ਤਾਜਾ ਖ਼ਬਰਾਂ


ਗੋਆ ਦੇ ਮੁੱਖ ਮੰਤਰੀ ਨੇ ਵਿਧਾਨ ਸਭਾ 'ਚ ਸਾਬਤ ਕੀਤਾ ਬਹੁਮਤ
. . .  28 minutes ago
ਪਣਜੀ, 20 ਮਾਰਚ- ਗੋਆ ਦੇ ਨਵੇਂ ਬਣੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਅੱਜ ਵਿਧਾਨ ਸਭਾ 'ਚ ਬਹੁਮਤ ਸਾਬਤ ਕਰ ਦਿੱਤਾ ਹੈ। ਵਿਧਾਨ ਸਭਾ 'ਚ ਭਾਜਪਾ ਸਰਕਾਰ ਦੇ ਪੱਖ 'ਚ ਕੁੱਲ 20 ਵੋਟਾਂ ਪਈਆਂ। ਉੱਥੇ ਹੀ 15 ਵਿਧਾਇਕਾਂ ਨੇ...
ਮਾਇਆਵਤੀ ਦਾ ਐਲਾਨ- ਮੈਂ ਨਹੀਂ ਲੜਾਂਗੀ ਲੋਕ ਸਭਾ ਚੋਣਾਂ
. . .  44 minutes ago
ਨਵੀਂ ਦਿੱਲੀ, 20 ਮਾਰਚ- ਬਹੁਜਨ ਸਮਾਜ ਪਾਰਟੀ (ਬਸਪਾ) ਦੀ ਮੁਖੀ ਮਾਇਆਵਤੀ ਨੇ ਅੱਜ ਇਹ ਐਲਾਨ ਕੀਤਾ ਹੈ ਕਿ ਉਨ੍ਹਾਂ ਵਲੋਂ ਇਸ ਵਾਰ ਲੋਕ ਸਭਾ ਚੋਣਾਂ ਨਹੀਂ ਲੜੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਅਜੇ ਉਨ੍ਹਾਂ ਦੇ ਜਿੱਤਣ ਨਾਲੋਂ ਗਠਜੋੜ ਦੀ ਸਫ਼ਲਤਾ ਵਧੇਰੇ ਜ਼ਰੂਰੀ...
ਵਿਦਿਆਰਥਣ ਕੋਲੋਂ ਪੇਪਰ ਨਾ ਲਏ ਜਾਣ ਦਾ ਮਾਮਲਾ, ਪ੍ਰਿੰਸੀਪਲ ਤੇ ਅਧਿਆਪਕ ਵਿਰੁੱਧ ਪਰਚਾ ਦਰਜ
. . .  about 1 hour ago
ਪਟਿਆਲਾ, 20 ਮਾਰਚ (ਧਰਮਿੰਦਰ ਸਿੰਘ ਸਿੱਧੂ)- ਇੱਥੋਂ ਦੇ ਇੱਕ ਪ੍ਰਾਈਵੇਟ ਸਕੂਲ ਵਲੋਂ 6ਵੀਂ ਜਮਾਤ ਦੀ ਵਿਦਿਆਰਥਣ ਨੂੰ ਫੀਸ ਨਾ ਭਰਨ ਕਾਰਨ ਪੇਪਰ 'ਚ ਨਾ ਬੈਠਣ ਦੇਣ 'ਤੇ ਬੀਤੇ ਦਿਨ ਉਕਤ ਵਿਦਿਆਰਥਣ ਨੇ ਪਰੇਸ਼ਾਨ ਹੋ ਕੇ ਘਰ ਜਾ ਕੇ ਨੀਂਦ ਦੀਆਂ ਗੋਲੀਆਂ...
ਹੋਲੀ ਮੌਕੇ ਸੀ. ਆਰ. ਪੀ. ਐੱਫ. ਵਲੋਂ ਨਹੀਂ ਕੀਤਾ ਜਾਵੇਗਾ ਕਿਸੇ ਵੀ ਪ੍ਰੋਗਰਾਮ ਦਾ ਆਯੋਜਨ
. . .  about 1 hour ago
ਨਵੀਂ ਦਿੱਲੀ, 20 ਮਾਰਚ- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਪਿਛਲੇ ਮਹੀਨੇ ਹੋਏ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ 40 ਜਵਾਨਾਂ ਦੇ ਸਨਮਾਨ 'ਚ ਇਸ ਸਾਲ ਸੀ. ਆਰ. ਪੀ. ਐੱਫ. ਵਲੋਂ ਹੋਲੀ ਨਹੀਂ ਮਨਾਈ ਜਾਵੇਗੀ। ਇਸ ਸੰਬੰਧੀ ਸੀ. ਆਰ. ਪੀ. ਐੱਫ. ਦੇ ਡੀ. ਜੀ. ਆਰ. ਐੱਸ...
ਓਡੀਸ਼ਾ ਦੇ ਮੁੱਖ ਮੰਤਰੀ ਨੇ ਭਰਿਆ ਨਾਮਜ਼ਦਗੀ ਪੱਤਰ
. . .  about 1 hour ago
ਭੁਵਨੇਸ਼ਵਰ, 20 ਮਾਰਚ- ਓਡੀਸ਼ਾ ਦੇ ਮੁੱਖ ਮੰਤਰੀ ਅਤੇ ਬੀਜੂ ਜਨਤਾ ਦਲ (ਬੀ. ਜੇ. ਡੀ.) ਦੇ ਮੁਖੀ ਨਵੀਨ ਪਟਨਾਇਕ ਨੇ ਗੰਜਮ ਜ਼ਿਲ੍ਹੇ ਦੇ ਹਿੰਜਿਲੀ ਵਿਧਾਨ ਸਭਾ ਹਲਕੇ ਤੋਂ ਨਾਮਜ਼ਦਗੀ ਪੱਤਰ ਭਰਿਆ ਹੈ। ਦੱਸ ਦਈਏ ਕਿ ਓਡੀਸ਼ਾ 'ਚ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਇੱਕੋ...
ਗੋਆ 'ਚ ਭਾਜਪਾ ਸਰਕਾਰ ਦਾ ਬਹੁਮਤ ਪ੍ਰੀਖਣ, ਮੁੱਖ ਮੰਤਰੀ ਨੂੰ ਜਿੱਤ ਦਾ ਭਰੋਸਾ
. . .  about 1 hour ago
ਪਣਜੀ, 20- ਗੋਆ 'ਚ ਮਨੋਹਰ ਪਾਰੀਕਰ ਦੇ ਦੇਹਾਂਤ ਤੋਂ ਬਾਅਦ ਭਾਜਪਾ ਸਰਕਾਰ ਬਣਾਉਣ 'ਚ ਤਾਂ ਸਫ਼ਲ ਹੋ ਗਈ ਹੈ ਪਰ ਸਿਆਸੀ ਖਿੱਚੋਤਾਣ ਅਜੇ ਖ਼ਤਮ ਨਹੀਂ ਹੋਈ ਹੈ। ਕਾਂਗਰਸ ਨੇ ਰਾਜਪਾਲ 'ਤੇ ਸਭ ਤੋਂ ਵੱਡੀ ਪਾਰਟੀ ਹੋਣ ਦੇ ਬਾਵਜੂਦ ਉਸ ਨੂੰ ਸਰਕਾਰ ਗਠਨ ਦਾ...
ਮਸੂਦ ਅਜ਼ਹਰ ਨੂੰ ਕੌਮਾਂਤਰੀ ਅੱਤਵਾਦੀ ਐਲਾਨਣ ਲਈ ਜਰਮਨੀ ਨੇ ਕੀਤੀ ਵੱਡੀ ਪਹਿਲ
. . .  about 2 hours ago
ਨਵੀਂ ਦਿੱਲੀ, 20 ਮਾਰਚ- ਜੈਸ਼-ਏ-ਮੁਹੰਮਦ ਦੇ ਸਰਗਨਾ ਮਸੂਦ ਅਜ਼ਹਰ ਨੂੰ ਕੌਮਾਂਤਰੀ ਅੱਤਵਾਦੀ ਐਲਾਨਣ ਲਈ ਜਰਮਨੀ ਨੇ ਵੱਡੀ ਪਹਿਲ ਕੀਤੀ ਹੈ। ਡਿਪਲੋਮੈਟਿਕ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਜਰਮਨੀ, ਯੂਰਪੀ ਯੂਨੀਅਨ (ਈ. ਯੂ.) 'ਚ ਮਸੂਦ ਅਜ਼ਹਰ ਨੂੰ...
ਮੁੰਬਈ 'ਚ ਅੱਜ ਹੋਲਿਕਾ ਦੇ ਨਾਲ ਸੜੇਗਾ ਅੱਤਵਾਦੀ ਮਸੂਦ ਅਜ਼ਹਰ!
. . .  about 2 hours ago
ਮੁੰਬਈ, 20 ਮਾਰਚ- ਅੱਜ ਦੇਸ਼ ਭਰ 'ਚ ਹੋਲਿਕਾ ਦਹਿਨ ਕੀਤਾ ਜਾਵੇਗਾ। ਇਸੇ ਵਿਚਾਲੇ ਮੁੰਬਈ ਦੇ ਵਰਲੀ ਇਲਾਕੇ 'ਚ ਇੱਕ ਅਨੋਖੀ ਹੋਲਿਕਾ ਬਣਾਈ ਗਈ ਹੈ, ਜਿਸ ਨੇ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਵਰਲੀ 'ਚ ਇਸ ਵਾਰ ਹੋਲਿਕਾ ਦੇ ਨਾਲ ਜੈਸ਼-ਏ...
ਭਿਆਨਕ ਅੱਗ ਲੱਗਣ ਕਾਰਨ 200 ਘਰ ਸੜ ਕੇ ਹੋਏ ਸੁਆਹ
. . .  about 2 hours ago
ਪਟਨਾ, 20 ਮਾਰਚ- ਬਿਹਾਰ ਦੇ ਮੁਜ਼ੱਫਰਪੁਰ ਜ਼ਿਲ੍ਹੇ ਦੇ ਅਹਿਆਪੁਰ ਥਾਣਾ ਖੇਤਰ ਅਧੀਨ ਆਉਂਦੇ ਇੱਕ ਪਿੰਡ ਦੀ ਇੱਕ ਬਸਤੀ 'ਚ ਬੀਤੀ ਰਾਤ ਅੱਗ ਲੱਗਣ ਕਾਰਨ 200 ਕੱਚੇ ਘਰ ਸੜ ਕੇ ਸੁਆਹ ਹੋ ਗਏ। ਇਸ ਹਾਦਸੇ 'ਚ ਛੇ ਲੋਕ ਵੀ ਝੁਲਸੇ ਹਨ। ਹਾਦਸੇ ਸੰਬੰਧੀ ਅੱਜ...
ਪਟੜੀ ਤੋਂ ਉਤਰੀ ਟਰੇਨ, ਵਾਲ-ਵਾਲ ਬਚੇ ਯਾਤਰੀ
. . .  about 3 hours ago
ਚੰਡੀਗੜ੍ਹ, 20 ਮਾਰਚ- ਹਰਿਆਣਾ ਦੇ ਪਾਣੀਪਤ ਜ਼ਿਲ੍ਹੇ 'ਚ ਅੱਜ ਸਵੇਰੇ ਇੱਕ ਵੱਡਾ ਟਰੇਨ ਹਾਦਸਾ ਹੋਣੋਂ ਟਲ ਗਿਆ। ਜਾਣਕਾਰੀ ਮੁਤਾਬਕ ਦਿੱਲੀ ਤੋਂ ਕਾਲਕਾ ਜਾਣ ਵਾਲੀ ਹਿਮਲਾਅਨ ਕੁਈਨ ਯਾਤਰੀ ਟਰੇਨ ਜਦੋਂ ਪਾਣੀਪਤ ਦੇ ਭੋੜਵਾਲ ਮਾਜਰੀ ਸਟੇਸ਼ਨ ਕੋਲ ਪਹੁੰਚੀ ਤਾਂ...
ਅਰੁਣਾਚਲ ਪ੍ਰਦੇਸ਼ ਵਿਚ ਭਾਜਪਾ ਨੂੰ ਲੱਗਾ ਵੱਡਾ ਝਟਕਾ
. . .  about 3 hours ago
ਈਟਾਨਗਰ, 20 ਮਾਰਚ - ਅਰੁਣਾਚਲ ਪ੍ਰਦੇਸ਼ 'ਚ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਭਾਜਪਾ ਦੇ ਦੋ ਮੌਜੂਦਾ ਮੰਤਰੀ ਤੇ 6 ਵਿਧਾਇਕ ਨੈਸ਼ਨਲ ਪੀਪਲਜ਼ ਪਾਰਟੀ 'ਚ ਸ਼ਾਮਲ ਹੋ ਗਏ...
ਭਾਜਪਾ ਦੀ ਦੇਰ ਰਾਤ 5 ਘੰਟੇ ਤੱਕ ਚਲੀ ਬੈਠਕ
. . .  about 4 hours ago
ਨਵੀਂ ਦਿੱਲੀ, 20 ਮਾਰਚ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੌਜੂਦਗੀ ਵਿਚ ਭਾਜਪਾ ਦੀ ਕੇਂਦਰੀ ਚੋਣ ਕਮੇਟੀ ਦੀ ਬੈਠਕ ਮੰਗਲਵਾਰ ਦੇਰ ਰਾਤ ਪੰਜ ਘੰਟੇ ਤੱਕ ਚੱਲੀ। ਅੱਜ ਫਿਰ ਇਹ ਬੈਠਕ ਹੋਵੇਗੀ ਤੇ ਉਸ ਤੋਂ ਬਾਅਦ ਉਮੀਦਵਾਰਾਂ ਦਾ ਐਲਾਨ ਹੋਵੇਗਾ। ਸੂਤਰਾਂ ਮੁਤਾਬਿਕ ਦੇਰ ਰਾਤ ਦੀ ਮੀਟਿੰਗ 'ਚ ਕਈ ਉਮੀਦਵਾਰਾਂ...
ਜਹਿਰੀਲੀ ਗੈਸ ਚੜਨ ਕਾਰਨ ਤਿੰਨ ਕਿਸਾਨਾਂ ਦੀ ਮੌਤ
. . .  about 4 hours ago
ਔਰੰਗਾਬਾਦ, 20 ਮਾਰਚ - ਮਹਾਰਾਸ਼ਟਰ ਦੇ ਔਰੰਗਾਬਾਦ ਵਿਚ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਤਿੰਨ ਕਿਸਾਨਾਂ ਦੀ ਮੌਤ ਹੋ ਗਈ। ਇਹ ਕਿਸਾਨ ਸੀਵਰੇਜ ਦੇ ਮੈਨਹੋਲ ਵਿਚ ਦਾਖਲ ਹੋਏ ਸਨ ਤੇ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਇਨ੍ਹਾਂ ਦੀ ਮੌਤ ਹੋ ਗਈ। ਜਦਕਿ ਲਾਪਤਾ ਦੱਸਿਆ ਜਾ ਰਿਹਾ...
ਕਰਨਾਟਕਾ 'ਚ ਇਮਾਰਤ ਡਿੱਗਣ ਕਾਰਨ 3 ਲੋਕਾਂ ਦੀ ਮੌਤ, ਬਚਾਅ ਮੁਹਿੰਮ ਜਾਰੀ
. . .  about 5 hours ago
ਬੈਂਗਲੁਰੂ, 20 ਮਾਰਚ - ਕਰਨਾਟਕਾ ਦੇ ਧਾਰਵਾੜ ਸਥਿਤ ਕੁਮਾਰਰੇਸ਼ਵਰ ਨਗਰ ਵਿਚ ਇਕ ਨਿਰਮਾਣਧੀਨ ਇਮਾਰਤ ਡਿਗ ਗਈ। ਮਲਬੇ ਹੇਠ ਫਸੇ ਲੋਕਾਂ ਨੂੰ ਐਨ.ਡੀ.ਆਰ.ਐਫ. ਦੀ ਟੀਮ ਵੱਲੋਂ ਕੱਢਿਆ ਜਾ ਰਿਹਾ ਹੈ। 43 ਲੋਕਾਂ ਨੂੰ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ ਤੇ 3 ਲੋਕ ਮਾਰੇ ਗਏ ਹਨ। ਬਚਾਅ...
ਅੱਜ ਦਾ ਵਿਚਾਰ
. . .  about 5 hours ago
ਦੇਸ਼ ਦੇ ਪਹਿਲੇ ਲੋਕਪਾਲ ਬਣੇ ਜਸਟਿਸ ਪੀ ਸੀ ਘੋਸ਼
. . .  1 day ago
ਬਾਲੀਵੁੱਡ ਦੇ ਮਸ਼ਹੂਰ ਕਲਾਕਾਰ ਰਜ਼ਾ ਮੁਰਾਦ ਨੇ ਸਾਥੀਆਂ ਸਮੇਤ ਰੀਟਰੀਟ ਸੈਰਾਮਨੀ ਦਾ ਆਨੰਦ ਮਾਣਿਆ
. . .  1 day ago
1 ਕਰੋੜ ਦੀ ਪੁਰਾਣੀ ਕਰੰਸੀ ਨਾਲ 3 ਕਾਬੂ
. . .  1 day ago
ਕਮਿਊਨਿਸਟ ਪਾਰਟੀ ਆਫ਼ ਇੰਡੀਆ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਸੂਚੀ
. . .  1 day ago
ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਨੌਜਵਾਨ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਮਾਘ ਸੰਮਤ 550
ਵਿਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਪਹਿਲਾ ਸਫ਼ਾ

ਪ੍ਰਿਅੰਕਾ ਵਲੋਂ ਲਖਨਊ 'ਚ ਵਿਸ਼ਾਲ ਰੋਡ ਸ਼ੋਅ

* ਥਾਂ-ਥਾਂ ਭਰਵਾਂ ਸਵਾਗਤ * ਮੋਦੀ ਸਰਕਾਰ ਵਿਰੁੱਧ ਲੱਗੇ ਨਾਅਰੇ

ਲਖਨਊ, 11 ਫਰਵਰੀ (ਏਜੰਸੀ)-ਕਾਂਗਰਸ ਦੀ ਜਨਰਲ ਸਕੱਤਰ ਅਤੇ ਪੂਰਬੀ ਉੱਤਰ ਪ੍ਰਦੇਸ਼ ਦੀ ਇੰਚਾਰਜ ਦੇ ਤੌਰ 'ਤੇ ਪ੍ਰਿਅੰਕਾ ਗਾਂਧੀ ਵਾਡਰਾ ਪਹਿਲੀ ਵਾਰ ਲਖਨਊ ਪੁੱਜੀ ਅਤੇ ਰੋਡ ਸ਼ੋਅ ਕੀਤਾ। ਇਸ ਨੂੰ ਲੋਕ ਸਭਾ ਚੋਣਾਂ ਤੋਂ ਪਹਿਲਾਂ ਸੂਬੇ 'ਚ ਪਾਰਟੀ ਦੀ ਮੁਹਿੰਮ ਦੀ ਸ਼ੁਰੂਆਤ ਦੇ ...

ਪੂਰੀ ਖ਼ਬਰ »

ਲੁਧਿਆਣਾ ਨੇੜੇ ਕੁੜੀ ਨਾਲ ਸਮੂਹਿਕ ਜਬਰ ਜਨਾਹ ਸ਼ਿਕਾਇਤ ਕਰਨ 'ਤੇ ਵੀ ਨਹੀਂ ਪਹੁੰਚੀ ਪੁਲਿਸ

* ਦੋਸਤ ਨਾਲ ਜਾਂਦਿਆਂ 10-12 ਜਣਿਆਂ ਨੇ ਕੀਤਾ ਸੀ ਅਗਵਾ * ਥਾਣੇਦਾਰ ਮੁਅੱਤਲ

ਮੁੱਲਾਂਪੁਰ-ਦਾਖਾ, 11 ਫਰਵਰੀ (ਨਿਰਮਲ ਸਿੰਘ ਧਾਲੀਵਾਲ)-ਲੁਧਿਆਣਾ ਦਿਹਾਤੀ ਪੁਲਿਸ ਜ਼ਿਲ੍ਹੇ ਦੇ ਮਾਡਲ ਥਾਣਾ ਦਾਖਾ ਇਲਾਕੇ 'ਚ ਬੀਤੀ ਦੇਰ ਰਾਤ ਇਕ ਲੜਕੀ ਨੂੰ ਬੰਧਕ ਬਣਾ ਕੇ 12 ਨੌਜਵਾਨਾਂ ਵਲੋਂ ਸਮੂਹਿਕ ਜਬਰ ਜਨਾਹ ਕੀਤਾ ਗਿਆ। ਇਸ ਸਮੇਂ ਦੌਰਾਨ ਜਦੋਂ ਪੀੜਤ ਲੜਕੀ ਅਤੇ ...

ਪੂਰੀ ਖ਼ਬਰ »

ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਅੱਜ ਤੋਂ

ਚੰਡੀਗੜ੍ਹ, 11 ਫਰਵਰੀ (ਹਰਕਵਲਜੀਤ ਸਿੰਘ)-ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਕੱਲ੍ਹ ਸਵੇਰੇ ਰਾਜਪਾਲ ਪੰਜਾਬ ਵੀ.ਪੀ. ਸਿੰਘ ਬਦਨੌਰ ਦੇ ਭਾਸ਼ਣ ਨਾਲ ਸ਼ੁਰੂ ਹੋ ਜਾਵੇਗਾ। ਸੰਸਦੀ ਚੋਣਾਂ ਤੋਂ ਪਹਿਲਾਂ ਹੋਣ ਵਾਲੇ ਇਸ ਬਜਟ ਇਜਲਾਸ ਤੋਂ ਵੱਖ-ਵੱਖ ਵਰਗਾਂ ਨੂੰ ਵੱਡੀਆਂ ਆਸਾਂ ...

ਪੂਰੀ ਖ਼ਬਰ »

ਗਹਿਲੋਤ ਨੂੰ ਗੱਲਬਾਤ ਲਈ ਰੇਲਵੇ ਲਾਈਨਾਂ 'ਤੇ ਬੁਲਾਉਣ ਲਈ ਅੜੇ ਗੁੱਜਰ ਨੇਤਾ

ਜੈਪੁਰ, 11 ਫਰਵਰੀ (ਏਜੰਸੀ)-ਰਾਜਸਥਾਨ 'ਚ ਗੁੱਜਰਾਂ ਦਾ ਰਾਖਵੇਂਕਰਨ ਲਈ ਅੰਦੋਲਨ ਸੋਮਵਾਰ ਚੌਥੇ ਦਿਨ ਵੀ ਜਾਰੀ ਰਿਹਾ। ਗੁੱਜਰ ਨੇਤਾ ਮੁੰਬਈ-ਪੁਣੇ ਰੇਲਵੇ ਲਾਈਨਾਂ 'ਤੇ ਧਰਨਾ ਲਗਾ ਕੇ ਬੈਠੇ ਹੋਏ ਹਨ, ਜਿਸ ਕਾਰਨ ਕਈ ਪ੍ਰਮੁੱਖ ਰੇਲ ਗੱਡੀਆਂ ਰੱਦ ਕਰ ਦਿੱਤੀਆ ਗਈਆਂ ਜਾਂ ...

ਪੂਰੀ ਖ਼ਬਰ »

ਸਰਕਾਰ ਰਾਫੇਲ ਸੌਦੇ ਬਾਰੇ 'ਕੈਗ' ਰਿਪੋਰਟ ਅੱਜ ਸੰਸਦ 'ਚ ਪੇਸ਼ ਕਰੇਗੀ

ਨਵੀਂ ਦਿੱਲੀ, 11 ਫਰਵਰੀ (ਪੀ. ਟੀ. ਆਈ.)-ਸਰਕਾਰ ਦੀ ਰਾਫੇਲ ਲੜਾਕੂ ਜਹਾਜ਼ਾਂ ਦੇ ਸੌਦੇ ਜਿਸ ਨਾਲ ਵੱਡਾ ਸਿਆਸੀ ਵਿਵਾਦ ਛਿੜਿਆ ਹੋਇਆ ਹੈ ਬਾਰੇ ਕੰਪਟ੍ਰੋਲਰ ਤੇ ਆਡੀਟਰ ਜਨਰਲ (ਕੈਗ) ਦੀ ਰਿਪੋਰਟ ਕੱਲ੍ਹ ਨੂੰ ਸੰਸਦ ਵਿਚ ਪੇਸ਼ ਕਰਨ ਦਾ ਪ੍ਰੋਗਰਾਮ ਹੈ। ਸਰਕਾਰ ਦਾ ਫਰੈਂਚ ...

ਪੂਰੀ ਖ਼ਬਰ »

ਕਰਤਾਰਪੁਰ ਲਾਂਘੇ ਲਈ ਡੇਰਾ ਬਾਬਾ ਨਾਨਕ ਬਣਿਆ ਇੰਮੀਗ੍ਰੇਸ਼ਨ ਕੇਂਦਰ

ਨਵੀਂ ਦਿੱਲੀ, 11 ਫਰਵਰੀ (ਪੀ. ਟੀ. ਆਈ.)-ਅੱਜ ਕੇਂਦਰੀ ਗ੍ਰਹਿ ਮੰਤਰਾਲੇ ਨੇ ਡੇਰਾ ਬਾਬਾ ਨਾਨਕ ਵਿਖੇ ਜ਼ਮੀਨੀ ਚੌਕੀ ਜਿਸ ਰਾਹੀਂ ਸ਼ਰਧਾਲੂ ਪਾਕਿਸਤਾਨ 'ਚ ਕਰਤਾਰਪੁਰ ਵਿਖੇ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਜਾ ਤੇ ਆ ਸਕਣਗੇ, ਨੂੰ ਅਧਿਕਾਰਤ ਇਮੀਗ੍ਰੇਸ਼ਨ ਚੈੱਕ ਪੁਆਇੰਟ ...

ਪੂਰੀ ਖ਼ਬਰ »

30 ਦਿਨਾਂ 'ਚ ਵਿਆਹ ਰਜਿਸਟਰ ਨਾ ਕਰਵਾਉਣ ਵਾਲੇ ਐਨ. ਆਰ. ਆਈ. ਲਾੜਿਆਂ ਦੇ ਪਾਸਪੋਰਟ ਹੋਣਗੇ ਜ਼ਬਤ

ਨਵੀਂ ਦਿੱਲੀ, 11 ਫਰਵਰੀ (ਏਜੰਸੀ)-ਪ੍ਰਵਾਸੀ ਭਾਰਤੀ (ਐਨ. ਆਰ. ਆਈ.) ਲਾੜਿਆਂ ਵਲੋਂ ਭਾਰਤੀ ਲੜਕੀਆਂ ਨਾਲ ਵਿਆਹ ਕਰਵਾ ਕੇ ਧੋਖਾਧੜੀ ਕਰਨ ਦੇ ਮਾਮਲਿਆਂ ਖ਼ਿਲਾਫ਼ ਅੱਜ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਰਾਜ ਸਭਾ 'ਚ ਇਕ ਬਿੱਲ ਪੇਸ਼ ਕੀਤਾ, ਜਿਸ ਤਹਿਤ ਐਨ. ਆਰ. ਆਈ. ਲਾੜਿਆਂ ਨੂੰ 30 ...

ਪੂਰੀ ਖ਼ਬਰ »

10 ਫ਼ੀਸਦੀ ਰਾਖਵਾਂਕਰਨ ਸਬੰਧੀ ਸੁਪਰੀਮ ਕੋਰਟ ਵਲੋਂ ਕੇਂਦਰ ਨੂੰ ਨੋਟਿਸ

ਨਵੀਂ ਦਿੱਲੀ, 11 ਫਰਵਰੀ (ਏਜੰਸੀ)-ਜਨਰਲ ਵਰਗ ਦੇ ਆਰਥਿਕ ਤੌਰ 'ਤੇ ਕਮਜ਼ੋਰ ਲੋਕਾਂ ਨੂੰ ਸਰਕਾਰ ਵਲੋਂ ਸਿੱਖਿਆ ਤੇ ਨੌਕਰੀਆਂ 'ਚ 10 ਫ਼ੀਸਦੀ ਰਾਖਵਾਂਕਰਨ ਦੇਣ ਦੇ ਫ਼ੈਸਲੇ ਖ਼ਿਲਾਫ਼ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਕੋਲੋਂ ਜਵਾਬ ਮੰਗਿਆ ਹੈ। ਚੀਫ਼ ਜਸਟਿਸ ਰੰਜਨ ...

ਪੂਰੀ ਖ਼ਬਰ »

ਭਾਰਤ-ਤਿੱਬਤ ਸਰਹੱਦ 'ਤੇ ਚੀਨ ਨੇ ਵਧਾਈ ਹਲਚਲ

ਨਵੀਂ ਦਿੱਲੀ, 11 ਫਰਵਰੀ (ਏਜੰਸੀ)-ਅਰੁਣਾਚਲ ਪ੍ਰਦੇਸ਼ ਨਾਲ ਲੱਗਦੀ ਚੀਨ ਦੀ ਸਰਹੱਦ 'ਤੇ ਚੀਨੀ ਸੈਨਿਕਾਂ ਵਲੋਂ ਹਲਚਲ ਵਧਾ ਦਿੱਤੇ ਜਾਣ ਕਾਰਨ ਅਤੇ ਘੁਸਪੈਠ ਨੂੰ ਰੋਕਣ ਲਈ ਇੰਡੋ-ਤਿੱਬਤ ਬਾਰਡਰ ਪੁਲਿਸ ਬਲ (ਆਈ. ਟੀ. ਬੀ. ਪੀ.) ਨੇ ਗ੍ਰਹਿ ਮੰਤਰਾਲੇ ਨੂੰ ਜਲਦ 9 ਹੋਰ ...

ਪੂਰੀ ਖ਼ਬਰ »

ਸੰਸਦੀ ਕਮੇਟੀ ਵਲੋਂ ਟਵਿੱਟਰ ਦਾ ਸੀ. ਈ. ਓ. 25 ਨੂੰ ਤਲਬ

ਨਵੀਂ ਦਿੱਲੀ, 11 ਫਰਵਰੀ (ਏਜੰਸੀਆਂ)-ਟਵਿੱਟਰ ਇੰਡੀਆ ਦੇ ਪ੍ਰਤੀਨਿਧੀਆਂ ਨੂੰ ਨਾਲ ਲੈ ਕੇ ਟਵਿੱਟਰ ਦੀ ਇਕ ਟੀਮ ਸੰਸਦ ਪਹੁੰਚ ਗਈ ਹੈ। ਇਸ ਟੀਮ ਨੇ ਅੱਜ ਸੰਸਦੀ ਕਮੇਟੀ ਆਈ. ਟੀ. ਦੇ ਸਾਹਮਣੇ ਪੇਸ਼ ਹੋਣਾ ਸੀ, ਹਾਲਾਂਕਿ ਸੰਸਦੀ ਕਮੇਟੀ ਨੇ ਟਵਿੱਟਰ ਪ੍ਰਤੀਨਿਧੀਆਂ ਨੂੰ ਮਿਲਣ ...

ਪੂਰੀ ਖ਼ਬਰ »

ਪੁਣਛ 'ਚ ਪਾਕਿ ਫ਼ੌਜ ਵਲੋਂ ਗੋਲੀਬਾਰੀ

ਸ੍ਰੀਨਗਰ, 11 ਫਰਵਰੀ (ਮਨਜੀਤ ਸਿੰਘ)- ਕੁਝ ਦਿਨ ਖਾਮੋਸ਼ੀ ਰਹਿਣ ਬਾਅਦ ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ 'ਚ ਕੰਟਰੋਲ ਰੇਖਾ 'ਤੇ ਪਾਕਿ ਫੌਜ ਨੇ ਮੁੜ ਗੋਲੀਬਾਰੀ ਦੀ ਉਲੰਘਣਾ ਕੀਤੀ। ਰੱਖਿਆ ਬੁਲਾਰੇ ਅਨੁਸਾਰ ਪਾਕਿਸਤਾਨੀ ਫ਼ੌਜ ਨੇ ਸੋਮਵਾਰ ਸਵੇਰੇ 10 ਵਜੇ ਪੁਣਛ ਦੇ ਕੀਰਨੀ ...

ਪੂਰੀ ਖ਼ਬਰ »

ਪੰਜਾਬ ਚੋਣ ਕਮਿਸ਼ਨ ਵਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ

ਲੁਧਿਆਣਾ, 11 ਫ਼ਰਵਰੀ (ਪੁਨੀਤ ਬਾਵਾ)-ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਬਾਅਦ ਪੰਜਾਬ ਚੋਣ ਕਮਿਸ਼ਨ ਵਲੋਂ ਲੋਕ ਸਭਾ ਚੋਣਾਂ-2019 ਦੀਆਂ ਤਿਆਰੀਆਂ ਜੰਗੀ ਪੱਧਰ 'ਤੇ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਜਿਸ ਤਹਿਤ ਅੱਜ ਲੁਧਿਆਣਾ ਦੇ ਬੱਚਤ ਭਵਨ 'ਚ ਪੰਜਾਬ ਦੇ 13 ਲੋਕ ਸਭਾ ...

ਪੂਰੀ ਖ਼ਬਰ »

ਮੋਦੀ ਅੱਜ ਹਰਿਆਣਾ ਦੌਰੇ 'ਤੇ

ਚੰਡੀਗੜ੍ਹ, 11 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ 'ਚ ਸ੍ਰੀਮਦਭਗਵਤ ਗੀਤਾ ਦੀ ਜਨਮ ਥਾਂ ਅਤੇ ਸ੍ਰੀ ਕ੍ਰਿਸ਼ਨ ਦੀ ਕਰਮ ਥਾਂ ਕੁਰੂਕਸ਼ੇਤਰ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਨੂੰ ਸਵੱਛਤਾ ਦਾ ਇਕ ਨਵਾਂ ਸੰਦੇਸ਼ ਦੇਣਗੇ। ਸੂਬੇ 'ਚ ਆਪਣੀ ਤਰ੍ਹਾਂ ਦਾ ਪਹਿਲਾ ...

ਪੂਰੀ ਖ਼ਬਰ »

ਸ਼ਾਰਦਾ ਚਿੱਟ ਫ਼ੰਡ ਘੁਟਾਲਾ

ਸੁਪਰੀਮ ਕੋਰਟ ਨੇ ਸੀ.ਬੀ.ਆਈ. ਜਾਂਚ ਦੀ ਨਿਗਰਾਨੀ ਤੋਂ ਕੀਤਾ ਇਨਕਾਰ

ਨਵੀਂ ਦਿੱਲੀ, 11 ਫਰਵਰੀ (ਏਜੰਸੀਆਂ)-ਸੁਪਰੀਮ ਕੋਰਟ ਨੇ ਪੱਛਮੀ ਬੰਗਾਲ 'ਚ ਸ਼ਾਰਦਾ ਚਿੱਟ ਫ਼ੰਡ ਘੁਟਾਲੇ ਦੀ ਸੀ.ਬੀ.ਆਈ. ਜਾਂਚ ਦੀ ਨਿਗਰਾਨੀ ਕਰਨ ਤੋਂ ਇਨਕਾਰ ਕਰ ਦਿੱਤਾ। ਚੀਫ਼ ਜਸਟਿਸ ਰੰਜਨ ਗੋਗੋਈ ਅਤੇ ਜਸਟਿਸ ਸੰਜੀਵ ਖੰਨਾ ਦੇ ਬੈਂਚ ਨੇ ਕੁਝ ਨਿਵੇਸ਼ਕਾਂ ਦੀ ਪਟੀਸ਼ਨ ਨੂੰ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਲਾਊਡ ਸਪੀਕਰਾਂ ਸਬੰਧੀ ਬੰਗਾਲ ਭਾਜਪਾ ਦੀ ਪਟੀਸ਼ਨ 'ਤੇ ਸੁਣਵਾਈ ਤੋਂ ਇਨਕਾਰ

ਨਵੀਂ ਦਿੱਲੀ, 11 ਫਰਵਰੀ (ਏਜੰਸੀ)-ਸੁਪਰੀਮ ਕੋਰਟ ਨੇ ਸੋਮਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਪੱਛਮੀ ਬੰਗਾਲ ਇਕਾਈ ਵਲੋਂ ਦਾਇਰ ਇਕ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ, ਜਿਸ 'ਚ ਪ੍ਰੀਖਿਆਵਾਂ ਕਾਰਨ ਫਰਵਰੀ ਤੇ ਮਾਰਚ 'ਚ ਰੈਲੀਆਂ ਦੌਰਾਨ ਲਾਊਡ ...

ਪੂਰੀ ਖ਼ਬਰ »

ਲੋਕ ਸਭਾ 'ਚ ਹੰਗਾਮੇ ਦੌਰਾਨ ਅੰਤ੍ਰਿਮ ਬਜਟ ਪਾਸ

ਨਵੀਂ ਦਿੱਲੀ, 11 ਫਰਵਰੀ (ਏਜੰਸੀ)-ਲੋਕ ਸਭਾ 'ਚ ਅੱਜ ਸੋਮਵਾਰ ਨੂੰ ਦਿਨ ਭਰ ਚੱਲੀ ਚਰਚਾ ਬਾਅਦ ਵਿੱਤੀ ਸਾਲ 2019-20 ਲਈ ਅੰਤ੍ਰਿਮ ਬਜਟ ਪਾਸ ਕਰ ਦਿੱਤਾ ਗਿਆ। ਵਿੱਤ ਮੰਤਰੀ ਪਿਯੂਸ਼ ਗੋਇਲ ਨੇ ਸਦਨ 'ਚ ਹੰਗਾਮੇ ਦੇ ਵਿਚਾਲੇ ਜ਼ੁਬਾਨੀ ਵੋਟਾਂ ਨਾਲ ਵਿੱਤੀ ਬਿੱਲ ਪੇਸ਼ ਕੀਤਾ। ਕਾਂਗਰਸ, ਐਨ.ਸੀ.ਪੀ. ਤੇ ਸੀ.ਪੀ.ਆਈ. (ਐਮ) ਦੇ ਵਾਕ ਆਊਟ ਕਰਨ ਅਤੇ ਟੀ.ਡੀ.ਪੀ. ਦੇ ਮੈਂਬਰਾਂ ਵਲੋਂ ਉੱਚੀ-ਉੱਚੀ ਨਾਅਰੇ ਲਗਾਉਣ ਦੇ ਹੰਗਾਮੇ ਵਿਚਾਲੇ ਅੰਤਰਿਮ ਬਜਟ ਤੇ ਬਿੱਲ ਨੂੰ ਜ਼ੁਬਾਨੀ ਵੋਟਾਂ ਨਾਲ ਪਾਸ ਕਰ ਦਿੱਤਾ ਗਿਆ। ਗੋਇਲ ਨੇ ਕਿਹਾ ਕਿ ਸਰਕਾਰ ਸਮਾਜ ਦੇ ਸਾਰੇ ਵਰਗਾਂ ਲਈ ਕੰਮ ਕਰ ਰਹੀ ਹੈ ਅਤੇ ਬਜਟ 'ਚ ਸਾਰਿਆਂ ਦਾ ਖਿਆਲ ਰੱਖਿਆ ਗਿਆ ਹੈ। ਵਿਰੋਧੀ ਪਾਰਟੀਆਂ ਦੁਆਰਾ ਕੀਤੇ ਹੰਗਾਮੇ ਵਿਚਾਲੇ ਮੰਤਰੀ ਨੇ ਕਿਹਾ ਕਿ ਗਰੀਬ, ਕਿਸਾਨ ਤੇ ਮੱਧ ਵਰਗ ਸਰਕਾਰ ਦੀ ਪਹਿਲ ਹਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਵਧਾਉਣ ਵਾਲੀ ਪਹਿਲੀ ਸਰਕਾਰ ਹੈ। ਗੋਇਲ ਨੇ 1 ਫਰਵਰੀ ਨੂੰ ਅੰਤਰਿਮ ਬਜਟ ਪੇਸ਼ ਕੀਤਾ ਸੀ। ਗੋਇਲ ਨੇ ਕਿਹਾ ਕਿ ਐਨ.ਡੀ.ਏ. ਸਰਕਾਰ ਨੇ ਸਾਢੇ ਚਾਰ ਸਾਲਾਂ ਦੇ ਆਖਰ ਤੱਕ ਇਮਾਨਦਾਰੀ ਦੀ ਨੀਤੀ ਨੂੰ ਹੀ ਲਾਗੂ ਰੱਖਿਆ। ਉਨ੍ਹਾਂ ਕਿਹਾ ਕਿ ਅਸੀਂ ਯਕੀਨ ਦਿਵਾਉਂਦੇ ਹਾਂ ਕਿ ਸਮੁੱਚੇ ਦੇਸ਼ ਤੇ ਇਸ ਸਦਨ 'ਚ ਇਮਾਨਦਾਰੀ ਦੀ ਰੱਖਿਆ ਕਰਾਂਗੇ ਤੇ ਬਈਮਾਨਾਂ ਨੂੰ ਸਜ਼ਾ ਦੇਵਾਂਗੇ। ਮੌਜੂਦਾ ਵਿੱਤੀ ਸਾਲ ਦੇ 3.3 ਫ਼ੀਸਦੀ ਦੇ ਅਨੁਮਾਨਿਤ ਵਿੱਤੀ ਘਾਟੇ ਵਾਲੇ ਬਜਟ 'ਤੇ ਜ਼ਿਕਰ ਕਰਦਿਆਂ ਗੋਇਲ ਨੇ ਕਿਹਾ ਕਿ ਉਹ 5000 ਕਰੋੜ ਰੁਪਏ ਦੇ ਖਰਚੇ ਘਟਾ ਕੇ ਇਸ ਨੂੰ ਬਰਕਰਾਰ ਰੱਖ ਸਕਦੇ ਸਨ ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਜਿਹਾ ਨਹੀਂ ਚਾਹੁੰਦੇ ਸਨ ਤੇ ਉਨ੍ਹਾਂ ਸਲਾਹ ਦਿੱਤੀ ਕਿ ਇਕ ਸਪੱਸ਼ਟ ਬਜਟ ਪੇਸ਼ ਕੀਤਾ ਜਾਵੇ।


ਖ਼ਬਰ ਸ਼ੇਅਰ ਕਰੋ

ਸਕੂਲਾਂ 'ਚ ਸਾਈਕਲ ਵੰਡਣ ਤੋਂ ਵੀ ਡਰਨ ਲੱਗੇ ਮੰਤਰੀ ਅਤੇ ਵਿਧਾਇਕ

ਮਾਈ ਭਾਗੋ ਸਕੀਮ ਤਹਿਤ ਵੰਡੇ ਜਾਣੇ ਹਨ 1 ਲੱਖ 38 ਹਜ਼ਾਰ ਸਾਈਕਲ

ਦਵਿੰਦਰ ਪਾਲ ਸਿੰਘ ਫ਼ਾਜ਼ਿਲਕਾ, 11 ਫਰਵਰੀ-ਪਿਛਲੀ ਅਕਾਲੀ-ਭਾਜਪਾ ਸਰਕਾਰ ਵਲੋਂ ਸ਼ੁਰੂ ਕੀਤੀ ਮਾਈ ਭਾਗੋ ਸਕੀਮ ਤਹਿਤ ਕਾਂਗਰਸੀ ਮੰਤਰੀ ਤੇ ਵਿਧਾਇਕ ਅਧਿਆਪਕਾਂ ਦੇ ਗੁੱਸੇ ਕਾਰਨ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਸਾਈਕਲ ਤਕਸੀਮ ਕਰਨ ਤੋਂ ...

ਪੂਰੀ ਖ਼ਬਰ »

ਆਂਧਰਾ ਪ੍ਰਦੇਸ਼ ਨੂੰ ਵਿਸ਼ੇਸ਼ ਦਰਜੇ ਲਈ ਨਾਇਡੂ ਵਲੋਂ ਦਿੱਲੀ 'ਚ ਭੁੱਖ ਹੜਤਾਲ

ਨਵੀਂ ਦਿੱਲੀ, 11 ਫਰਵਰੀ (ਜਗਤਾਰ ਸਿੰਘ)-ਆਂਧਰਾ ਪ੍ਰਦੇਸ਼ ਨੂੰ ਵਿਸ਼ੇਸ਼ ਸੂਬੇ ਦਾ ਦਰਜਾ ਦਿਵਾਉਣ ਦੀ ਮੰਗ ਨੂੰ ਲੈ ਕੇ ਸੂਬੇ ਦੇ ਮੁੱਖ ਮੰਤਰੀ ਤੇ ਤੇਲਗੂ ਦੇਸ਼ਮ ਪਾਰਟੀ ਦੇ ਮੁਖੀ ਚੰਦਰਬਾਬੂ ਨਾਇਡੂ ਵਲੋਂ ਦਿੱਲੀ ਦੇ ਆਂਧਰਾ ਭਵਨ ਵਿਖੇ ਇਕ ਦਿਨ ਦੀ ਭੁੱਖ ਹੜਤਾਲ ਕੀਤੀ। ...

ਪੂਰੀ ਖ਼ਬਰ »

2030 ਤੱਕ ਭਾਰਤ ਬਣ ਸਕਦਾ ਹੈ ਦੁਨੀਆ ਦੀ ਦੂਸਰੀ ਸਭ ਤੋਂ ਵੱਡੀ ਅਰਥ ਵਿਵਸਥਾ-ਮੋਦੀ

ਗਰੇਟਰ ਨੋਇਡਾ (ਯੂ. ਪੀ.), 11 ਫਰਵਰੀ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਭਰੋਸਾ ਜ਼ਾਹਿਰ ਕੀਤਾ ਕਿ ਭਾਰਤ ਦੁਨੀਆ ਦੀ ਤੇਜ਼ੀ ਨਾਲ ਤਰੱਕੀ ਕਰਨ ਵਾਲੀ ਅਰਥਵਿਵਸਥਾ ਬਣਿਆਂ ਰਹੇਗਾ ਅਤੇ 2030 ਤੱਕ ਇਹ ਦੁਨੀਆ ਦੀ ਦੂਸਰੀ ਸਭ ਤੋਂ ਵੱਡੀ ਅਰਥਵਿਵਸਥਾ ਬਣ ਸਕਦਾ ਹੈ। ...

ਪੂਰੀ ਖ਼ਬਰ »

ਪਿਛਲੇ ਸਾਢੇ 4 ਸਾਲਾਂ ਦੇ ਵਿਕਾਸ ਦਾ ਲਾਭ ਦੇਸ਼ ਦੇ 95 ਫ਼ੀਸਦੀ ਲੋਕਾਂ ਨੂੰ ਹੋਇਆ-ਚੰਦੂਮਾਜਰਾ

ਨਵੀਂ ਦਿੱਲੀ, 11 ਫਰਵਰੀ (ਬਲਵਿੰਦਰ ਸਿੰਘ ਸੋਢੀ)-ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਪ੍ਰੇਮ ਸਿੰਘ ਚੰਦੂਮਾਜਰਾ ਨੇ ਜਨਰਲ ਬਜਟ 'ਤੇ ਬੋਲਦਿਆਂ ਮੋਦੀ ਸਰਕਾਰ ਦੇ ਬਜਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਦੇਸ਼ ਦੇ ਛੋਟੇ ...

ਪੂਰੀ ਖ਼ਬਰ »

ਸੁਪਰੀਮ ਕੋਰਟ ਨੇ ਘੱਟ ਗਿਣਤੀ ਦੀ ਪਰਿਭਾਸ਼ਾ ਤੈਅ ਕਰਨ ਲਈ ਦਿੱਤਾ ਤਿੰਨ ਮਹੀਨਿਆਂ ਦਾ ਸਮਾਂ

ਨਵੀਂ ਦਿੱਲੀ, 11 ਫਰਵਰੀ (ਜਗਤਾਰ ਸਿੰਘ)-'ਘੱਟ ਗਿਣਤੀ' ਦੀ ਪਰਿਭਾਸ਼ਾ ਤੇ 'ਘੱਟ ਗਿਣਤੀਆਂ' ਦੀ ਪਛਾਣ ਦੇ ਦਿਸ਼ਾ-ਨਿਰਦੇਸ਼ ਤੈਅ ਕਰਨ ਦੀ ਮੰਗ ਸਬੰਧੀ ਮਾਮਲੇ 'ਚ ਸੁਪਰੀਮ ਕੋਰਟ ਨੇ ਕੌਮੀ ਘੱਟ ਗਿਣਤੀ ਕਮਿਸ਼ਨ (ਐਨ.ਸੀ.ਐਮ.) ਨੂੰ ਤਿੰਨ ਮਹੀਨੇ ਅੰਦਰ 'ਘੱਟ ਗਿਣਤੀ' ਦੀ ਪਰਿਭਾਸ਼ਾ ਤੈਅ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਨੇ ਅਕਸ਼ੈ ਪਾਤਰ ਪ੍ਰੋਗਰਾਮ 'ਚ ਬੱਚਿਆਂ ਨੂੰ ਪਰੋਸੀ 3 ਅਰਬਵੀਂ ਥਾਲੀ

ਬ੍ਰਿੰਦਾਵਨ, 11 ਫਰਵਰੀ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਬ੍ਰਿੰਦਾਵਨ 'ਚ ਅਕਸ਼ੈ ਪਾਤਰ ਫਾਊਂਡੇਸ਼ਨ ਦੇ ਪ੍ਰੋਗਰਾਮ 'ਚ ਸਕੂਲੀ ਬੱਚਿਆਂ ਨੂੰ ਖਾਣਾ ਪਰੋਸਿਆ। ਇਸ ਭੋਜਨ ਨੂੰ ਸ਼ਹਿਰ 'ਚ ਸਥਿਤ ਸੰਸਥਾ ਦੀ ਅਤਿ ਆਧੁਨਿਕ ਰਸੋਈ 'ਚ ਤਿਆਰ ਕੀਤਾ ਗਿਆ। ਇਸ ...

ਪੂਰੀ ਖ਼ਬਰ »

ਜ਼ਹਿਰੀਲੀ ਸ਼ਰਾਬ ਬਣਾਉਣ ਦੇ ਦੋਸ਼ 'ਚ ਪਿਉ-ਪੁੱਤਰ ਗ੍ਰਿਫ਼ਤਾਰ

ਦੇਹਰਾਦੂਨ/ਹਰਿਦੁਆਰ, 11 ਫਰਵਰੀ (ਏਜੰਸੀ)-ਜ਼ਹਿਰੀਲੀ ਸ਼ਰਾਬ, ਜਿਸ ਦੇ ਪੀਣ ਨਾਲ ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ 'ਚ 70 ਲੋਕਾਂ ਦੀ ਮੌਤ ਹੋ ਗਈ, ਨੂੰ ਕਥਿਤ ਤੌਰ 'ਤੇ ਬਣਾਉਣ ਵਾਲੇ ਵਿਅਕਤੀ ਅਤੇ ਉਸ ਦੇ ਪੁੱਤਰ ਨੂੰ ਸੋਮਵਾਰ ਨੂੰ ਹਰਿਦੁਆਰ ਜ਼ਿਲ੍ਹੇ ਦੇ ਝਬਰੇਰਾ ਖੇਤਰ ਤੋਂ ...

ਪੂਰੀ ਖ਼ਬਰ »

ਦਿੱਲੀ 'ਚ 20 ਹਜ਼ਾਰ ਕਰੋੜ ਦੇ ਹਵਾਲਾ ਰਾਸ਼ੀ ਮਾਮਲੇ ਦਾ ਪਰਦਾਫ਼ਾਸ਼

ਨਵੀਂ ਦਿੱਲੀ, 11 ਫਰਵਰੀ (ਏਜੰਸੀਆਂ)-ਆਮਦਨ ਕਰ ਵਿਭਾਗ ਨੇ ਅੱਜ ਹਵਾਲਾ ਕਾਰੋਬਾਰ ਦੇ ਇਕ ਗਿਰੋਹ ਦਾ ਪਰਦਾਫ਼ਾਸ਼ ਕਰਨ ਦਾ ਦਾਅਵਾ ਕੀਤਾ ਹੈ। ਇਹ ਗਿਰੋਹ ਰਾਸ਼ਟਰੀ ਰਾਜਧਾਨੀ 'ਚ ਕਰੀਬ 20 ਹਜ਼ਾਰ ਕਰੋੜ ਰੁਪਏ ਦਾ ਹਵਾਲਾ ਮਾਮਲੇ ਦਾ ਇਕ ਗਿਰੋਹ ਚਲਾ ਰਿਹਾ ਸੀ। ਵਿਭਾਗ ਦੇ ਅਧਿਕਾਰਕ ...

ਪੂਰੀ ਖ਼ਬਰ »

ਅੱਜ ਈ.ਡੀ. ਸਾਹਮਣੇ ਪੇਸ਼ ਹੋਣਗੇ ਰਾਬਰਟ ਵਾਡਰਾ

ਨਵੀਂ ਦਿੱਲੀ/ਜੈਪੁਰ, 11 ਫਰਵਰੀ (ਏਜੰਸੀ)-ਬੀਕਾਨੇਰ 'ਚ ਕਥਿਤ ਜ਼ਮੀਨ ਘੁਟਾਲੇ ਦੇ ਮਾਮਲੇ 'ਚ ਰਾਬਰਟ ਵਾਡਰਾ ਈ.ਡੀ. ਸਾਹਮਣੇ ਜੈਪੁਰ 'ਚ ਮੰਗਲਵਾਰ ਨੂੰ ਪੇਸ਼ ਹੋ ਸਕਦੇ ਹਨ। ਵਾਡਰਾ ਦੀ ਮਾਂ ਵੀ ਉਸ ਨਾਲ ਕੇਂਦਰੀ ਜਾਂਚ ਏਜੰਸੀ ਸਾਹਮਣੇ ਪੇਸ਼ ਹੋ ਸਕਦੀ ਹੈ। ਦੋਵੇਂ ਮਾਂ-ਪੁੱਤ ...

ਪੂਰੀ ਖ਼ਬਰ »

ਫੇਸਬੁੱਕ ਨੇ ਭਾਰਤ 'ਚ ਤੱਥਾਂ ਦੀ ਜਾਂਚ ਦਾ ਨੈੱਟਵਰਕ ਵਧਾਇਆ

ਨਵੀਂ ਦਿੱਲੀ, 11 ਫਰਵਰੀ (ਪੀ. ਟੀ. ਆਈ.)-ਫੇਸਬੁੱਕ ਨੇ ਅੱਜ ਕਿਹਾ ਕਿ ਉਸ ਨੇ ਭਾਰਤ ਵਿਚ ਤੱਥਾਂ ਦੀ ਜਾਂਚ ਕਰਨ ਦਾ ਆਪਣਾ ਪ੍ਰੋਗਰਾਮ ਤੀਸਰੀ ਧਿਰ ਤੱਕ ਵਧਾ ਦਿੱਤਾ ਹੈ ਅਤੇ ਇਸ ਨੇ ਆਪਣੇ ਨੈੱਟਵਰਕ ਵਿਚ ਇੰਡੀਆ ਟੂਡੇ ਗਰੁੱਪ, ਫੈਕਟਲੀ ਅਤੇ ਫੈਕਟ ਕਰੇਸੈਂਡੋ ਵਰਗੇ ਨਾਵਾਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX