ਤਾਜਾ ਖ਼ਬਰਾਂ


ਫੂਡ ਸਪਲਾਈ ਵਿਭਾਗ ਵੱਲੋਂ ਹੋਮ ਡਲਿਵਰੀ ਕਰਿਆਨਾ ਸਟੋਰਾਂ ਦੀ ਚੈਕਿੰਗ
. . .  29 minutes ago
ਗੁਰੂ ਹਰ ਸਹਾਏ, 5 ਅਪ੍ਰੈਲ (ਹਰਚਰਨ ਸਿੰਘ ਸੰਧੂ) - ਕੋਰੋਨਾਵਾਇਰਸ ਨੂੰ ਲੈ ਕੇ ਹੋਮ ਡਲਿਵਰੀ ਕਰ ਰਹੇ ਗੁਰੂ ਹਰ ਸਹਾਏ ਦੇ ਵੱਖ ਵੱਖ ਕਰਿਆਨਾ ਸਟੋਰਾਂ ਦੀ ਫੂਡ ਸਪਲਾਈ ਕੰਟਰੋਲਰ ਵਿਭਾਗ ਦੇ ਅਧਿਕਾਰੀਆਂ ਵਲੋ ਚੈਕਿੰਗ...
ਅਲਬਰਟਾ ਸੂਬੇ ਵਿੱਚ 1181 ਕੇਸਾਂ ਵਿੱਚੋ 20 ਮੌਤਾਂ ਅਤੇ 240 ਕੇਸ ਤੰਦਰੁਸਤ ਹੋਏ
. . .  about 1 hour ago
ਕੈਲਗਰੀ, 5 ਅਪ੍ਰੈਲ (ਜਸਜੀਤ ਸਿੰਘ ਧਾਮੀ)-ਅਲਬਰਟਾ ਵਿੱਚ 106 ਨਵੇਂ ਕੇਸ ਆਉਣ ਨਾਲ ਸੂਬੇ ਅੰਦਰ ਕੋਵਿਡ-19 ਦੇ ਮਰੀਜ਼ਾਂ ਦੀ ਗਿਣਤੀ ਹੁਣ 1181 ਹੋ ਚੁੱਕੀ ਅਤੇ ਇਨਾਂ ਵਿੱਚੋ 20 ਮੌਤਾਂ ਵੀ ਹੋ ਗਈਆ ਹਨ। ਡਾ.ਡੀਨਾ ਹਿੰਸਾ ਦੇ ਦੱਸਣ ਮੁਤਾਬਕ 240 ਕੇਸ ਤੰਦਰੁਸਤ ਵੀ ਹੋ ਗਏ ਹਨ। ਕੈਲਗਰੀ ਜ਼ੋਨ ਵਿੱਚ 734...
ਜਲੰਧਰ ਜ਼ਿਲ੍ਹੇ ‘ਚ ਜਾਰੀ ਹੋਈ ਸਬਜ਼ੀਆਂ ਤੇ ਫਲਾਂ ਦੀ ਅੱਜ ਦੀ ਰੇਟ ਲਿਸਟ
. . .  about 1 hour ago
ਜਲੰਧਰ, 5 ਅਪ੍ਰੈਲ (ਚਿਰਾਗ਼ ਸ਼ਰਮਾ) - ਜਲੰਧਰ ਜ਼ਿਲ੍ਹੇ ‘ਚ ਅੱਜ ਫਲਾਂ ਤੇ ਸਬਜ਼ੀਆਂ ਦੀ ਰੇਟ ਲਿਸਟ ਜਾਰੀ ਹੋਈ ਹੈ। ਜਿਸ ਮੁਤਾਬਿਕ ਲੋਕ ਕਾਲਾਬਾਜ਼ਾਰੀ ਤੋਂ ਬੱਚ ਸਕਦੇ...
ਕਈ ਮਹੀਨੇ ਮਜ਼ਦੂਰੀ ਕਰਕੇ ਪਰਤੇ ਪਰਿਵਾਰਾਂ ਨੇ ਪ੍ਰਸ਼ਾਸਨ ਪੁਆਈਆਂ ਭਾਜੜਾਂ
. . .  about 1 hour ago
ਖੇਮਕਰਨ, 5 ਅਪ੍ਰੈਲ (ਰਾਕੇਸ਼ ਬਿੱਲਾ) - ਖੇਮਕਰਨ ਸ਼ਹਿਰ ਵਾਸੀਆਂ ਚ ਬਾਹਰਲੇ ਜ਼ਿਲ੍ਹਿਆਂ ਵਿਚ ਕਈ ਮਹੀਨੇ ਮਜ਼ਦੂਰੀ ਕਰਕੇ ਵਾਪਸ ਆ ਰਹੇ ਪਰਿਵਾਰਾਂ ਨੇ ਕੋਰੋਨਾ ਕਾਰਨ ਚਿੰਤਾ ਵਧਾ ਦਿੱਤੀ ਹੈ ਅੱਜ ਸਵੇਰੇ ਤੜਕੇ ਸ਼ਹਿਰ ਅੰਦਰ ਪੁਲਿਸ ਤੇ ਸਿਹਤ ਵਿਭਾਗ ਨੂੰ ਭਾਜੜਾਂ ਪੈ ਗਈਆਂ, ਜਦ ਦੋ ਵੱਡੇ ਕੈਂਟਰ 'ਚ ਭਰੇ ਮਜ਼ਦੂਰ...
ਤਬਲੀਗ਼ੀ ਮਰਕਜ਼ ਵਿਚ ਹਿੱਸਾ ਲੈਣ ਗਏ ਨੌਜਵਾਨ ਦੀ ਰਿਪੋਰਟ ਆਈ ਨੈਗੇਟਿਵ
. . .  about 1 hour ago
ਕੋਰੋਨਾ ਦਾ ਅੰਧਕਾਰ ਮਿਟਾਉਣ ਲਈ ਅੱਜ ਦੇਸ਼ ਰਾਤ 9 ਵਜੇ 9 ਮਿੰਟ ਲਈ ਕਰੇਗਾ ਰੌਸ਼ਨ
. . .  about 1 hour ago
ਨਵੀਂ ਦਿੱਲੀ, 5 ਅਪ੍ਰੈਲ - ਕੋਰੋਨਾ ਵਾਇਰਸ ਦਾ ਸੰਕਟ ਵੱਧਦਾ ਹੀ ਜਾ ਰਿਹਾ ਹੈ। ਸੰਕਟ ਦੇ ਇਸ ਵਕਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ਵਾਸੀਆਂ ਨੂੰ ਇੱਕਜੁੱਟਤਾ ਦਾ ਸੰਦੇਸ਼ ਦੇਣ ਲਈ 5 ਅਪ੍ਰੈਲ ਰਾਤ 9 ਵਜੇ 9 ਮਿੰਟ ਤੱਕ ਲਾਈਟਾਂ ਬੰਦ ਰੱਖਣ ਦਾ ਸੱਦਾ ਦਿੱਤਾ। ਇਸ ਦੌਰਾਨ ਦੀਵੇ, ਮੋਮਬੱਤੀ ਤਾਂ ਮੋਬਾਈਲ ਫ਼ੋਨ...
ਪੰਜਾਬ ਵਿੱਚ ਕੋਰੋਨਾ ਵਾਇਰਸ ਬਿਮਾਰੀ ਤੋਂ ਪੀੜਤ ਮਰੀਜਾ ਦੀ ਗਿਣਤੀ ਵੱਧਣ ਦੇ ਕਾਰਨ ਹਰਿਆਣੇ ਹੱਦਾ ਕੀਤੀਆ ਸੀਲ
. . .  about 2 hours ago
ਅੱਜ ਦਾ ਵਿਚਾਰ
. . .  about 3 hours ago
ਹਲਕਾ ਡੇਰਾਬਸੀ 'ਚ ਕੋਰੋਨਾ ਦਾ ਪਹਿਲਾ ਮਰੀਜ਼ ਆਇਆ ਸਾਹਮਣੇ
. . .  1 day ago
ਸੋਸ਼ਲ ਮੀਡੀਆ ਤੇ ਫ਼ੋਟੋ ਅੱਪਲੋਡ ਮਾਮਲੇ ਵਿਚ ਚੱਲੀ ਗੋਲੀ, ਨੌਜਵਾਨ ਜ਼ਖ਼ਮੀ
. . .  1 day ago
ਫ਼ਿਰੋਜ਼ਪੁਰ ,4 ਅਪ੍ਰੈਲ (ਕੁਲਬੀਰ ਸਿੰਘ ਸੋਢੀ) - ਕੋਰੋਨਾ ਵਾਇਰਸ ਦੇ ਚਲਦੇ ਸੋਸ਼ਲ ਮੀਡੀਆ 'ਤੇ ਹੋਈ ਅੱਪਲੋਡ ਫ਼ੋਟੋ ਦੇ ਮਾਮਲੇ ਵਿਚ ਗੋਲੀ ਚੱਲਣ ਨਾਲ ਨੌਜਵਾਨ ਦੇ ਜ਼ਖਮੀ ਹੋ ਜਾਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ...
ਗੁੱਜਰ ਬਰਾਦਰੀ ਕੋਲੋਂ ਦੁੱਧ ਲੈਣ ਲਈ ਨਹੀਂ ਕੀਤਾ ਮਨਾ- ਡੀ. ਸੀ
. . .  1 day ago
ਗੁਰਦਾਸਪੁਰ 4 ਅਪ੍ਰੈਲ (ਆਰਿਫ਼) ਸੋਸ਼ਲ ਮੀਡੀਆ ਤੇ ਗੁੱਜਰਾਂ ਕੋਲੋਂ ਦੁੱਧ ਲੈਣ ਵਾਲੇ ਤੇ ਕਾਰਵਾਈ ਕੀਤੇ ਜਾਣ ਦੀ ਖ਼ਬਰ ਨੂੰ ਡੀ. ਸੀ ਗੁਰਦਾਸਪੁਰ ਨੇ ਖ਼ਾਰਜ ਕੀਤਾ ਹੈ।ਉਨ੍ਹਾਂ ਨੇ ਕਿਹਾ ਹੈ ਕੇ ਅਜਿਹਾ ਕੋਈ ਵੀ ਹੁਕਮ ਓਹਨਾ ਨੇ ਜਾਰੀ ...
ਸਵਰਗੀ ਬਾਬਾ ਬਲਦੇਵ ਸਿੰਘ ਦੇ ਕੋਵਿਡ-19 ਪੀੜਤ ਇੱਕ ਪੁੱਤਰ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਨਵਾਂ ਸ਼ਹਿਰ, 4 ਅਪਰੈਲ (ਗੁਰਬਖ਼ਸ਼ ਸਿੰਘ ਮਹੇ)-ਜ਼ਿਲ੍ਹੇ ਦੇ ਪਹਿਲੇ ਕੋਵਿਡ-19 ਪੀੜਤ ਸਵਰਗੀ ਬਾਬਾ ਬਲਦੇਵ ਸਿੰਘ ਦੇ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਇਲਾਜ ਅਧੀਨ ਪਰਿਵਾਰਿਕ ਮੈਂਬਰਾਂ 'ਚੋਂ ਇੱਕ ਫ਼ਤਿਹ ਸਿੰਘ (35), ਬਲਦੇਵ ਸਿੰਘ ਦਾ ...
ਮੰਡਿਆਣੀ ਦੇ ਜੰਮ ਪਲ ਅਮਰੀਕ ਸਿੰਘ ਦਾ ਯੂ ਕੇ ਦਾ ਦਿਹਾਂਤ
. . .  1 day ago
ਬਲਾਚੌਰ ,4 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ )- ਬਲਾਚੌਰ ਦੇ ਪਿੰਡ ਮੰਢਿਆਣੀ ਦੇ ਜੰਮਪਲ 69 ਸਾਲਾਂ ਅਮਰੀਕ ਸਿੰਘ ਪੁੱਤਰ ਸਵਰਗੀ ਊਧਮ ਸਿੰਘ ਦੇ ਇੰਗਲੈਂਡ ਵਿਚ ਅਚਾਨਕ ਮੌਤ ਹੋ ਗਈ। ਉਹ ਗਿਲਫੋਰਡ ਦੇ ਨਿਵਾਸੀ ਸਨ। ਅਮਰੀਕ ਸਿੰਘ ...
ਸੁਜਾਨਪੁਰ ਦੀ 75 ਸਾਲਾ ਔਰਤ ਪਾਈ ਗਈ ਕੋਰੋਨਾ ਪਾਜ਼ੀਟਿਵ
. . .  1 day ago
ਗੁਰਦਾਸਪੁਰ / ਪਠਾਨਕੋਟ ,4 ਅਪ੍ਰੈਲ (ਆਰਿਫ਼/ਜਗਦੀਪ ਸਿੰਘ/ਵਿਨੋਦ ਮਹਿਰਾ) ਪਠਾਨਕੋਟ ਜ਼ਿਲ੍ਹੇ ਦੇ ਸੁਜਾਨਪੁਰ ਦੀ 75 ਸਾਲਾ ਇਕ ਔਰਤ ਕੋਰੋਨਾ ਵਾਇਰਸ ਤੋਂ ਪੀੜਤ ਪਾਈ ਗਈ ਹੈ।ਜਿਸ ਦਾ ਨਾਮ ...
ਪਿਛਲੇ 24 ਘੰਟਿਆਂ ਦੌਰਾਨ ਯੂ.ਕੇ 'ਚ ਕੋਰੋਨਾ ਕਾਰਨ 708 ਹੋਈਆਂ ਮੌਤਾਂ
. . .  1 day ago
ਲੰਡਨ, 4 ਅਪ੍ਰੈਲ(ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਕਾਰਨ ਹੁਣ ...
ਪੰਜਾਬ ਸਰਕਾਰ ਦੀ ਕਿਸਾਨਾਂ ਨੂੰ ਵੱਡੀ ਰਾਹਤ, ਕੁੱਝ ਮਾਪਦੰਡ ਤੇ ਸਮਾਂ ਬੰਧ ਰਹਿ ਕੇ ਕਣਕ ਦੀ ਕਰ ਸਕਣਗੇ ਕਟਾਈ
. . .  1 day ago
ਤਬਲੀਗ਼ੀ ਜਮਾਤ ਦੇ ਜ਼ਿਲ੍ਹਾ ਸੰਗਰੂਰ ਪੁੱਜੇ 38 ਮੈਂਬਰਾਂ ਦੇ ਜਾਂਚ ਲਈ ਭੇਜੇ ਗਏ ਨਮੂਨੇ
. . .  1 day ago
ਗੇੜੀਆਂ ਮਾਰਨ ਵਾਲਿਆਂ ਖ਼ਿਲਾਫ਼ ਹਰੀਕੇ ਪੁਲਿਸ ਨੇ ਕੀਤੀ ਕਾਰਵਾਈ, 6 ਮੋਟਰਸਾਈਕਲ ਕੀਤੇ ਜ਼ਬਤ
. . .  1 day ago
ਕੋਰੋਨਾ ਵਾਇਰਸ ਕਾਰਨ ਠੱਠੀ ਭਾਈ ਅਤੇ ਇਲਾਕੇ ਦੇ ਦਰਜਨਾਂ ਪਿੰਡ ਨੌਜਵਾਨਾਂ ਨੇ ਕੀਤੇ ਸੀਲ
. . .  1 day ago
ਸਿਵਲ ਹਸਪਤਾਲ ਜਲਾਲਾਬਾਦ, ਫ਼ਿਰੋਜਪੁਰ, ਸ਼੍ਰੀ ਮੁਕਤਸਰ ਸਾਹਿਬ ਲਈ ਵੈਂਟੀਲੇਟਰਾਂ ਲਈ ਸੁਖਬੀਰ ਬਾਦਲ ਵਲ਼ੋਂ ਜਾਰੀ ਹੋਏ 37 ਲੱਖ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਚੇਤ ਸੰਮਤ 551

ਸੰਪਾਦਕੀ

ਜਨਮ ਦਿਨ 'ਤੇ ਵਿਸ਼ੇਸ਼

ਬਾਬੂ ਕਾਂਸ਼ੀ ਰਾਮ ਨੂੰ ਯਾਦ ਕਰਦਿਆਂ

ਬਾਬੂ ਕਾਂਸ਼ੀ ਰਾਮ ਨੇ ਦੱਬੇ-ਕੁਚਲੇ ਵਰਗਾਂ ਨੂੰ ਸੰਗਠਿਤ ਕਰਕੇ ਆਪਣੇ ਹੱਕਾਂ ਲਈ ਲੜਨ ਅਤੇ ਰਾਜਨੀਤੀ ਲਈ ਤਿਆਰ ਕੀਤਾ। ਸਾਹਿਬ ਕਾਂਸ਼ੀ ਰਾਮ ਨੇ ਦਲਿਤਾਂ ਨੂੰ ਇਸ ਦੇਸ਼ ਦੇ ਮੁਢਲੇ ਵਾਸੀ ਕਹਿ ਕੇ ਆਦਿ ਦਾ ਨਾਂਅ ਦਿਤਾ। ਬਾਬੂ ਕਾਂਸ਼ੀ ਰਾਮ ਮੈਮੋਰੀਅਲ ਟਰੱਸਟ ਦੇ ...

ਪੂਰੀ ਖ਼ਬਰ »

ਜਨਮ ਦਿਨ 'ਤੇ ਵਿਸ਼ੇਸ਼

ਅਕਾਲੀ ਲਹਿਰ ਦੇ ਮਹਾਨ ਨੇਤਾ ਮੰਗਲ ਸਿੰਘ ਅਕਾਲੀ

ਗੁਰਦੁਆਰਾ ਸੁਧਾਰ ਲਹਿਰ ਅਤੇ ਦੇਸ਼ ਦੀ ਆਜ਼ਾਦੀ ਲਈ ਕਲਮ ਰਾਹੀਂ ਆਵਾਜ਼ ਬੁਲੰਦ ਕਰਨ ਵਾਲੇ ਸ: ਮੰਗਲ ਸਿੰਘ ਅਕਾਲੀ ਦਾ ਜਨਮ 15 ਮਾਰਚ, 1892 ਈ: ਨੂੰ ਪਿਤਾ ਸ: ਕਪੂਰ ਸਿੰਘ ਅਤੇ ਮਾਤਾ ਬੀਬੀ ਕਿਸ਼ਨ ਕੌਰ ਦੇ ਗ੍ਰਹਿ ਪਿੰਡ ਗਿੱਲ, ਜ਼ਿਲ੍ਹਾ ਲੁਧਿਆਣਾ ਵਿਖੇ ਹੋਇਆ। ਆਪ ਦੇ ਪਿਤਾ ਨੂੰ ਦੋ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 2019

ਪੰਜਾਬ ਦੇ ਸਿਆਸੀ ਦਲ ਚੁਣ ਰਹੇ ਹਨ ਆਪੋ-ਆਪਣੇ ਉਮੀਦਵਾਰ

ਪੰਜਾਬ, ਹਰਿਆਣਾ ਅਤੇ ਦਿੱਲੀ ਦੀਆਂ ਲੋਕ ਸਭਾ ਚੋਣਾਂ ਆਖ਼ਰੀ 6ਵੇਂ ਅਤੇ 7ਵੇਂ ਪੜਾਵਾਂ ਵਿਚ ਹੋ ਰਹੀਆਂ ਹਨ। ਇਨ੍ਹਾਂ ਚੋਣਾਂ ਵਿਚ ਲੰਮਾ ਸਮਾਂ ਬਾਕੀ ਹੋਣ ਕਾਰਨ ਇਨ੍ਹਾਂ ਰਾਜਾਂ ਵਿਚ ਨਵੀਆਂ ਰਾਜਨੀਤਕ ਸਫਬੰਦੀਆਂ ਬਣਨ ਦੀਆਂ ਸੰਭਾਵਨਾਵਾਂ ਬਣਦੀਆਂ ਨਜ਼ਰ ਆ ਰਹੀਆਂ ਹਨ। ...

ਪੂਰੀ ਖ਼ਬਰ »

ਚੀਨ ਵਲੋਂ ਮੁੜ ਅੱਤਵਾਦ ਦੀ ਸਰਪ੍ਰਸਤੀ

ਚੀਨ ਨੇ ਇਕ ਵਾਰ ਫਿਰ ਭਾਰਤ ਵਿਰੁੱਧ ਚਾਲ ਚਲਦਿਆਂ ਜੈਸ਼-ਏ-ਮੁਹੰਮਦ ਦੇ ਮੁਖੀ ਮਸੂਦ ਅਜ਼ਹਰ ਨੂੰ ਸੰਯੁਕਤ ਰਾਸ਼ਟਰ ਵਲੋਂ ਕੌਮਾਂਤਰੀ ਅੱਤਵਾਦੀ ਐਲਾਨਣ ਦੇ ਰਾਹ ਵਿਚ ਅੜਿੱਕਾ ਪਾ ਦਿੱਤਾ ਹੈ। ਇਸ ਅੱਤਵਾਦੀ ਜਥੇਬੰਦੀ ਅਤੇ ਇਸ ਦੇ ਮੁਖੀ ਨੇ ਭਾਰਤ ਨੂੰ ਲਗਾਤਾਰ ਵੱਡੀਆਂ ਚੁਣੌਤੀਆਂ ਦਿੱਤੀਆਂ ਹਨ। ਭਾਰਤ ਦੀ ਸਰਜ਼ਮੀਨ 'ਤੇ ਹਮਲੇ ਕੀਤੇ ਹਨ। ਬਿਨਾਂ ਸ਼ੱਕ ਮਸੂਦ ਦੇ ਹੱਥ ਭਾਰਤੀਆਂ ਦੇ ਖ਼ੂਨ ਨਾਲ ਰੰਗੇ ਹੋਏ ਹਨ। ਉਹ ਪਿਛਲੇ ਲੰਮੇ ਸਮੇਂ ਤੋਂ ਪਾਕਿਸਤਾਨ ਵਿਚ ਬੈਠ ਕੇ ਭਾਰਤ ਵਿਰੁੱਧ ਤਰ੍ਹਾਂ-ਤਰ੍ਹਾਂ ਦੀਆਂ ਸਾਜਿਸ਼ਾਂ ਘੜਦਾ ਆ ਰਿਹਾ ਹੈ। ਪਾਕਿਸਤਾਨ ਦੀਆਂ ਸਰਕਾਰਾਂ ਵੀ ਉਸ ਨਾਲ ਰਲੀਆਂ ਹੋਈਆਂ ਹਨ। ਪਿਛਲੇ 10 ਸਾਲ ਤੋਂ ਭਾਰਤ ਇਹ ਯਤਨ ਕਰ ਰਿਹਾ ਹੈ ਕਿ ਇਸ ਵਿਅਕਤੀ ਅਤੇ ਇਸ ਦੀ ਜਥੇਬੰਦੀ ਨੂੰ ਕੌਮਾਂਤਰੀ ਅੱਤਵਾਦੀ ਕਰਾਰ ਦੇ ਕੇ ਇਸ 'ਤੇ ਹਰ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਜਾਣ।
ਇਸ ਸਬੰਧੀ ਸੰਯੁਕਤ ਰਾਸ਼ਟਰ ਦੀ ਸੁਰੱਖਿਆ ਕੌਂਸਲ ਵਿਚ ਚੀਨ ਤੋਂ ਇਲਾਵਾ ਸਾਰੇ ਹੀ ਸਥਾਈ ਅਤੇ ਅਸਥਾਈ ਮੈਂਬਰ ਭਾਰਤ ਦੇ ਨਾਲ ਖੜ੍ਹੇ ਦਿਖਾਈ ਦਿੰਦੇ ਰਹੇ ਹਨ। ਇਸ ਵਾਰ ਪੁਲਵਾਮਾ ਹਮਲੇ ਤੋਂ ਬਾਅਦ ਅਮਰੀਕਾ, ਫਰਾਂਸ ਅਤੇ ਬਰਤਾਨੀਆ ਨੇ ਸੁਰੱਖਿਆ ਕੌਂਸਲ ਵਿਚ ਆਪ ਇਹ ਮਤਾ ਲਿਆਂਦਾ ਸੀ, ਤਾਂ ਜੋ ਅੱਤਵਾਦੀਆਂ ਦੇ ਇਸ ਸਰਗਣੇ ਨੂੰ ਨੱਥ ਪਾਈ ਜਾ ਸਕੇ। ਇਸ ਮਤੇ ਨੂੰ ਪਾਸ ਕਰਵਾਉਣ ਲਈ ਕੁਝ ਦਿਨ ਲੱਗਣੇ ਸਨ। ਸੁਰੱਖਿਆ ਕੌਂਸਲ ਦੇ ਜਿਸ ਕਿਸੇ ਮੈਂਬਰ ਦੇਸ਼ ਨੇ ਇਨ੍ਹਾਂ ਸਬੰਧੀ ਕੋਈ ਸਪੱਸ਼ਟੀਕਰਨ ਲੈਣੇ ਜਾਂ ਇਤਰਾਜ਼ ਕਰਨੇ ਸਨ, ਉਹ ਅਜਿਹਾ ਕਰ ਸਕਦਾ ਸੀ। ਚੀਨ ਨੇ ਇਸ ਸਬੰਧੀ ਬੜੇ ਚਾਲਾਕੀ ਭਰੇ ਢੰਗ ਨਾਲ ਖੇਡ ਖੇਡਦਿਆਂ, ਐਨ ਆਖਰੀ ਸਮੇਂ ਇਸ ਨੂੰ ਵੀਟੋ ਕਰ ਦਿੱਤਾ। ਜਿਸ ਤੋਂ ਹੁਣ ਉਸ ਦੀ ਨੀਅਤ ਪੂਰੀ ਤਰ੍ਹਾਂ ਸਪੱਸ਼ਟ ਹੋ ਗਈ ਹੈ ਅਤੇ ਇਹ ਵੀ ਕਿ ਆਉਣ ਵਾਲੇ ਸਮੇਂ ਵਿਚ ਚੀਨ ਪਾਕਿਸਤਾਨ ਨਾਲ ਹੀ ਖੜ੍ਹਾ ਦਿਖਾਈ ਦੇਵੇਗਾ। ਜਦੋਂ ਕਿ ਦੁਨੀਆ ਭਰ ਦੇ ਬਹੁਤੇ ਦੇਸ਼ ਅੱਜ ਅੱਤਵਾਦ ਦੇ ਮੁੱਦੇ 'ਤੇ ਭਾਰਤ ਨਾਲ ਖੜ੍ਹੇ ਦਿਖਾਈ ਦੇ ਰਹੇ ਹਨ।
ਫਰਾਂਸ, ਬਰਤਾਨੀਆ ਅਤੇ ਅਮਰੀਕਾ ਨੇ ਤਾਂ ਆਪ ਇਸ ਅੱਤਵਾਦ ਦਾ ਸੇਕ ਨੂੰ ਝੱਲਿਆ ਹੈ। ਇਹੀ ਹਾਲ ਬਹੁਤ ਸਾਰੇ ਮੁਸਲਿਮ ਦੇਸ਼ਾਂ ਦਾ ਵੀ ਹੈ, ਕਿਉਂਕਿ ਪਾਕਿਸਤਾਨ ਵਿਚ ਬੈਠੇ ਕਈ ਅੱਤਵਾਦੀ ਸੰਗਠਨ ਮੁਸਲਿਮ ਦੇਸ਼ਾਂ 'ਤੇ ਵੀ ਆਪਣਾ ਏਜੰਡਾ ਲਾਗੂ ਕਰਨਾ ਚਾਹੁੰਦੇ ਹਨ। ਇਸੇ ਲਈ ਹੀ ਪਾਕਿਸਤਾਨ ਅੱਜ ਅੱਤਵਾਦੀਆਂ ਦੇ ਜਮਾਵੜੇ ਲਈ ਕੁਝ ਕੁ ਦੇਸ਼ਾਂ ਵਿਚ ਗਿਣਿਆ ਜਾਣ ਲੱਗਾ ਹੈ। ਪਿਛਲੇ ਲੰਮੇ ਸਮੇਂ ਤੋਂ ਚੀਨ ਨੇ ਪਾਕਿਸਤਾਨ 'ਤੇ ਆਪਣਾ ਪੂਰਾ ਪ੍ਰਭਾਵ ਬਣਾਇਆ ਹੋਇਆ ਹੈ। ਇਥੋਂ ਤੱਕ ਕਿ ਉਸ ਨੇ ਪਾਕਿਸਤਾਨ ਵਿਚ ਬੰਦਰਗਾਹਾਂ ਤੱਕ ਬਣਾ ਲਈਆਂ ਹਨ। ਦੁਨੀਆ ਭਰ ਦੇ ਦੇਸ਼ਾਂ ਨਾਲ ਵਪਾਰ ਚਲਾਉਣ ਲਈ ਉਹ ਪਾਕਿਸਤਾਨ ਦੇ ਰਸਤੇ ਰਾਹੀਂ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿਚੋਂ ਵੀ ਸੜਕ ਕੱਢ ਰਿਹਾ ਹੈ। ਉਸ ਨੇ ਆਪਣੇ ਚੋਖੇ ਆਰਥਿਕ ਸਾਧਨ ਇਸ ਅੱਤਵਾਦ ਦੇ ਭੰਨੇ ਅਤੇ ਗੁਰਬਤ ਮਾਰੇ ਦੇਸ਼ ਵਿਚ ਲਗਾ ਦਿੱਤੇ ਹਨ ਅਤੇ ਅੱਗੋਂ ਵੀ ਅਜਿਹੀਆਂ ਯੋਜਨਾਵਾਂ ਤਿਆਰ ਕਰ ਰਿਹਾ ਹੈ। ਹੁਣ ਤੱਕ ਉਹ ਵੱਖੋ-ਵੱਖਰੇ ਪ੍ਰੋਜੈਕਟਾਂ 'ਤੇ ਪਾਕਿਸਤਾਨ ਵਿਚ 3.2 ਲੱਖ ਕਰੋੜ ਰੁਪਏ ਖਰਚ ਕਰ ਚੁੱਕਾ ਹੈ। ਆਉਂਦੇ ਸਮੇਂ ਵਿਚ ਪਾਕਿਸਤਾਨ ਦੇ ਸੀਪੈਕ ਪ੍ਰਾਜੈਕਟ 'ਤੇ ਉਹ 3.8 ਲੱਖ ਕਰੋੜ ਰੁਪਏ ਦੇ ਲਗਪਗ ਹੋਰ ਨਿਵੇਸ਼ ਕਰ ਰਿਹਾ ਹੈ। ਭਾਰਤ ਨਾਲ ਆਪਣੀ ਪੁਰਾਣੀ ਖਟਾਸ ਅਤੇ ਤਣਾਅ ਕਾਰਨ ਚੀਨ ਇਹ ਵੀ ਚਾਹੁੰਦਾ ਹੈ ਕਿ ਭਾਰਤ ਦੱਖਣੀ ਏਸ਼ੀਆ ਦੇ ਇਸ ਖਿੱਤੇ ਵਿਚ ਆਪਣੀਆਂ ਹੀ ਸਮੱਸਿਆਵਾਂ ਵਿਚ ਘਿਰਿਆ ਰਹੇ ਤਾਂ ਜੋ ਉਸ ਨੂੰ ਚੀਨ ਦੇ ਮੁਕਾਬਲੇ ਵਿਚ ਬਹੁਤਾ ਸਿਰ ਉਠਾਉਣ ਦਾ ਮੌਕਾ ਨਾ ਮਿਲੇ। ਦਲਾਈਲਾਮਾ ਨੂੰ ਭਾਰਤ ਵਿਚ ਸ਼ਰਨ ਮਿਲਣ 'ਤੇ ਵੀ ਉਹ ਹੁਣ ਤੱਕ ਆਪਣੇ ਅੰਦਰ ਵਿਸ਼ ਪਾਲ ਰਿਹਾ ਹੈ। ਚੀਨ ਵਿਚ 'ਊਈਗਰ' ਜਾਤੀ ਦੇ ਮੁਸਲਮਾਨਾਂ ਦੀ ਵੱਡੀ ਗਿਣਤੀ ਰਹਿੰਦੀ ਹੈ, ਉਸ ਨੇ ਇਨ੍ਹਾਂ ਮੁਸਲਮਾਨਾਂ 'ਤੇ ਵੱਡੀਆਂ ਪਾਬੰਦੀਆਂ ਲਗਾ ਰੱਖੀਆਂ ਹਨ। ਇਥੋਂ ਤੱਕ ਕਿ ਉਨ੍ਹਾਂ ਨੂੰ ਖੁੱਲ੍ਹੇ ਰੂਪ ਵਿਚ ਨਮਾਜ਼ ਤੱਕ ਵੀ ਪੜ੍ਹਨ ਨਹੀਂ ਦਿੱਤੀ ਜਾਂਦੀ। ਬਹੁਤੇ ਇਸਲਾਮਿਕ ਦੇਸ਼ ਚੀਨ ਨਾਲ ਇਸ ਗੱਲ 'ਤੇ ਨਾਰਾਜ਼ ਹਨ ਪਰ ਪਾਕਿਸਤਾਨ ਇਕ ਅਜਿਹਾ ਦੇਸ਼ ਹੈ, ਜੋ ਊਈਗਰ ਮੁਸਲਮਾਨਾਂ 'ਤੇ ਲਾਈਆਂ ਗਈਆਂ ਪਾਬੰਦੀਆਂ ਬਾਰੇ ਚੀਨ ਦੀ ਹਾਮੀ ਭਰਦਾ ਆਇਆ ਹੈ। ਸਰਹੱਦਾਂ ਦੇ ਮਸਲਿਆਂ 'ਤੇ ਭਾਰਤ ਦਾ ਅਕਸਰ ਚੀਨ ਨਾਲ ਤਣਾਅ ਬਣਿਆ ਰਹਿੰਦਾ ਹੈ। ਡੋਕਲਾਮ ਦੇ ਸਵਾਲ 'ਤੇ ਵੀ ਭਾਰਤ ਅਤੇ ਚੀਨ ਵਿਚਕਾਰ ਤਣਾਅ ਰਿਹਾ ਹੈ ਅਤੇ ਸਰਹੱਦ 'ਤੇ ਦੋਵਾਂ ਦੇਸ਼ਾਂ ਦੀਆਂ ਫ਼ੌਜਾਂ ਮਹੀਨਿਆਂ ਤੱਕ ਇਕ-ਦੂਸਰੇ ਸਾਹਮਣੇ ਡਟੀਆਂ ਰਹੀਆਂ ਸਨ।
ਬਿਨਾਂ ਸ਼ੱਕ ਹੁਣ ਭਾਰਤ ਨੂੰ ਚੀਨ ਨਾਲ ਆਪਣੇ ਸਬੰਧਾਂ ਬਾਰੇ ਮੁੜ ਤੋਂ ਪੜਚੋਲ ਕਰਨ ਦੀ ਜ਼ਰੂਰਤ ਹੋਵੇਗੀ। ਜੇਕਰ ਚੀਨ ਭਾਰਤ ਨੂੰ ਲਗਾਤਾਰ ਲਹੂ-ਲੁਹਾਨ ਕਰਨ ਵਾਲੇ ਇਸ ਦੇ ਦੁਸ਼ਮਣਾਂ ਨਾਲ ਖੜ੍ਹਾ ਰਹਿੰਦਾ ਹੈ ਤਾਂ ਭਾਰਤ ਨੂੰ ਚੀਨ ਨਾਲ ਕਿੰਨਾ ਕੁ ਸਬੰਧ ਬਣਾਈ ਰੱਖਣਾ ਚਾਹੀਦਾ ਹੈ ਅਤੇ ਕਿਸ ਹੱਦ ਤੱਕ ਮਿਲਵਰਤਨ ਬਣਾਈ ਰੱਖਣਾ ਚਾਹੀਦਾ ਹੈ। ਇਸ ਬਾਰੇ ਗੰਭੀਰਤਾ ਨਾਲ ਸੋਚਣ ਦੀ ਲੋੜ ਹੈ। ਬਿਨਾਂ ਸ਼ੱਕ ਹੁਣ ਅਜਿਹਾ ਵਕਤ ਆ ਗਿਆ ਹੈ।


-ਬਰਜਿੰਦਰ ਸਿੰਘ ਹਮਦਰਦ


ਖ਼ਬਰ ਸ਼ੇਅਰ ਕਰੋWebsite & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX