ਤਾਜਾ ਖ਼ਬਰਾਂ


ਇੱਕ ਲੜਕੀ ਤੇ ਦੋ ਨਬਾਲਗ ਲੜਕਿਆਂ ਖਾਧੀ ਜ਼ਹਿਰੀਲੀ ਦਵਾਈ, ਇੱਕ ਲੜਕੇ ਦੀ ਮੌਤ
. . .  1 day ago
ਕਲਾਨੌਰ, 21 ਫਰਵਰੀ (ਪੁਰੇਵਾਲ)-ਜ਼ਿਲ੍ਹਾ ਗੁਰਦਾਸਪੁਰ ਦੇ ਬਲਾਕ ਕਲਾਨੌਰ ਅਧੀਨ ਪੈਂਦੇ ਦੋ ਵੱਖ-ਵੱਖ ਪਿੰਡਾਂ 'ਚ ਬਾਅਦ ਦੁਪਹਿਰ ਦੋ ਨਾਬਾਲਗ ਲੜਕਿਆਂ ਅਤੇ ਇੱਕ ਲੜਕੀ ਵੱਲੋਂ ਜ਼ਹਿਰੀਲੀ ਦਵਾਈ ਖਾਣ ਦੀ ਖ਼ਬਰ ...
ਇਰਾਕ ਦੀ ਖ਼ੁਫ਼ੀਆ ਏਜੰਸੀ ਵੱਲੋਂ ਆਈ.ਐੱਸ ਨਾਲ ਸਬੰਧਿਤ 13 ਫਰਾਂਸੀਸੀ ਨਾਗਰਿਕ ਗ੍ਰਿਫ਼ਤਾਰ
. . .  1 day ago
ਬਗ਼ਦਾਦ, 21 ਫਰਵਰੀ - ਇਰਾਕ ਦੀ ਖ਼ੁਫ਼ੀਆ ਏਜੰਸੀ ਨੇ ਗੁਆਂਢੀ ਦੇਸ਼ ਸੀਰੀਆ ਤੋਂ ਆਈ.ਐੱਸ ਨਾਲ ਸਬੰਧਿਤ 13 ਫਰਾਂਸੀਸੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਵੋਟਾਂ ਦੀ ਰੰਜਸ਼ ਕਾਰਨ ਦੋ ਧਿਰਾਂ ਵਿਚਾਲੇ ਹੋਈ ਖ਼ੂਨੀ ਝੜਪ ਗੋਲੀ
. . .  1 day ago
ਫ਼ਤਿਹਗੜ੍ਹ ਸਾਹਿਬ ,21 ਫ਼ਰਵਰੀ [ਜਤਿੰਦਰ ਸਿੰਘ ਰਾਠੌਰ ]- ਨੇੜਲੇ ਪਿੰਡ ਹੰਸਾਲੀ ਵਿਖੇ ਵੋਟਾਂ ਦੀ. ਰੰਜਸ਼ ਕਾਰਨ ਦੋ ਧਿਰਾਂ ਵਿਚਾਲੇ ਹੋਈ ਖ਼ੂਨੀ ਝੜਪ ਵਿਚ ਇਕ ਦੇ ਲਗੀ ਗੋਲੀ ਅਤੇ ਦੂਜਾ ਗੰਭੀਰ ਰੂਪ ਨਾਲ ਜ਼ਖਮੀ ...
ਆਰਥਿਕ ਤੰਗੀ ਕਾਰਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਵੇਰਕਾ 21 ਫਰਵਰੀ (ਪਰਮਜੀਤ ਸਿੰਘ ਬੱਗਾ)- ਕਸਬਾ ਵੱਲਾ ਤੇ ਮਕਬੂਲਪੁਰਾ ਵਿਚਕਾਰ ਪੈਂਦੇ ਇਲਾਕੇ ਸ਼੍ਰੀ ਗੁਰੂ ਤੇਗ ਬਹਾਦਰ ਨਗਰ ਵਿਚ ਆਰਥਿਕ ਤੰਗੀ ਤੇ ਮਾਨਸਿਕ ਪ੍ਰੇਸ਼ਾਨੀ ਕਾਰਨ 26 ਸਾਲਾਂ ਦੋ ਬੇਟੀਆਂ ਦੇ ਪਿਤਾ ਵੱਲੋਂ ਪਤਨੀ ...
ਡੇਢ ਹਫ਼ਤੇ ਬਾਅਦ ਪੁੰਛ-ਰਾਵਲਕੋਟ ਰਸਤੇ ਪਾਕਿਸਤਾਨ ਨਾਲ ਵਪਾਰ ਮੁੜ ਤੋਂ ਸ਼ੁਰੂ
. . .  1 day ago
ਪੁੰਛ, 21 ਫਰਵਰੀ - ਪਾਕਿਸਤਾਨ ਨਾਲ ਡੇਢ ਹਫ਼ਤੇ ਤੋਂ ਬਾਅਦ ਭਾਰਤ ਦਾ ਵਪਾਰ ਮੁੜ ਤੋਂ ਸ਼ੁਰੂ ਹੋ ਗਿਆ ਹੈ। ਇਸ ਸਬੰਧੀ ਕਰਾਸ ਐੱਲ.ਓ.ਸੀ ਟਰੇਡਰਜ਼ ਐਸੋਸੀਏਸ਼ਨ ਪੁੰਛ ਦੇ ਪ੍ਰਧਾਨ ਪਵਨ ਅਨੰਦ...
ਲੈਫਟੀਨੈਂਟ ਜਨਰਲ ਰਵੀ ਥੋਡਗੇ ਹੋਣਗੇ ਸੀ.ਓ.ਏ ਦੇ ਤੀਸਰੇ ਮੈਂਬਰ
. . .  1 day ago
ਨਵੀਂ ਦਿੱਲੀ, 21 ਫਰਵਰੀ - ਸੁਪਰੀਮ ਕੋਰਟ ਵੱਲੋਂ ਲੈਫਟੀਨੈਂਟ ਜਨਰਲ ਰਵੀ ਥੋਡਗੇ ਨੂੰ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਪ੍ਰਸ਼ਾਸਕਾਂ ਦੀ ਕਮੇਟੀ ਦਾ ਤੀਸਰਾ ਮੈਂਬਰ ਨਿਯੁਕਤ ਕੀਤਾ...
ਹਿਮਾਚਲ ਦੇ ਲਾਹੌਲ ਤੇ ਸਪਿਤੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਸ਼ਿਮਲਾ, 21 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਲਾਹੌਲ ਤੇ ਸਪਿਤੀ 'ਚ ਤਾਜ਼ਾ ਬਰਫ਼ਬਾਰੀ ਹੋਈ...
ਸਾਬਕਾ ਵਿਧਾਇਕ ਸੂੰਢ ਮੁੜ ਕਾਂਗਰਸ 'ਚ ਸ਼ਾਮਲ
. . .  1 day ago
ਬੰਗਾ, 21ਫਰਵਰੀ (ਜਸਵੀਰ ਸਿੰਘ ਨੂਰਪੁਰ) - ਵਿਧਾਨ ਸਭਾ ਹਲਕਾ ਬੰਗਾ ਦੇ ਸਾਬਕਾ ਵਿਧਾਇਕ ਚੌਧਰੀ ਤਰਲੋਚਨ ਸਿੰਘ ਸੂੰਢ ਮੁੜ ਤੋਂ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
ਰਾਹੁਲ ਗਾਂਧੀ ਨੇ ਰਾਸ਼ਟਰੀ ਸੁਰੱਖਿਆ ਲਈ ਬਣਾਈ ਟਾਸਕ ਫੋਰਸ
. . .  1 day ago
ਨਵੀਂ ਦਿੱਲੀ, 21 ਫਰਵਰੀ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਰਾਸ਼ਟਰੀ ਸੁਰੱਖਿਆ ਲਈ ਟਾਸਕ ਫੋਰਸ ਬਣਾਈ ਹੈ। ਰਿਟਾਇਰਡ ਲੈਫ਼ਟੀਨੈਂਟ ਜਨਰਲ ਡੀ.ਐੱਸ ਹੁੱਡਾ ਟਾਸਕ ਫੋਰਸ...
ਅਗਲੇ 15 ਸਾਲਾਂ 'ਚ ਸਾਡਾ ਮਕਸਦ ਚੋਟੀ ਦੇ ਤਿੰਨ ਦੇਸ਼ਾਂ 'ਚ ਸ਼ਾਮਲ ਹੋਣਾ - ਪ੍ਰਧਾਨ ਮੰਤਰੀ
. . .  1 day ago
ਸਿਓਲ, 21 ਫਰਵਰੀ - ਦੱਖਣੀ ਕੋਰੀਆਂ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿਓਲ 'ਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕਰਦਿਆ ਕਿਹਾ ਕਿ ਅਗਲੇ 15 ਸਾਲਾਂ 'ਚ ਉਨ੍ਹਾਂ ਦਾ ਮਕਸਦ ਦੁਨੀਆ ਦੇ ਚੋਟੀ ਦੇ ਤਿੰਨ ਦੇਸ਼ਾਂ 'ਚ ਸ਼ਾਮਲ...
ਪਾਕਿਸਤਾਨ ਜਾ ਰਿਹਾ ਭਾਰਤ ਦੇ ਅਧਿਕਾਰ ਵਾਲਾ ਪਾਣੀ ਵਾਪਸ ਲਿਆਂਦਾ ਜਾਵੇਗਾ ਯਮੁਨਾ ਨਦੀ 'ਚ - ਗਡਕਰੀ
. . .  1 day ago
ਨਵੀਂ ਦਿੱਲੀ, 21 ਫਰਵਰੀ - ਕੇਂਦਰੀ ਮੰਤਰੀ ਨਿਤਿਨ ਗਡਕਰੀ ਦਾ ਕਹਿਣਾ ਹੈ ਕਿ ਭਾਰਤ-ਪਾਕਿਸਤਾਨ ਦੇ ਵੱਖ ਵੱਖ ਹੋਣ ਤੋਂ ਬਾਅਦ ਤਿੰਨ ਨਦੀਆਂ ਪਾਕਿਸਤਾਨ ਨੂੰ ਮਿਲੀਆਂ ਸਨ ਤੇ...
ਨਕਸਲੀਆਂ ਨਾਲ ਮੁੱਠਭੇੜ 'ਚ ਐੱਸ.ਟੀ.ਐੱਫ ਦੇ 2 ਜਵਾਨ ਜ਼ਖਮੀ
. . .  1 day ago
ਰਾਏਪੁਰ, 21 ਫਰਵਰੀ - ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ 'ਚ ਨਕਸਲੀਆਂ ਨਾਲ ਮੁੱਠਭੇੜ 'ਚ ਸਪੈਸ਼ਲ ਟਾਸਕ ਫੋਰਸ (ਐੱਸ.ਟੀ.ਐੱਫ) ਦੇ 2 ਜਵਾਨ ਜ਼ਖਮੀ ਹੋ...
ਅਧਿਆਪਕ ਸੰਘਰਸ਼ ਕਮੇਟੀ ਵੱਲੋਂ ਕੱਲ੍ਹ 220 ਥਾਵਾਂ 'ਤੇ ਸਿੱਖਿਆ ਸਕੱਤਰ ਦੇ ਪੁਤਲੇ ਜਲਾਏ ਜਾਣ ਦਾ ਫ਼ੈਸਲਾ
. . .  1 day ago
ਸੰਗਰੂਰ, 21 ਫਰਵਰੀ (ਧੀਰਜ ਪਸ਼ੋਰੀਆ)- ਅਧਿਆਪਕ ਸੰਘਰਸ਼ ਕਮੇਟੀ ਨੇ ਪੂਰੀਆਂ ਤਨਖ਼ਾਹਾਂ 'ਤੇ ਰੈਗੂਲਰ ਹੋਣ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਅਧਿਆਪਕਾਂ ਦੇ ਸੰਘਰਸ਼ ਨੂੰ ਦਬਾਉਣ ਲਈ ਕੋਝੇ ਹੱਥ ਕੰਡੇ ਵਰਤ ਕੇ ਅਧਿਆਪਕ ਵਰਗ....
ਪੁਲਿਸ ਕਾਨੂੰਨ ਦੇ ਹਿਸਾਬ ਨਾਲ ਕਰੇਗੀ ਵਿਧਾਇਕ ਜੇ.ਐਨ ਗਣੇਸ਼ 'ਤੇ ਕਾਰਵਾਈ - ਕੁਮਾਰਸਵਾਮੀ
. . .  1 day ago
ਬੈਂਗਲੁਰੂ, 21 ਫਰਵਰੀ - ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ ਕੁਮਾਰਸਵਾਮੀ ਦਾ ਕਹਿਣਾ ਹੈ ਕਿ ਕਾਂਗਰਸੀ ਵਿਧਾਇਕ ਅਨੰਦ ਸਿੰਘ ਨਾਲ ਮਾਰਕੁੱਟ ਦੇ ਮਾਮਲੇ 'ਚ ਪੁਲਿਸ ਵੱਲੋਂ ਗ੍ਰਿਫ਼ਤਾਰ...
ਈ.ਪੀ.ਐੱਫ.ਓ ਵੱਲੋਂ ਕਰਮਚਾਰੀਆਂ ਦੇ ਪ੍ਰੋਵੀਡੈਂਟ ਫ਼ੰਡ ਦੀ ਵਿਆਜ ਦਰ 'ਚ ਵਾਧਾ
. . .  1 day ago
ਨਵੀਂ ਦਿੱਲੀ, 21 ਫਰਵਰੀ - ਕਰਮਚਾਰੀ ਪ੍ਰੋਵੀਡੈਂਟ ਫ਼ੰਡ ਆਰਗਨਾਈਜ਼ੇਸ਼ਨ (ਈ.ਪੀ.ਐੱਫ.ਓ) ਨੇ ਸਾਲ 2018-19 ਦੇ ਕਰਮਚਾਰੀਆਂ ਦੇ ਪ੍ਰੋਵੀਡੈਂਟ ਫ਼ੰਡ ਦੀ ਵਿਆਜ ਦਰ 8.55 ਫ਼ੀਸਦੀ...
ਬਾਰ ਕੌਂਸਲ ਦੇ ਉਪ ਚੇਅਰਮੈਨ ਬਣੇ ਐਡਵੋਕੇਟ ਗੁਰਤੇਜ ਗਰੇਵਾਲ
. . .  1 day ago
ਅਧਿਆਪਕਾਂ ਵੱਲੋਂ ਪੜ੍ਹੋ ਪੰਜਾਬ ਪ੍ਰੋਜੈਕਟ ਦਾ ਬਾਈਕਾਟ ਕਰਨ ਦਾ ਫ਼ੈਸਲਾ
. . .  1 day ago
ਆਰ.ਐੱਮ.ਪੀ.ਆਈ. ਵੱਲੋਂ ਥਾਣਾ ਲੋਪੋਕੇ ਦਾ ਘਿਰਾਓ
. . .  1 day ago
ਸਰਕਾਰ ਬਾਦਲ ਪਰਿਵਾਰ ਨੂੰ ਗ੍ਰਿਫ਼ਤਾਰ ਕਰਨ ਲਈ ਮਾਹੌਲ ਕਰ ਰਹੀ ਹੈ ਤਿਆਰ- ਪ੍ਰਕਾਸ਼ ਬਾਦਲ
. . .  1 day ago
ਆਸਟ੍ਰੇਲੀਆ ਖ਼ਿਲਾਫ਼ ਇਕ ਰੋਜ਼ਾ ਲੜੀ ਅਤੇ ਟੀ 20 ਮੈਚ ਤੋਂ ਬਾਹਰ ਹੋਏ ਹਾਰਦਿਕ ਪਾਂਡੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 29 ਮਾਘ ਸੰਮਤ 550
ਵਿਚਾਰ ਪ੍ਰਵਾਹ: ਮਨੁੱਖ ਦੀ ਸੋਚ ਬਦਲਣ ਲਈ ਸਮਾਜਿਕ ਜਾਗਰੂਕਤਾ ਲਾਜ਼ਮੀ ਹੈ। -ਇਬਰਾਹਿਮ ਮਾਸਲੋ

ਸੰਪਾਦਕੀ

ਸਵਾਈਨ ਫਲੂ ਦਾ ਵਧਦਾ ਪ੍ਰਕੋਪ

ਪੰਜਾਬ ਵਿਚ ਸਵਾਈਨ ਫਲੂ ਦੇ ਵਧਦੇ ਕਹਿਰ ਨੇ ਇਸ ਵਾਰ ਵੱਡੀ ਚਿੰਤਾ ਪੈਦਾ ਕੀਤੀ ਹੈ। ਸਵਾਈਨ ਫਲੂ ਸਬੰਧੀ ਉਂਜ ਤਾਂ ਕਈ ਦਿਨਾਂ ਤੋਂ ਚਰਚਾ ਚਲ ਰਹੀ ਸੀ ਪਰ ਹਾਲ ਹੀ ਵਿਚ ਇਸ ਰੋਗ ਨਾਲ 6 ਹੋਰ ਲੋਕਾਂ ਦੇ ਮਾਰੇ ਜਾਣ ਕਰਕੇ ਇਹ ਚਰਚਾ ਹੋਰ ਵੀ ਗੰਭੀਰ ਹੋਈ ਹੈ। ਅਜਿਹਾ ਕੋਈ ਪਹਿਲੀ ਵਾਰ ਨਹੀਂ ਹੈ ਕਿ ਸਵਾਈਨ ਫਲੂ ਕਾਰਨ ਹਾਹਾਕਾਰ ਮਚੀ ਹੈ। ਇਸ ਵਾਰ ਬਚਾਅ ਦੇ ਵੀ ਵੱਡੀ ਪੱਧਰ 'ਤੇ ਕਦਮ ਚੁੱਕੇ ਗਏ ਹਨ। ਉੱਤਰ ਭਾਰਤ ਵਿਚ ਕਈ ਜਗ੍ਹਾ ਸਵਾਈਨ ਫਲੂ ਸਬੰਧੀ ਵਿਆਪਕ ਪੱਧਰ 'ਤੇ ਅਭਿਆਨ ਛੇੜਿਆ ਗਿਆ ਹੈ। ਮੌਜੂਦਾ ਸਮੇਂ ਪੰਜਾਬ ਤੋਂ ਇਲਾਵਾ ਰਾਜਸਥਾਨ ਅਤੇ ਗੁਜਰਾਤ ਵਿਚ ਇਸ ਰੋਗ ਦੇ ਲੱਛਣ ਵੱਡੀ ਪੱਧਰ 'ਤੇ ਉਭਰ ਕੇ ਸਾਹਮਣੇ ਆਏ ਹਨ। ਸਵਾਈਨ ਫਲੂ ਦੀ ਲਪੇਟ ਵਿਚ ਆਏ ਹੋਰ ਸੂਬਿਆਂ ਵਿਚ ਦਿੱਲੀ, ਮਹਾਰਾਸ਼ਟਰ, ਕਰਨਾਟਕ, ਹਰਿਆਣਾ ਅਤੇ ਹਿਮਾਚਲ ਵੀ ਸ਼ਾਮਿਲ ਹਨ। ਪੂਰੇ ਦੇਸ਼ ਵਿਚ ਇਸ ਰੋਗ ਕਾਰਨ ਹੁਣ ਤੱਕ ਕਰੀਬ 226 ਲੋਕਾਂ ਦੀ ਮੌਤ ਹੋ ਚੁੱਕੀ ਹੈ। ਰਾਜਸਥਾਨ ਵਿਚ ਇਸ ਮਹੀਨੇ ਦੇ ਪਹਿਲੇ ਹਫ਼ਤੇ ਤੱਕ ਸਵਾਈਨ ਫਲੂ ਨਾਲ 96 ਮੌਤਾਂ ਹੋ ਚੁੱਕੀਆਂ ਹਨ, ਜਦਕਿ ਗੁਜਰਾਤ ਵਿਚ ਇਸ ਦਾ ਸ਼ਿਕਾਰ ਹੋਏ ਲੋਕਾਂ ਦੀ ਗਿਣਤੀ 54 ਹੈ। ਇਸ ਸੂਬੇ ਵਿਚ 1187 ਹੋਰ ਮਾਮਲੇ ਵਿਚ ਵੀ ਹਸਪਤਾਲਾਂ ਵਿਚ ਦਰਜ ਕੀਤੇ ਗਏ ਹਨ। ਹਰਿਆਣਾ ਵਿਚ ਵੀ ਸਵਾਈਨ ਫਲੂ ਕਾਰਨ 8 ਲੋਕਾਂ ਦੀ ਮੌਤ ਦੀ ਸੂਚਨਾ ਹੈ ਜਦਕਿ ਹਿਮਾਚਲ ਸਰਕਾਰ ਦੇ ਦਾਅਵੇ ਅਨੁਸਾਰ ਸੂਬੇ ਵਿਚ ਸਵਾਈਨ ਫਲੂ 'ਤੇ ਕਾਬੂ ਪਾ ਲਿਆ ਗਿਆ ਹੈ।
ਪੰਜਾਬ ਵਿਚ ਸਵਾਈਨ ਫਲੂ ਦੀ ਪੁਸ਼ਟੀ ਹੋਣ ਵਾਲੇ ਲੋਕਾਂ ਦੀ ਗਿਣਤੀ 300 ਵਧੇਰੇ ਦੱਸੀ ਜਾਂਦੀ ਹੈ। ਇਸ ਨਾਮੁਰਾਦ ਰੋਗ ਨੇ ਪੰਜਾਬ ਵਿਚ ਹੁਣ ਤੱਕ ਤਕਰੀਬਨ 30 ਲੋਕਾਂ ਦੀ ਜਾਨ ਲੈ ਲਈ ਹੈ, ਜਦਕਿ 6 ਹੋਰ ਮ੍ਰਿਤਕਾਂ ਦੇ ਨਾਂਅ ਹਸਪਤਾਲਾਂ ਅਧਿਕਾਰੀਆਂ ਵਲੋਂ ਬਾਅਦ ਵਿਚ ਜ਼ਾਹਰ ਕੀਤੇ ਗਏ। ਪੰਜਾਬ ਵਿਚ ਸਵਾਈਨ ਫਲੂ ਮਾਲਵਾ ਖੇਤਰ ਵਿਚ ਜ਼ਿਆਦਾ ਸਾਹਮਣੇ ਆਇਆ ਹੈ। ਇਸ ਰੋਗ ਦੀ ਗੰਭੀਰਤਾ ਨੂੰ ਵੇਖਦੇ ਹੋਏ ਕੇਂਦਰ ਸਰਕਾਰ ਵਲੋਂ ਪੰਜਾਬ ਅਤੇ ਗੁਜਰਾਤ ਵਿਚ 2 ਵਿਸ਼ੇਸ਼ ਟੀਮਾਂ ਨੂੰ ਭੇਜਿਆ ਗਿਆ ਹੈ, ਜਿਹੜੀਆਂ ਇਸ ਰੋਗ ਦੀ ਸਥਿਤੀ ਅਤੇ ਬਚਾਅ ਸਬੰਧੀ ਜ਼ਰੂਰੀ ਸੂਚਨਾ ਅਤੇ ਜਾਗਰੂਕਤਾ ਅਭਿਆਨ ਚਲਾਉਣਗੀਆਂ। ਸਿਹਤ ਮਾਹਿਰਾਂ ਦੇ ਅਨੁਸਾਰ ਸੁਰੱਖਿਆ ਹੀ ਇਸ ਰੋਗ ਤੋਂ ਬਚਣ ਦਾ ਇਕ ਵਧੀਆ ਉਪਾਅ ਹੈ। ਇਹ ਰੋਗ ਇਕ ਵਿਅਕਤੀ ਤੋਂ ਦੂਸਰੇ ਵਿਅਕਤੀ ਤੱਕ ਵਧਦਾ ਹੈ ਅਤੇ ਇਸ ਰੋਗ ਦੇ ਫੈਲਣ ਦਾ ਇਕ ਵੱਡਾ ਕਾਰਨ ਗ਼ੈਰ-ਸਿਹਤਮੰਦ ਮਾਹੌਲ ਅਤੇ ਦੂਸ਼ਿਤ ਖਾਧ ਪਦਾਰਥਾਂ ਦੇ ਸੇਵਨ ਨੂੰ ਵੀ ਮੰਨਿਆ ਜਾਂਦਾ ਹੈ। ਬਾਜ਼ਾਰੀ ਖਾਣਾ ਖਾਣ ਨਾਲ ਵੀ ਇਸ ਰੋਗ ਦੇ ਕੀਟਾਣੂ ਇਕ ਵਿਅਕਤੀ ਤੋਂ ਦੂਸਰੇ ਵਿਅਕਤੀ ਤੱਕ ਫੈਲਦੇ ਹਨ। ਪੰਜਾਬ ਦੇ ਸਿਹਤ ਮੰਤਰਾਲੇ ਨੇ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਦੇ ਪ੍ਰਬੰਧਕਾਂ ਨੂੰ ਵਿਸ਼ੇਸ਼ ਆਦੇਸ਼ ਵੀ ਜਾਰੀ ਕੀਤੇ ਹਨ। ਸਿਹਤ ਮੰਤਰਾਲੇ ਨੇ ਇਸ ਰੋਗ ਸਬੰਧੀ ਜਾਗਰੂਕਤਾ ਵਧਾਉਣ ਲਈ ਕਈ ਉਪਾਅ ਕੀਤੇ ਜਾਣ ਦਾ ਦਾਅਵਾ ਕੀਤਾ ਹੈ ਪਰ ਜ਼ਮੀਨੀ ਪੱਧਰ 'ਤੇ ਸਥਿਤੀ ਤਸੱਲੀਬਖ਼ਸ਼ ਦਿਖਾਈ ਨਹੀਂ ਦੇ ਰਹੀ। ਕਈ ਸਰਕਾਰੀ ਹਸਪਤਾਲਾਂ ਦੀ ਦਸ਼ਾ ਤਾਂ ਬਹੁਤ ਹੀ ਮਾੜੀ ਹੈ। ਇਨ੍ਹਾਂ ਅਦਾਰਿਆਂ ਵਿਚ ਤਾਂ ਸਾਫ਼-ਸਫਾਈ ਦਾ ਹੀ ਬੁਰਾ ਹਾਲ ਹੈ। ਇਸ ਤੋਂ ਇਲਾਵਾ ਸ਼ਹਿਰਾਂ ਅਤੇ ਪਿੰਡਾਂ ਵਿਚ ਥਾਂ-ਥਾਂ 'ਤੇ ਕੂੜੇ ਦੇ ਢੇਰ ਲੱਗੇ ਹੋਏ ਹਨ। ਇਹ ਤਮਾਮ ਸਥਿਤੀਆਂ ਸਵਾਈਨ ਫਲੂ ਨੂੰ ਜ਼ਮੀਨ ਮੁਹੱਈਆ ਕਰਨ ਲਈ ਕਾਫ਼ੀ ਹਨ। ਬਿਨਾਂ ਸ਼ੱਕ ਇਹ ਰੋਗ ਹਰ ਸਾਲ ਹੋਣ ਵਾਲਾ ਮੌਸਮੀ ਰੋਗ ਹੈ, ਪਰ ਕਦੇ ਵੀ ਸਰਕਾਰ ਜਾਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅਜਿਹੇ ਉਦਮ ਨਹੀਂ ਕੀਤੇ ਗਏ, ਜਿਨ੍ਹਾਂ ਨਾਲ ਇਸ ਰੋਗ 'ਤੇ ਕਾਬੂ ਪਾਇਆ ਜਾ ਸਕੇ। ਇਹ ਵੀ ਇਕ ਗੰਭੀਰ ਮੁੱਦਾ ਹੈ ਕਿ ਸਰਕਾਰੀ ਹਸਪਤਾਲਾਂ ਵਿਚ ਅਜਿਹੇ ਰੋਗਾਂ ਦੀ ਰੋਕਥਾਮ ਸਬੰਧੀ ਨਾ ਤਾਂ ਸੁਚੱਜਾ ਪ੍ਰਬੰਧ ਹੈ ਅਤੇ ਨਾ ਹੀ ਇਸ ਦੇ ਬਚਾਅ ਲਈ ਜ਼ਰੂਰੀ ਦਵਾਈਆਂ ਉਪਲਬੱਧ ਹਨ। ਬਿਨਾਂ ਸ਼ੱਕ ਸਰਕਾਰਾਂ ਅਤੇ ਪ੍ਰਸ਼ਾਸਨ ਨੂੰ ਇਸ ਤਰ੍ਹਾਂ ਦੇ ਛੂਤ ਦੇ ਰੋਗਾਂ ਵਿਰੁੱਧ ਜ਼ਰੂਰੀ ਸੁਰੱਖਿਆਤਮਕ ਕਦਮ ਚੁੱਕਣੇ ਚਾਹੀਦੇ ਹਨ ਅਤੇ ਵੱਡੇ ਪੱਧਰ 'ਤੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾਣਾ ਵੀ ਬਹੁਤ ਜ਼ਰੂਰੀ ਹੈ। ਸਵਾਈਨ ਫਲੂ 'ਤੇ ਕਾਬੂ ਪਾਉਣ ਲਈ ਪਹਿਲਾਂ ਵੀ ਕੌਮੀ ਅਤੇ ਸੂਬਾ ਪੱਧਰ 'ਤੇ ਕਈ ਵਾਰ ਯਤਨ ਕੀਤੇ ਗਏ ਅਤੇ ਕਈ ਤਰ੍ਹਾਂ ਦੀਆਂ ਯੋਜਨਾਵਾਂ ਵੀ ਤਿਆਰ ਕੀਤੀਆਂ ਗਈਆਂ ਹਨ ਪਰ ਇਨ੍ਹਾਂ ਦੇ ਲਾਭ ਜ਼ਮੀਨੀ ਪੱਧਰ ਤੱਕ ਨਹੀਂ ਪਹੁੰਚ ਸਕੇ।
ਅਸੀਂ ਸਮਝਦੇ ਹਾਂ ਕਿ ਮੌਜੂਦਾ ਸਮੇਂ ਇਸ ਰੋਗ ਦੀ ਰੋਕਥਾਮ ਲਈ ਸਰਕਾਰ ਅਤੇ ਪ੍ਰਸ਼ਾਸਨ ਨੂੰ ਬੜੀ ਹੀ ਸੰਜੀਦਗੀ ਨਾਲ ਉਪਾਅ ਕੀਤੇ ਜਾਣ ਦੀ ਜ਼ਰੂਰਤ ਹੈ। ਸਭ ਤੋਂ ਜ਼ਰੂਰੀ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾਣਾ ਹੈ। ਸਰਕਾਰਾਂ ਨੂੰ ਇਸ ਸਥਿਤੀ ਨੂੰ ਚੁਣੌਤੀ ਦੇ ਰੂਪ ਵਿਚ ਲੈਣਾ ਚਾਹੀਦਾ ਹੈ ਅਤੇ ਗੰਭੀਰਤਾ ਨਾਲ ਇਸ ਦੀ ਰੋਕਥਾਮ ਲਈ ਯਤਨ ਕਰਨੇ ਚਾਹੀਦੇ ਹਨ। ਇਹ ਯਤਨ ਜਿੰਨੀ ਜਲਦੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕੀਤੇ ਜਾਣਗੇ, ਓਨਾ ਹੀ ਸਮਾਜ ਲਈ ਚੰਗਾ ਹੋਵੇਗਾ।*


ਖ਼ਬਰ ਸ਼ੇਅਰ ਕਰੋ

ਕਦੋਂ ਅਤੇ ਕਿਵੇਂ ਸਵਾਲਾਂ ਦੀ ਸੀਮਾ ਰੇਖਾ ਭੁੱਲਿਆ ਮੋਦੀ ਸਰਕਾਰ ਦਾ ਅੰਤਿਮ ਅਤੇ ਅੰਤ੍ਰਿਮ ਬਜਟ

ਅੰਨਦਾਤਾ, ਕਰਦਾਤਾ, ਮਤਦਾਤਾ, ਰਾਹਤਾਂ, ਰਿਆਇਤਾਂ ਅਤੇ ਸਿਆਸਤ। ਇਨ੍ਹਾਂ 6 ਲਫ਼ਜ਼ਾਂ ਨਾਲ ਬਿਨਾਂ ਗਣਿਤ ਦੇ ਪਚੜੇ 'ਚ ਪਏ ਕਾਰਜਕਾਰੀ ਖਜ਼ਾਨਾ ਮੰਤਰੀ ਪਿਯੂਸ਼ ਗੋਇਲ ਵਲੋਂ ਪੇਸ਼ ਕੀਤੇ ਅੰਤ੍ਰਿਮ ਬਜਟ ਦਾ ਸਾਰ ਕੱਢਿਆ ਜਾ ਸਕਦਾ ਹੈ। ਜੇਕਰ ਗਣਿਤ ਅਤੇ ਗਿਣਤੀ ਨੂੰ ਵੀ ਸ਼ਾਮਿਲ ...

ਪੂਰੀ ਖ਼ਬਰ »

ਚੈਨਲਾਂ ਦੀ ਚੋਣ ਸਬੰਧੀ ਨਵੇਂ ਨਿਯਮਾਂ ਕਾਰਨ ਦਰਸ਼ਕ ਦੁਬਿਧਾ ਵਿਚ

ਟਰਾਈ (ਟੈਲੀਕਾਮ ਰੈਗੂਲੇਟਰੀ ਅਥਾਰਟੀ ਆਫ਼ ਇੰਡੀਆ) ਦੁਆਰਾ ਘੜੇ ਗਏ ਨਵੇਂ ਨਿਯਮਾਂ ਤਹਿਤ ਹੁਣ ਉਪਭੋਗਤਾ ਨੂੰ ਆਪਣੀ ਚੋਣ ਦੇ ਚੈਨਲਾਂ ਲਈ ਹੀ ਪੈਸੇ ਤਾਰਨੇ ਪੈਣਗੇ। ਇਹ ਵਿਵਸਥਾ ਪਹਿਲੀ ਫਰਵਰੀ ਤੋਂ ਲਾਗੂ ਕਰ ਦਿੱਤੀ ਗਈ ਹੈ। ਪ੍ਰੰਤੂ ਇਕ ਪ੍ਰਬੰਧ ਵਿਚੋਂ ਦੂਸਰੇ ...

ਪੂਰੀ ਖ਼ਬਰ »

ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਕੇਸ ਦਾ ਫ਼ੈਸਲਾ

ਭਾਰਤੀ ਪੱਤਰਕਾਰੀ ਨੂੰ ਦਰਪੇਸ਼ ਖ਼ਤਰੇ ਹੋਏ ਫਿਰ ਉਜਾਗਰ

ਹਰ ਆਮ-ਖ਼ਾਸ ਨੂੰ ਇਹ ਵਿਸ਼ਵਾਸ ਬਣਿਆ ਹੈ ਕਿ ਕਾਨੂੰਨ ਦਾ ਇਨਸਾਫ਼ ਸਾਰਿਆਂ ਲਈ ਬਰਾਬਰ ਹੈ ਅਤੇ ਅਪਰਾਧੀ ਭਾਵੇਂ ਕਿੰਨਾ ਵੀ ਤਾਕਤਵਰ ਹੋਵੇ, ਦੇਰ-ਸਵੇਰ ਉਸ ਨੂੰ ਕਾਨੂੰਨ ਦੇ ਸ਼ਿਕੰਜੇ 'ਚ ਆਉਣਾ ਪੈਂਦਾ ਹੈ। ਬਿਨਾਂ ਸ਼ੱਕ ਪੱਤਰਕਾਰ ਰਾਮ ਚੰਦਰ ਛਤਰਪਤੀ ਕਤਲ ਮਾਮਲੇ ਦਾ ਫ਼ੈਸਲਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX