ਤਾਜਾ ਖ਼ਬਰਾਂ


ਯੂਨਿਟ ਪਰਤੇ ਫ਼ੌਜੀ ਵੀਰ ਦੇ ਲਾਪਤਾ ਹੋਣ ਨਾਲ ਇਲਾਕੇ ਵਿਚ ਹਾਹਾਕਾਰ
. . .  10 minutes ago
ਦਸੂਹਾ ,19 ਜੁਲਾਈ (ਕੌਸ਼ਲ)- ਦਸੂਹਾ ਦੇ ਪਿੰਡ ਗੰਗਾ ਚੱਕ ਵਿਖੇ ਇੱਕ ਫ਼ੌਜੀ ਨੌਜਵਾਨ ਜਿਸ ਦਾ ਲਾਪਤਾ ਹੋਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਮੁਤਾਬਿਕ ਫ਼ੌਜੀ ਗੁਰਪ੍ਰੀਤ ਸਿੰਘ ਜੋ ਕਿ ਆਗਰਾ ਵਿਚ ...
ਬਾਬਾ ਰਾਜਨ ਸਿੰਘ ਉਪਰ ਗੋਲੀਆਂ ਚਲਾਉਣ ਵਾਲਿਆਂ ਖ਼ਿਲਾਫ਼ ਪਰਚਾ ਦਰਜ
. . .  about 1 hour ago
ਲੋਪੋਕੇ, 19 ਜੁਲਾਈ (ਗੁਰਵਿੰਦਰ ਸਿੰਘ ਕਲਸੀ) - ਜਿਲ੍ਹਾ ਅੰਮ੍ਰਿਤਸਰ ਅਧੀਨ ਆਉਂਦੇ ਪੁਲਸ ਥਾਣਾ ਲੋਪੋਕੇ ਵਿਖੇ ਖ਼ਾਲਸਾ ਸੰਘਰਸ਼ ਜਥੇਬੰਦੀ ਦੇ ਮੁਖੀ ਬਾਬਾ ਰਾਜਨ ਸਿੰਘ ਉਪਰ ਰੰਜਸ਼ ਤਹਿਤ ਗੋਲੀਆਂ ਚਲਾਉਣ ਵਾਲੇ ਹਰਜਿੰਦਰ ਸਿੰਘ ਤੇ ਗੁਰਸੇਵਕ ਸਿੰਘ ਖ਼ਿਲਾਫ਼...
ਮੋਹਨ ਲਾਲ ਸੂਦ ਨੇ ਸੰਭਾਲਿਆ ਅਹੁਦਾ
. . .  about 1 hour ago
ਬੰਗਾ, 19 ਜੁਲਾਈ (ਜਸਵੀਰ ਸਿੰਘ ਨੂਰਪੁਰ) - ਮੋਹਨ ਲਾਲ ਸੂਦ ਨੇ ਐੱਸ.ਸੀ. ਬੀ.ਸੀ. ਕਾਰਪੋਰੇਸ਼ਨ ਪੰਜਾਬ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ...
ਕੁੱਝ ਵਿਧਾਇਕਾ ਦਾ ਸੁਰੱਖਿਆ ਕਾਰਨਾਂ ਕਰਕੇ ਸਦਨ 'ਚ ਨਾ ਆਉਣ ਦਾ ਬਹਾਨਾ ਝੂਠਾ- ਸਪੀਕਰ
. . .  about 1 hour ago
ਬੈਂਗਲੁਰੂ, 19 ਜੁਲਾਈ- ਕਰਨਾਟਕ ਦੇ ਸਪੀਕਰ ਕਿਹਾ ਕਿ ਉਹ ਸੁਪਰੀਮ ਕੋਰਟ, ਸਦਨ ਅਤੇ ਸਭ ਨੂੰ ਇਹ ਦੱਸਣਾ ਚਾਹੁੰਦੇ ਹਨ ਕਿ ਕਿਸੀ ਵਿਧਾਇਕ ਨੇ ਉਨ੍ਹਾਂ ਨੂੰ ਸੁਰੱਖਿਆ ਪ੍ਰਦਾਨ ਕਰਵਾਉਣ ਦੇ ਲਈ ਚਿੱਠੀ ਨਹੀਂ ਲਿਖੀ ਅਤੇ ਨਾ ਉਨ੍ਹਾਂ ਨੂੰ ਇਸ ਬਾਰੇ ਜਾਣਕਾਰੀ ਹੈ। ਉਨ੍ਹਾਂ ...
ਅਧਿਆਪਕ ਦਾ ਬੈਗ ਖੋਹ ਕੇ ਫ਼ਰਾਰ ਹੋਏ ਲੁਟੇਰੇ
. . .  about 1 hour ago
ਬਾਘਾਪੁਰਾਣਾ, 19 ਜੁਲਾਈ (ਬਲਰਾਜ ਸਿੰਗਲਾ)- ਅੱਜ ਬਾਅਦ ਦੁਪਹਿਰ ਕਰੀਬ 2:10 ਵਜੇ ਜੈਨ ਸੀਨੀਅਰ ਸੈਕੰਡਰੀ ਸਕੂਲ ਬਾਘਾਪੁਰਾਣਾ ਦੀ ਅਧਿਆਪਕ ਪ੍ਰੇਮ ਲਤਾ ਆਪਣੇ ਸਥਾਨਕ ਪੁਰਾਣੇ ਡਾਕਖ਼ਾਨੇ ਵਾਰੇ ਘਰ ਪਰਤ ਰਹੀ ਸੀ ਤਾਂ ਦੋ ਮੋਟਰਸਾਈਕਲ ਸਵਾਰ ਲੁਟੇਰੇ ...
ਜਬਰ ਜਨਾਹ ਮਾਮਲੇ 'ਚ ਅਦਿੱਤਿਆ ਪੰਚੋਲੀ ਨੂੰ ਮਿਲੀ ਅੰਤਰਿਮ ਰਾਹਤ
. . .  about 2 hours ago
ਨਵੀਂ ਦਿੱਲੀ, 19 ਜੁਲਾਈ- ਬਾਲੀਵੁੱਡ ਅਦਾਕਾਰ ਅਦਿੱਤਿਆ ਪੰਚੋਲੀ 'ਤੇ ਇਕ ਅਦਾਕਾਰਾਂ ਨੇ ਜਬਰ ਜਨਾਹ ਦੇ ਦੋਸ਼ ਲਗਾਉਂਦੇ ਹੋਏ ਐਫ.ਆਈ.ਆਰ ਦਰਜ ਕਰਵਾਈ ਸੀ। ਇਸ ਮਾਮਲੇ 'ਚ ਮੁੰਬਈ ਦੀ ਇਕ ਅਦਾਲਤ ਨੇ ਇਸ ਮਾਮਲੇ 'ਚ ਅਦਿੱਤਿਆ ਪੰਚੋਲੀ...
ਫ਼ਤਹਿਗੜ੍ਹ ਸਾਹਿਬ ਦੇ ਖੇੜਾ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ਕਲਮਛੋੜ ਹੜਤਾਲ ਸ਼ੁਰੂ
. . .  about 2 hours ago
ਫ਼ਤਹਿਗੜ੍ਹ ਸਾਹਿਬ, 19 ਜੁਲਾਈ (ਅਰੁਣ ਆਹੂਜਾ)- ਜ਼ਿਲ੍ਹੇ ਦੇ ਪਿੰਡ ਚੋਲਟੀ ਖੇੜੀ ਵਿਖੇ ਸ਼ਾਮਲਾਤ ਦੀ ਜ਼ਮੀਨ ਦੀ ਬੋਲੀ ਕਰਵਾਉਣ ਗਏ ਦਫ਼ਤਰੀ ਕਰਮਚਾਰੀਆਂ ਨੂੰ ਬੰਦੀ ਬਣਾਉਣ ਦਾ ਮਾਮਲਾ ਭਖਦਾ ਜਾ ਰਿਹਾ ਹੈ। ਇਸ ਨੂੰ ਲੈ ਕੇ ਅੱਜ ਸੁਪਰਡੈਂਟ, ਪੰਚਾਇਤ ਅਫ਼ਸਰ...
ਕੁਮਾਰਸਵਾਮੀ ਨੇ ਖੜਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ
. . .  about 2 hours ago
ਬੈਂਗਲੁਰੂ, 19 ਜੁਲਾਈ- ਕਾਂਗਰਸ ਦੇ ਬਾਅਦ ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ. ਕੁਮਾਰਸਵਾਮੀ ਨੇ ਵੀ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਕੁਮਾਰਸਵਾਮੀ ਨੇ ਰਾਜਪਾਲ ਦੀ ਉਸ ਚਿੱਠੀ ਨੂੰ ਚੁਨੌਤੀ ਦਿੱਤੀ ਹੈ ਜਿਸ 'ਚ ਉਨ੍ਹਾਂ ਨੂੰ 19 ਜੁਲਾਈ ਦੁਪਹਿਰ 1:30 ਵਜੇ ...
ਅਸਮਾਨੀ ਬਿਜਲੀ ਡਿੱਗਣ ਕਾਰਨ 9 ਲੋਕਾਂ ਦੀ ਹੋਈ ਮੌਤ
. . .  about 2 hours ago
ਪਟਨਾ, 19 ਜੁਲਾਈ- ਬਿਹਾਰ ਦੇ ਨਵਾਦਾ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ 9 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 13 ਲੋਕ ਜ਼ਖਮੀ ਵੀ ਹੋਏ ਹਨ। ਮ੍ਰਿਤਕਾਂ 'ਚ ਕਈ ਬੱਚੇ ਵੀ ਸ਼ਾਮਲ ਹਨ। ਜਦ ਬਿਜਲੀ ਡਿੱਗੀ ਜਦ ਬੱਚੇ ਮੈਦਾਨ 'ਚ ਖੇਡ ਰਹੇ...
ਆਈ. ਸੀ. ਸੀ. ਦੇ 'ਹਾਲ ਆਫ਼ ਫੇਮ' 'ਚ ਸ਼ਾਮਲ ਹੋਏ ਸਚਿਨ ਤੇਂਦੁਲਕਰ
. . .  about 3 hours ago
ਲੰਡਨ, 19 ਜੁਲਾਈ- ਦਿੱਗਜ ਭਾਰਤੀ ਕ੍ਰਿਕਟਰ ਅਤੇ ਰਿਕਾਰਡਾਂ ਦੇ ਬਾਦਸ਼ਾਹ ਸਚਿਨ ਤੇਂਦੁਲਕਰ ਨੂੰ ਇੰਟਰਨੈਸ਼ਨਲ ਕ੍ਰਿਕਟ ਕਾਊਂਸਲ (ਆਈ. ਸੀ. ਸੀ.) ਦੇ 'ਹਾਲ ਆਫ਼ ਫੇਮ' 'ਚ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਤੋਂ ਇਲਾਵਾ ਦੱਖਣੀ ਅਫ਼ਰੀਕਾ ਦੇ ਸਾਬਕਾ ਤੇਜ਼ ਗੇਂਦਬਾਜ਼...
ਹਵਾਈ ਖੇਤਰ ਬੰਦ ਕਰਨ ਨਾਲ ਪਾਕਿਸਤਾਨ ਨੂੰ ਕਰੋੜਾਂ ਦਾ ਹੋਇਆ ਨੁਕਸਾਨ
. . .  about 3 hours ago
ਕਰਾਚੀ, 19 ਜੁਲਾਈ- ਭਾਰਤ ਵੱਲੋਂ ਕੀਤੀ ਗਈ ਬਾਲਾਕੋਟ ਏਅਰ ਸਟ੍ਰਾਈਕ ਦੇ ਬਾਅਦ ਹਵਾਈ ਖੇਤਰ ਬੰਦ ਕਰਨ ਨਾਲ ਪਾਕਿਸਤਾਨ ਨਾਗਰਿਕ ਹਵਾਬਾਜ਼ੀ ਅਥਾਰਿਟੀ (ਸੀ.ਐਸ.ਐਸ) ਨੂੰ 850 ਕਰੋੜ ਦਾ ਨੁਕਸਾਨ ਹੋਇਆ ਹੈ। ਪਾਕਿਸਤਾਨ ਦੇ ਹਵਾਬਾਜ਼ੀ ਮੰਤਰੀ ਗ਼ੁਲਾਮ ...
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 19 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸੂਬੇ 'ਚ ਚਿੱਟੇ ਦਾ ਨਸ਼ਾ ਰੋਜ਼ਾਨਾ ਹੀ ਨੌਜਵਾਨਾਂ ਨੂੰ ਮੌਤ ਦਾ ਸ਼ਿਕਾਰ ਬਣਾ ਰਿਹਾ ਹੈ। ਇਸੇ ਦੇ ਓਵਰਡੋਜ਼ ਕਾਰਨ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ ਇੱਕ ਹੋਰ ਨੌਜਵਾਨ ਦੀ ਮੌਤ ਹੋ ਗਈ, ਜਿਸ ਦੀ ਪਹਿਚਾਣ...
ਵੈਸਟ ਇੰਡੀਜ਼ ਦੇ ਆਗਾਮੀ ਦੌਰੇ ਲਈ 21 ਜੁਲਾਈ ਨੂੰ ਹੋਵੇਗੀ ਚੋਣ ਕਮੇਟੀ ਦੀ ਬੈਠਕ
. . .  about 3 hours ago
ਮੁੰਬਈ, 19 ਜੁਲਾਈ- ਵੈਸਟ ਇੰਡੀਜ਼ ਦੇ ਆਗਾਮੀ ਦੌਰੇ ਲਈ ਚੋਣ ਕਮੇਟੀ ਦੀ ਬੈਠਕ 21 ਜੁਲਾਈ ਨੂੰ ....
ਅਵਾਰਾ ਕੁੱਤਿਆਂ ਨੇ ਪ੍ਰਵਾਸੀ ਮਜ਼ਦੂਰ ਨੂੰ ਨੋਚ-ਨੋਚ ਕੇ ਖਾਧਾ
. . .  about 4 hours ago
ਭੋਗਪੁਰ, 19 ਜੁਲਾਈ (ਕੁਲਦੀਪ ਸਿੰਘ ਪਾਬਲਾ)- ਬੀਤੀ ਰਾਤ ਭੋਗਪੁਰ ਸ਼ਹਿਰ ਦੇ ਵਾਰਡ ਨੰਬਰ 4 ਦੇ ਰੂਪ ਨਗਰ ਮੁਹੱਲਾ ਦੇ ਵਸਨੀਕ ਇੱਕ ਪ੍ਰਵਾਸੀ ਮਜ਼ਦੂਰ ਨੂੰ ਅਵਾਰਾ ਕੁੱਤਿਆਂ ਨੇ ਨੋਚ-ਨੋਚ ਕੇ ਮਾਰ ਦਿੱਤਾ। ਮ੍ਰਿਤਕ ਦੀ ਪਹਿਚਾਣ ਵਰਿੰਦਰ ਸਿੰਘ ਪੁੱਤਰ ਬਾਬੂ ਦੇ ਰੂਪ 'ਚ...
ਸਫ਼ਾਈ ਸੇਵਕਾਂ ਨੇ ਕੈਪਟਨ ਖ਼ਿਲਾਫ਼ ਮੀਂਹ ਦੇ ਖੜ੍ਹੇ ਪਾਣੀ 'ਚ ਕੀਤਾ ਰੋਸ ਪ੍ਰਦਰਸ਼ਨ
. . .  about 5 hours ago
ਤਪਾ ਮੰਡੀ, 19 ਜੁਲਾਈ (ਵਿਜੇ ਸ਼ਰਮਾ)- ਮਿਊਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ ਤੋਂ ਬਾਅਦ ਸਫ਼ਾਈ ਸੇਵਕ ਯੂਨੀਅਨ(ਰਜਿ 53) ਦੇ ਸਮੂਹ ਨਗਰ ਕੌਂਸਲ ਤਪਾ ਦੇ ਸਫ਼ਾਈ ਸੇਵਕਾਂ ਵੱਲੋਂ ਗੋਡੇ-ਗੋਡੇ ਪਾਣੀ 'ਚ ਖੜ੍ਹੇ ਹੋ ਕੇ ਕੈਪਟਨ ਸਰਕਾਰ ਖ਼ਿਲਾਫ਼ ਰੋਸ ...
ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸ਼ਰਮਾ, ਮਨਤਾਰ ਬਰਾੜ ਅਤੇ ਉਮਰਾਨੰਗਲ ਫ਼ਰੀਦਕੋਟ ਅਦਾਲਤ 'ਚ ਪੇਸ਼
. . .  about 5 hours ago
ਅੱਜ ਸ਼ਾਮ 6 ਵਜੇ ਤੱਕ ਬਹੁਮਤ ਸਾਬਤ ਕਰਨ ਕੁਮਾਰਸਵਾਮੀ- ਰਾਜਪਾਲ
. . .  about 5 hours ago
ਬਾਦਸ਼ਾਹਪੁਰ ਨੇੜੇ ਘੱਗਰ ਦਰਿਆ 'ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬੀ
. . .  about 5 hours ago
ਨਜਾਇਜ਼ ਸ਼ਰਾਬ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  about 5 hours ago
ਜਲੰਧਰ 'ਚ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲਾਂ ਸਣੇ ਦੋ ਨੂੰ ਕੀਤਾ ਕਾਬੂ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਮਾਘ ਸੰਮਤ 550

ਪਹਿਲਾ ਸਫ਼ਾ

ਪ੍ਰਿਅੰਕਾ ਵਲੋਂ ਲਖਨਊ 'ਚ ਵਿਸ਼ਾਲ ਰੋਡ ਸ਼ੋਅ

* ਥਾਂ-ਥਾਂ ਭਰਵਾਂ ਸਵਾਗਤ * ਮੋਦੀ ਸਰਕਾਰ ਵਿਰੁੱਧ ਲੱਗੇ ਨਾਅਰੇ

ਲਖਨਊ, 11 ਫਰਵਰੀ (ਏਜੰਸੀ)-ਕਾਂਗਰਸ ਦੀ ਜਨਰਲ ਸਕੱਤਰ ਅਤੇ ਪੂਰਬੀ ਉੱਤਰ ਪ੍ਰਦੇਸ਼ ਦੀ ਇੰਚਾਰਜ ਦੇ ਤੌਰ 'ਤੇ ਪ੍ਰਿਅੰਕਾ ਗਾਂਧੀ ਵਾਡਰਾ ਪਹਿਲੀ ਵਾਰ ਲਖਨਊ ਪੁੱਜੀ ਅਤੇ ਰੋਡ ਸ਼ੋਅ ਕੀਤਾ। ਇਸ ਨੂੰ ਲੋਕ ਸਭਾ ਚੋਣਾਂ ਤੋਂ ਪਹਿਲਾਂ ਸੂਬੇ 'ਚ ਪਾਰਟੀ ਦੀ ਮੁਹਿੰਮ ਦੀ ਸ਼ੁਰੂਆਤ ਦੇ ...

ਪੂਰੀ ਖ਼ਬਰ »

ਲੁਧਿਆਣਾ ਨੇੜੇ ਕੁੜੀ ਨਾਲ ਸਮੂਹਿਕ ਜਬਰ ਜਨਾਹ ਸ਼ਿਕਾਇਤ ਕਰਨ 'ਤੇ ਵੀ ਨਹੀਂ ਪਹੁੰਚੀ ਪੁਲਿਸ

* ਦੋਸਤ ਨਾਲ ਜਾਂਦਿਆਂ 10-12 ਜਣਿਆਂ ਨੇ ਕੀਤਾ ਸੀ ਅਗਵਾ * ਥਾਣੇਦਾਰ ਮੁਅੱਤਲ

ਮੁੱਲਾਂਪੁਰ-ਦਾਖਾ, 11 ਫਰਵਰੀ (ਨਿਰਮਲ ਸਿੰਘ ਧਾਲੀਵਾਲ)-ਲੁਧਿਆਣਾ ਦਿਹਾਤੀ ਪੁਲਿਸ ਜ਼ਿਲ੍ਹੇ ਦੇ ਮਾਡਲ ਥਾਣਾ ਦਾਖਾ ਇਲਾਕੇ 'ਚ ਬੀਤੀ ਦੇਰ ਰਾਤ ਇਕ ਲੜਕੀ ਨੂੰ ਬੰਧਕ ਬਣਾ ਕੇ 12 ਨੌਜਵਾਨਾਂ ਵਲੋਂ ਸਮੂਹਿਕ ਜਬਰ ਜਨਾਹ ਕੀਤਾ ਗਿਆ। ਇਸ ਸਮੇਂ ਦੌਰਾਨ ਜਦੋਂ ਪੀੜਤ ਲੜਕੀ ਅਤੇ ...

ਪੂਰੀ ਖ਼ਬਰ »

ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਅੱਜ ਤੋਂ

ਚੰਡੀਗੜ੍ਹ, 11 ਫਰਵਰੀ (ਹਰਕਵਲਜੀਤ ਸਿੰਘ)-ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਕੱਲ੍ਹ ਸਵੇਰੇ ਰਾਜਪਾਲ ਪੰਜਾਬ ਵੀ.ਪੀ. ਸਿੰਘ ਬਦਨੌਰ ਦੇ ਭਾਸ਼ਣ ਨਾਲ ਸ਼ੁਰੂ ਹੋ ਜਾਵੇਗਾ। ਸੰਸਦੀ ਚੋਣਾਂ ਤੋਂ ਪਹਿਲਾਂ ਹੋਣ ਵਾਲੇ ਇਸ ਬਜਟ ਇਜਲਾਸ ਤੋਂ ਵੱਖ-ਵੱਖ ਵਰਗਾਂ ਨੂੰ ਵੱਡੀਆਂ ਆਸਾਂ ਹਨ ਕਿਉਂਕਿ ਰਾਜ ਦੇ ਵੋਟਰਾਂ ਨੂੰ ਲੁਭਾਉਣ ਲਈ ਸਰਕਾਰ ਵਲੋਂ ਇਸ ਬਜਟ ਵਿਚ ਵੱਡੇ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ। ਵਿਰੋਧੀ ਧਿਰ ਵਲੋਂ ਬਜਟ ਸਮਾਗਮ ਨੂੰ ਲੰਬਾ ਰੱਖੇ ਜਾਣ ਦੀ ਮੰਗ ਦੇ ਬਾਵਜੂਦ ਸਰਕਾਰੀ ਧਿਰ ਵਲੋਂ ਇਹ ਇਜਲਾਸ ਕੇਵਲ 9 ਬੈਠਕਾਂ ਦਾ ਹੀ ਰੱਖਿਆ ਗਿਆ ਹੈ ਅਤੇ ਵਿਰੋਧੀ ਧਿਰ ਵਲੋਂ ਜਨਤਕ ਮੁੱਦੇ ਉਠਾਉਣ ਲਈ ਲੋੜੀਂਦਾ ਸਮਾਂ ਮੰਗਣ ਤੋਂ ਇਲਾਵਾ ਕਿਸਾਨੀ ਨਾਲ ਸਬੰਧਤ ਮੁੱਦਿਆਂ, ਰਾਜ ਵਿਚ ਅਮਨ ਕਾਨੂੰਨ ਦੀ ਸਥਿਤੀ, ਮੁਲਾਜ਼ਮਾਂ ਦੇ ਡੀ.ਏ. ਅਤੇ ਬਕਾਇਆਂ ਤੋਂ ਇਲਾਵਾ ਅਧਿਆਪਕਾਂ 'ਤੇ ਹੋਏ ਲਾਠੀਚਾਰਜ ਵਰਗੇ ਮੁੱਦਿਆਂ ਨੂੰ ਲੈ ਕੇ ਲਗਾਤਾਰ ਹੰਗਾਮੇ ਕੀਤੇ ਜਾਣ ਦੀ ਸੰਭਾਵਨਾ ਹੈ। ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ, ਜੋ ਵਿਧਾਨ ਸਭਾ ਸਮਾਗਮ ਨੂੰ ਮੁੱਖ ਰੱਖ ਕੇ ਅੱਜ ਸ਼ਾਮ ਚੰਡੀਗੜ੍ਹ ਪੁੱਜ ਗਏ ਸਨ, ਵਲੋਂ ਸਮਾਗਮ ਦੀਆਂ ਕੁਝ ਬੈਠਕਾਂ ਦੌਰਾਨ ਹਾਜ਼ਰੀ ਭਰੀ ਜਾਵੇਗੀ, ਜਦੋਂਕਿ ਅਕਾਲੀ ਦਲ ਦੇ ਪ੍ਰਧਾਨ ਅਤੇ ਅਕਾਲੀ ਵਿਧਾਇਕ ਦਲ ਦੇ ਆਗੂ ਸ. ਸੁਖਬੀਰ ਸਿੰਘ ਬਾਦਲ, ਜੋ ਕਿ ਅੱਜ ਰਾਤ ਇਥੇ ਪੁੱਜਣਗੇ, ਵਲੋਂ ਸਮਾਗਮ ਤੋਂ ਪਹਿਲਾਂ ਕੱਲ੍ਹ ਸਵੇਰੇ ਪਾਰਟੀ ਵਿਧਾਇਕਾਂ ਦੀ ਇਕ ਬੈਠਕ ਰੱਖੀ ਗਈ ਹੈ, ਜਿਸ ਵਿਚ ਰਾਜਪਾਲ ਦੇ ਭਾਸ਼ਣ ਸਬੰਧੀ ਪਾਰਟੀ ਦੀ ਰਣਨੀਤੀ ਨੂੰ ਵਿਚਾਰਨ ਤੋਂ ਇਲਾਵਾ ਬਜਟ ਇਜਲਾਸ ਸਬੰਧੀ ਵੀ ਆਪਣੀ ਰਣਨੀਤੀ ਨੂੰ ਵਿਚਾਰਿਆ ਜਾਣਾ ਹੈ। ਆਮ ਆਦਮੀ ਪਾਰਟੀ ਦੇ ਵਿਧਾਇਕਾਂ ਸ. ਐਚ.ਐਸ. ਫੂਲਕਾ, ਜਿਨ੍ਹਾਂ ਵਲੋਂ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਆਪਣਾ ਅਸਤੀਫ਼ਾ ਸੌਂਪ ਦਿੱਤਾ ਗਿਆ ਸੀ, ਵਲੋਂ ਵੀ ਇਜਲਾਸ ਦੌਰਾਨ ਹਾਜ਼ਰ ਹੋਣ ਅਤੇ ਕੁਝ ਮੁੱਦੇ ਉਠਾਉਣ ਸਬੰਧੀ ਸੰਕੇਤ ਦਿੱਤਾ ਗਿਆ ਹੈ ਕਿਉਂਕਿ ਸਪੀਕਰ ਵਲੋਂ ਹੁਣ ਤੱਕ ਉਨ੍ਹਾਂ ਦਾ ਅਸਤੀਫ਼ਾ ਪ੍ਰਵਾਨ ਨਹੀਂ ਕੀਤਾ ਗਿਆ। ਜਦੋਂ ਕਿ ਆਮ ਆਦਮੀ ਪਾਰਟੀ ਤੋਂ ਬਾਗ਼ੀ ਹੋਏ ਸ. ਸੁਖਪਾਲ ਸਿੰਘ ਖਹਿਰਾ ਦੀ ਵਿਧਾਨ ਸਭਾ ਵਿਚ ਹਾਜ਼ਰੀ ਸਬੰਧੀ ਅਨਿਸਚਿਤਤਾ ਵਾਲੇ ਹਾਲਾਤ ਬਣੇ ਹੋਏ ਹਨ ਕਿਉਂਕਿ ਸਪੀਕਰ ਵਲੋਂ ਉਨ੍ਹਾਂ ਦੀ ਮੈਂਬਰਸ਼ਿਪ ਨੂੰ ਖ਼ਤਮ ਕਰਨ ਸਬੰਧੀ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੋਇਆ ਹੈ, ਜੋ ਕਿ ਸ. ਖਹਿਰਾ ਨੂੰ ਹੁਣ ਤੱਕ ਦਿੱਤਾ ਨਹੀਂ ਜਾ ਸਕਿਆ ਪਰ ਵਿਧਾਨ ਸਭਾ ਵਿਚ ਹਾਜ਼ਰ ਹੋਣ ਦੀ ਸੂਰਤ ਵਿਚ ਵਿਧਾਨ ਸਭਾ ਸਕੱਤਰੇਤ ਉਨ੍ਹਾਂ ਨੂੰ ਵਿਧਾਨ ਸਭਾ ਦੀ ਮੈਂਬਰੀ ਖ਼ਤਮ ਕਰਨ ਲਈ ਸਦਨ ਵਿਚ ਹੀ ਉਕਤ ਨੋਟਿਸ ਦੇ ਸਕਦਾ ਹੈ। ਵਿਧਾਨ ਸਭਾ ਸਕੱਤਰੇਤ ਵਲੋਂ ਜਾਰੀ ਕੀਤੇ ਗਏ ਪ੍ਰੋਗਰਾਮ ਅਨੁਸਾਰ 12 ਫਰਵਰੀ ਨੂੰ ਸਦਨ ਦੀਆਂ ਦੋ ਬੈਠਕਾਂ ਹੋਣਗੀਆਂ। ਸਵੇਰੇ 11 ਵਜੇ ਸ਼ੁਰੂ ਹੋਣ ਵਾਲੀ ਬੈਠਕ ਰਾਜਪਾਲ ਵਲੋਂ ਭਾਸ਼ਣ ਪੜ੍ਹਨ ਨਾਲ ਸ਼ੁਰੂ ਹੋਵੇਗੀ, ਜਦੋਂ ਕਿ ਬਾਅਦ ਦੁਪਹਿਰ 2 ਵਜੇ ਦੀ ਬੈਠਕ ਸ਼ੋਕ ਮਤੇ ਪਾਸ ਹੋਣ ਤੋਂ ਬਾਅਦ ਉੱਠ ਜਾਵੇਗੀ। 13 ਫਰਵਰੀ ਸਵੇਰੇ ਦੀ ਬੈਠਕ ਵਿਚ ਰਾਜਪਾਲ ਪੰਜਾਬ ਦੇ ਭਾਸ਼ਣ ਸਬੰਧੀ ਧੰਨਵਾਦ ਦਾ ਮਤਾ ਪੇਸ਼ ਹੋਵੇਗਾ ਤੇ ਉਸ 'ਤੇ ਚਰਚਾ ਵੀ ਸ਼ੁਰੂ ਹੋ ਜਾਵੇਗੀ। ਜਦੋਂ ਕਿ 14 ਫਰਵਰੀ ਸਵੇਰੇ ਦੀ ਬੈਠਕ ਗ਼ੈਰ ਸਰਕਾਰੀ ਕੰਮਕਾਜ ਲਈ ਹੋਵੇਗੀ ਅਤੇ 15 ਫਰਵਰੀ ਸਵੇਰੇ ਦੀ ਬੈਠਕ ਦੌਰਾਨ ਵੀ ਰਾਜਪਾਲ ਦੇ ਭਾਸ਼ਣ 'ਤੇ ਚਰਚਾ ਹੋਵੇਗੀ। 16 ਅਤੇ 17 ਫਰਵਰੀ ਦੀ ਛੁੱਟੀ ਤੋਂ ਬਾਅਦ 18 ਫਰਵਰੀ ਨੂੰ ਬਾਅਦ ਦੁਪਹਿਰ ਦੋ ਵਜੇ ਵਿਧਾਨ ਸਭਾ ਵਿਚ ਆਉਂਦੇ ਵਿੱਤੀ ਸਾਲ 2019-20 ਲਈ ਰਾਜ ਦੀਆਂ ਬਜਟ ਤਜਵੀਜ਼ਾਂ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਵਲੋਂ ਪੇਸ਼ ਕੀਤੀਆਂ ਜਾਣਗੀਆਂ, ਜਦੋਂ ਕਿ ਚਾਲੂ ਵਿੱਤੀ ਸਾਲ ਲਈ ਅਨੁਪੂਰਕ ਵਿੱਤੀ ਮੰਗਾਂ ਅਤੇ ਅਨੁਪੂਰਕ ਮੰਗਾਂ ਸਬੰਧੀ ਖ਼ਜ਼ਾਨਾ ਬਿੱਲ ਪੇਸ਼ ਅਤੇ ਪਾਸ ਕੀਤਾ ਜਾਵੇਗਾ। ਇਸੇ ਦਿਨ ਭਾਰਤ ਸਰਕਾਰ ਦੇ ਮਹਾ-ਲੇਖਾਕਾਰ ਵਲੋਂ ਸਾਲ 2017-18 ਲਈ ਆਪਣੀਆਂ ਰਿਪੋਰਟਾਂ ਪੇਸ਼ ਕੀਤੀਆਂ ਜਾਣਗੀਆਂ ਜਦੋਂ ਕਿ 19 ਫਰਵਰੀ ਛੁੱਟੀ ਵਾਲਾ ਦਿਨ ਹੋਵੇਗਾ ਅਤੇ 20 ਫਰਵਰੀ ਨੂੰ ਸਦਨ ਦੀਆਂ ਦੋ ਬੈਠਕਾਂ ਹੋਣਗੀਆਂ। ਸਵੇਰੇ 10 ਵਜੇ ਸ਼ੁਰੂ ਹੋਣ ਵਾਲੀ ਬੈਠਕ ਦੌਰਾਨ ਆਉਂਦੇ ਵਿੱਤੀ ਸਾਲ ਲਈ ਬਜਟ ਤਜਵੀਜ਼ਾਂ 'ਤੇ ਬਹਿਸ ਅਤੇ ਉਸ ਸਬੰਧੀ ਵਿੱਤ ਮੰਤਰੀ ਦਾ ਜਵਾਬ ਹੋਵੇਗਾ, ਜਦੋਂ ਕਿ ਬਾਅਦ ਦੁਪਹਿਰ ਦੀ ਬੈਠਕ ਵਿਚ ਬਜਟ ਵਿਚਲੀਆਂ ਗ੍ਰਾਂਟਾਂ 'ਤੇ ਬਹਿਸ ਅਤੇ ਆਉਂਦੇ ਵਿੱਤੀ ਸਾਲ ਲਈ ਖ਼ਜ਼ਾਨਾ ਬਿੱਲ ਨੂੰ ਪਾਸ ਕੀਤਾ ਜਾਵੇਗਾ। ਬੈਠਕ ਦੇ ਆਖ਼ਰੀ ਦਿਨ 21 ਫਰਵਰੀ ਸਵੇਰ ਦੀ ਬੈਠਕ ਗ਼ੈਰ ਸਰਕਾਰੀ ਕੰਮ ਕਾਜ ਲਈ ਹੋਵੇਗੀ ਤੇ ਇਸੇ ਦਿਨ ਵਿਧਾਨ ਸਭਾ ਦਾ ਇਜਲਾਸ ਉਠਾਉਣ ਸਬੰਧੀ ਮਤਾ ਪੇਸ਼ ਕੀਤਾ ਜਾਵੇਗਾ। ਰਾਜ ਸਰਕਾਰ ਦੇ ਸੂਤਰਾਂ ਅਨੁਸਾਰ ਵਿਧਾਨ ਸਭਾ ਦੇ ਇਜਲਾਸ ਦੌਰਾਨ ਕੋਈ ਅੱਧੀ ਦਰਜਨ ਬਿੱਲ ਅਤੇ ਸੋਧ ਬਿੱਲ ਪੇਸ਼ ਹੋਣਗੇ ਜਿਨ੍ਹਾਂ ਵਿਚ ਅਣਅਧਿਕਾਰਤ ਕਾਲੋਨੀਆਂ ਨੂੰ ਨਿਯਮਤ ਕਰਨ, ਅਸ਼ਟਾਮ ਡਿਊਟੀ ਵਧਾਉਣ ਸਬੰਧੀ ਫ਼ੈਸਲੇ ਨੂੰ ਕਾਨੂੰਨੀ ਰੂਪ ਦੇਣ ਲਈ ਕਾਨੂੰਨ ਪਾਸ ਹੋਵੇਗਾ ਅਤੇ ਵਿਧਾਇਕਾਂ ਲਈ ਅਚੱਲ ਜਾਇਦਾਦ ਸਬੰਧੀ ਹਰ ਸਾਲ ਵੇਰਵੇ ਦੇਣ ਅਤੇ ਮਿਉਂਸਪਲ ਕਾਰਪੋਰੇਸ਼ਨਾਂ ਅਤੇ ਕਮੇਟੀਆਂ ਆਦਿ ਦੀ ਲਿਮਟ ਨੂੰ ਵਧਾਉਣ ਸਬੰਧੀ ਸੋਧ ਬਿੱਲ ਪਾਸ ਕੀਤੇ ਜਾਣਗੇ।


ਖ਼ਬਰ ਸ਼ੇਅਰ ਕਰੋ

ਗਹਿਲੋਤ ਨੂੰ ਗੱਲਬਾਤ ਲਈ ਰੇਲਵੇ ਲਾਈਨਾਂ 'ਤੇ ਬੁਲਾਉਣ ਲਈ ਅੜੇ ਗੁੱਜਰ ਨੇਤਾ

ਜੈਪੁਰ, 11 ਫਰਵਰੀ (ਏਜੰਸੀ)-ਰਾਜਸਥਾਨ 'ਚ ਗੁੱਜਰਾਂ ਦਾ ਰਾਖਵੇਂਕਰਨ ਲਈ ਅੰਦੋਲਨ ਸੋਮਵਾਰ ਚੌਥੇ ਦਿਨ ਵੀ ਜਾਰੀ ਰਿਹਾ। ਗੁੱਜਰ ਨੇਤਾ ਮੁੰਬਈ-ਪੁਣੇ ਰੇਲਵੇ ਲਾਈਨਾਂ 'ਤੇ ਧਰਨਾ ਲਗਾ ਕੇ ਬੈਠੇ ਹੋਏ ਹਨ, ਜਿਸ ਕਾਰਨ ਕਈ ਪ੍ਰਮੁੱਖ ਰੇਲ ਗੱਡੀਆਂ ਰੱਦ ਕਰ ਦਿੱਤੀਆ ਗਈਆਂ ਜਾਂ ...

ਪੂਰੀ ਖ਼ਬਰ »

ਸਰਕਾਰ ਰਾਫੇਲ ਸੌਦੇ ਬਾਰੇ 'ਕੈਗ' ਰਿਪੋਰਟ ਅੱਜ ਸੰਸਦ 'ਚ ਪੇਸ਼ ਕਰੇਗੀ

ਨਵੀਂ ਦਿੱਲੀ, 11 ਫਰਵਰੀ (ਪੀ. ਟੀ. ਆਈ.)-ਸਰਕਾਰ ਦੀ ਰਾਫੇਲ ਲੜਾਕੂ ਜਹਾਜ਼ਾਂ ਦੇ ਸੌਦੇ ਜਿਸ ਨਾਲ ਵੱਡਾ ਸਿਆਸੀ ਵਿਵਾਦ ਛਿੜਿਆ ਹੋਇਆ ਹੈ ਬਾਰੇ ਕੰਪਟ੍ਰੋਲਰ ਤੇ ਆਡੀਟਰ ਜਨਰਲ (ਕੈਗ) ਦੀ ਰਿਪੋਰਟ ਕੱਲ੍ਹ ਨੂੰ ਸੰਸਦ ਵਿਚ ਪੇਸ਼ ਕਰਨ ਦਾ ਪ੍ਰੋਗਰਾਮ ਹੈ। ਸਰਕਾਰ ਦਾ ਫਰੈਂਚ ...

ਪੂਰੀ ਖ਼ਬਰ »

ਕਰਤਾਰਪੁਰ ਲਾਂਘੇ ਲਈ ਡੇਰਾ ਬਾਬਾ ਨਾਨਕ ਬਣਿਆ ਇੰਮੀਗ੍ਰੇਸ਼ਨ ਕੇਂਦਰ

ਨਵੀਂ ਦਿੱਲੀ, 11 ਫਰਵਰੀ (ਪੀ. ਟੀ. ਆਈ.)-ਅੱਜ ਕੇਂਦਰੀ ਗ੍ਰਹਿ ਮੰਤਰਾਲੇ ਨੇ ਡੇਰਾ ਬਾਬਾ ਨਾਨਕ ਵਿਖੇ ਜ਼ਮੀਨੀ ਚੌਕੀ ਜਿਸ ਰਾਹੀਂ ਸ਼ਰਧਾਲੂ ਪਾਕਿਸਤਾਨ 'ਚ ਕਰਤਾਰਪੁਰ ਵਿਖੇ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਜਾ ਤੇ ਆ ਸਕਣਗੇ, ਨੂੰ ਅਧਿਕਾਰਤ ਇਮੀਗ੍ਰੇਸ਼ਨ ਚੈੱਕ ਪੁਆਇੰਟ ...

ਪੂਰੀ ਖ਼ਬਰ »

30 ਦਿਨਾਂ 'ਚ ਵਿਆਹ ਰਜਿਸਟਰ ਨਾ ਕਰਵਾਉਣ ਵਾਲੇ ਐਨ. ਆਰ. ਆਈ. ਲਾੜਿਆਂ ਦੇ ਪਾਸਪੋਰਟ ਹੋਣਗੇ ਜ਼ਬਤ

ਨਵੀਂ ਦਿੱਲੀ, 11 ਫਰਵਰੀ (ਏਜੰਸੀ)-ਪ੍ਰਵਾਸੀ ਭਾਰਤੀ (ਐਨ. ਆਰ. ਆਈ.) ਲਾੜਿਆਂ ਵਲੋਂ ਭਾਰਤੀ ਲੜਕੀਆਂ ਨਾਲ ਵਿਆਹ ਕਰਵਾ ਕੇ ਧੋਖਾਧੜੀ ਕਰਨ ਦੇ ਮਾਮਲਿਆਂ ਖ਼ਿਲਾਫ਼ ਅੱਜ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਰਾਜ ਸਭਾ 'ਚ ਇਕ ਬਿੱਲ ਪੇਸ਼ ਕੀਤਾ, ਜਿਸ ਤਹਿਤ ਐਨ. ਆਰ. ਆਈ. ਲਾੜਿਆਂ ਨੂੰ 30 ...

ਪੂਰੀ ਖ਼ਬਰ »

10 ਫ਼ੀਸਦੀ ਰਾਖਵਾਂਕਰਨ ਸਬੰਧੀ ਸੁਪਰੀਮ ਕੋਰਟ ਵਲੋਂ ਕੇਂਦਰ ਨੂੰ ਨੋਟਿਸ

ਨਵੀਂ ਦਿੱਲੀ, 11 ਫਰਵਰੀ (ਏਜੰਸੀ)-ਜਨਰਲ ਵਰਗ ਦੇ ਆਰਥਿਕ ਤੌਰ 'ਤੇ ਕਮਜ਼ੋਰ ਲੋਕਾਂ ਨੂੰ ਸਰਕਾਰ ਵਲੋਂ ਸਿੱਖਿਆ ਤੇ ਨੌਕਰੀਆਂ 'ਚ 10 ਫ਼ੀਸਦੀ ਰਾਖਵਾਂਕਰਨ ਦੇਣ ਦੇ ਫ਼ੈਸਲੇ ਖ਼ਿਲਾਫ਼ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਕੋਲੋਂ ਜਵਾਬ ਮੰਗਿਆ ਹੈ। ਚੀਫ਼ ਜਸਟਿਸ ਰੰਜਨ ...

ਪੂਰੀ ਖ਼ਬਰ »

ਭਾਰਤ-ਤਿੱਬਤ ਸਰਹੱਦ 'ਤੇ ਚੀਨ ਨੇ ਵਧਾਈ ਹਲਚਲ

ਨਵੀਂ ਦਿੱਲੀ, 11 ਫਰਵਰੀ (ਏਜੰਸੀ)-ਅਰੁਣਾਚਲ ਪ੍ਰਦੇਸ਼ ਨਾਲ ਲੱਗਦੀ ਚੀਨ ਦੀ ਸਰਹੱਦ 'ਤੇ ਚੀਨੀ ਸੈਨਿਕਾਂ ਵਲੋਂ ਹਲਚਲ ਵਧਾ ਦਿੱਤੇ ਜਾਣ ਕਾਰਨ ਅਤੇ ਘੁਸਪੈਠ ਨੂੰ ਰੋਕਣ ਲਈ ਇੰਡੋ-ਤਿੱਬਤ ਬਾਰਡਰ ਪੁਲਿਸ ਬਲ (ਆਈ. ਟੀ. ਬੀ. ਪੀ.) ਨੇ ਗ੍ਰਹਿ ਮੰਤਰਾਲੇ ਨੂੰ ਜਲਦ 9 ਹੋਰ ...

ਪੂਰੀ ਖ਼ਬਰ »

ਸੰਸਦੀ ਕਮੇਟੀ ਵਲੋਂ ਟਵਿੱਟਰ ਦਾ ਸੀ. ਈ. ਓ. 25 ਨੂੰ ਤਲਬ

ਨਵੀਂ ਦਿੱਲੀ, 11 ਫਰਵਰੀ (ਏਜੰਸੀਆਂ)-ਟਵਿੱਟਰ ਇੰਡੀਆ ਦੇ ਪ੍ਰਤੀਨਿਧੀਆਂ ਨੂੰ ਨਾਲ ਲੈ ਕੇ ਟਵਿੱਟਰ ਦੀ ਇਕ ਟੀਮ ਸੰਸਦ ਪਹੁੰਚ ਗਈ ਹੈ। ਇਸ ਟੀਮ ਨੇ ਅੱਜ ਸੰਸਦੀ ਕਮੇਟੀ ਆਈ. ਟੀ. ਦੇ ਸਾਹਮਣੇ ਪੇਸ਼ ਹੋਣਾ ਸੀ, ਹਾਲਾਂਕਿ ਸੰਸਦੀ ਕਮੇਟੀ ਨੇ ਟਵਿੱਟਰ ਪ੍ਰਤੀਨਿਧੀਆਂ ਨੂੰ ਮਿਲਣ ...

ਪੂਰੀ ਖ਼ਬਰ »

ਪੁਣਛ 'ਚ ਪਾਕਿ ਫ਼ੌਜ ਵਲੋਂ ਗੋਲੀਬਾਰੀ

ਸ੍ਰੀਨਗਰ, 11 ਫਰਵਰੀ (ਮਨਜੀਤ ਸਿੰਘ)- ਕੁਝ ਦਿਨ ਖਾਮੋਸ਼ੀ ਰਹਿਣ ਬਾਅਦ ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ 'ਚ ਕੰਟਰੋਲ ਰੇਖਾ 'ਤੇ ਪਾਕਿ ਫੌਜ ਨੇ ਮੁੜ ਗੋਲੀਬਾਰੀ ਦੀ ਉਲੰਘਣਾ ਕੀਤੀ। ਰੱਖਿਆ ਬੁਲਾਰੇ ਅਨੁਸਾਰ ਪਾਕਿਸਤਾਨੀ ਫ਼ੌਜ ਨੇ ਸੋਮਵਾਰ ਸਵੇਰੇ 10 ਵਜੇ ਪੁਣਛ ਦੇ ਕੀਰਨੀ ...

ਪੂਰੀ ਖ਼ਬਰ »

ਪੰਜਾਬ ਚੋਣ ਕਮਿਸ਼ਨ ਵਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ

ਲੁਧਿਆਣਾ, 11 ਫ਼ਰਵਰੀ (ਪੁਨੀਤ ਬਾਵਾ)-ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਬਾਅਦ ਪੰਜਾਬ ਚੋਣ ਕਮਿਸ਼ਨ ਵਲੋਂ ਲੋਕ ਸਭਾ ਚੋਣਾਂ-2019 ਦੀਆਂ ਤਿਆਰੀਆਂ ਜੰਗੀ ਪੱਧਰ 'ਤੇ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਜਿਸ ਤਹਿਤ ਅੱਜ ਲੁਧਿਆਣਾ ਦੇ ਬੱਚਤ ਭਵਨ 'ਚ ਪੰਜਾਬ ਦੇ 13 ਲੋਕ ਸਭਾ ...

ਪੂਰੀ ਖ਼ਬਰ »

ਮੋਦੀ ਅੱਜ ਹਰਿਆਣਾ ਦੌਰੇ 'ਤੇ

ਚੰਡੀਗੜ੍ਹ, 11 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ 'ਚ ਸ੍ਰੀਮਦਭਗਵਤ ਗੀਤਾ ਦੀ ਜਨਮ ਥਾਂ ਅਤੇ ਸ੍ਰੀ ਕ੍ਰਿਸ਼ਨ ਦੀ ਕਰਮ ਥਾਂ ਕੁਰੂਕਸ਼ੇਤਰ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਨੂੰ ਸਵੱਛਤਾ ਦਾ ਇਕ ਨਵਾਂ ਸੰਦੇਸ਼ ਦੇਣਗੇ। ਸੂਬੇ 'ਚ ਆਪਣੀ ਤਰ੍ਹਾਂ ਦਾ ਪਹਿਲਾ ...

ਪੂਰੀ ਖ਼ਬਰ »

ਸ਼ਾਰਦਾ ਚਿੱਟ ਫ਼ੰਡ ਘੁਟਾਲਾ

ਸੁਪਰੀਮ ਕੋਰਟ ਨੇ ਸੀ.ਬੀ.ਆਈ. ਜਾਂਚ ਦੀ ਨਿਗਰਾਨੀ ਤੋਂ ਕੀਤਾ ਇਨਕਾਰ

ਨਵੀਂ ਦਿੱਲੀ, 11 ਫਰਵਰੀ (ਏਜੰਸੀਆਂ)-ਸੁਪਰੀਮ ਕੋਰਟ ਨੇ ਪੱਛਮੀ ਬੰਗਾਲ 'ਚ ਸ਼ਾਰਦਾ ਚਿੱਟ ਫ਼ੰਡ ਘੁਟਾਲੇ ਦੀ ਸੀ.ਬੀ.ਆਈ. ਜਾਂਚ ਦੀ ਨਿਗਰਾਨੀ ਕਰਨ ਤੋਂ ਇਨਕਾਰ ਕਰ ਦਿੱਤਾ। ਚੀਫ਼ ਜਸਟਿਸ ਰੰਜਨ ਗੋਗੋਈ ਅਤੇ ਜਸਟਿਸ ਸੰਜੀਵ ਖੰਨਾ ਦੇ ਬੈਂਚ ਨੇ ਕੁਝ ਨਿਵੇਸ਼ਕਾਂ ਦੀ ਪਟੀਸ਼ਨ ਨੂੰ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਲਾਊਡ ਸਪੀਕਰਾਂ ਸਬੰਧੀ ਬੰਗਾਲ ਭਾਜਪਾ ਦੀ ਪਟੀਸ਼ਨ 'ਤੇ ਸੁਣਵਾਈ ਤੋਂ ਇਨਕਾਰ

ਨਵੀਂ ਦਿੱਲੀ, 11 ਫਰਵਰੀ (ਏਜੰਸੀ)-ਸੁਪਰੀਮ ਕੋਰਟ ਨੇ ਸੋਮਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਪੱਛਮੀ ਬੰਗਾਲ ਇਕਾਈ ਵਲੋਂ ਦਾਇਰ ਇਕ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ, ਜਿਸ 'ਚ ਪ੍ਰੀਖਿਆਵਾਂ ਕਾਰਨ ਫਰਵਰੀ ਤੇ ਮਾਰਚ 'ਚ ਰੈਲੀਆਂ ਦੌਰਾਨ ਲਾਊਡ ...

ਪੂਰੀ ਖ਼ਬਰ »

ਲੋਕ ਸਭਾ 'ਚ ਹੰਗਾਮੇ ਦੌਰਾਨ ਅੰਤ੍ਰਿਮ ਬਜਟ ਪਾਸ

ਨਵੀਂ ਦਿੱਲੀ, 11 ਫਰਵਰੀ (ਏਜੰਸੀ)-ਲੋਕ ਸਭਾ 'ਚ ਅੱਜ ਸੋਮਵਾਰ ਨੂੰ ਦਿਨ ਭਰ ਚੱਲੀ ਚਰਚਾ ਬਾਅਦ ਵਿੱਤੀ ਸਾਲ 2019-20 ਲਈ ਅੰਤ੍ਰਿਮ ਬਜਟ ਪਾਸ ਕਰ ਦਿੱਤਾ ਗਿਆ। ਵਿੱਤ ਮੰਤਰੀ ਪਿਯੂਸ਼ ਗੋਇਲ ਨੇ ਸਦਨ 'ਚ ਹੰਗਾਮੇ ਦੇ ਵਿਚਾਲੇ ਜ਼ੁਬਾਨੀ ਵੋਟਾਂ ਨਾਲ ਵਿੱਤੀ ਬਿੱਲ ਪੇਸ਼ ਕੀਤਾ। ...

ਪੂਰੀ ਖ਼ਬਰ »

ਸਕੂਲਾਂ 'ਚ ਸਾਈਕਲ ਵੰਡਣ ਤੋਂ ਵੀ ਡਰਨ ਲੱਗੇ ਮੰਤਰੀ ਅਤੇ ਵਿਧਾਇਕ

ਮਾਈ ਭਾਗੋ ਸਕੀਮ ਤਹਿਤ ਵੰਡੇ ਜਾਣੇ ਹਨ 1 ਲੱਖ 38 ਹਜ਼ਾਰ ਸਾਈਕਲ

ਦਵਿੰਦਰ ਪਾਲ ਸਿੰਘ ਫ਼ਾਜ਼ਿਲਕਾ, 11 ਫਰਵਰੀ-ਪਿਛਲੀ ਅਕਾਲੀ-ਭਾਜਪਾ ਸਰਕਾਰ ਵਲੋਂ ਸ਼ੁਰੂ ਕੀਤੀ ਮਾਈ ਭਾਗੋ ਸਕੀਮ ਤਹਿਤ ਕਾਂਗਰਸੀ ਮੰਤਰੀ ਤੇ ਵਿਧਾਇਕ ਅਧਿਆਪਕਾਂ ਦੇ ਗੁੱਸੇ ਕਾਰਨ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਸਾਈਕਲ ਤਕਸੀਮ ਕਰਨ ਤੋਂ ...

ਪੂਰੀ ਖ਼ਬਰ »

ਆਂਧਰਾ ਪ੍ਰਦੇਸ਼ ਨੂੰ ਵਿਸ਼ੇਸ਼ ਦਰਜੇ ਲਈ ਨਾਇਡੂ ਵਲੋਂ ਦਿੱਲੀ 'ਚ ਭੁੱਖ ਹੜਤਾਲ

ਨਵੀਂ ਦਿੱਲੀ, 11 ਫਰਵਰੀ (ਜਗਤਾਰ ਸਿੰਘ)-ਆਂਧਰਾ ਪ੍ਰਦੇਸ਼ ਨੂੰ ਵਿਸ਼ੇਸ਼ ਸੂਬੇ ਦਾ ਦਰਜਾ ਦਿਵਾਉਣ ਦੀ ਮੰਗ ਨੂੰ ਲੈ ਕੇ ਸੂਬੇ ਦੇ ਮੁੱਖ ਮੰਤਰੀ ਤੇ ਤੇਲਗੂ ਦੇਸ਼ਮ ਪਾਰਟੀ ਦੇ ਮੁਖੀ ਚੰਦਰਬਾਬੂ ਨਾਇਡੂ ਵਲੋਂ ਦਿੱਲੀ ਦੇ ਆਂਧਰਾ ਭਵਨ ਵਿਖੇ ਇਕ ਦਿਨ ਦੀ ਭੁੱਖ ਹੜਤਾਲ ਕੀਤੀ। ...

ਪੂਰੀ ਖ਼ਬਰ »

2030 ਤੱਕ ਭਾਰਤ ਬਣ ਸਕਦਾ ਹੈ ਦੁਨੀਆ ਦੀ ਦੂਸਰੀ ਸਭ ਤੋਂ ਵੱਡੀ ਅਰਥ ਵਿਵਸਥਾ-ਮੋਦੀ

ਗਰੇਟਰ ਨੋਇਡਾ (ਯੂ. ਪੀ.), 11 ਫਰਵਰੀ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਭਰੋਸਾ ਜ਼ਾਹਿਰ ਕੀਤਾ ਕਿ ਭਾਰਤ ਦੁਨੀਆ ਦੀ ਤੇਜ਼ੀ ਨਾਲ ਤਰੱਕੀ ਕਰਨ ਵਾਲੀ ਅਰਥਵਿਵਸਥਾ ਬਣਿਆਂ ਰਹੇਗਾ ਅਤੇ 2030 ਤੱਕ ਇਹ ਦੁਨੀਆ ਦੀ ਦੂਸਰੀ ਸਭ ਤੋਂ ਵੱਡੀ ਅਰਥਵਿਵਸਥਾ ਬਣ ਸਕਦਾ ਹੈ। ...

ਪੂਰੀ ਖ਼ਬਰ »

ਪਿਛਲੇ ਸਾਢੇ 4 ਸਾਲਾਂ ਦੇ ਵਿਕਾਸ ਦਾ ਲਾਭ ਦੇਸ਼ ਦੇ 95 ਫ਼ੀਸਦੀ ਲੋਕਾਂ ਨੂੰ ਹੋਇਆ-ਚੰਦੂਮਾਜਰਾ

ਨਵੀਂ ਦਿੱਲੀ, 11 ਫਰਵਰੀ (ਬਲਵਿੰਦਰ ਸਿੰਘ ਸੋਢੀ)-ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਪ੍ਰੇਮ ਸਿੰਘ ਚੰਦੂਮਾਜਰਾ ਨੇ ਜਨਰਲ ਬਜਟ 'ਤੇ ਬੋਲਦਿਆਂ ਮੋਦੀ ਸਰਕਾਰ ਦੇ ਬਜਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਦੇਸ਼ ਦੇ ਛੋਟੇ ...

ਪੂਰੀ ਖ਼ਬਰ »

ਸੁਪਰੀਮ ਕੋਰਟ ਨੇ ਘੱਟ ਗਿਣਤੀ ਦੀ ਪਰਿਭਾਸ਼ਾ ਤੈਅ ਕਰਨ ਲਈ ਦਿੱਤਾ ਤਿੰਨ ਮਹੀਨਿਆਂ ਦਾ ਸਮਾਂ

ਨਵੀਂ ਦਿੱਲੀ, 11 ਫਰਵਰੀ (ਜਗਤਾਰ ਸਿੰਘ)-'ਘੱਟ ਗਿਣਤੀ' ਦੀ ਪਰਿਭਾਸ਼ਾ ਤੇ 'ਘੱਟ ਗਿਣਤੀਆਂ' ਦੀ ਪਛਾਣ ਦੇ ਦਿਸ਼ਾ-ਨਿਰਦੇਸ਼ ਤੈਅ ਕਰਨ ਦੀ ਮੰਗ ਸਬੰਧੀ ਮਾਮਲੇ 'ਚ ਸੁਪਰੀਮ ਕੋਰਟ ਨੇ ਕੌਮੀ ਘੱਟ ਗਿਣਤੀ ਕਮਿਸ਼ਨ (ਐਨ.ਸੀ.ਐਮ.) ਨੂੰ ਤਿੰਨ ਮਹੀਨੇ ਅੰਦਰ 'ਘੱਟ ਗਿਣਤੀ' ਦੀ ਪਰਿਭਾਸ਼ਾ ਤੈਅ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਨੇ ਅਕਸ਼ੈ ਪਾਤਰ ਪ੍ਰੋਗਰਾਮ 'ਚ ਬੱਚਿਆਂ ਨੂੰ ਪਰੋਸੀ 3 ਅਰਬਵੀਂ ਥਾਲੀ

ਬ੍ਰਿੰਦਾਵਨ, 11 ਫਰਵਰੀ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਬ੍ਰਿੰਦਾਵਨ 'ਚ ਅਕਸ਼ੈ ਪਾਤਰ ਫਾਊਂਡੇਸ਼ਨ ਦੇ ਪ੍ਰੋਗਰਾਮ 'ਚ ਸਕੂਲੀ ਬੱਚਿਆਂ ਨੂੰ ਖਾਣਾ ਪਰੋਸਿਆ। ਇਸ ਭੋਜਨ ਨੂੰ ਸ਼ਹਿਰ 'ਚ ਸਥਿਤ ਸੰਸਥਾ ਦੀ ਅਤਿ ਆਧੁਨਿਕ ਰਸੋਈ 'ਚ ਤਿਆਰ ਕੀਤਾ ਗਿਆ। ਇਸ ...

ਪੂਰੀ ਖ਼ਬਰ »

ਜ਼ਹਿਰੀਲੀ ਸ਼ਰਾਬ ਬਣਾਉਣ ਦੇ ਦੋਸ਼ 'ਚ ਪਿਉ-ਪੁੱਤਰ ਗ੍ਰਿਫ਼ਤਾਰ

ਦੇਹਰਾਦੂਨ/ਹਰਿਦੁਆਰ, 11 ਫਰਵਰੀ (ਏਜੰਸੀ)-ਜ਼ਹਿਰੀਲੀ ਸ਼ਰਾਬ, ਜਿਸ ਦੇ ਪੀਣ ਨਾਲ ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ 'ਚ 70 ਲੋਕਾਂ ਦੀ ਮੌਤ ਹੋ ਗਈ, ਨੂੰ ਕਥਿਤ ਤੌਰ 'ਤੇ ਬਣਾਉਣ ਵਾਲੇ ਵਿਅਕਤੀ ਅਤੇ ਉਸ ਦੇ ਪੁੱਤਰ ਨੂੰ ਸੋਮਵਾਰ ਨੂੰ ਹਰਿਦੁਆਰ ਜ਼ਿਲ੍ਹੇ ਦੇ ਝਬਰੇਰਾ ਖੇਤਰ ਤੋਂ ...

ਪੂਰੀ ਖ਼ਬਰ »

ਦਿੱਲੀ 'ਚ 20 ਹਜ਼ਾਰ ਕਰੋੜ ਦੇ ਹਵਾਲਾ ਰਾਸ਼ੀ ਮਾਮਲੇ ਦਾ ਪਰਦਾਫ਼ਾਸ਼

ਨਵੀਂ ਦਿੱਲੀ, 11 ਫਰਵਰੀ (ਏਜੰਸੀਆਂ)-ਆਮਦਨ ਕਰ ਵਿਭਾਗ ਨੇ ਅੱਜ ਹਵਾਲਾ ਕਾਰੋਬਾਰ ਦੇ ਇਕ ਗਿਰੋਹ ਦਾ ਪਰਦਾਫ਼ਾਸ਼ ਕਰਨ ਦਾ ਦਾਅਵਾ ਕੀਤਾ ਹੈ। ਇਹ ਗਿਰੋਹ ਰਾਸ਼ਟਰੀ ਰਾਜਧਾਨੀ 'ਚ ਕਰੀਬ 20 ਹਜ਼ਾਰ ਕਰੋੜ ਰੁਪਏ ਦਾ ਹਵਾਲਾ ਮਾਮਲੇ ਦਾ ਇਕ ਗਿਰੋਹ ਚਲਾ ਰਿਹਾ ਸੀ। ਵਿਭਾਗ ਦੇ ਅਧਿਕਾਰਕ ...

ਪੂਰੀ ਖ਼ਬਰ »

ਅੱਜ ਈ.ਡੀ. ਸਾਹਮਣੇ ਪੇਸ਼ ਹੋਣਗੇ ਰਾਬਰਟ ਵਾਡਰਾ

ਨਵੀਂ ਦਿੱਲੀ/ਜੈਪੁਰ, 11 ਫਰਵਰੀ (ਏਜੰਸੀ)-ਬੀਕਾਨੇਰ 'ਚ ਕਥਿਤ ਜ਼ਮੀਨ ਘੁਟਾਲੇ ਦੇ ਮਾਮਲੇ 'ਚ ਰਾਬਰਟ ਵਾਡਰਾ ਈ.ਡੀ. ਸਾਹਮਣੇ ਜੈਪੁਰ 'ਚ ਮੰਗਲਵਾਰ ਨੂੰ ਪੇਸ਼ ਹੋ ਸਕਦੇ ਹਨ। ਵਾਡਰਾ ਦੀ ਮਾਂ ਵੀ ਉਸ ਨਾਲ ਕੇਂਦਰੀ ਜਾਂਚ ਏਜੰਸੀ ਸਾਹਮਣੇ ਪੇਸ਼ ਹੋ ਸਕਦੀ ਹੈ। ਦੋਵੇਂ ਮਾਂ-ਪੁੱਤ ...

ਪੂਰੀ ਖ਼ਬਰ »

ਫੇਸਬੁੱਕ ਨੇ ਭਾਰਤ 'ਚ ਤੱਥਾਂ ਦੀ ਜਾਂਚ ਦਾ ਨੈੱਟਵਰਕ ਵਧਾਇਆ

ਨਵੀਂ ਦਿੱਲੀ, 11 ਫਰਵਰੀ (ਪੀ. ਟੀ. ਆਈ.)-ਫੇਸਬੁੱਕ ਨੇ ਅੱਜ ਕਿਹਾ ਕਿ ਉਸ ਨੇ ਭਾਰਤ ਵਿਚ ਤੱਥਾਂ ਦੀ ਜਾਂਚ ਕਰਨ ਦਾ ਆਪਣਾ ਪ੍ਰੋਗਰਾਮ ਤੀਸਰੀ ਧਿਰ ਤੱਕ ਵਧਾ ਦਿੱਤਾ ਹੈ ਅਤੇ ਇਸ ਨੇ ਆਪਣੇ ਨੈੱਟਵਰਕ ਵਿਚ ਇੰਡੀਆ ਟੂਡੇ ਗਰੁੱਪ, ਫੈਕਟਲੀ ਅਤੇ ਫੈਕਟ ਕਰੇਸੈਂਡੋ ਵਰਗੇ ਨਾਵਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX