ਤਾਜਾ ਖ਼ਬਰਾਂ


ਐੱਮ ਪੀ ਦੇ ਨਾਂਅ 'ਤੇ ਲਿਆਏ ਜਾ ਰਹੇ ਬੈਂਚਾਂ ਨੂੰ ਚੋਣ ਅਧਿਕਾਰੀਆਂ ਨੇ ਕੀਤਾ ਕਾਬੂ
. . .  35 minutes ago
ਤਪਾ ਮੰਡੀ,25 ਮਾਰਚ (ਪ੍ਰਵੀਨ ਗਰਗ) -ਸਥਾਨਕ ਸ਼ਹਿਰ ਵਿਖੇ ਚੋਣ ਅਧਿਕਾਰੀਆਂ ਦੀ ਟੀਮ ਵੱਲੋਂ ਇੱਕ ਟਰੈਕਟਰ ਟਰਾਲੀ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜੋ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਦੇ ...
ਮਾਨਸਾ ਦੀ ਅਦਾਲਤ ਵੱਲੋਂ 3 ਥਾਣੇਦਾਰਾਂ ਨੂੰ 7-7 ਸਾਲ ਦੀ ਕੈਦ
. . .  about 1 hour ago
ਮਾਨਸਾ, 25 ਮਾਰਚ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਵਧੀਕ ਸੈਸ਼ਨ ਜੱਜ ਦਲਜੀਤ ਸਿੰਘ ਰੱਲਣ ਦੀ ਅਦਾਲਤ ਨੇ ਅੱਜ 3 ਥਾਣੇਦਾਰਾਂ ਨੂੰ 7-7 ਸਾਲ ਦੀ ਕੈਦ ਅਤੇ ਇਕ ਸਿਪਾਹੀ ਨੂੰ ਬਰੀ ਕਰਨ ਦੇ ਹੁਕਮ ਸੁਣਾਏ ਹਨ। ਜਾਣਕਾਰੀ ਅਨੁਸਾਰ .....
ਆਸਟ੍ਰੇਲੀਆ ਤੋਂ ਆਏ ਨੌਜਵਾਨ ਵੱਲੋਂ ਖ਼ੁਦਕੁਸ਼ੀ
. . .  about 1 hour ago
ਜਲੰਧਰ, 25 ਮਾਰਚ- ਜਲੰਧਰ ਦੇ ਅੰਬੇਡਕਰ ਨਗਰ ਦੇ ਰਹਿਣ ਵਾਲੇ ਅਭਿਸ਼ੇਕ ਸੱਲਣ ਵੱਲੋਂ ਬੀਤੇ ਦਿਨ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਮਿਲੀ ਹੈ। ਅਭਿਸ਼ੇਕ 3-4 ਦਿਨ ਪਹਿਲਾਂ ਹੀ ਆਸਟ੍ਰੇਲੀਆ ਤੋਂ ਵਾਪਸ ਆਇਆ ਸੀ। ਜਾਣਕਾਰੀ ਦੇ ਅਨੁਸਾਰ, ਲੜਕੇ ਨੇ ਕਿਸੀ .....
ਭੇਦਭਰੀ ਹਾਲਤ 'ਚ ਨਵ-ਵਿਆਹੁਤਾ ਦੀ ਮੌਤ
. . .  about 1 hour ago
ਸ਼ੁਤਰਾਣਾ, 25 ਮਾਰਚ (ਬਲਦੇਵ ਸਿੰਘ ਮਹਿਰੋਕ) - ਹਲਕਾ ਸ਼ੁਤਰਾਣਾ ਦੇ ਪਿੰਡ ਸ਼ਾਦੀਪੁਰ ਮੋਮੀਆਂ ਵਿਖੇ ਇਕ ਨਵ-ਵਿਆਹੁਤਾ ਦੀ ਭੇਦਭਰੀ ਹਾਲਤ 'ਚ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕਾ ਰਮਨ ਕੌਰ ਦੇ ਮਾਪਿਆਂ ਨੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ....
ਅਕਾਲੀ ਦਲ ਟਕਸਾਲੀ ਨੇ ਹਲਕਾ ਸੰਗਰੂਰ ਤੋਂ ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਨੂੰ ਉਮੀਦਵਾਰ ਐਲਾਨਿਆ
. . .  about 2 hours ago
ਤਰਨਤਾਰਨ, 25 ਮਾਰਚ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੀ ਕੌਰ ਕਮੇਟੀ ਦੀ ਮੀਟਿੰਗ ਅੱਜ ਤਰਨ ਤਾਰਨ ਦੇ ਪਿੰਡ ਬ੍ਰਹਮਪੁਰਾ ਵਿਖੇ ਹੋਈ। ਇਸ ਮੀਟਿੰਗ ਦੌਰਾਨ ਕੌਰ ਕਮੇਟੀ ਨੇ ਲੋਕ ਸਭਾ ਹਲਕਾ ਸੰਗਰੂਰ ਤੋਂ ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਨੂੰ .....
ਨਸ਼ੀਲੇ ਟੀਕਿਆਂ ਸਮੇਤ 1 ਵਿਅਕਤੀ ਕਾਬੂ
. . .  about 2 hours ago
ਖਮਾਣੋਂ, 25 ਮਾਰਚ (ਪਰਮਵੀਰ ਸਿੰਘ) - ਪੁਲਿਸ ਵੱਲੋਂ ਨਸ਼ੇ ਵਜੋਂ ਵਰਤੇ ਜਾਂਦੇ ਟੀਕਿਆਂ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ। ਚੌਂਕੀ ਇੰਚਾਰਜ ਸੰਘੋਲ ਅਵਤਾਰ ਸਿੰਘ ਮੁਤਾਬਿਕ, ਪੇਟ੍ਰੋਲਿੰਗ ਦੌਰਾਨ ਜਦੋਂ ਸ਼ੱਕੀ ਮੋਟਰਸਾਈਕਲ ਸਵਾਰ ਨੂੰ ਕਾਬੂ ਕਰ ਕੇ ਉਸ ਦੀ .....
ਅਦਾਲਤ ਨੇ ਚਰਨਜੀਤ ਸ਼ਰਮਾ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  about 2 hours ago
ਫ਼ਰੀਦਕੋਟ, 25 ਮਾਰਚ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਵਿਸ਼ੇਸ਼ ਜਾਂਚ ਟੀਮ ਵੱਲੋਂ ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸ਼ਰਮਾ ਨੂੰ ਕੋਟਕਪੂਰਾ ਗੋਲੀ ਕਾਂਡ 'ਚ ਅੱਜ ਫ਼ਰੀਦਕੋਟ ਵਿਖੇ ਇਲਾਕਾ ਮੈਜਿਸਟਰੇਟ ਏਕਤਾ ਉੱਪਲ ਦੀ ਅਦਾਲਤ 'ਚ ਪੇਸ਼ .....
ਹਾਈਕੋਰਟ ਨੇ ਸੁਖਬੀਰ ਬਾਦਲ ਤੇ ਮਜੀਠੀਆ ਦੇ ਖ਼ਿਲਾਫ਼ ਜਾਰੀ ਵਾਰੰਟ ਦੇ ਹੁਕਮ ਲਏ ਵਾਪਸ
. . .  about 2 hours ago
ਚੰਡੀਗੜ੍ਹ, 25 ਮਾਰਚ- ਹਾਈਕੋਰਟ ਦੇ ਸਾਬਕਾ ਜੱਜ ਜਸਟਿਸ ਰਣਜੀਤ ਸਿੰਘ ਵੱਲੋਂ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਦੇ ਖ਼ਿਲਾਫ਼ ਹਾਈਕੋਰਟ 'ਚ ਦਾਇਰ 'ਕ੍ਰਿਮੀਨਲ ਕੰਪਲੇਂਟ' ......
ਅਫ਼ਗ਼ਾਨਿਸਤਾਨ 'ਚ ਹੋਏ ਧਮਾਕੇ 'ਚ 8 ਨਾਗਰਿਕ ਜ਼ਖਮੀ
. . .  about 3 hours ago
ਕਾਬੁਲ, 25 ਮਾਰਚ- ਅਫ਼ਗ਼ਾਨਿਸਤਾਨ ਦੇ ਨਾਗਰਹਾਰ ਪ੍ਰਾਂਤ ਦੇ ਜਲਾਲਾਬਾਦ ਸ਼ਹਿਰ 'ਚ ਇਕ ਕਲੀਨਿਕ ਦੇ ਨੇੜੇ ਹੋਏ ਧਮਾਕੇ 'ਚ ਘੱਟੋ-ਘੱਟ ਅੱਠ ਨਾਗਰਿਕ ਜ਼ਖਮੀ ਹੋਏ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੂਬਾਈ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਧਮਾਕੇ 'ਚ .....
ਭਾਜਪਾ 'ਚ ਸ਼ਾਮਲ ਹੋਏ ਦੀਪਾ ਮਲਿਕ ਤੇ ਇਨੈਲੋ ਦੇ ਵਿਧਾਇਕ ਕੇਹਰ ਸਿੰਘ
. . .  about 3 hours ago
ਨਵੀਂ ਦਿੱਲੀ, 25 ਮਾਰਚ- ਪੈਰਾ ਓਲੰਪਿਅਨ ਦੀਪਾ ਮਲਿਕ ਅਤੇ ਇੰਡੀਅਨ ਨੈਸ਼ਨਲ ਲੋਕਦਲ (ਇਨੈਲੋ) ਦੇ ਵਿਧਾਇਕ ਕੇਹਰ ਸਿੰਘ ਰਾਵਤ ਭਾਜਪਾ 'ਚ ਸ਼ਾਮਲ ਹੋ....
ਕਰਤਾਰਪੁਰ ਤੋਂ ਬਾਅਦ ਹੁਣ ਸ਼ਾਰਦਾ ਪੀਠ ਲਾਂਘਾ ਖੋਲ੍ਹੇਗਾ ਪਾਕਿਸਤਾਨ
. . .  about 3 hours ago
ਇਸਲਾਮਾਬਾਦ, 25 ਮਾਰਚ- ਕਰਤਾਰਪੁਰ ਲਾਂਘੇ ਤੋਂ ਬਾਅਦ ਪਾਕਿਸਤਾਨ ਨੇ ਮਕਬੂਜ਼ਾ ਕਸ਼ਮੀਰ (ਪਾਕਿਸਤਾਨ ਦੇ ਕਬਜ਼ੇ ਵਾਲਾ ਕਸ਼ਮੀਰ) 'ਚ ਸ਼ਾਰਦਾ ਪੀਠ ਲਾਂਘੇ ਨੂੰ ਵੀ ਹਿੰਦੂ ਸ਼ਰਧਾਲੂਆਂ ਅਤੇ ਖ਼ਾਸ ਕਰਕੇ ਗੁਆਂਢੀ ਮੁਲਕ ਦੇ ਸ਼ਰਧਾਲੂਆਂ ਲਈ ਖੋਲ੍ਹਣ ਨੂੰ ਮਨਜ਼ੂਰੀ ਦੇ...
ਲੋਕ ਸਭਾ ਚੋਣਾਂ ਤੋਂ ਪਹਿਲਾਂ ਰਾਹੁਲ ਦਾ ਵੱਡਾ ਐਲਾਨ- ਸੱਤਾ 'ਚ ਆਏ ਤਾਂ ਬੈਕ ਖਾਤਿਆਂ 'ਚ ਪਾਵਾਂਗੇ 72 ਹਜ਼ਾਰ ਰੁਪਏ
. . .  about 3 hours ago
ਨਵੀਂ ਦਿੱਲੀ, 25 ਮਾਰਚ- ਲੋਕ ਸਭਾ ਚੋਣਾਂ 2019 ਦੀ ਜੰਗ 'ਚ ਕਾਂਗਰਸ ਪਾਰਟੀ ਨੇ ਵੱਡਾ ਐਲਾਨ ਕਰ ਦਿੱਤਾ ਹੈ। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਇਹ ਐਲਾਨ ਕੀਤਾ ਹੈ ਕਿ ਜੇਕਰ ਕਾਂਗਰਸ ਪਾਰਟੀ ਸੱਤਾ 'ਚ ਆਈ ਤਾਂ ਗਰੀਬ ਪਰਿਵਾਰਾਂ ਦੇ .....
ਟਰਾਲੇ ਹੇਠਾਂ ਆਉਣ ਕਾਰਨ ਔਰਤ ਦੀ ਮੌਤ
. . .  about 4 hours ago
ਫਿਲੌਰ, 25 ਮਾਰਚ (ਸੁਰਜੀਤ ਸਿੰਘ ਬਰਨਾਲਾ)- ਫਿਲੌਰ ਵਿਖੇ ਅੱਜ ਟਰਾਲੇ ਹੇਠਾਂ ਆਉਣ ਕਾਰਨ ਇੱਕ ਔਰਤ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਔਰਤ ਦੇ ਪਤੀ ਹਰਜੀਤ ਸਿੰਘ ਨੇ ਦੱਸਿਆ ਕਿ ਉਹ ਆਪਣੀ ਪਤਨੀ ਜਸਵੀਰ ਕੌਰ ਨਾਲ...
ਜੈੱਟ ਏਅਰਵੇਜ਼ ਸੰਕਟ : ਨਰੇਸ਼ ਗੋਇਲ ਨੇ ਬੋਰਡ ਤੋਂ ਦਿੱਤਾ ਅਸਤੀਫ਼ਾ
. . .  about 4 hours ago
ਨਵੀਂ ਦਿੱਲੀ, 25 ਮਾਰਚ- ਕਰਜ਼ੇ ਦੇ ਜਾਲ 'ਚ ਫਸੀ ਜੈੱਟ ਏਅਰਵੇਜ਼ ਦੇ ਚੇਅਰਮੈਨ ਨਰੇਸ਼ ਗੋਇਲ ਅਤੇ ਉਨ੍ਹਾਂ ਦੀ ਪਤਨੀ ਅਨੀਤਾ ਗੋਇਲ ਨੇ ਅੱਜ ਬੋਰਡ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਹੁਣ ਬੈਂਕ ਦੀ ਅਗਵਾਈ ਵਾਲਾ ਬੋਰਡ ਏਅਰਲਾਈਨਜ਼ ਦਾ...
ਭਾਜਪਾ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਆਈ.ਪੀ. ਸਿੰਘ ਨੂੰ ਪਾਰਟੀ 'ਚੋਂ ਕੱਢਿਆ
. . .  about 4 hours ago
ਲਖਨਊ, 25 ਮਾਰਚ- ਭਾਰਤੀ ਜਨਤਾ ਪਾਰਟੀ ਦੀ ਉੱਤਰ ਪ੍ਰਦੇਸ਼ ਇਕਾਈ ਨੇ ਪਾਰਟੀ ਨੇਤਾ ਆਈ.ਪੀ. ਸਿੰਘ ਨੂੰ 6 ਸਾਲ ਦੇ ਲਈ ਬਾਹਰ ਕੱਢ ਦਿੱਤਾ ਹੈ। ਜਾਣਕਾਰੀ ਦੇ ਅਨੁਸਾਰ, ਪਾਰਟੀ ਵਿਰੋਧੀ ਗਤੀਵਿਧੀਆਂ 'ਚ ਕਥਿਤ ਸ਼ਮੂਲੀਅਤ ਦੇ ਕਾਰਨ ਉਨ੍ਹਾਂ ਨੂੰ ਪਾਰਟੀ 'ਚੋਂ ....
ਬਕਾਏ ਦੀ ਮੰਗ ਨੂੰ ਲੈ ਕੇ ਸਲਫਾਸ ਅਤੇ ਪੈਟਰੋਲ ਦੀਆਂ ਬੋਤਲਾਂ ਲੈ ਕੇ ਤਹਿਸੀਲ ਕੰਪਲੈਕਸ 'ਤੇ ਚੜ੍ਹੇ ਕਿਸਾਨ
. . .  about 4 hours ago
ਏਅਰਸੈੱਲ-ਮੈਕਸਿਸ ਮਾਮਲਾ: ਕਾਰਤੀ ਤੇ ਪੀ ਚਿਦੰਬਰਮ ਨੂੰ ਮਿਲੀ ਰਾਹਤ
. . .  about 4 hours ago
ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ
. . .  1 minute ago
ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਬੱਸ 'ਚ ਲੱਗੀ ਭਿਆਨਕ ਅੱਗ, ਚਾਰ ਲੋਕਾਂ ਦੀ ਮੌਤ
. . .  about 5 hours ago
ਸ਼ਿਮਲਾ 'ਚ ਦੋ ਬੱਸਾਂ ਵਿਚਾਲੇ ਹੋਈ ਟੱਕਰ, 15 ਲੋਕ ਜ਼ਖ਼ਮੀ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਮਾਘ ਸੰਮਤ 550
ਵਿਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਤਾਜ਼ਾ ਖ਼ਬਰਾਂ

ਕੁੱਲੂ, ਮੰਡੀ, ਚੰਬਾ 'ਚ ਸਕੂਲ 18 ਫਰਵਰੀ ਤੱਕ ਰਹਿਣਗੇ ਬੰਦ

ਸ਼ਿਮਲਾ, 12 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਕੁੱਲੂ, ਮੰਡੀ ਅਤੇ ਚੰਬਾ ਵਿਚ 13 ਫਰਵਰੀ ਨੂੰ ਜੋ ਸਕੂਲ ਖੁੱਲ੍ਹਣੇ ਸਨ, ਉਹ ਬਰਸਾਤ ਅਤੇ ਬਰਫ਼ਬਾਰੀ ਦੀ ਸੰਭਾਵਨਾ ਨੂੰ ਦੇਖਦੇ ਹੋਏ ਪ੍ਰਸ਼ਾਸਨ ਦੇ ਹੁਕਮਾਂ 'ਤੇ ਹੁਣ 18 ਫਰਵਰੀ ਨੂੰ ...

ਪੂਰੀ ਖ਼ਬਰ »

ਰੱਖਿਆ ਮੰਤਰਾਲੇ ਵੱਲੋਂ ਹਮਲਾ ਕਰਨ ਵਾਲੇ 54 ਇਜ਼ਰਾਈਲੀ ਡਰੋਨਾਂ ਨੂੰ ਮਨਜ਼ੂਰੀ

ਨਵੀਂ ਦਿੱਲੀ, 12 ਫਰਵਰੀ - ਰੱਖਿਆ ਮੰਤਰਾਲੇ ਨੇ ਹਮਲਾ ਕਰਨ ਵਾਲੇ 54 ਇਸਰਾਈਲੀ ਡਰੋਨਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜੋ ਕਿ ਕਾਫੀ ਉਚਾਈ ਤੱਕ ਦੁਸ਼ਮਣ ਫ਼ੌਜ ਨੂੰ ਨਿਸ਼ਾਨਾ ਬਣਾ ਸਕਦੇ ...

ਪੂਰੀ ਖ਼ਬਰ »

ਮਿਗ-27 ਦੁਰਘਟਨਾਗ੍ਰਸਤ, ਪਾਇਲਟ ਸੁਰੱਖਿਅਤ

ਜੈਸਲਮੇਰ, 12 ਫਰਵਰੀ - ਜੈਸਲਮੇਰ ਤੋਂ ਟਰੇਨਿੰਗ ਮਿਸ਼ਨ 'ਤੇ ਹਵਾਈ ਫ਼ੌਜ ਦਾ ਮਿਗ-27 ਪੋਖਰਨ ਰੇਂਜ ਨੇੜੇ ਅੱਜ ਤਕਰੀਬਨ 6.10 ਵਜੇ ਦੁਰਘਟਨਾਗ੍ਰਸਤ ਹੋ ਗਿਆ। ਪਾਇਲਟ ਨੂੰ ਸੁਰੱਖਿਅਤ ਬਚਾ ਗਿਆ ਹੈ। ਹਵਾਈ ਫ਼ੌਜ ਵੱਲੋਂ ਦੁਰਘਟਨਾ ਦੀ ਕੋਰਟ ਆਫ਼ ਇਨਕੁਆਰੀ ਦੇ ਹੁਕਮ ਦੇ ਦਿੱਤੇ ਗਏ ...

ਪੂਰੀ ਖ਼ਬਰ »

ਨਜਾਇਜ਼ ਸੰਬੰਧਾਂ ਦੇ ਸ਼ੱਕ ਚ ਪਤੀ ਵੱਲੋਂ ਪਤਨੀ ਦਾ ਕਤਲ

ਖਨੌਰੀ, 12 ਫਰਵਰੀ ( ਬਲਵਿੰਦਰ ਸਿੰਘ ਥਿੰਦ, ਰਾਜੇਸ਼ ਕੁਮਾਰ ) - ਪੁਲਿਸ ਥਾਣਾ ਖਨੌਰੀ ਦੇ ਅਧੀਨ ਆਉਂਦੇ ਪਿੰਡ ਅਨਦਾਣਾ ਵਿਖੇ ਇਕ ਵਿਅਕਤੀ ਨੇ ਨਜਾਇਜ਼ ਸੰਬੰਧਾਂ ਦੇ ਸ਼ੱਕ ਵਿਚ ਆਪਣੇ ਭਰਾ ਤੇ ਭਰਜਾਈ ਨਾਲ ਮਿਲ ਕੇ ਆਪਣੀ ਪਤਨੀ ਦਾ ਕਹੀ ਨਾਲ ਵੱਢ ਕੇ ਬੜੀ ਬੇਰਹਿਮੀ ਨਾਲ ਕਤਲ ...

ਪੂਰੀ ਖ਼ਬਰ »

ਲੋਕ ਸਭਾ 'ਚ ਵਿੱਤ ਬਿੱਲ ਪਾਸ

ਨਵੀਂ ਦਿੱਲੀ, 12 ਫਰਵਰੀ - ਲੰਮੀ ਚਰਚਾ ਤੋਂ ਬਾਅਦ ਲੋਕ ਸਭਾ 'ਚ ਵਿੱਤ ਬਿੱਲ ਪਾਸ ਹੋ ਗਿਆ ...

ਪੂਰੀ ਖ਼ਬਰ »

ਗੁੱਜਰ ਅੰਦੋਲਨ ਦੇ ਚੱਲਦਿਆਂ 31 ਟਰੇਨਾਂ ਰੱਦ, 10 ਦੇ ਰੂਟ ਬਦਲੇ

ਨਵੀਂ ਦਿੱਲੀ, 12 ਫਰਵਰੀ - ਰਾਜਸਥਾਨ ਦੇ ਸਵਾਈ ਮਾਧੋਪੁਰ ਵਿਖੇ ਗੁੱਜਰ ਅੰਦੋਲਨ ਦੇ ਚੱਲਦਿਆਂ ਰੇਲਵੇ ਨੇ 13 ਫਰਵਰੀ ਲਈ 31 ਟਰੇਨਾਂ ਰੱਦ ਕਰ ਦਿੱਤੀਆਂ ਹਨ ਤੇ 10 ਦੇ ਰੂਟ ਬਦਲੇ ਹਨ, ਜਦਕਿ 14 ਫਰਵਰੀ ਲਈ 11 ਟਰੇਨਾਂ ਰੱਦ ਕਰ ਦਿੱਤੀਆਂ ਗਈਆਂ ਹਨ ਤੇ 4 ਦੇ ਰੂਟ ਬਦਲੇ ਹਨ। ...

ਪੂਰੀ ਖ਼ਬਰ »

ਹੋਟਲ 'ਚ ਅੱਗ ਲੱਗਣ ਦਾ ਮਾਮਲਾ : ਧਾਰਾ 308 ਤਹਿਤ ਵੀ ਮਾਮਲਾ ਦਰਜ

ਨਵੀਂ ਦਿੱਲੀ, 12 ਫਰਵਰੀ - ਦਿੱਲੀ ਦੇ ਹੋਟਲ ਅਰਪਿਤ ਪੈਲੇਸ 'ਚ ਅੱਗ ਲੱਗਣ ਦੇ ਮਾਮਲੇ 'ਚ ਧਾਰਾ 308 (ਗੈਰ ਇਰਾਦਤਨ ਹੱਤਿਆ ਦਾ ਯਤਨ) ਤਹਿਤ ਵੀ ਮਾਮਲਾ ਦਰਜ ਕੀਤਾ ਗਿਆ ਹੈ।  ਇਸ ਅੱਗ 'ਚ 17 ਲੋਕਾਂ ਦੀ ਮੌਤ ਹੋ ਗਈ ...

ਪੂਰੀ ਖ਼ਬਰ »

5 ਦਿਨਾਂ ਦੀ ਮਹੀਨਾਵਾਰ ਪੂਜਾ ਲਈ ਫਿਰ ਖੁੱਲ੍ਹਾ ਸਬਰੀਮਾਲਾ ਮੰਦਰ

ਤਿਰੂਵਨੰਤਪੁਰਮ, 12 ਫਰਵਰੀ - ਮਲਿਆਲਮ ਮਹੀਨੇ ਕੁੰਭੋਮ 'ਚ ਕੇਰਲ ਦੇ ਸਬਰੀਮਾਲਾ ਮੰਦਰ ਨੂੰ 5 ਦਿਨਾਂ ਦੀ ਮਹੀਨਾਵਾਰ ਪੂਜਾ ਲਈ ਮੁੜ ਤੋਂ ਖੋਲਿਆ ਗਿਆ ...

ਪੂਰੀ ਖ਼ਬਰ »

ਰਾਜਸਥਾਨ : ਗੁੱਜਰ ਅੰਦੋਲਨ ਜਾਰੀ

ਜੈਪੁਰ, 12 ਫਰਵਰੀ - ਰਾਜਸਥਾਨ ਦੇ ਸਵਾਈ ਮਾਧੋਪੁਰ ਦੇ ਮਲਾਰਨਾ ਡੁੰਗਰਪੁਰ ਰੇਲਵੇ ਲਾਈਨਾਂ 'ਤੇ ਗੁੱਜਰਾਂ ਦਾ ਅੰਦੋਲਨ ਜਾਰੀ ਹੈ। ਰਾਖਵੇਂਕਰਨ ਦੀ ਮੰਗ ਨੂੰ ਲੈ ਕੇ ਗੁੱਜਰ ਭਾਈਚਾਰੇ ਦੇ ਲੋਕ ਧਰਨੇ 'ਤੇ ਬੈਠੇ ...

ਪੂਰੀ ਖ਼ਬਰ »

ਲੁਧਿਆਣਾ ਤੋਂ ਬਾਅਦ ਫਿਲੌਰ 'ਚ 4 ਵਿਅਕਤੀਆਂ ਵਲੋਂ ਨਾਬਾਲਗ ਨਾਲ ਸਮੂਹਿਕ ਜਬਰ ਜਨਾਹ

ਫਿਲੌਰ, 12 ਫਰਵਰੀ (ਸੁਰਜੀਤ ਸਿੰਘ ਬਰਨਾਲਾ) - ਬੀਤੇ ਦਿਨੀਂ ਲੁਧਿਆਣਾ ਵਿਖੇ ਇਕ ਲੜਕੀ ਨਾਲ ਹੋਏ ਸਮੂਹਿਕ ਜਬਰ ਜਨਾਹ ਦਾ ਮਾਮਲਾ ਅਜੇ ਠੰਢਾ ਨਹੀਂ ਸੀ ਪਿਆ ਕਿ ਫਿਲੌਰ ਦੇ ਨਜ਼ਦੀਕੀ ਪਿੰਡ ਵਿਖੇ ਇਕ ਪ੍ਰਵਾਸੀ ਮਜ਼ਦੂਰ ਦੀ ਨਾਬਾਲਗ ਲੜਕੀ ਨਾਲ ਸਮੂਹਿਕ ਜਬਰ ਜਨਾਹ ਕਰਨ ਦਾ ...

ਪੂਰੀ ਖ਼ਬਰ »

ਪੰਜਾਬ 'ਚ ਅਧਿਆਪਕਾਂ ਵਲੋਂ ਥਾਂ-ਥਾਂ ਅਰਥੀ ਫੂਕ ਮੁਜ਼ਾਹਰੇ

ਸੰਗਰੂਰ/ਖਰੜ/ਭੁਲੱਥ/ਬੰਗਾ, 12 ਫਰਵਰੀ (ਧੀਰਜ ਪਸ਼ੋਰੀਆ, ਗੁਰਮੁਖ ਸਿੰਘ ਮਾਨ, ਸੁਖਜਿੰਦਰ ਮੁਲਤਾਨੀ, ਜਸਬੀਰ ਸਿੰਘ ਨੂਰਪੁਰ) - ਪਟਿਆਲਾ ਵਿਖੇ ਪਿਛਲੀ ਦਿਨੀਂ ਰੋਸ ਮੁਜ਼ਾਹਰਾ ਕਰਕੇ ਕੈਪਟਨ ਅਮਰਿੰਦਰ ਸਿੰਘ ਦੇ ਮਹਿਲਾਂ ਵੱਲ ਕੂਚ ਕਰ ਰਹੇ ਅਧਿਆਪਕਾਂ 'ਤੇ ਹੋਏ ਲਾਠੀਚਾਰਜ ...

ਪੂਰੀ ਖ਼ਬਰ »

ਅਖਿਲੇਸ਼ ਨੂੰ ਰੋਕੇ ਜਾਣ ਮਗਰੋਂ ਭੱਖਿਆ ਵਿਵਾਦ

ਲਖਨਊ, 12 ਫਰਵਰੀ - ਉਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਪ੍ਰਦੇਸ਼ ਦੀ ਯੋਗੀ ਅਦਿਤਿਆਨਾਥ ਸਰਕਾਰ 'ਤੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਲਾਹਾਬਾਦ (ਪ੍ਰਯਾਗਰਾਜ) ਨਹੀਂ ਜਾਣ ਦਿੱਤਾ ਜਾ ਰਿਹਾ ਤੇ ਲਖਨਊ ਹਵਾਈ ਅੱਡੇ 'ਤੇ ਰੋਕ ...

ਪੂਰੀ ਖ਼ਬਰ »

ਅਧਿਆਪਕ ਸੰਘਰਸ਼ ਕਮੇਟੀ ਵੱਲੋਂ ਕੀਤਾ ਪੰਜਾਬ ਸਰਕਾਰ ਦਾ ਅਰਥੀ ਫੂਕ ਮੁਜ਼ਾਹਰਾ

 ਅਜਨਾਲਾ,12 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਪਟਿਆਲਾ ਵਿਖੇ ਪੰਜਾਬ ਦੇ ਅਧਿਆਪਕਾਂ ਵੱਲੋਂ ਆਪਣੀਆਂ ਅਹਿਮ ਮੰਗਾਂ ਨੂੰ ਲੈ ਕੇ ਕੀਤੀ ਮਹਾਂ ਰੈਲੀ ਮੌਕੇ ਪੁਲਸ ਪ੍ਰਸ਼ਾਸਨ ਵੱਲੋਂ ਕੀਤੇ ਅੰਨ੍ਹੇਵਾਹ ਲਾਠੀਚਾਰਜ ਅਤੇ ਪਾਣੀ ਦੀਆਂ ਬੁਛਾੜਾਂ ਛੱਡਣ ...

ਪੂਰੀ ਖ਼ਬਰ »

ਲੁਧਿਆਣਾ ਸਮੂਹਿਕ ਜਬਰ ਜਨਾਹ ਮਾਮਲੇ ’ਚ ਇਕ ਗ੍ਰਿਫਤਾਰ

ਮੁੱਲਾਂਪੁਰ-ਦਾਖਾ, 12 ਫਰਵਰੀ (ਨਿਰਮਲ ਸਿੰਘ ਧਾਲੀਵਾਲ)- ਲੁਧਿਆਣਾ ਨੇੜੇ ਕੁਝ ਦਿਨ ਪਹਿਲਾਂ ਲੜਕੀ ਨੂੰ ਬੰਧਕ ਬਣਾ ਕੇ 12 ਨੌਜਵਾਨਾਂ ਵਲੋਂ ਕੀਤੇ ਸਮੂਹਿਕ ਜਬਰ ਜਨਾਹ ਮਾਮਲੇ ਵਿਚ ਲੁਧਿਆਣਾ ਦਿਹਾਤੀ ਪੁਲਿਸ ਵਲੋਂ ਇਕ ਦੋਸ਼ੀ ਨੂੰ ਗ੍ਰਿਫਤਾਰ ਕਰਨ ਦੀ ਗੱਲ ਸਾਹਮਣੇ ਆਈ ...

ਪੂਰੀ ਖ਼ਬਰ »

ਨਸ਼ੇ ਦੇ ਮੁਦੇ ਨੂੰ ਲੈਕੇ ਹੋਈ ਲੜਾਈ - 3 ਹਸਪਤਾਲ ਦਾਖਲ

ਖਮਾਣੋਂ, 12 ਫ਼ਰਵਰੀ (ਪਰਮਵੀਰ ਸਿੰਘ) - ਪਿੰਡ ਮੋਹਣਮਾਜਰਾ ਵਿੱਖੇ ਨਸ਼ੇ ਦੇ ਮੁੱਦੇ ਨੂੰ ਲੈਕੇ ਦੋ ਧਿਰਾਂ ਵਿਚਕਾਰ ਲੜਾਈ ਹੋ ਗਈ। ਮਾਮਲੇ ਚ 3 ਵਿਅਕਤੀ ਇਲਾਜ ਲਈ ਹਸਪਤਾਲ ਦਾਖਲ ਹੋਏ ਹਨ। ਪੁਲਿਸ ਨੂੰ ਦਿੱਤੇ ਬਿਆਨ ਚ ਪੀੜਤ ਗੁਰਦੇਵ ਸਿੰਘ ਨੇ ਕਿਹਾ ਕਿ ਦੂਜੀ ਧਿਰ ਨੇ ...

ਪੂਰੀ ਖ਼ਬਰ »

ਵਿਰੋਧੀ ਧਿਰ ਦਾ ਵਿਧਾਨ ਸਭਾ ਵਿਚੋਂ ਵਾਕ-ਆਊਟ 'ਬਦਤਮੀਜ਼ੀ' - ਕੈਪਟਨ

ਚੰਡੀਗੜ੍ਹ, 12 ਫਰਵਰੀ (ਵਿਕਰਮਜੀਤ ਸਿੰਘ ਮਾਨ) - ਵਿਰੋਧੀ ਧਿਰ ਵਲੋਂ ਬਜਟ ਇਜਲਾਸ ਦੇ ਪਹਿਲੇ ਦਿਨ ਪੰਜਾਬ ਵਿਧਾਨ ਸਭਾ ਵਿਚ ਰਾਜਪਾਲ ਦੇ ਭਾਸ਼ਣ ਦੌਰਾਨ ਕੀਤੇ ਗਏ ਵਾਕ-ਆਊਟ ਨੂੰ ਬਦਤਮੀਜ਼ੀ ਦੱਸਿਆ। ਉਨ੍ਹਾਂ ਨੇ ਕੁਝ ਕਿਸਾਨਾਂ ਨਾਲ ਅਕਾਲੀ ਦਲ ਵਲੋਂ ਵਿਧਾਨ ਸਭਾ ਨੇੜੇ ...

ਪੂਰੀ ਖ਼ਬਰ »

ਲੁਧਿਆਣਾ ਸਮੂਹਿਕ ਜਬਰ ਜਨਾਹ ਮਾਮਲੇ 'ਚ ਕੌਮੀ ਮਹਿਲਾ ਕਮਿਸ਼ਨ ਨੇ ਕਮੇਟੀ ਬਣਾਈ

ਨਵੀਂ ਦਿੱਲੀ, 12 ਫਰਵਰੀ - ਲੁਧਿਆਣਾ ਸਮੂਹਿਕ ਜਬਰ ਜਨਾਹ ਮਾਮਲੇ 'ਚ ਖ਼ੁਦ ਨੋਟਿਸ ਲੈਂਦੇ ਹੋਏ ਕੌਮੀ ਮਹਿਲਾ ਕਮਿਸ਼ਨ ਵਲੋਂ ਇਕ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜੋ ਮਾਮਲੇ ਦੀ ਪੜਤਾਲ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਵਿਚ ਨੌਜਵਾਨ ਗ੍ਰਿਫ਼ਤਾਰ

ਲੁਧਿਆਣਾ, 12 ਫਰਵਰੀ (ਪਰਮਿੰਦਰ ਸਿੰਘ ਅਹੂਜਾ) - ਥਾਣਾ ਸਦਰ ਦੇ ਘੇਰੇ ਅੰਦਰ ਪੈਂਦੇ ਪਿੰਡ ਦਾਦ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ...

ਪੂਰੀ ਖ਼ਬਰ »

ਜੱਸੀ ਕਤਲ ਕਾਂਡ : ਸੰਗਰੂਰ ਜੇਲ੍ਹ 'ਚੋਂ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ 'ਚ ਪੇਸ਼ ਹੋਏ ਮਾਂ ਤੇ ਮਾਮਾ

ਸੰਗਰੂਰ, 12 ਫਰਵਰੀ (ਧੀਰਜ ਪਸ਼ੋਰੀਆ)- 19 ਕੁ ਸਾਲ ਪਹਿਲਾਂ ਪੰਜਾਬੀ ਮੂਲ ਦੀ ਕੈਨੇਡੀਅਨ ਲੜਕੀ ਜੱਸੀ ਦੇ ਪੰਜਾਬ ਆ ਕੇ ਪ੍ਰੇਮ ਵਿਆਹ ਕਰਵਾਏ ਜਾਣ ਪਿੱਛੋਂ ਹੋਏ ਉਸ ਦੇ ਕਤਲ ਸੰਬੰਧੀ ਅਮਰਗੜ੍ਹ ਪੁਲਿਸ ਥਾਣਾ ਕੋਲ ਦਰਜ ਮਾਮਲੇ ਦੀ ਅਦਾਲਤੀ ਕਾਰਵਾਈ ਨੂੰ ਮੁਕੰਮਲ ਕਰਾਉਣ ਲਈ ...

ਪੂਰੀ ਖ਼ਬਰ »

ਦਿੱਲੀ ਲੀਡਰਸ਼ਿਪ 'ਚ ਕੋਈ ਧੜੇਬੰਦੀ ਨਹੀਂ ਹੈ - ਮਨਜੀਤ ਸਿੰਘ ਜੀ.ਕੇ

ਪਟਿਆਲਾ, 12 ਫਰਵਰੀ (ਅਮਨਦੀਪ ਸਿੰਘ) - ਦਿੱਲੀ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਦਿੱਲੀ ਲੀਡਰਸ਼ਿਪ ਵਿਚ ਕੋਈ ਧੜੇਬੰਦੀ ਨਹੀਂ ਅਤੇ ਹਰ ਆਗੂ ਪਾਰਟੀ ਵਲੋਂ ਮਿਲੀ ਜ਼ੁੰਮੇਵਾਰੀ ਪੂਰੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਤੇ ਸੂਬੇ ਵਿਚ ਘੱਟ ਗਿਣਤੀ ਲੋਕਾਂ ਪ੍ਰਤੀ ਕਾਨੂੰਨ ਨੂੰ ਪੱਖਪਾਤੀ ਰਵਈਆ ਨਹੀਂ ਅਪਣਾਉਣਾ ਚਾਹੀਦਾ । ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਲੋਕ ਮਨਾਂ ਤੱਕ ਪੁੱਜਣਾ ਚਾਹੀਦਾ ਹੈ। ਸ. ਮਨਜੀਤ ਸਿੰਘ ਜੀ.ਕੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਣ ਆਏ ਹੋਏ ਸਨ।


ਖ਼ਬਰ ਸ਼ੇਅਰ ਕਰੋ

ਸ਼ਿਵ ਸੈਨਾ ਬਾਲ ਠਾਕਰੇ ਦੇ ਸੂਬਾ ਉਪ ਪ੍ਰਧਾਨ ਹਰਵਿੰਦਰ ਸੋਨੀ ਉੱਪਰ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ

ਗੁਰਦਾਸਪੁਰ, 12 ਫਰਵਰੀ (ਸੁਖਵੀਰ ਸਿੰਘ ਸੈਣੀ)- ਸਥਾਨਕ ਸ਼ਹਿਰ ਦੇ ਬਹਿਰਾਮਪੁਰ ਰੋਡ 'ਤੇ ਸਥਿਤ ਇੱਕ ਹਸਪਤਾਲ ਦੇ ਡਾਕਟਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ਾਂ ਤਹਿਤ ਸ਼ਿਵ ਸੈਨਾ ਬਾਲ ਠਾਕਰੇ ਦੇ ਸੂਬਾ ਉਪ ਪ੍ਰਧਾਨ ਹਰਵਿੰਦਰ ਸੋਨੀ 'ਤੇ ਥਾਣਾ ਸਿਟੀ ਦੀ ਪੁਲਿਸ ...

ਪੂਰੀ ਖ਼ਬਰ »

26 ਫਰਵਰੀ ਨੂੰ ਵਿਸ਼ੇਸ਼ ਅਧਿਕਾਰ ਕਮੇਟੀ ਅੱਗੇ ਪੇਸ਼ ਹੋਣਗੇ ਸੁਖਬੀਰ ਬਾਦਲ

ਚੰਡੀਗੜ੍ਹ, 12 ਫਰਵਰੀ (ਵਿਕਰਮਜੀਤ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 26 ਫਰਵਰੀ ਨੂੰ ਵਿਸ਼ੇਸ਼ ਅਧਿਕਾਰ ਕਮੇਟੀ ਦੇ ਅੱਗੇ ਪੇਸ਼ ਹੋਣਗੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਮੇਟੀ ਦੇ ਚੇਅਰਮੈਨ ਕੁਸ਼ਲਦੀਪ ਸਿੰਘ ਢਿੱਲੋਂ ਨੇ ਦੱਸਿਆ ...

ਪੂਰੀ ਖ਼ਬਰ »

ਲੁਧਿਆਣਾ ਸਮੂਹਿਕ ਜਬਰ ਜਨਾਹ ਮਾਮਲੇ 'ਚ ਪੁਲਿਸ ਨੇ ਜਾਰੀ ਕੀਤੇ ਛੇ ਸ਼ੱਕੀਆਂ ਦੇ ਸਕੈੱਚ

ਲੁਧਿਆਣਾ, 12 ਫਰਵਰੀ (ਕਾਕਾ, ਨਿਰਮਲ ਸਿੰਘ ਧਾਲੀਵਾਲ)- ਲੁਧਿਆਣਾ ਦਿਹਾਤੀ ਪੁਲਿਸ ਜ਼ਿਲ੍ਹੇ ਦੇ ਮਾਡਲ ਥਾਣਾ ਦਾਖਾ ਇਲਾਕੇ 'ਚ ਸ਼ਨੀਵਾਰ ਰਾਤ ਇੱਕ ਲੜਕੀ ਨੂੰ ਬੰਧਕ ਬਣਾ ਕੇ 12 ਨੌਜਵਾਨਾਂ ਵਲੋਂ ਕੀਤੇ ਗਏ ਸਮੂਹਿਕ ਜਬਰ ਜਨਾਹ ਮਾਮਲੇ 'ਚ ਅਜੇ ਕੋਈ ਦੋਸ਼ੀ ਸਿੱਧੇ ਰੂਪ 'ਚ ਪੁਲਿਸ ...

ਪੂਰੀ ਖ਼ਬਰ »

ਬਜਟ ਇਜਲਾਸ ਦੌਰਾਨ ਜਦੋਂ ਬਾਦਲ ਅਤੇ ਕੈਪਟਨ ਨੇ ਮੁਸਕਰਾ ਕੇ ਇੱਕ-ਦੂਜੇ ਨੂੰ ਕੀਤੀ ਦੁਆ-ਸਲਾਮ

ਚੰਡੀਗੜ੍ਹ, 12 ਫਰਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਪਹਿਲੇ ਦਿਨ ਅੱਜ ਉਸ ਵੇਲੇ ਸੁਖਦ ਮਾਹੌਲ ਬਣ ਗਿਆ, ਜਦੋਂ ਸਦਨ ਦੀ ਕਾਰਵਾਈ 'ਚ ਹਿੱਸਾ ਲੈਣ ਪੁੱਜੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਮੁੱਖ ਮੰਤਰੀ ਕੈਪਟਨ ...

ਪੂਰੀ ਖ਼ਬਰ »

ਬਜਟ ਇਜਲਾਸ : ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ

ਚੰਡੀਗੜ੍ਹ, 12 ਫਰਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਅੱਜ ਸ਼ੁਰੂ ਹੋ ਗਿਆ। ਇਜਲਾਸ ਦੀ ਸ਼ੁਰੂਆਤ ਰਾਜਪਾਲ ਵੀ. ਪੀ. ਸਿੰਘ ਬਦਨੌਰ ਦੇ ਭਾਸ਼ਣ ਨਾਲ ਹੋਈ। ਹਾਲਾਂਕਿ ਇਸ ਦੌਰਾਨ ਅਕਾਲੀ-ਭਾਜਪਾ ਵਿਧਾਇਕਾਂ ਵਲੋਂ ਰੌਲ਼ਾ-ਰੱਪਾ ਪਾਇਆ ਗਿਆ ਅਤੇ ਸਦਨ ...

ਪੂਰੀ ਖ਼ਬਰ »

ਬਜਟ ਇਜਲਾਸ :ਪੰਜਾਬ ਵਿਧਾਨ ਸਭਾ 'ਚ ਵਿੱਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ

ਚੰਡੀਗੜ੍ਹ, 12 ਫਰਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਪਹਿਲੇ ਦਿਨ ਸਾਬਕਾ ਰੱਖਿਆ ਮੰਤਰੀ ਜਾਰਜ ਫਰਨਾਂਡਿਸ, ਸਾਬਕਾ ਮੰਤਰੀ ਪੰਜਾਬ ਸਰਦਾਰ ਦਲੀਪ ਸਿੰਘ ਪਾਂਧੀ, ਸ਼ਹੀਦ ਕਾਂਸਟੇਬਲ ਮੁਖ਼ਤਿਆਰ ਸਿੰਘ, ਸ਼ਹੀਦ ਗੰਨਮੈਨ ਲੇਖ ਰਾਜ ਅਤੇ ਸ਼ਹੀਦ ...

ਪੂਰੀ ਖ਼ਬਰ »

ਪਿਛਲੇ ਸ਼ਾਸਨਕਾਲ ਦੌਰਾਨ ਝੂਠੇ ਮਾਮਲੇ ਦਰਜ ਕਰਨ ਵਾਲਿਆਂ ਵਿਰੁੱਧ ਕਾਰਵਾਈ ਫ਼ੈਸਲਾਕੁਨ ਨਤੀਜਿਆਂ ਤੱਕ ਪਹੁੰਚੇਗੀ- ਬਦਨੌਰ

ਚੰਡੀਗੜ੍ਹ, 12 ਫਰਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਦੇ ਭਾਸ਼ਣ ਨਾਲ ਅੱਜ 15ਵੀਂ ਵਿਧਾਨ ਸਭਾ ਦਾ ਬਜਟ ਇਜਲਾਸ ਸ਼ੁਰੂ ਹੋ ਗਿਆ। ਇਸ ਮੌਕੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਰਾਜਪਾਲ ਨੇ ਜ਼ੋਰ ਦੇ ਕੇ ਕਿਹਾ ਕਿ ਪਿਛਲੇ ...

ਪੂਰੀ ਖ਼ਬਰ »

ਪੰਜਾਬ 'ਚ 15 ਫਰਵਰੀ ਤੱਕ ਬੰਦ ਰਹਿਣਗੇ ਸਰਕਾਰੀ ਦਫ਼ਤਰ

ਪਟਿਆਲਾ, 12 ਫਰਵਰੀ (ਅਮਨਦੀਪ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਪਟਿਆਲਾ 'ਚ ਧਰਨਿਆਂ ਦਾ ਦੌਰ ਲਗਾਤਾਰ ਜਾਰੀ ਹੈ। ਪੰਜਾਬ ਸਰਕਾਰ ਵਿਰੁੱਧ ਆਪਣੀਆਂ ਮੰਗਾਂ ਨੂੰ ਲੈ ਕੇ ਅਧਿਆਪਕਾਂ ਅਤੇ ਨਰਸਿੰਗ ਸਟਾਫ਼ ਦੇ ਲਗਾਤਾਰ ਚੱਲ ਰਹੇ ਸੰਘਰਸ਼ ਤੋਂ ...

ਪੂਰੀ ਖ਼ਬਰ »

ਸੰਗਰੂਰ 'ਚ ਵੀ ਵਕੀਲਾਂ ਨੇ ਰੱਖਿਆ ਕੰਮ-ਕਾਜ ਠੱਪ

ਸੰਗਰੂਰ, 12 ਫਰਵਰੀ (ਧੀਰਜ ਪਸ਼ੋਰੀਆ)- ਵਕੀਲਾਂ ਦੀ ਦੇਸ਼ ਵਿਆਪੀ ਹੜਤਾਲ ਦੇ ਚੱਲਦਿਆਂ ਜ਼ਿਲ੍ਹਾ ਬਾਰ ਸੰਗਰੂਰ ਦੇ ਵਕੀਲਾਂ ਨੇ ਅੱਜ ਅਦਾਲਤਾਂ 'ਚ ਕੰਮ-ਕਾਜ ਠੱਪ ਰੱਖਿਆ ਹੈ। ਬਾਰ ਦੇ ਪ੍ਰਧਾਨ ਸਤੀਸ਼ ਕਾਂਸਲ ਨੇ ਦੱਸਿਆ ਕਿ ਬਾਰ ਦੇ 650 ਦੇ ਕਰੀਬ ਸਾਰੇ ਵਕੀਲਾਂ ਨੇ ਕੰਮ-ਕਾਜ ਠੱਪ ...

ਪੂਰੀ ਖ਼ਬਰ »

ਅਧਿਆਪਕ ਸੰਘਰਸ਼ ਕਮੇਟੀ ਵਲੋਂ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪ੍ਰਾਜੈਕਟ ਦੇ ਬਾਈਕਾਟ ਦਾ ਐਲਾਨ

ਸੰਗਰੂਰ, 12 ਫਰਵਰੀ (ਧੀਰਜ ਪਸ਼ੋਰੀਆ)- ਪਟਿਆਲਾ ਵਿਖੇ ਆਪਣੀਆਂ ਮੰਗਾਂ ਲਈ ਰੋਸ ਮੁਜ਼ਾਹਰਾ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮਹਿਲਾਂ ਵੱਲ ਵੱਧ ਰਹੇ ਅਧਿਆਪਕਾਂ 'ਤੇ ਹੋਏ ਪੁਲਿਸ ਲਾਠੀਚਾਰਜ ਤੋਂ ਬਾਅਦ ਅਧਿਆਪਕ ਸੰਘਰਸ਼ ਕਮੇਟੀ ਨੇ ਆਪਣੇ ਸੰਘਰਸ਼ ਨੂੰ ਹੋਰ ...

ਪੂਰੀ ਖ਼ਬਰ »

ਹੁਸ਼ਿਆਰਪੁਰ 'ਚ ਲੁਟੇਰਾ ਗਿਰੋਹ ਨਾਲ ਮੁਕਾਬਲੇ ਦੌਰਾਨ ਪੁਲਿਸ ਨੇ ਦੋ ਅਤਿ ਲੋਂੜੀਦੇ ਅਪਰਾਧੀ ਕੀਤੇ ਕਾਬੂ

ਟਾਂਡਾ ਉੜਮੁੜ, 12 ਫ਼ਰਵਰੀ (ਦੀਪਕ ਬਹਿਲ)- ਹੁਸ਼ਿਆਰਪੁਰ ਜ਼ਿਲ੍ਹੇ ਦੇ ਟਾਂਡਾ ਉੜਮੁੜ 'ਚ ਪੁਲਿਸ ਨੇ ਲੁਟੇਰਾ ਗਿਰੋਹ ਨਾਲ ਹੋਏ ਮੁਕਾਬਲੇ ਦੌਰਾਨ ਅਤਿ ਲੋੜੀਂਦੇ ਅਪਰਾਧੀਆਂ ਨੂੰ ਗੋਲੀ ਸਿੱਕੇ ਅਤੇ ਰਿਵਾਲਵਰ ਸਮੇਤ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮਾਂ ਨੇ ਪੰਜਾਬ ...

ਪੂਰੀ ਖ਼ਬਰ »

ਹੋਮ ਗਾਰਡ ਦੇ ਜਵਾਨ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ ਦੀ ਕੋਸ਼ਿਸ਼

ਬਠਿੰਡਾ, 12 ਫਰਵਰੀ, (ਸੁਖਵਿੰਦਰ ਸਿੰਘ ਸੁੱਖਾ)- ਕੇਂਦਰੀ ਜੇਲ੍ਹ ਬਠਿੰਡਾ 'ਚ ਤਾਇਨਾਤ ਹੋਮ ਗਾਰਡ ਦੇ ਇੱਕ ਜਵਾਨ ਵਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਗਗਨਦੀਪ ਸਿੰਘ ਨਾਮੀ ਉਕਤ ਜਵਾਨ ਨੂੰ ਗੰਭੀਰ ਹਾਲਤ ਦੇ ਚੱਲਦਿਆਂ ਇਲਾਜ ਲਈ ਮੈਡੀਕਲ ਕਾਲਜ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਨਾਲ ਮੁਠਭੇੜ ਦੌਰਾਨ ਇੱਕ ਜਵਾਨ ਸ਼ਹੀਦ, ਇੱਕ ਜ਼ਖ਼ਮੀ

ਸ੍ਰੀਨਗਰ, 12 ਫਰਵਰੀ- ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਦੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਕਾਸੋ) ਦੌਰਾਨ ਅੱਤਵਾਦੀਆਂ ਨਾਲ ਅੱਜ ਸਵੇਰੇ ਹੋਏ ਮੁਠਭੇੜ 'ਚ ਇੱਕ ਜਵਾਨ ਸ਼ਹੀਦ ਹੋ ਗਿਆ, ਜਦਕਿ ਇੱਕ ਹੋਰ ਜ਼ਖ਼ਮੀ ਹੋ ਗਿਆ। ਹਾਲਾਂਕਿ ਮੁਠਭੇੜ ਦੌਰਾਨ ...

ਪੂਰੀ ਖ਼ਬਰ »

ਜੱਸੀ ਕਤਲ ਕਾਂਡ : ਮਾਂ ਅਤੇ ਮਾਮੇ ਦੀ ਅੱਜ ਮੁੜ ਅਦਾਲਤ 'ਚ ਹੋਵੇਗੀ ਪੇਸ਼ੀ

ਸੰਗਰੂਰ, 12 ਫਰਵਰੀ (ਧੀਰਜ ਪਸ਼ੋਰੀਆ)- 19 ਕੁ ਸਾਲ ਪਹਿਲਾਂ ਪੰਜਾਬੀ ਮੂਲ ਦੀ ਕੈਨੇਡੀਅਨ ਲੜਕੀ ਜੱਸੀ ਦੇ ਪੰਜਾਬ ਆ ਕੇ ਪ੍ਰੇਮ ਵਿਆਹ ਕਰਵਾਏ ਜਾਣ ਪਿੱਛੋਂ ਹੋਏ ਉਸ ਦੇ ਕਤਲ ਸੰਬੰਧੀ ਅਮਰਗੜ੍ਹ ਪੁਲਿਸ ਥਾਣੇ 'ਚ ਦਰਜ ਮਾਮਲੇ ਦੀ ਅਦਾਲਤੀ ਕਾਰਵਾਈ ਨੂੰ ਮੁਕੰਮਲ ਕਰਾਉਣ ਲਈ ...

ਪੂਰੀ ਖ਼ਬਰ »

ਪਟਿਆਲਾ 'ਚ ਵਕੀਲਾਂ ਨੇ ਕੀਤਾ ਕੰਮ-ਕਾਜ ਠੱਪ

ਪਟਿਆਲਾ, 12 ਫਰਵਰੀ (ਅਮਨਦੀਪ ਸਿੰਘ)- ਪੂਰੇ ਭਾਰਤ 'ਚ ਅੱਜ ਵਕੀਲਾਂ ਵਲੋਂ ਜਿੱਥੇ ਮੁਕੰਮਲ ਤੌਰ 'ਤੇ ਬੰਦ ਦਾ ਐਲਾਨ ਕੀਤਾ ਹੋਇਆ, ਉੱਥੇ ਹੀ ਪਟਿਆਲਾ 'ਚ ਵੀ 1400 ਦੇ ਕਰੀਬ ਵਕੀਲਾਂ ਵਲੋਂ ਕੰਮ-ਕਾਜ ਠੱਪ ਕੀਤਾ ਹੋਇਆ ਹੈ। ਇਨ੍ਹਾਂ ਦੀ ਸਰਕਾਰ ਅੱਗੇ ਇਹ ਮੰਗ ਹੈ ਕਿ ਵਕੀਲਾਂ ਨੂੰ ...

ਪੂਰੀ ਖ਼ਬਰ »

ਬਜਟ ਇਜਲਾਸ : ਬੀਤੇ ਦੋ ਸਾਲਾਂ ਦੌਰਾਨ ਮੇਰੀ ਸਰਕਾਰ ਨੇ ਪੰਜਾਬ 'ਚ ਸ਼ਾਂਤੀ ਵਿਵਸਥਾ ਨੂੰ ਕੀਤਾ ਕਾਇਮ- ਰਾਜਪਾਲ ਬਦਨੌਰ

ਚੰਡੀਗੜ੍ਹ, 12 ਫਰਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਰਾਜਪਾਲ ਵੀ. ਪੀ. ਸਿੰਘ ਬਦਨੌਰ ਵਲੋਂ ਇਸ ਮੌਕੇ ਭਾਸ਼ਣ ਦਿੱਤਾ ਜਾ ਰਿਹਾ ਹੈ, ਜਿਸ 'ਚ ਉਨ੍ਹਾਂ ਕਿਹਾ ਕਿ ਬੀਤੇ ਦੋ ਸਾਲਾਂ 'ਚ ਉਨ੍ਹਾਂ ਦੀ ਸਰਕਾਰ ਨੇ ਸੂਬੇ 'ਚ ...

ਪੂਰੀ ਖ਼ਬਰ »

ਜੈਪੁਰ 'ਚ ਈ. ਡੀ. ਦੇ ਦਫ਼ਤਰ 'ਚ ਪਹੁੰਚੇ ਰਾਬਰਟ ਵਾਡਰਾ

ਜੈਪੁਰ, 12 ਫਰਵਰੀ- ਬੀਕਾਨੇਰ ਜ਼ਮੀਨ ਘੋਟਾਲਾ ਮਾਮਲੇ 'ਚ ਪੁੱਛ-ਗਿੱਛ ਦੇ ਸਿਲਸਿਲੇ 'ਚ ਸੋਨੀਆ ਗਾਂਧੀ ਦੇ ਜਵਾਈ ਰਾਬਰਟ ਵਾਡਰਾ ਜੈਪੁਰ 'ਚ ਸਥਿਤ ਇਨਫੋਰਸਮੈਂਟ ਡਾਇਰੈਕਟਰੇਟ (ਈ. ਡੀ.) ਦੇ ਦਫ਼ਤਰ 'ਚ ਪਹੁੰਚੇ ਹਨ। ਉਨ੍ਹਾਂ ਦੇ ਨਾਲ ਉਨ੍ਹਾਂ ਦੀ ਮਾਂ ਮੌਰੀਨ ਵਾਡਰਾ ਵੀ ਹਨ। ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX