ਤਾਜਾ ਖ਼ਬਰਾਂ


ਜੰਮੂ-ਕਸ਼ਮੀਰ 'ਚ ਫੌਜ ਨੇ ਨਕਾਰਾ ਕੀਤਾ ਆਈ. ਈ. ਡੀ., ਟਲਿਆ ਵੱਡਾ ਹਾਦਸਾ
. . .  16 minutes ago
ਸ੍ਰੀਨਗਰ, 27 ਮਈ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਜੰਮੂ-ਪੁੰਛ ਕੌਮੀ ਹਾਈਵੇਅ 'ਤੇ ਫੌਜ ਨੇ ਅੱਜ ਅਤਿ ਆਧੁਨਿਕ ਵਿਸਫੋਟਕ ਉਪਕਰਨ (ਆਈ. ਈ. ਡੀ.) ਨੂੰ ਨਕਾਰਾ ਕੀਤਾ ਹੈ। ਅਧਿਕਾਰਕ ਸੂਤਰਾਂ ਨੇ ਕਿਹਾ ਕਿ ਚਿੰਗੁਸ ਦੇ ਕੱਲਾਰ ਪਿੰਡ 'ਚ ਅੱਜ ਸਵੇਰੇ ਫੌਜ ਨੂੰ ਗਸ਼ਤ...
ਵਿਕਾਸ ਕਾਰਜਾਂ ਦੀ ਸਮੀਖਿਆ ਲਈ ਕੇਜਰੀਵਾਲ ਵੱਲੋਂ ਕੈਬਨਿਟ ਨਾਲ ਬੈਠਕ
. . .  28 minutes ago
ਨਵੀਂ ਦਿੱਲੀ, 27 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੌਮੀ ਰਾਜਧਾਨੀ ਦਿੱਤੀ 'ਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਕੈਬਨਿਟ ਨਾਲ ਬੈਠਕ ਕੀਤੀ। ਕੈਬਨਿਟ 'ਚ ਦਿੱਲੀ ਸਰਕਾਰ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਗੋਪਾਲ ਰਾਏ ਸਮੇਤ......
ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਪਾਰਟੀ ਹਾਈ ਕਮਾਂਡ ਨੂੰ ਭੇਜਿਆ ਅਸਤੀਫ਼ਾ
. . .  17 minutes ago
ਅਬੋਹਰ, 27 ਮਈ (ਸੁਖਜਿੰਦਰ ਸਿੰਘ ਢਿੱਲੋਂ)- ਪੰਜਾਬ ਵਿਚ ਗੁਰਦਾਸਪੁਰ ਤੋਂ ਹੋਈ ਹਾਰ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਆਪਣਾ ਅਸਤੀਫ਼ਾ ਹਾਈਕਮਾਂਡ ਨੂੰ ਭੇਜ ਦਿੱਤਾ ਹੈ। ਜਾਖੜ ਦੇ ਸਿਆਸੀ ਸਕੱਤਰ ਨੇ ਇਸ ਗੱਲ ਦੀ ਪੁਸ਼ਟੀ ਕਰਦਿਆਂ ਕਿਹਾ ...
ਯੂਰਪੀਅਨ ਸੰਸਦੀ ਚੋਣਾਂ 'ਚ ਪੰਜਾਬੀ ਮੂਲ ਦੀ ਨੀਨਾ ਗਿੱਲ ਨੇ ਮੁੜ ਜਿੱਤ ਦਰਜ ਕੀਤੀ
. . .  about 1 hour ago
ਲੰਡਨ, 27 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਵਿਸ਼ਵ ਦੀ ਸਭ ਤੋਂ ਵੱਡੀ ਲੋਕ-ਤੰਤਰ ਸੰਸਦ ਯੂਰਪੀਅਨ ਸੰਸਦ ਦੀ ਹੋਈ ਚੋਣ 'ਚ ਲੁਧਿਆਣਾ ਦੀ ਜਨਮੀ ਨੀਨਾ ਗਿੱਲ ਨੇ ਮੁੜ ਜਿੱਤ ਦਰਜ ਕੀਤੀ ਹੈ। ਨੀਨਾ ਗਿੱਲ ਨੂੰ ਵੈਸਟ ਮਿਡਲੈਂਡ ਦੇ ਹਲਕੇ ਤੋਂ ਜਿੱਤ ਪ੍ਰਾਪਤ...
ਆਈ.ਐਸ.ਆਈ. ਨੇ ਪਠਾਨਕੋਟ ਰੇਲਵੇ ਸਟੇਸ਼ਨ ਉਡਾਉਣ ਦੀ ਦਿੱਤੀ ਧਮਕੀ
. . .  about 1 hour ago
ਪਠਾਨਕੋਟ, 27 ਮਈ (ਆਸ਼ੀਸ਼ ਸ਼ਰਮਾ)- ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਦੇ ਹਵਾਲੇ ਤੋਂ ਫ਼ਿਰੋਜ਼ਪੁਰ ਡਿਵੀਜ਼ਨ ਦੇ ਅਧੀਨ ਪਠਾਨਕੋਟ ਸਿਟੀ ਅਤੇ ਕੈਂਟ ਰੇਲਵੇ ਸਟੇਸ਼ਨ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਸ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਜੀ.ਆਰ.ਪੀ ਪਠਾਨਕੋਟ .....
ਯੂਰਪੀਅਨ ਸੰਸਦੀ ਚੋਣਾਂ 'ਚ ਸੱਤਾਧਾਰੀ ਪਾਰਟੀ ਦਾ ਸਭ ਤੋਂ ਮਾੜਾ ਪ੍ਰਦਰਸ਼ਨ, ਸਿਰਫ਼ 3 ਸੀਟਾਂ ਮਿਲੀਆਂ
. . .  about 1 hour ago
ਲੰਡਨ, 27 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਵਿਸ਼ਵ ਦੀ ਸਭ ਤੋਂ ਵੱਡੀ ਲੋਕ-ਤੰਤਰ ਸੰਸਦ ਯੂਰਪੀਅਨ ਸੰਸਦ ਦੀ ਹੋਈ ਚੋਣ 'ਚ 28 ਦੇਸ਼ਾਂ ਦੇ 400 ਮਿਲੀਅਨ ਲੋਕਾਂ ਨੇ ਹਿੱਸਾ ਲਿਆ। ਯੂ. ਕੇ. ਵਲੋਂ ਯੂਰਪੀਅਨ ਸੰਸਦ 'ਚ 73 ਮੈਂਬਰ ਹੁੰਦੇ ਹਨ, ਜਿਨ੍ਹਾਂ 'ਚ ਇਸ ਵਾਰ ਯੂਰਪ ਨਾਲੋਂ...
ਚੀਨ 'ਚ ਫ਼ੈਕਟਰੀ ਦੀ ਛੱਤ ਡਿੱਗਣ ਕਾਰਨ ਦੋ ਮੌਤਾਂ, 15 ਜ਼ਖਮੀ
. . .  about 1 hour ago
ਬੀਜਿੰਗ, 27 ਮਈ- ਚੀਨ ਦੇ ਜਿਆਂਗਸ਼ੂ ਸੂਬੇ 'ਚ ਫ਼ੈਕਟਰੀ ਦੀ ਛੱਤ ਡਿੱਗਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਜਦਕਿ 15 ਹੋਰ ਜ਼ਖਮੀ ਹੋਏ ਹਨ। ਜ਼ਖਮੀ ਹੋਏ ਲੋਕਾਂ 'ਚੋਂ 5 ਦੀ ਹਾਲਤ ਗੰਭੀਰ ਦੱਸੀ....
ਡੇਰਾ ਬਾਬਾ ਨਾਨਕ ਸਰਹੱਦ 'ਤੇ ਭਾਰਤ-ਪਾਕਿਸਤਾਨ ਅਧਿਕਾਰੀਆਂ ਦੀ ਬੈਠਕ ਸ਼ੁਰੂ
. . .  about 1 hour ago
ਡੇਰਾ ਬਾਬਾ ਨਾਨਕ, 27 ਮਈ (ਹੀਰਾ ਸਿੰਘ ਮਾਂਗਟ)- ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ਦੀ ਜ਼ੀਰੋ ਲਾਈਨ 'ਤੇ ਅੱਜ ਪਾਕਿਸਤਾਨ ਅਤੇ ਭਾਰਤ ਦੋਹਾਂ ਦੇਸ਼ਾਂ ਦੇ ਤਕਨੀਕੀ ਅਧਿਕਾਰੀਆਂ ਦੀ ਬੈਠਕ ਸ਼ੁਰੂ ਹੋ ਗਈ ਹੈ। ਬੈਠਕ...
ਪੀ. ਐੱਸ. ਗੋਲੇ ਨੇ ਸਿੱਕਮ ਦੇ ਮੁੱਖ ਮੰਤਰੀ ਦੇ ਰੂਪ 'ਚ ਚੁੱਕੀ ਸਹੁੰ
. . .  about 2 hours ago
ਗੰਗਟੋਕ, 27 ਮਈ- ਸਿੱਕਮ ਕ੍ਰਾਂਤੀਕਾਰੀ ਮੋਰਚਾ (ਐੱਸ. ਕੇ. ਐੱਮ.) ਦੇ ਪ੍ਰਧਾਨ ਪ੍ਰੇਮ ਸਿੰਘ ਤਮਾਂਗ ਨੇ ਅੱਜ ਸਿੱਕਮ ਦੇ ਮੁੱਖ ਮੰਤਰੀ ਦੇ ਰੂਪ 'ਚ ਹਲਫ਼ ਲਿਆ। ਉਨ੍ਹਾਂ ਨੂੰ ਪੀ. ਐੱਸ. ਗੋਲੇ ਦੇ ਰੂਪ 'ਚ ਜਾਣਿਆ ਜਾਂਦਾ ਹੈ। ਰਾਜਪਾਲ ਗੰਗਾ ਪ੍ਰਸਾਦ ਨੇ ਇੱਥੇ ਪਲਜੋਰ ਸਟੇਡੀਅਮ 'ਚ...
ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਿਆਈ ਗੁਰਪੁਰਬ ਦੇ ਸੰਬੰਧ 'ਚ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸਜਾਏ ਗਏ ਸੁੰਦਰ ਜਲੋ
. . .  about 2 hours ago
ਅੰਮ੍ਰਿਤਸਰ, 27 ਮਈ (ਜਸਵੰਤ ਸਿੰਘ ਜੱਸ)- ਅੱਜ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਿਆਈ ਗੁਰਪੁਰਬ ਦੇ ਸੰਬੰਧ 'ਚ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਵਿਖੇ ਸੁੰਦਰ ਜਲੋ ਸਜਾਏ ਗਏ...
7-8 ਜੂਨ ਨੂੰ ਮਾਲਦੀਵ ਜਾ ਸਕਦੇ ਹਨ ਪ੍ਰਧਾਨ ਮੰਤਰੀ ਮੋਦੀ
. . .  about 2 hours ago
ਨਵੀਂ ਦਿੱਲੀ, 27 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਉਣ ਵਾਲੀ 7-8 ਜੂਨ ਨੂੰ ਮਾਲਦੀਵ ਜਾ ਸਕਦੇ ਹਨ। ਸੂਤਰਾਂ ਵਲੋਂ ਇਹ ਜਾਣਕਾਰੀ ਦਿੱਤੀ ਗਈ ਹੈ। ਦੂਜੀ ਵਾਰ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਮੋਦੀ ਦੀ ਇਹ ਪਹਿਲੀ ਦੁਵੱਲੀ...
ਪ੍ਰਧਾਨ ਮੰਤਰੀ ਮੋਦੀ ਨੇ ਕਾਸ਼ੀ ਵਿਸ਼ਵਨਾਥ ਮੰਦਰ 'ਚ ਕੀਤੀ ਪੂਜਾ
. . .  about 3 hours ago
ਲਖਨਊ, 27 ਮਈ- ਪ੍ਰਧਾਨ ਮੰਤਰੀ ਨਰਿੰਦ ਮੋਦੀ ਅੱਜ ਵਾਰਾਨਸੀ ਪਹੁੰਚੇ ਹਨ। ਇੱਥੇ ਉਨ੍ਹਾਂ ਨੇ ਕਾਸ਼ੀ ਵਿਸ਼ਵਨਾਥ ਮੰਦਰ 'ਚ ਪੂਜਾ ਕੀਤੀ। ਇਸ ਮੌਕੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ...
ਜੰਮੂ-ਸ੍ਰੀਨਗਰ ਕੌਮੀ ਹਾਈਵੇਅ ਆਵਾਜਾਈ ਲਈ ਬਹਾਲ
. . .  about 3 hours ago
ਸ੍ਰੀਨਗਰ, 27 ਮਈ- ਜੰਮੂ-ਸ੍ਰੀਨਗਰ ਕੌਮੀ ਹਾਈਵੇਅ ਬੀਤੀ ਰਾਤ ਕਈ ਘੰਟਿਆਂ ਤੱਕ ਬੰਦ ਰੱਖਣ ਤੋਂ ਬਾਅਦ ਅੱਜ ਆਵਾਜਾਈ ਲਈ ਬਹਾਲ ਕਰ ਦਿੱਤਾ ਗਿਆ। ਆਵਾਜਾਈ ਵਿਭਾਗ ਦੇ ਇੱਕ ਅਧਿਕਾਰੀ ਨੇ ਕਿਹਾ ਕਿ ਰਾਮਬਨ ਜ਼ਿਲ੍ਹੇ ਦੇ ਬੈਟਰੀ ਚਸ਼ਮਾ ਇਲਾਕੇ 'ਚ ਐਤਵਾਰ...
ਰੂਸ 'ਚ ਲੱਗੇ ਭੂਚਾਲ ਦੇ ਝਟਕੇ
. . .  about 3 hours ago
ਮਾਸਕੋ, 27 ਮਈ- ਰੂਸ ਦੇ ਤੱਟੀ ਇਲਾਕੇ ਕਮਚਟਕਾ 'ਚ ਅੱਜ ਸਵੇਰੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਰੂਸੀ ਵਿਗਿਆਨ ਅਕਾਦਮੀ ਦੇ ਭੂ-ਭੌਤਿਕੀ ਸਰਵੇਖਣ ਨੇ ਦੱਸਿਆ ਕਿ ਭੂਚਾਲ ਦੀ ਤੀਬਰਤਾ ਰਿਕਟਰ ਸਕੇਲ 'ਤੇ 4.9 ਮਾਪੀ ਗਈ। ਭੂਚਾਲ ਦਾ ਕੇਂਦਰ...
ਜਪਾਨ ਦੇ ਸਮਰਾਟ ਨਾਰੂਹਿਤੋ ਨੂੰ ਮਿਲਣ ਵਾਲੀ ਪਹਿਲੇ ਵਿਦੇਸ਼ੀ ਨੇਤਾ ਬਣੇ ਟਰੰਪ
. . .  about 3 hours ago
ਵਾਸ਼ਿੰਗਟਨ, 27 ਮਈ - ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਜਪਾਨ ਦੇ ਸਮਰਾਟ ਨਾਰੂਹਿਤੋ ਨੂੰ ਮਿਲਣ ਵਾਲੀ ਪਹਿਲੇ ਵਿਦੇਸ਼ੀ ਨੇਤਾ ਬਣ ਗਏ...
ਅਫ਼ਗ਼ਾਨਿਸਤਾਨ : ਆਈ.ਈ.ਡੀ ਧਮਾਕੇ 'ਚ 10 ਲੋਕ ਜ਼ਖਮੀ
. . .  about 3 hours ago
ਪ੍ਰਧਾਨ ਮੰਤਰੀ ਪਹੁੰਚੇ ਵਾਰਾਨਸੀ
. . .  about 4 hours ago
25 ਕਰੋੜ ਦੀ ਹੈਰੋਇਨ ਸਮੇਤ ਤਿੰਨ ਵਿਦੇਸ਼ੀ ਗ੍ਰਿਫ਼ਤਾਰ
. . .  about 4 hours ago
ਮਨੀ ਲਾਂਡ੍ਰਿੰਗ ਮਾਮਲੇ 'ਚ ਰਾਬਰਟ ਵਾਡਰਾ ਦੀ ਅਗਾਊਂ ਜ਼ਮਾਨਤ ਖ਼ਿਲਾਫ਼ ਸੁਣਵਾਈ ਅੱਜ
. . .  about 4 hours ago
ਸੜਕ ਹਾਦਸੇ 'ਚ ਇੱਕੋ ਪਰਿਵਾਰ ਦੇ 5 ਜੀਆਂ ਦੀ ਮੌਤ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਵੈਸਾਖ ਸੰਮਤ 551

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਟੈਂਪੂ ਟਰੈਵਲ ਅਤੇ ਮੋਟਰਸਾਈਕਲ ਵਿਚਕਾਰ ਜ਼ਬਰਦਸਤ ਟੱਕਰ, ਦੋ ਨੌਜਵਾਨਾਂ ਦੀ ਮੌਤ

ਰੈਲਮਾਜਰਾ, 14 ਅਪ੍ਰੈਲ (ਰਾਕੇਸ਼ ਰੋਮੀ/ਸੁਭਾਸ਼ ਟੌਾਸਾ)-ਬਲਾਚੌਰ ਰੋਪੜ ਰਾਜ ਮਾਰਗ 'ਤੇ ਮੈਕਸ ਫੈਕਟਰੀ ਰੈਲਮਾਜਰਾ ਦੇ ਅੱਗੇ ਟੈਂਪੂ ਟਰੈਵਲ ਤੇ ਮੋਟਰ ਸਾਈਕਲ ਵਿਚਕਾਰ ਹੋਈ ਭਿਆਨਕ ਟੱਕਰ ਵਿਚ ਦੋ ਨੌਜਵਾਨ ਲੜਕਿਆਂ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਜਸਕਰਨ ...

ਪੂਰੀ ਖ਼ਬਰ »

ਭਗਵਾਨ ਮਹਾਂਵੀਰ ਪਬਲਿਕ ਸਕੂਲ ਦੀ ਨਵੀਂ ਇਮਾਰਤ ਦੇ ਉਦਘਾਟਨ ਮੌਕੇ ਵਿਸ਼ੇਸ਼ ਸਮਾਗਮ

ਬੰਗਾ, 14 ਅਪੈ੍ਰਲ (ਲਾਲੀ ਬੰਗਾ)- ਭਗਵਾਨ ਮਹਾਂਵੀਰ ਪਬਲਿਕ ਸਕੂਲ ਬੰਗਾ ਵਿਖੇ ਨਵੀਂ ਬਣੀ ਇਮਾਰਤ ਦੇ ਸ਼ੁੱਭ ਅਰੰਭ ਮੌਕੇ ਨਵੇਂ ਸਾਲ ਦੀ ਸ਼ੁਰੂਆਤ ਦੇ ਸਬੰਧ ਵਿਚ ਅਤੇ ਜ਼ਲਿ੍ਹਆਂ ਵਾਲੇ ਬਾਗ ਦੇ ਸ਼ਹੀਦਾਂ ਦੇ ਸ਼ਤਾਬਦੀ ਸਮਾਰੋਹ ਮੌਕੇ ਵਿਸ਼ੇਸ਼ ਸਮਾਗਮ ਕਰਾਇਆ ਗਿਆ | ...

ਪੂਰੀ ਖ਼ਬਰ »

ਬਾਬਾ ਸਾਹਿਬ ਦਾ ਜਨਮ ਦਿਵਸ ਮਨਾਇਆ

ਨਵਾਂਸ਼ਹਿਰ, 14 ਅਪ੍ਰੈਲ (ਗੁਰਬਖਸ਼ ਸਿੰਘ ਮਹੇ)-ਡਾ: ਬੀ. ਆਰ ਅੰਬੇਡਕਰ ਜੀ ਦੇ 128 ਵੇਂ ਜਨਮ ਦਿਵਸ ਅਤੇ ਸੰਗਰਾਂਦ ਮੌਕੇ ਬੀ.ਆਰ ਅੰਬੇਡਕਰ ਵੈੱਲਫੇਅਰ ਸੁਸਾਇਟੀ ਵਲੋਂ ਮਹਿੰਦੀਪੁਰ ਵਿਖੇ ਸਮਾਗਮ ਕਰਵਾਇਆ ਗਿਆ | ਜਿਸ ਵਿਚ ਬਾਬਾ ਸਾਹਿਬ ਦੀ ਜੀਵਨੀ ਤੇ ਵਿਚਾਰ ਗੋਸ਼ਟੀ ...

ਪੂਰੀ ਖ਼ਬਰ »

ਬੀਕਾ ਸਕੂਲ ਵਿਖੇ ਸਲਾਨਾ ਸਮਾਗਮ ਕਰਵਾਇਆ

ਮੁਕੰਦਪੁਰ, 14 ਅਪ੍ਰੈਲ (ਦੇਸ ਰਾਜ ਬੰਗਾ) - ਸਰਕਾਰੀ ਪ੍ਰਾਇਮਰੀ ਸਕੂਲ ਬੀਕਾ ਵਿਖੇ ਸਮੂਹ ਬੱਚਿਆਂ ਵਲੋਂ ਸਕੂਲ ਦਾ ਸਲਾਨਾ ਸਮਾਗਮ ਕਰਵਾਇਆ ਗਿਆ | ਸਮਾਗਮ ਵਿਚ ਸ: ਸੋਹਣ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਮੌਕੇ ਬੱਚਿਆ ਵਲੋਂ ਸਮਾਗਮ ਦਾ ਅਰੰਭ ਇਕ ਧਾਰਮਿਕ ...

ਪੂਰੀ ਖ਼ਬਰ »

ਚੌਧਰੀ ਨੰਦ ਲਾਲ ਦੀ ਮੌਤ ਦੀ ਖ਼ਬਰ ਨਾਲ ਅਕਾਲੀ ਆਗੂਆਂ ਤੇ ਵਰਕਰਾਂ ਵਿਚ ਸੋਗ ਦੀ ਲਹਿਰ

ਮਜਾਰੀ/ਸਾਹਿਬਾ, 14 ਅਪ੍ਰੈਲ (ਨਿਰਮਲਜੀਤ ਸਿੰਘ ਚਾਹਲ)-ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੇ ਹਲਕਾ ਬਲਾਚੌਰ ਤੋਂ ਲਗਾਤਾਰ ਚਾਰ ਵਾਰ ਵਿਧਾਇਕ ਰਹੇ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਚੌ:ਨੰਦ ਲਾਲ ਦੇ ਅਕਾਲ ਚਲਾਣੇ ਦੀ ਖ਼ਬਰ ਜਦੋਂ ਸਵੇਰ ਵੇਲੇ ਅਕਾਲੀ ਆਗੂਆਂ ਤੇ ਵਰਕਰਾਂ ...

ਪੂਰੀ ਖ਼ਬਰ »

ਖ਼ਾਲਸਾ ਸਾਜਣਾ ਦਿਵਸ ਬੜੀ ਸ਼ਰਧਾ 'ਤੇ ਧੂਮਧਾਮ ਨਾਲ ਮਨਾਇਆ

ਕਾਠਗੜ੍ਹ, 14 ਅਪ੍ਰੈਲ (ਬਲਦੇਵ ਸਿੰਘ ਪਨੇਸਰ)-ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਗੁਰਦੁਆਰਿਆਂ 'ਚ ਖ਼ਾਲਸਾ ਸਾਜਣਾ ਦਿਵਸ ਬੜੀ ਸ਼ਰਧਾ 'ਤੇ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਗੁਰਦੁਆਰਿਆਂ 'ਚ ਪਾਠਾਂ ਦੇ ਭੋਗ ਪਾਉਣ ਉਪਰੰਤ ਸੰਗਤਾਂ ਨੂੰ ਮਹੀਨੇ ਦਾ ਨਾਮ ਸਰਵਣ ਕਰਵਾਇਆ ...

ਪੂਰੀ ਖ਼ਬਰ »

ਚੋਰਾਂ ਨੇ ਚੌਥੀ ਵਾਰੀ ਬਣਾਇਆ ਮੋਬਾਈਲਾਂ ਦੀ ਦੁਕਾਨ ਨੂੰ ਨਿਸ਼ਾਨਾ

ਸਮੁੰਦੜਾ, 14 ਅਪ੍ਰੈਲ (ਤੀਰਥ ਸਿੰਘ ਰੱਕੜ)-ਸਥਾਨਕ ਅੱਡੇ 'ਚ ਹੁਸ਼ਿਆਰਪੁਰ-ਚੰਡੀਗੜ੍ਹ ਮੁੱਖ ਸੜਕ ਤੇ ਪੈਂਦੀ ਇਕ ਮੋਬਾਈਲਾਂ ਦੀ ਦੁਕਾਨ ਨੂੰ ਚੋਰਾਂ ਵਲੋਂ ਚੌਥੀ ਵਾਰੀ ਨਿਸ਼ਾਨਾ ਬਣਾਉਂਦਿਆਂ ਲੱਖਾਂ ਰੁਪਏ ਦਾ ਸਮਾਨ ਚੋਰੀ ਕਰ ਲਏ ਜਾਣ ਦੀ ਖ਼ਬਰ ਹੈ | ਜਾਣਕਾਰੀ ...

ਪੂਰੀ ਖ਼ਬਰ »

ਗੁਰਦੁਆਰਾ ਟਾਹਲੀ ਸਾਹਿਬ ਸੱੁਧਾ ਮਾਜਰਾ ਦੇ ਸਰੋਵਰ 'ਚ ਨੌਜਵਾਨ ਦੀ ਡੁੱਬਣ ਨਾਲ ਮੌਤ

ਬਲਾਚੌਰ, 14 ਅਪ੍ਰੈਲ (ਗੁਰਦੇਵ ਸਿੰਘ ਗਹੂੰਣ)-ਗੁਰਦੁਆਰਾ ਟਾਹਲੀ ਸਾਹਿਬ ਸੁੱਧਾ ਮਾਜਰਾ ਦੇ ਸਰੋਵਰ ਵਿਚ ਪਿੰਡ ਗਹੂੰਣ ਦੇ 17 ਸਾਲਾ ਨੌਜਵਾਨ ਲਖਵਿੰਦਰ ਲੱਕੀ ਪੁੱਤਰ ਨਰਿੰਦਰ ਸਿੰਘ ਦੇ ਡੁੱਬ ਕੇ ਸਵਰਗ ਸਿਧਾਰ ਜਾਣ ਦੀ ਦੁਖਦਾਈ ਖ਼ਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਪੁਲਿਸ ਵਲੋਂ ਵਾਹਨਾਂ ਦੀ ਸਖ਼ਤੀ ਨਾਲ ਜਾਂਚ

ਸੰਧਵਾਂ, 14 ਅਪ੍ਰੈਲ (ਪ੍ਰੇਮੀ ਸੰਧਵਾਂ)- ਜ਼ਿਲ੍ਹਾ ਪੁਲਿਸ ਮੁਖੀ ਤੇ ਮੈਡਮ ਦੀਪ ਸ਼ਿਖਾ ਸ਼ਰਮਾ ਐਸ. ਡੀ. ਐਮ ਬੰਗਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਇਤਰਾਜ਼ਯੋਗ ਵਸਤੂਆਂ ਫੜਨ ਲਈ ਅਰੰਭੀ ਗਈ ਮੁਹਿੰਮ ਤਹਿਤ ਪੁਲਿਸ ਪਾਰਟੀ ਵਲੋਂ ਪਿੰਡ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ

ਸਮੁੰਦੜਾ, 14 ਅਪ੍ਰੈਲ (ਤੀਰਥ ਸਿੰਘ ਰੱਕੜ)-ਸਰਕਾਰੀ ਮਿਡਲ ਸਕੂਲ ਚੱਕ ਗੁਰੂ ਵਿਖੇ ਐਨ.ਆਰ.ਆਈ ਅਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਕਾਪੀਆਂ, ਪੈੱਨ ਪੈਨਸ਼ਲਾਂ ਦਿੱਤੀਆਂ ਗਈਆਂ | ਜਾਣਕਾਰੀ ...

ਪੂਰੀ ਖ਼ਬਰ »

ਮਕਸੂਦਪੁਰ-ਸੂੰਢ 'ਚ ਵਿਸਾਖੀ ਦਾ ਤਿਉਹਾਰ ਮਨਾਇਆ

ਸੰਧਵਾਂ, 14 ਅਪ੍ਰੈਲ (ਪ੍ਰੇਮੀ ਸੰਧਵਾਂ)- ਗੁਰਦੁਆਰਾ ਸ਼ਹੀਦਾਂ ਸਿੰਘਾਂ ਪਿੰਡ ਮਕਸੂਦਪੁਰ ਸੂੰਢ ਵਿਖੇ ਗੁਰੂ ਘਰ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਖਾਲਸਾ ਪੰਥ ਸਾਜਨਾ ਦਿਵਸ ਤੇ ਵਿਸਾਖੀ ਦਾ ਪਵਿੱਤਰ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ | ਸੁਖਮਨੀ ਸਾਹਿਬ ...

ਪੂਰੀ ਖ਼ਬਰ »

ਜੱਖੂ ਜਠੇਰਿਆਂ ਦੇ ਸਾਲਾਨਾ ਵਿਸਾਖੀ ਮੇਲੇ 'ਚ ਮਾਸ਼ਾ ਅਲੀ ਨੇ ਲਾਈਆਂ ਰੌਣਕਾਂ

ਕਟਾਰੀਆਂ, 14 ਅਪ੍ਰੈਲ (ਨਵਜੋਤ ਸਿੰਘ ਜੱਖੂ)- ਜੱਖੂ ਜਠੇਰਿਆਂ ਦਾ ਸਾਲਾਨਾ ਵਿਸਾਖੀ ਮੇਲਾ ਦਰਬਾਰ ਬਾਬਾ ਲਾਲੋ ਭੀਲੋ ਜੱਖੂ ਦੇ ਪਵਿੱਤਰ ਅਸਥਾਨ ਪਿੰਡ ਘੁੜਕਾ ਵਿਖੇ ਪ੍ਰਬੰਧਕ ਕਮੇਟੀ ਬਾਬਾ ਲਾਲੋ ਭੀਲੋ ਜੱਖੂ ਰਜਿ: ਵਲੋਂ ਸਮੂਹ ਜੱਖੂ ਪਰਿਵਾਰਾਂ ਅਤੇ ਇਲਾਕਾ ...

ਪੂਰੀ ਖ਼ਬਰ »

ਮੁਨੀਸ਼ ਤਿਵਾੜੀ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਨਗੇ-ਪਵਨ ਰੀਠੂ

ਭੱਦੀ, 14 ਅਪ੍ਰੈਲ (ਨਰੇਸ਼ ਧੌਲ)-ਕਾਂਗਰਸ ਹਾਈਕਮਾਂਡ ਵਲੋਂ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਥਾਪੇ ਗਏ ਉਮੀਦਵਾਰ ਮਨੀਸ਼ ਤਿਵਾੜੀ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਨਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸੀ ਆਗੂ ਚੌਧਰੀ ਪਵਨ ਕੁਮਾਰ ਰੀਠੂ ਨੇ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਲੰਬਾ ਸਮਾਂ ਰਾਜ ਭੋਗ ਕੇ ਵੀ ਦੇਸ਼ ਦਾ ਬਣਦਾ ਵਿਕਾਸ ਕਰਨ 'ਚ ਰਹੀ ਅਸਮਰੱਥ-ਚੰਦੂਮਾਜਰਾ

ਭੱਦੀ, 14 ਅਪ੍ਰੈਲ (ਨਰੇਸ਼ ਧੌਲ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬੀ.ਜੇ.ਪੀ ਦੇ ਸਾਂਝੇ ਉਮੀਦਵਾਰ ਸ: ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਆਪਣੇ ਸਾਥੀਆਂ ਸਮੇਤ ਪਿੰਡ ਟਕਾਰਲਾ ਵਿਖੇ ਚੋਣ ਪ੍ਰਚਾਰ ਕੀਤਾ ਗਿਆ | ਪਿੰਡ ਵਾਸੀਆਂ ...

ਪੂਰੀ ਖ਼ਬਰ »

ਬੜਗੌਤਾ ਗੋਤ ਜਠੇਰਿਆਂ ਦਾ ਸਾਲਾਨਾ ਭੰਡਾਰਾ ਕਰਵਾਇਆ

ਔੜ, 14 ਅਪ੍ਰੈਲ (ਜਰਨੈਲ ਸਿੰਘ ਖ਼ੁਰਦ)-ਬੜਗੌਤਾ ਗੋਤ ਦੇ ਸਮੂਹ ਪਰਿਵਾਰਾਂ ਵਲੋਂ ਪਿੰਡ ਗਰਚਾ ਵਿਖੇ ਬਾਬਾ ਗੋਕਲ ਦਾਸ ਦੇ ਧਾਰਮਿਕ ਅਸਥਾਨ 'ਤੇ ਸਾਲਾਨਾ ਮੇਲਾ ਤੇ ਭੰਡਾਰਾ ਕਰਵਾਇਆ ਗਿਆ | ਇਸ ਮੇਲੇ ਤੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਕਸਵ ਰਾਜਪੂਤ ਬਰਾਦਰੀ ਦੇ ਬੜਗੌਤਾ ...

ਪੂਰੀ ਖ਼ਬਰ »

ਆਦਰਸ਼ ਸਕੂਲ ਨਵਾਂਗਰਾਂ ਵਿਖੇ ਵਿਸ਼ਾਖੀ ਦਾ ਤਿਉਹਾਰ ਮਨਾਇਆ

ਪੋਜੇਵਾਲ ਸਰਾਂ, 14 ਅਪੈ੍ਰਲ (ਨਵਾਾਗਰਾਈਾ)-ਗਰਾਮ ਵਿਕਾਸ ਆਦਰਸ ਸੀਨੀਅਰ ਸਕੈਡੰਰੀ ਸਕੂਲ ਨਵਾਂਗਰਾ ਵਿਖੇ ਪਿ੍ੰਸੀਪਲ ਸੁਪਿ੍ਆ ਖੁਰਾਣਾ ਦੀ ਅਗਵਾਈ ਹੇਠ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ¢ ਸਮਾਗਮ ਦਾ ਆਰੰਭ ਸਕੂਲੀ ਬੱਚਿਆ ਵਲੋਂ ਪੇਸ ਕੀਤੇ ਸਬਦ ਨਾਲ ਕੀਤਾ ਗਿਆ¢ਇਸ ...

ਪੂਰੀ ਖ਼ਬਰ »

ਮੋਟਰਾਂ ਦੀਆਂ ਢਿੱਲੀਆਂ ਤਾਰਾਂ ਨੂੰ ਕੱਸਣ ਦੀ ਮੰਗ

ਕਟਾਰੀਆਂ, 14 ਅਪ੍ਰੈਲ (ਨਵਜੋਤ ਸਿੰਘ ਜੱਖੂ)- ਪਿੰਡ ਲਾਦੀਆਂ ਦੇ ਕਿਸਾਨਾਂ ਦੀਆਂ ਮੋਟਰਾਂ ਦੀਆਂ ਤਾਰਾਂ ਢਿੱਲੀਆਂ ਹੋਣ ਕਰਕੇ ਕਿਸਾਨ ਕਾਫੀ ਚਿੰਤਾ ਵਿਚ ਹਨ | ਪਿੰਡ ਦੇ ਕਿਸਾਨਾਂ ਨੇ ਇਕੱਠੇ ਹੋ ਕੇ ਦੱਸਿਆ ਕਿ ਉਨ੍ਹਾਂ ਦੇ ਖੇਤਾਂ ਵਿਚ ਮੋਟਰਾਂ ਦੀਆਂ ਤਾਰਾਂ ਕਾਫੀ ਲੰਮੇ ...

ਪੂਰੀ ਖ਼ਬਰ »

ਲਾਦੀਆਂ 'ਚ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ

ਕਟਾਰੀਆਂ, 14 ਅਪ੍ਰੈਲ (ਨਵਜੋਤ ਸਿੰਘ ਜੱਖੂ) - ਪਿੰਡ ਲਾਦੀਆਂ ਦੇ ਗੁਰਦੁਆਰਾ ਆਸ ਪੁਰੀ ਸਾਹਿਬ 'ਚ ਵਿਸਾਖੀ ਪੁਰਬ ਅਤੇ ਖਾਲਸਾ ਪੰਥ ਦੀ ਸਾਜਨਾ ਦਿਵਸ ਨੂੰ ਸਮਰਪਿਤ ਬੱਚਿਆਂ ਦੇ ਸੁੰਦਰ ਦਸਤਾਰ ਸਜਾਉਦ ਦੇ ਮੁਕਾਬਲੇ ਜੱਥੇਦਾਰ ਸਵਰਨ ਸਿੰਘ ਦਿਓ ਦੀ ਅਗਵਾਈ 'ਚ ਨਗਰ ...

ਪੂਰੀ ਖ਼ਬਰ »

ਡਾ: ਅੰਬੇਡਕਰ ਦੇ ਜਨਮ ਦਿਵਸ ਨੂੰ ਸਮਰਪਿਤ ਸ਼ੋਭਾ ਯਾਤਰਾ ਸਜਾਈ

ਬਹਿਰਾਮ, 14 ਅਪ੍ਰੈਲ (ਨਛੱਤਰ ਸਿੰਘ/ਸਰਬਜੀਤ ਸਿੰਘ)-ਭਾਰਤ ਰਤਨ, ਭਾਰਤੀ ਸੰਵਿਧਾਨ ਨਿਰਮਾਤਾ ਡਾ: ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਨੂੰ ਸਮਰਪਿਤ ਗੁਰੂ ਰਵਿਦਾਸ ਪਬਲਿਕ ਸਕੂਲ ਭਰੋਮਜ਼ਾਰਾ ਤੋਂ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਰਜਿ: ਪੰਜਾਬ ਦੇ ...

ਪੂਰੀ ਖ਼ਬਰ »

ਬੰਗੜ ਜਠੇਰਿਆਂ ਦਾ ਸਾਲਾਨਾ ਮੇਲਾ ਮਨਾਇਆ

ਬਹਿਰਾਮ, 14 ਅਪ੍ਰੈਲ (ਸਰਬਜੀਤ ਸਿੰਘ ਚੱਕਰਾਮੰੂ)- ਪਿੰਡ ਸਰਹਾਲਾ ਰਾਣੰੂਆਂ ਵਿਖੇ ਬੰਗੜ ਜਠੇਰੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੰਗੜ ਜਠੇਰਿਆਂ ਦਾ ਸਲਾਨਾ ਮੇਲਾ ਕਰਵਾਇਆ ਗਿਆ | ਸਵੇਰੇ ਝੰਡੇ ਦੀ ਰਸਮ ਉਪਰੰਤ ਧਾਰਮਿਕ ਸਟੇਜ ਲਗਾਈ ਗਈ ਜਿਸ ...

ਪੂਰੀ ਖ਼ਬਰ »

ਚੀਫ਼ ਇੰਜ: ਹਰਮੇਸ਼ ਕੁਮਾਰ ਦੀ ਨਿਯੁਕਤੀ ਦੀ ਖੁਸ਼ੀ 'ਚ ਕੀਤੀ ਮੀਟਿੰਗ

ਨਵਾਂਸ਼ਹਿਰ, 14 ਅਪ੍ਰੈਲ (ਗੁਰਬਖਸ਼ ਸਿੰਘ ਮਹੇ)-ਅੱਜ ਮੁਹੱਲਾ ਇਬਰਾਹੀਮ ਬਸਤੀ ਵਿਖੇ ਇਕ ਵਿਸ਼ੇਸ਼ ਮੀਟਿੰਗ ਇੰਜ: ਹਰਮੇਸ਼ ਕੁਮਾਰ ਰਿਵਲਟ ਕੀਤੇ ਡਿਪਟੀ ਚੀਫ਼ ਤੋਂ ਪ੍ਰਮੋਟ ਕਰਕੇ ਚੀਫ਼ ਇੰਜ: ਬਣਾਉਣ ਦੇ ਸਬੰਧ ਵਿਚ ਹੋਈ | ਜਿਸ ਵਿਚ ਮੀਟਿੰਗ ਨੂੰ ਸੰਬੋਧਨ ਦੌਰਾਨ ...

ਪੂਰੀ ਖ਼ਬਰ »

ਵਿਸਾਖੀ 'ਤੇ ਉੜਾਪੜ ਵਿਖੇ ਗੁਰਮਤਿ ਸਮਾਗਮ

ਉੜਾਪੜ/ਲਸਾੜਾ, 14 ਅਪ੍ਰੈਲ (ਲਖਵੀਰ ਸਿੰਘ ਖੁਰਦ)- ਗੁਰਦੁਆਰਾ ਸ਼ਹੀਦ ਗੰਜ ਸਾਹਿਬ ਉੜਾਪੜ ਵਿਖੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਪਵਿੱਤਰ ਦਿਹਾੜਾ ਇਲਾਕੇ ਦੀਆਂ ਸਮੂਹ ਸੰਗਤਾਂ ਵਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਕ ਦਿਨ ਪਹਿਲਾਂ ਨਿਰਮਲ ਕੁਟੀਆ ...

ਪੂਰੀ ਖ਼ਬਰ »

ਭਾਰਤੀ ਆਂਗਰਾ ਬਣੇ ਯੂਥ ਵਿੰਗ ਤੇ ਕੋਰ ਕਮੇਟੀ ਮੈਂਬਰ

ਨਵਾਂਸ਼ਹਿਰ, 14 ਅਪ੍ਰੈਲ (ਹਰਮਿੰਦਰ ਸਿੰਘ ਪਿੰਟੂ)-ਸ਼੍ਰੋਮਣੀ ਅਕਾਲੀ ਦਲ ਬਾਦਲ ਯੂਥ ਵਿੰਗ ਦੇ ਨੌਜਵਾਨ ਆਗੂ ਭਾਰਤੀ ਆਂਗਰਾ ਨੂੰ ਕੋਰ ਕਮੇਟੀ ਦੇ ਮੈਂਬਰ ਬਣਨ ਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਸ ਮੌਕੇ ਪ੍ਰੇਮ ਸਿੰਘ ਚੰਦੂਮਾਜਰਾ, ਬਲਵਿੰਦਰ ਕੌਰ ...

ਪੂਰੀ ਖ਼ਬਰ »

ਖੇਤ ਮਜ਼ਦੂਰ ਯੂਨੀਅਨ ਕਾ: ਰਘੂਨਾਥ ਦੇ ਹੱਕ 'ਚ ਨਿੱਤਰੀ

ਬੰਗਾ, 14 ਅਪ੍ਰੈਲ (ਕਰਮ ਲਧਾਣਾ)- ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਨੇ ਸੀ. ਪੀ. ਆਈ. ਐਮ ਦੇ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਕਾਮਰੇਡ ਰਘੂਨਾਥ ਸਿੰਘ ਨੂੰ ਕਾਮਯਾਬੀ ਨਾਲ ਜਿਤਾਉਣ ਲਈ ਉਨ੍ਹਾਂ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਨਿਤਰਨ ਦਾ ...

ਪੂਰੀ ਖ਼ਬਰ »

ਪੰਜਾਬੀ ਅਦਾਕਾਰੀ ਵਿਚ ਛਾਈ ਕੈਨੇਡਾ ਵੱਸਦੀ ਪੰਜਾਬੀ ਮੁਟਿਆਰ ਜਸ਼ਨ ਨਾਗਰਾ ਦੇ ਪਿੰਡ ਮਹਿੰਦਪੁਰ ਵਿਚ ਜਸ਼ਨ ਦਾ ਮਾਹੌਲ

ਮਜਾਰੀ/ਸਾਹਿਬਾ, 14 ਅਪ੍ਰੈਲ (ਨਿਰਮਲਜੀਤ ਸਿੰਘ ਚਾਹਲ)-ਪੰਜਾਬੀ ਸਭਿਆਚਾਰ ਅਤੇ ਮਾਂ ਬੋਲੀ ਪੰਜਾਬੀ ਨੂੰ ਪਿਆਰ ਕਰਨ ਵਾਲੇ ਪੰਜਾਬੀ ਭਾਵੇਂ ਸਤ ਸਮੁੰਦਰੋਂ ਪਾਰ ਵੀ ਕਿਉਂ ਨਾ ਚਲੇ ਜਾਣ ਉਹ ਉੱਥੇ ਵੀ ਮਾਂ ਬੋਲੀ ਪੰਜਾਬੀ ਨੂੰ ਆਪਣੀ ਬੁੱਕਲ ਵਿੱਚ ਸਮੇਟੀ ਰੱਖਦੇ ਹਨ | ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਵਿਸਾਖੀ ਦਿਹਾੜਾ ਮਨਾਇਆ

ਨਵਾਂਸ਼ਹਿਰ, 14 ਅਪ੍ਰੈਲ (ਹਰਮਿੰਦਰ ਸਿੰਘ ਪਿੰਟੂ)-ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਚੰਡੀਗੜ੍ਹ ਚੌਾਕ ਨਵਾਂਸ਼ਹਿਰ ਵਿਖੇ ਖ਼ਾਲਸੇ ਦੇ ਸਾਜਣਾ ਦਿਵਸ ਮੌਕੇ ਵਿਸਾਖੀ ਦਾ ਦਿਹਾੜਾ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ...

ਪੂਰੀ ਖ਼ਬਰ »

ਭੰਗਲ ਖੁਰਦ ਸਕੂਲ 'ਚ ਸਨਮਾਨ ਸਮਾਗਮ ਕਰਵਾਇਆ

ਮੱਲਪੁਰ ਅੜਕਾਂ, 14 ਅਪ੍ਰੈਲ (ਮਨਜੀਤ ਸਿੰਘ ਜੱਬੋਵਾਲ)- ਸਰਕਾਰੀ ਮਿਡਲ ਤੇ ਪ੍ਰਾਇਮਰੀ ਸਕੂਲ ਭੰਗਲ ਖੁਰਦ ਵਿਖੇ ਸਨਮਾਨ ਸਮਾਗਮ ਕਰਵਾਇਆ ਗਿਆ | ਜਿਸ ਵਿਚ ਪੜ੍ਹਾਈ ਤੇ ਖੇਡਾਂ ਵਿਚ ਮੱਲ੍ਹਾਂ ਮਾਰਨ ਵਾਲੇ ਬੱਚਿਆਂ ਨੂੰ ਪੱਪੂ ਮੋਟਰ ਗੈਰਿਜ਼ ਨਵਾਂਸ਼ਹਿਰ ਤੇ ਸਮੂਹ ...

ਪੂਰੀ ਖ਼ਬਰ »

ਅਸ਼ੋਕ ਕੁਮਾਰ ਫੈਡਰੇਸ਼ਨ ਸਿਟੀ ਦੇ ਬਣੇ ਪ੍ਰਧਾਨ

ਬੰਗਾ, 14 ਅਪ੍ਰੈਲ (ਕਰਮ ਲਧਾਣਾ)- ਇੰਪਲਾਈਜ਼ ਫੈਡਰੇਸ਼ਨ ਸਿਟੀ ਸਬ ਡਵੀਜ਼ਨ ਬੰਗਾ ਦੀ ਚੋਣ ਮੰਡਲ ਪ੍ਰਧਾਨ ਕੰਵਰ ਜਸਵਿੰਦਰ ਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸਰਬ ਸੰਮਤੀ ਨਾਲ ਅਸ਼ੋਕ ਕੁਮਾਰ ਏ. ਜੇ. ਈ ਨੂੰ ਪ੍ਰਧਾਨ, ਸੁੱਚਾ ਸਿੰਘ ਜੇ. ਈ ਨੂੰ ਮੀਤ ਪ੍ਰਧਾਨ, ...

ਪੂਰੀ ਖ਼ਬਰ »

ਜ਼ਿਲ੍ਹਾ ਬਾਲ ਭਲਾਈ ਕਮੇਟੀ ਦੀ ਮੀਟਿੰਗ 'ਚ ਬਾਲ ਭਲਾਈ ਸਬੰਧੀ ਕੀਤੇ ਗਏ ਕੰਮਾਂ ਦਾ ਲਿਆ ਜਾਇਜ਼ਾ

ਨਵਾਂਸ਼ਹਿਰ, 14 ਅਪ੍ਰੈਲ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਬਾਲ ਭਲਾਈ ਕਮੇਟੀ ਦੀ ਮੀਟਿੰਗ ਬਾਲ ਭਲਾਈ ਕਮੇਟੀ ਦੇ ਦਫਤਰ ਵਿਖੇ ਹੋਈ | ਜਿਸ ਵਿਚ ਜ਼ਿਲ੍ਹਾ ਬਾਲ ਭਲਾਈ ਕਮੇਟੀ ਦੇ ਮੈਂਬਰ ਲਾਲੀ ਸੈਣੀ, ਡਾ: ਗੁਰਮੀਤ ਸਿੰਘ ਸਰਾਂ ਅਤੇ ਗੁਰਦੇਵ ਸਿੰਘ ਗਹੂੰਣ ਤੋਂ ਇਲਾਵਾ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਖਰੌੜ ਦੇ ਵਿਦਿਆਰਥੀਆਂ ਨੂੰ ਪੰਚਾਇਤ ਨੇ ਕਾਪੀਆਂ ਵੰਡੀਆਂ

ਚੰਦਿਆਣੀ ਖ਼ੁਰਦ, 14 ਅਪ੍ਰੈਲ (ਰਮਨ ਭਾਟੀਆ)- ਪਿੰਡ ਖਰੌੜ ਦੀ ਪੰਚਾਇਤ ਤੇ ਸਰਪੰਚ ਕੁਲਦੀਪ ਕੌਰ ਨੇ ਨਵੀਂ ਪਹਿਲ ਕਦਮੀ ਕਰਦੇ ਹੋਏ ਸਰਕਾਰੀ ਪ੍ਰਾਇਮਰੀ ਸਕੂਲ ਖਰੌੜ ਵਿਖੇ ਸਿੱਖਿਆ ਪ੍ਰਾਪਤ ਕਰ ਰਹੇ ਸਮੂਹ ਵਿਦਿਆਰਥੀਆਂ ਨੂੰ ਨਿੱਜੀ ਤੌਰ 'ਤੇ ਨਵੇਂ ਸੈਸ਼ਨ ਲਈ ਕਾਪੀਆਂ ...

ਪੂਰੀ ਖ਼ਬਰ »

ਲਸੂੜਾ ਸਾਹਿਬ ਵਿਖੇ ਵਿਸਾਖੀ ਸਮਾਗਮ ਮਨਾਇਆ

ਘੁੰਮਣਾਂ/ਬਹਿਰਾਮ, 14 ਅਪ੍ਰੈਲ (ਮਹਿੰਦਰਪਾਲ ਸਿੰਘ/ਨਛੱਤਰ ਸਿੰਘ)- ਬਾਬਾ ਲਸੂੜਾ ਸਾਹਿਬ ਫਰਾਲਾ ਵਿਖੇ ਵਿਸਾਖੀ ਸਮਾਗਮ ਬੀਬੀ ਗੁਰਮੀਤ ਕੌਰ ਚੈਰੀਟੇਬਲ ਟਰੱਸਟ ਫਰਾਲਾ ਵਲੋਂ ਮੁੱਖ ਸੇਵਾਦਾਰ ਬੀਬੀ ਮਨਿੰਦਰ ਕੌਰ ਅਟਵਾਲ ਦੀ ਸਰਪ੍ਰਸਤੀ ਹੇਠ ਮਨਾਇਆ ਗਿਆ | ਸ੍ਰੀ ਆਖੰਡ ...

ਪੂਰੀ ਖ਼ਬਰ »

ਓ. ਪੀ. ਕੇ ਭੱਠਾ ਪੱਲੀ ਝਿੱਕੀ ਵਿਖੇ ਡਾ: ਅੰਬੇਡਕਰ ਦਾ ਜਨਮ ਦਿਵਸ ਮਨਾਇਆ

ਪੱਲੀ ਝਿੱਕੀ, 14 ਅਪ੍ਰੈਲ (ਕੁਲਦੀਪ ਸਿੰਘ ਪਾਬਲਾ) - ਡਾ: ਬੀ. ਆਰ. ਅੰਬੇਡਕਰ ਦਾ 128ਵਾਂ ਜਨਮ ਦਿਨ ਓ. ਪੀ. ਕੇ ਭੱਠਾ ਪੱਲੀ ਝਿੱਕੀ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਭੱਠਾ ਮਾਲਕ ਰਾਕੇਸ਼ ਕਿਰਪਾਲ ਅਤੇ ਸੋਮਨਾਥ ਮੈਨੇਜਰ ਵਲੋਂ ਕੇਕ ਕੱਟਿਆ ਗਿਆ | ਇਸ ਜਨਮ ...

ਪੂਰੀ ਖ਼ਬਰ »

ਚੌਧਰੀ ਨੰਦ ਲਾਲ ਦੀ ਮਿ੍ਤਕ ਦੇਹ 'ਤੇ ਫੁੱਲ ਚੜ੍ਹਾ ਕੇ ਦਿੱਤੀ ਸ਼ਰਧਾਂਜਲੀ

ਕਾਠਗੜ੍ਹ, 14 ਅਪ੍ਰੈਲ (ਬਲਦੇਵ ਸਿੰਘ ਪਨੇਸਰ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਮੀਤ ਪ੍ਰਧਾਨ, ਸਾਬਕਾ ਸੰਸਦੀ ਸਕੱਤਰ ਅਤੇ ਸਾਬਕਾ ਵਿਧਾਇਕ ਚੌਧਰੀ ਨੰਦ ਲਾਲ ਦੀ ਮਿ੍ਤਕ ਦੇਹ ਜਦੋਂ ਐਾਬੂਲੈਂਸ ਰਾਹੀਂ ਜਦੋਂ ਬੱਸ ਅੱਡਾ ਕਾਠਗੜ੍ਹ ਵਿਖੇ ਪਹੁੰਚੀ ਤਾਂ ਇਸ ਇਲਾਕੇ ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਮਨਾਇਆ ਡਾ: ਅੰਬੇਡਕਰ ਦਾ ਜਨਮ ਦਿਵਸ

ਨਵਾਂਸ਼ਹਿਰ, 14 ਅਪ੍ਰੈਲ (ਹਰਮਿੰਦਰ ਸਿੰਘ ਪਿੰਟੂ)-ਅੱਜ ਪਿੰਡ ਲੰਗੜੋਆ ਵਿਖੇ ਨਵੀਂ ਚੁਣੀ ਪੰਚਾਇਤ ਵਲੋਂ ਡਾ. ਬੀ.ਆਰ ਅੰਬੇਡਕਰ ਦੇ 128 ਵਾਾ ਜਨਮ ਦਿਨ ਮਨਾਇਆ ਗਿਆ | ਪੰਚਾਇਤ ਘਰ ਵਿਚ ਕਰਵਾਏ ਇਕ ਪ੍ਰਭਾਵਸ਼ਾਲੀ ਸਮਾਗਮ ਮੌਕੇ ਸਰਪੰਚ ਗੁਰਦੇਵ ਸਿੰਘ ਪਾਬਲਾ ਅਤੇ ਸਾਬਕਾ ਸਰਪੰਚ ਸੁਰਿੰਦਰ ਕੁਮਾਰ ਝੱਲੀ ਨੇ ਦੱਸਿਆ ਕਿ ਬਾਬਾ ਸਾਹਿਬ ਅੰਬੇਡਕਰ ਨੇ ਭਾਰਤ ਦੇ ਸੰਵਿਧਾਨ ਦੀ ਰਚਨਾ ਕਰਕੇ ਇਤਿਹਾਸਕ ਮਿਸਾਲ ਪੈਦਾ ਕੀਤਾ ਹੈ | ਉਨ੍ਹਾਂ ਦੱਸਿਆ ਕਿ ਬਾਬਾ ਸਾਹਿਬ ਨੇ ਦੱਬੇ ਕੁਚਲੇ ਲੋਕਾਂ ਦੀ ਬਾਂਹ ਫੜੀ, ਇਸ ਮੌਕੇ ਪਿੰਡ ਦੀ ਪੰਚਾਇਤ ਵਲੋਂ ਗਾਇਕ ਬੰਸੀ ਬਰਨਾਲਾ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਤਪਾਲ ਪੰਚ, ਰਮੇਸ਼ ਕੁਮਾਰ ਬਾਲੀ, ਜੋਗਿੰਦਰ ਸਿੰਘ ਬਡਵਾਲ, ਗੁਰਸ਼ਰਨ ਸਿੰਘ ਪ੍ਰਧਾਨ ਗਰਾਮ ਸਭਾ ਲੰਗੜੋਆ, ਸੂਰਤ ਸਿੰਘ, ਜਥੇ. ਰਣਜੀਤ ਸਿੰਘ, ਅਮਰਜੀਤ ਸਿੰਘ ਪੰਚ, ਜਸਵੀਰ ਕੌਰ ਪੰਚ, ਰਜਨੀ ਪੰਚ, ਨਿਰਮਲ ਸਿੰਘ ਬਡਵਾਲ, ਨੈਬ ਰਾਜ, ਮਨਜੀਤ ਸਿੰਘ ਆਦਿ ਵੀ ਹਾਜ਼ਰ ਸਨ |
ਪੱਲੀ ਝਿੱਕੀ, (ਕੁਲਦੀਪ ਸਿੰਘ ਪਾਬਲਾ)- ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ: ਬੀ. ਆਰ ਅੰਬੇਡਕਰ ਦਾ 128ਵਾਂ ਜਨਮ ਦਿਵਸ ਅੰਬੇਡਕਰ ਪਾਰਕ ਪੱਲੀ ਝਿੱਕੀ ਵਿਖੇ, ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਮਾਗਮ ਵਿਚ ਸਮੂਹ ਗ੍ਰਾਮ ਪੰਚਾਇਤ, ਡਾ: ਬੀ. ਆਰ. ਅੰਬੇਡਰ ਸਪੋਰਟਸ ਕਲੱਬ, ਸਮੂਹ ਦਸ਼ਮੇਸ਼ ਲੰਗਰ ਕਮੇਟੀ ਵਲੋਂ ਉਚੇਚੇ ਤੌਰ 'ਤੇ ਹਿੱਸਾ ਲਿਆ | ਇਸ ਦੌਰਾਨ ਸ: ਬਲਕਾਰ ਸਿੰਘ ਸਰਪੰਚ ਨੇ ਜਨਮ ਦਿਨ ਦੀਆਂ ਮੁਬਾਰਕਾਂ ਦਿੰਦੇ ਹੋਏ ਆਖਿਆ ਕਿ ਡਾ: ਅੰਬੇਡਕਰ ਦਾ ਸੁਪਨਾ ਸਾਕਾਰ ਕਰਨ ਲਈ ਸਾਨੂੰ ਉਨ੍ਹਾਂ ਵਰਗੀ ਰਾਜਨੀਤਕ ਸੋਚ ਅਪਣਾਉਣੀ ਚਾਹੀਦੀ ਹੈ | ਇਸ ਮੌਕੇ ਸਰਪੰਚ ਬਲਕਾਰ ਸਿੰਘ, ਹਰਮੇਸ਼ ਲਾਲ ਪੰਚ, ਹਰਬਲਾਸ ਨੰਬਰਦਾਰ, ਕੁਲਵਿੰਦਰ ਸਿੰਘ, ਸਤਨਾਮ ਸਿੰਘ ਠੇਕੇਦਾਰ, ਸਾਬਕਾ ਪੰਚ ਬਲਵੀਰ ਚੰਦ, ਮਾ: ਪਰਮਜੀਤ, ਹਰਦੀਪ ਸੋਢੀ, ਪ੍ਰਸ਼ੋਤਮ ਲਾਲ, ਪਾਲੋ ਪੰਚ, ਸੁਨੀਤਾ, ਕਮਲੇਸ਼ ਆਸ਼ਾ ਵਰਕਰ, ਬਾਬਾ ਰਾਮ ਲਾਲ ਆਦਿ ਹਾਜ਼ਰ ਸਨ |
ਬੰਗਾ, (ਕਰਮ ਲਧਾਣਾ)- ਸਰਚ ਫਾਉਂਡੇਸ਼ਨ ਸੰਸਥਾ ਵਲੋਂ ਬੰਗਾ ਵਿਖੇ ਡਾ: ਬੀ. ਆਰ. ਅੰਬੇਡਕਰ ਦੇ ਬੁੱਤ 'ਤੇ ਫੁੱਲ ਮਲਾਵਾਂ ਭੇਟ ਕਰਕੇ ਉਨ੍ਹਾਂ ਦੇ ਜਨਮ ਦਿਵਸ 'ਤੇ ਖੁਸ਼ੀ ਦਾ ਇਜ਼ਹਾਰ ਕੀਤਾ | ਇਸ ਮੌਕੇ ਫਾਉਂਡੇਸ਼ਨ ਦੇ ਅਹੁਦੇਦਾਰਾਂ ਵਿਚ ਡਾ: ਕਸ਼ਮੀਰ ਚੰਦ, ਡਾ: ਨਿਰੰਜਨ ਪਾਲ, ਲੈਕ: ਹਰਜਿੰਦਰ ਪਾਲ ਕੌਰ ਤੇ ਕਿਹਾ ਕਿ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ: ਭੀਮ ਰਾਓ ਅੰਬੇਡਕਰ ਵਲੋਂ ਦਲਿਤ ਸਮਾਜ ਲਈ ਕੀਤੇ ਮਹਾਨ ਕਾਰਜ ਨੂੰ ਦਲਿਤ ਸਮਾਜ ਕਦੇ ਭੁੱਲ ਨਹੀਂ ਸਕਦਾ | ਉਨ੍ਹਾਂ ਦੇ ਯੋਗਦਾਨ ਨੂੰ ਅਸੀਂ ਸਾਰੇ ਨਤਮਸਤਕ ਹਾਂ | ਉਨ੍ਹਾਂ ਦੀ ਘਾਲਣਾ ਇਤਿਹਾਸਕ ਹੈ ਜਿਸ ਲਈ ਹਰੇਕ ਭਾਰਤੀ ਨੂੰ ਅਹਿਸਾਨਮੰਦ ਹੋਣਾ ਚਾਹੀਦਾ ਹੈ |
ਨਵਾਂਸ਼ਹਿਰ, (ਗੁਰਬਖਸ਼ ਸਿੰਘ ਮਹੇ)-ਸੰਵਿਧਾਨ ਨਿਰਮਾਤਾ ਡਾ: ਬੀ.ਆਰ. ਅੰਬੇਡਕਰ ਦੀ 128ਵੀਂ ਜੈਅੰਤੀ ਮੌਕੇ ਅੱਜ ਡਿਪਟੀ ਕਮਿਸ਼ਨਰ ਵਿਨੇ ਬਬਲਾਨੀ ਵਲੋਂ ਅੰਬੇਡਕਰ ਚੌਾਕ ਨਵਾਂਸ਼ਹਿਰ 'ਚ ਸਥਿਤ ਡਾ: ਅੰਬੇਡਕਰ ਦੀ ਪ੍ਰਤਿਮਾ 'ਤੇ ਫ਼ੁਲ ਮਾਲਾਵਾਂ ਪਾ ਕੇ ਸਮੁੱਚੇ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫ਼ੋਂ ਸਤਿਕਾਰ ਭੇਂਟ ਕੀਤਾ ਗਿਆ | ਇਸ ਤੋਂ ਇਲਾਵਾ ਸਥਾਨਕ ਡੀ.ਸੀ. ਦਫ਼ਤਰ ਵਿਖੇ ਸਥਿਤ ਡਾ: ਬੀ.ਆਰ. ਅੰਬੇਡਕਰ ਦੀ ਪ੍ਰਤਿਮਾ 'ਤੇ ਵੀਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਰਧਾ-ਸੁਮਨ ਅਰਪਿਤ ਕੀਤੇ ਗਏ | ਇਸ ਮੌਕੇ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ, ਏ.ਡੀ.ਸੀ. (ਜ) ਅਨੁਪਮ ਕਲੇਰ, ਐੱਸ.ਡੀ.ਐਮ. ਨਵਾਂਸ਼ਹਿਰ ਡਾ: ਵਿਨੀਤ ਕੁਮਾਰ, ਜ਼ਿਲ੍ਹਾ ਭਲਾਈ ਅਫ਼ਸਰ ਰਜਿੰਦਰ ਕੁਮਾਰ, ਡੀ.ਆਰ ਸਹਿਕਾਰੀ ਸਭਾਵਾਂ ਮੋਹਨ ਸਿੰਘ, ਕਾਰਜਕਾਰੀ ਇੰਜੀਨੀਅਰ ਪੰਚਾਇਤੀ ਰਾਜ ਆਰ.ਕੇ. ਵਰਮਾ ਅਤੇ ਡੀ.ਸੀ. ਦਫ਼ਤਰ ਦਾ ਸਮੂਹ ਸਟਾਫ਼ ਮੌਜੂਦ ਸਨ |
ਸੜੋਆ, (ਨਾਨੋਵਾਲੀਆ)-ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਮੰਤਰੀ ਅਤੇ ਸਮਾਜ ਨੂੰ ਇਕ ਨਜ਼ਰੀਏ ਵਿਚ ਵੇਖਣ ਲਈ ਸੰਘਰਸ਼ ਕਰਨ ਵਾਲੇ ਸੰਵਿਧਾਨ ਨਿਰਮਾਤਾ ਡਾ: ਭੀਮ ਰਾਓ ਅੰਬੇਡਕਰ ਦੇ 128 ਵੇਂ ਜਨਮ ਦਿਨ ਤੇ ਸ਼੍ਰੀ ਗੁਰੂ ਰਵਿਦਾਸ ਵੈੱਲਫੇਅਰ ਸੁਸਾਇਟੀ ਰਜਿ: ਸੜੋਆ ਵੱਲੋਂ ਗਰਾਮ ਪੰਚਾਇਤ ਨਿਊ ਮਾਲੇਵਾਲ ਅਤੇ ਸ਼੍ਰੀ ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਮਾਲੇਵਾਲ ਦੇ ਸਹਿਯੋਗ ਨਾਲ ਪਿੰਡ ਨਿਊ ਮਾਲੇਵਾਲ ਵਿਖੇ ਸਮਾਗਮ ਕਰਵਾਇਆ ਗਿਆ | ਜਿਸ ਦੀ ਪ੍ਰਧਾਨਗੀ ਡਾ: ਸੋਹਣ ਸਿੰਘ ਮਹਿਤਾਬਪੁਰੀ ਮੈਡੀਕਲ ਅਫ਼ਸਰ ਨੇ ਕੀਤੀ | ਇਸ ਮੌਕੇ ਤੇ ਉਨ੍ਹਾਂ ਕਿਹਾ ਕਿ ਡਾ: ਭੀਮ ਰਾਓ ਅੰਬੇਡਕਰ ਨੇ ਆਪਣਾ ਸਾਰਾ ਜੀਵਨ ਸਮਾਜਿਕ ਬਰਾਬਰਤਾ ਲਈ ਲਗਾਇਆ | ਉਨ੍ਹਾਂ ਕਿਹਾ ਕਿ ਸਾਨੂੰ ਜੀਵਨ ਅੰਦਰ ਨਸ਼ਿਆਂ ਦਾ ਤਿਆਗ ਕਰਕੇ ਆਪਣਾ ਸਮਾਂ ਪਰਿਵਾਰਕ ਜ਼ਿੰਮੇਵਾਰੀਆਂ ਅਤੇ ਲੋੜਵੰਦਾਂ ਦੀ ਮਦਦ ਲਈ ਲਗਾਉਣਾ ਚਾਹੀਦਾ ਹੈ | ਇਸ ਮੌਕੇ ਤੇ ਸੁਸਾਇਟੀ ਵਲੋਂ ਕਰੀਬ 50 ਤੋਂ ਵੱਧ ਵਿਦਿਆਰਥੀਆਂ ਨੂੰ ਪੜ੍ਹਨ ਸਮਗਰੀ ਵੀ ਵੰਡੀ ਗਈ | ਇਸ ਮੌਕੇ ਨਰੰਜਣ ਜੋਤ ਸਿੰਘ, ਮਾ: ਤੇਲੂ ਰਾਮ, ਵਰਿੰਦਰ ਬਛੌੜੀ, ਚਰਨਜੀਤ ਆਲੋਵਾਲ, ਗੁਰਦਿਆਲ ਮਾਨ, ਜੋਗਿੰਦਰ ਪਾਲ ਨੰਬਰਦਾਰ, ਰਾਜ ਕੁਮਾਰ ਮਾਲੇਵਾਲ, ਬਲਜੀਤ ਰਾਮ ਸਰਪੰਚ ਨਿਊ ਚੂਹੜ੍ਹਪੁਰ, ਹਰਮੇਲ ਚੰਦ, ਰਾਮ ਪਾਲ, ਚਰਨਜੀਤ ਸਿੰਘ, ਮਨੋਹਰ ਲਾਲ, ਬਲਦੇਵ ਰਾਜ, ਧਰਮਵੀਰ, ਭਗਤ ਸ਼ੱਮੀ ਕੁਮਾਰ ਆਦਿ ਵੀ ਹਾਜ਼ਰ ਸਨ |
ਮੱਲਪੁਰ ਅੜਕਾਂ, (ਮਨਜੀਤ ਸਿੰਘ ਜੱਬੋਵਾਲ)- ਪਿੰਡ ਜੱਬੋਵਾਲ ਵਿਖੇ ਸਮੂਹ ਪਿੰਡ ਵਾਸੀਆਂ ਤੇ ਪੰਚਾਇਤ ਮੈਂਬਰਾਂ ਦੇ ਸਹਿਯੋਗ ਨਾਲ ਡਾ: ਅੰਬੇਡਕਰ ਵੈਲਫੇਅਰ ਸੋਸਾਇਟੀ (ਰਜਿ) ਵਲੋਂ ਡਾ: ਬੀ. ਆਰ. ਅੰਬੇਡਕਰ ਦਾ ਜਨਮ ਦਿਵਸ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ | ਜਿਸ ਦੀ ਅਰੰਭਤਾ ਡਾ: ਬੀ. ਆਰ. ਅੰਬੇਡਕਰ ਨੂੰ ਬੀਬੀ ਜਸਵਿੰਦਰ ਕੌਰ ਸਰਪੰਚ ਤੇ ਪੰਚਾਇਤ ਮੈਂਬਰਾਂ ਨੇ ਫੁੱਲ ਮਲਾਵਾਂ ਭੇਟ ਕਰਕੇ ਕੀਤੀ | ਇਸ ਸਮਾਗਮ ਦੌਰਾਨ ਇਕੱਠ ਨੂੰ ਵੱਖ-ਵੱਖ ਬੁਲਾਰੇ ਚਰਨਜੀਤ ਚੋਪੜਾ, ਡਾ: ਅੱਛਰ ਚੋਪੜਾ, ਬਚਿੱਤਰ ਸਿੰਘ, ਮਾ: ਪ੍ਰਦੀਪ ਚੋਪੜਾ, ਗੁਰਪ੍ਰੀਤ ਸਿੰਘ, ਜਗਤਾਰ ਸਿੰਘ, ਡਾ: ਰੰਜਨਾ ਚੋਪੜਾ ਨੇ ਡਾ: ਅੰਬੇਡਕਰ ਦੇ ਜੀਵਨ ਬਾਰੇ ਵਿਸਥਾਰ ਪੂਰਵਕ ਜਾਣੂੰ ਕਰਵਾਇਆ ਤੇ ਉਨ੍ਹਾਂ ਦੀ ਸੋਚ 'ਤੇ ਚੱਲਣ ਦੀ ਅਪੀਲ ਕੀਤੀ | ਆਖਿਰ ਵਿਚ ਬੀਬੀ ਜਸਵਿੰਦਰ ਕੌਰ ਸਰਪੰਚ ਨੇ ਸੰਬੋਧਨ ਕਰਦਿਆਂ ਕਿਹਾ ਕਿ ਜੱਬੋਵਾਲ ਵਾਸੀਆਂ ਦੀ ਮੈਂ ਦਿਲੋਂ ਧੰਨਵਾਦੀ ਹਾਂ ਜਿਨ੍ਹਾਂ ਨੇ ਡਾ: ਅੰਬੇਡਕਰ ਦੇ ਜਨਮ ਦਿਨ 'ਤੇ ਇਹ ਸਮਾਗਮ ਰਚਿਆ ਤੇ ਆਪਣੇ ਵਿਚਾਰਾਂ ਰਾਹੀਂ ਲੋਕਾਂ ਨੂੰ ਆਪਣੇ ਹੱਕਾਂ ਸਬੰਧੀ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਡਾ: ਅੰਬੇਡਕਰ ਨੇ ਸਭ ਨੂੰ ਬਰਾਬਰਤਾ ਦੇ ਹੱਕ ਦਿਵਾਏ ਜਿਸ ਦੀ ਮਿਸਾਲ ਮੈਂ ਇਕ ਔਰਤ ਹੋ ਕੇ ਵੀ ਪਿੰਡ ਦੀ ਸਰਪੰਚ ਬਣੀ ਹਾਂ | ਇਸ ਮੌਕੇ ਹੁਸਨ ਲਾਲ ਸਾਬਕਾ ਸਰਪੰਚ, ਰਾਮ ਨਾਥ ਪੰਚ, ਜੋਗਾ ਸਿੰਘ, ਹਰਬੰਸ ਸਿੰਘ ਰਿਟਾ ਇੰਸਪੈਕਟਰ, ਸਤਵਿੰਦਰ ਚੋਪੜਾ, ਹਰਕੇਵਲ ਰਾਮ, ਰਛਪਾਲ ਸਿੰਘ ਕਾਲਾ, ਹਰਦੇਵ ਸਿੰਘ ਪੰਚ, ਰਮਨ ਕੁਮਾਰ, ਹਰਪ੍ਰੀਤ ਚੋਪੜਾ, ਡਾ: ਅਮਰਜੀਤ ਸਿੰਘ ਆਦਿ ਹਾਜ਼ਰ ਸਨ |
ਬੰਗਾ, (ਕਰਮ ਲਧਾਣਾ)- ਜਨਵਾਦੀ ਇਸਤਰੀ ਸਭਾ ਵਲੋਂ ਪਿੰਡ ਤਲਵੰਡੀ ਜੱਟਾਂ ਵਿਖੇ ਡਾ: ਭੀਮ ਰਾਓ ਅੰਬੇਡਕਰ ਦਾ 128ਵਾਂ ਜਨਮ ਦਿਨ ਮਨਾਇਆ ਗਿਆ | ਇਸ ਮੌਕੇ 'ਤੇ ਬੋਲਦਿਆਂ ਸੂਬਾਈ ਜਾਇੰਟ ਸਕੱਤਰ ਸੁਨੀਤਾ ਤਲਵੰਡੀ ਜੱਟਾਂ ਨੇ ਕਿਹਾ ਕਿ ਡਾ: ਅੰਬੇਡਕਰ ਨੇ ਔਰਤ ਜਾਤੀ ਲਈ ਸੰਘਰਸ਼ ਕੀਤਾ | ਅੱਜ ਸਮੇਂ ਦੀਆਂ ਸਰਕਾਰਾਂ ਦਲਿਤ ਔਰਤਾਂ 'ਤੇ ਜੁਲਮ ਢਾਹ ਰਹੀਆਂ ਹਨ ਅਤੇ ਦਲਿਤਾਂ ਅਤੇ ਘੱਟ ਗਿਣਤੀਆਂ 'ਤੇ ਹਮਲੇ ਹੋ ਰਹੇ ਹਨ | ਇਸ ਲਈ ਡਾਕਟਰ ਅੰਬੇਡਕਰ ਦੀ ਸੋਚ ਨੂੰ ਅੱਗੇ ਤੋਰਨ ਲਈ ਸੰਘਰਸ਼ ਤੇਜ਼ ਕਰੀਏ | ਇਸ ਮੌਕੇ ਹੈਪੀ, ਕੁਲਵਿੰਦਰ ਕਲਸੀ, ਪ੍ਰਸੰਨ ਕੌਰ, ਬੰਸੋ ਅਤੇ ਭਜਨ ਕੌਰ ਆਦਿ ਹਾਜ਼ਰ ਸਨ |
ਬੰਗਾ, (ਕਰਮ ਲਧਾਣਾ)- ਸੀ. ਪੀ. ਆਈ. ਐਮ ਵਲੋਂ ਡਾ: ਭੀਮ ਰਾਓ ਅੰਬੇਡਕਰ ਦੇ 128ਵੇਂ ਜਨਮ ਦਿਵਸ ਮੌਕੇ ਸਥਾਨਕ ਐਮ. ਸੀ ਕਲੋਨੀ 'ਚ ਇਕ ਪ੍ਰਭਾਵਸ਼ਾਲੀ ਸਮਾਗਮ ਕੀਤਾ | ਜਿਸ ਦੀ ਪ੍ਰਧਾਨਗੀ ਜ਼ਿਲ੍ਹਾ ਕਮੇਟੀ ਮੈਂਬਰ ਕਾ: ਬਲਵਿੰਦਰ ਪਾਲ ਸਿੰਘ ਨੇ ਕੀਤੀ | ਇਸ ਮੌਕੇ ਇਕੱਠ ਨੂੰ ਪਾਰਟੀ ਦੇ ਸੂਬਾ ਸਕੱਤਰੇਤ ਮੈਂਬਰ ਕਾ: ਰਘੂਨਾਥ ਸਿੰਘ ਪਾਰਟੀ ਉਮੀਦਵਾਰ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਅਤੇ ਕਾਮਰੇਡ ਰਾਮ ਸਿੰਘ ਨੂਰਪੁਰੀ ਸੂਬਾ ਕਮੇਟੀ ਮੈਂਬਰ ਅਤੇ ਕਨਵੀਨਰ ਦਲਿਤ ਸ਼ੋਸ਼ਿਤ ਮੁਕਤੀ ਪੰਚ ਨੇ ਸੰਬੋਧਨ ਕੀਤਾ | ਉਨ੍ਹਾਂ ਕਿਹਾ ਕਿ ਭਾਰਤ ਦੇ ਜਮਹੂਰੀ ਧਰਮ ਨਿਰਪੱਖ ਢਾਂਚੇ ਨੂੰ ਇਸ ਸਮੇਂ ਸਭ ਤੋਂ ਵੱਧ ਖ਼ਤਰਾ ਰਾਜ ਕਰਦੀਆਂ ਜਮਾਤੀ ਅਤੇ ਸਿਆਸੀ ਧਿਰਾਂ ਤੋਂ ਹੈ | ਜਿਸ ਸੰਵਿਧਾਨ ਵਿਚ ਡਾ: ਅੰਬੇਡਕਰ ਨੇ ਭਾਰਤ ਨੂੰ ਅਨੇਕਤਾ ਵਿਚ ਏਕਤਾ ਦਾ ਪ੍ਰਤੀਕ ਬਣਾਇਆ ਸੀ ਉਸ ਸੰਵਿਧਾਨ ਨੂੰ ਭਾਜਪਾ ਅਤੇ ਸੰਘ ਪਰਿਵਾਰ ਵਲੋਂ ਤੋੜਿਆ ਜਾ ਰਿਹਾ ਹੈ |
ਬਹਿਰਾਮ, (ਨਛੱਤਰ ਸਿੰਘ ਬਹਿਰਾਮ)- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਰਜਿ. 295 ਵਲੋਂ ਸੂਬਾ ਪ੍ਰਧਾਨ ਰਾਜੇਸ਼ ਬਾਲੀ ਦੀ ਪ੍ਰਧਾਨਗੀ ਵਿਚ ਡਾ: ਅੰਬੇਡਕਰ ਦਾ ਜਨਮ ਦਿਨ ਅੰਬੇਡਕਰ ਪਾਰਕ ਬਹਿਰਾਮ ਵਿਖੇ ਡਾ: ਅੰਬੇਡਕਰ ਦੇ ਬੁੱਤ 'ਤੇ ਹਾਰ ਪਾ ਕੇ ਮਨਾਇਆ ਗਿਆ | ਇਸ ਮੌਕੇੇ ਉਨ੍ਹਾਂ ਇਕੱਠ ਨੂੰ ਸੰਬੋਧਨ ਕਰਦਿਆ ਕਿਹਾ ਕਿ ਡਾ: ਅੰਬੇਡਕਰ ਇਕ ਮਹਾਨ ਸਖਸ਼ੀਅਤ ਸਨ, ਜਿਨ੍ਹਾਂ ਦੱਬੇ-ਕੁਚਲੇ ਲੋਕਾਂ ਲਈ ਸੰਘਰਸ਼ ਕੀਤਾ, ਸਾਨੂੰ ਉਨ੍ਹਾਂ ਦੀਆਂ ਸਿੱਖਿਆਵਾਂ 'ਤੇ ਚੱਲਣਾ ਚਾਹੀਦਾ ਹੈ | ਇਸ ਮੌਕੇ ਸੂਬਾ ਪ੍ਰਧਾਨ ਡਾ: ਰਾਜੇਸ਼ ਬਾਲੀ, ਸੁਰਿੰਦਰਪਾਲ ਜੈਨਪੁਰੀ, ਪ੍ਰੇਮ ਸਲੋਹ ਕੈਸ਼ੀਅਰ, ਡਾ: ਬਲਕਾਰ ਕਟਾਰੀਆ, ਬਲਾਕ ਪ੍ਰਧਾਨ ਡਾ: ਜਤਿੰਦਰ ਸਹਿਗਲ, ਡਾ: ਸਤਨਾਮ ਜੋਹਲ, ਡਾ: ਅੰਮਿ੍ਤਪਾਲ ਸਰਕਲ ਪ੍ਰਧਾਨ ਬੰਗਾ, ਡਾ: ਰਜਿੰਦਰ ਸੋਧੀ ਸੂੰਢ, ਡਾ: ਜਗਦੀਸ਼ ਤਾਹਰਪੁਰ, ਡਾ: ਸੁਰਿੰਦਰ ਪਾਲ, ਡਾ: ਅਸ਼ੋਕ, ਡਾ: ਦੇਸ ਰਾਜ, ਡਾ: ਬਲਵੀਰ ਕਪਿਲ, ਡਾ: ਬਲਕਾਰ ਚੱਕ-ਬਿਲਗਾ, ਕੁਲਵਿੰਦਰ ਸੂੰਢ, ਅਨੁਪਿੰਦਰ ਸੂੰਢ, ਡਾ. ਬੁਘੇਲ ਸਿੰਘ ਆਦਿ ਹਾਜ਼ਰ ਸਨ |
ਸੰਧਵਾਂ, (ਪ੍ਰੇਮੀ ਸੰਧਵਾਂ)- ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਪਿੰਡ ਸੂੰਢ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਤੇ ਭਾਰਤ ਰਤਨ ਡਾ: ਭੀਮ ਰਾਓ ਅੰਬੇਡਕਰ ਦਾ 128ਵਾਂ ਜਨਮ ਦਿਹਾੜਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਨਾਮ ਸੰਧੀ ਦੀ ਅਗਵਾਈ 'ਚ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮਨਾਇਆ ਗਿਆ | ਭੋਗ ਉਪਰੰਤ ਸਤਨਾਮ ਸੰਧੀ, ਹਰਬੰਸ ਹੀਰਾ, ਐਡਵੋਕੇਟ ਪਰਮਜੀਤ ਸਰੋਏ, ਡਾ: ਰਵਿੰਦਰ ਸੂੰਢ, ਹਰਪਾਲ ਪਾਲੀ, ਜਸਪਾਲ ਸਿੰਘ ਪਾਲੀ ਡੀਪੂ, ਬਸੰਤ ਰਾਏ, ਕਰਮ ਚੰਦ, ਚਮਨ ਲਾਲ ਟੂਰਾ ਆਦਿ ਬੁਲਾਰਿਆਂ ਨੇ ਡਾ: ਅੰਬੇਡਕਰ ਦੀ ਤਸਵੀਰ 'ਤੇ ਫੁੱਲ ਮਲਾਵਾਂ ਭੇਟ ਕਰਦਿਆਂ ਕਿਹਾ ਕਿ ਗੁਲਾਮੀ ਦੀ ਚੱਕੀ ਵਿਚ ਪਿਸ- ਪਿਸ ਕੇ ਨਰਕ ਭਰੀ ਜਿੰਦਗੀ ਬਤੀਤ ਕਰ ਰਹੇ ਗਰੀਬ ਲੋਕਾਂ ਨੂੰ ਬਰਾਬਰਤਾ ਦੇ ਹੱਕ ਦਿਵਾਉਣ ਲਈ ਡਾ: ਅੰਬੇਡਕਰ ਨੇ ਹੱਕ ਸੱਚ ਦੀ ਲੜਾਈ ਲੜੀ, ਜਿਸ ਦੀ ਬਦੌਲਤ ਸਦੀਆਂ ਤੋਂ ਲਿਤਾੜੇ ਤੇ ਦੱਬੇ ਕੁੱਚਲੇ ਲੋਕਾਂ ਨੂੰ ਬਰਾਬਰਤਾ ਦੇ ਅਧਿਕਾਰ ਲੈ ਕੇ ਦਿੱਤੇ | ਪ੍ਰਧਾਨ ਸਤਨਾਮ ਸੰਧੀ ਨੇ ਸਮਾਗਮ ਵਿਚ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸਾਬਕਾ ਵਾਲੀਬਾਲ ਖਿਡਾਰੀ ਭਲਵਾਨ ਸੱਤੀ, ਧਰਮਪਾਲ ਟੂਰਾ, ਅਮਰਜੀਤ ਸਿੰਘ ਸੰਧੀ, ਹਰਪਾਲ ਸੰਧੀ, ਤੀਰਥ ਰਾਮ, ਪਰਮਜੀਤ ਕੁਮਾਰ, ਨੰਬਰਦਾਰ ਕਰਤਾਰ ਚੰਦ, ਮਦਨ ਲਾਲ, ਹਲਵਾਈ ਪਾਲੀ ਸੂੰਢ, ਗੁਰਮੇਲ ਰਾਮ, ਨਵਲ ਸੂੰਢ, ਗੌਰਵ, ਸੀਤਲ ਰਾਮ, ਰਵਿੰਦਰ ਕੁਮਾਰ, ਵਿਜੈ ਕੁਮਾਰ, ਜਸਵੀਰ ਸਿੰਘ, ਅਸ਼ੋਕ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਖੋਥੜਾਂ ਵਿਖੇ ਡਾ: ਅੰਬੇਡਕਰ ਦਾ ਜਨਮ ਦਿਨ ਮਨਾਇਆ

ਮੇਹਲੀ, 14 ਅਪ੍ਰੈਲ (ਸੰਦੀਪ ਸਿੰਘ) - ਪਿੰਡ ਖੋਥੜਾਂ ਵਿਖੇ ਭਾਰਤੀ ਸੰਵਿਧਾਨ ਨਿਰਮਾਤਾ ਡਾ: ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਭ ਤੋਂ ਪਹਿਲਾਂ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ 'ਤੇ ਫੁੱਲ ਮਾਲਾਵਾਂ ਭੇਂਟ ਕੀਤੀਆਂ ਗਈਆਂ | ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX