ਤਾਜਾ ਖ਼ਬਰਾਂ


ਰਾਜਾ ਵੜਿੰਗ ਬਠਿੰਡਾ ਤੋਂ ਲੜਨਗੇ ਚੋਣ
. . .  about 2 hours ago
ਚੰਡੀਗੜ੍ਹ ,20 ਅਪ੍ਰੈਲ -ਕਾਂਗਰਸ ਪਾਰਟੀ ਵੱਲੋਂ ਅੱਜ ਪੰਜਾਬ ਦੇ ਦੋ ਲੋਕ ਸਭਾ ਹਲਕਿਆਂ ਦੇ ਉਮੀਦਵਾਰਾਂ ਦੀ ਸੂਚੀ ਅਨੁਸਾਰ ਕੁੱਝ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਛੱਡ ਕੇ ਕਾਂਗਰਸ ਚ ਸ਼ਾਮਲ ਹੋਏ ਸੰਸਦ ਮੈਂਬਰ ਸ਼ੇਰ ਸਿੰਘ ...
ਸ਼ੇਰ ਸਿੰਘ ਘੁਬਾਇਆ ਬਣੇ ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ
. . .  about 2 hours ago
ਗੁਰੂ ਹਰਸਹਾਏ ,20 ਅਪ੍ਰੈਲ - [ਹਰਚਰਨ ਸਿੰਘ ਸੰਧੂ } -ਅਕਾਲੀ ਦਲ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋੲ ੇਸ਼ੇਰ ਸਿੰਘ ਘੁਬਾਇਆ ਨੂੰ ਕਾਂਗਰਸ ਨੇ ਟਿਕਟ ਦੇ ਕੇ ਫਿਰੋਜ਼ਪੁਰ ਤੋਂ ਉਮੀਦਵਾਰ ਐਲਾਨਿਆ ...
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  about 2 hours ago
ਤਰਨ ਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਪ੍ਰਦੀਪ ਕੁਮਾਰ ਸਭਰਵਾਲ ਵੱਲੋਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਡੈਮੋਕਰੈਟਿਕ ਅਲਾਇੰਸ ਫ਼ਰੰਟ ਦੀ ਉਮੀਦਵਾਰ ਬੀਬੀ ਪਰਮਜੀਤ ਕੌਰ ...
ਆਈ. ਪੀ. ਐੱਲ. 2019 :ਦਿੱਲੀ ਨੇ ਟਾਸ ਜਿੱਤ ਕੇ ਕੀਤਾ ਗੇਂਦਬਾਜ਼ੀ ਦਾ ਫ਼ੈਸਲਾ
. . .  about 2 hours ago
ਆਈ. ਪੀ. ਐੱਲ. 2019 : ਰਾਜਸਥਾਨ ਨੇ ਮੁੰਬਈ ਨੂੰ 5 ਵਿਕਟਾਂ ਨਾਲ ਹਰਾਇਆ
. . .  about 3 hours ago
ਆਦੇਸ਼ ਕੈਰੋਂ ਨੇ ਖੇਮਕਰਨ ਹਲਕੇ ਅੰਦਰ ਨਾਰਾਜ਼ ਅਕਾਲੀਆਂ ਨੂੰ ਮਨਾਉਣ ਦੀ ਸ਼ੁਰੂ ਕੀਤੀ ਮੁਹਿੰਮ
. . .  about 3 hours ago
ਖੇਮਕਰਨ, 20 ਅਪ੍ਰੈਲ (ਰਾਕੇਸ਼ ਕੁਮਾਰ ਬਿੱਲਾ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ 'ਚ ਅੱਜ ਵਿਧਾਨ ਸਭਾ...
ਆਵਾਰਾ ਪਸ਼ੂ ਵਲੋਂ ਟੱਕਰ ਮਾਰੇ ਜਾਣ ਕਾਰਨ ਢਾਡੀ ਦੀ ਮੌਤ
. . .  about 3 hours ago
ਲੌਂਗੋਵਾਲ, 20 ਅਪ੍ਰੈਲ (ਵਿਨੋਦ)- ਪਿੰਡ ਸਾਹੋ ਕੇ ਵਿਖੇ ਬੀਤੀ ਰਾਤ ਇੱਕ ਆਵਾਰਾ ਪਸ਼ੂ ਵਲੋਂ ਟੱਕਰ ਮਾਰੇ ਜਾਣ ਕਾਰਨ ਪੰਥ ਪ੍ਰਸਿੱਧ ਢਾਡੀ ਸੁਰਜੀਤ ਸਿੰਘ ਸਾਜਨ (55 ਸਾਲ) ਦੀ ਮੌਤ ਹੋ ਗਈ ਹੈ। ਮਿਲੇ ਵੇਰਵਿਆਂ ਮੁਤਾਬਕ ਢਾਡੀ ...
ਕਾਰ ਦਾ ਸੰਤੁਲਨ ਵਿਗੜਨ 'ਤੇ ਦਰਖਤ ਨਾਲ ਟਕਰਾਈ ਤਿੰਨ ਫੱਟੜ
. . .  about 3 hours ago
ਜੈਤੋ, 20 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਜੈਤੋ-ਰੋੜੀਕਪੂਰਾ-ਰਾਮੇਆਣਾ ਰੋਡ ਦੀ ਖਸਤਾ ਹਾਲਤ ਕਾਰਨ ਕਾਰ ਚਾਲਕ ਦਾ ਸੰਤੁਲਨ ਵਿਗੜਨ 'ਤੇ ਦਰਖਤ ਨਾਲ ਜਾ ਟਕਰਾਉਣ 'ਤੇ ਤਿੰਨ ਵਿਅਕਤੀਆਂ ...
ਕਰਜ਼ੇ ਤੋਂ ਪ੍ਰੇਸ਼ਾਨ ਪੰਜ ਧੀਆਂ ਦੇ ਬਾਪ ਵੱਲੋਂ ਖ਼ੁਦਕੁਸ਼ੀ
. . .  about 4 hours ago
ਜੋਗਾ, 20 ਅਪ੍ਰੈਲ (ਬਲਜੀਤ ਸਿੰਘ ਅਕਲੀਆ )- ਮਾਨਸਾ ਜ਼ਿਲ੍ਹੇ ਦੇ ਪਿੰਡ ਅਤਲਾ ਕਲਾਂ ਵਿਖੇ ਇਕ ਕਾਰੀਗਰ ਜੋ ਕਿ ਪੰਜ ਧੀਆਂ ਦਾ ਬਾਪ ਸੀ, ਵਲੋਂ ਖੁਦਕਸ਼ੀ ਕਰ ਲੈਣ ਦੀ ਖਬਰ ਹੈ l ਜਾਣਕਾਰੀ ਅਨੁਸਾਰ ਬਲਵੀਰ...
ਆਈ. ਪੀ. ਐੱਲ. 2019 : ਮੁੰਬਈ ਨੇ ਰਾਜਸਥਾਨ ਨੂੰ ਜਿੱਤ ਲਈ ਦਿੱਤਾ 162 ਦੌੜਾਂ ਦਾ ਟੀਚਾ
. . .  about 3 hours ago
ਸਕੂਲ ਦੀ ਬੱਸ 'ਚੋਂ ਮਿਲਿਆ ਚੂਰਾ ਪੋਸਤ
. . .  about 5 hours ago
ਪਠਾਨਕੋਟ, 20 ਅਪ੍ਰੈਲ (ਚੌਹਾਨ)- ਮਾਮੂਨ ਮਿਲਟਰੀ ਸਟੇਸ਼ਨ ਦੇ ਅੰਦਰ ਸਕੂਲ ਦੀ ਇੱਕ ਬੱਸ 'ਚੋਂ ਅੱਜ ਫੌਜ ਵਲੋਂ ਚੂਰਾ ਪੋਸਤ ਬਰਾਮਦ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਨਿੱਜੀ ਸਕੂਲ ਦੀ ਇਹ ਬੱਸ ਸਕੂਲੀ ਬੱਚਿਆਂ ਨੂੰ ਮਿਲਟਰੀ ਸਟੇਸ਼ਨ ਦੇ ਅੰਦਰ ਸਥਿਤ...
ਪਰਿਵਾਰ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਹਰਮੇਲ ਟੌਹੜਾ
. . .  about 5 hours ago
ਪਟਿਆਲਾ, 20 ਅਪ੍ਰੈਲ (ਅਮਨਦੀਪ ਸਿੰਘ)- ਅੱਜ ਹਰਮੇਲ ਸਿੰਘ ਟੌਹੜਾ ਅਤੇ ਉਨ੍ਹਾਂ ਦਾ ਸਮੁੱਚਾ ਪਰਿਵਾਰ ਸ਼੍ਰੋਮਣੀ ਅਕਾਲੀ ਦਲ (ਬਾਦਲ) 'ਚ ਸ਼ਾਮਲ ਹੋ ਗਿਆ। ਉਨ੍ਹਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਗੁਰਵਿੰਦਰ ਸਿੰਘ ਬਾਵਾ ਮੈਂਬਰ ਸ਼੍ਰੋਮਣੀ ਕਮੇਟੀ ਦੀ...
ਸ਼ਹੀਦ ਹੇਮੰਤ ਕਰਕਰੇ ਵਿਰੁੱਧ ਬਿਆਨ ਦੇਣ 'ਤੇ ਚੋਣ ਕਮਿਸ਼ਨ ਨੇ ਸਾਧਵੀ ਪ੍ਰਗਿਆ ਨੂੰ ਭੇਜਿਆ ਨੋਟਿਸ
. . .  about 5 hours ago
ਭੋਪਾਲ, 20 ਅਪ੍ਰੈਲ- ਮੱਧ ਪ੍ਰਦੇਸ਼ ਦੇ ਲੋਕ ਸਭਾ ਹਲਕੇ ਭੋਪਾਲ ਤੋਂ ਭਾਜਪਾ ਦੀ ਉਮੀਦਵਾਰ ਸਾਧਵੀ ਪ੍ਰਗਿਆ ਸਿੰਘ ਠਾਕੁਰ ਨੂੰ ਮੁੰਬਈ ਏ. ਟੀ. ਐੱਸ. ਦੇ ਮੁਖੀ ਰਹੇ ਸ਼ਹੀਦ ਹੇਮੰਤ ਕਰਕਰੇ ਵਿਰੁੱਧ ਦਿੱਤੇ ਬਿਆਨ 'ਤੇ ਚੋਣ ਕਮਿਸ਼ਨ ਨੇ ਨੋਟਿਸ ਜਾਰੀ ਕੀਤਾ ਹੈ। ਚੋਣ ਕਮਿਸ਼ਨ ਵਲੋਂ...
ਹਥਿਆਰਬੰਦ ਲੁਟੇਰਿਆਂ ਨੇ ਬੈਂਕ 'ਚੋਂ ਦਿਨ-ਦਿਹਾੜੇ ਲੁੱਟੀ ਲੱਖਾਂ ਦੀ ਨਕਦੀ
. . .  about 5 hours ago
ਸਮਾਣਾ, 20 ਅਪ੍ਰੈਲ (ਸਾਹਿਬ ਸਿੰਘ)- ਸਮਾਣਾ (ਪਟਿਆਲਾ) ਦੇ ਪਿੰਡ ਬੰਮਣਾ ਵਿਖੇ ਸਥਿਤ ਓ. ਬੀ. ਸੀ. ਬੈਂਕ ਦੀ ਇੱਕ ਸ਼ਾਖਾ 'ਚੋਂ ਅੱਜ ਦਿਨ-ਦਿਹਾੜੇ ਹਥਿਆਰਬੰਦ ਲੁਟੇਰਿਆਂ ਨੇ ਡਾਕਾ ਮਾਰ ਸੱਤ ਲੱਖ ਰੁਪਏ ਤੋਂ ਵੱਧ ਦੀ ਰਕਮ ਲੁੱਟ ਲਈ। ਘਟਨਾ ਜਾਣਕਾਰੀ ਮਿਲਣ ਤੋਂ...
ਆਈ. ਪੀ. ਐੱਲ. 2019 : 10 ਓਵਰਾਂ ਤੋਂ ਬਾਅਦ ਮੁੰਬਈ ਇੰਡੀਅਨਜ਼ 81/1
. . .  about 3 hours ago
ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
. . .  about 6 hours ago
ਮੁਹੰਮਦ ਸਦੀਕ ਨੇ ਕੀਤੀ ਚੋਣ ਜ਼ਾਬਤੇ ਦੀ ਉਲੰਘਣਾ, ਨੋਟਿਸ ਜਾਰੀ
. . .  1 minute ago
ਜਯੋਤਿਰਾਦਿਤਿਆ ਸਿੰਧੀਆ ਨੇ ਭਰਿਆ ਨਾਮਜ਼ਦਗੀ ਪੱਤਰ
. . .  about 6 hours ago
ਅੰਮ੍ਰਿਤਸਰ : ਓਠੀਆ ਦੀ ਮੰਡੀ 'ਚ ਕਣਕ ਦੀ ਆਮਦ ਸ਼ੁਰੂ
. . .  about 7 hours ago
ਆਈ. ਪੀ. ਐੱਲ. 12 : ਰਾਜਸਥਾਨ ਨੇ ਜਿੱਤੀ ਟਾਸ, ਮੁੰਬਈ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਵੈਸਾਖ ਸੰਮਤ 551
ਵਿਚਾਰ ਪ੍ਰਵਾਹ: ਕੁਦਰਤ ਨਾਲ ਸਬੰਧ ਜੋੜਨ ਤੋਂ ਬਿਨਾਂ ਕੋਈ ਸਿੱਖਿਆ ਪੂਰੀ ਨਹੀਂ ਹੁੰਦੀ। -ਰਬਿੰਦਰ ਨਾਥ ਟੈਗੋਰ

ਪਹਿਲਾ ਸਫ਼ਾ

ਖ਼ਾਲਸਾ ਸਾਜਨਾ ਦਿਵਸ ਮੌਕੇ ਵੈਨਕੂਵਰ 'ਚ ਅਲੌਕਿਕ ਨਗਰ ਕੀਰਤਨ

ਗੁਰਪ੍ਰੀਤ ਸਿੰਘ ਸਹੋਤਾ ਵੈਨਕੂਵਰ, 14 ਅਪ੍ਰੈਲ-ਕੈਨੇਡਾ ਵਿਚ ਸਿੱਖਾਂ ਦੀ 113 ਸਾਲ ਪੁਰਾਤਨ ਸੰਸਥਾ 'ਖ਼ਾਲਸਾ ਦੀਵਾਨ ਸੁਸਾਇਟੀ ਵੈਨਕੂਵਰ' ਵਲੋਂ ਖ਼ਾਲਸੇ ਦੇ ਸਾਜਨਾ ਦਿਵਸ 'ਤੇ ਅੱਜ ਇਥੇ ਸਾਲਾਨਾ ਨਗਰ ਕੀਰਤਨ ਬੜੇ ਉਤਸ਼ਾਹ ਨਾਲ ਸਜਾਇਆ ਗਿਆ, ਜਿਸ ਵਿਚ ਦੂਰੋਂ-ਨੇੜਿਓਾ ...

ਪੂਰੀ ਖ਼ਬਰ »

ਅਬਦੁੱਲਾ ਤੇ ਮੁਫ਼ਤੀ ਪਰਿਵਾਰਾਂ ਨੂੰ ਦੇਸ਼ ਵੰਡਣ ਦੀ ਇਜਾਜ਼ਤ ਨਹੀਂ ਦਿਆਂਗੇ-ਮੋਦੀ

ਕਠੂਆ 'ਚ ਰੈਲੀ ਨੂੰ ਕੀਤਾ ਸੰਬੋਧਨ
ਕਠੂਆ, 14 ਅਪ੍ਰੈਲ (ਏਜੰਸੀ)- ਜੰਮੂ-ਕਸ਼ਮੀਰ ਦੇ ਕਠੂਆ ਵਿਖੇ ਅੱਜ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਬਦੁੱਲਾ ਤੇ ਮੁਫ਼ਤੀ ਪਰਿਵਾਰਾਂ 'ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਨ੍ਹਾਂ ਦੋਹਾਂ ਪਰਿਵਾਰਾਂ ਦੀਆਂ ਤਿੰਨ ਪੀੜੀਆਂ ਨੇ ਸੂਬੇ ਨੂੰ 'ਬਰਬਾਦ' ਕਰਕੇ ਰੱਖ ਦਿੱਤਾ ਹੈ ਅਤੇ ਉਹ ਭਾਰਤ ਦੀ ਵੰਡ ਨਹੀਂ ਹੋਣ ਦੇਣਗੇ | ਜੰਮੂ ਤੇ ਕਸ਼ਮੀਰ ਲਈ ਵੱਖਰੇ ਪ੍ਰਧਾਨ ਮੰਤਰੀ ਦੀ ਮੰਗ ਕਰਨ ਵਾਲੇ ਨੈਸ਼ਨਲ ਕਾਨਫਰੰਸ ਦੇ ਨੇਤਾ ਓਮਰ ਅਬਦੁੱਲਾ ਅਤੇ ਧਾਰਾ 370 ਖ਼ਤਮ ਕੀਤੇ ਜਾਣ 'ਤੇ ਜੰਮੂ-ਕਸ਼ਮੀਰ ਦੇ ਭਾਰਤ ਤੋਂ ਆਜ਼ਾਦ ਹੋ ਜਾਣ ਦਾ ਬਿਆਨ ਦੇਣ ਵਾਲੀ ਮਹਿਬੂਬਾ ਮੁਫ਼ਤੀ 'ਤੇ ਹਮਲਾ ਬੋਲਦਿਆਂ ਮੋਦੀ ਨੇ ਕਿਹਾ ਕਿ ਸੂਬੇ ਦੇ ਲੋਕ 'ਮੁੱਠੀ ਭਰ ਲੋਕਾਂ' ਦੇ ਬੰਧੂਆ ਮਜ਼ਦੂਰ ਨਹੀਂ ਹਨ ਅਤੇ ਅਬਦੁੱਲਾ ਤੇ ਮੁਫ਼ਤੀ ਪਰਿਵਾਰਾਂ ਦੀਆਂ ਤਿੰਨ ਪੀੜ੍ਹੀਆਂ ਨੇ ਸੂਬੇ ਨੂੰ ਬਰਬਾਦ ਕਰ ਦਿੱਤਾ ਹੈ | ਊਧਮਪੁਰ ਲੋਕ ਸਭਾ ਸੀਟ ਤੋਂ ਚੋਣ ਲੜ ਰਹੇ ਪ੍ਰਧਾਨ ਮੰਤਰੀ ਦਫ਼ਤਰ 'ਚ ਰਾਜ ਮੰਤਰੀ ਜਤਿੰਦਰ ਸਿੰਘ ਲਈ ਚੋਣ ਪ੍ਰਚਾਰ ਕਰਨ ਆਏ ਮੋਦੀ ਨੇ ਦਾਅਵਾ ਕਰਦਿਆਂ ਕਿਹਾ ਕਿ ਪਹਿਲੇ ਪੜਾਅ ਦੀਆਂ ਵੋਟਾਂ ਮੌਕੇ ਸੂਬੇ ਦੇ ਲੋਕਾਂ ਨੇ ਮੌਕਾਪ੍ਰਸਤ ਤੇ ਅੱਤਵਾਦੀਆਂ ਦੇ ਪਿੱਠੂ ਨੇਤਾਵਾਂ ਦੇ ਬਾਈਕਾਟ ਨੂੰ ਨਕਾਰਦਿਆਂ ਵੱਡੀ ਗਿਣਤੀ 'ਚ ਵੋਟਾਂ ਪਾ ਕੇ ਲੋਕਤੰਤਰ ਨੂੰ ਮਜ਼ਬੂਤ ਕੀਤਾ ਹੈ | ਆਪਣੇ ਸੰਬੋਧਨ 'ਚ ਮੋਦੀ ਨੇ ਕਾਂਗਰਸ ਦੇ ਚੋਣ ਮੈਨੀਫੈਸਟੋ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ਸੱਤਾ 'ਚ ਆਉਣ 'ਤੇ ਸੁਰੱਖਿਆ ਬਲਾਂ ਦੀਆਂ ਤਾਕਤਾਂ ਨੂੰ ਘੱਟ ਕਰਨ ਲਈ 'ਅਫਸਪਾ' ਨੂੰ ਹਟਾਉਣ ਦਾ ਵਾਅਦਾ ਕਰਦੀ ਹੈ | ਉਨ੍ਹਾਂ ਕਾਂਗਰਸ, ਨੈਸ਼ਨਲ ਕਾਨਫਰੰਸ ਅਤੇ ਪੀ.ਡੀ.ਪੀ. 'ਤੇ ਪਾਕਿਸਤਾਨ ਨੂੰ ਲੈ ਕੇ ਨਿਸ਼ਾਨੇ ਸਾਧੇ | ਇਸ ਮੌਕੇ ਮੋਦੀ ਨੇ ਮਰਹੂਮ
ਡਾ: ਬੀ.ਆਰ. ਅੰਬੇਡਕਰ ਜਿਨ੍ਹਾਂ ਦਾ ਅੱਜ ਜਨਮ ਦਿਨ ਹੈ, ਦੇ ਪੰਜਾਬ 'ਚ ਦਿੱਤੇ ਇਕ ਭਾਸ਼ਨ ਦਾ ਉਚੇਚੇ ਤੌਰ 'ਤੇ ਹਵਾਲਾ ਦਿੱਤਾ ਜਿਸ 'ਚ ਉਨ੍ਹਾਂ ਕਿਹਾ ਸੀ ਕਿ ਰਾਜਨੀਤਕ ਵੰਸ਼ਵਾਦ ਲੋਕਤੰਤਰ ਦਾ ਸਭ ਤੋਂ ਵੱਡਾ ਦੁਸ਼ਮਣ ਹੈ | ਉਨ੍ਹਾਂ ਕਿਹਾ ਕਿ ਮੋਦੀ ਵੰਸ਼ਵਾਦੀ ਪਰਿਵਾਰਾਂ ਿਖ਼ਲਾਫ ਦੀਵਾਰ ਵਾਂਗ ਖੜੋਤਾ ਹੈ ਇਸੇ ਲਈ ਕਾਂਗਰਸ ਤੇ ਜੰਮੂ-ਕਸ਼ਮੀਰ 'ਚ ਉਨ੍ਹਾਂ ਦੇ ਹਿਮਾਇਤੀਆਂ ਨੂੰ ਚੰਗਾ ਨਹੀਂ ਲਗਦਾ |
ਜਲਿ੍ਹਆਂਵਾਲਾ ਬਾਗ਼ ਸ਼ਤਾਬਦੀ ਸਮਾਗਮ 'ਚ ਸ਼ਾਮਿਲ ਨਾ ਹੋਣ 'ਤੇ ਕੈਪਟਨ ਨੂੰ ਲਿਆ ਨਿਸ਼ਾਨੇ 'ਤੇ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਠੂਆ ਰੈਲੀ ਨੂੰ ਸੰਬੋਧਨ ਕਰਦਿਆਂ ਬੀਤੇ ਦਿਨ ਅੰਮਿ੍ਤਸਰ ਵਿਖੇ ਜਲਿ੍ਹਆਂਵਾਲਾ ਬਾਗ਼ ਸਾਕੇ ਦੇ ਸ਼ਤਾਬਦੀ ਸਮਾਗਮ ਮੌਕੇ ਕਾਂਗਰਸ 'ਤੇ ਰਾਜਨੀਤੀ ਖੇਡਣ ਦਾ ਇਲਜ਼ਾਮ ਲਗਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ 'ਤੇ ਸਿੱਧਾ ਹਮਲਾ ਕੀਤਾ ਹੈ | ਮੋਦੀ ਨੇ ਕਿਹਾ ਕਿ ਜਲਿ੍ਹਆਂਵਾਲਾ ਬਾਗ਼ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਉਪ-ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ ਆਏ ਸਨ ਪਰ ਇਸ ਸਰਕਾਰੀ ਸਮਾਗਮ 'ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਾਜ਼ਰ ਨਹੀਂ ਹੋਏ | ਮੋਦੀ ਨੇ ਕਿਹਾ ਕਿ ਰਾਸ਼ਟਰ ਭਗਤੀ (ਦੇਸ਼-ਭਗਤੀ) ਅਤੇ 'ਪਰਿਵਾਰ ਭਗਤੀ' 'ਚ ਅੰਤਰ ਹੁੰਦਾ ਹੈ, ਉਹ ਦਹਾਕਿਆਂ ਤੋਂ ਕੈਪਟਨ ਅਮਰਿੰਦਰ ਸਿੰਘ ਨੂੰ ਜਾਣਦੇ ਹਨ ਤੇ ਉਨ੍ਹਾਂ ਦੀ ਦੇਸ਼-ਭਗਤੀ 'ਤੇ ਕਦੇ ਕੋਈ ਸਵਾਲ ਨਹੀਂ ਉਠਾਇਆ | ਪਰ ਉਹ (ਮੋਦੀ) ਸਮਝ ਸਕਦੇ ਹਨ ਕਿ ਉਨ੍ਹਾਂ (ਕੈਪਟਨ) 'ਤੇ ਅਜਿਹਾ ਦਬਾਅ ਬਣਾਇਆ ਗਿਆ ਹੋਵੇਗਾ ਕਿ ਉਨ੍ਹਾਂ 'ਪਰਿਵਾਰ ਭਗਤੀ' ਨੂੰ ਤਰਜੀਹ ਦਿੱਤੀ | ਮੋਦੀ ਨੇ ਕਾਂਗਰਸ 'ਤੇ ਸ਼ਹੀਦਾਂ ਦਾ ਅਪਮਾਨ ਕਰਨ ਦਾ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਪਤਾ ਨਹੀਂ ਕਿਉਂ ਕਾਂਗਰਸ 'ਸਰਜੀਕਲ ਸਟਰਾਈਕ' ਤੇ ਹਵਾਈ ਹਮਲੇ ਨੂੰ ਸੁਣ ਕੇ ਪ੍ਰੇਸ਼ਾਨ ਹੋ ਜਾਂਦੀ ਹੈ | ਮੋਦੀ ਨੇ ਦਾਅਵਾ ਕੀਤਾ ਕਿ ਦੇਸ਼ ਭਰ 'ਚ ਭਾਜਪਾ ਦੇ ਪੱਖ 'ਚ ਲਹਿਰ ਹੈ ਅਤੇ ਉਨ੍ਹਾਂ ਦੀ ਪਾਰਟੀ 2014 ਤੋਂ ਵੀ ਵੱਧ ਸਮਰਥਨ ਮਿਲੇਗਾ | ਮੋਦੀ ਨੇ ਕਿਹਾ ਰਾਜਨੇਤਾ ਤੇ ਚੋਣਾਂ ਤਾਂ ਆਉਂਦੇ-ਜਾਂਦੇ ਰਹਿਣਗੇ ਪਰ ਦੇਸ਼ ਹਮੇਸ਼ਾ 'ਸਰਵਉੱਚ' ਹੈ ਅਤੇ 'ਸਰਵਉੱਚ' ਹੀ ਰਹੇਗਾ |


ਖ਼ਬਰ ਸ਼ੇਅਰ ਕਰੋ

ਕਰਤਾਰਪੁਰ ਲਾਂਘਾ ਮੁਕੰਮਲ ਕਰਨ ਲਈ ਵਚਨਬੱਧ ਹਾਂ-ਪਾਕਿਸਤਾਨ

ਨਵੀਂ ਦਿੱਲੀ, 14 ਅਪ੍ਰੈਲ (ਏਜੰਸੀ)-ਪਾਕਿਸਤਾਨ ਨੇ ਅੱਜ ਕਿਹਾ ਕਿ ਉਹ ਲੋਕ ਸਭਾ ਚੋਣਾਂ ਦੇ ਬਾਅਦ ਭਾਰਤ ਨਾਲ ਮੁੜ ਗੱਲਬਾਤ ਸ਼ੁਰੂ ਹੋਣ ਲਈ ਆਸਵੰਦ ਹੈ | ਉਸ ਨੇ ਜ਼ੋਰ ਦੇ ਕੇ ਕਿਹਾ ਕਿ ਵਿਵਸਥਿਤ ਗੱਲਬਾਤ ਦੋਵੇਂ ਦੇਸ਼ਾਂ ਨੂੰ ਪਰਸਪਰ ਚਿੰਤਾਵਾਂ ਨੂੰ ਸਮਝਣ, ਲੰਬੇ ਸਮੇਂ ...

ਪੂਰੀ ਖ਼ਬਰ »

ਕੈਨੇਡਾ 'ਚ ਸਿੱਖਾਂ ਨੂੰ ਰਾਹਤ

ਟਰੂਡੋ ਸਰਕਾਰ ਨੇ ਸਰਕਾਰੀ ਰਿਪੋਰਟ 'ਚੋਂ ਸਿੱਖ ਤੇ ਖ਼ਾਲਿਸਤਾਨੀ ਸ਼ਬਦ ਹਟਾਏ

ਸਤਪਾਲ ਸਿੰਘ ਜੌਹਲ ਟੋਰਾਂਟੋ, 14 ਅਪ੍ਰੈਲ-ਕੈਨੇਡਾ 'ਚ ਵਿਸਾਖੀ ਤੋਂ ਪਹਿਲਾਂ 12 ਅਪ੍ਰੈਲ ਨੂੰ ਟਰੂਡੋ ਸਰਕਾਰ ਨੇ ਇਕ ਬਿਆਨ ਜਾਰੀ ਕਰਦਿਆਂ ਸਿੱਖਾਂ ਨੂੰ ਰਾਹਤ ਦਿੰਦਿਆਂ 2018 ਦੀ ਅੱਤਵਾਦ 'ਤੇ ਜਾਰੀ ਕੀਤੀ ਇਕ ਰਿਪੋਰਟ 'ਚੋਂ ਸਿੱਖ ਅਤੇ ਖ਼ਾਲਿਸਤਾਨੀ ਸ਼ਬਦ ਹਟਾ ਦਿੱਤੇ ...

ਪੂਰੀ ਖ਼ਬਰ »

ਦੂਜੇ ਪੜਾਅ ਤਹਿਤ ਚੋਣ ਲੜਨ ਵਾਲੇ 251 ਉਮੀਦਵਾਰਾਂ ਿਖ਼ਲਾਫ਼ ਅਪਰਾਧਕ ਮਾਮਲੇ

ਕੋਲਕਾਤਾ, 14 ਅਪ੍ਰੈਲ (ਏਜੰਸੀ)- ਏ. ਡੀ. ਆਰ. (ਐਸੋਸੀਏਸ਼ਨ ਆਫ਼ ਡੈਮੋਕ੍ਰੇਟਿਕ ਰਿਫ਼ਾਰਮਜ਼) ਨੇ ਆਪਣੀ ਰਿਪੋਰਟ 'ਚ ਦੱਸਿਆ ਕਿ 18 ਅਪ੍ਰੈਲ ਨੂੰ ਲੋਕ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਚੋਣ ਲੜਨ ਵਾਲੇ 423 ਉਮੀਦਵਾਰਾਂ ਕੋਲ 1 ਕਰੋੜ ਰੁਪਏ ਜਾਂ ਇਸ ਤੋਂ ਜ਼ਿਆਦਾ ਕੀਮਤ ਦੀ ...

ਪੂਰੀ ਖ਼ਬਰ »

ਈ.ਵੀ.ਐਮ. ਦੇ ਮੁੱਦੇ 'ਤੇ ਫਿਰ ਸੁਪਰੀਮ ਕੋਰਟ ਜਾਣਗੀਆਂ ਵਿਰੋਧੀ ਧਿਰਾਂ

ਨਵੀਂ ਦਿੱਲੀ, 14 ਅਪ੍ਰੈਲ (ਏਜੰਸੀ)-ਵਿਰੋਧੀ ਧਿਰਾਂ ਨੇ ਅੱਜ ਈ. ਵੀ. ਐਮ. 'ਚ ਗੜਬੜੀ ਨੂੰ ਲੈ ਕੇ ਬੈਠਕ ਕੀਤੀ ਅਤੇ ਕਿਹਾ ਕਿ ਘੱਟੋ-ਘੱਟ 50 ਫ਼ੀਸਦੀ ਮਤਦਾਨ ਪਰਚੀਆਂ ਦਾ ਮਿਲਾਨ ਈ. ਵੀ. ਐਮ. ਨਾਲ ਕਰਾਏ ਜਾਣ ਦੀ ਮੰਗ ਨੂੰ ਲੈ ਕੇ ਉਹ ਸੁਪਰੀਮ ਕੋਰਟ ਜਾਣਗੇ | ਆਂਧਰਾ ਪ੍ਰਦੇਸ਼ ਦੇ ...

ਪੂਰੀ ਖ਼ਬਰ »

ਫ਼ਾਜ਼ਿਲਕਾ ਨੇੜੇ ਗੰਗ ਕੈਨਾਲ 'ਚ ਡਿਗੀ ਕਾਰ-4 ਨੌਜਵਾਨਾਂ ਦੀ ਮੌਤ

ਮੱਧ ਪ੍ਰਦੇਸ਼ ਤੋਂ ਕਣਕ ਦਾ ਸੀਜ਼ਨ ਲਗਾ ਕੇ ਨੌਜਵਾਨ ਡੇਢ ਮਹੀਨੇ ਬਾਅਦ ਪਰਤ ਰਹੇ ਸਨ ਘਰ ਫ਼ਾਜ਼ਿਲਕਾ/ ਮੰਡੀ ਅਰਨੀਵਾਲਾ, 14 ਅਪ੍ਰੈਲ (ਦਵਿੰਦਰ ਪਾਲ ਸਿੰਘ/ਨਿਸ਼ਾਨ ਸਿੰਘ ਸੰਧੂ)-ਫ਼ਾਜ਼ਿਲਕਾ ਨੇੜਿਓਾ ਲੰਘਦੀ ਗੰਗ ਕੈਨਾਲ 'ਚ ਕਾਰ ਡਿਗਣ ਨਾਲ ਵਾਪਰੇ ਦਰਦਨਾਕ ਹਾਦਸੇ 'ਚ 4 ...

ਪੂਰੀ ਖ਼ਬਰ »

ਸੀ.ਆਰ.ਪੀ.ਐਫ. ਕੈਂਪ 'ਤੇ ਹਮਲੇ 'ਚ ਸ਼ਾਮਿਲ 5ਵਾਂ ਦੋਸ਼ੀ ਗਿ੍ਫ਼ਤਾਰ

ਸ੍ਰੀਨਗਰ,14 ਅਪ੍ਰੈਲ (ਮਨਜੀਤ ਸਿੰਘ)-ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਨੇ ਸੀ.ਆਰ.ਪੀ.ਐਫ. ਦੇ ਸੈਂਟਰ ਲਿਤਪੋਰਾ ਵਿਖੇ ਹੋਏ ਫਿਦਾਈਨ ਹਮਲੇ 'ਚ ਲੋੜੀਂਦੇ ਪੰਜਵੇਂ ਦੋਸ਼ੀ ਇਰਸ਼ਾਦ ਅਹਿਮਦ ਰੇਸ਼ੀ ਵਾਸੀ ਰਤਨੀਪੋਰਾ ਪੁਲਵਾਮਾ ਨੂੰ ਗਿ੍ਫ਼ਤਾਰ ਕਰ ਲਿਆ ਹੈ | ਉਸ ਦੀ ...

ਪੂਰੀ ਖ਼ਬਰ »

ਕਾਬੁਲ 'ਚ ਬੰਬ ਧਮਾਕਾ 7 ਬੱਚਿਆਂ ਦੀ ਮੌਤ

ਕਾਬੁਲ, 14 ਅਪ੍ਰੈਲ (ਏਜੰਸੀ)-ਇਕ ਅਫ਼ਗਾਨ ਅਧਿਕਾਰੀ ਨੇ ਦੱਸਿਆ ਕਿ ਐਤਵਾਰ ਨੂੰ ਪੂਰਬੀ ਲਾਗਮਨ ਸੂਬੇ ਦੇ ਇਕ ਪਿੰਡ 'ਚ ਹੋਏ ਧਮਾਕੇ ਨਾਲ ਨੇੜੇ ਖੇਡਦੇ 7 ਬੱਚਿਆਂ ਦੀ ਮੌਤ ਹੋ ਗਈ, ਪਰ ਇਸ ਧਮਾਕੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ | ਸੂਬੇ ਦੇ ਰਾਜਪਾਲ ਤੇ ਬੁਲਾਰੇ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਨੰਦ ਲਾਲ ਦਾ ਦਿਹਾਂਤ

ਚੰਡੀਗੜ੍ਹ, 14 ਅਪ੍ਰੈਲ (ਏਜੰਸੀ)-ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਨੰਦ ਲਾਲ ਦਾ ਲੰਬੀ ਬਿਮਾਰੀ ਦੇ ਬਾਅਦ ਅੱਜ ਸਵੇਰੇ ਮੁਹਾਲੀ ਦੇ ਹਸਪਤਾਲ 'ਚ ਦਿਹਾਂਤ ਹੋ ਗਿਆ | ਉਹ 73 ਸਾਲਾਂ ਦੇ ਸਨ | ਨੰਦ ਲਾਲ ਬਲਾਚੌਰ ਵਿਧਾਨ ਸਭਾ ਹਲਕੇ ਤੋਂ ਚਾਰ ਵਾਰ ਵਿਧਾਇਕ ਰਹਿ ਚੁੱਕੇ ...

ਪੂਰੀ ਖ਼ਬਰ »

ਕਾਂਗਰਸ 1984 ਦੇ ਦੰਗਾ ਪੀੜਤ ਸਿੱਖਾਂ ਤੇ ਕਸ਼ਮੀਰੀ ਪੰਡਿਤਾਂ ਨੂੰ ਨਹੀਂ ਦਿਵਾ ਸਕੀ ਨਿਆਂ-ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਕਾਂਗਰਸ ਨਾ ਕਸ਼ਮੀਰੀ ਪੰਡਿਤਾਂ ਨੂੰ ਅਤੇ ਨਾ ਹੀ 1984 ਦੇ ਦੰਗਾ ਪੀੜਤ ਸਿੱਖਾਂ ਨੂੰ ਨਿਆਂ ਦਿਵਾ ਸਕੀ ਹੈ | ਮੋਦੀ ਨੇ ਕਿਹਾ ਕਿ ਭਾਜਪਾ ਕਸ਼ਮੀਰੀ ਪੰਡਿਤਾਂ ਦੇ ਸੂਬੇ 'ਚ ਪੁਨਰਵਾਸ ਅਤੇ 1984 ਦੇ ਪੀੜਤ ਸਿੱਖ ਪਰਿਵਾਰਾਂ ਨੂੰ ...

ਪੂਰੀ ਖ਼ਬਰ »

ਜੈਟ ਏਅਰਵੇਜ਼ ਦੇ ਪਾਇਲਟਾਂ ਨੇ ਹੜਤਾਲ 'ਤੇ ਜਾਣ ਦਾ ਫ਼ੈਸਲਾ ਫ਼ਿਲਹਾਲ ਟਾਲਿਆ

ਮੁੰਬਈ, 14 ਅਪ੍ਰੈਲ (ਏਜੰਸੀ)-ਜੈਟ ਏਅਰਵੇਜ਼ ਦੇ ਪਾਇਲਟਾਂ ਨੇ ਸੋਮਵਾਰ ਤੋਂ ਹੜਤਾਲ 'ਤੇ ਜਾਣ ਦੇ ਆਪਣੇ ਫ਼ੈਸਲਾ ਨੂੰ ਟਾਲਦਿਆਂ ਹੁਣ ਹੜਤਾਲ 'ਤੇ ਨਾ ਜਾਣ ਦਾ ਫ਼ੈਸਲਾ ਕੀਤਾ ਹੈ | ਜੈਟ ਏਅਰਵੇਜ਼ ਦੇ ਪਾਇਲਟਾਂ ਦੇ ਸੰਗਠਨ ਨਾਲ ਜੁੜੇ ਕਰੀਬ 1100 ਪਾਇਲਟਾਂ ਵਲੋਂ ਅੱਜ ਪਹਿਲਾਂ ...

ਪੂਰੀ ਖ਼ਬਰ »

ਕਿਸ਼ਤਵਾੜ ਹਮਲੇ 'ਚ ਆਰ. ਐਸ. ਐਸ. ਆਗੂ ਦੀ ਹੱਤਿਆ ਲਈ ਵਰਤੀ ਗੱਡੀ ਜ਼ਬਤ

ਸ੍ਰੀਨਗਰ, 14 ਅਪ੍ਰੈਲ (ਮਨਜੀਤ ਸਿੰਘ)- ਪੁਲਿਸ ਨੇ ਕਿਸ਼ਤਵਾੜ ਵਿਖੇ ਆਰ.ਐਸ.ਐਸ. ਆਗੂ ਅਤੇ ਉਸ ਦੇ ਸੁਰੱਖਿਆ ਗਾਰਡ ਦੀ ਹੱਤਿਆ ਲਈ ਅੱਤਵਾਦੀਆਂ ਵਲੋਂ ਵਰਤੀ ਗਈ ਗੱਡੀ ਨੂੰ ਜ਼ਬਤ ਕਰਨ ਦਾ ਦਾਅਵਾ ਕੀਤਾ ਹੈ | ਜੰਮੂ ਰੇਂਜ ਪੁਲਿਸ ਦੇ ਆਈ.ਜੀ. ਐਮ.ਕੇ. ਸਿਨ੍ਹਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਖੁੰਢ-ਚਰਚਾ

ਡੇਰਾਵਾਦ ਤੇ ਪਖੰਡੀ ਬਾਬੇ ਪੰਜਾਬ 'ਚ ਹੀ ਨਹੀਂ, ਪੂਰੇ ਦੇਸ਼ 'ਚ ਡੇਰਾਵਾਦ ਦਾ ਜਾਲ ਵੱਡੇ ਪੱਧਰ 'ਤੇ ਫੈਲਿਆ ਹੋਇਆ ਹੈ, ਕਿ ਕਰੋੜਾਂ ਦੀ ਗਿਣਤੀ 'ਚ ਲੋਕ ਇਸ ਚੱਕਰਵਿਊ 'ਚ ਫਸੇ ਹੋਏ ਹਨ | ਪਿਛਲੇ ਸਮੇਂ 'ਚ ਸਿਰਸੇ ਵਾਲਾ ਡੇਰਾ ਮੁਖੀ, ਆਸਾ ਰਾਮ, ਰਾਮਪਾਲ ਦੇ ਕੀਤੇ ਘਿਨੌਣੇ ਕੰਮ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX