ਤਾਜਾ ਖ਼ਬਰਾਂ


ਖਮਾਣੋਂ ‘ਚ ਇਕ ਹੋਰ ਹਾਈਵੇ ਪੁਲਿਸ ਪਾਰਟੀ ਮੁਲਾਜ਼ਮ ਕੋਰੋਨਾ ਪਾਜ਼ੀਟਿਵ
. . .  1 day ago
ਖਮਾਣੋਂ, 14 ਜੁਲਾਈ (ਮਨਮੋਹਣ ਸਿੰਘ ਕਲੇਰ )-ਸੋਮਵਾਰ ਨੂੰ ਸਿਹਤ ਵਿਭਾਗ ਖਮਾਣੋਂ ਵਲੋਂ ਸੀਨੀਅਰ ਮੈਡੀਕਲ ਅਫਸਰ ਡਾ. ਹਰਭਜਨ ਰਾਮ ਅਤੇ ਕਰੋਨਾ ਸਬੰਧੀ ਪ੍ਰਬੰਧਕੀ ਟੀਮ ਦੇ ਮੁਖੀ ਡਾ ਨਰੇਸ਼ ਚੌਹਾਨ ਦੀ ਅਗਵਾਈ 62 ਲੋਕਾਂ ਦੇ ਕਰੋਨਾ ...
ਕਵਾੜ ਦੇ ਗੁਦਾਮ ਵਿਚ ਸ਼ਾਰਟ ਸਰਕਟ ਨਾਲ ਲਗੀ ਭਿਆਨਕ ਅੱਗ
. . .  1 day ago
ਅੰਮ੍ਰਿਤਸਰ ,14 ਜੁਲਾਈ (ਰਾਜੇਸ਼ ਕੁਮਾਰ ਸੰਧੂ)- ਅੰਮ੍ਰਿਤਸਰ ਦੇ ਥਾਣਾ ਰਾਮਬਾਗ ਦੇ ਇਲਾਕੇ "ਕਟੜਾ ਬਘੀਆ" ਵਿਖੇ ਇਕ ਕਵਾੜ ਦੇ ਗੁਦਾਮ ਵਿਚ ਸ਼ਾਰਟ ਸਰਕਟ ਨਾਲ ਲਗੀ ਭਿਆਨਕ ਅੱਗ ਕਾਰਣ ਗੁਦਾਮ ਵਿਚ ਪਏ ਗੱਤੇ ਨੂੰ ...
ਨਵੋਦਿਆ ਵਿਦਿਆਲਿਆ 'ਚ ਇਕਾਂਤਵਾਸ ਕੀਤੇ ਦੋ ਲੋਕਾਂ 'ਚ ਕੋਰੋਨਾ ਦੀ ਪੁਸ਼ਟੀ
. . .  1 day ago
ਸ਼ਾਹਕੋਟ, 14 ਜੁਲਾਈ (ਦਲਜੀਤ ਸਚਦੇਵਾ)- ਜਵਾਹਰ ਨਵੋਦਿਆ ਵਿਦਿਆਲਿਆ ਤਲਵੰਡੀ ਮਾਧੋ (ਸ਼ਾਹਕੋਟ) ਵਿਖੇ ਇਕਾਂਤਵਾਸ ਕੀਤੇ ਗਏ ਦੋ ਲੋਕਾਂ 'ਚ ਵੀ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ। ਬੀ.ਈ.ਈ ਚੰਦਨ ਮਿਸ਼ਰਾ ਨੇ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ ਵਿਖੇ ਬੀਤੇ ਦਿਨੀਂ ਵਿਦੇਸ਼ ਤੋਂ ਆਏ ਲੋਕਾਂ ਦਾ ਕੋਰੋਨਾ ਟੈਸਟ...
8 ਕੋਰੋਨਾ ਪਾਜ਼ੀਟਿਵ ਕੇਸ ਆਉਣ ਕਾਰਨ ਦਹਿਲਿਆ ਰਾਜਪੁਰਾ ਸ਼ਹਿਰ
. . .  1 day ago
ਰਾਜਪੁਰਾ, 14 ਜੁਲਾਈ (ਰਣਜੀਤ ਸਿੰਘ) - ਰਾਜਪੁਰਾ ਸ਼ਹਿਰ ਵਿੱਚ ਅੱਜ 8ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਪਟਿਆਲਾ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਗੁਰੂ ਨਾਨਕ ਕਲੋਨੀ ਵਿਚ 3, ਗੁਰੂ ਨਾਨਕ ਨਗਰ ਨਲਾਸ ਰੋਡ ਅਤੇ ਆਨੰਦ ਨਗਰ ਤੋਂ 2-2 ਅਤੇ ਇਕ ਹੋਰ...
ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕਰਵਾਇਆ ਕੋਰੋਨਾ ਪਾਜ਼ੀਟਿਵ ਮਰੀਜ਼ ਦਾ ਅੰਤਿਮ ਸੰਸਕਾਰ
. . .  1 day ago
ਜਲਾਲਾਬਾਦ, 14 ਜੁਲਾਈ (ਕਰਨ ਚੁਚਰਾ) - ਵਿਧਾਨ ਸਭਾ ਹਲਕੇ ਜਲਾਲਾਬਾਦ ਅਧੀਨ ਪੈਂਦੇ ਪਿੰਡ ਰੱਤਾ ਖੇੜਾ ਦੇ 50 ਸਾਲਾ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਪਹਿਲੀ ਮੌਤ ਹੋਣ ਦਾ ਸਮਾਚਾਰ ਹੈ। ਮ੍ਰਿਤਕ ਦੀ ਲਾਸ਼ ਨੂੰ ਸਿਹਤ ਵਿਭਾਗ ਦੀ ਟੀਮ ਵੱਲੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫ਼ਰੀਦਕੋਟ ਤੋਂ ਲਿਆਂਦਾ ਗਿਆ ਹੈ। ਜਲਾਲਾਬਾਦ...
ਡੀ.ਜੀ.ਪੀ ਦਿਨਕਰ ਗੁਪਤਾ ਵੱਲੋਂ ਕਾਨਫ਼ਰੰਸ ਦੌਰਾਨ ਖ਼ਾਲਿਸਤਾਨ ਐਲਾਨੇ ਨੌਜਵਾਨਾਂ ਦੇ ਮਾਮਲੇ ਚ ਨਵਾਂ ਮੋੜ
. . .  1 day ago
ਸਮਾਣਾ, 14 ਜੁਲਾਈ ( ਹਰਵਿੰਦਰ ਸਿੰਘ ਟੋਨੀ) ਬੀਤੀ 30 ਜੂਨ ਨੂੰ ਡੀ.ਜੀ.ਪੀ ਦਿਨਕਰ ਗੁਪਤਾ ਵੱਲੋਂ ਪਟਿਆਲਾ ਵਿਖੇ ਕੀਤੀ ਪ੍ਰੈੱਸ ਕਾਨਫ਼ਰੰਸ ਦੌਰਾਨ ਯੂ.ਪੀ.ਏ ਤਹਿਤ ਗ੍ਰਿਫ਼ਤਾਰ ਤਿੰਨ ਨੌਜਵਾਨਾਂ ਦੇ ਮਾਮਲੇ 'ਚ ਉਸ ਵੇਲੇ ਨਵਾਂ ਮੋੜ ਆ ਗਿਆ ਜਦੋਂ ਪੁਲਿਸ ਵੱਲੋਂ ਇਨ੍ਹਾਂ ਚੋਂ ਇੱਕ ਨੌਜਵਾਨ ਜਸਪ੍ਰੀਤ ਸਿੰਘ ਨੂੰ ਪੁਖ਼ਤਾ ਸਬੂਤ ਨਾ ਮਿਲਣ ਕਾਰਨ ਮਾਣਯੋਗ ਅਦਾਲਤ...
ਪਠਾਨਕੋਟ ਦੇ 1 ਹੋਰ ਵਿਅਕਤੀ ਦੀ ਕੋਰੋਨਾ ਨਾਲ ਮੌਤ, ਇੱਕ ਹੋਰ ਪਾਜ਼ੀਟਿਵ
. . .  1 day ago
ਪਠਾਨਕੋਟ, 14 ਜੁਲਾਈ (ਆਰ. ਸਿੰਘ) - ਕੋਰੋਨਾ ਵਾਇਰਸ ਦੇ ਚੱਲਦਿਆਂ ਅੱਜ ਪਠਾਨਕੋਟ 'ਚ ਇੱਕ ਹੋਰ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ ਇਕ ਹੋਰ ਕੋਰੋਨਾ ਪਾਜ਼ੀਟਿਵ ਆਇਆ ਹੈ। ਇਸ ਦੀ ਪੁਸ਼ਟੀ ਸਿਵਲ ਸਰਜਨ ਪਠਾਨਕੋਟ ਡਾਕਟਰ ਭੁਪਿੰਦਰ ਸਿੰਘ ਨੇ ਕੀਤੀ। ਉਨ੍ਹਾਂ ਦੱਸਿਆ ਕਿ 1 ਕੋਰੋਨਾ ਪਾਜ਼ੀਟਿਵ ਦੀ ਮੌਤ ਪੀ ਜੀ ਆਈ ਚੰਡੀਗੜ੍ਹ ਵਿਖੇ ਹੋਈ ਹੈ ਜੋ ਜੇਰੇ ਇਲਾਜ...
ਦੁਕਾਨਦਾਰ ਦੀ ਅੰਨ੍ਹੇਵਾਹ ਗੋਲੀਆਂ ਮਾਰ ਕੇ ਹੱਤਿਆ
. . .  1 day ago
ਮੋਗਾ, 14 ਜੁਲਾਈ (ਗੁਰਤੇਜ ਸਿੰਘ ਬੱਬੀ) - ਮੋਗਾ ਦੇ ਭੀੜ ਭਾੜ ਵਾਲੇ ਇਲਾਕੇ ਨਿਊ ਟਾਊਨ ਗਲੀ ਵਿਚ ਮੋਟਰਸਾਈਕਲ ਸਵਾਰ 2 ਨਕਾਬਪੋਸ਼ਾਂ ਨੇ ਦੁਕਾਨ ਅੰਦਰ ਵੜ ਕੇ ਦੁਕਾਨਦਾਰ ਨੂੰ ਅੰਨ੍ਹੇਵਾਹ ਗੋਲੀਆਂ ਮਾਰ ਕੇ ਜ਼ਖਮੀ ਕਰ ਦਿੱਤਾ। ਜ਼ਖਮੀ ਹਾਲਤ ਵਿਚ ਦੁਕਾਨਦਾਰ ਤਜਿੰਦਰ ਸਿੰਘ ਉਰਫ ਪਿੰਕਾ ਪੁੱਤਰ ਦਰਸ਼ਨ ਸਿੰਘ ਵਾਸੀ ਬਾਗ ਗਲੀ ਮੋਗਾ ਨੂੰ ਸਿਵਲ ਹਸਪਤਾਲ...
ਕਾਲੀ ਸੂਚੀ 'ਚ ਸ਼ਾਮਲ ਪਰਮਜੀਤ ਪੰਮਾ ਦੀ ਰਿਹਾਇਸ਼ 'ਚ ਐਨ.ਆਈ.ਏ ਵਲੋਂ ਲਈ ਗਈ ਤਲਾਸ਼ੀ
. . .  1 day ago
ਐੱਸ.ਏ.ਐੱਸ ਨਗਰ, 12 ਜੁਲਾਈ (ਜਸਬੀਰ ਸਿੰਘ ਜੱਸੀ)- ਕੇਂਦਰ ਸਰਕਾਰ ਵੱਲੋਂ ਕਾਲੀ ਸੂਚੀ 'ਚ ਸ਼ਾਮਲ ਕੀਤੇ ਪਰਮਜੀਤ....
ਪਟਿਆਲਾ 'ਚ 78 ਹੋਰ ਵਿਅਕਤੀਆਂ ਨੂੰ ਹੋਇਆ ਕੋਰੋਨਾ
. . .  1 day ago
ਪਟਿਆਲਾ, 14 ਜੁਲਾਈ (ਮਨਦੀਪ ਸਿੰਘ ਖਰੋੜ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਦੇ 4 ਹੋਰ ਮਰੀਜ਼ਾਂ ਦੀ ਪੁਸ਼ਟੀ
. . .  1 day ago
ਸ੍ਰੀ ਮੁਕਤਸਰ ਸਾਹਿਬ, 14 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ 4 ਹੋਰ ਕੋਰੋਨਾ ਮਰੀਜ਼ਾਂ...
ਕਪੂਰਥਲਾ 'ਚ ਕੋਰੋਨਾ ਦੇ ਦੋ ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਕਪੂਰਥਲਾ, 14 ਜੁਲਾਈ (ਅਮਰਜੀਤ ਸਿੰਘ ਸਡਾਨਾ)- ਕਪੂਰਥਲਾ ਜ਼ਿਲ੍ਹੇ 'ਚ ਅੱਜ ਦੋ ਕੋਰੋਨਾ ਪਾਜ਼ੀਟਿਵ ਦੇ ਕੇਸ ...
ਦੂਸਰੇ ਟੈਸਟ 'ਚ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਜਲੰਧਰ, 14 ਜੁਲਾਈ (ਪਵਨ)- ਦੁਨੀਆ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਇਸ ਦੇ ਚੱਲਦਿਆਂ ਪੰਜਾਬ ਦੇ...
ਲੁਧਿਆਣਾ 'ਚ ਕੋਰੋਨਾ ਦੇ 106 ਮਾਮਲੇ ਆਏ ਸਾਹਮਣੇ, 5 ਮੌਤਾਂ
. . .  1 day ago
ਲੁਧਿਆਣਾ, 14 ਜੁਲਾਈ (ਸਿਹਤ ਪ੍ਰਤੀਨਿਧੀ) - ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਚ ਅੱਜ ਕੋਰੋਨਾ ਤੋਂ ਪ੍ਰਭਾਵਿਤ ...
ਨਵਾਂਸ਼ਹਿਰ 'ਚ 4 ਔਰਤਾਂ ਸਮੇਤ 9 ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਨਵਾਂਸ਼ਹਿਰ, 14 ਜੁਲਾਈ (ਗੁਰਬਖ਼ਸ਼ ਸਿੰਘ ਮਹੇ)- ਨਵਾਂਸ਼ਹਿਰ ਦੇ ਵੱਖ-ਵੱਖ ਮੁਹੱਲਿਆਂ 'ਚ ਵੀ ਹੁਣ ਕੋਰੋਨਾ ਵਾਇਰਸ ਨੇ ਲੋਕਾਂ ਨੂੰ ਜਕੜਨਾ ਸ਼ੁਰੂ ਕਰ ਦਿੱਤਾ....
ਹੁਸ਼ਿਆਰਪੁਰ ਨਾਲ ਸਬੰਧਿਤ ਨਿਆਇਕ ਅਧਿਕਾਰੀ ਕੋਰੋਨਾ ਪਾਜ਼ੀਟਿਵ
. . .  1 day ago
ਹੁਸ਼ਿਆਰਪੁਰ, 14 ਜੁਲਾਈ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ ਸ਼ਹਿਰ ਨਾਲ ਸਬੰਧਿਤ ਇੱਕ ਨਿਆਇਕ ਅਧਿਕਾਰੀ...
ਪੰਜਾਬ ਪੁਲਿਸ ਦੇ ਮੁਲਾਜ਼ਮ ਸਮੇਤ ਫ਼ਾਜ਼ਿਲਕਾ 'ਚ ਕੋਰੋਨਾ ਦੇ ਦੋ ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਮੰਡੀ ਅਰਨੀਵਾਲਾ/ਫ਼ਾਜ਼ਿਲਕਾ ,14 ਜੁਲਾਈ (ਨਿਸ਼ਾਨ ਸਿੰਘ ਸੰਧੂ/ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹੇ ਵਿਚ ਪੰਜਾਬ ..
ਪ੍ਰੈੱਸ ਕਾਨਫ਼ਰੰਸ ਦੌਰਾਨ ਮਹੇਸ਼ਇੰਦਰ ਗਰੇਵਾਲ ਨੇ ਰੰਧਾਵਾ 'ਤੇ ਸਾਧਿਆ ਨਿਸ਼ਾਨਾ
. . .  1 day ago
ਚੰਡੀਗੜ੍ਹ, 14 ਜੁਲਾਈ (ਸੁਰਿੰਦਰਪਾਲ)- ਅਕਾਲੀ ਦਲ ਦੇ ਨੇਤਾ ਮਹੇਸ਼ ਇੰਦਰ ਗਰੇਵਾਲ ਨੇ ਕਿਹਾ ਕਿ ਹੁਣ ਡੇਰੇ ਦੀ ਸਥਿਤੀ...
ਜਲੰਧਰ 'ਚ ਆਏ 63 ਕੋਰੋਨਾ ਮਰੀਜ਼ਾਂ 'ਚੋਂ 7 ਸ਼ਾਹਕੋਟ ਨਾਲ ਹਨ ਸਬੰਧਿਤ
. . .  1 day ago
ਸ਼ਾਹਕੋਟ, 14 ਜੁਲਾਈ (ਦਲਜੀਤ ਸਚਦੇਵਾ)- ਸ਼ਾਹਕੋਟ ਇਲਾਕੇ 'ਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ...
ਕੋਰੋਨਾ ਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਦੀਆਂ ਬੈਠਕਾਂ ਅਗਲੇ 15 ਦਿਨਾਂ ਲਈ ਮੁਲਤਵੀ
. . .  1 day ago
ਚੰਡੀਗੜ੍ਹ, 14 ਜੁਲਾਈ (ਅ.ਬ)- ਸ਼੍ਰੋਮਣੀ ਅਕਾਲੀ ਦਲ ਨੇ ਕੋਰੋਨਾ ਮਹਾਂਮਾਰੀ ਨੂੰ ਧਿਆਨ 'ਚ ਰੱਖਦਿਆਂ ਪਾਰਟੀਆਂ ਦੀਆਂ...
ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀ ਗੋਲੀ 'ਚ ਦੋ ਜ਼ਖਮੀ
. . .  1 day ago
ਗੁਰੂਹਰਸਹਾਏ, 14 ਜੁਲਾਈ (ਹਰਚਰਨ ਸਿੰਘ ਸੰਧੂ)- ਹਲਕਾ ਗੁਰੂਹਰਸਹਾਏ ਦੇ ਪਿੰਡ ਚੱਕ ਪੰਜੇ ਕੇ ਵਿਖੇ ਪੁਰਾਣੇ ਜ਼ਮੀਨੀ...
ਕੋਰੋਨਾ ਕਾਰਨ ਲੁਧਿਆਣਾ 'ਚ ਇੱਕ ਹੋਰ ਮਰੀਜ਼ ਦੀ ਮੌਤ
. . .  1 day ago
ਲੁਧਿਆਣਾ, 14 ਜੁਲਾਈ (ਸਿਹਤ ਪ੍ਰਤੀਨਿਧੀ)- ਲੁਧਿਆਣਾ 'ਚ ਕੋਰੋਨਾ ਵਾਇਰਸ ਤੋਂ ਪੀੜਤ ਇੱਕ ਹੋਰ ਮਰੀਜ਼ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਉਕਤ ਮਰੀਜ਼ ਨੂੰ ਸਿਵਲ ਹਸਪਤਾਲ...
ਡੇਰਾ ਸੱਚਾ ਸੌਦਾ ਅਤੇ ਕਾਂਗਰਸ ਵਲੋਂ ਅਕਾਲੀ ਦਲ 'ਤੇ ਲਾਏ ਗਏ ਦੋਸ਼ ਬੇਬੁਨਿਆਦ- ਬਲਵਿੰਦਰ ਭੂੰਦੜ
. . .  1 day ago
ਚੰਡੀਗੜ੍ਹ, 14 ਜੁਲਾਈ (ਸੁਰਿੰਦਰਪਾਲ ਸਿੰਘ)- ਅਕਾਲੀ ਦਲ ਦੇ ਨੇਤਾ ਬਲਵਿੰਦਰ ਸਿੰਘ ਭੂੰਦੜ ਨੇ ਅੱਜ ਕਿਹਾ ਹੈ ਕਿ ਬੀਤੇ ਦਿਨ ਡੇਰਾ ਸੱਚਾ ਸੌਦਾ ਅਤੇ ਅੱਜ ਕਾਂਗਰਸ ਨੇਤਾ ਸੁਨੀਲ ਜਾਖੜ ਨੇ ਪ੍ਰੈੱਸ ਕਾਨਫ਼ਰੰਸ...
ਜੰਮੂ-ਕਸ਼ਮੀਰ ਭਾਜਪਾ ਪ੍ਰਧਾਨ ਨੂੰ ਹੋਇਆ ਕੋਰੋਨਾ, ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਖ਼ੁਦ ਨੂੰ ਕੀਤਾ ਇਕਾਂਤਵਾਸ
. . .  1 day ago
ਨਵੀਂ ਦਿੱਲੀ, 14 ਜੁਲਾਈ- ਜੰਮੂ-ਕਸ਼ਮੀਰ ਦੇ ਭਾਜਪਾ ਪ੍ਰਧਾਨ ਰਵਿੰਦਰ ਰੈਨਾ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਉਨ੍ਹਾਂ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ। ਜਾਣਕਾਰੀ ਮੁਤਾਬਕ ਉਨ੍ਹਾਂ ਨੂੰ ਕਟੜਾ...
ਹੁਸ਼ਿਆਰਪੁਰ 'ਚ ਕੋਰੋਨਾ ਦੇ ਦੋ ਹੋਰ ਮਾਮਲੇ ਆਏ ਸਾਹਮਣੇ
. . .  1 day ago
ਹੁਸ਼ਿਆਰਪੁਰ, 14 ਜੁਲਾਈ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ 'ਚ ਦੋ ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਤੋਂ ਬਾਅਦ ਪਾਜ਼ੀਟਿਵ ਮਰੀਜ਼ਾਂ ਦੀ ਕੁੱਲ ਗਿਣਤੀ 209 ਹੋ ਗਈ ਹੈ। ਇਸ ਸੰਬੰਧੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਮਾਘ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਇੰਡਸਟਰੀਅਲ ਏਰੀਆ 'ਚ ਪੈਂਦੇ ਗੁਰਦੁਆਰਾ ਸਾਹਿਬ ਦੀ ਗੋਲਕ ਚੋਰੀ

ਚੰਡੀਗੜ੍ਹ, 11 ਫਰਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਇੰਡਸਟਰੀਅਲ ਏਰੀਆ ਫੇਜ਼ ਦੋ ਵਿਚ ਪੈਂਦੇ ਗੁਰਦੁਆਰਾ ਸਾਹਿਬ 'ਚੋ ਅਣਪਛਾਤੇ ਵਿਅਕਤੀ ਗੋਲਕ ਚੋਰੀ ਕਰਕੇ ਫ਼ਰਾਰ ਹੋ ਗਏ | ਮੁਲਜ਼ਮਾਂ ਨੇ ਦੇਰ ਰਾਤ ਵਾਰਦਾਤ ਨੂੰ ਅੰਜਾਮ ਦਿੱਤਾ ਪਰ ਇਹ ਸਾਰੀ ਵਾਰਦਾਤ ਅੰਦਰ ਲੱਗੇ ...

ਪੂਰੀ ਖ਼ਬਰ »

ਘਰ ਤੋਂ ਸਾਮਾਨ ਅਤੇ ਪੈਸੇ ਚੋਰੀ

ਚੰਡੀਗੜ੍ਹ, 11 ਫਰਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਮਲੋਆ ਦੇ ਇਕ ਘਰ ਦੇ ਤਾਲੇ ਤੋੜ ਕੇ ਚੋਰ ਗਹਿਣੇ ਅਤੇ ਪੈਸੇ ਚੋਰੀ ਕਰਕੇ ਫ਼ਰਾਰ ਹੋ ਗਏ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਮਲੋਆ ਕਾਲੋਨੀ ਦੇ ਮਕਾਨ ਨੰਬਰ 3778 ਵਿਚ ਰਹਿਣ ਵਾਲੇ ਅਕਾਸ਼ ਚੰਦਰ ਨੇ ...

ਪੂਰੀ ਖ਼ਬਰ »

ਸ੍ਰੀਕਾਂਤ ਵਾਲਗਦ ਦੀ ਨਵੀਂ ਨਿਯੁਕਤੀ

ਚੰਡੀਗੜ੍ਹ, 11 ਫ਼ਰਵਰੀ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਸਰਕਾਰ ਨੇ ਅੱਜ ਤੁਰੰਤ ਪ੍ਰਭਾਵ ਨਾਲ ਹਰਿਆਣਾ ਰਿਹਾਇਸ਼ ਵਿਭਾਗ ਦੇ ਪ੍ਰਧਾਨ ਸਕੱਤਰ ਸ਼੍ਰੀਕਾਂਤ ਵਾਲਗਦ ਨੂੰ ਉਨ੍ਹਾਂ ਦੇ ਮੌਜੂਦਾ ਕਾਰਜਭਾਰ ਦੇ ਇਲਾਵਾ ਹਰਿਆਣਾ ਸਮਾਜਿਕ ਨਿਆਂ ਅਤੇ ਅਧਿਕਾਰਤ ਵਿਭਾਗ ਦਾ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ 'ਚ ਬਸੰਤ ਪੰਚਮੀ ਮਨਾਈ

ਚੰਡੀਗੜ੍ਹ, 11 ਫਰਵਰੀ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ 'ਚ ਨੀਰਜਾ ਭਨੋਟ ਹਾਲ, ਲੜਕੀਆਂ ਦੇ ਹੋਸਟਲ ਨੰਬਰ-10 ਵਿਚ ਸਰਸਵਤੀ ਪੂਜਾ ਅਤੇ ਬਸੰਤ ਪੰਚਮੀ ਮਨਾਈ ਗਈ | ਇਸ ਮੌਕੇ ਸਰਸਵਤੀ ਮੂਰਤੀ ਦਾ ਉਦਘਾਟਨ ਕਰਨ ਤੋਂ ਬਾਅਦ ਸਰਸਵਤੀ ਵੰਦਨਾ ਕੀਤੀ ਗਈ | ਇਸ ਵਿਚ ਲੜਕੀਆਂ ...

ਪੂਰੀ ਖ਼ਬਰ »

ਵਿਜੀਲੈਂਸ ਵਲੋਂ 15,000 ਦੀ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਚੰਡੀਗੜ੍ਹ, 11 ਫਰਵਰੀ (ਅਜੀਤ ਬਿਊਰੋ)-ਪੰਜਾਬ ਵਿਜੀਲੈਂਸ ਬਿਊਰੋ ਵਲੋਂ ਮਾਲ ਹਲਕਾ ਮੂਨਕ, ਜਿਲਾ ਸੰਗਰੂਰ ਵਿਖੇ ਤਾਇਨਾਤ ਪਟਵਾਰੀ ਮਿੱਠੂ ਸਿੰਘ ਨੰੂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸਰਕਾਰੀ ਜਾਇਦਾਦ ਨੂੰ ਨਿੱਜੀ ਏਜੰਸੀਆਂ ਦੇ ਹੱਥ ਨਾ ਦੇਵੇ ਪ੍ਰਸ਼ਾਸਨ-ਬਾਂਸਲ

ਚੰਡੀਗੜ੍ਹ, 11 ਫਰਵਰੀ (ਮਨਜੋਤ ਸਿੰਘ ਜੋਤ) - ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਨੇ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਅਤੇ ਡਿਸਪੈਂਸਰੀਆਂ ਨੂੰ ਪੀ.ਪੀ.ਪੀ. ਮਾਡਲ 'ਤੇ ਚਲਾਉਣ ਲਈ ਨਿੱਜੀ ਏਜੰਸੀਆਂ ਨੂੰ ਸੌਾਪਣ ਦਾ ਵਿਰੋਧ ਕਰਦਿਆਂ ਕਿਹਾ ਕਿ ਇਸ ਦੇ ਬੇਹੱਦ ...

ਪੂਰੀ ਖ਼ਬਰ »

ਡੱਡੂਮਾਜਰਾ ਗੋਲੀਬਾਰੀ ਮਾਮਲੇ 'ਚ ਇਕ ਗਿ੍ਫ਼ਤਾਰ, 3 ਹੋਰ ਦੀ ਕੀਤੀ ਪਛਾਣ

ਚੰਡੀਗੜ੍ਹ, 11 ਫਰਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਡੱਡੂਮਾਜਰਾ ਵਿਚ ਬੀਤੀ ਰਾਤ ਹੋਈ ਹਵਾਈ ਫਾਇਰਿੰਗ ਦੇ ਮਾਮਲੇ ਵਿਚ ਪੁਲਿਸ ਨੇ ਇਕ ਮੁਲਜ਼ਮ ਨੂੰ ਗਿ੍ਫ਼ਤਾਰ ਕਰ ਲਿਆ ਹੈ ਜਦਕਿ ਤਿੰਨ ਹੋਰ ਦੀ ਪਛਾਣ ਕਰਕੇ ਉਨ੍ਹਾਂ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ...

ਪੂਰੀ ਖ਼ਬਰ »

ਹਰਿਆਣਾ ਅਤੇ ਪੰਜਾਬ ਦੀਆਂ ਅਦਾਲਤਾਂ 'ਚ ਅੱਜ ਠੱਪ ਰਹੇਗਾ ਕੰਮ

ਚੰਡੀਗੜ੍ਹ, 11 ਫਰਵਰੀ (ਸੁਰਜੀਤ ਸਿੰਘ ਸੱਤੀ)- ਬਾਰ ਕੌਾਸਲ ਆਫ਼ ਪੰਜਾਬ ਅਤੇ ਹਰਿਆਣਾ ਦੇ ਸੱਦੇ 'ਤੇ ਅੱਜ ਮੰਗਲਵਾਰ 12 ਫਰਵਰੀ ਨੂੰ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੀਆਂ ਅਦਾਲਤਾਂ 'ਚ ਵਕੀਲ ਕੰਮ ਠੱਪ ਰੱਖਣਗੇ | ਸੋਮਵਾਰ ਨੂੰ ਹਾਈਕੋਰਟ ਬਾਰ ਐਸੋਸੀਏਸ਼ਨ ਦੀ ਇਕ ਮੀਟਿੰਗ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਸਮੇਤ ਗਿ੍ਫ਼ਤਾਰ ਵਿਅਕਤੀ ਨੂੰ 10 ਸਾਲ ਕੈਦ

ਚੰਡੀਗੜ੍ਹ, 11 ਫਰਵਰੀ (ਰਣਜੀਤ ਸਿੰਘ)- ਸਾਲ 2017 ਵਿਚ 30 ਨਸ਼ੀਲੇ ਟੀਕਿਆਂ ਨਾਲ ਗਿ੍ਫ਼ਤਾਰ ਹੋਏ ਮੁਲਜ਼ਮ ਨੂੰ ਜ਼ਿਲ੍ਹਾ ਅਦਾਲਤ ਨੇ ਦੋਸ਼ੀ ਕਰਾਰ ਦਿੰਦੇ ਹੋਏ 10 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਸਜ਼ਾ ਪਾਉਣ ਵਾਲਾ ਉਤਰ ਪ੍ਰਦੇਸ਼ ਦਾ ਰਜਿੰਦਰ ਕੁਮਾਰ ਹੈ ਜਿਸ ਨੂੰ ਡਾ. ਅਜੀਤ ...

ਪੂਰੀ ਖ਼ਬਰ »

ਫ਼ਤਹਿਗੜ੍ਹ ਸਾਹਿਬ ਸੀਟ ਤੋਂ ਐਡਵੋਕੇਟ ਅਸ਼ਵਨੀ ਬਗਾਨਿਆਂ ਨੇ ਦਾਅਵੇਦਾਰੀ ਕੀਤੀ ਪੇਸ਼

ਚੰਡੀਗੜ੍ਹ, 11 ਫਰਵਰੀ (ਵਿਕਰਮਜੀਤ ਸਿੰਘ ਮਾਨ)- ਲੋਕ ਸਭਾ ਚੋਣਾਂ 'ਚ ਇਕ ਲੋਕ ਸਭਾ ਸੀਟ ਤੋਂ ਕਈ ਕਾਂਗਰਸੀ ਉਮੀਦਵਾਰੀ ਲਈ ਦਿਲਚਸਪੀ ਦਿਖਾ ਰਹੇ ਹਨ | ਅੱਜ ਐਡਵੋਕੇਟ ਅਸ਼ਵਨੀ ਬਗਾਨਿਆਂ ਨੇ ਫ਼ਤਿਹਗੜ੍ਹ ਸਾਹਿਬ ਤੋਂ ਲੋਕ ਸਭਾ ਟਿਕਟ ਦੀ ਮੰਗ ਕਰਦਿਆਂ ਪੰਜਾਬ ਕਾਂਗਰਸ ਭਵਨ ...

ਪੂਰੀ ਖ਼ਬਰ »

ਹਰਿਆਣਾ 'ਚ ਕਾਲਜਾਂ ਦੇ 700 ਲੈਕਚਰਾਰਾਂ ਦੀ ਭਰਤੀ ਦਾ ਫ਼ੈਸਲਾ

ਚੰਡੀਗੜ੍ਹ, 11 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਜਲਦੀ ਹੀ ਹਰਿਆਣਾ ਪਬਲਿਕ ਸਰਵਿਸ ਕਮਿਸ਼ਨ ਰਾਹੀਂ ਕਾਲਜਾਂ ਦੇ 700 ਲੈਕਚਰਾਰਾਂ ਦੀ ਭਰਤੀ ਕੀਤੀ ਜਾਵੇਗੀ | ਉਨ੍ਹਾਂ ਨੇ ਕਿਹਾ ਕਿ ਮਹਿਲਾ ਸਿੱਖਿਆ ਨੂੰ ...

ਪੂਰੀ ਖ਼ਬਰ »

ਚੰਡੀਗੜ੍ਹ ਐਨ.ਐਚ.ਐਮ. ਕਰਮਚਾਰੀ ਯੂਨੀਅਨ ਵਲੋਂ ਭੱੁਖ ਹੜਤਾਲ 13 ਨੂੰ

ਚੰਡੀਗੜ੍ਹ, 11 ਫਰਵਰੀ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਐਨ.ਐਚ.ਐਮ. ਕਰਮਚਾਰੀ ਯੂਨੀਅਨ (ਸੀ.ਐਨ.ਈ.ਯੂ) ਵਲੋਂ ਵੱਖ ਵੱਖ ਮੰਗਾਂ ਨੂੰ ਲੈ ਕੇ 13 ਤੋਂ 15 ਫਰਵਰੀ ਨੂੰ ਸ਼ਾਂਤਮਈ ਭੁੱਖ ਹੜਤਾਲ ਕੀਤੀ ਜਾਏਗੀ | ਯੂਨੀਅਨ ਪ੍ਰਧਾਨ ਪਰਮਜੀਤ ਕੌਰ ਅਤੇ ਜਨਰਲ ਸਕੱਤਰ ਅਮਿਤ ਕੁਮਾਰ ਨੇ ...

ਪੂਰੀ ਖ਼ਬਰ »

ਗਾਂਧੀ ਸ਼ਾਂਤੀ ਪੁਰਸਕਾਰ ਲਈ ਅਰਜ਼ੀਆਂ ਮੰਗੀਆਂ

ਚੰਡੀਗੜ੍ਹ, 11 ਫ਼ਰਵਰੀ (ਵਿਸ਼ੇਸ਼ ਪ੍ਰਤੀਨਿਧ) - ਕੇਂਦਰ ਸਰਕਾਰ ਦੇ ਸਭਿਆਚਾਰਕ ਮੰਤਰਾਲੇ ਵੱਲੋਂ ਸਾਲ 2019 ਲਈ ਗਾਾਧੀ ਸ਼ਾਾਤੀ ਪੁਰਸਕਾਰ ਲਈ ਬਿਨੈ ਮੰਗੇ ਹਨ | ਇਹ ਪੁਰਸਕਾਰ ਨਿੱਜੀ ਜਾਂ ਸੰਸਥਾ ਵਜੋਂ ਦਿੱਤਾ ਜਾਵੇਗਾ ਅਤੇ ਇਸ ਲਈ 30 ਅਪ੍ਰੈਲ ਤੱਕ ਬਿਨੈ ਨਿਰਧਾਰਿਤ ...

ਪੂਰੀ ਖ਼ਬਰ »

ਅਮਰਦੀਪ ਸਿੰਘ ਚੀਮਾ ਨੇ ਗੁਰਦਾਸਪੁਰ ਹਲਕੇ ਤੋਂ ਟਿਕਟ ਲਈ ਅਰਜ਼ੀ ਦਿੱਤੀ

ਚੰਡੀਗੜ੍ਹ, 11 ਫਰਵਰੀ (ਵਿਕਰਮਜੀਤ ਸਿੰਘ ਮਾਨ)-ਲੋਕ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਆਗੂ ਸਰਗਰਮ ਹੋ ਗਏ ਹਨ | ਜਿੱਥੇ ਹੋਰਨਾਂ ਲੋਕ ਸਭਾ ਹਲਕਿਆਂ ਦੀਆਂ ਸੀਟਾਂ 'ਤੇ ਇਕ ਤੋਂ ਵੱਧ ਕਾਂਗਰਸੀ ਆਗੂਆਂ ਨੇ ਆਪਣੀ ਦਾਅਵੇਦਾਰੀ ਪੇਸ਼ ਕੀਤੀ ਹੈ ਉਥੇ ਪੰਜਾਬ ਕਾਂਗਰਸ ...

ਪੂਰੀ ਖ਼ਬਰ »

ਚੰਡੀਗੜ੍ਹ ਪੁਲਿਸ 'ਚ ਤਾਇਨਾਤ ਦੈਨਿਪਸ ਕੈਡਰ ਦੇ ਤਿੰਨ ਡੀ.ਐਸ.ਪੀ. ਤਬਦੀਲ

ਚੰਡੀਗੜ੍ਹ, 11 ਫਰਵਰੀ (ਗੁਰਪ੍ਰੀਤ ਸਿੰਘ ਜਾਗੋਵਾਲ) ਚੰਡੀਗੜ੍ਹ ਪੁਲਿਸ 'ਚ ਦੈਨਿਪਸ ਕੈਡਰ ਦੇ ਤਿੰਨ ਡੀ.ਐਸ.ਪੀਜ. ਨੂੰ ਚੰਡੀਗੜ੍ਹ ਤੋਂ ਰਿਲੀਵ ਕਰਨ ਦੇ ਹੁਕਮ ਗ੍ਰਹਿ ਮੰਤਰਾਲੇ ਨੇ ਜਾਰੀ ਕੀਤੇ ਹਨ | ਇਨ੍ਹਾਂ ਤਿੰਨੇ ਡੀ.ਐਸ.ਪੀਜ. ਵਿਚ ਡੀ.ਐਸ.ਪੀ. ਕ੍ਰਾਈਮ ਅਤੇ ਪੀ.ਆਰ.ਓ. ...

ਪੂਰੀ ਖ਼ਬਰ »

ਜ਼ਿਲ੍ਹਾ ਸਿਰਸਾ 'ਚ ਸੀ.ਸੀ.ਟੀ.ਵੀ ਕੈਮਰੇ ਲੱਗਣਗੇ

ਚੰਡੀਗੜ੍ਹ, 11 ਫ਼ਰਵਰੀ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਵਲੋਂ ਸਿਰਸਾ ਸ਼ਹਿਰ ਵਿਚ ਲਗਭਗ 49 ਲੱਖ ਰੁਪਏ ਦੀ ਲਾਗਤ ਨਾਲ ਸੀ.ਸੀ.ਟੀ.ਵੀ ਕੈਮਰੇ ਲਗਾਏ ਜਾਣਗੇ | ਜ਼ਿਲ੍ਹਾ ਪ੍ਰਸ਼ਾਸਨ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਸੀ.ਸੀ.ਟੀ.ਵੀ. ਲਗਾਉਣ ਅਤੇ ਉਨ੍ਹਾਂ ਦੇ ਰੱਖ ਰਖਾਅ ...

ਪੂਰੀ ਖ਼ਬਰ »

ਏ.ਬੀ.ਵੀ.ਪੀ. ਵਲੋਂ ਮਤਦਾਤਾ ਜਾਗਰੂਕਤਾ ਮੁਹਿੰਮ

ਚੰਡੀਗੜ੍ਹ, 11 ਫਰਵਰੀ (ਮਨਜੋਤ ਸਿੰਘ ਜੋਤ) - ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀ ਜਥੇਬੰਦੀ ਏ.ਬੀ.ਵੀ.ਪੀ ਵਲੋਂ ਦੇਸ਼ ਭਰ ਵਿਚ ਚੱਲ ਰਹੀ ਮਤਦਾਤਾ ਜਾਗਰੂਕਤਾ ਮੁਹਿੰਮ ਤਹਿਤ ਲਾਅ ਆਡੀਟੋਰੀਅਮ ਵਿਚ ਪ੍ਰੋਗਰਾਮ ਕਰਵਾਇਆ ਗਿਆ | ਇਸ ਦਾ ਵਿਸ਼ਾ 'ਉੱਭਰਦਾ ਭਾਰਤ ਨਵੀਆਂ ...

ਪੂਰੀ ਖ਼ਬਰ »

ਐਸ.ਐਫ.ਐਸ. ਵਲੋਂ ਸਿੱਖ ਨੌਜਵਾਨਾਂ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ ਿਖ਼ਲਾਫ਼ ਰੋਸ ਪ੍ਰਦਰਸ਼ਨ

ਚੰਡੀਗੜ੍ਹ, 11 ਫਰਵਰੀ (ਮਨਜੋਤ ਸਿੰਘ ਜੋਤ) - ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀ ਜਥੇਬੰਦੀ ਐਸ.ਐਫ.ਐਸ ਵਲੋਂ ਤਿੰਨ ਸਿੱਖ ਨੌਜਵਾਨਾਂ ਨੂੰ ਸੁਣਾਈ ਗਈ ਉਮਰ ਕੈਦ ਦੀ ਸਜ਼ਾ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਸਟੂਡੈਂਟ ਸੈਂਟਰ ਵਿਖੇ ਇਕੱਠੇ ਹੋ ਕੇ ਵਿਦਿਆਰਥੀਆਂ ...

ਪੂਰੀ ਖ਼ਬਰ »

ਮੋਦੀ ਸਰਕਾਰ ਦੇ ਬਜਟ ਿਖ਼ਲਾਫ਼ ਭਾਕਪਾ ਕੱਲ੍ਹ ਕਰੇਗੀ ਪ੍ਰਦਰਸ਼ਨ

ਚੰਡੀਗੜ੍ਹ, 11 ਫਰਵਰੀ (ਵਿਸ਼ੇਸ਼ ਪ੍ਰਤੀਨਿਧ)- ਪੰਜਾਬ ਸੀ.ਪੀ.ਆਈ. ਨੇ 13 ਫਰਵਰੀ ਨੂੰ ਸਾਰੇ ਪੰਜਾਬ 'ਚ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਲੋਕ ਵਿਰੋਧੀ ਬਜਟ ਨੂੰ ਸਾੜਨ ਅਤੇ ਪ੍ਰਧਾਨ ਮੰਤਰੀ ਦੀ ਫ਼ਿਰਕੂ ਸਰਕਾਰ ਦਾ ਸਿਆਪਾ ਕਰਨ ਦਾ ਸੱਦਾ ਦਿੱਤਾ ਹੈ | ਇਹ ਫ਼ੈਸਲਾ ਅੱਜ ...

ਪੂਰੀ ਖ਼ਬਰ »

ਪੁੱਕਾ ਦਾ ਵਫ਼ਦ ਮਹਾਰਾਣੀ ਪ੍ਰਨੀਤ ਕੌਰ ਨੂੰ ਮਿਲਿਆ

ਚੰਡੀਗੜ੍ਹ 11 ਫਰਵਰੀ (ਅਜੀਤ ਬਿਊਰੋ)- ਪੰਜਾਬ ਅਨਏਡਿਡ ਕਾਲੇਜਿਸ ਐਸੋਸਿਏਸ਼ਨ (ਪੁੱਕਾ) ਦਾ ਵਫਦ ਸਾਬਕਾ ਰਾਜ ਮੰਤਰੀ ਮਹਾਰਾਣੀ ਪ©ਨੀਤ ਕੌਰ ਨੂੰ ਮਿਲਿਆ ਅਤੇ ਉਹਨਾਂ ਨੂੰ ਪੁੱਕਾ ਦੀ ਗਤੀਵਿਧੀਆਂ ਨਾਲ ਜਾਣੂ ਕਰਵਾਇਆ | ਪੁੱਕਾ ਦੇ ਪ੍ਰੈਜ਼ੀਡੈਂਟ, ਡਾ.ਅੰਸ਼ੂ ਕਟਾਰੀਆ ...

ਪੂਰੀ ਖ਼ਬਰ »

ਜੇਕਰ ਪੰਜਾਬ ਲਈ ਕੁਝ ਕਰਨਾ ਹੈ ਤਾਂ ਚੰਡੀਗੜ੍ਹ ਹੱਥਾਂ ਵਿਚ ਹੋਣਾ ਬੇਹੱਦ ਜ਼ਰੂਰੀ-ਨਵਜੋਤ ਕੌਰ ਸਿੱਧੂ

ਜ਼ੀਰਕਪੁਰ, 11 ਫਰਵਰੀ (ਹਰਦੀਪ ਸਿੰਘ ਹੈਪੀ ਪੰਡਵਾਲਾ)-ਮੈਂ ਪੰਜਾਬ ਲਈ ਕੁਝ ਕਰਨਾ ਚਾਹੁੰਦੀ ਹਾਂ ਅਤੇ ਇਸ ਲਈ ਚੰਡੀਗੜ੍ਹ ਦਾ ਹੱਥਾਂ 'ਚ ਹੋਣਾ ਬਹੁਤ ਜ਼ਰੂਰੀ ਹੈ | ਇਸੇ ਕਰਕੇ ਚੰਡੀਗੜ੍ਹ ਤੋਂ ਲੋਕ ਸਭਾ ਲਈ ਮਹਿਲਾ ਕੋਟੇ 'ਚ ਅਪਲਾਈ ਕੀਤਾ ਹੈ | ਇਹ ਵਿਚਾਰ ਅੱਜ ਇੱਥੇ ਹੋਟਲ ...

ਪੂਰੀ ਖ਼ਬਰ »

ਕੁਸ਼ਟ ਰੋਗ ਦੇ ਮੁਕੰਮਲ ਖ਼ਾਤਮੇ ਲਈ ਜਾਗਰੂਕਤਾ ਮੁਹਿੰਮ ਨੂੰ ਨਿਰੰਤਰ ਜਾਰੀ ਰੱਖਿਆ ਜਾਵੇ-ਏ. ਡੀ. ਸੀ.

ਐੱਸ. ਏ. ਐੱਸ. ਨਗਰ, 11 ਫਰਵਰੀ (ਕੇ. ਐੱਸ. ਰਾਣਾ)-ਜ਼ਿਲ੍ਹੇ ਅੰਦਰ ਕੁਸ਼ਟ ਰੋਗ ਦੇ ਮੁਕੰਮਲ ਖ਼ਾਤਮੇ ਲਈ ਜਾਗਰੂਕਤਾ ਮੁਹਿੰਮ ਨੂੰ ਨਿਰੰਤਰ ਜਾਰੀ ਰੱਖਿਆ ਜਾਵੇ ਅਤੇ ਇਸ ਮੁਹਿੰਮ ਤਹਿਤ ਪਿੰਡ ਪੱਧਰ 'ਤੇ ਜਾਗਰੂਕਤਾ ਕੈਂਪ ਲਗਾਉਣ ਦੇ ਨਾਲ-ਨਾਲ ਜ਼ਿਲ੍ਹੇ ਦੇ ਸਾਰੇ ਸਰਕਾਰੀ ...

ਪੂਰੀ ਖ਼ਬਰ »

ਕੁਸ਼ਟ ਰੋਗ ਦੇ ਮੁਕੰਮਲ ਖ਼ਾਤਮੇ ਲਈ ਜਾਗਰੂਕਤਾ ਮੁਹਿੰਮ ਨੂੰ ਨਿਰੰਤਰ ਜਾਰੀ ਰੱਖਿਆ ਜਾਵੇ-ਏ. ਡੀ. ਸੀ.

ਐੱਸ. ਏ. ਐੱਸ. ਨਗਰ, 11 ਫਰਵਰੀ (ਕੇ. ਐੱਸ. ਰਾਣਾ)-ਜ਼ਿਲ੍ਹੇ ਅੰਦਰ ਕੁਸ਼ਟ ਰੋਗ ਦੇ ਮੁਕੰਮਲ ਖ਼ਾਤਮੇ ਲਈ ਜਾਗਰੂਕਤਾ ਮੁਹਿੰਮ ਨੂੰ ਨਿਰੰਤਰ ਜਾਰੀ ਰੱਖਿਆ ਜਾਵੇ ਅਤੇ ਇਸ ਮੁਹਿੰਮ ਤਹਿਤ ਪਿੰਡ ਪੱਧਰ 'ਤੇ ਜਾਗਰੂਕਤਾ ਕੈਂਪ ਲਗਾਉਣ ਦੇ ਨਾਲ-ਨਾਲ ਜ਼ਿਲ੍ਹੇ ਦੇ ਸਾਰੇ ਸਰਕਾਰੀ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ 13 ਤੋਂ 21 ਫਰਵਰੀ ਤੋਂ ਲਗਾਏ ਜਾਣਗੇ ਰੁਜ਼ਗਾਰ ਮੇਲੇ

ਐੱਸ. ਏ. ਐੱਸ. ਨਗਰ, 11 ਫਰਵਰੀ (ਕੇ. ਐੱਸ. ਰਾਣਾ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਵਿੱਢੀ 'ਘਰ-ਘਰ ਰੁਜ਼ਗਾਰ ਮੁਹਿੰਮ ਤਹਿਤ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਪਲੇਸਮੈਂਟ ...

ਪੂਰੀ ਖ਼ਬਰ »

ਫਾਰਮਾਸਿਸਟਾਂ ਵਲੋਂ ਪੰਚਾਇਤ ਮੰਤਰੀ ਦੀ ਕਾਦੀਆਂ ਰਿਹਾਇਸ਼ ਅੱਗੇ ਰੈਲੀ 16 ਨੂੰ

ਐੱਸ. ਏ. ਐੱਸ. ਨਗਰ, 11 ਫਰਵਰੀ (ਕੇ. ਐੱਸ. ਰਾਣਾ)-ਪੰਜਾਬ ਵਿਚ ਜ਼ਿਲ੍ਹਾ ਪ੍ਰੀਸ਼ਦ ਅਧੀਨ ਠੇਕੇ 'ਤੇ ਕੰਮ ਕਰਦੇ ਪੇਂਡੂ ਸਿਹਤ ਫਾਰਮਾਸਿਸਟਾਂ ਨੇ ਆਪਣੀਆਂ ਸੇਵਾਵਾਂ ਨੂੰ ਰੈਗੂਲਰ ਨਾ ਕੀਤੇ ਜਾਣ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਕੀਤੀ ਜਾ ਰਹੀ ਵਾਅਦਾ-ਿਖ਼ਲਾਫ਼ੀ ਦੇ ...

ਪੂਰੀ ਖ਼ਬਰ »

ਐਸ. ਟੀ. ਐਫ. ਨੇ ਹੈਰੋਇਨ ਸਮੇਤ ਸੁਨਿਆਰਾ ਕੀਤਾ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 11 ਫਰਵਰੀ (ਜਸਬੀਰ ਸਿੰਘ ਜੱਸੀ)-ਐਸ. ਟੀ. ਐਫ. ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਫੇਜ਼-5 ਪੀ. ਟੀ. ਐਲ. ਚੌਾਕ ਕੋਲੋਂ 1 ਨੌਜਵਾਨ ਨੂੰ 26 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਉਕਤ ਗਿ੍ਫ਼ਤਾਰ ਨੌਜਵਾਨ ਦੀ ਪਛਾਣ ਰਾਹੁਲ ਵਰਮਾ ...

ਪੂਰੀ ਖ਼ਬਰ »

ਬਹਿਲੋਲਪੁਰ ਖੇਤਰ 'ਚ ਗ਼ੈਰ-ਕਾਨੂੰਨੀ ਢੰਗ ਨਾਲ ਉਸਾਰੇ ਢਾਂਚਿਆਂ 'ਤੇ ਚੱਲਿਆ ਪੀਲਾ ਪੰਜਾ

ਐੱਸ. ਏ. ਐੱਸ. ਨਗਰ, 11 ਫਰਵਰੀ (ਨਰਿੰਦਰ ਸਿੰਘ ਝਾਂਮਪੁਰ)-ਗਰੇਟਰ ਮੁਹਾਲੀ ਏਰੀਆ ਵਿਕਾਸ ਅਥਾਰਟੀ ਦੇ ਰੈਗੂਲੇਟਰੀ ਵਿੰਗ ਦੀ ਇਕ ਟੀਮ ਵਲੋਂ ਗਮਾਡਾ ਦੇ ਅਧਿਕਾਰ ਖੇਤਰ ਵਿਚ ਪੈਂਦੇ ਬਹਿਲੋਲਪੁਰ ਖੇਤਰ ਵਿਚ ਗ਼ੈਰ-ਕਾਨੂੰਨੀ ਢੰਗ ਨਾਲ ਉਸਾਰੇ ਗਏ ਲਗਪਗ 60-70 ਢਾਂਚਿਆਂ ਨੂੰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਬੱਚੇ ਤੇ ਔਰਤ ਸਮੇਤ ਚਾਰ ਜ਼ਖ਼ਮੀ

ਜ਼ੀਰਕਪੁਰ, 11 ਫਰਵਰੀ (ਅਵਤਾਰ ਸਿੰਘ)-ਜ਼ੀਰਕਪੁਰ-ਪੰਚਕੂਲਾ ਸੜਕ 'ਤੇ ਗ਼ਲਤ ਦਿਸ਼ਾ ਵਿਚ ਆ ਰਹੀ ਇਕ ਕਾਰ ਦੀ ਲਪੇਟ ਵਿਚ ਆ ਕੇ ਮੋਟਰਸਾਈਕਲ ਸਵਾਰ ਇਕ ਦੋ ਸਾਲਾ ਬੱਚਾ, ਔਰਤ ਅਤੇ ਦੋ ਵਿਅਕਤੀ ਜ਼ਖਮੀ ਹੋ ਗਏ | ਜ਼ਖਮੀਆਂ ਨੂੰ ਇਲਾਜ ਲਈ ਪੰਚਕੂਲਾ ਸੈਕਟਰ 6 ਦੇ ਸਰਕਾਰੀ ...

ਪੂਰੀ ਖ਼ਬਰ »

ਗਿ੍ਫ਼ਤਾਰ ਮੁਲਜ਼ਮਾਂ ਕੋਲੋਂ 2 ਹੋਰ ਪਿਸਟਲ ਤੇ ਮੈਗਜ਼ੀਨ ਬਰਾਮਦ

ਐੱਸ. ਏ. ਐੱਸ. ਨਗਰ, 11 ਫਰਵਰੀ (ਜੱਸੀ)-ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਦੀ ਪੁਲਿਸ ਵਲੋਂ ਅਸਲੇ੍ਹ ਸਮੇਤ ਗਿ੍ਫ਼ਤਾਰ ਜੈ ਖੁਸ਼ ਬੰਟੀ ਉਰਫ ਰਾਹੁਲ ਅਤੇ ਜਸਵੰਤ ਸਿੰਘ ਕੋਲੋਂ ਪੁਲਿਸ ਰਿਮਾਂਡ ਦੌਰਾਨ ਹੋਰ 2 ਪਿਸਟਲ ਅਤੇ ਮੈਗਜ਼ੀਨ ਬਰਾਮਦ ਹੋਏ ਹਨ | ਇਸ ਸਬੰਧੀ ਪੁਲਿਸ ਦਾ ...

ਪੂਰੀ ਖ਼ਬਰ »

ਜੇਕਰ ਪੰਜਾਬ ਲਈ ਕੁਝ ਕਰਨਾ ਹੈ ਤਾਂ ਚੰਡੀਗੜ੍ਹ ਹੱਥਾਂ ਵਿਚ ਹੋਣਾ ਬੇਹੱਦ ਜ਼ਰੂਰੀ-ਨਵਜੋਤ ਕੌਰ ਸਿੱਧੂ

ਜ਼ੀਰਕਪੁਰ, 11 ਫਰਵਰੀ (ਹਰਦੀਪ ਸਿੰਘ ਹੈਪੀ ਪੰਡਵਾਲਾ)-ਮੈਂ ਪੰਜਾਬ ਲਈ ਕੁਝ ਕਰਨਾ ਚਾਹੁੰਦੀ ਹਾਂ ਅਤੇ ਇਸ ਲਈ ਚੰਡੀਗੜ੍ਹ ਦਾ ਹੱਥਾਂ 'ਚ ਹੋਣਾ ਬਹੁਤ ਜ਼ਰੂਰੀ ਹੈ | ਇਸੇ ਕਰਕੇ ਚੰਡੀਗੜ੍ਹ ਤੋਂ ਲੋਕ ਸਭਾ ਲਈ ਮਹਿਲਾ ਕੋਟੇ 'ਚ ਅਪਲਾਈ ਕੀਤਾ ਹੈ | ਇਹ ਵਿਚਾਰ ਅੱਜ ਇੱਥੇ ਹੋਟਲ ...

ਪੂਰੀ ਖ਼ਬਰ »

ਲਾਟਰੀ ਦੇ ਲਾਲਚ 'ਚ ਠੱਗਿਆ ਗਿਆ ਪ੍ਰਵਾਸੀ ਮਜ਼ਦੂਰ

ਖਰੜ, 11 ਫਰਵਰੀ (ਜੰਡਪੁਰੀ)-ਇਕ ਨੂੰ ਕਿਸੇ ਨੇ ਲਾਟਰੀ ਨਿਕਲਣ ਦੇ ਝਾਂਸਾ ਦੇ ਕੇ 10 ਹਜ਼ਾਰ ਰੁ: ਦਾ ਚੂਨਾ ਲਗਾ ਦਿੱਤਾ | ਪੀੜਤ ਰਵਿੰਦਰ ਪੌਾਡੀ ਨੇ ਦੱਸਿਆ ਕਿ 8 ਫਰਵਰੀ ਨੂੰ ਸਵੇਰੇ 9 ਵਜੇ ਦੇ ਕਰੀਬ ਉਸ ਨੂੰ ਕਿਸੇ ਦਾ ਫ਼ੋਨ ਆਇਆ, ਜਿਸ ਨੇ ਆਪਣਾ ਨਾਂਅ ਰਾਣਾ ਦੱਸਦਿਆਂ ਉਸ ਨੂੰ ...

ਪੂਰੀ ਖ਼ਬਰ »

ਮਾਸਟਰ ਮੋਟੀਵੇਟਰ ਤੇ ਮੋਟੀਵੇਟਰ ਵਰਕਰਾਂ ਦੀ ਲੜੀਵਾਰ ਭੁੱਖ ਹੜਤਾਲ 11ਵੇਂ ਦਿਨ 'ਚ ਦਾਖ਼ਲ

ਐੱਸ. ਏ. ਐੱਸ. ਨਗਰ, 11 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਮਾਸਟਰ ਮੋਟੀਵੇਟਰ ਅਤੇ ਮੋਟੀਵੇਟਰ ਯੂਨੀਅਨ ਪੰਜਾਬ ਵਲੋਂ ਫ਼ੇਜ਼ 8 ਸਥਿਤ ਦੁਸਹਿਰਾ ਗਰਾਊਾਡ ਮੁਹਾਲੀ ਵਿਖੇ ਚੱਲ ਰਹੀ ਲੜੀਵਾਰ ਭੁੱਖ ਹੜਤਾਲ ਅੱਜ 11ਵੇਂ ਦਿਨ ਵਿਚ ਦਾਖ਼ਲ ਹੋ ਗਈ ਹੈ | ਇਸ ਮੌਕੇ ਜਾਣਕਾਰੀ ...

ਪੂਰੀ ਖ਼ਬਰ »

ਪਿੰਡ ਤੋਗਾਂ ਵਿਖੇ ਗੁਰਮਤਿ ਸਮਾਗਮ ਮੌਕੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਕਰਵਾਏ

ਮੁੱਲਾਂਪੁਰ ਗਰੀਬਦਾਸ, 11 ਫਰਵਰੀ (ਖੈਰਪੁਰ)-ਨੇੜਲੇ ਪਿੰਡ ਤੋਗਾਂ ਵਿਖੇ 11ਵਾਂ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ | ਸੱਚਖੰਡ ਵਾਸੀ ਬ੍ਰਹਮਗਿਆਨੀ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਅਤੇ ਬਾਬਾ ਕੁਲਦੀਪ ਸਿੰਘ ਦੀ ਯਾਦ ਵਿਚ ਕਰਵਾਏ ਗੁਰਮਤਿ ਸਮਾਗਮ ਮੌਕੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਵਿਆਹ ਕਰਵਾਏ ਗਏ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ, ਉਪਰੰਤ ਰਾਗੀ ਸਿੰਘਾਂ ਵਲੋਂ ਕੀਰਤਨ ਕੀਤਾ ਗਿਆ | ਬਾਬਾ ਪਰਮਜੀਤ ਸਿੰਘ ਸੰਤੇਮਾਜਰਾ, ਭਾਈ ਹਰਸਿਮਰਨਜੀਤ ਸਿੰਘ, ਬਾਬਾ ਜਸਵਿੰਦਰ ਸਿੰਘ ਮਿਲਖ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਦੁਆਰਾ ਨਿਹਾਲ ਕਰਦਿਆਂ ਗੁਰੂਆਂ ਦੇ ਦਰਸਾਏ ਮਾਰਗ 'ਤੇ ਚੱਲਣ ਦੀ ਅਪੀਲ ਕੀਤੀ ਗਈ | ਭਾਈ ਜਸਵਿੰਦਰ ਸਿੰਘ ਵਲੋਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਸੁਖਵਿੰਦਰ ਸਿੰਘ ਸੁੱਖਾ, ਬਲਵਿੰਦਰ ਸਿੰਘ, ਹਰਵਿੰਦਰ ਸਿੰਘ, ਬਿਕਰਮਜੀਤ ਸਿੰਘ, ਰਜਿੰਦਰ ਸਿੰਘ, ਮਨਦੀਪ ਕੌਰ, ਗੁਰਦਿਆਲ ਸਿੰਘ, ਸੰਤੋਖ ਸਿੰਘ, ਬਿੱਟੂ ਮਿਲਖ ਅਤੇ ਹੋਰ ਪਤਵੰਤੇ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਪਾਵਰਕਾਮ ਐਾਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਵਲੋਂ 14 ਨੂੰ ਮੁੱਖ ਦਫ਼ਤਰ ਵਿਖੇ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ

ਖਰੜ, 11 ਫਰਵਰੀ (ਜੰਡਪੁਰੀ)-ਪਾਵਰਕਾਮ ਐਾਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਟੀਚਰ ਹੋਮ ਵਿਖੇ ਸੂਬਾ ਮੀਤ ਪ੍ਰਧਾਨ ਰਾਜੇਸ਼ ਕੁਮਾਰ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ, ਜਿਸ ਦੌਰਾਨ ਸਰਕਲ ਪ੍ਰਧਾਨ /ਸਕੱਤਰ ਵਲੋਂ ਸ਼ਮੂਲੀਅਤ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਯੂਨੀਵਰਸਲ ਗਰੁੱਪ ਦਾ ਟੈੱਕ ਫੈਸਟ 'ਆਵਿਸ਼ਕਾਰ-2019' ਸਮਾਪਤ

ਲਾਲੜੂ, 11 ਫਰਵਰੀ (ਰਾਜਬੀਰ ਸਿੰਘ)-ਯੂਨੀਵਰਸਲ ਗਰੁੱਪ ਵਿਖੇ ਚੱਲ ਰਿਹਾ ਟੈੱਕ ਫੈਸਟ 'ਆਵਿਸ਼ਕਾਰ-2019' ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ ਹੋ ਗਿਆ | ਮੇਲੇ ਦੇ ਦੂਜੇ ਦਿਨ ਪੂਜਾ ਸਿਆਲ ਗਰੇਵਾਲ ਐੱਸ. ਡੀ. ਐੱਮ. ਡੇਰਾਬੱਸੀ ਨੇ ਮੁੱਖ ਮਹਿਮਾਨ ਵਜੋਂ ਹਾਜ਼ਰੀ ਲੁਆਈ, ਜਦਕਿ ...

ਪੂਰੀ ਖ਼ਬਰ »

ਚੰਡੀਗੜ੍ਹ ਭਾਜਪਾ ਵਲੋਂ 'ਸਮਰਪਣ ਸੰਕਲਪ' ਮੁਹਿੰਮ ਦੀ ਸ਼ੁਰੂਆਤ

ਚੰਡੀਗੜ੍ਹ, 11 ਫਰਵਰੀ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਭਾਜਪਾ ਨੇ ਸਵ.ਪੰਡਿਤ ਦੀਨ ਦਿਆਲ ਉਪਾਧਿਆਇ ਦੀ ਬਰਸੀ ਮੌਕੇ 'ਸਮਰਪਣ ਸੰਕਲਪ' ਪ੍ਰੋਗਰਾਮ ਦੀ ਸ਼ੁਰੂਆਤ ਪਾਰਟੀ ਦਫ਼ਤਰ ਕਮਲਮ ਵਿਚ ਕੀਤੀ ਗਈ | ਇਸ ਪ੍ਰੋਗਰਾਮ ਦੀ ਸ਼ੁਰੂਆਤ ਪਾਰਟੀ ਦੇ ਪ੍ਰਦੇਸ਼ ਪ੍ਰਧਾਨ ਸੰਜੇ ...

ਪੂਰੀ ਖ਼ਬਰ »

ਇੰਟਰੈਨਸ਼ਨਲ ਪਬਲਿਕ ਸਕੂਲ ਦੇ ਜੂਨੀਅਰ ਵਿੰਗ ਦਾ ਸਾਲਾਨਾ ਸਮਾਗਮ ਕਰਵਾਇਆ

ਕੁਰਾਲੀ, 11 ਫਰਵਰੀ (ਹਰਪ੍ਰੀਤ ਸਿੰਘ)-ਇਥੋਂ ਦੇ ਪਪਰਾਲੀ ਰੋਡ 'ਤੇ ਸਥਿਤ ਇੰਟਰੈਨਸ਼ਨਲ ਪਬਲਿਕ ਸਕੂਲ ਦੇ ਜੂਨੀਅਰ ਵਿੰਗ ਦਾ ਸਾਲਾਨਾ ਸਮਾਗਮ ਸਕੂਲ ਦੇ ਅਹਾਤੇ ਵਿਚ ਕਰਵਾਇਆ ਗਿਆ | ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਵਲੋਂ ਸ਼ਾਨਦਾਰ ਰੰਗਾਰੰਗ ਪ੍ਰੋਗਰਾਮ ਦੀ ...

ਪੂਰੀ ਖ਼ਬਰ »

ਚੀਫ਼ ਜਸਟਿਸ ਨੇ ਲਈ ਅਫ਼ਸਰਾਂ ਦੀ ਮੀਟਿੰਗ

ਚੰਡੀਗੜ੍ਹ, 11 ਫਰਵਰੀ (ਸੁਰਜੀਤ ਸਿੰਘ ਸੱਤੀ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਕ੍ਰਿਸ਼ਨਾ ਮੁਰਾਰੀ ਦੀ ਅਗਵਾਈ ਵਾਲੀ ਕਮੇਟੀ ਨੇ ਸਟੇਟ ਲੀਗਲ ਸਰਵਿਸ ਅਥਾਰਟੀ ਪੰਜਾਬ ਦੇ ਅਹੁਦੇਦਾਰਾਂ ਤੇ ਪੁਲਿਸ ਮੁਖੀ ਦਿਨਕਰ ਗੁਪਤਾ ਤੋਂ ਇਲਾਵਾ ਪੰਜਾਬ ਰਾਜ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਸਮਰਥਕਾਂ ਵਲੋਂ ਬੀਬੀ ਗਰਚਾ ਨੂੰ ਸਮਰਥਨ ਦੇਣ ਦਾ ਐਲਾਨ

ਮੁੱਲਾਂਪੁਰ ਗਰੀਬਦਾਸ, 11 ਫਰਵਰੀ (ਖੈਰਪੁਰ)-ਪਿੰਡ ਕਾਂਸਲ ਵਿਖੇ ਅੱਜ ਆਮ ਆਦਮੀ ਪਾਰਟੀ ਦੇ ਵੱਡੀ ਗਿਣਤੀ ਸਰਗਰਮ ਵਰਕਰਾਂ ਵਲੋਂ ਪਾਰਟੀ ਛੱਡ ਕੇ ਬੀਬੀ ਲਖਵਿੰਦਰ ਕੌਰ ਗਰਚਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ | ਇਸ ਮੌਕੇ ਬੀਬੀ ਗਰਚਾ ਨੇ ਆਪਣੇ ਖੇਮੇ ਵਿਚ ਸ਼ਾਮਿਲ ...

ਪੂਰੀ ਖ਼ਬਰ »

ਡਾ: ਹਰਪਾਲ ਸਿੰਘ ਨੇ ਮੁੱਖ ਖੇਤੀਬਾੜੀ ਅਫ਼ਸਰ ਵਜੋਂ ਅਹੁਦਾ ਸੰਭਾਲਿਆ

ਐੱਸ. ਏ. ਐੱਸ. ਨਗਰ, 11 ਫਰਵਰੀ (ਕੇ. ਐੱਸ. ਰਾਣਾ)-ਡਾ: ਹਰਪਾਲ ਸਿੰਘ ਨੇ ਬਤੌਰ ਮੁੱਖ ਖੇਤੀਬਾੜੀ ਅਫ਼ਸਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦਾ ਚਾਰਜ ਸੰਭਾਲ ਲਿਆ ਹੈ | ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਜ਼ਿਲ•੍ਹਾ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਦੇ ਸਮੂਹ ਕਰਮਚਾਰੀਆਂ ਨੇ ...

ਪੂਰੀ ਖ਼ਬਰ »

ਯਾਦਵਿੰਦਰਾ ਸਿੰਘ ਬੰਨੀ ਕੰਗ ਵੱਡੇ ਕਾਫ਼ਲੇ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਸ੍ਰੀ ਅਨੰਦਪੁਰ ਸਾਹਿਬ, 11 ਫਰਵਰੀ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)- ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੀ ਟਿਕਟ ਲਈ ਦਾਅਵੇਦਾਰ ਸੀਨੀਅਰ ਯੂਥ ਕਾਂਗਰਸੀ ਆਗੂ ਯਾਦਵਿੰਦਰਾ ਸਿੰਘ ਬੰਨੀ ਕੰਗ ਸਪੁੱਤਰ ਜਗਮੋਹਨ ਸਿੰਘ ਕੰਗ ਸਾਬਕਾ ਕੈਬਨਿਟ ...

ਪੂਰੀ ਖ਼ਬਰ »

ਜੰਗਲਾਤ ਵਰਕਰ ਯੂਨੀਅਨ ਪੰਜਾਬ ਦਾ ਧਰਨਾ 8ਵੇਂ ਦਿਨ ਵੀ ਜਾਰੀ

ਐੱਸ. ਏ. ਐੱਸ. ਨਗਰ, 11 ਫਰਵਰੀ (ਕੇ. ਐੱਸ. ਰਾਣਾ)-ਜੰਗਲਾਤ ਵਰਕਰ ਯੂਨੀਅਨ ਪੰਜਾਬ ਵਲੋਂ ਆਪਣੀਆਂ ਮੰਗਾਂ ਦੇ ਹੱਕ ਵਿਚ ਲਗਾਇਆ ਗਿਆ ਧਰਨਾ 8ਵੇਂ ਦਿਨ ਵੀ ਜਾਰੀ ਰਿਹਾ | ਇਸ ਮੌਕੇ ਸੰਬੋਧਨ ਕਰਦਿਆਂ ਯੂਨੀਅਨ ਦੇ ਆਗੂ ਬਲਵੀਰ ਸਿੰਘ ਮਡੌਲੀ ਤੇ ਜਸਵਿੰਦਰ ਸਿੰਘ ਸੌਜਾ ਨੇ ਕਿਹਾ ਕਿ ...

ਪੂਰੀ ਖ਼ਬਰ »

ਨਿੱਜੀ ਹਸਪਤਾਲ ਦੇ ਿਖ਼ਲਾਫ਼ ਐੱਸ. ਡੀ. ਐੱਮ. ਨੂੰ ਸੌਾਪਿਆ ਮੰਗ ਪੱਤਰ

ਖਰੜ, 11 ਫਰਵਰੀ (ਗੁਰਮੁੱਖ ਸਿੰਘ ਮਾਨ)-ਖਰੜ ਸਥਿਤ ਇਕ ਨਿੱਜੀ ਹਸਪਤਾਲ ਨੰੂ ਬੰਦ ਕਰਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਸਰਕਲ ਖਰੜ ਦੇ ਆਈ. ਟੀ. ਸੈੱਲ ਦੇ ਪ੍ਰਧਾਨ ਅਮਨ ਸ਼ਰਮਾ, ਐਡਵੋਕੇਟ ਯਾਦਵਿੰਦਰ ਸਿੰਘ ਤੇ ਹੋਰਨਾਂ ਪਤਵੰਤਿਆਂ ਵਲੋਂ ਐੱਸ. ਡੀ. ਐੱਮ. ਖਰੜ ਵਿਨੋਦ ਕੁਮਾਰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਹੁਣ ਤੱਕ 804 ਕੈਂਸਰ ਪੀੜਤਾਂ ਨੂੰ ਦਿੱਤੀ ਕਰੀਬ 10.34 ਕਰੋੜ ਦੀ ਵਿੱਤੀ ਸਹਾਇਤਾ-ਡੀ. ਸੀ.

ਐੱਸ. ਏ. ਐੱਸ. ਨਗਰ, 11 ਫਰਵਰੀ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਹੁਣ ਤੱਕ 804 ਕੈਂਸਰ ਪੀੜਤਾਂ ਨੂੰ ਇਲਾਜ ਲਈ ਮੁੱਖ ਮੰਤਰੀ ਕੈਂਸਰ ਰਾਹਤ ਫੰਡ ਸਕੀਮ ਅਧੀਨ 10 ਕਰੋੜ 34 ਲੱਖ 32 ਹਜ਼ਾਰ 830 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਚੁੱਕੀ ਹੈ | ਇਹ ਜਾਣਕਾਰੀ ਡਿਪਟੀ ...

ਪੂਰੀ ਖ਼ਬਰ »

ਐਲ. ਆਈ. ਸੀ. ਕਾਲੋਨੀ ਮੁੰਡੀ ਖਰੜ ਦੇ ਵਸਨੀਕ ਗੰਧਲਾ ਪਾਣੀ ਪੀਣ ਲਈ ਮਜਬੂਰ

ਖਰੜ, 11 ਫਰਵਰੀ (ਮਾਨ)-ਐਲ. ਆਈ. ਸੀ. ਕਾਲੋਨੀ ਮੁੰਡੀ ਖਰੜ ਵਿਖੇ ਪਿਛਲੇ ਕਈ ਦਿਨਾਂ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਗੰਧਲੀ ਆ ਰਹੀ ਹੈ, ਜਿਸ ਕਾਰਨ ਕਾਲੋਨੀ ਨਿਵਾਸੀਆਂ ਨੂੰ ਮੁਸ਼ਕਿਲਾਂ ਪੇਸ਼ ਆ ਰਹੀਆਂ ਹਨ | ਕਾਲੋਨੀ ਨਿਵਾਸੀ ਲਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ...

ਪੂਰੀ ਖ਼ਬਰ »

ਕੈਪਟਨ ਦੇ ਰਾਜ 'ਚ ਕਾਨੂੰਨ ਵਿਵਸਥਾ ਵਿਗੜੀ-ਜਥੇਦਾਰ ਕੰੁਭੜਾ

ਐੱਸ. ਏ. ਐੱਸ. ਨਗਰ, 11 ਫਰਵਰੀ (ਕੇ. ਐੱਸ. ਰਾਣਾ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ ਰਾਜ ਵਿਚ ਭਾਵੇਂ ਲੋਕਾਂ ਨੂੰ ਸਾਫ਼ ਸੁੱਥਰਾ ਸ਼ਾਸਨ ਦਿੱਤੇ ਜਾਣ ਦੇ ਵਾਅਦੇ ਕੀਤੇ ਗਏ ਸਨ, ਪ੍ਰੰਤੂ ਸੂਬੇ ਦੇ ਮੌਜੂਦਾ ਹਾਲਾਤ ਦੇਖਣ ਤੋਂ ਇਹ ਗੱਲ ਸਾਫ਼ ਨਜ਼ਰ ...

ਪੂਰੀ ਖ਼ਬਰ »

ਪੰਥਕ ਅਕਾਲੀ ਲਹਿਰ ਵਲੋਂ ਜਲਦ ਜ਼ਿਲ੍ਹਾ ਪੱਧਰੀ ਕਮੇਟੀਆਂ ਦਾ ਐਲਾਨ ਕਰਨ ਦੀ ਤਿਆਰੀ

ਐੱਸ. ਏ. ਐੱਸ. ਨਗਰ, 11 ਫਰਵਰੀ (ਨਰਿੰਦਰ ਸਿੰਘ ਝਾਂਮਪੁਰ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਅਤੇ ਸੰਤ ਸਮਾਜ ਦੇ ਸਰਪ੍ਰਸਤ ਬਾਬਾ ਸਰਬਜੋਤ ਸਿੰਘ ਬੇਦੀ ਦੀ ਅਗਵਾਈ ਹੇਠ ਬਣਾਈ ਸੰਸਥਾ ਪੰਥਕ ਅਕਾਲੀ ਲਹਿਰ ਨੂੰ ਜਿਸ ਤਰੀਕੇ ਨਾਲ ਸਮਰਥਨ ...

ਪੂਰੀ ਖ਼ਬਰ »

ਸੂਬਾ ਪੱਧਰੀ ਧਰਨੇ ਸਬੰਧੀ ਤਿਆਰੀਆਂ ਜ਼ੋਰਾਂ 'ਤੇ

ਖਰੜ, 11 ਫਰਵਰੀ (ਜੰਡਪੁਰੀ)-ਪੰਜਾਬ ਪਾਵਰਕਾਮ ਪੈਨਸ਼ਨਰ ਐਸੋਸੀਏਸ਼ਨ ਖਰੜ ਵਲੋਂ 14 ਫਰਵਰੀ ਨੂੰ ਮੁਹਾਲੀ ਵਿਖੇ ਦਿੱਤੇ ਜਾਣ ਵਾਲੇ ਸੂਬਾ ਪੱਧਰੀ ਧਰਨੇ ਸਬੰਧੀ ਤਿਆਰੀਆਂ ਜ਼ੋਰਾਂ 'ਤੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਪ੍ਰਧਾਨ ਜਸਪਾਲ ਸਿੰਘ ...

ਪੂਰੀ ਖ਼ਬਰ »

ਪੰਚਕੂਲਾ ਵਿਖੇ ਡਾਗ ਸ਼ੋਅ ਵਿਚ ਦਿਖੀਆਂ ਕੁੱਤਿਆਂ ਦੀਆਂ 300 ਨਸਲਾਂ

ਪੰਚਕੂਲਾ, 11 ਫਰਵਰੀ (ਕਪਿਲ)-ਰਾਇਲ ਕੈਨਲ ਕਲੱਬ ਵਲੋਂ ਪੰਚਕੂਲਾ ਵਿਚ ਡਾਗ ਸ਼ੋਅ ਆਯੋਜਿਤ ਕੀਤਾ ਗਿਆ, ਜਿਸ ਵਿਚ ਕਈ ਦੇਸੀ ਅਤੇ ਵਿਦੇਸ਼ੀ ਨਸਲ ਦੇ ਕੁੱਤੇ ਦੇਖਣ ਨੂੰ ਮਿਲੇ | ਇਸ ਸ਼ੋਅ ਵਿਚ ਕਈ ਅਜਿਹੀਆਂ ਨਸਲਾਂ ਦੇ ਕੁੱਤੇ ਵੀ ਦੇਖਣ ਨੂੰ ਮਿਲੇ ਜਿਨ੍ਹਾਂ ਦਾ ਮੁੱਲ ਕਿਸੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX