ਤਾਜਾ ਖ਼ਬਰਾਂ


ਮਹਾਰਾਸ਼ਟਰ 'ਚ ਬਣੀ ਭਾਜਪਾ-ਐਨ.ਸੀ.ਪੀ. ਦੀ ਸਰਕਾਰ, ਸ਼ਿਵ ਸੈਨਾ ਨੂੰ ਪਤਾ ਹੀ ਨਾ ਚੱਲਿਆ
. . .  10 minutes ago
ਮੁੰਬਈ, 23 ਨਵੰਬਰ - ਮਹਾਰਾਸ਼ਟਰ ਵਿਚ ਸਿਆਸੀ ਡਰਾਮੇਬਾਜ਼ੀ ਵਿਚ ਵੱਡਾ ਮੋੜ ਆ ਗਿਆ। ਜਦੋਂ ਭਾਜਪਾ ਦੇ ਆਗੂ ਤੇ ਸਾਬਕਾ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਮਹਾਰਾਸ਼ਟਰ ਵਿਚ ਮੁੱਖ ਮੰਤਰੀ ਅਹੁਦੇ ਦਾ ਹਲਫ਼ ਚੁੱਕ ਲਿਆ। ਅਜੀਤ ਪਵਾਰ ਨੇ ਉਪ ਮੁੱਖ ਮੰਤਰੀ ਦੇ ਅਹੁਦੇ ਦਾ ਹਲਫ਼ ਚੁੱਕਿਆ ਹੈ। ਮਹਾਰਾਸ਼ਟਰ...
ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੀ ਟੀਮ ਅੱਜ ਪੁੱਜੇਗੀ ਕਤਲ ਹੋਏ ਦਲਿਤ ਨੌਜਵਾਨ ਦੇ ਪਿੰਡ
. . .  2 minutes ago
ਸੰਗਰੂਰ, 23 ਨਵੰਬਰ (ਧੀਰਜ ਪਸ਼ੋਰੀਆ) - ਸੰਗਰੂਰ ਜ਼ਿਲ੍ਹੇ ਦੇ ਪਿੰਡ ਚੰਗਾਲੀਵਾਲਾ ਵਿਖੇ ਦਲਿਤ ਨੌਜਵਾਨ ਦੀ ਕੀਤੀ ਗਈ ਅਣਮਨੁੱਖੀ ਹੱਤਿਆ ਦੇ ਮਾਮਲੇ ਵਿਚ ਜਾਂਚ ਕਰਨ ਲਈ ਅੱਜ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ (ਭਾਰਤ ਸਰਕਾਰ) ਦੀ ਇਕ ਟੀਮ ਚੇਅਰਮੈਨ ਡਾ. ਰਾਮਸ਼ੰਕਰ ਦੀ ਅਗਵਾਈ ਵਿਚ ਪਿੰਡ...
ਅੱਜ ਦਾ ਵਿਚਾਰ
. . .  27 minutes ago
ਝਾਰਖੰਡ ਦੇ ਲਾਤੇਹਾਰ ਵਿਚ ਵੱਡਾ ਨਕਸਲੀ ਹਮਲਾ, 4 ਜਵਾਨ ਸ਼ਹੀਦ
. . .  1 day ago
ਪਿੰਕ ਬਾਲ ਟੈੱਸਟ : ਪਹਿਲੇ ਦਿਨ ਦੀ ਖੇਡ ਖ਼ਤਮ , ਭਾਰਤ 3 ਵਿਕਟਾਂ 'ਤੇ 174 ਦੌੜਾਂ
. . .  1 day ago
ਭਿਆਨਕ ਸੜਕ ਹਾਦਸੇ 'ਚ ਕਾਰ ਸਵਾਰ ਸਾਬਕਾ ਫ਼ੌਜੀ ਦੀ ਮੌਤ, ਇੱਕ ਜ਼ਖਮੀ
. . .  1 day ago
ਕਲਾਨੌਰ, 22 ਨਵੰਬਰ (ਪੁਰੇਵਾਲ, ਕਾਹਲੋਂ)ਇੱਥੋਂ ਥੋੜੀ ਦੂਰ ਬਟਾਲਾ ਮਾਰਗ 'ਤੇ ਸਥਿਤ ਅੱਡਾ ਖੁਸ਼ੀਪੁਰ-ਭੰਗਵਾਂ ਨੇੜੇ ਦੇਰ ਸ਼ਾਮ ਵਾਪਰੇ ਇੱਕ ਭਿਆਨਕ ਤੇ ਦਰਦਨਾਕ ਸੜਕ ਹਾਦਸੇ 'ਚ ਕਾਰ ਚਕਨਾਚੂਰ ...
ਪਾਬੰਦੀ ਸ਼ੁਦਾ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਲੋਡ ਟਰੱਕ ਆਇਆ ਕਾਬੂ-ਚਾਲਕ ਫ਼ਰਾਰ
. . .  1 day ago
ਦੀਨਾਨਗਰ, 22 ਨਵੰਬਰ (ਸ਼ਰਮਾ/ਸੰਧੂ/ਸੋਢੀ)-ਦੀਨਾਨਗਰ ਵਿਖੇ ਅੱਜ ਪਾਬੰਦੀ ਸ਼ੁਦਾ ਇਕ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਇਕ ਟਰੱਕ ਬਰਾਮਦ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮੌਕੇ 'ਤੇ ਮਿਲੀ ਜਾਣਕਾਰੀ ...
ਐੱਫ ਸੀ ਆਈ ਇੰਸਪੈਕਟਰ 22000 ਰੁਪਏ ਦੀ ਰਿਸ਼ਵਤ ਸਣੇ ਕਾਬੂ
. . .  1 day ago
ਜਲੰਧਰ ,22 ਨਵੰਬਰ - ਕਰਤਾਰਪੁਰ ਵਿਖੇ ਤਾਇਨਾਤ ਐਫ ਸੀ ਆਈ ਇੰਸਪੈਕਟਰ ਰਾਜ ਸ਼ੇਖਰ ਚੌਹਾਨ ਨੂੰ ਵਿਜੀਲੈਂਸ ਬਿਊਰੋ ਨੇ 22000 ਰੁਪਏ ਦੀ ਰਿਸ਼ਵਤ ਸਣੇ ਗ੍ਰਿਫ਼ਤਾਰ ਕੀਤਾ ਹੈ । ਇੰਸਪੈਕਟਰ ਰਾਜ ...
ਸਰਕਾਰੀ ਸਕੂਲ 'ਚੋਂ ਗੁੰਮ 3 ਲੜਕੀਆਂ ਦਿੱਲੀ ਤੋਂ ਮਿਲੀਆਂ
. . .  1 day ago
ਬਠਿੰਡਾ ,22 ਨਵੰਬਰ ਨਾਇਬ ਸਿੰਘ -ਬਠਿੰਡਾ ਦੇ ਸਰਕਾਰੀ ਸਕੂਲ ਵਿਚੋਂ ਪਿਛਲੇ ਦਿਨੀਂ ਭੇਦ ਭਰੇ ਹਾਲਤਾਂ ਵਿਚ ਗੁੰਮ ਹੋਈਆਂ ਤਿੰਨ ਨਾਬਾਲਗ ਲੜਕੀਆਂ ਮਿਲ ਗਈਆਂਾਂ ਹਨ । ਉਨ੍ਹਾਂ ਨੂੰ ਦਿੱਲੀ ਤੋ ਲਿਆ ਕੇ ਉਨ੍ਹਾਂ ...
ਨਵੀਂ ਦਿੱਲੀ : ਉਧਵ ਠਾਕਰੇ ਮਹਾਰਾਸ਼ਟਰ ਨੇ ਅਗਲੇ ਹੋਣਗੇ ਸੀ ਐੱਮ , ਕੱਲ੍ਹ ਹੋਵੇਗੀ ਤਿੰਨੇ ਦਲਾਂ ਦੀ ਪ੍ਰੈੱਸ ਕਾਨਫ਼ਰੰਸ
. . .  1 day ago
ਕੰਧ ਥੱਲੇ ਆਉਣ ਕਰਕੇ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਸਮੇਤ ਇੱਕ ਮਜ਼ਦੂਰ ਦੀ ਮੌਤ
. . .  1 day ago
ਕਾਲਾ ਅਫ਼ਗ਼ਾਨਾਂ ,22 ਨਵੰਬਰ {ਅਵਤਾਰ ਸਿੰਘ ਰੰਧਾਵਾ} - ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਫ਼ਤਿਹਗੜ੍ਹ ਚੂੜੀਆਂ ਹਲਕੇ ਦੇ ਪਿੰਡ ਰੂਪੋ ਵਾਲੀ ਵਿਚ ਪੰਥਕ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਰੂਪੋ ਵਾਲੀ ਅਤੇ ਇੱਕ ...
ਇੰਫਾਲ 'ਚ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ
. . .  1 day ago
ਇੰਫਾਲ, 22 ਨਵੰਬਰ- ਮਨੀਪੁਰ ਦੀ ਰਾਜਧਾਨੀ ਇੰਫਾਲ 'ਚ ਅੱਜ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ ਹੋਏ ਹਨ। ਇਹ ਧਮਾਕਾ ਮਨੀਪੁਰ ਵਿਧਾਨਸਭਾ ਭਵਨ...
ਪੰਡੋਰੀ ਦੀ ਖੱਡ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਬੀਣੇਵਾਲ, 22 ਨਵੰਬਰ (ਬੈਜ ਚੌਧਰੀ) - ਅੱਜ ਬਾਅਦ ਦੁਪਹਿਰ ਕਰੀਬ ਤਿੰਨ ਵਜੇ ਪੁਲਿਸ ਚੌਕੀ ਬੀਣੇਵਾਲ ਦੇ ਇੰਚਾਰਜ ਵਾਸਦੇਵ ਚੇਚੀ ਦੀ ਅਗਵਾਈ 'ਚ ਪੰਡੋਰੀਇ-ਬੀਤ ਦੀ ਖੱਡ ਤੋਂ ਸੜਕ ਕੰਢੇ ਪਈ ...
ਵਿਸ਼ਵ ਕਬੱਡੀ ਕੱਪ ਸਬੰਧੀ ਡਾਇਰੈਕਟਰ ਸਪੋਰਟਸ ਪੰਜਾਬ ਵੱਲੋਂ ਤਿਆਰੀਆਂ ਦਾ ਲਿਆ ਗਿਆ ਜਾਇਜ਼ਾ
. . .  1 day ago
ਗੁਰੂ ਹਰ ਸਹਾਏ, 22 ਨਵੰਬਰ (ਕਪਿਲ ਕੰਧਾਰੀ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ 4 ਦਸੰਬਰ ਦਿਨ ਬੁੱਧਵਾਰ ਨੂੰ ਗੁਰੂ ਹਰ ਸਹਾਏ ਦੇ ਗੁਰੂ ਰਾਮ ਦਾਸ ਸਟੇਡੀਅਮ ਵਿਚ ਕਰਵਾਏ...
ਫ਼ੌਜ ਨੇ ਆਪਣੇ ਸਟਾਫ਼ ਨੂੰ ਵਟਸ ਐਪ ਸਬੰਧੀ ਕੀਤਾ ਸੁਚੇਤ
. . .  1 day ago
ਨਵੀਂ ਦਿੱਲੀ, 22 ਨਵੰਬਰ - ਵਟਸ ਐਪ ਦੇ ਇਸਤੇਮਾਲ 'ਤੇ ਚੱਲ ਰਹੀ ਬਹਿਸ ਵਿਚਕਾਰ ਫ਼ੌਜ ਨੇ ਆਪਣੇ ਅਧਿਕਾਰੀਆਂ ਨੂੰ ਅਲਰਟ ਜਾਰੀ ਕੀਤਾ ਹੈ। ਮੀਡੀਆ 'ਚ ਆਈਆਂ ਖ਼ਬਰਾਂ ਮੁਤਾਬਿਕ ਪਾਕਿਸਤਾਨੀ ਖੁਫੀਆ ਏਜੰਸੀਆਂ ਵਟਸ ਐਪ ਰਾਹੀਂ ਭਾਰਤੀ ਫ਼ੌਜ ਦੀ ਨਿੱਜੀ ਜਾਣਕਾਰੀ ਹਾਸਲ...
ਕੋਲਕਾਤਾ ਦਿਨ ਰਾਤ ਟੈੱਸਟ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ-26 ਦੇ ਸਕੋਰ 'ਤੇ ਮਅੰਕ ਅਗਰਵਾਲ 14 ਦੌੜਾਂ ਬਣਾ ਕੇ ਆਊਟ
. . .  1 day ago
ਮਹਾਰਾਸ਼ਟਰ ਵਿਚ ਸਰਕਾਰ ਬਣਾਉਣ ਲਈ ਕਾਂਗਰਸ, ਐਨ.ਸੀ.ਪੀ. ਤੇ ਸ਼ਿਵ ਸੈਨਾ ਵਿਚਾਲੇ ਬੈਠਕ ਜਾਰੀ
. . .  1 day ago
ਕੋਲਕਾਤਾ ਪਹਿਲਾ ਦਿਨ ਰਾਤ ਟੈੱਸਟ ਮੈਚ : ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ
. . .  1 day ago
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀਆਂ 105 ਦੌੜਾਂ 'ਤੇ 9ਵੀਂ ਵਿਕਟ ਡਿੱਗੀ
. . .  1 day ago
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀ ਪਾਰੀ ਲੜਖੜਾਈ, ਸਕੋਰ 98/8
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਚੇਤ ਸੰਮਤ 551

ਬਰਨਾਲਾ

ਗ੍ਰਾਮ ਪੰਚਾਇਤ ਦੇ ਬੈਂਕ ਖਾਤੇ 'ਚੋਂ 1,82,390 ਦੇ ਹੋਏ ਗ਼ਬਨ 'ਤੇ ਬੋਲੇ ਸਰਪੰਚ ਸੱਦੋਵਾਲ

ਕਿਹਾ, ਸਾਬਕਾ ਬਲਾਕ ਅਫ਼ਸਰ ਤੇ ਸਕੱਤਰ ਨੇ ਮਾਮਲੇ 'ਤੇ ਪਰਦਾ ਪਾਉਣ ਦੀ ਕੀਤੀ ਸੀ ਕੋਸ਼ਿਸ਼

ਮਹਿਲ ਕਲਾਂ, 14 ਮਾਰਚ (ਤਰਸੇਮ ਸਿੰਘ ਚੰਨਣਵਾਲ)-ਬਲਾਕ ਮਹਿਲ ਕਲਾਂ ਅਧੀਨ ਪੈਂਦੀਆਂ ਗ੍ਰਾਮ ਪੰਚਾਇਤਾਂ ਦੇ ਬੈਂਕ ਖਾਤਿਆਂ 'ਚੋਂ ਪੰਚਾਇਤ ਵਿਭਾਗ ਨਾਲ ਸਬੰਧਿਤ ਇਕ ਮੁਲਾਜ਼ਮ ਵਲੋਂ ਗ੍ਰਾਮ ਪੰਚਾਇਤ ਸੱਦੋਵਾਲ ਦੇ ਐੱਚ.ਡੀ.ਐਫ.ਸੀ. ਬਰਾਂਚ ਮੂੰਮ ਦੇ ਬੈਂਕ ਖਾਤੇ 'ਚੋਂ 1 ਲੱਖ 82 ਹਜ਼ਾਰ 390 ਰੁਪਏ ਦਾ ਗ਼ਬਨ ਹੋਣ ਦੇ ਮਾਮਲੇ 'ਚ ਗ੍ਰਾਮ ਪੰਚਾਇਤ ਸੱਦੋਵਾਲ ਦੇ ਸਰਪੰਚ ਪਰਮਿੰਦਰ ਸਿੰਘ ਸੱਦੋਵਾਲ ਨੇ ਮਹਿਲ ਕਲਾਂ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਚਾਇਤ ਵਿਭਾਗ ਦੀ ਇਸ ਕਾਰਵਾਈ ਵੀ ਸਖ਼ਤ ਸ਼ਬਦਾਂ 'ਚ ਅਲੋਚਨਾ ਕੀਤੀ | ਉਨ੍ਹਾਂ ਕਿਹਾ ਕਿ ਗ਼ਬਨ ਦੇ ਇਸ ਮਾਮਲੇ ਤੋਂ ਵਿਭਾਗ ਵਲੋਂ ਕਈ ਵਾਰ ਪਰਦਾ ਪਾਉਣ ਦੀ ਬਹੁਤ ਕੋਸ਼ਿਸ਼ ਕੀਤੀ ਗਈ ਹੈ, ਪ੍ਰੰਤੂ ਗ੍ਰਾਮ ਪੰਚਾਇਤ ਵਲੋਂ ਜਦੋਂ ਬੈਂਕ ਖਾਤੇ ਨੂੰ ਚੈੱਕ ਕੀਤਾ ਤਾਂ ਪਤਾ ਲੱਗਿਆ ਕਿ ਗ੍ਰਾਮ ਪੰਚਾਇਤ ਦੇ ਖਾਤੇ 'ਚ ਸਿਰਫ਼ 66 ਹਜ਼ਾਰ ਰੁਪਏ ਦੇ ਕਰੀਬ ਹੀ ਬਕਾਇਆ ਰਾਸ਼ੀ ਬਾਕੀ ਹੈ | ਉਨ੍ਹਾਂ ਇਸ ਸਮੇਂ ਸਪੱਸ਼ਟ ਕਰਦਿਆਂ ਤੇ ਪੱਤਰਕਾਰਾਂ ਨੂੰ ਮਾਮਲੇ ਨਾਲ ਸਬੰਧਤ ਕੁਝ ਅਹਿਮ ਦਸਤਾਵੇਜ਼ ਦਿੰਦਿਆਂ ਕਿਹਾ ਕਿ ਗ਼ਬਨ ਹੋਈ ਰਾਸ਼ੀ 6 ਦਸੰਬਰ 2018 ਦੇ ਚੈੱਕ ਰਾਹੀਂ 27 ਦਸੰਬਰ 2018 ਨੂੰ ਗ੍ਰਾਮ ਪੰਚਾਇਤ ਦੇ ਅਕਾਊਾਟ 'ਚੋਂ ਸਕੱਤਰ ਅਤੇ ਬਲਾਕ ਵਿਕਾਸ ਅਫ਼ਸਰ ਮਹਿਲ ਕਲਾਂ ਦੇ ਦਸਤਖ਼ਤਾਂ ਨਾਲ ਕਢਵਾਈ ਗਈ ਸੀ | ਪੈਸੇ ਕਢਵਾਉਣ ਲਈ ਮਾਮਲੇ ਨਾਲ ਸਬੰਧਿਤ ਪੰਚਾਇਤ ਸਕੱਤਰ ਵਲੋਂ ਇਕ ਜਾਅਲੀ ਮਤਾ ਮਿਤੀ 6 ਦਸੰਬਰ 2018 ਜੋ ਗ੍ਰਾਮ ਪੰਚਾਇਤ ਸੱਦੋਵਾਲ ਦੀ ਕਾਰਵਾਈ ਰਜਿਸਟਰ 'ਚ ਦਰਜ ਨਹੀਂ ਹੈ ਦੀ ਕਾਪੀ ਵੀ ਬੈਂਕ ਨੂੰ ਦਿੱਤੀ ਗਈ ਸੀ | ਜਿਸ ਮਤੇ ਦੀ ਕਾਪੀ 'ਤੇ ਵੀ ਪੰਚਾਇਤ ਸਕੱਤਰ ਤੇ ਬਲਾਕ ਵਿਕਾਸ ਅਤੇ ਕਾਰਜ ਸਾਧਕ ਅਫ਼ਸਰ ਦੇ ਦਸਖ਼ਤ ਹਨ | ਸਰਪੰਚ ਪਰਮਿੰਦਰ ਸਿੰਘ ਸੱਦੋਵਾਲ ਨੇ ਕਿਹਾ ਕਿ ਜਦੋਂ ਗ੍ਰਾਮ ਪੰਚਾਇਤ ਨੂੰ ਬੈਂਕ ਖਾਤੇ 'ਚੋਂ ਰਾਸ਼ੀ ਕਢਵਾਏ ਜਾਣ ਸਬੰਧੀ ਪਤਾ ਲੱਗਿਆ ਤਾਂ ਮਾਮਲੇ ਦੀ ਜਾਂਚ ਕਰਵਾਉਣ ਲਈ ਗ੍ਰਾਮ ਪੰਚਾਇਤ ਸੱਦੋਵਾਲ ਵਲੋਂ ਇਕ ਪੱਤਰ ਮਿਤੀ 18 ਫਰਵਰੀ 2019 ਸਥਾਨਕ ਬਲਾਕ ਵਿਕਾਸ ਤੇ ਕਾਰਜ ਸਾਧਕ ਅਫ਼ਸਰ ਮਹਿਲ ਕਲਾਂ ਨੂੰ ਦਿੱਤਾ ਗਿਆ | ਜਿਸ ਵਿਚ ਸਾਬਕਾ ਬਲਾਕ ਵਿਕਾਸ ਤੇ ਕਾਰਜ ਸਾਧਕ ਅਫ਼ਸਰ ਮਹਿਲ ਕਲਾਂ ਤੇ ਗ੍ਰਾਮ ਪੰਚਾਇਤ ਦੇ ਸਕੱਤਰ ਵਲੋਂ ਗ੍ਰਾਮ ਪੰਚਾਇਤ ਨੂੰ ਕਿਹਾ ਕਿ ਤੁਹਾਡੇ ਖਾਤੇ 'ਚ ਵੱਧ ਗਰਾਂਟ ਆਉਣ ਕਰ ਕੇ 1 ਲੱਖ 82 ਹਜ਼ਾਰ 390 ਰੁਪਏ ਦੀ ਗਰਾਂਟ ਵਾਪਸ ਹੋਈ ਹੈ ਤੇ ਫਿਰ ਕਿਹਾ ਕਿ ਗ੍ਰਾਮ ਪੰਚਾਇਤ ਨੂੰ ਜੁਰਮਾਨਾ ਹੋਇਆ ਹੋਵੇਗਾ ਤਾਂ ਕਰ ਕੇ ਖਾਤੇ 'ਚੋਂ ਪੈਸੇ ਕਢਵਾਏ ਗਏ ਹਨ | ਉਨ੍ਹਾਂ ਕਿਹਾ ਕਿ ਸਾਨੂੰ ਗ੍ਰਾਮ ਪੰਚਾਇਤ ਦੇ ਖਾਤੇ 'ਚੋਂ ਗ਼ਬਨ ਹੋਣ ਦੀ ਸੂਚਨਾ ਉਸ ਸਮੇਂ ਮਿਲੀ ਜਦੋਂ ਕੁਝ ਨਜ਼ਦੀਕੀ ਦੋਸਤਾਂ ਤੋਂ ਪਤਾ ਲੱਗਿਆ ਕਿ ਨੇੜਲੇ ਪਿੰਡ ਧਨੇਰ ਗ੍ਰਾਮ ਪੰਚਾਇਤ ਦੇ ਬੈਂਕ ਖਾਤੇ 'ਚੋਂ ਵੀ ਗ੍ਰਾਮ ਪੰਚਾਇਤ ਦੀ ਮਨਜ਼ੂਰੀ ਤੋਂ ਬਿਨਾਂ ਲੱਖਾਂ ਰੁਪਏ ਕਢਵਾਏ ਗਏ ਹਨ | ਉਨ੍ਹਾਂ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਪਾਸੋਂ ਮੰਗ ਕੀਤੀ ਕਿ ਉਕਤ ਮਾਮਲੇ ਨਾਲ ਸਬੰਧਿਤ ਦੋਸ਼ੀ ਵਿਅਕਤੀਆਂ ਿਖ਼ਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ | ਇਸ ਮੌਕੇ ਸਰਪੰਚ ਪਰਮਿੰਦਰ ਸਿੰਘ ਸੱਦੋਵਾਲ, ਪੰਚ ਪਰਮਜੀਤ ਕੌਰ, ਪੰਚ ਬਲਜੀਤ ਕੌਰ, ਗੁਰਪ੍ਰੀਤ ਸਿੰਘ ਆਦਿ ਮਹਿਲ ਕਲਾਂ ਵਿਖੇ ਹਾਜ਼ਰ ਸਨ | ਇਸ ਸਮੇਂ ਗ੍ਰਾਮ ਪੰਚਾਇਤ ਨੇ ਗ਼ਬਨ ਹੋਈ ਗਰਾਂਟ ਦੀ ਰਾਸ਼ੀ ਨੂੰ ਤੁਰੰਤ ਗ੍ਰਾਮ ਪੰਚਾਇਤ ਸੱਦੋਵਾਲ ਦੇ ਬੈਂਕ ਖਾਤੇ 'ਚ ਪਾਉਣ ਦੀ ਮੰਗ ਦੇ ਨਾਲ ਇਸ ਮਾਮਲੇ ਨਾਲ ਸਬੰਧਿਤ ਸਮੂਹ ਦੋਸ਼ੀਆਂ ਿਖ਼ਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ |


ਖ਼ਬਰ ਸ਼ੇਅਰ ਕਰੋ

ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ

ਭਵਾਨੀਗੜ੍ਹ, 14 ਮਾਰਚ (ਰਣਧੀਰ ਸਿੰਘ ਫੱਗੂਵਾਲਾ)-ਸਥਾਨਕ ਪੁਲਿਸ ਵਲੋਂ ਇਕ ਵਿਅਕਤੀ ਨੂੰ 270 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਚੌਾਕੀ ਕਾਲਾਝਾੜ ਦੀ ਇੰਚਾਰਜ ਸਬ ਇੰਸਪੈਕਟਰ ਗੀਤਾ ਰਾਣੀ ਦੀ ਅਗਵਾਈ 'ਚ ਪੁਲਿਸ ...

ਪੂਰੀ ਖ਼ਬਰ »

ਅਵਾਰਾ ਪਸ਼ੂ ਅੱਗੇ ਆਉਣ ਨਾਲ ਬਰੇਤੀ ਦਾ ਭਰਿਆ ਟਿੱਪਰ ਪਲਟਿਆ-ਚਾਲਕ ਸਮੇਤ 2 ਜ਼ਖ਼ਮੀ

ਬਰਨਾਲਾ, 14 ਮਾਰਚ (ਧਰਮਪਾਲ ਸਿੰਘ)-ਸਥਾਨਕ ਰਾਏਕੋਟ ਰੋਡ 'ਤੇ ਸਥਿਤ ਮਾਲਵਾ ਧਾਗਾ ਫ਼ੈਕਟਰੀ ਸਾਹਮਣੇ ਲੰਘੀ ਦੇਰ ਰਾਤ ਬਰੇਤੀ ਦੇ ਭਰੇ ਟਿੱਪਰ ਅੱਗੇ ਅਵਾਰਾ ਪਸ਼ੂ ਆਉਣ ਕਾਰਨ ਬੇਕਾਬੂ ਹੋ ਕੇ ਦਰੱਖਤਾਂ ਨੂੰ ਤੋੜਦਾ ਹੋਇਆ ਪਲਟ ਗਿਆ | ਇਸ ਹਾਦਸੇ 'ਚ ਟਰੱਕ ਚਾਲਕ ਸਮੇਤ ਦੋ ...

ਪੂਰੀ ਖ਼ਬਰ »

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਜਲਿ੍ਹਆਂਵਾਲਾ ਬਾਗ਼ ਦੀ ਸ਼ਤਾਬਦੀ ਸਬੰਧੀ ਮੀਟਿੰਗ

ਬਰਨਾਲਾ, 14 ਮਾਰਚ (ਅਸ਼ੋਕ ਭਾਰਤੀ)-ਇਨਕਲਾਬੀ ਕੇਂਦਰ ਪੰਜਾਬ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਡਾ: ਰਜਿੰਦਰ ਪਾਲ ਦੀ ਪ੍ਰਧਾਨਗੀ ਹੇਠ ਤਰਕਸ਼ੀਲ ਭਵਨ ਬਰਨਾਲਾ ਵਿਖੇ ਹੋਈ ¢ ਇਸ ਮੀਟਿੰਗ 'ਚ ਇਨਕਲਾਬੀ ਕੇਂਦਰ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਾਥੀ ਕੰਵਲਜੀਤ ਖੰਨਾ ...

ਪੂਰੀ ਖ਼ਬਰ »

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਈ.ਵੀ.ਐਮ. ਮਸ਼ੀਨਾਂ ਸਬੰਧੀ ਦਿੱਤੀ ਜਾਣਕਾਰੀ

ਬਰਨਾਲਾ, 14 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਦੀ ਰਹਿਨੁਮਾਈ ਹੇਠ ਪਵਨ ਸੇਵਾ ਸੰਮਤੀ ਦੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਸਕੂਲ ਵਿਖੇ ਵੋਟਾਂ ਸਬੰਧੀ ਜਾਣਕਾਰੀ ਦੇਣ ਲਈ ...

ਪੂਰੀ ਖ਼ਬਰ »

ਸੀ.ਐਸ. ਇੰਮੀਗ੍ਰੇਸ਼ਨ ਨੇ ਦੋ ਵਾਰ ਰਫਿਊਜ਼ ਹੋਏ ਵਿਜ਼ਟਰ ਵੀਜ਼ੇ ਲਗਵਾਏ

ਟੱਲੇਵਾਲ, 14 ਮਾਰਚ (ਸੋਨੀ ਚੀਮਾ)-ਪੰਜਾਬ ਸਰਕਾਰ ਅਤੇ ਕੈਨੇਡਾ ਸਰਕਾਰ ਤੋਂ ਮਨਜ਼ੂਰਸ਼ੁਦਾ ਸੀ.ਐਸ. ਇੰਮੀਗੇ੍ਰਸ਼ਨ ਕੈਨੇਡਾ ਦੇ ਸਟੱਡੀ ਵੀਜ਼ੇ ਲਗਵਾਉਣ ਵਿਚ ਮੋਹਰੀ ਬਣ ਚੱੁਕੀ ਹੈ | ਇਸ ਮੌਕੇ ਕੰਪਨੀ ਦੇ ਮੈਨੇਜਿੰਗ ਡਾਇਰੈਕਟਰ ਰਵਿੰਦਰ ਸਿੰਘ ਮੱਲ੍ਹੀ ਨੇ ਦੱਸਿਆ ਕਿ ...

ਪੂਰੀ ਖ਼ਬਰ »

10ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਲਈ ਪ੍ਰਬੰਧ ਮੁਕੰਮਲ-ਰਾਜਵੰਤ ਕੌਰ

ਬਰਨਾਲਾ, 14 ਮਾਰਚ (ਅਸ਼ੋਕ ਭਾਰਤੀ)-ਪੰਜਾਬ ਸਕੂਲ ਸਿੱਖਿਆ ਬੋਰਡ ਦੀ 10ਵੀਂ ਜਮਾਤ ਦੀ 15 ਮਾਰਚ ਨੂੰ ਸ਼ੁਰੂ ਹੋ ਰਹੀ ਬੋਰਡ ਦੀ ਪ੍ਰੀਖਿਆ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ | ਇਹ ਜਾਣਕਾਰੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਮੈਡਮ ਰਾਜਵੰਤ ਕੌਰ ਨੇ ਦਿੱਤੀ ਤੇ ਦੱਸਿਆ ਕਿ ਇਹ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ 31 ਨੂੰ

ਬਰਨਾਲਾ, 14 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ-2019 ਬਾਬਾ ਕਾਲਾ ਮਹਿਰ ਬਹੁ-ਮੰਤਵੀ ਖੇਡ ਸਟੇਡੀਅਮ ਤੋਂ 31 ਮਾਰਚ ਨੂੰ ਕਰਵਾਈ ਜਾ ਰਹੀ ਹੈ, ਜਿਸ 'ਚ ਲੋਕਾਂ ਨੂੰ ਵੋਟਿੰਗ ਪ੍ਰਕਿਰਿਆ ਵਿਚ ਭਾਗ ਲੈਣ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਅੱਗੇ ਝੁਕਿਆ ਜ਼ਿਲ੍ਹਾ ਪ੍ਰਸ਼ਾਸਨ

ਬਰਨਾਲਾ, 14 ਮਾਰਚ (ਧਰਮਪਾਲ ਸਿੰਘ)-ਭਾਕਿਯੂ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਬੈਂਕਾਂ ਵਲੋਂ ਕਿਸਾਨਾਂ ਤੋਂ ਲਏ ਦਸਤਖ਼ਤਾਂ ਵਾਲੇ ਚੈੱਕ ਵਾਪਸ ਕਰਾਉਣ ਲਈ ਬਰਨਾਲਾ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਅੱਗੇ ਚੱਲ ਰਹੇ ਲਗਾਤਾਰ ਸੰਘਰਸ਼ ਨੂੰ ਉਸ ਸਮੇਂ ਬਲ ਮਿਲਿਆ ਜਦੋਂ ...

ਪੂਰੀ ਖ਼ਬਰ »

ਭਲਕੇ ਬਿਜਲੀ ਬੰਦ ਰਹੇਗੀ

ਬਰਨਾਲਾ, 14 ਮਾਰਚ (ਰਾਜ ਪਨੇਸਰ)-ਪਾਵਰਕਾਮ ਦੇ ਐਕਸੀਅਨ ਪਵਨ ਕੁਮਾਰ ਨੇ ਦੱਸਿਆ ਕਿ 66 ਕੇ.ਵੀ. ਗਰਿੱਡ ਬਰਨਾਲਾ ਤੋਂ ਚੱਲਦੇ 11 ਕੇ.ਵੀ. ਲੱਖੀ ਕਾਲੋਨੀ ਸ਼ਹਿਰੀ ਫੀਡਰ ਦੀ ਮੇਨ ਲਾਈਨ ਵਿਚ 66 ਕੇ.ਵੀ. ਲਾਈਨ ਹੇਠ ਕੇਬਲ ਪਾਉਣ ਲਈ 16 ਮਾਰਚ ਨੂੰ ਲੱਖੀ ਕਾਲੋਨੀ, ਰਾਹੀ ਬਸਤੀ, ਭਾਈ ...

ਪੂਰੀ ਖ਼ਬਰ »

ਸੇਂਟ ਮੈਰੀ ਪਬਲਿਕ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ

ਸੰਗਰੂਰ, 14 ਮਾਰਚ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਸਥਾਨਕ ਸੇਂਟ ਮੈਰੀ ਪਬਲਿਕ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਪੈਨਸ਼ਨਰ ਆਗੂ ਰਾਜ ਕੁਮਾਰ ਅਰੋੜਾ ਦੀ ਪ੍ਰਧਾਨਗੀ ਹੇਠ ਹੋਏ ਇਸ ਸਮਾਰੋਹ ਦੌਰਾਨ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਸੰਘਣੀ ਆਬਾਦੀ 'ਚ ਟਾਵਰ ਲਾਉਣ ਦੇ ਵਿਰੋਧ 'ਚ ਲੋਕਾਂ ਵਲੋਂ ਨਗਰ ਕੌਾਸਲ ਿਖ਼ਲਾਫ਼ ਧਰਨਾ

ਬਰਨਾਲਾ, 14 ਮਾਰਚ (ਰਾਜ ਪਨੇਸਰ)-ਸਥਾਨਕ ਵਾਰਡ ਨੰ: 16 ਗਲੀ ਨੰ: 4 ਵਿਚ ਲੱਗ ਰਹੇ ਨਾਜਾਇਜ਼ ਟਾਵਰ ਦੇ ਵਿਰੋਧ ਲੋਕਾਂ ਵਲੋਂ ਨਗਰ ਕੌਾਸਲ ਿਖ਼ਲਾਫ਼ ਰੋਸ ਜ਼ਾਹਰ ਕਰਦਿਆਂ ਧਰਨਾ ਦਿੱਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਖਵਿੰਦਰ ਸਿੰਘ, ਹਰ ਸਿੰਘ ਨੇਗੀ, ਜਗਤ ਸਿੰਘ, ...

ਪੂਰੀ ਖ਼ਬਰ »

ਮੀਰੀ-ਪੀਰੀ ਖ਼ਾਲਸਾ ਕਾਲਜ ਭਦੌੜ ਦਾ ਪੀ.ਜੀ.ਡੀ.ਸੀ.ਏ. ਦਾ ਨਤੀਜਾ ਸ਼ਾਨਦਾਰ ਰਿਹਾ

ਭਦੌੜ, 14 ਮਾਰਚ (ਰਜਿੰਦਰ ਬੱਤਾ, ਵਿਨੋਦ ਕਲਸੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਦੇ ਪੀ.ਜੀ.ਡੀ.ਸੀ.ਏ. ਸਮੈਸਟਰ ਦੂਜਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਾਪਤੀਆਂ ਹਾਸਲ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਕਿਸੇ ਵੀ ਉਮੀਦਵਾਰ ਨੂੰ ਟਿਕਟ ਦੇਵੇ, ਹਲਕੇ 'ਚ ਹੱਥ ਉੱਚਾ ਰਹੇਗਾ-ਬੀਬੀ ਘਨੌਰੀ

ਟੱਲੇਵਾਲ, 14 ਮਾਰਚ (ਸੋਨੀ ਚੀਮਾ)-ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਪਾਰਟੀ ਚਾਹੇ ਕਿਸੇ ਵੀ ਉਮੀਦਵਾਰ ਨੂੰ ਟਿਕਟ ਦੇਵੇ ਹਲਕੇ ਵਿਚ ਕਾਂਗਰਸ ਪਾਰਟੀ ਦਾ ਹੱਥ ਉੱਚਾ ਰੱਖਿਆ ਜਾਵੇਗਾ | ਇਹ ਸ਼ਬਦ ਬੀਬੀ ਹਰਚੰਦ ਕੌਰ ਘਨੌਰੀ ਸਾਬਕਾ ਵਿਧਾਇਕਾ ਮਹਿਲ ਕਲਾਂ ਨੇ ਪਿੰਡ ...

ਪੂਰੀ ਖ਼ਬਰ »

ਕੇਅਰਿੰਗ ਸੋਲਜ ਫਾਊਾਡੇਸ਼ਨ ਵਲੋਂ ਸਕੂਲ ਵਿਦਿਆਰਥੀਆਂ ਦਾ ਸਨਮਾਨ

ਮਹਿਲ ਕਲਾਂ, 14 ਮਾਰਚ (ਤਰਸੇਮ ਸਿੰਘ ਚੰਨਣਵਾਲ)-ਸਟੈਨਫੋਰਡ ਇੰਟਰਨੈਸ਼ਨਲ ਸਕੂਲ ਚੰਨਣਵਾਲ ਵਿਖੇ ਸਕੂਲ ਪਿ੍ੰਸੀਪਲ ਘਣਸਿਆਮ ਦਾਸ ਨਾਇਕ ਦੀ ਅਗਵਾਈ 'ਚ ਕੇਅਰਿੰਗ ਸੋਲਜ ਫਾਊੁਾਡੇਸ਼ਨ ਵਲੋਂ ਸਕੂਲ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ | ਇਸ ਸਮੇਂ ਫਾਊਾਡੇਸ਼ਨ ਵਲੋਂ ...

ਪੂਰੀ ਖ਼ਬਰ »

ਸਲਾਈਟ ਵਿਖੇ ਸਾਲਾਨਾ ਖੇਡ ਸਮਾਗਮ ਕਰਵਾਇਆ

ਲੌਾਗੋਵਾਲ, 14 ਮਾਰਚ (ਵਿਨੋਦ)-ਸਲਾਈਟ ਡੀਂਮਡ ਯੂਨੀਵਰਸਿਟੀ ਲੌਾਗੋਵਾਲ ਦੀ ਸਾਲਾਨਾ ਸਪੋਰਟਸ ਮੀਟ ਸਲਾਈਟ ਸਟੇਡੀਅਮ ਵਿਖੇ ਹੋਈ, ਜਿਸ ਦਾ ਉਦਘਾਟਨ ਸਲਾਇਟ ਡਾਇਰੈਕਟਰ ਪ੍ਰੋ. ਸੈਲੇਂਦਰ ਜੈਨ ਨੇ ਕੀਤਾ | ਉਨ੍ਹਾਂ ਆਪਣੇ ਉਦਘਾਟਨੀ ਸੰਬੋਧਨ ਦੌਰਾਨ ਡਾ. ਆਰ.ਕੇ ਗੂਹਾ ਅਤੇ ...

ਪੂਰੀ ਖ਼ਬਰ »

ਸਵੀਪ ਪ੍ਰਾਜੈਕਟ ਤਹਿਤ ਵੀ. ਵੀ. ਪੈਟ ਮਸ਼ੀਨਾਂ ਦੀ ਵੋਟਰਾਂ ਨੂੰ ਦਿੱਤੀ ਜਾਣਕਾਰੀ

ਤਪਾ ਮੰਡੀ, 14 ਮਾਰਚ (ਵਿਜੇ ਸ਼ਰਮਾ)-ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਜ਼ਿਲ੍ਹਾ ਚੋਣ ਅਫ਼ਸਰ ਦੀ ਅਗਵਾਈ 'ਚ ਅਤੇ ਨੋਡਲ ਅਫ਼ਸਰ 102 ਭਦੌੜ ਗੁਰਪ੍ਰੀਤ ਸਿੰਘ ਸਿੱਧੂ ਦੀ ਦੇਖ-ਰੇਖ ਹੇਠ ਬੀ.ਐਲ.ਓ ਅਮਨਦੀਪ ਸ਼ਰਮਾ ਵਲੋਂ ਨਗਰ ਕੌਾਸਲ ਦੇ ਦਫ਼ਤਰ 'ਚ ਵੋਟਰਾਂ ਨੂੰ ਸਵੀਪ ...

ਪੂਰੀ ਖ਼ਬਰ »

ਪੀਰਖਾਨਾ ਸ਼ਹਿਣਾ ਵਿਖੇ ਸਾਲਾਨਾ ਭੰਡਾਰਾ ਕਰਵਾਇਆ

ਸ਼ਹਿਣਾ, 14 ਮਾਰਚ (ਸੁਰੇਸ਼ ਗੋਗੀ) -ਪੀਰਖਾਨਾ ਬੁਰਜ ਰੋਡ ਸਥਿਤ ਸ਼ਹਿਣਾ ਵਿਖੇ ਸਾਲਾਨਾ ਭੰਡਾਰਾ ਗੱਦੀਨਸ਼ੀਨ ਬਾਬਾ ਧੰਨਾ ਖਾਂ ਦੀ ਅਗਵਾਈ ਵਿਚ ਕਰਵਾਇਆ ਗਿਆ | ਇਸ ਮੌਕੇ ਜਸਵੰਤ ਕੌਰ, ਬਲਵੀਰ ਸਹੋਤਾ ਸ਼ਹਿਣਾ, ਗੁਰਵਿੰਦਰ ਡੱਬਵਾਲੀ, ਗੁਰਜੰਟ ਭੋਡੀਪੁਰੀਆ, ਮਨਜੀਤ ...

ਪੂਰੀ ਖ਼ਬਰ »

ਆਰੀਆ ਭੱਟਾ ਇੰਟਰਨੈਸ਼ਨਲ ਸਕੂਲ ਵਿਖੇ ਸੈਸ਼ਨ ਦੀ ਸ਼ੁਰੂਆਤ ਮੌਕੇ ਧਾਰਮਿਕ ਸਮਾਗਮ ਕਰਵਾਇਆ

ਬਰਨਾਲਾ, 14 ਮਾਰਚ (ਅਸ਼ੋਕ ਭਾਰਤੀ)-ਆਰੀਆਭੱਟਾ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਧਾਰਮਿਕ ਸਮਾਗਮ ਨਾਲ ਕੀਤੀ ਗਈ | ਇਸ ਸਮਾਗਮ 'ਚ 8ਵੀਂ ਤੋਂ 12ਵੀਂ ਤੱਕ ਦੀ ਜਮਾਤ ਦੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਸਕੂਲ ਦੀ ...

ਪੂਰੀ ਖ਼ਬਰ »

ਬੀ.ਜੀ.ਐਸ. ਮਹਿਲ ਕਲਾਂ 'ਚ ਨਵੇਂ ਸੈਸ਼ਨ ਦੀ ਸ਼ੁਰੂਆਤ 'ਤੇ ਧਾਰਮਿਕ ਸਮਾਗਮ

ਮਹਿਲ ਕਲਾਂ, 14 ਮਾਰਚ (ਤਰਸੇਮ ਸਿੰਘ ਚੰਨਣਵਾਲ)-ਸਥਾਨਕ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਸਕੂਲ ਸਟਾਫ਼ ਵਲੋਂ ਧਾਰਮਿਕ ਸਮਾਗਮ ਨਾਲ ਕੀਤੀ ਗਈ | ਇਸ ਸਮੇਂ ਸਕੂਲ ਪਿ੍ੰਸੀਪਲ ਹਿਮਾਸ਼ੂ ਦੱਤ ਸ਼ਰਮਾ ਨੇ ਕਿਹਾ ਕਿ ਵਿਦਿਆਰਥੀਆਂ ਦੇ ਚੰਗੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX