ਤਾਜਾ ਖ਼ਬਰਾਂ


ਤਬੀਅਤ ਵਿਗੜਨ 'ਤੇ ਕੈਦੀ ਦੀ ਮੌਤ
. . .  1 day ago
ਪਟਿਆਲਾ ,15 ਜੁਲਾਈ ( ਸਿੱਧੂ, ਖਰੌੜ ) -ਨਾਭਾ ਜੇਲ੍ਹ ਕਾਂਡ ਦੇ ਮੁਲਜ਼ਮ ਗੈਂਗਸਟਰ ਚਰਨਪ੍ਰੀਤ ਸਿੰਘ ਚੰਨਾ ਉਮਰ ਤੀਹ ਸਾਲ ਦੀ ਅੱਜ ਰਜਿੰਦਰਾ ਹਸਪਤਾਲ ਪਟਿਆਲਾ ਵਿਚ ਮੌਤ ਹੋ ਗਈ। ਜ਼ਿਕਰਯੋਗ ਹੈ ...
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਦੀ ਕੋਠੀ ਵਿਚ ਚੋਰੀ
. . .  1 day ago
ਜੰਡਿਆਲਾ ਮੰਜਕੀ ,15 ਜੁਲਾਈ (ਸੁਰਜੀਤ ਸਿੰਘ ਜੰਡਿਆਲਾ)-ਪੰਜਾਬ ਦੇ ਸਾਬਕਾ ਕਾਂਗਰਸੀ ਮੁੱਖ ਮੰਤਰੀ ਸਰਦਾਰ ਦਰਬਾਰਾ ਸਿੰਘ ਦੀ ਜੰਡਿਆਲਾ ਵਿਚ ਨਕੋਦਰ ਮੋੜ ਨੇੜੇ ਬੰਦ ਪਈ ਕੋਠੀ ਵਿਚ ਚੋਰੀ ਹੋਣ ਦਾ ...
ਭਰਜਾਈ ਦਾ ਕਤਲ ਕਰਨ ਵਾਲੇ ਵਿਅਕਤੀ ਨੂੰ ਉਮਰ ਕੈਦ ਦੀ ਸਜ਼ਾ
. . .  1 day ago
ਸੰਗਰੂਰ, 15 ਜੁਲਾਈ (ਧੀਰਜ ਪਸ਼ੋਰੀਆ)- ਜ਼ਿਲ੍ਹਾ ਅਤੇ ਸੈਸ਼ਨ ਜੱਜ ਬੀ.ਐੱਸ.ਸੰਧੂ ਦੀ ਅਦਾਲਤ ਨੇ ਭਰਜਾਈ ਦਾ ਕਤਲ ਕਰਨ ਵਾਲੇ ਇਕ ਵਿਅਕਤੀ ਨੂੰ ਉਮਰ ਕੈਦ ਦੀ ਸਜ਼ਾ ....
ਤਿੰਨ ਕਾਰਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਕਈ ਜ਼ਖਮੀ
. . .  1 day ago
ਤਪਾ ਮੰਡੀ, 15 ਜੁਲਾਈ (ਵਿਜੇ ਸ਼ਰਮਾ)- ਕੌਮੀ ਮਾਰਗ ਬਠਿੰਡਾ ਅਤੇ ਚੰਡੀਗੜ੍ਹ 'ਤੇ ਤਿੰਨ ਕਾਰਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਅੱਧੀ ਦਰਜਨ ਦੇ ਕਰੀਬ ਵਿਅਕਤੀਆਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਵੱਲੋਂ ਮਿਲੀ ਜਾਣਕਾਰੀ ਦੇ ਮੁਤਾਬਿਕ, ਕੌਮੀ ਮਾਰਗ ਤਪਾ ...
ਲੋਕ ਸਭਾ 'ਚ ਪੰਜਾਬ ਦੇ ਪਾਣੀ ਦਾ ਮੁੱਦਾ ਚੁੱਕਣ 'ਤੇ ਬੈਂਸ ਨੇ ਸੁਖਬੀਰ ਬਾਦਲ ਦੀ ਕੀਤੀ ਸ਼ਲਾਘਾ
. . .  1 day ago
ਜਲੰਧਰ, 15 ਜੁਲਾਈ (ਚਿਰਾਗ਼)- ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਅੱਜ ਕਪੂਰਥਲਾ ਤੋਂ ਆਪਣੀ 'ਪਾਣੀ ਬਚਾਓ' ਮੁਹਿੰਮ ਦੀ ਸ਼ੁਰੂਆਤ ਕੀਤੀ। ਜਲੰਧਰ ਪਹੁੰਚੇ ਬੈਂਸ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ...
ਸ੍ਰੀ ਮੁਕਤਸਰ ਸਾਹਿਬ: ਪਾਵਰਕਾਮ ਦਾ ਲਾਈਨਮੈਨ ਰਿਸ਼ਵਤ ਲੈਂਦਾ ਕਾਬੂ
. . .  1 day ago
ਸ੍ਰੀ ਮੁਕਤਸਰ ਸਾਹਿਬ, 15 ਜੁਲਾਈ (ਰਣਜੀਤ ਸਿੰਘ ਢਿੱਲੋਂ)- ਪਾਵਰਕਾਮ ਸਬ ਸਟੇਸ਼ਨ ਲੁਬਾਣਿਆਂਵਾਲੀ ਦੇ ਲਾਈਨਮੈਨ ਰਾਜੂ ਨੂੰ ਵਿਜੀਲੈਂਸ ਬਿਊਰੋ ਸ੍ਰੀ ਮੁਕਤਸਰ ਸਾਹਿਬ ਨੇ 5 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਸਰਕਾਰੀ ਗਵਾਹਾਂ ਦੀ ਹਾਜ਼ਰੀ 'ਚ ਅਤੇ ਡੀ.ਐੱਸ.ਪੀ ਰਾਜ ....
ਕੈਪਟਨ ਵੱਲੋਂ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 15 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਦੋਹਾਂ ਨੇਤਾਵਾਂ ਵਿਚਾਲੇ ਭ੍ਰਿਸ਼ਟਾਚਾਰ ਦੇ ਮੁੱਦੇ ਨੂੰ ਲੈ ਕੇ ਗੱਲਬਾਤ ਹੋਈ। ਇਸ ਦੇ ਨਾਲ ਹੀ ਕੈਪਟਨ ....
ਸ੍ਰੀ ਮੁਕਤਸਰ ਸਾਹਿਬ: ਨਵਜੋਤ ਸਿੱਧੂ ਨੂੰ ਸੰਭਾਲਣਾ ਚਾਹੀਦਾ ਹੈ ਬਿਜਲੀ ਮਹਿਕਮਾ -ਚੰਨੀ
. . .  1 day ago
ਸ੍ਰੀ ਮੁਕਤਸਰ ਸਾਹਿਬ, 15 ਜੁਲਾਈ (ਰਣਜੀਤ ਸਿੰਘ ਢਿੱਲੋਂ)- ਪੰਜਾਬ ਦੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕੀਤਾ। ਇਸ ਉਪਰੰਤ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ....
ਘੱਗਰ ਦਰਿਆ ਦੇ ਪਾਣੀ ਦੀ ਮਾਰ ਹੇਠ ਦਰਜਨਾਂ ਪਿੰਡ, ਨੁਕਸਾਨੀਆਂ ਗਈਆਂ ਕਿਸਾਨਾਂ ਦੀਆਂ ਫ਼ਸਲਾਂ
. . .  1 day ago
ਘਨੌਰ, 15ਜੁਲਾਈ (ਜਾਦਵਿੰਦਰ ਸਿੰਘ ਜੋਗੀਪੁਰ)- ਮਾਨਸੂਨ ਦੇ ਚੱਲਦਿਆਂ ਉੱਤਰੀ ਭਾਰਤ ਸਮੇਤ ਪੰਜਾਬ 'ਚ ਹੋਈ ਭਰਵੀਂ ਬਰਸਾਤ ਨਾਲ ਪਿੰਡ ਸਰਾਲਾ ਕਲਾਂ ਨੇੜੇ ਵਗਦੇ ਘੱਗਰ ਦਰਿਆ ਦਾ ਪਾਣੀ ਉੱਛਲਨ ਕਾਰਨ ਨੇੜਲੇ ਪਿੰਡ ਜੰਡ ਮੰਗੋਲੀ, ਉਂਟਸਰ, ਗਦਾਪੁਰ, ....
ਪਾਕਿਸਤਾਨ ਦੀ ਅੱਤਵਾਦੀ ਵਿਰੋਧੀ ਅਦਾਲਤ ਨੇ ਹਾਫ਼ਿਜ਼ ਸਈਦ ਨੂੰ ਦਿੱਤੀ ਅਗਾਊਂ ਜ਼ਮਾਨਤ
. . .  1 day ago
ਇਸਲਾਮਾਬਾਦ, 15 ਜੁਲਾਈ- ਪਾਕਿਸਤਾਨ ਦੀ ਅੱਤਵਾਦ ਵਿਰੋਧੀ ਅਦਾਲਤ ਨੇ ਅੱਜ ਅੱਤਵਾਦੀ ਸੰਗਠਨ ਜਮਾਤ-ਉਦ-ਦਾਵਾ ਦੇ ਮੁਖੀ ਹਾਫ਼ਿਜ਼ ਸਈਦ ਅਤੇ ਤਿੰਨ ਹੋਰਾਂ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਇਹ ਜ਼ਮਾਨਤ ਉਨ੍ਹਾਂ ਨੂੰ ਗ਼ੈਰ-ਕਾਨੂੰਨੀ ਤਰੀਕੇ ਨਾਲ ਜ਼ਮੀਨ...
ਕੈਪਟਨ ਵੱਲੋਂ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ
. . .  1 day ago
ਅਜਨਾਲਾ, 15 ਜੁਲਾਈ (ਗੁਰਪ੍ਰੀਤ ਢਿੱਲੋਂ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ ਕੀਤੀ ਤੇ ਦੇਸ਼ 'ਚ ਪਸਰ ਰਹੇ ਪਾਣੀ ਦੇ ਸੰਕਟ ਬਾਰੇ ਵਿਚਾਰ ਚਰਚਾ ਕੀਤੀ। ਇਸ ਦੇ ਨਾਲ ਹੀ ....
ਵੀ.ਆਈ.ਪੀਜ਼ ਦੀਆਂ ਗੱਡੀਆਂ 'ਤੇ ਲਾਲ ਬੱਤੀ ਦੀ ਪਾਬੰਦੀ ਕਾਇਮ
. . .  1 day ago
ਅੰਮ੍ਰਿਤਸਰ, 15 ਜੁਲਾਈ (ਸੁਰਿੰਦਰ ਸਿੰਘ ਵਰਪਾਲ)- ਪੰਜਾਬ ਸਰਕਾਰ ਵੱਲੋਂ 2017 'ਚ ਵੀ.ਆਈ.ਪੀ ਕਲਚਰ ਖ਼ਤਮ ਕਰਨ ਲਈ ਅਫ਼ਸਰਾਂ ਅਤੇ ਹੋਰ ਵੀ.ਆਈ.ਪੀਜ਼ ਦੀਆਂ ਗੱਡੀਆਂ 'ਤੇ ਲਾਲ ਬੱਤੀ ਦੀ ਲਈ ਪਾਬੰਦੀ ਕਾਇਮ ਹੈ ਅਤੇ ਇਹ ਨਹੀਂ ਹਟਾਈ ਗਈ। ਸਰਕਾਰੀ ....
ਮੈਲਬੋਰਨ ਫ਼ਿਲਮ ਫ਼ੈਸਟੀਵਲ ਦੌਰਾਨ ਬਾਦਸ਼ਾਹ ਖ਼ਾਨ ਨੂੰ ਆਨਰੇਰੀ ਡਾਕਟਰੇਟ ਨਾਲ ਸਨਮਾਨਿਤ ਕਰੇਗੀ ਲਾ ਟਰੋਬ ਯੂਨੀਵਰਸਿਟੀ
. . .  1 day ago
ਮੁੰਬਈ, 15 ਜੁਲਾਈ (ਇੰਦਰਮੋਹਨ ਪੰਨੂੰ)- ਗਲੋਬਲ ਆਇਕਨ ਅਤੇ ਕਈ ਐਵਾਰਡ ਜਿੱਤ ਚੁੱਕੇ ਬਾਲੀਵੁੱਡ ਅਦਾਕਾਰ, ਨਿਰਮਾਤਾ ਅਤੇ ਔਰਤਾਂ ਦੀ ਸਮਾਨਤਾ ਦੇ ਪੈਰੋਕਾਰ ਸ਼ਾਹਰੁਖ਼ ਖ਼ਾਨ ਨੂੰ ਮੈਲਬੋਰਨ ਦੇ ਭਾਰਤੀ ਫ਼ਿਲਮ ਫ਼ੈਸਟੀਵਲ ਦੌਰਾਨ ਲਾ ਟਰੋਬ ਯੂਨੀਵਰਸਿਟੀ...
550ਵੇਂ ਪ੍ਰਕਾਸ਼ ਪੁਰਬ ਮੌਕੇ ਮੁੱਖ ਸਮਾਗਮ ਦਾ ਹਿੱਸਾ ਬਣਨਗੇ ਪ੍ਰਧਾਨ ਮੰਤਰੀ ਮੋਦੀ- ਕੈਪਟਨ
. . .  1 day ago
ਨਵੀਂ ਦਿੱਲੀ, 15 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਸੰਬੰਧੀ ਸੋਸ਼ਲ ਮੀਡੀਆ 'ਤੇ ਜਾਣਕਾਰੀ ਸਾਂਝੀ ਕਰਦਿਆਂ ਕੈਪਟਨ ਨੇ ਕਿਹਾ ਕਿ ਉਨ੍ਹਾਂ ਨੇ ਦੂਜੀ ਵਾਰ ਦੇਸ਼ ਦੇ...
ਦਿੱਲੀ 'ਚ ਮੀਂਹ ਕਾਰਨ ਮੌਸਮ ਹੋਇਆ ਸੁਹਾਵਣਾ, ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ
. . .  1 day ago
ਨਵੀਂ ਦਿੱਲੀ, 15 ਜੁਲਾਈ- ਰਾਜਧਾਨੀ ਦਿੱਲੀ 'ਚ ਮੀਂਹ ਦੇ ਚੱਲਦਿਆਂ ਮੌਸਮ ਸੁਹਾਵਣਾ ਹੋ ਗਿਆ। ਉੱਥੇ ਹੀ ਮੀਂਹ ਕਾਰਨ ਲੋਕਾਂ ਨੂੰ ਹੁੰਮਸ ਅਤੇ ਅੱਤ ਦੀ ਪੈ ਰਹੀ ਗਰਮੀ ਤੋਂ ਰਾਹਤ ਵੀ ਮਿਲੀ....
ਐੱਨ. ਆਈ. ਏ. (ਸੋਧ) ਬਿੱਲ 2019 ਲੋਕ ਸਭਾ 'ਚ ਹੋਇਆ ਪਾਸ
. . .  1 day ago
ਕੇਂਦਰੀ ਜੇਲ੍ਹ ਗੁਰਦਾਸਪੁਰ 'ਚ ਕੈਦੀਆਂ ਦੇ ਦੋ ਗੁੱਟਾਂ ਵਿਚਾਲੇ ਹੋਏ ਝਗੜੇ 'ਚ ਦੋ ਜ਼ਖ਼ਮੀ
. . .  1 day ago
ਭਾਰਤੀ ਕਿਸਾਨ ਯੂਨੀਅਨ ਡਕੋਦਾ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ 'ਤੇ ਹੋਏ ਹਮਲੇ ਸੰਬੰਧੀ ਟੱਲੇਵਾਲ ਥਾਣਾ ਦਾ ਘਿਰਾਓ
. . .  1 day ago
ਸੋਲਨ ਇਮਾਰਤ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 14
. . .  1 day ago
ਟਰੱਕ ਅਤੇ ਆਟੋ ਵਿਚਾਲੇ ਹੋਈ ਭਿਆਨਕ ਟੱਕਰ 'ਚ 7 ਲੋਕਾਂ ਦੀ ਮੌਤ, 10 ਜ਼ਖਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 29 ਮਾਘ ਸੰਮਤ 550

ਫਰੀਦਕੋਟ / ਮੁਕਤਸਰ

ਹੰਸ ਰਾਜ ਮੈਮੋਰੀਅਲ ਕਾਲਜ ਆਫ਼ ਐਜੂਕੇਸ਼ਨ ਵਿਖੇ ਵਿਸਥਾਰ ਭਾਸ਼ਣ ਤੇ ਰੂ-ਬਰੂ ਸਮਾਗਮ ਕਰਵਾਇਆ

ਬਾਜਾਖਾਨਾ, 10 ਫ਼ਰਵਰੀ (ਜੀਵਨ ਗਰਗ)-ਸਥਾਨਕ ਹੰਸ ਰਾਜ ਵਿੱਦਿਅਕ ਸੰਸਥਾਵਾਂ ਵਿਖੇ ਵਿਸਥਾਰ ਭਾਸ਼ਣ ਅਤੇ ਰੂ-ਬ-ਰੂ ਸਮਾਗਮ ਕਰਵਾਇਆ ਗਿਆ ਜਿਸ ਵਿਚ ਪ੍ਰਸਿੱਧ ਗੀਤਕਾਰ ਮੱਖਣ ਸਿੰਘ ਬਰਾੜ ਅਤੇ ਯੂਨੀਵਰਸਿਟੀ ਕਾਲਜ ਜੈਤੋ ਦੇ ਸੀਨੀਅਰ ਪ੍ਰੋਫ਼ੈਸਰ ਡਾ. ਪਰਮਿੰਦਰ ਸਿੰਘ ਤੱਗੜ ਨੇ ਸ਼ਮੂਲੀਅਤ ਕੀਤੀ | ਇਨ੍ਹਾਂ ਤੋਂ ਇਲਾਵਾ ਪ੍ਰਧਾਨਗੀ ਮੰਡਲ ਵਿਚ ਸੰਸਥਾ ਦੇ ਚੇਅਰਮੈਨ ਦਰਸ਼ਨਪਾਲ ਸ਼ਰਮਾ, ਪ੍ਰਬੰਧਕੀ ਨਿਰਦੇਸ਼ਕ ਚਰਨਜੀਵ ਸ਼ਰਮਾ, ਦਵਿੰਦਰ ਅਰਸ਼ੀ, ਅਮਰਜੀਤ ਢਿੱਲੋਂ, ਪ੍ਰੀਤ ਭਗਵਾਨ ਸਿੰਘ ਅਤੇ ਨਛੱਤਰ ਸਿੰਘ ਸੋਖਲ ਸ਼ਾਮਲ ਹੋਏ | ਸਮਾਗਮ ਦੀ ਸ਼ੁਰੂਆਤ ਪੰਜਾਬੀ ਯੂਨੀਵਰਸਿਟੀ ਦੀ ਧੁਨੀ 'ਵਿੱਦਿਆ ਵੀਚਾਰੀ ਤਾ ਪਰਉਪਕਾਰੀ' ਨਾਲ ਕੀਤੀ ਗਈ | ਸਵਾਗਤੀ ਸ਼ਬਦ ਪਿ੍ੰਸੀਪਲ ਡਾ. ਪਰਮਜੀਤ ਕੌਰ ਨੇ ਸਾਂਝੇ ਕੀਤੇ | ਮੰਚ ਸੰਚਾਲਨ ਕਰ ਰਹੇ ਪ੍ਰੋ. ਗਗਨਦੀਪ ਕੌਰ ਨੇ ਮਹਿਮਾਨਾਂ ਨਾਲ ਜਾਣ ਪਛਾਣ ਕਰਾਈ | ਸਮਾਗਮ ਦੇ ਅਕਾਦਮਿਕ ਹਿੱਸੇ ਵਿਚ ਡਾ. ਪਰਮਿੰਦਰ ਸਿੰਘ ਤੱਗੜ ਨੇ 'ਪੰਜਾਬੀ ਗੀਤਕਾਰੀ : ਸਮਾਜ-ਸਭਿਆਚਾਰਕ ਸਰੋਕਾਰ' ਵਿਸ਼ੇ 'ਤੇ ਵਿਸਥਾਰ-ਭਾਸ਼ਣ ਦਿੱਤਾ | ਉਨ੍ਹਾਂ ਆਪਣੇ ਭਾਸ਼ਣ ਵਿਚ ਪੰਜਾਬੀ ਗੀਤਕਾਰੀ ਦੇ ਇਤਿਹਾਸਕ ਪੜਾਵਾਂ ਦੀ ਗੱਲ ਕਰਦਿਆਂ ਸਮਾਜਿਕ ਅਤੇ ਸਭਿਆਚਾਰਕ ਪੱਖ ਤੋਂ ਆਪਣੇ ਵਿਚਾਰ ਪੇਸ਼ ਕੀਤੇ ਅਤੇ ਮੱਖਣ ਬਰਾੜ ਦੀ ਗੀਤਕਾਰੀ ਬਾਰੇ ਆਪਣਾ ਆਲੋਚਨਾਤਮਕ ਨਜ਼ਰੀਆ ਬਿਆਨ ਕੀਤਾ | ਮੱਖਣ ਬਰਾੜ ਨੇ ਵਿਦਿਆਰਥੀਆਂ ਨਾਲ ਆਪਣੇ ਜੀਵਨ ਅਤੇ ਗੀਤਕਾਰੀ ਬਾਰੇ ਭਰਪੂਰ ਚਰਚਾ ਕੀਤੀ | ਉਨ੍ਹਾਂ ਨਸੀਹਤ ਭਰੇ ਆਪਣੇ ਖ਼ੂਬਸੂਰਤ ਗੀਤਾਂ ਦੇ ਬੋਲ ਸਾਂਝੇ ਕਰਦਿਆਂ ਵਿਦਿਆਰਥੀਆਂ ਅਤੇ ਸਰੋਤਿਆਂ ਨੂੰ ਭਾਵੁਕ ਕਰ ਦਿੱਤਾ | ਮੱਖਣ ਬਰਾੜ ਨੇ ਵਿਦਿਆਰਥੀਆਂ ਵਲੋਂ ਕੀਤੇ ਗਏ ਸਵਾਲਾਂ ਦੇ ਜਵਾਬ ਬਹੁਤ ਹਲੀਮੀ ਭਰਪੂਰ ਦਿੱਤੇ | ਕਾਲਜ ਵਿਦਿਆਰਥੀਆਂ ਨੇ ਪੰਜਾਬੀ ਸਭਿਆਚਾਰ ਸਬੰਧੀ ਕਵਿਤਾ ਅਤੇ ਮੱਖਣ ਬਰਾੜ ਦਾ ਲਿਖਿਆ ਗੀਤ 'ਕਰੀ ਕਿਤੇ ਮੇਲ ਰੱਬਾ ਦਿੱਲੀ ਤੇ ਲਾਹੌਰ ਦਾ' ਬਾਖ਼ੂਬੀ ਪੇਸ਼ ਕੀਤੇ | ਕਾਲਜ ਪ੍ਰਬੰਧਕਾਂ ਵਲੋਂ ਧੰਨਵਾਦ ਦੀ ਰਸਮ ਦਵਿੰਦਰ ਅਰਸ਼ੀ ਵਲੋਂ ਅਦਾ ਕੀਤੀ ਗਈ | ਮਹਿਮਾਨਾਂ ਵਲੋਂ ਬੀ.ਐਡ. ਅਤੇ ਈ.ਟੀ.ਟੀ. ਦੇ ਬਿਹਤਰ ਕਾਰਗ਼ੁਜ਼ਾਰੀ ਵਾਲੇ ਵਿਦਿਆਰਥੀਆਂ ਨੂੰ ਪ੍ਰਸ਼ੰਸਾ ਪੱਤਰ ਪ੍ਰਦਾਨ ਕੀਤੇ ਗਏ | ਇਸ ਮੌਕੇ ਬੀ.ਐਡ. ਅਤੇ ਈ.ਟੀ.ਟੀ. ਦੇ ਵਿਦਿਆਰਥੀਆਂ ਦੇ ਨਾਲ ਪ੍ਰੋ. ਸਤਵਿੰਦਰ ਕੌਰ ਵਾਈਸ ਪਿ੍ੰਸੀਪਲ, ਸਮੂਹ ਪ੍ਰੋਫ਼ੈਸਰ ਸਹਿਬਾਨ ਅਤੇ ਹੰਸਰਾਜ ਸਕੂਲ ਦੇ ਪਿ੍ੰਸੀਪਲ ਪਰਮਿੰਦਰ ਕੌਰ ਸ਼ਾਮਲ ਸਨ |


ਖ਼ਬਰ ਸ਼ੇਅਰ ਕਰੋ

ਸਪੈਸ਼ਲ ਸਕੂਲੀ ਬੱਚਿਆਂ ਨੇ ਸਫ਼ਾਈ ਕਰਕੇ ਕੀਤਾ ਸਪੈਸ਼ਲ ਕੰਮ : ਰਾਜੀਵ ਪਰਾਸ਼ਰ

ਫ਼ਰੀਦਕੋਟ, 10 ਫਰਵਰੀ (ਜਸਵੰਤ ਸਿੰਘ ਪੁਰਬਾ)-ਰੈਡ ਕਰਾਸ ਦਫ਼ਤਰ ਦੇ ਸਮੂਹ ਕਰਮਚਾਰੀਆਂ, ਸਪੈਸ਼ਲ ਸਕੂਲ (ਦਿਵਿਆਂਗ) ਦੇ ਬੱਚਿਆਂ ਵਲੋਂ ਸੂਬਾ ਸਰਕਾਰ ਵਲੋਂ ਚਲਾਈ ਜਾ ਰਹੀ ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਰਾਜੀਵ ਪਰਾਸ਼ਰ ਦੀ ਅਗਵਾਈ ਵਾਲੀ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਦਫ਼ਤਰ 'ਚ ਕਥਾ ਕੀਰਤਨ ਕਰਵਾਇਆ

ਕੋਟਕਪੂਰਾ, 10 ਫ਼ਰਵਰੀ (ਮੋਹਰ ਸਿੰਘ ਗਿੱਲ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਜੋਨਲ ਦਫ਼ਤਰ ਕੋਟਕਪੂਰਾ ਵਿਖੇ ਕਰਵਾਏ ਗਏ ਕਥਾ ਕੀਰਤਨ ਸਮਾਗਮ ਦੌਰਾਨ ਡਾ. ਅਵੀਨਿੰਦਰਪਾਲ ...

ਪੂਰੀ ਖ਼ਬਰ »

125 ਕਿਲੋਮੀਟਰ ਸਾਈਕਲ ਚਲਾ ਕੇ ਸ਼ਹੀਦਾਂ ਨੂੰ ਨਤਮਸਤਕ ਹੋਏ ਨੌਜਵਾਨ

ਕੋਟਕਪੂਰਾ, 10 ਫ਼ਰਵਰੀ (ਮੋਹਰ ਸਿੰਘ ਗਿੱਲ)-ਸਰੀਰਕ ਤੰਦਰੁਸਤੀ ਦੇ ਲਈ ਇਸ ਇਲਾਕੇ ਦੇ ਨੌਜਵਾਨਾਂ 'ਚ ਸਾਈਕਲ ਚਲਾਉਣ ਦਾ ਕਾਫ਼ੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ | ਇਸ ਖੇਤਰ ਦੇ ਤਿੰਨ ਨੌਜਵਾਨ ਅਧਿਆਪਕ ਗੁਰਤੇਜ ਚੰਦ ਢਿਲਵਾਂ, ਸੁਖਵਿੰਦਰ ਸਿੰਘ ਬਹਿਬਲ ਤੇ ਸੌਰਵ ...

ਪੂਰੀ ਖ਼ਬਰ »

ਬਾਜਾਖਾਨਾ ਵਿਖੇ ਸਾਲਾਨਾ ਇਨਾਮ ਵੰਡ ਤੇ ਸਨਮਾਨ ਸਮਾਰੋਹ ਕਰਵਾਇਆ

ਬਾਜਾਖਾਨਾ, 10 ਫ਼ਰਵਰੀ (ਜਗਦੀਪ ਸਿੰਘ ਗਿੱਲ)-ਸਿੱਖਿਆਂ ਵਿਭਾਗ ਪੰਜਾਬ ਦੇ ਠਦਿਸ਼ਾਂ-ਨਿਰਦੇਸ਼ਾਂ ਅਨੁਸਾਰ ਪਿ੍ੰਸੀਪਲ ਪਰਮਿੰਦਰ ਸਿੰਘ ਬਰਾੜ ਦੀ ਅਗਵਾਈ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਜਾਖਾਨਾ (ਫ਼ਰੀਦਕੋਟ) ਵਿਖੇ ਸਾਲਾਨਾ ਇਨਾਮ ਵੰਡ ਅਤੇ ਸਨਮਾਨ ...

ਪੂਰੀ ਖ਼ਬਰ »

ਸੜਕ ਸੁਰੱਖਿਆ ਹਫਤੇ ਦੌਰਾਨ ਟ੍ਰੈਫਿਕ ਪੁਲਿਸ ਨੇ ਕੱਟੇ ਚਲਾਨ

ਕੋਟਕਪੂਰਾ, 10 ਫਰਵਰੀ (ਮੇਘਰਾਜ)-ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਅਤੇ ਡੀ.ਐੱਸ.ਪੀ. ਮਨਵਿੰਦਰਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਟਰੈਫਿਕ ਪੁਲਿਸ ਕੋਟਕਪੂਰਾ ਦੇ ਇੰਚਾਰਜ ਏ.ਐੱਸ.ਆਈ. ਹਰਪਾਲ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਸ਼ਹਿਰ ਦੇ ਵੱਖ ਵੱਖ ...

ਪੂਰੀ ਖ਼ਬਰ »

ਬਸੰਤ ਪੰਚਮੀ ਮੌਕੇ ਸਰਸਵਤੀ ਵੰਦਨਾ ਪੂਜਨ ਕੀਤਾ

ਫ਼ਰੀਦਕੋਟ, 10 ਫ਼ਰਵਰੀ (ਸਤੀਸ਼ ਬਾਗ਼ੀ)-ਬ੍ਰਾਹਮਣ ਯੁਵਾ ਸ਼ਕਤੀ ਦੇ ਪ੍ਰਧਾਨ ਪ੍ਰਬੋਧ ਸ਼ਰਮਾ ਅਤੇ ਕਾਰਜਕਰਨੀ ਦੇ ਮੈਂਬਰਾਂ ਵਲੋਂ ਬਸੰਤ ਪੰਚਮੀ ਦੇ ਮੌਕੇ ਸਥਾਨਕ ਗਊਸ਼ਾਲਾ ਅਨੰਦੇਆਣਾ ਵਿਖੇ ਸਰਸਵਤੀ ਵੰਦਨਾ ਪੂਜਨ ਕੀਤਾ ਗਿਆ | ਇਸ ਮੌਕੇ ਭਜਨ ਅਤੇ ਕੀਰਤਨ ਰਾਹੀਂ ...

ਪੂਰੀ ਖ਼ਬਰ »

ਫ਼ਰੀਦਕੋਟ 'ਚ ਟ੍ਰੈਫਿਕ ਜਾਗੂਰਕਤਾ ਰੈਲੀ ਕੱਢੀ

ਫ਼ਰੀਦਕੋਟ, 10 ਫਰਵਰੀ (ਚਰਨਜੀਤ ਸਿੰਘ ਗੋਂਦਾਰਾ, ਸਤੀਸ਼ ਬਾਗੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਟਰੈਫਿਕ ਵਿਭਾਗ ਪੰਜਾਬ ਵਲੋਂ ਮਨਾਏ ਜਾ ਰਹੇ ਟਰੈਫਿਕ ਜਾਗਰੂਕਤਾ ਹਫਤੇ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਫ਼ਰੀਦਕੋਟ ਰਾਜਬਚਨ ਸਿੰਘ ...

ਪੂਰੀ ਖ਼ਬਰ »

ਪ੍ਰੋਫ਼ੈਸਰ ਨਿਰਮਲ ਕੌਸ਼ਿਕ ਦੀ 27ਵੀਂ ਪੁਸਤਕ ਦੀ ਘੁੰਡ ਚੁਕਾਈ

ਫ਼ਰੀਦਕੋਟ, 10 ਫ਼ਰਵਰੀ (ਸਤੀਸ਼ ਬਾਗ਼ੀ)-ਰਾਸ਼ਟਰੀ ਸੰਸਕਿ੍ਤ ਸੰਸਥਾਨ ਨਵੀਂ ਦਿੱਲੀ ਵਲੋਂ ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਸਥਾਪਿਤ ਕੀਤੇ ਗਏ ਸੰਸਕਿ੍ਤ ਕੇਂਦਰ ਵਿਖੇ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਮੁੱਖ ਮਹਿਮਾਨ ਵਜੋਂ ਪਿ੍ੰਸੀਪਲ ਸਤਨਾਮ ਸਿੰਘ ਨੇ ...

ਪੂਰੀ ਖ਼ਬਰ »

ਜੌੜੀਆਂ ਨਹਿਰਾਂ ਦੇ ਪੁਲ ਤੋਂ ਸ਼ਹਿਰ ਤੱਕ ਟ੍ਰੈਫਿਕ ਦੀ ਰਫ਼ਤਾਰ ਸੀਮਤ ਰੱਖਣ ਲਈ ਹੰਪ ਬਣਾਉਣ ਦੀ ਮੰਗ

ਫ਼ਰੀਦਕੋਟ, 10 ਫ਼ਰਵਰੀ (ਚਰਨਜੀਤ ਸਿੰਘ ਗੋਂਦਾਰਾ)-ਸਥਾਨਕ ਜੋੜੀਆਂ ਨਹਿਰਾਂ ਦੇ ਪੁਲ ਤੋਂ ਲੈ ਕੇ ਗੁਰਦੁਆਰਾ ਸਾਹਿਬ ਹਰਿੰਦਰਾ ਨਗਰ ਗੇਟ ਤੱਕ ਸੜਕ ਦੀ ਲੰਬਾਈ ਤਕਰੀਬਨ 1.4 ਕਿਲੋਮੀਟਰ ਬਣਦੀ ਹੈ ਅਤੇ ਉਪਰੋਕਤ ਰਸਤੇ 'ਤੇ ਦਿਨ ਦੇ ਸਮੇ ਫ਼ਰੀਦਕੋਟ ਸ਼ਹਿਰ 'ਚ ਦਾਖਲ ਹੋਣ ...

ਪੂਰੀ ਖ਼ਬਰ »

ਕਿੱਕੀ ਢਿੱਲੋਂ ਵਲੋਂ ਸਾਦਿਕ ਵਿਖੇ ਲੱਖਾਂ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਸਾਦਿਕ, 10 ਫਰਵਰੀ (ਗੁਰਭੇਜ ਸਿੰਘ ਚੌਹਾਨ)-ਚੋਣਾਂ ਸਮੇਂ ਕੀਤੇ ਵਾਅਦੇ ਨੂੰ ਪੂਰੇ ਕਰਨ ਲਈ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਐਮ. ਐਲ. ਏ. ਫ਼ਰੀਦਕੋਟ ਨੇ ਸਾਦਿਕ ਦੀ ਪੰਚਾਇਤ ਨੂੰ ਗਰਾਂਟਾਂ ਦੇ ਗੱਫੇ ਦੇ ਕੇ ਵਿਕਾਸ ਦੀ ਹਨੇਰੀ ਲਿਆਉਣ ਲਈ ਹੱਲਾਸ਼ੇਰੀ ਦਿੱਤੀ ਹੈ | ...

ਪੂਰੀ ਖ਼ਬਰ »

ਡਿੰਪੀ ਢਿੱਲੋਂ ਨੂੰ ਅਹਿਮ ਜ਼ਿੰਮੇਵਾਰੀ ਦਿੱਤੇ ਜਾਣ 'ਤੇ ਅਕਾਲੀ ਵਰਕਰ ਬਾਗੋ-ਬਾਗ

ਗਿੱਦੜਬਾਹਾ, 10 ਫਰਵਰੀ (ਬਲਦੇਵ ਸਿੰਘ ਘੱਟੋਂ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਸਿਆਸੀ ਮਾਮਲਿਆਂ ਬਾਰੇ ਚੁਣੀ ਗਈ 40 ਮੈਂਬਰੀ ਕਮੇਟੀ (ਪੀ.ਏ.ਸੀ.) ਵਿਚ ਹਲਕਾ ਗਿੱਦੜਬਾਹਾ ਦੇ ਮੁੱਖ ਸੇਵਾਦਾਰ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਹਰਦੀਪ ਸਿੰਘ ਡਿੰਪੀ ਢਿੱਲੋਂ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ ਮੁਫ਼ਤ ਸਿਲਾਈ ਸੈਂਟਰ ਖੋਲਿ੍ਹਆ

    ਸ੍ਰੀ ਮੁਕਤਸਰ ਸਾਹਿਬ, 10 ਫਰਵਰੀ (ਰਣਜੀਤ ਸਿੰਘ ਢਿੱਲੋਂ)-ਵਿਸ਼ਵ ਪ੍ਰਸਿੱਧ ਸਮਾਜ ਸੇਵੀ ਉੱਘੇ ਉਦਯੋਗਪਤੀ ਚੇਅਰਮੈਨ ਅਪੈਕਸ ਗਰੁੱਪ ਆਫ਼ ਕੰਪਨੀਜ਼ (ਇੰਟਰਨੈਸ਼ਨਲ) ਡਾ: ਐੱਸ.ਪੀ. ਸਿੰਘ ਉਬਰਾਏ ਮੈਨੇਜਿੰਗ ਟਰੱਸਟੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 10 ਫਰਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰੋਡਵੇਜ਼ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਮੱਖਣ ਸਿੰਘ ਰਹੂੜਿਆਂਵਾਲੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਮੰਗਾਂ ਤੇ ਮੁਸ਼ਕਿਲਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ ਦੇ ਵਿਦਿਆਰਥੀ ਕਾਮਰਸ ਟੇਲੋਟ ਸਰਚ ਪ੍ਰੀਖਿਆ 'ਚ ਰਹੇ ਮੈਰਿਟ ਹੋਲਡਰ

ਮਲੋਟ, 10 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਸਥਾਨਕ ਡੀ.ਏ.ਵੀ ਸਕੂਲ ਦੇ ਬਾਰ੍ਹਵੀਂ ਜਮਾਤ ਦੇ ਕਾਮਰਸ ਵਿਸ਼ੇ ਦੇ ਤਿੰਨ ਹੋਣਹਾਰ ਵਿਦਿਆਰਥੀਆਂ ਨੇ 13ਵੀਂ ਕਾਮਰਸ ਟੈਲੇਟ ਸਰਚ ਪ੍ਰੀਖਿਆ ਵਿਚ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ...

ਪੂਰੀ ਖ਼ਬਰ »

ਹਲਕਾ ਲੋਕ ਸਭਾ ਫ਼ਰੀਦਕੋਟ ਤੋਂ ਬੰਤ ਸਿੰਘ ਸੇਖੋਂ ਨੇ ਦਾਅਵੇਦਾਰੀ ਪੇਸ਼ ਕੀਤੀ

ਦੋਦਾ, 10 ਫਰਵਰੀ (ਰਵੀਪਾਲ)-ਸੀਨੀਅਰ ਕਾਂਗਰਸੀ ਆਗੂ ਅਤੇ ਕਿਸਾਨ ਖ਼ੇਤ ਮਜ਼ਦੂਰ ਸੈੱਲ ਜਨਰਲ ਸਕੱਤਰ ਪੰਜਾਬ ਬੰਤ ਸਿੰਘ ਸੇਖੋਂ ਮੋਗਾ ਰਿਟਾ: ਐਕਸੀਅਨ ਨੇ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਆਪਣੀ ਦਾਅਵੇਦਾਰੀ ਪੇਸ਼ ਕੀਤੀ ਹੈ, ਜਿਸ ਬਾਰੇ ਉਨ੍ਹਾਂ ਪਿੰਡ ਕੋਠੇ ਦਸਮੇਸ਼ ...

ਪੂਰੀ ਖ਼ਬਰ »

ਮਾਤਾ ਪ੍ਰਕਾਸ਼ ਕੁਮਾਰੀ ਬਣੇ 293ਵੇਂ ਨੇਤਰਦਾਨੀ

ਸ੍ਰੀ ਮੁਕਤਸਰ ਸਾਹਿਬ, 10 ਫਰਵਰੀ (ਰਣਜੀਤ ਸਿੰਘ ਢਿੱਲੋਂ)-ਮਾਤਾ ਪ੍ਰਕਾਸ਼ ਕੁਮਾਰੀ ਧਰਮਪਤਨੀ ਕ੍ਰਿਸ਼ਨ ਲਾਲ ਰੱਸੇਵੱਟ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ਮਾਤਾ ਪ੍ਰਕਾਸ਼ ਕੁਮਾਰੀ ਦੀ ਅੰਤਿਮ ਇੱਛਾ ਅਨੁਸਾਰ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਦੀਆਂ ਅੱਖਾਂ ...

ਪੂਰੀ ਖ਼ਬਰ »

ਸੜਕ ਸੁਰੱਖਿਆ ਹਫ਼ਤੇ ਦੌਰਾਨ ਵਾਹਨਾਂ 'ਤੇ ਰਿਫ਼ਲੈਕਟਰ ਲਗਾਏ

ਸ੍ਰੀ ਮੁਕਤਸਰ ਸਾਹਿਬ, 10 ਫਰਵਰੀ (ਰਣਜੀਤ ਸਿੰਘ ਢਿੱਲੋਂ)-ਟ੍ਰੈਫਿਕ ਪੁਲਿਸ ਵਲੋਂ ਮੁਕਤੀਸਰ ਵੈੱਲਫੇਅਰ ਕਲੱਬ ਦੇ ਸਹਿਯੋਗ ਨਾਲ ਵੱਖ-ਵੱਖ ਥਾਵਾਂ ਤੇ ਨਾਕੇ ਲਾ ਕੇ ਵਾਹਨਾਂ ਦੇ ਰਿਫ਼ਲੈਕਟਰ ਲਗਾਏ ਗਏ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਰੈਲੀ ਤੇ ਮਾਰਚ ਸਬੰਧੀ ਪੋਸਟਰ ਜਾਰੀ

ਸ੍ਰੀ ਮੁਕਤਸਰ ਸਾਹਿਬ, 10 ਫਰਵਰੀ (ਰਣਜੀਤ ਸਿੰਘ ਢਿੱਲੋਂ)-ਸਥਾਨਕ ਮੀਨਾਰ-ਏ-ਮੁਕਤੇ ਵਿਖੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਕੀਤੀ ਜਾਣ ਵਾਲੀ ਖੇਤ ਮਜ਼ਦੂਰ ਲਲਕਾਰ ਰੈਲੀ ਅਤੇ ਮਾਰਚ ਸਬੰਧੀ ਪੋਸਟਰ ਜਾਰੀ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਆਗੂ ਗੁਰਜੰਟ ਸਾਉਂਕੇ, ...

ਪੂਰੀ ਖ਼ਬਰ »

ਮਾੜੇ ਅਨਸਰ ਹਰਗਿਜ਼ ਬਖ਼ਸ਼ੇ ਨਹੀਂ ਜਾਣਗੇ-ਦਰਬਾਰ ਸਿੰਘ

ਮੰਡੀ ਲੱਖੇਵਾਲੀ, 10 ਫ਼ਰਵਰੀ (ਰੁਪਿੰਦਰ ਸਿੰਘ ਸੇਖੋਂ)-ਪੁਲਿਸ ਥਾਣਾ ਲੱਖੇਵਾਲੀ ਦੇ ਥਾਣਾ ਮੁਖੀ ਇੰਸਪੈਕਟਰ ਦਰਬਾਰ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੁਲਿਸ ਨਫ਼ਰੀ 'ਚ ਵਾਧਾ ਕਰਕੇ ਖੇਤਰ ਦੇ ਪਿੰਡਾਂ ਅੰਦਰ ਗਸ਼ਤ ਤੇਜ ਅਤੇ ਨਾਕੇਬੰਦੀ ਕਰਕੇ ਨਸ਼ਿਆਂ ਦੇ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਘਰ-ਘਰ ਪਹੁੰਚ ਕਰਾਂਗੇ-ਹਰਚਰਨ ਸਿੰਘ ਬਰਾੜ

ਮੰਡੀ ਬਰੀਵਾਲਾ, 10 ਫਰਵਰੀ (ਨਿਰਭੋਲ ਸਿੰਘ)-ਕਾਂਗਰਸ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਪ੍ਰਤੀ ਗੰਭੀਰ ਹੈ ਅਤੇ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾਣਗੇ | ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਘਰ-ਘਰ ਪਹੁੰਚ ਕਰਾਂਗੇ ਅਤੇ ਲੋਕਾਂ ਨੂੰ ਪਾਰਟੀ ...

ਪੂਰੀ ਖ਼ਬਰ »

ਰਾਜਾ ਸਿੰਘ ਦੂਜੀ ਵਾਰ ਸ਼ੋ੍ਰਮਣੀ ਅਕਾਲੀ ਦਲ (ਬ) ਬੀ. ਸੀ. ਵਿੰਗ ਮਲੋਟ ਦੇ ਪ੍ਰਧਾਨ ਨਿਯੁਕਤ

ਮਲੋਟ, 10 ਫਰਵਰੀ (ਪਾਟਿਲ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਬੀ.ਸੀ. ਵਿੰਗ ਸ: ਹੀਰਾ ਸਿੰਘ ਗਾਬੜੀਆ ਵਲੋਂ ਰਾਜਾ ਸਿੰਘ ਨੂੰ ਅਕਾਲੀ ਦਲ ਬਾਦਲ ਦੇ ਬੀ.ਸੀ. ਵਿੰਗ ਹਲਕਾ ਮਲੋਟ ਦਾ ...

ਪੂਰੀ ਖ਼ਬਰ »

ਮੈਰਾਥਨ ਦੌੜ ਕੱਲ੍ਹ ਲੰਬੀ ਤੋਂ ਹੋਵੇਗੀ ਸ਼ੁਰੂ

ਲੰਬੀ, 10 ਫਰਵਰੀ (ਸ਼ਿਵਰਾਜ ਸਿੰਘ ਬਰਾੜ)-ਨਸ਼ਾ ਮੁਕਤ ਪੰਜਾਬ ਮੁਹਿੰਮ ਤਹਿਤ ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਵਲੋਂ 12 ਫਰਵਰੀ ਨੰੂ ਮੈਰਾਥਨ ਦੌੜ ਕਰਵਾਈ ਜਾ ਰਹੀ ਹੈ | ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਸ੍ਰੀ ਜਸਕਰਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX