ਤਾਜਾ ਖ਼ਬਰਾਂ


ਈਸਟਰ ਮੌਕੇ ਸ੍ਰੀਲੰਕਾ 'ਚ ਲੜੀਵਾਰ ਧਮਾਕੇ, ਚਰਚਾਂ ਅਤੇ ਹੋਟਲਾਂ ਨੂੰ ਬਣਾਇਆ ਗਿਆ ਨਿਸ਼ਾਨਾ
. . .  14 minutes ago
ਕੋਲੰਬੋ, 21 ਅਪ੍ਰੈਲ- ਰਾਜਧਾਨੀ ਕੋਲੰਬੋ ਸਮੇਤ ਸ੍ਰੀਲੰਕਾ ਦੇ ਕਈ ਇਲਾਕਿਆਂ 'ਚ ਅੱਜ ਈਸਟਰ ਮੌਕੇ ਬੰਬ ਧਮਾਕੇ ਹੋਣ ਦੀ ਖ਼ਬਰ ਹੈ। ਮੀਡੀਆ ਰਿਪੋਰਟਾਂ ਮੁਤਾਬਕ ਧਮਾਕੇ ਇੱਥੇ ਦੋ ਚਰਚਾਂ ਤੇ ਹੋਟਲਾਂ 'ਚ ਹੋਏ ਹਨ ਅਤੇ ਇਨ੍ਹਾਂ 'ਚ ਕਈ ਲੋਕਾਂ ਦੇ ਮਾਰੇ ਜਾਣ ਤੇ ਜ਼ਖ਼ਮੀ ਹੋਣ ਦਾ...
ਨਾਨਕੇ ਪਿੰਡ ਆਏ ਨੌਜਵਾਨ ਦੀ ਸ਼ੱਕੀ ਹਾਲਤ ਵਿਚ ਮਿਲੀ ਲਾਸ਼
. . .  about 1 hour ago
ਅਮਰਕੋਟ, 21 ਅਪ੍ਰੈਲ (ਗੁਰਚਰਨ ਸਿੰਘ ਭੱਟੀ)- ਸਰਹੱਦੀ ਖੇਤਰ ਦੇ ਪਿੰਡ ਵਲਟੋਹਾ ਵਿਖੇ ਬੀਤੀ ਰਾਤ ਇਕ ਨੌਜਵਾਨ ਦੇ ਕਤਲ ਹੋਣ ਦਾ ਪਤਾ ਲੱਗਾ, ਜਾਣਕਾਰੀ ਅਨੁਸਾਰ ਪਿੰਡ ਵਲਟੋਹਾ ਵਿਖੇ ਆਪਣੇ ਨਾਨਕੇ ਘਰ ਆਏ ਨੌਜਵਾਨ ਮਲਕੀਤ ਸਿੰਘ ਪੁੱਤਰ ਸਤਨਾਮ ਸਿੰਘ ਪਿੰਡ ਨੂਰਵਾਲਾ ਜੋ ਕਿ ਬੀਤੀ ਰਾਤ ਆਪਣੇ...
ਰੈਲੀ ਦੌਰਾਨ ਮਾਇਆਵਤੀ ਨੇ ਸਮਾਜਵਾਦੀ ਪਾਰਟੀ ਦੇ ਵਰਕਰਾਂ ਨੂੰ ਦਿੱਤੀ ਨਸੀਹਤ
. . .  about 1 hour ago
ਨਵੀਂ ਦਿੱਲੀ, 21 ਅਪ੍ਰੈਲ - ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਇਆਵਤੀ ਨੇ ਬੀਤੇ ਲੰਘੇ ਦਿਨ ਸਨਿੱਚਰਵਾਰ ਨੂੰ ਸਪਾ ਨੇਤਾ ਤੇ ਰਾਮਗੋਪਾਲ ਯਾਦਵ ਦੇ ਬੇਟੇ ਅਕਸ਼ੈ ਯਾਦਵ ਲਈ ਰੈਲੀ ਵਿਚ ਵੋਟ ਮੰਗਿਆ। ਫ਼ਿਰੋਜ਼ਾਬਾਦ 'ਚ ਗੱਠਜੋੜ ਦੀ ਰੈਲੀ 'ਚ ਭਾਜਪਾ ਤੇ ਪ੍ਰਧਾਨ ਮੰਤਰੀ ਮੋਦੀ 'ਤੇ ਬਰਸ ਰਹੀ ਮਾਇਆਵਤੀ...
ਅਸਲੀ ਪੱਪੂ ਕੌਣ ਸਾਬਤ ਹੋ ਰਿਹਾ ਹੈ - ਸ਼ਤਰੂਘਣ ਸਿਨਹਾ ਦਾ ਮੋਦੀ 'ਤੇ ਹਮਲਾ
. . .  1 minute ago
ਨਵੀਂ ਦਿੱਲੀ, 21 ਅਪ੍ਰੈਲ - ਹਾਲ ਹੀ ਵਿਚ ਭਾਜਪਾ ਛੱਡ ਕੇ ਕਾਂਗਰਸ ਵਿਚ ਸ਼ਾਮਲ ਹੋਏ ਸ਼ਤਰੂਘਣ ਸਿਨਹਾ ਨੇ ਪਿਛਲੇ ਸਾਲ ਮੱਧ ਪ੍ਰਦੇਸ਼, ਰਾਜਸਥਾਨ ਤੇ ਛੱਤੀਸਗੜ੍ਹ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਦੀ ਜਿੱਤ ਨੂੰ ਲੈ ਕੇ ਸਨਿੱਚਰਵਾਰ ਨੂੰ ਭਾਜਪਾ 'ਤੇ ਨਿਸ਼ਾਨਾ ਸਾਧਿਆ। ਸਿਨਹਾ ਨੇ ਸਵਾਲ ਕੀਤਾ ਕਿ ਕ੍ਰਿਪਾ ਕਰਕੇ...
ਬੱਸ ਟਰੱਕ ਵਿਚਾਲੇ ਟੱਕਰ ਵਿਚ 7 ਮੌਤਾਂ, 34 ਜ਼ਖਮੀ
. . .  about 2 hours ago
ਲਖਨਊ, 21 ਅਪ੍ਰੈਲ - ਉਤਰ ਪ੍ਰਦੇਸ਼ ਦੇ ਆਗਰਾ ਲਖਨਊ ਐਕਸਪ੍ਰੈਸ ਵੇ 'ਤੇ ਇਕ ਬੱਸ ਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ ਵਿਚ 7 ਲੋਕਾਂ ਦੀ ਮੌਤ ਹੋ ਗਈ ਹੈ ਤੇ 34 ਲੋਕ ਜ਼ਖਮੀ ਹੋਏ ਹਨ। ਇਹ ਹਾਦਸਾ ਮੈਨਪੁਰੀ ਕੋਲ ਵਾਪਰਿਆ ਹੈ। ਜ਼ਖਮੀ ਲੋਕਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਜਾ ਰਿਹਾ...
ਅੱਜ ਦਾ ਵਿਚਾਰ
. . .  about 2 hours ago
ਆਈ. ਪੀ. ਐੱਲ. 2019 : ਦਿੱਲੀ ਨੇ ਪੰਜਾਬ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਰਾਜਾ ਵੜਿੰਗ ਬਠਿੰਡਾ ਤੋਂ ਲੜਨਗੇ ਚੋਣ
. . .  1 day ago
ਚੰਡੀਗੜ੍ਹ ,20 ਅਪ੍ਰੈਲ -ਕਾਂਗਰਸ ਪਾਰਟੀ ਵੱਲੋਂ ਅੱਜ ਪੰਜਾਬ ਦੇ ਦੋ ਲੋਕ ਸਭਾ ਹਲਕਿਆਂ ਦੇ ਉਮੀਦਵਾਰਾਂ ਦੀ ਸੂਚੀ ਅਨੁਸਾਰ ਕੁੱਝ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਛੱਡ ਕੇ ਕਾਂਗਰਸ ਚ ਸ਼ਾਮਲ ਹੋਏ ਸੰਸਦ ਮੈਂਬਰ ਸ਼ੇਰ ਸਿੰਘ ...
ਸ਼ੇਰ ਸਿੰਘ ਘੁਬਾਇਆ ਬਣੇ ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ
. . .  1 day ago
ਗੁਰੂ ਹਰਸਹਾਏ ,20 ਅਪ੍ਰੈਲ - [ਹਰਚਰਨ ਸਿੰਘ ਸੰਧੂ } -ਅਕਾਲੀ ਦਲ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋੲ ੇਸ਼ੇਰ ਸਿੰਘ ਘੁਬਾਇਆ ਨੂੰ ਕਾਂਗਰਸ ਨੇ ਟਿਕਟ ਦੇ ਕੇ ਫਿਰੋਜ਼ਪੁਰ ਤੋਂ ਉਮੀਦਵਾਰ ਐਲਾਨਿਆ ...
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਤਰਨ ਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਪ੍ਰਦੀਪ ਕੁਮਾਰ ਸਭਰਵਾਲ ਵੱਲੋਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਡੈਮੋਕਰੈਟਿਕ ਅਲਾਇੰਸ ਫ਼ਰੰਟ ਦੀ ਉਮੀਦਵਾਰ ਬੀਬੀ ਪਰਮਜੀਤ ਕੌਰ ...
ਆਈ. ਪੀ. ਐੱਲ. 2019 :ਦਿੱਲੀ ਨੇ ਟਾਸ ਜਿੱਤ ਕੇ ਕੀਤਾ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਆਈ. ਪੀ. ਐੱਲ. 2019 : ਰਾਜਸਥਾਨ ਨੇ ਮੁੰਬਈ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਆਦੇਸ਼ ਕੈਰੋਂ ਨੇ ਖੇਮਕਰਨ ਹਲਕੇ ਅੰਦਰ ਨਾਰਾਜ਼ ਅਕਾਲੀਆਂ ਨੂੰ ਮਨਾਉਣ ਦੀ ਸ਼ੁਰੂ ਕੀਤੀ ਮੁਹਿੰਮ
. . .  1 day ago
ਖੇਮਕਰਨ, 20 ਅਪ੍ਰੈਲ (ਰਾਕੇਸ਼ ਕੁਮਾਰ ਬਿੱਲਾ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ 'ਚ ਅੱਜ ਵਿਧਾਨ ਸਭਾ...
ਆਵਾਰਾ ਪਸ਼ੂ ਵਲੋਂ ਟੱਕਰ ਮਾਰੇ ਜਾਣ ਕਾਰਨ ਢਾਡੀ ਦੀ ਮੌਤ
. . .  1 day ago
ਲੌਂਗੋਵਾਲ, 20 ਅਪ੍ਰੈਲ (ਵਿਨੋਦ)- ਪਿੰਡ ਸਾਹੋ ਕੇ ਵਿਖੇ ਬੀਤੀ ਰਾਤ ਇੱਕ ਆਵਾਰਾ ਪਸ਼ੂ ਵਲੋਂ ਟੱਕਰ ਮਾਰੇ ਜਾਣ ਕਾਰਨ ਪੰਥ ਪ੍ਰਸਿੱਧ ਢਾਡੀ ਸੁਰਜੀਤ ਸਿੰਘ ਸਾਜਨ (55 ਸਾਲ) ਦੀ ਮੌਤ ਹੋ ਗਈ ਹੈ। ਮਿਲੇ ਵੇਰਵਿਆਂ ਮੁਤਾਬਕ ਢਾਡੀ ...
ਕਾਰ ਦਾ ਸੰਤੁਲਨ ਵਿਗੜਨ 'ਤੇ ਦਰਖਤ ਨਾਲ ਟਕਰਾਈ ਤਿੰਨ ਫੱਟੜ
. . .  1 day ago
ਜੈਤੋ, 20 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਜੈਤੋ-ਰੋੜੀਕਪੂਰਾ-ਰਾਮੇਆਣਾ ਰੋਡ ਦੀ ਖਸਤਾ ਹਾਲਤ ਕਾਰਨ ਕਾਰ ਚਾਲਕ ਦਾ ਸੰਤੁਲਨ ਵਿਗੜਨ 'ਤੇ ਦਰਖਤ ਨਾਲ ਜਾ ਟਕਰਾਉਣ 'ਤੇ ਤਿੰਨ ਵਿਅਕਤੀਆਂ ...
ਕਰਜ਼ੇ ਤੋਂ ਪ੍ਰੇਸ਼ਾਨ ਪੰਜ ਧੀਆਂ ਦੇ ਬਾਪ ਵੱਲੋਂ ਖ਼ੁਦਕੁਸ਼ੀ
. . .  1 day ago
ਆਈ. ਪੀ. ਐੱਲ. 2019 : ਮੁੰਬਈ ਨੇ ਰਾਜਸਥਾਨ ਨੂੰ ਜਿੱਤ ਲਈ ਦਿੱਤਾ 162 ਦੌੜਾਂ ਦਾ ਟੀਚਾ
. . .  1 day ago
ਸਕੂਲ ਦੀ ਬੱਸ 'ਚੋਂ ਮਿਲਿਆ ਚੂਰਾ ਪੋਸਤ
. . .  1 day ago
ਪਰਿਵਾਰ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਹਰਮੇਲ ਟੌਹੜਾ
. . .  1 day ago
ਸ਼ਹੀਦ ਹੇਮੰਤ ਕਰਕਰੇ ਵਿਰੁੱਧ ਬਿਆਨ ਦੇਣ 'ਤੇ ਚੋਣ ਕਮਿਸ਼ਨ ਨੇ ਸਾਧਵੀ ਪ੍ਰਗਿਆ ਨੂੰ ਭੇਜਿਆ ਨੋਟਿਸ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਵੈਸਾਖ ਸੰਮਤ 551
ਵਿਚਾਰ ਪ੍ਰਵਾਹ: ਕੁਦਰਤ ਨਾਲ ਸਬੰਧ ਜੋੜਨ ਤੋਂ ਬਿਨਾਂ ਕੋਈ ਸਿੱਖਿਆ ਪੂਰੀ ਨਹੀਂ ਹੁੰਦੀ। -ਰਬਿੰਦਰ ਨਾਥ ਟੈਗੋਰ

ਰੂਪਨਗਰ

ਮਾੜੇ ਪ੍ਰਬੰਧਾਂ ਦੀ ਭੇਟ ਚੜਿ੍ਹਆ ਵਿਸਾਖੀ ਮੇਲਾ, ਸਾਰਾ ਦਿਨ ਲੱਗਦੇ ਰਹੇ ਜਾਮ

ਸ੍ਰੀ ਅਨੰਦਪੁਰ ਸਾਹਿਬ,14 ਅਪ੍ਰੈਲ (ਜੇ.ਐਸ. ਨਿੱਕੂਵਾਲ, ਕਰਨੈਲ ਸਿੰਘ)-ਖ਼ਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਇਆ ਜਾਣ ਵਾਲਾ ਤਿੰਨ ਰੋਜ਼ਾ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੇਲਾ ਜਿੱਥੇ ਮਾੜੇ ਪ੍ਰਬੰਧਾਂ ਦੀ ਭੇਟ ਚੜਿ੍ਹਆ | ਉੱਥੇ ਹੀ ...

ਪੂਰੀ ਖ਼ਬਰ »

ਵਿਸਾਖੀ 'ਤੇ 250 ਦੇ ਕਰੀਬ ਮਰੀਜ਼ਾਂ ਦਾ ਮੁਫ਼ਤ ਚੈੱਕਅਪ ਕੀਤਾ

ਰੂਪਨਗਰ, 14 ਅਪ੍ਰੈਲ (ਗੁਰਪ੍ਰੀਤ ਸਿੰਘ ਹੁੰਦਲ)-ਵਿਸਾਖੀ ਦੇ ਸ਼ੁੱਭ ਦਿਹਾੜੇ 'ਤੇ ਗੁ: ਸ੍ਰੀ ਹੈੱਡ ਦਰਬਾਰ ਕੋਟਪੁਰਾਣ ਸਾਹਿਬ ਰੋਪੜ (ਟਿੱਬੀ ਸਾਹਿਬ) ਵਿਖੇ ਸੰਤ ਬਾਬਾ ਖ਼ੁਸ਼ਹਾਲ ਸਿੰਘ ਤੇ ਸੰਤ ਬਾਬਾ ਅਵਤਾਰ ਸਿੰਘ ਦੀ ਸਰਪ੍ਰਸਤੀ ਹੇਠ ਵਾਹੀ ਡੈਂਟਲ ਕਲੀਨਿਕ ਅਤੇ ...

ਪੂਰੀ ਖ਼ਬਰ »

ਵਿਸਾਖੀ 'ਤੇ ਮੱਥਾ ਟੇਕਣ ਜਾ ਰਹੇ 2 ਨੌਜਵਾਨਾਂ ਦੀ ਹਾਦਸੇ 'ਚ ਮੌਤ

ਰੂਪਨਗਰ, 14 ਅਪ੍ਰੈਲ (ਸਤਨਾਮ ਸਿੰਘ ਸੱਤੀ)-ਰੂਪਨਗਰ-ਬਲਾਚੌਰ ਮਾਰਗ 'ਤੇ ਸਥਿਤ ਮੈਕਸ ਇੰਡੀਆ ਕੰਪਨੀ ਸਾਹਮਣੇ ਟੈਂਪੂ ਟਰੈਵਲ ਨਾਲ ਮੋਟਰਸਾਈਕਲ ਦੀ ਹੋਈ ਟੱਕਰ 'ਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਜੋ ਗੁਰਦੁਆਰਾ ਟਿੱਬੀ ਸਾਹਿਬ ਵਿਖੇ ਮੱਥਾ ਟੇਕਣ ਆ ਰਹੇ ਸਨ | ਮਿ੍ਤਕਾਂ ਦੀ ...

ਪੂਰੀ ਖ਼ਬਰ »

ਅਕਾਲੀ ਦਲ ਅੰਮਿ੍ਤਸਰ ਵਲੋਂ ਨਰੇਸ਼ ਗੁਜਰਾਲ ਦਾ ਪੁਤਲਾ ਫੂਕਿਆ

ਮੋਰਿੰਡਾ, 14 ਅਪ੍ਰੈਲ (ਕੰਗ)-ਸ਼੍ਰੋਮਣੀ ਅਕਾਲੀ ਦਲ (ਅ) ਦੇ ਜ਼ਿਲ੍ਹਾ ਪ੍ਰਧਾਨ ਫ਼ੌਜਾਂ ਸਿੰਘ ਧਨੌਰੀ ਦੀ ਅਗਵਾਈ ਹੇਠ ਮੋਰਿੰਡਾ ਦੇ ਕਾਈਨੌਰ ਚੌਾਕ ਵਿਚ ਨਰੇਸ਼ ਗੁਜਰਾਲ ਦਾ ਪੁਤਲਾ ਫੂਕਿਆ ਗਿਆ | ਸ੍ਰੋ੍ਰ. ਅ. ਦਲ (ਅ) ਦੇ ਵਰਕਰ ਅਤੇ ਆਗੂਆਂ ਵਲੋਂ ਚੋਣ ਕਮਿਸ਼ਨ ਭਾਰਤ ਵਲੋਂ ...

ਪੂਰੀ ਖ਼ਬਰ »

ਨੂਰਪੁਰ ਵਿਖੇ ਸੈਣੀਮਾਜਰਾ ਟੀ-ਪੁਆਇੰਟ ਲਾਗੇ ਜਲ ਸਪਲਾਈ ਦੀ ਲਾਈਨ ਜੋੜਨ ਲਈ ਪੁੱਟਿਆ ਖੱਡਾ ਬਣ ਰਿਹੈ ਹਾਦਸਿਆਂ ਦਾ ਕਾਰਨ

ਨੂਰਪੁਰ ਬੇਦੀ, 14 ਅਪ੍ਰੈਲ (ਵਿੰਦਰਪਾਲ ਝਾਂਡੀਆਂ)-ਭਾਵੇਂ ਨੂਰਪੁਰ ਬੇਦੀ ਇਲਾਕੇ ਦੇ ਲੋਕਾਂ ਨੂੰ ਪਹਿਲਾਂ ਆਪਣੀਆਂ ਟੁੱਟੀ ਸੜਕਾਂ ਬਣਾਉਣ ਲਈ ਸੰਘਰਸ਼ ਕਰਨਾ ਪਿਆ, ਉੱਥੇ ਜਨ ਸਿਹਤ ਵਿਭਾਗ ਵਲੋਂ ਪਿੰਡਾਂ ਨੂੰ ਨਹਿਰੀ ਪ੍ਰੋਜੈਕਟ ਦਾ ਸ਼ੁੱਧ ਪਾਣੀ ਲੋਕਾਂ ਨੂੰ ...

ਪੂਰੀ ਖ਼ਬਰ »

2 ਫ਼ੌਜੀ ਅਫ਼ਸਰਾਂ ਦੇ ਬਜ਼ੁਰਗ ਪਿਤਾ ਦੀ ਭਾਜਪਾ ਆਗੂ ਦੇ ਦੋਹਤੇ ਅਤੇ ਹੋਰਾਂ ਵਲੋਂ ਘਰ 'ਚ ਵੜ ਕੇ ਕੁੱਟਮਾਰ

ਰੂਪਨਗਰ, 14 ਅਪ੍ਰੈਲ (ਸਤਨਾਮ ਸਿੰਘ ਸੱਤੀ)-ਬੀਤੇ ਦਿਨ ਰਣਜੀਤ ਐਵੇਨਿਊ ਕਲੋਨੀ ਵਿਚ ਭਾਜਪਾ ਆਗੂ ਦੇ ਦੋਹਤੇ ਅਤੇ ਹੋਰਾਂ ਵਲੋਂ ਕਲੋਨੀ ਦੇ ਹੀ ਇੱਕ ਬਜ਼ੁਰਗ ਦੇ ਘਰ 'ਚ ਵੜ ਕੇ ਹਮਲਾ ਕਰ ਦਿੱਤਾ ਜਿਸ ਕਾਰਨ ਬਜ਼ੁਰਗ ਕੁਲਦੀਪ ਸਿੰਘ ਜ਼ਖ਼ਮੀ ਹੋ ਗਿਆ ਜਿਸ ਨੂੰ ਸਿਵਲ ਹਸਪਤਾਲ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਦੀ ਇਕੱਤਰਤਾ 17 ਨੂੰ

ਮੋਰਿੰਡਾ, 14 ਅਪ੍ਰੈਲ (ਕੰਗ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਮੋਰਿੰਡਾ ਦੀ ਇਕੱਤਰਤਾ ਜੋ 16 ਅਪ੍ਰੈਲ ਨੂੰ ਹੋਣੀ ਸੀ ਉਸ ਨੂੰ ਮੁਅੱਤਲ ਕਰਕੇ 17 ਅਪ੍ਰੈਲ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਬਲਾਕ ਪ੍ਰਧਾਨ ਦਲਜੀਤ ਸਿੰਘ ਚਲਾਕੀ ਨੇ ਦਿੱਤੀ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਮਸੀਹ ਭਾਈਚਾਰੇ ਨੇ ਖਜੂਰੀ ਐਤਵਾਰ ਬੜੇ ਅਦਬ ਤੇ ਜੋਸ਼ ਨਾਲ ਮਨਾਇਆ

ਰੂਪਨਗਰ, 14 ਅਪ੍ਰੈਲ (ਐਮ. ਐਸ. ਚੱਕਲ)-ਮਸੀਹ ਭਾਈਚਾਰੇ ਨੇ ਖਜੂਰੀ ਐਤਵਾਰ ਬੜੇ ਹੀ ਅਦਬ ਅਤੇ ਜੋਸ਼ ਨਾਲ ਮਨਾਇਆ | ਇਸ ਸ਼ੁਭ ਦਿਹਾੜੇ 'ਤੇ ਖੁਦਾਵੰਦ ਯਿਸ਼ੂ (ਪ੍ਰਭੂ) ਮਸੀਹ ਦਾ ਸਵਾਗਤ ਯਰੇਸੂਲਮ ਦੇ ਲੋਕਾਂ ਨੇ ਉਨ੍ਹਾਂ ਦੀ ਬਾਦਸ਼ਾਹਤ ਅਤੇ ਮਨੁੱਖਤਾ ਲਈ ਅਦਬੀ ਜ਼ਿੰਦਗੀ ਦੇ ...

ਪੂਰੀ ਖ਼ਬਰ »

ਵਿਸਾਖੀ 'ਤੇ 130 ਪ੍ਰਾਣੀਆਂ ਨੇ ਖ਼ੂਨਦਾਨ ਕੀਤਾ

ਰੂਪਨਗਰ, 14 ਅਪ੍ਰੈਲ (ਐਮ. ਐਸ. ਚੱਕਲ)-ਲਾਇਫ਼ ਲਾਈਨ ਬਲੱਡ ਡੋਨਰ ਸੁਸਾਇਟੀ ਰੂਪਨਗਰ ਵਲੋਂ ਵਿਸਾਖੀ ਦੇ ਸ਼ੁਭ ਮੌਕੇ 'ਤੇ ਗੁਰਦੁਆਰਾ ਸ੍ਰੀ ਹੈੱਡਦਰਬਾਰ ਕੋਟ ਪੁਰਾਣ ਸਾਹਿਬ (ਟਿੱਬੀ ਸਾਹਿਬ) ਵਿਖੇ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਜਿਸ ਦੀ ਆਰੰਭਤਾ ਸੰਤ ਬਾਬਾ ...

ਪੂਰੀ ਖ਼ਬਰ »

ਡਾ. ਬੀ.ਆਰ. ਅੰਬੇਦਕਰ ਜੈਅੰਤੀ ਦੇ ਸਬੰਧ 'ਚ ਸਮਾਗਮ ਡਾ. ਬੀ.ਆਰ. ਅੰਬੇਦਕਰ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਅਜੇ ਵੀ ਬਹੁਤ ਕੁੱਝ ਕਰਨ ਦੀ ਲੋੜ-ਰਾਣਾ ਕੇ. ਪੀ. ਸਿੰਘ

ਰੂਪਨਗਰ, 14 ਅਪ੍ਰੈਲ (ਸਤਨਾਮ ਸਿੰਘ ਸੱਤੀ)-ਡਾ. ਬੀ. ਆਰ. ਅੰਬੇਦਕਰ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਅਜੇ ਵੀ ਬਹੁਤ ਕੁੱਝ ਕਰਨ ਦੀ ਲੋੜ ਹੈ | ਇਹ ਵਿਚਾਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਬਾਬਾ ਸਾਹਿਬ ਡਾ. ਬੀ. ਆਰ. ਅੰਬੇਦਕਰ ਜਾਗਿ੍ਤੀ ਮੰਚ ਰੂਪਨਗਰ ਡਾ. ਬੀ. ਆਰ.ਅੰਬੇਦਕਰ ਜੈਅੰਤੀ ਦੇ ਸਬੰਧ ਵਿਚ ਕਰਵਾਏ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਪ੍ਰਗਟਾਏ | ਉਨ੍ਹਾਂ ਕਿਹਾ ਕਿ ਡਾ. ਅੰਬੇਦਕਰ ਨੇ ਸਮਾਜਿਕ, ਆਰਥਿਕ ਅਤੇ ਰਾਜਨੀਤਕ ਬਰਾਬਰੀ ਵਾਲਾ ਸਮਾਜ ਸਿਰਜਣ ਵਾਲੇ ਸੰਵਿਧਾਨ ਦੀ ਰਚਨਾ ਕਰਕੇ ਇਨਕਲਾਬੀ ਆਗਾਜ਼ ਕੀਤਾ, ਪਰ ਅਜੇ ਵੀ ਲੋਕਾਂ ਦੇ ਦਿਲਾਂ ਤੇ ਦਿਮਾਗਾਂ ਵਿਚ ਸਮਾਜਿਕ ਬਰਾਬਰੀ ਦਾ ਜਜ਼ਬਾ ਪੈਦਾ ਕਰਨ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਇਹ ਡਾ. ਅੰਬੇਦਕਰ ਦੀ ਹੀ ਦੇਣ ਹੈ ਕਿ ਅੱਜ ਹੀਣ ਭਾਵਨਾ ਦਾ ਸ਼ਿਕਾਰ ਸਮਝੇ ਜਾਣ ਵਾਲੇ ਭਾਈਚਾਰੇ ਦੇ ਵਿਅਕਤੀ ਵੱਡੇ ਅਹੁਦਿਆਂ 'ਤੇ ਬਿਰਾਜਮਾਨ ਹੋ ਕੇ ਦੇਸ਼ ਦੀ ਸੇਵਾ ਕਰ ਰਹੇ ਹਨ ਅਤੇ ਦੇਸ਼ ਦੇ ਸਭ ਤੋਂ ਵੱਡੇ ਰਾਸ਼ਟਰਪਤੀ ਦੇ ਅਹੁਦੇ 'ਤੇ ਵੀ ਅੱਜ ਦਲਿਤ ਸਮਾਜ ਨਾਲ ਸਬੰਧਿਤ ਸ਼ਖ਼ਸੀਅਤ ਬਿਰਾਜਮਾਨ ਹੈ | ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਡਾ. ਅੰਬੇਦਕਰ ਦੁਆਰਾ ਰਚਿਤ ਸੰਵਿਧਾਨ ਅਨੁਸਾਰ ਹੀ ਸਾਨੂੰ ਬਰਾਬਰ ਵੋਟ ਦਾ ਮਹੱਤਵਪੂਰਨ ਅਧਿਕਾਰ ਪ੍ਰਾਪਤ ਹੋਇਆ ਹੈ ਜਦਕਿ ਆਜ਼ਾਦੀ ਤੋਂ ਪਹਿਲਾ ਅਮੀਰ ਤੇ ਗ਼ਰੀਬ ਦੀ ਵੋਟ ਦਾ ਮੁੱਲ ਬਰਾਬਰ ਨਹੀਂ ਹੁੰਦਾ ਸੀ | ਉਨ੍ਹਾਂ ਡਾ. ਬੀ ਆਰ.ਅੰਬੇਦਕਰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਅਜਿਹੀਆਂ ਮਹਾਨ ਸ਼ਖ਼ਸੀਅਤਾਂ ਕਦੇ-ਕਦੇ ਪੈਦਾ ਹੰੁਦੀਆਂ ਹਨ ਜਿਨ੍ਹਾਂ ਦੁਆਰਾ ਸਮਾਜ ਦੇ ਹਿਤ ਵਿਚ ਵਿਚ ਕ੍ਰਾਂਤੀਕਾਰੀ ਫ਼ੈਸਲੇ ਲਏ ਜਾਂਦੇ ਹਨ | ਇਸ ਮੌਕੇ 'ਤੇ ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਭਗਤ ਰਵਿਦਾਸ ਜੀ ਨੇ ਸਮਾਜਿਕ ਬਰਾਬਰੀ ਲਈ ਆਵਾਜ਼ ਉਠਾਂ ਕੇ ਸਮੇਂ ਦੇ ਹਾਕਮਾਂ ਨੂੰ ਵੰਗਾਰਿਆ ਸੀ ਅਤੇ ਬਾਅਦ ਵਿਚ ਇਸ ਨੂੰ ਡਾ.ਅੰਬੇਦਕਰ ਦੁਆਰਾ ਸੰਵਿਧਾਨ ਵਿਚ ਅਮਲੀ ਜਾਮਾ ਪਹਿਨਾ ਕੇ ਸਮਾਜ ਦੇ ਦੱਬੇ ਕੁਚਲੇ ਵਰਗ ਦੇ ਲੋਕਾਂ ਨੂੰ ਅਧਿਕਾਰ ਦਿੱਤੇ ਗਏ | ਇਸ ਤੋਂ ਪਹਿਲਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ ਸਿੰਘ ਨੇ ਡਾ.ਅੰਬੇਦਕਰ ਦੇ ਬੁੱਤ 'ਤੇ ਫ਼ੁਲ ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਦਿੱਤੀ | ਇਸ ਮੌਕੇ 'ਤੇ ਹਲਕਾ ਰੂਪਨਗਰ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ, ਭਾਗ ਸਿੰਘ ਸਾਬਕਾ ਵਿਧਾਇਕ, ਕੌਾਸਲਰ ਪੋਮੀ ਸੋਨੀ, ਰਮੇਸ਼ ਗੋਇਲ, ਰਾਜੇਸ਼ਵਰ ਲਾਲੀ, ਐਡਵੋਕੇਟ ਚਰਨਜੀਤ ਸਿੰਘ ਘਈ, ਹਰੀਪਾਲ ਮੋਰਿੰਡਾ, ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ, ਜਗਦੀਸ਼ ਕਾਂਜਲਾ, ਪ੍ਰੇਮ ਸਿੰਘ, ਕਰਮ ਸਿੰਘ, ਕਰਨੈਲ ਸਿੰਘ ਜ਼ੈਲੀ, ਬੌਬੀ ਚੌਹਾਨ, ਮਿੰਟੂ ਸਰਾਫ਼, ਰਾਜੇਸ਼ ਸਹਿਗਲ, ਭਾਗ ਸਿੰਘ, ਐਡਵੋਕੇਟ ਆਰ.ਐਨ ਮੋਦਗਿਲ, ਬਾਬਾ ਸਾਹਿਬ ਡਾ.ਬੀ.ਆਰ.ਅੰਬੇਦਕਰ ਜਾਗਿ੍ਤੀ ਮੰਚ ਦੇ ਅਹੁਦੇਦਾਰ ਬਨ੍ਹਵਾਰੀ ਲਾਲ, ਰਾਜੇਸ਼ ਬੱਗਣ, ਰਾਜੇਸ਼ ਕੁਮਾਰ ਵੀ ਹਾਜ਼ਰ ਸਨ |
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਡਾ. ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਤੇ ਕੀਤੇ ਸ਼ਰਧਾ ਦੇ ਫ਼ੁਲ ਭੇਟ
ਰੂਪਨਗਰ (ਸਟਾਫ਼ ਰਿਪੋਰਟਰ)-ਡਿਪਟੀ ਕਮਿਸ਼ਨਰ ਡਾ. ਸੁਮੀਤ ਜਾਰੰਗਲ ਨੇ ਡਾ. ਭੀਮ ਰਾਓ ਅੰਬੇਦਕਰ ਦੇ ਜਨਮ ਦਿਵਸ 'ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਡਾ. ਭੀਮ ਰਾਓ ਅੰਬੇਦਕਰ ਦੇ ਬੁੱਤ 'ਤੇ ਸ਼ਰਧਾ ਦੇ ਫ਼ੁਲ ਭੇਟ ਕੀਤੇ | ਇਸ ਮੌਕੇ ਉਨ੍ਹਾਂ ਦੇ ਨਾਲ ਸਹਾਇਕ ਕਮਿਸ਼ਨਰ ਸ੍ਰੀਮਤੀ ਸਰਬਜੀਤ ਕੌਰ ਅਤੇ ਐਸ. ਡੀ. ਐਮ. ਸ੍ਰੀਮਤੀ ਹਰਜੋਤ ਕੌਰ ਵੀ ਹਾਜ਼ਰ ਸਨ | ਇਸ ਦੌਰਾਨ ਡਿਪਟੀ ਕਮਿਸ਼ਨਰ ਡਾ. ਸੁਮੀਤ ਜਾਰੰਗਲ ਨੇ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਨੂੰ ਸ਼ਰਧਾ ਦੇ ਫ਼ੁਲ ਭੇਟ ਕਰਦੇ ਹੋਏ ਉਨ੍ਹਾਂ ਵਲੋਂ ਕੀਤੇ ਗਏ ਕੰਮਾਂ ਨੂੰ ਯਾਦ ਕੀਤਾ | ਉਨ੍ਹਾਂ ਨੇ ਕਿਹਾ ਕਿ ਬਾਬਾ ਸਾਹਿਬ ਉੱਚ ਕੋਟੀ ਦੀ ਮਹਾਨ ਸ਼ਖ਼ਸੀਅਤਾਂ ਵਿਚੋਂ ਇੱਕ ਸਨ ਅਤੇ ਉਨ੍ਹਾਂ ਦਾ ਜੀਵਨ ਸਮੁੱਚੀ ਮਾਨਵਤਾ ਲਈ ਚਾਨਣ ਦਾ ਮੁਨਾਰਾ ਹੈ | ਉਨ੍ਹਾਂ ਨੇ ਸੰਵਿਧਾਨ ਵਿਚ ਦਰਜ ਰਾਜਨੀਤਿਕ, ਇਕਨਾਮਿਕ, ਸਮਾਜਿਕ ਅਤੇ ਅਜ਼ਾਦੀ ਨਿਆਂ ਦੀ ਗੱਲ ਕਰਦਿਆਂ ਕਿਹਾ ਕਿ ਸੰਵਿਧਾਨ ਨੇ ਹਰ ਇੱਕ ਨੂੰ ਵੋਟ ਪਾਉਣ ਦਾ ਅਧਿਕਾਰ ਦਿੱਤਾ ਹੈ ਇਸੇ ਤਰ੍ਹਾਂ ਮਿਨਿਮਮ ਵੇਜ਼ਸ, ਸਮਾਜਿਕ ਅਤੇ ਸੁਤੰਤਰਤਾ ਦੀ ਗੱਲ ਕਰਦੇ ਹੋਏ ਸਾਰਿਆਂ ਨੂੰ ਬਰਾਬਰ ਦੇ ਅਧਿਕਾਰ ਦਿੱਤੇ ਹਨ | ਇਸ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਅਸੀਂ ਭਾਰਤ ਦੇ ਨਾਗਰਿਕ ਲੋਕਤੰਤਰ ਵਿਚ ਵਿਸ਼ਵਾਸ ਰੱਖਦੇ ਹੋਏ ਪ੍ਰਣ ਕਰਦੇ ਹਾਂ ਕਿ ਅਸੀਂ ਆਪਣੇ ਦੇਸ਼ ਦੀਆਂ ਲੋਕਤੰਤਰਿਕ ਪਰੰਪਰਾਵਾਂ ਨੂੰ ਬਣਾਏ ਰੱਖਾਂਗੇ ਅਤੇ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣ ਦੀ ਗਰਿਮਾ ਨੂੰ ਬਰਕਾਰ ਰੱਖਦੇ ਹੋਏ ਨਿਡਰ ਹੋ ਕੇ, ਧਰਮ, ਵਰਗ, ਜਾਤੀ, ਸਮੁਦਾਇ, ਭਾਸ਼ਾ ਜਾ ਹੋਰ ਕਿਸੇ ਵੀ ਲਾਲਚ ਦੇ ਪ੍ਰਭਾਵ ਤੋਂ ਬਿਨਾਂ ਚੋਣਾਂ ਵਿਚ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਸਬੰਧੀ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪ੍ਰਣ ਵੀ ਦਵਾਇਆ ਗਿਆ | ਇਸ ਮੌਕੇ 'ਤੇ ਹੋਰਨਾਂ ਤੋਂ ਇਲਾਵਾ ਸਤਵੀਰ ਸਿੰਘ ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਅਫ਼ਸਰ, ਸ੍ਰੀਮਤੀ ਸ਼ੀਲ ਭਗਤ ਜ਼ਿਲ੍ਹਾ ਖੇਡ ਅਫ਼ਸਰ, ਰੋਹਿਤ ਜੇਤਲੀ ਡੀ.ਈ.ਓ, ਅਮਨਦੀਪ ਸਿੰਘ ਚੋਣ ਕਾਨੂੰਗੋ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਸਨ |
ਐਨ. ਐਫ. ਐਲ. ਵਲੋਂ ਡਾ: ਅੰਬੇਡਕਰ ਦੀ 128ਵੀਂ ਜੈਅੰਤੀ ਮਨਾਈ:
ਨੰਗਲਤੋਂ ਪ੍ਰੋ: ਅਵਤਾਰ ਸਿੰਘ ਅਨੁਸਾਰ-ਐਨ. ਐਫ. ਐਲ. ਵਲੋਂ ਭਾਰਤ ਰਤਨ ਡਾ: ਬੀ. ਆਰ. ਅੰਬੇਡਕਰ ਦੀ 128ਵੀਂ ਜੈਅੰਤੀ ਮਨਾਈ ਗਈ | ਕਰਮਚਾਰੀਆਂ ਵਲੋਂ ਕੁਇਜ਼ ਮੁਕਾਬਲੇ ਕਰਵਾਏ ਗਏ | ਐਥਲੈਟਿਕ ਮੀਟ ਕਰਵਾਈ ਗਈ | ਜਿਸ ਵਿਚ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ, ਪੇਂਟਿੰਗ ਮੁਕਾਬਲੇ ਕਰਵਾਏ ਗਏ, ਸੀ. ਆਈ. ਐਸ. ਐਫ. ਅਤੇ ਐਨ. ਐਫ. ਐਲ. ਟੀਮਾਂ ਦਰਮਿਆਨ ਵਾਲੀਬਾਲ ਮੈਚ 'ਚ ਐਨ. ਐਫ. ਐਲ. ਟੀਮ ਜੇਤੂ ਰਹੀ | ਅਨੰਦ ਭਵਨ ਕਲੱਬ 'ਚ ਕਰਵਾਏ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸੰਜੀਵ ਮਹਿਤਾ, ਐਸ. ਕੇ. ਸ੍ਰੀਵਾਸਤਵਾ, ਸ੍ਰੀਮਤੀ ਰੇਨੂੰ ਆਰ. ਪੀ. ਸਿੰਘ ਹੋਰ ਬਹੁਤ ਸਾਰਿਆਂ ਸਕੂਲਾਂ ਦੇ ਅਧਿਆਪਕਾਂ ਵਲੋਂ ਬਾਬਾ ਸਾਹਿਬ ਦੇ ਜੀਵਨ ਤੇ ਦੇਸ਼ ਪ੍ਰਤੀ ਪਾਏ ਯੋਗਦਾਨ ਬਾਰੇ ਭਾਸ਼ਣ ਦਿੱਤੇ ਗਏ | ਇਸ ਮੌਕੇ ਹਰਸ਼ ਮਲਹੋਤਰਾ, ਐਮ. ਐਨ. ਗੋਇਲ, ਕ੍ਰਿਸ਼ੀਕਾਂਤ ਵਰਮਾ, ਸੁਮਨ ਸ਼ਰਮਾ, ਰਾਜੇਸ਼ ਸ਼ਰਮਾ ਪ੍ਰਧਾਨ ਐਫ. ਓ. ਏ., ਪ੍ਰੇਮ ਕੁਮਾਰ ਬੰਗਾ ਪ੍ਰਧਾਨ ਐਸ. ਸੀ/ਐਸ. ਟੀ. ਐਸੋਸੀਏਸ਼ਨ ਤੋਂ ਇਲਾਵਾ ਬਹੁਤ ਸਾਰੇ ਅਫ਼ਸਰ, ਕਰਮਚਾਰੀ ਅਤੇ ਵਿਦਿਆਰਥੀ ਹਾਜ਼ਰ ਸਨ | ਸਮਾਗਮ ਦੇ ਅੰਤ ਵਿਚ ਵੱਖ-ਵੱਖ ਮੁਕਾਬਲਿਆਂ 'ਚ ਜੇਤੂ ਵਿਦਿਆਰਥੀਆਂ ਅਤੇ ਕਰਮਚਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ |
ਬਾਬਾ ਸਾਹਿਬ ਨੂੰ ਸ਼ਰਧਾਂਜਲੀ ਦਿੱਤੀ :
ਨੰਗਲ ਤੋਂ ਗੁਰਪ੍ਰੀਤ ਸਿੰਘ ਗਰੇਵਾਲ ਅਨੁਸਾਰ-ਨਾਰੀ ਚੇਤਨਾ ਮੰਚ ਵਲੋਂ ਪਿੰਡ ਬਰਮਲਾ 'ਚ ਕਰਵਾਏ ਗਏ ਸਮਾਗਮ 'ਚ ਨਾ ਸਿਰਫ਼ ਬਾਬਾ ਸਾਹਿਬ ਡਾ: ਬੀ. ਆਰ. ਅੰਬੇਡਕਰ ਨੂੰ ਸ਼ਰਧਾਂਜਲੀ ਦਿੱਤੀ ਗਈ ਸਗੋਂ ਉਨ੍ਹਾਂ ਦੇ ਸਿਧਾਂਤਾਂ 'ਤੇ ਚੱਲਣ ਦਾ ਸੰਕਲਪ ਵੀ ਲਿਆ ਗਿਆ | ਮੈਡਮ ਕੈਲਾਸ਼ ਠਾਕੁਰ, ਡਾ: ਅਸ਼ੋਕ ਸ਼ਰਮਾ, ਜਰਨੈਲ ਸਿੰਘ ਸੰਧੂ ਨੇ ਡਾ: ਬੀ. ਆਰ. ਅੰਬੇਡਕਰ ਦੇ ਜੀਵਨ ਅਤੇ ਵਿਚਾਰਧਾਰਾ ਬਾਰੇ ਦੱਸਿਆ | ਇਸ ਮੌਕੇ ਸਮਰਪਿਤ ਟੀਚਰ ਮੈਡਮ ਸ਼ਿਵਾਨੀ ਸ਼ਰਮਾ ਪਿੰਡ ਖਮੇੜਾ, ਕੁਮਾਰੀ ਸ਼ੀਆ ਸ਼ਰਮਾ ਖਮੇੜਾ, ਡਾ: ਨਿਓਮੀ, ਡਾ: ਜੇ. ਪੀ. ਸਿੰਘ, ਡਾ: ਗੁਲਜੀਤ ਸਿੰਘ ਚੱਠਾ, ਉਮੇਸ਼ ਠਾਕੁਰ, ਕੌਾਸਲਰ ਬਲਜੀਤ ਕੌਰ, ਕਾਜਲ, ਭੁਪਿੰਦਰ ਸਿੰਘ ਭਿੰਦਾ, ਪਰੋਮੀਲਾ, ਮਧੂ, ਯੋਗੇਸ਼ ਸਚਦੇਵਾ ਆਦਿ ਹਾਜ਼ਰ ਸਨ |
ਸੰਵਿਧਾਨਬਚਾਓ ਸੰਘਰਸ਼ ਕਮੇਟੀ ਵਲੋਂ ਡਾ. ਭੀਮ ਰਾਓ ਅੰਬੇਦਕਰ ਦਾ ਜਨਮ ਦਿਨ ਮਨਾਇਆ
ਮੋਰਿੰਡਾ (ਪਿ੍ਤਪਾਲ ਸਿੰਘ)-ਸੰਵਿਧਾਨ ਬਚਾਓ ਸੰਘਰਸ਼ ਕਮੇਟੀ ਵਲੋਂ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਜੀ ਦਾ 128ਵਾਂ ਜਨਮ ਦਿਵਸ ਭਾਰੀ ਉਤਸ਼ਾਹ ਨਾਲ ਮਨਾਇਆ ਗਿਆ | ਜਿਸ ਵਿਚ ਵੱਖ-ਵੱਖ ਦਲਿਤ ਜਥੇਬੰਦੀਆਂ ਦੇ ਆਗੂਆਂ ਨੇ ਭਾਗ ਲਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਮਦਾਸੀਆ ਵੈੱਲਫੇਅਰ ਸੁਸਾਇਟੀ ਦੇ ਆਗੂ ਜਗਤਾਰ ਸਿੰਘ ਘੋਲਾ ਨੇ ਦੱਸਿਆ ਕਿ ਇਸ ਸਮਾਗਮ ਦੀ ਪ੍ਰਧਾਨਗੀ ਆਧਸ ਪੰਜਾਬ ਦੇ ਪ੍ਰਧਾਨ ਮੋਹਨ ਲਾਲ ਕਾਲਾ ਕੌਾਸਲਰ, ਮਹਿੰਦਰ ਸਿੰਘ ਢਿੱਲੋਂ ਕੌਾਸਲਰ, ਸਾਬਕਾ ਕੌਾਸਲਰ ਸਤਵੰਤ ਕੌਰ ਅਤੇ ਜਗਦੇਵ ਸਿੰਘ ਬਿੱਟੂ ਦੇ ਆਧਾਰਿਤ ਪ੍ਰਧਾਨਗੀ ਮੰਡਲ ਨੇ ਕੀਤੀ | ਇਸ ਸਮੇਂ ਪ੍ਰਬੰਧਕਾਂ ਵਲੋਂ ਕੇਕ ਕੱਟਿਆ ਗਿਆ ਅਤੇ ਲੱਡੂ ਵੰਡੇ ਗਏ | ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਮੰਤਰੀ, ਦੇਸ਼ ਦੇ ਸੰਵਿਧਾਨ ਦੇ ਨਿਰਮਾਤਾ, ਭਾਰਤ ਰਤਨ ਡਾ. ਭੀਮ ਰਾੳ ਅੰਬੇਦਕਰ ਜੀ ਨੂੰ ਸ਼ਰਧਾਂਜਲੀਆਂ ਭੇਟ ਕਰਦਿਆਂ ਸੰਵਿਧਾਨ ਬਚਾਓ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਕਰਨੈਲ ਸਿੰਘ ਜੀਤ ਨੇ ਆਖਿਆ ਕਿ ਕੇਂਦਰ ਦੀ ਭਾਜਪਾ ਸਰਕਾਰ ਘੱਟ ਗਿਣਤੀ ਅਤੇ ਦਲਿਤ ਵਿਰੋਧੀ ਹੈ ਇਸ ਤੋਂ ਦੇਸ਼ ਦੀ ਆਜ਼ਾਦੀ ਅਤੇ ਸੰਵਿਧਾਨ ਨੂੰ ਖ਼ਤਰਾ ਹੈ | ਉਨ੍ਹਾਂ ਦੇਸ਼ ਦੀ ਏਕਤਾ ਅਖੰਡਤਾ ਅਤੇ ਸੰਵਿਧਾਨ ਨੂੰ ਬਰਕਾਰ ਰੱਖਣ ਲਈ ਮੋਦੀ ਸਰਕਾਰ ਨੂੰ ਚੱਲਦਾ ਕਰਨ ਦੀ ਅਪੀਲ ਕੀਤੀ | ਇਸ ਸਮੇਂ ਹੋਰਨਾਂ ਤੋਂ ਇਲਾਵਾ ਪਿ੍ੰਸੀਪਲ ਬਾਵਾ ਸਿੰਘ ਲੱਧੜ, ਸੂਬੇਦਾਰ ਸੰਤੋਖ ਸਿੰਘ, ਅਜੀਤ ਸਿੰਘ ਛਿੱਬਰ, ਪਿੰ੍ਰ. ਬਲਵੀਰ ਸਿੰਘ ਛਿੱਬਰ, ਬਾਲਮੀਕ ਸਭਾ ਦੇ ਚੇਅਰਮੈਨ ਰਮੇਸ਼ ਕੁਮਾਰ ਮੇਸੀ, ਪ੍ਰੇਮ ਸਿੰਘ, ਸਤਿੰਦਰ ਸੱਤੀ, ਯੂਥ ਨੇਤਾ ਲੱਲਾ ਰੌਣੀ, ਸਾਬਕਾ ਸਪੋਰਟਸ ਅਫ਼ਸਰ ਮਾ. ਅਜਾਇਬ ਸਿੰਘ, ਮਾ. ਹਾਕਮ ਸਿੰਘ, ਹਰਬੰਸ ਸਿੰਘ ਬੱਗਾ, ਬਲਵੀਰ ਸਿੰਘ, ਥਾਣੇਦਾਰ ਭਾਗ ਸਿੰਘ ਆਦਿ ਨੇ ਵੀ ਬਾਬਾ ਸਾਹਿਬ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ |
ਪੰਜਾਬ ਲੋਕਤੰਤਰੀ ਗੱਠਜੋੜ ਦੇ ਉਮੀਦਵਾਰ ਸੋਢੀ ਵਲੋਂ ਡਾ. ਅੰਬੇਦਕਰ ਨੂੰ ਸ਼ਰਧਾਂਜਲੀ ਭੇਟ
ਸ੍ਰੀ ਅਨੰਦਪੁਰ ਸਾਹਿਬ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-ਪੰਜਾਬ ਲੋਕਤੰਤਰੀ ਗੱਠਜੋੜ 'ਤੇ ਸਾਂਝੇ ਉਮੀਦਵਾਰ ਸੋਢੀ ਬਿਕਰਮ ਸਿੰਘ ਵਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਸਥਾਨਕ ਵੀ.ਆਈ.ਪੀ ਪਾਰਕਿੰਗ ਲਾਗੇ ਉਨ੍ਹਾਂ ਦੇ ਬੁੱਤ 'ਤੇ ਹਾਰ ਪਾ ਕੇ ਸ਼ਰਧਾਂਜਲੀ ਭੇਟ ਕੀਤੀ ਗਈ | ਸੋਢੀ ਨੇ ਕਿਹਾ ਕਿ ਅਜੋਕੇ ਸਮਾਜ ਦਾ ਅਸਲੀ ਨਿਰਮਾਣ ਡਾ. ਅੰਬੇਦਕਰ ਕਾਰਨ ਹੋ ਸਕਿਆ ਹੈ ਜਿੱਥੇ ਦਲਿਤਾਂ ਅਤੇ ਔਰਤਾਂ ਨੂੰ ਆਜ਼ਾਦੀ ਮਿਲੀ ਹੈ ਅਤੇ ਬਿਨਾਂ ਭੇਦਭਾਵ ਤੋਂ ਸਮਾਜ ਦੀ ਸਥਾਪਨਾ ਹੋਈ ਹੈ | ਇਸ ਮੌਕੇ ਬਹੁਜਨ ਸਮਾਜ ਪਾਰਟੀ ਦੇ ਜਨਰਲ ਸਕੱਤਰ ਨਿਰਮਲ ਸਿੰਘ ਸੁਮਨ, ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਡੱਬਰੀ, ਦਲਵੀਰ ਸਿੰਘ ਧੂੜੀਆਂ, ਯੂਸਫ਼ ਖ਼ਾਨ, ਨਰਿੰਦਰ ਸਿੰਘ ਢੇਰ, ਜੀਤ ਸਿੰਘ ਲੋਦੀਪੁਰ, ਜਗਤਾਰ ਸਿੰਘ ਬੀਕਾਪੁਰ, ਗੌਰਵ ਨੰਗਲ, ਅਵਤਾਰ ਸਿੰਘ, ਜੋਗਾ ਸਿੰਘ ਆਦਿ ਹਾਜ਼ਰ ਸਨ |
ਸੰਵਿਧਾਨ ਬਚਾਓ ਸੰਘਰਸ਼ ਕਮੇਟੀ ਵਲੋਂ ਡਾ.ਅੰਬੇਦਕਰ ਨੂੰ ਸ਼ਰਧਾਂਜਲੀ
ਸੰਵਿਧਾਨ ਬਚਾਓਸੰਘਰਸ਼ ਕਮੇਟੀ ਅਤੇ ਡਾ.ਭੀਮ ਰਾਓ ਅੰਬੇਦਕਰ ਸੁਸਾਇਟੀ ਵਲੋਂ ਸਾਂਝੇ ਤੌਰ 'ਤੇ ਕਾਂਗਰਸੀ ਆਗੂ ਸਵਰਨ ਸਿੰਘ ਲੋਦੀਪੁਰ ਦੀ ਅਗਵਾਈ ਹੇਠ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ.ਭੀਮ ਰਾਓ ਅੰਬੇਦਕਰ ਦਾ 128ਵਾਂ ਜਨਮ ਦਿਹਾੜਾ ਮਨਾਇਆ ਗਿਆ ਅਤੇ ਲੱਡੂ ਵੀ ਵੰਡੇ ਗਏ | ਭਗਵਾਨ ਵਾਲਮੀਕੀ ਸਭਾ ਦੇ ਪ੍ਰਧਾਨ ਰਾਜ ਘਈ ਨੇ ਕਿਹਾ ਕਿ ਡਾ. ਅੰਬੇਦਕਰ ਨੇ ਬਰਾਬਰਤਾ ਦੀ ਗੱਲ ਕੀਤੀ ਹੈ ਜਿਸ ਨਾਲ ਔਰਤਾਂ ਅਤੇ ਦੱਬੇ ਕੁਚਲੇ ਲੋਕਾਂ ਨੂੰ ਆਜ਼ਾਦੀ ਮਿਲੀ ਹੈ | ਇਸ ਮੌਕੇ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰੇਮ ਸਿੰਘ ਬਾਸੋਵਾਲ, ਰਾਜਦੀਪ ਥੱਪਲ, ਦਿਆ ਸਿੰਘ ਸੰਧੂ, ਸੰਜੀਵ ਘਈ, ਰਾਜ


ਖ਼ਬਰ ਸ਼ੇਅਰ ਕਰੋ

ਪ੍ਰੋ: ਚੰਦੂਮਾਜਰਾ ਨੇ ਕੀਤਾ ਚੋਣ ਪ੍ਰਚਾਰ ਤੇਜ਼

ਸੁਖਸਾਲ, 14 ਅਪ੍ਰੈਲ (ਧਰਮ ਪਾਲ)-ਅਸੀਂ ਪਿਛਲੇ ਪੰਜ ਸਾਲ ਦੌਰਾਨ ਕੀਤੇ ਲੋਕ ਭਲਾਈ ਦੇ ਕੰਮਾਂ ਦੇ ਨਾਂਅ 'ਤੇ ਲੋਕ ਕਚਹਿਰੀ ਵਿਚ ਜਾ ਕੇ ਵੋਟਾਂ ਮੰਗ ਰਹੇ ਹਾਂ | ਇਹ ਪ੍ਰਗਟਾਵਾ ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਲਈ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਪ੍ਰੋ. ਪ੍ਰੇਮ ...

ਪੂਰੀ ਖ਼ਬਰ »

ਟਿੱਬਾ ਟੱਪਰੀਆਂ ਵਿਖੇ ਕਾਂਗਰਸੀਆਂ ਦੀ ਹੋਈ ਭਰਵੀਂ ਮੀਟਿੰਗ

ਨੂਰਪੁਰ ਬੇਦੀ, 14 ਅਪ੍ਰੈਲ (ਵਿੰਦਰਪਾਲ ਝਾਂਡੀਆਂ, ਰਾਜੇਸ਼ ਚੌਧਰੀ)-ਇਲਾਕੇ ਦੇ ਕਾਂਗਰਸੀਆਂ ਦੀ ਅਹਿਮ ਮੀਟਿੰਗ ਪਿੰਡ ਟਿੱਬਾ ਟੱਪਰੀਆਂ ਵਿਖੇ ਸੰਮਤੀ ਮੈਂਬਰ ਤੇ ਸੀਨੀਅਰ ਆਗੂ ਬਾਬੂ ਕਸ਼ਮੀਰੀ ਲਾਲ ਹਰੀਪੁਰ ਦੀ ਅਗਵਾਈ ਹੇਠ ਹੋਈ | ਜਿਸ ਵਿਚ ਸਭ ਤੋਂ ਪਹਿਲਾਂ ਸ੍ਰੀ ...

ਪੂਰੀ ਖ਼ਬਰ »

ਮਾਸਟਰ ਟ੍ਰੇਨਰ ਵਲੋਂ ਸੁਪਰਵਾਈਜ਼ਰਾਂ ਨੂੰ ਦਿੱਤੀ ਟਰੇਨਿੰਗ

ਰੂਪਨਗਰ, 14 ਅਪ੍ਰੈਲ (ਮਨਜਿੰਦਰ ਸਿੰਘ ਚੱਕਲ)-ਸਹਾਇਕ ਰਿਟਰਨਿੰਗ ਅਫ਼ਸਰ ਕਮ ਐਸ.ਡੀ.ਐਮ. ਰੂਪਨਗਰ ਸ੍ਰੀਮਤੀ ਹਰਜੋਤ ਕੌਰ ਵਲੋਂ ਸਥਾਨਕ ਉਪ ਮੰਡਲ ਮੈਜਿਸਟਰੇਟ ਦਫ਼ਤਰ ਵਿਖੇ ਸਮੂਹ ਸੁਪਰਵਾਈਜ਼ਰਾਂ ਨੂੰ ਮਾਸਟਰ ਟਰੇਨਰਾਂ ਵਲੋਂ ਟਰੇਨਿੰਗ ਦਿੱਤੀ ਗਈ | ਇਸ ਦੌਰਾਨ ਸਹਾਇਕ ...

ਪੂਰੀ ਖ਼ਬਰ »

ਡਾ: ਭੀਮ ਰਾਓ ਅੰਬੇਡਕਰ ਦੀ 128ਵੀਂ ਜੈਅੰਤੀ ਮਨਾਈ

ਨੰਗਲ, 14 ਅਪ੍ਰੈਲ (ਅਵਤਾਰ ਸਿੰਘ)-ਭਗਵਾਨ ਵਾਲਮੀਕੀ ਦੇ ਮੰਦਿਰ ਵਿਚ ਅੰਬੇਡਕਰ ਸਮਾਜ ਪੰਜਾਬ ਦੇ ਉਪ-ਪ੍ਰਧਾਨ ਤੁਲਸੀ ਰਾਮ ਮੱਟੂ ਦੀ ਪ੍ਰਧਾਨਤਾ ਵਿਚ ਡਾਕਟਰ ਭੀਮ ਰਾਓ ਅੰਬੇਦਕਰ ਦੀ 128ਵੀਂ ਜੈਅੰਤੀ ਮਨਾਈ ਗਈ | ਇਸ ਮੌਕੇ ਸੰਬੋਧਨ ਕਰਦੇ ਹੋਏ ਉਪ-ਪ੍ਰਧਾਨ ਤੁਲਸੀ ਰਾਮ ਮੱਟੂ ...

ਪੂਰੀ ਖ਼ਬਰ »

ਅਨਾਜ ਮੰਡੀ ਮੋਰਿੰਡਾ ਵਿਖੇ ਕਣਕ ਦੀ ਆਮਦ ਸ਼ੁਰੂ

ਮੋਰਿੰਡਾ, 14 ਅਪ੍ਰੈਲ (ਪਿ੍ਤਪਾਲ ਸਿੰਘ)-ਕਣਕ ਦੇ ਸੀਜ਼ਨ ਦੇ ਚੱਲਦਿਆਂ ਅਨਾਜ ਮੰਡੀ ਵਿਖੇ ਕਣਕ ਦੀ ਆਮਦ ਸ਼ੁਰੂ ਹੋ ਗਈ | ਇਸ ਮੌਕੇ ਵੇਅਰ ਹਾਊਸ ਦੇ ਇੰਸਪੈਕਟਰ ਹਰਪਿੰਦਰ ਸਿੰਘ ਵਲੋਂ ਆੜ੍ਹਤੀ ਐਸੋਸੀਏਸ਼ਨ ਦੇ ਆਗੂਆਂ ਅਤੇ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਦੀ ਹਾਜ਼ਰੀ ...

ਪੂਰੀ ਖ਼ਬਰ »

ਵਿਸਾਖੀ ਮੌਕੇ ਲੱਖਾਂ ਦੀ ਤਾਦਾਦ 'ਚ ਸੰਗਤਾਂ ਗੁਰੂ ਘਰਾਂ 'ਚ ਨਤਮਸਤਕ ਹੋਈਆਂ

ਕੀਰਤਪੁਰ ਸਾਹਿਬ/ ਬੁੰਗਾ ਸਾਹਿਬ, 14 ਅਪ੍ਰੈਲ (ਬੀਰਅੰਮਿ੍ਤਪਾਲ ਸਿੰਘ ਸੰਨ੍ਹੀ, ਸੁਖਚੈਨ ਸਿੰਘ ਰਾਣਾ)-ਖ਼ਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਅੱਜ ਲੱਖਾਂ ਦੀ ਤਾਦਾਦ ਵਿਚ ਸੰਗਤਾਂ ਕੀਰਤਪੁਰ ਸਾਹਿਬ ਦੇ ਵੱਖ-ਵੱਖ ਗੁਰੂ-ਘਰਾਂ 'ਚ ਨਤਮਸਤਕ ਹੋਣ ਲਈ ਪਹੁੰਚੀਆਂ | ...

ਪੂਰੀ ਖ਼ਬਰ »

ਪੰਜਾਬ ਵਿਚ ਮੀਂਹ, ਗੜੇਮਾਰੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ

ਰੂਪਨਗਰ, 14 ਅਪ੍ਰੈਲ (ਮਨਜਿੰਦਰ ਸਿੰਘ ਚੱਕਲ)-ਪੰਜਾਬ ਵਿਚ ਮੀਂਹ ਦੀ ਵਾਪਸੀ ਹੋ ਸਕਦੀ ਹੈ | ਜਾਣਕਾਰੀ ਅਨੁਸਾਰ15 ਅਪ੍ਰੈਲ ਤੋਂ ਤੜਕੇ ਪੱਛਮੀ ਜੰਮੂ ਕਸ਼ਮੀਰ ਵਿਚ ਦਾਖਲ ਹੋਵੇਗਾ ਅਤੇ ਨਾਲ ਹੀ ਪੱਛਮੀ ਰਾਜਸਥਾਨ 'ਤੇ ਇੱਕ ਚੱਕਰਵਰਤੀ ਹਵਾਵਾਂ ਦਾ ਸਰਕੂਲੇਸ਼ਨ ਬਣੇਗਾ ਜੋ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਨਿੱਕੂਵਾਲ ਵਿਖੇ ਦੋ ਰੋਜ਼ਾ ਗੁਰਮਤਿ ਸਮਾਗਮ

ਸ੍ਰੀ ਅਨੰਦਪੁਰ ਸਾਹਿਬ, 14 ਅਪ੍ਰੈਲ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-ਇੱਥੋਂ ਨੇੜਲੇ ਪਿੰਡ ਨਿੱਕੂਵਾਲ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਨੂੰ ਲੈ ਕੇ ਦੋ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਗਿਆ | ਸਾਰਿਆਂ ਤੋਂ ਪਹਿਲਾਂ ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਐਨੀਮਲ ਵੈੱਲਫ਼ੇਅਰ ਰੋਪੜ ਵਲੋਂ ਉੱਚ ਪੱਧਰੀ ਜਾਂਚ ਤੇ ਸਖ਼ਤ ਕਾਰਵਾਈ ਦੀ ਕੀਤੀ ਮੰਗ
-ਮਾਮਲਾ ਝਾਂਡੀਆਂ ਵਿਖੇ ਫਾਰਮ 'ਚ ਕਰੰਟ ਲੱਗਣ ਨਾਲ ਗਊ ਤੇ ਸਾਨ੍ਹਾਂ ਦੀ ਹੋਈ ਮੌਤ ਦਾ-

ਨੂਰਪੁਰ ਬੇਦੀ, 14 ਅਪ੍ਰੈਲ (ਵਿੰਦਰਪਾਲ ਝਾਂਡੀਆਂ)-ਐਨੀਮਲ ਵੈਲਫੇਅਰ ਦੇ ਜ਼ਿਲ੍ਹਾ ਰੂਪਨਗਰ ਦੇ ਅਫ਼ਸਰ ਡਾ: ਸੁਭਾਸ਼ ਬੇਦੀ ਤੇ ਨੁਮਾਇੰਦੇ ਸ਼ਸ਼ੀਕਾਂਤ ਚੰਦਨ ਨੇ ਬੀਤੇ ਦਿਨ ਝਾਂਡੀਆਂ ਵਿਖੇ ਜੰਗਲ ਨਾਲ ਲੱਗਦੇ ਇਕ ਨਿੱਜੀ ਫਾਰਮ ਦੇ ਮਾਲਕਾਂ ਵਲੋਂ ਕੰਡਿਆਲੀ ਤਾਰ ਨਾਲ ...

ਪੂਰੀ ਖ਼ਬਰ »

-ਮਾਮਲਾ ਝਾਂਡੀਆਂ ਵਿਖੇ ਫਾਰਮ 'ਚ ਕਰੰਟ ਲੱਗਣ ਨਾਲ ਗਊ ਤੇ ਸਾਨ੍ਹਾਂ ਦੀ ਹੋਈ ਮੌਤ ਦਾ-

ਨੂਰਪੁਰ ਬੇਦੀ, 14 ਅਪ੍ਰੈਲ (ਵਿੰਦਰਪਾਲ ਝਾਂਡੀਆਂ)-ਐਨੀਮਲ ਵੈਲਫੇਅਰ ਦੇ ਜ਼ਿਲ੍ਹਾ ਰੂਪਨਗਰ ਦੇ ਅਫ਼ਸਰ ਡਾ: ਸੁਭਾਸ਼ ਬੇਦੀ ਤੇ ਨੁਮਾਇੰਦੇ ਸ਼ਸ਼ੀਕਾਂਤ ਚੰਦਨ ਨੇ ਬੀਤੇ ਦਿਨ ਝਾਂਡੀਆਂ ਵਿਖੇ ਜੰਗਲ ਨਾਲ ਲੱਗਦੇ ਇਕ ਨਿੱਜੀ ਫਾਰਮ ਦੇ ਮਾਲਕਾਂ ਵਲੋਂ ਕੰਡਿਆਲੀ ਤਾਰ ਨਾਲ ...

ਪੂਰੀ ਖ਼ਬਰ »

ਖ਼ਾਲਸਾ ਸਾਜਨਾ ਦਿਵਸ ਵਿਸਾਖੀ ਨੂੰ ਸਮਰਪਿਤ ਦਸਤਾਰ ਮਾਰਚ ਸਜਾਇਆ

ਘਨੌਲੀ, 14 ਅਪ੍ਰੈਲ (ਜਸਵੀਰ ਸਿੰਘ)-ਦਸਤਾਰ ਦੀ ਮਹਾਨਤਾ ਨੂੰ ਉਜਾਗਰ ਕਰਨ ਦੇ ਇਰਾਦੇ ਨਾਲ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਨੂੰ ਸਮਰਪਿਤ ਧਰਮ ਪ੍ਰਚਾਰ ਟਰੱਸਟ ਘਨੌਲੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਪਾਤਸ਼ਾਹੀ ਨੌਵੀਂ ਘਨੌਲੀ ਤੋਂ ਅਰਦਾਸ ਉਪਰੰਤ ਦਸਤਾਰ ...

ਪੂਰੀ ਖ਼ਬਰ »

ਰਿਜ਼ਰਵੇਸ਼ਨ ਬਿੱਲ ਦਾ ਵਾਅਦਾ ਕਦੇ ਵੀ ਵਫ਼ਾ ਨਹੀਂ ਹੁੰਦਾ

ਨੰਗਲ, 14 ਅਪ੍ਰੈਲ (ਗੁਰਪ੍ਰੀਤ ਗਰੇਵਾਲ)-ਸੁਤੰਤਰ ਕੌਾਸਲਰ ਬਲਜੀਤ ਕੌਰ, ਮੈਡਮ ਸ਼ਿਵਾਨੀ ਸ਼ਰਮਾ, ਕੁਮਾਰੀ ਸ਼ੀਆ ਸ਼ਰਮਾ ਨੇ ਮੰਗ ਕੀਤੀ ਹੈ ਕਿ ਰਾਜਸੀ ਪਾਰਟੀਆਂ ਇਸਤਰੀ ਰਾਖਵਾਂਕਰਨ ਬਿੱਲ ਬਾਰੇ ਆਪਣੀ ਸਥਿਤੀ ਸਪੱਸ਼ਟ ਕਰਨ | ਇਹ ਦੁੱਖ ਦੀ ਗੱਲ ਹੈ ਕਿ ਇਹ ਬਿੱਲ ...

ਪੂਰੀ ਖ਼ਬਰ »

ਗੁਰਦਆਰਾ ਸ੍ਰੀ ਨਾਨਕ ਦਰਬਾਰ ਬ੍ਰਹਮਪੁਰ ਉਪਰਲਾ ਵਿਖੇ ਗੁਰਬਾਣੀ ਪਾਠ ਸਿਖਲਾਈ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

ਨੰਗਲ, 14 ਅਪ੍ਰੈਲ (ਪ੍ਰੀਤਮ ਸਿੰਘ ਬਰਾਰੀ)-ਗੁਰਦੁਆਰਾ ਸ੍ਰੀ ਨਾਨਕ ਦਰਬਾਰ ਬ੍ਰਹਮਪੁਰ ਉਪਰਲਾ ਵਿਖੇ ਵਿਸਾਖੀ ਅਤੇ ਖ਼ਾਲਸਾ ਸਾਜਨਾ ਦਿਵਸ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪਿਛਲੇ 10 ਦਿਨਾਂ ਤੋਂ ਲਗਾਈਆਂ ਜਾ ਰਹੀਆਂ ਗੁਰਬਾਣੀ ਪਾਠ ਸਿਖਲਾਈ ਕਲਾਸਾਂ ਸਮਾਪਤ ...

ਪੂਰੀ ਖ਼ਬਰ »

ਖ਼ਾਲਸਾ ਸਾਜਨਾ ਦਿਵਸ ਵਿਸਾਖੀ ਨੂੰ ਸਮਰਪਿਤ ਦਸਤਾਰ ਮਾਰਚ ਸਜਾਇਆ

ਘਨੌਲੀ, 14 ਅਪ੍ਰੈਲ (ਜਸਵੀਰ ਸਿੰਘ)-ਦਸਤਾਰ ਦੀ ਮਹਾਨਤਾ ਨੂੰ ਉਜਾਗਰ ਕਰਨ ਦੇ ਇਰਾਦੇ ਨਾਲ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਨੂੰ ਸਮਰਪਿਤ ਧਰਮ ਪ੍ਰਚਾਰ ਟਰੱਸਟ ਘਨੌਲੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਪਾਤਸ਼ਾਹੀ ਨੌਵੀਂ ਘਨੌਲੀ ਤੋਂ ਅਰਦਾਸ ਉਪਰੰਤ ਦਸਤਾਰ ...

ਪੂਰੀ ਖ਼ਬਰ »

ਨਵੇਂ ਵਿਦਿਆਰਥੀਆਂ ਦੇ ਸਵਾਗਤ ਲਈ ਸਜੇ ਸਰਕਾਰੀ ਸਕੂਲ

ਸ੍ਰੀ ਚਮਕੌਰ ਸਾਹਿਬ, 14 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਪੁਰਾਣੀ ਕਹਾਵਤ ਹੈ ਕਿ ਜੇਕਰ ਇੱਛਾ ਸ਼ਕਤੀ ਹੋਵੇ ਤਾਂ ਕੋਈ ਵੀ ਕਾਰਜ ਅਸੰਭਵ ਨਹੀਂ | ਇਹ ਗੱਲ ਅੱਜ ਸਰਕਾਰੀ ਸਕੂਲਾਂ 'ਤੇ ਪੂਰੀ ਢੁਕਦੀ ਹੈ | ਲੋਕਾਂ ਦੇ ਮਨਾਂ ਵਿਚੋਂ ਸਰਕਾਰੀ ਸਕੂਲਾਂ ਦੀਆਂ ਬਦਰੰਗ ਜਰਜ਼ਰ ...

ਪੂਰੀ ਖ਼ਬਰ »

ਅਨਾਜ ਮੰਡੀ ਮੋਰਿੰਡਾ ਦੇ ਖ਼ਰੀਦ ਕੇਂਦਰ ਰਸੂਲਪੁਰ ਵਿਚ ਸਰਕਾਰੀ ਖ਼ਰੀਦ ਸ਼ੁਰੂ

ਮੋਰਿੰਡਾ, 14 ਅਪ੍ਰੈਲ (ਕੰਗ)-ਅਨਾਜ ਮੰਡੀ ਮੋਰਿੰਡਾ ਅਧੀਨ ਪੈਂਦੇ ਫੋਕਲ ਪੁਆਇੰਟ ਰਸੂਲਪੁਰ ਵਿਚ ਕਣਕ ਦੀ ਆਮਦ ਸ਼ੁਰੂ ਹੋ ਗਈ ਜਿਸ ਦੀ ਖ਼ਰੀਦ ਨਾਲ ਦੀ ਨਾਲ ਸਰਕਾਰੀ ਏਜੰਸੀ ਪੰਜਾਬ ਐਗਰੋ ਵਲੋਂ ਸ਼ੁਰੁ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਸਮਾਣਾ ਕਲਾਂ ...

ਪੂਰੀ ਖ਼ਬਰ »

ਬਹੁਚਰਚਿਤ ਹਾਸ ਵਿਅੰਗ ਲੇਖਕ ਅਤੇ ਪੱਤਰਕਾਰ ਸਮਰਜੀਤ ਸਿੰਘ ਸ਼ੰਮੀ ਦਾ ਸਨਮਾਨ

ਨੰਗਲ, 14 ਅਪ੍ਰੈਲ (ਗੁਰਪ੍ਰੀਤ ਸਿੰਘ ਗਰੇਵਾਲ)-'ਮੈਂ ਆਪਣੀ ਜ਼ਿੰਦਗੀ ਦੇ ਆਖ਼ਰੀ ਸਾਹ ਤੱਕ ਮਾਂ ਬੋਲੀ ਪੰਜਾਬੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਯਤਨ ਕਰਦਾ ਰਹਾਂਗਾ' ਇਹ ਟਿੱਪਣੀ ਤਲਵਾੜਾ ਟਾਊਨਸ਼ਿਪ ਤੋਂ 'ਅਜੀਤ' ਦੇ ਪੱਤਰਕਾਰ ਅਤੇ ਹਾਸ ਵਿਅੰਗ ਲੇਖਕ ਸਮਰਜੀਤ ਸਿੰਘ ...

ਪੂਰੀ ਖ਼ਬਰ »

ਬਹੁਚਰਚਿਤ ਹਾਸ ਵਿਅੰਗ ਲੇਖਕ ਅਤੇ ਪੱਤਰਕਾਰ ਸਮਰਜੀਤ ਸਿੰਘ ਸ਼ੰਮੀ ਦਾ ਸਨਮਾਨ

ਨੰਗਲ, 14 ਅਪ੍ਰੈਲ (ਗੁਰਪ੍ਰੀਤ ਸਿੰਘ ਗਰੇਵਾਲ)-'ਮੈਂ ਆਪਣੀ ਜ਼ਿੰਦਗੀ ਦੇ ਆਖ਼ਰੀ ਸਾਹ ਤੱਕ ਮਾਂ ਬੋਲੀ ਪੰਜਾਬੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਯਤਨ ਕਰਦਾ ਰਹਾਂਗਾ' ਇਹ ਟਿੱਪਣੀ ਤਲਵਾੜਾ ਟਾਊਨਸ਼ਿਪ ਤੋਂ 'ਅਜੀਤ' ਦੇ ਪੱਤਰਕਾਰ ਅਤੇ ਹਾਸ ਵਿਅੰਗ ਲੇਖਕ ਸਮਰਜੀਤ ਸਿੰਘ ...

ਪੂਰੀ ਖ਼ਬਰ »

ਸਰਕਾਰੀ ਕਾਲਜ ਰੋਪੜ ਵਿਖੇ ਜਲਿ੍ਹਆਂਵਾਲਾ ਬਾਗ਼ ਸਾਕੇ ਦੀ 100ਵੀਂ ਵਰ੍ਹੇਗੰਢ ਸਬੰਧੀ ਸੈਮੀਨਾਰ

ਰੂਪਨਗਰ, 14 ਅਪ੍ਰੈਲ (ਗੁਰਪ੍ਰੀਤ ਸਿੰਘ ਹੁੰਦਲ)-ਸਰਕਾਰੀ ਕਾਲਜ ਰੋਪੜ ਦੇ ਪਿ੍ੰਸੀਪਲ ਸੰਤ ਸੁਰਿੰਦਰਪਾਲ ਸਿੰਘ ਦੀ ਅਗਵਾਈ ਹੇਠ ਐਨ.ਐਸ.ਐਸ., ਐਨ.ਸੀ.ਸੀ. ਰੈੱਡ ਰਿਬਨ ਕਲੱਬ ਅਤੇ ਬਡੀ ਗਰੁੱਪ ਦੇ ਮੈਂਬਰਾਂ ਵਲੋਂ ਜੱਲਿਆਂਵਾਲਾ ਬਾਗ਼ ਸਾਕੇ ਦੀ 100ਵੀਂ ਵਰ੍ਹੇਗੰਢ ਮੌਕੇ ਇੱਕ ...

ਪੂਰੀ ਖ਼ਬਰ »

ਜਟਵਾਹੜ ਵਿਖੇ ਸ੍ਰੀ ਰਾਮ ਮੰਦਰ 'ਚ ਰਾਮ ਨੌਮੀ ਮਨਾਉਣ ਲਈ ਸਮਾਗਮ ਕਰਵਾਇਆ

ਨੂਰਪੁਰ ਬੇਦੀ, 14 ਅਪ੍ਰੈਲ (ਵਿੰਦਰਪਾਲ ਝਾਂਡੀਆਂ)-ਉੱਤਰੀ ਭਾਰਤ ਦੇ ਇਤਿਹਾਸਕ ਪ੍ਰਾਚੀਨ ਸ਼ਿਵ ਮੰਦਰ ਜਟਵਾਹੜ ਦੇ ਕੰਪਲੈਕਸ ਦੇ ਅੰਦਰ ਸਥਿਤ ਸ੍ਰੀ ਰਾਮ ਮੰਦਰ 'ਚ ਹਰ ਸਾਲ ਦੀ ਤਰ੍ਹਾਂ ਸ੍ਰੀ ਰਾਮ ਨੌਮੀ ਦਾ ਪਵਿੱਤਰ ਤਿਉਹਾਰ ਮਨਾਉਣ ਲਈ ਸ੍ਰੀ ਮਹੰਤ ਬਾਬਾ ਭਗਵਾਨ ਦਾਸ ...

ਪੂਰੀ ਖ਼ਬਰ »

ਵਾਰਡ ਨੰਬਰ 12 ਮੋਜੋਵਾਲ ਵਿਖੇ ਸਿੱਧ ਬਾਬਾ ਬਾਲਕ ਨਾਥ ਦਾ ਭੰਡਾਰਾ ਲਗਾਇਆ

ਨੰਗਲ, 14 ਅਪ੍ਰੈਲ (ਪ੍ਰੀਤਮ ਸਿੰਘ ਬਰਾਰੀ)-ਨਗਰ ਕੌਾਸਲ ਨੰਗਲ ਦੇ ਵਾਰਡ ਨੰਬਰ 12 ਵਿਖੇ ਸਿੱਧ ਬਾਬਾ ਬਾਲਕ ਨਾਥ ਜੀ ਦੇ ਨਾਮ 'ਤੇ ਵਿਸ਼ਾਲ ਭੰਡਾਰਾ ਮਨਾਇਆ ਗਿਆ | ਇਸ ਮੌਕੇ ਯੁਵਾ ਮੋਰਚਾ ਨੰਗਲ ਦੇ ਪ੍ਰਧਾਨ ਅਮਿਤ ਬਰਾਰੀ ਅਤੇ ਆਸ਼ੀਸ਼ ਵਰਮਾ ਵਲੋਂ ਸਿੱਧ ਬਾਬਾ ਬਾਲਕ ਨਾਥ ਜੀ ...

ਪੂਰੀ ਖ਼ਬਰ »

ਹਰੀਪੁਰ ਵਿਖੇ ਬਾਬਾ ਬਾਲਕ ਨਾਥ ਮੰਦਰ 'ਚ ਸਾਲਾਨਾ ਭੰਡਾਰਾ ਕਰਵਾਇਆ

ਨੂਰਪੁਰ ਬੇਦੀ, 14 ਅਪ੍ਰੈਲ (ਵਿੰਦਰਪਾਲ ਝਾਂਡੀਆਂ)-ਪਿੰਡ ਹਰੀਪੁਰ ਵਿਖੇ ਸਥਿਤ ਸਿੱਧ ਬਾਬਾ ਬਾਲਕ ਨਾਥ ਮੰਦਰ 'ਚ ਹਰ ਸਾਲ ਦੀ ਤਰ੍ਹਾਂ ਸੇਵਾਦਾਰ ਬਾਬੂ ਕਸ਼ਮੀਰੀ ਲਾਲ ਚੇਚੀ ਹਰੀਪੁਰ ਵਲੋਂ ਵਿਸ਼ਾਲ ਭੰਡਾਰਾ ਕਰਵਾਇਆ ਗਿਆ | ਸਭ ਤੋਂ ਪਹਿਲਾਂ ਝੰਡਾ ਚੜ੍ਹਾਉਣ ਦੀ ਰਸਮ ...

ਪੂਰੀ ਖ਼ਬਰ »

ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਅਕੈਡਮੀ ਵਲੋਂ 6ਵਾਂ ਵਿਰਸਾ ਸੰਭਾਲ ਵਿਸਾਖੀ ਗਤਕਾ ਟੂਰਨਾਮੈਂਟ

ਸ੍ਰੀ ਅਨੰਦਪੁਰ ਸਾਹਿਬ, 14 ਅਪ੍ਰੈਲ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਅਕੈਡਮੀ ਇਸਮਾ ਅਤੇ ਗਤਕਾ ਐਸੋਸੀਏਸ਼ਨ ਪੰਜਾਬ ਵਲੋਂ ਆਰੰਭੀ ਵਿਰਸਾ ਸੰਭਾਲ ਗਤਕਾ ਲੜੀ ਤਹਿਤ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਸ੍ਰੀ ਅਨੰਦਪੁਰ ਸਾਹਿਬ ...

ਪੂਰੀ ਖ਼ਬਰ »

ਰਾਮਗੜ੍ਹ ਮੰਡਾਂ ਵਿਖੇ 5ਵਾਂ ਦਸਤਾਰਬੰਦੀ ਮੁਕਾਬਲਾ ਕਰਵਾਇਆ

ਮੋਰਿੰਡਾ, 14 ਅਪ੍ਰੈਲ (ਪਿ੍ਤਪਾਲ ਸਿੰਘ)-ਨਜ਼ਦੀਕੀ ਪਿੰਡ ਰਾਮਗੜ੍ਹ ਮੰਡਾਂ ਵਿਖੇ ਵਿਸਾਖੀ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗ੍ਰਾਮ ਪੰਚਾਇਤ ਰਾਮਗੜ੍ਹ ਮੰਡਾਂ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 5ਵਾਂ ਦਸਤਾਰਬੰਦੀ ਮੁਕਾਬਲਾ ਕਰਵਾਇਆ ਗਿਆ | ਜਿਸ ...

ਪੂਰੀ ਖ਼ਬਰ »

ਪਿੰਡ ਸੂਰੇਵਾਲ ਵਿਖੇ ਰਾਮ ਨੌਮੀ ਮਨਾਈ

ਢੇਰ, 14 ਅਪ੍ਰੈਲ (ਸ਼ਿਵ ਕੁਮਾਰ ਕਾਲੀਆ)-ਪਿੰਡ ਸੂਰੇਵਾਲ (ਉਪਰਲਾ) ਦੇ ਮੰਦਰ ਵਿਖੇ ਰਾਮ ਨੌਮੀ ਦੇ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਮੂਹ ਪਿੰਡ ਵਾਸੀਆਂ ਵਲੋਂ ਪੂਜਾ ਪਾਠ ਅਤੇ ਕੀਰਤਨ ਕੀਤਾ ਗਿਆ | ਇਸ ਮੌਕੇ ਸਾਬਕਾ ਸਰਪੰਚ ਮੋਹਣ ਲਾਲ ਪ੍ਰਧਾਨ ਮੰਦਰ ਕਮੇਟੀ, ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਮਾਨ ਨੇ ਮੁੱਖ ਚੋਣ ਕਮਿਸ਼ਨਰ ਨੂੰ ਭੇਜਿਆ ਯਾਦ ਪੱਤਰ

ਰੂਪਨਗਰ, 14 ਅਪ੍ਰੈਲ (ਚੱਕਲ)-ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰਨ ਵਾਲੇ ਸਿੱਟ ਦੇ ਇਮਾਨਦਾਰ ਮੁਖੀ ਵਿਜੇ ਪ੍ਰਤਾਪ ਸਿੰਘ ਆਈ.ਪੀ.ਐਸ. ਦੀ 'ਸਿਟ' ਦੇ ਮੁਖੀ ਤੋਂ ਬਦਲੀ ਕਰਨ ਵਿਰੁੱਧ ਸ਼੍ਰੋਮਣੀ ਅਕਾਲੀ ਦਲ (ਮਾਨ) ਵਲੋਂ ...

ਪੂਰੀ ਖ਼ਬਰ »

ਸੇਂਟ ਕਾਰਮਲ ਸਕੂਲ 'ਚ 8 ਤੋਂ 13 ਅਪ੍ਰੈਲ ਤੱਕ ਵੱਖ-ਵੱਖ ਤਿਉਹਾਰ ਮਨਾਏ

ਰੂਪਨਗਰ, 14 ਅਪ੍ਰੈਲ (ਸ.ਰ.)-ਸੇਂਟ ਕਾਰਮਲ ਸਕੂਲ ਕਟਲੀ ਰੂਪਨਗਰ ਵਿਖੇ 8 ਤੋਂ 13 ਅਪ੍ਰੈਲ ਤੱਕ ਆਉਂਦੇ ਤਿਉਹਾਰਾਂ ਦੀ ਮਹੱਤਤਾ ਤੇ ਇਨ੍ਹਾਂ ਨੂੰ ਮਨਾਉਣ ਦੇ ਖ਼ੂਬਸੂਰਤ ਅੰਦਾਜ਼ ਸਬੰਧੀ ਬਹੁਤ ਵਧੀਆ ਪ੍ਰੋਗਰਾਮ ਕਰਵਾਏ ਗਏ | ਵਿਸਾਖੀ, ਡਾ. ਅੰਬੇਦਕਰ ਜੈਅੰਤੀ, ਰਾਮਨੌਮੀ ਤੇ ...

ਪੂਰੀ ਖ਼ਬਰ »

ਕਿੱਕਰ ਦਾ ਸੁੱਕਾ ਦਰੱਖ਼ਤ ਬਣਿਆ ਹਾਦਸੇ ਦਾ ਖਦਸ਼ਾ

ਬੇਲਾ, 14 ਅਪ੍ਰੈਲ (ਮਨਜੀਤ ਸਿੰਘ ਸੈਣੀ)-ਇਲਾਕੇ ਦੇ ਪਤਵੰਤੇ ਸੱਜਣਾਂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੇਲਾ ਵਿਚ ਪੜ੍ਹਨ ਵਾਲੇ ਬੱਚਿਆਂ ਦੇ ਮਾਪਿਆਂ ਨੇੇ ਸਕੂਲ ਅਤੇ ਕਾਲਜ ਦੇ ਗੇਟ ਦੇ ਸਾਹਮਣੇ ਖੜ੍ਹੀ ਸੁੱਕੀ ਕਿੱਕਰ ਨੂੰ ਪੁੱਟਣ ਦੀ ਮੰਗ ਕੀਤੀ | ਸਰਪੰਚ ...

ਪੂਰੀ ਖ਼ਬਰ »

ਅਨਾਜ ਮੰਡੀ ਮੋਰਿੰਡਾ ਵਿਚ ਸਫ਼ਾਈ ਪ੍ਰਬੰਧਾਂ ਦਾ ਮੰਦਾ ਹਾਲ

ਮੋਰਿੰਡਾ, 14 ਅਪ੍ਰੈਲ (ਕੰਗ)-ਪੰਜਾਬ ਸਰਕਾਰ ਵਲੋਂ ਇਕ ਪਾਸੇ 1 ਅਪ੍ਰੈਲ 2019 ਨੂੰ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾਣ ਦੇ ਦਾਅਵੇ ਕੀਤੇ ਜਾ ਰਹੇ ਹਨ, ਪ੍ਰੰਤੂ ਦੂਜੇ ਪਾਸੇ ਅਨਾਜ ਮੰਡੀ ਮੋਰਿੰਡਾ ਵਿਚ ਨਾ ਤਾਂ ਅਜੇ ਤੱਕ ਸਫ਼ਾਈ ਹੋਈ ਹੈ, ਨਾ ਪੀਣ ਵਾਲੇ ਪਾਣੀ ਦਾ ਪ੍ਰਬੰਧ ਹੈ, ...

ਪੂਰੀ ਖ਼ਬਰ »

ਅਥਲੀਟ ਅੰਮਿ੍ਤ ਕੌਰ ਅਤੇ ਕੋਚ ਪ੍ਰਦੀਪ ਸਿੰਘ ਮਾਨ ਨੂੰ ਕੀਤਾ ਸਨਮਾਨਿਤ

ਸ੍ਰੀ ਅਨੰਦਪੁਰ ਸਾਹਿਬ, 14 ਅਪ੍ਰੈਲ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਪਟਿਆਲਾ ਐਨ. ਆਈ. ਐਸ. ਵਿਖੇ ਇੰਡੀਅਨ ਗੈ੍ਰਾਡ ਪਿ੍ਕਸ ਵਿਚ ਪਦਕ ਪਾਉਣ ਵਾਲੀ ਅਥਲੀਟ ਅੰਮਿ੍ਤ ਕੌਰ ਅਤੇ ਉਨ੍ਹਾਂ ਦੇ ਕੋਚ ਪ੍ਰਦੀਪ ਸਿੰਘ ਮਾਨ ਨੂੰ ਭਾਈ ਬਚਿੱਤਰ ਸਿੰਘ ਯੂਥ ਕਲੱਬ ਲੋਦੀਪੁਰ, ਬਾਬਾ ...

ਪੂਰੀ ਖ਼ਬਰ »

ਏਾਜਲਸ ਵਰਲਡ ਸਕੂਲ ਮੋਰਿੰਡਾ ਵਿਖੇ ਵਿਸਾਖੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ

ਮੋਰਿੰਡਾ, 14 ਅਪ੍ਰੈਲ (ਕੰਗ)-ਏਾਜਲਸ ਵਰਲਡ ਸਕੂਲ ਮੋਰਿੰਡਾ ਵਿਖੇ ਵਿਸਾਖੀ ਦਾ ਤਿਉਹਾਰ ਬੜ•ੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਵਿਚ ਖ਼ਾਸ ਪ੍ਰਾਰਥਨਾ ਸਭਾ ਕਰਵਾਈ ਗਈ | ਯੂਨੀਅਨ ਵਿੰਗ ਦੇ ਵਿਦਿਆਰਥੀ ਪੰਜਾਬੀ ਸੱਭਿਆਚਾਰਕ ਪੁਸ਼ਾਕਾਂ ਪਹਿਨ ਕੇ ਸਕੂਲ ਆਏ | ...

ਪੂਰੀ ਖ਼ਬਰ »

ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਵਿਚ ਆਧਿਆਪਕ-ਮਾਪੇ ਇਕੱਤਰਤਾ

ਮੋਰਿੰਡਾ, 14 ਅਪ੍ਰੈਲ (ਕੰਗ)-ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਪਿ੍ੰਸੀਪਲ ਮੈਡਮ ਡਾ: ਪੁਸ਼ਪਿੰਦਰ ਕੌਰ ਦੀ ਅਗਵਾਈ ਹੇਠ ਅਧਿਆਪਕ-ਮਾਪੇ ਇਕੱਤਰਤਾ ਕਰਵਾਈ ਗਈ | ਇਸ ਮੌਕੇ ਵਾਈਸ ਪਿ੍ੰਸੀਪਲ ਰੁਪਿੰਦਰ ਕੌਰ, ਇੰਚਾਰਜ ਪੀ. ਟੀ. ਐੱਮ. ਨੇ ਦੱਸਿਆ ਕਿ ਇਸ ਮੀਟਿੰਗ ਵਿਚ ...

ਪੂਰੀ ਖ਼ਬਰ »

ਮੋਰਿੰਡਾ ਸ਼ਹਿਰ ਤੇ ਆਸ-ਪਾਸ ਕਿਰਾਏ 'ਤੇ ਕਮਰੇ ਦੇਣ ਵਾਲੇ ਹੋਟਲ ਸ਼ੱਕ ਦੇ ਘੇਰੇ 'ਚ

ਮੋਰਿੰਡਾ, 14 ਅਪ੍ਰੈਲ (ਪਿ੍ਤਪਾਲ ਸਿੰਘ)-ਮੋਰਿੰਡਾ ਸ਼ਹਿਰ ਅੰਦਰ ਤੇ ਆਸ-ਪਾਸ ਚੱਲ ਰਹੇ ਅਜਿਹੇ ਹੋਟਲ ਜਿਨ੍ਹਾਂ ਵਿਚ ਕਿਰਾਏ 'ਤੇ ਕਮਰੇ ਦਿੱਤੇ ਜਾਂਦੇ ਹਨ, ਚਰਚਾ ਵਿਚ ਬਣੇ ਹੋਏ ਹਨ ਕਿਉਂਕਿ ਇਨ੍ਹਾਂ ਹੋਟਲਾਂ ਵਿਚ 1000 ਰੁਪਏ ਤੋਂ ਲੈ ਕੇ 2000 ਹਜ਼ਾਰ ਰੁਪਏ ਪ੍ਰਤੀ ਕਮਰਾ ...

ਪੂਰੀ ਖ਼ਬਰ »

ਵਿਧਾਇਕ ਸੰਦੋਆ ਦੀ ਕੋਸ਼ਿਸ਼ਾਂ ਸਦਕਾ ਅਸਮਾਨਪੁਰ ਵਿਖੇ ਨਵਾਂ ਟਿਊਬਵੈੱਲ ਲਗਾਉਣ ਲਈ ਮਨਜ਼ੂਰੀ

ਨੂਰਪੁਰ ਬੇਦੀ, 14 ਅਪ੍ਰੈਲ (ਰਾਜੇਸ਼ ਚੌਧਰੀ ਤਖ਼ਤਗੜ੍ਹ•)-ਕੁਝ ਦਿਨ ਪਹਿਲਾਂ ਪਿੰਡ ਅਸਮਾਨਪੁਰ ਵਿਖੇ ਸਰਕਾਰੀ ਪੀਣ ਵਾਲੇ ਪਾਣੀ ਦੇ ਟਿਊਬਵੈੱਲ ਦਾ ਫਿਲਟਰ ਖ਼ਰਾਬ ਹੋਣ ਕਾਰਨ ਹੇਠਲਾ ਅਸਮਾਨਪੁਰ, ਉਪਰਲਾ ਅਸਮਾਨਪੁਰ ਅਤੇ ਪਿੰਡ ਸੰਦੋਆ ਦੇ ਪੀਣ ਵਾਲੇ ਪਾਣੀ ਦੀ ਸਪਲਾਈ ...

ਪੂਰੀ ਖ਼ਬਰ »

ਇਸਤਰੀ ਅਕਾਲੀ ਦਲ ਵਲੋਂ ਪ੍ਰੋ: ਚੰਦੂਮਾਜਰਾ ਦੇ ਹੱਕ 'ਚ ਸ਼ੁਰੂ ਕੀਤੀ ਸੰਪਰਕ ਮੁਹਿੰਮ

ਸ੍ਰੀ ਚਮਕੌਰ ਸਾਹਿਬ, 14 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਸਰਕਲ ਸ੍ਰੀ ਚਮਕੌਰ ਸਾਹਿਬ ਦੀ ਪ੍ਰਧਾਨ ਸ੍ਰੀਮਤੀ ਗੁਰਪ੍ਰੀਤ ਕੌਰ ਗਰਚਾ ਦੀ ਅਗਵਾਈ ਹੇਠ ਅਕਾਲੀ ਦਲ ਦੇ ਸਰਗਰਮ ਵਰਕਰਾਂ/ਅਹੁਦੇਦਾਰਾਂ ਨੇ ਸ੍ਰੀ ਚਮਕੌਰ ਸਾਹਿਬ, ਭੂਰੜੇ, ...

ਪੂਰੀ ਖ਼ਬਰ »

ਸੇਂਟ ਕਾਰਮਲ ਸਕੂਲ 'ਚ 8 ਤੋਂ 13 ਅਪ੍ਰੈਲ ਤੱਕ ਵੱਖ-ਵੱਖ ਤਿਉਹਾਰ ਮਨਾਏ

ਰੂਪਨਗਰ, 14 ਅਪ੍ਰੈਲ (ਸ.ਰ.)-ਸੇਂਟ ਕਾਰਮਲ ਸਕੂਲ ਕਟਲੀ ਰੂਪਨਗਰ ਵਿਖੇ 8 ਤੋਂ 13 ਅਪ੍ਰੈਲ ਤੱਕ ਆਉਂਦੇ ਤਿਉਹਾਰਾਂ ਦੀ ਮਹੱਤਤਾ ਤੇ ਇਨ੍ਹਾਂ ਨੂੰ ਮਨਾਉਣ ਦੇ ਖ਼ੂਬਸੂਰਤ ਅੰਦਾਜ਼ ਸਬੰਧੀ ਬਹੁਤ ਵਧੀਆ ਪ੍ਰੋਗਰਾਮ ਕਰਵਾਏ ਗਏ | ਵਿਸਾਖੀ, ਡਾ. ਅੰਬੇਦਕਰ ਜੈਅੰਤੀ, ਰਾਮਨੌਮੀ ਤੇ ...

ਪੂਰੀ ਖ਼ਬਰ »

ਸੁਖਵੀਰ ਸਿੰਘ ਗਿੱਲ ਜਨਰਲ ਸਕੱਤਰ ਨਿਯੁਕਤ

ਕਾਹਨਪੁਰ ਖੂਹੀ, 14 ਅਪ੍ਰੈਲ (ਗੁਰਬੀਰ ਸਿੰਘ ਵਾਲੀਆ)-ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਦੇ ਸਰਪ੍ਰਸਤ ਬਿਕਰਮ ਸਿੰਘ ਮਜੀਠੀਆ ਵਲੋਂ ਨਵੀਆਂ ਕੀਤੀਆਂ ਗਈਆਂ ਨਿਯੁਕਤੀਆਂ ਤਹਿਤ ਹਲਕਾ ਰੂਪਨਗਰ ਸੁਖਵੀਰ ਸਿੰਘ ਗਿੱਲ ਕਲਵਾਂ ਨੂੰ ਮਾਲਵਾ ਜ਼ੋਨ 3 ਦਾ ਜਨਰਲ ਸਕੱਤਰ ਨਿਯੁਕਤ ...

ਪੂਰੀ ਖ਼ਬਰ »

ਕਿਸਾਨ ਕਣਕ ਨੂੰ ਅੱਗ ਲੱਗਣ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ-ਐਸ. ਡੀ. ਓ.

ਬੇੇਲਾ, 14 ਅਪ੍ਰੈਲ (ਮਨਜੀਤ ਸਿੰਘ ਸੈਣੀ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਸੰਚਾਲਣ ਉਪ ਮੰਡਲ ਬੇਲਾ ਦੇ ਐੈਸ. ਡੀ. ਓ. ਇਕਬਾਲ ਸਿੰਘ ਵਲੋਂ ਇਲਾਕੇ ਦੇ ਕਿਸਾਨਾਂ ਨੂੰ ਕਣਕ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਤੋਂ ਬਚਾਓ ਕਰਨ ਲਈ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ | ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX