ਤਾਜਾ ਖ਼ਬਰਾਂ


ਐਡਮਿਰਲ ਸੁਨੀਲ ਲਾਂਬਾ ਨੇ ਰਾਸ਼ਟਰਪਤੀ ਕੋਵਿੰਦ ਨਾਲ ਕੀਤੀ ਮੁਲਾਕਾਤ
. . .  8 minutes ago
ਨਵੀਂ ਦਿੱਲੀ, 20 ਮਈ- ਜਲ ਦੇ ਮੁਖੀ ਐਡਮਿਰਲ ਸੁਨੀਲ ਲਾਂਬਾ ਨੇ ਅੱਜ ਰਾਸ਼ਟਰਪਤੀ ਭਵਨ 'ਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ...
ਮਹਾਰਾਸ਼ਟਰ ਦੇ ਗੜ੍ਹਚਿਰੌਲੀ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ
. . .  17 minutes ago
ਮੁੰਬਈ, 20 ਮਈ- ਮਹਾਰਾਸ਼ਟਰ ਦੇ ਗੜ੍ਹਚਿਰੌਲੀ ਜ਼ਿਲ੍ਹੇ ਦੇ ਕੋਪੋਰੀ ਪਿੰਡ ਦੇ ਜੰਗਲੀ ਇਲਾਕੇ 'ਚ ਅੱਜ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ ਹੋਈ। ਇਸ ਦੌਰਾਨ ਨਕਸਲੀ ਇੱਥੋਂ ਭੱਜਣ...
ਤਲਵੰਡੀ ਸਾਬੋ ਗੋਲੀਬਾਰੀ ਮਾਮਲਾ : ਸਾਬਕਾ ਅਕਾਲੀ ਵਿਧਾਇਕ ਸਮੇਤ ਸਾਥੀਆਂ 'ਤੇ ਮਾਮਲਾ ਦਰਜ
. . .  28 minutes ago
ਤਲਵੰਡੀ ਸਾਬੋ, 20 ਮਈ (ਰਣਜੀਤ ਸਿੰਘ ਰਾਜੂ)- ਲੰਘੇ ਤਲਵੰਡੀ ਸਾਬੋ ਦੇ ਇੱਕ ਬੂਥ ਦੇ ਕੋਲ ਗੋਲੀਬਾਰੀ ਦੇ ਮਾਮਲੇ 'ਚ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਖ਼ੁਸ਼ਬਾਜ਼ ਜਟਾਣਾ ਅਤੇ ਉਨ੍ਹਾਂ ਦੇ ਇੱਕ ਦਰਜਨ ਸਾਥੀਆਂ 'ਤੇ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਮਾਮਲਾ ਦਰਜ ਕਰਨ ਦੇ...
ਕੌਮਾਂਤਰੀ ਸਰਹੱਦ ਤੋਂ ਲੱਖਾਂ ਦੀ ਨਕਦੀ ਸਣੇ ਪੰਜ ਸ਼ੱਕੀ ਗ੍ਰਿਫ਼ਤਾਰ
. . .  22 minutes ago
ਜੈਪੁਰ, 20 ਮਈ- ਰਾਜਸਥਾਨ ਦੇ ਬੀਕਾਨੇਰ ਜ਼ਿਲ੍ਹੇ 'ਚ ਭਾਰਤ-ਪਾਕਿ ਕੌਮਾਂਤਰੀ ਸਰਹੱਦ 'ਤੇ ਖਾਜੂਵਾਲਾ 'ਚ ਬੀ. ਐੱਸ. ਐੱਫ. ਨੇ ਅੱਜ ਸਵੇਰੇ ਪੰਜ ਸ਼ੱਕੀਆਂ ਨੂੰ ਫੜਿਆ ਹੈ। ਪੁਲਿਸ ਮੁਤਾਬਕ ਬੀ. ਐੱਸ. ਐੱਫ. ਦੇ ਜਵਾਨਾਂ ਨੇ ਇਨ੍ਹਾਂ ਨੂੰ ਖਾਜੂਵਾਲਾ 'ਚ ਘੁੰਮਦਿਆਂ ਫੜਿਆ। ਇਹ...
ਬਿਸ਼ਕੇਕ ਵਿਖੇ ਹੋਣ ਵਾਲੀ ਐੱਸ. ਸੀ. ਓ. ਦੇ ਵਿਦੇਸ਼ ਮੰਤਰੀਆਂ ਦੀ ਬੈਠਕ 'ਚ ਹਿੱਸਾ ਲੈਣਗੇ ਸੁਸ਼ਮਾ ਸਵਰਾਜ
. . .  about 1 hour ago
ਨਵੀਂ ਦਿੱਲੀ, 20 ਮਈ- ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਕਿਰਗਿਸਤਾਨ ਦੀ ਰਾਜਧਾਨੀ ਬਿਸ਼ਕੇਕ 'ਚ 21 ਅਤੇ 22 ਮਈ ਨੂੰ ਹੋਣ ਜਾ ਰਹੀ ਸ਼ੰਘਾਈ ਸਹਿਯੋਗ ਸੰਗਠਨ (ਐੱਸ. ਸੀ. ਓ.) ਦੀ ਬੈਠਕ 'ਚ ਹਿੱਸਾ ਲੈਣਗੇ। ਦੱਸਿਆ ਜਾ ਰਿਹਾ ਹੈ ਕਿ ਇਸ ਬੈਠਕ 'ਚ ਅੱਤਵਾਦ...
ਕਾਲਾ ਹਿਰਨ ਸ਼ਿਕਾਰ ਮਾਮਲਾ : ਸੈਫ਼, ਤੱਬੂ, ਸੋਨਾਲੀ, ਨੀਲਮ ਦੀਆਂ ਵਧੀਆਂ ਮੁਸ਼ਕਲਾਂ, ਫਿਰ ਜਾਰੀ ਹੋਏ ਨੋਟਿਸ
. . .  about 1 hour ago
ਜੈਪੁਰ, 20 ਮਈ- ਰਾਜਸਥਾਨ ਦੇ ਬਹੁਚਰਚਿਤ ਕਾਲਾ ਹਿਰਨ ਸ਼ਿਕਾਰ ਮਾਮਲੇ 'ਚ ਇੱਕ ਵਾਰ ਫਿਰ ਬਾਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ, ਸੋਨਾਲੀ ਬੇਂਦਰੇ, ਤੱਬੂ, ਨੀਲਮ ਕੋਠਾਰੀ ਅਤੇ ਦੁਸ਼ਯੰਤ ਸਿੰਘ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ। ਸੂਬਾ ਸਰਕਾਰ ਦੀ ਅਪੀਲ...
ਲੈਫ਼ਟੀਨੈਂਟ ਜਨਰਲ ਰਣਬੀਰ ਸਿੰਘ ਨੇ ਕਿਹਾ- 2016 'ਚ ਹੋਈ ਪਹਿਲੀ ਸਰਜੀਕਲ ਸਟ੍ਰਾਈਕ
. . .  about 2 hours ago
ਨਵੀਂ ਦਿੱਲੀ, 20 ਮਈ- ਫੌਜ ਦੀ ਉੱਤਰੀ ਕਮਾਨ ਦੇ ਜਨਰਲ ਅਫ਼ਸਰ ਕਮਾਂਡਿੰਗ-ਇਨ-ਚੀਫ਼ ਲੈਫ਼ਟੀਨੈਂਟ ਜਨਰਲ ਰਣਬੀਰ ਸਿੰਘ ਨੇ ਅੱਜ ਕਿਹਾ ਹੈ ਕਿ ਬਾਲਾਕੋਟ 'ਚ ਅੱਤਵਾਦੀਆਂ ਦੇ ਅੱਡਿਆਂ 'ਤੇ ਹਵਾਈ ਹਮਲਾ ਭਾਰਤੀ ਹਵਾਈ ਫੌਜ ਦੀ ਇੱਕ ਵੱਡੀ ਪ੍ਰਾਪਤੀ ਸੀ, ਜਿਸ 'ਚ...
ਪਤਨੀ ਦੀ ਹੱਤਿਆ ਤੋਂ ਬਾਅਦ ਪਤੀ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  about 2 hours ago
ਪਟਿਆਲਾ, 20 ਮਈ (ਅਮਨਦੀਪ ਸਿੰਘ)- ਪਟਿਆਲਾ ਦੇ ਆਦਰਸ਼ ਨਗਰ 'ਚ ਇੱਕ ਪਤੀ ਨੇ ਗਲਾ ਵੱਢ ਕੇ ਆਪਣੀ ਪਤਨੀ ਦੀ ਹੱਤਿਆ ਕਰ ਦਿੱਤੀ। ਇਸ ਤੋਂ ਬਾਅਦ ਦੋਸ਼ੀ ਵਲੋਂ ਨਬਜ਼ ਕੱਟ ਕੇ ਖ਼ੁਦਕੁਸ਼ੀ ਦੀ ਕੋਸ਼ਿਸ਼ ਕੀਤੀ ਗਈ। ਦੋਸ਼ੀ ਪਤੀ ਦੀ ਪਹਿਚਾਣ 52 ਸਾਲਾ ਸੁਰੇਸ਼...
ਲੋਕ ਸਭਾ ਚੋਣਾਂ ਦੇ ਖ਼ਤਮ ਹੁੰਦਿਆਂ ਹੀ ਕੁੱਲੂ ਰਵਾਨਾ ਹੋਏ ਸੰਨੀ ਦਿਓਲ
. . .  about 2 hours ago
ਰਾਜਾਸਾਂਸੀ, 20 ਮਈ (ਹਰਦੀਪ ਸਿੰਘ ਖੀਵਾ)- ਲੋਕ ਸਭਾ ਗੁਰਦਾਸਪੁਰ ਤੋਂ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਸੰਨੀ ਦਿਓਲ ਲੰਘੇ ਦਿਨ ਪੰਜਾਬ 'ਚ ਸੱਤਵੇਂ ਅਤੇ ਆਖ਼ਰੀ ਗੇੜ ਦੇ ਤਹਿਤ ਪਈਆਂ ਵੋਟਾਂ ਦੇ ਖ਼ਤਮ ਹੁੰਦਿਆਂ ਹੀ ਅੱਜ ਤੜਕੇ ਅੰਮ੍ਰਿਤਸਰ ਦੇ ਸ੍ਰੀ ਗੁਰੂ...
ਮਾਇਆਵਤੀ ਨੂੰ ਮਿਲਣ ਪਹੁੰਚੇ ਅਖਿਲੇਸ਼ ਯਾਦਵ
. . .  about 2 hours ago
ਲਖਨਊ, 20 ਮਈ- ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੂੰ ਮਿਲਣ ਲਈ ਲਖਨਊ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ...
ਕੱਲ੍ਹ ਹੋ ਸਕਦੀ ਹੈ ਕੇਂਦਰੀ ਕੈਬਨਿਟ ਦੀ ਬੈਠਕ
. . .  about 3 hours ago
ਨਵੀਂ ਦਿੱਲੀ, 20 ਮਈ- ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਕੇਂਦਰੀ ਕੈਬਨਿਟ ਦੀ ਬੈਠਕ ਕੱਲ੍ਹ ਭਾਵ ਮੰਗਲਵਾਰ ਨੂੰ ਹੋਣ ਦੀ ਸੰਭਾਵਨਾ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਕੱਲ੍ਹ ਹੀ ਦਿੱਲੀ 'ਚ ਐੱਨ. ਡੀ. ਏ. ਦੇ ਨੇਤਾਵਾਂ ਲਈ...
ਓਮਪ੍ਰਕਾਸ਼ ਰਾਜਭਰ ਉੱਤਰ ਪ੍ਰਦੇਸ਼ ਕੈਬਨਿਟ ਤੋਂ ਬਰਖ਼ਾਸਤ, ਯੋਗੀ ਨੇ ਰਾਜਪਾਲ ਕੋਲ ਕੀਤੀ ਸੀ ਸਿਫ਼ਾਰਸ਼
. . .  about 3 hours ago
ਲਖਨਊ, 20 ਮਈ- ਉੱਤਰ ਪ੍ਰਦੇਸ਼ 'ਚ ਭਾਜਪਾ ਦੀ ਸਹਿਯੋਗੀ ਸੁਲੇਹਦੇਵ ਭਾਰਤੀ ਸਮਾਜ ਪਾਰਟੀ (ਐੱਸ. ਵੀ. ਐੱਸ. ਪੀ.) ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਓਮਪ੍ਰਕਾਸ਼ ਰਾਜਭਰ ਨੂੰ ਅਹੁਦੇ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ। ਰਾਜਪਾਲ ਰਾਮ ਨਾਈਕ ਨੇ ਮੁੱਖ ਮੰਤਰੀ ਯੋਗੀ...
ਰੇਲ ਗੱਡੀ ਹੇਠਾਂ ਆਉਣ ਕਾਰਨ ਔਰਤ ਦੀ ਮੌਤ
. . .  about 3 hours ago
ਸੰਗਰੂਰ, 20 ਮਈ (ਧੀਰਜ ਪਸ਼ੋਰੀਆ)- ਅੱਜ ਸਵੇਰੇ 11 ਵਜੇ ਦੇ ਕਰੀਬ ਰੇਲਵੇ ਸਟੇਸ਼ਨ ਸੰਗਰੂਰ ਦੇ ਨੇੜੇ ਸ਼ਤਾਬਦੀ ਐਕਸਪ੍ਰੈੱਸ ਹੇਠਾਂ ਆਉਣ ਕਾਰਨ ਇੱਕ ਔਰਤ ਦੀ ਮੌਤ ਹੋ ਗਈ। ਮ੍ਰਿਤਕ ਔਰਤ ਦੀ ਪਹਿਚਾਣ ਅਜੇ ਤੱਕ ਨਹੀਂ ਹੋ ਸਕੀ ਹੈ ਅਤੇ ਪੁਲਿਸ ਵਲੋਂ...
ਸਿੰਗਾਪੁਰ ਜਾ ਰਹੇ ਜਹਾਜ਼ ਦੀ ਚੇਨਈ ਦੇ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  1 minute ago
ਚੇਨਈ, 20 ਮਈ- ਤਾਮਿਲਨਾਡੂ ਦੇ ਤ੍ਰਿਚੀ ਤੋਂ ਸਿੰਗਾਪੁਰ ਜਾ ਰਹੀ ਸਕੂਟ ਏਅਰਵੇਜ਼ ਦੀ ਉਡਾਣ ਟੀ. ਆਰ. 567 ਦੀ ਅੱਜ ਤੜਕੇ ਕਰੀਬ 3.40 ਵਜੇ ਚੇਨਈ ਦੇ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ ਹੋਈ। ਅਧਿਕਾਰੀਆਂ ਨੇ ਦੱਸਿਆ ਕਿ ਜਹਾਜ਼ ਨੂੰ ਹਵਾਈ ਅੱਡੇ 'ਤੇ...
ਬ੍ਰਾਜ਼ੀਲ ਦੇ ਬਾਰ 'ਚ ਹੋਈ ਗੋਲੀਬਾਰੀ 'ਚ 11 ਲੋਕਾਂ ਦੀ ਮੌਤ
. . .  about 4 hours ago
ਰੀਓ ਡੀ ਜੇਨੇਰੀਓ, 20 ਮਈ- ਬ੍ਰਾਜ਼ੀਲ ਦੇ ਬੇਲਮ ਸ਼ਹਿਰ 'ਚ ਐਤਵਾਰ ਨੂੰ ਇੱਕ ਬਾਰ 'ਚ ਬੰਦੂਕਧਾਰੀਆਂ ਦੀ ਗੋਲੀਬਾਰੀ 'ਚ ਘੱਟੋ-ਘੱਟ 11 ਲੋਕਾਂ ਦੀ ਮੌਤ ਹੋ ਗਈ ਅਤੇ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ। ਸਥਾਨਕ ਅਧਿਕਾਰੀਆਂ ਵਲੋਂ ਇਹ ਜਾਣਕਾਰੀ ਦਿੱਤੀ ਗਈ ਹੈ...
ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 2 ਯਾਤਰੀਆਂ ਦੀ ਮੌਤ, 20 ਜ਼ਖ਼ਮੀ
. . .  about 4 hours ago
ਐਗਜ਼ਿਟ ਪੋਲ ਨਾਲ ਸ਼ੇਅਰ ਬਾਜ਼ਾਰ ਵਿਚ ਤੇਜ਼ੀ
. . .  about 5 hours ago
ਲੋੜ ਪਈ ਤਾਂ ਕਾਂਗਰਸ ਨੂੰ ਦੇ ਸਕਦੈ ਹਾਂ ਸਮਰਥਨ
. . .  about 6 hours ago
ਕਾਂਗਰਸੀ ਵਰਕਰਾਂ ਤੇ ਜਾਨਲੇਵਾ ਹਮਲਾ 4 ਜ਼ਖ਼ਮੀ
. . .  about 6 hours ago
ਚੱਲਦੀ ਬੱਸ 'ਚ ਲੱਗੀ ਭਿਆਨਕ ਅੱਗ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਵੈਸਾਖ ਸੰਮਤ 551

ਲੁਧਿਆਣਾ

ਖ਼ਾਲਸਾ ਸਾਜਨਾ ਦਿਵਸ ਮੌਕੇ ਗੁਰਦੁਆਰਿਆਂ 'ਚ ਚੱਲੇ ਗੁਰਬਾਣੀ ਦੇ ਪ੍ਰਵਾਹ

ਲੁਧਿਆਣਾ, 14 ਅਪ੍ਰੈਲ (ਅਮਰੀਕ ਸਿੰਘ ਬੱਤਰਾ)-ਖਾਲਸੇ ਦੇ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਦਿਹਾੜੇ 'ਤੇ ਸ਼ਹਿਰ ਦੇ ਵੱਖ-ਵੱਖ ਗੁਰਦੁਆਰਿਆਂ 'ਚ ਅੰਮਿ੍ਤ ਵੇਲੇ ਤੋਂ ਵਿਸ਼ੇਸ਼ ਗੁਰਮਤਿ ਸਮਾਗਮ ਆਰੰਭ ਹੋਏ | ਰਾਗੀ ਸਿੰਘਾਂ, ਕਥਾ ਵਾਚਕਾਂ ਤੇ ਢਾਡੀ ਜਥਿਆਂ ਵਲੋਂ ਗੁਰਬਾਣੀ ਦੇ ਮਨੋਹਰ ਕੀਰਤਨ, ਕਥਾ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਕਈ ਗੁਰਦੁਆਰਾ ਸਾਹਿਬ ਵਿਖੇ ਅੰਮਿ੍ਤ ਸੰਚਾਰ ਸਮਾਗਮ ਕਰਵਾਏ ਗਏ, ਜਿੱਥੇ ਸੈਂਕੜੇ ਪ੍ਰਾਣੀ ਖੰਡੇ ਬਾਟੇ ਦਾ ਅੰਮਿ੍ਤ ਛਕ ਕੇ ਗੁਰੂ ਦੇ ਲੜ ਲੱਗੇ |
ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਸਮਾਗਮ
ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਅੰਮਿ੍ਤ ਵੇਲੇ ਤੋਂ ਸਜਾਏ ਵਿਸ਼ੇਸ਼ ਸਮਾਗਮ ਦੌਰਾਨ ਹਜ਼ਾਰਾਂ ਸੰਗਤਾਂ ਸ਼ਾਮਿਲ ਹੋਈਆਂ | ਮੁੱਖ ਸੇਵਾਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਸਮਾਗਮ ਦੌਰਾਨ ਭਾਈ ਸੁਖਬੀਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਸਰਵਣ ਸਿੰਘ ਹਜੂਰੀ ਰਾਗੀ ਕੇਸਗੜ੍ਹ ਸਾਹਿਬ, ਢਾਡੀ ਜਥਾ ਭਾਈ ਮਨਦੀਪ ਸਿੰਘ ਅਕਾਲਗੜ੍ਹ ਵਾਲੇ, ਦਸ਼ਮੇਸ਼ ਅਕੈਡਮੀ ਦੇ ਬੱਚੇ, ਭਾਈ ਮਨਜਿੰਦਰ ਸਿੰਘ ਜਗਰਾਉਂ ਤੇ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ | ਮੁੱਖ ਸੇਵਾਦਾਰ ਗੁਰਮੀਤ ਸਿੰਘ ਨੇ ਰਾਗੀ ਸਿੰਘਾਂ ਦਾ ਸਨਮਾਨ ਕਰਦਿਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਜਰਨੈਲ ਸਿੰਘ, ਭੁਪਿੰਦਰਪਾਲ ਸਿੰਘ ਧਵਨ, ਸੰਤੋਖ ਸਿੰਘ ਖੁਰਾਣਾ, ਦਰਸ਼ਨ ਸਿੰਘ, ਤੇਜਿੰਦਰਪਾਲ ਸਿੰਘ, ਮਨਿੰਦਰਪਾਲ ਸਿੰਘ ਧਵਨ, ਗੁਰਮਿੰਦਰ ਸਿੰਘ ਬੱਤਰਾ, ਦਰਸ਼ਨ ਸਿੰਘ ਰਾਜੂ, ਹਰਵਿੰਦਰਪਾਲ ਸਿੰਘ ਹੈਪੀ, ਤਰਨਜੀਤ ਸਿੰਘ ਦਸ਼ਮੇਸ਼ ਪੰਪ, ਚਰਨਜੀਤ ਸਿੰਘ, ਗੁਰਚਰਨ ਸਿੰਘ ਚੰਨ, ਦਰਸ਼ਨ ਸਿੰਘ ਦਰਸ਼ੀ, ਅਮਨਪ੍ਰੀਤ ਸਿੰਘ ਅਮਨ ਆਦਿ ਹਾਜਰ ਸਨ |
ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਸਮਾਗਮ
ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਵਿਸਾਖੀ ਮੌਕੇ ਵਿਸ਼ੇਸ਼ ਦੀਵਾਨ ਸਜਾਏ ਗਏ, ਜਿਨ੍ਹਾਂ ਵਿਚ ਰਾਗੀ ਸਿੰਘਾਂ ਤੇ ਕਥਾ ਵਾਚਕਾਂ ਨੇ ਸੰਗਤਾਂ ਨੂੰ ਵਿਸਾਖੀ ਦੇ ਦਿਹਾੜੇ ਸਬੰਧੀ ਵਿਸਥਾਰ ਪੂਰਵਕ ਚਾਣਨਾ ਪਾਇਆ | ਇਸ ਮੌਕੇ ਭਾਈ ਗੁਰਵਿੰਦਰ ਸਿੰਘ, ਭਾਈ ਦਵਿੰਦਰ ਸਿੰਘ, ਭਾਈ ਵਿਕਰਮਜੀਤ ਸਿੰਘ, ਭਾਈ ਸਤਨਾਮ ਸਿੰਘ, ਭਾਈ ਮਨਦੀਪ ਸਿੰਘ, ਭਾਈ ਉਂਕਾਰ ਸਿੰਘ (ਸਾਰੇ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ), ਭਾਈ ਗੁਰਬਖਸ਼ ਸਿੰਘ, ਭਾਈ ਦਵਿੰਦਰ ਸਿੰਘ ਦਿੱਲੀ ਵਾਲੇ, ਬੀਬੀ ਪ੍ਰਭਜੋਤ ਕੌਰ ਦੇ ਜਥਿਆਂ ਨੇ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ | ਮੁੱਖ ਸੇਵਾਦਾਰ ਜਥੇਦਾਰ ਪਿ੍ਤਪਾਲ ਸਿੰਘ ਨੇ ਆਏ ਜਥਿਆਂ ਦਾ ਸਨਮਾਨ ਕਰਦਿਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਅਵਤਾਰ ਸਿੰਘ, ਗੁਰਪ੍ਰੀਤ ਸਿੰਘ ਵਿੰਕਲ, ਕੁਲਦੀਪ ਸਿੰਘ ਦੂਆ, ਰਣਦੀਪ ਸਿੰਘ ਡਿੰਪਲ, ਰਜਿੰਦਰਪਾਲ ਸਿੰਘ ਟਿੰਕੂ, ਸਤਨਾਮ ਸਿੰਘ, ਕਮਲਪ੍ਰੀਤ ਸਿੰਘ, ਜਤਿੰਦਰ ਸਿੰਘ, ਜਗਜੀਤ ਸਿੰਘ, ਜਗਵੀਰ ਸਿੰਘ ਸੈਣੀ, ਮਨਵਿੰਦਰਪਾਲ ਸਿੰਘ, ਅਮਰਜੀਤ ਸਿੰਘ ਹੈਪੀ, ਬੀਬੀ ਰਜਿੰਦਰ ਕੌਰ ਖਾਲਸਾ ਆਦਿ ਹਾਜਰ ਸਨ |
ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਅਰਬਨ ਅਸਟੇਟ ਦੁੱਗਰੀ ਵਿਖੇ ਸਮਾਗਮ
ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਅਰਬਨ ਅਸਟੇਟ ਦੁੱਗਰੀ ਪ੍ਰਬੰਧਕ ਕਮੇਟੀ ਵਲੋਂ ਖਾਲਸੇ ਦੇ ਸਾਜਨਾ ਦਿਵਸ ਮੌਕੇ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਸ਼ਰਧਾ ਤੇ ਸਤਿਕਾਰ ਨਾਲ ਕਰਾਇਆ ਗਿਆ | ਮੁੱਖ ਸੇਵਾਦਾਰ ਅਰਵਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਜਥਿਆਂ ਤੋਂ ਇਲਾਵਾ ਬੀਬੀ ਕਵਲਜੀਤ ਕੌਰ, ਗੁਰਵਿੰਦਰ ਕੌਰ ਮਸਕੀਨ, ਇਸਤਰੀ ਸਤਿਸੰਗ ਸਭਾ, ਸ੍ਰੀ ਸੁਖਮਨੀ ਸਾਹਿਬ ਸੰਗੀਤ ਅਕੈਡਮੀ ਦੇ ਵਿਦਿਆਰਥੀਆਂ ਵਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਪ੍ਰਬੰਧਕ ਕਮੇਟੀ ਵਲੋਂ ਰਾਗੀ ਜਥਿਆਂ ਦਾ ਸਨਮਾਨ ਤੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਸਮਾਗਮ ਦੌਰਾਨ ਨਿਰਭੈ ਸਿੰਘ, ਮੇਜਰ ਅਮਰ ਸਿੰਘ, ਸੁਖਦੇਵ ਸਿੰਘ ਪਨੇਸਰ, ਬਸਾਖਾ ਸਿੰਘ, ਕੰਵਲਨੈਣ ਸਿੰਘ ਭਾਟੀਆ, ਰਾਮ ਸਿੰਘ, ਸੁਖਵਿੰਦਰ ਸਿੰਘ, ਮਲਕੀਤ ਸਿੰਘ, ਨਰਿੰਦਰ ਸਿੰਘ, ਗੁਰਚਰਨ ਸਿੰਘ ਸਿੱਧੂ, ਕੁਲਵੰਤ ਸਿੰਘ, ਮਨਜੀਤ ਸਿੰਘ ਮਠਾੜੂ, ਅਵਨਿੰਦਰ ਸਿੰਘ ਮਾਨ ਆਦਿ ਸ਼ਾਮਿਲ ਸਨ |
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਸਮਾਗਮ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਖ਼ਾਲਸੇ ਦੇ ਸਾਜਨਾ ਦਿਵਸ ਮੌਕੇ ਵਿਸ਼ੇਸ਼ ਦੀਵਾਨ ਸਜਾਏ ਗਏ | ਮੁੱਖ ਸੇਵਾਦਾਰ ਜਥੇਦਾਰ ਅਵਤਾਰ ਸਿੰਘ, ਇੰਦਰਜੀਤ ਸਿੰਘ ਮੱਕੜ, ਹਰਪਾਲ ਸਿੰਘ ਖ਼ਾਲਸਾ ਨੇ ਦੱਸਿਆ ਕਿ ਅੰਮਿ੍ਤ ਵੇਲੇ ਤੋਂ ਰਾਗੀ ਸਿੰਘਾਂ ਭਾਈ ਉਂਕਾਰ ਸਿੰਘ, ਭਾਈ ਸਤਿਨਾਮ ਸਿੰਘ ਕੋਹਾੜਕਾ, ਭਾਈ ਸਾਹਿਬ ਸਿੰਘ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ), ਗੁਰਦੁਆਰਾ ਸਾਹਿਬ ਦੇ ਹਜ਼ੂਰੀ ਜਥਿਆਂ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਗਿਆਨੀ ਰਛਪਾਲ ਸਿੰਘ ਫਾਜ਼ਿਲਕਾ ਵਲੋਂ ਗੁਰਬਾਣੀ ਕਥਾ ਤੇ ਗੁਰ ਇਤਿਹਾਸ ਨਾਲ ਸੰਗਤਾਂ ਨੂੰ ਜੋੜਿਆ | ਉਨ੍ਹਾਂ ਦੱਸਿਆ ਕਿ ਅੰਮਿ੍ਤ ਸੰਚਾਰ ਸਮਾਗਮ ਕਰਵਾਇਆ ਗਿਆ | ਇਸ ਮੌਕੇ ਇੰਦਰਜੀਤ ਸਿੰਘ ਮੱਕੜ, ਅੱਤਰ ਸਿੰਘ ਮੱਕੜ, ਮਹਿੰਦਰ ਸਿੰਘ ਡੰਗ, ਜਗਦੇਵ ਸਿੰਘ ਕਲਸੀ, ਕ੍ਰਿਪਾਲ ਸਿੰਘ ਚੌਹਾਨ, ਗੁਰਚਰਨ ਸਿੰਘ ਟੱਕਰ, ਜਗਜੀਤ ਸਿੰਘ ਆਹੂਜਾ, ਹਰਪਾਲ ਸਿੰਘ ਖਾਲਸਾ, ਬਲਜੀਤ ਸਿੰਘ ਬਾਵਾ, ਦਵਿੰਦਰਮੋਹਨ ਸਿੰਘ ਨਿੱਪੀ ਆਦਿ ਹਾਜਰ ਸਨ |
ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਸਮਾਗਮ
ਸਿੱਖ ਸ਼ਹੀਦਾਂ ਦੀ ਯਾਦਗਾਰ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਖਾਲਸਾ ਸਾਜਨਾ ਦਿਵਸ ਤੇ ਵੈਸਾਖ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਦੂਰ-ਦੁਰਾਡੇ ਤੋਂ ਪੁੱਜੀਆਂ ਸੰਗਤਾਂ ਵਲੋਂ ਸ਼ਰਧਾ ਭਾਵਨਾ ਤੇ ਸਤਿਕਾਰ ਸਹਿਤ ਮਨਾਇਆ ਗਿਆ¢ ਅੰਮਿ੍ਤ ਵੇਲੇ ਤੋਂ ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਨਿਰਮਲ ਸਿੰਘ ਨੂਰਪੁਰੀ, ਭਾਈ ਪਰਮਜੀਤ ਸਿੰਘ ਪ੍ਰੀਤ, ਭਾਈ ਸੁਖਦੇਵ ਸਿੰਘ, ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਗੁਰਜੀਤ ਸਿੰਘ ਦੌਲਤਪੁਰੀ ਦੇ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਸ਼ਬਦ ਕੀਰਤਨ ਤੇ ਕਥਾ ਵਿਚਾਰ ਰਾਹੀਂ ਨਿਹਾਲ ਕੀਤਾ¢ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ, ਮੀਤ ਪ੍ਰਧਾਨ ਸਤਪਾਲ ਸਿੰਘ ਪਾਲ, ਜਸਵਿੰਦਰ ਸਿੰਘ ਸ਼ੰਮੀ, ਤੇਜਿੰਦਰ ਸਿੰਘ ਡੰਗ,

ਇੰਦਰਜੀਤ ਸਿੰਘ ਗੋਲਾ, ਮੋਹਣ ਸਿੰਘ ਚੌਹਾਨ, ਸੁਰਜੀਤ ਸਿੰਘ ਕਲਸੀ, ਸਵਰਨ ਸਿੰਘ ਮਹੌਲੀ ਨੇ ਸਾਂਝੇ ਤੌਰ 'ਤੇ ਰਾਗੀ ਸਿੰਘਾਂ ਦਾ ਸਨਮਾਨ ਕਰਦਿਆਂ ਸੰਗਤਾਂ ਦਾ ਧੰਨਵਾਦ ਕੀਤਾ |
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੈਕਟਰ 32 ਵਿਖੇ ਸਮਾਗਮ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੈਕਟਰ 32 ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਗੁਰਮਤਿ ਸਮਾਗਮ ਦੌਰਾਨ ਭਾਈ ਵਿਕਰਮਜੀਤ ਸਿੰਘ, ਭਾਈ ਪਲਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਤਜਿੰਦਰ ਸਿੰਘ ਜੋਸ਼, ਭਾਈ ਤੀਰਥ ਸਿੰਘ, ਭਾਈ ਕੇਹਰ ਸਿੰਘ, ਭਾਈ ਗੁਲਬੀਰ ਸਿੰਘ ਦੇ ਜਥਿਆਂ ਨੇ ਸੰਗਤਾਂ ਦੀ ਹਾਜ਼ਰੀ ਭਰੀ | ਮੁੱਖ ਸੇਵਾਦਾਰ ਤਜਿੰਦਰਪਾਲ ਸਿੰਘ ਵਲੋਂ ਰਾਗੀ ਸਿੰਘਾਂ ਦਾ ਸਨਮਾਨ ਤੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ |
ਸੁਆਮੀ ਸੰਤ ਦਾਸ ਦਰਬਾਰ ਸਲੇਮਟਾਬਰੀ ਵਿਖੇ ਸਮਾਗਮ
ਸੁਆਮੀ ਸੰਤ ਦਾਸ ਦਰਬਾਰ ਪੰਜਾਬੀ ਬਾਗ ਕਲੋਨੀ ਸਲੇਮਟਾਬਰੀ ਵਿਖੇ ਮਹਾਂਮੰਡਲੇਸ਼ਵਰ ਸੁਆਮੀ ਸ਼ਾਂਤਾ ਨੰਦ ਜੀ ਦੀ ਦੇਖ ਰੇਖ ਹੇਠ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਾ ਦਿਹਾੜਾ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ, ਜਿਸ ਵਿਚ ਸੰਗਤਾਂ ਨੇ ਵੱਡੀ ਗਿਣਤੀ 'ਚ ਹਾਜ਼ਰੀਆਂ ਭਰੀਆਂ | ਇਸ ਮੌਕੇ ਮਹੀਨਾਵਾਰ ਚੱਲ ਰਹੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ | ਭਾਈ ਸਿਮਰਨਜੀਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤੇ ਤੇ ਕਥਾ ਵਾਚਕ ਗਿਆਨੀ ਹਰਦੀਪ ਸਿੰਘ ਨੇ ਵਿਸਾਖੀਦੇ ਦਿਹਾੜੇ ਦੇ ਸਬੰਧ ਵਿਚ ਸੰਗਤਾਂ ਨਾਲ ਕਥਾ ਵਿਚਾਰ ਕੀਤੀ | ਗਿਆਨੀ ਹਰਦੀਪ ਸਿੰਘ ਨੇ ਆਏ ਜੱਥਿਆਂ ਨੂੰ ਸਨਮਾਨਿਤ ਕਰਦਿਆਂ ਸੰਗਤਾਂ ਦਾ ਧੰਨਵਾਦ ਕੀਤਾ |
ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਦੁੱਗਰੀ ਵਿਖੇ ਸਮਾਗਮ
ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਸਿਟੀ ਇਨਕਲੇਵ ਦੁੱਗਰੀ ਧਾਂਦਰਾ ਰੋਡ ਵਿਖੇ ਖਾਲਸਾ ਸਾਜਨਾ ਦਿਵਸ ਤੇ ਸੰਗਰਾਂਦ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ, ਜਿਸ ਵਿਚ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀਆਂ ਭਰਕੇ ਗੁਰੂ ਜਸ ਸਰਵਣ ਕੀਤਾ | ਇਸ ਮੌਕੇ ਵਿਸ਼ੇਸ਼ ਦੀਵਾਨ ਸਜਾਏ ਗਏ | ਸ੍ਰੀ ਸਹਿਜ ਪਾਠ ਦੇ ਭੋਗ ਪੈਣ ਉਪਰੰਤ ਭਾਈ ਗੁਰਜੀਤ ਸਿੰਘ ਦੌਲਤਪੁਰ ਵਾਲਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ | ਪ੍ਰਧਾਨ ਭਗਵਿੰਦਰਪਾਲ ਸਿੰਘ ਗੋਲਡੀ ਨੇ ਆਏ ਜਥਿਆਂ ਨੂੰ ਸਨਮਾਨਿਤ ਕਰਦਿਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਹਰਨੇਕ ਸਿੰਘ, ਬਲਬੀਰ ਸਿੰਘ, ਮਹਿੰਦਰ ਸਿੰਘ, ਸੰਤੋਖ ਸਿੰਘ, ਮੋਹਨਜੀਤ ਸਿੰਘ, ਸੰਦੀਪ ਜਵੰਦਾ, ਜਤਿੰਦਰਪਾਲ ਸਿੰਘ ਸੋਬਤੀ, ਵਰਿੰਦਰ ਗੁਲੇਰੀਆ, ਵਰਿੰਦਰ ਸਿੰਘ ਜੌਲੀ, ਰਵਿੰਦਰ ਕੌਰ, ਗੁਰਵਿੰਦਰ ਸਿੰਘ, ਵਿਨੋਦ ਧਵਨ, ਜਸਕੀਰਤ ਸਿੰਘ, ਹਰਬੰਸ ਸਿੰਘ, ਪਰਮਜੀਤ ਕੌਰ, ਹਰਬੀਰ ਕੌਰ, ਭਜਨਦੀਪ ਸਿੰਘ, ਹਰਭਜਨ ਕੌਰ, ਮਨਜੀਤ ਕੌਰ, ਸੁਰਿੰਦਰ ਸਿੰਘ, ਸੰਤੋਸ਼ ਕੁਮਾਰ ਆਦਿ ਹਾਜ਼ਰ ਸਨ |
ਗੁਰਦੁਆਰਾ ਛੇਵੀਂ ਪਾਤਸ਼ਾਹੀ ਸੀ.ਐਮ.ਸੀ ਚੌਕ ਵਿਖੇ ਸਮਾਗਮ
ਗੁਰਦੁਆਰਾ ਛੇਵੀਂ ਪਾਤਸ਼ਾਹੀ ਸੀ.ਐਮ.ਸੀ ਚੌਕ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਵਿਸਾਖੀ ਦਾ ਦਿਹਾੜਾ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ¢ ਅੰਮਿ੍ਤ ਵੇਲੇ ਤੋਂ ਭਾਈ ਮਨਦੀਪ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਲਵਨੀਤ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਬੀਬੀ ਮਨਦੀਪ ਕੌਰ ਖਾਲਸਾ ਲੁਧਿਆਣਾ, ਭਾਈ ਉਧਮਪ੍ਰੀਤ ਸਿੰਘ ਲੁਧਿਆਣਾ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ¢ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਹਰਮਿੰਦਰ ਸਿੰਘ ਸੇਠੀ ਨੇ ਸੰਗਤਾਂ ਨੂੰ ਖਾਲਸੇ ਦੇ ਸਾਜਨਾ ਦਿਵਸ ਦੀ ਵਧਾਈ ਦਿੰਦਿਆਂ ਸੰਗਤਾਂ ਨੂੰ ਬਾਣੀ ਤੇ ਬਾਣੇ ਦੇ ਧਾਰਨੀ ਹੋਣ ਲਈ ਪ੍ਰੇਰਿਤ ਕੀਤਾ ¢
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸਮਾਗਮ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਰੂ ਅਰਜਨ ਦੇਵ ਨਗਰ, ਚੌਕ ਖੁੱਡ ਮੁਹੱਲਾ ਪ੍ਰਬੰਧਕ ਕਮੇਟੀ ਵਲੋਂ ਖਾਲਸੇ ਦੇ ਸਾਜਨਾ ਦਿਵਸ ਮੌਕੇ ਗੁਰਮਤਿ ਸਮਾਗਮ ਸ਼ਰਧਾ ਤੇ ਸਤਿਕਾਰ ਸਹਿਤ ਕਰਵਾਇਆ ਗਿਆ | ਮੁੱਖ ਸੇਵਾਦਾਰ ਬਲਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਭਾਈ ਮਨਜੀਤ ਸਿੰਘ, ਇਸਤਰੀ ਸਤਿਸੰਗ ਸਭਾ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਤੇ ਹੈੱਡ ਗ੍ਰੰਥੀ ਗਿਆਨੀ ਬਲਬੀਰ ਸਿੰਘ ਨੇ ਗੁਰਬਾਣੀ ਕਥਾ ਰਾਹੀਂ ਸੰਗਤਾਂ ਨੂੰ ਗੁਰੂ ਇਤਿਹਾਸ ਤੋਂ ਜਾਣੰੂ ਕਰਵਾਇਆ | ਇਸ ਮੌਕੇ ਰਜਿੰਦਰ ਸਿੰਘ ਖਾਲਸਾ, ਦਲਜੀਤ ਸਿੰਘ ਮਲਹੋਤਰਾ, ਜਗਜੀਤ ਸਿੰਘ ਸਹਿਗਲ, ਜਗਮੋਹਣ ਸਿੰਘ ਬਿੰਦਰਾ, ਵਰਿੰਦਰਪਾਲ ਸਿੰਘ ਬੰਟੀ, ਹਰਜੀਤ ਸਿੰਘ ਮਲਹੋਤਰਾ, ਜਸਬੀਰ ਸਿੰਘ, ਅਮਰਜੀਤ ਕੌਰ, ਮਨਮੋਹਨ ਸਿੰਘ ਸਿੱਬਲ ਆਦਿ ਹਾਜਰ ਸਨ |
<br/>

 


ਖ਼ਬਰ ਸ਼ੇਅਰ ਕਰੋ

ਭਾਜਪਾ ਵਲੋਂ ਸਲੇਮ ਟਾਬਰੀ ਤੇ ਸ਼ਿਵਪੁਰੀ ਮੰਡਲ ਦੇ ਪ੍ਰਧਾਨਾਂ ਤੇ ਆਹੁਦੇਦਾਰਾਂ ਦਾ ਐਲਾਨ

ਲੁਧਿਆਣਾ, 14 ਅਪ੍ਰੈਲ (ਪੁਨੀਤ ਬਾਵਾ)-ਭਾਰਤੀ ਜਨਤਾ ਪਾਰਟੀ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਜਤਿੰਦਰ ਮਿੱਤਲ ਵਲੋਂ ਮੈਂਬਰ ਰਾਜ ਸਭਾ ਤੇ ਪੰਜਾਬ ਭਾਜਪਾ ਦੇ ਪ੍ਰਧਾਨ ਸ਼ਵੇਤ ਮਲਿਕ ਦੀ ਸਲਾਹ ਤੋਂ ਬਾਅਦ ਮੰਡਲ ਸਲੇਮ ਟਾਬਰੀ ਤੇ ਮੰਡਲ ਸ਼ਿਵਪੁਰੀ ਦੇ ਪ੍ਰਧਾਨ ਤੇ ਹੋਰ ...

ਪੂਰੀ ਖ਼ਬਰ »

ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਸਰਕਾਰ ਤੋਂ ਵਿੱਤੀ ਸਹੂਲਤਾਂ ਲੈਣ ਵਾਲੀ ਔਰਤ ਿਖ਼ਲਾਫ ਕੇਸ ਦਰਜ

ਲੁਧਿਆਣਾ, 14 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਸਰਕਾਰ ਤੋਂ ਵਿੱਤੀ ਸਹੂਲਤਾਂ ਲੈਣ ਵਾਲੀ ਔਰਤ ਿਖ਼ਲਾਫ਼ ਪੁਲਿਸ ਨੇ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਜਗਦੇਵ ਸਿੰਘ ਪੁੱਤਰ ਲੇਟ ਬਨਾਰਸੀ ਦਾਸ ...

ਪੂਰੀ ਖ਼ਬਰ »

ਬੈਂਸ ਦੇ ਹੱਕ 'ਚ ਕਈ ਥਾਂਈ ਮੀਟਿੰਗਾਂ

ਲੁਧਿਆਣਾ, 14 ਅਪ੍ਰੈਲ (ਪੁਨੀਤ ਬਾਵਾ)-ਪੰਜਾਬ ਜਮਹੂਰੀ ਗਠਜੋੜ (ਪੀ.ਡੀ.ਏ.) ਦੇ ਲੋਕ ਸਭਾ ਹਲਕਾ ਲੁਧਿਆਣਾ ਤੋਂ ਉਮੀਦਵਾਰ ਤੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੇ ਹੱਕ 'ਚ ਚੰਡੀਗੜ੍ਹ ਰੋਡ 'ਤੇ ਸਥਿਤ ਐਲ.ਆਈ.ਜੀ. ਫਲੈਟਾਂ ਵਿਖੇ ਵੱਖ-ਵੱਖ ਮੀਟਿੰਗਾਂ ...

ਪੂਰੀ ਖ਼ਬਰ »

ਖੰਨਾ ਪੁਲਿਸ ਵਲੋਂ 6.65 ਕਰੋੜ ਰੁਪਏ ਖੁਰਦ ਬੁਰਦ ਕਰਨ ਸਬੰਧੀ ਲਿੱਪ ਦੀ ਸ਼ਿਕਾਇਤ 'ਤੇ ਕਾਰਵਾਈ ਹੋਈ-ਬੈਂਸ

ਲੁਧਿਆਣਾ, 14 ਅਪ੍ਰੈਲ (ਪੁਨੀਤ ਬਾਵਾ)-ਪੰਜਾਬ ਜਮਹੂਰੀ ਗਠਜੋੜ (ਪੀ.ਡੀ.ਏ.) ਦੇ ਲੋਕ ਸਭਾ ਹਲਕਾ ਲੁਧਿਆਣਾ ਤੋਂ ਉਮੀਦਵਾਰ, ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਆਪ ਯੂਥ ਵਿੰਗ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਜੱਸੋਵਾਲ ਵਲੋਂ ਅਸਤੀਫ਼ਾ

ਲੁਧਿਆਣਾ, 14 ਅਪ੍ਰੈਲ (ਪੁਨੀਤ ਬਾਵਾ)-ਪ੍ਰੋ.ਮੋਹਨ ਸਿੰਘ ਅੰਤਤਰਾਸ਼ਟਰੀ ਫਾਉੂਡੇਸ਼ਨ ਰਾਹੀਂ ਪੰਜਾਬੀ ਸੱਭਿਆਚਾਰ ਨੂੰ ਕੁੱਲ ਦੁਨੀਆਂ 'ਚ ਪਹੰੁਚਾਉਣ ਵਾਲੇ, ਪੰਜਾਬੀ ਸੱਭਿਆਚਾਰ ਦੇ ਬਾਬਾ ਬੋਹੜ ਤੇ ਸਾਬਕਾ ਵਿਧਾਇਕ ਸਵ.ਬਾਪੂ ਜਗਦੇਵ ਸਿੰਘ ਜੱਸੋਵਾਲ ਦੇ ਪੋਤਰੇ ਤੇ ...

ਪੂਰੀ ਖ਼ਬਰ »

ਬਿੱਟੂ ਵੱਡੀ ਲੀਡ ਨਾਲ ਚੋਣ ਜਿੱਤਣਗੇ– ਬਿੱਟਾ, ਆੜ੍ਹਤੀਆ

ਫੁੱਲਾਂਵਾਲ, 14 ਅਪ੍ਰੈਲ (ਮਨਜੀਤ ਸਿੰਘ ਦੁੱਗਰੀ)-ਕਾਂਗਰਸੀ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੇ ਹੱਕ 'ਚ ਪਿੰਡ ਧਾਂਦਰਾ ਵਿਖੇ ਚੋਣ ਪ੍ਰਚਾਰ ਕਰਦੇ ਹੋਏ ਹਰਦੀਪ ਸਿੰਘ ਬਿੱਟਾ ਜਨਰਲ ਸਕੱਤਰ ਕਾਂਗਰਸ ਕਿਸਾਨ ਸੈੱਲ ਤੇ ਯੂਥ ਆਗੂ ਗੁਰਜੀਤ ਸਿੰਘ ਆੜ੍ਹਤੀਆ ਨੇ ਕਿਹਾ ਕਿ ...

ਪੂਰੀ ਖ਼ਬਰ »

ਖ਼ਾਲਸਾ ਪੰਥ ਗੁਰੂ ਸਾਹਿਬ ਜੀ ਦੀ ਅਦੁੱਤੀ ਦੇਣ-ਸੰਤ ਬਾਬਾ ਅਮੀਰ ਸਿੰਘ

ਲੁਧਿਆਣਾ, 14 ਅਪ੍ਰੈਲ (ਕਵਿਤਾ ਖੁੱਲਰ)-ਸਿੱਖ ਪੰਥ ਦੀ ਮਹਾਨ ਸੰਸਥਾ ਜਵੱਦੀ ਟਕਸਾਲ ਵਿਖੇ ਖਾਲਸਾ ਸਾਜਨਾ ਦਿਵਸ ਤੇ ਸੰਗਰਾਂਦ ਦਾ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ | ਗੁਰਸ਼ਬਦ ਸੰਗੀਤ ਅਕੈਡਮੀ ਜਵੱਦੀ ਟਕਸਾਲ ਦੇ ਵਿਦਿਆਰਥੀਆਂ ਨੇ ਆਸਾ ਦੀ ਵਾਰ ਦਾ ਕੀਰਤਨ ਕੀਤਾ | ...

ਪੂਰੀ ਖ਼ਬਰ »

ਪਾਰਟੀ ਵਰਕਰਾਂ ਦੇ ਸਿਰ 'ਤੇ ਚੋਣ ਲੜਨਗੇ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ

ਲੁਧਿਆਣਾ, 14 ਅਪੈ੍ਰਲ (ਬੀ.ਐਸ.ਬਰਾੜ)- ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਲੁਧਿਆਣਾ ਲੋਕ ਸਭਾ ਹਲਕੇ ਤੋਂ ਪਾਰਟੀ ਦੇ ਸਿਰਕੱਢ ਆਗੂ ਤੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੇ ਓ.ਐਸ.ਡੀ ਰਹੇ ਮਹੇਸ਼ਇੰਦਰ ਸਿੰਘ ਗਰੇਵਾਲ ਨੂੰ ਚੋਣ ਮੈਦਾਨ 'ਚ ਉਤਾਰ ਦਿੱਤਾ ਹੈ | ...

ਪੂਰੀ ਖ਼ਬਰ »

ਆਪ ਵਲੋਂ ਯੂਥ ਵਿੰਗ ਲੁਧਿਆਣਾ ਸ਼ਹਿਰੀ ਤੇ ਦਿਹਾਤੀ ਪ੍ਰਧਾਨ ਦੀ ਨਿਯੁਕਤੀ

ਲੁਧਿਆਣਾ, 14 ਅਪ੍ਰੈਲ (ਪੁਨੀਤ ਬਾਵਾ)-ਆਮ ਆਦਮੀ ਪਾਰਟੀ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਅਮਰਿੰਦਰ ਸਿੰਘ ਜੱਸੋਵਾਲ ਵਲੋਂ ਲੁਧਿਆਣਾ ਸ਼ਹਿਰੀ ਪ੍ਰਧਾਨ ਦੇ ਆਹੁਦੇ ਤੋਂ ਅਸਤੀਫ਼ਾ ਦੇਣ ਤੋਂ ਕੁੱਝ ਘੰਟੇ ਬਾਅਦ ਹੀ ਪਾਰਟੀ ਵਲੋਂ ਜਿੱਥੇ ਲੁਧਿਆਣਾ ਸ਼ਹਿਰੀ ਦੇ ਨਵੇਂ ...

ਪੂਰੀ ਖ਼ਬਰ »

ਗਰੇਵਾਲ ਨੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਨਾਨਕਸਰ ਕਲੇਰਾਂ ਵਿਖੇ ਮੱਥਾ ਟੇਕਿਆ

ਲੁਧਿਆਣਾ, 14 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੇ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਟਿਕਟ ਮਿਲਣ 'ਤੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਨਾਨਕਸਰ ਕਲੇਰਾਂ ਜਾ ਕੇ ਮੱਥਾ ਟੇਕਿਆ ਤੇ ਉਥੇ ਮਹਾਂਪੁਰਸ਼ਾਂ ਤੋਂ ਅਸ਼ੀਰਵਾਦ ਲਿਆ | ...

ਪੂਰੀ ਖ਼ਬਰ »

ਪਾਰਟੀ ਉਮੀਦਵਾਰਾਂ ਲਈ ਨਰਾਜ਼ ਵਰਕਰ ਤੇ ਆਗੂ ਬਣੇ ਸਿਰਦਰਦੀ

ਲੁਧਿਆਣਾ, 14 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਲੋਕ ਸਭਾ ਹਲਕੇ ਲਈ ਤਿੰਨ ਪ੍ਰਮੁੱਖ ਕਾਂਗਰਸ, ਅਕਾਲੀ ਭਾਜਪਾ ਤੇ ਪੀ.ਡੀ.ਏ. ਵਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ ਤੇ ਇਨ੍ਹਾਂ ਉਮੀਦਵਾਰਾਂ ਵਲੋਂ ਆਪਣਾ ਪ੍ਰਚਾਰ ਵੀ ਸ਼ੁਰੂ ਕਰ ਦਿੱਤਾ ਗਿਆ ਹੈ ...

ਪੂਰੀ ਖ਼ਬਰ »

ਰਵਾਇਤੀ ਸਿਆਸੀ ਪਾਰਟੀਆਂ ਵੋਟਰਾਂ ਨੂੰ ਬੰਧਵਾਂ ਮਜ਼ਦੂਰ ਸਮਝਦੀਆਂ ਹਨ- ਬੈਂਸ

ਆਲਮਗੀਰ, 14 ਅਪ੍ਰੈਲ (ਜਰਨੈਲ ਸਿੰਘ ਪੱਟੀ)-ਪੰਜਾਬ ਜਮਹੂਰੀ ਗਠਜੋੜ ਦੇ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਕਾਂਗਰਸ ਤੇ ਅਕਾਲੀ ਭਾਜਪਾ ਪਾਰਟੀਆਂ ਸੂਬਾ ਵਾਸੀਆਂ ਨੂੰ ਬੰਧਵਾ ਮਜਦੂਰ ਹੀ ਸਮਝਦੀਆਂ ਹਨ ਕਿ ਚੋਣਾਂ ਜਿੱਤਣ ਤੋਂ ਬਾਅਦ ਭਾਵੇਂ ਕੋਈ ਕੰਮ ਕਰੇ ਜਾਂ ...

ਪੂਰੀ ਖ਼ਬਰ »

ਪੀ.ਡੀ.ਏ. ਦੇ ਉਮੀਦਵਾਰ ਬੈਂਸ ਦੇ ਹੱਕ 'ਚ ਚੋਣ ਮੀਟਿੰਗ

ਲੁਧਿਆਣਾ, 14 ਅਪ੍ਰੈਲ (ਪੁਨੀਤ ਬਾਵਾ)-ਪੰਜਾਬ ਜਮਹੂਰੀ ਗਠਜੋੜ (ਪੀ.ਡੀ.ਏ.) ਦੇ ਲੋਕ ਸਭਾ ਹਲਕਾ ਲੁਧਿਆਣਾ ਤੋਂ ਉਮੀਦਵਾਰ ਤੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਜੇਕਰ ਹਲਕਾ ਲੁਧਿਆਣਾ ਦੇ ਲੋਕਾਂ ਨੇ ਉਨ੍ਹਾਂ ਨੂੰ ਐਮ.ਪੀ. ਬਣਾ ਕੇ ...

ਪੂਰੀ ਖ਼ਬਰ »

ਆਪ ਵਲੋਂ ਲੋਕ ਗਾਇਕ ਸੁਰਿੰਦਰ ਛਿੰਦਾ ਨੂੰ ਲੁਧਿਆਣਾ ਤੋਂ ਚੋਣ ਮੈਦਾਨ 'ਚ ਉਤਾਰਨ ਦੀ ਕੋਸ਼ਿਸ਼ ਅਸਫ਼ਲ

ਲੁਧਿਆਣਾ, 14 ਅਪ੍ਰੈਲ (ਪੁਨੀਤ ਬਾਵਾ)-ਆਪ ਵਲੋਂ ਲੋਕ ਗਾਇਕ ਤੇ ਅਦਾਕਾਰ ਸੁਰਿੰਦਰ ਛਿੰਦਾ ਨੂੰ ਲੋਕ ਸਭਾ ਹਲਕਾ ਲੁਧਿਆਣਾ ਤੋਂ ਆਪ ਵਲੋਂ ਉਮੀਦਵਾਰ ਬਣਾਉਣ ਦੀ ਪੇਸ਼ਕਸ਼ ਕੀਤੀ ਗਈ ਸੀ, ਪਰ ਛਿੰਦਾ ਨੇ ਆਪ ਦੀ ਪੇਸ਼ਕਸ਼ ਠੁਕਰਾ ਦਿੱਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਵਿਸਾਖੀ ਦੇ ਦਿਹਾੜੇ ਮੌਕੇ 350 ਪ੍ਰਾਣੀ ਗੁਰੂ ਵਾਲੇ ਬਣੇ

ਆਲਮਗੀਰ, 14 ਅਪ੍ਰੈਲ (ਜਰਨੈਲ ਸਿੰਘ ਪੱਟੀ)-ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਵਿੱਤਰ ਚਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਮੌਕੇ ਲੱਖਾਂ ਦੀ ਗਿਣਤੀ 'ਚ ...

ਪੂਰੀ ਖ਼ਬਰ »

ਨਵ-ਨਿਯੁਕਤ ਯੂਥ ਅਹੁਦੇਦਾਰਾਂ ਦਾ ਸਨਮਾਨ

ਲੁਧਿਆਣਾ, 14 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਪ੍ਰਧਾਨ ਮੀਤਪਾਲ ਸਿੰਘ ਦੁਗਰੀ ਨੇ ਕਿਹਾ ਕਿ ਹਲਕਾ ਲੁਧਿਆਣਾ ਤੋਂ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੂੰ ਭਾਰੀ ਵੋਟਾਂ ਦੇ ਫਰਕ ਨਾਲ ਜਿਤਾਵਾਂਗੇ | ਮੀਤਪਾਲ ਸਿੰਘ ਦੁਗਰੀ ...

ਪੂਰੀ ਖ਼ਬਰ »

ਸਹੁਰੇ ਘਰ ਦੀ ਭੰਨ ਤੋੜ ਕਰਨ ਵਾਲੀ ਨੂੰਹ ਸਮੇਤ 14 ਿਖ਼ਲਾਫ ਕੇਸ ਦਰਜ

ਲੁਧਿਆਣਾ, 14 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਦੀ ਪੁਲਿਸ ਨੇ ਸੁਨੀਤਾ ਰਾਣੀ ਵਾਸੀ ਬਸਤੀ ਜੋਧੇਵਾਲ ਦੀ ਸ਼ਿਕਾਇਤ 'ਤੇ ਉਸ ਦੀ ਨੂੰਹ ਮਨਪ੍ਰੀਤ ਕੌਰ, ਮਨਜੀਤ ਸਿੰਘ, ਹਰਜੀਤ ਕੌਰ, ਹਰਮਨ ਸਿੰਘ, ਸੁਖਮਨ ਸਿੰਘ, ਸੁਰਜੀਤ ਸਿੰਘ, ਗੁਲਬੀਰ ਸਿੰਘ, ਭੁਪਿੰਦਰ ...

ਪੂਰੀ ਖ਼ਬਰ »

ਲੱਖਾਂ ਰੁਪਏ ਲਗਾ ਕੇ ਬਣਾਇਆ ਹੈਲਥ ਕਲੱਬ ਬਣਿਆ ਕਬਾੜਖਾਨਾ

ਢੰਡਾਰੀ ਕਲਾਂ, 14 ਅਪ੍ਰੈਲ (ਪਰਮਜੀਤ ਸਿੰਘ ਮਠਾੜੂ)-ਵਾਰਡ ਨੰ: 30 ਢੰਡਾਰੀ ਕਲਾਂ ਫਿਰਨੀ ਰੋਡ 'ਤੇ ਲੋਕਾਂ ਦੀ ਸਹੂਲਤ ਸੇਵਾਵਾਂ ਲਈ ਪ੍ਰਸ਼ਾਸਨ ਵਲੋਂ ਹੈਲਥ ਕਲੱਬ ਬਣਾਇਆ ਗਿਆ ਸੀ¢ ਲੱਖਾਂ ਰੁਪਏ ਲਗਾਕੇ ਸ਼ਾਨਦਾਰ ਇਮਾਰਤ ਉਸਾਰੀ ਗਈ ਸੀ¢ ਇਸ ਇਮਾਰਤ ਵਿਚ ਕਸਰਤ ਕਰਨ ਵਾਸਤੇ ...

ਪੂਰੀ ਖ਼ਬਰ »

ਵਿਸਾਖੀ ਮੌਕੇ ਖੂਨਦਾਨ ਕੈਂਪ ਲਗਾਇਆ

ਇਯਾਲੀ/ਥਰੀਕੇ, 14 ਅਪ੍ਰੈਲ (ਰਾਜ ਜੋਸ਼ੀ)-ਖ਼ਾਲਸੇ ਦੇ ਸਾਜਨਾ ਦਿਵਸ ਨੂੰ ਸਮਰਪਿਤ ਥਰੀਕੇ ਪਿੰਡ ਦੇ ਨੌਜਵਾਨ ਸਭਾ ਵਲੋਂ ਪਿੰਡ ਦੇ ਗੁਰਦੁਆਰਾ ਸ੍ਰੀ ਅਤਰਸਰ ਸਾਹਿਬ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ | ਜਿਸ 'ਚ ਸਥਾਨਕ ਫਿਰੋਜ਼ਪੁਰ ਰੋਡ ਸਥਿਤ ਸ੍ਰੀ ਰਘੂਨਾਥ ਹਸਪਤਾਲ ਦੀ ...

ਪੂਰੀ ਖ਼ਬਰ »

ਜੀ.ਏ.ਡੀ.ਸਕੂਲ ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ

ਡਾਬਾ/ਲੁਹਾਰਾ, 14 ਅਪ੍ਰੈਲ (ਕੁਲਵੰਤ ਸਿੰਘ ਸੱਪਲ)-ਜੀ ਏ ਡੀ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਟੇਡੀ ਰੋਡ ਸ਼ਿਮਲਾਪੁਰੀ ਵਿਖੇ ਖ਼ਾਲਸਾ ਪੰਥ ਦਾ ਸਾਜਨਾ ਦਿਵਸ ਸਕੂਲ ਡਾਇਰੈਕਟਰ ਰਜਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ | ...

ਪੂਰੀ ਖ਼ਬਰ »

ਇੰਡੀਅਨ ਸਾਇਕੈਟਿ੍ਕ ਸੁਸਾਇਟੀ ਵਲੋਂ ਸੈਮੀਨਾਰ

ਲੁਧਿਆਣਾ, 14 ਅਪ੍ਰੈਲ (ਸਲੇਮਪੁਰੀ)-ਇੰਡੀਅਨ ਸਾਇਕੈਟਿ੍ਕ ਸੁਸਾਇਟੀ (ਆਈ.ਪੀ.ਐਸ.) ਨਾਰਥ ਜ਼ੋਨ ਵਲੋਂ ਕਰਵਾਈ ਗਈ ਸਾਲਾਨਾ ਮਿੱਡ ਟਰਮ ਸੀ.ਐਮ.ਈ. ਦੌਰਾਨ ਮਾਨਸਿਕ ਰੋਗਾਂ ਦੇ ਮਾਹਿਰ ਡਾਕਟਰਾਂ ਨੇ ਕਿਹਾ ਕਿ ਸਮਾਜ ਦਾ ਬਦਲ ਰਿਹਾ ਤਾਣਾ-ਬਾਣਾ ਤੇ ਬਦਲੀ ਰਹੀ ਜੀਵਨ ਸ਼ੈਲੀ ...

ਪੂਰੀ ਖ਼ਬਰ »

ਖ਼ਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਹਫਤਾਵਰੀ ਕੀਰਤਨ ਸਮਾਗਮ

ਲੁਧਿਆਣਾ, 14 ਅਪ੍ਰੈਲ (ਕਵਿਤਾ ਖੁੱਲਰ)-ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਤੇ ਵਿਸਾਖੀ ਦੇ ਸਬੰਧ ਵਿਚ ਕਰਵਾਏ ਹਫਤਾਵਾਰੀ ਕੀਰਤਨ ਸਮਾਗਮ ਦੌਰਾਨ ਭਾਈ ਮਨਜੀਤ ...

ਪੂਰੀ ਖ਼ਬਰ »

ਬੱਚਾ ਰੋਗਾਂ ਦੇ ਮਾਹਿਰ ਡਾਕਟਰਾਂ/ਸਰਜਨਾਂ ਦੀ ਰਾਜ ਪੱਧਰੀ ਕਾਨਫਰੰਸ

ਲੁਧਿਆਣਾ, 14 ਅਪ੍ਰੈਲ (ਸਲੇਮਪੁਰੀ)-ਬੱਚਾ ਰੋਗਾਂ ਦੇ ਮਾਹਿਰ ਡਾਕਟਰਾਂ/ਸਰਜਨਾਂ ਦੀ ਜਥੇਬੰਦੀ ਆਈ.ਏ.ਪੀ. ਪੰਜਾਬ ਚੈਪਟਰ ਵਲੋਂ ਦੋ ਰੋਜ਼ਾ ਰਾਜ ਪੱਧਰੀ ਕਾਨਫਰੰਸ ਕਰਵਾਈ ਗਈ | ਇਸ ਮੌਕੇ ਕਾਨਫਰੰਸ ਦੇ ਪ੍ਰਬੰਧਕ ਡਾ: ਯੁਗੇਸ਼ ਛੱਤਵਾਲ, ਡਾ: ਪੁਨੀਤ ਪੂਨੀ, ਉਤਮ ਜੌਰਜ਼, ਡਾ: ...

ਪੂਰੀ ਖ਼ਬਰ »

ਕਾਂਗਰਸ ਨੇ ਡਾ. ਅੰਬੇਡਕਰ ਦਾ ਜਨਮ ਦਿਹਾੜਾ ਮਨਾਇਆ

ਲੁਧਿਆਣਾ, 14 ਅਪੈ੍ਰਲ (ਬੀ.ਐਸ.ਬਰਾੜ)-ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਵਲੋਂ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਡਾਕਟਰ ਭੀਮ ਰਾਓ ਅੰਬੇਡਕਰ ਦਾ 128ਵਾਂ ਜਨਮ ਦਿਹਾੜਾ ਮਨਾਇਆ ਗਿਆ¢ ਇਸ ਮੌਕੇ ਸਾਂਸਦ ਰਵਨੀਤ ਸਿੰਘ ਬਿੱਟੂ, ਵਿਧਾਇਕ ਰਾਕੇਸ਼ ਪਾਾਡੇ, ...

ਪੂਰੀ ਖ਼ਬਰ »

ਇੰਡੀਅਨ ਪਬਲਿਕ ਸਕੂਲ ਵਿਚ ਵਿਸਾਖੀ ਦਾ ਤਿਉਹਾਰ ਮਨਾਇਆ

ਡਾਬਾ/ਲੁਹਾਰਾ, 14 ਅਪ੍ਰੈਲ (ਕੁਲਵੰਤ ਸਿੰਘ ਸੱਪਲ)-ਇੰਡੀਅਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਵਿਸਾਖੀ ਦਾ ਤਿਉਹਾਰ ਬਹੁਤ ਹੀ ਧੂਮ-ਧਾਮ ਨਾਲ ਮਨਾਇਆ ਗਿਆ¢ ਇਸ ਮੌਕੇ ਤੇ ਬੱਚੇ ਅਤੇ ਸਟਾਫ਼ ਮੈਂਬਰ ਪੰਜਾਬੀ ਪਹਿਰਾਵੇ ਵਿਚ ਸੱਜ ਧੱਜ ਕੇ ਆਏ¢ ਪ੍ਰੋਗਰਾਮ ਦਾ ਆਰੰਭ ...

ਪੂਰੀ ਖ਼ਬਰ »

ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਲਾਢੋਵਾਲ, 14 ਅਪ੍ਰੈਲ (ਬਲਬੀਰ ਸਿੰਘ ਰਾਣਾ)-ਸਥਾਨਕ ਕਸਬੇ ਦੇ ਨਾਲ ਲਗਦੇ ਭਾਰਤੀ ਏਅਰਟੈਲ ਫੀਲਡ ਫਰੈਸ਼ ਫੂਡਜ਼ ਪ੍ਰਾਈਵੇਟ ਲਿਮਟਿਡ ਲਾਢੋਵਾਲ ਵਲੋਂ ਅੱਜ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਮੁੱਖ ਰੱਖਦਿਆਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਇਸ ਸ਼ੁੱਭ ...

ਪੂਰੀ ਖ਼ਬਰ »

ਮੈਰੀ ਮਿੰਟ ਪਬਲਿਕ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ

ਡਾਬਾ/ਲੁਹਾਰਾ, 14 ਅਪ੍ਰੈਲ (ਕੁਲਵੰਤ ਸਿੰਘ ਸੱਪਲ)-ਮੈਰੀ ਮਿੰਟ ਪਬਲਿਕ ਸਕੂਲ ਨਿਊ ਅਮਰ ਨਗਰ ਵਿਖੇ ਵਿਸਾਖੀ ਦਾ ਤਿਉਹਾਰ ਉਤਸ਼ਾਹ ਨਾਲ਼ ਮਨਾਇਆ ਗਿਆ | ਇਸ ਮੌਕੇ ਬੱਚਿਆਂ ਵਲੋਂ ਸਕੂਲ ਵਿਖੇ ਗੁਰਬਾਣੀ ਕੀਰਤਨ ਕੀਤਾ ਗਿਆ | ਇਸ ਮੌਕੇ ਬੱਚਿਆਂ ਦੇ ਭਾਸ਼ਣ ਮੁਕਾਬਲੇ ਕਰਵਾਏ ...

ਪੂਰੀ ਖ਼ਬਰ »

ਰਾਕੇਸ਼ ਮਿੱਤਲ ਸੈਂਕੜੇ ਲੋਕਾਂ ਨੂੰ ਦੇ ਰਹੇ ਰੁਜ਼ਗਾਰ-ਡਾ. ਸੰਧੂ

ਲੁਧਿਆਣਾ, 14 ਅਪੈ੍ਰਲ (ਬੀ.ਐਸ.ਬਰਾੜ)-ਸਤੀਸ਼ ਚੰਦਰ ਧਵਨ ਸਰਕਾਰੀ ਕਾਲਜ ਵਿਖੇ ਸ਼ਤਾਬਦੀ ਸਮਾਰੋਹ ਦੀ ਲੜੀ ਦੇ ਸਿਲਸਿਲੇ ਨੂੰ ਬਰਕਰਾਰ ਰੱਖਦੇ ਹੋਏ, ਰਾਕੇਸ਼ ਭਾਰਤੀ ਮਿੱਤਲ ਦਾ ਵਿਦਿਆਰਥੀਆਂ ਨਾਲ ਸੰਵਾਦ ਰਚਾਇਆ ਗਿਆ | ਮਿੱਤਲ ਭਾਰਤੀ ਇੰਟਰਪ੍ਰਾਈਜ਼ਜ਼ ਦੇ ਸਹਾਇਕ ...

ਪੂਰੀ ਖ਼ਬਰ »

ਕਰਤਾਰ ਨਗਰ ਮਾਡਲ ਟਾਊਨ 'ਚ ਪੀਣ ਵਾਲਾ ਪਾਣੀ ਗੰਦਾ ਆਉਣ ਕਾਰਨ ਲੋਕ ਪ੍ਰੇਸ਼ਾਨ

ਲੁਧਿਆਣਾ, 14 ਅਪ੍ਰੈਲ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਵਾਰਡ 46 ਅਧੀਨ ਪੈਂਦੇ ਮੁਹੱਲਾ ਕਰਤਾਰ ਨਗਰ ਵਿਚ ਪਿਛਲੇ 2-3 ਦਿਨ ਤੋ ਪੀਣ ਵਾਲਾ ਪਾਣੀ ਗੰਦਾ ਆੁਣ ਕਾਰਨ ਲੋਕ ਪ੍ਰੇਸ਼ਾਨ ਹਨ ਅਤੇ ਬਿਮਾਰੀ ਫੈਲਣ ਤੋਂ ਡਰੇ ਹੋਏ ਹਨ | ਮੁਹੱਲਾ ਨਿਵਾਸੀ ਰਜਨੀਸ਼ ਕੁਮਾਰ, ਗੁਰਮੀਤ ...

ਪੂਰੀ ਖ਼ਬਰ »

ਸਧਾਰ ਕਾਲਜ 'ਚ ਇਨਾਮ ਵੰਡ ਸਮਾਗਮ

ਲੁਧਿਆਣਾ, 14 ਅਪੈ੍ਰਲ (ਬੀ.ਐਸ.ਬਰਾੜ)-ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ ਗੁਰੂਸਰ ਸਧਾਰ ਦੇ ਸਾਲਾਨਾ ਇਨਾਮ ਵੰਡ ਸਮਾਰੋਹ ਵਿਚ ਪਹੁੰਚੇ ਨਾਰਥ-ਵੈਸਟ ਰੀਜ਼ਨ ਦੇ ਡਾਇਰੈਕਟਰ ਜਨਰਲ ਆਫ਼ ਇੰਨਕਮ ਟੈਕਸ ਡਾ. ਪੁਸ਼ਪਿੰਦਰ ਸਿੰਘ ਨੇ ਕਿਹਾ ਕਿ ਭਾਰਤੀ ਪਰੰਪਰਾ ਗੁਰੂਆਂ ਦਾ ...

ਪੂਰੀ ਖ਼ਬਰ »

ਐਨ.ਸੀ.ਸੀ. ਕੈਡਿਟਾਂ ਵਲੋਂ ਖ਼ੂਨਦਾਨ ਕੈਂਪ

ਲੁਧਿਆਣਾ, 14 ਅਪ੍ਰੈਲ (ਅਮਰੀਕ ਸਿੰਘ ਬੱਤਰਾ)-ਗੁਰੂ ਨਾਨਕ ਦੇਵ ਪੋਲੀਟੈਕਨੀਕਲ ਕਾਲਜ ਵਿਖੇ ਐਨ.ਸੀ.ਸੀ. ਕੈਡਿਟ ਵਲੋਂ ਖ਼ੂਨਦਾਨ ਕੈਂਪ ਲਗਾਇਆ ਗਿਆ | ਐਨ.ਸੀ.ਸੀ. ਵਿਭਾਗ ਦੇ ਮੁਖੀ ਬਲਦੇਵ ਸਿੰਘ ਨੇ ਦੱਸਿਆ ਕਿ ਪਿ੍ੰਸੀਪਲ ਸੁਰਿੰਦਰ ਸਿੰਘ ਤੇ ਉੱਚ ਅਧਿਕਾਰੀ ਹਰਜਿੰਦਰ ...

ਪੂਰੀ ਖ਼ਬਰ »

ਪੀ. ਏ. ਯੂ. 'ਚ 'ਸਵੈ ਨਿਰਭਰ : ਜੀਵੰਤ ਜੀਵਨ' ਵਿਸ਼ੇ 'ਤੇ ਭਾਸ਼ਣ

ਲੁਧਿਆਣਾ, 14 ਅਪ੍ਰੈਲ (ਪਰਮੇਸ਼ਰ ਸਿੰਘ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਨੈਸ਼ਨਲ ਅਕੈਡਮੀ ਆਫ਼ ਐਗਰੀਕਲਚਰਲ ਸਾਇੰਸਜ਼ (ਨਾਸ) ਦੇ ਲੁਧਿਆਣਾ ਚੈਪਟਰ ਵਲੋਂ ਭਾਸ਼ਣ ਲੜੀ ਦੇ ਸਿਲਸਿਲੇ 'ਚ 'ਸਵੈ ਨਿਰਭਰ : ਜੀਵੰਤ ਜੀਵਨ' ਵਿਸ਼ੇ 'ਤੇ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ, ਜਿਸ ...

ਪੂਰੀ ਖ਼ਬਰ »

ਖ਼ਾਲਸਾ ਅਕਾਲੀ ਜਥਾ ਸ਼ਹਿਰੀ ਦੇ ਮੀਤ ਪ੍ਰਧਾਨ ਨਿਯੁਕਤ

ਲੁਧਿਆਣਾ, 14 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਦੇ ਅਕਾਲੀ ਜਥਾ ਸ਼ਹਿਰੀ ਦੇ ਪ੍ਰਧਾਨ ਰਣਜੀਤ ਸਿੰਘ ਢਿੱਲੋ ਵਲੋਂ ਪਿਛਲੇ ਲੰਮੇ ਸਮੇਂ ਤੋਂ ਪਾਰਟੀ ਲਈ ਸੇਵਾਵਾਂ ਨਿਭਾਅ ਰਹੇ ਨੌਜਵਾਨ ਆਗੂ ਪਰਮਿੰਦਰ ਸਿੰਘ ਖਾਲਸਾ ਨੂੰ ਅਕਾਲੀ ਜਥਾ ਸ਼ਹਿਰੀ ਦਾ ...

ਪੂਰੀ ਖ਼ਬਰ »

ਜੀ.ਐਨ.ਆਈ.ਐਮ.ਟੀ ਵਿਖੇ ਹੋਇਆ ਭਾਸ਼ਣ

ਲੁਧਿਆਣਾ, 14 ਅਪੈ੍ਰਲ (ਬੀ.ਐਸ.ਬਰਾੜ)-ਟ੍ਰੇਨਿੰਗ ਅਤੇ ਪਲੇਸਮੈਂਟ ਸੈਲ ਆਫ ਗੁਰੂ ਨਾਨਕ ਇੰਨਸਟੀਚੂੂਟ ਆਫ ਮੈਨੇਜਮੈਂਟ ਅਤੇ ਟੈਕਨਾਲੋਜੀ ਵਿਖੇ ਐਲ.ਐਮ.ਏ ਵਿਦਿਆਰਥੀ ਫੋਰਮ ਦੇ ਸਹਿਯੋਗ ਨਾਲ ਗੈਸਟ ਭਾਸ਼ਣ ਦਾ ਪ੍ਰਬੰਧ ਕੀਤਾ ਗਿਆ, ਜਿਸ ਵਿਚ ਵੱਖ-ਵੱਖ ਮੈਨੇਜਮੈਂਟ ...

ਪੂਰੀ ਖ਼ਬਰ »

ਜਸਮੀਤ ਸਿੰਘ ਮੱਕੜ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਲੁਧਿਆਣਾ, 14 ਅਪ੍ਰੈਲ (ਆਹੂਜਾ)-ਸ਼੍ਰੋਮਣੀ ਅਕਾਲੀ ਦਲ ਦੇ ਮਾਲਵਾ ਜੋਨ ਦੇ ਜਰਨਲ ਸਕੱਤਰ ਰਹਿ ਚੁੱਕੇ ਅਤੇ ਅਕਾਲੀ ਦਲ ਦੇ ਆਈ.ਟੀ ਵਿੰਗ ਦੀ ਸਥਾਪਨਾ ਵਿਚ ਵਿਸ਼ੇਸ਼ ਸਹਿਯੋਗ ਦੇਣ ਵਾਲੇ ਕਾਰੋਬਾਰੀ ਜਸਮੀਤ ਸਿੰਘ ਮੱਕੜ ਨੂੰ ਪਾਰਟੀ ਵੱਲੋਂ ਯੂਥ ਵਿੰਗ ਦਾ ਸੀਨੀਅਰ ਮੀਤ ...

ਪੂਰੀ ਖ਼ਬਰ »

ਸਾਹਨੀ ਪਰਿਵਾਰ ਨਾਲ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ

ਇਯਾਲੀ/ਥਰੀਕੇ, 14 ਅਪ੍ਰੈਲ (ਰਾਜ ਜੋਸ਼ੀ)-ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਲੁਧਿਆਣਾ ਦੇ ਜਨਰਲ ਸਕੱਤਰ ਇੰਦਰਜੀਤ ਸਿੰਘ ਜੈਰੀ ਸਾਹਨੀ, ਭੁਪਿੰਦਰ ਸਿੰਘ ਸਾਹਨੀ ਤੇ ਗੁਰਮੀਤ ਸਿੰਘ ਸਾਹਨੀ ਦੇ ਸਤਿਕਾਰ ਯੋਗ ਪਿਤਾ ਜਸਵੰਤ ਸਿੰਘ ਸਾਹਨੀ ਜੋ ਪਿਛਲੇ ਦਿਨੀ ਅਕਾਲ ਚਲਾਣਾ ਕਰ ...

ਪੂਰੀ ਖ਼ਬਰ »

ਗਰਮੀਆਂ 'ਚ ਮੱਛੀਆਂ ਦੀ ਸੰਭਾਲ ਲਈ ਤਲਾਬ ਦੀ ਸਫ਼ਾਈ ਜ਼ਰੂਰੀ-ਡਾ. ਮੀਰਾ

ਲੁਧਿਆਣਾ, 14 ਅਪੈ੍ਰਲ (ਬੀ.ਐਸ.ਬਰਾੜ)-ਗਰਮੀਆਂ ਦੇ ਮੌਸਮ ਵਿਚ ਮੱਛੀ ਪਾਲ ਕੇ ਕਮਾਈ ਕਰਨ ਲਈ ਉਨ੍ਹਾਂ ਦੀ ਸੁਚੱਜੀ ਸਾਂਭ ਸੰਭਾਲ ਦੀ ਲੋੜ ਹੈ | ਇਹ ਵਿਚਾਰ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਫ਼ਿਸ਼ਰੀਜ਼ ਕਾਲਜ ਦੇ ਡਾ. ਮੀਰਾ ਆਂਸਲ ਨੇ ਕਹੇ ...

ਪੂਰੀ ਖ਼ਬਰ »

ਗਰੇਵਾਲ ਨੂੰ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਸ਼ਹਿਰ 'ਚ ਸਿਆਸੀ ਸਰਗਰਮੀਆਂ ਤੇਜ਼

ਲੁਧਿਆਣਾ, 14 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਵਲੋਂ ਸੀਨੀਅਰ ਅਕਾਲੀ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੂੰ ਆਪਣਾ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਸ਼ਹਿਰ 'ਚ ਸਿਆਸੀ ਸਰਰਗਰਮੀਆਂ ਤੇਜ਼ ਹੋ ਗਈਆਂ ਹਨ ਤੇ ਪਿਛਲੇ ਕੁੱਝ ਦਿਨਾਂ ਤੋਂ ...

ਪੂਰੀ ਖ਼ਬਰ »

ਪੰਜਾਬ ਦੀ ਸਾਈਕਲ ਸਨਅਤ ਨੂੰ ਹੋਰ ਵਿਕਸਿਤ ਕਰਨ ਲਈ ਹੀਰੋ ਇੰਡਸਟਰੀਅਲ ਪਾਰਕ ਦਾ ਨੀਂਹ ਪੱਥਰ ਰੱਖਿਆ

ਲੁਧਿਆਣਾ, 14 ਅਪ੍ਰੈਲ (ਪੁਨੀਤ ਬਾਵਾ)-ਵਿਸ਼ਵ ਦੀਆਂ ਸਾਈਕਲ ਨਿਰਮਾਤਾ ਕੰਪਨੀਆਂ 'ਚੋਂ ਇਕ ਹੀਰੋ ਸਾਈਕਲ ਵਲੋਂ ਅੱਜ ਧਨਾਨਸੂ ਫ਼ੋਕਲ ਪੁਆਇੰਟ ਵਾਲੀ ਥਾਂ ਦੇ ਨਾਲ 100 ਏਕੜ 'ਚ ਹੀਰੋ ਇੰਡਸਟਰੀਅਲ ਪਾਰਕ ਦਾ ਨਿਰਮਾਣ ਕਰਨ ਦੇ ਕੰਮ ਦਾ ਨੀਂਹ ਪੱਥਰ ਰੱਖਿਆ ਗਿਆ | ਕੰਪਨੀ ਦੇ ...

ਪੂਰੀ ਖ਼ਬਰ »

ਸ਼ਾਹ ਹਸਪਤਾਲ ਦੇ ਪ੍ਰਬੰਧਕ ਡਾਕਟਰ ਜੋੜੇ ਤੋਂ ਦੁਖੀ ਹੋ ਕੇ ਨਰਸ ਨੇ ਪੁੱਤਰ ਸਮੇਤ ਕੀਤੀ ਖ਼ੁਦਕੁਸ਼ੀ

ਲੁਧਿਆਣਾ, 14 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਾਡਲ ਟਾਊਨ ਸਥਿਤ ਸ਼ਾਹ ਹਸਪਤਾਲ ਦੇ ਪ੍ਰਬੰਧਕ ਡਾਕਟਰ ਜੋੜੇ ਤੋਂ ਦੁਖੀ ਹੋ ਕੇ ਨਰਸ ਤੇ ਉਸ ਦੇ ਪੁੱਤਰ ਵਲੋਂ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ 'ਚ ਨਰਸ ਜਸਵੀਰ ਕੌਰ (48) ਉਸ ਦਾ ਲੜਕਾ ...

ਪੂਰੀ ਖ਼ਬਰ »

-ਮਾਮਲਾ ਹਾਦਸੇ 'ਚ ਵਿਅਕਤੀ ਦੀ ਮੌਤ ਦਾ- ਦੋਸ਼ੀ ਚਾਲਕ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਥਾਣੇ ਦੇ ਬਾਹਰ ਪ੍ਰਦਰਸ਼ਨ

ਲੁਧਿਆਣਾ, 14 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜਮਾਲਪੁਰ ਸਥਿਤ ਬਿਜਲੀ ਘਰ ਦੇ ਨੇੜੇ ਪਰਸੋਂ ਰਾਤ ਸੜਕ ਹਾਦਸੇ 'ਚ ਹੋਈ ਮੌਤ ਦੇ ਮਾਮਲੇ ਵਿਚ ਦੋਸ਼ੀ ਰੇਹੜਾ ਚਾਲਕ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਲੋਕਾਂ ਵਲੋਂ ਜਮਾਲਪੁਰ ਥਾਣੇ ਦੇ ਬਾਹਰ ਪ੍ਰਦਰਸ਼ਨ ਕੀਤਾ ...

ਪੂਰੀ ਖ਼ਬਰ »

ਲੋਕ ਸਭਾ ਟਿਕਟ ਮਿਲਣ 'ਤੇ ਗਰੇਵਾਲ ਵਲੋਂ ਪਾਰਟੀ ਹਾਈਕਮਾਨ ਦਾ ਧੰਨਵਾਦ

ਲੁਧਿਆਣਾ, 14 ਅਪ੍ਰੈਲ (ਕਵਿਤਾ ਖੁੱਲਰ)- ਸੀਨੀਅਰ ਅਕਾਲੀ ਆਗੂ ਤੇ ਲੁਧਿਆਣਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਉਨ੍ਹਾਂ ਉਪਰ ਭਰੋਸਾ ਪ੍ਰਗਟਾਉਣ ਲਈ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ ਹੈ¢ ਪਾਰਟੀ ਵਲੋਂ ...

ਪੂਰੀ ਖ਼ਬਰ »

ਪ੍ਰੋਲਾਈਫ਼ ਹਸਪਤਾਲ ਗਿੱਲ ਵਿਖੇ ਡਾਕਟਰਾਂ ਦੀ ਦੋ ਰੋਜ਼ਾ ਕਾਨਫ਼ਰੰਸ

ਆਲਮਗੀਰ, 14 ਅਪ੍ਰੈਲ (ਜਰਨੈਲ ਸਿੰਘ ਪੱਟੀ)-ਪ੍ਰੋ-ਲਾਈਫ ਹਸਪਤਾਲ ਪਿੰਡ ਗਿੱਲ ਵਿਖੇ ਇਕ ਸੀ.ਐਮ.ਈ ਤੇ ਵਰਕਸ਼ਾਪ ਐਨਸਥੇਟਿਸਟ ਸੁਸਾਇਟੀ ਦੁਆਰਾ ਹਸਪਤਾਲ ਦੇ ਐਮ ਡੀ ਡਾ. ਐਚ ਐਸ ਜੋਲੀ ਦੀ ਸਰਪ੍ਰਸਤੀ ਹੇਠ ਕਾਨਫਰੰਸ ਦਾ ਉਦਘਾਟਨ ਪੰਜਾਬ ਮੈਡੀਕਲ ਕੌਾਸਲ ਦੇ ਮੈਂਬਰ ਡਾ. ...

ਪੂਰੀ ਖ਼ਬਰ »

ਗਰੇਵਾਲ ਭਾਰੀ ਬਹੁਮਤ ਨਾਲ ਜੇਤੂ ਹੋਣਗੇ- ਸੰਧੂ

ਡਾਬਾ/ਲੁਹਾਰਾ, 14 ਅਪ੍ਰੈਲ (ਕੁਲਵੰਤ ਸਿੰਘ ਸੱਪਲ)-ਸ਼੍ਰੋਮਣੀ ਅਕਾਲੀ ਦਲ ਵਾਰਡ ਨੰਬਰ 33 ਦੇ ਇੰਚਾਰਜ ਹਰਜਿੰਦਰ ਸਿੰਘ ਸੰਧੂ ਨੇ ਕਿਹਾ ਕਿ ਲੋਕ ਸਭਾ ਹਲਕਾ ਲੁਧਿਆਣਾ ਤੋਂ ਅਕਾਲੀ ਭਾਜਪਾ ਉਮੀਦਵਾਰ ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਨੂੰ ਪਾਰਟੀ ਪ੍ਰਧਾਨ ਸ. ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਵਲੋਂ ਗੁੰਡਾਗਰਦੀ

ਲੁਧਿਆਣਾ, 14 ਅਪ੍ਰੈਲ (ਆਹੂਜਾ)-ਸਥਾਨਕ ਪੱਖੋਵਾਲ ਰੋਡ 'ਤੇ ਸਥਿਤ ਇਕ ਰੈਸਟੋਰੈਂਟ ਦੇ ਬਾਹਰ ਕੁਝ ਕਾਂਗਰਸੀ ਆਗੂਆਂ ਵਲੋਂ ਸ਼ਰੇਆਮ ਕਥਿਤ ਤੌਰ 'ਤੇ ਗੁੰਡਾਗਰਦੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਘਟਨਾ ਅੱਜ ਰਾਤ ਉਸ ਵਕਤ ਵਾਪਰੀ ਜਦੋਂ ਦੁਕਾਨ ਮਾਲਕ ਤੇ ਕਿਰਾਏਦਾਰ 'ਚ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਕਾਰ ਖੰਭੇ ਨਾਲ ਟਕਰਾਈ

ਫੁੱਲਾਂਵਾਲ, 14 ਅਪ੍ਰੈਲ (ਮਨਜੀਤ ਸਿੰਘ ਦੁੱਗਰੀ)-ਧਾਂਦਰਾ ਰੋਡ ਸਥਿਤ ਬਾਈਪਾਸ 'ਤੇ ਭਾਈ ਜੈਤਾ ਜੀ ਚੌਕ ਨੇੜੇ ਅੱਜ ਉਦੋਂ ਅਣਹੋਣੀ ਹੋਣ ਤੋਂ ਬਚਾਅ ਹੋ ਗਿਆ, ਜਦੋਂ ਇਕ ਤੇਜ਼ ਰਫ਼ਤਾਰ ਆਰਟਿਗਾ ਮਾਰੂਤੀ ਕਾਰ ਪੀ.ਬੀ. 10 ਜੀ.ਐਲ. 6805 ਸੜਕ ਵਿਚਾਲੇ ਖੜ੍ਹੇ ਸਟਰੀਟ ਲਾਈਟ ਦੇ ਖੰਭੇ ...

ਪੂਰੀ ਖ਼ਬਰ »

52 ਅੰਗਹੀਣਾਂ ਨੂੰ ਬਨਾਉਟੀ ਅੰਗ ਪ੍ਰਦਾਨ

ਲੁਧਿਆਣਾ, 14 ਅਪ੍ਰੈਲ (ਸਲੇਮਪੁਰੀ)-ਮਹਾਂਰਿਸ਼ੀ ਵਾਲਮੀਕਿ ਨਗਰ ਸਥਿਤ ਵਿਕਲਾਂਗ ਸਹਾਇਤਾ ਕੇਂਦਰ 'ਚ ਭਗਵਾਨ ਮਹਾਂਵੀਰ ਸੇਵਾ ਸੰਸਥਾ ਤੇ ਇਸ ਸੰਸਥਾ ਦੀ ਮਹਿਲਾ ਸ਼ਾਖਾ ਵਲੋਂ ਪੋਲੀਓ ਅਪ੍ਰੇਸ਼ਨ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਵਿਧਾਇਕ ਰਾਕੇਸ਼ ਪਾਂਡੇ ਨੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX