੰਜੀਵ ਕੁਮਾਰ ਕਾਲੂ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਯੂਥ ਕਾਂਗਰਸੀਆਂ ਨੇ ਖ਼ੂਨਦਾਨ ਕੀਤਾ। ਇਸ ਮੌਕੇ ਸੰਜੀਵ ਕੁਮਾਰ ਨੇ ਦੱਸਿਆ ਕਿ ਜਿਸ ਤਰ੍ਹਾਂ ਕੋਰੋਨਾ ਵਾਇਰਸ...
ਕਿਸਾਨੀ ਮੰਗਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ
. . .  about 2 hours ago
ਗੁਰੂ ਹਰ ਸਹਾਏ, 27 ਮਈ (ਹਰਚਰਨ ਸਿੰਘ ਸੰਧੂ/ਕਪਿਲ ਕੰਧਾਰੀ) - ਸਾਰੇ ਭਾਰਤ ਵਿਚ ਕਿਸਾਨ ਬਚਾਓ, ਦੇਸ਼ ਬਚਾਓ ਦਿਵਸ ਮੌਕੇ ਕੁੱਲ ਹਿੰਦ ਕਿਸਾਨ ਸੰਘਰਸ਼ 'ਚ ਸ਼ਾਮਲ 10 ਕਿਸਾਨ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ ਕਰਦੇ ਹੋਏ ਕਿਸਾਨਾਂ ਦੀਆਂ ਮੰਗਾਂ ਪ੍ਰਧਾਨ ਮੰਤਰੀ ਦੇ ਨਾਂਅ 'ਤੇ...
ਅੰਮ੍ਰਿਤਸਰ 'ਚ ਸ਼ਾਰਟ ਸਰਕਟ ਕਾਰਨ ਲੱਗੀ ਅੱਗ, ਨਗਰ ਨਿਗਮ ਵੱਲੋਂ ਰੱਖਿਆ ਸਾਮਾਨ ਸੜ ਕੇ ਸੁਆਹ
. . .  about 3 hours ago
ਅੰਮ੍ਰਿਤਸਰ, 27 ਮਈ (ਰਾਜੇਸ਼ ਕੁਮਾਰ ਸੰਧੂ) - ਅੱਜ ਸਵੇਰ ਤੜਕਸਾਰ ਸ਼ਾਰਟ ਸਰਕਟ ਕਾਰਨ ਨਿਗਮ ਦੀ ਜ਼ਮੀਨ 'ਤੇ ਰੱਖੇ ਸਾਮਾਨ ਨੂੰ ਭਿਆਨਕ ਅੱਗ ਲਗ ਗਈ। ਜਿਸ ਦੇ ਨਾਲ ਨਗਰ ਨਿਗਮ ਦੇ ਇਸ਼ਤਿਹਾਰ ਵਿਭਾਗ ਅਤੇ ਜ਼ਮੀਨ ਵਿਭਾਗ ਵੱਲੋਂ ਜ਼ਿਲ੍ਹੇ ਵਿਚ ਲੱਗੇ ਨਾਜਾਇਜ਼...
ਪਾਤੜਾਂ ਨੇੜ੍ਹੇ ਡਰੇਨ ਵਿਚ ਕਾਰ ਡਿੱਗ ਜਾਣ ਤੇ 2 ਨੌਜਵਾਨਾਂ ਦੀ ਮੌਤ
. . .  about 3 hours ago
ਪਾਤੜਾਂ, 27 ਮਈ (ਜਗਦੀਸ਼ ਸਿੰਘ ਕੰਬੋਜ, ਗੁਰਇਕਬਾਲ ਸਿੰਘ ਖਾਲਸਾ) - ਕੌਮੀ ਮਾਰਗ ਤੇ ਪਿੰਡ ਦੁਗਾਲ ਦੇ ਨੇੜ੍ਹੇ ਇਕ ਤੇਜ ਰਫਤਾਰ ਗੱਡੀ ਡਰੇਨ ਵਿਚ ਜਾ ਡਿੱਗੀ ਅਤੇ ਇਸ ਵਿਚ ਸਵਾਰ 2 ਨੌਜਵਾਨਾਂ ਦੀ ਮੌਤ ਹੋ ਗਈ ਅਤੇ ਜਦੋਂ ਕਿ ਗੰਭੀਰ ਹਾਲਤ ਵਿੱਚ ਜਖਮੀ ਤਿੰਨਾਂ ਨੂੰ ਪਟਿਆਲਾ ਲਈ ਰੈਫਰ ਕਰ ਦਿੱਤਾ...
ਅਕਾਲੀ ਦਲ ਸੁਤੰਤਰ ਦੇ ਕੌਮੀ ਪ੍ਰਧਾਨ ਨੂੰ ਡੀ.ਸੀ. ਪਟਿਆਲਾ ਦੇ ਦਫ਼ਤਰ ਅੱਗੇ ਧਰਨਾ ਦੇਣ ਤੋਂ ਰੋਕਿਆ
. . .  about 3 hours ago
ਨਾਭਾ, 27 ਮਈ (ਅਮਨਦੀਪ ਸਿੰਘ ਲਵਲੀ) - ਅਕਾਲੀ ਦਲ ਸੁਤੰਤਰ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੋਲੀ ਨੂੰ ਅੱਜ ਡਿਪਟੀ ਕਮਿਸ਼ਨਰ ਪਟਿਆਲਾ ਦੇ ਦਫ਼ਤਰ ਅੱਗੇ ਧਰਨਾ ਦੇਣ ਜਾਣ ਤੋਂ ਡੀਐੱਸਪੀ ਨਾਭਾ ਰਾਜੇਸ਼ ਛਿੱਬਰ ਕੋਤਵਾਲੀ ਮੁਖੀ ਸਰਬਜੀਤ ਚੀਮਾ ਅਤੇ ਪੁਲਿਸ ਫੋਰਸ ਵੱਲੋਂ ਰੋਕਿਆ ਗਿਆ। ਗੱਲਬਾਤ...
ਟੀ-20 ਵਿਸ਼ਵ ਕੱਪ ਦੇ 2022 ਤੱਕ ਮੁਲਤਵੀ ਹੋਣ ਦੀ ਸੰਭਾਵਨਾ - ਆਈ.ਸੀ.ਸੀ ਸੂਤਰ
. . .  about 3 hours ago
ਮੁੰਬਈ, 27 ਮਈ - ਆਈ.ਸੀ.ਸੀ ਸੂਤਰਾਂ ਅਨੁਸਾਰ ਕੋਰੋਨਾ ਦੇ ਚੱਲਦਿਆਂ ਟੀ-20 ਵਿਸ਼ਵ ਕੱਪ ਦੇ 2022 ਤੱਕ ਮੁਲਤਵੀ ਹੋਣ ਦੀ ਸੰਭਾਵਨਾ ਹੈ। ਹਾਲੇ ਤੱਕ ਇਸ ਬਾਰੇ ਕੋਈ ਅਧਿਕਾਰਤ ਐਲਾਨ...
ਮਹਾਰਾਸ਼ਟਰ 'ਚ ਪੁਲਿਸ ਦੇ 75 ਹੋਰ ਜਵਾਨਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  about 4 hours ago
ਮੁੰਬਈ, 27 ਮਈ - ਮਹਾਰਾਸ਼ਟਰ 'ਚ ਪਿਛਲੇ 24 ਘੰਟਿਆਂ ਦੌਰਾਨ ਪੁਲਿਸ ਨੇ 75 ਹੋਰ ਜਵਾਨਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਮਹਾਰਾਸ਼ਟਰ ਪੁਲਿਸ 'ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 1964 ਹੋ ਗਈ ਹੈ, ਜਦਕਿ 20 ਜਵਾਨਾਂ ਦੀ ਮੌਤ ਹੋ ਚੁੱਕੀ ਹੈ ਤੇ 849 ਜਵਾਨ ਸਿਹਤਯਾਬ...
ਕਰਨਾਟਕ 'ਚ 31 ਮਈ ਤੋਂ ਬਾਅਦ ਖੁੱਲ੍ਹਣਗੇ ਧਾਰਮਿਕ ਅਸਥਾਨ - ਯੇਦੀਯੁਰੱਪਾ
. . .  about 4 hours ago
ਬੈਂਗਲੁਰੂ, 27 ਮਈ - ਕਰਨਾਟਕ ਦੇ ਮੁੱਖ ਮੰਤਰੀ ਬੀ.ਐੱਸ.ਯੇਦੀਯੁਰੱਪਾ ਦਾ ਕਹਿਣਾ ਹੈ ਕਿ ਕਰਨਾਟਕ 'ਚ 31 ਮਈ ਤੋਂ ਬਾਅਦ ਮੰਦਰ, ਮਸਜਿਦ ਅਤੇ ਚਰਚ ਖ਼ੋਲ ਦਿੱਤੇ...
ਤਬਲੀਗ਼ੀ ਜਮਾਤ ਇਕੱਠ ਮਾਮਲੇ 'ਚ ਦਿੱਲੀ ਪੁਲਿਸ ਅੱਜ ਕਰੇਗੀ ਦੋਸ਼ ਪੱਤਰ ਦਾਖਲ
. . .  about 4 hours ago
ਨਵੀਂ ਦਿੱਲੀ, 27 ਮਈ - ਤਬਲੀਗ਼ੀ ਜਮਾਤ ਇਕੱਠ ਮਾਮਲੇ 'ਚ ਦਿੱਲੀ ਪੁਲਿਸ ਵੱਲੋਂ 294 ਵਿਦੇਸ਼ੀ ਨਾਗਰਿਕਾਂ ਖ਼ਿਲਾਫ਼ ਅੱਜ 15 ਦੋਸ਼ ਪੱਤਰ ਦਾਖਲ ਕੀਤੇ...
ਚੋਰਾਂ ਨੇ ਸਕੂਲ ਨੂੰ ਬਣਾਇਆ ਨਿਸ਼ਾਨਾ
. . .  about 4 hours ago
ਗੁਰੂ ਹਰਸਹਾਏ, 27 ਮਈ (ਕਪਿਲ ਕੰਧਾਰੀ) - ਦੇਸ਼ ਭਰ ਵਿੱਚ ਚੱਲ ਰਹੇ ਕੋਰੋਨਾ ਵਾਇਰਸ ਦੇ ਚੱਲਦਿਆਂ ਜਿੱਥੇ ਸਰਕਾਰ ਵੱਲੋਂ ਸਾਰੇ ਸਕੂਲਾਂ ਨੂੰ ਬੰਦ ਕੀਤਾ ਹੋਇਆ ਹੈ, ਉੱਥੇ ਇਸ ਦਾ ਫਾਇਦਾ ਉਠਾਉਂਦੇ ਹੋਏ ਬੀਤੀ ਰਾਤ ਪਿੰਡ ਮਾੜੇ ਕਲਾਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਚੋਰਾਂ ਵੱਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਚੋਰਾਂ ਵੱਲੋਂ ਸਕੂਲ ਦੇ ਦਫ਼ਤਰ ਤੇ ਕਮਰਿਆਂ ਦੇ ਜਿੰਦਰੇ...
ਉੱਧਵ ਠਾਕਰੇ ਨੇ ਬੁਲਾਈ ਭਾਈਵਾਲ ਪਾਰਟੀਆਂ ਦੀ ਮੀਟਿੰਗ
. . .  about 5 hours ago
ਮੁੰਬਈ, 27 ਮਈ - ਮਹਾਰਾਸ਼ਟਰ ਦੇ ਮੁੱਖ ਮੰਤਰੀ ਉੱਧਵ ਠਾਕਰੇ ਨੇ ਸਰਕਾਰ ਦੀਆਂ ਭਾਈਵਾਲ ਪਾਰਟੀਆਂ ਦੀ ਮੀਟਿੰਗ ਬੁਲਾਈ...
ਵਿਸ਼ੇਸ਼ ਆਗਿਆ 'ਤੇ ਵਤਨ ਪਰਤਣ ਵਾਲੇ 179 ਪਾਕਿਸਤਾਨੀ ਨਾਗਰਿਕ ਅਟਾਰੀ ਸਰਹੱਦ ਪਹੁੰਚਣੇ ਸ਼ੁਰੂ
. . .  about 5 hours ago
ਅਟਾਰੀ, 27 ਮਈ (ਰੁਪਿੰਦਰਜੀਤ ਸਿੰਘ ਭਕਨਾ) - ਲਾਕਡਾਊਨ ਤੋਂ ਪਹਿਲਾਂ ਆਪਣੇ ਰਿਸ਼ਤੇਦਾਰਾਂ ਅਤੇ ਹੋਰ ਸਮਾਗਮਾਂ ਵਿਚ ਸ਼ਾਮਲ ਹੋਣ ਆਏ ਪਾਕਿਸਤਾਨੀ ਸ਼ਹਿਰੀ ਜੋ ਭਾਰਤ ਦੇ ਸੂਬੇ ਗੁਜਰਾਤ, ਮੱਧ ਪ੍ਰਦੇਸ਼, ਛੱਤੀਸਗੜ੍ਹ, ਪੰਜਾਬ, ਦਿੱਲੀ ਆਦਿ ਵਿਚ ਫਸ ਕੇ ਰਹਿ ਗਏ ਸਨ ਨੂੰ ਪਾਕਿਸਤਾਨੀ ਸਰਕਾਰ ਦੀ ਵਿਸ਼ੇਸ਼ ਬੇਨਤੀ 'ਤੇ ਦਿੱਤੀ ਗਈ ਆਗਿਆ ਦੇ ਤੀਜੇ ਪੜਾਅ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਮਾਘ ਸੰਮਤ 550

ਖੰਨਾ / ਸਮਰਾਲਾ

ਚਾਈਨਾ ਡੋਰ ਦੇ ਦੋ ਹੋਰ ਹਾਦਸੇ, ਲੋਕ ਦਹਿਸ਼ਤ 'ਚ

ਖੰਨਾ, 20 ਜਨਵਰੀ (ਹਰਜਿੰਦਰ ਸਿੰਘ ਲਾਲ/ਗੋਗੀ)-ਸਨਿੱਚਰਵਾਰ ਤੇ ਐਤਵਾਰ ਨੂੰ ਸ਼ਹਿਰ 'ਚ ਹੋਏ ਦੋ ਹਾਦਸਿਆਂ ਕਾਰਨ ਲੋਕਾਂ ਦੇ ਦਿਲਾਂ 'ਚ ਚਾਈਨਾ ਡੋਰ ਨੂੰ ਲੈ ਕੇ ਦਹਿਸ਼ਤ ਦਾ ਮਾਹੌਲ ਇਕ ਫਿਰ ਬਣ ਗਿਆ ਹੈ | ਪਹਿਲਾ ਹਾਦਸਾ ਲਲਹੇੜੀ ਰੋਡ ਰੇਲਵੇ ਲਾਈਨ ਪਾਰ ਦੇ ਵਾਸੀ ...

ਪੂਰੀ ਖ਼ਬਰ »

ਰਾਏਕੋਟ ਸਦਰ ਪੁਲਿਸ ਵਲੋਂ ਦੋ ਵਿਅਕਤੀ 100 ਗ੍ਰਾਮ ਹੈਰੋਇਨ ਸਮੇਤ ਕਾਬੂ

ਰਾਏਕੋਟ, 20 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਐਸ.ਐਸ.ਪੀ. ਵਰਿੰਦਰ ਸਿੰਘ ਬਰਾੜ ਲੁਧਿਆਣਾ ਦਿਹਾਤੀ ਤੇ ਡੀ.ਐਸ.ਪੀ. ਰਾਏਕੋਟ ਗੁਰਮੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੁਲਿਸ ਥਾਣਾ ਸਦਰ ਰਾਏਕੋਟ ਦੇ ਐਸ.ਐਚ.ਓ. ਸਮਰਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਨਸ਼ਾ ...

ਪੂਰੀ ਖ਼ਬਰ »

ਖੰਨਾ 'ਚ ਦੋ ਬੱਸ ਕੰਪਨੀਆਂ ਦੀ ਆਪਸੀ ਲੜਾਈ ਕਾਰਨ ਵੱਡੀ ਵਾਰਦਾਤ ਹੋਣ ਤੋਂ ਬਚੀ

ਖੰਨਾ, 20 ਜਨਵਰੀ (ਪੱਤਰ ਪ੍ਰੇਰਕਾਂ ਰਾਹੀਂ)-ਸਥਾਨਕ ਬੱਸ ਅੱਡੇ ਕੋਲ ਨੌਜਵਾਨਾਂ ਦੀ ਭਰੀ ਇਕ ਬੱਸ 'ਚ ਭਰੇ ਬੰਦੇ ਆਪਣੇ ਵਿਰੋਧੀ ਬੱਸ ਵਾਲਿਆਂ 'ਤੇ ਕਥਿਤ ਰੂਪ ਵਿਚ ਹਮਲਾ ਕਰਨ ਲਈ ਖੜ੍ਹੇ ਸਨ ਪਰ ਖੰਨਾ ਪੁਲਸ ਨੂੰ ਇਸ ਦੀ ਸੂਚਨਾ ਮਿਲਣ ਕਰਕੇ ਸ਼ਹਿਰ 'ਚ ਵੱਡੀ ਲੜਾਈ ਹੋਣ ਦਾ ...

ਪੂਰੀ ਖ਼ਬਰ »

ਗਣਤੰਤਰ ਦਿਵਸ ਮੌਕੇ ਸਖ਼ਤ ਸੁਰੱਖਿਆ ਪ੍ਰਬੰਧ, ਰੇਲਵੇ ਪੁਲਿਸ ਨੇ ਲਈ ਤਲਾਸ਼ੀ

ਖੰਨਾ, 20 ਜਨਵਰੀ (ਹਰਜਿੰਦਰ ਸਿੰਘ ਲਾਲ)- 26 ਜਨਵਰੀ ਗਣਤੰਤਰ ਦਿਵਸ ਮੌਕੇ ਸੁਰੱਖਿਆ ਪ੍ਰਬੰਧਾਂ ਨੂੰ ਬਰਕਰਾਰ ਰੱਖਣ ਲਈ ਰੇਲਵੇ ਪੁਲਿਸ ਵਲੋਂ ਰਾਜ ਦੇ ਅੰਦਰ ਰੇਲਵੇ ਸਟੇਸ਼ਨਾਂ ਅਤੇ ਸੁਰੱਖਿਆ ਵਧਾ ਦਿੱਤੀ ਗਈ ਹੈ | ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਚੌਕਸੀ ਵਧਾਉਂਦੇ ਹੋਏ ...

ਪੂਰੀ ਖ਼ਬਰ »

ਕਾਂਗਰਸ ਨੂੰ ਲੋਕ ਸਭਾ ਟਿਕਟ ਬਰਸਾਤੀ ਡੱਡੂਆਂ ਨੂੰ ਨਹੀਂ ਦੇਣੀ ਚਾਹੀਦੀ-ਅਮਨ ਕਟਾਰੀਆ

ਖੰਨਾ, 20 ਜਨਵਰੀ (ਹਰਜਿੰਦਰ ਸਿੰਘ ਲਾਲ)-ਲੋਕ ਸਭਾ ਚੋਣਾਂ ਭਾਜਪਾ ਤੇ ਉਸ ਦੇ ਨੇਤਾਵਾਂ ਿਖ਼ਲਾਫ਼ ਇਕ ਮਹਾਂ ਯੁੱਧ ਹੈ | ਇਸ ਲਈ ਉਮੀਦਵਾਰ ਅਨੁਭਵੀ ਹੋਣਾ ਚਾਹੀਦਾ ਹੈ, ਨਾ ਕਿ ਕੋਈ ਅਣਜਾਣ ਵਿਅਕਤੀ | ਇਹ ਵਿਚਾਰ ਕਾਂਗਰਸ ਦੇ ਸੀਨੀਅਰ ਤੇ ਨੌਜਵਾਨ ਨੇਤਾ ਅਮਨ ਕਟਾਰੀਆ ਨੇ ...

ਪੂਰੀ ਖ਼ਬਰ »

ਮੂੰਹ ਦੇ ਕੈਂਸਰ ਦਾ ਮੁੱਖ ਕਾਰਨ ਦੁਕਾਨਾਂ 'ਤੇ ਵਿਕਣ ਵਾਲਾ ਤੰਬਾਕੂ

ਕੁਹਾੜਾ, 20 ਜਨਵਰੀ (ਤੇਲੂ ਰਾਮ ਕੁਹਾੜਾ) -ਐਸ.ਡੀ.ਐਮ. ਅਮਰਜੀਤ ਸਿੰਘ ਬੈਂਸ ਅਤੇ ਡਾ.ਪਲਵਿੰਦਰਪਾਲ ਸਿੰਘ ਸਿਵਲ ਸਰਜਣ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੈਡੀਕਲ ਅਫ਼ਸਰ ਡਾ.ਰਾਜ ਕੁਮਾਰ ਕੌੜਾ ਦੀ ਅਗਵਾਈ 'ਚ ਨਸ਼ੇ ਦੇ ਖ਼ਾਤਮੇ ਦੀ ਮੁਹਿੰਮ ਤਹਿਤ ਪਿੰਡ ਜੰਡਿਆਲੀ ਵਿਖੇ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ ਤੇ ਠੱਗੀ 'ਚ ਗਿ੍ਫ਼ਤਾਰ ਵਿਅਕਤੀ ਦਾ 2 ਦਿਨਾ ਰਿਮਾਂਡ

ਖੰਨਾ, 20 ਜਨਵਰੀ (ਹਰਜਿੰਦਰ ਸਿੰਘ ਲਾਲ)-ਵਿਦੇਸ਼ ਭੇਜਣ ਦੇ ਨਾਂਅ ਤੇ ਕਥਿਤ ਠੱਗੀ ਦੇ ਮਾਮਲੇ 'ਚ ਕੁਲਵੀਰ ਸਿੰਘ ਵਾਸੀ ਬਾਹੋਮਾਜਰਾ ਦੀ ਸ਼ਿਕਾਇਤ 'ਤੇ ਰਣਧੀਰ ਸਿੰਘ ਉਰਫ਼ ਬੀਟਾ, ਲਖਵਿੰਦਰ ਸਿੰਘ ਵਾਸੀ ਬਦੌਸ਼ੀ ਕਲਾਂ ਥਾਣਾ ਮੂਲੇਪੁਰ ਫ਼ਤਿਹਗੜ੍ਹ ਸਾਹਿਬ, ਮਨਦੀਪ ਸਿੰਘ ...

ਪੂਰੀ ਖ਼ਬਰ »

ਦਾਜ ਮੰਗਣ ਦੇ ਦੋਸ਼ 'ਚ ਪਤੀ ਨਾਮਜ਼ਦ

ਖੰਨਾ, 20 ਜਨਵਰੀ (ਮਨਜੀਤ ਸਿੰਘ ਧੀਮਾਨ)-ਥਾਣਾ ਸਿਟੀ 2 ਪੁਲਿਸ ਨੇ ਸ਼ਿਕਾਇਤਕਰਤਾ ਬੰਦਨਾ ਵਾਸੀ ਪੀਰਖਾਨਾ ਰੋਡ ਖੰਨਾ ਦੀ ਸ਼ਿਕਾਇਤ 'ਤੇ ਪਤੀ ਵਿਰੁੱਧ ਦਹੇਜ ਮੰਗਣ ਦੇ ਦੋਸ਼ 'ਚ ਪਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਮਾਮਲੇ ਦੀ ਜਾਂਚ ਕਰ ਰਹੇ ਏ.ਐਸ.ਆਈ. ਜਗਦੀਪ ...

ਪੂਰੀ ਖ਼ਬਰ »

ਰੇਲ ਗੱਡੀ ਹੇਠਾਂ ਆ ਕੇ ਇਕ ਦੀ ਮੌਤ

ਖੰਨਾ, 20 ਜਨਵਰੀ (ਦਵਿੰਦਰ ਸਿੰਘ ਗੋਗੀ)-ਸਥਾਨਕ ਰੇਲਵੇ ਸਟੇਸ਼ਨ ਦੇ ਪਲੇਟਫ਼ਾਰਮ ਨੰਬਰ 2 ਕੋਲ ਗੁਰੂ ਨਾਨਕ ਨਗਰ ਦੇ ਸਾਹਮਣੇ ਬੀਤੀ ਰਾਤ ਰੇਲਵੇ ਲਾਈਨ ਪਾਰ ਕਰਦੇ ਸਮੇਂ ਇਕ ਪ੍ਰਵਾਸੀ ਮਜ਼ਦੂਰ ਦੀ ਗੱਡੀ ਹੇਠ ਆ ਜਾਣ ਕਾਰਨ ਮੌਤ ਹੋ ਗਈ | ਰੇਲਵੇ ਪੁਲਿਸ ਚੌਾਕੀ ਖੰਨਾ ਦੇ ...

ਪੂਰੀ ਖ਼ਬਰ »

ਦੜਾ ਸੱਟਾ ਲਾਉਣ ਦੇ ਦੋਸ਼ 'ਚ ਇਕ ਕਾਬੂ

ਖੰਨਾ, 20 ਜਨਵਰੀ (ਮਨਜੀਤ ਸਿੰਘ ਧੀਮਾਨ)-ਥਾਣਾ ਸਿਟੀ 1 ਖੰਨਾ ਪੁਲਿਸ ਨੇ ਦੜਾ ਸੱਟਾ ਲਗਾ ਰਹੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਏ.ਐਸ.ਆਈ. ਜਗਤਾਰ ਸਿੰਘ ਨੇ ਦੱਸਿਆ ਕਿ ਉਹ ਸਮਾਧੀ ਰੋਡ 'ਤੇ ਪੁਲਿਸ ਪਾਰਟੀ ਨਾਲ ਮੌਜੂਦ ਸੀ ਤਾਂ ਮੁਖ਼ਬਰ ਦੀ ਸੂਚਨਾ 'ਤੇ ਕਾਰਵਾਈ ਕਰਦੇ ਹੋਏ ...

ਪੂਰੀ ਖ਼ਬਰ »

ਆਪਸੀ ਝਗੜੇ 'ਚ ਦੋ ਔਰਤਾਂ ਜ਼ਖ਼ਮੀ

ਖੰਨਾ, 20 ਜਨਵਰੀ (ਦਵਿੰਦਰ ਸਿੰਘ ਗੋਗੀ)-ਅੱਜ ਆਪਸੀ ਰੰਜਸ਼ 'ਚ ਹੋਏ ਝਗੜੇ ਵਿਚ ਦੋ ਔਰਤਾਂ ਜ਼ਖ਼ਮੀ ਹੋਣ ਦੀ ਖ਼ਬਰ ਹੈ | ਦੋਵਾਂ ਧਿਰਾਂ ਨੇ ਇਕ ਦੂਜੇ ਵਿਰੁੱਧ ਇਲਜ਼ਾਮ ਲਾਏ ਹਨ | ਖੰਨਾ ਦੇ ਸਿਵਲ ਹਸਪਤਾਲ 'ਚ ਇਲਾਜ ਅਧੀਨ ਰੀਤੂ ਵਾਸੀ ਮੀਟ ਮਾਰਕੀਟ ਖੰਨਾ ਨੇ ਦੱਸਿਆ ਕਿ ਜਦੋਂ ...

ਪੂਰੀ ਖ਼ਬਰ »

ਮਾਨਪੁਰ ਹੈਡ ਪੁਲ 'ਤੇ ਪਟਿਆਲਾ ਫੀਡਰ ਨਹਿਰ 'ਚ ਡਿੱਗਾ ਟਰੈਕਟਰ

ਦੋਰਾਹਾ, 20 ਜਨਵਰੀ (ਜਸਵੀਰ ਝੱਜ)-ਸਰਹਿੰਦ ਨਹਿਰ ਦੇ ਪੁਲ਼ ਮਾਨਪੁਰ ਹੈੱਡ ਦੀ ਪਟਿਆਲ਼ਾ ਫੀਡਰ ਨਹਿਰ 'ਚ ਇਕ ਟਰੈਕਟਰ ਦੇ ਡਿੱਗ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪੁਲ਼ ਨੇੜਲੇ ਪਿੰਡ ਦੀਪ ਨਗਰ ਦੇ ਲਾਲ ਦੀਨ ਨੇ ਦੱਸਿਆ ਕਿ ਇਸ ਨਹਿਰ ਦੀ ਮੁਰੰਮਤ ਦਾ ਕੰਮ ਪਿਛਲੇ ਮਹੀਨੇ ...

ਪੂਰੀ ਖ਼ਬਰ »

ਅਕਾਲੀ ਆਗੂ ਵਿਜੈ ਕੁਮਾਰ ਬੇਰ ਕਲਾਂ ਨੂੰ ਸਦਮਾ, ਭਰਾ ਦੀ ਮੌਤ

ਮਲੌਦ, 20 ਜਨਵਰੀ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਸ਼ੋ੍ਰਮਣੀ ਅਕਾਲੀ ਦਲ ਹਲਕਾ ਪਾਇਲ ਦੇ ਆਗੂ ਵਿਜੈ ਕੁਮਾਰ ਬੇਰ ਕਲਾਂ ਨੂੰ ਉਸ ਸਮੇਂ ਗਹਿਰਾ ਪੁੱਜਾ ਜਦੋਂ ਉਨ੍ਹਾਂ ਦੇ ਵੱਡੇ ਭਰਾ ਅਜੈ ਕੁਮਾਰ ਬੇਰ ਕਲਾਂ (52) ਦੀ ਅਚਾਨਕ ਮੌਤ ਹੋ ਗਈ | ਬੇਰ ਕਲਾਂ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਸ੍ਰੀ ਭੈਣੀ ਸਾਹਿਬ ਨੇ ਸ਼ੁੱਧ ਪੰਜਾਬੀ ਪੜ੍ਹਨ ਤੇ ਲਿਖਣ ਦੇ ਮੁਕਾਬਲੇ ਕਰਵਾਏ

ਕੁਹਾੜਾ, 20 ਜਨਵਰੀ (ਤੇਲੂ ਰਾਮ ਕੁਹਾੜਾ) -ਪੰਜਾਬੀ ਸਾਹਿਤ ਸਭਾ ਸ੍ਰੀ ਭੈਣੀ ਸਾਹਿਬ ਵਲੋਂ ਬੱਚਿਆਂ 'ਚ ਸ਼ੁੱਧ ਪੰਜਾਬੀ ਪੜ੍ਹਨ ਤੇ ਲਿਖਣ ਲਈ ਹੋਰ ਉਤਸ਼ਾਹ ਪੈਦਾ ਕਰਨ ਲਈ ਪ੍ਰਧਾਨ ਕਵੀਸ਼ਰ ਗੁਰਸੇਵਕ ਸਿੰਘ ਢਿੱਲੋਂ ਦੀ ਅਗਵਾਈ 'ਚ ਮੁਕਾਬਲੇ ਕਰਵਾਏ ਗਏ¢ ਇਹਨਾਂ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਨੌਜਵਾਨ ਵਰਗ ਨਾਲ ਕੀਤੇ ਵਾਅਦੇ ਜਲਦੀ ਪੂਰੇ ਕਰਨਗੇ-ਗਿੱਲ ਬੇਰਕਲਾਂ

ਪਾਇਲ, 20 ਜਨਵਰੀ (ਰਜਿੰਦਰ ਸਿੰਘ, ਨਿਜ਼ਾਮਪੁਰ)-ਕਿਸਾਨ ਖੇਤ ਮਜ਼ਦੂਰ ਸੈੱਲ ਹਲਕਾ ਪਾਇਲ ਕਾਂਗਰਸ ਦੇ ਚੇਅਰਮੈਨ ਤੇ ਬਲਾਕ ਸੰਮਤੀ ਮੈਂਬਰ ਗੁਰਮੇਲ ਸਿੰਘ ਗਿੱਲ ਬੇਰਕਲਾਂ ਨੇ ਕਿਹਾ ਕਿ ਪੰਜਾਬ ਦੇ ਸਾਰੇ ਨੌਜਵਾਨਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ...

ਪੂਰੀ ਖ਼ਬਰ »

ਸਰਕਾਰੀ ਸਕੂਲ ਰਾਮਪੁਰ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਦੋਰਾਹਾ, 20 ਜਨਵਰੀ (ਜਸਵੀਰ ਝੱਜ)- ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਪੁਰ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕੀਤਾ ਗਿਆ | ਇਸ ਇਨਾਮ ਵੰਡ ਸਮਾਰੋਹ 'ਚ ਅਕਾਦਮਿਕ, ਸਭਿਆਚਾਰਕ ਤੇ ਖੇਡਾਂ ਦੇ ਖੇਤਰ 'ਚ ਪ੍ਰਾਪਤੀਆਂ ਵਾਲ਼ੇ ਸੌ ...

ਪੂਰੀ ਖ਼ਬਰ »

ਸੰਜੀਵ ਮੋਦਗਿਲ ਨੂੰ ਬੀ. ਜੇ. ਪੀ. ਖੰਨਾ ਦਾ ਇੰਚਾਰਜ ਲਗਾਏ ਜਾਣ 'ਤੇ ਸੁਖਵੀਰ ਚੋਮੋਂ ਦੀ ਅਗਵਾਈ 'ਚ ਸਨਮਾਨ

ਮਲੌਦ, 20 ਜਨਵਰੀ (ਸਹਾਰਨ ਮਾਜਰਾ)-ਭਾਜਪਾ ਵਿਚ ਨਿਸ਼ਕਾਮ ਸੇਵਾਵਾਂ ਨਿਭਾਉਣ ਵਾਲੇ ਨੌਜਵਾਨ ਆਗੂ ਸੰਜੀਵ ਮੋਦਗਿਲ ਨੂੰ ਬੀਜੇਪੀ ਖੰਨਾ ਮੰਡਲ ਦਾ ਪ੍ਰਭਾਰੀ (ਇੰਚਾਰਜ) ਅਤੇ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਚੋਮੋਂ ਵਿਖੇ ਮਲੌਦ ਮੰਡਲ ਦੇ ਪ੍ਰਧਾਨ ...

ਪੂਰੀ ਖ਼ਬਰ »

ਮਾਲਵਾ ਕਾਲਜ ਬੌਾਦਲੀ ਦਾ ਬੀ. ਸੀ. ਏ. ਸਮੈਸਟਰ ਪੰਜਵਾਂ ਦਾ ਨਤੀਜਾ ਸ਼ਾਨਦਾਰ ਰਿਹਾ

ਸਮਰਾਲਾ, 20 ਜਨਵਰੀ (ਬਲਜੀਤ ਸਿੰਘ ਬਘੌਰ)-ਮਾਲਵਾ ਕਾਲਜ ਬੌਾਦਲੀ ਦੇ ਬੀ.ਸੀ.ਏ. ਸਮੈਸਟਰ ਪੰਜਵਾਂ ਦਾ ਨਤੀਜਾ ਸ਼ਾਨਦਾਰ ਰਿਹਾ | ਜ਼ਿਕਰਯੋਗ ਹੈ ਕਿ ਇਸ ਸੰਸਥਾ ਦੇ ਵਿਦਿਆਰਥੀ ਪਿਛਲੇ ਲੰਮੇ ਸਮੇਂ ਤੋਂ ਵਰਨਣਯੋਗ ਅਕਾਦਮਿਕ ਪ੍ਰਾਪਤੀਆਂ ਕਰ ਰਹੇ ਹਨ | ਕਾਲਜ ਦੀ ਕਾਰਜਕਾਰੀ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਿਬੜਾ ਵਿਖੇ ਸਾਲਾਨਾ ਐਥਲੈਟਿਕਸ ਮੀਟ ਕਰਵਾਈ

ਖੰਨਾ, 20 ਜਨਵਰੀ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)- ਲਿਬੜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਐਥਲੈਟਿਕਸ ਮੀਟ ਅਤੇ ਸਾਲਾਨਾ ਦਿਵਸ ਪ੍ਰੋਗਰਾਮ ਕਰਵਾਇਆ ਗਿਆ | ਇਸ ਸਮਾਗਮ ਵਿਚ ਸਮੁੱਚੇ ਵਿਦਿਆਰਥੀਆਂ ਨੂੰ ਚਾਰ ਹਾਊਸਾਂ ਵਿਚ ਵੰਡ ਕੇ ਵੱਖ-ਵੱਖ ...

ਪੂਰੀ ਖ਼ਬਰ »

ਸੜਕਾਂ ਦੇ ਕੰਢਿਆਂ 'ਤੇ ਲੱਗੇ ਮਲਵੇ ਦੇ ਢੇਰ ਬਣ ਰਹੇ ਹਨ ਹਾਦਸਿਆਂ ਦਾ ਕਾਰਨ

ਕੁਹਾੜਾ, 20 ਜਨਵਰੀ (ਤੇਲੂ ਰਾਮ ਕੁਹਾੜਾ)-ਇਸ ਇਲਾਕੇ ਦੀਆਂ ਸੜਕਾਂ ਦੇ ਕੰਢਿਆਂ 'ਤੇ ਲੱਗੇ ਮਲਵੇ ਦੇ ਢੇਰ ਆਵਾਜਾਈ 'ਚ ਵਿਘਨ ਬਣ ਕੇ ਰਾਹਗੀਰਾਂ ਲਈ ਜਾਨ ਲੇਵਾ ਸਿੱਧ ਹੋ ਰਹੇ ਹਨ | ਇਹ ਢੇਰ ਕੁਹਾੜਾ-ਸਾਹਨੇਵਾਲ, ਲੁਧਿਆਣਾ-ਚੰਡੀਗੜ੍ਹ ਸੜਕ ਅਤੇ ਕੁਹਾੜਾ-ਮਾਛੀਵਾੜਾ ਸੜਕਾਂ ...

ਪੂਰੀ ਖ਼ਬਰ »

ਪਿੰਡ ਖੱਟੜਾ ਵਿਖੇ ਨਸ਼ਿਆਂ ਿਖ਼ਲਾਫ਼ ਸੈਮੀਨਾਰ ਲਗਾਇਆ

ਖੰਨਾ, 20 ਜਨਵਰੀ (ਮਨਜੀਤ ਸਿੰਘ ਧੀਮਾਨ)-ਖੰਨਾ ਨੇੜਲੇ ਪਿੰਡ ਖੱਟੜਾ ਵਿਖੇ ਨਸ਼ਿਆਂ ਦੇ ਿਖ਼ਲਾਫ਼ ਇਕ ਸੈਮੀਨਾਰ ਲਗਾਇਆ ਗਿਆ | ਇਸ ਲਗਾਏ ਗਏ ਸੈਮੀਨਾਰ ਦੌਰਾਨ ਥਾਣਾ ਸਦਰ ਖੰਨਾ ਦੇ ਐਸ.ਐਚ.ਓ. ਬਲਜਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ...

ਪੂਰੀ ਖ਼ਬਰ »

ਲੋਕ ਅਕਾਲੀ ਦਲ ਦੀਆਂ ਨੀਤੀਆਂ ਤੋਂ ਪ੍ਰਭਾਵਿਤ-ਪ੍ਰੋ. ਚੀਮਾ

ਜੌੜੇਪੁਲ ਜਰਗ, 20 ਜਨਵਰੀ (ਪਾਲਾ ਰਾਜੇਵਾਲੀਆ)-ਜੌੜੇਪੁਲ ਨੇੜਲੇ ਪਿੰਡ ਮਲਕਪੁਰ ਵਿਖੇ ਯੂਥ ਅਕਾਲੀ ਦਲ (ਬਾਦਲ) ਦੇ ਕੌਮੀ ਮੁੱਖ ਬੁਲਾਰੇ ਪ੍ਰੋ. ਭੁਪਿੰਦਰ ਸਿੰਘ ਚੀਮਾ ਨੇ ਪਿੰਡ ਦੀ ਬਣੀ ਅਕਾਲੀ ਪੰਚਾਇਤ ਨਾਲ ਮੀਟਿੰਗ ਦੌਰਾਨ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ ਦਲ ਬਾਦਲ ...

ਪੂਰੀ ਖ਼ਬਰ »

ਸਬ-ਡਵੀਜ਼ਨ ਪਾਇਲ ਦੇ ਨੰਬਰਦਾਰਾਂ ਦੀ ਮੀਟਿੰਗ

ਪਾਇਲ, 20 ਜਨਵਰੀ (ਰਜਿੰਦਰ ਸਿੰਘ, ਨਿਜ਼ਾਮਪੁਰ)-ਪੰਜਾਬ ਨੰਬਰਦਾਰਾ ਯੂਨੀਅਨ ਇਕਾਈ ਪਾਇਲ ਦੀ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਕੈਪਟਨ ਜੰਗ ਸਿੰਘ ਦੌਲਤਪੁਰ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਕਲਗ਼ੀਧਰ ਸਾਹਿਬ ਪਾਇਲ ਵਿਖੇ ਹੋਈ | ਜਿਸ ਵਿਚ ਸਬ-ਡਵੀਜ਼ਨ ਪਾਇਲ ਦੇ ...

ਪੂਰੀ ਖ਼ਬਰ »

ਪਿੰਡ ਨੇ ਸਰਵਰਪੁਰ ਸਕੂਲ 'ਚ ਐਲ.ਈ.ਡੀ. ਲਗਵਾਈ

ਸਮਰਾਲਾ, 20 ਜਨਵਰੀ (ਸੁਰਜੀਤ)-ਪਿੰਡ ਸਰਵਰਪੁਰ ਦੇ ਪ੍ਰਾਇਮਰੀ ਸਕੂਲ ਦੇ ਬੱਚਿਆਂ ਨੂੰ ਆਧੁਨਿਕ ਤਕਨੀਕ ਨਾਲ ਪੜ੍ਹਾਈ ਕਰਾਉਣ ਲਈ ਪਿੰਡ ਵਾਸੀਆਂ ਨੇ ਸਕੂਲ ਲਈ 40 ਇੰਚ ਦਾ ਐਲ.ਈ.ਡੀ. ਦਾਨ ਦੇ ਰੂਪ ਵਿਚ ਭੇਟ ਕੀਤਾ ਤੇ ਨਾਲ ਹੀ ਸਮਾਰਟ ਕਲਾਸਾਂ ਸ਼ੁਰੂ ਕਰਨ ਲਈ ਕਮਰਾ ਤਿਆਰ ...

ਪੂਰੀ ਖ਼ਬਰ »

ਸਰਕਾਰੀ ਸਕੂਲ ਚੱਕ ਮਾਫ਼ੀ ਵਿਖੇ ਸਾਲਾਨਾ ਸਮਾਗਮ

ਖੰਨਾ, 20 ਜਨਵਰੀ (ਅਮਰਜੀਤ ਸਿੰਘ)-ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਸਰਕਾਰੀ ਹਾਈ ਸਕੂਲ ਚੱਕ ਮਾਫ਼ੀ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ | ਜਿਸ 'ਚ ਪਿੰਡ ਦੇ ਸਰਪੰਚ ਇੰਦਰਜੀਤ ਸਿੰਘ ਚਾਹਲ ਮੁੱਖ ਮਹਿਮਾਨ ਵਜੋਂ ਪੁੱਜੇ | ਇਸ ਮੌਕੇ ਕਲਾਲ ਮਾਜਰਾ ਪਿੰਡ ਦੇ ਸਰਪੰਚ ...

ਪੂਰੀ ਖ਼ਬਰ »

ਜੱਜ ਅਗਨੀਹੋਤਰੀ ਤੇ ਮਰਵਾਹਾ ਨੇ ਕੀਤਾ ਖ਼ੂਨਦਾਨ ਤੇ ਜਾਂਚ ਕੈਂਪ ਦਾ ਉਦਘਾਟਨ

ਖੰਨਾ, 20 ਜਨਵਰੀ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਅੱਜ ਸਥਾਨਕ ਏ. ਐਸ. ਸੀਨੀਅਰ ਸੈਕੰਡਰੀ ਸਕੂਲ ਖੰਨਾ ਵਿਖੇ ਨਿਊ ਏਜ਼ ਵੈਲਫੇਅਰ ਕਲੱਬ ਖੰਨਾ ਵਲੋਂ ਖ਼ੂਨਦਾਨ ਕੈਂਪ, ਅੱਖਾਂ ਅਤੇ ਦੰਦਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਇਸ ਕੈਂਪ ਦਾ ਉਦਘਾਟਨ ਮੁੱਖ ...

ਪੂਰੀ ਖ਼ਬਰ »

ਵਾਰਡ ਨੰਬਰ 15-16 'ਚ ਜਾਗਰੂਕਤਾ ਸਮਾਗਮ

ਖੰਨਾ, 20 ਜਨਵਰੀ (ਹਰਜਿੰਦਰ ਸਿੰਘ ਲਾਲ)- ਸ਼ਹਿਰ ਦੇ ਵਾਰਡ ਨੰਬਰ 15 ਤੇ 16 ਵਿਚ ਲੋਕਾਂ ਦੀ ਵੱਖ-ਵੱਖ ਵਿਸ਼ਿਆਂ 'ਤੇ ਜਾਗਰੂਕਤਾ ਜਗਾਉਣ ਲਈ ਸਮਾਗਮ ਕਰਵਾਇਆ ਗਿਆ | ਜਿਸ ਵਿਚ ਕੋਆਰਡੀਨੇਟਰ ਇੰਦਰਜੀਤ ਸਿੰਘ ਬਰਾੜ, ਫੂਡ ਸਪਲਾਈ ਇੰਸਪੈਕਟਰ ਪਰਮਿੰਦਰ ਸਿੰਘ ਅਤੇ ਵਿਕਾਸ ਕਪਿਲਾ ...

ਪੂਰੀ ਖ਼ਬਰ »

ਕੌੜੀ ਸਕੂਲ 'ਚ ਸ਼ਹੀਦਾਂ ਨੂੰ ਸਮਰਪਿਤ ਸਮਾਗਮ

ਖੰਨਾ, 20 ਜਨਵਰੀ (ਹਰਜਿੰਦਰ ਸਿੰਘ ਲਾਲ)- ਸਰਕਾਰੀ ਪ੍ਰਾਇਮਰੀ ਸਕੂਲ ਕੌੜੀ, ਲੁਧਿਆਣਾ ਵਿਚ 'ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ' ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਅਧਿਆਪਕਾਂ ਮੈਡਮ ਹਰਪਿੰਦਰ ਕੌਰ ਨੇ ...

ਪੂਰੀ ਖ਼ਬਰ »

ਘਲੋਟੀ 'ਚ ਵਿਸ਼ੇਸ਼ ਕਿਸਾਨ ਸਿਖਲਾਈ ਕੈਂਪ ਲਗਾਇਆ

ਰਾੜਾ ਸਾਹਿਬ, 20 ਜਨਵਰੀ (ਸਰਬਜੀਤ ਸਿੰਘ ਬੋਪਾਰਾਏ)-ਪਿੰਡ ਘਲੋਟੀ ਵਿਖੇ ਖੇਤੀਬਾੜੀ ਵਿਭਾਗ ਬਲਾਕ ਦੋਰਾਹਾ ਵਲੋਂ ਇਕ ਵਿਸ਼ੇਸ਼ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਡਾ. ਨਿਰਮਲ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਘਲੋਟੀ ਨੇ ਕਿਸਾਨਾਂ ਨੂੰ ਵਿਭਾਗ ਦੀਆ ਵੱਖ-ਵੱਖ ...

ਪੂਰੀ ਖ਼ਬਰ »

ਭਾਜਪਾ ਜ਼ਿਲ੍ਹਾ ਸਕੱਤਰ ਰਾਜ ਮੈਨਰੋ ਦਾ ਸਨਮਾਨ

ਖੰਨਾ, 20 ਜਨਵਰੀ (ਹਰਜਿੰਦਰ ਸਿੰਘ ਲਾਲ)- ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਖੰਨਾ ਦੇ ਨਵ ਨਿਯੁਕਤ ਸਕੱਤਰ ਰਾਜ ਕੁਮਾਰ ਮੈਨਰੋ ਦਾ ਅੱਜ ਮੰਡਲ ਦੇ ਜਨਰਲ ਸਕੱਤਰ ਅਨੂਪ ਸ਼ਰਮਾ ਤੇ ਸਾਬਕਾ ਏ. ਐੱਸ. ਆਈ. ਅਸ਼ੋਕ ਸ਼ਰਮਾ ਦੇ ਨਿਵਾਸ ਸਥਾਨ ਤੇ ਸਕੱਤਰ ਬਣਨ 'ਤੇ ਸਨਮਾਨ ਕੀਤਾ ਗਿਆ ...

ਪੂਰੀ ਖ਼ਬਰ »

ਸੰਧੂ ਪਰਿਵਾਰ ਨੇ ਬੱਚਿਆਂ ਨੂੰ ਕੋਟੀਆਂ 'ਤੇ ਕੁਰਸੀਆਂ ਵੰਡੀਆਂ

ਸਾਹਨੇਵਾਲ, 20 ਜਨਵਰੀ (ਅਮਰਜੀਤ ਸਿੰਘ ਮੰਗਲੀ/ਹਰਜੀਤ ਸਿੰਘ ਢਿੱਲੋਂ)-ਨਗਰ ਕੌਾਸਲ ਸਾਹਨੇਵਾਲ ਦੇ ਅਧੀਨ ਆਉਂਦੇ ਸਾਹਨੇਵਾਲ ਵਿਖੇ ਜਿੰਮੀਦਾਰਾਂ ਧਰਮਸਾਲਾ ਵਿਖੇ ਅਣ-ਪ੍ਰਸ਼ਾਸਨ ਦਿਵਸ ਮਨਾਇਆ ਗਿਆ | ਸਮਾਗਮ 'ਚ ਵਿਸ਼ੇਸ਼ ਤੌਰ 'ਤੇ ਮੁੱਖ ਮਹਿਮਾਨ ਵੱਜੋਂ ਸੁਖਜੀਤ ਸਿੰਘ ...

ਪੂਰੀ ਖ਼ਬਰ »

ਬਰਮਾਲੀਪੁਰ ਵਿਖੇ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਕੈਂਪ

ਬੀਜਾ, 20 ਜਨਵਰੀ (ਰਣਧੀਰ ਸਿੰਘ ਧੀਰਾ)-ਨੇੜਲੇ ਪਿੰਡ ਬਰਮਾਲੀਪੁਰ ਵਿਖੇ ਬਾਲ ਵਿਕਾਸ ਵਿਭਾਗ ਦੋਰਾਹਾ ਵਲੋਂ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ ਦਾ ਉਦਘਾਟਨ ਸਰਪੰਚ ਕੁਲਦੀਪ ਸਿੰਘ ਨੇ ਕਰਦਿਆਂ ਕਿਹਾ ਕਿ ਉਹ ਨਸ਼ਿਆਂ ਦੇ ਖ਼ਾਤਮੇ ਲਈ ਬਾਲ ਵਿਕਾਸ ...

ਪੂਰੀ ਖ਼ਬਰ »

ਸਿਖਲਾਈ ਕੇਂਦਰ ਬੀਜਾ ਵਿਖੇ ਸਿਖਲਾਈ ਕੋਰਸ ਪ੍ਰਾਪਤ ਸਿੱਖਿਆਰਥੀਆਂ ਨੂੰ ਸਰਟੀਫ਼ਿਕੇਟ ਵੰਡੇ

ਬੀਜਾ, 20 ਜਨਵਰੀ (ਕਸ਼ਮੀਰਾ ਸਿੰਘ ਬਗ਼ਲੀ)-ਬਲਬੀਰ ਸਿੰਘ ਸਿੱਧੂ ਕੈਬਨਿਟ ਮੰਤਰੀ, ਪੰਜਾਬ ਡੇਅਰੀ ਵਿਕਾਸ ਵਿਭਾਗ, ਪਸੂ ਪਾਲਣ, ਮੱਛੀ ਪਾਲਣ ਵਿਭਾਗ ਅਤੇ ਕਿਰਤ ਵਿਭਾਗ ਦੀ ਅਗਵਾਈ ਹੇਠ ਇੰਦਰਜੀਤ ਸਿੰਘ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ...

ਪੂਰੀ ਖ਼ਬਰ »

ਠੇਕੇਦਾਰਾਂ ਵਲੋਂ ਮਜ਼ਦੂਰਾਂ ਦੀ ਲੱੁਟ ਿਖ਼ਲਾਫ਼ ਵਰਕਰ ਯੂਨੀਅਨ ਵਲੋਂ ਸੰਘਰਸ਼ ਦਾ ਐਲਾਨ

ਖੰਨਾ, 20 ਜਨਵਰੀ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਅੱਜ ਸਥਾਨਕ ਅਨਾਜ ਮੰਡੀ ਸਥਿਤ ਫੂਡ ਸਪਲਾਈ ਦੇ ਦਫ਼ਤਰ ਵਿਚ ਗਰੇਨ ਫੂਡ ਅਲਾਈਡ ਵਰਕਰ ਯੂਨੀਅਨ ਖੰਨਾ ਦੀ ਮੀਟਿੰਗ ਪ੍ਰਧਾਨ ਤਾਰਾ ਸਿੰਘ ਕੌੜੀ ਦੀ ਅਗਵਾਈ 'ਚ ਹੋਈ | ਮੀਟਿੰਗ ਦੌਰਾਨ ਮਜ਼ਦੂਰਾਂ ਦੇ ਭਾਰੀ ...

ਪੂਰੀ ਖ਼ਬਰ »

ਸਮਾਜ ਸੰਸਥਾਵਾਂ ਨੇ ਸੀਵਰੇਜ ਨਾ ਪੈਣ ਿਖ਼ਲਾਫ਼ ਕੀਤਾ ਰੋਸ ਪ੍ਰਦਰਸ਼ਨ

ਖੰਨਾ, 20 ਜਨਵਰੀ (ਹਰਜਿੰਦਰ ਸਿੰਘ ਲਾਲ)- ਲਾਈਨੋਂ ਪਾਰ ਇਲਾਕੇ 'ਚ ਖੜੇ ਗੰਦੇ ਪਾਣੀ ਅਤੇ ਗੰਦਗੀ ਤੋਂ ਪ੍ਰੇਸ਼ਾਨ ਲੋਕਾਂ ਪ੍ਰਸ਼ਾਸ਼ਨ ਿਖ਼ਲਾਫ਼ ਸਮਾਜਸੇਵੀ ਸੰਸਥਾਵਾਂ ਸੀਵਰੇਜ ਪਾਓ ਸੰਘਰਸ਼ ਕਮੇਟੀ, ਲੋਕ ਆਵਾਜ਼ ਮੰਚ ਪੰਜਾਬ ਦੀ ਅਗਵਾਈ ਹੇਠ ਜ਼ੋਰਦਾਰ ਪ੍ਰਦਰਸ਼ਨ ...

ਪੂਰੀ ਖ਼ਬਰ »

ਚੀਮਾ ਨੂੰ ੂ ਜਰਗ ਦੇ ਅਕਾਲੀ ਆਗੂਆਂ ਨੇ ਕੀਤਾ ਸਨਮਾਨਿਤ

ਜੌੜੇਪੁਲ ਜਰਗ, 20 ਜਨਵਰੀ (ਪਾਲਾ ਰਾਜੇਵਾਲੀਆ)- ਯੂਥ ਅਕਾਲੀ ਦਲ ਬਾਦਲ ਦੇ ਕੌਮੀ ਮੁੱਖ ਬੁਲਾਰੇ ਬਣਨ 'ਤੇ ਪੋ੍ਰ. ਭੁਪਿੰਦਰ ਸਿੰਘ ਚੀਮਾ ਨੂੰ ਜਰਗ ਦੇ ਅਕਾਲੀ ਆਗੂਆਂ ਹਰਮਿੰਦਰ ਸਿੰਘ ਮੰਡੇਰ ਜਰਗ, ਭਵਨਦੀਪ ਸਿੰਘ ਮੰਡੇਰ ਜਰਗ ਸਮੇਤ ਹੋਰਨਾਂ ਨੇ ਜਰਗ ਵਿਖੇ ਸਨਮਾਨਿਤ ...

ਪੂਰੀ ਖ਼ਬਰ »

ਨਿਰਮਲ ਡੇਰਾ ਵਿਖੇ 25 ਫਰਵਰੀ ਨੂੰ ਕੀਤੇ ਜਾਣਗੇ ਲੋੜਵੰਦ ਲੜਕੀਆਂ ਦੇ ਵਿਆਹ

ਮਲੌਦ, 20 ਜਨਵਰੀ (ਸਹਾਰਨ ਮਾਜਰਾ)-ਨਿਰਮਲ ਡੇਰਾ ਬੇਰ ਕਲਾਂ ਦੇ ਬਾਨੀ ਸੰਤ ਬਾਬਾ ਠਾਕੁਰ ਗੁਲਾਬ ਸਿੰਘ ਦੀ ਯਾਦ 'ਚ ਕਰਵਾਏ ਜਾ ਰਹੇ 293ਵਾਂ ਸਾਲਾਨਾ ਸਮਾਗਮਾਂ ਦੀ ਸਮਾਪਤੀ ਵਾਲੇ ਦਿਨ 25 ਫਰਵਰੀ ਨੂੰ ਸੰਤ ਬਾਬਾ ਬੇਅੰਤ ਸਿੰਘ ਲੰਗਰਾਂ ਵਾਲਿਆਂ ਦੀ ਦੇਖ ਰੇਖ ਹੇਠ ਲੋੜਵੰਦ ...

ਪੂਰੀ ਖ਼ਬਰ »

ਮਾਤਾ ਹਰਦੇਵ ਕੌਰ ਚੱਕ ਸਰਾਏ ਨੂੰ ਸ਼ਰਧਾਂਜਲੀਆਂ

ਬੀਜਾ, 20 ਜਨਵਰੀ (ਰਣਧੀਰ ਸਿੰਘ ਧੀਰਾ)-ਯੂਥ ਅਕਾਲੀ ਦਲ ਹਲਕਾ ਖੰਨਾ ਦੇ ਆਗੂ ਬਰਿੰਦਰਜੀਤ ਸਿੰਘ ਦਿਉਲ ਦੇ ਮਾਤਾ ਹਰਦੇਵ ਕੌਰ ਦਿਉਲ ਪਤਨੀ ਜਗਦੀਸ਼ ਸਿੰਘ ਦਿਉਲ ਜਿਹੜੇ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ, ਨਮਿਤ ਪਾਠ ਦੇ ਭੋਗ ਅਤੇ ਅੰਤਿਮ ਗੁਰਦੁਆਰਾ ਸਾਹਿਬ ਪਿੰਡ ...

ਪੂਰੀ ਖ਼ਬਰ »

ਸੱਚ ਬੋਲਣ ਵਾਲਿਆਂ ਦੀ ਕਾਂਗਰਸ ਨੂੰ ਕਦਰ ਕਰਨੀ ਪਵੇਗੀ-ਬੇਰਕਲਾਂ, ਬਲੀਏਵਾਲ

ਮਲੌਦ, 20 ਜਨਵਰੀ (ਨਿਜ਼ਾਮਪੁਰ / ਚਾਪੜਾ)-ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਹੋਣ ਦੇ ਬਾਵਜੂਦ ਪਾਰਟੀ ਦੇ ਮਿਹਨਤੀ ਤੇ ਸੱਚ ਬੋਲਣ ਵਾਲੇ ਆਗੂਆਂ ਤੇ ਵਰਕਰਾਂ ਦੀ ਕਦਰ ਕਰਨੀ ਪਵੇਗੀ¢ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਚੇਅਰਮੈਨ ਗੁਰਮੇਲ ਸਿੰਘ ਗਿੱਲ ...

ਪੂਰੀ ਖ਼ਬਰ »

ਗੋਸਲ ਸਕੂਲ ਵਿਖੇ ਐਨ. ਆਰ. ਆਈ. ਸੋਹਣ ਸਿੰਘ ਕੈਨੇਡਾ ਨੇ ਸਟੇਸ਼ਨਰੀ ਵੰਡੀ

ਮਲੌਦ, 20 ਜਨਵਰੀ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸਰਕਾਰੀ ਮਿਡਲ ਸਕੂਲ ਗੋਸਲ ਵਿਖੇ ਸਕੂਲ ਮੁਖੀ ਨਵਜੋਤ ਸ਼ਰਮਾ ਦੇ ਨਜ਼ਦੀਕੀ ਸਾਥੀ ਤੇ ਸਮਾਜ ਸੇਵੀ ਐਨ. ਆਰ. ਆਈ. ਸੋਹਣ ਸਿੰਘ ਕੈਨੇਡਾ ਵਲੋਂ ਸਰਕਾਰੀ ਮਿਡਲ ਸਕੂਲ ਗੋਸਲ ਦੇ ਸਾਰੇ ਵਿਦਿਆਰਥੀਆਂ ...

ਪੂਰੀ ਖ਼ਬਰ »

ਜਨਰਲ ਬਿਮਾਰੀਆਂ ਤੇ ਜੋੜਾਂ ਦੇ ਦਰਦਾਂ ਦਾ ਕੈਂਪ ਲਗਾਇਆ

ਮਲੌਦ, 20 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)-ਆਸਰਾ ਕਲੱਬ ਮਾਜਰੀ ਅਤੇ ਯੂਥ ਕਲੱਬ ਸਿਹੌੜਾ ਵਲੋਂ ਸੁਖਮਨੀ ਹਸਪਤਾਲ ਪਾਇਲ ਦੇ ਸਹਿਯੋਗ ਨਾਲ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਮਹੀਨੇ ਨੂੰ ਸਮਰਪਿਤ ਜਨਰਲ ਬਿਮਾਰੀਆਂ ਤੇ ਜੋੜਾਂ ਦੇ ਦਰਦਾਂ ਦਾ ਕੈਂਪ ਲਗਾਇਆ ਗਿਆ¢ ਕੈਂਪ ਦੌਰਾਨ ਮਰੀਜ਼ਾਂ ਦੀ ਮੁਫ਼ਤ ਜਾਂਚ ਕੀਤੀ ਗਈ ਤੇ ਦਵਾਈਆਂ ਵੀ ਮੁਫ਼ਤ ਦਿੱਤੀਆਂ ਗਈਆਂ ¢ਆਸਰਾ ਕਲੱਬ ਵਲੋਂ ਸੁਖਮਨੀ ਹਸਪਤਾਲ ਤੇ ਯੂਥ ਕਲੱਬ ਦਾ ਸਨਮਾਨ ਕੀਤਾ ਗਿਆ¢ ਇਸ ਮੌਕੇ ਆਸਰਾ ਕਲੱਬ ਦੇ ਪ੍ਰਧਾਨ ਦਿਲਜਿੰਦਰ ਸਿੰਘ ਗਿੱਲ, ਮੁਖੀ ਲਾਡੀ ਮਾਜਰੀ, ਗੁਰਦੀਪ ਸਿੰਘ ਤੇ ਯੂਥ ਕਲੱਬ ਸਿਹੌੜਾ ਦੇ ਸਮੂਹ ਅਹੁਦੇਦਾਰ ਹਾਜ਼ਰ ਸਨ¢


ਖ਼ਬਰ ਸ਼ੇਅਰ ਕਰੋ

ਕੁਹਾੜਾ ਵਿਖੇ ਅੱਖਾਂ ਦੇ ਕੈਂਪ 'ਚ 200 ਮਰੀਜ਼ਾਂ ਦੀ ਜਾਂਚ

ਕੁਹਾੜਾ, 20 ਜਨਵਰੀ (ਤੇਲੂ ਰਾਮ ਕੁਹਾੜਾ) -ਕੁਹਾੜਾ ਦੇ ਸ਼ਿਵ ਪਰਿਵਾਰ ਮੰਦਿਰ 'ਚ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਅੱਖਾਂ ਦੇ ਰੋਗਾਂ ਦੀ ਜਾਂਚ ਲਈ ਮੁਫ਼ਤ ਕੈਂਪ ਲਗਵਾਇਆ ਗਿਆ¢ ਕੈਂਪ ਦਾ ਉਦਘਾਟਨ ਸਮਾਜ ਸੇਵੀ ਰਜਨੀਸ਼ ਜੈਨ ਨੇ ਕੀਤਾ¢ ਕੈਂਪ 'ਚ ਅੱਖਾਂ ਦੇ ਮਾਹਿਰ ...

ਪੂਰੀ ਖ਼ਬਰ »

ਨਿਰਮਲ ਡੇਰਾ ਬੇਰ ਕਲਾਂ ਵਿਖੇ 'ਗਤਕੇ' ਦੀ ਸਿਲਾਈ ਸ਼ੁਰੂ

ਮਲੌਦ, 20 ਜਨਵਰੀ (ਸਹਾਰਨ ਮਾਜਰਾ)-ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੇ ਬੁਰਾਈਆਂ ਵਲੋਂ ਹਟਾ ਕੇ ਧਾਰਮਿਕ ਿਖ਼ਆਲਾਂ ਦੇ ਧਾਰਨੀ ਬਣਾਉਣ ਅਤੇ ਗੁਰਸਿੱਖੀ ਵਿਰਸੇ ਨਾਲ ਜੋੜਨ ਲਈ ਨਿਰਮਲ ਡੇਰਾ ਬੇਰ ਕਲਾਂ ਦੇ ਮੁੱਖ ਸੇਵਾਦਾਰ ਸੰਤ ਬਾਬਾ ਬੇਅੰਤ ਸਿੰਘ ਲੰਗਰਾਂ ਵਾਲੇ ਅਤੇ ...

ਪੂਰੀ ਖ਼ਬਰ »

ਪੋ੍ਰ: ਚੀਮਾ ਦੀ ਨਿਯੁਕਤੀ 'ਤੇ ਸਿਕਲੀਗਰ ਬਰਾਦਰੀ ਵਲੋਂ ਸਨਮਾਨ

ਪਾਇਲ, 20 ਜਨਵਰੀ (ਨਿਜ਼ਾਮਪੁਰ/ਰਜਿੰਦਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਹਲਕਾ ਪਾਇਲ ਦੇ ਸੀਨੀਅਰ ਅਕਾਲੀ ਆਗੂ ਤੇ ਨਗਰ ਕੌਾਸਲ ਪਾਇਲ ਦੇ ਪ੍ਰਧਾਨ ਪ੍ਰੋ: ਭੁਪਿੰਦਰ ਸਿੰਘ ਚੀਮਾ ਨੂੰ ਯੂਥ ਅਕਾਲੀ ਦਲ ਦਾ ਮੁੱਖ ਬੁਲਾਰਾ ਨਿਯੁਕਤ ਕਰਨ 'ਤੇ ਅੱਜ ਪਾਇਲ 'ਚ ਸਿਗਲੀਕਰ ਬਰਾਦਰੀ ...

ਪੂਰੀ ਖ਼ਬਰ »

ਮੋਦੀ ਸਰਕਾਰ ਨੂੰ ਚਲਦਾ ਕਰਨ ਲਈ ਹਰ ਵਰਗ ਦੇ ਲੋਕ ਉਤਾਵਲੇ-ਕਾਂਗਰਸੀ ਆਗੂ

ਮਲੌਦ, 20 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)-ਲੁਭਾਉਣੇ ਵਾਅਦੇ ਦੇ ਸਬਜ਼ਬਾਗ ਵਿਖਾਉਣ ਵਾਲੀ ਭਾਜਪਾ ਸਰਕਾਰ ਨੇ ਹਰ ਵਰਗ ਦੇ ਲੋਕਾਂ ਨਾਲ ਧੋਖਾ ਕੀਤਾ ਹੈ¢ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਲੌਦ ਵਿਖੇ ਕਾਂਗਰਸੀ ਆਗੂ ਦਰਸ਼ਨ ਸਿੰਘ ...

ਪੂਰੀ ਖ਼ਬਰ »

ਐਡਵੋਕੇਟ ਨਰਿੰਦਰ ਸ਼ਰਮਾ ਬਣੇ ਪੰਜਾਬੀ ਸਾਹਿਤ ਸਭਾ ਸਮਰਾਲਾ ਦੇ ਪ੍ਰਧਾਨ

ਸਮਰਾਲਾ, 20 ਜਨਵਰੀ (ਸੁਰਜੀਤ) - ਪੰਜਾਬੀ ਸਾਹਿਤ ਸਭਾ (ਰਜਿ.) ਸਮਰਾਲਾ ਦੀ ਮੀਟਿੰਗ ਦੌਰਾਨ ਐਡਵੋਕੇਟ ਅਤੇ ਪੰਜਾਬੀ ਕਵੀ ਨਰਿੰਦਰ ਸ਼ਰਮਾ ਨੂੰ ਉਨ੍ਹਾਂ ਦੀ ਸਾਹਿਤਿਕ ਪ੍ਰਾਪਤੀਆਂ ਦੇ ਮੱਦੇਨਜ਼ਰ ਸਰਬਸੰਮਤੀ ਨਾਲ ਸਭਾ ਦਾ ਪ੍ਰਧਾਨ ਚੁਣ ਲਿਆ ਅਤੇ ਬਿਹਾਰੀ ਲਾਲ ਸੱਦੀ ਨੂੰ ...

ਪੂਰੀ ਖ਼ਬਰ »

ਸਿਹੌੜਾ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਯਾਦਗਾਰੀ ਹੋ ਨਿੱਬੜਿਆ

ਮਲੌਦ, 20 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)- ਹਰ ਸਾਲ ਦੀ ਤਰ੍ਹਾਂ ਪ੍ਰਵਾਸੀ ਭਾਰਤੀ ਰਘਵੀਰ ਸਿੰਘ ਘੁਡਾਣੀ ਵਲੋਂ ਆਪਣੇ ਪਿਤਾ ਜੀਤ ਸਿੰਘ ਦੀ ਯਾਦ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਹੌੜਾ ਦਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਸ਼ਹੀਦ ਬਾਬਾ ਮਹਾਰਾਜ ਸਿੰਘ ਦੇ 239ਵੇਂ ਜਨਮ ਦਿਨ ਸਬੰਧੀ ਮੈਡੀਕਲ ਕੈਂਪ ਲਗਾਇਆ

ਮਲੌਦ, 20 ਜਨਵਰੀ (ਸਹਾਰਨ ਮਾਜਰਾ)-ਜੰਗ-ਏ-ਅਜ਼ਾਦੀ ਦੇ ਪਹਿਲੇ ਸ਼ਹੀਦ ਅਤੇ ਮੁੱਢਲੇ ਘੁਲਾਟੀਏ ਬਾਬਾ ਮਹਾਰਾਜ ਸਿੰਘ ਨੌਰੰਗਾਬਾਦ ਵਾਲਿਆਂ ਦੇ 239ਵੇਂ ਜਨਮ ਦਿਨ ਦੀਆਂ ਖ਼ੁਸ਼ੀਆਂ 'ਚ ਉਨ੍ਹਾਂ ਦੇ ਜਨਮ ਨਗਰ ਗੁਰਦੁਆਰਾ ਦਮਦਮਾ ਸਾਹਿਬ ਰੱਬੋਂ ਉੱਚੀ ਵਿਖੇ ਸਮੂਹ ਪ੍ਰਬੰਧਕ ...

ਪੂਰੀ ਖ਼ਬਰ »

ਪੈਰਾਗੌਨ ਸਕੂਲ ਡੇਹਲੋਂ ਦੇ ਬੱਚਿਆਂ ਲਈ ਸਰਲ ਭਾਸ਼ਾ ਪ੍ਰਦਰਸ਼ਨੀ ਲਗਾਈ

ਡੇਹਲੋਂ, 20 (ਅੰਮਿ੍ਤਪਾਲ ਸਿੰਘ ਕੈਲੇ)-ਪੈਰਾਗੌਨ ਇੰਟਰਨੈਸ਼ਨਲ ਸਕੂਲ ਡੇਹਲੋਂ ਦੇ ਬੱਚਿਆਂ ਲਈ ਸਰਲ ਭਾਸ਼ਾ ਸੰਬੰਧੀ ਪ੍ਰਦਰਸ਼ਨੀ ਲਗਾਈ ਗਈ, ਜਿਸ ਦੌਰਾਨ ਮੁੱਖ ਮਹਿਮਾਨ ਪ੍ਰੋ. ਸੁਰਿੰਦਰ ਸੋਡਤ ਨੇ ਸ਼ਿਰਕਤ ਕੀਤੀ¢ ਇਹ ਪ੍ਰਦਰਸ਼ਨੀ ਅੰਗਰੇਜ਼ੀ ਵਿਸ਼ੇ ਦੇ ਇੰਚਾਰਜ ...

ਪੂਰੀ ਖ਼ਬਰ »

ਸਾਲਾਨਾ ਸਮਾਗਮ ਰਿਸ਼ਮਾਂ ਧੂਮ-ਧਾਮ ਨਾਲ ਮਨਾਇਆ

ਮਾਛੀਵਾੜਾ ਸਾਹਿਬ, 20 ਜਨਵਰੀ (ਮਨੋਜ ਕੁਮਾਰ, ਸੁਖਵੰਤ ਸਿੰਘ ਗਿੱਲ)- ਸਹਿਜੋ ਮਾਜਰਾ ਦੇ ਸਰਕਾਰੀ ਹਾਈ ਸਕੂਲ 'ਚ ਸਾਲਾਨਾ ਸਮਾਗਮ ਰਿਸ਼ਮਾਂ ਬਹੁਤ ਹੀ ਧੂਮ-ਧਾਮ ਨਾਲ ਮਨਾਇਆ ਗਿਆ | ਸਿੱਖਿਆ ਵਿਭਾਗ ਦੇ ਸਕੱਤਰ ਕਿ੍ਸ਼ਨ ਕੁਮਾਰ ਦੇ ਨਿਰਦੇਸ਼ਾਂ 'ਤੇ ਸੰਪੰਨ ਇਸ ਪ੍ਰੋਗਰਾਮ 'ਚ ...

ਪੂਰੀ ਖ਼ਬਰ »

ਪੰਜਾਬ ਪਬਲਿਕ ਸਕੂਲ ਰੁਪਾਲੋਂ ਨੇ ਬੈਡਮਿੰਟਨ 'ਚ ਮਾਰੀਆਂ ਮੱਲਾਂ

ਬੀਜਾ, 20 ਜਨਵਰੀ (ਰਣਧੀਰ ਸਿੰਘ ਧੀਰਾ)-ਇਲਾਕੇ ਦੀ ਨਾਮਵਰ ਸਿੱਖਿਆ ਸੰਗਤਾਂ ਪੰਜਾਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੁਪਾਲੋਂ ਜਿੱਥੇ ਸਿੱਖਿਆ ਦੇ ਖੇਤਰ ਤੇਜ਼ੀ 'ਚ ਅਗੇ ਵਧ ਰਿਹਾ ਹੈ ਉੱਥੇ ਇਸ ਸਕੂਲ ਨੇ ਪਿਛਲੇ ਦਿਨੀਂ ਟੈਗੋਰ ਪਬਲਿਕ ਇੰਟਰਨੈਸ਼ਨਲ ਸਕੂਲ ਵਿਖੇ ...

ਪੂਰੀ ਖ਼ਬਰ »

ਕਾਨਵੈਂਟ ਸਕੂਲ ਸਾਹਨੇਵਾਲ 'ਚ ਪੁਸਤਕ ਮੇਲਾ ਕਰਵਾਇਆ

ਸਾਹਨੇਵਾਲ, 20 ਜਨਵਰੀ (ਹਰਜੀਤ ਸਿੰਘ ਢਿੱਲੋਂ) -ਸੈਕਰਡ ਹਾਰਟ ਕਾਨਵੈਂਟ ਸੀਨੀ. ਸੈਕੰ. ਸਕੂਲ ਸਾਹਨੇਵਾਲ ਵਿਖੇ ਕਰਵਾਏ ਗਏ ਤਿੰਨ ਰੋਜ਼ਾ ਪੁਸਤਕ ਮੇਲੇ ਦਾ ਸ਼ੁੱਭ ਆਰੰਭ ਕਰਦਿਆਂ ਸਕੂਲ ਦੇ ਡਾਇਰੈਕਟਰ ਫਾਦਰ ਵਿਲੀਅਮ ਸਹੋਤਾ ਨੇ ਵਿਦਿਆਰਥੀਆਂ ਨੂੰ ਇਸ ਪੁਸਤਕ ਮੇਲੇ 'ਚ ...

ਪੂਰੀ ਖ਼ਬਰ »

ਨਵਜੰਮੀਆਂ ਬੱਚੀਆਂ ਦੀ ਲੋਹੜੀ ਮਨਾਈ

ਈਸੜੂ, 20 ਜਨਵਰੀ (ਬਲਵਿੰਦਰ ਸਿੰਘ) -ਨੌਜਵਾਨ ਵੈੱਲਫੇਅਰ ਸੁਧਾਰ ਸਭਾ ਨਸਰਾਲੀ ਵੱਲੋਂ ਸਮੂਹ ਨਗਰ ਨਿਵਾਸੀਆਂ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਹਰ ਸਾਲ ਦੀ ਤਰਾਂ ਸਰਕਾਰੀ ਪ੍ਰਾਇਮਰੀ ਸਕੂਲ ਨਸਰਾਲੀ ਵਿਖੇ ਨਵਜੰਮੀਆਂ ਬੱਚੀਆਂ ਦੀ ਲੋਹੜੀ ਮਨਾਈ ਗਈ | ਇਸ ਮੌਕੇ ...

ਪੂਰੀ ਖ਼ਬਰ »

ਜੜਤੌਲੀ ਦੀ ਸਹਿਕਾਰੀ ਸਭਾ ਮੈਂਬਰਾਂ ਤੇ ਪਿੰਡ ਵਾਸੀਆਂ ਦੀ ਹੋਈ ਮੀਟਿੰਗ

ਡੇਹਲੋਂ, 20 ਜਨਵਰੀ (ਅੰਮਿ੍ਤਪਾਲ ਸਿੰਘ ਕੈਲੇ) - ਪਿੰਡ ਜੜਤੌਲੀ ਦੀ ਸਹਿਕਾਰੀ ਖੇਤੀਬਾੜੀ ਸਭਾ ਮੈਂਬਰਾਂ ਤੇ ਪਿੰਡ ਵਾਸੀਆਂ ਦੀ ਅਹਿਮ ਮੀਟਿੰਗ ਪ੍ਰਧਾਨ ਬਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸਭਾ ਦੇ ਮੈਂਬਰ ਜਗਪਾਲ ਸਿੰਘ ਮੀਤ ਪ੍ਰਧਾਨ, ਰਣਧੀਰ ਸਿੰਘ, ...

ਪੂਰੀ ਖ਼ਬਰ »

ਤੀਜਾ ਰਾਸ਼ਨ ਵੰਡ ਸਮਾਰੋਹ ਕਰਵਾਇਆ

ਅਹਿਮਦਗੜ੍ਹ, 20 ਜਨਵਰੀ (ਸੋਢੀ)-ਸਥਾਨਕ ਸ਼ਹਿਰ ਦੀ ਸਮਾਜਸੇਵਾ ਸੁਸਾਇਟੀ ਵਲੋਂ ਰਾਮ ਮੰਦਿਰ ਵਿਖੇ ਤੀਜਾ ਰਾਸ਼ਨ ਵੰਡ ਸਮਾਰੋਹ ਕਰਵਾਇਆ ਗਿਆ¢ ਸੁਸਾਇਟੀ ਦੇ ਪ੍ਰਧਾਨ ਰਛਪਾਲ ਸਿੰਘ, ਜਸਪਾਲ ਸਿੰਘ ਤੇ ਅਰੁਣ ਸ਼ੈਲੀ ਦੀ ਅਗਵਾਈ 'ਚ ਕਰਵਾਏ ਸਮਾਰੋਹ ਦੌਰਾਨ 13 ਲੋੜਵੰਦ ...

ਪੂਰੀ ਖ਼ਬਰ »

ਪਿੰਡ ਫ਼ਿਰੋਜ਼ਪੁਰ ਵਿਖੇ ਸਫ਼ਾਈ ਕਰਵਾਈ

ਮਲੌਦ, 20 ਜਨਵਰੀ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)- ਧਮੋਟ ਤੋਂ ਕਰਤਾਰਪੁਰ ਜਾਣ ਵਾਲੀ ਸੜਕ 'ਤੇ ਆਲਮਪੁਰ ਚਾਪੜਾ ਨੇੜਲੇ ਪਿੰਡ ਫ਼ਿਰੋਜਪੁਰ ਦੀ ਪਹਿਲੀ ਵਾਰ ਬਣੀ ਪੰਚਾਇਤ ਵਲੋਂ ਸਰਪੰਚ ਰੂਪ ਸਿੰਘ ਦੀ ਅਗਵਾਈ 'ਚ ਪਿੰਡ ਦੀ ਸਫ਼ਾਈ ਦਾ ਕੰਮ ਸ਼ੁਰੂ ...

ਪੂਰੀ ਖ਼ਬਰ »

ਲਿਖਾਰੀ ਸਭਾ ਪਾਇਲ ਦੀ ਚੋਣ 'ਚ ਰਾਜੇਵਾਲੀਆ ਸਰਪ੍ਰਸਤ ਤੇ ਸ਼ਾਹਪੁਰ ਪ੍ਰਧਾਨ ਬਣੇ

ਪਾਇਲ, 20 ਜਨਵਰੀ (ਨਿਜ਼ਾਮਪੁਰ)-ਲਿਖਾਰੀ ਸਭਾ ਪਾਇਲ ਦੀ ਮਹੀਨਾਵਾਰ ਮੀਟਿੰਗ ਸਭਾ ਦੇ ਪ੍ਰਧਾਨ ਸੁੱਖਾ ਸ਼ਾਹਪੁਰ ਦੀ ਪ੍ਰਧਾਨਗੀ ਅਤੇ ਸਰਪ੍ਰਸਤ ਪਾਲਾ ਰਾਜੇਵਾਲੀਆ ਦੀ ਸਰਪ੍ਰਸਤੀ ਹੇਠ ਹੋਈ | ਸਭਾ ਦੀ ਕਾਰਵਾਈ ਜਨਰਲ ਸਕੱਤਰ ਬੰਤ ਘੁਡਾਣੀ ਨੇ ਬਾਖ਼ੂਬੀ ਨਿਭਾਈ | ਸਭਾ ਦੀ ...

ਪੂਰੀ ਖ਼ਬਰ »

ਬਾਗ਼ਬਾਨੀ ਵਿਭਾਗ ਨੇ ਦੋਰਾਹਾ ਵਿਖੇ ਖੰੁਬਾਂ ਸਬੰਧੀ ਸਿਖਲਾਈ ਕੈਂਪ ਲਗਾਇਆ

ਦੋਰਾਹਾ, 20 ਜਨਵਰੀ (ਮਨਜੀਤ ਸਿੰਘ ਗਿੱਲ)-ਬਾਗ਼ਬਾਨੀ ਵਿਭਾਗ ਪੰਜਾਬ ਵਲੋਂ ਆਤਮਾ ਸਕੀਮ ਤਹਿਤ ਬਲਾਕ ਦੋਰਾਹਾ ਵਿਖੇ ਖੰੁਬਾਂ ਸਬੰਧੀ ਸਿਖਲਾਈ ਕੈਂਪ ਲਗਾਇਆ ਗਿਆ¢ ਡਿਪਟੀ ਡਾਇਰੈਕਟਰ ਜਗਦੇਵ ਸਿੰਘ ਵਲੋਂ ਬਾਗ਼ਬਾਨੀ ਵਿਭਾਗ ਵਲੋਂ ਕਿਸਾਨਾਂ ਦੀ ਭਲਾਈ ਲਈ ਚਲਾਈਆਂ ਜਾ ...

ਪੂਰੀ ਖ਼ਬਰ »

ਮਾਨਵਤਾ ਭਲਾਈ ਫਾਊਾਡੇਸ਼ਨ ਨੇ ਧੀਆਂ ਦੀ ਲੋਹੜੀ ਮਨਾਈ

ਰਾੜਾ ਸਾਹਿਬ, 20 ਜਨਵਰੀ (ਸਰਬਜੀਤ ਸਿੰਘ ਬੋਪਾਰਾਏ)-ਸਥਾਨਕ ਆਰਜ਼ੂ ਹਸਪਤਾਲ ਦੇ ਮੁੱਖ ਪ੍ਰਬੰਧਕ ਸ੍ਰੀ ਦੱਤ ਦੇਵ ਭਾਖੜੀ ਅਤੇ ਡਾ: ਐਸ. ਐਸ. ਜੌਲੀ ਦੇ ਨਿਵੇਕਲੇ ਉੱਦਮ ਸਦਕਾ ਮਾਨਵਤਾ ਭਲਾਈ ਫਾਊਾਡੇਸ਼ਨ ਦੇ ਸਮੂਹ ਮੈਂਬਰ ਸਾਹਿਬਾਨ ਅਤੇ ਇਲਾਕੇ ਦੀਆਂ ਸੁਸਾਇਟੀਆਂ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX