ਤਾਜਾ ਖ਼ਬਰਾਂ


ਉੱਘੇ ਅਦਾਕਾਰ ਨਰਿੰਦਰ ਜੱਟੂ ਦਾ ਹੋਇਆ ਦਿਹਾਂਤ
. . .  10 minutes ago
ਅੰਮ੍ਰਿਤਸਰ 15 ਨਵੰਬਰ (ਜਸਵੰਤ ਸਿੰਘ ਜੱਸ ) - ਟੀਵੀ, ਰੰਗਮੰਚ ਅਤੇ ਫ਼ਿਲਮਾਂ ਦੇ ਉੱਘੇ ਅਦਾਕਾਰ ਨਰਿੰਦਰ ਜੱਟੂ ਹੁਣ ਇਸ ਦੁਨੀਆਂ ਵਿਚ ਨਹੀਂ ਰਹੇ। ਬੀਤੀ ਦੇਰ ਰਾਤ ਉਨ੍ਹਾਂ ਦਾ ਦਿਹਾਂਤ ਹੋ ਗਿਆ। ਉਹ ਪਿਛਲੇ ਪੰਜ ਛੇ ਵਰ੍ਹਿਆਂ ਤੋਂ ਯਾਦਦਾਸ਼ਤ ਭੁੱਲ ਜਾਣ ਕਾਰਨ ਬਿਮਾਰ ਸਨ ਅਤੇ ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਕੀਤਾ...
ਦੀਪਿਕਾ ਰਣਵੀਰ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  40 minutes ago
ਅੰਮ੍ਰਿਤਸਰ, 15 ਨਵੰਬਰ (ਰਾਜੇਸ਼ ਕੁਮਾਰ) - ਬਾਲੀਵੁੱਡ ਦੇ ਮਸ਼ਹੂਰ ਸਟਾਰ ਰਣਵੀਰ ਸਿੰਘ ਆਪਣੇ ਵਿਆਹ ਦੀ ਪਹਿਲੀ ਵਰ੍ਹੇਗੰਢ ਮੌਕੇ ਆਪਣੀ ਪਤਨੀ ਅਤੇ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਦੀਪਿਕਾ ਪਾਦੂਕੋਣ ਨਾਲ ਅੱਜ ਤੜਕੇ 4:30 ਵਜੇ ਦੇ ਕਰੀਬ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ...
ਦਿੱਲੀ 'ਚ ਪ੍ਰਦੂਸ਼ਣ ਕਾਰਨ ਹਾਲਾਤ ਖ਼ਰਾਬ, ਨਹੀਂ ਮਿਲ ਰਹੀ ਰਾਹਤ
. . .  56 minutes ago
ਨਵੀਂ ਦਿੱਲੀ, 15 ਨਵੰਬਰ - ਦਿੱਲੀ ਵਿਚ ਪ੍ਰਦੂਸ਼ਣ ਦੀ ਸਥਿਤੀ ਬੇਹੱਦ ਗੰਭੀਰ ਹੈ। ਪੂਰੀ ਦਿੱਲੀ 'ਤੇ ਧੁੰਦ ਦੀ ਚਾਦਰ ਛਾਈ ਹੋਈ ਹੈ। ਜਿਸ ਦੇ ਚੱਲਦਿਆਂ ਵਿਜ਼ੀਬਿਲਿਟੀ (ਦ੍ਰਿਸ਼ਟਤਾ) ਸਿਰਫ਼ 400 ਮੀਟਰ ਰਹਿ ਗਈ ਹੈ। ਏਅਰ ਕੁਆਲਿਟੀ ਇੰਡੈਕਸ ਦਿੱਲੀ 'ਚ ਪੀ.ਐਮ 2.5 ਤੇ ਪੀ.ਐਮ 10 ਦਾ ਪੱਧਰ 500 ਤੱਕ ਪਹੁੰਚ...
ਅੱਜ ਦਾ ਵਿਚਾਰ
. . .  about 1 hour ago
ਲੋਕ ਆਗੂ ਮਨਜੀਤ ਧਨੇਰ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚੋਂ ਹੋਏ ਰਿਹਾਅ
. . .  1 day ago
ਬਰਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਉਮਰ ਕੈਦ ਦੀ ਸਜ਼ਾ ਕੱਟ ਰਹੇ ਲੋਕ ਆਗੂ ਮਨਜੀਤ ਧਨੇਰ ਨੂੰ ਰਾਜਪਾਲ ਪੰਜਾਬ ਵਲੋਂ ਉਮਰ ਕੈਦ ਦੀ ਸਜ਼ਾ ਰੱਦ ਕੀਤੇ ਜਾਣ ਤੋਂ ਬਾਅਦ ਅੱਜ ਦੇਰ ਸ਼ਾਮ ...
ਅਣਪਛਾਤੇ ਵਿਅਕਤੀਆਂ ਨੇ ਕੀਤਾ ਨੌਜਵਾਨ ਦਾ ਕਤਲ
. . .  1 day ago
ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਦੇਰ ਸ਼ਾਮ ਸਥਾਨਕ ਮਲੇਰਕੋਟਲਾ ਰੋਡ ਤੋਂ ਮੁੜਦੀ ਇਕ ਸੜਕ 'ਤੇ ਇਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਦਾਹ ਮਾਰ ਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਸਿੰਘ...
ਕਿਸਾਨ ਜਥੇਬੰਦੀ ਵੱਲੋਂ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਪੱਧਰੀ ਧਰਨਾ ਜੈਤੋ 'ਚ ਦਿੱਤਾ
. . .  1 day ago
ਜੈਤੋ, 14 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪੰਜਾਬ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿਚ ਪੰਜਾਬ ਪੱਧਰ 'ਤੇ ਵੱਡੀ ਗਿਣਤੀ 'ਚ ਕਿਸਾਨਾਂ ...
ਖਾੜਕੂ ਸਿੰਘ ਲਾਲ ਸਿੰਘ ਦੀ ਰਿਹਾਈ ਅੱਜ ਨਾ ਹੋ ਸਕੀ ਸੰਭਵ
. . .  1 day ago
ਨਾਭਾ ,14 ਨਵੰਬਰ (ਕਰਮਜੀਤ ਸਿੰਘ ) -ਕੇਂਦਰ ਸਰਕਾਰ ਵੱਲੋਂ ਸਿੱਖ ਕੈਦੀਆ ਦੀ ਰਿਹਾਈ ਦੇ ਜਾਰੀ ਕੀਤੇ ਹੁਕਮਾਂ ਤੇ ਪੰਜਾਬ ਦੇ 8 ਸਿੱਖ ਕੈਦੀਆ ਦੇ ਨਾਮ ਸਾਹਮਣੇ ਆਏ ਜਿਨ੍ਹਾਂ ਵਿਚੋਂ ਦੋ ਸਿੱਖ ਕੈਦੀ ਮੈਕਸੀਮਮ ਸਿਕਉਰਟੀ ...
ਜ਼ਿਲ੍ਹਾ ਮੋਹਾਲੀ ਦੇ ਪਿੰਡ ਦਿਆਲਪੁਰਾ 'ਚ ਰੱਖਿਆ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ਨੀਂਹ ਪੱਥਰ
. . .  1 day ago
ਚੰਡੀਗੜ੍ਹ, 14 ਨਵੰਬਰ, {ਹੈਪੀ ਪੰਡਵਾਲਾ}-ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਵੱਲੋਂ ਮੋਹਾਲੀ ਜ਼ਿਲ੍ਹੇ ਦੇ ਪਿੰਡ ਦਿਆਲਪੁਰਾ ਵਿਖੇ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ...
ਪਿੰਡ ਕਾਲੇ ਕੇ ਦੇ ਨੌਜਵਾਨ ਦੀ ਵਧੇਰੇ ਨਸ਼ੇ ਦੀ ਡੋਜ਼ ਲੈਣ ਕਾਰਣ ਮੌਤ
. . .  1 day ago
ਟਾਂਗਰਾ, 14 ਨਵੰਬਰ ( ਹਰਜਿੰਦਰ ਸਿੰਘ ਕਲੇਰ )-ਪਿੰਡ ਕਾਲੇ ਕੇ ਦੇ ਇਕ ਨੌਜਵਾਨ ਵੱਲੋਂ ਵਧੇਰੇ ਨਸ਼ੇ ਦੀ ਓਵਰ ਡੋਜ਼ ਕਾਰਣ ਮੌਤ ਹੋ ਗਈ ਹੈ। ਪਿੰਡ ਵਾਸੀਆ ਨੇ ਦੱਸਿਆ ਕਿ ਰਣਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਿਆਹਿਆ ਹੋਇਆ ਸੀ...
14 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਜਥੇਦਾਰ ਫੱਗੂਵਾਲਾ ਦੀ ਭੁੱਖ ਹੜਤਾਲ ਖ਼ਤਮ
. . .  1 day ago
ਸੰਗਰੂਰ, 14 ਨਵੰਬਰ (ਧੀਰਜ ਪਿਸ਼ੋਰੀਆ) - ਤਕਰੀਬਨ 10 ਸਾਲ ਪਹਿਲਾ ਸ੍ਰੀ ਅਕਾਲ ਤਖਤ ਤੋਂ ਜਾਰੀ ਹੋਏ ਹੁਕਮਨਾਮੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ਿਲ੍ਹਾ ਸੰਗਰੂਰ ਦੇ ਮਸਤੂਆਣਾ...
ਕਾਰ ਮੋਟਰਸਾਈਕਲ ਦੀ ਟੱਕਰ ਚ ਪਤੀ-ਪਤਨੀ ਦੀ ਮੌਤ
. . .  1 day ago
ਰਾਏਕੋਟ, 14 ਨਵੰਬਰ (ਸੁਸ਼ੀਲ) ਸਥਾਨਕ ਸ਼ਹਿਰ ਚੋਂ ਲੰਘਦੇ ਲੁਧਿਆਣਾ-ਬਠਿੰਡਾ ਰਾਜ ਮਾਰਗ 'ਤੇ ਇੱਕ ਮੋਟਰਸਾਈਕਲ ਅਤੇ ਇੱਕ ਸਵਿਫ਼ਟ ਕਾਰ ਦਰਮਿਆਨ ਹੋਈ ਜ਼ਬਰਦਸਤ ਟੱਕਰ...
ਪੱਤਰਕਾਰਾਂ ਨਾਲ ਉਲਝੇ ਸਿੱਧੂ ਮੂਸੇਵਾਲਾ ਦੇ ਬਾਊਂਸਰ
. . .  1 day ago
ਅੰਮ੍ਰਿਤਸਰ, 14 ਨਵੰਬਰ (ਰਾਜੇਸ਼ ਕੁਮਾਰ) - ਵਿਵਾਦਾਂ 'ਚ ਘਿਰੇ ਗਾਇਕ ਸਿੱਧੂ ਮੂਸੇਵਾਲਾ ਦੀ ਅੰਮ੍ਰਿਤਸਰ ਫੇਰੀ ਦੌਰਾਨ ਪੱਤਰਕਾਰਾਂ ਵੱਲੋਂ ਸਵਾਲ ਪੁੱਛੇ ਜਾਣ 'ਤੇ ਸਿੱਧੂ ਮੂਸੇਵਾਲਾ ਦੇ...
ਐੱਸ.ਪੀ ਸਿੰਘ ਓਬਰਾਏ 1100 ਸ਼ਰਧਾਲੂਆਂ ਨੂੰ ਹਰ ਸਾਲ ਕਰਵਾਉਣਗੇ ਕਰਤਾਰਪੁਰ ਸਾਹਿਬ ਦੇ ਮੁਫ਼ਤ ਦਰਸ਼ਨ
. . .  1 day ago
ਅੰਮ੍ਰਿਤਸਰ, 14 ਨਵੰਬਰ (ਜਸਵੰਤ ਸਿੰਘ ਜੱਸ) - ਉੱਘੇ ਸਮਾਜ ਸੇਵੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ: ਐੱਸ ਪੀ ਸਿੰਘ ਓਬਰਾਏ 1100 ਲੋੜਵੰਦ ਸ਼ਰਧਾਲੂਆਂ ਨੂੰ ਇੱਕ ਸਾਲ ਦੌਰਾਨ ਆਪਣੇ ਖਰਚੇ 'ਤੇ ਪਾਕਿਸਤਾਨ ਸਥਿਤ ਗੁ: ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ...
ਬੰਗਲਾਦੇਸ਼ ਖ਼ਿਲਾਫ਼ ਪਹਿਲੇ ਟੈਸਟ ਦੇ ਪਹਿਲੇ ਦਿਨ ਭਾਰਤ ਦੀ ਸਥਿਤੀ ਮਜ਼ਬੂਤ
. . .  1 day ago
ਇੰਦੌਰ, 14 ਨਵੰਬਰ - ਭਾਰਤ ਬੰਗਲਾਦੇਸ਼ ਵਿਚਕਾਰ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਟਾਸ ਜਿੱਤ ਕੇ ਬੰਗਲਾਦੇਸ਼ ਨੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ ਤੇ ਬੰਗਲਾਦੇਸ਼ ਦੀ ਪੂਰੀ ਟੀਮ...
ਰਣਬੀਰ ਸਿੰਘ ਤੇ ਦੀਪਿਕਾ ਪਾਦੂਕੋਣ ਪਹੁੰਚੇ ਰਾਜਾਸਾਂਸੀ
. . .  1 day ago
ਭਾਰਤ-ਬੰਗਲਾਦੇਸ਼ ਪਹਿਲਾ ਟੈਸਟ : ਪਹਿਲੇ ਦਿਨ ਦੀ ਖੇਡ ਖ਼ਤਮ ਹੋਣ 'ਤੇ ਭਾਰਤ 86/1
. . .  1 day ago
ਜੇ.ਐਨ.ਯੂ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਤੋੜੀ
. . .  1 day ago
ਸੁਪਰੀਮ ਕੋਰਟ ਦੇ ਫ਼ੈਸਲੇ ਉੱਪਰ ਬੋਲੇ ਅਮਿਤ ਸ਼ਾਹ
. . .  1 day ago
ਰੇਲਵੇਂ ਨੇ ਡੇਰਾ ਬਾਬਾ ਨਾਨਕ ਰੇਲਵੇ ਸਟੇਸ਼ਨ 'ਚ ਸਥਾਪਿਤ ਕੀਤਾ ਵਾਈ ਫਾਈ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 13 ਚੇਤ ਸੰਮਤ 551

ਸੰਪਾਦਕੀ

ਸਿਆਸੀ ਲਾਭਾਂ ਲਈ ਚੋਣਾਂ ਸਮੇਂ ਉਭਾਰੇ ਜਾਂਦੇ ਹਨ ਫ਼ਿਰਕੂ ਮੁੱਦੇ

ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰਕ ਦੇਸ਼ ਹੈ। ਲੋਕ ਵੋਟਾਂ ਰਾਹੀਂ ਆਪਣੇ ਨੁਮਾਇੰਦੇ ਚੁਣਦੇ ਹਨ, ਜਿਹੜੇ ਮਗਰੋਂ ਦੇਸ਼ ਦਾ ਪ੍ਰਬੰਧ ਚਲਾਉਂਦੇ ਹਨ। ਪਰ ਸਾਡੇ ਦੇਸ਼ ਦਾ ਦੁਖਾਂਤ ਹੈ ਕਿ 21ਵੀਂ ਸਦੀ ਦੇ ਵਿਗਿਆਨਕ ਯੁੱਗ 'ਚ ਵੀ ਇਥੇ ਵਿਕਾਸ ਦੀ ਥਾਂ ਜਾਤੀ ਤੇ ਧਰਮ ਨੂੰ ...

ਪੂਰੀ ਖ਼ਬਰ »

ਉਚੇਰੀ ਸਿੱਖਿਆ 'ਚ ਸੁਧਾਰਾਂ ਲਈ ਨਵੇਂ ਢਾਂਚੇ ਦੀ ਲੋੜ

ਕਿਸੇ ਵੀ ਸਰਕਾਰੀ ਅਧਿਆਪਕ ਦੀ ਕਾਰਗੁਜ਼ਾਰੀ ਉਸ ਦੇ ਕੰਮ ਨੂੰ ਦੇਖ ਕੇ ਬੜੀ ਆਸਾਨੀ ਨਾਲ ਮਾਪੀ ਜਾ ਸਕਦੀ ਹੈ। ਜੇਕਰ ਕਿਸੇ ਅਧਿਆਪਕ ਦੇ ਸਬੰਧਿਤ ਵਿਸ਼ੇ 'ਚ ਨਤੀਜਿਆਂ ਦੀ ਰਫ਼ਤਾਰ ਸਿਫ਼ਰ ਹੋ ਜਾਵੇ ਤਾਂ ਸਮਝ ਲੈਣਾ ਚਾਹੀਦਾ ਹੈ ਕਿ ਉਹ ਅਧਿਆਪਕ ਆਪਣਾ ਬਣਦਾ ਫਰਜ਼ ਨਿਭਾਉਣ ਤੋਂ ...

ਪੂਰੀ ਖ਼ਬਰ »

ਭਾਜਪਾ ਦੇ ਹਨ ਕਈ ਰੂਪ!

ਇਕ ਸ਼ਾਇਰ ਨੇ ਕਿਹਾ ਹੈ ਕਿ ਜੇਕਰ ਕਿਸੇ ਇਨਸਾਨ ਨੂੰ ਜਾਨਣਾ ਹੋਵੇ ਤਾਂ ਉਸ ਨੂੰ ਵਾਰ-ਵਾਰ ਦੇਖਣਾ ਚਾਹੀਦਾ ਹੈ ਕਿਉਂਕਿ ਉਸ ਦੇ ਅੰਦਰ ਇਕ ਨਹੀਂ, ਸਗੋਂ ਕਈ ਇਨਸਾਨ ਹੁੰਦੇ ਹਨ। ਇਹੋ ਗੱਲ ਭਾਰਤ ਦੀਆਂ ਕੁਝ ਰਾਜਨੀਤਕ ਪਾਰਟੀਆਂ ਸਬੰਧੀ ਵੀ ਕਹੀ ਜਾ ਸਕਦੀ ਹੈ। ਭਾਰਤੀ ਜਨਤਾ ...

ਪੂਰੀ ਖ਼ਬਰ »

ਪਾਕਿਸਤਾਨ 'ਚ ਘੱਟ-ਗਿਣਤੀਆਂ ਨਾਲ ਜ਼ਿਆਦਤੀਆਂ

ਭਾਰਤ ਹੋਇਆ ਗੰਭੀਰ

ਪਾਕਿਸਤਾਨ ਵਿਚ ਘੱਟ-ਗਿਣਤੀਆਂ ਦੀ ਕੀ ਸਥਿਤੀ ਹੈ, ਇਸ ਬਾਰੇ ਸ਼ਾਇਦ ਹੀ ਕਿਸੇ ਨੂੰ ਕੋਈ ਭੁਲੇਖਾ ਹੋਵੇ। ਉਥੋਂ ਨਿਰੰਤਰ ਘੱਟ-ਗਿਣਤੀ ਭਾਈਚਾਰਿਆਂ ਹਿੰਦੂਆਂ, ਸਿੱਖਾਂ, ਈਸਾਈਆਂ ਤੇ ਅਹਿਮਦੀਆਂ ਨਾਲ ਜ਼ਿਆਦਤੀਆਂ ਹੋਣ ਦੀਆਂ ਖ਼ਬਰਾਂ ਆਉਂਦੀਆਂ ਰਹਿੰਦੀਆਂ ਹਨ। ਇਥੋਂ ਤੱਕ ਕਿ ਸ਼ੀਆ ਭਾਈਚਾਰਾ, ਜਿਸ ਦੀ ਪਾਕਿਸਤਾਨ ਵਿਚ ਚੋਖੀ ਆਬਾਦੀ ਹੈ, ਨੂੰ ਵੀ ਕੱਟੜਪੰਥੀਆਂ ਵਲੋਂ ਨਿਸ਼ਾਨਾ ਬਣਾਇਆ ਜਾਂਦਾ ਹੈ। ਖ਼ਾਸ ਕਰਕੇ ਹਿੰਦੂ ਭਾਈਚਾਰੇ ਦੀਆਂ ਨਾਬਾਲਗ ਲੜਕੀਆਂ ਨੂੰ ਜਬਰਨ ਅਗਵਾ ਕਰ ਕੇ ਉਨ੍ਹਾਂ ਦਾ ਧਰਮ ਪਰਿਵਰਤਨ ਕਰਨ ਉਪਰੰਤ ਮੁਸਲਮਾਨ ਲੜਕਿਆਂ ਨਾਲ ਉਨ੍ਹਾਂ ਦੇ ਵਿਆਹ ਕਰਨ ਦਾ ਵਰਤਾਰਾ ਪਿਛਲੀ ਕਈ ਦਹਾਕਿਆਂ ਤੋਂ ਚਲਦਾ ਆ ਰਿਹਾ ਹੈ। ਇਸ ਨੂੰ ਰੋਕਣ ਵਿਚ ਪਾਕਿਸਤਾਨ ਦੀਆਂ ਕੌਮੀ ਤੇ ਸੂਬਾਈ ਸਰਕਾਰਾਂ ਬੁਰੀ ਤਰ੍ਹਾਂ ਨਾਕਾਮ ਰਹੀਆਂ ਹਨ। ਪਾਕਿਸਤਾਨ ਵਿਚ ਦਰਜਨਾਂ ਹੀ ਧਾਰਮਿਕ ਕੱਟੜਪੰਥੀ ਜਥੇਬੰਦੀਆਂ ਅਤੇ ਮੁੱਲਾਂ ਇਸ ਨੂੰ ਪੁੰਨ ਦਾ ਕੰਮ ਦਰਸਾ ਕੇ ਇਸ ਅਣਮਨੁੱਖੀ ਕਾਰੇ ਵਿਚ ਲੱਗੇ ਹੋਏ ਹਨ। ਇਹ ਬੜੀ ਹੈਰਾਨੀ ਵਾਲੀ ਗੱਲ ਹੈ ਕਿ ਭਾਰਤ ਸਮੇਤ ਕੌਮਾਂਤਰੀ ਭਾਈਚਾਰੇ ਨੇ ਇਨ੍ਹਾਂ ਸ਼ਿਕਾਇਤਾਂ ਨੂੰ ਕਦੇ ਵੀ ਗੰਭੀਰਤਾ ਨਾਲ ਨਹੀਂ ਲਿਆ। ਇਸ ਦਾ ਹੀ ਇਹ ਸਿੱਟਾ ਨਿਕਲਿਆ ਹੈ ਕਿ 1947 ਵਿਚ ਪਾਕਿਸਤਾਨ ਦੇ ਬਣਨ ਸਮੇਂ ਉਥੇ ਜੋ 23 ਫ਼ੀਸਦੀ ਘੱਟ-ਗਿਣਤੀਆਂ ਰਹਿੰਦੀਆਂ ਸਨ, ਉਨ੍ਹਾਂ ਦੀ ਆਬਾਦੀ ਹੁਣ ਘਟ ਕੇ 3 ਜਾਂ 4 ਫ਼ੀਸਦੀ ਰਹਿ ਗਈ ਹੈ। ਇਸ ਸਮੇਂ ਸਿੰਧ ਹੀ ਇਕ ਅਜਿਹਾ ਰਾਜ ਹੈ ਜਿਥੇ 6 ਫ਼ੀਸਦੀ ਦੇ ਲਗਪਗ ਹਿੰਦੂ ਭਾਈਚਾਰੇ ਦੀ ਆਬਾਦੀ ਹੈ। ਹੁਣ ਇਸੇ ਸੂਬੇ ਤੋਂ ਲਗਾਤਾਰ ਨਾਬਾਲਗ ਹਿੰਦੂ ਲੜਕੀਆਂ ਨੂੰ ਅਗਵਾ ਕਰ ਕੇ ਉਨ੍ਹਾਂ ਦਾ ਧਰਮ ਪਰਿਵਰਤਨ ਕਰਨ ਅਤੇ ਫਿਰ ਮੁਸਲਮਾਨ ਲੜਕਿਆਂ ਨਾਲ ਉਨ੍ਹਾਂ ਦੇ ਵਿਆਹ ਕਰਨ ਦੀਆਂ ਖ਼ਬਰਾਂ ਆ ਰਹੀਆਂ ਹਨ।
ਬਹੁਤਾ ਪਿੱਛੇ ਨਾ ਵੀ ਜਾਈਏ ਤਾਂ ਪਿਛਲੇ 2-3 ਦਿਨਾਂ ਵਿਚ ਹੀ ਸਿੰਧ ਵਿਚ ਅਜਿਹੀਆਂ ਦੋ ਘਟਨਾਵਾਂ ਵਾਪਰੀਆਂ ਹਨ। ਘੋਟਕੀ ਜ਼ਿਲ੍ਹੇ ਦੇ ਦੇਹਰਕੀ ਪਿੰਡ ਤੋਂ 14 ਤੇ 16 ਸਾਲ ਦੀਆਂ ਦੋ ਸਕੀਆਂ ਭੈਣਾਂ ਰੀਨਾ ਅਤੇ ਰਵੀਨਾ ਨੂੰ ਹੋਲੀ ਵਾਲੇ ਦਿਨ ਅਗਵਾ ਕੀਤਾ ਗਿਆ ਅਤੇ ਬਾਅਦ ਵਿਚ ਉਨ੍ਹਾਂ ਦਾ ਧਰਮ ਪਰਿਵਰਤਨ ਕਰ ਕੇ ਅਤੇ ਉਨ੍ਹਾਂ ਦੇ ਮੁਸਲਮਾਨ ਲੜਕਿਆਂ ਨਾਲ ਵਿਆਹ ਕਰ ਕੇ ਉਨ੍ਹਾਂ ਨੂੰ ਪਾਕਿਸਤਾਨੀ ਪੰਜਾਬ ਦੇ ਰਹੀਮ ਯਾਰ ਖਾਨ ਸ਼ਹਿਰ ਵਿਚ ਭੇਜ ਦਿੱਤਾ ਗਿਆ। ਇਸ ਸਬੰਧੀ ਪਾਕਿਸਤਾਨ ਦੇ ਹਿੰਦੂ ਭਾਈਚਾਰੇ ਅਤੇ ਮਨੁੱਖੀ ਅਧਿਕਾਰਾਂ ਸਬੰਧੀ ਸੰਵੇਦਨਾ ਰੱਖਣ ਵਾਲੇ ਲੋਕਾਂ ਨੇ ਕਰਾਚੀ ਅਤੇ ਹੋਰ ਥਾਵਾਂ 'ਤੇ ਤਿੱਖਾ ਰੋਸ ਪ੍ਰਗਟ ਕੀਤਾ ਹੈ ਅਤੇ ਲੜਕੀਆਂ ਨੂੰ ਬਰਾਮਦ ਕਰ ਕੇ ਤੁਰੰਤ ਉਨ੍ਹਾਂ ਦੇ ਮਾਪਿਆਂ ਹਵਾਲੇ ਕਰਨ ਦੀ ਮੰਗ ਕੀਤੀ ਹੈ। ਅਜੇ ਕੁਝ ਦਿਨ ਪਹਿਲਾਂ ਹੀ ਸਿੰਧ ਦੇ ਹੀ ਮੀਰਪੁਰ ਖ਼ਾਸ ਇਲਾਕੇ ਤੋਂ ਇਕ ਹੋਰ ਹਿੰਦੂ ਲੜਕੀ ਸ਼ਾਨੀਆ ਨੂੰ ਵੀ ਅਗਵਾ ਕਰ ਲਿਆ ਗਿਆ ਸੀ। ਇਸ ਸਬੰਧੀ ਪੰਜਾਬ ਹਿੰਦੂ ਕੌਂਸਲ ਦੇ ਆਗੂ ਅਤੇ ਪਾਕਿਸਤਾਨੀ ਕੌਮੀ ਅਸੈਂਬਲੀ ਦੇ ਮੈਂਬਰ ਡਾ: ਰਮੇਸ਼ ਵਾਕਵਾਨੀ ਨੇ ਕਿਹਾ ਹੈ ਕਿ ਪਿਛਲੇ ਲੰਮੇ ਸਮੇਂ ਤੋਂ ਹਿੰਦੂ ਭਾਈਚਾਰੇ ਦੀਆਂ ਲੜਕੀਆਂ ਨਾਲ ਇਸ ਤਰ੍ਹਾਂ ਦੀਆਂ ਜ਼ਿਆਦਤੀਆਂ ਹੋ ਰਹੀਆਂ ਹਨ। ਇਸ ਨੂੰ ਮੁੱਖ ਰੱਖ ਕੇ 2016 ਵਿਚ ਸਿੰਧ ਅਸੈਂਬਲੀ ਵਲੋਂ ਨਾਬਾਲਗ ਹਿੰਦੂ ਲੜਕੀਆਂ ਦਾ ਧਰਮ ਪਰਿਵਰਤਨ ਅਤੇ ਉਨ੍ਹਾਂ ਦੇ ਜਬਰੀ ਵਿਆਹ ਕਰਨ ਤੋਂ ਰੋਕਣ ਲਈ ਇਕ ਬਿੱਲ ਵੀ ਪਾਸ ਕੀਤਾ ਗਿਆ ਸੀ। ਪਰ ਕੱਟੜਪੰਥੀਆਂ ਦੇ ਦਬਾਅ ਅਧੀਨ ਉਸ ਸਮੇਂ ਦੇ ਸਿੰਧ ਦੇ ਗਵਰਨਰ ਨੇ ਉਸ ਬਿੱਲ ਨੂੰ ਪ੍ਰਵਾਨਗੀ ਨਹੀਂ ਸੀ ਦਿੱਤੀ। ਇਸ ਕਰਕੇ ਉਹ ਕਾਨੂੰਨ ਦਾ ਰੂਪ ਨਾ ਲੈ ਸਕਿਆ। ਇਸ ਸਮੇਂ ਵੀ ਸਿੰਧ ਵਿਚ ਇਕ ਅਜਿਹਾ ਕਾਨੂੰਨ ਮੌਜੂਦ ਹੈ, ਜੋ 18 ਸਾਲ ਤੋਂ ਘੱਟ ਉਮਰ ਦੀਆਂ ਲੜਕੀਆਂ ਦੇ ਵਿਆਹ ਕਰਨ 'ਤੇ ਰੋਕ ਲਾਉਂਦਾ ਹੈ। ਪਰ ਇਸ ਕਾਨੂੰਨ ਦੀ ਵੀ ਉਲੰਘਣਾ ਹੋ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਉਹ ਨੈਸ਼ਨਲ ਅਸੈਂਬਲੀ ਦੇ ਅਗਲੇ ਸੈਸ਼ਨ ਵਿਚ ਇਕ ਬਿੱਲ ਪੇਸ਼ ਕਰਨਗੇ ਅਤੇ ਉਹ ਮੰਗ ਕਰਨਗੇ ਕਿ ਕਾਨੂੰਨ ਬਣਾ ਕੇ ਹਿੰਦੂ ਨਾਬਾਲਗ ਲੜਕੀਆਂ ਦੇ ਧਰਮ ਪਰਿਵਰਤਨ ਅਤੇ ਉਨ੍ਹਾਂ ਦੇ ਜਬਰੀ ਵਿਆਹਾਂ 'ਤੇ ਰੋਕ ਲਾਈ ਜਾਏ ਅਤੇ ਸਮੁੱਚੇ ਤੌਰ 'ਤੇ ਪਾਕਿਸਤਾਨ ਵਿਚ ਘੱਟ-ਗਿਣਤੀਆਂ ਦੀ ਜਾਨ-ਮਾਲ ਦੀ ਰਾਖੀ ਵੀ ਯਕੀਨੀ ਬਣਾਈ ਜਾਏ। ਪਾਕਿਸਤਾਨ ਵਿਚ ਇਸ ਮਾਮਲੇ ਦੀ ਚਰਚਾ ਹੋਣ ਕਾਰਨ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਵੀ ਇਸ ਦਾ ਗੰਭੀਰਤਾ ਨਾਲ ਨੋਟਿਸ ਲਿਆ ਹੈ ਅਤੇ ਪਾਕਿਸਤਾਨ ਅਤੇ ਸਿੰਧ ਦੀਆਂ ਸਰਕਾਰਾਂ ਨੂੰ ਹਿੰਦੂ ਲੜਕੀਆਂ ਨੂੰ ਬਰਾਮਦ ਕਰ ਕੇ ਉਨ੍ਹਾਂ ਦੇ ਮਾਪਿਆਂ ਦੇ ਹਵਾਲੇ ਕਰਨ ਲਈ ਆਖਿਆ ਗਿਆ ਹੈ। ਇਹ ਸੰਪਾਦਕੀ ਲਿਖਣ ਤੱਕ ਇਹ ਖ਼ਬਰ ਆਈ ਹੈ ਕਿ ਪਾਕਿਸਤਾਨ ਵਿਚ ਕੁਝ ਵਿਅਕਤੀਆਂ ਨੂੰ ਇਸ ਸਬੰਧ ਵਿਚ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ।
ਭਾਰਤ ਨੇ ਵੀ ਇਸ ਸਬੰਧੀ ਪਹਿਲੀ ਵਾਰ ਪੂਰੀ ਗੰਭੀਰਤਾ ਦਿਖਾਈ ਹੈ ਅਤੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਪਾਕਿਸਤਾਨ ਦੇ ਵਿਦੇਸ਼ ਵਿਭਾਗ ਨੂੰ ਇਸ ਸਬੰਧੀ ਢੁਕਵੀਂ ਕਾਰਵਾਈ ਕਰਨ ਲਈ ਆਖਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਭਾਰਤ ਦੇ ਪਾਕਿਸਤਾਨ ਵਿਚ ਨਿਯੁਕਤ ਰਾਜਦੂਤ ਨੂੰ ਇਸ ਸਬੰਧੀ ਰਿਪੋਰਟ ਭੇਜਣ ਲਈ ਵੀ ਆਖਿਆ ਸੀ। ਇਸ ਗੱਲ ਦਾ ਪਾਕਿਸਤਾਨ ਦੇ ਸੂਚਨਾ ਤੇ ਪ੍ਰਸਾਰਣ ਮੰਤਰੀ ਫਵਾਦ ਚੌਧਰੀ ਨੇ ਕਾਫੀ ਬੁਰਾ ਮਨਾਇਆ ਸੀ ਅਤੇ ਇਸ ਨੂੰ ਪਾਕਿਸਤਾਨ ਦਾ ਅੰਦਰੂਨੀ ਮਾਮਲਾ ਦੱਸਿਆ ਸੀ।
ਸਾਡੀ ਇਹ ਰਾਇ ਹੈ ਕਿ ਅਜੋਕੇ ਸਮੇਂ ਵਿਚ ਮਨੁੱਖੀ ਅਧਿਕਾਰ ਅਤੇ ਘੱਟ-ਗਿਣਤੀਆਂ ਦੀ ਸੁਰੱਖਿਆ ਨੂੰ ਕਿਸੇ ਵੀ ਦੇਸ਼ ਦਾ ਅੰਦਰੂਨੀ ਮਾਮਲਾ ਨਹੀਂ ਮੰਨਿਆ ਜਾਣਾ ਚਾਹੀਦਾ। ਜੇਕਰ ਕਿਸੇ ਵੀ ਦੇਸ਼ ਵਿਚ ਘੱਟ-ਗਿਣਤੀਆਂ 'ਤੇ ਜ਼ੁਲਮ ਤੇ ਜਬਰ ਹੁੰਦਾ ਹੈ ਤਾਂ ਕੌਮਾਂਤਰੀ ਪੱਧਰ 'ਤੇ ਇਸ ਦਾ ਨੋਟਿਸ ਲਿਆ ਜਾਣਾ ਚਾਹੀਦਾ ਹੈ ਤੇ ਸਬੰਧਿਤ ਦੇਸ਼ 'ਤੇ ਦਬਾਅ ਪਾਇਆ ਜਾਣਾ ਚਾਹੀਦਾ ਹੈ ਕਿ ਉਹ ਘੱਟ-ਗਿਣਤੀਆਂ ਅਤੇ ਆਪਣੇ ਕਮਜ਼ੋਰ ਵਰਗਾਂ ਦੀ ਸੁਰੱਖਿਆ ਅਤੇ ਉਨ੍ਹਾਂ ਦੇ ਮਨੁੱਖੀ ਅਧਿਕਾਰਾਂ ਨੂੰ ਯਕੀਨੀ ਬਣਾਵੇ। ਸਾਨੂੰ ਆਸ ਹੈ ਕਿ ਆਉਣ ਵਾਲੇ ਸਮੇਂ ਵਿਚ ਵੀ ਭਾਰਤ ਅਤੇ ਦੁਨੀਆ ਦੇ ਹੋਰ ਦੇਸ਼ ਪਾਕਿਸਤਾਨ ਸਰਕਾਰ 'ਤੇ ਇਸ ਸਬੰਧੀ ਪੂਰਾ-ਪੂਰਾ ਦਬਾਅ ਪਾਉਣਗੇ ਤਾਂ ਜੋ ਉਥੇ ਘੱਟ-ਗਿਣਤੀਆਂ ਅਤੇ ਖ਼ਾਸ ਕਰਕੇ ਲੜਕੀਆਂ ਨੂੰ ਅਗਵਾ ਕਰ ਕੇ ਧਰਮ ਪਰਿਵਰਤਨ ਉਪਰੰਤ ਉਨ੍ਹਾਂ ਦੇ ਜਬਰੀ ਵਿਆਹ ਕੀਤੇ ਜਾਣ ਦੇ ਅਣਮਨੁੱਖੀ ਅਮਲਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਿਆ ਜਾ ਸਕੇ।

 


ਖ਼ਬਰ ਸ਼ੇਅਰ ਕਰੋ

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX