ਤਾਜਾ ਖ਼ਬਰਾਂ


ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ 'ਚ 2 ਜਵਾਨ ਸ਼ਹੀਦ
. . .  1 day ago
ਸ੍ਰੀਨਗਰ, 20 ਅਕਤੂਬਰ - ਪਾਕਿਸਤਾਨ ਵੱਲੋਂ ਜੰਮੂ ਕਸ਼ਮੀਰ ਦੇ ਤੰਗਧਾਰ ਸੈਕਟਰ 'ਚ ਜੰਗਬੰਦੀ ਦੀ ਕੀਤੀ ਗਈ ਉਲੰਘਣਾ ਦੌਰਾਨ 2 ਭਾਰਤੀ ਜਵਾਨ ਸ਼ਹੀਦ ਹੋ ਗਏ। ਭਾਰਤੀ ਫ਼ੌਜ ਵੱਲੋਂ ਪਾਕਿਸਤਾਨ ਦੀ ਗੋਲੀਬਾਰੀ ਦਾ ਮੂੰਹ-ਤੋੜ ਜਵਾਬ...
ਸੜਕ ਹਾਦਸੇ ਵਿਚ ਪ੍ਰਵਾਸੀ ਮਜ਼ਦੂਰ ਦੀ ਮੌਤ ਤੋਂ ਰੋਹ ਵਿਚ ਆਏ ਵੱਡੀ ਗਿਣਤੀ ਪ੍ਰਵਾਸੀ ਮਜ਼ਦੂਰਾਂ ਨੇ ਮੁੱਖ ਮਾਰਗ ਕੀਤਾ ਜਾਮ
. . .  1 day ago
ਮੁੱਲਾਂਪੁਰ ਗਰੀਬਦਾਸ, 20 ਅਕਤੂਬਰ (ਦਿਲਬਰ ਸਿੰਘ ਖੈਰਪੁਰ) - ਸੜਕ ਹਾਦਸੇ ਵਿਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਤੋਂ ਰੋਹ ਵਿਚ ਵੱਡੀ ਗਿਣਤੀ ਪ੍ਰਵਾਸੀਆਂ ਨੇ ਮੁੱਲਾਂਪੁਰ ਗਰੀਬਦਾਸ ਵਿਖੇ ਚੰਡੀਗੜ੍ਹ - ਬੱਦੀ - ਕੁਰਾਲੀ ਮੁੱਖ ਮਾਰਗ ਘੰਟਾ ਭਰ ਜਾਮ ਰੱਖਿਆ। ਮ੍ਰਿਤਕ ਦੀ ਲਾਸ਼ ਸੜਕ 'ਤੇ ਰੱਖ ਕੇ ਜਾਮ ਕਰਨ ਵਾਲੇ...
ਅੰਤਰਰਾਸ਼ਟਰੀ ਨਗਰ ਕੀਰਤਨ ਨੇ ਜ਼ਿਲ੍ਹਾ ਸੰਗਰੂਰ 'ਚ ਪ੍ਰਵੇਸ਼ ਕੀਤਾ
. . .  1 day ago
ਲੌਂਗੋਵਾਲ, 20 ਅਕਤੂਬਰ (ਵਿਨੋਦ ਖੰਨਾ) – ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਅੰਤਰ ਰਾਸ਼ਟਰੀ ਨਗਰ ਕੀਰਤਨ ਅੱਜ ਸੰਗਰੂਰ ਜ਼ਿਲ੍ਹੇ ਵਿਚ ਪ੍ਰਵੇਸ਼ ਕਰ ਗਿਆ ਹੈ। ਸੰਗਰੂਰ ਜ਼ਿਲ੍ਹੇ ਦੇ ਪਹਿਲੇ ਪੜਾਅ ਅਤੇ 52 ਸ਼ਹੀਦਾਂ ਦੀ ਪਾਵਨ ਧਰਤੀ...
ਅੱਤਵਾਦੀ ਘੁਸਪੈਠ ਦੇ ਲਈ ਨਵੇਂ-ਨਵੇਂ ਤਰੀਕਿਆਂ ਦੀ ਕਰ ਰਹੇ ਹਨ ਵਰਤੋਂ : ਫ਼ੌਜ ਮੁਖੀ
. . .  1 day ago
ਨਵੀਂ ਦਿੱਲੀ, 20 ਅਕਤੂਬਰ- ਫ਼ੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਮਕਬੂਜ਼ਾ ਕਸ਼ਮੀਰ ਦੇ ਅੰਦਰ ਸਥਿਤ ਅੱਤਵਾਦੀ ...
ਨਹੀ ਰਹੇ ਹਿਸਾਰ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਦੇਵ ਰਾਜ ਭੂੰਬਲਾ
. . .  1 day ago
ਪੋਜੇਵਾਲ ਸਰਾਂ, 20 ਅਕਤੂਬਰ (ਨਵਾਂਗਰਾਈਂ) - ਕੰਢੀ ਦੇ ਇਸ ਇਲਾਕੇ ਦੇ ਮਾਣ ਤੇ ਨਾਮਵਰ ਸ਼ਖ਼ਸੀਅਤ ਤੇ ਹਿਸਾਰ ਖੇਤੀਬਾੜੀ ਯੂਨੀਵਰਸਿਟੀ ...
ਲੱਖਾਂ ਦੇ ਸੋਨੇ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  1 day ago
ਹੈਦਰਾਬਾਦ, 20 ਅਕਤੂਬਰ- ਕਸਟਮ ਵਿਭਾਗ ਦੀ ਏਅਰ ਇੰਟੇਲੀਜੈਂਸੀ ਯੂਨਿਟ ਨੇ ਹੈਦਰਾਬਾਦ ਦੇ ਰਾਜੀਵ ਗਾਂਧੀ ਅੰਤਰਰਾਸ਼ਟਰੀ ਹਵਾਈ ...
ਜਲਾਲਾਬਾਦ ਜ਼ਿਮਨੀ ਚੋਣਾਂ : ਫ਼ੈਕਟਰੀਆਂ/ਦੁਕਾਨਾਂ ਅਤੇ ਵਪਾਰਕ ਇਕਾਈਆਂ 'ਚ ਕੰਮ ਕਰਦੇ ਕਿਰਤੀਆਂ ਲਈ ਪੇਡ ਛੁੱਟੀ ਦਾ ਐਲਾਨ
. . .  1 day ago
ਫ਼ਾਜ਼ਿਲਕਾ, 20 ਅਕਤੂਬਰ (ਪ੍ਰਦੀਪ ਕੁਮਾਰ) : ਵਿਧਾਨ ਸਭਾ ਹਲਕਾ-79 ਜਲਾਲਾਬਾਦ 'ਚ 21 ਅਕਤੂਬਰ ਸੋਮਵਾਰ ਨੂੰ ਹੋ ਰਹੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਹਲਕਾ ਜਲਾਲਾਬਾਦ 'ਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ 'ਚ ...
ਨਾਭਾ ਦੀ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਖ਼ੁਦਕੁਸ਼ੀ
. . .  1 day ago
ਨਾਭਾ, 20 ਅਕਤੂਬਰ (ਅਮਨਦੀਪ ਸਿੰਘ ਲਵਲੀ)- ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਗਲ 'ਚ ਫਾਹਾ ਲੈ ਦਰਖਤ ਨਾਲ ਲਟਕ...
ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਦੀ ਕਾਰਵਾਈ ਤੋਂ ਬੌਖਲਾਇਆ ਪਾਕਿ, ਭਾਰਤੀ ਡਿਪਟੀ ਹਾਈ ਕਮਿਸ਼ਨ ਨੂੰ ਕੀਤਾ ਤਲਬ
. . .  1 day ago
ਇਸਲਾਮਾਬਾਦ, 20 ਅਕਤੂਬਰ- ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਵੱਲੋਂ ਅੱਤਵਾਦੀ ਲਾਂਚ ਪੈਡ 'ਤੇ ਹਮਲਾ ਕਰਨ ਤੋਂ ਬਾਅਦ ...
ਹਰਿਆਣਾ ਵਿਧਾਨਸਭਾ ਚੋਣਾਂ : ਪੋਲਿੰਗ ਸਟੇਸ਼ਨਾਂ ਦੇ ਲਈ ਰਵਾਨਾ ਹੋਇਆ ਚੋਣ ਅਮਲਾ
. . .  1 day ago
ਚੰਡੀਗੜ੍ਹ, 20 ਅਕਤੂਬਰ- ਕੱਲ੍ਹ ਹੋਣ ਵਾਲੀ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਲਈ ਅੰਬਾਲਾ 'ਚ ਚੋਣ ਅਮਲਾ...
ਬੇਰੁਜ਼ਗਾਰ ਬੀ.ਐਡ ਅਧਿਆਪਕਾਂ ਨੇ ਸਿੱਖਿਆ ਮੰਤਰੀ ਦਾ ਪੁਤਲਾ ਫੂਕ ਕੇ ਕਾਲੀ ਦੀਵਾਲੀ ਮਨਾਉਣ ਦਾ ਕੀਤਾ ਐਲਾਨ
. . .  1 day ago
ਸੰਗਰੂਰ, 20 ਅਕਤੂਬਰ (ਧੀਰਜ ਪਸ਼ੋਰੀਆ)- ਤਕਰੀਬਨ ਸਵਾ ਮਹੀਨੇ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਗਾਈ ਬੈਠੇ ਬੇਰੁਜ਼ਗਾਰ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  1 day ago
ਮੌਸਮ ਵਿਭਾਗ ਵੱਲੋਂ ਮਹਾਰਾਸ਼ਟਰ 'ਚ ਮੀਂਹ ਦਾ ਅਲਰਟ ਕੀਤਾ ਜਾਰੀ
. . .  1 day ago
ਮੁੰਬਈ, 20 ਅਕਤੂਬਰ- ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕਰਦਿਆਂ ਕਿਹਾ ਕਿ 21 ਅਤੇ 22 ਅਕਤੂਬਰ ਨੂੰ ਮਹਾਰਾਸ਼ਟਰ ਦੇ ਰਾਏਗੜ੍ਹ ਦੇ ਕਈ ਇਲਾਕਿਆਂ 'ਚ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਤੀਸਰੇ ਦਿਨ ਭਾਰਤ ਨੇ 498/9 'ਤੇ ਪਾਰੀ ਦਾ ਕੀਤਾ ਐਲਾਨ
. . .  1 day ago
ਜੰਮੂ-ਕਸ਼ਮੀਰ 'ਚ ਸਰਹੱਦ 'ਤੇ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਰੱਖਿਆ ਮੰਤਰੀ ਨੇ ਫ਼ੌਜ ਮੁਖੀ ਨਾਲ ਕੀਤੀ ਗੱਲਬਾਤ
. . .  1 day ago
ਨਵੀਂ ਦਿੱਲੀ, 20 ਅਕਤੂਬਰ- ਜੰਮੂ ਕਸ਼ਮੀਰ ਦੇ ਤੰਗਧਾਰ ਸੈਕਟਰ 'ਚ ਅੱਜ ਪਾਕਿਸਤਾਨ ਫ਼ੌਜ ਵੱਲੋਂ ਕੀਤੀ ਜੰਗਬੰਦੀ ਦੀ ਉਲੰਘਣਾ ਤੋਂ ਬਾਅਦ ਸਰਹੱਦ 'ਤੇ ਮੌਜੂਦਾ ਹਾਲਤਾਂ...
ਦੋ ਯੂਨੀਅਨਾਂ ਵੱਲੋਂ 22 ਅਕਤੂਬਰ ਨੂੰ ਹੜਤਾਲ ਦਾ ਐਲਾਨ
. . .  1 day ago
ਰੱਖਿਆ ਮੰਤਰੀ ਵੱਲੋਂ ਉਪ ਰਾਸ਼ਟਰਪਤੀ ਨਾਲ ਮੁਲਾਕਾਤ
. . .  1 day ago
ਭਾਰਤੀ ਫ਼ੌਜ ਨੇ ਪਾਕਿਸਤਾਨੀ ਫ਼ੌਜ 5 ਜਵਾਨਾਂ ਨੂੰ ਕੀਤਾ ਢੇਰ, ਕਈ ਅੱਤਵਾਦੀ ਠਿਕਾਣੇ ਵੀ ਕੀਤੇ ਤਬਾਹ
. . .  1 day ago
ਖੰਨਾ 'ਚ ਚੋਰਾਂ ਨੇ 7 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
. . .  1 day ago
ਪਿੰਡ ਸੁਲਤਾਨੀ ਵਾਸੀਆਂ ਤੇ ਕਿਸਾਨ ਜਥੇਬੰਦੀਆਂ ਨੇ ਥਾਣਾ ਦੋਰਾਂਗਲਾ ਸਾਹਮਣੇ ਲਗਾਇਆ ਅਣਮਿਥੇ ਸਮੇਂ ਲਈ ਧਰਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਫੱਗਣ ਸੰਮਤ 550

ਪਹਿਲਾ ਸਫ਼ਾ

ਮਮਤਾ ਨੇ ਪੁਲਵਾਮਾ ਹਮਲੇ ਦੇ ਸਮੇਂ 'ਤੇ ਉਠਾਏ ਸਵਾਲ

ਕੋਲਕਾਤਾ, 18 ਫਰਵਰੀ (ਰਣਜੀਤ ਸਿੰਘ ਲੁਧਿਆਣਵੀ)-ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਪੁਲਵਾਮਾ ਅੱਤਵਾਦੀ ਹਮਲੇ ਦੇ ਸਮੇਂ ਸਬੰਧੀ ਸਵਾਲ ਉਠਾਉਂਦੇ ਹੋਏ ਕਿਹਾ ਕਿ ਹੁਣ ਜਦੋਂ ਲੋਕ ਸਭਾ ਚੋਣਾਂ ਦਾ ਸਮਾਂ ਹੈ, ਉਸ ਵੇਲੇ ਸਰਕਾਰ ਯੁੱਧ ਵੱਲ ਜਾਣਾ ...

ਪੂਰੀ ਖ਼ਬਰ »

ਭਾਰਤ ਨੇ ਆਈ.ਸੀ.ਜੇ. ਨੂੰ ਪਾਕਿ 'ਚ ਜਾਧਵ ਦੇ ਮੁਕੱਦਮੇ ਨੂੰ ਗੈਰ-ਕਾਨੂੰਨੀ ਐਲਾਨਣ ਲਈ ਕਿਹਾ

ਪਾਕਿਸਤਾਨ ਨਿਰਦੋਸ਼ ਨੂੰ ਫਸਾ ਕੇ ਝੂਠਾ ਪ੍ਰਚਾਰ ਕਰ ਰਿਹੈ-ਸਾਲਵੇ

ਹੇਗ, 18 ਫਰਵਰੀ (ਏਜੰਸੀ)-ਭਾਰਤ ਨੇ ਅੱਜ ਇਥੇ ਆਪਣੇ ਨਾਗਰਿਕ ਕਲਭੂਸ਼ਨ ਜਾਧਵ (48) ਖ਼ਿਲਾਫ਼ ਪਾਕਿਸਤਾਨ ਦੀ ਸੈਨਿਕ ਅਦਾਲਤ 'ਚ ਬਿਨਾਂ ਕਾਅਦੇ-ਕਾਨੂੰਨ ਅਪਣਾਏ ਚਲਾਏ ਜਾ ਰਹੇ ਮੁਕੱਦਮੇ 'ਤੇ ਨਾਰਾਜ਼ਗੀ ਪ੍ਰਗਟ ਕਰਦਿਆਂ ਅੰਤਰਰਾਸ਼ਟਰੀ ਨਿਆਂ ਅਦਾਲਤ (ਆਈ. ਸੀ. ਜੇ.) ਨੂੰ ਇਸ ਮੁਕੱਦਮੇ ਨੂੰ 'ਗੈਰ-ਕਾਨੂੰਨੀ' ਐਲਾਨਣ ਦੀ ਬੇਨਤੀ ਕੀਤੀ ਹੈ। ਭਾਰਤ ਦਾ ਇਹ ਪੱਖ ਸੰਯੁਕਤ ਰਾਸ਼ਟਰ ਅਦਾਲਤ 'ਚ ਜਾਧਵ ਖ਼ਿਲਾਫ਼ ਸ਼ੁਰੂ ਹੋਈ 4 ਦਿਨਾਂ ਸੁਣਵਾਈ ਦੌਰਾਨ ਆਇਆ ਹੈ। ਭਾਰਤ ਵਲੋਂ ਜਾਧਵ ਦੇ ਪੱਖ 'ਚ ਪੇਸ਼ ਹੋਏ ਸੀਨੀਅਰ ਵਕੀਲ ਤੇ ਸਾਬਕਾ ਸਲਾਸਟਰਲ ਜਨਰਲ ਹਰੀਸ਼ ਸਾਲਵੇ ਨੇ ਕਿਹਾ ਹੈ ਕਿ ਪਾਕਿਸਤਾਨ ਇਕ ਨਿਰਦੋਸ਼ ਭਾਰਤੀ ਨੂੰ ਫਸਾ ਕੇ ਆਪਣਾ ਝੂਠਾ ਪ੍ਰਚਾਰ ਫੈਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਲੋਂ ਵਿਆਨਾ ਇਕਰਾਰਨਾਮੇ ਦੇ ਪ੍ਰਸਤਾਵ ਦੀ ਧਾਰਾ 36 ਦੀ ਉਲੰਘਣਾ ਕਰਦਿਆਂ ਜਾਧਵ ਨੂੰ ਕਾਉਂਸਲਰ ਅਕਸੈਸ ਤੱਕ ਨਹੀਂ ਦਿੱਤੀ ਗਈ, ਜਿਸ ਦੇ ਚੱਲਦਿਆਂ ਇਕ ਨਿਰਦੋਸ਼ ਭਾਰਤੀ ਦੀ ਜਾਨ ਖ਼ਤਰੇ 'ਚ ਹੈ। ਇਸ ਕਥਿਤ ਜਾਸੂਸੀ ਮਾਮਲੇ 'ਚ ਪਾਕਿਸਤਾਨ ਦੀ ਪੂਰੀ ਕਹਾਣੀ ਫਰਜੀ ਹੈ ਜੋ ਤੱਥਾਂ ਤੋਂ ਕਿਤੇ ਦੂਰ ਹੈ, ਜਿਸ ਦੇ ਕੋਈ ਪੁਖਤਾ ਸਬੂਤ ਨਹੀਂ ਹਨ। ਸਾਲਵੇ ਨੇ ਕਿਹਾ ਕਿ ਪਾਕਿਸਤਾਨ ਵਲੋਂ ਜਾਧਵ ਦੇ ਅਖੌਤੀ ਇਕਬਾਲੀਆ ਦਸਤਾਵੇਜਾਂ ਦੀ ਵਰਤੋਂ ਕਥਿਤ ਤੌਰ 'ਤੇ ਝੂਠੇ ਪ੍ਰਚਾਰ ਲਈ ਕੀਤੀ ਜਾ ਰਹੀ ਹੈ। ਉਨ੍ਹਾਂ ਪਾਕਿਸਤਾਨ ਦੀ ਸੈਨਿਕ ਅਦਾਲਤ ਵਲੋਂ ਜਾਧਵ ਨੂੰ ਦਿੱਤੀ ਗਈ ਮੌਤ ਦੀ ਸਜ਼ਾ ਨੂੰ ਮਨਸੂਖ ਕਰ ਉਸ ਨੂੰ ਤੁਰੰਤ ਬਰੀ ਕਰਨ ਅਤੇ ਪਾਕਿਸਤਾਨ ਵਲੋਂ ਆਪੇ ਬਣਾਏ 'ਮਜ਼ਾਕੀਆ ਮੁਕੱਦਮੇ' ਨੂੰ ਖ਼ਤਮ ਕਰਨ ਲਈ ਕਿਹਾ ਹੈ।
ਜਦੋਂ ਪਾਕਿ ਅਟਾਰਨੀ ਜਨਰਲ ਨਾਲ ਹੱਥ ਮਿਲਾਉਣ ਦੀ ਬਜਾਏ ਭਾਰਤੀ ਅਧਿਕਾਰੀ ਮਿੱਤਲ ਨੇ ਹੱਥ ਜੋੜ ਦਿੱਤੇ
ਹੇਗ, 18 ਫਰਵਰੀ (ਏਜੰਸੀ)-ਅੱਜ ਇਥੇ ਆਈ.ਸੀ.ਜੇ. ਵਿਖੇ ਜਾਧਵ ਦੇ ਮੁਕੱਦਮੇ ਦੀ ਸੁਣਵਾਈ ਮੌਕੇ ਜਦੋਂ ਪਾਕਿਸਤਾਨ ਦੇ ਅਟਾਰਨੀ ਜਨਰਲ ਅਨਵਰ ਮਨਸੂਰ ਖਾਨ ਨੇ ਭਾਰਤੀ ਵਿਦੇਸ਼ ਮੰਤਰਾਲੇ ਦੇ ਸੰਯੁਕਤ ਸਕੱਤਰ ਦੀਪਕ ਮਿੱਤਲ ਨੂੰ ਮਿਲਣ ਲਈ ਹੱਥ ਅੱਗੇ ਵਧਾਇਆ ਪਰ ਭਾਰਤੀ ਅਧਿਕਾਰੀ ਨੇ 'ਨਮਸਤੇ' ਆਖਦਿਆਂ ਹੱਥ ਮਿਲਾਉਣ ਦੀ ਬਜਾਏ ਅੱਗੋਂ ਹੱਥ ਜੋੜ ਦਿੱਤੇ। ਇਸ ਮੌਕੇ ਮਿੱਤਲ ਨਾਲ ਬੈਠੇ ਭਾਰਤ ਦੇ ਨੀਦਰਲੈਂਡ 'ਚ ਰਾਜਦੂਤ ਵੀਨੂ ਰਾਜਾਮੋਨੀ ਵੱਲ ਵੀ ਜਦੋਂ ਖਾਨ ਨੇ ਹੱਥ ਵਧਾਇਆ ਤਾਂ ਉਨ੍ਹਾਂ ਵੀ ਅੱਗੋਂ ਹੱਥ ਮਿਲਾਉਣ ਦੀ ਬਜਾਏ ਨਮਸਤੇ ਹੀ ਕਿਹਾ ਪਰ ਸ੍ਰੀ ਸਾਲਵੇ ਨੇ ਜ਼ਰੂਰ ਉਨ੍ਹਾਂ ਨਾਲ ਹੱਥ ਮਿਲਾਇਆ। ਇਸ ਮੌਕੇ ਸ੍ਰੀ ਮਿੱਤਲ ਨੇ ਪਾਕਿ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੁਹੰਮਦ ਫੈਸਲ ਨੂੰ ਵੀ 'ਨਮਸਤੇ' ਬੁਲਾਈ। ਜ਼ਿਕਰਯੋਗ ਹੈ ਕਿ ਕਲਭੂਸ਼ਨ ਜਾਧਵ ਭਾਰਤੀ ਜਲ ਸੈਨਾ ਦਾ ਇਕ ਸਾਬਕਾ ਅਧਿਕਾਰੀ ਹੈ ਜਿਸ ਨੂੰ ਪਾਕਿਸਤਾਨ ਨੇ ਜਾਸੂਸੀ ਦੇ ਕਥਿਤ ਦੋਸ਼ ਤਹਿਤ ਗ੍ਰਿਫ਼ਤਾਰ ਕੀਤਾ ਹੋਇਆ ਹੈ ਅਤੇ ਉਨ੍ਹਾਂ ਦੇ ਇਸ ਮੁਕੱਦਮਾ ਸਬੰਧੀ ਚੱਲਣ ਵਾਲੀ 4 ਦਿਨਾਂ ਸੁਣਵਾਈ ਦਾ ਅੱਜ ਪਹਿਲਾ ਦਿਨ ਸੀ।


ਖ਼ਬਰ ਸ਼ੇਅਰ ਕਰੋ

ਫਾਰੂਕ ਅਬਦੁਲਾ ਨੇ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਦਾ ਮੁੱਦਾ ਕੈਪਟਨ ਕੋਲ ਚੁੱਕਿਆ

ਜੰਮੂ, 18 ਫਰਵਰੀ (ਏਜੰਸੀ)-ਨੈਸ਼ਨਲ ਕਾਨਫ਼ਰੰਸ ਦੇ ਪ੍ਰਧਾਨ ਫਾਰੂਕ ਅਬਦੁਲਾ ਨੇ ਸੋਮਵਾਰ ਨੂੰ ਕਸ਼ਮੀਰ ਦੇ ਵਿਦਿਆਰਥੀਆਂ ਅਤੇ ਦੂਜੇ ਲੋਕਾਂ ਦੀ ਸੁਰੱਖਿਆ ਨਾਲ ਸਬੰਧਤ ਮੁੱਦੇ ਪੰਜਾਬ, ਰਾਜਸਥਾਨ ਅਤੇ ਉੱਤਰਾਖੰਡ ਦੇ ਮੁੱਖ ਮੰਤਰੀਆਂ ਕੋਲ ਉਠਾਏ ਅਤੇ ਉਨ੍ਹਾਂ ਦੀ ਸੁਰੱਖਿਆ ...

ਪੂਰੀ ਖ਼ਬਰ »

ਕੋਲਕਾਤਾ ਦੇ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਦਾ ਤਬਾਦਲਾ

ਕੋਲਕਾਤਾ, 18 ਫਰਵਰੀ (ਰਣਜੀਤ ਸਿੰਘ ਲੁਧਿਆਣਵੀ)-ਸ਼ਾਰਦਾ ਚਿਟਫੰਡ ਘੁਟਾਲੇ 'ਚ ਪੁੱਛਗਿੱਛ ਅਤੇ ਇਸ ਮਾਮਲੇ 'ਚ ਜਾਰੀ ਵਿਵਾਦ ਤੋਂ ਬਾਅਦ ਸੋਮਵਾਰ ਕੋਲਕਾਤਾ ਦੇ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਦਾ ਤਬਾਦਲਾ ਖੁਫ਼ੀਆ ਮਹਿਕਮੇ 'ਚ ਕਰ ਦਿੱਤਾ ਗਿਆ। ਉਨ੍ਹਾਂ ਦੀ ਥਾਂ ਸੀਨੀਅਰ ...

ਪੂਰੀ ਖ਼ਬਰ »

ਰਿਜ਼ਰਵ ਬੈਂਕ ਸਰਕਾਰ ਨੂੰ 28000 ਕਰੋੜ ਅੰਤ੍ਰਿਮ ਲਾਭਾਂਸ਼ ਵਜੋਂ ਦੇਵੇਗਾ

ਨਵੀਂ ਦਿੱਲੀ, 18 ਫਰਵਰੀ (ਪੀ. ਟੀ. ਆਈ.)-ਅੱਜ ਰਿਜ਼ਰਵ ਬੈਂਕ ਨੇ ਕਿਹਾ ਕਿ ਉਹ ਸਰਕਾਰ ਨੂੰ 28000 ਕਰੋੜ ਰੁਪਏ ਅੰਤਰਿਮ ਲਾਭਅੰਸ਼ ਵਜੋਂ ਦੇਵੇਗਾ। ਇਸ ਸਬੰਧੀ ਫ਼ੈਸਲਾ ਅੱਜ ਇਥੇ ਰਿਜ਼ਰਵ ਬੈਂਕ ਸੈਂਟਰਲ ਬੋਰਡ ਦੀ ਹੋਈ ਮੀਟਿੰਗ ਵਿਚ ਲਿਆ ਗਿਆ। ਕੇਂਦਰੀ ਬੈਂਕ ਨੇ ਇਕ ਬਿਆਨ ਵਿਚ ਕਿਹਾ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ 'ਦਲਿਤ' ਸ਼ਬਦ ਦੀ ਵਰਤੋਂ ਖ਼ਿਲਾਫ਼ ਸਰਕਾਰ ਦੀ ਸਲਾਹ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖ਼ਾਰਜ

ਨਵੀਂ ਦਿੱਲੀ, 18 ਫਰਵਰੀ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਸੂਚਨਾ ਅਤੇ ਪ੍ਰਸਾਰਨ ਮੰਤਰਾਲੇ ਵਲੋਂ 2018 'ਚ 'ਦਲਿਤ' ਸ਼ਬਦ ਦਾ ਇਸਤੇਮਾਲ ਨਾ ਕਰਨ ਲਈ ਜਾਰੀ ਮੀਡੀਆ ਐਡਵਾਈਜ਼ਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਚੀਫ਼ ਜਸਟਿਸ ਰੰਜਨ ਗੋਗੋਈ ਅਤੇ ...

ਪੂਰੀ ਖ਼ਬਰ »

ਕੀਰਤੀ ਆਜ਼ਾਦ ਕਾਂਗਰਸ 'ਚ ਸ਼ਾਮਿਲ

ਨਵੀਂ ਦਿੱਲੀ, 18 ਫਰਵਰੀ (ਉਪਮਾ ਡਾਗਾ ਪਾਰਥ)-ਭਾਜਪਾ ਤੋਂ ਮੁਅੱਤਲ ਸੰਸਦ ਮੈਂਬਰ ਅਤੇ ਸਾਬਕਾ ਕ੍ਰਿਕਟਰ ਕੀਰਤੀ ਆਜ਼ਾਦ ਅੱਜ 'ਘਰ ਵਾਪਸੀ' ਕਰਦਿਆਂ ਕਾਂਗਰਸ 'ਚ ਸ਼ਾਮਿਲ ਹੋ ਗਏ ਹਨ। 2014 ਦੀਆਂ ਲੋਕ ਸਭਾ ਚੋਣਾਂ ਤੋਂ ਭਾਜਪਾ ਦੀ ਟਿਕਟ ਤੋਂ ਦਰਭੰਗਾ ਤੋਂ ਸੰਸਦ ਮੈਂਬਰ ਆਜ਼ਾਦ ਨੂੰ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਪੰਜ ਤਖ਼ਤ ਐਕਸਪ੍ਰੈੱਸ' ਰੇਲਗੱਡੀ ਸ਼ੁਰੂ

ਜੈਕਾਰਿਆਂ ਦੀ ਗੂੰਜ ਵਿਚ ਨਵੀਂ ਦਿੱਲੀ ਤੋਂ ਨਾਂਦੇੜ ਸਾਹਿਬ ਹੋਈ ਰਵਾਨਾ

ਸੁਰਿੰਦਰਪਾਲ ਸਿੰਘ ਵਰਪਾਲ ਨਵੀਂ ਦਿੱਲੀ, 18 ਫਰਵਰੀ-ਰੇਲਵੇ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਟਰੇਨ 'ਪੰਜ ਤਖ਼ਤ ਐਕਸਪ੍ਰੈੱਸ' ਨਵੀਂ ਦਿੱਲੀ ਰੇਲਵੇ ਸਟੇਸ਼ਨ ਤੋਂ ਜੈਕਾਰਿਆਂ ਦੀ ਗੂੰਜ ਨਾਲ ਸ਼ੁਰੂ ਹੋਈ ਜਿਸ ਨੂੰ ...

ਪੂਰੀ ਖ਼ਬਰ »

ਭਾਰਤ 'ਚ 16 ਕਰੋੜ ਲੋਕ ਦਾਰੂ ਪੀਣ ਦੇ ਸ਼ੌਕੀਨ

ਪੰਜਾਬ ਸਮੇਤ ਪੰਜ ਸੂਬੇ ਸਾਰਿਆਂ ਤੋਂ ਅੱਗੇ

ਨਵੀਂ ਦਿੱਲੀ, 18 ਫਰਵਰੀ (ਪੀ. ਟੀ. ਆਈ.)-ਇਕ ਸਰਕਾਰੀ ਸਰਵੇਖਣ 'ਚ ਇਸ ਗੱਲ ਦਾ ਪਤਾ ਲੱਗਾ ਹੈ ਕਿ ਕੌਮੀ ਪੱਧਰ 'ਤੇ 14.6 ਫ਼ੀਸਦੀ (10 ਤੋਂ 75 ਸਾਲ ਤਕ ਦੀ ਉਮਰ ਦੇ 16 ਕਰੋੜ) ਲੋਕ ਦਾਰੂ (ਸ਼ਰਾਬ) ਪੀਣ ਦੇ ਸ਼ੌਕੀਨ ਹਨ ਅਤੇ ਪੰਜਾਬ, ਛੱਤੀਸਗੜ੍ਹ, ਤ੍ਰਿਪੁਰਾ, ਅਰੁਣਾਚਲ ਪ੍ਰਦੇਸ਼ ਅਤੇ ਗੋਆ ਵਿਚ ...

ਪੂਰੀ ਖ਼ਬਰ »

ਕਸ਼ਮੀਰੀ ਵਿਦਿਆਰਥੀਆਂ ਨੇ ਉੱਤਰਾਖੰਡ ਤੋਂ ਆ ਕੇ ਮੁਹਾਲੀ ਵਿਖੇ ਲਈ ਸ਼ਰਨ

ਵਿਦਿਆਰਥੀਆਂ ਨੂੰ ਘਰਾਂ ਤੱਕ ਪਹੁੰਚਾਉਣ ਲਈ ਸਰਕਾਰ ਸੁਰੱਖਿਆ ਪ੍ਰਦਾਨ ਕਰੇ : ਖ਼ਾਲਸਾ ਏਡ

ਐੱਸ. ਏ. ਐੱਸ. ਨਗਰ, 18 ਫਰਵਰੀ (ਕੇ. ਐੱਸ. ਰਾਣਾ)-ਜੰਮੂ-ਕਸ਼ਮੀਰ 'ਚ ਪੁਲਵਾਮਾ ਵਿਖੇ ਸੀ. ਆਰ. ਪੀ. ਐਫ. ਦੇ ਜਵਾਨਾਂ 'ਤੇ ਹੋਏ ਅੱਤਵਾਦੀ ਹਮਲੇ ਪਿੱਛੋਂ ਦਰਜਨਾਂ ਕਸ਼ਮੀਰੀ ਵਿਦਿਆਰਥੀਆਂ ਨੇ ਉੱਤਰਾਖੰਡ ਤੋਂ ਆ ਕੇ ਮੁਹਾਲੀ ਵਿਖੇ ਸ਼ਰਨ ਲਈ ਹੈ ਜੋ ਕਿ ਇਥੋਂ ਦੇ ਗੁਰਦੁਆਰਾ ਸਿੰਘ ...

ਪੂਰੀ ਖ਼ਬਰ »

ਹੁਣ ਪਾਕਿ ਨਾਲ ਗੱਲਬਾਤ ਕਰਨ ਦਾ ਵਕਤ ਖ਼ਤਮ ਹੋ ਗਿਆ-ਮੋਦੀ

ਨਵੀਂ ਦਿੱਲੀ, 18 ਫਰਵਰੀ (ਉਪਮਾ ਡਾਗਾ ਪਾਰਥ)-ਪੁਲਵਾਮਾ ਹਮਲੇ ਦੇ ਪਿਛੋਕੜ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਕਿਸਤਾਨ ਪ੍ਰਤੀ ਭਾਰਤ ਦਾ ਰੁਖ਼ ਦੁਹਰਾਉਂਦੇ ਹੋਏ ਕਿਹਾ ਕਿ ਹੁਣ ਗੱਲਬਾਤ ਦਾ ਸਮਾਂ ਨਿਕਲ ਚੁੱਕਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਰਜਨਟੀਨਾ ...

ਪੂਰੀ ਖ਼ਬਰ »

ਬਹਿਬਲ ਕਲਾਂ ਗੋਲੀਕਾਂਡ : ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਐਸ.ਆਈ.ਟੀ. ਵਲੋਂ ਗ੍ਰਿਫ਼ਤਾਰ

ਚੰਡੀਗੜ੍ਹ, 18 ਫਰਵਰੀ (ਹਰਕਵਲਜੀਤ ਸਿੰਘ)- ਪੰਜਾਬ ਸਰਕਾਰ ਵਲੋਂ ਬਹਿਬਲ ਕਲਾਂ ਤੇ ਕੋਟਕਪੂਰਾ ਵਿਖੇ 2015 ਦੌਰਾਨ ਵਾਪਰੀਆਂ ਹਿੰਸਕ ਘਟਨਾਵਾਂ ਜਿਸ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਬੇਹੁਰਮਤੀ ਵਿਰੁੱਧ ਰੋਸ ਮੁਜ਼ਾਹਰਾ ਕਰ ਰਹੇ ਦੋ ਸਿੱਖ ਨੌਜਵਾਨ ਮਾਰੇ ਗਏ ...

ਪੂਰੀ ਖ਼ਬਰ »

ਭਾਰਤੀ ਫ਼ਿਲਮ ਉਦਯੋਗ 'ਚ ਪਾਕਿ ਕਲਾਕਾਰਾਂ 'ਤੇ ਪਾਬੰਦੀ

ਮੁੰਬਈ, 18 ਫਰਵਰੀ (ਏਜੰਸੀ)-ਪੁਲਵਾਮਾ ਅੱਤਵਾਦੀ ਹਮਲੇ ਤੋਂ ਬਾਅਦ ਇਕ ਤੋਂ ਬਾਅਦ ਇਕ ਪਾਕਿਸਤਾਨ ਖ਼ਿਲਾਫ਼ ਕਦਮ ਚੁੱਕੇ ਜਾ ਰਹੇ ਹਨ। ਹੁਣ ਫ਼ਿਲਮ ਉਦਯੋਗ ਵਿਚ ਪਾਕਿਸਤਾਨੀ ਕਲਾਕਾਰਾਂ 'ਤੇ ਪੂਰੀ ਤਰ੍ਹਾਂ ਨਾਲ ਪਾਬੰਦੀ ਲਗਾ ਦਿੱਤੀ ਗਈ ਹੈ। ਆਲ ਇੰਡੀਆ ਸਿਨੇ ਵਰਕਰਜ਼ ...

ਪੂਰੀ ਖ਼ਬਰ »

ਪੰਜਾਬ ਬਜਟ : ਕੋਈ ਨਵਾਂ ਟੈਕਸ ਨਹੀਂ, ਪੈਟਰੋਲ 5 ਤੇ ਡੀਜ਼ਲ 1 ਰੁਪਏ ਸਸਤਾ

* ਖੇਤੀਬਾੜੀ, ਸਿਹਤ ਤੇ ਸਿੱਖਿਆ 'ਤੇ ਜ਼ੋਰ * 550ਵੇਂ ਪ੍ਰਕਾਸ਼ ਪੁਰਬ ਲਈ 300 ਕਰੋੜ

ਹਰਕਵਲਜੀਤ ਸਿੰਘ ਚੰਡੀਗੜ੍ਹ, 18 ਫਰਵਰੀ-ਪੰਜਾਬ ਦੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਵਲੋਂ ਅੱਜ ਆਉਂਦੇ ਵਿੱਤੀ ਸਾਲ 2019-20 ਲਈ ਵਿਧਾਨ ਸਭਾ ਵਿਚ 1,58,493 ਕਰੋੜ ਰੁਪਏ ਦਾ ਸਾਲਾਨਾ ਬਜਟ ਪੇਸ਼ ਕੀਤਾ ਗਿਆ, ਜਿਸ ਵਿਚ 11,687 ਕਰੋੜ ਦਾ ਮਾਲੀ ਘਾਟਾ ਦਰਸਾਇਆ ਗਿਆ, ਲੇਕਿਨ ਇਸ ਘਾਟੇ ...

ਪੂਰੀ ਖ਼ਬਰ »

ਮੇਜਰ ਸਮੇਤ 5 ਜਵਾਨ ਸ਼ਹੀਦ

ਪੁਲਵਾਮਾ ਮੁਕਾਬਲੇ 'ਚ ਮਾਰਿਆ ਗਿਆ ਜੈਸ਼ ਕਮਾਂਡਰ ਕਾਮਰਾਨ

ਮਨਜੀਤ ਸਿੰਘ ਸ੍ਰੀਨਗਰ, 18 ਫਰਵਰੀ-ਪੁਲਵਾਮਾ ਵਿਖੇ ਸੀ.ਆਰ.ਪੀ ਕਾਫ਼ਲੇ 'ਤੇ ਵੀਰਵਾਰ ਨੂੰ ਕਾਰ ਬੰਬ ਫਿਦਾਈਨ ਹਮਲੇ ਦੇ ਜ਼ਿੰਮੇਵਾਰ ਅਤੇ ਜੈਸ਼ ਦੇ ਆਪ੍ਰੇਸ਼ਨਲ ਕਮਾਂਡਰ ਕਾਮਰਾਨ ਅਤੇ ਅਬਦੁੱਲ ਰਸ਼ੀਦ ਉਰਫ਼ ਗਾਜ਼ੀ ਅਤੇ ਸਥਾਨਕ ਅੱਤਵਾਦੀ ਹਿਲਾਲ ਅਹਿਮਦ ਸਮੇਤ ਫਿਦਾਈਨ ਹਮਲੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX