ਤਾਜਾ ਖ਼ਬਰਾਂ


ਲੋਹੀਆਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਐੱਮ.ਪੀ. ਚੌਧਰੀ ਤੇ ਵਿਧਾਇਕ ਲਾਡੀ ਵੱਲੋਂ ਦੌਰਾ
. . .  58 minutes ago
ਲੋਹੀਆਂ ਖ਼ਾਸ, 19 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਇਲਾਕੇ ਦੇ ਪਿੰਡ ਜਾਣੀਆਂ ਜਿੱਥੋਂ ਸਤਲੁਜ ਦਰਿਆ ਦੇ ਬੰਨ੍ਹ ਨੇ ਟੁੱਟ ਕੇ ਕਰੀਬ 30 ਪਿੰਡਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ ਦਾ ਜਲੰਧਰ ਤੋਂ ...
ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਸਤਲੁਜ ਅੰਦਰ ਪਾਣੀ ਦਾ ਪੱਧਰ - ਐੱਸ.ਡੀ.ਓ ਸੁਖਵਿੰਦਰ ਸਿੰਘ
. . .  about 2 hours ago
ਫਿਲੌਰ, 19 ਅਗਸਤ - (ਇੰਦਰਜੀਤ ਚੰਦੜ੍ਹ) - ਸਤਲੁਜ ਦਰਿਆ ਅੰਦਰ ਪਾਣੀ ਦਾ ਪੱਧਰ ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਇਹ ਜਾਣਕਾਰੀ ਐੱਸ.ਡੀ.ਓ ਡਰੇਨਜ਼ ਸੁਖਵਿੰਦਰ ਸਿੰਘ ਵੱਲੋਂ ਦਿੱਤੀ ਗਈ ...
ਬੀਤੇ ਦਿਨ ਹੋਈ ਭਾਰੀ ਬਾਰਸ਼ ਕਾਰਨ ਪਿੰਡ ਚੇਤਾ ਹੋਇਆ ਜਲ ਥਲ, ਫ਼ਸਲਾਂ 'ਚ ਭਰਿਆ ਨੱਕੋਂ ਨੱਕ ਪਾਣੀ​
. . .  about 2 hours ago
ਕਟਾਰੀਆਂ, 19 ਅਗਸਤ (ਨਵਜੋਤ ਸਿੰਘ ਜੱਖੂ)- ਆਜ਼ਾਦੀ ਦੇ 72 ਵਰ੍ਹੇ ਬੀਤ ਜਾਣ ਦੇ ਬਾਅਦ ਵੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਪਿੰਡ ਚੇਤਾ ਵਿਕਾਸ ਦੇ ਪੱਖੋਂ ਅਜੇ ਵੀ ਪਛੜਿਆ...
ਤਾਜੋਵਾਲ- ਮੰਢਾਲਾ ਧੁੱਸੀ ਬੰਨ੍ਹ ਦੀ ਮੁਰੰਮਤ ਦਾ ਕੰਮ ਹੋਇਆ ਤੇਜ਼
. . .  about 2 hours ago
ਉਸਮਾਨਪੁਰ, 19 ਅਗਸਤ (ਸੰਦੀਪ ਮਝੂਰ)- ਅੱਜ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਘਟਣ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਬੀਤੇ ਕੱਲ੍ਹ ਭਾਖੜਾ ਡੈਮ ਤੋਂ ਦਰਿਆ ...
ਪ੍ਰਸ਼ਾਸਨ ਨੇ ਜਲਾਲਾਬਾਦ ਤਹਿਸੀਲ ਦੇ ਪੰਜ ਪਿੰਡਾਂ ਨੂੰ ਖ਼ਾਲੀ ਕਰਨ ਦੇ ਦਿੱਤੇ ਹੁਕਮ
. . .  about 3 hours ago
ਜਲਾਲਾਬਾਦ,19 ਅਗਸਤ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਦੇ ਬਾਰਡਰ ਪੱਟੀ ਦੇ ਨਾਲ ਲੱਗਦੇ ਪਿੰਡਾਂ ਜਿੱਥੇ ਸਤਲੁਜ ਦਰਿਆ ਦੀਆਂ ਫਾਟਾਂ ਪੈਂਦੀਆਂ ਹਨ, ਦੇ ਵਾਸੀਆਂ ਨੂੰ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਮੱਦੇ...
ਲੋਹੀਆ ਦੇ ਪਿੰਡ ਗਿੱਦੜ ਪਿੰਡੀ ਅਤੇ ਮੰਡਾਲਾ ਸਾਹਮਣੇ ਸਤਲੁਜ ਦਾ ਐਡਵਾਂਸ ਬੰਨ੍ਹ ਹੋਇਆ ਤਹਿਸ ਨਹਿਸ
. . .  about 3 hours ago
ਲੋਹੀਆ ਖ਼ਾਸ, 19 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ)- ਸਤਲੁਜ ਦਰਿਆ 'ਚ ਆਏ ਬੇਤਹਾਸ਼ਾ ਪਾਣੀ ਜਿਸ ਨੇ ਭਿਆਨਕ ਹੜ੍ਹ ਦਾ ਰੂਪ ਧਾਰਨ ਕੀਤਾ ਹੋਇਆ ਹੈ ਨੇ ਸਤਲੁਜ ਦਰਿਆ ਦੇ ਦੋਵੇਂ...
ਡਿਪਟੀ ਕਮਿਸ਼ਨਰ ਵੱਲੋਂ ਲੁਧਿਆਣਾ ਦੀਆਂ ਡਾਇੰਗਾਂ ਬੰਦ ਕਰਨ ਦੇ ਹੁਕਮ
. . .  about 3 hours ago
ਲੁਧਿਆਣਾ, 19 ਅਗਸਤ (ਪੁਨੀਤ ਬਾਵਾ)- ਡਿਪਟੀ ਕਮਿਸ਼ਨਰ ਲੁਧਿਆਣਾ ਕਮ ਜ਼ਿਲ੍ਹਾ ਫ਼ ਡਿਜਾਸਟਰ ਮੈਨੇਜਮੈਂਟ ਅਥਾਰਿਟੀ ਲੁਧਿਆਣਾ ਦੇ ਚੇਅਰਮੈਨ ਪ੍ਰਦੀਪ ਕੁਮਾਰ ਅਗਰਵਾਲ ਨੇ ਭਾਰੀ ਮੀਂਹ ਬਾਅਦ ਬਣੇ ਹੜ੍ਹ ਵਰਗੇ...
ਨਸ਼ਾ ਤਸਕਰਾਂ ਦੇ ਪਰਿਵਾਰ ਤੋ ਰਿਸ਼ਵਤ ਲੈਣ ਵਾਲੇ ਐੱਸ.ਐੱਚ.ਓ ਅਤੇ ਥਾਣੇਦਾਰ 'ਤੇ ਵੱਡੀ ਕਾਰਵਾਈ
. . .  about 4 hours ago
ਫ਼ਾਜ਼ਿਲਕਾ,19 ਅਗਸਤ (ਪ੍ਰਦੀਪ ਕੁਮਾਰ)- ਨਸ਼ਾ ਤਸਕਰੀ ਦੇ ਇਕ ਮਾਮਲੇ ਵਿਚ ਪਕੜੇ ਗਏ ਦੋਸ਼ੀ ਦੇ ਪਰਿਵਾਰਿਕ ਮੈਂਬਰਾਂ ਨੂੰ ਕੇਸ 'ਚ ਫਸਾਉਣ ਅਤੇ ਦੋਸ਼ੀਆਂ ਦੀ ਕੁੱਟਮਾਰ ...
ਕੈਬਨਿਟ ਮੰਤਰੀ ਧਰਮਸੋਤ ਵੱਲੋਂ ਨਾਭਾ ਹਲਕੇ ਦੇ ਪਾਣੀ ਤੋਂ ਪ੍ਰਭਾਵਿਤ ਦਰਜਨਾਂ ਪਿੰਡਾਂ ਦਾ ਦੌਰਾ
. . .  about 4 hours ago
ਨਾਭਾ, 19 ਅਗਸਤ (ਕਰਮਜੀਤ ਸਿੰਘ) ਪੰਜਾਬ ਦੇ ਜੰਗਲਾਤ, ਸਮਾਜਿਕ ਨਿਆਂ ਤੇ ਅਧਿਕਾਰਤ ਮਾਮਲਿਆਂ ਦੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਨਾਭਾ ਹਲਕੇ ਦੇ ਪਾਣੀ ਤੋਂ ਪ੍ਰਭਾਵਿਤ ਦਰਜਨਾਂ...
ਪੰਜਾਬ 'ਚ ਆਏ ਹੜ੍ਹਾਂ ਲਈ ਸੁਖਬੀਰ ਬਾਦਲ ਨੇ ਕੈਪਟਨ ਨੂੰ ਠਹਿਰਾਇਆ ਜ਼ਿੰਮੇਵਾਰ
. . .  about 4 hours ago
ਤਲਵੰਡੀ ਭਾਈ, 19 ਅਗਸਤ (ਕੁਲਜਿੰਦਰ ਸਿੰਘ ਗਿੱਲ)- ਪੰਜਾਬ ਦੇ ਕਈ ਖੇਤਰਾਂ ਆਏ ਹੜ੍ਹਾਂ ਲਈ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜ਼ਿੰਮੇਵਾਰ ਹਨ ਕਿਉਂਕਿ ਕਈ ਮਹੀਨਿਆਂ...
ਹੁਣ ਡੈਲੀਗੇਟ ਕਰਿਆ ਕਰਨਗੇ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਚੋਣ-ਸੁਖਬੀਰ
. . .  about 4 hours ago
ਤਲਵੰਡੀ ਭਾਈ, 19 ਅਗਸਤ (ਕੁਲਜਿੰਦਰ ਸਿੰਘ ਗਿੱਲ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਜ਼ਿਲ੍ਹਾ ਅਤੇ ਸਰਕਲ ਦੇ ਅਹੁਦੇਦਾਰਾਂ ਦੀ ਚੋਣ...
ਕੱਲ੍ਹ ਵੀ ਬੰਦ ਰਹਿਣਗੇ ਸ਼ਾਹਕੋਟ ਦੇ ਸਕੂਲ
. . .  about 4 hours ago
ਸ਼ਾਹਕੋਟ, 19 ਅਗਸਤ (ਸੁਖਦੀਪ ਸਿੰਘ) - ਸਤਲੁਜ ਸਬ ਡਿਵੀਜ਼ਨ ਦੇ ਨਾਲ ਵਗਦੇ ਸਤਲੁਜ ਦਰਿਆ 'ਚ ਹੜ੍ਹਾਂ ਕਾਰਨ ਬਣੇ ਐਮਰਜੈਂਸੀ ਹਾਲਤਾਂ ਕਰ ਕੇ ਪ੍ਰਸ਼ਾਸਨ ਵੱਲੋਂ ਕੱਲ੍ਹ 20 ਅਗਸਤ ਨੂੰ ਸਾਰੇ ਸਰਕਾਰੀ ਤੇ ਨਿੱਜੀ....
ਸੰਸਦ ਮੈਂਬਰ ਮਨੀਸ਼ ਤਿਵਾੜੀ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕਰਨਗੇ ਦੌਰਾ
. . .  about 4 hours ago
ਬਲਾਚੌਰ, 19 ਅਗਸਤ (ਦੀਦਾਰ ਸਿੰਘ ਬਲਾਚੌਰੀਆ) - ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਅੱਜ ਸ਼ਾਮ ਬਲਾਚੌਰ ਹਲਕੇ ਦੇ ਮੰਡ ਇਲਾਕੇ 'ਚ...
ਰੇਲਿੰਗ ਨਾਲ ਟਕਰਾਈ ਤੂੜੀ ਨਾਲ ਭਰੀ ਟਰਾਲੀ, ਚਾਲਕ ਦੇ ਘੱਗਰ ਦਰਿਆ 'ਚ ਡਿੱਗਣ ਦਾ ਖ਼ਦਸ਼ਾ
. . .  about 4 hours ago
ਸਰਦੂਲਗੜ੍ਹ, 19 ਅਗਸਤ (ਪ੍ਰਕਾਸ਼ ਸਿੰਘ ਜ਼ੈਲਦਾਰ)- ਸਰਦੂਲਗੜ੍ਹ ਵਿਖੇ ਘੱਗਰ ਦਰਿਆ ਦੇ ਪੁਲ਼ 'ਤੇ ਤੂੜੀ ਦੀ ਭਰੀ ਟਰਾਲੀ ਦਾ ਟਰੈਕਟਰ ਰੇਲਿੰਗ...
ਭਾਰੀ ਮੀਂਹ ਨਾਲ ਗਰੀਬ ਪਰਿਵਾਰ ਦਾ ਮਕਾਨ ਹੋਇਆ ਢਹਿ ਢੇਰੀ
. . .  about 5 hours ago
ਬੁੱਲ੍ਹੋਵਾਲ, 19 ਅਗਸਤ (ਰਵਿੰਦਰਪਾਲ ਸਿੰਘ ਲੁਗਾਣਾ)- ਅੱਜ ਸਵੇਰੇ ਪਏ ਭਾਰੀ ਮੀਂਹ ਕਾਰਨ ਬੁੱਲ੍ਹੋਵਾਲ ਦੇ ਇੱਕ ਗਰੀਬ ਪਰਿਵਾਰ ਦਾ ਮਕਾਨ ਢਹਿ-ਢੇਰੀ ਹੋ ਗਿਆ। ਇਸ ਸੰਬੰਧੀ ਪੀੜਤ ਪਰਿਵਾਰ ਨੇ ਦੱਸਿਆ ਕਿ ਇਸ ਹਾਦਸੇ 'ਚ ਉਨ੍ਹਾਂ ਦੇ ਘਰ ਅੰਦਰ ਪਿਆ ਸਾਰਾ...
ਮਾਲ ਮੰਤਰੀ ਸਰਕਾਰੀਆ ਵਲੋਂ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਦਾ ਦੌਰਾ
. . .  about 5 hours ago
ਕੈਪਟਨ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 100 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ
. . .  about 5 hours ago
ਬਲੇਡ ਮਾਰ ਕੇ ਲੜਕੀ ਕੋਲੋਂ 35 ਹਜ਼ਾਰ ਰੁਪਏ ਲੁੱਟੇ
. . .  about 5 hours ago
ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ 'ਚ ਵਿਅਕਤੀ ਵਲੋਂ ਛਾਲ ਮਾਰ ਕੇ ਖ਼ੁਦਕੁਸ਼ੀ
. . .  about 5 hours ago
ਸ਼ਾਹਕੋਟ : ਚੱਕ ਵਡਾਲਾ-ਜਾਣੀਆ ਨੇੜੇ ਸਤਲੁਜ ਦਰਿਆ ਦਾ ਟੁੱਟਿਆ ਬੰਨ੍ਹ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਮਾਘ ਸੰਮਤ 550

ਮੁਕਤਸਰ ਸਾਹਿਬ

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਜ਼ਿਲ੍ਹਾ ਪੱਧਰੀ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵੱਲੋਂ ਅੱਜ ਇੱਥੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਇਕ ਦਿਨਾਂ ਕੈਂਪ ਲਗਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਲੋਕ ਲਾਭ ਲੈਣ ਲਈ ...

ਪੂਰੀ ਖ਼ਬਰ »

ਪਿੰਡ ਅਕਾਲਗੜ੍ਹ ਵਿਖੇ ਸਫ਼ਾਈ ਮੁਹਿੰਮ ਸ਼ੁਰੂ ਕਰਵਾਈ

ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪਿੰਡ ਅਕਾਲਗੜ੍ਹ ਦੇ ਨਵੇਂ ਬਣੇ ਸਰਪੰਚ ਸ਼ਮਿੰਦਰ ਸਿੰਘ ਗੋਗੀ ਦੀ ਅਗਵਾਈ ਵਿਚ ਨੌਜਵਾਨ ਵਰਗ ਪਿੰਡ ਦੀ ਨੁਹਾਰ ਬਦਲਣ ਦੇ ਲਈ ਨਿਕਲ ਪਏ ਹਨ, ਜਿਸਦੇ ਅਧੀਨ ਨੌਜਵਾਨ ਅਤੇ ਹੋਰ ਲੋਕ ਮਿਲ ਕੇ ...

ਪੂਰੀ ਖ਼ਬਰ »

ਦੋਦਾ 'ਚ ਲੈਦਰ ਬਾਲ ਕ੍ਰਿਕਟ ਟੂਰਨਾਮੈਂਟ ਦੀ ਕੀਤੀ ਸ਼ੁਰੂਆਤ

ਦੋਦਾ, 20 ਜਨਵਰੀ (ਰਵੀਪਾਲ)-ਨੌਜਵਾਨ ਕ੍ਰਿਕਟ ਖਿਡਾਰੀਆਂ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਖੇਡ ਸਟੇਡੀਅਮ ਪਿੰਡ ਦੋਦਾ 'ਚ 22ਵਾਂ ਲੈਦਰ ਬਾਲ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ ਪਿੰਡ ਦੇ ਸਾਬਕਾ ਕ੍ਰਿਕਟ ਖਿਡਾਰੀ ਗੁਰਮੀਤ ਸਿੰਘ ਖ਼ਾਲਸਾ ...

ਪੂਰੀ ਖ਼ਬਰ »

ਚੋਰਾਂ ਵਲੋਂ ਮੈਡੀਕਲ ਸਟੋਰ 'ਚੋਂ 6 ਹਜ਼ਾਰ ਰੁਪਏ ਨਕਦੀ ਚੋਰੀ

ਮਲੋਟ, 20 ਜਨਵਰੀ (ਗੁਰਮੀਤ ਸਿੰਘ ਮੱਕੜ)-ਸਥਾਨਕ ਪਟੇਲ ਨਗਰ ਸਥਿਤ ਇੱਕ ਮੈਡੀਕਲ ਸਟੋਰ ਨੂੰ ਚੋਰਾਂ ਨੇ ਆਪਣਾ ਨਿਸ਼ਾਨਾ ਬਣਾਉਂਦੇ ਹੋਏ ਮੈਡੀਕਲ ਸਟੋਰ ਵਿਚ ਪਈ ਹੋਈ ਨਗਦੀ ਚੋਰੀ ਕਰਕੇ ਲੈ ਗਏ | ਮੈਡੀਕਲ ਸਟੋਰ ਦੇ ਮਾਲਕ ਮਾਈਕਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ...

ਪੂਰੀ ਖ਼ਬਰ »

ਨਵੀਂ ਪੰਚਾਇਤ ਵਲੋਂ ਨਰੇਗਾ ਮਜ਼ਦੂਰਾਂ ਦੇ ਕੰਮ ਦੀ ਸ਼ੁਰੂਆਤ

ਦੋਦਾ, 20 ਜਨਵਰੀ (ਰਵੀਪਾਲ)-ਪਿੰਡ ਸਮਾਘ ਦੀ ਪੰਚਾਇਤ ਵਲੋਂ ਮਨਰੇਗਾ ਮਜ਼ਦੂਰਾਂ ਦੇ ਕੰਮ ਸ਼ੁਰੂਆਤ ਕੀਤੀ ਗਈ | ਰੁਪਿੰਦਰ ਸਿੰਘ ਸਮਾਘ ਨੇ ਦੱਸਿਆ ਕਿ ਮਜ਼ਦੂਰਾਂ ਨੂੰ ਪੂਰੇ ਸਾਲ ਵਿਚ 100 ਦਿਨ ਕੰਮ ਮੁਹੱਈਆ ਕਰਵਾਉਣਾ ਆਦਿ ਉਨ੍ਹਾਂ ਦੀ ਮਜ਼ਦੂਰੀ ਦੇਣ ਦਾ ਉਪਰਾਲਾ ਕੀਤਾ ...

ਪੂਰੀ ਖ਼ਬਰ »

ਨਾਰਦਰਨ ਰੇਲਵੇ ਪੈਸੇਂਜਰ ਸੰਮਤੀ ਵਲੋਂ ਸੰਘਰਸ਼ ਦਾ ਐਲਾਨ

ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਹਰਮਹਿੰਦਰ ਪਾਲ)-ਨਾਰਦਰਨ ਰੇਲਵੇ ਪੈਸੇਂਜਰ ਸੰਮਤੀ ਦੀ ਇਕ ਹੰਗਾਮੀ ਮੀਟਿੰਗ ਪ੍ਰਧਾਨ ਡਾ: ਅਮਰ ਲਾਲ ਬਾਘਲਾ ਦੀ ਪ੍ਰਧਾਨਗੀ ਹੇਠ ਇਕ ਹੋਟਲ ਵਿਖੇ ਹੋਈ | ਮੀਟਿੰਗ ਦੌਰਾਨ ਰੇਲਵੇ ਦੀਆਂ ਸਮੱਸਿਆਵਾਂ ਸਬੰਧੀ ਖੁੱਲ੍ਹ ਕੇ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਵਿਚ ਸਰਗਰਮ ਭੂਮਿਕਾ ਨਿਭਾਉਣ ਵਾਲੇ ਯੂਨੀਅਨ ਮੈਂਬਰਾਂ ਦੀ ਮੁਢਲੀ ਮੈਂਬਰਸ਼ਿਪ ਖ਼ਾਰਜ

ਦੋਦਾ, 20 ਜਨਵਰੀ (ਰਵੀਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਦੋਦਾ ਦੀ ਪ੍ਰਧਾਨਗੀ ਹੇਠ ਭਲਾਈਆਣਾ ਵਿਖੇ ਹੋਈ, ਜਿਸ 'ਚ ਸੂਬਾ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਕਮੇਟੀ ਵਲੋਂ ਪੰਚਾਇਤੀ ਚੋਣਾਂ ਵਿਚ ...

ਪੂਰੀ ਖ਼ਬਰ »

ਪਿੰਡ ਲੁਬਾਣਿਆਂਵਾਲੀ ਵਿਖੇ ਖੇਤਾਂ ਵਿਚੋਂ 5 ਟਰਾਂਸਫਾਰਮਰ ਚੋਰੀ

ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪਿੰਡ ਲੁਬਾਣਿਆਂਵਾਲੀ ਵਿਖੇ ਕਿਸਾਨਾਂ ਦੇ ਖੇਤਾਂ ਵਿਚੋਂ ਪੰਜ ਟਰਾਂਸਫਾਰਮਰ ਚੋਰੀ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਗੁਰਮੀਤ ਸਿੰਘ ਪੁੱਤਰ ਸੁਖਚੈਨ ਸਿੰਘ ਸੰਧੂ, ਹਰਚਰਨ ਸਿੰਘ ...

ਪੂਰੀ ਖ਼ਬਰ »

ਪਿੰਡ ਲੁਬਾਣਿਆਂਵਾਲੀ 'ਚ ਵੱਖ-ਵੱਖ ਬਿਮਾਰੀਆਂ ਨਾਲ 10 ਮੌਤਾਂ

ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪਿੰਡ ਲੁਬਾਣਿਆਂਵਾਲੀ ਵਿਖੇ ਪਿਛਲੇ ਕੁਝ ਦਿਨਾਂ ਵਿਚ ਲਗਾਤਾਰ ਹੋਈਆਂ 10 ਮੌਤਾਂ ਕਾਰਨ ਪਿੰਡ ਵਿਚ ਸੋਗ ਦਾ ਮਾਹੌਲ ਹੈ | ਵੱਖ-ਵੱਖ ਬਿਮਾਰੀਆਂ ਕਾਰਨ ਹੋਈਆਂ ਮੌਤਾਂ ਵਿਚੋਂ ਤਿੰਨ ਮਿ੍ਤਕਾਂ ਦੇ ਅੱਜ ਭੋਗ ਪਾਏ ...

ਪੂਰੀ ਖ਼ਬਰ »

ਗਾਇਕ ਜਸਵੰਤ ਸੰਧੂ ਦੂਰਦਰਸ਼ਨ ਤੇ ਅੱਜ

ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਲੋਕ ਗਾਇਕ ਜਸਵੰਤ ਸੰਧੂ ਲੁਬਾਣਿਆਂਵਾਲੀ ਆਪਣੇ ਨਵੇਂ ਧਾਰਮਿਕ ਗੀਤ ਜੈਕਾਰਾ ਖ਼ਾਲਸੇ ਦਾ ਜਲੰਧਰ ਦੂਰਦਰਸ਼ਨ ਦੇ 'ਵੰਝਲੀ ਯਾਰਾਂ ਦੀ' ਪ੍ਰੋਗਰਾਮ ਵਿਚ ਅੱਜ 21 ਨਵੰਬਰ ਨੂੰ ਸਵੇਰੇ 8 ਵਜੇ ਦਰਸ਼ਕਾਂ ਦੇ ਰੂਬਰੂ ...

ਪੂਰੀ ਖ਼ਬਰ »

ਜਗਦੀਸ਼ ਕਟਾਰੀਆ ਨੇ ਕਰਜ਼ਾ ਮੁਆਫੀ ਵਾਲੇ ਕਿਸਾਨਾਂ ਦੀ ਸੂਚੀ ਤਿਆਰ ਕੀਤੀ

ਦੋਦਾ, 20 ਜਨਵਰੀ (ਰਵੀਪਾਲ)-ਕਾਂਗਰਸ ਕਿਸਾਨ-ਮਜ਼ਦੂਰ ਸੈੱਲ ਅਤੇ ਰਾਹੁਲ ਗਾਂਧੀ ਬਿ੍ਗੇਡ ਦੇ ਪ੍ਰਧਾਨ ਜਗਦੀਸ਼ ਕਟਾਰੀਆ ਦੀ ਅਗਵਾਈ ਹੇਠ ਸੁਸਾਇਟੀ ਦਫ਼ਤਰ ਦੋਦਾ ਵਿਖੇ ਪੰਜ ਏਕੜ ਤੱਕ ਜ਼ਮੀਨ ਵਾਲੇ ਕਿਸਾਨਾਂ ਨੂੰ ਕਰਜ਼ਾ ਮੁਆਫ਼ੀ ਕੋਆਪ੍ਰੇਟਿਵ ਬੈਂਕ ਤੋਂ ਰਹਿ ਗਏ ...

ਪੂਰੀ ਖ਼ਬਰ »

ਪਿੰਡ ਤਰਮਾਲਾ ਦੇ ਹਰਬਰਿੰਦਰ ਸਿੰਘ ਗਿੱਲ ਵਲੋਂ ਨਵੀਂ ਤਕਨੀਕ ਨਾਲ ਬੀਜੀ ਕਣਕ ਦਾ ਸਫ਼ਲ ਤਜਰਬਾ

ਮਲੋਟ, 20 ਜਨਵਰੀ (ਗੁਰਮੀਤ ਸਿੰਘ ਮੱਕੜ)-ਪੰਜਾਬੀਆਂ ਨੂੰ ਨਵਿਆਂ ਰਾਹਾਂ ਦੇ ਪਾਂਧੀ ਬਣਨ ਦਾ ਬਹੁਤ ਜਨੂੰਨ ਹੁੰਦਾ ਹੈ ਅਤੇ ਅਜਿਹਾ ਹੀ ਕੀਤਾ ਹੈ ਪਿੰਡ ਤਰਮਾਲਾ ਦੇ ਹਰਬਰਿੰਦਰ ਸਿੰਘ ਗਿੱਲ, ਜਿਸ ਨੇ ਪਰਾਲੀ ਨੂੰ ਬਿਨਾਂ ਸਾੜੇ ਆਪਣੀ ਖੁਦ ਦੀ ਖੋਜੀ ਤਕਨੀਕ ਨਾਲ ਕਣਕ ਦੀ ...

ਪੂਰੀ ਖ਼ਬਰ »

ਕਾਉਣੀ ਸਕੂਲ 'ਚ ਸਾਲਾਨਾ ਸਮਾਗਮ ਕਰਵਾਇਆ

ਦੋਦਾ, 20 ਜਨਵਰੀ (ਰਵੀਪਾਲ)-ਸਰਕਾਰੀ ਪ੍ਰਾਇਮਰੀ ਸਕੂਲ ਕਾਉਣੀ ਮੇਨ ਵਿਖੇ ਸਕੂਲ ਮੁਖੀ ਨਵਤੇਜ ਸਿੰਘ ਦੀ ਅਗਵਾਈ ਹੇਠ ਸਲਾਨਾ ਸਮਾਗਮ ਕਰਵਾਇਆ ਗਿਆ | ਵਿਦਿਆਰਥੀਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਗੀਤ, ਸਕਿੱਟ, ਕੋਰੀਓਗ੍ਰਾਫੀ, ਗਿੱਧਾ, ਭੰਗੜਾ, ਡਾਂਸ ਆਦਿ ਪੇਸ਼ ...

ਪੂਰੀ ਖ਼ਬਰ »

ਐਤਵਾਰ ਹੋਣ ਕਾਰਨ ਮਾਘੀ ਮਨੋਰੰਜਨ ਮੇਲੇ ਤੇ ਵੱਡੀ ਗਿਣਤੀ ਵਿਚ ਲੋਕ ਪਹੰੁਚੇ

ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਮਾਘੀ ਮਨੋਰੰਜਨ ਮੇਲੇ ਤੇ ਅੱਜ ਐਤਵਾਰ ਹੋਣ ਕਾਰਨ ਇਲਾਕੇ ਦੇ ਲੋਕ ਵੱਡੀ ਗਿਣਤੀ ਵਿਚ ਪਹੁੰਚੇ | ਸਥਾਨਕ ਮਲੋਟ ਰੋਡ ਤੇ ਮੇਲਾ ਮੈਦਾਨ ਵਿਚ ਸਵੇਰ ਤੋਂ ਸ਼ਾਮ ਤੱਕ ਭਾਰੀ ਭੀੜ ਰਹੀ | ਵੱਖ-ਵੱਖ ਝੂਲਿਆਂ ਤੇ ਬੱਚਿਆਂ ...

ਪੂਰੀ ਖ਼ਬਰ »

ਗੁਰੂ ਰਵਿਦਾਸ ਮੰਦਰ ਪ੍ਰਬੰਧਕੀ ਕਮੇਟੀ ਦੀ ਚੋਣ

ਮਲੋਟ, 20 ਜਨਵਰੀ (ਗੁਰਮੀਤ ਸਿੰਘ ਮੱਕੜ)-ਸਥਾਨਕ ਗੁਰੂ ਰਵਿਦਾਸ ਨਗਰ ਵਿਖੇ ਸਥਿਤ ਗੁਰੂ ਰਵਿਦਾਸ ਦੇ ਮੰਦਰ ਵਿਖੇ ਮੰਦਰ ਦੀ ਪ੍ਰਬੰਧਕੀ ਕਮੇਟੀ ਦੀ ਇੱਕ ਅਹਿਮ ਮੀਟਿੰਗ ਹੋਈ, ਜਿਸ ਵਿਚ ਕਮੇਟੀ ਦੀ ਚੋਣ ਕੀਤੀ ਗਈ | ਕਮੇਟੀ ਦੇ ਸਮੂਹ ਮੈਂਬਰਾਂ ਨੇ ਸਰਬਸੰਮਤੀ ਨਾਲ ਮੋਹਨ ਲਾਲ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਵਲੋਂ ਡਰੇਨਾਂ ਦੀ ਸਫ਼ਾਈ ਸਬੰਧੀ ਕੀਤਾ ਸਰਵੇ

ਮਲੋਟ, 20 ਜਨਵਰੀ (ਗੁਰਮੀਤ ਸਿੰਘ ਮੱਕੜ)-ਬਾਰਸ਼ ਦੇ ਮੱਦੇਨਜ਼ਰ ਇਲਾਕੇ ਵਿਚ ਡਰੇਨਾਂ ਦੀ ਸਫ਼ਾਈ ਦਾ ਸਰਵੇ ਕਰਨ ਲਈ ਐਸ.ਡੀ.ਐਮ ਗੋਪਾਲ ਸਿੰਘ ਵਲੋਂ ਦੌਰਾ ਕੀਤਾ ਗਿਆ | ਡਰੇਨਾਂ ਦੀ ਸਫ਼ਾਈ ਕਰਨ ਲਈ ਵੱਖ-ਵੱਖ ਡਰੇਨਾਂ ਦੇ ਐਸਟੀਮੈਂਟ ਬਣਾਏ ਗਏ ਅਤੇ ਜਾਂਚ ਕੀਤੀ ਗਈ ਕਿ ਕਿਸ ...

ਪੂਰੀ ਖ਼ਬਰ »

ਲੋਕ ਸਭਾ ਦੀਆਂ ਚੋਣਾਂ ਦੀ ਤਿਆਰੀ ਸਬੰਧੀ ਮੀਟਿੰਗ ਬੁਲਾਈ

ਮਲੋਟ, 20 ਜਨਵਰੀ (ਗੁਰਮੀਤ ਸਿੰਘ ਮੱਕੜ)-ਸਥਾਨਕ ਐੱਸ.ਡੀ.ਐੱਮ. ਗੋਪਾਲ ਸਿੰਘ ਵਲੋਂ ਲੋਕ ਸਭਾ ਦੀਆਂ ਆ ਰਹੀਆਂ ਚੋਣਾਂ ਦੀ ਤਿਆਰੀ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਅਤੇ ਸੈਕਟਰ ਅਫ਼ਸਰਾਂ ਦੀ ਇਕ ਮੀਟਿੰਗ ਬੁਲਾਈ, ਜਿਸ ਵਿਚ ਉਨ੍ਹਾਂ ਨੇ ਚੋਣ ਕਮਿਸ਼ਨ ਵਲੋਂ ਆ ਰਹੀਆਂ ਲੋਕ ...

ਪੂਰੀ ਖ਼ਬਰ »

ਨਰਿੰਦਰ ਸਿੰਘ ਪਦਉੱਨਤ ਹੋ ਕੇ ਸਬ ਇੰਸਪੈਕਟਰ ਬਣੇ

ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਲੰਬੇ ਸਮੇਂ ਤੋਂ ਸੇਵਾਵਾਂ ਦੇ ਰਹੇ ਐਸ.ਐਸ.ਪੀ ਦੇ ਰੀਡਰ ਏ.ਐਸ.ਆਈ. ਨਰਿੰਦਰ ਸਿੰਘ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਬਦਲੇ ਤਰੱਕੀ ਦੇ ਕੇ ਸਬ ਇੰਸਪੈਕਟਰ ਪਦਉਨਤ ਕੀਤਾ ਗਿਆ | ...

ਪੂਰੀ ਖ਼ਬਰ »

ਹਰਚਰਨ ਸਿੰਘ ਬਰਾੜ ਨੂੰ ਪ੍ਰਧਾਨ ਬਣਾਉਣ ਦਾ ਸਵਾਗਤ

ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਐਕਸ ਸਰਵਿਸਮੈਨ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਦਰਸ਼ਨ ਸਿੰਘ ਭੰਗਚੜੀ, ਸਲਾਹਕਾਰ ਜਗਰੂਪ ਸਿੰਘ ਬਰਾੜ ਹਰੀਕੇ ਕਲਾਂ, ਗੁਰਮੇਲ ਸਿੰਘ ਖਿੜਕੀਆਂਵਾਲਾ, ਨਿਰਮਲ ਸਿੰਘ, ਮੰਗਲ ਸਿੰਘ ਹਰੀਕੇ ਕਲਾਂ ਆਦਿ ਨੇ ...

ਪੂਰੀ ਖ਼ਬਰ »

ਭਾਗਸਰ ਜੈਲ ਦੇ ਲੋਕਾਂ ਦੀਆਂ ਮੁਸ਼ਕਿਲਾਂ ਲਈ ਸ਼ੇਰੇਵਾਲਾ 'ਚ ਕੈਂਪ ਕੱਲ੍ਹ

ਮੰਡੀ ਲੱਖੇਵਾਲੀ, 20 ਜਨਵਰੀ (ਰੁਪਿੰਦਰ ਸਿੰਘ ਸੇਖੋਂ)-ਮਲੋਟ ਵਿਧਾਨ ਸਭਾ ਹਲਕੇ ਦੀ ਭਾਗਸਰ-ਲੱਖੇਵਾਲੀ ਜੈਲ ਦੇ ਪਿੰਡਾਂ ਦੇ ਲੋਕਾਂ ਅਤੇ ਪੰਚਾਇਤਾਂ ਦੀਆਂ ਮੁਸ਼ਕਿਲਾਂ ਸਬੰਧੀ ਇਕ ਕੈਂਪ 22 ਜਨਵਰੀ ਮੰਗਲਵਾਰ ਨੂੰ 10:30 ਵਜੇ ਪਿੰਡ ਚੱਕ ਸ਼ੇਰੇਵਾਲਾ ਵਿਖੇ ਲਗਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਹਲਕਾ ਇੰਚਾਰਜ ਅਮਨਪ੍ਰੀਤ ਸਿੰਘ ਭੱਟੀ ਸਪੁੱਤਰ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਨੇ ਦੱਸਿਆ ਕਿ ਇਸ ਮੌਕੇ ਵਿਭਾਗਾਂ ਦੇ ਅਧਿਕਾਰੀ-ਕਰਮਚਾਰੀ ਮੌਜੂਦ ਰਹਿਣਗੇ | ਉਨ੍ਹਾਂ ਕਿਹਾ ਕਿ ਇਹ ਦਰਬਾਰ-ਕੈਂਪ ਲੋਕਾਂ ਨੂੰ ਨੇੜੇ ਅਤੇ ਜਲਦੀ ਸਾਂਝੇ ਕੰਮਾਂ ਸਬੰਧੀ ਹੱਲ ਲਈ ਲੱਗ ਰਿਹਾ ਹੈ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਰਬਜੀਤ ਸਿੰਘ ਕਾਕਾ ਬਰਾੜ, ਦੀਪ ਭਾਗਸਰ, ਅਮਰਿੰਦਰਜੀਤ ਸੰਮੇਵਾਲੀ ਵੀ ਮੌਜੂਦ ਸਨ | ਅਮਨਪ੍ਰੀਤ ਭੱਟੀ ਨੇ ਕਿਹਾ ਕਿ ਇਹ ਕੈਂਪ ਮਲੋਟ ਹਲਕੇ ਦੇ ਮੁਕਤਸਰ ਸਾਹਿਬ ਨੇੜਲੇ ਪਿੰਡਾਂ ਨੂੰ ਦੂਰ ਦੀ ਥਾਂ ਨੇੜੇ ਨਿਆਂ ਦੇਣ ਦੇ ਮਕਸਦ ਅਧੀਨ ਲਗਾਇਆ ਜਾ ਰਿਹਾ ਹੈ |


ਖ਼ਬਰ ਸ਼ੇਅਰ ਕਰੋ

ਇਲਾਕੇ 'ਚ ਚੱਲ ਰਹੇ ਨਾਜਾਇਜ਼ ਆਈਲਟਸ ਸੈਂਟਰਾਂ ਦੀ ਭਰਮਾਰ- ਕੇਵਲ 44 ਕੋਲ ਲਾਇਸੰਸ

ਮਲੋਟ, 20 ਜਨਵਰੀ (ਗੁਰਮੀਤ ਸਿੰਘ ਮੱਕੜ)-ਇਲਾਕੇ 'ਚ ਵਿਦੇਸ਼ਾਂ ਨੂੰ ਭੇਜਣ ਦੇ ਨਾਂਅ 'ਤੇ ਕਈ ਲੋਕਾਂ ਨਾਲ ਠੱਗੀ ਹੋਣ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ | ਦੇਖਣ 'ਚ ਆਇਆ ਹੈ ਕਿ ਠੱਗੀ ਕਰਨ ਵਾਲੇ ਲੋਕਾਂ ਦੇ ਕੋਲ ਆਈਲੈਟਸ ਅਤੇ ਕੰਸਲਟੈਂਸੀ ਦਾ ਲਾਇਸੰਸ ਵੀ ਨਹੀਂ ਹੁੰਦਾ | ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ 'ਚ ਸਵਾਈਨ ਫ਼ਲੂ ਬਾਰੇ ਜਾਗਰੂਕ ਕੀਤਾ

ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਪ੍ਰਾਇਮਰੀ ਸਕੂਲ ਥਾਂਦੇਵਾਲਾ ਨੇੜੇ ਫੋਕਲ ਪੁਆਇੰਟ ਵਿਖੇ ਸਿਹਤ ਵਿਭਾਗ ਦੇ ਸਬ ਸੈਂਟਰ ਥਾਂਦੇਵਾਲਾ ਦੀ ਟੀਮ ਨੇ ਬੱਚਿਆਂ ਨੂੰ ਸਵਾਈਨ ਫਲੂ ਬਿਮਾਰੀ ਦੀ ਰੋਕਥਾਮ ਲਈ ਜਾਗਰੂਕ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਅਗਰਵਾਲ ਸਭਾ ਗਿੱਦੜਬਾਹਾ ਨੇ ਖ਼ੂਨਦਾਨ ਕੈਂਪ ਲਗਾਇਆ

ਗਿੱਦੜਬਾਹਾ, 20 ਜਨਵਰੀ (ਬਲਦੇਵ ਸਿੰਘ ਘੱਟੋਂ)-ਦਿਵਾਨ ਟੋਡਰ ਮੱਲ ਦੀ ਯਾਦ ਵਿਚ ਅਗਰਵਾਲ ਸਭਾ ਗਿੱਦੜਬਾਹਾ ਵਲੋਂ ਸਭਾ ਦੇ ਪ੍ਰਧਾਨ ਦਿਨੇਸ਼ ਕੁਮਾਰ ਬੌਬੀ ਸਿੰਗਲਾ ਦੀ ਰਹਿਨੁਮਾਈ ਹੇਠ ਸਥਾਨਕ ਡੇਰਾ ਬਾਬਾ ਗੰਗਾ ਰਾਮ ਜੀ ਵਿਖੇ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ...

ਪੂਰੀ ਖ਼ਬਰ »

ਹਰਚਰਨ ਸਿੰਘ ਬਰਾੜ ਦੇ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਲੱਡੂ ਵੰਡੇ

ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਹਰਮਹਿੰਦਰ ਪਾਲ)-ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਨਵੇਂ ਬਣੇ ਕਾਂਗਰਸ ਕਮੇਟੀ ਦੇ ਪ੍ਰਧਾਨ ਹਰਚਰਨ ਸਿੰਘ ਬਰਾੜ ਦੇ ਪ੍ਰਧਾਨ ਬਨਣ ਦੀ ਖ਼ੁਸ਼ੀ 'ਚ ਪਿੰਡ ਅਕਾਲਗੜ੍ਹ ਦੇ ਬੱਸ ਸਟੈਂਡ 'ਤੇ ਪਿੰਡ ...

ਪੂਰੀ ਖ਼ਬਰ »

ਨਵੀਂ ਚੁਣੀ ਪੰਚਾਇਤ ਵਲੋਂ ਸਕੂਲ ਨੂੰ 20 ਗੱਦੇ ਦਾਨ

ਦੋਦਾ, 20 ਜਨਵਰੀ (ਰਵੀਪਾਲ)-ਪਿੰਡ ਵਾੜਾ ਕਿਸ਼ਨਪੁਰਾ ਦੇ ਸਰਪੰਚ ਅਤੇ ਪੰਚਾਇਤ ਮੈਂਬਰਾਂ ਵਲੋਂ ਸਰਕਾਰ ਪ੍ਰਾਇਮਰੀ ਸਕੂਲ ਦੇ ਬੱਚਿਆਂ ਲਈ 20 ਗੱਦੇ ਦਾਨ ਕੀਤੇ ਗਏ | ਸਕੂਲ ਮੁਖੀ ਮੰਗਾਂ ਸਿੰਘ ਤੇ ਸਮੂਹ ਸਟਾਫ਼ ਵਲੋਂ ਸਰਪੰਚ ਬੂਟਾ ਸਿੰਘ, ਪੰਚ ਪਰਮਿੰਦਰ ਕੌਰ, ਪੰਚ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਸ਼ੇਖ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਗਿੱਦੜਬਾਹਾ, 20 ਜਨਵਰੀ (ਬਲਦੇਵ ਸਿੰਘ ਘੱਟੋਂ)-ਬੀਤੇ ਦਿਨ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਸ਼ੇਖ ਵਿਖੇ ਸਕੂਲ ਮੁਖੀ ਰਾਜਵਿੰਦਰ ਸਿੰਘ ਦੀ ਅਗਵਾਈ ਵਿਚ ਸਕੂਲ ਦਾ ਸਲਾਨਾ ਇਨਾਮ ਵੰਡ ਅਤੇ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ ...

ਪੂਰੀ ਖ਼ਬਰ »

ਗਣਤੰਤਰ ਦਿਵਸ ਸਬੰਧੀ ਸਭਿਆਚਾਰਕ ਰਿਹਰਸਲ ਹੋਈ

ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਵਲੋਂ ਗਣਤੰਤਰਤਾ ਦਿਵਸ ਧੂਮਧਾਮ ਨਾਲ ਮਨਾਉਣ ਲਈ ਰਾਜਪਾਲ ਐੱਸ.ਡੀ.ਐੱਮ. ਦੀ ਪ੍ਰਧਾਨਗੀ ਹੇਠ ਸਭਿਆਚਾਰਕ ਰਿਹਰਸਲ ਸਥਾਨਕ ਸ੍ਰੀ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਵੜਿੰਗ ਵਿਖੇ ਸਾਲਾਨਾ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸਰਕਾਰੀ ਹਾਈ ਸਕੂਲ ਵੜਿੰਗ ਵਿਖੇ ਸਲਾਨਾ ਸਮਾਗਮ ਸਮੂਹ ਸਟਾਫ਼ ਦੀ ਮਿਹਨਤ ਸਦਕਾ ਕਰਵਾਇਆ ਗਿਆ | ਪਿੰਡ ਦੀ ਪੰਚਾਇਤ ਵਲੋਂ ...

ਪੂਰੀ ਖ਼ਬਰ »

ਬਾਬਾ ਜੱਸਾ ਸਿੰਘ ਵਲੋਂ ਐੱਨ. ਐੱਸ. ਐੱਸ. ਵਲੰਟੀਅਰਾਂ ਤੇ ਕਾਲਜ ਸਟਾਫ਼ ਦਾ ਧੰਨਵਾਦ

ਗਿੱਦੜਬਾਹਾ, 20 ਜਨਵਰੀ (ਬਲਦੇਵ ਸਿੰਘ ਘੱਟੋਂ)-ਗੁਰੂ ਗੋਬਿੰਦ ਸਿੰਘ ਗਰਲਜ਼ ਕਾਲਜ ਗਿੱਦੜਬਾਹਾ ਦੀਆਂ ਵਿਦਿਆਰਥਣਾਂ ਵਲੋਂ ਚੱਲ ਰਹੇ ਸੱਤ ਰੋਜ਼ਾ ਐੱਨ.ਐੱਸ.ਐੱਸ. ਕੈਂਪ ਦੇ ਪਹਿਲੇ ਦੋ ਦਿਨ ਇਤਿਹਾਸਕ ਗੁਰਦੁਆਰਾ ਸੀਨੀਅਰ ਸਾਹਿਬ ਪਾਤਸ਼ਾਹੀ ਦਸਵੀਂ ਗਿੱਦੜਬਾਹਾ ...

ਪੂਰੀ ਖ਼ਬਰ »

ਸਮਾਜਸੇਵੀਆਂ ਵਲੋਂ ਖੂਨਦਾਨ ਕੈਂਪ ਲਗਾਇਆ

ਮਲੋਟ, 20 ਜਨਵਰੀ (ਗੁਰਮੀਤ ਸਿੰਘ ਮੱਕੜ)-ਸ਼ਹਿਰ ਦੇ ਸਮਾਜਸੇਵੀਆਂ ਵਲੋਂ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿਚ ਗੁਪਤਾ ਬਲੱਡ ਬੈਂਕ ਬਠਿੰਡਾ ਦੀ ਟੀਮ ਨੇ ਲਗਪਗ 90 ਯੂਨਿਟ ਖ਼ੂਨਦਾਨ ਇਕੱਤਰ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦੇ ਸਮੂਹ ਸਮਾਜਸੇਵੀ ਅਤੇ ਧਾਰਮਿਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX