ਤਾਜਾ ਖ਼ਬਰਾਂ


ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤਣ ਲਈ ਦਿੱਤਾ 419 ਦੌੜਾਂ ਦਾ ਟੀਚਾ
. . .  1 day ago
ਐਂਟੀਗਾ, 25 ਅਗਸਤ - ਭਾਰਤ ਨੇ ਵੈਸਟ ਇੰਡੀਜ਼ ਖ਼ਿਲਾਫ਼ ਪਹਿਲੇ ਟੈਸਟ ਮੈਚ ਵਿਚ ਆਪਣੀ ਦੂਸਰੀ ਪਾਰੀ 7 ਵਿਕਟਾਂ ਦੇ ਨੁਕਸਾਨ 'ਤੇ 343 ਦੌੜਾਂ ਬਣਾ ਕੇ ਘੋਸ਼ਿਤ ਕਰ ਦਿੱਤੀ। ਇਸ ਤਰਾਂ ਵੈਸਟ ਇੰਡੀਜ਼ ਨੂੰ ਜਿੱਤ ਲਈ 419 ਦੌੜਾਂ...
ਜ਼ਿਲ੍ਹਾ ਪ੍ਰਸ਼ਾਸਨ ਨੇ ਫਿਲੌਰ 'ਚ ਪੂਰਿਆ 180 ਫੁੱਟ ਲੰਮਾ ਪਾੜ
. . .  1 day ago
ਫਿਲੌਰ, 25 ਅਗਸਤ (ਇੰਦਰਜੀਤ ਚੰਦੜ੍ਹ) - ਜ਼ਿਲ੍ਹਾ ਪ੍ਰਸ਼ਾਸਨ ਅਤੇ ਧਾਰਮਿਕ ਸੰਸਥਾ ਦੇ ਵਲੰਟੀਅਰਾਂ ਵੱਲੋਂ ਪਿੰਡ ਮੀਓਵਾਲ ਡੇਰਾ ਪੱਥਰਾਂ ਵਿਚ ਪਏ ਇੱਕ ਹੋਰ 180 ਫੁੱਟ ਲੰਮੇ ਪਾੜ ਨੂੰ ਪੂਰ ਲਿਆ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ (ਜਨਰਲ) ਜਸਬੀਰ ਸਿੰਘ ਦੀ ਅਗਵਾਈ ਹੇਠ...
ਦੋ ਧਿਰਾਂ ਵਿਚਕਾਰ ਚੱਲੀਆਂ ਗੋਲ਼ੀਆਂ ਦੌਰਾਨ 6 ਜ਼ਖਮੀ
. . .  1 day ago
ਕਪੂਰਥਲਾ, 25 ਅਗਸਤ (ਅਮਰਜੀਤ ਸਿੰਘ ਸਡਾਨਾ) - ਕਪੂਰਥਲਾ ਦੇ ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ਵਿਚ ਆਏ ਹੜ੍ਹਾਂ ਨੂੰ ਲੈ ਕੇ ਰਾਸ਼ਨ ਵੰਡਣ ਦੌਰਾਨ ਅੱਜ ਸ਼ਾਮ ਪਿੰਡ ਸ਼ੇਖਮਾਂਗਾ ਵਿਖੇ ਰਾਸ਼ਨ ਦੀ...
ਇੰਗਲੈਂਡ ਨੇ ਆਸਟ੍ਰੇਲੀਆ ਨੂੰ ਤੀਸਰੇ ਟੈਸਟ 'ਚ ਇੱਕ ਵਿਕਟ ਨਾਲ ਹਰਾਇਆ
. . .  1 day ago
ਲੰਡਨ, 25 ਅਗਸਤ - ਇੰਗਲੈਂਡ ਨੇ ਐਸ਼ੇਜ਼ ਲੜੀ ਦੇ ਤੀਸਰੇ ਟੈਸਟ ਮੈਚ ਵਿਚ ਆਸਟ੍ਰੇਲੀਆ ਨੂੰ ਇੱਕ ਵਿਕਟ ਨਾਲ ਹਰਾ ਦਿੱਤਾ। ਇੰਗਲੈਂਡ ਵੱਲੋਂ ਬੈਨ ਸਟੋਕਸ ਨੇ ਸ਼ਾਨਦਾਰ 135 ਦੌੜਾਂ ਦੀ ਪਾਰੀ ਖੇਡੀ, ਜੋ ਕਿ ਅੰਤ ਤੱਕ ਆਊਟ ਨਹੀ...
ਖੇਡ ਮੰਤਰੀ ਕਿਰਨ ਰਿਜਿਜੂ ਨੇ ਪੀ.ਵੀ ਸਿੰਧੂ ਨੂੰ ਦਿੱਤੀ ਮੁਬਾਰਕਬਾਦ
. . .  1 day ago
ਨਵੀਂ ਦਿੱਲੀ, 25 ਅਗਸਤ - ਭਾਰਤੀ ਬੈਡਮਿੰਟਨ ਖਿਡਾਰਨ ਪੀ.ਵੀ ਸਿੰਧੂ ਵੱਲੋਂ ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ 'ਚ ਗੋਲਡ ਮੈਡਲ ਜਿੱਤਣ 'ਤੇ ਬੋਲਦਿਆਂ ਕੇਂਦਰੀ ਖੇਡ ਮੰਤਰੀ ਕਿਰਨ ਰਿਜਿਜੂ ਨੇ ਕਿਹਾ...
ਜੀ-7 ਸਿਖਰ ਸੰਮੇਲਨ ਲਈ ਪ੍ਰਧਾਨ ਮੰਤਰੀ ਪਹੁੰਚੇ ਫਰਾਂਸ
. . .  1 day ago
ਪੈਰਿਸ, 25 ਅਗਸਤ - ਜੀ-7 ਸਿਖਰ ਸੰਮੇਲਨ 'ਚ ਹਿੱਸਾ ਲੈਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਾਂਸ ਪਹੁੰਚ ਗਏ ਹਨ। ਫਰਾਂਸ ਪਹੁੰਚਣ 'ਤੇ ਪ੍ਰਧਾਨ ਮੰਤਰੀ ਦਾ ਸ਼ਾਨਦਾਰ ਸਵਾਗਤ...
ਸੜਕ ਹਾਦਸੇ 'ਚ ਪਤਨੀ ਦੀ ਮੌਤ, ਪਤੀ ਜ਼ਖਮੀ
. . .  1 day ago
ਮਾਨਾਂਵਾਲਾ, 25 ਅਗਸਤ (ਗੁਰਦੀਪ ਸਿੰਘ ਨਾਗੀ)-ਅੰਮ੍ਰਿਤਸਰ-ਜਲੰਧਰ ਜੀ.ਟੀ. ਰੋਡ 'ਤੇ ਮਾਨਾਂਵਾਲਾ ਵਿਖੇ ਇਕ ਤੇਜ ਰਫ਼ਤਾਰ ਟਰੱਕ ਵੱਲੋਂ ਮੋਟਰਸਾਈਕਲ...
ਆਵਾਰਾ ਪਸ਼ੂਆਂ ਕਾਰਨ ਮਰਨ ਵਾਲੇ ਦੇ ਪੀੜਤ ਪਰਿਵਾਰ ਨੂੰ ਮਿਲਣਾ ਚਾਹੀਦਾ ਹੈ ਮੁਆਵਜ਼ਾ - ਵਿਧਾਇਕ
. . .  1 day ago
ਸਮਾਧ ਭਾਈ, 25 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਪੰਜਾਬ ਅੰਦਰ ਹਜ਼ਾਰਾਂ ਦੀ ਗਿਣਤੀ 'ਚ ਬੇਸਹਾਰਾ ਆਵਾਰਾ ਪਸ਼ੂਆਂ ਕਾਰਨ ਰੋਜ਼ਾਨਾ ਸੜਕਾਂ 'ਤੇ ਭਿਆਨਕ...
ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ ਬਣਨ 'ਤੇ ਪੀਵੀ ਸਿੰਧੂ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ
. . .  1 day ago
ਨਵੀਂ ਦਿੱਲੀ, 25 ਅਗਸਤ- ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਨੇ ਵਰਲਡ ਬੈਡਮਿੰਟਨ ਚੈਂਪੀਅਨਸ਼ਿਪ ਜਿੱਤ ਕੇ ਇਤਿਹਾਸ ਰਚ...
ਸਿੰਗਲਾ ਦੀ ਹਾਜ਼ਰੀ 'ਚ ਗਾਬਾ ਨੇ ਸੰਭਾਲਿਆ ਆਪਣਾ ਕਾਰਜਭਾਗ
. . .  1 day ago
ਸੰਗਰੂਰ, 25 ਅਗਸਤ (ਦਮਨ, ਬਿੱਟਾ)- ਨਗਰ ਸੁਧਾਰ ਟਰੱਸਟ ਸੰਗਰੂਰ ਦੇ ਨਵਨਿਯੁਕਤ ਚੇਅਰਮੈਨ ਨਰੇਸ਼ ਗਾਬਾ ਨੇ ਅੱਜ ਕੈਬਨਿਟ...
ਕੇਂਦਰੀ ਟੀਮ ਦੇ ਹੜ੍ਹ ਪ੍ਰਭਾਵਿਤ ਸੂਬਿਆਂ ਦੇ ਦੌਰੇ 'ਚ ਪੰਜਾਬ ਵੀ ਸ਼ੁਮਾਰ
. . .  1 day ago
ਚੰਡੀਗੜ੍ਹ, 25 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ-ਪਾਕਿ ਸਰਹੱਦ 'ਤੇ ਫ਼ਿਰੋਜ਼ਪੁਰ ਜ਼ਿਲ੍ਹੇ 'ਚ ਪਿੰਡ ਟੇਂਡੀਵਾਲ ਵਿਖੇ ਬੰਨ੍ਹ ਮਜ਼ਬੂਤ ਕਰਨ ਲਈ ਜਲ ਸਰੋਤ ਵਿਭਾਗ ...
ਪੁਆਰੀ ਬੰਨ੍ਹ ਦੀ ਸਥਿਤੀ ਬੇਹੱਦ ਨਾਜ਼ੁਕ, ਲੱਖ ਕੋਸ਼ਿਸ਼ਾਂ ਦੇ ਬਾਵਜੂਦ ਬੰਨ੍ਹ ਨੂੰ ਢਾਹ ਲੱਗਣੀ ਜਾਰੀ
. . .  1 day ago
ਫਿਲੌਰ, 25 ਅਗਸਤ (ਇੰਦਰਜੀਤ ਚੰਦੜ੍ਹ) – ਨਜ਼ਦੀਕੀ ਪਿੰਡ ਪੁਆਰੀ ਵਿਖੇ ਬੀਤੇ 5 ਦਿਨਾਂ ਤੋਂ ਲਗਾਤਾਰ ਬੰਨ੍ਹ ਨੂੰ ਲੱਗ ਰਹੀ ਢਾਹ ਅੱਜ ਵੀ ਜਾਰੀ ਰਹੀ। ਸਥਾਨਕ ਲੋਕਾਂ ਤੇ ਪਿੰਡ ਵਾਸੀਆਂ ...
ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ 'ਚ ਸੋਨ ਤਮਗ਼ਾ ਜਿੱਤ ਕੇ ਪੀਵੀ ਸਿੰਧੂ ਨੇ ਰਚਿਆ ਇਤਿਹਾਸ
. . .  1 day ago
ਨਵੀਂ ਦਿੱਲੀ, 25 ਅਗਸਤ- ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਨੇ ਵਰਲਡ ਬੈਡਮਿੰਟਨ ਚੈਂਪੀਅਨਸ਼ਿਪ ਜਿੱਤ ਕੇ ਇਤਿਹਾਸ...
ਡਿਊਟੀ 'ਚ ਕੋਤਾਹੀ ਵਰਤਣ 'ਤੇ ਥਾਣਾ ਮੁਖੀ ਲਾਈਨ ਹਾਜ਼ਰ
. . .  1 day ago
ਤਲਵੰਡੀ ਸਾਬੋ, 25 ਅਗਸਤ (ਰਣਜੀਤ ਸਿੰਘ ਰਾਜੂ) - ਤਲਵੰਡੀ ਸਾਬੋ ਥਾਣੇ ਦੇ ਮੁਖੀ ਹਰਵਿੰਦਰ ਸਿੰਘ ਸਰਾਂ ਨੂੰ ਡਿਊਟੀ 'ਚ ਕੋਤਾਹੀ ਵਰਤਣ 'ਤੇ ਜ਼ਿਲ੍ਹਾ ਪੁਲਿਸ ...
ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਨੇੜੇ ਭਾਖੜਾ ਨਹਿਰ ਦੀ ਪਟੜੀ ਖਸਤਾ ਹਾਲਤ
. . .  1 day ago
ਸ਼ੁਤਰਾਣਾ, 25 ਅਗਸਤ (ਬਲਦੇਵ ਸਿੰਘ ਮਹਿਰੋਕ) ਪੰਜਾਬ ਵਿਚ ਪਿਛਲੇ ਕਈ ਦਿਨਾਂ ਤੋਂ ਹੋ ਰਹੀ ਭਾਰੀ ਬਰਸਾਤ ਨਾਲ ਜਿੱਥੇ ਹੜ੍ਹ...
ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ 26 ਨੂੰ ਹੋਵੇਗੀ ਆਫ਼ਤ ਪ੍ਰਬੰਧਨ ਬਾਰੇ ਸਕੱਤਰਾਂ ਦੇ ਗਰੁੱਪ ਦੀ ਬੈਠਕ
. . .  1 day ago
ਪਲਟਣੋਂ ਬਚਿਆ ਨਵਤੇਜ ਚੀਮਾ ਤੇ ਹੋਰ ਅਧਿਕਾਰੀਆਂ ਦਾ ਟਰੈਕਟਰ
. . .  1 day ago
ਸੀ. ਸੀ. ਡੀ. ਦੇ ਮਾਲਕ ਵੀ. ਜੀ. ਸਿਧਾਰਥ ਦੇ ਪਿਤਾ ਦਾ ਦੇਹਾਂਤ
. . .  1 day ago
ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ ਪੰਜਾਬ 'ਚ ਅਲਰਟ ਜਾਰੀ
. . .  1 day ago
ਬਾਬਾ ਬੂਟਾ ਸਿੰਘ ਤਾਜੋਕੇ ਦੀ ਅਗਵਾਈ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਭੇਜੀ ਗਈ ਰਾਸ਼ਨ ਸਮਗਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਚੇਤ ਸੰਮਤ 551

ਪਹਿਲਾ ਸਫ਼ਾ

ਕਰਤਾਰਪੁਰ ਸਾਹਿਬ ਲਈ ਰੋਜ਼ਾਨਾ 5 ਹਜ਼ਾਰ ਸ਼ਰਧਾਲੂਆਂ ਨੂੰ ਮਿਲੇ ਵੀਜ਼ਾ ਮੁਕਤ ਲਾਂਘਾ

• ਭਾਰਤ ਨੇ ਪਾਕਿਸਤਾਨ ਨੂੰ ਕਿਹਾ • ਅਟਾਰੀ-ਵਾਹਗਾ ਸਰਹੱਦ 'ਤੇ ਦੋਵਾਂ ਦੇਸ਼ਾਂ ਵਿਚਕਾਰ ਹੋਈ ਪਹਿਲੀ ਉਸਾਰੂ ਮੀਟਿੰਗ • ਲਾਂਘਾ ਜਲਦ ਸ਼ੁਰੂ ਕਰਨ ਦੀ ਦਿਸ਼ਾ 'ਚ ਕੰਮ ਕਰਨ 'ਤੇ ਜਤਾਈ ਸਹਿਮਤੀ
- ਰੁਪਿੰਦਰਜੀਤ ਸਿੰਘ ਭਕਨਾ -
ਅਟਾਰੀ, 14 ਮਾਰਚ-ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਸਬੰਧੀ ਭਾਰਤ-ਪਾਕਿਸਤਾਨ ਦਰਮਿਆਨ ਪਲੇਠੀ ਉੱਚ ਪੱਧਰੀ ਮੀਟਿੰਗ ਅੱਜ ਅਟਾਰੀ ਵਿਖੇ ਸਕਾਰਾਤਮਕ ਮਾਹੌਲ 'ਚ ਹੋਈ | ਜਿਸ ਦੌਰਾਨ ਦੋਵੇਂ ਦੇਸ਼ਾਂ ਵਲੋਂ ਕਰਤਾਰਪੁਰ ਲਾਂਘੇ ਸਬੰਧੀ ਪ੍ਰਸਤਾਵਿਤ ਸਮਝੌਤੇ ਦੇ ਵੱਖ-ਵੱਖ ਪਹਿਲੂਆਂ ਸਬੰਧੀ ਰਚਨਾਤਮਕ ਗੱਲਬਾਤ ਕੀਤੀ ਗਈ | ਇਸ ਮੌਕੇ ਭਾਰਤ ਵਲੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਲਈ ਰੋਜ਼ਾਨਾ 5 ਹਜ਼ਾਰ ਸ਼ਰਧਾਲੂਆਂ ਨੂੰ ਵੀਜ਼ਾ ਮੁਕਤ ਯਾਤਰਾ ਕਰਨ ਦੀ ਆਗਿਆ ਦੇਣ ਸਬੰਧੀ ਜ਼ੋਰ ਦਿੱਤਾ ਗਿਆ ਅਤੇ ਯਾਤਰਾ ਹਫ਼ਤੇ ਦੇ ਸੱਤ ਦਿਨ ਜਾਰੀ ਰੱਖਣ ਬਾਰੇ ਕਿਹਾ ਗਿਆ | ਭਾਰਤ ਨੇ ਕਿਹਾ ਕਿ ਜੋ ਸ਼ਰਧਾਲੂ ਪੈਦਲ ਜਾਣਾ ਚਾਹੁੰਦੇ ਹਨ, ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਤੱਕ ਪੈਦਲ ਜਾਣ ਦੀ ਆਗਿਆ ਦਿੱਤੀ ਜਾਣੀ ਚਾਹੀਦੀ ਹੈ | ਇਸ ਮੌਕੇ ਪਹਿਲੇ ਕਦਮ ਵਜੋਂ ਦੋਵੇਂ ਦੇਸ਼ ਇਸ ਗੱਲ 'ਤੇ ਸਹਿਮਤ ਹੋਏ ਕਿ ਪਾਸਪੋਰਟ ਸ਼ਰਧਾਲੂਆਂ ਲਈ ਸ਼ਨਾਖਤ ਦਸਤਾਵੇਜ਼ ਹੋਵੇਗਾ | ਦੋਵੇਂ ਦੇਸ਼ਾਂ 'ਚ ਜਾਰੀ ਤਣਾਅ ਦਰਮਿਆਨ ਅੱਜ ਸਵੇਰੇ ਅਟਾਰੀ-ਵਾਹਗਾ ਸਰਹੱਦ ਰਸਤੇ ਭਾਰਤ ਪੁੱਜੇ ਡਾ: ਮੁਹੰਮਦ ਫ਼ੈਸਲ ਦੀ ਅਗਵਾਈ ਹੇਠਲੇ ਪਾਕਿ ਵਫ਼ਦ ਦਾ ਭਾਰਤੀ ਵਫ਼ਦ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਦੋਵੇਂ ਦੇਸ਼ਾਂ ਦੇ ਸਕੱਤਰ ਪੱਧਰ ਦੇ ਅਧਿਕਾਰੀਆਂ ਦੀ ਮੀਟਿੰਗ ਅਟਾਰੀ ਵਾਹਗਾ ਸਰਹੱਦ ਦੇ ਭਾਰਤ ਵਾਲੇ ਪਾਸੇ ਬੀ. ਐਸ. ਐਫ. ਦੇ ਕਾਨਫਰੰਸ ਹਾਲ ਵਿਚ ਹੋਈ | ਜਿਸ ਵਿਚ ਭਾਰਤ ਵਲੋਂ ਗ੍ਰਹਿ ਮੰਤਰਾਲੇ ਦੇ ਸੰਯੁਕਤ ਸਕੱਤਰ ਐਸ. ਸੀ. ਐਲ. ਦਾਸ ਦੀ ਅਗਵਾਈ ਵਾਲੇ ਵਫ਼ਦ ਵਲੋਂ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਡਾਇਰੈਕਟਰ ਜਰਨਲ (ਦੱਖਣੀ ਏਸ਼ੀਆ ਅਤੇ ਸਾਰਕ) ਡਾ: ਮੁਹੰਮਦ ਫ਼ੈਜਲ ਦੀ ਅਗਵਾਈ ਹੇਠਲੇ ਵਫ਼ਦ ਨਾਲ ਕਰਤਾਰਪੁਰ ਲਾਂਘੇ ਦੀ ਰੂਪ ਰੇਖਾ ਨੂੰ ਅੰਤਿਮ ਛੋਹ ਦੇਣ ਲਈ ਵਿਚਾਰਾਂ ਕਰਦਿਆਂ ਭਾਰਤ ਵਲੋਂ ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੂੰ ਬਿਨਾਂ ਵੀਜ਼ਾ ਯਾਤਰਾ ਕਰਨ ਦੀ ਮੰਗ ਕਰਦਿਆਂ ਰੋਜ਼ਾਨਾ ਕਰਤਾਰਪੁਰ ਸਾਹਿਬ ਜਾਣ ਲਈ 5 ਹਜ਼ਾਰ ਸ਼ਰਧਾਲੂਆਂ ਲਈ ਪ੍ਰਬੰਧ ਕਰਨ ਦੀ ਮੰਗ ਕੀਤੀ, ਜਿਸ ਦਾ ਪਾਕਿਸਤਾਨ ਵਲੋਂ ਹਾਂ ਪੱਖੀ ਰਵੱਈਆ ਅਪਣਾਉਂਦੇ ਹੋਏ ਜਲਦ ਹੀ ਇਸ ਸਬੰਧੀ ਫ਼ੈਸਲਾ ਲੈਣ ਦੀ ਗੱਲ ਕਹੀ |
ਮੀਟਿੰਗ ਉਪਰੰਤ ਸੰਗਠਿਤ ਜਾਂਚ ਚੌਕੀ ਅਟਾਰੀ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸੰਯੁਕਤ ਸਕੱਤਰ ਐਸ. ਸੀ. ਐਲ. ਦਾਸ ਨੇ ਕਿਹਾ ਕਿ ਕਰਤਾਰਪੁਰ ਲਾਂਘੇ ਸਬੰਧੀ ਅੱਜ ਪਾਕਿਸਤਾਨ ਦੇ ਵਫ਼ਦ ਨਾਲ ਹੋਈ ਪਹਿਲੀ ਮੀਟਿੰਗ ਸਕਾਰਾਤਮਕ ਰਹੀ | ਜਿਸ ਵਿਚ ਉਨ੍ਹਾਂ ਵਲੋਂ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਖਿਆਲ ਵਿਚ ਰੱਖਦੇ ਹੋਏ ਇਸ ਯਾਤਰਾ ਨੂੰ ਵੀਜ਼ਾ ਮੁਕਤ ਰੱਖਣ ਦੀ ਮੰਗ ਕੀਤੀ ਗਈ | ਜਦੋਂ ਕਿ ਵਿਸਾਖੀ ਅਤੇ ਗੁਰਪੁਰਬ ਮੌਕੇ ਪਾਕਿਸਤਾਨ ਭੇਜੇ ਜਾਣ ਵਾਲੇ ਜਥਿਆਂ 'ਚ 10 ਹਜ਼ਾਰ ਜਾਂ ਵੱਧ ਸ਼ਰਧਾਲੂਆਂ ਦਾ ਪ੍ਰਬੰਧ ਕਰਨ ਅਤੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੀ ਯਾਤਰਾ 7 ਦਿਨ ਹੀ ਜਾਰੀ ਰੱਖਣ ਸਬੰਧੀ ਮੰਗ ਕੀਤੀ ਹੈ | ਜਿਸ ਸਬੰਧੀ ਪਾਕਿਸਤਾਨੀ ਵਫ਼ਦ ਨੇ ਕਿਹਾ ਕਿ ਉਹ ਇਸ ਸਬੰਧੀ ਵਿਚਾਰ ਕਰਨਗੇ ਅਤੇ ਜਲਦ ਹੀ ਇਸ ਸਬੰਧੀ ਭਾਰਤ ਨੂੰ ਸੂਚਿਤ ਕਰਨਗੇ | ਉਨ੍ਹਾਂ ਦੱਸਿਆ ਕਿ ਇਸ ਪ੍ਰਜੈਕਟ ਦਾ ਸਾਢੇ 4 ਕਿਲੋਮੀਟਰ ਰਸਤਾ ਪਾਕਿਸਤਾਨ ਵਿਚ ਹੈ, ਜਿਸ ਲਈ ਉਨ੍ਹਾਂ ਵਲੋਂ ਭਾਰਤੀ ਸ਼ਰਧਾਲੂਆਂ ਲਈ ਵਾਹਨਾਂ ਦਾ ਪ੍ਰਬੰਧ ਕਰਨ ਲਈ ਵੀ ਕਿਹਾ ਹੈ | ਇਹ ਯਾਤਰਾ ਇਕ ਤਰਫ਼ੀ ਹੋਵੇਗੀ ਜਿਸ ਵਿਚ ਗੁਰਦੁਆਰਾ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਉਸੇ ਦਿਨ ਹੀ ਵਾਪਸ ਆਉਣਾ ਪਵੇਗਾ | ਉਨ੍ਹਾਂ ਦੱਸਿਆ ਕਿ ਦੋਵੇਂ ਦੇਸ਼ਾਂ ਦੇ ਤਕਨੀਕੀ ਵਫ਼ਦ 19 ਮਾਰਚ ਨੂੰ ਲਾਂਘੇ ਵਾਲੀ ਥਾਂ ਦੇ ਜ਼ੀਰੋ ਲਾਇਨ 'ਤੇ ਜਾ ਕੇ ਬਣ ਰਹੇ ਪ੍ਰਜੈਕਟ ਸਬੰਧੀ ਜਾਇਜ਼ਾ ਲੈਣਗੇ ਅਤੇ ਉਸ ਤੋਂ ਬਾਅਦ ਦੋਵੇਂ ਦੇਸ਼ਾਂ ਦੀ ਅਗਲੀ ਮੀਟਿੰਗ 2 ਅਪ੍ਰੈਲ ਨੂੰ ਪਾਕਿਸਤਾਨ ਵਾਲੇ ਪਾਸੇ ਵਾਹਗਾ ਵਿਖੇ ਹੋਵੇਗੀ | ਇਸ ਮੌਕੇ ਸੰਯੁਕਤ ਸਕੱਤਰ ਸ੍ਰੀਮਤੀ ਨਿਧੀ ਖਰੇ ਨੇ ਦੱਸਿਆ ਕਿ ਭਾਰਤ ਸਰਕਾਰ ਨੇ ਕਰਤਾਰਪੁਰ ਸਾਹਿਬ ਲਾਂਘੇ ਲਈ 50 ਏਕੜ ਜ਼ਮੀਨ ਦੀ ਸ਼ਨਾਖਤ ਕੀਤੀ ਹੈ | ਇਹ ਪ੍ਰਾਜੈਕਟ ਦੋ ਪੜਾਵਾਂ ਵਿਚ ਵਿਕਸਤ ਕੀਤਾ ਜਾਵੇਗਾ | ਪਹਿਲ ਪੜਾਅ ਤਹਿਤ 15 ਏਕੜ ਤੋਂ ਵਧ ਜ਼ਮੀਨ 'ਤੇ ਯਾਤਰੀ ਟਰਮੀਨਲ ਬਿਲਡਿੰਗ ਕੰਪਲੈਕਸ ਵਿਕਸਤ ਕੀਤਾ ਜਾਵੇਗਾ | ਟਰਮੀਨਲ ਦੀ ਸ਼ਾਨਦਾਰ ਇਮਾਰਤ ਅਤੇ ਖੂਬਸੂਰਤ ਲੈਂਡ ਸਕੇਪਿੰਗ ਦੇ ਨਾਲ ਅਮੀਰ ਭਾਰਤੀ ਸੱਭਿਆਚਾਰਕ ਕਦਰਾਂ-ਕੀਮਤਾਂ ਦੇ ਆਧਾਰ 'ਤੇ ਬੁੱਤ ਅਤੇ ਤਸਵੀਰਾਂ ਪ੍ਰਦਰਸ਼ਿਤ ਕੀਤੀਆਂ ਜਾਣਗੀਆਂ | ਇਸ ਕੰਪਲੈਕਸ ਦਾ ਡਿਜ਼ਾਇਨ 'ਖੰਡੇ' ਤੋਂ ਪ੍ਰੇਰਿਤ ਹੈ, ਜੋ ਏਕਤਾ ਅਤੇ ਮਨੁੱਖਤਾ ਦੀਆਂ ਕਦਰਾਂ ਕੀਮਤਾਂ ਨੂੰ ਦਰਸਾਉਂਦਾ ਹੈ | ਇਹ ਇਮਾਰਤ ਅਪਾਹਜ਼ਾਂ ਅਤੇ ਬਜ਼ੁਰਗਾਂ ਦੇ ਆਉਣ-ਜਾਣ ਨੂੰ ਧਿਆਨ ਵਿਚ ਰੱਖ ਕੇ ਬਣਾਈ ਜਾਵੇਗੀ | ਇਹ ਇਮਾਰਤ ਰੋਜ਼ਾਨਾ ਕਰੀਬ 5000 ਸ਼ਰਧਾਲੂਆਂ ਦੇ ਆਉਣ ਜਾਣ ਸਬੰਧੀ ਲੋੜਾਂ ਨੂੰ ਪੂਰਾ ਕਰੇਗੀ | ਇਸ ਟਰਮੀਨਲ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਬਣਾਏ ਜਾਣ ਦੀ ਯੋਜਨਾ ਹੈ | ਇਸ ਮੌਕੇ ਹੁਸਨ ਲਾਲ ਸਕੱਤਰ ਲੋਕ ਭਲਾਈ ਵਿਭਾਗ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਪ੍ਰਜੈਕਟ ਲਈ ਹਰ ਤਰ੍ਹਾਂ ਦੀ ਸਹਾਇਤਾ ਕਰੇਗੀ | ਇਸ ਮੌਕੇ ਸਵਾਲਾਂ ਦੇ ਜਵਾਬ ਵਿਚ ਵਫ਼ਦ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਮੀਟਿੰਗ ਸਿਰਫ ਕਰਤਾਰਪੁਰ ਲਾਂਘੇ ਲਈ ਹੈ, ਇਸ ਦਾ ਪਾਕਿਸਤਾਨ ਨਾਲ ਦੁਵੱਲੀ ਗੱਲਬਾਤ ਦਾ ਕੋਈ ਸਬੰਧ ਨਹੀ ਹੈ | ਉਨ੍ਹਾਂ ਦੱਸਿਆ ਕਿ ਭਾਰਤ ਦਾ ਇਸ ਸਬੰਧੀ ਸਿੱਧਾ ਰੁੱਖ ਹੈ ਕਿ ਅੱਤਵਾਦ ਅਤੇ ਗੱਲਬਾਤ ਨਾਲ-ਨਾਲ ਨਹੀਂ ਹੋ ਸਕਦੀ | ਉਨ੍ਹਾਂ ਦੱਸਿਆ ਕਿ ਅੱਜ ਦੀ ਮੀਟਿੰਗ ਵਿਚ ਪਾਕਿਸਤਾਨੀ ਵਫ਼ਦ ਨੂੰ ਕਿਹਾ ਗਿਆ ਹੈ ਕਿ ਭਾਰਤ ਤੋਂ ਜਾਣ ਵਾਲੇ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਹੋਰ ਕਿਸੇ ਕਿਸਮ ਦਾ ਖਾਲਿਸਤਾਨੀ ਜਾਂ ਹੋਰ ਲੋਕਾਂ ਵਲੋਂ ਖਿਲਵਾੜ ਨਾ ਕੀਤਾ ਜਾਵੇ | ਜਿਸ 'ਤੇ ਪਾਕਿਸਤਾਨ ਨੇ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਵਲੋਂ ਆਪਣੀ ਜ਼ਮੀਨ ਤੋਂ ਇਸ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ | ਇਸ ਮੌਕੇ ਆਈ. ਸੀ. ਪੀ. ਵਿਚ ਕੰਮ ਕਰਦੇ ਕੁਲੀਆਂ ਵਲੋਂ ਠੱਪ ਪਏ ਕਾਰੋਬਾਰ ਨੂੰ ਸ਼ੁਰੂ ਕਰਨ ਲਈ ਮੰਗ ਪੱਤਰ ਦੇਣ ਦੀ ਕੋਸ਼ਿਸ ਕੀਤੀ ਗਈ ਪਰ ਪੁਲਿਸ ਵਲੋਂ ਮੰਗ ਪੱਤਰ ਲੈਂਦਿਆਂ ਉਨ੍ਹਾਂ ਨੂੰ ਵਫ਼ਦ ਦੇ ਨੇੜੇ ਵੀ ਨਹੀਂ ਜਾਣ ਦਿੱਤਾ | ਇਸ ਮੌਕੇ ਲੈਂਡ ਪੋਰਟ ਅਥਾਰਟੀ, ਬੀ. ਐਸ. ਐਫ. ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |
ਕਰਤਾਰਪੁਰ ਲਾਂਘੇ ਸਬੰਧੀ ਪਹਿਲੀ ਮੀਟਿੰਗ ਉਸਾਰੂ ਰਹੀ- ਪਾਕਿਸਤਾਨ
ਇਸਲਾਮਾਬਾਦ, 14 ਮਾਰਚ (ਏਜੰਸੀ)-ਪਾਕਿਸਤਾਨ ਦੇ ਵਿਦੇਸ਼ ਵਿਭਾਗ ਦੇ ਦਫ਼ਤਰ ਅਨੁਸਾਰ ਕਰਤਾਰਪੁਰ ਲਾਂਘੇ ਸਬੰਧੀ ਭਾਰਤ ਤੇ ਪਾਕਿਸਤਾਨ ਦੇ ਅਧਿਕਾਰੀਆਂ ਦਰਮਿਆਨ ਅੱਜ ਹੋਈ ਪਹਿਲੀ ਮੀਟਿੰਗ ਉਸਾਰੂ ਰਹੀ ਅਤੇ ਦੋਵੇਂ ਦੇਸ਼ਾਂ ਵਲੋਂ ਸਕਾਰਾਤਮਕ ਮਾਹੌਲ 'ਚ ਵਿਚਾਰ ਚਰਚਾ ਕੀਤੀ ਗਈ | ਪਾਕਿ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੁਹੰਮਦ ਫ਼ੈਜ਼ਲ ਨੇ ਕਿਹਾ ਕਿ ਦੁਵੱਲੀ ਮੀਟਿੰਗ ਦੌਰਾਨ ਲਾਂਘੇ ਸਬੰਧੀ ਰਚਨਾਤਮਿਕ ਵਿਚਾਰ ਵਟਾਂਦਰਾ ਕੀਤਾ ਗਿਆ | ਉਨ੍ਹਾਂ ਟਵੀਟ ਕਰਕੇ ਕਿਹਾ ਕਿ ਕਰਤਾਰਪੁਰ ਲਾਂਘੇ ਸਬੰਧੀ ਪਾਕਿ ਵਫ਼ਦ ਸੁਖਾਵੇਂ ਮਾਹੌਲ 'ਚ ਸਕਾਰਾਤਮਿਕ ਤੇ ਉਸਾਰੂ ਗੱਲਬਾਤ ਕਰਕੇ ਵਾਪਸ ਪੁੱਜ ਗਿਆ ਹੈ | ਉਨ੍ਹਾਂ ਕਿਹਾ ਕਿ ਲੰਮੇ ਸਮੇਂ ਬਾਅਦ ਭਾਰਤ ਤੇ ਪਾਕਿਸਤਾਨ ਨੇ ਸਾਂਝਾ ਪ੍ਰੈਸ ਬਿਆਨ ਜਾਰੀ ਕੀਤਾ ਹੈ | ਉਨ੍ਹਾਂ ਕਿਹਾ ਕਿ ਦੋਵੇਂ ਦੇਸ਼ਾਂ ਦਰਮਿਆਨ ਜਾਰੀ ਤਣਾਅ ਦੌਰਾਨ ਕਰਤਾਰਪੁਰ ਲਾਂਘੇ ਦੇ ਪ੍ਰਸਤਾਵਿਤ ਸਮਝੌਤੇ ਦੇ ਵੱਖ-ਵੱਖ ਪਹਿਲੂਆਂ ਤੇ ਵਿਵਸਥਾਵਾਂ ਸਬੰਧੀ ਵਿਸਥਾਰ 'ਚ ਉਸਾਰੂ ਗੱਲਬਾਤ ਕੀਤੀ ਗਈ | ਦੋਵੇਂ ਦੇਸ਼ਾਂ ਦੇ ਤਕਨੀਕੀ ਮਾਹਿਰਾਂ ਵਲੋਂ ਵੀ ਲਾਂਘੇ ਸਬੰਧੀ ਵਿਚਾਰ ਚਰਚਾ ਕੀਤੀ ਗਈ |


ਖ਼ਬਰ ਸ਼ੇਅਰ ਕਰੋ

ਰਾਸ਼ਟਰਪਤੀ ਵਲੋਂ ਕੀਰਤੀ ਅਤੇ ਸ਼ੌਰਿਆ ਚੱਕਰ ਪ੍ਰਦਾਨ

ਫ਼ੌਜ ਮੁਖੀ ਰਾਵਤ ਪਰਮ ਵਿਸ਼ਿਸ਼ਟ ਸੇਵਾ ਮੈਡਲ ਨਾਲ ਸਨਮਾਨਿਤ ਨਵੀਂ ਦਿੱਲੀ, 14 ਮਾਰਚ (ਏਜੰਸੀਆਂ)-ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਬੇਮਿਸਾਲ ਅਤੇ ਅਸਾਧਾਰਨ ਬਹਾਦਰੀ ਦਾ ਸਬੂਤ ਦੇਣ ਵਾਲੇ ਸੈਨਾਵਾਂ ਦੇ ਜਵਾਨਾਂ ਅਤੇ ਕਰਤੱਵ ਪ੍ਰਤੀ ਸਮਰਪਿਤ ਸੈਨਿਕ ਕਰਮੀਆਂ ਨੂੰ ...

ਪੂਰੀ ਖ਼ਬਰ »

-ਰਾਫੇਲ ਮਾਮਲਾ-

ਪਹਿਲਾਂ ਕੇਂਦਰ ਦੇ ਮੁੱਢਲੇ ਇਤਰਾਜ਼ਾਂ 'ਤੇ ਫ਼ੈਸਲਾ ਕੀਤਾ ਜਾਵੇਗਾ-ਸੁਪਰੀਮ ਕੋਰਟ

ਨਵੀਂ ਦਿੱਲੀ, 14 ਮਾਰਚ (ਏਜੰਸੀ)-ਸੁਪਰੀਮ ਕੋਰਟ ਨੇ ਅੱਜ ਸਪਸ਼ਟ ਕੀਤਾ ਕਿ ਰਾਫੇਲ ਜਹਾਜ਼ ਸੌਦੇ ਦੇ ਤੱਥਾਂ 'ਤੇ ਗੌਰ ਕਰਨ ਤੋਂ ਪਹਿਲਾਂ ਕੇਂਦਰ ਸਰਕਾਰ ਵਲੋਂ ਉਠਾਏ ਮੁੱਢਲੇ ਇਤਰਾਜ਼ਾਂ 'ਤੇ ਫ਼ੈਸਲਾ ਕੀਤਾ ਜਾਵੇਗਾ | ਚੀਫ਼ ਜਸਟਿਸ ਰੰਜਨ ਗੋਗੋਈ, ਜਸਟਿਸ ਸੰਜੇ ਕਿਸ਼ਨ ...

ਪੂਰੀ ਖ਼ਬਰ »

ਸਿੱਧੂ ਕਾਂਗਰਸ ਲਈ ਦੂਜੇ ਸੂਬਿਆਂ 'ਚ ਵੀ ਚੋਣ ਪ੍ਰਚਾਰ ਕਰਨਗੇ-ਆਸ਼ਾ ਕੁਮਾਰੀ

ਚੰਡੀਗੜ੍ਹ, 14 ਮਾਰਚ (ਬਿਊਰੋ ਚੀਫ਼)- ਆਲ ਇੰਡੀਆ ਕਾਂਗਰਸ ਕਮੇਟੀ ਦੀ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੀ ਇੰਚਾਰਜ ਸ੍ਰੀਮਤੀ ਆਸ਼ਾ ਕੁਮਾਰੀ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਜਿਨ੍ਹਾਂ ਵਲੋਂ ਮਗਰਲੀਆਂ ਚੋਣਾਂ ਦੌਰਾਨ ਵੀ ...

ਪੂਰੀ ਖ਼ਬਰ »

ਪੱਟੀ 'ਚ ਲੜਕੀ ਨੂੰ ਅਗਵਾ ਹੋਣ ਤੋਂ ਬਚਾਉਣ ਵਾਲੇ ਨੂੰ ਮਾਰੀ ਗੋਲੀ

ਪੱਟੀ, 14 ਮਾਰਚ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਲਾਹੌਰ ਚੌਕ ਪੱਟੀ 'ਚ ਇਕ ਲੜਕੀ ਨੂੰ ਕੁਝ ਵਿਅਕਤੀਆਂ ਵਲੋਂ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਗਈ ਅਤੇ ਇਸ ਮੌਕੇ ਲੜਕੀ ਨੂੰ ਅਗਵਾ ਹੋਣ ਤੋਂ ਬਚਾਉਣ ਵਾਲੇ ਇਕ ਵਿਅਕਤੀ ਨੂੰ ਕਾਰ ਸਵਾਰ ਅਗਵਾਕਾਰਾਂ ...

ਪੂਰੀ ਖ਼ਬਰ »

ਐਾਟੀ ਟੈਂਕ ਗਾਇਡਡ ਮਿਜ਼ਾਈਲ ਦਾ ਸਫ਼ਲ ਪ੍ਰੀਖ਼ਣ

ਨਵੀਂ ਦਿੱਲੀ, 14 ਮਾਰਚ (ਏਜੰਸੀ)-ਰੱਖਿਆ ਖ਼ੋਜ ਅਤੇ ਵਿਕਾਸ ਸੰਗਠਨ (ਡੀ.ਆਰ.ਡੀ.ਓ.) ਨੇ ਦੇਸ਼ 'ਚ ਹੀ ਵਿਕਸਤ ਮੋਢੇ 'ਤੇ ਰੱਖ ਕੇ ਚਲਾਉਣ ਵਾਲੀ ਹਲਕੀ ਐਾਟੀ ਟੈਂਕ ਗਾਇਡਡ ਮਿਜ਼ਾਈਲ ਦਾ ਲਗਾਤਾਰ ਦੂਸਰੀ ਵਾਰ ਸਫ਼ਲ ਪ੍ਰੀਖ਼ਣ ਕੀਤਾ ਹੈ | ਇਸ ਮਿਜ਼ਾਈਲ ਨੂੰ ਆਸਾਨੀ ਨਾਲ ਕਿਤੇ ...

ਪੂਰੀ ਖ਼ਬਰ »

ਸੈਲਫ਼ੀ ਲੈਂਦੇ ਨਹਿਰ ਦੇ ਤੇਜ਼ ਵਹਾਅ ਵਿਚ ਰੁੜ੍ਹੇ ਦੋ ਨੌਜਵਾਨ

ਛਾਜਲੀ, 14 ਮਾਰਚ (ਕੁਲਦੀਪ ਸ਼ਰਮਾ)-ਪਿੰਡ ਸੰਗਤੀਵਾਲਾ ਦੇ ਨੇੜੇ ਦੀ ਲੰਘ ਰਹੀ ਘੱਗਰ ਬਰਾਂਚ ਨਹਿਰ ਵਿਚ ਅੱਜ ਦੁਪਹਿਰ ਕਰੀਬ ਦੋ ਵਜੇ ਦੋ ਨੌਜਵਾਨਾਂ ਦੀ ਪਾਣੀ ਦੇ ਤੇਜ਼ ਵਹਾਅ ਵਿਚ ਰੁੜ੍ਹ ਜਾਣ ਕਾਰਨ ਮੌਤ ਹੋ ਗਈ | ਇਸ ਮੌਕੇ ਜਾਣਕਾਰੀ ਦਿੰਦਿਆਂ ਪਿੰਡ ਸੰਗਤੀਵਾਲਾ ਦੇ ...

ਪੂਰੀ ਖ਼ਬਰ »

ਮੁੰਬਈ 'ਚ 'ਕਸਾਬ ਬਿ੍ਜ' ਡਿੱਗਾ-6 ਦੀ ਮੌਤ, 31 ਜ਼ਖ਼ਮੀ

ਮੁੰਬਈ, 14 ਮਾਰਚ (ਪੀ.ਟੀ.ਆਈ.)- ਦੱਖਣੀ ਮੁੰਬਈ ਦੇ ਰੇਲਵੇ ਸਟੇਸ਼ਨ ਨੇੜੇ ਅੱਜ ਸ਼ਾਮ ਨੂੰ ਫੁੱਟ ਓਵਰਬਿ੍ਜ ਦਾ ਜ਼ਿਆਦਾ ਹਿੱਸਾ ਡਿੱਗਣ ਕਾਰਨ 6 ਲੋਕਾਂ ਦੀ ਮੌਤ ਅਤੇ 31 ਹੋਰ ਜ਼ਖ਼ਮੀ ਹੋ ਗਏ | ਇਹ ਜਾਣਕਾਰੀ ਅਧਿਕਾਰੀਆਂ ਦੁਆਰਾ ਦਿੱਤੀ ਗਈ | ਇਹ ਪੁਲ ਆਜ਼ਾਦ ਮੈਦਾਨ ਪੁਲਿਸ ...

ਪੂਰੀ ਖ਼ਬਰ »

ਉੱਚੀ ਬੱਸੀ ਛਾਉਣੀ 'ਚ ਬੰਬਾਂ ਦੀ ਦੇਖਭਾਲ ਕਰਦੇ ਸਮੇਂ ਬੰਬ ਫਟਿਆ

ਐਮਾਂ ਮਾਂਗਟ, 14 ਮਾਰਚ (ਗੁਰਾਇਆ)-ਕਸਬਾ ਉੱਚੀ ਬੱਸੀ ਫ਼ੌਜੀ ਛਾਉਣੀ ਵਿਖੇ ਬੰਬਾਂ ਦੀ ਦੇਖ-ਭਾਲ ਕਰਨ ਸਮੇਂ ਬਕਸਾ ਥੱਲੇ ਡਿੱਗਣ ਸਮੇਂ ਬੰਬ ਫਟ ਗਿਆ | ਇਸ ਦੇ ਫਟਣ ਨਾਲ ਕੰਮ ਕਰਦੀ ਲੇਬਰ ਵਾਲ-ਵਾਲ ਬਚ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਫ਼ੌਜੀ ਛਾਉਣੀ ਉੱਚੀ ਬੱਸੀ ਵਿਖੇ ...

ਪੂਰੀ ਖ਼ਬਰ »

ਜਮਾਇਤ-ਉਲ-ਅਹਿਲ-ਹਦੀਸ ਦਾ ਉੱਪ ਪ੍ਰਧਾਨ ਪੀ.ਐੱਸ.ਏ. ਤਹਿਤ ਨਜ਼ਰਬੰਦ

ਸ੍ਰੀਨਗਰ, 14 ਮਾਰਚ (ਮਨਜੀਤ ਸਿੰਘ)-ਜਮਾਇਤ-ਉਲ-ਅਹਿਲ-ਹਦੀਸ ਦੇ ਉੱਪ ਪ੍ਰਧਾਨ ਮੌਲਵੀ ਮੁਸ਼ਤਾਕ ਅਹਿਮਦ ਵੀਰੀ 'ਤੇ ਵੀਰਵਾਰ ਨੂੰ ਪੀ.ਐਸ.ਏ. ਲਗਾ ਕੇ ਜੰਮੂ ਦੀ ਕੋਟਬਲਵਾਲ ਜੇਲ੍ਹ ਤਬਦੀਲ ਕਰ ਦਿੱਤਾ ਗਿਆ | ਉਹ 22 ਫਰਵਰੀ ਨੂੰ ਗਿ੍ਫਤਾਰ ਹੋਣ ਦੇ ਬਾਅਦ ਬਿਜਬਹਾੜਾ ਥਾਣੇ 'ਚ ...

ਪੂਰੀ ਖ਼ਬਰ »

ਪੰਜਾਬ ਤੋਂ ਆਮਦਨ ਕਰ ਵਿਭਾਗ ਦੀਆਂ ਟੀਮਾਂ ਵਲੋਂ ਜੰਮੂ 'ਚ ਵਪਾਰਕ ਕਾਰੋਬਾਰੀਆਂ 'ਤੇ ਛਾਪੇ

ਜੰਮੂ, 14 ਮਾਰਚ (ਏਜੰਸੀ)- ਪੰਜਾਬ ਤੋਂ ਆਮਦਨ ਕਰ ਵਿਭਾਗ ਦੀਆਂ ਟੀਮਾਂ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਅੱਜ ਇਥੋਂ ਦੇ ਨਾਮਵਰ ਵਪਾਰਕ ਕਾਰੋਬਾਰੀਆਂ ਦੀਆਂ ਫਰਮਾਂ 'ਤੇ ਛਾਪੇ ਮਾਰੇ ਹਨ | ਅਧਿਕਾਰਤ ਸੂਤਰਾਂ ਵਲੋਂ ਦੱਸਿਆ ਗਿਆ ਹੈ ਕਿ ਪੰਜਾਬ ਤੋਂ ਆਮਦਨ ਕਰ ...

ਪੂਰੀ ਖ਼ਬਰ »

ਕਾਂਗਰਸ ਨੂੰ ਅਲਵਿਦਾ ਆਖ ਭਾਜਪਾ 'ਚ ਸ਼ਾਮਿਲ ਹੋਏ ਸੀਨੀਅਰ ਆਗੂ ਟਾਮ ਵਡੱਕਨ

ਨਵੀਂ ਦਿੱਲੀ, 14 ਮਾਰਚ (ਜਗਤਾਰ ਸਿੰਘ)- ਲੋਕ ਸਭਾ ਚੋਣਾਂ ਤੋਂ ਐਨ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ | ਪਾਰਟੀ ਦੇ ਸੀਨੀਅਰ ਆਗੂ ਤੇ ਕੇਰਲ 'ਚ ਪਾਰਟੀ ਦੇ ਬੁਲਾਰੇ ਰਹੇ ਟਾਮ ਵਡੱਕਨ ਭਾਜਪਾ 'ਚ ਸ਼ਾਮਿਲ ਹੋ ਗਏ | ਇਸ ਮੌਕੇ ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਕੋਈ ...

ਪੂਰੀ ਖ਼ਬਰ »

ਕਮਜ਼ੋਰ ਮੋਦੀ ਚੀਨੀ ਰਾਸ਼ਟਰਪਤੀ ਤੋਂ ਡਰੇ ਹੋਏ ਹਨ-ਰਾਹੁਲ ਗਾਂਧੀ

ਜਦ ਦੇਸ਼ ਦੁਖੀ ਹੁੰਦਾ ਹੈ ਤਾਂ ਰਾਹੁਲ ਨੂੰ ਖੁਸ਼ੀ ਕਿਉਂ ਹੁੰਦੀ-ਰਵੀ ਸ਼ੰਕਰ ਪ੍ਰਸਾਦ ਨਵੀਂ ਦਿੱਲੀ, 14 ਮਾਰਚ (ਜਗਤਾਰ ਸਿੰਘ)-ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ 'ਚ ਅੱਤਵਾਦੀ ਸੰਗਠਨ 'ਜੈਸ਼-ਏ-ਮੁਹੰਮਦ' ਦੇ ਸਰਗਨਾ ਮਸੂਦ ਅਜ਼ਹਰ ਨੂੰ ਗਲੋਬਲ ਅੱਤਵਾਦੀ ਐਲਾਨ ...

ਪੂਰੀ ਖ਼ਬਰ »

ਬਰਤਾਨੀਆ ਦੀ ਸੰਸਦ 'ਚ ਦੂਜਾ ਜਨਮਤ ਕਰਵਾਉਣ ਦਾ ਪ੍ਰਸਤਾਵ ਰੱਦ

ਲੰਡਨ, 14 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦਾ ਸੰਸਦ ਵਿਚ ਅੱਜ ਦੂਜਾ ਜਨਮਤ ਕਰਵਾਉਣ ਲਈ ਸੰਸਦ ਮੈਂਬਰਾਂ ਵਲੋਂ ਵੋਟਾਂ ਪਾਈਆਂ ਗਈਆਂ ਜੋ 85 ਦੇ ਮੁਕਾਬਲੇ 334 ਵੋਟਾਂ ਨਾਲ ਰੱਦ ਕਰ ਦਿੱਤਾ ਗਿਆ ਪਰ ਅੱਜ ਦੂਜੇ ਪ੍ਰਸਤਾਵ ਬੈ੍ਰਗਜ਼ਿਟ 412 ਤੇ 202 ਦੇ ਫ਼ਰਕ ਨਾਲ ...

ਪੂਰੀ ਖ਼ਬਰ »

ਇਮਰਾਨ ਖ਼ਾਨ ਉਦਾਰ ਹਨ ਤਾਂ ਮਸੂਦ ਅਜ਼ਹਰ ਭਾਰਤ ਨੂੰ ਸੌ ਾਪਣ-ਸੁਸ਼ਮਾ

ਨਵੀਂ ਦਿੱਲੀ, 14 ਮਾਰਚ (ਏਜੰਸੀ)-ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਕਿਹਾ ਕਿ ਭਾਰਤ ਪਾਕਿ ਨਾਲ ਗੱਲਬਾਤ ਕਰਨ ਲਈ ਤਿਆਰ ਹੈ, ਪਰ ਇਸ ਲਈ ਅੱਤਵਾਦ ਮੁਕਤ ਵਾਤਾਵਰਨ ਉਸਾਰਨ ਦੀ ਲੋੜ ਹੈ ਅਤੇ ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਜੈਸ਼-ਏ-ਮੁਹੰਮਦ ਅੱਤਵਾਦੀ ਮਸੂਦ ਅਜ਼ਹਰ ...

ਪੂਰੀ ਖ਼ਬਰ »

ਭਾਰਤ 'ਚ 6 ਪ੍ਰਮਾਣੂ ਪਾਵਰ ਪਲਾਂਟਾਂ ਦਾ ਨਿਰਮਾਣ ਕਰੇਗਾ ਅਮਰੀਕਾ

ਦੋਵਾਂ ਦੇਸ਼ਾਂ ਵਿਚਾਲੇ ਬਣੀ ਸਹਿਮਤੀ ਵਾਸ਼ਿੰਗਟਨ, 14 ਮਾਰਚ (ਪੀ.ਟੀ.ਆਈ.)-ਦੁਵੱਲੇ ਸੁਰੱਖਿਆ ਅਤੇ ਸਿਵਲ ਪ੍ਰਮਾਣੂ ਸਹਿਯੋਗ ਨੂੰ ਮਜ਼ਬੂਤ ਕਰਨ ਲਈ ਅਮਰੀਕਾ ਨੇ ਭਾਰਤ 'ਚ 6 ਪ੍ਰਮਾਣੂ ਪਾਵਰ ਪਲਾਂਟ ਬਣਾਉਣ 'ਤੇ ਸਹਿਮਤੀ ਜਤਾਈ ਹੈ | ਇਸ ਤੋਂ ਇਲਾਵਾ ਐਨ.ਐਸ.ਜੀ. 'ਚ ਭਾਰਤ ਦੀ ...

ਪੂਰੀ ਖ਼ਬਰ »

ਅੱਤਵਾਦੀਆਂ ਿਖ਼ਲਾਫ਼ ਠੋਸ ਤੇ ਲਗਾਤਾਰ ਕਾਰਵਾਈ ਕਰੇ ਪਾਕਿ

ਵਾਸ਼ਿੰਗਟਨ, 14 ਮਾਰਚ (ਪੀ.ਟੀ.ਆਈ.)-ਭਾਰਤ ਅਤੇ ਅਮਰੀਕਾ ਨੇ ਪਾਕਿਸਤਾਨ ਤੋਂ ਅੱਤਵਾਦੀ ਸੰਗਠਨਾਂ ਅਤੇ ਉਨ੍ਹਾਂ ਦੇ ਮੁਖੀਆਂ ਦੇ ਿਖ਼ਲਾਫ਼ ਠੋਸ ਅਤੇ ਲਗਾਤਾਰ ਕਾਰਵਾਈ ਕਰਨ ਦੀ ਮੰਗ ਕੀਤੀ ਹੈ | ਇਸ ਤੋਂ ਇਲਾਵਾ ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਨੇ ਕਿਹਾ ਕਿ ...

ਪੂਰੀ ਖ਼ਬਰ »

ਅਮਰੀਕਾ ਸਮੇਤ 50 ਦੇਸ਼ਾਂ ਨੇ ਬੋਇੰਗ ਮੈਕਸ 8 ਜਹਾਜ਼ਾਂ 'ਤੇ ਲਾਈ ਰੋਕ

ਵਾਸ਼ਿੰਗਟਨ, 14 ਮਾਰਚ (ਆਈ. ਏ. ਐਨ. ਐਸ.)-ਅਮਰੀਕਾ ਸਮੇਤ ਦੁਨੀਆ ਦੇ 50 ਦੇਸ਼ਾਂ ਨੇ ਬੋਇੰਗ 737 ਮੈਕਸ 8 ਜਹਾਜ਼ਾਂ ਨੂੰ ਜਾਂ ਤਾਂ ਚਲਾਉਣਾ ਬੰਦ ਕਰ ਦਿੱਤਾ ਜਾਂ ਫਿਰ ਪਾਬੰਦੀ ਲਗਾ ਦਿੱਤੀ ਹੈ | ਇਹ ਕਦਮ ਇਥੋਪੀਆ ਏਅਰਲਾਈਨਜ਼ ਦੇ ਇਸੇ ਮਾਡਲ ਦੇ ਜਹਾਜ਼ ਦੇ ਹਾਦਸਾਗ੍ਰਸਤ ਹੋਣ ਤੋਂ ...

ਪੂਰੀ ਖ਼ਬਰ »

ਸਹਿਵਾਗ ਨੇ ਚੋਣਾਂ ਲੜਨ ਸਬੰਧੀ ਭਾਜਪਾ ਦੀ ਪੇਸ਼ਕਸ਼ ਨੂੰ ਠੁਕਰਾਇਆ-ਭਾਜਪਾ ਨੇਤਾ

ਨਵੀਂ ਦਿੱਲੀ, 14 ਮਾਰਚ (ਏਜੰਸੀ)-ਸਾਬਕਾ ਭਾਰਤੀ ਕਿ੍ਕਟਰ ਵਰਿੰਦਰ ਸਹਿਵਾਗ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦਿਆਂ ਭਾਜਪਾ ਟਿਕਟ 'ਤੇ ਲੋਕ ਸਭਾ ਚੋਣਾਂ ਲੜਨ ਦੀ ਭਾਜਪਾ ਦੀ ਪੇਸ਼ਕਸ਼ ਤੋਂ ਇਨਕਾਰ ਕਰ ਦਿੱਤਾ ਹੈ | ਹਾਲਾਂਕਿ ਉਨ੍ਹਾਂ ਨੇ ਜੋਰ ਦੇ ਕੇ ਕਿਹਾ ਕਿ ਸਹਿਵਾਗ ...

ਪੂਰੀ ਖ਼ਬਰ »

ਕਿਸ ਤਰ੍ਹਾਂ ਕਰੋਗੇ 3500 ਕਰੋੜ ਦਾ ਭੁਗਤਾਨ?

ਸੁਪਰੀਮ ਕੋਰਟ ਨੇ ਮਲਵਿੰਦਰ ਤੇ ਸ਼ਿਵਿੰਦਰ ਤੋਂ ਪੁੱਛਿਆ

ਨਵੀਂ ਦਿੱਲੀ, 14 ਮਾਰਚ (ਏਜੰਸੀ)-ਸੁਪਰੀਮ ਕੋਰਟ ਨੇ ਰੈਨਬੈਕਸੀ ਦੇ ਸਾਬਕਾ ਪ੍ਰਮੋਟਰਾਂ ਮਲਵਿੰਦਰ ਸਿੰਘ ਅਤੇ ਸ਼ਿਵਿੰਦਰ ਸਿੰਘ ਨੂੰ ਇਹ ਦੱਸਣ ਦਾ ਆਦੇਸ਼ ਦਿੱਤਾ ਹੈ ਕਿ ਉਹ ਸਿੰਗਾਪੁਰ ਟਿ੍ਬਿਊਨਲ ਦੇ 3500 ਕਰੋੜ ਰੁਪਏ ਦੇ ਸਾਲਸੀ ਫ਼ੈਸਲੇ ਦਾ ਕਿਸ ਤਰ੍ਹਾਂ ਪਾਲਣ ਕਰਨਗੇ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX