ਤਾਜਾ ਖ਼ਬਰਾਂ


ਸੜਕ ਹਾਦਸੇ ਵਿਚ ਕਾਰਾਂ ਦੀ ਜ਼ਬਰਦਸਤ ਟੱਕਰ, 1 ਦੀ ਮੌਤ, 1 ਜ਼ਖਮੀ
. . .  1 minute ago
ਭੋਗਪੁਰ, 9 ਦਸੰਬਰ (ਕੁਲਦੀਪ ਸਿੰਘ ਪਾਬਲਾ)- ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ਉੱਪਰ ਸਥਿਤ ਪਿੰਡ ਕਾਲਾ ਬੱਕਰਾ ਨਜ਼ਦੀਕ ਵਾਪਰੇ ਸੜਕ ਹਾਦਸੇ ਵਿਚ ਕਾਰ ਡਰਾਈਵਰ ਇੱਕ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ...
ਸੰਵਿਧਾਨਕ ਵਿਵਸਥਾ ਅਨੁਸਾਰ ਹਰ ਐਕਟ ਨੂੰ ਲਾਗੂ ਕਰਨਾ ਮਮਤਾ ਦੀ ਜ਼ਿੰਮੇਵਾਰੀ - ਰਾਮ ਮਾਧਵ
. . .  47 minutes ago
ਨਵੀਂ ਦਿੱਲੀ, 9 ਦਸੰਬਰ - ਭਾਜਪਾ ਆਗੂ ਰਾਮ ਮਾਧਵ ਦਾ ਕਹਿਣਾ ਹੈ ਕਿ ਸੰਵਿਧਾਨਿਕ ਵਿਵਸਥਾ ਅਨੁਸਾਰ ਲੋਕ ਸਭਾ ਵੱਲੋਂ ਪਾਸ ਕੀਤੇ ਹਰ ਐਕਟ ਨੂੰ ਲਾਗੂ ਕਰਨਾ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਜ਼ਿੰਮੇਵਾਰੀ ਹੈ।
ਨਾਗਰਿਕਤਾ ਮਿਲਣ ਤੋਂ ਬਾਅਦ ਕਿੰਨੀ ਵਧੇਗੀ ਦੇਸ਼ ਦੀ ਆਬਾਦੀ? - ਸ਼ਿਵ ਸੈਨਾ ਸੰਸਦ ਮੈਂਬਰ
. . .  49 minutes ago
ਨਵੀਂ ਦਿੱਲੀ, 9 ਦਸੰਬਰ -ਸ਼ਿਵ ਸੈਨਾ ਦੇ ਸੰਸਦ ਮੈਂਬਰ ਵਿਨਾਇਕ ਰਾਊਤ ਨੇ ਲੋਕ ਸਭਾ 'ਚ ਬੋਲਦਿਆਂ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਵਿਚ ਜ਼ਿਕਰ ਕੀਤੇ ਗਏ 6 ਭਾਈਚਾਰਿਆ ਦੇ ਕਿੰਨੇ ਲੋਕ ਭਾਰਤ 'ਚ ਰਹਿ ਰਹੇ ਹਨ?ਕੇਂਦਰੀ ਗ੍ਰਹਿ ਮੰਤਰੀ ਨੇ...
ਕਿਸਾਨ ਜਗਸੀਰ ਸਿੰਘ ਦਾ ਤੀਜੇ ਦਿਨ ਵੀ ਨਹੀਂ ਹੋਇਆ ਸਸਕਾਰ
. . .  about 1 hour ago
ਜੈਤੋ, 9 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਸੰਘਰਸ਼ ਦੌਰਾਨ ਪਰਸੋਂ ਸਵੇਰੇ ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟੜਾ ਕੋੜਿਆਂਵਾਲੀ ਦੇ ਜਗਸੀਰ...
ਚੋਰਾਂ ਨੇ ਬੰਦ ਮਕਾਨ ਚੋਂ 14 ਕਿੱਲੋ ਚਾਂਦੀ, 4 ਤੋਲੇ ਸੋਨੇ ਅਤੇ 3 ਲੱਖ ਦੀ ਨਕਦੀ 'ਤੇ ਕੀਤਾ ਹੱਥ ਸਾਫ਼
. . .  about 2 hours ago
ਡੇਰਾਬਸੀ, 9 ਨਵੰਬਰ( ਸ਼ਾਮ ਸਿੰਘ ਸੰਧੂ ) - ਬੀਤੀ ਦੇਰ ਡੇਰਾਬਸੀ ਸਥਿਤ ਪੰਜਾਬੀ ਬਾਗ ਕਾਲੋਨੀ ਵਿਚ ਇੱਕ ਬੰਦ ਮਕਾਨ ਦੇ ਤਾਲੇ ਤੋੜ ਕੇ ਚੋਰ ਕਰੀਬ 12 ਕਿੱਲੋ ਚਾਂਦੀ, 4 ਤੋਲੇ ਸੋਨੇ ਅਤੇ 3 ਲੱਖ ਦੀ ਨਕਦੀ ਸਮੇਤ ਹੋਰ ਘਰੇਲੂ ਸਾਮਾਨ ਚੋਰੀ ਕਰ ਕੇ ਲੈ ਗਏ। ਚੋਰੀ ਦੀ ਵਾਰਦਾਤ...
ਸਵਾਤੀ ਮਾਲੀਵਾਲ ਨੇ ਸਮ੍ਰਿਤੀ ਈਰਾਨੀ ਨਿਰਭਿਆ ਫ਼ੰਡ ਵੰਡਣ ਲਈ ਲਿਖੀ ਚਿੱਠੀ
. . .  about 3 hours ago
ਨਵੀਂ ਦਿੱਲੀ, 9 ਦਸੰਬਰ - ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਕੇਂਦਰੀ ਮਹਿਲਾ ਤੇ ਬਾਲ ਵਿਕਾਸ ਮੰਤਰੀ ਸਮ੍ਰਿਤੀ ਈਰਾਨੀ ਨੂੰ ਚਿੱਠੀ ਲਿਖ ਸੂਬਿਆ ਨੂੰ ਨਿਰਭਿਆ...
ਦਿੱਲੀ ਅਗਨੀਕਾਂਡ : ਮਨੁੱਖੀ ਅਧਿਕਾਰ ਕਮਿਸ਼ਨ ਨੇ ਦਿੱਲੀ ਸਰਕਾਰ ਸਮੇਤ ਹੋਰਨਾਂ ਨੂੰ ਭੇਜਿਆ ਨੋਟਿਸ
. . .  about 3 hours ago
ਨਵੀਂ ਦਿੱਲੀ, 9 ਦਸੰਬਰ - ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ (ਐਨ.ਐੱਚ.ਆਰ.ਸੀ) ਨੇ ਦਿੱਲੀ ਅਗਨੀਕਾਂਡ ਨੂੰ ਲੈ ਕੇ ਮੁੱਖ ਸਕੱਤਰ, ਦਿੱਲੀ ਸਰਕਾਰ, ਪੁਲਿਸ ਕਮਿਸ਼ਨਰ ਦਿੱਲੀ ਅਤੇ ਨਗਰ ਨਿਗਮ ਦਿੱਲੀ ਦੇ ਕਮਿਸ਼ਨਰ...
ਡਮਟਾਲ ਪੁਲਿਸ ਵੱਲੋਂ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
. . .  about 3 hours ago
ਡਮਟਾਲ, 9 ਦਸੰਬਰ (ਰਾਕੇਸ਼ ਕੁਮਾਰ) - ਥਾਣਾ ਡਮਟਾਲ ਦੀ ਪੁਲਿਸ ਨੇ ਗਸ਼ਤ ਦੌਰਾਨ 21 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਵਿਅਕਤੀ ਦੀ ਪਹਿਚਾਣ...
ਨਾਗਰਿਕਤਾ ਸੋਧ ਬਿੱਲ ਤੋਂ ਡਰਨ ਦੀ ਲੋੜ ਨਹੀਂ - ਮਮਤਾ ਬੈਨਰਜੀ
. . .  about 3 hours ago
ਕੋਲਕਾਤਾ, 9 ਦਸੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਖੜਗਪੁਰ 'ਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਤੋਂ ਡਰਨ ਦੀ ਲੋੜ...
ਸਾਵਰਕਰ ਨੇ ਰੱਖੀ ਸੀ ਦੋ ਰਾਸ਼ਟਰ ਸਿਧਾਂਤ ਦੀ ਨੀਂਹ - ਮਨੀਸ਼ ਤਿਵਾੜੀ
. . .  about 4 hours ago
ਨਵੀਂ ਦਿੱਲੀ, 9 ਦਸੰਬਰ - ਕਾਂਗਰਸ ਦੇ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਲੋਕ ਸਭਾ 'ਚ ਬੋਲਦਿਆਂ ਕਿਹਾ ਕਿ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕਹਿੰਦੇ ਹਨ ਕਿ ਧਰਮ ਦੇ...
ਸੰਸਦ ਕੰਪਲੈਕਸ 'ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਵਿਅਕਤੀ ਕਾਬੂ
. . .  about 4 hours ago
ਨਵੀਂ ਦਿੱਲੀ, 9 ਦਸੰਬਰ - ਸੰਸਦ ਕੰਪਲੈਕਸ 'ਚ ਦਾਖਲ ਹੋ ਰਹੇ ਇੱਕ ਵਿਅਕਤੀ ਨੂੰ ਸੁਰੱਖਿਆ ਬਲਾਂ ਨੇ ਕਾਬੂ ਕਰ ਲਿਆ, ਜਿਸ ਨੂੰ ਕਿ ਦਿੱਲੀ ਪੁਲਿਸ ਹਵਾਲੇ ਕਰ ਦਿੱਤਾ...
ਮਣੀਪੁਰ 'ਚ ਇਨਰ ਲਾਈਨ ਪਰਮਿਟ ਲਾਗੂ ਹੋਵੇਗਾ- ਅਮਿਤ ਸ਼ਾਹ
. . .  about 4 hours ago
ਨਵੀਂ ਦਿੱਲੀ, 9 ਦਸੰਬਰ- ਨਾਗਰਿਕਤਾ ਸੋਧ ਬਿੱਲ 'ਤੇ ਲੋਕ ਸਭਾ 'ਚ ਬਹਿਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਮਣੀਪੁਰ ਨੂੰ ਇਨਰ ਲਾਈਨ ਪਰਮਿਟ ਸਿਸਟਮ 'ਚ ਸ਼ਾਮਲ...
ਨਾਗਰਿਕਤਾ ਸੋਧ ਬਿੱਲ 'ਤੇ ਲੋਕ ਸਭਾ 'ਚ ਚਰਚਾ ਜਾਰੀ
. . .  about 5 hours ago
ਨਵੀਂ ਦਿੱਲੀ, 9 ਦਸੰਬਰ- ਨਾਗਰਿਕਤਾ ਸੋਧ ਬਿੱਲ 2019 'ਤੇ ਲੋਕ ਸਭਾ 'ਚ ਚਰਚਾ ਜਾਰੀ ਹੈ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਇਸ ਬਿੱਲ...
ਅਸਲਾ ਸੋਧ ਬਿੱਲ ਲੋਕ ਸਭਾ 'ਚ ਪਾਸ
. . .  about 5 hours ago
ਨਵੀਂ ਦਿੱਲੀ, 9 ਦਸੰਬਰ- ਚਰਚਾ ਤੋਂ ਬਾਅਦ ਅਸਲਾ ਸੋਧ ਬਿੱਲ 2019 ਲੋਕ ਸਭਾ......
ਟੋਕੀਓ ਓਲੰਪਿਕ ਤੋਂ ਬਾਹਰ ਹੋਇਆ ਰੂਸ
. . .  about 5 hours ago
ਮਾਸਕੋ, 9 ਦਸੰਬਰ- ਟੋਕੀਓ ਓਲੰਪਿਕ 'ਚ ਸ਼ਾਮਲ ਹੋਣ ਦੀਆਂ ਰੂਸ ਦੀਆਂ ਉਮੀਦਾਂ ਖ਼ਤਮ ਹੋ ਗਈਆਂ ਹਨ। ਵਰਲਡ ਐਂਟੀ ਡੋਪਿੰਗ ਏਜੰਸੀ (ਡਬਲਯੂ. ਏ. ਡੀ. ਏ.) ਨੇ ਡੋਪਿੰਗ ਦੇ ਦੋਸ਼...
ਪੁਣਛ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 5 hours ago
ਰਾਸ਼ਟਰਪਤੀ ਭਵਨ ਵੱਲ ਜਾ ਰਹੇ ਜੇ. ਐੱਨ. ਯੂ. ਵਿਦਿਆਰਥੀਆਂ 'ਤੇ ਪੁਲਿਸ ਵਲੋਂ ਲਾਠੀਚਾਰਜ
. . .  about 5 hours ago
ਜੈਤੋ-ਕੋਟਕਪੂਰਾ ਰੋਡ 'ਤੇ ਪਿੰਡ ਮੱਤਾ ਦੇ ਲੋਕਾਂ ਨੇ ਨੌਜਵਾਨ ਦੀ ਲਾਸ਼ ਰੱਖ ਕੇ ਲਾਇਆ ਧਰਨਾ
. . .  about 5 hours ago
ਜਲੰਧਰ: ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੀ ਮੀਟਿੰਗ 'ਚ ਪਹੁੰਚੇ ਸੁਨੀਲ ਜਾਖੜ
. . .  about 6 hours ago
ਕਰਨਾਟਕ ਜ਼ਿਮਨੀ ਚੋਣਾਂ 'ਚ ਮਿਲੀ ਹਾਰ ਤੋਂ ਬਾਅਦ ਸਿਧਰਾਮਈਆ ਨੇ ਦਿੱਤਾ ਅਸਤੀਫ਼ਾ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 13 ਚੇਤ ਸੰਮਤ 551

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਕਿਸਾਨ ਆਗੂਆਂ ਐੱਚ.ਡੀ.ਐਫ.ਸੀ ਬੈਂਕ ਅੱਗੇ ਧਰਨਾ ਲਗਾ ਕੇ ਮੁਲਾਜ਼ਮ ਅੰਦਰ ਡੱਕੇ

ਮਾਮਲਾ ਕਿਸਾਨ ਦੇ ਲਏ ਖਾਲੀ ਚੈੱਕ ਨਾ ਵਾਪਸ ਕਰਨ ਦਾ ਮਮਦੋਟ, 25 ਮਾਰਚ (ਜਸਬੀਰ ਸਿੰਘ ਕੰਬੋਜ)- ਬੈਂਕ ਦੇ ਇਕ ਕਰਜ਼ਦਾਰ ਕਿਸਾਨ ਦੇ ਲਏ ਹੋਏ ਖਾਲੀ ਚੈੱਕ ਵਾਪਸ ਨਾ ਕਰਨ 'ਤੇ ਬਾਅਦ ਦੁਪਹਿਰ ਭਾਰਤੀ ਕਿਸਾਨ ਯੂਨੀਅਨ ਡਕੌਾਦਾ ਦੇ ਕੁਝ ਆਗੂਆਂ ਵਲੋਂ ਐੱਚ.ਡੀ.ਐਫ.ਸੀ ਬੈਂਕ ਦੀ ...

ਪੂਰੀ ਖ਼ਬਰ »

ਤਨਖ਼ਾਹਾਂ ਨਾ ਮਿਲਣ ਕਾਰਨ ਪੈਰਾਮੈਡੀਕਲ ਤੇ ਸਿਹਤ ਕਰਮਚਾਰੀਆਂ ਵਲੋਂ ਰੋਸ ਮੁਜ਼ਾਹਰਾ

ਫ਼ਿਰੋਜ਼ਪੁਰ, 25 ਮਾਰਚ (ਤਪਿੰਦਰ ਸਿੰਘ)- ਪੈਰਾਮੈਡੀਕਲ ਤੇ ਸਿਹਤ ਕਰਮਚਾਰੀ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਇਕ ਹੰਗਾਮੀ ਮੀਟਿੰਗ ਸੂਬਾਈ ਪ੍ਰਧਾਨ ਐਲਵਿਨ ਭੱਟੀ ਸੀਨੀਅਰ ਮੀਤ ਪ੍ਰਧਾਨ, ਰਾਮ ਪ੍ਰਸਾਦ ਜਨਰਲ ਸਕੱਤਰ, ਰੌਬਿਨ ਸੈਮਸਨ, ਖ਼ਜ਼ਾਨਚੀ ਸੁਮਿੱਤ ਗਿੱਲ ਦੀ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਝੋਨਾ ਪਹਿਲੀ ਜੂਨ ਤੋਂ ਲਾਉਣ ਦੀ ਮੰਗ

ਗੋਲੂ ਕਾ ਮੋੜ, 25 ਮਾਰਚ (ਸੁਰਿੰਦਰ ਸਿੰਘ ਲਾਡੀ)- ਕਿਸਾਨ ਸੰਘਰਸ਼ ਕਮੇਟੀ ਜ਼ੋਨ ਗੁਰੂਹਰਸਹਾਏ ਦੇ ਕਿਸਾਨਾਂ ਦੀ ਮੀਟਿੰਗ ਪਿੱਪਲੀ ਚੱਕ ਦੇ ਗੁਰਦੁਆਰਾ ਸਾਹਿਬ ਵਿਖੇ ਧਰਮ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ ¢ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਦੁਕਾਨਦਾਰ ਨੂੰ ਅਣਪਛਾਤੇ ਵਿਅਕਤੀਆਂ ਨੇ ਕੀਤਾ ਜ਼ਖ਼ਮੀ

ਜ਼ੀਰਾ, 25 ਮਾਰਚ (ਮਨਜੀਤ ਸਿੰਘ ਢਿੱਲੋਂ)- ਬੀਤੇ ਕੱਲ੍ਹ ਮੌਜ਼ਦੀਨ ਰੋਡ 'ਤੇ ਗੁਰਦੁਆਰਾ ਬਾਬਾ ਵਿਸ਼ਵਕਰਮਾ ਭਵਨ ਦੇ ਸਾਹਮਣੇ ਸਥਿਤ ਦੁਕਾਨ ਮਾਲਕ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਸੱਟਾਂ ਮਾਰ ਕੇ ਜ਼ਖ਼ਮੀ ਕਰਨ ਦਾ ਸਮਾਚਾਰ ਹੈ | ਸਿਵਲ ਹਸਪਤਾਲ ਵਿਚ ਜੇਰੇ ਇਲਾਜ ਪੀੜਤ ...

ਪੂਰੀ ਖ਼ਬਰ »

ਕੈਪਟਨ ਤੋਂ ਮੋਬਾਈਲ ਫ਼ੋਨ ਦੀ ਖੋਹ ਕਰਨ ਵਾਲੇ ਕਾਬੂ

ਫ਼ਿਰੋਜ਼ਪੁਰ, 25 ਮਾਰਚ (ਤਪਿੰਦਰ ਸਿੰਘ)- ਭਾਰਤੀ ਫ਼ੌਜ ਦੇ ਇਕ ਕੈਪਟਨ ਤੋਂ ਮੋਬਾਈਲ ਫ਼ੋਨ ਦੀ ਖੋਹ ਕਰਨ ਵਾਲੇ ਲੁਟੇਰੇ ਲੋਕਾਂ ਨੇ ਮੌਕੇ 'ਤੇ ਹੀ ਕਾਬੂ ਕਰ ਲਏ | ਸਿਟੀ ਪੁਲਿਸ ਮੁਤਾਬਿਕ ਫ਼ੌਜ ਦੀ ਗੜ੍ਹਵਾਲ ਰੈਜੀਮੈਂਟ ਦੇ ਸ੍ਰੀ ਦਾਵਾ ਨਾਂਅ ਦਾ ਕੈਪਟਨ ਜਦੋਂ ਆਪਣੀ ਪਤਨੀ ਨਾਲ ਘਰ ਦੀ ਖ਼ਰੀਦੋ-ਫ਼ਰੋਖ਼ਤ ਕਰਨ ਲਈ ਫ਼ਿਰੋਜ਼ਪੁਰ ਆਇਆ ਅਤੇ ਆਪਣੀ ਕਾਰ ਪਾਰਕਿੰਗ 'ਚ ਖੜੀ ਕਰਨ ਲੱਗਾ ਤਾਂ ਮੋਟਰਸਾਈਕਲ ਸਵਾਰ ਤਿੰਨ ਨੌਜਵਾਨ ਝਪਟ ਮਾਰ ਕੇ ਕੈਪਟਨ ਤੋਂ ਮੋਬਾਈਲ ਫ਼ੋਨ ਖੋਹ ਕੇ ਲੈ ਦੌੜ ਗਏ, ਜਦੋਂ ਕੈਪਟਨ ਨੇ ਰੌਲਾ ਪਾਇਆ ਤਾਂ ਥੋੜੀ ਦੂਰੀ 'ਤੇ ਜਾ ਕੇ ਦੋਸ਼ੀ ਮੋਟਰਸਾਈਕਲ ਤੋਂ ਡਿੱਗ ਪਏ ਅਤੇ ਉੱਥੇ ਖੜੀ ਪਬਲਿਕ ਨੇ ਉਨ੍ਹਾਂ ਤਿੰਨਾਂ ਨੂੰ ਕਾਬੂ ਕਰ ਲਿਆ | ਪੁਲਿਸ ਨੇ ਰਾਜੀਵ ਉਰਫ਼ ਬੌਬੀ, ਵਿਸ਼ਾਲ, ਰਾਜਾ ਵਾਸੀ ਕਾਮਲ ਵਾਲਾ ਿਖ਼ਲਾਫ਼ ਮਾਮਲਾ ਦਰਜ ਕਰ ਲਿਆ |


ਖ਼ਬਰ ਸ਼ੇਅਰ ਕਰੋ

87 ਗ੍ਰਾਮ ਹੈਰੋਇਨ ਸਮੇਤ ਦੋ ਨੌਜਵਾਨ ਕਾਬੂ

ਤਲਵੰਡੀ ਭਾਈ, 25 ਮਾਰਚ (ਕੁਲਜਿੰਦਰ ਸਿੰਘ ਗਿੱਲ)- ਐਸ.ਟੀ.ਐਫ. ਰੇਂਜ ਫ਼ਿਰੋਜ਼ਪੁਰ ਦੀ ਪੁਲਿਸ ਪਾਰਟੀ ਵਲੋਂ ਤਲਵੰਡੀ ਭਾਈ 'ਚ ਦੋ ਨੌਜਵਾਨਾਂ ਨੂੰ 87 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਜਿਨ੍ਹਾਂ ਿਖ਼ਲਾਫ਼ ਥਾਣਾ ਤਲਵੰਡੀ ਭਾਈ ਵਿਖੇ ਮੁਕੱਦਮਾ ...

ਪੂਰੀ ਖ਼ਬਰ »

27 ਮਾਰਚ ਤੋਂ 20 ਅਪ੍ਰੈਲ ਤੱਕ ਬੰਦ ਰਹਿਣਗੀਆਂ ਇਲਾਕੇ ਦੀਆਂ ਨਹਿਰਾਂ

ਅਬੋਹਰ, 25 ਮਾਰਚ (ਸੁਖਜਿੰਦਰ ਸਿੰਘ ਢਿੱਲੋਂ)-27 ਮਾਰਚ ਤੋਂ 20 ਅਪ੍ਰੈਲ ਤੱਕ ਇਲਾਕੇ ਭਰ ਦੀਆਂ ਨਹਿਰਾਂ ਸਫ਼ਾਈ ਦੇ ਮੱਦੇਨਜ਼ਰ ਨਹਿਰੀ ਵਿਭਾਗ ਵਲੋਂ ਬੰਦ ਕੀਤੀਆਂ ਜਾ ਰਹੀਆਂ ਹਨ | ਇਸ ਬਾਰੇ ਨਹਿਰੀ ਵਿਭਾਗ ਨੇ ਵਾਟਰ ਸਪਲਾਈ ਵਿਭਾਗ ਨੂੰ ਪੱਤਰ ਭੇਜ ਕੇ ਵਾਟਰ ਵਰਕਸ ਲਈ ...

ਪੂਰੀ ਖ਼ਬਰ »

ਵਾਤਾਵਰਨ ਦੀ ਸ਼ੁੱਧਤਾ ਨੂੰ ਕਾਇਮ ਰੱਖਣ ਲਈ ਕਿਸਾਨ ਸਹਿਯੋਗ ਕਰਨ- ਡਿਪਟੀ ਕਮਿਸ਼ਨਰ

ਫ਼ਿਰੋਜ਼ਪੁਰ, 25 ਮਾਰਚ (ਜਸਵਿੰਦਰ ਸਿੰਘ ਸੰਧੂ)-ਫ਼ਸਲਾਂ ਦੇ ਰਹਿੰਦ-ਖੂੰਹਦ ਨੂੰ ਖੇਤਾਂ 'ਚ ਹੀ ਅੱਗ ਲਗਾਉਣ ਨਾਲ ਪੈਦਾ ਹੰੁਦੇ ਪ੍ਰਦੂਸ਼ਣ ਤੋਂ ਪੈਂਦੇ ਬੁਰੇ ਪ੍ਰਭਾਵਾਂ 'ਤੇ ਚਿੰਤਾ ਜ਼ਾਹਿਰ ਕਰਦਿਆਂ ਡਿਪਟੀ ਕਮਿਸ਼ਨਰ ਚੰਦਰ ਗੈਂਦ ਵਲੋਂ ਖੇਤੀਬਾੜੀ ਅਤੇ ਸਹਿਕਾਰੀ ...

ਪੂਰੀ ਖ਼ਬਰ »

ਏ.ਡੀ.ਸੀ. ਨੇ ਸੰਧੂ ਕੀਤਾ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦਫ਼ਤਰ ਦਾ ਦੌਰਾ

ਫ਼ਿਰੋਜ਼ਪੁਰ, 25 ਮਾਰਚ (ਜਸਵਿੰਦਰ ਸਿੰਘ ਸੰਧੂ)- ਨੌਜਵਾਨ ਵਰਗ ਨੂੰ ਰੁਜ਼ਗਾਰ ਦੇਣ ਲਈ ਅਤੇ ਵਿਦਿਆਰਥੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਵਿੰਦਰਪਾਲ ਸਿੰਘ ਸੰਧੂ ਵਲੋਂ ਜ਼ਿਲ੍ਹਾ ਰੁਜ਼ਗਾਰ ਅਤੇ ...

ਪੂਰੀ ਖ਼ਬਰ »

ਰਸੋਈ 'ਚ ਅੱਗ ਲੱਗਣ ਨਾਲ ਬੱਚਾ ਤੇ ਦੋ ਔਰਤਾਂ ਝੁਲਸੀਆਂ

ਅਬੋਹਰ, 25 ਮਾਰਚ (ਕੁਲਦੀਪ ਸਿੰਘ ਸੰਧੂ)-ਸਥਾਨਕ ਗੁਰਦਿਆਲ ਨਗਰ ਵਿਚ ਸਵੇਰੇ ਇਕ ਘਰ ਵਿਚ ਰਸੋਈ ਗੈੱਸ ਲੀਕ ਹੋ ਜਾਣ ਨਾਲ ਅੱਗ ਲੱਗ ਗਈ, ਜਿਸ ਕਾਰਨ ਦੋ ਔਰਤਾਂ ਤੇ ਇਕ ਬੱਚਾ ਬੁਰੀ ਤਰ੍ਹਾਂ ਝੁਲਸ ਗਏ ਜਿਨ੍ਹਾਂ ਨੂੰ ਸਥਾਨਕ ਸਿਵਲ ਹਸਪਤਾਲ ਵਿਚੋਂ ਮੁੱਢਲੀ ਸਹਾਇਤਾ ਦੇਣ ਤੋਂ ...

ਪੂਰੀ ਖ਼ਬਰ »

ਸੈਸ਼ਨ ਕੋਰਟ ਵਲੋਂ ਹੈਰੋਇਨ ਰੱਖਣ ਵਾਲੇ ਇਕ ਵਿਅਕਤੀ ਨੂੰ 4 ਸਾਲ ਦੀ ਸਜ਼ਾ

ਫ਼ਿਰੋਜ਼ਪੁਰ, 25 ਮਾਰਚ (ਰਾਕੇਸ਼ ਚਾਵਲਾ)- ਹੈਰੋਇਨ ਰੱਖਣ ਵਾਲੇ ਇਕ ਵਿਅਕਤੀ ਨੂੰ ਫ਼ਿਰੋਜ਼ਪੁਰ ਦੀ ਅਦਾਲਤ ਨੇ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ ਦੋਸ਼ੀ ਕਰਾਰ ਦਿੰਦੇ ਹੋਏ 4 ਸਾਲ ਕੈਦ ਦੀ ਸਜਾ ਦਾ ਹੁਕਮ ਦਿੱਤਾ ਹੈ | ਜਾਣਕਾਰੀ ਅਨੁਸਾਰ ਥਾਣਾ ਸਦਰ ਜ਼ੀਰਾ ਦਾ ਏ.ਐਸ.ਆਈ ...

ਪੂਰੀ ਖ਼ਬਰ »

ਫਿਰੋਜ਼ਪੁਰ ਤੋਂ ਕਾਂਗਰਸ ਜੱਟ ਸਿੱਖ ਭਾਈਚਾਰੇ ਨੂੰ ਟਿਕਟ ਦੇਵੇ-ਗੁਰਵਿੰਦਰ ਸਿੰਘ ਛੀਨਾ

ਮੰਡੀ ਅਰਨੀਵਾਲਾ, 25 ਮਾਰਚ (ਨਿਸ਼ਾਨ ਸਿੰਘ ਸੰਧੂ)-ਸੰਸਦੀ ਹਲਕੇ ਫਿਰੋਜ਼ਪੁਰ ਤੋਂ ਕਾਂਗਰਸ ਪਾਰਟੀ ਲਹੌਰੀਏ ਭਾਈਚਾਰੇ ਨੂੰ ਜਾਂ ਫਿਰ ਕਿਸੇ ਜੱਟ ਸਿੱਖ ਬਰਾਦਰੀ ਨੂੰ ਪਾਰਟੀ ਟਿਕਟ ਦੇਵੇ | ਇਸ ਦੀ ਮੰਗ ਪਿੰਡ ਕਮਾਲ ਵਾਲਾ ਦੇ ਸਰਪੰਚ ਅਤੇ ਸੀਨੀਅਰ ਕਾਂਗਰਸੀ ਆਗੂ ...

ਪੂਰੀ ਖ਼ਬਰ »

ਸਵੀਪ ਟੀਮ ਨੇ ਵੋਟਰਾਂ ਨੂੰ ਵੋਟ ਦੇ ਮਹੱਤਵ ਬਾਰੇ ਦਿੱਤੀ ਜਾਣਕਾਰੀ

ਖੂਈਆਂ ਸਰਵਰ, 25 ਮਾਰਚ (ਜਗਜੀਤ ਸਿੰਘ ਧਾਲੀਵਾਲ)-ਦੇਸ਼ ਭਰ 'ਚ ਹੋ ਰਹੀਆਂ ਲੋਕ ਸਭਾ ਚੋਣਾਂ 'ਚ ਹਰ ਵੋਟਰ ਨੂੰ ਦੇਸ਼ 'ਚ ਚੁਣੀ ਜਾਣ ਵਾਲੀ ਨਵੀਂ ਸਰਕਾਰ 'ਚ ਭਾਗੀਦਾਰ ਬਣਾਉਣ ਲਈ ਮੁੱਖ ਚੋਣ ਕਮਿਸ਼ਨ ਵਲੋਂ ਵੱਖ-ਵੱਖ ਟੀਮਾਂ ਬਣਾ ਕੇ ਪੇਂਡੂ ਖੇਤਰਾਂ 'ਚ ਖ਼ਾਸ ਕਰ ਅਨਪੜ੍ਹ ...

ਪੂਰੀ ਖ਼ਬਰ »

ਵੋਟਰ ਜਾਗਰੂਕਤਾ ਕਮੇਟੀ ਦਾ ਗਠਨ

ਮਖੂ, 25 ਮਾਰਚ (ਵਰਿੰਦਰ ਮਨਚੰਦਾ)- ਲੋਕ ਸਭਾ ਦੀਆਂ ਚੋਣਾਂ 'ਚ ਵੋਟਰਾਂ ਨੂੰ ਵੋਟਾਂ ਪਾਉਣ ਲਈ ਜਾਗਰੂਕ ਕਰਨ ਲਈ ਚਲਾਈ ਮੁਹਿੰਮ ਤਹਿਤ ਸੈਕਟਰ ਅਫ਼ਸਰ ਦੀਪਕ ਕੁਮਾਰ ਸੈਕਟਰੀ ਮਾਰਕੀਟ ਕਮੇਟੀ ਮਖੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਲਾਕ ਮਖੂ ਦੇ ਪਿੰਡ ਅਮੀਵਾਲਾ ਵਿਖੇ ਬੂਥ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਹਲਕੇ ਤੋਂ ਪ੍ਰਮੁੱਖ ਸਿਆਸੀ ਪਾਰਟੀਆਂ ਵਲੋਂ ਉਮੀਦਵਾਰ ਨਾ ਐਲਾਨੇ ਜਾਣ ਕਾਰਨ ਸਰਗਰਮੀਆਂ ਠੰਢੀਆਂ

ਫ਼ਾਜ਼ਿਲਕਾ, 25 ਮਾਰਚ (ਦਵਿੰਦਰ ਪਾਲ ਸਿੰਘ)-ਲੋਕ ਸਭਾ ਚੋਣਾਂ ਨੂੰ ਲੈ ਕੇ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਪ੍ਰਮੁੱਖ ਸਿਆਸੀ ਪਾਰਟੀਆਂ ਵਲੋਂ ਉਮੀਦਵਾਰ ਦਾ ਐਲਾਨ ਨਾ ਕੀਤੇ ਜਾਣ ਕਾਰਨ ਹਲਕੇ ਭਰ ਵਿਚ ਚੋਣ ਸਰਗਰਮੀਆਂ ਅਜੇ ਭਖੀਆਂ ਨਹੀਂ ਹਨ | ਅਕਾਲੀ ਭਾਜਪਾ ਗੱਠਜੋੜ ...

ਪੂਰੀ ਖ਼ਬਰ »

ਮਹਿੰਦਰ ਸਿੰਘ ਵਿਰਕ ਨੂੰ ਅਕਾਲੀ ਦਲ ਦਾ ਜਥੇਬੰਦਕ ਸਕੱਤਰ ਥਾਪੇ ਜਾਣ 'ਤੇ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ

ਫ਼ਿਰੋਜ਼ਸ਼ਾਹ, 25 ਮਾਰਚ (ਸਰਬਜੀਤ ਸਿੰਘ ਧਾਲੀਵਾਲ)- ਸ਼ੋ੍ਰਮਣੀ ਅਕਾਲੀ ਦਲ ਵਿਚ ਲੰਬੇ ਸਮੇਂ ਤੋਂ ਸਰਗਰਮ ਭੂਮਿਕਾ ਨਿਭਾਅ ਰਹੇ ਮਹਿੰਦਰ ਸਿੰਘ ਵਿਰਕ, ਜੋ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਵੀ ਰਹਿ ਚੁੱਕੇ ਹਨ, ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ...

ਪੂਰੀ ਖ਼ਬਰ »

ਈ. ਵੀ. ਐੱਮ., ਵੀ.ਵੀ ਪੈਟ ਸਬੰਧੀ ਵੋਟਰ ਜਾਗਰੂਕਤਾ ਕੈਂਪ

ਗੋਲੂ ਕਾ ਮੋੜ, 25 ਮਾਰਚ (ਸੁਰਿੰਦਰ ਸਿੰਘ ਲਾਡੀ)- ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਸੈੱਲ 078 ਗੁਰੂਹਰਸਹਾਏ ਦੀ ਟੀਮ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਯੂਥ ਕਲੱਬ ਪਿੰਡ ਬਹਾਦਰ ਕੇ ਸਬੰਧਿਤ ਨਹਿਰੂ ਯੁਵਾ ਕੇਂਦਰ ਫ਼ਿਰੋਜ਼ਪੁਰ ਦੀ ਸਹਾਇਤਾ ਨਾਲ ਚੋਣਕਾਰ ...

ਪੂਰੀ ਖ਼ਬਰ »

ਫਿਰੋਜ਼ਪੁਰ ਤੋਂ ਕਾਂਗਰਸ ਜੱਟ ਸਿੱਖ ਭਾਈਚਾਰੇ ਨੂੰ ਟਿਕਟ ਦੇਵੇ-ਗੁਰਵਿੰਦਰ ਸਿੰਘ ਛੀਨਾ

ਮੰਡੀ ਅਰਨੀਵਾਲਾ, 25 ਮਾਰਚ (ਨਿਸ਼ਾਨ ਸਿੰਘ ਸੰਧੂ)-ਸੰਸਦੀ ਹਲਕੇ ਫਿਰੋਜ਼ਪੁਰ ਤੋਂ ਕਾਂਗਰਸ ਪਾਰਟੀ ਲਹੌਰੀਏ ਭਾਈਚਾਰੇ ਨੂੰ ਜਾਂ ਫਿਰ ਕਿਸੇ ਜੱਟ ਸਿੱਖ ਬਰਾਦਰੀ ਨੂੰ ਪਾਰਟੀ ਟਿਕਟ ਦੇਵੇ | ਇਸ ਦੀ ਮੰਗ ਪਿੰਡ ਕਮਾਲ ਵਾਲਾ ਦੇ ਸਰਪੰਚ ਅਤੇ ਸੀਨੀਅਰ ਕਾਂਗਰਸੀ ਆਗੂ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਕਾਮਲਵਾਲਾ ਦੇ ਵਿਦਿਆਰਥੀ ਸਨਮਾਨਿਤ

ਮੱਲਾਂਵਾਲਾ, 25 ਮਾਰਚ (ਗੁਰਦੇਵ ਸਿੰਘ)- ਉੱਘੀ ਸਮਾਜ ਸੇਵੀ ਅਤੇ ਧਾਰਮਿਕ ਜਥੇਬੰਦੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਵਿਦਿਆਰਥੀਆਂ ਵਿਚ ਨੈਤਿਕ ਕਦਰਾਂ-ਕੀਮਤਾਂ ਦੇ ਪ੍ਰਸਾਰ ਲਈ ਲਏ ਜਾਂਦੇ ਨੈਤਿਕ ਸਿੱਖਿਆ ਇਮਤਿਹਾਨ ਵਿਚ ਮੱਲ੍ਹਾਂ ਮਾਰਨ ਵਾਲੇ ਸਰਕਾਰੀ ...

ਪੂਰੀ ਖ਼ਬਰ »

ਤਿਲਕ ਰਾਜ ਆੜ੍ਹਤੀਆ ਕਾਂਗਰਸ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਫ਼ਿਰੋਜ਼ਪੁਰ, 25 ਮਾਰਚ (ਜਸਵਿੰਦਰ ਸਿੰਘ ਸੰਧੂ)- ਕਾਂਗਰਸ ਦੇ ਸੀਨੀਅਰ ਆਗੂ ਤਿਲਕ ਰਾਜ ਆੜ੍ਹਤੀਆ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ ਫ਼ਿਰੋਜ਼ਪੁਰ ਸ਼ਹਿਰ ਦੀਆਂ ਪਾਰਟੀ ਪ੍ਰਤੀ ਨਿਭਾਈਆਂ ਵਡਮੁੱਲੀਆਂ ਸੇਵਾਵਾਂ ਨੂੰ ਦੇਖਦੇ ਹੋਏ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦੀ ...

ਪੂਰੀ ਖ਼ਬਰ »

ਦਰਸ਼ਨ ਸਿੰਘ ਸ਼ੇਰਖ਼ਾਂ ਦੇ ਗ੍ਰਹਿ ਵਿਖੇ ਸੁਰਿੰਦਰ ਸਿੰਘ ਬੱਬੂ ਨੇ ਪਾਰਟੀ ਵਰਕਰਾਂ ਨਾਲ ਕੀਤੀ ਮੀਟਿੰਗ

ਕੁੱਲਗੜ੍ਹੀ, 25 ਮਾਰਚ (ਸੁਖਜਿੰਦਰ ਸਿੰਘ ਸੰਧੂ)-30 ਮਾਰਚ ਫ਼ਿਰੋਜ਼ਪੁਰ ਛਾਉਣੀ ਵਿਖੇ ਸ਼ੋ੍ਰਮਣੀ ਅਕਾਲੀ ਦਲ ਵਲੋਂ ਕੀਤੀ ਜਾ ਰਹੀ ਰੈਲੀ ਵਿਚ ਹਲਕਾ ਦਿਹਾਤੀ ਦੇ ਸਮੂਹ ਵਰਕਰਾਂ ਨੂੰ ਵੱਡੀ ਗਿਣਤੀ ਵਿਚ ਪਹੁੰਚਣ ਦੀ ਅਪੀਲ ਕਰਨ ਲਈ ਸੁਰਿੰਦਰ ਸਿੰਘ ਬੱਬੂ ਪ੍ਰਧਾਨ ਯੂਥ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਤੇ ਸਾਮਾਨ ਸਮੇਤ 2 ਕਾਬੂ

ਫ਼ਾਜ਼ਿਲਕਾ, 25 ਮਾਰਚ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਚੋਰੀ ਦੇ ਮਾਮਲੇ ਵਿਚ 2 ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਥਾਣਾ ਸਿਟੀ ਦੇ ਸਹਾਇਕ ਥਾਣੇਦਾਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਤਲਾਹ ਮਿਲੀ ਸੀ ਕਿ ...

ਪੂਰੀ ਖ਼ਬਰ »

ਸਹੂਲਤਾਂ ਦੇਣ ਲਈ ਚਲਾਏ ਸੇਵਾ ਕੇਂਦਰਾਂ 'ਚ ਸਹੂਲਤਾਂ ਦੀ ਥਾਂ ਹੋ ਰਹੀ ਹੈ ਲੋਕਾਂ ਨਾਲ ਲੁੱਟ

ਸੀਤੋ ਗੁੰਨੋ, 25 ਮਾਰਚ (ਜਸਮੇਲ ਸਿੰਘ ਢਿੱਲੋਂ, ਬਲਜਿੰਦਰ ਸਿੰਘ ਭਿੰਦਾ)-ਸੂਬੇ ਦੇ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਵਲੋਂ ਚਲਾਏ ਗਏ ਸੇਵਾ ਕੇਂਦਰਾਂ ਵਿਚ ਹੁਣ ਸੇਵਾ ਤੇ ਸਹੂਲਤਾਂ ਦੀ ਬਜਾਇ ਗ਼ਰੀਬਾਂ ਦੀ ਲੁੱਟ ਹੋ ਰਹੀ ਹੈ | ਜਾਣਕਾਰੀ ਅਨੁਸਾਰ ਸੀਤੋ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਹੋਲੇ-ਮਹੱਲੇ ਨੂੰ ਸਮਰਪਿਤ 'ਪੁਰਾਤਨ ਖੇਡ ਮੇਲਾ' ਕਰਵਾਇਆ

ਕੁੱਲਗੜ੍ਹੀ, 25 ਮਾਰਚ (ਸੁਖਜਿੰਦਰ ਸਿੰਘ ਸੰਧੂ)- ਪਿਛਲੇ ਲਗਭਗ ਪੰਜ ਦਹਾਕਿਆਂ ਤੋਂ ਧਾਰਮਿਕ, ਵਿੱਦਿਅਕ, ਸੱਭਿਆਚਾਰਕ ਅਤੇ ਸਮਾਜ ਸੇਵੀ ਕਾਰਜਾਂ ਨੂੰ ਸਮਰਪਿਤ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਲੁਧਿਆਣਾ ਦੇ ਖੇਤਰ ਸ਼ੇਰਖਾਂ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਾ ਵਧਾਇਆ ਮਾਣ ਭੱਤਾ ਏਰੀਅਰ ਸਮੇਤ ਦੇਣ ਦੀ ਮੰਗ

ਮਮਦੋਟ, 25 ਮਾਰਚ (ਜਸਬੀਰ ਸਿੰਘ ਕੰਬੋਜ)- ਆਲ ਪੰਜਾਬ ਮੁਲਾਜ਼ਮ ਯੂਨੀਅਨ ਬਲਾਕ ਮਮਦੋਟ ਦੀ ਮੀਟਿੰਗ ਬਲਾਕ ਪ੍ਰਧਾਨ ਪ੍ਰਕਾਸ਼ ਕੌਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵਰਕਰਾਂ ਅਤੇ ਹੈਲਪਰਾਂ ਦੀਆਂ ਮੁਸ਼ਕਿਲਾਂ ਸਬੰਧੀ ਵਿਚਾਰ ਕੀਤਾ ਗਿਆ | ਮੀਟਿੰਗ ਵਿਚ ਯੂਨੀਅਨ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਫ਼ਿਰੋਜ਼ਪੁਰ, 25 ਮਾਰਚ (ਤਪਿੰਦਰ ਸਿੰਘ)-ਇੱਥੇ ਪੰਜਾਬ ਦੀਆਂ ਸੱਤ ਕਿਸਾਨ ਜਥੇਬੰਦੀਆਂ ਵਲੋਂ ਕੀਤੇ ਹੋਏ ਫ਼ੈਸਲੇ ਮੁਤਾਬਕ ਡਿਪਟੀ ਕਮਿਸ਼ਨਰ ਨੂੰ ਇਕ ਮੰਗ ਪੱਤਰ ਦੇ ਕੇ ਮੰਗ ਕੀਤੀ ਗਈ ਕੇ ਇਸ ਵਾਰੀ ਪੰਜਾਬ ਦੇ ਕਿਸਾਨਾਂ ਨੂੰ ਝੋਨਾ ਇਕ ਜੂਨ ਤੋਂ ਲਗਾਉਣ ਤੋਂ ਨਾ ਰੋਕਿਆ ...

ਪੂਰੀ ਖ਼ਬਰ »

29 ਨੂੰ ਡੀ.ਸੀ ਦਫ਼ਤਰ ਤੋਂ ਸ਼ੁਰੂ ਹੋ ਰਿਹੈ ਜੇਲ੍ਹ ਭਰੋ ਮੋਰਚਾ ਕਿਸਾਨਾਂ ਦੀ ਜਿੱਤ ਤੱਕ ਜਾਰੀ ਰਹੇਗਾ-ਕਿਸਾਨ ਆਗੂ

ਮਮਦੋਟ, 25 ਮਾਰਚ (ਜਸਬੀਰ ਸਿੰਘ ਕੰਬੋਜ, ਸੁਖਦੇਵ ਸਿੰਘ ਸੰਗਮ)- ਕਿਸਾਨ ਮਜ਼ਦੂਰਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦੇ ਸਥਾਈ ਹੱਲ ਵਾਸਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਜ਼ੋਨ ਪ੍ਰਧਾਨ ਨਰਿੰਦਰਪਾਲ ਸਿੰਘ ਜਤਾਲਾ ਦੀ ਪ੍ਰਧਾਨਗੀ ਹੇਠ ਦਾਣਾ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਪਬਲਿਕ ਸਕੂਲ ਕੁੱਲਗੜ੍ਹੀ ਦਾ ਸਾਲਾਨਾ ਸਮਾਗਮ

ਕੱੁਲਗੜ੍ਹੀ, 25 ਮਾਰਚ (ਸੁਖਜਿੰਦਰ ਸਿੰਘ ਸੰਧੂ)-ਸ਼ਹੀਦ ਭਗਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੁੱਲਗੜ੍ਹੀ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਸ਼ੁਰੂ ...

ਪੂਰੀ ਖ਼ਬਰ »

ਇਲਾਕੇ ਅੰਦਰ ਹੋ ਰਹੀਆਂ ਚੋਰੀਆਂ ਦਾ ਭਾਰਤੀ ਕਿਸਾਨ ਯੂਨੀਅਨ ਨੇ ਲਿਆ ਨੋਟਿਸ

ਗੁਰੂਹਰਸਹਾਏ, 25 ਮਾਰਚ (ਹਰਚਰਨ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮਹੀਨਾਵਾਰੀ ਮੀਟਿੰਗ ਸੁਰਜੀਤ ਸਿੰਘ ਪਿੱਪਲੀ ਚੱਕ ਦੀ ਪ੍ਰਧਾਨਗੀ ਹੇਠ ਰੇਲਵੇ ਪਾਰਕ ਗੁਰੂਹਰਸਹਾਏ ਵਿਖੇ ਕੀਤੀ ਗਈ | ਮੀਟਿੰਗ 'ਚ ਬਹੁਤ ਸਾਰੇ ਅਹੁਦੇਦਾਰਾਂ ਤੇ ਕਿਸਾਨਾਂ ਨੇ ...

ਪੂਰੀ ਖ਼ਬਰ »

ਸੋਨੂੰ ਗੁਜਰਾਲ ਸਰਬਸੰਮਤੀ ਨਾਲ ਸੇਵਾ ਭਾਰਤੀ ਦੇ ਪ੍ਰਧਾਨ ਤੇ ਗੁਰਬਖ਼ਸ਼ ਸਿੰਘ ਵਿੱਜ ਜਨਰਲ ਸਕੱਤਰ ਨਿਯੁਕਤ

ਜ਼ੀਰਾ, 25 ਮਾਰਚ (ਮਨਜੀਤ ਸਿੰਘ ਢਿੱਲੋਂ)-ਸਮਾਜਸੇਵੀ ਸੰਸਥਾ ਸੇਵਾ ਭਾਰਤੀ ਸੰਸਥਾ ਜ਼ੀਰਾ ਦੀ ਇਕ ਵਿਸ਼ੇਸ਼ ਮੀਟਿੰਗ ਦਫ਼ਤਰ ਵਿਖੇ ਹੋਈ ਸੋਹਣ ਸਿੰਘ ਸਤੀਜ਼ਾ ਦੀ ਅਗਵਾਈ ਹੇਠ ਹੋਈ | ਇਸ ਮੌਕੇ ਸਰਬਸੰਮਤੀ ਨਾਲ ਹਾਜ਼ਰ ਸਮੂਹ ਮੈਂਬਰਾਂ ਵਲੋਂ ਸੋਨੂੰ ਗੁਜਰਾਲ ਨੂੰ ...

ਪੂਰੀ ਖ਼ਬਰ »

ਪਿੰਡ ਮਾਛੀਬੁਗਰਾ ਦਾ ਪੁਲਵਾਮਾ ਦੇ ਸ਼ਹੀਦਾਂ ਨੂੰ ਸਮਰਪਿਤ ਪੇਂਡੂ ਖੇਡ ਮੇਲਾ ਸਮਾਪਤ

ਤਲਵੰਡੀ ਭਾਈ, 25 ਮਾਰਚ (ਕੁਲਜਿੰਦਰ ਸਿੰਘ ਗਿੱਲ)- ਸ਼ਹੀਦ ਬਾਬਾ ਵੀਰ ਟੂਰਨਾਮੈਂਟ ਪ੍ਰਬੰਧਕ ਕਮੇਟੀ ਮਾਛੀਬੁਗਰਾ ਵਲੋਂ ਹਰ ਸਾਲ ਦੀ ਤਰ੍ਹਾਂ 95ਵਾਂ ਸ਼ਾਨਦਾਰ ਕਬੱਡੀ ਕੱਪ ਅਤੇ ਪੇਂਡੂ ਖੇਡ ਮੇਲਾ ਕਰਵਾਇਆ ਗਿਆ | ਪੁਲਵਾਮਾ ਵਿਖੇ ਸ਼ਹੀਦ ਹੋਏ ਸੀ.ਆਰ.ਪੀ.ਐਫ. ਜਵਾਨਾਂ ਨੂੰ ...

ਪੂਰੀ ਖ਼ਬਰ »

ਫੂਡ ਸੇਫ਼ਟੀ ਐਕਟ ਸਿਖਲਾਈ ਕੈਂਪ ਅੱਜ

ਮਖੂ, 25 ਮਾਰਚ (ਵਰਿੰਦਰ ਮਨਚੰਦਾ)- ਫੂਡ ਸੇਫ਼ਟੀ ਐਕਟ ਇੰਸਪੈਕਟਰ ਮਨਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਤੰਦਰੁਸਤ ਪੰਜਾਬ ਤੇ ਫੂਡ ਸੇਫ਼ਟੀ ਐਕਟ ਮੁਹਿੰਮ ਤਹਿਤ ਖਾਣ-ਪੀਣ ਵਾਲੀਆਂ ਦੁਕਾਨਾਂ ਤੇ ਡੇਅਰੀਆਂ, ਬੇਕਰੀਆਂ, ਜੂਸ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਪਿੰਡ ਟਿੱਬੀ ਖ਼ੁਰਦ ਵਿਖੇ ਕਰਵਾਏ ਧਾਰਮਿਕ ਸਮਾਗਮ

ਫ਼ਿਰੋਜ਼ਪੁਰ, 25 ਮਾਰਚ (ਜਸਵਿੰਦਰ ਸਿੰਘ ਸੰਧੂ)- ਸਰਬੱਤ ਦੇ ਭਲੇ ਲਈ ਪਿੰਡ ਟਿੱਬੀ ਖ਼ੁਰਦ ਵਿਖੇ ਸਮੂਹ ਨਗਰ ਨਿਵਾਸੀਆਂ ਵਲੋਂ ਧਾਰਮਿਕ ਸਮਾਗਮ ਕਰਵਾਏ ਗਏ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਨ੍ਹਾਂ ਵਿਚ ਨਾਨਕਸਰ ...

ਪੂਰੀ ਖ਼ਬਰ »

ਗੁਰਭੇਜ ਟਿੱਬੀ ਨੂੰ ਕਾਂਗਰਸ 'ਚ ਵੱਡੀ ਜ਼ਿੰਮੇਵਾਰੀ ਮਿਲਣ 'ਤੇ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ

ਫ਼ਿਰੋਜ਼ਸ਼ਾਹ, 25 ਮਾਰਚ (ਸਰਬਜੀਤ ਸਿੰਘ ਧਾਲੀਵਾਲ)- ਕਾਂਗਰਸ ਪਾਰਟੀ 'ਚ ਲੰਬੇ ਸਮੇਂ ਤੋਂ ਸਰਗਰਮ ਭੂਮਿਕਾ ਨਿਭਾਅ ਰਹੇ ਪਿੰਡ ਟਿੱਬੀ ਦੇ ਨੌਜਵਾਨ ਆਗੂ ਗੁਰਭੇਜ ਸਿੰਘ ਨੂੰ ਉਸ ਦੀਆਂ ਪਾਰਟੀ ਪ੍ਰਤੀ ਦਿੱਤੀਆਂ ਜਾ ਰਹੀਆਂ ਸੇਵਾਵਾਂ ਨੂੰ ਦੇਖਦਿਆਂ ਪਾਰਟੀ ਦੇ ਕੌਮੀ ...

ਪੂਰੀ ਖ਼ਬਰ »

ਨੌਜਵਾਨ ਕਾਂਗਰਸੀ ਆਗੂ ਗੁਰਭੇਜ ਸਿੰਘ ਟਿੱਬੀ ਕਾਂਗਰਸ ਦੇ ਓ.ਬੀ.ਸੀ. ਵਿਭਾਗ ਦੇ ਜੁਆਇੰਟ ਨੈਸ਼ਨਲ ਕੁਆਰਡੀਨੇਟਰ ਨਿਯੁਕਤ

ਫ਼ਿਰੋਜ਼ਪੁਰ, 25 ਮਾਰਚ (ਜਸਵਿੰਦਰ ਸਿੰਘ ਸੰਧੂ)- ਯੂਥ ਕਾਂਗਰਸ ਅੰਦਰ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਕੌਮੀ ਆਗੂ ਗੁਰਭੇਜ ਸਿੰਘ ਟਿੱਬੀ ਦੀਆਂ ਸੇਵਾਵਾਂ ਨੂੰ ਦੇਖਦੇ ਹੋਏ ਆਲ ਇੰਡੀਆ ਕਾਂਗਰਸ ਕਮੇਟੀ ਦੇ ਓ.ਬੀ.ਸੀ. ਵਿਭਾਗ ਦੇ ਚੇਅਰਮੈਨ ਤਮਰਾਓਧਵਜ ਸਾਹੂ ਗ੍ਰਹਿ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX