ਤਾਜਾ ਖ਼ਬਰਾਂ


ਸੀਟੂ ਦੇ ਸੂਬਾ ਪ੍ਰਦਾਨ ਕਾਮਰੇਡ ਮਹਾਂ ਸਿੰਘ ਰੋੜੀ ਦੀ ਗ੍ਰਿਫ਼ਤਾਰੀ ਨਾਲ ਗਰਮਾਇਆ ਮਾਹੌਲ
. . .  23 minutes ago
ਟੱਪਰੀਆਂ ਖ਼ੁਰਦ, (ਬਲਾਚੌਰ) 10 ਦਸੰਬਰ (ਸ਼ਾਮ ਸੁੰਦਰ ਮੀਲੂ)- ਸੀ ਪੀ ਆਈ (ਐੱਮ) ਦੇ ਸੂਬਾਈ ਆਗੂ ਅਤੇ ਸੀਟੂ ਦੇ ਸੂਬਾ ਪ੍ਰਧਾਨ ਕਾਮਰੇਡ ਮਹਾਂ ਸਿੰਘ ਰੋੜੀ ਦੀ ਪੁਲਸ ਵੱਲੋਂ ਕੀਤੀ ਗ੍ਰਿਫ਼ਤਾਰੀ ਨਾਲ ਬਲਾਚੌਰ ਵਿਧਾਨ ਸਭਾ ਹਲਕੇ ...
ਦੋ ਹਫ਼ਤੇ ਪਹਿਲਾਂ ਲਾਪਤਾ ਹੋਏ ਨੌਜਵਾਨ ਦੀ ਲਾਸ਼ ਬਰਾਮਦ
. . .  about 1 hour ago
ਭਿੰਡੀ ਸੈਦਾਂ/ਅਜਨਾਲਾ 10 ਦਸੰਬਰ,( ਪ੍ਰਿਤਪਾਲ ਸਿੰਘ ਸੂਫ਼ੀ ਗੁਰਪ੍ਰੀਤ ਸਿੰਘ ਢਿੱਲੋਂ )- ਪੁਲਿਸ ਥਾਣਾ ਅਜਨਾਲਾ ਅਧੀਨ ਪੈਂਦੇ ਪਿੰਡ ਸ਼ਾਹਲੀਵਾਲ ਦੇ ਰਹਿਣ ਵਾਲੇ ਨੌਜਵਾਨ ਮਨਜੀਤ ਸਿੰਘ ਸਾਬੋ (38) ਪੁੱਤਰ ਮਹਿੰਦਰ ਸਿੰਘ ਜੋ ਕਿ ਤਕਰੀਬਨ ...
ਕੈਪਟਨ ਦਾ ਵੱਡਾ ਐਲਾਨ, ਸਰਕਾਰ ਮੁਹਾਲੀ ਮਿਲਟਰੀ ਸਕੂਲ ਵਿਚ ਪੜ੍ਹਦੇ ਗਰੀਬ ਬੱਚਿਆਂ ਦਾ ਖਰਚਾ ਚੁੱਕਣਗੇ
. . .  about 1 hour ago
ਚੰਡੀਗੜ੍ਹ ,10 ਦਸੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਫ਼ੈਸਲਾ ਲਿਆ ਹੈ ਕਿ ਮੁਹਾਲੀ ਦੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਐਲੀਮੈਂਟਰੀ ਇੰਸਟੀਚਿਊਟ (ਐਮਆਰਐਸਏਐਫਪੀਆਈ) ਵਿਚ ਪੜ੍ਹਦੇ 11 ਵੀਂ ...
ਪਰਾਲੀ ਨਾ ਸਾੜਨ ਵਾਲੇ ਖੇਤਾਂ 'ਚ ਕਣਕ ਖਾ ਗਈ ਸੁੰਡੀ, ਕਿਸਾਨਾਂ ਖੇਤੀਬਾੜੀ ਅਧਿਕਾਰੀ ਬਣਾਏ ਬੰਦੀ
. . .  about 2 hours ago
ਫ਼ਿਰੋਜ਼ਪੁਰ, 10 ਦਸੰਬਰ (ਜਸਵਿੰਦਰ ਸਿੰਘ ਸੰਧੂ)- ਬਲਾਕ ਘੱਲ ਖ਼ੁਰਦ ਦੇ ਪਿੰਡ ਕਬਰ ਵੱਛਾ ਅੰਦਰ ਪਰਾਲੀ ਨਾ ਸਾੜਨ ਵਾਲੇ ਖੇਤਾਂ 'ਚ ਹੋਏ ਸੁੰਡੀ ਦੇ ਹਮਲੇ ਕਾਰਨ ਕਣਕ ਦੀ ਫ਼ਸਲ ਤਬਾਹ ਹੋਣ ਦੇ ਰੋਸ ਵਜੋਂ ਖੇਤ ਦੇਖਣ ਗਏ ਖੇਤੀਬਾੜੀ ...
ਸਾਊਥ ਏਸ਼ੀਅਨ ਖੇਡਾਂ 'ਚ ਖਮਾਣੋਂ ਦੀ ਧੀ ਕੋਮਲਪ੍ਰੀਤ ਸ਼ੁਕਲਾ ਨੇ ਤਲਵਾਰਬਾਜ਼ੀ 'ਚ ਜਿੱਤਿਆ ਸੋਨੇ ਦਾ ਤਗਮਾ
. . .  about 2 hours ago
ਖਮਾਣੋਂ, 10 ਦਸੰਬਰ (ਮਨਮੋਹਣ ਸਿੰਘ ਕਲੇਰ)-ਨੇਪਾਲ ਦੀ ਰਾਜਧਾਨੀ ਕਾਠਮੰਡੂ ਵਿਖੇ ਹੋ ਰਹੀਆਂ 13 ਵੀ ਸਾਊਥ ਏਸ਼ੀਅਨ ਗੇਮਜ਼ 'ਚ ਖਮਾਣੋਂ ਸ਼ਹਿਰ ਦੀ ਹੋਣਹਾਰ ਧੀ ਕੋਮਲਪ੍ਰੀਤ ਸ਼ੁਕਲਾ ਨੇ ਤਲਵਾਰਬਾਜ਼ੀ ਮੁਕਾਬਲਿਆਂ 'ਚ ਸੈਬਰ ਟੀਮ ਮੁਕਾਬਲੇ 'ਚ ਗੋਲਡ ਮੈਡਲ ਜਿੱਤ...
ਗਮਾਡਾ ਵਲੋਂ ਤਿੰਨ ਮੰਜਲਾਂ ਹੋਟਲ ਸੀਲ, ਮਾਲਕ ਨੇ ਕਿਹਾ ਸਰਕਾਰ ਵਲੋਂ ਕਾਨੂੰਨੀ ਦਾਅ ਪੇਚਾਂ ਨਾਲ ਖੋਹਿਆ ਜਾਂਦਾ ਹੈ ਰੁਜ਼ਗਾਰ, ਨੌਕਰੀਆਂ ਦੇਣਾ ਤਾਂ ਦੂਰ ਦੀ ਗੱਲ
. . .  about 3 hours ago
ਮੁੱਲਾਂਪੁਰ ਗਰੀਬਦਾਸ, 10 ਦਸੰਬਰ (ਖੈਰਪੁਰ) - ਪਿੰਡ ਮਾਜਰਾ ਵਿਖੇ ਟੀ ਪੁਆਇੰਟ ਨੇੜੇ ਪੈਰੀਫੇਰੀ ਐਕਟ ਦੀ ਉਲੰਘਣਾ ਕਰਕੇ ਬਣਾਏ ਤਿੰਨ ਮੰਜਿਲਾ ਹੋਟਲ ਨੂੰ ਅੱਜ ਗਮਾਡਾ ਟੀਮ ਵੱਲੋਂ ਸੀਲ ਕਰ ਦਿੱਤਾ ਗਿਆ। ਐਸ ਡੀ ਓ ਅਤੇ ਸਬੰਧਿਤ ਜੇ ਈ 'ਤੇ ਆਧਾਰਿਤ ਟੀਮ ਵੱਲੋਂ ਇਸ...
ਬੈਂਕ 'ਚ ਡਕੈਤੀ ਕਰਨ ਵਾਲੇ ਨੌਜਵਾਨਾਂ ਦੇ ਪੁਲਿਸ ਨੇ ਜਾਰੀ ਕੀਤੇ ਸਕੈੱਚ
. . .  about 3 hours ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਬੀਤੀ ਲੰਘੀ 7 ਤਰੀਕ ਨੂੰ ਥਾਣਾ ਖਿਲਚੀਆਂ ਦੇ ਅਧੀਨ ਪੈਂਦੀ ਪੰਜਾਬ ਐਂਡ ਸਿੰਧ ਛੱਜਲਵੱਡੀ ਵਿਚ ਤਿੰਨ ਨੌਜਵਾਨਾਂ ਵਲੋਂ ਬੈਂਕ ਡਕੈਤੀ ਕੀਤੀ ਗਈ ਸੀ। ਇਨ੍ਹਾਂ ਨੌਜਵਾਨਾਂ ਨੇ ਪਿਸਟਲ ਦੀ ਨੋਕ 'ਤੇ 7 ਲੱਖ 83 ਹਜ਼ਾਰ ਰੁਪਏ ਨਗਦੀ...
ਨਸ਼ੇ ਦੀ ਓਵਰ ਡੋਜ਼ ਨਾਲ ਨੌਜਵਾਨ ਦੀ ਹੋਈ ਮੌਤ
. . .  about 3 hours ago
ਫ਼ਿਰੋਜ਼ਪੁਰ 10 ਦਸੰਬਰ (ਜਸਵਿੰਦਰ ਸਿੰਘ ਸੰਧੂ) - ਨਸ਼ੇ ਦੀ ਓਵਰ ਡੋਜ਼ ਲੈਣ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਹੈ। ਜਿਸ ਦੀ ਪਛਾਣ ਵਿਸ਼ਾਲ ਪ੍ਰੀਤ ਸ਼ਰਮਾ...
ਵਾਸ਼ਿੰਗਟਨ 'ਚ ਸਿੱਖ ਚਾਲਕ ਨਾਲ ਯਾਤਰੀ ਵਲੋਂ ਨਸਲੀ ਬਦਸਲੂਕੀ, ਚਾਲਕ ਦਾ ਘੁੱਟਿਆ ਗਲਾ
. . .  about 4 hours ago
ਹਿਊਸਟਨ, 10 ਦਸੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਵਾਸ਼ਿੰਗਟਨ ਵਿਚ ਇਕ ਘ੍ਰਿਣਾ ਅਪਰਾਧ ਤਹਿਤ ਵਾਪਰੇ ਮਾਮਲੇ ਵਿਚ ਇਕ ਭਾਰਤੀ ਮੂਲ ਦੇ ਸਿੱਖ ਡਰਾਈਵਰ 'ਤੇ ਹਮਲਾ ਕੀਤਾ ਗਿਆ ਤੇ ਨਸਲੀ ਇਤਰਾਜ਼ਯੋਗ ਟਿੱਪਣੀਆਂ ਕਰਦੇ ਹੋਏ ਬਦਸਲੂਕੀ ਕੀਤੀ ਗਈ। ਗ੍ਰਿਫਿਨ...
ਮਾਨਸਿਕ ਪ੍ਰੇਸ਼ਾਨ ਔਰਤ ਵਲੋਂ ਆਤਮਦਾਹ
. . .  about 4 hours ago
ਜ਼ੀਰਕਪੁਰ, 10 ਦਸੰਬਰ (ਹੈਪੀ ਪੰਡਵਾਲਾ) - ਨੇੜਲੇ ਪਿੰਡ ਦਿਆਲਪੁਰਾ ਵਿਖੇ ਇੱਕ ਔਰਤ ਨੇ ਮਿੱਟੀ ਦਾ ਤੇਲ ਪਾ ਕੇ ਆਤਮਦਾਹ ਕਰ ਲਿਆ। ਮ੍ਰਿਤਕਾ ਦੀ ਪਹਿਚਾਣ ਗੋਗੀ (42) ਪਤਨੀ ਗੁਰਮੇਲ ਸਿੰਘ ਵਜੋਂ ਹੋਈ ਹੈ, ਜੋ ਕੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ। ਜਾਣਕਾਰੀ ਅਨੁਸਾਰ...
ਅਸਲਾ ਸੋਧ ਬਿਲ 2019 ਰਾਜ ਸਭਾ ਵਿਚ ਪਾਸ
. . .  about 5 hours ago
ਨਵੀਂ ਦਿੱਲੀ, 10 ਦਸੰਬਰ - ਅੱਜ ਰਾਜ ਸਭਾ ਵਿਚ ਅਸਲਾ ਸੋਧ ਬਿਲ 2019 ਨੂੰ ਪਾਸ ਕਰ ਦਿੱਤਾ ਗਿਆ...
ਅਮਰੀਕੀ ਕਮਿਸ਼ਨ ਨੇ ਅਮਿਤ ਸ਼ਾਹ 'ਤੇ ਪਾਬੰਦੀ ਲਗਾਉਣ ਦੀ ਕੀਤੀ ਮੰਗ, ਭਾਰਤ ਨੂੰ ਦੇਣਾ ਪਿਆ ਜਵਾਬ
. . .  about 5 hours ago
ਵਾਸ਼ਿੰਗਟਨ, 10 ਦਸੰਬਰ - ਕੌਮਾਂਤਰੀ ਧਾਰਮਿਕ ਆਜ਼ਾਦੀ 'ਤੇ ਸੰਘੀ ਅਮਰੀਕੀ ਕਮਿਸ਼ਨ ਨੇ ਕਿਹਾ ਕਿ ਨਾਗਰਿਕਤਾ ਸੋਧ ਬਿਲ ਗਲਤ ਦਿਸ਼ਾ ਵਿਚ ਵਧਾਇਆ ਗਿਆ ਇਕ ਖ਼ਤਰਨਾਕ ਕਦਮ ਹੈ ਤੇ ਜੇ ਇਹ ਭਾਰਤ ਦੀ ਸੰਸਦ ਵਿਚ ਪਾਸ ਹੁੰਦਾ ਹੈ ਤਾਂ ਭਾਰਤ ਦੇ ਗ੍ਰਹਿ ਮੰਤਰੀ ਅਮਿਤ...
ਬੀਬਾ ਹਰਸਿਮਰਤ ਕੌਰ ਬਾਦਲ ਨੇ ਰੇਲ ਮੰਤਰੀ ਦਾ ਕੀਤਾ ਧੰਨਵਾਦ
. . .  about 5 hours ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - 9 ਫਰਵਰੀ 2020 ਨੂੰ ਆ ਰਹੇ ਗੁਰੂ ਰਵੀਦਾਸ ਜੀ ਦੇ 643ਵੇਂ ਜਨਮ ਦਿਵਸ ਸਮਾਗਮਾਂ ਲਈ ਵਾਰਾਨਸੀ ਜਾਣ ਵਾਲੇ ਸ਼ਰਧਾਲੂਆਂ ਨੂੰ ਰੇਲ ਕਿਰਾਏ ਵਿਚ 50 ਫ਼ੀਸਦੀ ਛੋਟ ਦੇਣ 'ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਰੇਲ...
ਦਿੱਲੀ 'ਚ ਵੈਸੇ ਹੀ ਜ਼ਿੰਦਗੀ ਛੋਟੀ ਹੋ ਰਹੀ ਹੈ ਤੇ ਫਿਰ ਫਾਂਸੀ ਕਿਉਂ - ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋਸ਼ੀ ਨੇ ਪੁਨਰ ਵਿਚਾਰ ਪਟੀਸ਼ਨ 'ਚ ਦਿੱਤਾ ਤਰਕ
. . .  about 6 hours ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ 'ਚ ਮੌਤ ਦੀ ਸਜ਼ਾ ਪਾਉਣ ਵਾਲੇ ਚਾਰ ਦੋਸ਼ੀਆਂ ਵਿਚ ਅੰਤਿਮ ਦੋਸ਼ੀ ਨੇ ਅੱਜ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ। ਨਿਰਭੈਆ ਮਾਮਲੇ ਵਿਚ ਚੌਥੇ ਦੋਸ਼ੀ ਅਕਸ਼ੇ ਨੇ ਪੁਨਰ...
ਨਿਰਭੈਆ ਦੇ ਦੋਸ਼ੀ ਅਕਸ਼ੇ ਸਿੰਘ ਨੇ ਦਾਖਲ ਕੀਤੀ ਪੁਨਰ ਵਿਚਾਰ ਪਟੀਸ਼ਨ
. . .  about 6 hours ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ ਵਿਚ ਤਿਹਾੜ ਜੇਲ੍ਹ ਵਿਚ ਫਾਂਸੀ ਦੀ ਸਜ਼ਾ ਕੱਟ ਰਹੇ ਦੋਸ਼ੀ ਅਕਸ਼ੇ ਕੁਮਾਰ ਸਿੰਘ ਨੇ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ ਹੈ। ਜਿਕਰਯੋਗ ਹੈ ਕਿ ਇਸ ਮਾਮਲੇ ਵਿਚ ਪਹਿਲਾ...
ਲੋਨ ਨਾ ਭਰਨ 'ਤੇ ਬੈਂਕ ਵਲੋਂ ਕਮਿਸ਼ਨ ਏਜੰਟ ਦੀਆਂ ਤਿੰਨ ਦੁਕਾਨਾਂ ਸਮਾਨ ਸਮੇਤ ਸੀਲ
. . .  about 6 hours ago
ਕਰਤਾਰਪੁਰ ਪੁਲਿਸ ਨੇ ਭਾਰੀ ਮਾਤਰਾ 'ਚ ਸ਼ਰਾਬ ਸਮੇਤ ਸਮੱਗਲਰ ਕੀਤੇ ਕਾਬੂ
. . .  about 7 hours ago
ਜੋ ਅਸਹਿਮਤ ਹੁੰਦੈ ਉਹ ਦੇਸ਼ਧ੍ਰੋਹੀ, ਇਹ ਭਾਜਪਾ ਦਾ ਭਰਮ - ਸ਼ਿਵ ਸੈਨਾ ਨੇ ਨਾਗਰਿਕਤਾ ਬਿਲ 'ਤੇ ਸਮਰਥਨ ਦੇਣ ਤੋਂ ਅਜੇ ਕੀਤਾ ਇਨਕਾਰ
. . .  about 7 hours ago
ਭਾਰਤ ਦੀ ਝੋਲੀ 'ਚ ਪਿਆ ਕੌਮਾਂਤਰੀ ਕਬੱਡੀ ਕੱਪ, ਫਾਈਨਲ 'ਚ ਕੈਨੇਡਾ ਨੂੰ ਦਿੱਤੀ ਮਾਤ
. . .  about 6 hours ago
ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 13 ਚੇਤ ਸੰਮਤ 551

ਲੁਧਿਆਣਾ

ਮਾਮੇ ਦੇ ਲੜਕੇ ਨੂੰ ਕਤਲ ਕਰਨ ਵਾਲਾ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 25 ਮਾਰਚ (ਪਰਮਿੰਦਰ ਸਿੰਘ ਆਹੂਜਾ)-ਪਿੰਡ ਬੱਗਾ ਕਲਾਂ 'ਚ ਸਨਿਚਰਵਾਰ ਨੂੰ ਹੋਏ ਇਕ ਨੌਜਵਾਨ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾ ਕੇ ਪੁਲਿਸ ਨੇ ਮਿ੍ਤਕ ਦੇ ਭੂਆ ਦੇ ਲੜਕੇ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਜਦਕਿ ਇਸ ਮਾਮਲੇ 'ਚ ਨਾਮਜਦ ਤਿੰਨ ...

ਪੂਰੀ ਖ਼ਬਰ »

ਕਾਲੋਨੀਆਂ ਦਾ ਸੀਵਰ ਕੁਨੈਕਸ਼ਨ ਨਿਗਮ ਦੀ ਲਾਈਨ ਨਾਲ ਨਾ ਜੋੜੇ ਜਾਣ ਵਿਰੁੱਧ ਧਰਨਾ

ਲੁਧਿਆਣਾ, 25 ਮਾਰਚ (ਅਮਰੀਕ ਸਿੰਘ ਬੱਤਰਾ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਮਿਹਰਬਾਨ, ਬਾਜੜਾ ਦੀਆਂ 14 ਪੰਚਾਇਤਾਂ ਦੀ ਸੀਵਰੇਜ ਗੰਦਗੀ ਨੂੰ ਨਗਰ ਨਿਗਮ ਮੁੱਖ ਲਾਈਨ ਨਾਲ ਨਾ ਜੋੜੇ ਕਾਰਨ ਪਿੰਡਾਂ ਦੀਆਂ ਸੜਕਾਂ, ਗਲੀਆਂ 'ਚ ਖੜੇ ਬਦਬੂਦਾਰ ਪਾਣੀ ਤੋਂ ...

ਪੂਰੀ ਖ਼ਬਰ »

ਜੀ.ਓ.ਜੀ ਵਲੋਂ ਧਮਕਾਉਣ 'ਤੇ ਡਿਪੂ ਹੋਲਡਰ ਦੀ ਮੌਤ

ਡੇਹਲੋਂ/ਲੁਧਿਆਣਾ, 25 ਮਾਰਚ (ਅੰਮਿ੍ਤਪਾਲ ਸਿੰਘ ਕੈਲੇ, ਪਰਮਿੰਦਰ ਸਿੰਘ ਆਹੂਜਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪਿੰਡਾਂ ਅੰਦਰ ਸਰਕਾਰੀ ਕੰਮਾਂ ਦੀ ਨਜ਼ਰਸ਼ਾਨੀ ਲਈ ਲਗਾਏ ਜੀ.ਓ.ਜੀ ਵਲੋਂ ਹਮੇਸ਼ਾਂ ਹੀ ਵੱਖ-ਵੱਖ ਕੰਮਾਂ 'ਚ ਕੀਤੀ ਜਾ ਰਹੀ ਦਖਲਅੰਦਾਜ਼ੀ ...

ਪੂਰੀ ਖ਼ਬਰ »

ਕਾਂਗਰਸ ਿਖ਼ਲਾਫ਼ ਕੂੜ ਪ੍ਰਚਾਰ ਕਰਨ ਵਾਲੇ 9 ਅਕਾਲੀ ਆਗੂਆਂ ਤੇ ਵਰਕਰਾਂ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 25 ਮਾਰਚ (ਪਰਮਿੰਦਰ ਸਿੰਘ ਆਹੂਜਾ)-ਕਾਂਗਰਸ ਿਖ਼ਲਾਫ਼ ਕੂੜ ਪ੍ਰਚਾਰ ਕਰਨ ਵਾਲੇ 9 ਅਕਾਲੀ ਆਗੂਆਂ ਤੇ ਵਰਕਰਾਂ ਿਖ਼ਲਾਫ ਪੁਲਿਸ ਨੇ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਸ ਮਾਮਲੇ ਵਿਚ ਤਿੰਨ ਅਕਾਲੀ ਵਰਕਰਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਵਲੋਂ ਇਹ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਨੌਜਵਾਨ ਵਲੋਂ ਖੁਦਕੁਸ਼ੀ

ਲੁਧਿਆਣਾ, 25 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਨਿਊਾ ਵਿਸ਼ਨੂਪੁਰੀ ਵਿਚ ਇਕ ਨੌਜਵਾਨ ਵਲੋਂ ਸ਼ੱਕੀ ਹਾਲਤ 'ਚ ਫਾਹਾ ਲਗਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਸ਼ਨਾਖ਼ਤ ਅਮਰਜੀਤ ਸਿੰਘ (20) ਵਜੋਂ ਕੀਤੀ ਗਈ ਹੈ | ਅਮਰਜੀਤ ਸਿੰਘ ...

ਪੂਰੀ ਖ਼ਬਰ »

ਬਜੁਰਗ ਔਰਤ ਨੇ ਪੁੱਤਰਾਂ 'ਤੇ ਲਗਾਏ ਕੁੱਟਮਾਰ ਦੇ ਦੋਸ਼

ਲੁਧਿਆਣਾ, 25 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸ਼ਿਮਲਾਪੁਰੀ ਵਿਚ ਰਹਿਣ ਵਾਲੀ ਇਕ ਬਜੁਰਗ ਔਰਤ ਨੇ ਆਪਣੇ ਪੁੱਤਰਾਂ ਤੇ ਨੂੰ ਹ 'ਤੇ ਕੁੱਟਮਾਰ ਕਰਨ ਦੇ ਗੰਭੀਰ ਦੋਸ਼ ਲਗਾਏ ਹਨ | ਜਾਣਕਾਰੀ ਦਿੰਦਿਆਂ ਬਜੁਰਗ ਔਰਤ ਦਰਸ਼ਨਾ ਦੇਵੀ ਨੇ ਦੱਸਿਆ ਕਿ ਉਸ ਦੇ ਪੁੱਤਰ ਮਕਾਨ ...

ਪੂਰੀ ਖ਼ਬਰ »

ਸਾਊਥ ਸਿਟੀ 'ਚ ਗੁੰਡਾਗਰਦੀ

ਲੁਧਿਆਣਾ, 25 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਾਊਥ ਸਿਟੀ ਵਿਚ ਦਲਿਤ ਨੌਜਵਾਨ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ ਪੁਲਿਸ ਨੇ ਦੋ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਹੋਮਿਓਪੈਥਿਕ ਕਾਲਜ ਵਿਚ ਬਤੌਰ ਨੌਕਰੀ ਕਰਦੇ ਰਾਮ ਸਿੰਘ ਦੀ ...

ਪੂਰੀ ਖ਼ਬਰ »

ਪੁਲਿਸ ਵਲੋਂ ਵੱਖ-ਵੱਖ ਇਲਾਕਿਆਂ 'ਚ ਫਲੈਗ ਮਾਰਚ

ਲੁਧਿਆਣਾ, 25 ਮਾਰਚ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਆਉਂਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਫਲੈਗ ਮਾਰਚ ਕੀਤਾ ਗਿਆ | ਇਸ ਫਲੈਗ ਮਾਰਚ 'ਚ ਵੱਖ-ਵੱਖ ਥਾਣਿਆਂ ਦੇ ਪੁਲਿਸ ਅਧਿਕਾਰੀ ਤੇ ਮੁਲਾਜ਼ਮ ਸ਼ਾਮਿਲ ਹੋਏ | ਫਲੈਗ ਮਾਰਚ ਦੀ ਅਗਵਾਈ ਏ.ਡੀ.ਸੀ.ਪੀ. ...

ਪੂਰੀ ਖ਼ਬਰ »

ਖ਼ਤਰਨਾਕ ਲੁਟੇਰਾ ਗਰੋਹ ਦੇ 2 ਮੈਂਬਰ ਭਾਰੀ ਮਾਤਰਾ 'ਚ ਸਮਾਨ ਸਮੇਤ ਕਾਬੂ

ਲੁਧਿਆਣਾ, 25 ਮਾਰਚ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਖ਼ਤਰਨਾਕ ਲੁਟੇਰਾ ਗਰੋਹ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਭਾਰੀ ਮਾਤਰਾ 'ਚ ਸਮਾਨ ਬਰਾਮਦ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਚੋਣ ਜ਼ਾਬਤੇ ਦੀ ਉਲੰਘਣਾ ਰੋਕਣ ਲਈ ਚੋਣ ਕਮਿਸ਼ਨ ਵਲੋਂ ਸੀ. ਵਿਜ਼ਲ ਮੋਬਾਇਲ ਐਪ ਜਾਰੀ

ਲੁਧਿਆਣਾ, 25 ਮਾਰਚ (ਪੁਨੀਤ ਬਾਵਾ)-ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜ਼ਾਬਤਾ ਲਗਾਇਆ ਜਾ ਚੁੱਕਾ ਹੈ | ਪਰ ਅਕਸਰ ਚੋਣ ਜ਼ਾਬਤੇ ਦੀ ਉਲੰਘਣਾ ਹੋਣ ਦੀਆਂ ਸ਼ਿਕਾਇਤਾਂ ਮਿਲਦੀਆਂ ਰਹਿੰਦੀਆਂ ਹਨ | ਜਿਸ ਕਰਕੇ ਚੋਣ ਕਮਿਸ਼ਨ ਵਲੋਂ ਹਰ ਭਾਰਤੀ ਤੇ ਹਰ ਵੋਟਰ ਦੀ ...

ਪੂਰੀ ਖ਼ਬਰ »

ਵੋਟਰ ਕਾਰਡ ਤੋਂ ਇਲਾਵਾ ਵੋਟਰ 11 ਹੋਰ ਸ਼ਨਾਖਤੀ ਸਬੂਤਾਂ ਨਾਲ ਵੋਟ ਪਾ ਸਕਣਗੇ

ਲੁਧਿਆਣਾ, 25 ਮਾਰਚ (ਪੁਨੀਤ ਬਾਵਾ)-ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ ਦੌਰਾਨ ਵੋਟਰ ਹੁਣ ਵੋਟਰ ਸ਼ਨਾਖਤੀ ਕਾਰਡ ਤੋਂ ਇਲਾਵਾ 11 ਹੋਰ ਸ਼ਨਾਖਤੀ ਸਬੂਤਾਂ ਨਾਲ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣਗੇ | ਇਹ ਜਾਣਕਾਰੀ ਜ਼ਿਲ੍ਹਾ ਚੋਣ ...

ਪੂਰੀ ਖ਼ਬਰ »

ਲਵ ਦਾਵਿ੍ੜ ਦੀ ਅਗਵਾਈ ਹੇਠ ਭਾਵਾਧਸ ਦਾ ਵਫ਼ਦ ਸੁਖਬੀਰ ਨੂੰ ਮਿਲਿਆ

ਲੁਧਿਆਣਾ, 25 ਮਾਰਚ (ਕਵਿਤਾ ਖੁੱਲਰ)-ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਦਾ ਇਕ ਵਫ਼ਦ ਰਾਸ਼ਟਰੀ ਯੂਥ ਵਿੰਗ ਦੇ ਪ੍ਰਧਾਨ ਲਵ ਦਾਵਿ੍ੜ ਦੀ ਅਗਵਾਈ ਹੇਠ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਉਨ੍ਹਾਂ ਦੇ ਗ੍ਰਹਿ ਨਿਵਾਸ ਸਥਾਨ ਪਿੰਡ ਬਾਦਲ ...

ਪੂਰੀ ਖ਼ਬਰ »

ਮੈਂਬਰ ਲੋਕ ਸਭਾ ਵਲੋਂ ਆਪਣੀਆਂ ਪ੍ਰਾਪਤੀਆਂ ਦਰਸਾਉਣ ਲਈ ਲਗਾਏ ਬੋਰਡਾਂ ਦਾ ਅਕਾਲੀ ਦਲ ਵਲੋਂ ਵਿਰੋਧ

ਲੁਧਿਆਣਾ, 25 ਮਾਰਚ (ਕਵਿਤਾ ਖੁੱਲਰ)-ਮੈਂਬਰ ਲੋਕ ਸਭਾ ਰਵਨੀਤ ਸਿੰਘ ਬਿੱਟੂ ਵਲੋਂ ਪਿਛਲੇ ਦਿਨੀਂ ਸ਼ਹਿਰ ਦੀਆਂ ਸੜਕਾਂ 'ਤੇ ਲੱਗੇ ਯੂਨੀਪੋਲਜ਼ ਉੱਪਰ ਆਪਣੇ ਕਾਰਜਕਾਲ ਦੌਰਾਨ ਸ਼ਹਿਰ ਦੇ ਵਿਕਾਸ ਲਈ ਸ਼ੁਰੂ ਕਰਾਏ ਪ੍ਰੋਜੈਕਟਾਂ ਦੇ ਬੋਰਡ ਲਗਾਏ ਜਾਣ ਦਾ ਵਿਰੋਧ ਕਰਦਿਆਂ ...

ਪੂਰੀ ਖ਼ਬਰ »

ਅਕਾਲੀ ਦਲ ਦਾ ਸੰਯੁਕਤ ਸਕੱਤਰ ਨਿਯੁਕਤ ਹੋਣ 'ਤੇ ਮਨਪ੍ਰੀਤ ਸਿੰਘ ਬੰਟੀ ਦਾ ਸਨਮਾਨ

ਲੁਧਿਆਣਾ, 25 ਮਾਰਚ (ਕਵਿਤਾ ਖੁੱਲਰ)-ਸ਼ੋ੍ਰਮਣੀ ਅਕਾਲੀ ਦਲ ਦੇ ਢਾਂਚੇ ਦੇ ਵਿਸਥਾਰ ਸਮੇਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਨੌਜਵਾਨ ਵਰਗ ਨੂੰ ਵੱਡਾ ਮਾਣ ਦਿੱਤਾ ਗਿਆ ਹੈ | ਨੌਜਵਾਨ ਵਪਾਰੀ ਆਗੂ ਮਨਪ੍ਰੀਤ ਸਿੰਘ ਬੰਟੀ ਨੂੰ ਸ਼ੋ੍ਰਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਕਾਂਗਰਸ ਸੇਵਾ ਦਲ ਦੀ ਚੋਣਾਂ ਸਬੰਧੀ ਮੀਟਿੰਗ

ਲੁਧਿਆਣਾ, 25 ਮਾਰਚ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਕਾਂਗਰਸ ਸੇਵਾ ਦਲ ਦੀ ਅਹਿਮ ਮੀਟਿੰਗ ਪ੍ਰਧਾਨ ਨਿਰਮਲ ਸਿੰਘ ਕੈੜਾ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਮੁੱਖ ਮੰਤਰੀ ਦੇ ਓ.ਐਸ.ਡੀ. ਸੰਦੀਪ ਸੰਧੂ ਤੇ ਕਾਂਗਰਸ ਸੇਵਾ ਦਲ ਪੰਜਾਬ ਮਾਮਲਿਆਂ ਦੇ ਇੰਚਾਰਜ ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਚੋਣ ਕਮਿਸ਼ਨ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲੇ ਵੇਰਕਾ ਮਿਲਕ ਪਲਾਂਟ ਲੁਧਿਆਣਾ ਦੇ ਅਧਿਕਾਰੀ ਦੀ ਸ਼ਿਕਾਇਤ ਕੀਤੀ

ਲੁਧਿਆਣਾ, 25 ਮਾਰਚ (ਪੁਨੀਤ ਬਾਵਾ)-ਚੋਣ ਜ਼ਾਬਤੇ ਦੀ ਉਲੰਘਣਾ ਕਰਕੇ ਦਫ਼ਤਰੀ ਵਟਸਐਪ ਗਰੁੱਪ 'ਚ ਸਿਆਸੀ ਸੰਦੇਸ਼ ਪਾਉਣ ਤੇ ਲਗਭਗ 15 ਸਾਲਾਂ ਤੋਂ ਵੱਧ ਸਮੇਂ ਤੋਂ ਵੇਰਕਾ ਮਿਲਕ ਪਲਾਂਟ ਲੁਧਿਆਣਾ ਵਿਖੇ ਤਾਇਨਾਤ ਇਕ ਅਧਿਕਾਰੀ ਖਿਲਾਫ਼ ਮੁੱਖ ਚੋਣ ਅਧਿਕਾਰੀ ਚੋਣ ਕਮਿਸ਼ਨ ...

ਪੂਰੀ ਖ਼ਬਰ »

29ਵੇਂ ਸਮਾਗਮ ਲਈ ਸਹਿਯੋਗ ਦੇਣ ਵਾਲਿਆਂ ਦਾ ਭਾਈ ਸੋਢੀ ਵਲੋਂ ਧੰਨਵਾਦ

ਲੁਧਿਆਣਾ, 25 ਮਾਰਚ (ਅਮਰੀਕ ਸਿੰਘ ਬੱਤਰਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੇ ਬਾਬਾ ਨੰਦ ਸਿੰਘ, ਬਾਬਾ ਈਸ਼ਰ ਸਿੰਘ ਦੀ ਯਾਦ 'ਚ 22 ਤੋਂ 24 ਮਾਰਚ ਤੱਕ ਕਰਵਾਏ ...

ਪੂਰੀ ਖ਼ਬਰ »

ਸਟੇਸ਼ਨ 'ਤੇ ਗੰਦਗੀ ਫੈਲਾ ਰਹੇ ਵਿਅਕਤੀਆਂ ਤੋਂ ਜੁਰਮਾਨਾ ਵਸੂਲਿਆ

ਲੁਧਿਆਣਾ, 25 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਰੇਲਵੇ ਸਟੇਸ਼ਨ 'ਤੇ ਗੰਦਗੀ ਫੈਲਾ ਰਹੇ 126 ਵਿਅਕਤੀਆਂ ਨੂੰ ਪੁਲਿਸ ਨੇ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਆਰ.ਪੀ.ਐਫ਼. ਦੇ ਇੰਸਪੈਕਟਰ ਅਨਿਲ ਕੁਮਾਰ ਦੀ ਅਗਵਾਈ ਹੇਠ ਪੁਲਿਸ ਵਲੋਂ ਸਟੇਸ਼ਨ ਤੋਂ ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਤੇ ਟੈਕਸ ਬਾਰ ਐਸੋਸੀਏਸ਼ਨ 'ਚ ਮੀਟਿੰਗ

ਲੁਧਿਆਣਾ, 25 ਮਾਰਚ (ਪੁਨੀਤ ਬਾਵਾ)-ਆਮਦਨ ਕਰ ਵਿਭਾਗ ਦੇ ਅਧਿਕਾਰੀਆਂ ਤੇ ਟੈਕਸ ਬਾਰ ਐਸੋਸੀਏਸ਼ਨ ਦੀ ਅਹਿਮ ਮੀਟਿੰਗ ਹੋਈ | ਜਿਸ ਵਿੱਚ ਜ਼ਿਲ੍ਹਾ ਟੈਕਸ ਬਾਰ ਐਸੋਸੀਏਸ਼ਨ, ਟੈਕਸ ਬਾਰ ਐਸੋਸੀਏਸ਼ਨ ਤੇ ਪੰਜਾਬ ਟੈਕਸ ਬਾਰ ਐਸੋਸੀਏਸ਼ਨ ਦੇ ਆਹੁਦੇਦਾਰਾਂ ਨੇ ਹਿੱਸਾ ਲਿਆ | ...

ਪੂਰੀ ਖ਼ਬਰ »

ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਕੇ ਜਥਾ ਵਾਪਸ ਪਰਤਿਆ

ਲੁਧਿਆਣਾ, 25 ਮਾਰਚ (ਕਵਿਤਾ ਖੁੱਲਰ)-ਯੂਨਾਈਟਿਡ ਯੂਥ ਫੈਡਰੇਸ਼ਨ ਵਲੋਂ ਫੈਡਰੇਸ਼ਨ ਦੇ ਪ੍ਰਧਾਨ ਤੇ ਰਾਮਗੜ੍ਹੀਆ ਭਲਾਈ ਬੋਰਡ ਦੇ ਸਾਬਕਾ ਚੇਅਰਮੈਨ ਸੋਹਣ ਸਿੰਘ ਗੋਗਾ ਦੀ ਸਰਪ੍ਰਸਤੀ ਹੇਠ ਸੰਗਤਾਂ ਨੇ ਹੋਲਾ ਮਹੱਲਾ ਸਬੰਧੀ ਸ੍ਰੀ ਆਨੰਦਪੁਰ ਸਾਹਿਬ ਦੀ ਯਾਤਰਾ ਕੀਤੀ ਤੇ ...

ਪੂਰੀ ਖ਼ਬਰ »

ਸਿਵਲ ਹਸਪਤਾਲ ਦੇ ਪ੍ਰਬੰਧਕਾਂ ਵਲੋਂ ਖੂਨਦਾਨੀ ਸਨਮਾਨਿਤ

ਲੁਧਿਆਣਾ, 25 ਮਾਰਚ (ਸਲੇਮਪੁਰੀ)-ਸਿਵਲ ਹਸਪਤਾਲ ਦੀ ਬਲੱਡ ਬੈਂਕ ਨੂੰ ਬੀਤੇ ਵਰ੍ਹੇ ਦੌਰਾਨ 1100 ਯੂਨਿਟ ਤੋਂ ਵੱਧ ਖੂਨ ਮੁਹੱਈਆ ਕਰਵਾਉਣ ਵਾਲੇ ਰਹਿਰਾਸ ਸੇਵਾ ਸੁਸਾਇਟੀ ਦੇ ਚੇਅਰਮੈਨ ਸੁਖਵਿੰਦਰ ਸਿੰਘ ਕੈਰੋਂ ਨੂੰ ਸਨਮਾਨਿਤ ਕਰਨ ਲਈ ਸਿਵਲ ਹਸਪਤਾਲ 'ਚ ਇਕ ਛੋਟਾ ਜਿਹਾ ...

ਪੂਰੀ ਖ਼ਬਰ »

ਐਸ.ਓ.ਆਈ ਹਲਕਾ ਕੇਂਦਰੀ ਤੋਂ ਕੰਵਲਪ੍ਰੀਤ ਕੇ.ਪੀ ਬਣੇ ਪ੍ਰਧਾਨ

ਲੁਧਿਆਣਾ, 25 ਮਾਰਚ (ਕਵਿਤਾ ਖੁੱਲਰ)-ਐਸ.ਓ.ਆਈ. ਦੀ ਮੀਟਿੰਗ ਬਰਾਊਨ ਰੋਡ ਵਿਖੇ ਕੀਤੀ ਗਈ, ਜਿਸ 'ਚ ਐਸ.ਓ.ਆਈ ਮਾਲਵਾ ਜ਼ੋਨ-4 ਦੇ ਪ੍ਰਧਾਨ ਅਕਾਸ਼ ਭੱਠਲ ਤੇ ਐਸ. ਓ. ਆਈ. ਨੋਰਥ ਦੇ ਪ੍ਰਧਾਨ ਤਸਵੀਰ ਸਿੰਘ ਲਹੌਰੀਆ ਵਿਸ਼ਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਪ੍ਰਧਾਨ ਅਕਾਸ਼ ਭੱਠਲ ...

ਪੂਰੀ ਖ਼ਬਰ »

ਬੱਚੇ ਦੇ ਸਿਰ 'ਤੇ ਨੌਜਵਾਨ ਨੇ ਮਾਰੇ ਹਥੌੜੇ-ਹਾਲਤ ਗੰਭੀਰ

ਲੁਧਿਆਣਾ, 25 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜਨ ਨੰਬਰ 7 ਦੇ ਘੇਰੇ ਅੰਦਰ ਪੈਂਦੇ ਇਲਾਕੇ ਇੰਦਰ ਕਾਲੋਨੀ 'ਚ ਅੱਜ ਦੇਰ ਸ਼ਾਮ ਇਕ ਨੌਜਵਾਨ ਵਲੋਂ 11 ਸਾਲ ਦੇ ਮਾਸੂਮ ਬੱਚੇ ਦੇ ਸਿਰ 'ਤੇ ਹਥੌੜੇ ਨਾਲ ਕਈ ਵਾਰ ਕੀਤੇ ਗਏ ਜਿਸ ਦੇ ਸਿਟੇ ਵਜੋਂ ਬੱਚਾ ਜ਼ਖ਼ਮੀ ਹੋ ਗਿਆ | ...

ਪੂਰੀ ਖ਼ਬਰ »

ਰਾਜ ਭਾਸ਼ਾ ਪੰਜਾਬੀ ਨੂੰ ਨਜਰ ਅੰਦਾਜ਼ ਕਰਨ ਵਾਲੇ ਅਧਿਕਾਰੀਆਂ/ ਕਰਮਚਾਰੀਆਂ ਿਖ਼ਲਾਫ਼ ਹੋ ਸਕਦੀ ਹੈ ਕਾਰਵਾਈ

ਲੁਧਿਆਣਾ, 25 ਮਾਰਚ (ਅਮਰੀਕ ਸਿੰਘ ਬੱਤਰਾ)-ਪੰਜਾਬ ਸਰਕਾਰ ਵਲੋਂ 1967 'ਚ ਪੰਜਾਬੀ ਭਾਸ਼ਾ ਨੂੰ ਰਾਜ ਭਾਸ਼ਾ ਬਣਾਉਣ ਤੋਂ ਬਾਅਦ 2008 'ਚ ਕੀਤੀ ਸੋਧ ਅਨੁਸਾਰ ਸਰਕਾਰੀ ਕੰਮਕਾਜ ਪੰਜਾਬੀ ਭਾਸ਼ਾ 'ਚ ਕਰਨਾ ਲਾਜ਼ਮੀ ਹੈ ਪਰ ਕੁਝ ਸਰਕਾਰੀ ਦਫ਼ਤਰਾਂ ਵਿਚ ਅੰਗਰੇਜੀ ਨੂੰ ਜ਼ਿਆਦਾ ਮਹੱਤਵ ਦਿੱਤੇ ਜਾਣ ਵਿਰੁੱਧ ਪੰਜਾਬੀ ਭਾਸ਼ਾ ਪ੍ਰਸਾਰ ਸੰਸਥਾ ਵਲੋਂ ਕੀਤੀ ਸ਼ਿਕਾਇਤ ਤੋਂ ਬਾਅਦ ਸਰਕਾਰੀ ਦਫ਼ਤਰਾਂ 'ਚ ਚੈਕਿੰਗ ਦਾ ਕੰਮ ਸ਼ੁਰੂ ਕੀਤਾ ਗਿਆ ਹੈ | ਭਾਸ਼ਾ ਵਿਭਾਗ ਦੇ ਅਸਿਸਟੈਂਟ ਡਾਇਰੈਕਟਰ ਅਮਰਿੰਦਰ ਸਿੰਘ, ਸੀਨੀਅਰ ਅਸਿਟੈਂਟ ਭੁਪਿੰਦਰ ਕੌਰ ਤੇ ਜੂਨੀਅਰ ਅਸਿਸਟੈਂਟ ਸਰੂਪ ਸਿੰਘ ਸੋਮਵਾਰ ਨੂੰ ਨਗਰ ਨਿਗਮ ਜ਼ੋਨ-ਏ ਦਫ਼ਤਰ ਵਿਚ ਪੁੱਜ ਕੇ ਜ਼ੋਨਲ ਕਮਿਸ਼ਨਰ, ਏਜੰਡਾ ਸ਼ਾਖਾ, ਅਕਾਊਾਟ ਸ਼ਾਖਾ, ਪ੍ਰਾਪਰਟੀ ਟੈਕਸ ਸ਼ਾਖਾ, ਅਮਲਾ ਬਰਾਂਚ ਸਮੇਤ ਕਈ ਦਫ਼ਤਰਾਂ ਦਾ ਰਿਕਾਰਡ, ਅਧਿਕਾਰੀਆਂ/ਕਰਮਚਾਰੀਆਂ ਵਲੋਂ ਬਣਾਈ ਜਾ ਰਹੀ ਨੋਟਿਗ/ਦਸਤਖਤ ਦੀ ਜਾਂਚ ਕਰਕੇ ਰਿਪੋਰਟ ਤਿਆਰ ਕੀਤੀ ਗਈ | ਅਸਿਸਟੈਂਟ ਡਾਇਰੈਕਟਰ ਨੇ ਦੱਸਿਆ ਕਿ ਕਮਿਸ਼ਨਰ, ਐਡੀਸ਼ਨਲ ਕਮਿਸ਼ਨਰ, ਜ਼ੋਨਲ ਕਮਿਸ਼ਨਰ ਦਫ਼ਤਰ ਦੇ ਬਾਹਰ ਲੱਗੀਆਂ ਨਾਮ ਵਾਲੀਆਂ ਪਲੇਟਾਂ ਅੰਗਰੇਜੀ ਤੇ ਪੰਜਾਬੀ ਵਿਚ ਸਨ, ਜੋ ਠੀਕ ਹਨ | ਉਨ੍ਹਾਂ ਦੱਸਿਆ ਕਿ ਅਮਲਾ ਸ਼ਾਖਾ ਦੀ ਕਾਰਗੁਜਾਰੀ ਤਸੱਲੀਬਖ਼ਸ਼ ਨਹੀਂ ਸੀ ਜਦਕਿ ਏਜੰਡਾ ਬਰਾਂਚ ਵਿਚ ਜ਼ਿਆਦਾਤਰ ਕੰਮ ਪੰਜਾਬੀ ਭਾਸ਼ਾ ਵਿਚ ਕੀਤਾ ਪਾਇਆ ਗਿਆ ਹੈ | ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵਿਭਾਗਾਂ ਦੇ ਸਟਾਫ਼ ਤੇ ਅਧਿਕਾਰੀਆਂ ਵਲੋਂ ਪੰਜਾਬੀ ਦੀ ਬਜਾਏ ਅੰਗਰੇਜੀ ਨੂੰ ਪਹਿਲ ਦਿੱਤੀ ਜਾ ਰਹੀ ਹੈ, ਦੀ ਰਿਪੋਰਟ ਤਿਆਰ ਕਰਕੇ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਨੂੰ ਭੇਜੀ ਜਾਵੇਗੀ ਜਿਥੇ ਅਗਲੇਰੀ ਕਾਰਵਾਈ ਹੋਵੇਗੀ | ਅਕਾਊਾਟ ਸ਼ਾਖਾ 'ਚ ਕੀਤੀ ਜਾਂਚ ਦੌਰਾਨ ਦਸਤਾਵੇਜ ਅੰਗਰੇਜੀ 'ਚ ਮਿਲੇ ਹੋਣ 'ਤੇ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਕਰੋੜਾਂ ਰੁਪਏ ਦੇ ਵਿਕਾਸਕਾਰਜਾਂ ਦੇ ਟੈਂਡਰ ਲਗਾਏ ਜਾਂਦੇ ਹਨ ਜਿਨ੍ਹਾਂ ਵਿਚ ਦੇਸ਼ ਭਰ ਤੋਂ ਠੇਕੇਦਾਰ ਕੰਪਨੀਆਂ ਹਿੱਸਾ ਲੈਂਦੀਆਂ ਹਨ | ਪੰਜਾਬ ਤੋਂ ਬਾਹਰ ਦੇ ਲੋਕ ਪੰਜਾਬੀ ਭਾਸ਼ਾ ਦਾ ਗਿਆਨ ਨਹੀਂ ਰੱਖਦੇ, ਜੇਕਰ ਟੈਂਡਰ ਪੰਜਾਬੀ ਵਿਚ ਮੰਗੇ ਜਾਣਗੇ ਤਾਂ ਦੂਸਰੇ ਰਾਜਾਂ ਦੀਆਂ ਕੰਪਨੀਆਂ ਹਿੱਸਾ ਨਹੀਂ ਲੈ ਸਕਣਗੀਆਂ | ਅਸਿਸਟੈਂਟ ਡਾਇਰੈਕਟਰ ਨੇ ਦੱਸਿਆ ਕਿ ਆਉਂਦੇ ਦਿਨਾਂ ਦੌਰਾਨ ਨਗਰ ਨਿਗਮ ਦੇ ਬਾਕੀ ਜ਼ੋਨਾਂ ਤੇ ਪਾਵਰਕਾਮ ਦਫ਼ਤਰਾਂ ਦੀ ਚੈਕਿੰਗ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਪੰਜਾਬੀ ਭਾਸ਼ਾ ਨੂੰ ਨਜ਼ਰਅੰਦਾਜ਼ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਐਕਟ ਅਨੁਸਾਰ ਕਾਰਵਾਈ ਕੀਤੀ ਜਾ ਸਕਦੀ ਹੈ, ਉਨ੍ਹਾਂ ਦੀ ਪਦਉਨਤੀ ਤੇ ਤਨਖ਼ਾਹ ਵਿਚ ਵਾਧੇ ਤੇ ਰੋਕ ਲਗਾਈ ਜਾ ਸਕਦੀ ਹੈ |


ਖ਼ਬਰ ਸ਼ੇਅਰ ਕਰੋ

ਦੁਕਾਨ 'ਚ ਲੱਗੀ ਅੱਗ

ਲੁਧਿਆਣਾ, 25 ਮਾਰਚ (ਅਮਰੀਕ ਸਿੰਘ ਬੱਤਰਾ)-ਸਥਾਨਕ ਚੌੜਾ ਬਜਾਰ ਨਜ਼ਦੀਕ ਹਿੰਦੀ ਬਜਾਰ 'ਚ ਸੋਮਵਾਰ ਸਵੇਰੇ ਇਕ ਦੁਕਾਨ ਨੂੰ ਅੱਗ ਲੱਗ ਜਾਣ ਕਾਰਨ ਹਫੜਾ ਦਫ਼ੜੀ ਮੱਚ ਗਈ | ਹੌਜਰੀ ਤੇ ਰੈਡੀਮੇਡ ਦੇ ਗੜ੍ਹ 'ਚ ਲੱਗੀ ਅੱਗ ਦੀ ਸੂਚਨਾ ਕਿਸੇ ਵਿਅਕਤੀ ਵਲੋਂ ਪੁਲਿਸ ਕੰਟਰੋਲ ਰੂਮ ...

ਪੂਰੀ ਖ਼ਬਰ »

ਸਿਲਾਈ ਮਸ਼ੀਨ ਇੰਡਸਟਰੀਜ਼ ਐਸੋਸੀਏਸ਼ਨ ਦੀ ਮੀਟਿੰਗ

ਲੁਧਿਆਣਾ, 25 ਮਾਰਚ (ਪੁਨੀਤ ਬਾਵਾ)-ਲੁਧਿਆਣਾ ਸਿਲਾਈ ਮਸ਼ੀਨ ਇੰਡਸਟਰੀਜ਼ ਐਸੋਸੀਏਸ਼ਨ ਦੀ ਮੀਟਿੰਗ ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਸਲ ਅੰਡਰਟੇਕਿੰਗ ਦੇ ਫ਼ੋਕਲ ਪੁਆਇੰਟ ਕੰਪਲੈਕਸ ਵਿਖੇ ਹੋਈ, ਜਿਸ 'ਚ ਕਈ ਮੁੱਦਿਆਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ | ਮੀਟਿੰਗ ...

ਪੂਰੀ ਖ਼ਬਰ »

ਰਿਹਾਇਸ਼ੀ ਪਲਾਟ 'ਚ ਕੀਤੀ ਜਾ ਰਹੀ ਵਪਾਰਕ ਉਸਾਰੀ ਦਾ ਕੁਝ ਹਿੱਸਾ ਢਾਹਿਆ

ਲੁਧਿਆਣਾ, 25 ਮਾਰਚ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜ਼ੋਨ ਡੀ ਅਧੀਨ ਪੈਂਦੀ ਕਾਲੋਨੀ ਮਾਡਲ ਟਾਊਨ ਐਕਸਟੈਨਸ਼ਨ ਨਵੇਂ ਕ੍ਰਿਸ਼ਨਾ ਮੰਦਿਰ ਦੇ ਸਾਹਮਣੇ ਰਿਹਾਇਸ਼ੀ ਪਲਾਟ 'ਚ ਹੋ ਰਹੀ ਵਪਾਰਕ ਉਸਾਰੀ ਦਾ ਕੁਝ ਹਿੱਸਾ ਸੋਮਵਾਰ ਨੂੰ ਇਮਾਰਤੀ ਸ਼ਾਖਾ ਸਟਾਫ਼ ਨੇ ਢਾਹ ...

ਪੂਰੀ ਖ਼ਬਰ »

ਲੁਧਿਆਣਾ ਏਅਰਪੋਰਟ ਨੂੰ ਮਿਲਿਆ ਆਈ ਐਸ ਓ ਸਰਟੀਫਿਕੇਟ

ਢੰਡਾਰੀ ਕਲਾਂ, 25 ਮਾਰਚ (ਪਰਮਜੀਤ ਸਿੰਘ ਮਠਾੜੂ)-ਪਿਛਲੇ ਕਈ ਸਾਲਾਂ ਤੋਂ ਲੁਧਿਆਣਾ ਏਅਰਪੋਰਟ ਵਲੋਂ ਵਧੀਆ ਕਾਰਗੁਜਾਰੀ ਦਿਖਾਈ ਜਾ ਰਹੀ ਹੈ¢ ਆਉਣ ਜਾਣ ਵਾਲੇ ਮੁਸਾਫਿਰਾਂ ਨੂੰ ਵਧੀਆ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਤੇ ਪੂਰੇ ਸਟਾਫ਼ ਦੇ ਮਿਲਵਰਤਨ ਸਦਕਾ ਏਜੰਸੀ ...

ਪੂਰੀ ਖ਼ਬਰ »

ਨਰੋਏ ਸਮਾਜ ਦੀ ਸਿਰਜਣਾ ਕਰਨਾ ਜਰੂਰੀ-ਰਾਜਧਾਨੀ

ਲੁਧਿਆਣਾ, 25 ਮਾਰਚ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਵਪਾਰੀ ਆਗੂ ਤੇ ਸਮਾਜ ਸੇਵਕ ਹਰਪ੍ਰੀਤ ਸਿੰਘ ਰਾਜਧਾਨੀ ਨੇ ਕਿਹਾ ਕਿ ਸਮਾਜ 'ਚ ਫੈਲੇ ਹੋਏ ਨਸ਼ੇ ਤੇ ਹੋਰ ਸਮਾਜਿਕ ਬੁਰਾਈਆਂ ਦਾ ਖ਼ਾਤਮਾ ਕਰਨਾ ਅਤਿ ਜਰੂਰੀ ਹੈ ਤਾਂ ਜੋ ਇਕ ਨਰੋਏ ਸਮਾਜ ਦੀ ਸਿਰਜਣਾ ...

ਪੂਰੀ ਖ਼ਬਰ »

ਛੋਟੇ ਰਸੋਈ ਗੈਸ ਸਲੰਡਰ ਦੀ ਖਰੀਦ ਪ੍ਰਤੀ ਲੋਕਾਂ 'ਚ ਨਹੀਂ ਦਿਲਚਸਪੀ

ਲੁਧਿਆਣਾ, 25 ਮਾਰਚ ( ਜੁਗਿੰਦਰ ਸਿੰਘ ਅਰੋੜਾ)-ਛੋਟੇ ਰਸੋਈ ਗੈਸ ਸਲੰਡਰ ਦੀ ਖਰੀਦ ਪ੍ਰਤੀ ਲੋਕਾਂ ਵਿਚ ਨਹੀਂ ਦਿਲਚਸਪੀ | ਗੈਸ ਕੰਪਨੀਆਂ ਵਲੋਂ ਲੋਕਾਂ ਦੀ ਸਹੂਲਤ ਲਈ ਪੰਜ ਕਿੱਲੋ ਵਾਲਾ ਛੋਟਾ ਸਲੰਡਰ ਮਾਰਕੀਟ 'ਚ ਉਤਾਰਿਆ ਗਿਆ ਤਾਂ ਜੋ ਰਸੋਈ ਗੈਸ ਅਸਾਨੀ ਨਾਲ ਹਰ ਵਿਅਕਤੀ ...

ਪੂਰੀ ਖ਼ਬਰ »

ਗੁਰਦੁਆਰਾ ਆਲਮਗੀਰ ਵਿਖੇ ਧਾਰਮਿਕ ਸਮਾਗਮ

ਆਲਮਗੀਰ, 25 ਮਾਰਚ (ਜਰਨੈਲ ਸਿੰਘ ਪੱਟੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਵਿਖੇ ਆਰੰਭ ਕੀਤੀ ਹਫ਼ਤਾਵਾਰੀ ਸ਼ਬਦ ...

ਪੂਰੀ ਖ਼ਬਰ »

ਪੀ. ਏ. ਯੂ ਨੇ ਮਨਾਇਆ ਹੈਪੀਸੀਡਰ ਤਕਨਾਲੋਜੀ 'ਤੇ ਖੇਤ ਦਿਵਸ

ਲੁਧਿਆਣਾ, 25 ਮਾਰਚ (ਬੀ.ਐਸ.ਬਰਾੜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪਸਾਰ ਸਿੱਖਿਆ ਵਿਭਾਗ ਤੇ ਫਾਰਮ ਮਸ਼ੀਨਰੀ ਤੇ ਪਾਵਰ ਇੰਜੀਨੀਅਰਿੰਗ ਵਿਭਾਗ ਨੇ ਹੈਪੀਸੀਡਰ ਤਕਨਾਲੋਜੀ ਸਬੰਧੀ ਪਿੰਡ ਗੋਇੰਦਵਾਲ ਵਿਖੇ ਖੇਤ ਦਿਵਸ ਮਨਾਇਆ ਜਿਸ 'ਚ ਆਹਲੋਵਾਲ, ਪੰਡ ਢੇਰਾਂ, ...

ਪੂਰੀ ਖ਼ਬਰ »

'ਮੈਂ ਦੀਪਕ ਦੀ ਲੋਅ' ਕਾਵਿ-ਸੰਗ੍ਰਹਿ ਲੋਕ ਅਰਪਣ

ਇਯਾਲੀ/ਥਰੀਕੇ, 25 ਮਾਰਚ (ਰਾਜ ਜੋਸ਼ੀ)-ਨਾਮਵਰ ਪੰਜਾਬੀ ਲੇਖਿਕਾ ਦੀਪ ਲੁਧਿਆਣਵੀ ਦੀਆਂ ਕਵਿਤਾਵਾਂ ਦਾ ਪਲੇਠਾ ਕਾਵਿ-ਸੰਗ੍ਰਹਿ 'ਮੈਂ ਦੀਪਕ ਦੀ ਲੋਅ' ਨੂੰ ਸਿਰਮੌਰ ਪੰਜਾਬੀ ਗੀਤਕਾਰ ਹਰਦੇਵ ਸਿੰਘ ਦਿਲਗੀਰ (ਦੇਵ ਥਰੀਕੇ) ਵਲੋਂ ਆਪਣੇ ਕਰ ਕਮਲਾਂ ਨਾਲ ਆਪਣੇ ਗ੍ਰਹਿ ਪਿੰਡ ...

ਪੂਰੀ ਖ਼ਬਰ »

ਵਿਦਿਆਰਥੀਆਂ ਦੀ ਹਰ ਸਮੱਸਿਆ ਦਾ ਹੱਲ ਕੀਤਾ ਜਾਵੇਗਾ-ਪ੍ਰਧਾਨ ਗਰਚਾ

ਆਲਮਗੀਰ, 25 ਮਾਰਚ (ਜਰਨੈਲ ਸਿੰਘ ਪੱਟੀ)-ਸਟੂਡੈਂਟ ਆਰਗੇਨਾਈਜੇਸ਼ਨ ਆਫ ਇੰਡੀਆ ਦੇ ਹਲਕਾ ਗਿੱਲ ਦੇ ਪ੍ਰਧਾਨ ਹਰਿੰਦਰ ਸਿੰਘ ਗਰਚਾ ਨੇ ਕਿਹਾ ਕਿ ਸਕੂਲਾਂ 'ਚ ਚੱਲ ਰਹੇ ਵਿਦਿਆਰਥੀਆਂ ਦੇ ਦਾਖ਼ਲਿਆਂ ਦੇ ਸੀਜਨ ਦੌਰਾਨ ਕਿਸੇ ਵੀ ਵਿਦਿਆਰਥੀ ਨੂੰ ਕਿਸੇ ਕਿਸਮ ਦੀ ਸਮੱਸਿਆ ...

ਪੂਰੀ ਖ਼ਬਰ »

ਭਾਰਤ 'ਚ ਹਰ ਸਾਲ 28 ਲੱਖ ਲੋਕਾਂ ਨੂੰ ਟੀ.ਬੀ ਦੀ ਬੀਮਾਰੀ ਹੁੰਦੀ ਹੈ-ਡਾ. ਸਿੱਧੂ

ਲੁਧਿਆਣਾ, 25 ਮਾਰਚ (ਸਲੇਮਪੁਰੀ)-ਟੀ.ਬੀ. ਦੀ ਬੀਮਾਰੀ ਇਕ ਅਜਿਹੀ ਬੀਮਾਰੀ ਹੈ ਜਿਹੜੀ ਛੂਤ ਦੀ ਬੀਮਾਰੀ ਹੈ ਤੇ ਜਿਸ ਵਿਅਕਤੀ ਨੂੰ ਇਹ ਬੀਮਾਰੀ ਹੁੰਦੀ ਹੈ, ਉਹ ਅਗਿਉਂ ਬਹੁਤ ਸਾਰੇ ਵਿਅਕਤੀਆਂ ਨੂੰ ਆਪਣੀ ਲਪੇਟ 'ਚ ਲੈ ਕੇ ਉਨ੍ਹਾਂ ਨੂੰ ਵੀ ਬੀਮਾਰ ਕਰ ਦਿੰਦੀ ਹੈ | ਇਹ ...

ਪੂਰੀ ਖ਼ਬਰ »

ਡਾ. ਗੁਰਦੀਪ ਸਿੰਘ ਰੇਡੀਓਲੌਜਿਸਟਾਂ ਦੀ ਜਥੇਬੰਦੀ ਦੇ ਸਾਲ 2019-20 ਲਈ ਸੂਬਾ ਪ੍ਰਧਾਨ ਬਣੇ

ਲੁਧਿਆਣਾ, 25 ਮਾਰਚ (ਸਲੇਮਪੁਰੀ)-ਪਿਛਲੇ ਦਿਨੀਂ ਪੰਜਾਬ ਦੇ ਸਮੂਹ ਰੇਡੀਓਲੌਜਿਸਟਾਂ ਦੀ ਅੰਮਿ੍ਤਸਰ 'ਚ ਸੂਬਾ ਪੱਧਰੀ ਕਾਨਫਰੰਸ ਹੋਈ, ਜਿਸ ਦੌਰਾਨ ਡਾ. ਗੁਰਦੀਪ ਸਿੰਘ ਨਿਰਦੇਸ਼ਕ ਐਡਵਾਂਸ ਡਾਇਗਨੌਸਟਿਕਸ ਸੈਂਟਰ ਲੁਧਿਆਣਾ ਨੂੰ ਰੇਡੀਓਲੌਜਿਸਟਾਂ ਦੀ ਜਥੇਬੰਦੀ ਦੀ ...

ਪੂਰੀ ਖ਼ਬਰ »

ਕਣਕ ਦੀ ਖਰੀਦ ਦੇ ਪ੍ਰਬੰਧਾਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ

ਲੁਧਿਆਣਾ, 25 ਮਾਰਚ (ਪੁਨੀਤ ਬਾਵਾ)-ਕਣਕ ਦੀ 1 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਦੇਣ ਸਬੰਧੀ ਅੱਜ ਇਕ ਉੱਚ ਪੱਧਰੀ ਮੀਟਿੰਗ ਬਚਤ ਭਵਨ ਲੁਧਿਆਣਾ ਵਿਖੇ ਹੋਈ | ਮੀਟਿੰਗ ਦੀ ...

ਪੂਰੀ ਖ਼ਬਰ »

ਕੈਨੇਡਾ ਵੱਸਦੇ ਸ਼ਾਇਰ ਭੁਪਿੰਦਰ ਦੁਲੇਂਅ ਸਰੋਤਿਆਂ ਦੇ ਰੂ-ਬ-ਰੂ

ਲੁਧਿਆਣਾ, 25 ਮਾਰਚ (ਅਮਰੀਕ ਸਿੰਘ ਬੱਤਰਾ)-ਪੰਜਾਬੀ ਸਾਹਿਤ ਅਕਾਦਮੀ ਵਲੋਂ ਕੈਨੇਡਾ 'ਚ ਵੱਸਦੇ ਪ੍ਰਸਿੱਧ ਸ਼ਾਇਰ ਭੁਪਿੰਦਰ ਦੁਲੇਂਅ ਦਾ ਰੂ-ਬ-ਰੂ ਪੰਜਾਬੀ ਭਵਨ ਵਿਖੇ ਕਰਵਾਇਆ ਗਿਆ | ਪ੍ਰਧਾਨਗੀ ਭਾਸ਼ਣ ਦਿੰਦਿਆਂ ਅਕਾਦਮੀ ਦੇ ਪ੍ਰਧਾਨ ਪ੍ਰੋ. ਰਵਿੰਦਰ ਸਿੰਘ ਭੱਠਲ ਨੇ ...

ਪੂਰੀ ਖ਼ਬਰ »

ਨਵੀਂ ਦਵਾਈ ਨੀਤੀ 'ਚ ਬਦਲਾਅ ਲਈ ਕੈਮਿਸਟ ਾਂ ਵਲੋਂ ਹੜਤਾਲ 'ਤੇ ਜਾਣ ਦੀ ਚਿਤਾਵਨੀ

ਲੁਧਿਆਣਾ, 25 ਮਾਰਚ (ਸਲੇਮਪੁਰੀ)- ਪੰਜਾਬ ਸਰਕਾਰ ਵਲੋਂ ਸੂਬੇ 'ਚ ਪਹਿਲੀ ਅਪ੍ਰੈਲ ਤੋਂ ਲਾਗੂ ਕੀਤੀ ਜਾ ਰਹੀ ਨਵੀਂ ਦਵਾਈ ਨੀਤੀ ਦੇ ਵਿਰੋਧ 'ਚ ਕੈਮਿਸਟਾਂ ਵਲੋਂ ਰੋਸ ਜਤਾਇਆ ਜਾ ਰਿਹਾ ਹੈ | ਕੱਲ੍ਹ ਪੰਜਾਬ ਕੈਮਿਸਟ ਐਸੋਸੀਏਸ਼ਨ ਦੀ ਸੂਬਾ ਪੱਧਰੀ ਮੀਟਿੰਗ ਚੰਡੀਗੜ੍ਹ ਵਿਚ ...

ਪੂਰੀ ਖ਼ਬਰ »

ਕੌਾਸਲਰ ਦੇ ਪਤੀ ਨੇ ਬਿਨਾਂ ਨਕਸ਼ੇ ਦੁਕਾਨਾਂ ਬਣਾਉਣ ਦੀ ਕੀਤੀ ਸ਼ਿਕਾਇਤ

ਖੰਨਾ, 25 ਮਾਰਚ (ਹਰਜਿੰਦਰ ਸਿੰਘ ਲਾਲ)-ਖੰਨਾ ਦੀ ਕਿਤਾਬਾਂ ਦੇ ਬਾਜ਼ਾਰ ਵਿਚ ਨਗਰ ਕੌਾਸਲ ਤੋਂ ਬਿਨਾਂ ਨਕਸ਼ਾ ਪਾਸ ਕਰਵਾਏ ਹੋ ਰਹੇ ਨਿਰਮਾਣ ਨੂੰ ਲੈ ਕੇ ਵਾਰਡ ਨੰਬਰ 19 ਦੇ ਅਕਾਲੀ ਕੌਾਸਲਰ ਰੂਬੀ ਭਾਟੀਆ ਦੇ ਪਤੀ ਹਰਜੀਤ ਭਾਟੀਆ ਨੇ ਈ. ਓ. ਨੂੰ ੂ ਲਿਖਤੀ ਸ਼ਿਕਾਇਤ ਕਰਕੇ ...

ਪੂਰੀ ਖ਼ਬਰ »

ਮੋਬਾਈਲ ਟਾਵਰਾਂ ਦੀਆਂ ਬੈਟਰੀਆਂ ਚੋਰੀ ਕਰਨ ਵਾਲੇ ਕਾਬੂ

ਖੰਨਾ, 25 ਮਾਰਚ (ਅਜੀਤ ਬਿਊਰੋ)-ਸਿਆੜ ਚੌਾਕੀ ਦੇ ਇੰਚਾਰਜ ਸਹਾਇਕ ਥਾਣੇਦਾਰ ਬਲਦੇਵ ਰਾਜ ਨੇ ਦੱਸਿਆ ਕਿ ਖੰਨਾ ਪੁਲਿਸ ਨੇ ਮੋਬਾਈਲ ਟਾਵਰਾਂ ਦੀਆਂ ਬੈਟਰੀਆਂ ਚੋਰੀ ਕਰਨ ਵਾਲੇ ਗਿਰੋਹ ਦੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਉਨ੍ਹਾਂ ਦੱਸਿਆ ਕਿ ਰਣਧੀਰ ਸਿੰਘ ਦੇ ਬਿਆਨ ਤੇ ...

ਪੂਰੀ ਖ਼ਬਰ »

ਭਵਨ ਰਕਬਾ ਵਿਖੇ ਕਿ੍ਸ਼ਨ ਕੁਮਾਰ ਬਾਵਾ ਵਲੋਂ ਅਹਿਮ ਸ਼ਖ਼ਸੀਅਤਾਂ ਦਾ ਸਨਮਾਨ

ਮੁੱਲਾਂਪੁਰ-ਦਾਖਾ, 25 ਮਾਰਚ (ਨਿਰਮਲ ਸਿੰਘ ਧਾਲੀਵਾਲ)-ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ (ਲੁਧਿ:) ਵਿਖੇ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਾਡੇਸ਼ਨ ਪ੍ਰਧਾਨ ਕਿ੍ਸ਼ਨ ਕੁਮਾਰ ਬਾਵਾ ਵਲੋਂ ਉਚੇਚਾ ਰਕਬਾ ਭਵਨ ਪਹੁੰਚੇ ਡਾ: ਬਲਵਿੰਦਰ ਸਿੰਘ ਵਾਲੀਆ, ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਕਮਾਲਪੁਰਾ ਦੀਆਂ ਵਿਦਿਆਰਥੀਅਣਾਂ ਨੇ ਯੂਨੀਵਰਸਿਟੀ ਪੱਧਰ 'ਤੇ ਪੁਜੀਸ਼ਨਾਂ ਲਈਆਂ

ਰਾਏਕੋਟ, 25 ਮਾਰਚ (ਬਲਵਿੰਦਰ ਸਿੰਘ ਲਿੱਤਰ)-ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵੂਮੈਨ ਕਮਾਲਪੁਰਾ ਦੀ ਐਮ.ਏ. (ਪੰਜਾਬੀ) ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਮੌਕੇ ਕਾਰਜਕਾਰੀ ਪਿ੍ੰ. ਡਾ: ਰਵਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਮ.ਏ. ...

ਪੂਰੀ ਖ਼ਬਰ »

ਟੈਗੋਰ ਸਕੂਲ 'ਚ ਚੰਗੀਆਂ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

ਸਾਹਨੇਵਾਲ, 25 ਮਾਰਚ (ਅਮਰਜੀਤ ਸਿੰਘ ਮੰਗਲੀ)- ਸਾਹਨੇਵਾਲ ਵਿਖੇ ਟੈਗੋਰ ਇੰਟਰਨੈਸ਼ਨਲ ਸਕੂਲ ਵਿਖੇ ਸਾਲਾਨਾ ਵਿੱਦਿਅਕ ਵਰ੍ਹੇ ਨਰਸਰੀ ਤੋਂ ਯੂ. ਕੇ. ਜੀ. ਪਹਿਲੀ, ਦੂਜੀ ਤੇ 11ਵੀਂ ਦਾ ਨਤੀਜਾ ਐਲਾਨਿਆ ਗਿਆ ਤੇ ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲੇ ਵਿਦਿਆਰਥੀਆਂ ਦਾ ਸਮਾਗਮ ...

ਪੂਰੀ ਖ਼ਬਰ »

ਕਰਨਲ ਕਾਹਲੋਂ ਨੇ ਤਹਿਸੀਲ ਦੇ ਜੀ.ਓ.ਜੀ ਨਾਲ ਮੀਟਿੰਗ ਕੀਤੀ

ਚੌਾਕੀਮਾਨ, 25 ਮਾਰਚ (ਤੇਜਿੰਦਰ ਸਿੰਘ ਚੱਢਾ)-ਪਿੰਡ ਜੱਸੋਵਾਲ (ਕੁਲਾਰ) ਵਿਖੇ ਕਰਨਲ ਹਰਬੰਤ ਸਿੰਘ ਕਾਹਲੋਂ ਜ਼ਿਲ੍ਹਾ ਮੁੱਖੀ ਗਾਰਡੀਅਨ ਆਫ ਗਵਰਨੈਂਸ ਦੀ ਅਗਵਾਈ ਹੇਠ ਤਹਿਸੀਲ ਜਗਰਾਉਂ ਦੇ ਜੀ.ਓ.ਜੀ. ਦੀ ਮੀਟਿੰਗ ਹੋਈ, ਜਿਸ ਵਿਚ ਮੇਜਰ ਹਰਬੰਸ ਲਾਲ ਬੰਬ ਤੇ ਕਰਨਲ ਲਖਨ ...

ਪੂਰੀ ਖ਼ਬਰ »

ਧਾਰਮਿਕ ਪ੍ਰੀਖਿਆ 'ਚੋ ਅੱਵਲ ਬੱਚੇ ਸਨਮਾਨਿਤ

ਜਗਰਾਉਂ, 25 ਮਾਰਚ (ਜੋਗਿੰਦਰ ਸਿੰਘ)- ਪਿੰਡ ਡੱਲਾ ਦੇ ਸੰਤ ਬਿਸ਼ਨ ਸਿੰਘ ਮਾਡਲ ਸਕੂਲ ਵਿਖੇ ਸਕੂਲ ਪ੍ਰਬੰਧਕ ਸਰਬਜੀਤ ਸਿੰਘ ਦੇਹੜਕਾ ਦੀ ਅਗਵਾਈ 'ਚ ਧਾਰਮਿਕ ਪ੍ਰੀਖਿਆ 'ਚੋਂ ਅੱਵਲ ਆਉਣ ਵਾਲੇ ਸੁਖਪ੍ਰੀਤ ਕੌਰ, ਅਰਸ਼ਪ੍ਰੀਤ ਕੌਰ, ਮਨਪ੍ਰੀਤ ਕੌਰ ਅਤੇ ਪਵਨਦੀਪ ਸਿੰਘ ਨੂੰ ...

ਪੂਰੀ ਖ਼ਬਰ »

ਯੂਥ ਇੰਡੀਪੈਂਡੇਟ ਸਪੋਰਟਸ ਐਾਡ ਵੈਲਫੇਅਰ ਕਲੱਬ ਮੱਲ੍ਹਾ ਨੇ ਯੂਥ ਪਾਰਲੀਮੈਂਟ ਕਰਵਾਇਆ

ਹਠੂਰ, 25 ਮਾਰਚ (ਜਸਵਿੰਦਰ ਸਿੰਘ ਛਿੰਦਾ)-ਯੂਥ ਇੰਡੀਪੈਂਡੇਟ ਸਪੋਰਟਸ ਐਾਡ ਵੈਲਫੇਅਰ ਕਲੱਬ ਮੱਲ੍ਹਾ ਵਲੋਂ ਨਹਿਰੂ ਯੁਵਾ ਕੇਂਦਰ ਲੁਧਿਆਣਾ ਦੇ ਸਹਿਯੋਗ ਨਾਲ ਪਿੰਡ ਮੱਲ੍ਹਾ ਵਿਖੇ ਯੂਥ ਪਾਰਲੀਮੈਂਟ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਡਾ: ਰੂਪ ਦਾਸ ਬਾਵਾ ਮਾਣੂੰਕੇ, ...

ਪੂਰੀ ਖ਼ਬਰ »

ਮਾਲਕਾਂ ਦਾ ਸਮਾਨ ਚੋਰੀ ਕਰਨ ਵਾਲੇ 2 ਮੁਲਾਜ਼ਮਾਂ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 25 ਮਾਰਚ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਸੁਰਿੰਦਰ ਬੱਤਰਾ ਵਾਸੀ ਨਿਊ ਸ਼ਿਵਾਜੀ ਨਗਰ ਦੀ ਸ਼ਿਕਾਇਤ 'ਤੇ ਗੁਰਦੇਵ ਸਿੰਘ ਵਾਸੀ ਸੰਜੇ ਗਾਂਧੀ ਕਾਲੋਨੀ ਤੇ ਸੁਰਿੰਦਰ ਕੁਮਾਰ ਵਾਸੀ ਭਾਮੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁਢਲੀ ...

ਪੂਰੀ ਖ਼ਬਰ »

ਜਰਖੜ ਹਾਕੀ ਅਕੈਡਮੀ ਦੇ ਟ੍ਰਾਇਲਾਂ 'ਚ ਖਿਡਾਰੀਆਂ ਦੀ ਚੋਣ

ਡੇਹਲੋਂ, 25 ਮਾਰਚ (ਅੰਮਿ੍ਤਪਾਲ ਸਿੰਘ ਕੈਲੇ)-ਪੰਜਾਬ ਖੇਡ ਵਿਭਾਗ ਤੇ ਹਾਕੀ ਇੰਡੀਆ ਵਲੋਂ ਮਾਨਤਾ ਪ੍ਰਾਪਤ ਜਰਖੜ ਹਾਕੀ ਅਕੈਡਮੀ ਦੇ ਖਿਡਾਰੀਆਂ ਦੇ ਚੋਣ ਟ੍ਰਾਇਲਾਂ 'ਚ 150 ਦੇ ਕਰੀਬ ਉਭਰਦੇ ਹਾਕੀ ਖਿਡਾਰੀਆਂ ਨੇ ਹਿੱਸਾ ਲਿਆ | ਇਸ ਮੌਕੇ ਚਾਰ ਮੈਂਬਰੀ ਕਮੇਟੀ ਕੋਚ ...

ਪੂਰੀ ਖ਼ਬਰ »

ਵਿਸ਼ਵ ਪਾਣੀ ਦਿਵਸ ਮਨਾਇਆ

ਲੁਧਿਆਣਾ, 25 ਮਾਰਚ (ਬੀ.ਐਸ.ਬਰਾੜ)-ਗੁਰੂ ਹਰਿਗੋਬਿੰਦ ਖਾਲਸਾ ਕਾਲਜ ਗੁਰੂਸਰ ਸਧਾਰ ਦੇ 3 ਪੰਜਾਬ ਬਟਾਲੀਅਨ ਐਨ.ਸੀ.ਸੀ. ਯੂਨਿਟ ਵਲੋਂ ਕਾਲਜ ਪਿ੍ੰਸੀਪਲ ਜਸਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ ਹੇਠ ਵਿਸ਼ਵ ਪਾਣੀ ਦਿਵਸ ਮਨਾਇਆ ਗਿਆ | ਸਮਾਗਮ 'ਚ ਡਾ. ਪੁਨੀਤ ਕੌਰ ਨੇ ਕੈਡਿਟਾਂ ...

ਪੂਰੀ ਖ਼ਬਰ »

ਅਕਾਲੀ ਨੇਤਾ ਗੁਰਾ ਦੇ ਕਤਲ ਮਾਮਲੇ 'ਚ 14 ਨਾਮਜ਼ਦ

ਸਮਰਾਲਾ, 25 ਮਾਰਚ (ਬਲਜੀਤ ਸਿੰਘ ਬਘੌਰ/ਸੁਰਜੀਤ)-ਬੀਤੀ ਰਾਤ ਪਿੰਡ ਦੇ ਚੁਰਾਹੇ ਵਿਚ ਬੇਰਹਿਮੀ ਨਾਲ ਕੀਤੇ ਗਏ ਕਤਲ ਦੇ ਮਾਮਲੇ ਵਿਚ ਸਮਰਾਲਾ ਪੁਲਿਸ ਨੇ ਮਿ੍ਤਕ ਦੇ ਭਰਾ ਰਵਿੰਦਰ ਸਿੰਘ ਉਰਫ਼ ਸੋਨੂੰ ਦੇ ਬਿਆਨਾਂ ਤੇ 14 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਮਾਮਲੇ ...

ਪੂਰੀ ਖ਼ਬਰ »

ਵਿਸ਼ਵ ਸ਼ਾਂਤੀ ਲਈ 251 ਸਹਿਜ ਪਾਠਾਂ ਦੇ ਭੋਗ ਪਾ ਕੇ ਭੈਣੀ ਸਾਹਿਬ ਵਿਖੇ ਹੋਲੇ ਮਹੱਲੇ ਦੀ ਹੋਈ ਸਮਾਪਤੀ

ਕੁਹਾੜਾ, 25 ਮਾਰਚ (ਤੇਲੂ ਰਾਮ ਕੁਹਾੜਾ)- ਗੁਰਦੁਆਰਾ ਸ੍ਰੀ ਭੈਣੀ ਸਾਹਿਬ ਵਿਚ ਨਾਮਧਾਰੀ ਸਤਿਗੁਰੂ ਉਦੇ ਸਿੰਘ ਦੀ ਸਰਪ੍ਰਸਤੀ ਹੇਠ ਚੱਲ ਰਹੇ ਹੋਲੇ ਮਹੱਲੇ ਦੇ ਸਮਾਗਮ ਸਮਾਪਤ ਹੋ ਗਏ¢ ਹਜ਼ੂਰੀ ਰਾਗੀ ਹਰਬੰਸ ਸਿੰਘ ਘੁਲਾ, ਰਾਗੀ ਬਲਵੰਤ ਸਿੰਘ ਵਲੋਂ ਅਗੰਮੀ ਬਾਣੀ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX