ਤਾਜਾ ਖ਼ਬਰਾਂ


ਚੇਨਈ ਏਅਰਪੋਰਟ ਤੋਂ 2.75 ਕਿੱਲੋ ਸੋਨਾ ਜ਼ਬਤ
. . .  3 minutes ago
ਸੋਨੀਆ ਤੇ ਪ੍ਰਿਅੰਕਾ ਵੱਲੋਂ ਸੜਕ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ
. . .  16 minutes ago
ਅਮੇਠੀ, 23 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਸੋਮਵਾਰ ਰਾਤ ਭਰੇਥਾ ਵਿਖੇ ਸੜਕ ਹਾਦਸੇ 'ਚ ਮਾਰੇ ਗਏ ਕਲਪਨਾਥ ਕਸ਼ਯਪ ਅਤੇ ਮੋਨੂੰ ਯਾਦਵ ਦੇ ਪਰਿਵਾਰਕ ਮੈਂਬਰਾਂ ...
ਜੇ.ਐਨ.ਯੂ ਵਿਦਿਆਰਥੀ ਸੰਘ ਦੀ ਪਟੀਸ਼ਨ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਕੱਲ੍ਹ
. . .  about 1 hour ago
ਨਵੀਂ ਦਿੱਲੀ, 23 ਜਨਵਰੀ - ਦਿੱਲੀ ਹਾਈਕੋਰਟ ਵੱਲੋਂ ਕੱਲ੍ਹ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਸੰਘ ਦੁਆਰਾ ਇੰਟਰ ਹੋਸਟਲ ਐਡਮਨਿਸਟ੍ਰੇਸ਼ਨ ਦੇ ਹੋਸਟ ਮੈਨੂਅਲ 'ਚ ਸੋਧ ਕਰਨ ਦੇ ਫ਼ੈਸਲੇ...
ਦਰਦਨਾਕ ਸੜਕ ਹਾਦਸੇ 'ਚ 6 ਮੌਤਾਂ
. . .  about 1 hour ago
ਭੋਪਾਲ, 23 ਜਨਵਰੀ - ਮੱਧ ਪ੍ਰਦੇਸ਼ ਦੇ ਭਿੰਡ ਵਿਖੇ ਨੈਸ਼ਨਲ ਹਾਈਵੇ 'ਤੇ ਹੋਏ ਦਰਦਨਾਕ ਸੜਕ ਹਾਦਸੇ ਵਿਚ 6 ਜਣਿਆਂ ਦੀ ਮੌਤ ਹੋ ਗਈ। ਮਰਨ ਵਾਲਿਆਂ 'ਚ 3 ਔਰਤਾਂ ਤੇ ਇੱਕ ਬੱਚਾ ਸ਼ਾਮਲ...
ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਵੀ ਬੋਲੀ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼
. . .  about 1 hour ago
ਜੈਪੁਰ, 23 ਜਨਵਰੀ - ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਨੇ ਨਾਗਰਿਕਤਾ ਸੋਧ ਕਾਨੂੰਨ ਉੱਪਰ ਬੋਲਦਿਆਂ ਕਿਹਾ ਕਿ ਚਾਰ ਪੀੜੀਆਂ ਤੋਂ ਜੋ ਇੱਥੇ ਰਹਿ ਰਹੇ ਹਨ, ਉਨ੍ਹਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਇਹ...
ਦੇਸ਼ ਦੇ ਮੱਥੇ 'ਤੇ ਕਲੰਕ ਹੈ ਨਾਗਰਿਕਤਾ ਸੋਧ ਕਾਨੂੰਨ - ਬਰਿੰਦਰ ਢਿੱਲੋਂ
. . .  about 1 hour ago
ਬੰਗਾ, 23 ਜਨਵਰੀ ( ਜਸਬੀਰ ਸਿੰਘ ਨੂਰਪੁਰ ) - ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਖਟਕੜ ਕਲਾਂ ਵਿਖੇ ਪੰਜਾਬ ਯੂਥ ਕਾਂਗਰਸ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਨਾਗਰਿਕਤਾ ਸੋਧ ਕਾਨੂੰਨ ਦੇਸ਼ ਦੇ ਮੱਥੇ 'ਤੇ ਕਲੰਕ ਹੈ, ਜਿਸ ਦਾ ਯੂਥ...
10 ਸਾਲਾ ਬੱਚੀ ਦੇ ਨਸ਼ੀਲਾ ਟੀਕਾ ਲਗਾ ਕੇ ਸਰੀਰਕ ਸ਼ੋਸ਼ਣ ਕਰਨ ਵਾਲੇ ਨੂੰ 20 ਸਾਲ ਦੀ ਕੈਦ
. . .  about 2 hours ago
ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ) - ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਸਕੂਲ ਜਾ ਰਹੀ 10 ਸਾਲਾ ਬੱਚੀ ਨੂੰ ਰਸਤੇ 'ਚ ਰੋਕ ਕੇ ਉਸ ਦੇ ਨਸ਼ੀਲੇ ਪ੍ਰਭਾਵ ਵਾਲਾ ਟੀਕਾ ਲਗਾਉਣ ਤੋਂ ਬਾਅਦ ਉਸ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ...
ਡੀ.ਐਸ.ਪੀ. ਦਵਿੰਦਰ ਸਿੰਘ ਨੂੰ 15 ਦਿਨ ਦੇ ਐਨ.ਆਈ.ਏ. ਰਿਮਾਂਡ 'ਤੇ ਭੇਜਿਆ ਗਿਆ
. . .  about 2 hours ago
ਜੰਮੂ, 23 ਜਨਵਰੀ - ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ ਅੱਜ ਐਨ.ਆਈ.ਏ. ਕੋਰਟ ਜੰਮੂ ਵਿਚ ਪੇਸ਼ ਕੀਤਾ ਗਿਆ। ਡੀ.ਐਸ.ਪੀ. ਦਵਿੰਦਰ ਸਿੰਘ ਨੂੰ ਤਿੰਨ ਅੱਤਵਾਦੀਆਂ ਨਾਲ ਕਾਬੂ ਕੀਤਾ ਗਿਆ ਸੀ। ਉਥੇ ਹੀ, ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ...
ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਕਮੇਟੀ ਨੇ ਕੀਤੀ ਅਹਿਮ ਮੀਟਿੰਗ
. . .  about 3 hours ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ 'ਤੇ ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਵੱਲੋਂ ਅੱਜ ਮੀਟਿੰਗ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ...
ਕਪਿਲ ਸ਼ਰਮਾ ਦੁਬਈ 'ਚ ਖ਼ੁਸ਼ੀ ਭਰੇ ਅੰਦਾਜ਼ 'ਚ ਆਏ ਨਜ਼ਰ
. . .  about 3 hours ago
ਜਲੰਧਰ, 23 ਜਨਵਰੀ - ਕਾਮੇਡੀ ਕਿੰਗ ਕਪਿਲ ਸ਼ਰਮਾ, ਭਾਰਤੀ ਸਿੰਘ ਆਪਣੇ ਸਾਥੀਆਂ ਸਮੇਤ ਇਕ ਸ਼ੋਅ ਲਈ ਦੁਬਈ ਪੁੱਜੇ। ਇਸ ਮੌਕੇ ਪੂਰੀ ਟੀਮ ਖ਼ੁਸ਼ੀ ਭਰੇ ਅੰਦਾਜ਼ ਵਿਚ ਨਜ਼ਰ...
ਯੂਨੀਵਰਸਿਟੀ ਦੀਆਂ ਕੰਟੀਨਾਂ 'ਚ ਵੱਧ ਕੀਮਤਾਂ 'ਤੇ ਵਿਦਿਆਰਥੀਆਂ ਵਲੋਂ ਸੰਘਰਸ਼ ਜਾਰੀ
. . .  about 3 hours ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਪੰਜਾਬੀ ਯੂਨੀਵਰਸਿਟੀ ਦੇ ਵਿਚ ਕੱਲ੍ਹ ਤੋਂ ਚਲ ਰਿਹਾ ਵਿਦਿਆਰਥੀਆਂ ਦਾ ਸੰਘਰਸ਼ ਜਾਰੀ ਹੈ ਵਿਦਿਆਰਥੀ ਇਸ ਮੰਗ 'ਤੇ ਅੜੇ ਹੋਏ ਹਨ ਕਿ ਯੂਨੀਵਰਸਿਟੀ ਦੀਆਂ ਸਾਰੀਆਂ ਕੰਟੀਨਾਂ 'ਤੇ ਰੇਟ/ਲਿਸਟ ਲਗਾਈ ਜਾਵੇ। ਵੱਧ ਰੇਟ ਲੈਣੇ ਬੰਦ...
ਢੱਡਰੀਆਂ ਵਾਲਾ ਅਤੇ ਸਾਥੀ ਵਿਕਰਮ ਸਿੰਘ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ
. . .  about 3 hours ago
ਅੰਮ੍ਰਿਤਸਰ 23 ਜਨਵਰੀ (ਅ.ਬ) - ਵਿਵਾਦਿਤ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਅਤੇ ਇਸ ਦੇ ਜਥੇਦਾਰ ਪ੍ਰਤੀ ਕੀਤੀਆਂ ਗਈਆਂ ਗਲਤ ਟਿੱਪਣੀਆਂ ਦਾ ਮਾਮਲਾ ਕਾਨੂੰਨੀ ਰੁਖ ਅਖ਼ਤਿਆਰ ਕਰਨ ਜਾ ਰਿਹਾ ਹੈ। ਭਾਈ ਢੱਡਰੀਆਂ...
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਪਹੁੰਚੇ ਸੁਖਬੀਰ ਬਾਦਲ
. . .  about 3 hours ago
ਚੰਡੀਗੜ੍ਹ, 23 ਜਨਵਰੀ (ਸੁਰਿੰਦਰਪਾਲ) - ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਸ. ਸੁਖਬੀਰ ਸਿੰਘ ਬਾਦਲ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਇਸ ਮੌਕੇ ਕਈ ਹੋਰ ਅਕਾਲੀ ਆਗੂ ਵੀ ਹਾਜ਼ਰ...
ਐਸ.ਵਾਈ.ਐਲ. 'ਤੇ ਸਰਬ ਦਲ ਬੈਠਕ ਇਤਿਹਾਸਕ - ਚੰਦੂਮਾਜਰਾ
. . .  about 4 hours ago
ਚੰਡੀਗੜ੍ਹ, 23 ਜਨਵਰੀ (ਸੁਰਿੰਦਰਪਾਲ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬੁਲਾਈ ਗਈ ਸਰਬ ਦਲ ਬੈਠਕ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਅੱਜ ਇਤਿਹਾਸਕ ਦਿਨ ਹੈ ਕਿ ਜਿਸ ਵਿਚ ਪੰਜਾਬ ਦੇ ਪਾਣੀ ਦੀ ਲੜਾਈ...
ਗਣਤੰਤਰ ਦਿਵਸ ਮੌਕੇ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਨਹੀਂ ਉਡਾਏ ਜਾ ਸਕਣਗੇ ਡਰੋਨ
. . .  about 4 hours ago
ਜਲੰਧਰ, 23 ਜਨਵਰੀ (ਹੈਪੀ) - ਗਣਤੰਤਰ ਦਿਵਸ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਵੱਲੋਂ ਕਮਿਸ਼ਨਰੇਟ ਜਲੰਧਰ ਦੀ ਹਦੂਦ ਅੰਦਰ ਕਿਸੇ ਵੀ ਪ੍ਰਕਾਰ ਦੇ ਡਰੋਨ ਆਦਿ ਵਰਤੋਂ 'ਤੇ ਪਾਬੰਦੀ ਲਗਾਈ ਗਈ...
ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਡੀ.ਐਸ.ਪੀ ਅਤੁਲ ਸੋਨੀ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ
. . .  about 4 hours ago
ਗਣਤੰਤਰ ਦਿਵਸ ਦੀ ਪਰੇਡ ਤੋਂ ਪਹਿਲਾ ਫੁੱਲ ਡਰੈੱਸ ਰੀਹਰਸਲ
. . .  about 4 hours ago
ਪਾਕਿ ਅਦਾਲਤ ਨੇ 15 ਸਾਲਾ ਹਿੰਦੂ ਲੜਕੀ ਨੂੰ ਮਹਿਲਾ ਸੁਰੱਖਿਆ ਕੇਂਦਰ ਭੇਜਿਆ, ਜਬਰਦਸਤੀ ਨਿਕਾਹ ਲਈ ਕੀਤਾ ਗਿਆ ਸੀ ਅਗਵਾ
. . .  about 4 hours ago
ਆਨ ਡਿਊਟੀ ਸਾਹਿਤਕ ਸਮਾਗਮਾਂ ਵਿਚ ਹਿੱਸਾ ਲੈ ਸਕਣਗੇ ਅਧਿਆਪਕ -ਕ੍ਰਿਸ਼ਨ ਕੁਮਾਰ
. . .  about 4 hours ago
ਰਾਜਸਥਾਨ ਤੋਂ ਪਾਣੀ ਦੇ ਪੈਸੇ ਨਹੀਂ ਲਏ ਜਾ ਸਕਦੇ - ਮੁੱਖ ਮੰਤਰੀ ਕੈਪਟਨ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਵੈਸਾਖ ਸੰਮਤ 551

ਸੰਪਾਦਕੀ

ਖ਼ਤਰਨਾਕ ਪੱਧਰ 'ਤੇ ਪਹੁੰਚਿਆ ਪ੍ਰਦੂਸ਼ਣ

ਪ੍ਰਦੂਸ਼ਣ ਦਾ ਲੇਖਾ-ਜੋਖਾ ਕਰਨ ਵਾਲੀ ਦਿੱਲੀ ਦੀ ਇਕ ਵੱਡੀ ਸੰਸਥਾ ਨੇ ਵਿਸ਼ਵ ਪੱਧਰ 'ਤੇ ਫੈਲੇ ਪ੍ਰਦੂਸ਼ਣ ਸਬੰਧੀ ਇਕ ਰਿਪੋਰਟ ਜਾਰੀ ਕੀਤੀ ਹੈ। ਜਿਸ ਨੂੰ ਪੜ੍ਹ-ਸੁਣ ਕੇ ਦੇਸ਼ ਦੀਆਂ ਰਾਜਨੀਤਕ ਅਤੇ ਸਮਾਜਿਕ ਸੰਸਥਾਵਾਂ ਦੀਆਂ ਅੱਖਾਂ ਜ਼ਰੂਰ ਖੁੱਲ੍ਹ ਜਾਣੀਆਂ ਚਾਹੀਦੀਆਂ ਹਨ। ਇਸ ਸੰਸਥਾ ਦੀ ਤਾਜ਼ਾ ਰਿਪੋਰਟ ਅਨੁਸਾਰ ਵਿਸ਼ਵ ਦੇ 15 ਪ੍ਰਦੂਸ਼ਿਤ ਸ਼ਹਿਰਾਂ ਵਿਚੋਂ 14 ਭਾਰਤ ਦੇ ਹਨ ਅਤੇ ਇਨ੍ਹਾਂ 14 ਸ਼ਹਿਰਾਂ ਵਿਚ ਪੰਜਾਬ ਦਾ ਪਟਿਆਲਾ ਵੀ ਸ਼ਾਮਿਲ ਹੈ। ਇਸ ਰਿਪੋਰਟ ਵਿਚ ਸਿਤਮ-ਜ਼ਰੀਫੀ ਜਿਹੀ ਗੱਲ ਇਹ ਹੈ ਕਿ ਦੇਸ਼ ਦੇ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰਾਂ ਵਿਚੋਂ ਵਾਰਾਨਸੀ ਪਹਿਲੀ ਕਤਾਰ ਵਿਚ ਆਉਂਦਾ ਹੈ। ਹਾਲਾਂਕਿ ਵਾਰਾਨਸੀ ਉਹ ਸ਼ਹਿਰ ਹੈ ਜੋ ਦੇਸ਼ ਦੀ ਰਾਜਨੀਤੀ, ਸਮਾਜਿਕਤਾ ਅਤੇ ਧਾਰਮਿਕਤਾ ਵਿਚ ਬੇਹੱਦ ਅਹਿਮ ਸਥਾਨ ਰੱਖਦਾ ਹੈ। ਸਿਆਸਤ ਦੀ ਗੱਲ ਕੀਤੀ ਜਾਵੇ ਤਾਂ ਵਾਰਾਨਸੀ ਪਿਛਲੇ 5 ਸਾਲਾਂ ਤੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੋਕ ਸਭਾ ਪ੍ਰਤੀਨਿਧਤਾ ਵਾਲਾ ਸ਼ਹਿਰ ਹੈ ਅਤੇ ਲੰਘੇ 100 ਸਾਲ ਦੇ ਇਤਿਹਾਸ ਵਿਚ ਦਬੰਗਤਾ ਵਾਲੀ ਰਾਜਨੀਤੀ ਦਾ ਕੇਂਦਰ ਰਿਹਾ ਹੈ। ਧਾਰਮਿਕ ਤੌਰ 'ਤੇ ਇਸ ਸ਼ਹਿਰ ਦਾ ਮਹੱਤਵ ਪੂਰੇ ਵਿਸ਼ਵ ਵਿਚ ਪ੍ਰਸਿੱਧ ਹੈ। ਇਸੇ ਲਈ ਵਿਸ਼ਵ ਪੱਧਰ ਦੀ ਰਿਪੋਰਟ ਵਿਚ ਇਸ ਸ਼ਹਿਰ ਦਾ ਅਹਿਮ ਜ਼ਿਕਰ ਹੋਇਆ ਹੈ।
ਇਸ ਰਿਪੋਰਟ ਵਿਚ ਉੱਤਰ ਪ੍ਰਦੇਸ਼ ਦੇ 4 ਸ਼ਹਿਰਾਂ ਦੇ ਨਾਂਅ ਹਨ, ਜਿਨ੍ਹਾਂ ਵਿਚ ਕਾਨਪੁਰ ਪੂਰੇ ਵਿਸ਼ਵ ਦੀ ਸੂਚੀ ਵਿਚ ਪਹਿਲੇ ਸਥਾਨ 'ਤੇ ਹੈ। ਦੇਸ਼ ਦੀ ਰਾਜਧਾਨੀ ਦਿੱਲੀ ਦੇ ਪ੍ਰਦੂਸ਼ਣ ਸਬੰਧੀ ਪਹਿਲਾਂ ਵੀ ਕਈ ਵਾਰ ਖਤਰੇ ਦੀ ਘੰਟੀ ਵਜਾਈ ਜਾ ਚੁੱਕੀ ਹੈ। ਇਸ ਦੇ ਬਾਵਜੂਦ ਨਾ ਤਾਂ ਕਦੇ ਦਿੱਲੀ ਦੀ ਸਥਿਤੀ ਵਿਚ ਸੁਧਾਰ ਆਇਆ ਹੈ, ਨਾ ਹੀ ਕਦੇ ਸਰਕਾਰ ਅਤੇ ਪ੍ਰਸ਼ਾਸਨ ਕਿਸੇ ਸਥਾਈ ਹੱਲ ਨਾਲ ਸਾਹਮਣੇ ਹਨ। ਦਿੱਲੀ ਦੇ ਪ੍ਰਦੂਸ਼ਣ ਲਈ ਜਿਹੜੇ ਕਾਰਨਾਂ ਨੂੰ ਜ਼ਿੰਮੇਵਾਰ ਮੰਨਿਆ ਜਾਂਦਾ ਹੈ, ਉਨ੍ਹਾਂ ਵਿਚੋਂ ਇਕ 'ਤੇ ਵੀ ਲੰਘੇ ਸਮੇਂ ਵਿਚ ਰੋਕ ਨਹੀਂ ਲਗਾਈ ਜਾ ਸਕੀ। ਇਹੋ ਸਥਿਤੀ ਦੇਸ਼ ਦੇ ਹੋਰਾਂ ਮਹਾਂਨਗਰਾਂ ਸਬੰਧੀ ਮੰਨੀ ਜਾ ਸਕਦੀ ਹੈ। ਰਿਪੋਰਟ ਨੇ ਇਸ ਭਿਆਨਕ ਅਤੇ ਖ਼ਤਰਨਾਕ ਹੱਦ ਤੱਕ ਪਹੁੰਚ ਚੁੱਕੀ ਸਥਿਤੀ ਲਈ ਜਿਹੜੇ ਕਾਰਨਾਂ ਦਾ ਜ਼ਿਕਰ ਕੀਤਾ ਹੈ, ਉਨ੍ਹਾਂ ਵਿਚ ਨਾਜਾਇਜ਼ ਉਸਾਰੀ, ਵਧਦੀ ਹੋਈ ਆਬਾਦੀ ਅਤੇ ਹਵਾ ਵਿਚ ਘੁਲਣ ਵਾਲੇ ਜ਼ਹਿਰੀਲੇ ਧੂੰਏਂ ਨੂੰ ਪ੍ਰਮੁੱਖਤਾ ਨਾਲ ਲਿਆ ਗਿਆ ਹੈ। ਵੱਡਾ ਦੁਖਾਂਤ ਇਹ ਹੈ ਕਿ ਇਨ੍ਹਾਂ ਵਿਚੋਂ ਕਿਸੇ ਵੀ ਇਕ ਕਾਰਨ ਦੇ ਹੱਲ ਲਈ ਸਬੰਧੀ ਪਿਛਲੇ ਕਈ ਸਾਲਾਂ ਤੋਂ ਕੋਈ ਵੀ ਪ੍ਰਭਾਵੀ ਵਿਵਸਥਾ ਹੋਂਦ ਵਿਚ ਨਹੀਂ ਲਿਆਂਦੀ ਗਈ। ਇਸ ਰਿਪੋਰਟ ਵਿਚ ਇਹ ਵੀ ਕਿਹਾ ਗਿਆ ਹੈ ਕਿ ਲੰਘੇ 5 ਸਾਲਾਂ ਵਿਚ ਪ੍ਰਦੂਸ਼ਣ ਦੇ ਪੱਧਰ 'ਤੇ ਸਥਿਤੀ ਲਗਾਤਾਰ ਗੰਭੀਰ ਹੋਈ ਹੈ ਅਤੇ ਇਸ ਸਬੰਧੀ ਰਾਜਨੀਤਕ ਆਗੂਆਂ ਨੇ ਆਪਣੀ ਜ਼ਿੰਮੇਵਾਰੀ ਨੂੰ ਅੱਖੋਂ-ਪਰੋਖੇ ਕਰਦੇ ਹੋਏ ਇਸ ਵਿਸ਼ੇ 'ਤੇ ਚੁੱਪ ਰਹਿਣਾ ਹੀ ਠੀਕ ਸਮਝਿਆ ਹੈ। ਇਸ ਸਥਿਤੀ ਨੇ ਪ੍ਰਸ਼ਾਸਨਿਕ ਪੱਧਰ ਦੀ ਸਰਗਰਮੀ ਨੂੰ ਵੀ ਨਾਂਹਪੱਖੀ ਢੰਗ ਨਾਲ ਪ੍ਰਭਾਵਿਤ ਕੀਤਾ ਹੈ। ਦੇਸ਼ ਵਿਚ ਉਂਜ ਤਾਂ ਸਾਰੇ ਹੀ ਪੱਧਰਾਂ 'ਤੇ ਪ੍ਰਦੂਸ਼ਣ ਦੀ ਸਥਿਤੀ ਗੰਭੀਰ ਹੈ ਪਰ ਹਵਾ ਪ੍ਰਦੂਸ਼ਣ ਸਬੰਧੀ ਤਾਂ ਖਤਰੇ ਦੀ ਘੰਟੀ ਦੀ ਆਵਾਜ਼ ਲਗਾਤਾਰ ਬੁਲੰਦ ਹੁੰਦੀ ਗਈ ਹੈ। ਅਜਿਹੀ ਹੀ ਇਕ ਹੋਰ ਰਿਪੋਰਟ ਦੇ ਅਨੁਸਾਰ ਭਾਰਤ ਵਿਚ ਹਵਾ ਪ੍ਰਦੂਸ਼ਣ ਨਾਲ ਪ੍ਰਭਾਵਿਤ ਹੋਣ ਵਾਲੇ ਵਿਅਕਤੀਆਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋਇਆ ਹੈ। ਸਾਲ 2017 ਵਿਚ ਦੇਸ਼ ਵਿਚ ਹਵਾ ਪ੍ਰਦੂਸ਼ਣ ਕਾਰਨ 12 ਲੱਖ ਦੇ ਕਰੀਬ ਲੋਕਾਂ ਦੀ ਮੌਤ ਹੋ ਗਈ। ਇਸ ਰਿਪੋਰਟ ਦੇ ਅਨੁਸਾਰ ਸਾਲ 2017 ਵਿਚ ਵਿਸ਼ਵ ਪੱਧਰ 'ਤੇ ਹਵਾ ਪ੍ਰਦੂਸ਼ਣ ਨਾਲ ਪੈਦਾ ਹੋਣ ਵਾਲੀਆਂ ਬਿਮਾਰੀਆਂ ਕਾਰਨ ਹੋਈਆਂ ਕਰੀਬ 50 ਲੱਖ ਮੌਤਾਂ ਵਿਚੋਂ ਅੱਧੀ ਗਿਣਤੀ ਚੀਨ ਅਤੇ ਭਾਰਤ ਦੀ ਹੈ। ਰਿਪੋਰਟ ਅਨੁਸਾਰ ਚੀਨ ਵਿਚ ਪ੍ਰਦੂਸ਼ਣ ਦੀ ਸਮੱਸਿਆ ਓਨੀ ਹੀ ਗੰਭੀਰ ਹੈ ਜਿੰਨੀ ਭਾਰਤ ਵਿਚ। ਚੀਨ ਦੇ ਕਈ ਵੱਡੇ ਸ਼ਹਿਰ ਵੀ ਪ੍ਰਦੂਸ਼ਣ ਦੀ ਭਿਆਨਕ ਮਾਰ ਝਲ ਰਹੇ ਹਨ।
ਬਿਨਾਂ ਸ਼ੱਕ ਇਹ ਸਥਿਤੀ ਅਤੇ ਰਿਪੋਰਟ ਦੇ ਅੰਕੜੇ ਗੰਭੀਰ ਅਤੇ ਭਿਆਨਕ ਹਨ। ਭਾਰਤ ਦੇ ਜ਼ਿਆਦਾਤਰ ਸ਼ਹਿਰਾਂ ਵਿਚ ਆਮ ਲੋਕ ਅਜਿਹੇ ਪ੍ਰਦੂਸ਼ਿਤ ਵਾਤਾਵਰਨ ਵਿਚ ਜੀਵਨ ਬਤੀਤ ਕਰਨ ਲਈ ਮਜਬੂਰ ਹਨ। ਬਿਨਾਂ ਸ਼ੱਕ ਆਮ ਲੋਕਾਂ ਦੀ ਇਸ ਮਜਬੂਰੀ ਦੇ ਪਿੱਛੇ ਪ੍ਰਸ਼ਾਸਨਿਕ-ਤੰਤਰ ਦੀ ਕੁਤਾਹੀ ਅਤੇ ਰਾਜਨੀਤਕ ਪੱਧਰ 'ਤੇ ਇੱਛਾਸ਼ਕਤੀ ਦੀ ਘਾਟ ਜ਼ਿੰਮੇਵਾਰ ਹਨ। ਦੇਸ਼ ਦੇ ਹਰ ਵੱਡੇ ਸ਼ਹਿਰ ਵਿਚ ਗ਼ੈਰ-ਕਾਨੂੰਨੀ ਉਸਾਰੀਆਂ ਜਾਰੀ ਹਨ ਅਤੇ ਉਦਯੋਗਿਕ ਵਿਸਥਾਰ ਵਿਚ ਨਾ ਤਾਂ ਕੋਈ ਯੋਜਨਾਬੰਦੀ ਹੈ ਅਤੇ ਨਾ ਹੀ ਕੋਈ ਸੁਰੱਖਿਆ ਅਪਣਾਈ ਜਾਂਦੀ ਹੈ। ਇਸ ਖ਼ਤਰਨਾਕ ਸਥਿਤੀ ਵਿਚ ਕਿਸੇ ਵੀ ਤਰ੍ਹਾਂ ਦੇ ਸੁਧਾਰ ਜਾਂ ਪ੍ਰਬੰਧਾਂ ਦੀ ਉਮੀਦ ਨੇੜ-ਭਵਿੱਖ ਵਿਚ ਦਿਖਾਈ ਨਹੀਂ ਦਿੰਦੀ। ਅਸੀਂ ਸਮਝਦੇ ਹਾਂ ਕਿ ਜੇਕਰ ਸੁਚੱਜੀ ਯੋਜਨਾ ਅਤੇ ਜ਼ਰੂਰੀ ਪ੍ਰਬੰਧਾਂ ਨਾਲ ਸਮੂਹਿਕ ਯਤਨ ਨਾ ਕੀਤੇ ਗਏ ਤਾਂ ਬਿਨਾਂ ਸ਼ੱਕ ਆਉਣ ਵਾਲੇ ਕੁਝ ਹੀ ਸਮੇਂ ਵਿਚ ਇਹ ਧਰਤੀ ਜ਼ਿੰਦਗੀ ਬਸਰ ਕਰਨ ਦੇ ਅਨੁਕੂਲ ਨਹੀਂ ਰਹੇਗੀ। *


ਖ਼ਬਰ ਸ਼ੇਅਰ ਕਰੋ

ਚੋਣਾਵੀ ਬਾਂਡ 'ਤੇ ਸਰਬਉੱਚ ਅਦਾਲਤ ਦਾ ਫ਼ੈਸਲਾ

ਕੀ ਧਨਤੰਤਰ ਦੇ ਚੁੰਗਲ ਵਿਚੋਂ ਨਿਕਲ ਸਕੇਗਾ ਸਾਡਾ ਲੋਕਤੰਤਰ?

ਚੋਣਾਵੀ ਬਾਂਡ 'ਤੇ ਸਰਬਉੱਚ ਅਦਾਲਤ ਦਾ ਫ਼ੈਸਲਾ ਆ ਗਿਆ ਹੈ। ਇਹ ਫ਼ੈਸਲਾ ਸਵਾਗਤਯੋਗ ਹੈ ਪਰ ਇਸ ਨਾਲ ਇਸ ਗੱਲ ਸਬੰਧੀ ਪੂਰੀ ਤਸੱਲੀ ਨਹੀਂ ਮਿਲਦੀ ਕਿ ਧਨਤੰਤਰ ਦੇ ਚੁੰਗਲ ਵਿਚ ਫਸਿਆ ਸਾਡਾ ਲੋਕਤੰਤਰ ਇਸ ਤੋਂ ਪੂਰੀ ਤਰ੍ਹਾਂ ਬਾਹਰ ਆ ਜਾਵੇਗਾ। ਇਹ ਫ਼ੈਸਲਾ ਮੋਦੀ ਸਰਕਾਰ ਦੀ ...

ਪੂਰੀ ਖ਼ਬਰ »

ਆਲੋਚਨਾ ਤੋਂ ਬਾਅਦ ਚੋਣ ਕਮਿਸ਼ਨ ਹੋਇਆ ਚੌਕਸ

ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਦੀਆਂ ਵੋਟਾਂ ਪੈਣ ਤੋਂ ਇਕ ਦਿਨ ਪਹਿਲਾਂ ਚੋਣ ਕਮਿਸ਼ਨ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ 'ਤੇ ਬਣੀ ਫ਼ਿਲਮ 'ਤੇ ਪਾਬੰਦੀ ਲਗਾ ਦਿੱਤੀ। ਕੁਝ ਦਿਨ ਪਹਿਲਾਂ ਮਾਣਯੋਗ ਅਦਾਲਤ ਨੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਕਿਹਾ ਸੀ ...

ਪੂਰੀ ਖ਼ਬਰ »

ਪੰਜਾਬੀ ਕਵਿਤਾ ਵਿਚ ਜਲ੍ਹਿਆਂਵਾਲੇ ਬਾਗ਼ ਦਾ ਸਾਕਾ-2

(ਕੱਲ੍ਹ ਤੋਂ ਅੱਗੇ) ਇਕ ਹੋਰ ਕਵੀ ਰਾਮ ਸਿੰਘ 'ਭੌਰ' ਨੇ ਡਾਇਰ ਨੂੰ ਸੰਬੋਧਿਤ ਹੁੰਦਿਆਂ ਲਿਖਿਆ: ਤੇਰੇ ਘਰ ਲਗੇ ਤੂੰ ਵੀ ਦੇਖੇਂ! ਜ਼ਾਲਮ, ਜਿਹਾ ਅਸਾਂ ਨੂੰ ਹੋਇਓਂ ਸਤਾਨ ਦੇ ਵਿਚ। ਬੇੜੀ ਗਰਕ ਹੋਸੀ ਤੇਰੀ ਜ਼ਾਲਮਾਂ ਓਏ, ਥੜਥੱਲ ਪੈਸੀ ਡਾਇਰਸਤਾਨ ਦੇ ਵਿਚ। ਜਨਰਲ ਡਾਇਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX