ਤਾਜਾ ਖ਼ਬਰਾਂ


ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ਆਏ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਬਾਲਿਆਂਵਾਲੀ, 13 ਨਵੰਬਰ (ਕੁਲਦੀਪ ਮਤਵਾਲਾ)- ਨੇੜਲੇ ਪਿੰਡ ਦੌਲਤਪੁਰਾ ਵਿਖੇ ਨਵ ਵਿਆਹੇ ਨੌਜਵਾਨ ਅਮਨਪ੍ਰੀਤ ਸਿੰਘ ਉਰਫ਼ ਅਮਨ (21) ਪੁੱਤਰ ਮੇਜਰ ਸਿੰਘ ਦਾ ਟਰੈਕਟਰ ਤੋਂ ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ...
ਮੁਲਾਇਮ ਸਿੰਘ ਯਾਦਵ ਦੀ ਤਬੀਅਤ ਵਿਗੜੀ , ਹਸਪਤਾਲ ਭਰਤੀ
. . .  1 day ago
ਲਖਨਊ ,13 ਨਵੰਬਰ -ਸਮਾਜਵਾਦੀ ਪਾਰਟੀ ਦੇ ਮੁਖੀ ਮੁਲਾਇਮ ਸਿੰਘ ਯਾਦਵ ਨੂੰ ਪੇਟ ਦਰਦ ਦੇ ਚੱਲਦਿਆਂ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ , ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ...
2 ਨਸ਼ਾ ਸਮਗਲਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਘਰ, ਸਾਮਾਨ, ਕਾਰ ਆਦਿ ਪੁਲਿਸ ਨੇ ਕੀਤਾ ਜ਼ਬਤ
. . .  1 day ago
ਤਰਨ ਤਾਰਨ, 13 ਨਵੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਸਮਗਲਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਪੁਲਿਸ ਨੇ ਥਾਣਾ ਵਲਟੋਹਾ ਅਧੀਨ ਇਲਾਕੇ ਦੇ 2 ਨਾਮੀ ਸਮਗਲਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਜ਼ਬਤ ...
ਸ਼ਿਵ ਸੈਨਾ ਦੀਆਂ ਮੰਗਾਂ ਸਾਨੂੰ ਮਨਜ਼ੂਰ ਨਹੀਂ - ਅਮਿਤ ਸ਼ਾਹ
. . .  1 day ago
ਨਵੀਂ ਦਿੱਲੀ, 13 ਅਕਤੂਬਰ - ਸ਼ਿਵ ਸੈਨਾ ਨਾਲ ਮਹਾਰਾਸ਼ਟਰ 'ਚ ਗੱਠਜੋੜ ਟੁੱਟਣ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਤੇ ਉਨ੍ਹਾਂ ਨੇ ਮਹਾਰਾਸ਼ਟਰ ਵਿਧਾਨ...
ਅਕਤੂਬਰ ਮਹੀਨੇ 'ਚ 4.62 ਫ਼ੀਸਦੀ 'ਤੇ ਹੈ ਪਰਚੂਨ ਮਹਿੰਗਾਈ
. . .  1 day ago
ਨਵੀਂ ਦਿੱਲੀ, 13 ਅਕਤੂਬਰ - ਭਾਰਤ ਸਰਕਾਰ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਅਕਤੂਬਰ ਮਹੀਨੇ 'ਚ ਪਰਚੂਨ ਮਹਿੰਗਾਈ ਦਰ 4.62 ਫ਼ੀਸਦੀ...
ਕਿਸਾਨ ਆਗੂ ਨੂੰ ਆਇਆ ਧਮਕੀ ਭਰਿਆ ਪੱਤਰ
. . .  1 day ago
ਬਠਿੰਡਾ, 13 ਨਵੰਬਰ (ਨਾਇਬ ਸਿੱਧੂ) - ਜ਼ਿਲ੍ਹੇ ਦੇ ਇੱਕ ਕਿਸਾਨ ਆਗੂ ਨੂੰ ਧਮਕੀ ਭਰਿਆ ਪੱਤਰ ਮਿਲਿਆ ਹੈ, ਜਿਸ ਵਿਚ ਧਮਕੀ ਦਿੱਤੀ ਗਈ ਹੈ ਕਿ ਉਹ ਕਿਸਾਨਾਂ ਪੱਖੀ ਸਰਗਰਮੀਆਂ ਬੰਦ...
ਸ਼ੱਕੀ ਹਾਲਾਤ 'ਚ ਵਿਅਕਤੀ ਦੀ ਮੌਤ
. . .  1 day ago
ਗੁਰੂਹਰਸਹਾਏ, 13 ਨਵੰਬਰ (ਕਪਿਲ ਕੰਧਾਰੀ)- ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਪਿੰਡੀ 'ਚ ਅੱਜ ਇੱਕ 34 ਸਾਲਾ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਜੇ. ਐੱਨ. ਯੂ. : ਵਿਦਿਆਰਥੀਆਂ ਦੇ ਵਿਰੋਧ-ਪ੍ਰਦਰਸ਼ਨ ਅੱਗੇ ਝੁਕੀ ਸਰਕਾਰ, ਘੱਟ ਕੀਤੀ ਵਧੀ ਹੋਈ ਫ਼ੀਸ
. . .  1 day ago
ਨਵੀਂ ਦਿੱਲੀ, 13 ਨਵੰਬਰ- ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) 'ਚ ਵਿਦਿਆਰਥੀਆਂ ਦੇ ਵਿਰੋਧ-ਪ੍ਰਦਰਸ਼ਨ ਦੇ ਅੱਗੇ ਸਰਕਾਰ ਨੂੰ ਝੁਕਣਾ ਪਿਆ ਹੈ। ਯੂਨੀਵਰਸਿਟੀ ਪ੍ਰਸ਼ਾਸਨ ਨੇ ਅਖੀਰ ਫ਼ੀਸ 'ਚ ਵਾਧੇ ਦੇ ਫ਼ੈਸਲੇ ਨੂੰ...
ਪ੍ਰਿੰਸ ਚਾਰਲਸ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 13 ਨਵੰਬਰ- ਭਾਰਤ ਦੇ ਦੌਰੇ 'ਤੇ ਆਏ ਪ੍ਰਿੰਸ ਆਫ਼ ਵੇਲਜ਼-ਪ੍ਰਿੰਸ ਚਾਰਲਸ ਨੇ ਅੱਜ ਰਾਸ਼ਟਰਪਤੀ ਰਾਮਨਾਥ...
ਜਗਰਾਉਂ 'ਚ ਬੈਂਕ ਦਾ ਏ. ਟੀ. ਐੱਮ. ਪੁੱਟ ਕੇ ਲਿਜਾਣ ਵਾਲੇ ਗਿਰੋਹ ਦੇ ਤਿੰਨ ਮੈਂਬਰ ਕਾਬੂ
. . .  1 day ago
ਲੁਧਿਆਣਾ, 13 ਨਵੰਬਰ (ਰੁਪੇਸ਼ ਕੁਮਾਰ)- ਲੁਧਿਆਣਾ ਪੁਲਿਸ ਨੇ ਬੀਤੇ ਦਿਨੀਂ ਜਗਰਾਉਂ ਦੇ ਥਾਣਾ ਸੁਧਾਰ ਖੇਤਰ 'ਚ ਸਟੇਟ ਬੈਂਕ ਆਫ਼ ਇੰਡੀਆ ਦੇ ਏ. ਟੀ. ਐੱਮ. ਨੂੰ ਪੁੱਟ ਕੇ ਲਿਜਾਣ ਵਾਲੇ ਇੱਕ ਗਿਰੋਹ...
ਅਦਾਲਤ ਨੇ ਚਿਦੰਬਰਮ ਦੀ ਨਿਆਇਕ ਹਿਰਾਸਤ 14 ਦਿਨਾਂ ਲਈ ਵਧਾਈ
. . .  1 day ago
ਨਵੀਂ ਦਿੱਲੀ, 13 ਨਵੰਬਰ- ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਦਿੱਲੀ ਦੀ ਰਾਉਜ ਅਵੈਨਿਊ ਅਦਾਲਤ ਨੇ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ...
ਕਰਤਾਰਪੁਰ ਲਾਂਘੇ ਰਾਹੀਂ ਜਾਣ ਵਾਲੇ ਸ਼ਰਧਾਲੂਆਂ ਦੀ ਫ਼ੀਸ ਸ਼੍ਰੋਮਣੀ ਕਮੇਟੀ ਦੇਵੇ- ਕੈਪਟਨ
. . .  1 day ago
ਚੰਡੀਗੜ੍ਹ, 13 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਕਿਹਾ ਹੈ ਕਿ ਉਹ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ, ਘੱਟੋ-ਘੱਟ ਪੀਲੇ ਕਾਰਡ ਧਾਰਕਾਂ ਦੀ 20 ਡਾਲਰ ਦੀ...
ਤਰਾਲ 'ਚ ਅੱਤਵਾਦੀਆਂ ਨੇ ਆਮ ਨਾਗਰਿਕ ਨੂੰ ਮਾਰੀ ਗੋਲੀ
. . .  1 day ago
ਸ੍ਰੀਨਗਰ, 13 ਨਵੰਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਪੈਂਦੇ ਤਰਾਲ ਇਲਾਕੇ 'ਚ ਅੱਤਵਾਦੀਆਂ ਵਲੋਂ ਇੱਕ ਆਮ ਨਾਗਰਿਕ ਨੂੰ ਗੋਲੀ ਮਾਰਨ ਦੀ ਖ਼ਬਰ ਮਿਲੀ ਹੈ। ਕਸ਼ਮੀਰ ਜ਼ੋਨ ਪੁਲਿਸ...
ਆਈ. ਐੱਨ. ਐਕਸ. ਮੀਡੀਆ ਮਾਮਲਾ : ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ ਚਿਦੰਬਰਮ ਦੀ ਪੇਸ਼ੀ
. . .  1 day ago
ਨਵੀਂ ਦਿੱਲੀ, 13 ਨਵੰਬਰ- ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਕੁਝ ਦੇਰ 'ਚ ਦਿੱਲੀ ਦੀ ਇੱਕ ਅਦਾਲਤ 'ਚ...
ਜੇਕਰ ਲੋੜ ਪਈ ਤਾਂ ਦਿੱਲੀ 'ਚ ਵਧਾਇਆ ਜਾ ਸਕਦਾ ਹੈ ਔਡ-ਈਵਨ-ਕੇਜਰੀਵਾਲ
. . .  1 day ago
ਨਵੀਂ ਦਿੱਲੀ, 13 ਨਵੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਹੈ ਕਿ ਦਿੱਲੀ 'ਚ 15 ਨਵੰਬਰ ਤੱਕ ਚੱਲਣ ਵਾਲੇ ਔਡ-ਈਵਨ ਨਿਯਮ ਨੂੰ ਵਧਾਇਆ ਜਾ ਸਕਦਾ...
ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਿੰਸ ਚਾਰਲਸ
. . .  1 day ago
ਹੁਣ ਆਰ. ਟੀ. ਆਈ. ਦੇ ਘੇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ
. . .  1 day ago
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਹੁਣ ਆਰ. ਟੀ. ਆਈ. ਦੇ ਦਾਇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ
. . .  1 day ago
ਲਤਾ ਦੀਦੀ ਦੀ ਸਿਹਤ 'ਚ ਹੋ ਰਿਹਾ ਹੈ ਸੁਧਾਰ- ਪਰਿਵਾਰ
. . .  1 day ago
ਬ੍ਰਾਜ਼ੀਲ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਮਾਘ ਸੰਮਤ 550

ਪੰਜਾਬ / ਜਨਰਲ

ਕਲਰਕ ਮੈਰਿਟ ਉਮੀਦਵਾਰਾਂ ਨੇ ਅਧੀਨ ਸੇਵਾਵਾਂ ਬੋਰਡ ਦੇ ਦਫ਼ਤਰ ਮੂਹਰੇ ਲਗਾਇਆ ਧਰਨਾ

ਐੱਸ.ਏ.ਐੱਸ. ਨਗਰ, 11 ਫਰਵਰੀ (ਕੇ.ਐੱਸ. ਰਾਣਾ)-ਅੱਜ ਸੂਬੇ ਦੇ ਵੱਖ-ਵੱਖ ਜ਼ਿਲਿ੍ਹਆਂ 'ਚੋਂ ਆਏ ਕਲਰਕ ਮੈਰਿਟ ਉਮੀਦਵਾਰਾਂ ਨੇ ਪੰਜਾਬ ਅਧੀਨ ਸੇਵਾਵਾਂ ਬੋਰਡ ਦੇ ਦਫ਼ਤਰ ਮੂਹਰੇ ਸਰਕਾਰ ਦੇ ਿਖ਼ਲਾਫ਼ ਧਰਨਾ ਸ਼ੁਰੂ ਕਰ ਦਿੱਤਾ | ਇਸ ਸਬੰਧੀ ਗਗਨਪ੍ਰੀਤ ਸਿੰਘ, ਗੁਰਬਾਜ ਸਿੰਘ, ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੇ ਵਫ਼ਦ ਨੇ ਸਪੀਕਰ ਨੰੂ ਸੌਾਪਿਆ ਮੰਗ ਪੱਤਰ

ਚੰਡੀਗੜ੍ਹ, 11 ਫਰਵਰੀ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ. ਸਿੰਘ ਨੂੰ ਬਜਟ ਇਜਲਾਸ ਵਧਾ ਕੇ ਤਿੰਨ ਹਫ਼ਤੇ ਕਰਨ ਲਈ ਆਖਿਆ ਤਾਂ ਕਿ ਸੂਬੇ ਦੇ ਸਾਰੇ ਭਖਦੇ ਮਸਲਿਆਂ ਜਿਵੇਂ ਕਿਸਾਨ ਖ਼ੁਦਕੁਸ਼ੀਆਂ 'ਚ ਹੋਏ ਚਿੰਤਾਜਨਕ ਵਾਧੇ, ...

ਪੂਰੀ ਖ਼ਬਰ »

ਨਵਾਂਸ਼ਹਿਰ ਦੀ ਅਦਾਲਤ ਵਲੋਂ ਤਿੰਨ ਨੌਜਵਾਨਾਂ ਨੂੰ ਉਮਰ ਕੈਦ ਦੀ ਸੁਣਾਈ ਸਜ਼ਾ ਵਿਰੁੱਧ ਖਾਲੜਾ ਮਿਸ਼ਨ ਨੇ ਚੀਫ਼ ਜਸਟਿਸ ਨੂੰ ਲਿਖਿਆ ਪੱਤਰ

ਤਰਨ ਤਾਰਨ, 11 ਫਰਵਰੀ (ਹਰਿੰਦਰ ਸਿੰਘ)-ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਦੇ ਆਗੂਆਂ ਬਾਬਾ ਦਰਸ਼ਨ ਸਿੰਘ, ਪ੍ਰਵੀਨ ਕੁਮਾਰ, ਜਗਦੀਪ ਸਿੰਘ ਰੰਧਾਵਾ, ਜਸਬੀਰ ਸਿੰਘ ਕਾਲਾ, ਗੁਰਦੇਵ ਸਿੰਘ, ਲਖਬੀਰ ਸਿੰਘ, ਕਰਤਾਰ ਸਿੰਘ, ਸਤਵਿੰਦਰਪਾਲ ਸਿੰਘ ਪਲਾਸੌਰ, ਬਾਬਾ ਸੇਵਾ ਸਿੰਘ ਬਾਠ, ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ ਖੇਤਾਂ ਬਾਰੇ ਅੱਜ ਹੋਵੇਗਾ ਲਹਿੰਦੇ ਪੰਜਾਬ ਦੀ ਅਸੈਂਬਲੀ 'ਚ ਮਤਾ ਪੇਸ਼

ਅੰਮਿ੍ਤਸਰ, 11 ਫਰਵਰੀ (ਸੁਰਿੰਦਰ ਕੋਛੜ)-ਲਹਿੰਦੇ ਪੰਜਾਬ ਦੀ ਸੂਬਾਈ ਸਰਕਾਰ ਵਲੋਂ ਹਾਲ ਹੀ 'ਚ ਨਿਯੁਕਤ ਕੀਤੇ ਗਏ ਪਾਕਿਸਤਾਨ ਦੇ ਪਹਿਲੇ ਸਿੱਖ ਸੰਸਦੀ ਸਕੱਤਰ ਐਮ.ਪੀ.ਏ. ਮਹਿੰਦਰਪਾਲ ਸਿੰਘ ਨੇ ਪਾਕਿਸਤਾਨ ਸਰਕਾਰ ਪਾਸੋਂ ਮੰਗ ਕੀਤੀ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ ...

ਪੂਰੀ ਖ਼ਬਰ »

ਪੜ੍ਹਾਈ ਤੋਂ ਬਾਅਦ ਨਿਊਜ਼ੀਲੈਂਡ ਦੀ ਪੀ.ਆਰ. ਲੈਣੀ ਆਸਾਨ- ਐਕਸਪਰਟ ਇੰਮੀਗ੍ਰੇਸ਼ਨ ਸਰਵਿਸਿਜ਼

ਜਲੰਧਰ, 11 ਫਰਵਰੀ (ਅ.ਬ)- ਐਕਸਪਰਟ ਇਮੀਗ੍ਰੇਸ਼ਨ, ਐਸ.ਸੀ.ਓ. 27, ਸੈਕਟਰ 20 ਡੀ, ਚੰਡੀਗੜ੍ਹ ਦੇ ਡਾਇਰੈਕਟਰ ਅਮਿਤ ਭਾਰਦਵਾਜ ਨਿਊਜ਼ੀਲੈਂਡ ਦੇ ਇਕ ਲਾਈਸੰਸੀ ਇਮੀਗ੍ਰੇਸ਼ਨ ਸਲਾਹਕਾਰ ਹਨ ਜੋ ਕਿ ਨਿਊਜ਼ੀਲੈਂਡ ਸਰਕਾਰ ਦੇ ਇਮੀਗ੍ਰੇਸ਼ਨ ਐਡਵਾਈਜ਼ਰ ਅਥਾਰਿਟੀ ਤੋਂ ਮਾਨਤਾ ...

ਪੂਰੀ ਖ਼ਬਰ »

ਕਾਂਗਰਸੀ ਵਿਧਾਇਕ ਰਣਦੀਪ ਸਿੰਘ ਨੇ ਪਟਿਆਲਾ ਤੋਂ ਦਾਅਵੇਦਾਰੀ ਪੇਸ਼ ਕਰ ਕੇ ਮੋਤੀ ਮਹਿਲ ਨੂੰ ਦਿੱਤੀ ਚੁਣੌਤੀ

• ਗੁਰਪ੍ਰੀਤ ਸਿੰਘ ਚੱਠਾ ਪਟਿਆਲਾ, 11 ਫਰਵਰੀ -ਨਾਭਾ ਦੇ ਰਹਿਣ ਵਾਲੇ ਤੇ ਹਲਕਾ ਅਮਲੋਹ ਤੋਂ ਵਿਧਾਇਕ ਕਾਕਾ ਰਣਦੀਪ ਸਿੰਘ ਨੇ ਲੋਕ ਸਭਾ ਹਲਕਾ ਪਟਿਆਲਾ ਤੋਂ ਕਾਂਗਰਸ ਪਾਰਟੀ ਅੱਗੇ ਦਾਅਵੇਦਾਰੀ ਪੇਸ਼ ਕਰਕੇ ਮੋਤੀ ਮਹਿਲ ਨੂੰ ਚੁਣੌਤੀ ਦੇ ਦਿੱਤੀ ਹੈ¢ ਅਜਿਹਾ ਪਹਿਲੀ ਵਾਰ ...

ਪੂਰੀ ਖ਼ਬਰ »

ਮਾਮਲਾ ਗਾਇਕ ਪਰਮੀਸ਼ ਵਰਮਾ 'ਤੇ ਗੋਲੀ ਚਲਾਉਣ ਦਾ

ਪੁਲਿਸ ਵਲੋਂ ਗੁਗਨੀ ਤੇ ਹੈਪੀ ਦੀ ਡਿਸਚਾਰਜ ਵਾਲੀ ਅਰਜ਼ੀ ਅਦਾਲਤ 'ਚ ਦਾਇਰ

ਐੱਸ. ਏ. ਐੱਸ. ਨਗਰ, 11 ਫਰਵਰੀ (ਜਸਬੀਰ ਸਿੰਘ ਜੱਸੀ)-ਪੰਜਾਬੀ ਗਾਇਕ ਅਤੇ ਫ਼ਿਲਮੀ ਕਲਾਕਾਰ ਪਰਮੀਸ਼ ਵਰਮਾ ਅਤੇ ਉਸ ਦੇ ਦੋਸਤ ਕੁਲਵੰਤ ਚਾਹਲ 'ਤੇ ਗੋਲੀ ਚਲਾਉਣ ਦੇ ਮਾਮਲੇ 'ਚ ਮੁਹਾਲੀ ਪੁਲਿਸ ਨੇ ਬੱਦੀ ਤੋਂ ਗਿ੍ਫ਼ਤਾਰ ਹਰਵਿੰਦਰ ਸਿੰਘ ਹੈਪੀ ਅਤੇ ਇਕ ਵਕੀਲ ਦੇ ਕਤਲ ਮਾਮਲੇ ...

ਪੂਰੀ ਖ਼ਬਰ »

ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੀ ਮਾਤਾ ਨਮਿਤ ਅੰਤਿਮ ਅਰਦਾਸ ਅੱਜ

ਅੰਮਿ੍ਤਸਰ, 11 ਫਰਵਰੀ (ਜੱਸ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੀ ਮਾਤਾ ਸਵਿੰਦਰ ਕੌਰ ਜੋ ਬੀਤੇ ਦਿਨੀ ਵਿਛੋੜਾ ਦੇ ਗਏ ਸਨ | ਉਨ੍ਹਾਂ ਨਮਿਤ ਅਰਦਾਸ ਸਮਾਗਮ ਡੇਰਾ ਕਾਰ ਸੇਵਾ ਸੰਤ ਭੂਰੀ ਵਾਲੇ ਤਪੋਬਨ ਤਰਨਤਾਰਨ ...

ਪੂਰੀ ਖ਼ਬਰ »

ਪੀ.ਯੂ. ਪੈਨਸ਼ਨ ਸੈੱਲ 'ਚ ਘਪਲੇ ਦੇ ਮਾਮਲੇ 'ਚ ਮੁਲਜ਼ਮਾਂ ਿਖ਼ਲਾਫ਼ ਦੋਸ਼ ਆਇਦ

ਚੰਡੀਗੜ੍ਹ, 11 ਫਰਵਰੀ (ਰਣਜੀਤ ਸਿੰਘ)- ਪੰਜਾਬ ਯੂਨੀਵਰਸਿਟੀ ਦੇ ਪੈਨਸ਼ਨ ਸੈੱਲ 'ਚ 2.8 ਕਰੋੜ ਦੇ ਘਪਲੇ ਦੇ ਮਾਮਲੇ 'ਚ ਚਾਰ ਸਾਲ ਬਾਅਦ ਮੁਕੱਦਮਾ ਸ਼ੁਰੂ ਹੋ ਜਾਵੇਗਾ | ਮਾਮਲੇ 'ਚ ਅਦਾਲਤ ਨੇ 10 ਮੁਲਜ਼ਮਾਂ ਿਖ਼ਲਾਫ਼ ਦੋਸ਼ ਆਇਦ ਕਰ ਦਿੱਤੇ ਹਨ | ਜਾਣਕਾਰੀ ਅਨੁਸਾਰ ਸੈਕਟਰ 11 ...

ਪੂਰੀ ਖ਼ਬਰ »

ਵੀਡੀਓ ਕਾਨਫਰੰਸਿਗ ਰਾਹੀਂ ਪੀ.ਐੱਚ.ਡੀ. ਦੀ ਮੌਖਿਕ ਪ੍ਰੀਖਿਆ ਲੈਣ ਵਾਲੀ ਪਹਿਲੀ ਯੂਨੀਵਰਸਿਟੀ ਬਣੀ ਜੀ.ਐਨ.ਡੀ.ਯੂ.

ਅੰਮਿ੍ਤਸਰ, 11 ਫਰਵਰੀ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਖਿੱਤੇ ਦੀ ਪਹਿਲੀ ਯੂਨੀਵਰਸਿਟੀ ਬਣ ਗਈ ਹੈ ਜੋ ਕਿ ਪੀ.ਐਚ.ਡੀ. ਦੇ ਵਿਦਿਆਰਥੀਆਂ ਦਾ ਵਾਈ-ਵਾ ਵੀਡੀਓ ਕਾਨਫਰੰਸਿਗ ਰਾਹੀਂ ਕਰਵਾਉਣਾ ਸ਼ੁਰੂ ਕਰ ਦਿੱਤਾ ਹੈ | ਪਿਛਲੇ ਹਫਤੇ 'ਵਰਸਿਟੀ 'ਚ ...

ਪੂਰੀ ਖ਼ਬਰ »

ਗਊ ਭਾਰਤ ਦੀ ਪਰੰਪਰਾ ਅਤੇ ਸੱਭਿਆਚਾਰ ਦਾ ਮਹੱਤਵਪੂਰਨ ਅੰਗ-ਮੋਦੀ

ਬਿੰੰ੍ਰਦਾਵਨ, 11 ਫਰਵਰੀ (ਏਜੰਸੀ)-ਪ੍ਰਧਾਨ ਮੰਤਰੀ ਨੇ ਕਿਹਾ ਕਿ ਗਊ ਭਾਰਤ ਦੀ ਪਰੰਪਰਾ ਅਤੇ ਸੱਭਿਆਚਾਰ ਦਾ ਮਹੱਤਵਪੂਰਨ ਹਿੱਸਾ ਰਹੀ ਹੈ ਅਤੇ ਉਨ੍ਹਾਂ ਦੀ ਸਰਕਾਰ ਨੇ ਪਸ਼ੂਆਂ ਦੀ ਸਿਹਤ 'ਚ ਸੁਧਾਰ ਲਈ ਕਈ ਕਦਮ ਚੁੱਕੇ ਹਨ | ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਉਨ੍ਹਾਂ ...

ਪੂਰੀ ਖ਼ਬਰ »

ਵਿਧਾਨ ਸਭਾ 'ਚ ਕੈਪਟਨ ਨੂੰ ਪੰਜਾਬੀਆਂ ਨਾਲ ਕੀਤੇ ਵਾਅਦੇ ਯਾਦ ਕਰਵਾਏਗੀ 'ਆਪ'- ਚੀਮਾ

ਚੰਡੀਗੜ੍ਹ, 11 ਫਰਵਰੀ (ਵਿਕਰਮਜੀਤ ਸਿੰਘ ਮਾਨ)-ਸੂਬੇ ਭਰ ਦੇ ਲੋਕਾਂ ਤੋਂ ਇਕੱਠੇ ਕੀਤੇ ਮੁੱਦਿਆਂ ਦੇ ਆਧਾਰ 'ਤੇ ਆਮ ਆਦਮੀ ਪਾਰਟੀ 12 ਫਰਵਰੀ ਤੋਂ ਸ਼ੁਰੂ ਹੋ ਰਹੇ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਯਾਦ ...

ਪੂਰੀ ਖ਼ਬਰ »

ਰਵੀਕਰਨ ਸਿੰਘ ਕਾਹਲੋਂ ਫ਼ਤਹਿਗੜ੍ਹ ਚੂੜੀਆਂ ਦੇ ਹਲਕਾ ਇੰਚਾਰਜ ਨਿਯੁਕਤ

ਚੰਡੀਗੜ੍ਹ 11 ਫਰਵਰੀ (ਅ.ਬ.)-ਰਵੀਕਰਨ ਸਿੰਘ ਕਾਹਲੋਂ ਨੂੰ ਯੂਥ ਅਕਾਲੀ ਦਲ ਦੇ ਮਾਝਾ ਜ਼ੋਨ ਦੀ ਪ੍ਰਧਾਨਗੀ ਦੇ ਨਾਲ-ਨਾਲ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਹਲਕਾ ਇੰਚਾਰਜ ਦੀ ਜ਼ਿੰਮੇਵਾਰੀ ਸੌਾਪੀ ਹੈ | ਅੱਜ ਪਾਰਟੀ ਦੇ ਮੁੱਖ ਦਫ਼ਤਰ ਤੋਂ ਇਹ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

15ਵੇਂ ਵਿੱਤ ਕਮਿਸ਼ਨ ਵਲੋਂ 31000 ਕਰੋੜ ਰੁਪਏ ਦੇ ਅਨਾਜ ਖਾਤੇ ਦੇ ਹੱਲ ਲਈ ਕਮੇਟੀ ਦਾ ਗਠਨ

ਚੰਡੀਗੜ੍ਹ, 11 ਫਰਵਰੀ (ਅਜੀਤ ਬਿਊਰੋ)-ਪੰਜਾਬ ਦੇ 31000 ਕਰੋੜ ਰੁਪਏ ਦੇ ਲੰਬਿਤ ਪਏ ਅਨਾਜ ਖਾਤੇ ਦੇ ਹੱਲ ਲਈ 15ਵੇਂ ਵਿੱਤ ਕਮਿਸ਼ਨ ਵਲੋਂ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ | ਇਕ ਸਰਕਾਰੀ ਬੁਲਾਰੇ ਦੇ ਅਨੁਸਾਰ ਕਮਿਸ਼ਨ ਦੇ ਚੇਅਰਮੈਨ ਐਨ.ਕੇ. ਸਿੰਘ ਨੇ ਅੱਜ ਇਸ ਸਬੰਧੀ ਕਮੇਟੀ ...

ਪੂਰੀ ਖ਼ਬਰ »

ਸਵਾਇਨ ਫਲੂ ਨਾਲ 3 ਹੋਰ ਮੌਤਾਂ

ਅਹਿਮਦਗੜ੍ਹ, 11 ਫਰਵਰੀ (ਪੁਰੀ)- ਸ਼ਹਿਰ ਵਿਖੇ ਸਵਾਈਨ ਫਲੂ ਨਾਲ 2 ਮੌਤਾਂ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਨਰੇਸ਼ ਕੁਮਰਾ (52) ਪੁੱਤਰ ਬਿਹਾਰੀ ਲਾਲ ਅਤੇ ਅੰਜਲੀ ਵਰਮਾ (44) ਪਤਨੀ ਜਸਵਿੰਦਰ ਸਿੰਘ ਨੂੰ 8-10 ਦਿਨ ਪਹਿਲਾ ਗਲੋਬਲ ਹਸਪਤਾਲ ਲੁਧਿਆਣਾ ਵਿਖੇ ਦਾਖਲ ਕਰਵਾਇਆ ...

ਪੂਰੀ ਖ਼ਬਰ »

ਬਰਸੀ 'ਤੇ ਵਿਸ਼ੇਸ਼

ਸਿੱਖਿਆ ਅਤੇ ਸਮਾਜ-ਭਲਾਈ ਨੂੰ ਸਮਰਪਿਤ ਸਨ ਬਲਬੀਰ ਸਿੰਘ

ਸ. ਬਲਬੀਰ ਸਿੰਘ ਇਕ ਰਾਜਨੇਤਾ ਹੋਣ ਦੇ ਨਾਲ-ਨਾਲ ਇਕ ਉੱਘੇ ਸਿੱਖਿਆ ਸ਼ਾਸਤਰੀ, ਇਕ ਸੁਲਝੇ ਹੋਏ ਪ੍ਰਸ਼ਾਸਕ ਅਤੇ ਇਕ ਸੁਹਿਰਦ ਇਨਸਾਨ ਸਨ | ਲਾਇਲਪੁਰ ਖ਼ਾਲਸਾ ਕਾਲਜ ਦੀ ਗਵਰਨਿੰਗ ਕੌਾਸਲ ਦੇ ਪ੍ਰਧਾਨ ਵਜੋਂ ਉਨ੍ਹਾਂ ਨੇ 35 ਸਾਲ ਤੱਕ ਸਮਰਪਿਤ ਭਾਵਨਾ ਨਾਲ ਉਚੇਰੀ ਸਿੱਖਿਆ ਦੀ ਬਿਹਤਰੀ ਲਈ ਆਪਣੀਆਂ ਸ਼ਾਨਦਾਰ ਸੇਵਾਵਾਂ ਦਿੱਤੀਆਂ | ਲਾਇਲਪੁਰ ਖ਼ਾਲਸਾ ਕਾਲਜ ਨੇ ਉਨ੍ਹਾਂ ਦੀ ਸੁਯੋਗ ਅਗਵਾਈ 'ਚ ਹੀ ਵਿੱਦਿਆ, ਸੱਭਿਆਚਾਰ, ਖੇਡਾਂ ਅਤੇ ਖੋਜ ਦੇ ਖੇਤਰ 'ਚ ਸ਼ਾਨਾਮੱਤਾ ਇਤਿਹਾਸ ਸਿਰਜਿਆ ਹੈ | ਉਨ੍ਹਾਂ ਨੇ ਉਚੇਰੀ ਸਿੱਖਿਆ ਨੂੰ ਸਮੇਂ ਦੇ ਹਾਣ ਦੀ ਬਣਾਉਣ ਲਈ ਵਿਸ਼ੇਸ਼ ਕਦਮ ਚੁੱਕੇ | ਉਹ ਪਹਿਲੇ ਅਜਿਹੇ ਵਿਅਕਤੀ ਸਨ, ਜਿਨ੍ਹਾਂ ਨੇ ਕੰਪਿਊਟਰ ਸਿੱਖਿਆ ਅਤੇ ਤਕਨੀਕੀ ਸਿੱਖਿਆ ਨੂੰ ਵਿਦਿਆਰਥੀਆਂ ਦੀ ਪੜ੍ਹਾਈ ਦਾ ਹਿੱਸਾ ਬਣਾਉਣ ਬਾਰੇ ਸੋਚਿਆ ਤੇ ਅਜਿਹੀ ਕਿੱਤਾ ਮੁਖੀ ਪੜ੍ਹਾਈ ਕਾਲਜਾਂ 'ਚ ਪੜ੍ਹਾਉਣ ਵਾਸਤੇ ਮੁੱਢਲੇ ਯਤਨ ਕੀਤੇ | ਉਨ੍ਹਾਂ ਨੇ ਕੇਵਲ ਲਾਇਲਪੁਰ ਖ਼ਾਲਸਾ ਕਾਲਜ ਦੀਆਂ ਵਿੱਦਿਅਕ ਸੰਸਥਾਵਾਂ ਹੀ ਸ਼ੁਰੂ ਨਹੀਂ ਕੀਤੀਆਂ ਸਗੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਾਸਤੇ ਸੰਸਥਾਵਾਂ 'ਚ ਸੁਯੋਗ ਵਾਤਾਵਰਨ ਵੀ ਬਣਾਇਆ | ਇਸ ਲਈ ਉਨ੍ਹਾਂ ਨੇ ਵਿਦਿਆਰਥੀਆਂ ਦੀ ਅਕਾਦਮਿਕ ਵਿੱਦਿਆ ਦੇ ਨਾਲ-ਨਾਲ, ਖੇਡਾਂ, ਸੱਭਿਆਚਾਰਕ ਗਤੀਵਿਧੀਆਂ ਅਤੇ ਖੋਜ ਦੇ ਖੇਤਰ 'ਚ ਵੱਧ ਤੋਂ ਵੱਧ ਭਾਗੀਦਾਰੀ ਨੂੰ ਯਕੀਨੀ ਬਣਾਇਆ | ਸ. ਬਲਬੀਰ ਸਿੰਘ ਇਕ ਉੱਚ ਕੋਟੀ ਦੇ ਰਾਜ ਨੀਤੀਵੇਤਾ ਵੀ ਸਨ | ਦੇਸ਼ (ਭਾਰਤ) ਅਤੇ ਪੰਜਾਬ ਦੀ ਰਾਜਨੀਤੀ 'ਚ ਉਨ੍ਹਾਂ ਦੀ ਵਿਸ਼ੇਸ਼ ਭੂਮਿਕਾ ਰਹੀ ਹੈ | ਉਹ ਪੰਜਾਬ ਦੀ ਗਿਆਨੀ ਜ਼ੈਲ ਸਿੰਘ ਦੀ ਸਰਕਾਰ 'ਚ 1972 ਤੋਂ 1977 ਤੱਕ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਰਹੇ | ਦੇਸ਼ 'ਚ ਕਾਂਗਰਸ ਸਰਕਾਰ ਸਮੇਂ 1992 ਤੋਂ 1998 ਤੱਕ ਉਹ ਰਾਜ ਸਭਾ ਦੇ ਮੈਂਬਰ ਰਹੇ ਅਤੇ 1999 ਤੋਂ 2004 ਤੱਕ ਦੇਸ਼ ਦੀ 13ਵੀਂ ਲੋਕ ਸਭਾ ਦੇ ਮੈਂਬਰ ਵੀ ਰਹੇ | ਉਹ 2005 ਤੋਂ 2008 ਤੱਕ ਐਨ.ਆਰ.ਆਈ ਸਭਾ ਪੰਜਾਬ ਦੇ ਸਰਪ੍ਰਸਤ ਰਹੇ | ਸ. ਬਲਬੀਰ ਸਿੰਘ ਇਕ ਬਹੁਪੱਖੀ ਸ਼ਖ਼ਸੀਅਤ ਸਨ | ਮਿਹਨਤ, ਲਗਨ, ਸਿਦਕ, ਜਾਂਬਾਜ਼ੀ ਅਤੇ ਗੁਟਨਿਰਲੇਪਤਾ ਉਨ੍ਹਾਂ ਦੇ ਖ਼ੂਨ 'ਚ ਰਚੀ ਹੋਈ ਸੀ | ਹੱਥ 'ਚ ਲਏ ਹੋਏ ਕਿਸੇ ਵੀ ਕੰਮ ਨੂੰ ਕੀਤੇ ਬਿਨਾਂ ਉਹ ਆਰਾਮ ਨਾਲ ਨਹੀਂ ਸਨ ਬਹਿੰਦੇ | ਉਹ ਇਕ ਸਿੱਖਿਆ ਸ਼ਾਸਤਰੀ ਹੋਣ ਦੇ ਨਾਲ-ਨਾਲ ਕਾਲਜਾਂ ਦੀਆਂ ਮੈਨਜਮੈਂਟਾਂ ਦੇ ਚੇਅਰਮੈਨ ਵਜੋਂ ਸਮੇਂ-ਸਮੇਂ 'ਤੇ ਕਾਲਜਾਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਤੱਕ ਪਹੁੰਚਾਉਂਦੇ ਰਹੇ | ਉਨ੍ਹਾਂ ਨੇ ਆਪਣਾ ਸੰਪੂਰਨ ਜੀਵਨ ਸਮਾਜ, ਸਿੱਖਿਆ ਅਤੇ ਲੋਕ ਹਿਤਾਇਸ਼ੀ ਕਦਰਾਂ-ਕੀਮਤਾਂ ਨੂੰ ਪ੍ਰਫੁੱਲਿਤ ਕਰਨ ਲਈ ਲਗਾਇਆ | ਸ. ਬਲਬੀਰ ਸਿੰਘ ਦੀ ਦੂਰ-ਅੰਦੇਸ਼ੀ ਸੋਚ ਅਤੇ ਸੁਚੱਜੇ ਯਤਨਾਂ ਸਦਕਾ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਉੱਤਰੀ ਭਾਰਤ ਦੀ ਸਿਰਮੌਰ ਵਿੱਦਿਅਕ ਸੰਸਥਾ ਵਜੋਂ ਜਾਣਿਆਂ ਜਾਂਦਾ ਹੈ | ਸ. ਬਲਬੀਰ ਸਿੰਘ ਲੋਕ ਹਿਤਾਇਸ਼ੀ ਕਦਰਾਂ ਕੀਮਤਾਂ ਨੂੰ ਸਮਰਪਿਤ ਹੋ ਕੇ ਵਿੱਦਿਆ, ਸਿਹਤ, ਖੋਜ, ਖੇਡਾਂ ਅਤੇ ਸੱਭਿਆਚਾਰ ਖੇਤਰ ਦੇ ਰਾਹ-ਦਸੇਰੇ ਬਣ ਕੇ ਸਮਾਜ ਨੂੰ ਆਪਣੀ ਸੂਝ, ਲਗਨ, ਮਿਹਨਤ ਅਤੇ ਸਿਦਕ ਭਰਪੂਰ ਰੌਸ਼ਨੀ ਦਿੰਦੇ ਹੋਏ ਮਿਤੀ 13 ਫਰਵਰੀ 2008 ਦੀ ਰਾਤ ਨੂੰ ਸਾਨੂੰ ਸਦੀਵੀ ਵਿਛੋੜਾ ਦੇ ਗਏ | ਅੱਜ ਸਾਡੇ ਵਿਚਕਾਰ ਭਾਵੇਂ ਉਹ ਸਥੂਲ ਰੂਪ ਵਿਚ ਨਹੀਂ ਹਨ, ਪਰ ਅਸੀਂ ਉਨ੍ਹਾਂ ਦੁਆਰਾ ਲਗਾਏ ਗਏ ਵਿੱਦਿਅਕ ਸੰਸਥਾਵਾਂ ਰੂਪੀ ਬੂਟਿਆਂ ਦੀ ਛਾਂ ਮਾਣਦੇ ਹੋਏ ਉਨ੍ਹਾਂ ਨੂੰ ਇੱਥੇ ਵੱਸਦਿਆਂ ਮਹਿਸੂਸ ਕਰ ਰਹੇ ਹਾਂ | ਸਾਡੇ ਲਈ ਇਹ ਗੱਲ ਬੜੀ ਤਸੱਲੀ ਵਾਲੀ ਗੱਲ ਹੈ ਕਿ ਸਰਦਾਰ ਬਲਬੀਰ ਸਿੰਘ ਵਲੋਂ ਲਾਏ ਗਏ ਵਿੱਦਿਆ ਦੇ ਇਹਨਾਂ ਬੂਟਿਆਂ ਨੂੰ ਸਰਦਾਰਨੀ ਬਲਬੀਰ ਕੌਰ ਮਿਹਨਤ ਅਤੇ ਲਗਨ ਨਾਲ ਗਵਰਨਿੰਗ ਕੌਾਸਲ ਦੀ ਪ੍ਰਧਾਨਗੀ ਕਰਦੇ ਹੋਏ ਪਾਲ ਰਹੇ ਹਨ | ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਿਖੇ ਬਤੌਰ ਪਿ੍ੰਸੀਪਲ ਸੇਵਾਵਾਂ ਦੇ ਕੇ ਮੈਂ ਮਾਣ ਅਤੇ ਫ਼ਖ਼ਰ ਮਹਿਸੂਸ ਕਰ ਰਿਹਾ ਹਾਂ |
—ਡਾ. ਗੁਰਪਿੰਦਰ ਸਿੰਘ ਸਮਰਾ


ਖ਼ਬਰ ਸ਼ੇਅਰ ਕਰੋ

ਹਥਿਆਰਾਂ, ਨਸ਼ਿਆਂ ਤੇ ਲੱਚਰਤਾ ਤੋਂ ਬਾਅਦ ਹੁਣ ਪੰਜਾਬੀ ਗੀਤਾਂ 'ਚ 'ਗਾਲਾਂ' ਦਾ ਵੀ ਹੋਇਆ ਬੋਲਬਾਲਾ

ਵਰਿੰਦਰ ਸਹੋਤਾ ਵਰਸੋਲਾ, 11 ਫਰਵਰੀ - ਪਿਛਲੇ ਲੰਬੇ ਸਮੇਂ ਤੋਂ ਪੰਜਾਬੀ ਗੀਤਾਂ 'ਚ ਨਸ਼ਿਆਂ, ਹਥਿਆਰਾਂ ਤੇ ਲੱਚਰਤਾ ਦਾ ਬੋਲਬਾਲਾ ਰਿਹਾ ਹੈ | ਸਮੇਂ-ਸਮੇਂ 'ਤੇ ਬੁੱਧੀਜੀਵੀ ਅਤੇ ਪੰਜਾਬੀ ਭਾਸ਼ਾ ਨੂੰ ਪਿਆਰ ਕਰਨ ਵਾਲੇ ਲੋਕ ਇਸ ਦਾ ਵਿਰੋਧ ਵੀ ਕਰਦੇ ਰਹੇ ਹਨ | ਪਰ ਇਸ ...

ਪੂਰੀ ਖ਼ਬਰ »

ਤੇਜ਼ਾਬ ਪੀੜਤ ਮਰਦਾਂ ਨੂੰ ਵੀ ਭੱਤੇ ਦੀ ਮੰਗ 'ਤੇ ਨੋਟਿਸ ਜਾਰੀ

ਚੰਡੀਗੜ੍ਹ, 11 ਫਰਵਰੀ (ਸੁਰਜੀਤ ਸਿੰਘ ਸੱਤੀ)- ਤੇਜ਼ਾਬ ਪੀੜਤ ਔਰਤਾਂ ਨੂੰ ਮਾਸਿਕ ਵਿੱਤੀ ਭੱਤੇ ਦੀ ਤਰਜ਼ 'ਤੇ ਹੁਣ ਤੇਜ਼ਾਬ ਪੀੜਤ ਮਰਦਾਂ ਨੂੰ ਵੀ ਅਜਿਹੀ ਸਹੂਲਤ ਦੇਣ ਦੀ ਮੰਗ ਨੂੰ ਲੈ ਕੇ ਹਾਈਕੋਰਟ 'ਚ ਇਕ ਪਟੀਸ਼ਨ ਦਾਖ਼ਲ ਕੀਤੀ ਗਈ ਹੈ | ਹਾਈਕੋਰਟ ਨੇ ਨੋਟਿਸ ਜਾਰੀ ...

ਪੂਰੀ ਖ਼ਬਰ »

ਆਈਲੈਟਸ 'ਚ ਨੰਬਰ ਘੱਟ ਆਉਣ 'ਤੇ ਵਿਦਿਆਰਥਣ ਵਲੋਂ ਖ਼ੁਦਕੁਸ਼ੀ

ਪੱਟੀ, 11 ਫਰਵਰੀ (ਅਵਤਾਰ ਸਿੰਘ ਖਹਿਰਾ)- ਜ਼ਿਲ੍ਹਾ ਤਰਨ ਤਾਰਨ ਅਧੀਨ ਆਉਂਦੇ ਪਿੰਡ ਕੈਰੋਂ ਨਿਵਾਸੀ 18 ਸਾਲਾਂ ਵਿਦਿਆਰਥਣ ਨੇ ਆਈਲੈਟਸ ਵਿਚ ਬੈਂਡ ਘੱਟ ਆਉਣ ਕਾਰਨ ਜ਼ਹਿਰੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ | ਘਟਨਾਂ ਸਬੰਧੀ ਚੌਕੀ ਕੈਰੋਂ ਦੇ ਥਾਣੇਦਾਰ ...

ਪੂਰੀ ਖ਼ਬਰ »

ਜਸਟਿਸ ਰਣਜੀਤ ਸਿੰਘ ਕਮਿਸ਼ਨ ਬਾਰੇ ਸੁਖਬੀਰ ਤੇ ਮਜੀਠੀਆ ਦਾ ਦਿੱਤਾ ਬਿਆਨ ਵੇਖੇਗੀ ਬੈਂਚ

ਚੰਡੀਗੜ੍ਹ, 11 ਫਰਵਰੀ (ਸੁਰਜੀਤ ਸਿੰਘ ਸੱਤੀ)- ਬੇਅਦਬੀ ਦੀਆਂ ਘਟਨਾਵਾਂ ਤੇ ਇਸ ਪਿੱਛੇ ਦੋਸ਼ੀਆਂ ਦੀ ਘੋਖ ਕਰਨ ਲਈ ਬਣਾਏ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਬਾਰੇ ਮੀਡੀਆ ਮੂਹਰੇ ਕੀਤੀ ਟਿੱਪਣੀ ਨੂੰ ਕਮਿਸ਼ਨ ਤੇ ਮੈਂਬਰਾਂ ਦੀ ਸ਼ਾਨ ਤੋਂ ਿਖ਼ਲਾਫ਼ ਦੱਸਦਿਆਂ ...

ਪੂਰੀ ਖ਼ਬਰ »

ਪਾਕਿ ਨੂੰ ਸਾਉਦੀ ਅਰਬ ਤੇ ਸੰਯੁਕਤ ਅਰਬ ਅਮੀਰਾਤ ਦੇ ਸਕਦੈ 30 ਅਰਬ ਡਾਲਰ ਦੀ ਵਿੱਤੀ ਸਹਾਇਤਾ

ਅੰਮਿ੍ਤਸਰ, 11 ਫਰਵਰੀ (ਸੁਰਿੰਦਰ ਕੋਛੜ)-ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਪਾਕਿਸਤਾਨ ਨੂੰ ਸਾਉਦੀ ਅਰਬ ਅਤੇ ਸੰਯੁਕਤ ਅਰਬ ਅਮੀਰਾਤ ਨੇ 30 ਅਰਬ ਡਾਲਰ ਦੀ ਵਿੱਤੀ ਸਹਾਇਤਾ ਹੋਰ ਕਰਜ਼ੇ ਵਜੋਂ ਦੇਣ ਦੀ ਤਜਵੀਜ਼ ਪੇਸ਼ ਕੀਤੀ ਹੈ | ਸਾਉਦੀ ਅਰਬ ਦਾ ਪਾਕਿਸਤਾਨ 'ਚ ਕੀਤਾ ਜਾਣ ...

ਪੂਰੀ ਖ਼ਬਰ »

ਇਤਿਹਾਸਕ ਇਮਾਰਤਾਂ ਦੇ ਸਰਵੇ ਦੀ ਰਿਪੋਰਟ ਤਲਬ

ਚੰਡੀਗੜ੍ਹ, 11 ਫਰਵਰੀ (ਸੁਰਜੀਤ ਸਿੰਘ ਸੱਤੀ)- ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਤੋਂ ਸੂਬੇ ਵਿਚਲੀਆਂ ਇਤਿਹਾਸਕ ਇਮਾਰਤਾਂ ਦੀ ਸਰਵੇ ਰਿਪੋਰਟ ਤਲਬ ਕਰ ਲਈ ਹੈ ਕਿ ਇਨ੍ਹਾਂ ਥਾਵਾਂ ਨੂੰ ਸੁਰੱਖਿਅਤ ਯਾਦਗਾਰ ਦਾ ਦਰਜਾ ਦੇਣ ਲਈ ਅਜੇ ਤੱਕ ਕਿੰਨੀਆਂ ...

ਪੂਰੀ ਖ਼ਬਰ »

ਕਰਜ਼ੇ ਤੋਂ ਪੇ੍ਰਸ਼ਾਨ ਕਿਸਾਨ ਵਲੋਂ ਖ਼ੁਦਕੁਸ਼ੀ

ਫ਼ਿਰੋਜ਼ਪੁਰ, 11 ਫਰਵਰੀ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਲੱਖੋ ਕੇ ਬਹਿਰਾਮ ਅਧੀਨ ਪੈਂਦੇ ਪਿੰਡ ਮਹਿਮਾ ਦੇ ਵਾਸੀ ਕਿਸਾਨ ਕਰਮਜੀਤ ਸਿੰਘ (48 ਸਾਲ) ਸਪੁੱਤਰ ਬਲਵੰਤ ਸਿੰਘ ਵਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲੈਣ ਦੀ ਖ਼ਬਰ ਹੈ | ...

ਪੂਰੀ ਖ਼ਬਰ »

ਕੇਂਦਰੀ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਦੇਸ਼ ਦੇ 74 ਸ਼ਹਿਰਾਂ 'ਚੋਂ ਪਟਿਆਲਾ ਸਭ ਤੋਂ ਸ਼ੁੱਧ ਹਵਾ ਵਾਲਾ ਸ਼ਹਿਰ ਐਲਾਨਿਆ

ਪਟਿਆਲਾ, 11 ਫਰਵਰੀ (ਜਸਪਾਲ ਸਿੰਘ ਢਿੱਲੋਂ)- ਕੇਂਦਰੀ ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ ਹਵਾ ਦੀ ਗੁਣਵਤਾ ਦੇ ਸਬੰਧ 'ਚ ਜਾਰੀ ਕੀਤੇ ਅੰਕੜਿਆਂ ਮੁਤਾਬਿਕ ਪਟਿਆਲਾ ਦੇਸ਼ 74 ਸ਼ਹਿਰਾਂ 'ਚ ਸਭ ਤੋਂ ਸ਼ੁੱਧ ਹਵਾ ਵਾਲਾ ਸ਼ਹਿਰ ਐਲਾਨਿਆ ਗਿਆ ਹੈ | ਇਸ ਸਬੰਧੀ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਸਮਝੌਤਾ ਬਲਾਸਟ ਮਾਮਲੇ 'ਚ ਆਖ਼ਰੀ ਬਹਿਸ ਸ਼ੁਰੂ

ਪੰਚਕੂਲਾ, 11 ਫਰਵਰੀ (ਕਪਿਲ)-ਪਾਣੀਪਤ ਦੇ ਸਮਝੌਤਾ ਐਕਸਪ੍ਰੈੱਸ 'ਚ ਹੋਏ ਬੰਬ ਧਮਾਕੇ ਦੇ ਮਾਮਲੇ 'ਚ ਪੰਚਕੂਲਾ ਸਥਿਤ ਐਨ.ਆਈ.ਏ. ਅਦਾਲਤ 'ਚ ਸੁਣਵਾਈ ਹੋਈ | ਇਸ ਦੌਰਾਨ ਮੁੱਖ ਮੁਲਜ਼ਮ ਆਸੀਮਾਨੰਦ ਸਮੇਤ ਮੁਲਜ਼ਮ ਲੋਕੇਸ਼ ਸ਼ਰਮਾ, ਕਮਲ ਚੌਹਾਨ, ਰਾਜੇਂਦਰ ਚੌਧਰੀ ਅਦਾਲਤ 'ਚ ...

ਪੂਰੀ ਖ਼ਬਰ »

ਪੰਜਾਬ ਵਲੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਅਤੇ ਨਵਿਆਉਣਯੋਗ ਊਰਜਾ ਨੂੰ ਬੜ੍ਹਾਵਾ ਦੇਣ ਲਈ ਸਮਝੌਤਾ

ਚੰਡੀਗੜ੍ਹ, 11 ਫਰਵਰੀ (ਅਜੀਤ ਬਿਊਰੋ)-ਪਰਾਲੀ ਸਾੜੇ ਜਾਣ ਨੂੰ ਰੋਕਣ ਅਤੇ ਨਵਿਆਉਣਯੋਗ ਊਰਜਾ ਨੂੰ ਬੜ੍ਹਾਵਾ ਦੇਣ ਲਈ ਪੰਜਾਬ ਸਰਕਾਰ ਨੇ 630 ਕਰੋੜ ਰੁਪਏ ਵਾਲੇ ਬਾਇਓ-ਫਿਊਲ ਪ੍ਰਾਜੈਕਟ ਲਈ ਵਿਰਗੋ ਕਾਰਪੋਰੇਸ਼ਨ ਨਾਲ ਇਕ ਸਮਝੌਤੇ 'ਤੇ ਸਹੀ ਪਾਈ ਹੈ | ਇਸ ਦੇ ਲਈ ਅਮਰੀਕਾ ਦੀ ...

ਪੂਰੀ ਖ਼ਬਰ »

ਬਹਿਬਲ ਕਲਾਂ ਗੋਲੀ ਕਾਂਡ

ਤਿੰਨ ਉੱਚ ਪੁਲਿਸ ਅਧਿਕਾਰੀ ਤੇ ਤੱਤਕਾਲੀ ਐੱਸ.ਡੀ.ਐਮ. ਅੱਜ ਜਾਂਚ ਟੀਮ ਸਾਹਮਣੇ ਹੋਣਗੇ ਪੇਸ਼

ਫ਼ਰੀਦਕੋਟ, 11 ਫ਼ਰਵਰੀ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਸਪੈਸ਼ਲ ਇੰਨਵੈਸਟੀਗੇਸ਼ਨ ਟੀਮ (ਸਿੱਟ) ਵਲੋਂ ਪੰਜਾਬ ਦੇ ਤਿੰਨ ਸੀਨੀਅਰ ਪੁਲਿਸ ਅਧਿਕਾਰੀਆਂ ਅਤੇ ਕੋਟਕਪੂਰਾ ਦੇ ਤੱਤਕਾਲੀ ਐੱਸ.ਡੀ.ਐਮ. ਨੂੰ ...

ਪੂਰੀ ਖ਼ਬਰ »

ਮੂੰਹ ਬੋਲੀ ਧੀ ਨਾਲ ਜਬਰ ਜਨਾਹ ਕਰਨ ਵਾਲੇ ਪਿਓ ਨੂੰ ਉਮਰ ਕੈਦ

ਸੰਗਰੂਰ, 11 ਫਰਵਰੀ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਜੇ.ਐਸ. ਭਿੰਡਰ ਦੀ ਅਦਾਲਤ ਨੇ ਮੂੰਹ ਬੋਲੀ ਨਾਬਾਲਿਗ ਧੀ ਨਾਲ ਜਬਰ ਜਨਾਹ ਕਰਨ ਵਾਲੇ ਪਿਓ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ | ਮੁਦਈ ਪੱਖ ਦੇ ਵਕੀਲ ਕੁਲਵਿੰਦਰ ਸਿੰਘ ਤੂਰ ਨੇ ਦੱਸਿਆ ਕਿ ਪੁਲਿਸ ਥਾਣਾ ਚੀਮਾ ...

ਪੂਰੀ ਖ਼ਬਰ »

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਰਿਕਾਰਡ ਗਿਣਤੀ 'ਚ ਪੇਟੈਂਟ ਦਰਜ

ਐੱਸ.ਏ.ਐੱਸ. ਨਗਰ, 11 ਫਰਵਰੀ (ਕੇ.ਐੱਸ. ਰਾਣਾ)-ਪੇਟੈਂਟਾਂ ਦੇ ਨਿਰਮਾਣ 'ਚ ਭਾਰਤ ਦੀਆਂ ਵਿਦਿਅਕ ਸੰਸਥਾਵਾਂ ਤੇ ਯੂਨੀਵਰਸਿਟੀਆਂ ਦਾ ਵਿਸ਼ੇਸ਼ ਯੋਗਦਾਨ ਹੈ ਕਿਉਂਕਿ ਵਿਦਿਅਕ ਅਦਾਰਿਆਂ ਵਲੋਂ ਆਪਣੇ ਵਿਦਿਆਰਥੀਆਂ ਨੂੰ ਖੋਜ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਉੱਚਿਤ ...

ਪੂਰੀ ਖ਼ਬਰ »

ਸਿੱਖਿਆ ਬੋਰਡ ਦੀ 50ਵੀਂ ਵਰੇ੍ਹਗੰਢ ਨੂੰ ਸਮਰਪਿਤ ਧਾਰਮਿਕ ਸਮਾਗਮ

ਐੱਸ.ਏ.ਐੱਸ. ਨਗਰ, 11 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਅਤੇ ਬੋਰਡ ਦੀ 50ਵੀਂ ਵਰ੍ਹੇਗੰਢ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਗੁਰਮਤਿ ਵਿਚਾਰ ਸਭਾ ਵਲੋਂ ਆਰੰਭ ਕਰਵਾਏ ...

ਪੂਰੀ ਖ਼ਬਰ »

ਵੈਟ ਦਰਾਂ ਨੂੰ ਲੈ ਕੇ ਪੰਜਾਬ ਬਜਟ ਤੋਂ ਆਸ ਲਗਾ ਰਹੇ ਨੇ ਪੈਟਰੋਲ ਪੰਪ ਮਾਲਕ

ਜਲੰਧਰ, 11 ਫਰਵਰੀ (ਸ਼ਿਵ ਸ਼ਰਮਾ)- ਇਸ ਵਾਰ ਪੇਸ਼ ਕੀਤੇ ਜਾਣ ਵਾਲੇ ਪੰਜਾਬ ਬਜਟ 'ਚ ਪੈਟਰੋਲ ਪੰਪ ਮਾਲਕਾਂ ਨੂੰ ਆਸ ਹੈ ਕਿ ਇਸ 'ਚ ਪੈਟਰੋਲ ਪੰਪ ਦੇ ਮਾਮਲੇ 'ਚ ਕੁਝ ਰਾਹਤਾਂ ਮਿਲ ਸਕਦੀਆਂ ਹਨ | ਚਾਹੇ ਇਸ ਤੋਂ ਪਹਿਲਾਂ ਹੀ ਵਿੱਤ ਵਿਭਾਗ ਇਹ ਸਪਸ਼ਟ ਕਰ ਚੁੱਕਾ ਹੈ ਕਿ ਪੰਜਾਬ 'ਚ ...

ਪੂਰੀ ਖ਼ਬਰ »

ਪਾਕਿ ਵਿਅਕਤੀ ਨੂੰ ਭਾਰਤੀ ਦੀ ਹੱਤਿਆ ਦੇ ਦੋਸ਼ 'ਚ 7 ਸਾਲ ਕੈਦ

ਦੁਬਈ, 11 ਫਰਵਰੀ (ਏਜੰਸੀ)-ਦੁਬਈ ਦੀ ਇਕ ਅਦਾਲਤ ਨੇ ਪਾਕਿਸਤਾਨੀ ਨਾਗਰਿਕ ਨੂੰ 2018 'ਚ ਕਮਰੇ ਵਿਚ ਆਪਣੇ ਨਾਲ ਰਹਿੰਦੇ ਭਾਰਤੀ ਸਾਥੀ ਦੀ ਲਈਟ ਜਗਦੀ ਛੱਡਣ 'ਤੇ ਹੋਏ ਵਿਵਾਦ ਦੇ ਬਾਅਦ ਚਾਕੂ ਮਾਰ ਦੇ ਹੱਤਿਆ ਕਰਨ ਦੇ ਦੋਸ਼ 'ਚ 7 ਸਾਲ ਦੀ ਕੈਦ ਦੀ ਸਜ਼ਾ ਸੁਣਾਈ | ਖ਼ਲੀਜ਼ ਟਾਈਮਜ਼ ...

ਪੂਰੀ ਖ਼ਬਰ »

10ਵੀਂ ਸ਼ੇ੍ਰਣੀ ਦੇ ਪਾਸ ਫਾਰਮੂਲੇ 'ਚ ਸੀ.ਬੀ.ਐੱਸ.ਈ. ਦੀ ਤਰਜ਼ 'ਤੇ ਸੋਧ ਕਰਨ ਦੀ ਤਿਆਰੀ

ਐੱਸ. ਏ. ਐੱਸ. ਨਗਰ, 11 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਸ਼ੇ੍ਰਣੀ ਮਾਰਚ-2019 ਦੀ ਸਾਲਾਨਾ ਪ੍ਰੀਖਿਆ ਦੌਰਾਨ ਆਪਣੇ ਪੁਰਾਣੇ ਚਲੇ ਆਉਂਦੇ 10ਵੀਂ ਸ਼ੇ੍ਰਣੀ ਦੇ ਪਾਸ ਫਾਰਮੂਲੇ 'ਚ ਸੀ.ਬੀ.ਐੱਸ.ਈ. ਦੀ ਤਰਜ਼ 'ਤੇ ਸੋਧ ਕਰਨ ਦੀ ਤਿਆਰੀ ...

ਪੂਰੀ ਖ਼ਬਰ »

ਹੱਕ ਮੰਗਦੇ ਅਧਿਆਪਕਾਂ 'ਤੇ ਲਾਠੀਚਾਰਜ ਬੇਹੱਦ ਘਿਨਾਉਣੀ ਕਾਰਵਾਈ-ਖਹਿਰਾ

ਜਲੰਧਰ, 11 ਫਰਵਰੀ (ਮੇਜਰ ਸਿੰਘ)-ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸ: ਸੁਖਪਾਲ ਸਿੰਘ ਖਹਿਰਾ ਨੇ ਪਟਿਆਲਾ 'ਚ ਹੱਕ ਲੈਣ ਲਈ ਰੋਸ ਪ੍ਰਗਟ ਕਰਨ ਵਾਲੇ ਅਧਿਆਪਕ ਵਰਗ 'ਤੇ ਅੰਨ੍ਹੇਵਾਹ ਲਾਠੀਚਾਰਜ ਕਰਨ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਪੰਜਾਬ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX