ਤਾਜਾ ਖ਼ਬਰਾਂ


ਗੁਜਰਾਤ ਰਾਜ ਸਭਾ ਚੋਣਾਂ : ਵਿਦੇਸ਼ ਮੰਤਰੀ ਜੈਸ਼ੰਕਰ ਅਤੇ ਜੁਗਲਜੀ ਮਾਥੁਰਜੀ ਨੇ ਭਰੇ ਨਾਮਜ਼ਦਗੀ ਪੱਤਰ
. . .  8 minutes ago
ਗਾਂਧੀਨਗਰ, 25 ਜੂਨ- ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਅਤੇ ਜੁਗਲਜੀ ਮਾਥੁਰਜੀ ਠਾਕੋਰ ਨੇ ਅੱਜ ਗੁਜਰਾਤ ਵਿਧਾਨ ਸਭਾ 'ਚ ਰਾਜ ਸਭਾ ਚੋਣਾਂ ਲਈ ਭਾਜਪਾ ਦੇ ਉਮੀਦਵਾਰਾਂ ਵਜੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ। ਇਸ ਤੋਂ ਪਹਿਲਾਂ ਵਿਦੇਸ਼ ਮੰਤਰੀ ਜੈਸ਼ੰਕਰ...
ਜ਼ਮੀਨੀ ਝਗੜੇ ਨੂੰ ਲੈ ਕੇ ਵੱਡੇ ਭਰਾ ਨੇ ਗੋਲੀਆਂ ਮਾਰ ਕੇ ਕੀਤੀ ਛੋਟੇ ਭਰਾ ਦੀ ਹੱਤਿਆ
. . .  11 minutes ago
ਰਾਮ ਤੀਰਥ, 25 ਜੂਨ (ਧਰਵਿੰਦਰ ਸਿੰਘ ਔਲਖ)- ਅੰਮ੍ਰਿਤਸਰ ਜ਼ਿਲ੍ਹੇ 'ਚ ਪੁਲਿਸ ਥਾਣਾ ਕੰਬੋ ਅਧੀਨ ਆਉਂਦੇ ਅੱਡਾ ਗੌਂਸਾਬਾਦ ਵਿਖੇ ਜ਼ਮੀਨ ਦੇ ਝਗੜੇ ਨੂੰ ਲੈ ਕੇ ਅੱਜ ਵੱਡੇ ਭਰਾ ਵਲੋਂ ਗੋਲੀਆਂ ਮਾਰ ਕੇ ਛੋਟੇ ਭਰਾ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਹਿਚਾਣ...
ਸੁਖਪਾਲ ਖਹਿਰਾ ਨੇ ਤਰਨ ਤਾਰਨ ਦੇ ਸਰਹੱਦੀ ਖੇਤਰ ਦਾ ਕੀਤਾ ਦੌਰਾ
. . .  39 minutes ago
ਖੇਮਕਰਨ, 25 ਜੂਨ (ਰਾਕੇਸ਼ ਬਿੱਲਾ)- ਪੰਜਾਬ ਏਕਤਾ ਪਾਰਟੀ ਦੇ ਮੁਖੀ ਸੁਖਪਾਲ ਸਿੰਘ ਖਹਿਰਾ ਨੇ ਅੱਜ ਤਰਨ ਤਾਰਨ ਦੇ ਸਰਹੱਦੀ ਖੇਤਰ ਦਾ ਦੌਰਾ ਕੀਤਾ। ਉਨ੍ਹਾਂ ਨੇ ਸਰਹੱਦ ਦੇ ਨਜ਼ਦੀਕ ਆ ਕੇ ਨਹਿਰੀ ਪਾਣੀ ਦੇ ਲਗਾਤਾਰ ਬੰਦ ਪਏ ਤੇ ਡਿਫੈਂਸ ਡਰੇਨਾਂ ਅਤੇ ਪੁਲਾਂ ਦੀ ਖ਼ਸਤਾ...
ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਗ੍ਰਿਫ਼ਤਾਰ ਕੀਤੇ ਕਪਿਲ ਸਾਂਗਵਾਨ ਗੈਂਗ ਦੇ 15 ਬਦਮਾਸ਼
. . .  about 1 hour ago
ਨਵੀਂ ਦਿੱਲੀ, 25 ਜੂਨ- ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ 15 ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਹੜੇ ਕਿ ਕਪਿਲ ਸਾਂਗਵਾਨ ਗੈਂਗ ਦੇ ਮੈਂਬਰ ਦੱਸੇ ਜਾ ਰਹੇ ਹਨ। ਇਹ ਸਾਰੇ ਅਪਰਾਧੀ ਕਪਿਲ ਸਾਂਗਵਾਨ ਨੂੰ ਪੈਰੋਲ ਮਿਲਣ 'ਤੇ ਦਵਾਰਕਾ 'ਚ ਇਕੱਠੇ ਹੋ ਕੇ ਜਸ਼ਨ...
ਕਲਯੁਗੀ ਪਿਤਾ ਵਲੋਂ ਆਪਣੀ ਨਾਬਾਲਗ ਧੀ ਨਾਲ ਜਬਰ ਜਨਾਹ
. . .  about 1 hour ago
ਕਾਹਨੂੰਵਾਨ, 25 ਜੂਨ (ਹਰਜਿੰਦਰ ਸਿੰਘ ਜੱਜ)- ਥਾਣਾ ਭੈਣੀ ਮੀਆਂ ਖਾਂ ਅਧੀਨ ਪੈਂਦੇ ਪਿੰਡ ਰਾਜਪੁਰਾ ਦੇ ਵਸਨੀਕ ਇੱਕ ਪਿਓ ਵਲੋਂ ਆਪਣੀ ਨਾਬਾਲਗ ਧੀ ਨਾਲ ਜਬਰ ਜਨਾਹ ਕੀਤੇ ਜਾਣ ਦੀ ਖ਼ਬਰ ਮਿਲੀ ਹੈ। ਪੀੜਤ ਨਾਬਾਲਗ ਲੜਕੀ ਕਲਪਨਾਮ ਰਮਨੀਤ ਨੇ ਪੁਲਿਸ ਨੂੰ...
ਸੁਪਰੀਮ ਕੋਰਟ ਤੋਂ ਗੁਜਰਾਤ ਕਾਂਗਰਸ ਨੂੰ ਝਟਕਾ, ਰਾਜ ਸਭਾ ਚੋਣਾਂ 'ਚ ਦਖ਼ਲ ਦੇਣ ਤੋਂ ਕੀਤਾ ਇਨਕਾਰ
. . .  about 1 hour ago
ਨਵੀਂ ਦਿੱਲੀ, 25 ਜੂਨ- ਗੁਜਰਾਤ ਕਾਂਗਰਸ ਨੂੰ ਅੱਜ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਚੋਣ ਕਮਿਸ਼ਨ ਦੇ ਨੋਟੀਫ਼ਿਕੇਸ਼ਨ 'ਚ ਦਖ਼ਲ ਦੇਣ ਤੋਂ ਇਨਕਾਰ ਕਰਦਿਆਂ ਸੂਬੇ 'ਚ ਦੋ ਸੀਟਾਂ 'ਤੇ ਰਾਜ ਸਭਾ ਚੋਣਾਂ ਇਕੱਠਿਆਂ ਕਰਾਉਣ ਦੀ ਮੰਗ ਨੂੰ ਖ਼ਾਰਜ ਕਰ...
ਮਿਮੀ ਚੱਕਰਵਤੀ ਅਤੇ ਨੁਸਰਤ ਜਹਾਂ ਨੇ ਲੋਕ ਸਭਾ ਦੇ ਮੈਂਬਰਾਂ ਵਜੋਂ ਚੁੱਕੀ ਸਹੁੰ
. . .  about 2 hours ago
ਨਵੀਂ ਦਿੱਲੀ, 25 ਜੂਨ- ਪੱਛਮੀ ਬੰਗਾਲ ਤੋਂ ਤ੍ਰਿਣਮੂਲ ਕਾਂਗਰਸ (ਟੀ. ਐੱਮ. ਸੀ.) ਦੀਆਂ ਦੋ ਸੰਸਦ ਮੈਂਬਰਾਂ ਨੁਸਰਤ ਜਹਾਂ ਅਤੇ ਮਿਮੀ ਚੱਕਰਵਤੀ ਨੇ ਅੱਜ ਲੋਕ ਸਭਾ ਦੇ ਮੈਂਬਰਾਂ ਵਜੋਂ ਸਹੁੰ ਚੁੱਕੀ। ਦੋਵੇਂ ਹੀ ਅਜੇ ਤੱਕ ਸੰਸਦ ਦੀ ਕਾਰਵਾਈ 'ਚ ਸ਼ਾਮਲ...
ਸੁਪਰੀਮ ਕੋਰਟ ਨੇ ਬਾਬਾ ਰਾਮਪਾਲ ਦੀ ਜ਼ਮਾਨਤ ਦੀ ਮਿਆਦ ਵਧਾਉਣ ਤੋਂ ਕੀਤਾ ਇਨਕਾਰ
. . .  about 2 hours ago
ਨਵੀਂ ਦਿੱਲੀ, 25 ਜੂਨ- ਸੁਪਰੀਮ ਕੋਰਟ ਨੇ ਅੱਜ ਬਾਬਾ ਰਾਮਪਾਲ ਦੀ ਜ਼ਮਾਨਤ ਦੀ ਮਿਆਦ ਨੂੰ ਵਧਾਉਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਉਸ ਨੂੰ 26 ਜੂਨ ਤੱਕ ਆਤਮ ਸਮਰਪਣ ਕਰਨ ਲਈ ਕਿਹਾ ਹੈ। ਰਾਮਪਾਲ ਫ਼ਿਲਹਾਲ ਜ਼ਮਾਨਤ 'ਤੇ ਹੈ ਅਤੇ ਉਸ ਨੇ ਖ਼ਰਾਬ...
ਦੁਪਹਿਰ 2 ਵਜੇ ਸ਼ੁਰੂ ਹੋਵੇਗੀ ਰਾਜ ਸਭਾ ਦੀ ਕਾਰਵਾਈ
. . .  about 2 hours ago
ਨਵੀਂ ਦਿੱਲੀ, 25 ਜੂਨ- ਰਾਜ ਸਭਾ ਦੀ ਕਾਰਵਾਈ ਅੱਜ ਦੁਪਹਿਰ 2 ਵਜੇ ਤੋਂ ਸ਼ੁਰੂ...........
ਐਮਰਜੈਂਸੀ ਦੇ 44 ਸਾਲ ਪੂਰੇ : ਮੋਦੀ ਅਤੇ ਅਮਿਤ ਸ਼ਾਹ ਨੇ ਕਿਹਾ 'ਲੋਕਤੰਤਰ ਦੀ ਹੱਤਿਆ'
. . .  about 2 hours ago
ਨਵੀਂ ਦਿੱਲੀ, 25 ਜੂਨ- ਦੇਸ਼ 'ਚ ਅੱਜ 44 ਸਾਲ ਪਹਿਲਾਂ ਐਮਰਜੈਂਸੀ ਲਾਗੂ ਕੀਤੀ ਗਈ ਸੀ। ਇੰਦਰਾ ਗਾਂਧੀ ਦੇ ਸ਼ਾਸਨਕਾਲ 'ਚ 25 ਜੂਨ, 1975 'ਚ ਦੇਸ਼ ਭਰ 'ਚ ਐਮਰਜੈਂਸੀ ਲਾਗੂ ਹੋਈ ਸੀ। ਇਸ ਦੀ ਬਰਸੀ ਮੌਕੇ ਅੱਜ ਦੇਸ਼ ਭਰ 'ਚ ਇਸ ਨੂੰ ਯਾਦ ਕੀਤਾ ਜਾ ਰਿਹਾ ਹੈ। ਇਸ....
ਕੋਲਕਾਤਾ 'ਚ ਪੁਲਿਸ ਨੇ ਆਈ. ਐੱਸ. ਦੇ ਚਾਰ ਸ਼ੱਕੀਆਂ ਨੂੰ ਕੀਤਾ ਗ੍ਰਿਫ਼ਤਾਰ
. . .  about 3 hours ago
ਕੋਲਕਾਤਾ, 25 ਜੂਨ- ਪੱਛਮੀ ਬੰਗਾਲ 'ਚ ਮਚੇ ਸਿਆਸੀ ਬਵਾਲ ਅਤੇ ਹਿੰਸਾ ਵਿਚਾਲੇ ਇੱਥੇ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਰਾਜਧਾਨੀ ਕੋਲਕਾਤਾ 'ਚ ਪੁਲਿਸ ਨੇ ਚਾਰ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ 'ਚੋਂ ਤਿੰਨ ਬੰਗਲਾਦੇਸ਼ੀ ਮੂਲ ਦੇ...
ਅਸ਼ੋਕ ਗਹਿਲੋਤ ਅਤੇ ਗਜੇਂਦਰ ਸ਼ੇਖਾਵਤ ਸਮੇਤ ਕਈ ਨੇਤਾਵਾਂ ਨੇ ਸੈਣੀ ਨੂੰ ਭੇਂਟ ਕੀਤੀ ਸ਼ਰਧਾਂਜਲੀ
. . .  about 3 hours ago
ਜੈਪੁਰ, 25 ਜੂਨ- ਰਾਜਸਥਾਨ ਭਾਜਪਾ ਦੇ ਸੂਬਾ ਪ੍ਰਧਾਨ ਮਦਨ ਲਾਲ ਸੈਣੀ ਦਾ ਲੰਘੇ ਦਿਨ ਦਿੱਲੀ ਦੇ ਏਮਜ਼ ਹਸਪਤਾਲ 'ਚ ਦੇਹਾਂਤ ਹੋ ਗਿਆ ਸੀ। ਅੰਤਿਮ ਦਰਸ਼ਨਾਂ ਲਈ ਅੱਜ ਉਨ੍ਹਾਂ ਨੂੰ ਮ੍ਰਿਤਕ ਦੇਹ ਨੂੰ ਰਾਜਧਾਨੀ ਜੈਪੁਰ 'ਚ ਸਥਿਤ ਭਾਜਪਾ ਦਫ਼ਤਰ 'ਚ ਲਿਆਂਦਾ ਗਿਆ ਹੈ...
ਜੰਮੂ-ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਜਾਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 3 hours ago
ਨਵੀਂ ਦਿੱਲੀ, 25 ਜੂਨ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਭਾਵ ਕਿ 26 ਜੂਨ ਤੋਂ ਜੰਮੂ-ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਇੱਥੇ ਉਹ ਅਮਰਨਾਥ ਯਾਤਰਾ ਦੀ ਸੁਰੱਖਿਆ ਅਤੇ ਸੂਬੇ 'ਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ...
ਹਿਮਾਚਲ ਪ੍ਰਦੇਸ਼ : ਐੱਨ. ਐੱਚ.-5 'ਤੇ ਮਲਬਾ ਡਿੱਗਣ ਕਾਰਨ ਵਾਹਨਾਂ ਦੀ ਆਵਾਜਾਈ ਬੰਦ
. . .  about 4 hours ago
ਸ਼ਿਮਲਾ, 25 ਜੂਨ- ਹਿਮਾਚਲ ਪ੍ਰਦੇਸ਼ ਕਿਨੌਰ ਜ਼ਿਲ੍ਹੇ 'ਚ ਕਸ਼ੰਗ ਨਾਲੇ ਦੇ ਨਜ਼ਦੀਕ ਨੈਸ਼ਨਲ ਹਾਈਵੇਅ-5 'ਤੇ ਇੱਕ ਪਹਾੜੀ ਦਾ ਕੁਝ ਹਿੱਸਾ ਡਿੱਗ ਪਿਆ। ਇਸ ਕਾਰਨ ਇੱਥੇ ਆਵਾਜਾਈ ਬਿਲਕੁਲ ਠੱਪ ਹੋ ਗਈ ਹੈ, ਜਿਸ ਕਾਰਨ ਲੋਕਾਂ ਨੂੰ ਪਰੇਸ਼ਾਨੀਆਂ ਦਾ...
ਮਦਨ ਲਾਲ ਸੈਣੀ ਦੇ ਦੇਹਾਂਤ ਕਾਰਨ ਭਾਜਪਾ ਸੰਸਦੀ ਦਲ ਦੀ ਬੈਠਕ ਰੱਦ
. . .  about 4 hours ago
ਨਵੀਂ ਦਿੱਲੀ, 25 ਜੂਨ- ਰਾਜਸਥਾਨ 'ਚ ਭਾਰਤੀ ਜਨਤਾ ਪਾਰਟੀ ਦੇ ਮੁਖੀ ਮਦਨ ਲਾਲ ਸੈਣੀ ਦੇ ਦੇਹਾਂਤ ਕਾਰਨ ਅੱਜ ਹੋਣ ਵਾਲੀ ਭਾਜਪਾ ਸੰਸਦੀ ਦਲ ਦੀ ਬੈਠਕ ਰੱਦ ਕਰ ਦਿੱਤੀ ਗਈ ਹੈ। ਉੱਥੇ ਹੀ ਪਾਰਟੀ ਦੇ ਹੋਰ ਪ੍ਰੋਗਰਾਮਾਂ ਨੂੰ ਵੀ ਰੱਦ ਕਰ ਦਿੱਤਾ ਗਿਆ ਹੈ। ਸੈਣੀ ਦਾ ਅੱਜ...
ਮੁਜ਼ੱਫਰਪੁਰ 'ਚ ਜਾਰੀ ਹੈ ਚਮਕੀ ਬੁਖ਼ਾਰ ਦਾ ਕਹਿਰ, ਹੁਣ ਤੱਕ 131 ਬੱਚਿਆਂ ਨੇ ਤੋੜਿਆ ਦਮ
. . .  about 4 hours ago
ਅੱਜ ਤੋਂ ਭਾਰਤ ਦੇ ਦੌਰੇ 'ਤੇ ਆਉਣਗੇ ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪੀਓ
. . .  about 5 hours ago
ਖੱਡ 'ਚ ਡਿੱਗੀ ਬੱਸ, 6 ਲੋਕਾਂ ਦੀ ਮੌਤ ਅਤੇ ਕਈ ਜ਼ਖ਼ਮੀ
. . .  about 5 hours ago
ਅਗਸਤਾ ਵੈਸਟਲੈਂਡ ਮਾਮਲਾ : ਈ. ਡੀ. ਦੀ ਪਟੀਸ਼ਨ 'ਤੇ ਅੱਜ ਸੁਣਵਾਈ ਕਰੇਗਾ ਸੁਪਰੀਮ ਕੋਰਟ
. . .  about 5 hours ago
ਅੱਜ ਦਾ ਵਿਚਾਰ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਜੇਠ ਸੰਮਤ 551
ਵਿਚਾਰ ਪ੍ਰਵਾਹ: ਭਵਿੱਖ ਨੂੰ ਸਾਕਾਰ ਕਰ ਦੇਣਾ ਹੀ ਸਭ ਤੋਂ ਵਧੀਆ ਪੇਸ਼ੀਨਗੋਈ ਹੈ। -ਜੋਸਲ ਕਾਫਮੈਨ

ਪਹਿਲਾ ਸਫ਼ਾ

ਚੋਣ ਸਰਵੇਖਣਾਂ ਤੋਂ ਬਾਅਦ ਸਿਆਸੀ ਹਲਚਲ ਵਧੀ

* ਵਿਰੋਧੀ ਧਿਰਾਂ ਦੀ ਮੀਟਿੰਗ ਅੱਜ-ਚੋਣ ਕਮਿਸ਼ਨ ਨਾਲ ਕਰਨਗੇ ਮੁਲਾਕਾਤ * ਸਰਵੇਖਣ ਨੂੰ ਮਨਘੜਤ, ਫ਼ਰਜ਼ੀ ਤੇ ਜ਼ਮੀਨੀ ਹਕੀਕਤ ਤੋਂ ਦੱਸਿਆ ਉਲਟ * ਅੰਤਿਮ ਨਤੀਜੇ ਅਨੁਮਾਨਾਂ ਅਨੁਸਾਰ ਹੀ ਆਉਣਗੇ-ਭਾਜਪਾ

ਪਟਨਾ / ਨਵੀਂ ਦਿੱਲੀ, 20 ਮਈ (ਏਜੰਸੀ)- ਵਿਰੋਧੀ ਪਾਰਟੀਆਂ ਨੇ ਚੋਣ ਸਰਵੇਖਣਾਂ ਤੋਂ ਬਾਅਦ ਭਾਜਪਾ ਦੀ ਅਗਵਾਈ ਵਾਲੇ ਐਨ.ਡੀ.ਏ. ਦੇ ਸੱਤਾ 'ਚ ਆਉਣ ਦੇ ਅਨੁਮਾਨ 'ਤੇ ਸ਼ੱਕ ਜ਼ਾਹਿਰ ਕਰਦਿਆਂ ਇਸ ਨੂੰ ਮਨਘੜਤ, ਫਰਜ਼ੀ ਤੇ ਜ਼ਮੀਨੀ ਹਕੀਕਤ ਤੋਂ ਉਲਟ ਦੱਸਿਆ ਹੈ, ਜਦਕਿ ਸੱਤਾਧਾਰੀ ਧਿਰ ਨੇ ...

ਪੂਰੀ ਖ਼ਬਰ »

ਪਹਿਲੀ ਸਰਜੀਕਲ ਸਟ੍ਰਾਈਕ 2016 'ਚ ਹੀ ਹੋਈ ਸੀ-ਲੈਫ਼: ਜਨ. ਰਣਬੀਰ ਸਿੰਘ

ਜੰਮੂ-ਕਸ਼ਮੀਰ 'ਚ ਇਸ ਸਾਲ ਦੌਰਾਨ 86 ਅੱਤਵਾਦੀ ਮਾਰੇ ਗਏ ਤੇ 20 ਹੋਰ ਗ੍ਰਿਫ਼ਤਾਰ

ਸ੍ਰੀਨਗਰ, 20 ਮਈ (ਮਨਜੀਤ ਸਿੰਘ)- ਫੌਜ ਦੀ ਉੱਤਰੀ ਕਮਾਂਡ ਦੇ ਜੇ.ਓ.ਸੀ. ਲੈਫ: ਜਨਰਲ ਰਣਬੀਰ ਸਿੰਘ ਨੇ ਦੱਸਿਆ ਕਿ ਪਹਿਲੀ ਸਰਜੀਕਲ ਸਟ੍ਰਾਇਕ ਸਤੰਬਰ 2016 'ਚ ਹੋਈ ਸੀ। ਉਨ੍ਹਾਂ ਕਸ਼ਮੀਰੀ ਨੌਜਵਾਨਾਂ ਦੇ ਅੱਤਵਾਦੀ ਸੰਗਠਨਾਂ 'ਚ ਸ਼ਾਮਿਲ ਹੋਣ ਦੇ ਰੁਝਾਨ 'ਤੇ ਚਿੰਤਾ ਪ੍ਰਗਟ ...

ਪੂਰੀ ਖ਼ਬਰ »

ਪੰਜਾਬ 'ਚ 65.96 ਫ਼ੀਸਦੀ ਮਤਦਾਨ ਚੋਣ ਕਮਿਸ਼ਨ ਵਲੋਂ ਨਵਾਂ ਅੰਕੜਾ ਜਾਰੀ

ਚੰਡੀਗੜ੍ਹ, 20 ਮਈ (ਬਿਊਰੋ ਚੀਫ਼)-ਲੋਕ ਸਭਾ ਚੋਣਾਂ ਦੌਰਾਨ ਪੰਜਾਬ ਦੀਆਂ 13 ਸੀਟਾਂ 'ਤੇ 65.96 ਫ਼ੀਸਦੀ ਮਤਦਾਨ ਹੋਇਆ ਹੈ ਜੋ ਕਿ ਸਾਲ 2014 ਦੌਰਾਨ ਪਈਆਂ ਵੋਟਾਂ ਤੋਂ ਕਰੀਬ ਪੰਜ ਫ਼ੀਸਦੀ ਘੱਟ ਹੈ। ਬੀਤੇ ਐਤਵਾਰ ਸੂਬੇ 'ਚ ਕੁੱਲ 2.07 ਕਰੋੜ ਵੋਟਰਾਂ 'ਚੋਂ 1.37 ਕਰੋੜ ਵੋਟਰਾਂ ਨੇ 278 ...

ਪੂਰੀ ਖ਼ਬਰ »

ਇਸ ਵਾਰ ਲੋਕ ਸਭਾ ਚੋਣਾਂ 'ਚ ਹੋਈ ਸਭ ਤੋਂ ਵੱਧ 67.11% ਵੋਟਿੰਗ

ਨਵੀਂ ਦਿੱਲੀ, 20 ਮਈ (ਪੀ. ਟੀ. ਆਈ.)-ਇਸ ਸਾਲ ਸੱਤ ਗੇੜਾਂ ਦੀਆਂ ਹੋਈਆਂ ਲੋਕ ਸਭਾ ਚੋਣਾਂ 'ਚ 67.11 ਫ਼ੀਸਦੀ ਵੋਟਿੰਗ ਹੋਈ ਭਾਵ ਕਰੀਬ 91 ਕਰੋੜ ਲੋਕਾਂ ਨੇ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ। ਇਹ ਭਾਰਤ 'ਚ ਕਿਸੇ ਵੀ ਸੰਸਦੀ ਚੋਣਾਂ 'ਚ ਹੋਈ ਵੋਟਿੰਗ 'ਚੋਂ ਸਭ ਤੋਂ ਵੱਧ ਹੈ। ਸਾਲ ...

ਪੂਰੀ ਖ਼ਬਰ »

ਵਿਵਾਦਿਤ ਬਿਆਨਾਂ ਤੋਂ ਬਾਅਦ 63 ਘੰਟੇ ਲਈ ਮੌਨ ਹੋਈ ਪ੍ਰੱਗਿਆ

ਮੁੜ ਮੰਗੀ ਮੁਆਫ਼ੀ

ਭੁਪਾਲ, 20 ਮਈ (ਪੀ. ਟੀ. ਆਈ.)-ਭਾਜਪਾ ਦੀ ਭੁਪਾਲ ਲੋਕ ਸਭਾ ਸੀਟ ਤੋਂ ਉਮੀਦਵਾਰ ਪ੍ਰੱਗਿਆ ਠਾਕੁਰ, ਜੋ ਪਿਛਲੀ ਦਿਨੀਂ ਆਪਣੇ ਵਿਵਾਦਿਤ ਬਿਆਨਾਂ ਕਰਕੇ ਸੁਰਖੀਆਂ 'ਚ ਸੀ, ਨੇ ਸੋਮਵਾਰ ਨੂੰ ਮੁੜ ਮੁਆਫ਼ੀ ਮੰਗੀ ਅਤੇ ਕਿਹਾ ਕਿ ਉਹ 63 ਘੰਟਿਆਂ ਲਈ ਮੌਨ ਰੱਖਣ ਜਾ ਰਹੀ ਹੈ। 2008 ...

ਪੂਰੀ ਖ਼ਬਰ »

ਕਾਲਾ ਹਿਰਨ ਸ਼ਿਕਾਰ ਮਾਮਲੇ 'ਚ ਸੈਫ, ਤੱਬੂ, ਸੋਨਾਲੀ ਤੇ ਨੀਲਮ ਨੂੰ ਤਾਜ਼ਾ ਨੋਟਿਸ

ਜੈਪੁਰ, 20 ਮਈ (ਏਜੰਸੀ)- ਕਾਲਾ ਹਿਰਨ ਸ਼ਿਕਾਰ ਮਾਮਲੇ 'ਚ ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ, ਅਦਾਕਾਰਾ ਸੋਨਾਲੀ ਬੇਂਦਰੇ, ਨੀਲਮ ਕੋਠਾਰੀ ਤੇ ਤੱਬੂ ਦੀਆਂ ਮੁਸੀਬਤਾਂ ਵਧਦੀਆਂ ਜਾ ਰਹੀਆਂ ਹਨ। ਰਾਜਸਥਾਨ ਹਾਈ ਕੋਰਟ ਦੀ ਜੋਧਪੁਰ ਬੈਂਚ ਨੇ 1998 ਦੇ ਇਸ ਮਾਮਲੇ 'ਚ ਉਨ੍ਹਾਂ ਨੂੰ ...

ਪੂਰੀ ਖ਼ਬਰ »

ਜ਼ਮਾਨਤ ਲਈ ਮੁੜ ਹਾਈਕੋਰਟ ਪਹੁੰਚੇ ਨਵਾਜ਼ ਸ਼ਰੀਫ਼

ਅੰਮ੍ਰਿਤਸਰ, 20 ਮਈ (ਸੁਰਿੰਦਰ ਕੋਛੜ)-ਭ੍ਰਿਸ਼ਟਾਚਾਰ ਦੇ ਮਾਮਲੇ 'ਚ ਜੇਲ੍ਹ ਦੀ ਸਜ਼ਾ ਭੁਗਤ ਰਹੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੇ ਆਪਣੀ ਖ਼ਰਾਬ ਸਿਹਤ ਦਾ ਹਵਾਲਾ ਦਿੰਦਿਆਂ ਇਕ ਵਾਰ ਫਿਰ ਤੋਂ ਇਸਲਾਮਾਬਾਦ ਹਾਈਕੋਰਟ 'ਚ ਜ਼ਮਾਨਤ ਲਈ ਅਪੀਲ ਦਾਇਰ ਕੀਤੀ ਹੈ। ਉਹ 6 ਹਫ਼ਤੇ ਦੀ ਜ਼ਮਾਨਤ ਖ਼ਤਮ ਹੋਣ 'ਤੇ ਪਿਛਲੇ ਦਿਨੀਂ ਲਾਹੌਰ ਜੇਲ੍ਹ ਪਹੁੰਚੇ ਹਨ। ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਮੈਡੀਕਲ ਆਧਾਰ 'ਤੇ 26 ਮਾਰਚ ਨੂੰ ਸ਼ਰੀਫ਼ ਨੂੰ ਉਚਿੱਤ ਇਲਾਜ ਕਰਾਉਣ ਹਿਤ ਜ਼ਮਾਨਤ ਦਿੱਤੀ ਸੀ। ਇਸ ਤੋਂ ਪਹਿਲਾਂ ਸ਼ਰੀਫ਼ ਵਲੋਂ ਸੁਪਰੀਮ ਕੋਰਟ 'ਚ ਮੈਡੀਕਲ ਆਧਾਰ 'ਤੇ ਸਥਾਈ ਜ਼ਮਾਨਤ ਲਈ ਸਮੀਖਿਆ ਪਟੀਸ਼ਨ ਵੀ ਦਾਖ਼ਲ ਕੀਤੀ ਸੀ, ਜਿਸ ਨੂੰ ਚੀਫ਼ ਜਸਟਿਸ ਆਸਿਫ਼ ਸਈਦ ਖੋਸਾ ਦੀ ਅਗਵਾਈ ਵਾਲੇ ਤਿੰਨ ਮੈਂਬਰੀ ਬੈਂਚ ਨੇ ਖ਼ਾਰਜ ਕਰਦਿਆਂ ਸਪਸ਼ਟ ਤੌਰ 'ਤੇ ਕਿਹਾ ਸੀ ਕਿ ਅਦਾਲਤ ਨੇ ਸ਼ਰੀਫ਼ ਨੂੰ ਛੇ ਹਫ਼ਤੇ ਦੀ ਜ਼ਮਾਨਤ ਦਿੱਤੀ ਸੀ ਤਾਂ ਕਿ ਉਹ ਉਚਿੱਤ ਇਲਾਜ ਪ੍ਰਾਪਤ ਕਰ ਸਕਣ, ਜਦਕਿ ਜ਼ਮਾਨਤ ਦਾ ਸਾਰਾ ਸਮਾਂ ਉਨ੍ਹਾਂ ਪਾਕਿਸਤਾਨ ਮੁਸਲਿਮ ਲੀਗ ਦੀ ਸਥਿਤੀ ਪਤਾ ਕਰਨ 'ਚ ਪੂਰਾ ਕਰ ਲਿਆ। ਦੱਸਿਆ ਜਾ ਰਿਹਾ ਹੈ ਕਿ ਹੁਣ ਸ਼ਰੀਫ਼ ਦੇ ਵਕੀਲ ਖ਼ਵਾਜਾ ਹੈਰਿਸ ਨੇ ਸਵਿਟਜ਼ਰਲੈਂਡ, ਅਮਰੀਕਾ, ਬ੍ਰਿਟੇਨ ਅਤੇ ਪਾਕਿਸਤਾਨ ਦੇ ਡਾਕਟਰਾਂ ਦੀ ਰਿਪੋਰਟ ਦਾ ਹਵਾਲਾ ਦਿੰਦਿਆਂ ਨਵੇਂ ਸਿਰ ਤੋਂ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਹੈ ਅਤੇ ਪਟੀਸ਼ਨ 'ਚ ਕਿਹਾ ਗਿਆ ਹੈ ਕਿ ਸ਼ਰੀਫ਼ ਕਈ ਬਿਮਾਰੀਆਂ ਦੇ ਸ਼ਿਕਾਰ ਹਨ ਅਤੇ ਉਨ੍ਹਾਂ ਦੇ ਜੀਵਨ ਨੂੰ ਖ਼ਤਰਾ ਹੈ।


ਖ਼ਬਰ ਸ਼ੇਅਰ ਕਰੋ

ਕਾਂਗਰਸ ਮੱਧ ਪ੍ਰਦੇਸ਼ 'ਚ ਆਪਣਾ ਬਹੁਮਤ ਸਾਬਤ ਕਰੇ-ਭਾਜਪਾ

ਭੁਪਾਲ, 20 ਮਈ (ਏਜੰਸੀ)- ਭਾਜਪਾ ਨੇ ਅੱਜ ਕਿਹਾ ਕਿ ਮੱਧ ਪ੍ਰਦੇਸ਼ 'ਚ ਕਮਲ ਨਾਥ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੂੰ ਵਿਧਾਨ ਸਭਾ 'ਚ ਆਪਣਾ ਬਹੁਮਤ ਸਾਬਤ ਕਰਨਾ ਚਾਹੀਦਾ ਹੈ। ਭੁਪਾਲ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਗੋਪਾਲ ਭਾਰਗਵ ਨੇ ਕਿਹਾ ਕਿ ਪਾਰਟੀ ਸੂਬੇ ਦੀ ...

ਪੂਰੀ ਖ਼ਬਰ »

ਤਜਾਕਿਸਤਾਨ ਦੀ ਜੇਲ੍ਹ 'ਚ ਦੰਗੇ-32 ਮੌਤਾਂ

ਦੁਸ਼ਾਂਬੇ (ਤਜਾਕਿਸਤਾਨ), 20 ਮਈ (ਏ.ਐਫ਼.ਪੀ.)-ਤਜਾਕਿਸਤਾਨ 'ਚ ਇਕ ਜੇਲ੍ਹ 'ਚ ਦੰਗੇ ਹੋ ਜਾਣ ਕਾਰਨ 32 ਲੋਕਾਂ ਦੀ ਮੌਤ ਹੋ ਗਈ, ਮਰਨ ਵਾਲਿਆਂ 'ਚ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ ਦੇ 24 ਅੱਤਵਾਦੀ ਅਤੇ ਤਿੰਨ ਸੁਰੱਖਿਆ ਬਲਾਂ ਦੇ ਜਵਾਨ ਸ਼ਾਮਿਲ ਹਨ। ਨਿਆ ਮੰਤਰਾਲੇ ਨੇ ਆਪਣੇ ਬਿਆਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX