ਤਾਜਾ ਖ਼ਬਰਾਂ


ਆਈ.ਪੀ.ਐੱਲ : 2019 - ਰੋਮਾਂਚਕ ਮੁਕਾਬਲੇ 'ਚ ਬੈਂਗਲੌਰ ਨੇ ਚੇਨਈ ਨੂੰ 1 ਦੌੜ ਨਾਲ ਹਰਾਇਆ
. . .  1 day ago
ਕੱਲ੍ਹ ਤੋਂ ਅਧਿਆਪਕ ਲਗਾਤਾਰ ਕਰਨਗੇ ਅਰਥੀ ਫ਼ੂਕ ਮੁਜ਼ਾਹਰੇ
. . .  1 day ago
ਸੰਗਰੂਰ, 21 ਅਪ੍ਰੈਲ - (ਧੀਰਜ ਪਿਸ਼ੌਰੀਆ) ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਸਮੇਤ ਕਈ ਮੰਗਾਂ ਨੂੰ ਲੈ ਕੇ ਕੱਲ੍ਹ 22 ਅਪ੍ਰੈਲ ਤੋਂ ਅਧਿਆਪਕ ਪੂਰੇ ਰਾਜ ਵਿਚ ਅਧਿਆਪਕ ਸੰਘਰਸ਼ ਕਮੇਟੀ ਦੀ...
ਮੌਲਵੀ ਉੱਪਰ ਜਾਨਲੇਵਾ ਹਮਲਾ
. . .  1 day ago
ਖੇਮਕਰਨ, 21 ਅਪ੍ਰੈਲ (ਰਾਕੇਸ਼ ਕੁਮਾਰ ਬਿੱਲਾ) - ਸ੍ਰੀਲੰਕਾ ਵਿਖੇ ਸੀਰੀਅਲ ਬੰਬ ਧਮਾਕਿਆਂ ਤੋਂ ਬਾਅਦ ਖੇਮਕਰਨ ਵਿਖੇ ਇੱਕ ਮਸਜਿਦ ਦੇ ਮੌਲਵੀ ਉੱਪਰ ਇੱਕ ਵਿਅਕਤੀ ਨੇ ਤੇਜ਼ਧਾਰ...
ਆਈ.ਪੀ.ਐੱਲ : 2019 - ਬੈਂਗਲੌਰ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 162 ਦੌੜਾਂ ਦਾ ਟੀਚਾ
. . .  1 day ago
ਅਗਵਾ ਹੋਏ ਵਪਾਰੀ ਦੀ ਲਾਸ਼ ਬਰਾਮਦ
. . .  1 day ago
ਜਲਾਲਾਬਾਦ, 21 ਅਪ੍ਰੈਲ (ਕਰਨ ਚੁਚਰਾ) - ਵੀਰਵਾਰ ਦੀ ਸ਼ਾਮ ਨੂੰ ਅਗਵਾ ਹੋਏ ਜਲਾਲਾਬਾਦ ਦੇ ਵਪਾਰੀ ਅਤੇ ਮੰਡੀ ਪੰਜੇਕੇ ਵਸਨੀਕ ਸੁਮਨ ਮੁਟਨੇਜਾ ਦੀ ਲਾਸ਼ ਫ਼ਾਜ਼ਿਲਕਾ ਅਤੇ ਅਬੋਹਰ...
ਚੌਧਰੀ ਬੱਗਾ ਦੀ 2 ਸਾਲ ਬਾਅਦ ਅਕਾਲੀ ਦਲ ਵਿਚ ਘਰ ਵਾਪਸੀ
. . .  1 day ago
ਲੁਧਿਆਣਾ, 21 ਅਪ੍ਰੈਲ ( ਪੁਨੀਤ ਬਾਵਾ)2019 ਦੀ ਵਿਧਾਨ ਸਭਾ ਚੋਣ ਦੌਰਾਨ ਅਕਾਲੀ ਦਲ ਤੋਂ ਬਾਗ਼ੀ ਹੋ ਕੇ ਆਜ਼ਾਦ ਵਿਧਾਨ ਸਭਾ ਹਲਕਾ ਉਤਰੀ ਤੋਂ ਚੋਣ ਲੜਨ ਵਾਲੇ ਚੌਧਰੀ ਮਦਨ ਲਾਲ ਬੱਗਾ...
ਬਾਲੀਵੁੱਡ ਅਭਿਨੇਤਰੀ ਕ੍ਰਿਸ਼ਮਾ ਕਪੂਰ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ
. . .  1 day ago
ਅੰਮ੍ਰਿਤਸਰ, 21 ਅਪ੍ਰੈਲ (ਜਸਵੰਤ ਸਿੰਘ ਜੱਸ) - ਬਾਲੀਵੁੱਡ ਅਭਿਨੇਤਰੀ ਅਤੇ ਕਪੂਰ ਖਾਨਦਾਨ ਦੀ ਬੇਟੀ ਕ੍ਰਿਸ਼ਮਾ ਕਪੂਰ ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ। ਉਹ...
ਹਰਦੀਪ ਸਿੰਘ ਪੁਰੀ ਹੋਣਗੇ ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ
. . .  1 day ago
ਨਵੀਂ ਦਿੱਲੀ, 21 ਅਪ੍ਰੈਲ - ਭਾਰਤੀ ਜਨਤਾ ਪਾਰਟੀ ਵੱਲੋਂ ਅੱਜ ਲੋਕ ਸਭਾ ਚੋਣਾਂ ਲਈ 7 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ, ਜਿਸ ਵਿਚ ਅੰਮ੍ਰਿਤਸਰ ਲੋਕ-ਸਭਾ ਹਲਕੇ ਤੋਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ...
ਆਈ.ਪੀ.ਐੱਲ : 2019 - ਟਾਸ ਜਿੱਤ ਕੇ ਚੇਨਈ ਵੱਲੋਂ ਬੈਂਗਲੌਰ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਆਈ.ਪੀ.ਐੱਲ : 2019 - ਹੈਦਰਾਬਾਦ ਨੇ ਕੋਲਕਾਤਾ ਨੂੰ 9 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  1 day ago
ਸ੍ਰੀਲੰਕਾ 'ਚ ਧਮਾਕਿਆਂ ਕਾਰਨ ਮੌਤਾਂ ਦੀ ਗਿਣਤੀ ਵੱਧ ਕੇ ਹੋਈ 207
. . .  1 day ago
ਕੋਲੰਬੋ, 21 ਅਪ੍ਰੈਲ - ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ ਸਮੇਤ ਕਈ ਸ਼ਹਿਰਾਂ 'ਚ ਅੱਜ ਈਸਟਰ ਮੌਕੇ ਚਰਚਾਂ ਅਤੇ ਹੋਟਲਾਂ 'ਚ ਹੋਏ ਅੱਠ ਬੰਬ ਧਮਾਕਿਆਂ 'ਚ ਹੁਣ ਤੱਕ...
ਅੱਗ ਲੱਗਣ ਨਾਲ 15 ਏਕੜ ਕਣਕ ਸੜ ਕੇ ਸੁਆਹ
. . .  1 day ago
ਤਲਵੰਡੀ ਭਾਈ, 21 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਵਿਖੇ ਖੇਤਾਂ 'ਚ ਲੱਗੀ ਅੱਗ ਕਾਰਨ 4 ਕਿਸਾਨਾਂ ਦੀ 15 ਏਕੜ ਕਣਕ ਦੀ ਫਸਲ ਸੜ ਕੇ ਸੁਆਹ ਹੋ ਗਈ। ਅੱਗ ਬੁਝਾਉਣ...
13 ਸਾਲਾ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ
. . .  1 day ago
ਫ਼ਤਹਿਗੜ੍ਹ ਸਾਹਿਬ, 21 ਅਪ੍ਰੈਲ (ਅਰੁਣ ਆਹੂਜਾ)- ਨੇੜਲੇ ਪਿੰਡ ਰਾਮਦਾਸ ਨਗਰ 'ਚ 13 ਸਾਲਾ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਨੂੰ ਅੱਜ ਸਰਹਿੰਦ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਸਰਹਿੰਦ ਦੇ...
ਅੱਠ ਧਮਾਕਿਆਂ ਕਾਰਨ ਸ੍ਰੀਲੰਕਾ 'ਚ 188 ਲੋਕਾਂ ਦੀ ਮੌਤ, 500 ਤੋਂ ਵੱਧ ਜ਼ਖ਼ਮੀ
. . .  1 day ago
ਕੋਲੰਬੋ, 21 ਅਪ੍ਰੈਲ- ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ ਸਮੇਤ ਕਈ ਸ਼ਹਿਰਾਂ 'ਚ ਅੱਜ ਈਸਟਰ ਮੌਕੇ ਚਰਚਾਂ ਅਤੇ ਹੋਟਲਾਂ 'ਚ ਹੋਏ ਅੱਠ ਬੰਬ ਧਮਾਕਿਆਂ 'ਚ ਹੁਣ ਤੱਕ 188 ਲੋਕਾਂ ਦੀ ਮੌਤ ਹੋ ਚੁੱਕੀ ਹੈ। ਧਮਾਕਿਆਂ ਕਾਰਨ 500 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਵੱਖ-ਵੱਖ...
ਵਾਰਾਣਸੀ ਤੋਂ ਮੋਦੀ ਵਿਰੁੱਧ ਚੋਣ ਲੜਨ 'ਤੇ ਪ੍ਰਿਅੰਕਾ ਨੇ ਕਿਹਾ- ਕਾਂਗਰਸ ਪ੍ਰਧਾਨ ਕਹਿਣਗੇ ਤਾਂ ਖ਼ੁਸ਼ੀ ਨਾਲ ਲੜਾਂਗੀ
. . .  1 day ago
ਤਿਰੂਵਨੰਤਪੁਰਮ, 21 ਅਪ੍ਰੈਲ- ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਵਲੋਂ ਪ੍ਰਧਾਨ ਮੰਤਰੀ ਮੋਦੀ ਵਿਰੁੱਧ ਵਾਰਾਣਸੀ ਤੋਂ ਚੋਣ ਲੜਨ ਦੀਆਂ ਅਟਕਲਾਂ ਫਿਰ ਤੇਜ਼ ਹੋ ਗਈਆਂ ਹਨ। ਚੋਣ ਪ੍ਰਚਾਰ ਕਰਨ ਲਈ ਕੇਰਲ ਦੇ ਵਾਇਨਾਡ 'ਚ ਪਹੁੰਚੀ ਪ੍ਰਿਅੰਕਾ ਗਾਂਧੀ...
ਅਕਾਲੀ ਦਲ ਨੂੰ ਛੱਡ ਕਾਂਗਰਸ 'ਚ ਸ਼ਾਮਲ ਹੋਏ 50 ਪਰਿਵਾਰ
. . .  1 day ago
ਨਹੀਂ ਰਹੇ ਸਾਬਕਾ ਵਿਧਾਇਕ ਕਰਨੈਲ ਸਿੰਘ ਡੋਡ
. . .  1 day ago
ਪੁਲਿਸ ਨੇ ਬਿਜਲੀ ਟਰਾਂਸਫ਼ਾਰਮਰ ਤੋੜ ਕੇ ਤਾਂਬਾ ਚੋਰੀ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਕੀਤਾ ਪਰਦਾਫਾਸ਼
. . .  1 day ago
ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਮੰਡੀਆਂ 'ਚ ਰੁਲ ਰਿਹੈ ਅੰਨਦਾਤਾ
. . .  1 day ago
ਆਵਾਰਾ ਕੁੱਤਿਆਂ ਵਲੋਂ ਕੀਤੇ ਹਮਲੇ 'ਚ ਅੱਠ ਸਾਲਾ ਬੱਚਾ ਜ਼ਖ਼ਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 13 ਚੇਤ ਸੰਮਤ 551
ਵਿਚਾਰ ਪ੍ਰਵਾਹ: ਕਿਸੇ ਵੀ ਥਾਂ ਹੋ ਰਹੀ ਬੇਇਨਸਾਫ਼ੀ ਸਭ ਥਾਵਾਂ \'ਤੇ ਹੋਣ ਵਾਲੇ ਇਨਸਾਫ਼ ਲਈ ਖ਼ਤਰਾ ਹੁੰਦੀ ਹੈ। -ਮਾਰਟਿਨ ਲੂਥਰ ਕਿੰਗ

ਪਹਿਲਾ ਸਫ਼ਾ

ਲੋਕ ਸਭਾ ਚੋਣਾਂ

ਪਹਿਲੇ ਗੇੜ ਲਈ ਨਾਮਜ਼ਦਗੀਆਂ ਖ਼ਤਮ

ਆਖ਼ਰੀ ਦਿਨ ਗਡਕਰੀ, ਫਾਰੂਕ ਅਬਦੁੱਲਾ, ਵੀ. ਕੇ. ਸਿੰਘ, ਹੇਮਾ ਮਾਲਿਨੀ, ਰਾਜ ਬੱਬਰ ਸਮੇਤ ਕਈ ਉਮੀਦਵਾਰਾਂ ਵਲੋਂ ਕਾਗਜ਼ ਦਾਖ਼ਲ

ਨਵੀਂ ਦਿੱਲੀ, 25 ਮਾਰਚ (ਏਜੰਸੀਆਂ)-ਲੋਕ ਸਭਾ ਚੋਣਾਂ ਦੇ ਪਹਿਲੇ ਗੇੜ ਲਈ ਅੱਜ ਨਾਮਜ਼ਦਗੀਆਂ ਭਰਨ ਦਾ ਆਖ਼ਰੀ ਦਿਨ ਸੀ। ਪਹਿਲੇ ਗੇੜ 'ਚ ਬਿਹਾਰ, ਯੂ. ਪੀ., ਪੱਛਮੀ ਬੰਗਾਲ ਸਮੇਤ 20 ਰਾਜਾਂ ਅਤੇ ਕੇਂਦਰ ਸ਼ਾਸਿਤ ਰਾਜਾਂ ਦੀਆਂ 91 ਸੀਟਾਂ 'ਤੇ 11 ਅਪ੍ਰੈਲ ਨੂੰ ਵੋਟਾਂ ਪਾਈਆਂ ਜਾਣਗੀਆਂ। ...

ਪੂਰੀ ਖ਼ਬਰ »

ਕਾਂਗਰਸ ਦਾ ਵਾਅਦਾ-ਗਰੀਬਾਂ ਨੂੰ ਦੇਵਾਂਗੇ ਸਾਲਾਨਾ 72 ਹਜ਼ਾਰ

ਰਾਹੁਲ ਵਲੋਂ 'ਘੱਟੋ-ਘੱਟ ਆਮਦਨ ਗਾਰੰਟੀ ਯੋਜਨਾ' ਦਾ ਐਲਾਨ

ਨਵੀਂ ਦਿੱਲੀ, 25 ਮਾਰਚ (ਜਗਤਾਰ ਸਿੰਘ)-ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਮੁਖੀ ਰਾਹੁਲ ਗਾਂਧੀ ਨੇ ਇਕ ਵੱਡਾ ਚੋਣ ਵਾਅਦਾ ਕੀਤਾ ਹੈ। ਰਾਹੁਲ ਨੇ 'ਘੱਟੋ-ਘੱਟ ਆਮਦਨ ਗਾਰੰਟੀ ਯੋਜਨਾ' ਦਾ ਵਾਅਦਾ ਕਰਦੇ ਹੋਏ ਕਿਹਾ ਕਿ ਜੇਕਰ 2019 'ਚ ਕਾਂਗਰਸ ਦੀ ਸਰਕਾਰ ਬਣਦੀ ਹੈ ਤਾਂ ...

ਪੂਰੀ ਖ਼ਬਰ »

3 ਥਾਣੇਦਾਰਾਂ ਨੂੰ 7-7 ਸਾਲ ਦੀ ਕੈਦ, ਹੌਲਦਾਰ ਬਰੀ

ਮਾਨਸਾ, 25 ਮਾਰਚ (ਗੁਰਚੇਤ ਸਿੰਘ ਫੱਤੇਵਾਲੀਆ/ ਬਲਵਿੰਦਰ ਸਿੰਘ ਧਾਲੀਵਾਲ)- ਸਥਾਨਕ ਵਧੀਕ ਸੈਸ਼ਨ ਜੱਜ ਦਲਜੀਤ ਸਿੰਘ ਰੱਲਣ ਦੀ ਅਦਾਲਤ ਨੇ 3 ਥਾਣੇਦਾਰਾਂ ਨੂੰ 7-7 ਸਾਲ ਦੀ ਕੈਦ ਅਤੇ ਹੌਲਦਾਰ ਨੂੰ ਬਰੀ ਕਰਨ ਦੇ ਹੁਕਮ ਸੁਣਾਏ ਹਨ। ਜਾਣਕਾਰੀ ਅਨੁਸਾਰ ਥਾਣਾ ਜੋਗਾ ਪੁਲਿਸ ਵਲੋਂ ...

ਪੂਰੀ ਖ਼ਬਰ »

'ਚਿਨੂਕ' ਹੈਲੀਕਾਪਟਰ ਭਾਰਤੀ ਹਵਾਈ ਸੈਨਾ 'ਚ ਸ਼ਾਮਿਲ

* ਹਵਾਈ ਫ਼ੌਜ ਦੀ ਤਾਕਤ ਦੁੱਗਣੀ ਹੋਵੇਗੀ-ਧਨੋਆ * ਚੰਡੀਗੜ੍ਹ ਹਵਾਈ ਸੈਨਾ ਦੇ ਅੱਡੇ 'ਤੇ ਪੁੱਜੇ 4 ਹੈਲੀਕਾਪਟਰ

ਚੰਡੀਗੜ੍ਹ, 25 ਮਾਰਚ (ਆਰ.ਕੇ. ਪਠਾਨੀਆ)-ਭਾਰਤੀ ਹਵਾਈ ਸੈਨਾ ਦੇ ਵਿਹੜੇ ਵਿਚ ਅੱਜ ਅਮਰੀਕੀ ਕੰਪਨੀ ਬੋਇੰਗ ਵਲੋਂ ਬਣਾਏ ਗਏ 4 ਚਿਨੂਕ ਸੀ.ਐਚ.-47 ਹੈਵੀਲਿਫਟ ਹੈਲੀਕਾਪਟਰ ਸ਼ਾਮਿਲ ਹੋ ਗਏ। ਵੱਧ ਭਾਰ ਚੁੱਕਣ ਵਿਚ ਸਮਰੱਥ ਇਹ ਹੈਲੀਕਾਪਟਰ ਅੱਜ ਚੰਡੀਗੜ੍ਹ ਵਿਖੇ ਹਵਾਈ ਸੈਨਾ ਦੇ ...

ਪੂਰੀ ਖ਼ਬਰ »

ਸੱਜਣ ਕੁਮਾਰ ਦੀ ਅਰਜ਼ੀ 'ਤੇ ਸੁਣਵਾਈ 2 ਹਫ਼ਤਿਆਂ ਲਈ ਟਲੀ

ਜਸਟਿਸ ਸੰਜੀਵ ਖੰਨਾ ਮੁੜ ਹੋਏ ਸੁਣਵਾਈ ਤੋਂ ਵੱਖ

ਨਵੀਂ ਦਿੱਲੀ, 25 ਮਾਰਚ (ਜਗਤਾਰ ਸਿੰਘ) -1984 ਸਿੱਖ ਕਤਲੇਆਮ ਨਾਲ ਸਬੰਧਿਤ ਇਕ ਮਾਮਲੇ 'ਚ ਦਿੱਲੀ ਹਾਈਕੋਰਟ ਵਲੋਂ ਦਿੱਤੀ ਗਈ ਉਮਰ ਕੈਦ ਦੀ ਸਜ਼ਾ ਕੱਟ ਰਹੇ ਦੋਸ਼ੀ ਸੱਜਣ ਕੁਮਾਰ ਦੀ ਅਰਜ਼ੀ 'ਤੇ ਸੁਪਰੀਮ ਕੋਰਟ 'ਚ ਹੋਣ ਵਾਲੀ ਸੁਣਵਾਈ ਅੱਜ ਫਿਰ ਟਲ ਗਈ। ਹੁਣ ਇਸ ਮਾਮਲੇ ਦੀ ਮੁੜ ...

ਪੂਰੀ ਖ਼ਬਰ »

ਪਾਕਿਸਤਾਨ ਨੇ ਸ਼ਾਰਦਾ ਪੀਠ ਮੰਦਰ ਲਾਂਘਾ ਸ਼ੁਰੂ ਕਰਨ ਦੀ ਦਿੱਤੀ ਮਨਜ਼ੂਰੀ

ਇਸੇ ਵਰ੍ਹੇ ਹੋਵੇਗੀ ਲਾਂਘੇ ਦੀ ਉਸਾਰੀ ਸ਼ੁਰੂ-ਵਾਂਕਵਾਨੀ

ਅੰਮ੍ਰਿਤਸਰ, 25 ਮਾਰਚ (ਸੁਰਿੰਦਰ ਕੋਛੜ)-ਪਾਕਿਸਤਾਨ ਸਰਕਾਰ ਵਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਪ੍ਰੋਜੈਕਟ ਦੇ ਬਾਅਦ ਅੱਜ ਹਿੰਦੂ ਤੀਰਥ ਯਾਤਰੀਆਂ ਲਈ ਮਕਬੂਜ਼ਾ ਕਸ਼ਮੀਰ ਵਿਚਲੇ ਪ੍ਰਾਚੀਨ ਸ਼ਾਰਦਾ ਪੀਠ ਮੰਦਰ ਲਈ ਲਾਂਘੇ ਦੀ ਉਸਾਰੀ ਸ਼ੁਰੂ ਕੀਤੇ ਜਾਣ ਦੀ ਮਨਜ਼ੂਰੀ ...

ਪੂਰੀ ਖ਼ਬਰ »

ਕਾਂਗਰਸ ਵਲੋਂ ਮੁੜ ਗਰੀਬਾਂ ਨੂੰ ਧੋਖਾ ਦੇਣ ਦੀ ਕੋਸ਼ਿਸ਼-ਜੇਤਲੀ

ਨਵੀਂ ਦਿੱਲੀ, 25 ਮਾਰਚ (ਪੀ. ਟੀ. ਆਈ.)-ਭਾਜਪਾ ਆਗੂ ਅਰੁਣ ਜੇਤਲੀ ਨੇ ਰਾਹੁਲ ਗਾਂਧੀ ਦੇ ਬੇਹੱਦ ਗਰੀਬ ਪਰਿਵਾਰਾਂ ਨੂੰ ਸਾਲਾਨਾ 72000 ਰੁਪਏ ਦੇਣ ਦੇ ਚੋਣ ਵਾਅਦੇ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਹ ਕਾਂਗਰਸ ਵਲੋਂ ਗਰੀਬਾਂ ਨੂੰ ਮੁੜ ਧੋਖਾ ਦੇਣ ਦੀ ਇਕ ਕੋਸ਼ਿਸ਼ ਹੈ। ਉਨ੍ਹਾਂ ...

ਪੂਰੀ ਖ਼ਬਰ »

ਧਰਮ ਪਰਿਵਰਤਨ ਤੇ ਨਿਕਾਹ ਕਰਾਉਣ ਵਾਲੇ ਮੌਲਵੀ ਸਮੇਤ 8 ਗ੍ਰਿਫ਼ਤਾਰ

ਪਾਕਿ 'ਚ ਇਕ ਹੋਰ ਹਿੰਦੂ ਨਾਬਾਲਗ ਕੁੜੀ ਅਗਵਾ

ਅੰਮ੍ਰਿਤਸਰ, 25 ਮਾਰਚ (ਸੁਰਿੰਦਰ ਕੋਛੜ)-ਇਕ ਪਾਸੇ ਪਾਕਿਸਤਾਨ ਦੇ ਸੂਬਾ ਸਿੰਧ ਦੇ ਜ਼ਿਲ੍ਹਾ ਗੋਟਕੀ ਦੀ ਤਹਿਸੀਲ ਡੇਹਰਕੀ ਦੀਆਂ ਦੋ ਨਾਬਾਲਗ ਭੈਣਾਂ ਰੀਨਾ (15) ਤੇ ਰਵੀਨਾ (12) ਦੇ ਧਰਮ ਪਰਿਵਰਤਨ ਦਾ ਮਾਮਲਾ ਭਖਿਆ ਹੋਇਆ ਹੈ, ਉਥੇ ਹੀ ਸੂਬਾ ਸਿੰਧ ਦੇ ਜ਼ਿਲ੍ਹਾ ਹਾਫਿਜ਼ਾਬਾਦ ਦੇ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ

ਕਮਲ ਹਸਨ ਨੇ ਮਮਤਾ ਬੈਨਰਜੀ ਨਾਲ ਕੀਤਾ ਗੱਠਜੋੜ

ਕੋਲਕਾਤਾ, 25 ਮਾਰਚ (ਏਜੰਸੀ)-ਅਦਾਕਾਰ ਅਤੇ ਮਕੱਲ ਨੀਧੀ ਮਇਮ (ਐਮ.ਐਨ.ਐਮ.) ਪਾਰਟੀ ਦੇ ਮੁਖੀ ਕਮਲ ਹਸਨ ਨੇ ਸੋਮਵਾਰ ਨੂੰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੁਲਾਕਾਤ ਕੀਤੀ। ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਹੋਈ ਇਸ ਬੈਠਕ ਤੋਂ ਬਾਅਦ ਕਮਲ ਹਸਨ ਨੇ ਕਿਹਾ ...

ਪੂਰੀ ਖ਼ਬਰ »

ਭਾਰਤ ਖ਼ਿਲਾਫ਼ ਐਫ-16 ਨਹੀਂ, ਜੇ.ਐਫ.-17 ਲੜਾਕੂ ਜਹਾਜ਼ ਦੀ ਕੀਤੀ ਗਈ ਸੀ ਵਰਤੋਂ-ਪਾਕਿਸਤਾਨ ਸੈਨਾ

ਅੰਮ੍ਰਿਤਸਰ, 25 ਮਾਰਚ (ਸੁਰਿੰਦਰ ਕੋਛੜ)-ਪਾਕਿਸਤਾਨੀ ਫ਼ੌਜ ਨੇ ਭਾਰਤ ਸਰਕਾਰ ਦੇ ਉਸ ਦਾਅਵੇ ਨੂੰ ਖ਼ਾਰਜ ਕਰ ਦਿੱਤਾ ਹੈ ਜਿਸ 'ਚ ਇਹ ਕਿਹਾ ਗਿਆ ਸੀ ਕਿ ਭਾਰਤੀ ਲੜਾਕੂ ਜਹਾਜ਼ਾਂ ਵਲੋਂ ਬਾਲਾਕੋਟ ਸਥਿਤ ਅੱਤਵਾਦੀ ਕੈਂਪਾਂ 'ਤੇ ਕੀਤੇ ਹਮਲਿਆਂ ਦੇ ਜਵਾਬ 'ਚ ਪਾਕਿ ਵਲੋਂ ਭਾਰਤ ਦੇ ...

ਪੂਰੀ ਖ਼ਬਰ »

ਵਾਡਰਾ ਦੀ ਗ੍ਰਿਫ਼ਤਾਰੀ 'ਤੇ 27 ਤੱਕ ਰੋਕ

ਨਵੀਂ ਦਿੱਲੀ, 25 ਮਾਰਚ (ਏਜੰਸੀ)- ਦਿੱਲੀ ਹਾਈਕੋਰਟ ਨੇ ਹਵਾਲਾ ਰਾਸ਼ੀ ਮਾਮਲੇ 'ਚ ਰਾਬਰਟ ਵਾਡਰਾ ਦੀ ਅੰਤਰਿਮ ਸੁਰੱਖਿਆ 'ਚ ਵਾਧਾ ਕਰਦੇ ਹੋਏ ਗ੍ਰਿਫ਼ਤਾਰੀ 'ਤੇ 27 ਮਾਰਚ ਤੱਕ ਰੋਕ ਲਾ ਦਿੱਤੀ ਹੈ। ਵਿਸ਼ੇਸ਼ ਜੱਜ ਅਰਵਿੰਦ ਕੁਮਾਰ ਨੇ ਵਾਡਰਾ ਨੂੰ ਅੰਤਰਿਮ ਰਾਹਤ ਦਿੱਤੀ ਹੈ। ...

ਪੂਰੀ ਖ਼ਬਰ »

ਓਡੀਸ਼ਾ 'ਚ ਰਾਹੁਲ, ਡਾ: ਮਨਮੋਹਨ ਸਿੰਘ ਤੇ ਸਿੱਧੂ ਸਮੇਤ 40 ਸਟਾਰ ਪ੍ਰਚਾਰਕ ਹੋਣਗੇ

ਭੁਵਨੇਸ਼ਵਰ, 25 ਮਾਰਚ (ਏਜੰਸੀਆਂ)-ਓਡੀਸ਼ਾ 'ਚ ਚੋਣ ਪ੍ਰਚਾਰ ਲਈ ਕਾਂਗਰਸ ਨੇ ਆਪਣੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ, ਕ੍ਰਿਕਟਰ ਤੋਂ ਨੇਤਾ ਬਣੇ ਅਤੇ ਪੰਜਾਬ ਦੇ ਕੈਬਨਿਟ ...

ਪੂਰੀ ਖ਼ਬਰ »

ਵੀ. ਵੀ. ਪੈਟ ਅਤੇ ਸੈਂਪਲ ਸਰਵੇ 'ਤੇ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਤੋਂ 28 ਤੱਕ ਜਵਾਬ ਮੰਗਿਆ

ਨਵੀਂ ਦਿੱਲੀ, 25 ਮਾਰਚ (ਏਜੰਸੀ)-ਇਲੈਕਟ੍ਰਾਨਿਕ ਵੋਟਿੰਗ ਮਸ਼ੀਨ ਅਤੇ ਵੋਟਰ ਵੈਰੀਫਾਈਡ ਪੇਪਰ ਆਡਿਟ ਟਰੋਲ ਦੀ 50 ਫ਼ੀਸਦੀ ਮਿਲਾਨ ਨੂੰ ਲੈ ਕੇ ਵਿਰੋਧੀ ਧਿਰਾਂ ਵਲੋਂ ਦਾਇਰ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਹੋਈ। ਇਸ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਸੁਪਰੀਮ ...

ਪੂਰੀ ਖ਼ਬਰ »

ਚਿਦੰਬਰਮ ਤੇ ਕਾਰਤੀ ਦੀ ਗ੍ਰਿਫ਼ਤਾਰੀ 'ਤੇ 26 ਅਪ੍ਰੈਲ ਤੱਕ ਰੋਕ

ਨਵੀਂ ਦਿੱਲੀ, 25 ਮਾਰਚ (ਏਜੰਸੀ)- ਦਿੱਲੀ ਦੀ ਇਕ ਅਦਾਲਤ ਨੇ ਸਾਬਕਾ ਕੇਂਦਰੀ ਕਾਂਗਰਸੀ ਮੰਤਰੀ ਪੀ. ਚਿਦੰਬਰਮ ਅਤੇ ਉਸ ਦੇ ਪੁੱਤਰ ਕਾਰਤੀ ਚਿਦੰਬਰਮ 'ਤੇ ਸੀ.ਬੀ.ਆਈ. ਅਤੇ ਈ.ਡੀ. ਵਲੋਂ ਦਰਜ ਕੀਤੇ ਏਅਰਸੈੱਲ ਮੈਕਸਿਸ ਕੇਸ 'ਚ ਅੰਤਰਿਮ ਸੁਰੱਖਿਆ 'ਚ ਵਾਧਾ ਕਰਦੇ ਹੋਏ ਉਨ੍ਹਾਂ ...

ਪੂਰੀ ਖ਼ਬਰ »

ਪੈਰਾਉਲੰਪੀਅਨ ਦੀਪਕਾ ਮਲਿਕ ਭਾਜਪਾ 'ਚ ਸ਼ਾਮਿਲ

ਨਵੀਂ ਦਿੱਲੀ, 25 ਮਾਰਚ (ਏਜੰਸੀ)- ਜਾਣੀ-ਪਛਾਣੀ ਪੈਰਾਲੰਪਿਕ ਗੇਮਜ਼ ਜੇਤੂ ਦੀਪਕਾ ਮਲਿਕ ਅੱਜ ਭਾਜਪਾ 'ਚ ਸ਼ਾਮਿਲ ਹੋ ਗਈ ਹੈ। ਦੀਪਕਾ ਮਲਿਕ ਹਰਿਆਣਾ ਭਾਜਪਾ ਇਕਾਈ ਦੇ ਮੁਖੀ ਸੁਭਾਸ਼ ਬਰਾਲਾ ਤੇ ਜਨਰਲ ਸਕੱਤਰ ਅਨਿਲ ਜੈਨ ਦੀ ਮੌਜੂਦਗੀ 'ਚ ਪਾਰਟੀ 'ਚ ਸ਼ਾਮਿਲ ਹੋਈ। ਅਨਿਲ ਜੈਨ ਨੇ ...

ਪੂਰੀ ਖ਼ਬਰ »

ਜੈੱਟ ਏਅਰਵੇਜ਼ ਸੰਕਟ-ਨਰੇਸ਼ ਗੋਇਲ ਵਲੋਂ ਬੋਰਡ ਦੇ ਚੇਅਰਮੈਨ ਅਹੁਦੇ ਤੋਂ ਅਸਤੀਫ਼ਾ

ਮੁੰਬਈ, 25 ਮਾਰਚ (ਏਜੰਸੀ)-ਕਰਜ਼ ਸੰਕਟ 'ਚ ਫਸੀ ਏਅਰਲਾਈਨ ਜੈਟ ਏਅਰਵੇਜ਼ ਦੇ ਚੇਅਰਮੈਨ ਨਰੇਸ਼ ਗੋਇਲ ਅਤੇ ਉਨ੍ਹਾਂ ਦੀ ਪਤਨੀ ਅਨਿਤਾ ਗੋਇਲ ਨੇ ਸੋਮਵਾਰ ਨੂੰ ਬੋਰਡ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਨਰੇਸ਼ ਗੋਇਲ ਨੇ ਕੰਪਨੀ ਦੇ ਚੇਅਰਮੈਨ ਅਹੁਦੇ ਤੋਂ ਵੀ ਅਸਤੀਫ਼ਾ ਦੇ ...

ਪੂਰੀ ਖ਼ਬਰ »

ਆਈ. ਐਸ. ਆਈ. ਲਈ ਜਾਸੂਸੀ ਕਰਨ ਵਾਲਾ ਰਾਜਸਥਾਨ ਪੁਲਿਸ ਵਲੋਂ ਗ੍ਰਿਫ਼ਤਾਰ

ਜੈਪੁਰ, 25 ਮਾਰਚ (ਏਜੰਸੀ)-ਰਾਜਸਥਾਨ ਪੁਲਿਸ ਨੇ ਅੱਜ ਦਿੱਲੀ ਤੋਂ ਇਕ 42 ਸਾਲਾ ਵਿਅਕਤੀ ਨੂੰ ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈ. ਐਸ. ਆਈ. ਲਈ ਜਾਸੂਸੀ ਕਰਨ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ। ਵਧੀਕ ਡਾਇਰੈਕਟਰ ਜਨਰਲ (ਖ਼ੁਫ਼ੀਆ ਵਿਭਾਗ) ਉਮੇਸ਼ ਮਿਸ਼ਰਾ ਨੇ ਕਿਹਾ ਕਿ ਐਨ. ਆਈ. ਏ. ਵਲੋਂ ...

ਪੂਰੀ ਖ਼ਬਰ »

ਚੋਣਾਂ ਦੌਰਾਨ ਮੋਟਰਸਾਈਕਲ ਰੈਲੀ ਤੇ ਰੋਡ ਸ਼ੋਅ 'ਤੇ ਪਾਬੰਦੀ ਲਾਉਣ 'ਤੇ ਸੁਪਰੀਮ ਕੋਰਟ ਵਲੋਂ ਇਨਕਾਰ

ਨਵੀਂ ਦਿੱਲੀ, 25 ਮਾਰਚ (ਏਜੰਸੀਆਂ)-ਸੁਪਰੀਮ ਕੋਰਟ ਨੇ ਅੱਜ ਚੋਣਾਂ ਦੌਰਾਨ ਰਾਜਨੀਤਕ ਦਲਾਂ ਵਲੋਂ ਮੋਟਰਸਾਈਕਲ ਰੈਲੀਆਂ ਅਤੇ ਰੋਡ ਸ਼ੋਅ ਕੱਢਣ 'ਤੇ ਪਾਬੰਦੀ ਲਗਾਉਣ ਦੀ ਮੰਗ ਨੂੰ ਲੈ ਕੇ ਦਾਇਰ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਉਕਤ ਪਟੀਸ਼ਨ ਉੱਤਰ ਪ੍ਰਦੇਸ਼ ਦੇ ਸਾਬਕਾ ਡੀ. ਜੀ. ਪੀ. ਵਿਕਰਮ ਸਿੰਘ ਨੇ ਦਾਇਰ ਕੀਤੀ ਸੀ। ਸੁਣਵਾਈ ਦੌਰਾਨ ਪਟੀਸ਼ਨਕਰਤਾ ਵਲੋਂ ਕਿਹਾ ਗਿਆ ਸੀ ਕਿ ਰੋਡ ਸ਼ੋਅ ਅਤੇ ਮੋਟਰਸਾਈਕਲ ਰੈਲੀਆਂ ਦੀ ਇਜਾਜ਼ਤ ਦੇਣ ਨਾਲ ਨਿਯਮਾਂ ਦੀ ਉਲੰਘਣਾ ਹੁੰਦੀ ਹੈ ਅਤੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਚੀਫ਼ ਜਸਟਿਸ ਰੰਜਨ ਗੋਗੋਈ ਨੇ ਕਿਹਾ ਕਿ ਅਸੀਂ ਨਹੀਂ ਸਮਝਦੇ ਹਾਂ ਕਿ ਇਸ ਪਟੀਸ਼ਨ 'ਤੇ ਸੁਣਵਾਈ ਦੀ ਜ਼ਰੂਰਤ ਹੈ।


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX