ਤਾਜਾ ਖ਼ਬਰਾਂ


ਨਾਗਰਿਕਤਾ ਸੋਧ ਬਿੱਲ 'ਤੇ ਸੰਸਦ 'ਚ ਹੰਗਾਮਾ
. . .  7 minutes ago
ਨਾਗਰਿਕਤਾ ਸੋਧ ਬਿੱਲ 'ਤੇ ਵਿਰੋਧੀ ਧਿਰ ਨੂੰ ਬੋਲਣ ਦਾ ਪੂਰਾ ਮੌਕਾ ਦੇਵਾਂਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  9 minutes ago
ਨਾਗਰਿਕਤਾ ਸੋਧ ਬਿੱਲ 'ਤੇ ਹਰੇਕ ਸਵਾਲ ਦਾ ਜਵਾਬ ਦੇਵਾਂਗਾ- ਅਮਿਤ ਸ਼ਾਹ
. . .  10 minutes ago
ਨਾਗਰਿਕਤਾ ਸੋਧ ਬਿੱਲ ਘੱਟ ਗਿਣਤੀ ਦੇ ਵਿਰੁੱਧ ਨਹੀਂ- ਅਮਿਤ ਸ਼ਾਹ
. . .  10 minutes ago
ਜਲੰਧਰ : ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਪਹੁੰਚੇ ਜਾਖੜ
. . .  13 minutes ago
ਜਲੰਧਰ, 9 ਦਸੰਬਰ (ਚਿਰਾਗ)- ਜਲੰਧਰ ਦੇ ਅਰਬਨ ਅਸਟੇਟ ਫ਼ੇਜ਼ 2 ਵਿਖੇ ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ...
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ 'ਚ ਪੇਸ਼ ਕੀਤਾ ਨਾਗਰਿਕਤਾ ਸੋਧ ਬਿੱਲ
. . .  22 minutes ago
ਨਿਊਜ਼ੀਲੈਂਡ 'ਚ ਫਟਿਆ ਜਵਾਲਾਮੁਖੀ, ਇੱਕ ਦੀ ਮੌਤ
. . .  35 minutes ago
ਵੈਲਿੰਗਟਨ, 9 ਦਸੰਬਰ- ਨਿਊਜ਼ੀਲੈਂਡ ਦੇ ਪ੍ਰਸਿੱਧ ਸੈਲਾਨੀ ਟਾਪੂ ਵ੍ਹਾਈਟ ਆਈਲੈਂਡ 'ਤੇ ਅੱਜ ਜਵਾਲਾਮੁਖੀ ਫਟਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ। ਨਿਊਜ਼ੀਲੈਂਡ ਪੁਲਿਸ ਵਲੋਂ ਇਹ ਜਾਣਕਾਰੀ...
ਹੈਦਰਾਬਾਦ ਮੁਠਭੇੜ 'ਤੇ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ, ਬੁੱਧਵਾਰ ਨੂੰ ਸੁਣਿਆ ਜਾਵੇਗਾ ਕੇਸ
. . .  49 minutes ago
ਨਵੀਂ ਦਿੱਲੀ, 9 ਦਸੰਬਰ- ਹੈਦਰਾਬਾਦ 'ਚ ਮਹਿਲਾ ਵੈਟਰਨਰੀ ਡਾਕਟਰ ਦੀ ਸਮੂਹਿਕ ਜਬਰ ਜਨਾਹ ਮਗਰੋਂ ਬੇਰਹਿਮੀ ਨਾਲ ਹੱਤਿਆ ਕਰਨ ਦੇ ਚਾਰੋ ਦੋਸ਼ੀਆਂ ਨੂੰ ਪੁਲਿਸ ਵਲੋਂ ਮੁਠਭੇੜ ਦੌਰਾਨ ਢੇਰ ਕਰਨ ਦੇ...
ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਅੱਜ 'ਆਪ' ਵਲੋਂ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਜਾਣਗੇ ਮੰਗ ਪੱਤਰ
. . .  58 minutes ago
ਸੰਗਰੂਰ, 9 ਦਸੰਬਰ (ਧੀਰਜ ਪਸ਼ੋਰੀਆ)- ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਅੱਜ ਪੂਰੇ ਪੰਜਾਬ 'ਚ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ। ਪੰਜਾਬ ਵਿਧਾਨ ਸਭਾ 'ਚ...
ਭਾਜਪਾ ਨੇ ਰਾਜ ਸਭਾ 'ਚ ਚੁੱਕਿਆ ਦਿੱਲੀ ਅਗਨੀਕਾਂਡ ਦਾ ਮੁੱਦਾ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਭਾਜਪਾ ਨੇਤਾ ਅਤੇ ਰਾਜ ਸਭਾ ਮੈਂਬਰ ਵਿਜੇ ਗੋਇਲ ਨੇ ਅੱਜ ਰਾਜ ਸਭਾ 'ਚ ਲੰਘੇ ਦਿਨ ਦਿੱਲੀ ਦੀ ਫੈਕਟਰੀ 'ਚ ਵਾਪਰੇ ਅਗਨੀਕਾਂਡ ਦਾ ਮੁੱਦਾ...
ਸੰਸਦ 'ਚ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੰਸਦ 'ਚ ਪਹੁੰਚ ਚੁੱਕੇ ਹਨ। ਦੱਸਣਯੋਗ ਹੈ ਕਿ ਅੱਜ ਪ੍ਰਸ਼ਨਕਾਲ ਤੋਂ ਬਾਅਦ ਉਹ...
ਕਰਨਾਟਕ ਜ਼ਿਮਨੀ ਚੋਣਾਂ : 12 ਸੀਟਾਂ 'ਤੇ ਭਾਜਪਾ ਅਤੇ 2 'ਤੇ ਕਾਂਗਰਸ ਅੱਗੇ
. . .  about 1 hour ago
ਪ੍ਰਸ਼ਨਕਾਲ ਤੋਂ ਬਾਅਦ ਲੋਕ ਸਭਾ 'ਚ ਪੇਸ਼ ਹੋਵੇਗਾ ਨਾਗਰਿਕਤਾ ਸੋਧ ਬਿੱਲ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਸੰਸਦੀ ਕਾਰਜ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਦੱਸਿਆ ਕਿ ਨਾਗਰਿਕਤਾ ਸੋਧ ਬਿੱਲ ਨੂੰ ਅੱਜ ਪ੍ਰਸ਼ਨਕਾਲ ਤੋਂ ਬਾਅਦ ਲੋਕ ਸਭਾ 'ਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ...
ਕਰਨਾਟਕ ਜ਼ਿਮਨੀ ਚੋਣਾਂ : 11 ਸੀਟਾਂ 'ਤੇ ਭਾਜਪਾ ਅੱਗੇ
. . .  about 2 hours ago
ਬੈਂਗਲੁਰੂ, 9 ਦਸੰਬਰ- ਕਰਨਾਟਕ ਦੀਆਂ 15 ਸੀਟਾਂ 'ਤੇ ਹੋਈਆਂ ਜ਼ਿਮਨੀ ਚੋਣਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਸ਼ੁਰੂਆਤੀ ਰੁਝਾਨਾਂ ਮੁਤਾਬਕ ਭਾਜਪਾ 11 ਸੀਟਾਂ 'ਤੇ ਅੱਗੇ ਹੈ, ਜਦੋਂਕਿ ਕਾਂਗਰਸ...
ਟਰਾਲੇ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ, ਕਈ ਜ਼ਖ਼ਮੀ
. . .  about 2 hours ago
ਬਟਾਲਾ, 9 ਦਸੰਬਰ (ਕਮਲ ਕਾਹਲੋਂ)- ਅੱਜ ਸਵੇਰੇ ਬਟਾਲਾ ਨੇੜੇ ਪਿੰਡ ਧੀਰ ਵਿਖੇ ਬਟਾਲਾ-ਅੰਮ੍ਰਿਤਸਰ ਜੀ. ਟੀ. ਰੋਡ 'ਤੇ ਟਰਾਲੇ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ...
ਦਾਜ ਦੀ ਮੰਗ ਨੂੰ ਲੈ ਕੇ ਸਹੁਰੇ ਪਰਿਵਾਰ ਵਲੋਂ ਨੂੰਹ ਦਾ ਕਤਲ
. . .  about 2 hours ago
ਦਿੱਲੀ ਦੀ ਅਨਾਜ ਮੰਡੀ 'ਚ ਅੱਜ ਫਿਰ ਤੋਂ ਲੱਗੀ ਅੱਗ
. . .  about 3 hours ago
ਸਰਹੱਦ ਤੋਂ 20 ਕਰੋੜ ਦੀ ਹੈਰੋਇਨ, ਪਿਸਟਲ ਅਤੇ ਜ਼ਿੰਦਾ ਕਾਰਤੂਸ ਬਰਾਮਦ
. . .  about 3 hours ago
ਕਰਨਾਟਕ ਦੀਆਂ 15 ਵਿਧਾਨ ਸਭਾ ਸੀਟਾਂ 'ਤੇ ਵੋਟਾਂ ਦੀ ਗਿਣਤੀ ਸ਼ੁਰੂ
. . .  about 4 hours ago
ਹੈਦਰਾਬਾਦ ਐਨਕਾਉਂਟਰ 'ਤੇ ਅੱਜ ਤੇਲੰਗਾਨਾ ਹਾਈਕੋਰਟ 'ਚ ਹੋਵੇਗੀ ਸੁਣਵਾਈ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 5 ਵੈਸਾਖ ਸੰਮਤ 551

ਫਰੀਦਕੋਟ / ਮੁਕਤਸਰ

ਗੜਿਆਂ ਦੇ ਨਾਲ ਤੇਜ਼ ਮੀਂਹ ਪੈਣ ਕਾਰਨ ਕਿਸਾਨਾਂ ਦੇ ਚਿਹਰੇ ਮੁਰਝਾਏ

ਫ਼ਰੀਦਕੋਟ, 17 ਅਪ੍ਰੈਲ (ਹਰਮਿੰਦਰ ਸਿੰਘ ਮਿੰਦਾ)-ਫ਼ਰੀਦਕੋਟ ਦੇ ਸਾਦਿਕ ਰੋਡ 'ਤੇ ਸਥਿਤ ਵੋਹਰਾ ਸੋਲਵੈਕਸ ਪ੍ਰਾਈਵੇਟ ਲਿਮਟਿਡ ਦੇ ਪਲਾਂਟ 'ਚ ਪਿਛਲੀ ਰਾਤ ਆਈ ਤੇਜ਼ ਹਨੇ੍ਹਰੀ ਅਤੇ ਮੀਂਹ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਪੁੱਜਿਆ | ਇਸ ਤੇਜ਼ ਹਨ੍ਹੇਰੀ 'ਚ ਵੋਹਰਾ ...

ਪੂਰੀ ਖ਼ਬਰ »

ਉਪਿੰਦਰ ਸਿੰਘ ਪੱਪੂ ਵਿਰਕ ਸਿੱਖ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਬਣੇ

ਮਲੋਟ, 17 ਅਪ੍ਰੈਲ (ਗੁਰਮੀਤ ਸਿੰਘ ਮੱਕੜ)-ਮਾਨਵਤਾ ਦੀ ਭਲਾਈ ਲਈ ਨਵੀਂ ਬਣਾਈ ਗਈ ਸੰਸਥਾ ਸਿੱਖ ਵੈੱਲਫੇਅਰ ਸੁਸਾਇਟੀ ਦੇ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ | ਸੰਸਥਾ ਦੀ ਚੋਣ ਦੌਰਾਨ ਉਪਿੰਦਰ ਸਿੰਘ ਪੱਪੂ ਵਿਰਕ ਨੂੰ ਪ੍ਰਧਾਨ, ਮੁਖਤਿਆਰ ਸਿੰਘ ਯੂਕੋ ਬੈਂਕ ...

ਪੂਰੀ ਖ਼ਬਰ »

ਅਸਲ੍ਹਾ ਜਮ੍ਹਾਂ ਨਾ ਕਰਵਾਉਣ ਵਾਲਿਆਂ ਿਖ਼ਲਾਫ਼ ਹੋਵੇਗੀ ਸਖ਼ਤ ਕਾਰਵਾਈ-ਥਾਣਾ ਮੁਖੀ

ਮੰਡੀ ਲੱਖੇਵਾਲੀ, 17 ਅਪ੍ਰੈਲ (ਮਿਲਖ ਰਾਜ)-ਪੁਲਿਸ ਥਾਣਾ ਲੱਖੇਵਾਲੀ ਦੀ ਥਾਣਾ ਮੁਖੀ ਬੇਅੰਤ ਕੌਰ ਨੇ ਥਾਣੇ ਦੀ ਹਦੂਦ ਅਧੀਨ ਪੈਂਦੇ ਪਿੰਡਾਂ ਦੇ ਅਸਲਾ ਧਾਰਕਾਂ ਨੂੰ ਚਿਤਾਵਨੀ ਦਿੱਤੀ ਕਿ ਉਹ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਰਕਾਰ ਦੀਆਂ ਹਦਾਇਤਾਂ 'ਤੇ ਆਪਣਾ ਅਸਲਾ ...

ਪੂਰੀ ਖ਼ਬਰ »

ਪ੍ਰੀਜ਼ਾਈਡਿੰਗ ਅਫ਼ਸਰਾਂ ਨੂੰ ਈ. ਵੀ. ਐਮ./ ਵੀ. ਵੀ. ਪੈਟ ਦੀ ਵਿਸ਼ੇਸ਼ ਸਿਖਲਾਈ ਦਿੱਤੀ

ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਐਮ.ਕੇ. ਅਰਾਵਿੰਦ ਕੁਮਾਰ ਆਈ.ਏ.ਐਸ. ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਹਾਇਕ ਰਿਟਰਨਿੰਗ ਅਫ਼ਸਰ ਕਮ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਰਣਦੀਪ ਸਿੰਘ ਦੀ ਅਗਵਾਈ ਵਿਚ ਅੱਜ ਇੱਥੇ ਰੈੱਡ ਕਰਾਸ ਭਵਨ ਵਿਚ ਪ੍ਰੀਜ਼ਾਈਡਿੰਗ ਅਫ਼ਸਰਾਂ (ਪੀ.ਆਰ.ਓਜ਼.) ਅਤੇ ਅਸਿਸਟੈਂਟ ਪ੍ਰੀਜ਼ਾਈਡਿੰਗ ਅਫ਼ਸਰਾਂ (ਏ.ਪੀ.ਆਰ.ਓਜ਼) ਦੇ ਚਾਰ ਬੈਂਚਾਂ ਨੂੰ ਈ.ਵੀ.ਐਮ/ਵੀ.ਵੀ.ਪੈਟ ਮਸ਼ੀਨਾਂ ਦੀ ਸਿਖਲਾਈ ਦਿੱਤੀ ਗਈ | ਇਸ ਦੌਰਾਨ ਚੋਣ ਅਮਲੇ ਨੂੰ ਈ.ਵੀ.ਐਮਜ਼ ਖ਼ਾਸ ਕਰਕੇ ਵੀ.ਵੀ.ਪੈਟ ਮਸ਼ੀਨਾਂ ਦੀ ਕਾਰਜਪ੍ਰਣਾਲੀ, ਪਰਚੀ ਦੇ ਸਿਸਟਮ ਤੇ ਵੋਟਾਂ ਪੈਣ ਦਾ ਅਮਲ ਖ਼ਤਮ ਹੋਣ 'ਤੇ ਵੀ.ਵੀ.ਪੈਟ 'ਚੋਂ ਬੈਟਰੀ ਕੱਢਣ, ਕੰਟਰੋਲ ਯੂਨਿਟ, ਵੀ.ਵੀ.ਪੈਟ ਸਲਿੱਪ, ਬੈਲੇਟਿੰਗ ਯੂਨਿਟ ਆਦਿ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ ਗਈ ਤੇ ਹੈਂਡਜ਼ ਆਨ ਟ੍ਰੇਨਿੰਗ ਦੌਰਾਨ ਚੋਣ ਅਮਲੇ ਨੇ ਇਨ੍ਹਾਂ ਮਸ਼ੀਨਾਂ ਦੀ ਕਾਰਜਪ੍ਰਣਾਲੀ ਨੂੰ ਚੰਗੀ ਤਰ੍ਹਾਂ ਸਮਝਿਆ | ਇਸ ਤੋਂ ਇਲਾਵਾ ਪੋਿਲੰਗ ਬੂਥ ਪੱਧਰ 'ਤੇ ਹੋਰ ਲੋੜੀਂਦੇ ਪ੍ਰਬੰਧਾਂ ਤੇ ਰਿਕਾਰਡ ਸੰਭਾਲਣ ਆਦਿ ਬਾਰੇ ਜਾਣਕਾਰੀ ਦਿੱਤੀ ਗਈ ਤਾਂ ਜੋ ਵੋਟਾਂ ਵਾਲੇ ਦਿਨ ਕੋਈ ਮੁਸ਼ਕਿਲ ਨਾ ਆਵੇ |


ਖ਼ਬਰ ਸ਼ੇਅਰ ਕਰੋ

ਲਿਫ਼ਟ ਆਪ੍ਰੇਟਰਾਂ ਦੀ ਛਾਂਟੀ ਦੇ ਹੁਕਮ ਤੁਰੰਤ ਵਾਪਸ ਲਵੇ ਸਰਕਾਰ-ਪੁਰੀ

ਫ਼ਰੀਦਕੋਟ, 17 ਅਪ੍ਰੈਲ (ਸਤੀਸ਼ ਬਾਗ਼ੀ)-ਪੰਜਾਬ ਯੂ.ਟੀ. ਅਤੇ ਪੈਨਸ਼ਨਰ ਸੰਘਰਸ਼ ਕਮੇਟੀ ਦੀ ਸਾਂਝੀ ਮੀਟਿੰਗ ਵੀਰਇੰਦਰਜੀਤ ਸਿੰਘ ਪੁਰੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਵੱਖ-ਵੱਖ ਜਥੇਬੰਦੀਆਂ ਦੇ ਆਗੂ ਹਰਪ੍ਰੀਤ ਸਿੰਘ, ਕਿਰਨ ਮਹਿਤਾ, ਅਸ਼ੋਕ ਕੌਸਲ, ਜਤਿੰਦਰ ...

ਪੂਰੀ ਖ਼ਬਰ »

ਸਿੱਖ ਸੰਗਤ ਨੇ ਬੁਰਜ ਜਵਾਹਰ ਸਿੰਘ ਵਾਲਾ ਤੋਂ ਬਹਿਬਲ ਕਲਾਂ ਤੱਕ ਇਨਸਾਫ਼ ਮਾਰਚ ਕੱਢਿਆ

ਬਰਗਾੜੀ, 17 ਅਪ੍ਰੈਲ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ) ਜਥੇਦਾਰ ਜਗਤਾਰ ਸਿੰਘ ਹਵਾਰਾ (ਨਜ਼ਰਬੰਦ ਤਿਹਾੜ ਜੇਲ੍ਹ) ਅਤੇ 21 ਮੈਂਬਰੀ ਕਮੇਟੀ ਦੀ ਅਗਵਾਈ ਹੇਠ ਸਿੱਖ ਸੰਗਤ ਵਲੋਂ ਅੱਜ ਬਰਗਾੜੀ ਬੇਅਦਬੀ, ਨਕੋਦਰ, ਬਹਿਬਲ ਕਲਾਂ ਕੋਟਕਪੂਰਾ ਗੋਲੀਕਾਂਡ ਦੇ ਦੋਸ਼ੀਆਂ ਦੀ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਵਾਸੀਆਂ ਨੂੰ 48 ਘੰਟੇ ਚੌਕਸ ਰਹਿਣ ਦੀ ਅਪੀਲ

ਫ਼ਰੀਦਕੋਟ, 17 ਅਪ੍ਰੈਲ ( ਜਸਵੰਤ ਸਿੰਘ ਪੁਰਬਾ)-ਮੌਸਮ ਵਿਭਾਗ ਵਲੋਂ ਆਉਣ ਵਾਲੇ 48 ਘੰਟਿਆਂ ਦੌਰਾਨ ਸੂਬੇ 'ਚ ਭਾਰੀ ਮੀਂਹ ਅਤੇ ਗੜੇਮਾਰੀ ਆਦਿ ਦੀ ਚਿਤਾਵਨੀ ਨੂੰ ਵੇਖਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਡਿਪਟੀ ਕਮਿਸ਼ਨਰ ਕੁਮਾਰ ...

ਪੂਰੀ ਖ਼ਬਰ »

ਭਗਵਾਨ ਮਹਾਂਵੀਰ ਸਵਾਮੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਫ਼ਰੀਦਕੋਟ, 17 ਅਪ੍ਰੈਲ (ਸਤੀਸ਼ ਬਾਗ਼ੀ)-ਐਸ.ਐਸ. ਜੈਨ ਸਭਾ ਦੇ ਪ੍ਰਧਾਨ ਐਡਵੋਕੇਟ ਅਵੰਤਾ ਕੁਮਾਰ ਜੈਨ ਦੀ ਅਗਵਾਈ ਹੇਠ ਅੱਜ ਭਗਵਾਨ ਮਹਾਂਵੀਰ ਸਵਾਮੀ ਜੀ ਦਾ 2618ਵਾਂ ਕਲਿਆਣਕਾਰੀ ਜਨਮ ਦਿਹਾੜਾ ਬਹੁਤ ਸ਼ਰਧਾਪੂਰਵਕ ਅਤੇ ਧੂਮ ਧਾਮ ਨਾਲ ਮਨਾਇਆ ਗਿਆ | ਇਸ ਸਬੰਧੀ ਅੱਜ ਐਸ.ਐਸ. ...

ਪੂਰੀ ਖ਼ਬਰ »

ਵੋਟ ਲਈ ਰਿਸ਼ਵਤ ਲੈਣ ਅਤੇ ਦੇਣ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ-ਡੀ.ਈ.ਓ.

ਫ਼ਰੀਦਕੋਟ, 17 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਨੇ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਚੋਣਾਂ ਦੌਰਾਨ ਜੇਕਰ ਕੋਈ ਵੀ ਵਿਅਕਤੀ ਕਿਸੇ ਵੀ ਤਰ੍ਹਾਂ ਦੀ ਰਿਸ਼ਵਤ ਵੋਟਰ ਨੂੰ ਪੇਸ਼ ਕਰਦਾ ਹੈ ਤਾਂ ਉਹ ...

ਪੂਰੀ ਖ਼ਬਰ »

ਦਸਮੇਸ਼ ਡੈਂਟਲ ਕਾਲਜ ਦੀ ਡਾ: ਵੈਸ਼ਾਲੀ ਨੈਸ਼ਨਲ ਐਵਾਰਡ ਨਾਲ ਸਨਮਾਨਿਤ

ਫ਼ਰੀਦਕੋਟ, 17 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਪਦਮ ਸ੍ਰੀ ਓਲੰਪੀਅਨ ਮਿਲਖਾ ਸਿੰਘ ਫ਼ਲਾਇੰਗ ਸਿੱਖ, ਡਾਇਰੈਕਟਰ ਜਨਰਲ ਹੈਲਥ ਸਰਵਿਸਿਜ਼ ਹਰਿਆਣਾ ਡਾ: ਸਤੀਸ਼ ਅਗਰਵਾਲ ਨੇ ਦਸਮੇਸ਼ ਡੈਂਟਲ ਕਾਲਜ ਫ਼ਰੀਦਕੋਟ ਦੀ ਡਾ: ਵੈਸ਼ਾਲੀ ਨੂੰ ਜ਼ੀਰਕਪੁਰ ਦੇ 'ਵੈਲਵਟ ਕਲਾਰਕ ...

ਪੂਰੀ ਖ਼ਬਰ »

ਚਰਚ ਮੈਂਬਰਾਂ ਵਲੋਂ ਸਫ਼ਾਈ ਵਿਵਸਥਾ ਬਣਾਈ ਰੱਖਣ ਦੀ ਮੰਗ

ਫ਼ਰੀਦਕੋਟ, 17 ਅਪ੍ਰੈਲ (ਸਤੀਸ਼ ਬਾਗ਼ੀ)-ਚਰਚ ਕਮੇਟੀ ਮੈਂਬਰਾਂ ਯੂਸਫ਼ ਮਸੀਹ, ਮੋਹਨ ਲਾਲ, ਗੁਰਮੀਤ ਅਤੇ ਵਿਕਟਰ ਜੌਨ ਤੋਂ ਇਲਾਵਾ ਹੋਰਨਾਂ ਨੇ ਸਥਾਨਕ ਨਗਰ ਕੌਸਲ ਦੇ ਕਾਰਜ ਸਾਧਕ ਅਫ਼ਸਰ ਨੂੰ ਪੱਤਰ ਲਿਖੇ ਕੇ ਜਾਣੂੰ ਕਰਵਾਇਆ ਕਿ ਈਸਾਈ ਭਾਈਚਾਰੇ ਦਾ ਪਵਿੱਤਰ ਦਿਹਾੜਾ ...

ਪੂਰੀ ਖ਼ਬਰ »

ਸੁੰਦਰ ਲਿਖਾਈ ਦੀ ਵਰਕਸ਼ਾਪ 24 ਤੋਂ

ਕੋਟਕਪੂਰਾ, 17 ਅਪੈ੍ਰਲ (ਮੋਹਰ ਸਿੰਘ ਗਿੱਲ)-ਮਾਂ ਬੋਲੀ ਪੰਜਾਬੀ ਦੇ ਪ੍ਰਚਾਰ ਪ੍ਰਸਾਰ ਲਈ ਯਤਨਸ਼ੀਲ ਚਨਾਬ ਗਰੁੱਪ ਆਫ਼ ਐਜੂਕੇਸ਼ਨ ਕੋਟਕਪੂਰਾ ਵਲੋਂ ਬੱਚਿਆਂ ਅਤੇ ਮਾਪਿਆਂ ਨੂੰ ਪੰਜਾਬੀ ਸੁੰਦਰ ਲਿਖਾਈ ਸਿਖਾਉਣ ਦੇ ਮੰਤਵ ਨਾਲ ਚਾਰ ਰੋਜ਼ਾ ਮੁਫ਼ਤ ਵਰਕਸ਼ਾਪ ਬਾਬਾ ...

ਪੂਰੀ ਖ਼ਬਰ »

ਪ੍ਰੀਖਿਆ 'ਚ ਵਧੀਆ ਸਥਾਨ ਹਾਸਲ ਕਰਨ ਵਾਲੇ ਵੱਖ-ਵੱਖ ਸਕੂਲਾਂ ਦੇ ਬੱਚੇ ਸਨਮਾਨਿਤ

ਫ਼ਰੀਦਕੋਟ, 17 ਅਪ੍ਰੈਲ (ਸਤੀਸ਼ ਬਾਗ਼ੀ)-ਪੰਜਾਬ ਸਕੂਲ ਸਿੱਖਿਆ ਬੋਰਡ ਦੀ 8ਵੀਂ ਦੀ ਪ੍ਰੀਖਿਆ ਵਿਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਸੀਨੀਅਰ ਸਿਟੀਜ਼ਨ ਵੈਲਫ਼ੇਅਰ ਐਸੋਸੀਏਸ਼ਨ ਵਲੋਂ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਜੈਤੋ, 17 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ (ਪੰਜਾਬ) ਬਲਾਕ ਜੈਤੋ ਦੇ ਪ੍ਰਧਾਨ ਡਾ: ਹਰਭਜਨ ਸਿੰਘ ਸੇਵੇਵਾਲਾ ਦੀ ਪ੍ਰਧਾਨਗੀ ਹੇਠ ਇਕ ਅਹਿਮ ਮੀਟਿੰਗ ਸਥਾਨਕ ਕੋਟਕਪੂਰਾ ਰੋਡ 'ਤੇ ਸਥਿਤ ਬਾਬਾ ਵਿਸ਼ਵਕਰਮਾ ਧਰਮਸ਼ਾਲਾ/ਮੰਦਰ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਰਨਰਜ਼ ਐਸੋਸੀਏਸ਼ਨ ਬਲਾਕ ਕੋਟਕਪੂਰਾ ਦੀ ਮੀਟਿੰਗ

ਕੋਟਕਪੂਰਾ, 17 ਅਪ੍ਰੈਲ (ਮੇਘਰਾਜ)-ਪੰਜਾਬ ਗੌਰਮਿੰਟ ਪੈਨਸ਼ਰਨਰਜ਼ ਐਸੋਸੀਏਸ਼ਨ ਬਲਾਕ ਕੋਟਕਪੂਰਾ ਦੀ ਮੀਟਿੰਗ ਪ੍ਰਧਾਨ ਰਣਜੀਤ ਸਿੰਘ ਕੰਵਲ ਦੀ ਪ੍ਰਧਾਨਗੀ ਹੇਠ ਮੁੱਖ ਦਫ਼ਤਰ ਵਿਖੇ ਹੋਈ | ਮੀਟਿੰਗ ਦੇ ਆਰੰਭ 'ਚ ਸਾਰੇ ਮੈਂਬਰਾਂ ਨੇ ਸਵ: ਰਾਜਿੰਦਰ ਸਿੰਘ ਰਾਜਾ ਪੁੱਤਰ ...

ਪੂਰੀ ਖ਼ਬਰ »

ਬਾਬਾ ਜੀਵਨ ਸਿੰਘ ਪਬਲਿਕ ਸਕੂਲ ਵਲੋਂ ਹੋਣਹਾਰ ਬੱਚਿਆਂ ਦਾ ਸਨਮਾਨ

ਫ਼ਰੀਦਕੋਟ, 17 ਅਪ੍ਰੈਲ (ਹਰਮਿੰਦਰ ਸਿੰਘ ਮਿੰਦਾ)-ਬਾਬਾ ਜੀਵਨ ਸਿੰਘ ਪਬਲਿਕ ਸਕੂਲ ਫ਼ਰੀਦਕੋਟ ਵਲੋਂ ਸ਼ੈਸ਼ਨ 2018-19 ਦੀਆਂ ਸਾਲਾਨਾ ਪ੍ਰੀਖਿਆਵਾਂ 'ਚ ਛੇਵੀਂ, ਸੱਤਵੀਂ, ਅੱਠਵੀਂ, ਨੌਵੀਂ, ਗਿਆਰ੍ਹਵੀਂ ਜਮਾਤ 'ਚੋਂ ਅਹਿਮ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ...

ਪੂਰੀ ਖ਼ਬਰ »

ਦੇਸ਼ ਦੇ ਅਗਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੀ ਬਣਨਗੇ-ਰਣੀਕੇ

ਕੋਟਕਪੂਰਾ, 17 ਅਪ੍ਰੈਲ (ਮੇਘਰਾਜ)-ਲੋਕ ਸਭਾ ਚੋਣਾਂ 'ਚ ਨਰਿੰਦਰ ਮੋਦੀ ਹੀ ਦੇਸ਼ ਦੇ ਅਗਲੇ ਪ੍ਰਧਾਨ ਮੰਤਰੀ ਬਣਨਗੇ ਕਿਉਂਕਿ ਉਨ੍ਹਾਂ ਨੇ ਆਪਣੇ ਪੰਜ ਸਾਲਾਂ ਦੇ ਕਾਰਜਕਾਲ ਸਮੇਂ ਦੇਸ਼ ਨੂੰ ਤਰੱਕੀ ਦੀਆਂ ਨਵੀਂਆਂ ਲੀਹਾਂ 'ਤੇ ਤੋਰਿਆ ਹੈ | ਇਹ ਪ੍ਰਗਟਾਵਾ ਲੋਕ ਸਭਾ ਹਲਕਾ ...

ਪੂਰੀ ਖ਼ਬਰ »

ਪਾਣੀ ਜਮ੍ਹਾਂ ਹੋਣ ਕਾਰਨ ਰਾਹੀਆਂ ਨੂੰ ਕਰਨਾ ਪੈ ਰਿਹਾ ਪ੍ਰੇਸ਼ਾਨੀ ਦਾ ਸਾਹਮਣਾ

ਜੈਤੋ, 17 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਕੱਲ੍ਹ ਤੋਂ ਹੋ ਰਹੀ ਵਰਖਾ ਨਾਲ ਸ਼ਹਿਰ ਦੇ ਨੀਵਿਆਂ ਇਲਾਕਿਆਂ ਵਿਚ ਪਾਣੀ ਜਮ੍ਹਾਂ ਹੋਣ ਕਰਕੇ ਰਾਹੀਆਂ ਨੂੰ ਲੰਘਣ 'ਚ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ | ਸ਼ਹਿਰ ਵਿਚ ਚੱਲ ਰਹੇ ਨਵੇਂ ਸਵੀਰਜ ਪਾਉਣ ਦੇ ਕੰਮ ਕਾਰਨ ...

ਪੂਰੀ ਖ਼ਬਰ »

ਸਰਕਾਰੀ ਬਹੁ-ਤਕਨੀਕੀ ਕਾਲਜ 'ਚ ਰੋਬੋਟਿਕਸ ਵਰਕਸ਼ਾਪ ਲੱਗੀ

ਕੋਟਕਪੂਰਾ, 17 ਅਪ੍ਰੈਲ (ਮੋਹਰ ਸਿੰਘ ਗਿੱਲ)-ਸਰਕਾਰੀ ਬਹੁਤਕਨੀਕੀ ਕਾਲਜ ਕੋਟਕਪੂਰਾ ਵਿਖੇ ਮੈਡਮ ਪੁਨੀਤ ਮਿੱਤਲ ਦੀ ਅਗਵਾਈ 'ਚ ਵਿਦਿਆਰਥੀਆਂ ਦੇ ਬੌਧਿਕ ਗਿਆਨ ਵਿਚ ਵਾਧੇ ਦੇ ਲਈ ਰੋਬੋਟਿਕਸ ਵਰਕਸ਼ਾਪ ਲਗਾਈ ਗਈ | ਬਾਬਾ ਫ਼ਰੀਦ ਗਰੁੱਪ ਆਫ ਇੰਸਟੀਚਿਊਸ਼ਨਜ਼ 'ਚ ...

ਪੂਰੀ ਖ਼ਬਰ »

ਵਿਭਾਗ ਵਲੋਂ ਟੀਮਾਂ ਬਣਾ ਕੇ ਲੋਕਾਂ ਤੋਂ ਬਿੱਲਾਂ ਦੀ ਉਗਰਾਹੀ ਸ਼ੁਰੂ

ਕੋਟਕਪੂਰਾ,17 ਅਪ੍ਰੈਲ (ਮੋਹਰ ਸਿੰਘ ਗਿੱਲ)-ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਵਲੋਂ ਘਰ-ਘਰ ਜਾ ਕੇ ਲੋਕਾਂ ਤੋਂ ਪਾਣੀ ਅਤੇ ਸੀਵਰੇਜ ਦੇ ਬਿੱਲ ਵਸੂਲੇ ਜਾ ਰਹੇ ਹਨ | ਸ਼ਹਿਰ 'ਚ ਘਰਾਂ ਅਤੇ ਦੁਕਾਨਾਂ 'ਤੇ ਜਾ ਕੇ ਬਿੱਲ ਵਸੂਲ ਰਹੇ ਵਿਭਾਗ ਦੇ ਜੇ.ਈ. ਹਰਰਾਏ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX