ਤਾਜਾ ਖ਼ਬਰਾਂ


ਨਿਊਜ਼ੀਲੈਂਡ-ਦੱਖਣੀ ਅਫਰੀਕਾ ਮੈਚ : ਨਿਊਜ਼ੀਲੈਂਡ ਨੇ ਦੱਖਣੀ ਅਫ਼ਰੀਕਾ ਨੂੰ 4 ਵਿਕਟਾਂ ਨਾਲ ਹਰਾਇਆ
. . .  about 1 hour ago
ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਦੇ ਪੱਟ 'ਚ ਲੱਗੀ ਗੋਲੀ
. . .  1 day ago
ਫਿਲੌਰ ,19 ਜੂਨ - ਫਿਲੌਰ ਮਹਾਰਾਜਾ ਰਣਜੀਤ ਸਿੰਘ ਪੁਲਿਸ ਅਕੈਡਮੀ ਚ ਟਰੇਨਿੰਗ ਕਰ ਰਹੇ ਪੁਲਿਸ ਮੁਲਾਜ਼ਮ ਸੰਜੀਵ ਕੁਮਾਰ ਪਿੰਡ ਢੋਲਵਾਹਾ ਰੋਡ ਨੇੜੇ ਆਈ ਟੀ ਆਈ ਹਰਿਆਣਾ ਦੇ ਟਰੇਨਿੰਗ ...
ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ
. . .  1 day ago
ਹਰੀਕੇ ਪੱਤਣ , 19 ਜੂਨ {ਸੰਜੀਵ ਕੁੰਦਰਾ} -ਨਾਰਕੋਟੈਕ ਸੈੱਲ ਤਰਨਤਾਰਨ ਦੀ ਟੀਮ ਨੇ ਪਿੰਡ ਬੂਰ ਨਜ਼ਦੀਕ 3 ਮੋਟਰ ਸਾਈਕਲ ਸਵਾਰਾਂ ਕੋਲੋਂ 280 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ...
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : ਦੱਖਣੀ ਅਫ਼ਰੀਕਾ ਨੇ ਨਿਊਜ਼ੀਲੈਂਡ ਨੂੰ 242 ਦੌੜਾਂ ਦਾ ਦਿੱਤਾ ਟੀਚਾ
. . .  1 day ago
ਮੰਜੇ ਦਾ ਸੇਰੁ ਮਾਰ ਕੇ ਪੁੱਤਰ ਨੇ ਆਪਣੇ ਪਿਤਾ ਨੂੰ ਮਾਰ ਮੁਕਾਇਆ
. . .  1 day ago
ਕੋਟਕਪੂਰਾ, 19 ਜੂਨ (ਮੋਹਰ ਸਿੰਘ ਗਿੱਲ)- ਸਿਰ 'ਚ ਮੰਜੇ ਦੇ ਸੇਰੁ ਮਾਰ ਕੇ ਇਕ ਪੁੱਤਰ ਵੱਲੋਂ ਆਪਣੇ ਹੀ ਪਿਤਾ ਨੂੰ ਮਾਰ ਮੁਕਾਉਣ ਦਾ ਮਾਮਲਾ ਸਾਹਮਣੇ ਆਇਆ ਹਾ ਜਿਸ 'ਤੇ ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਮੁਕੱਦਮਾ ਦਰਜ ਕਰ ਕੇ ਪੜਤਾਲ ਆਰੰਭ ....
ਬਿਹਾਰ 'ਚ ਚਮਕੀ ਬੁਖ਼ਾਰ ਦਾ ਕਹਿਰ, ਹੁਣ ਤੱਕ 128 ਬੱਚਿਆਂ ਨੇ ਤੋੜਿਆ ਦਮ
. . .  1 day ago
ਪਟਨਾ, 18 ਜੂਨ- ਬਿਹਾਰ 'ਚ ਚਮਕੀ ਬੁਖ਼ਾਰ ਕਾਰਨ ਹਰ ਘੰਟੇ ਬੱਚਿਆ ਦੀ ਮੌਤ ਦਾ ਸਿਲਸਿਲਾ ਜਾਰੀ ਹੈ। ਸਰਕਾਰੀ ਅੰਕੜਿਆਂ ਦੇ ਅਨੁਸਾਰ, ਮਰਨ ਵਾਲੇ ਬੱਚਿਆਂ ਦੀ ਗਿਣਤੀ 128 ਤੱਕ ਪਹੁੰਚ ਗਈ...
ਸਿੱਖ ਡਰਾਈਵਰ ਕੁੱਟਮਾਰ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਕੀਤਾ ਜਾਰੀ
. . .  1 day ago
ਨਵੀਂ ਦਿੱਲੀ, 19 ਜੂਨ- ਦਿੱਲੀ ਹਾਈਕੋਰਟ ਨੇ ਪੁਲਿਸ ਅਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਦਿੱਲੀ ਦੇ ਮੁਖਰਜੀ ਨਗਰ 'ਚ 17 ਜੂਨ ਨੂੰ ਸਿੱਖ ਡਰਾਈਵਰ ਸਰਬਜੀਤ ਸਿੰਘ ਅਤੇ ਨਾਬਾਲਗ ਬੇਟੇ 'ਤੇ ਪੁਲਿਸ ਦੇ ਤਸ਼ੱਦਦ ਦੀ ਘਟਨਾ 'ਤੇ ਇਕ ਹਫ਼ਤੇ ...
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 36 ਓਵਰਾਂ ਤੋ ਬਾਅਦ ਦੱਖਣੀ ਅਫ਼ਰੀਕਾ 149/4
. . .  1 day ago
ਅਨੰਤਨਾਗ 'ਚ ਸ਼ਹੀਦ ਹੋਏ ਅਨਿਲ ਜਸਵਾਲ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ
. . .  1 day ago
ਊਨਾ, 19 ਜੂਨ (ਹਰਪਾਲ ਸਿੰਘ ਕੋਟਲਾ) - ਕਸ਼ਮੀਰ ਘਾਟੀ ਦੇ ਅਨੰਤਨਾਗ 'ਚ ਬੀਤੇ ਸੋਮਵਾਰ-ਮੰਗਲਵਾਰ ਦੀ ਰਾਤ ਨੂੰ ਇੱਕ ਮੁੱਠਭੇੜ 'ਚ ਸ਼ਹੀਦ ਹੋਏ ਊਨਾ ਦੇ ਸਪੂਤ ਅਨਿਲ ਜਸਵਾਲ ਦੀ ਮ੍ਰਿਤਕ ਦੇਹ ਦਾ ਬੁੱਧਵਾਰ ਨੂੰ ਸਰਕਾਰੀ ਸਨਮਾਨ ਨਾਲ ਅੰਤਿਮ ਸੰਸਕਾਰ ਕੀਤਾ ....
ਨਿਊਜ਼ੀਲੈਂਡ-ਦੱਖਣੀ ਅਫਰੀਕਾ ਮੈਚ : 30 ਓਵਰਾਂ ਤੋ ਦੱਖਣੀ ਅਫਰੀਕਾ 124/3
. . .  1 day ago
ਕਿਸਾਨ ਕੋਲੋਂ ਟਰਾਂਸਫ਼ਾਰਮਰ ਬਦਲਣ ਦੇ ਇਵਜ਼ 'ਚ ਰਿਸ਼ਵਤ ਲੈਂਦਾ ਜੇ.ਈ ਕਾਬੂ
. . .  1 day ago
ਮਲੋਟ, 19 ਜੂਨ (ਗੁਰਮੀਤ ਸਿੰਘ ਮੱਕੜ)- ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਸੜੇ ਟਰਾਂਸਫ਼ਾਰਮਰ ਨੂੰ ਬਦਲਣ ਦੇ ਇਵਜ਼ ਵਿਚ ਪਿੰਡ ਕਬਰਵਾਲਾ ਦੇ ਕਿਸਾਨ ਰਣਜੀਤ ਸਿੰਘ ਕੋਲੋਂ 5 ਹਜ਼ਾਰ ਰਿਸ਼ਵਤ ਲੈਦੇ ਬਿਜਲੀ ਬੋਰਡ ਦੇ ਜੇ.ਈ ਜੱਸਾ ਸਿੰਘ ਨੂੰ ਰੰਗੇ ਹੱਥੀ ਕਾਬੂ ਕੀਤਾ
ਡੀ.ਡੀ. ਇੰਡੀਆ ਨੂੰ ਬੰਗਲਾਦੇਸ਼ ਟੀ.ਵੀ. ਸੈੱਟ 'ਤੇ ਦਿਖਾਇਆ ਜਾਵੇਗਾ - ਪ੍ਰਕਾਸ਼ ਜਾਵੜੇਕਰ
. . .  1 day ago
ਨਵੀਂ ਦਿੱਲੀ, 19 ਜੂਨ- ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਦਾ ਕਹਿਣਾ ਹੈ ਕਿ ਅੱਜ ਭਾਰਤ ਨੇ ਬੰਗਲਾਦੇਸ਼ ਦੇ ਨਾਲ ਇਕ ਸਮਝੌਤਾ ਕੀਤਾ ਹੈ ਜਿਸ ਦੇ ਤਹਿਤ ਡੀ.ਡੀ. ਇੰਡੀਆ ਨੂੰ ਬੰਗਲਾਦੇਸ਼ ਟੀ.ਵੀ. ਸੈੱਟ 'ਤੇ ਦਿਖਾਇਆ ਜਾਵੇਗਾ। ਇਸ ਦੇ ਬਦਲੇ 'ਚ ਬੰਗਲਾਦੇਸ਼ ....
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 59 ਦੌੜਾਂ 'ਤੇ ਦੱਖਣੀ ਅਫ਼ਰੀਕਾ ਦਾ ਦੂਜਾ ਖਿਡਾਰੀ ਆਊਟ
. . .  1 day ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ :13 ਓਵਰਾਂ 'ਚ ਦੱਖਣੀ ਅਫ਼ਰੀਕਾ ਦੀਆਂ 50 ਦੌੜਾਂ ਪੂਰੀਆਂ
. . .  1 day ago
ਅੰਤਰਰਾਸ਼ਟਰੀ ਯੋਗਾ ਦਿਵਸ ਵਾਲੇ ਦਿਨ ਅਕਾਲੀ ਦਲ (ਅ) ਹਰ ਜ਼ਿਲ੍ਹੇ 'ਚ ਮਨਾਏਗੀ ਗਤਕਾ ਦਿਹਾੜਾ
. . .  1 day ago
ਫ਼ਤਹਿਗੜ੍ਹ ਸਾਹਿਬ, 19 ਜੂਨ (ਅਰੁਣ ਆਹੂਜਾ)- ਬੀਤੇ 5 ਸਾਲਾ ਤੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਜ਼ਿਲ੍ਹਾ ਪੱਧਰ 'ਤੇ 21 ਜੂਨ ਦੇ ਦਿਹਾੜੇ ਨੂੰ ਬਤੌਰ 'ਗਤਕਾ ਦਿਹਾੜਾ' ਮਨਾਉਂਦੀ ਆ ਰਹੀ ਹੈ । ਉਸ ਰਵਾਇਤ ਨੂੰ ਜਾਰੀ ਰੱਖਦੇ ਹੋਏ ਇਸ 21 ਜੂਨ ਨੂੰ ਵੀ ਪਾਰਟੀ ਵੱਲੋਂ....
ਭਾਰਤ ਨੂੰ ਲੱਗਾ ਵੱਡਾ ਝਟਕਾ, ਸਿਖਰ ਧਵਨ ਵਿਸ਼ਵ ਕੱਪ ਤੋਂ ਬਾਹਰ
. . .  1 day ago
ਨਿਊਜ਼ੀਲੈਂਡ-ਦੱਖਣੀ ਅਫ਼ਰੀਕਾ ਮੈਚ : 10 ਓਵਰਾਂ ਤੋ ਦੱਖਣੀ ਅਫ਼ਰੀਕਾ 40/1
. . .  1 day ago
ਪਿੰਡ ਤੇੜਾ ਖ਼ੁਰਦ ਦੇ ਇੱਕ ਪਰਿਵਾਰ ਦੇ 4 ਮੈਂਬਰ ਭੇਦ ਭਰੇ ਹਾਲਤਾਂ 'ਚ ਲਾਪਤਾ
. . .  1 day ago
ਐੱਚ.ਬੀ. ਸਿੰਘ ਗੰਨ ਹਾਊਸ ਦੀ ਕੰਧ ਪਾੜ ਕੇ ਅਸਲਾ ਚੋਰੀ ਕਰਨ ਵਾਲੇ 4 ਦੋਸ਼ੀਆਂ 'ਚੋਂ 1 ਗ੍ਰਿਫ਼ਤਾਰ
. . .  1 day ago
ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਕਾਰਨ ਮਰੇ ਬੱਚਿਆਂ ਦੀ ਗਿਣਤੀ ਦੱਸਣ ਤੋਂ ਸੁਸ਼ੀਲ ਮੋਦੀ ਨੇ ਕੀਤਾ ਇਨਕਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਮਾਘ ਸੰਮਤ 550

ਸੰਪਾਦਕੀ

ਆਓ, ਮਹਾਤਮਾ ਗਾਂਧੀ ਦੇ ਸੁਪਨਿਆਂ ਦਾ ਭਾਰਤ ਸਿਰਜੀਏ!

ਮਹਾਤਮਾ ਗਾਂਧੀ ਨੇ ਦੇਸ਼ ਦੀ ਆਜ਼ਾਦੀ ਦੀ ਲੜਾਈ ਦੀ ਅਗਵਾਈ ਕੀਤੀ। ਉਨ੍ਹਾਂ ਸੱਚ, ਅਹਿੰਸਾ ਅਤੇ ਸੱਤਿਆਗ੍ਰਹਿ ਨੂੰ ਆਪਣਾ ਹਥਿਆਰ ਬਣਾਇਆ। ਇਸ ਦੇ ਨਾਲ ਹੀ ਆਜ਼ਾਦ ਭਾਰਤ ਲਈ ਕੁਝ ਸੁਪਨੇ ਵੀ ਵੇਖੇ ਸਨ। ਮਹਾਤਮਾ ਗਾਂਧੀ ਲਈ ਸਵਰਾਜ ਦੇ ਅਰਥ ਸਨ, 'ਜਿਥੇ ਦੇਸ਼ ਦੇ ਸਾਰੇ ਨਾਗਰਿਕ ਆਜ਼ਾਦੀ ਦਾ ਨਿੱਘ ਮਾਣ ਸਕਣ। ਸਾਰਿਆਂ ਦੀਆਂ ਮੁਢਲੀਆਂ ਲੋੜਾਂ ਰੋਟੀ, ਕੱਪੜਾ, ਮਕਾਨ, ਵਿੱਦਿਆ ਅਤੇ ਸਿਹਤ ਸਹੂਲਤਾਂ ਪੂਰੀਆਂ ਹੋਣ। ਦੇਸ਼ ਵਿਚੋਂ ਜਾਤ-ਪਾਤ ਅਤੇ ਛੂਤ-ਛਾਤ ਦੇ ਬੰਧਨ ਤੋੜੇ ਜਾਣ'। ਉਨ੍ਹਾਂ ਦੀਆਂ ਨਜ਼ਰਾਂ ਵਿਚ ਮਨੁੱਖੀ ਵਿਕਾਸ ਦੀ ਵਿਸ਼ੇਸ਼ ਅਹਿਮੀਅਤ ਸੀ। ਉਹ ਆਖਦੇ ਸਨ ਕਿ ਮੈਂ ਆਪਣੇ ਘਰ ਦੀਆਂ ਖਿੜਕੀਆਂ ਤੇ ਦਰਵਾਜ਼ੇ ਖੁੱਲ੍ਹੇ ਰੱਖਦਾਂ ਹਾਂ ਤਾਂ ਜੋ ਹਰ ਪਾਸਿਆਂ ਤੋਂ ਤਾਜ਼ੀ ਹਵਾ ਆ ਸਕੇ। ਮੈਂ ਸੰਸਾਰ ਦੇ ਸਾਰੇ ਦੇਸ਼ਾਂ ਦੇ ਵਿਕਾਸ ਮਾਡਲ ਬਾਰੇ ਜਾਣਕਾਰੀ ਪ੍ਰਾਪਤ ਕਰਨਾ ਚਾਹੁੰਦਾ ਹਾਂ ਪਰ ਆਪਣੇ ਦੇਸ਼ ਲਈ ਇਥੋਂ ਦੀਆਂ ਲੋੜਾਂ ਅਤੇ ਵਸੀਲਿਆਂ ਅਨੁਸਾਰ ਵਿਕਾਸ ਮਾਡਲ ਚਾਹੁੰਦਾ ਹਾਂ। ਸਾਡੀ ਵਿੱਦਿਅਕ ਪ੍ਰਣਾਲੀ ਅਜਿਹੀ ਹੋਵੇ ਜਿਹੜੀ ਬੱਚੇ ਨੂੰ ਆਪਣੇ ਪੈਰਾਂ ਉਤੇ ਖੜ੍ਹਾ ਹੋਣ ਦੇ ਕਾਬਲ ਬਣਾਏ, ਉਸ ਵਿਚ ਸਵੈ-ਭਰੋਸਾ ਜਗਾਏ ਅਤੇ ਉਸ ਦੇ ਛੁਪੇ ਗੁਣਾਂ ਨੂੰ ਲਿਸ਼ਕਾਏ। ਗਾਂਧੀ ਨੇ ਵਿੱਦਿਆ, ਵਿਦਿਆਰਥੀ ਅਤੇ ਅਧਿਆਪਕ ਲਈ ਇਕ ਮਾਡਲ ਤਿਆਰ ਕੀਤਾ। ਉਹ ਸਨਅਤੀ ਵਿਕਾਸ ਵੀ ਅਜਿਹਾ ਚਾਹੁੰਦੇ ਸਨ ਕਿ ਸਾਨੂੰ ਵਿਦੇਸ਼ੀ ਮਸ਼ੀਨਾਂ ਉਤੇ ਨਿਰਭਰ ਨਹੀਂ ਰਹਿਣਾ ਚਾਹੀਦਾ ਸਗੋਂ ਅਜਿਹੀਆਂ ਮਸ਼ੀਨਾਂ ਦਾ ਨਿਰਮਾਣ ਕਰਨਾ ਚਾਹੀਦਾ ਹੈ ਜਿਸ ਨਾਲ ਕੰਮਕਾਜ ਤਾਂ ਸਰਲ ਹੋ ਸਕੇ ਪਰ ਮਨੁੱਖੀ ਹੱਥਾਂ ਦੀ ਲੋੜ ਘੱਟ ਨਾ ਹੋਵੇ।
ਮਹਾਤਮਾ ਗਾਂਧੀ ਮੰਨਦੇ ਸਨ ਕਿ ਭਾਰਤ ਪਿੰਡਾਂ ਵਿਚ ਵਸਦਾ ਹੈ ਉਹ ਚਾਹੁੰਦੇ ਸਨ ਕਿ ਪੇਂਡੂ ਵਿਕਾਸ ਨੂੰ ਪਹਿਲ ਦਿੱਤੀ ਜਾਵੇ। ਖੇਤੀ ਨਾਲ ਜੁੜੇ ਪਰਿਵਾਰਾਂ ਦੀ ਆਮਦਨ ਵਿਚ ਵਾਧੇ ਲਈ ਪਿੰਡਾਂ ਵਿਚ ਖੇਤੀ ਉਪਜ ਆਧਾਰਿਤ ਘਰੇਲੂ ਸਨਅਤ ਵਿਕਸਤ ਕਰਨ 'ਤੇ ਉਨ੍ਹਾਂ ਵਿਸ਼ੇਸ਼ ਜ਼ੋਰ ਦਿੱਤਾ ਸੀ। ਉਹ ਚਾਹੁੰਦੇ ਸਨ ਕਿ ਪਿੰਡਾਂ ਵਿਚ ਸਹੂਲਤਾਂ ਦਿੱਤੀਆਂ ਜਾਣ ਤਾਂ ਜੋ ਪਿੰਡਾਂ ਵਿਚੋਂ ਸ਼ਹਿਰਾਂ ਵੱਲ ਜਾਣ ਦੇ ਰੁਝਾਨ ਨੂੰ ਰੋਕਿਆ ਜਾ ਸਕੇ ਇਸ ਨੂੰ ਉਹ 'ਗ੍ਰਾਮ ਸਵਰਾਜ' ਵੀ ਆਖਦੇ ਸਨ। ਜੇਕਰ ਦੇਸ਼ ਦੇ ਵਿਕਾਸ ਮਾਡਲ ਵੱਲ ਝਾਤ ਮਾਰੀ ਜਾਵੇ ਤਾਂ ਅਫ਼ਸੋਸ ਨਾਲ ਕਹਿਣਾ ਪੈਂਦਾ ਹੈ ਕਿ ਅਸੀਂ ਉਨ੍ਹਾਂ ਵਾਲਾ ਵਿਕਾਸ ਮਾਡਲ ਵਿਕਸਤ ਨਹੀਂ ਕਰ ਸਕੇ। ਸਾਡੇ ਦੇਸ਼ ਨੇ ਆਪਣਾ ਵਿਕਾਸ ਮਾਡਲ ਤਿਆਰ ਕਰਨ ਦੀ ਥਾਂ ਪੱਛਮੀ ਵਿਕਾਸ ਮਾਡਲ ਨੂੰ ਅਪਣਾਉਣ ਦਾ ਯਤਨ ਕੀਤਾ ਹੈ।
ਅਸੀਂ ਮਹਾਤਮਾ ਗਾਂਧੀ ਨੂੰ ਰਾਸ਼ਟਰਪਿਤਾ ਬਣਾਇਆ ਹੈ। ਉਨ੍ਹਾਂ ਦੀ ਸਮਾਧੀ ਦੀ ਪੂਜਾ ਹੁੰਦੀ ਹੈ, ਨੋਟਾਂ ਉਤੇ ਤਸਵੀਰ ਛਾਪੀ ਜਾਂਦੀ ਹੈ ਪਰ ਉਨ੍ਹਾਂ ਦੇ ਵਿਚਾਰਾਂ ਨੂੰ ਵਿਸਾਰ ਦਿੱਤਾ ਗਿਆ ਹੈ। ਇਹ ਅਫ਼ਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਦੇਸ਼ ਦੀਆਂ ਸਾਰੀਆਂ ਰਾਜਸੀ ਪਾਰਟੀਆਂ ਉਨ੍ਹਾਂ ਦੇ ਫਲਸਫੇ ਨੂੰ ਭੁੱਲ ਗਈਆਂ ਹਨ। ਉਨ੍ਹਾਂ ਦੀ ਸੋਚ ਨੂੰ ਅਸੀਂ ਰਾਜ-ਘਾਟ ਵਿਚ ਹੀ ਬੰਦ ਕਰ ਦਿੱਤਾ ਹੈ। ਉਹ ਆਖਿਆ ਕਰਦੇ ਸਨ ਕਿ ਜਿਹੜੀ ਵਿੱਦਿਆ ਸਾਨੂੰ ਚੰਗੇ ਬੁਰੇ ਵਿਚ ਫਰਕ ਕਰਨਾ ਨਹੀਂ ਸਿਖਾਉਂਦੀ ਉਸ ਨੂੰ ਵਿੱਦਿਆ ਨਹੀਂ ਆਖਿਆ ਜਾ ਸਕਦਾ। ਉਹ ਮੰਨਦੇ ਸਨ ਕਿ ਵਿੱਦਿਅਕ ਢਾਂਚੇ ਵਿਚ ਅਜਿਹੀ ਇਨਕਲਾਬੀ ਤਬਦੀਲੀ ਦੀ ਲੋੜ ਹੈ ਤਾਂ ਜੋ ਪਿੰਡ ਦੇ ਸਭ ਤੋਂ ਗ਼ਰੀਬ ਵਾਸੀ ਦੀਆਂ ਲੋੜਾਂ ਦੀ ਵੀ ਪੂਰਤੀ ਹੋ ਸਕੇ। ਲੋਕਰਾਜ ਦੀ ਸਫਲਤਾ ਲਈ ਕੇਵਲ ਤੱਥਾਂ ਦੀ ਜਾਣਕਾਰੀ ਹੀ ਕਾਫੀ ਨਹੀਂ ਹੈ ਸਗੋਂ ਸਹੀ ਵਿੱਦਿਆ ਦੀ ਲੋੜ ਹੈ ਜਿਹੜੀ ਬੱਚਿਆਂ ਨੂੰ ਵਿਰਸੇ ਨਾਲ ਜੋੜੇ, ਉਨ੍ਹਾਂ ਨੂੰ ਜ਼ਿੰਮੇਵਾਰ ਇਨਸਾਨ ਬਣਾਏ ਅਤੇ ਉਨ੍ਹਾਂ ਅੰਦਰਲੀ ਪ੍ਰਤਿਭਾ ਨੂੰ ਉਜਾਗਰ ਕਰੇ। ਸਾਡੇ ਦੇਸ਼ ਵਿਚ ਨਿੱਜੀਕਰਨ ਅਤੇ ਸੰਸਾਰੀਕਰਨ ਦੇ ਨਾਂਅ ਹੇਠ ਰੋਜ਼ੀ-ਰੋਟੀ, ਵਿੱਦਿਆ ਅਤੇ ਸਿਹਤ ਸਹੂਲਤਾਂ ਨਿੱਜੀ ਹੱਥਾਂ ਵਿਚ ਜਾ ਰਹੀਆਂ ਹਨ। ਨਿੱਜੀ ਅਦਾਰਿਆਂ ਦਾ ਪਹਿਲਾ ਮੰਤਵ ਵਪਾਰਕ ਹੁੰਦਾ ਹੈ ਅਤੇ ਲੋਕ ਸੇਵਾ ਤਾਂ ਬਾਅਦ ਵਿਚ ਆਉਂਦੀ ਹੈ। ਸਾਡੇ ਦੇਸ਼ ਵਿਚ ਜਿਥੇ ਰਾਜਨੀਤੀ ਵੀ ਵਪਾਰ ਬਣ ਰਹੀ ਹੈ ਉਥੇ ਸੇਵਾ ਮਨਫ਼ੀ ਹੋ ਰਹੀ ਹੈ। ਮਹਾਤਮਾ ਗਾਂਧੀ ਅਨੁਸਾਰ ਆਗੂ ਉਹ ਹੁੰਦਾ ਹੈ ਜਿਸ ਦੇ ਪੱਲੇ ਸੱਚ, ਸੰਤੋਖ ਅਤੇ ਇਮਾਨਦਾਰੀ ਹੋਵੇ। ਲੋਕ ਸੇਵਾ ਰਾਜਨੀਤੀ ਦਾ ਆਧਾਰ ਬਣੇ। ਮਨੁੱਖੀ ਵਿਕਾਸ ਲਈ ਢੁਕਵੀਂ ਵਿੱਦਿਆ ਮੁਢਲੀ ਲੋੜ ਹੈ ਪਰ ਦੇਸ਼ ਵਿਚ ਵਿੱਦਿਆ ਦਾ ਤੇਜ਼ੀ ਨਾਲ ਨਿੱਜੀਕਰਨ ਹੋ ਰਿਹਾ ਹੈ। ਸਰਕਾਰੀ ਸਕੂਲਾਂ ਦੀ ਹਾਲਤ ਖਸਤਾ ਹੋ ਰਹੀ ਹੈ। ਹੁਣ ਸਰਕਾਰੀ ਸਕੂਲਾਂ ਵਿਚ ਕੇਵਲ ਗ਼ਰੀਬਾਂ ਦੇ ਬੱਚੇ ਹੀ ਪੜ੍ਹਦੇ ਹਨ। ਦੇਸ਼ ਵਿਚ ਵਿਕਸਤ ਦੇਸ਼ਾਂ ਦੇ ਵਿਕਾਸ ਮਾਡਲ ਨੂੰ ਅਪਣਾਉਣ ਦਾ ਯਤਨ ਕੀਤਾ ਜਾ ਰਿਹਾ ਹੈ ਪਰ ਸਾਨੂੰ ਇਹ ਯਾਦ ਰੱਖਣਾ ਚਾਹੀਦਾ ਹੈ ਉਨ੍ਹਾਂ ਦੇਸ਼ਾਂ ਵਿਚ ਵੀ ਵਿੱਦਿਆ ਅਤੇ ਸਿਹਤ ਸਹੂਲਤਾਂ ਸਰਕਾਰ ਦੀ ਜ਼ਿੰਮੇਵਾਰੀ ਹੈ। ਸਰਕਾਰੀ ਸਕੂਲਾਂ ਵਿਚ ਵਿੱਦਿਆ ਨੂੰ ਵਧੀਆ ਬਣਾਉਣ ਦਾ ਮੁਕਾਬਲਾ ਹੁੰਦਾ ਹੈ। ਇਸੇ ਕਰਕੇ ਉਥੇ ਵਿਕਾਸ ਸਿਖ਼ਰਾਂ ਉਤੇ ਹੈ ਪਰ ਸਾਡੇ ਦੇਸ਼ ਵਿਚ ਮਨੁੱਖੀ ਵਿਕਾਸ ਨੂੰ ਨਜ਼ਰਅੰਦਾਜ਼ ਕਰ ਕੇ ਦੇਸ਼ ਨੂੰ ਵਿਕਸਤ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ।
ਨਿੱਜੀਕਰਨ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਵਲੋਂ ਵਸੀਲਿਆਂ ਦੀ ਘਾਟ ਦਾ ਬਹਾਨਾ ਬਣਾਇਆ ਜਾਂਦਾ ਹੈ। ਭਾਰਤ ਵਰਗੇ ਵੱਡੇ ਦੇਸ਼ ਵਿਚ ਵਸੀਲਿਆਂ ਦੀ ਘਾਟ ਦਾ ਮੁੱਖ ਕਾਰਨ ਪ੍ਰਬੰਧਕ ਪ੍ਰਣਾਲੀ ਦੀਆਂ ਘਾਟਾਂ ਹਨ। ਜੇਕਰ ਸੁਚੱਜੇ ਢੰਗ ਨਾਲ ਵਸੀਲਿਆਂ ਦਾ ਪ੍ਰਬੰਧ ਕੀਤਾ ਜਾਵੇ ਤਾਂ ਦੇਸ਼ ਵਿਚ ਇਨ੍ਹਾਂ ਦੀ ਘਾਟ ਨੂੰ ਕਿਸੇ ਹੱਦ ਤੱਕ ਦੂਰ ਕੀਤਾ ਜਾ ਸਕਦਾ ਹੈ। ਉਨ੍ਹਾਂ ਦਾ ਮੰਨਣਾ ਸੀ ਕਿ ਲੋਕਰਾਜ ਵਿਚ ਲੋਕਾਂ ਨੂੰ ਭੇਡਾਂ ਬੱਕਰੀਆਂ ਵਾਂਗ ਨਹੀਂ ਸਮਝਿਆ ਜਾ ਸਕਦਾ ਪਰ ਸਾਡੇ ਦੇਸ਼ ਵਿਚ ਲੋਕਰਾਜ ਵੋਟ ਰਾਜ ਬਣਦਾ ਜਾ ਰਿਹਾ ਹੈ। ਬਹੁਤੇ ਨੇਤਾਵਾਂ ਦਾ ਮੁੱਖ ਮੰਤਵ ਵੋਟਾਂ ਪ੍ਰਾਪਤ ਕਰਨਾ ਹੀ ਹੈ। ਵੋਟ ਪ੍ਰਾਪਤੀ ਲਈ ਕਈ ਗ਼ਲਤ ਢੰਗ-ਤਰੀਕੇ ਅਪਣਾਏ ਜਾਂਦੇ ਹਨ। ਪੈਸੇ ਦੀ ਖੁੱਲ੍ਹ ਕੇ ਵਰਤੋਂ ਕੀਤੀ ਜਾਂਦੀ ਹੈ। ਆਗੂਆਂ ਵਿਚੋਂ ਅਨੁਸ਼ਾਸਨ ਖ਼ਤਮ ਹੋ ਰਿਹਾ ਹੈ ਇਸ ਦਾ ਅਸਰ ਲੋਕਾਂ ਉਤੇ ਵੀ ਪੈਂਦਾ ਹੈ ਉਹ ਵੀ ਦੇਸ਼ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨੂੰ ਭੁੱਲ ਰਹੇ ਹਨ। ਆਗੂ ਤਾਂ ਹੁਣ ਸੰਸਦ ਅਤੇ ਵਿਧਾਨ ਸਭਾਵਾਂ ਵਿਚ ਵੀ ਗੰਭੀਰ ਵਿਚਾਰ-ਵਟਾਂਦਰਾ ਕਰਨ ਦੀ ਥਾਂ ਸ਼ੋਰ-ਸ਼ਰਾਬਾ ਕਰਦੇ ਹਨ ਤੇ ਧਰਨੇ ਲਗਾਉਂਦੇ ਹਨ। ਗਾਂਧੀ ਜੀ ਦਾ ਕਥਨ ਹੈ ਕਿ ਇਕ ਜਮਾਂਦਰੂ ਨੇਤਾ ਸਭ ਤੋਂ ਵੱਧ ਅਨੁਸ਼ਾਸਨ ਦਾ ਪਾਲਕ ਹੁੰਦਾ ਹੈ। ਉਨ੍ਹਾਂ ਆਖਿਆ ਸੀ ਜੇਕਰ ਚੋਣਾਂ ਲੜਨ ਲਈ ਸੱਚ ਅਤੇ ਅਹਿੰਸਾ ਦਾ ਤਿਆਗ ਕਰਨਾ ਪਵੇ ਤਾਂ ਲੋਕਰਾਜ ਦੀ ਕੋਈ ਬੁੱਕਤ ਨਹੀਂ ਰਹਿ ਜਾਂਦੀ।
ਸਾਨੂੰ ਆਪਣੇ ਦੇਸ਼ ਲਈ ਅਜਿਹਾ ਵਿਕਾਸ ਮਾਡਲ ਤਿਆਰ ਕਰਨਾ ਚਾਹੀਦਾ ਹੈ ਜਿਸ ਦਾ ਆਧਾਰ ਦੇਸ਼ ਦੇ ਵਸੀਲੇ ਹੋਣ। ਦੇਸ਼ ਦਾ ਸੰਤੁਲਿਤ ਅਤੇ ਸਰਬਪੱਖੀ ਵਿਕਾਸ ਦੇਸ਼ ਦਾ ਆਪਣਾ ਵਿਕਾਸ ਮਾਡਲ ਵਿਕਸਤ ਕਰ ਕੇ ਹੀ ਹੋ ਸਕਦਾ ਹੈ। ਗਾਂਧੀ ਜੀ ਖਾਦੀ ਨੂੰ ਪਿੰਡ ਦੇ ਸੌਰ ਮੰਡਲ ਦਾ ਸੂਰਜ ਆਖਦੇ ਸਨ। ਖਾਦੀ ਆਪਸੀ ਸਾਂਝ, ਆਰਥਿਕ ਸੁਤੰਤਰਤਾ ਅਤੇ ਬਰਾਬਰੀ ਦਾ ਪ੍ਰਤੀਕ ਹੈ। ਘਰੋਗੀ ਸਨਅਤ ਨੂੰ ਵਿਕਸਤ ਕਰ ਕੇ ਹੀ ਰੁਜ਼ਗਾਰ ਦੇ ਵਸੀਲੇ ਵਧਾਏ ਜਾ ਸਕਦੇ ਹਨ ਅਤੇ ਦੇਸ਼ ਦੀ ਗਰੀਬ ਵਸੋਂ ਦਾ ਆਰਥਿਕ ਵਿਕਾਸ ਕੀਤਾ ਜਾ ਸਕਦਾ ਹੈ। ਜੇਕਰ ਅਜਿਹਾ ਹੋ ਜਾਂਦਾ ਹੈ ਤਾਂ ਬੇਰੁਜ਼ਗਾਰੀ ਅਤੇ ਗਰੀਬੀ ਨੂੰ ਦੂਰ ਕੀਤਾ ਜਾ ਸਕਦਾ ਹੈ ਅਤੇ ਨਿਤ ਹੋ ਰਹੀਆਂ ਖ਼ੁਦਕੁਸ਼ੀਆਂ ਨੂੰ ਵੀ ਰੋਕਿਆ ਜਾ ਸਕਦਾ ਹੈ। ਇਸ ਦੇ ਨਾਲ ਹੀ ਦੇਸ਼ ਦੀ ਦੌਲਤ ਨੂੰ ਇਕ ਵਰਗ ਕੋਲ ਜਾਣ ਤੋਂ ਵੀ ਰੋਕਣਾ ਜ਼ਰੂਰੀ ਹੈ। ਦੇਸ਼ ਵਿਚ ਅਮੀਰਾਂ ਦੇ ਸੁਖ-ਸਹੂਲਤਾਂ ਵਾਲੀਆਂ ਵਸਤਾਂ ਦੀਆਂ ਕੀਮਤਾਂ ਘਟ ਰਹੀਆਂ ਹਨ ਜਦੋਂ ਕਿ ਆਮ ਲੋਕਾਂ ਦੀਆਂ ਨਿੱਤ ਵਰਤੋਂ ਵਾਲੀਆਂ ਵਸਤਾਂ ਦੀਆਂ ਕੀਮਤਾਂ ਵਧ ਰਹੀਆਂ ਹਨ। ਸਾਲ ਵਿਚ ਕੇਵਲ ਦੋ ਵਾਰ ਰਾਜਘਾਟ ਜਾ ਕੇ ਫੁੱਲ ਭੇਟਾ ਕੀਤਿਆਂ ਗਾਂਧੀ ਜੀ ਦੇ ਸੁਪਨਿਆਂ ਦੇ ਭਾਰਤ ਦਾ ਨਿਰਮਾਣ ਨਹੀਂ ਹੋ ਸਕਦਾ। 2 ਅਕਤੂਬਰ ਦੀ ਛੁੱਟੀ ਕੀਤਿਆਂ ਹੀ ਰਾਸ਼ਟਰਪਿਤਾ ਪ੍ਰਤੀ ਸਾਡਾ ਫ਼ਰਜ਼ ਪੂਰਾ ਨਹੀਂ ਹੋ ਜਾਂਦਾ ਸਗੋਂ ਸਾਰੇ ਲੋਕਾਂ ਵਿਸ਼ੇਸ਼ ਕਰਕੇ ਬੱਚਿਆਂ ਨੂੰ ਉਨ੍ਹਾਂ ਦੇ ਜੀਵਨ ਅਤੇ ਫ਼ਲਸਫੇ ਬਾਰੇ ਜਾਣੂ ਕਰਵਾਉਣਾ ਜ਼ਰੂਰੀ ਹੈ।
ਜੇਕਰ ਸਰਕਾਰੀ ਦਫ਼ਤਰਾਂ ਵਿਚ ਗਰੀਬਾਂ ਦਾ ਖਿੜੇ ਮੱਥੇ ਸਵਾਗਤ ਹੋਣ ਲੱਗ ਪਵੇ ਤਾਂ ਸਮਝੋ ਲੋਕਰਾਜ ਦਾ ਨਿੱਘ ਉਨ੍ਹਾਂ ਕੋਲ ਵੀ ਪਹੁੰਚ ਗਿਆ ਹੈ। ਗਾਂਧੀ ਜੀ ਆਖਿਆ ਕਰਦੇ ਸਨ ਕਿ ਜਿਸ ਬੰਦੇ ਦੇ ਮੂੰਹ ਉਤੇ ਮੁਸਕਾਨ ਰਹਿੰਦੀ ਹੈ ਉਸੇ ਨੂੰ ਖੂਬਸੂਰਤ ਮਨੁੱਖ ਆਖਿਆ ਜਾ ਸਕਦਾ ਹੈ। ਅਜਿਹਾ ਉਦੋਂ ਹੀ ਹੋ ਸਕਦਾ ਹੈ ਜਦੋਂ ਉਨ੍ਹਾਂ ਦੀ ਵਿਚਾਰਧਾਰਾ ਅਨੁਸਾਰ ਅਸੀਂ ਆਪਣਾ ਵਿਕਾਸ ਮਾਡਲ ਤਿਆਰ ਕਰੀਏ। ਇਸ ਮਾਡਲ ਅਨੁਸਾਰ ਵਿਕਾਸ ਪ੍ਰੋਗਰਾਮ ਹੇਠੋਂ ਸ਼ੁਰੂ ਹੋਣੇ ਚਾਹੀਦੇ ਹਨ। ਕਮਜ਼ੋਰ ਵਰਗਾਂ ਦੇ ਵਿਕਾਸ ਨੂੰ ਪਹਿਲ ਦਿੱਤੀ ਜਾਣੀ ਚਾਹੀਦੀ ਹੈ। ਪਿੰਡਾਂ ਦੀਆਂ ਪੰਚਾਇਤਾਂ ਨੂੰ ਰਾਜਸੀ ਦਲਦਲ ਵਿਚੋਂ ਕੱਢ ਕੇ ਪਿੰਡਾਂ ਨੂੰ ਵਿਕਾਸ ਦੇ ਕੇਂਦਰਾਂ ਵਲੋਂ ਵਿਕਸਤ ਕਰੀਏ।

-ਮੋ: 94170-87328

 


ਖ਼ਬਰ ਸ਼ੇਅਰ ਕਰੋ

ਆਮ ਲੋਕਾਂ ਦੀ ਪਹੁੰਚ ਤੋਂ ਦੂਰ ਹੁੰਦੀ ਜਾ ਰਹੀ ਹੈ ਬਿਜਲੀ

ਪੰਡਿਤ ਜਵਾਹਰ ਲਾਲ ਨਹਿਰੂ (ਉਸ ਵੇਲੇ ਦੇ ਪ੍ਰਧਾਨ ਮੰਤਰੀ) ਨੇ ਭਾਖੜਾ ਡੈਮ ਨੂੰ ਤੀਰਥ ਅਸਥਾਨ ਕਹਿ ਕੇ ਇਸ ਦੀ ਤੁਲਨਾ ਧਾਰਮਿਕ ਅਸਥਾਨਾਂ ਨਾਲ ਕੀਤੀ ਸੀ। ਤੀਰਥ ਅਸਥਾਨ ਸਭ ਦੇ ਸਾਂਝੇ ਹੁੰਦੇ ਹਨ। ਇਸ ਤੋਂ ਬਾਅਦ ਪੌਂਗ ਡੈਮ ਅਤੇ ਥੀਨ ਡੈਮ ਬਣੇ। ਡੈਮ ਬਣਨ ਨਾਲ ਕਿਸਾਨਾਂ ...

ਪੂਰੀ ਖ਼ਬਰ »

ਭਾਜਪਾ ਵੀ ਹੈ ਵਿਚਾਰਾਤਮਕ ਪਰਿਵਾਰਵਾਦ ਦੀ ਜਕੜ ਵਿਚ

ਕਾਂਗਰਸ ਨੇ ਤੈਅ ਕੀਤਾ ਹੈ ਕਿ ਉਹ ਪ੍ਰਿਅੰਕਾ ਗਾਂਧੀ ਨੂੰ ਪੂਰੇ ਜ਼ੋਰਦਾਰ ਢੰਗ ਨਾਲ ਚੋਣ ਮੈਦਾਨ ਵਿਚ ਉਤਾਰੇਗੀ। ਲਖਨਊ ਦੇ ਰੋਡ ਸ਼ੋਅ ਤੋਂ ਸਾਫ਼ ਹੋ ਗਿਆ ਹੈ ਕਿ ਪ੍ਰਿਅੰਕਾ ਉੱਤਰ ਪ੍ਰਦੇਸ਼ ਦੇ ਰਾਜਨੀਤਕ ਥੀਏਟਰ ਵਿਚ ਹੀ ਨਹੀਂ ਸਗੋਂ ਸਾਰੇ ਦੇਸ਼ ਦੇ ਚੋਣ ਥੀਏਟਰ ਵਿਚ ਕਈ ...

ਪੂਰੀ ਖ਼ਬਰ »

ਜ਼ਹਿਰੀਲੀ ਸ਼ਰਾਬ ਦਾ ਸੰਤਾਪ

ਕੁਝ ਦਿਨ ਪਹਿਲਾਂ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਵਿਚ ਜ਼ਹਿਰੀਲੀ ਸ਼ਰਾਬ ਪੀਣ ਵਾਲਿਆਂ ਦੇ ਲਗਾਤਾਰ ਮਰਨ ਦੀਆਂ ਖ਼ਬਰਾਂ ਆ ਰਹੀਆਂ ਹਨ। ਹੁਣ ਇਹ ਗਿਣਤੀ 100 ਨੂੰ ਟੱਪਣ ਲੱਗੀ ਹੈ। ਜਿੰਨੇ ਜ਼ਿਆਦਾ ਗੰਭੀਰ ਮਰੀਜ਼ ਹਸਪਤਾਲਾਂ ਵਿਚ ਦਾਖ਼ਲ ਹਨ, ਇਹ ਗਿਣਤੀ ਹੋਰ ਵੀ ਵਧ ਸਕਦੀ ਹੈ। ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX