ਤਾਜਾ ਖ਼ਬਰਾਂ


ਗਰਮ ਤੇਲ ਵਾਲੀ ਕਹਾੜੀ 'ਚ ਡਿੱਗ ਕੇ ਬੁਰੀ ਤਰ੍ਹਾਂ ਸੜਿਆ ਤਿੰਨ ਸਾਲਾ ਮਾਸੂਮ
. . .  12 minutes ago
ਡੇਰਾਬੱਸੀ, 19 ਜੁਲਾਈ (ਸ਼ਾਮ ਸਿੰਘ ਸੰਧੂ)- ਡੇਰਾਬੱਸੀ ਦੇ ਖਟੀਕ ਮੁਹੱਲੇ 'ਚ ਗਰਮ ਤੇਲ ਵਾਲੀ ਕੜਾਹੀ 'ਚ ਡਿੱਗਣ ਕਾਰਨ ਇੱਕ ਤਿੰਨ ਸਾਲਾ ਮਾਸੂਮ ਬੁਰੀ ਤਰ੍ਹਾਂ ਸੜ ਗਿਆ। ਜ਼ਖ਼ਮੀ ਬੱਚੇ ਦੀ ਪਹਿਚਾਣ ਅਰਜੁਨ ਪੁੱਤਰ ਸ਼ਿਵਾ ਜੀ ਦੇ ਰੂਪ 'ਚ ਹੋਈ ਹੈ। ਜਾਣਕਾਰੀ ਮੁਤਾਬਕ...
ਅੱਜ ਪੈ ਰਹੇ ਤੇਜ਼ ਮੀਂਹ ਨੇ ਕਿਸਾਨਾਂ ਦੇ ਸਾਹ ਸੂਤੇ
. . .  26 minutes ago
ਤਪਾ ਮੰਡੀ, 19 ਜੁਲਾਈ (ਵਿਜੇ ਸ਼ਰਮਾ)- ਤਪਾ ਖੇਤਰ 'ਚ ਅੱਜ ਹੋਈ ਤੇਜ਼ ਬਰਸਾਤ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਪਿਛਲੇ ਦਿਨੀਂ ਲਗਾਤਾਰ ਪਏ ਤੇਜ਼ ਮੀਂਹ ਦਾ ਪਾਣੀ ਅਜੇ ਖੇਤਾਂ 'ਚੋਂ ਬਾਹਰ ਨਹੀਂ ਨਿਕਲਿਆ ਕਿ ਅੱਜ ਪਏ ਮੀਂਹ ਕਾਰਨ ਨੀਵੇਂ ਖੇਤਾਂ 'ਚ...
ਅੰਮ੍ਰਿਤ ਵੇਲੇ ਨਸ਼ੇੜੀ ਪੁੱਤਰ ਨੇ ਕਹੀ ਮਾਰ ਕੇ ਕੀਤਾ ਮਾਂ ਦਾ ਕਤਲ
. . .  43 minutes ago
ਅਬੋਹਰ, 19 ਜੁਲਾਈ (ਕੁਲਦੀਪ ਸਿੰਘ ਸੰਧੂ)- ਉਪਮੰਡਲ ਦੇ ਪਿੰਡ ਭੰਗਾਲਾ ਵਿਖੇ ਅੱਜ ਅੰਮ੍ਰਿਤ ਵੇਲੇ ਇੱਕ ਨਸ਼ੇੜੀ ਪੁੱਤਰ ਵਲੋਂ ਕਹੀ ਮਾਰ ਕੇ ਆਪਣੀ ਮਾਂ ਦਾ ਕਤਲ ਕਰ ਦਿੱਤਾ ਗਿਆ। ਘਟਨਾ ਤੋਂ ਬਾਅਦ ਪਿੰਡ ਵਾਸੀਆਂ ਨੇ ਕਾਤਲ ਪੁੱਤਰ ਨੂੰ ਮੌਕੇ 'ਤੇ ਹੀ ਫੜ ਕੇ ਬੰਨ੍ਹ ਲਿਆ ਅਤੇ...
ਮੇਰੇ 'ਤੇ ਸਵਾਲ ਚੁੱਕਣ ਵਾਲੇ ਪਹਿਲਾਂ ਆਪਣੇ ਅੰਦਰ ਝਾਤ ਮਾਰਨ- ਕਰਨਾਟਕ ਵਿਧਾਨ ਸਭਾ ਸਪੀਕਰ
. . .  54 minutes ago
ਬੈਂਗਲੁਰੂ, 19 ਜੁਲਾਈ- ਕਰਨਾਟਕ ਵਿਧਾਨ ਸਭਾ ਦੇ ਸਪੀਕਰ ਕੇ. ਆਰ. ਰਮੇਸ਼ ਕੁਮਾਰ ਦਾ ਕਹਿਣਾ ਹੈ ਕਿ ਜਿਹੜੇ ਉਨ੍ਹਾਂ ਨੇ ਸਵਾਲ ਚੁੱਕ ਰਹੇ ਹਨ, ਉਹ ਪਹਿਲਾਂ ਆਪਣੇ ਅੰਦਰ ਝਾਤ ਮਾਰ ਕੇ ਦੇਖਣ। ਉਨ੍ਹਾਂ ਕਿਹਾ, ''ਜਿਹੜੇ ਮੇਰੇ ਚਰਿੱਤਰ 'ਤੇ ਚਿੱਕੜ ਸੁੱਟ ਰਹੇ ਹਨ, ਉਹ...
ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ
. . .  about 1 hour ago
ਬੈਂਗਲੁਰੂ, 19 ਜੁਲਾਈ- ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਭਾਜਪਾ, ਜੇ. ਡੀ. ਐੱਸ.-ਕਾਂਗਰਸ ਦੇ ਵਿਧਾਇਕ ਸਦਨ 'ਚ ਪਹੁੰਚਣਾ ਸ਼ੁਰੂ...
ਕੁਲਭੂਸ਼ਨ ਜਾਧਵ ਨੂੰ ਕੂਟਨੀਤਕ ਪਹੁੰਚ ਮੁਹੱਈਆ ਕਰਾਏਗਾ ਪਾਕਿਸਤਾਨ
. . .  about 1 hour ago
ਇਸਲਾਮਾਬਾਦ, 19 ਜੁਲਾਈ- ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਬੀਤੀ ਅੱਧੀ ਰਾਤ ਨੂੰ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਕੁਲਭੂਸ਼ਨ ਜਾਧਵ ਨੂੰ ਪਾਕਿਸਤਾਨ ਦੇ ਕਾਨੂੰਨ ਮੁਤਾਬਕ ਕੂਟਨੀਤਕ ਪਹੁੰਚ ਮੁਹੱਈਆ ਕਰਾਈ ਜਾਵੇਗੀ। ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ...
ਪੁਲਿਸ ਨੇ 600 ਕਰੋੜ ਰੁਪਏ ਦੀ ਹੈਰੋਇਨ ਸਣੇ ਪੰਜ ਨੂੰ ਕੀਤਾ ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 19 ਜੁਲਾਈ- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਵੱਡੀ ਕਾਰਵਾਈ ਕਰਦਿਆਂ ਦੋ ਅਫ਼ਗਾਨੀ ਕੈਮੀਕਲ ਮਾਹਰਾਂ ਸਣੇ ਪੰਜ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 150 ਕਿਲੋ ਅਫ਼ਗਾਨੀ ਹੈਰੋਇਨ ਵੀ ਬਰਾਮਦ ਕੀਤੀ ਹੈ, ਜਿਸ...
ਮੈਕਸੀਕੋ 'ਚ ਬੱਸ ਪਲਟਣ ਕਾਰਨ 15 ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  about 1 hour ago
ਮੈਕਸੀਕੋ ਸਿਟੀ, 19 ਜੁਲਾਈ- ਮੈਕਸੀਕੋ ਦੇ ਪੱਛਮੀ ਨਾਯਾਰਿਤ ਸੂਬੇ 'ਚ ਇੱਕ ਯਾਤਰੀ ਬੱਸ ਦੇ ਪਲਟਣ ਕਾਰਨ ਇਸ 'ਚ ਸਵਾਰ 15 ਲੋਕਾਂ ਦੀ ਮੌਤ ਹੋ ਗਈ, ਜਦਕਿ 21 ਹੋਰ ਜ਼ਖ਼ਮੀ ਹੋ ਗਏ। ਸਥਾਨਕ ਅਧਿਕਾਰੀਆਂ ਵਲੋਂ ਇਸ ਘਟਨਾ ਦੀ ਜਾਣਕਾਰੀ ਦਿੱਤੀ ਗਈ...
ਦਰਦਨਾਕ ਸੜਕ ਹਾਦਸੇ 'ਚ 4 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ
. . .  about 2 hours ago
ਬੁੱਲ੍ਹੋਵਾਲ, 19 ਜੁਲਾਈ (ਲੁਗਾਣਾ)- ਟੋਲ ਪਲਾਜ਼ਾ ਅੱਡਾ ਲਾਚੋਵਾਲ (ਹੁਸ਼ਿਆਰਪੁਰ) ਨੇੜੇ ਅੱਜ ਸਵੇਰੇ ਆਪਣੀ ਡਿਊਟੀ 'ਤੇ ਜਾ ਰਹੇ ਇੱਕ 22 ਸਾਲਾ ਨੌਜਵਾਨ ਦੀ ਤੇਜ਼ ਰਫ਼ਤਾਰ ਟਿੱਪਰ ਹੇਠ ਆ ਜਾਣ ਕਾਰਨ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ...
ਅਯੁੱਧਿਆ ਮਾਮਲੇ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ
. . .  about 2 hours ago
ਨਵੀਂ ਦਿੱਲੀ, 19 ਜੁਲਾਈ - ਅਯੁੱਧਿਆ ਮਾਮਲੇ 'ਚ ਸੁਪਰੀਮ ਕੋਰਟ ਅੱਜ ਸੁਣਵਾਈ ਕਰੇਗਾ। ਪਿਛਲੀ ਸੁਣਵਾਈ 'ਚ ਸੁਪਰੀਮ ਕੋਰਟ ਨੇ ਯੂ.ਪੀ ਸਰਕਾਰ ਨੂੰ ਸੀ.ਬੀ.ਆਈ ਜੱਜ...
ਪ੍ਰਿਅੰਕਾ ਗਾਂਧੀ ਅੱਜ ਜਾਣਗੇ ਸੋਨਭੱਦਰ
. . .  about 3 hours ago
ਲਖਨਊ, 19 ਜੁਲਾਈ - ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਅੱਜ ਸੋਨਭੱਦਰ ਜਾਣਗੇ, ਜਿੱਥੇ ਕਿ ਉਹ ਜ਼ਮੀਨੀ ਵਿਵਾਦ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ...
ਪਸ਼ੂ ਚੋਰੀ ਦੇ ਸ਼ੱਕ 'ਚ ਲੋਕਾਂ ਵੱਲੋਂ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ
. . .  about 3 hours ago
ਪਟਨਾ, 19 ਜੁਲਾਈ - ਬਿਹਾਰ ਦੇ ਸਾਰਨ 'ਚ ਪੈਂਦੇ ਬਨਿਆਪੁਰ ਵਿਖੇ ਪਸ਼ੂ ਚੋਰੀ ਕਰਨ ਦੇ ਸ਼ੱਕ 'ਚ ਲੋਕਾਂ ਨੇ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ ਕਰ...
ਵੈਸਟ ਇੰਡੀਜ਼ ਦੌਰੇ ਲਈ ਟੀਮ ਇੰਡੀਆ ਦੀ ਚੋਣ ਨੂੰ ਲੈ ਕੇ ਅੱਜ ਮੀਟਿੰਗ ਨਹੀ - ਬੀ.ਸੀ.ਸੀ.ਆਈ
. . .  about 3 hours ago
ਮੁੰਬਈ, 19 ਜੁਲਾਈ - ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ) ਦਾ ਕਹਿਣਾ ਹੈ ਕਿ ਵੈਸਟ ਇੰਡੀਜ਼ ਦੌਰੇ ਲਈ ਟੀਮ ਇੰਡੀਆ ਦੀ ਚੋਣ ਨੂੰ ਲੈ ਕੇ ਮੁੰਬਈ 'ਚ ਅੱਜ ਮੀਟਿੰਗ...
ਅਸਮ 'ਚ ਐਨ.ਆਰ.ਸੀ ਮਾਮਲੇ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 3 hours ago
ਨਵੀਂ ਦਿੱਲੀ, 19 ਜੁਲਾਈ - ਅਸਮ 'ਚ ਐਨ.ਆਰ.ਸੀ ਮਾਮਲੇ 'ਚ ਕੇਂਦਰ ਤੇ ਅਸਮ ਸਰਕਾਰ ਦੀਆਂ ਅਰਜ਼ੀਆਂ 'ਤੇ ਸੁਪਰੀਮ ਕੋਰਟ ਅੱਜ ਸੁਣਵਾਈ...
ਕੁਮਾਰਸਵਾਮੀ ਅੱਜ ਦੁਪਹਿਰ ਤੱਕ ਸਾਬਤ ਕਰਨਗੇ ਬਹੁਮਤ
. . .  about 3 hours ago
ਬੈਂਗਲੁਰੂ, 19 ਜੁਲਾਈ ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ ਕੁਮਾਰਸਵਾਮੀ ਅੱਜ ਦੁਪਹਿਰ ਤੱਕ ਬਹੁਮਤ ਸਾਬਤ ਕਰਨਗੇ। ਰਾਜਪਾਲ ਵਜੁਭਾਈ ਬਾਲਾ ਨੇ ਕੁਮਾਰਸਵਾਮੀ ਨੂੰ ਦੁਪਹਿਰ 1.30 ਵਜੇ ਤੱਕ ਬਹੁਮਤ ਸਾਬਤ ਕਰਨ...
ਨਿਊਜ਼ੀਲੈਂਡ ਦੇ ਕ੍ਰਾਈਸਚਰਚ 'ਚ ਜ਼ੋਰਦਾਰ ਧਮਾਕਾ, 7 ਜ਼ਖਮੀ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਪਿੰਡ ਰਾਮਪੁਰ ਸੈਣੀਆ ਵਿਖੇ ਤੰਦੂਏ ਹੋਣ ਦੀ ਅਫ਼ਵਾਹ ਨੇ ਉਡਾਈ ਲੋਕਾਂ ਦੀ ਨੀਂਦ
. . .  about 12 hours ago
ਸੀਵਰੇਜ ਦੀ ਸਫ਼ਾਈ ਕਰਦੇ ਇੱਕ ਦੀ ਮੌਤ
. . .  1 day ago
ਪਾਤੜਾਂ 'ਚ ਹੜ੍ਹ ਕੰਟਰੋਲ ਰੂਮ ਸਥਾਪਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਜੇਠ ਸੰਮਤ 551
ਵਿਚਾਰ ਪ੍ਰਵਾਹ: ਦੇਸ਼ ਦਾ ਭਵਿੱਖ ਨੇਤਾਵਾਂ ਅਤੇ ਮੰਤਰੀਆਂ ਦੀ ਮੁੱਠੀ ਵਿਚ ਨਹੀਂ, ਸਗੋਂ ਲੋਕਾਂ ਦੇ ਹੱਥਾਂ ਵਿਚ ਹੈ। -ਯਸ਼ਪਾਲ

ਰੂਪਨਗਰ

ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਲਈ ਹੋਈਆਂ ਵੋਟਾਂ ਦੀ ਗਿਣਤੀ ਅੱਜ

ਰੂਪਨਗਰ, 22 ਮਈ (ਮਨਜਿੰਦਰ ਸਿੰਘ ਚੱਕਲ)-ਸ੍ਰੀ ਅਨੰਦਪੁਰ ਸਾਹਿਬ ਹਲਕੇ ਦੀ ਲੋਕ ਸਭਾ ਚੋਣ ਲਈ 19 ਮਈ ਨੂੰ ਹੋਏ ਆਖ਼ਰੀ ਪੜਾਅ ਦੇ ਮਤਦਾਨ ਤੋਂ ਬਾਅਦ ਅੱਜ 23 ਮਈ ਨੂੰ ਹੋਣ ਵਾਲੀ ਵੋਟਾਂ ਦੀ ਗਿਣਤੀ ਦੀ ਤਿਆਰੀ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਡਾ. ਸੁਮੀਤ ਜਾਰੰਗਲ ਦੀ ਅਗਵਾਈ ਹੇਠ ਅਤੇ ਜਰਨਰਲ ਅਬਜ਼ਰਵਰ ਪੀ. ਦਿਆਨੰਦ ਤੇ ਕਾਊਂਟਿੰਗ ਅਬਜ਼ਰਵਰ ਸਤੀਸ਼ ਕੁਮਾਰ ਦੂਬੇ ਦੀ ਮੌਜੂਦਗੀ ਵਿਚ ਕਾਊਂਟਿੰਗ ਸਟਾਫ਼ ਦੀ ਰੈਂਡੇਮਾਈਜੇਸ਼ਨ ਕਰਵਾਈ ਗਈ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਵਿਚ ਪੈਂਦੇ ਵਿਧਾਨ ਸਭਾ ਹਲਕਿਆਂ 49-ਸ੍ਰੀ ਅਨੰਦਪੁਰ ਸਾਹਿਬ, 50-ਰੂਪਨਗਰ ਅਤੇ 51-ਸ੍ਰੀ ਚਮਕੌਰ ਸਾਹਿਬ ਦੀਆਂ ਵੋਟਾਂ ਦੀ ਗਿਣਤੀ ਲਈ ਗਿਣਤੀ ਕੇਂਦਰ ਸਰਕਾਰੀ ਕਾਲਜ ਰੂਪਨਗਰ ਵਿਖੇ ਬਣਾਏ ਗਏ ਹਨ। ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਵੇਗੀ। ਉਨ੍ਹਾਂ ਦੱਸਿਆ ਕਿ ਏ.ਆਰ.ਓ ਵਲੋਂ ਚੋਣ ਕਮਿਸ਼ਨ ਅਤੇ ਆਰ.ਓ ਨੂੰ ਸਾਰਾ ਰਿਕਾਰਡ ਆਨਲਾਈਨ ਹੀ ਭੇਜਿਆ ਜਾਵੇਗਾ। ਅੰਤਿਮ ਨਤੀਜੇ ਆਰ.ਓ. ਰੂਪਨਗਰ ਵਲੋਂ ਜਾਰੀ ਕੀਤੇ ਜਾਣਗੇ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਮੀਡੀਆ ਸੈਂਟਰ ਸਰਕਾਰੀ ਕਾਲਜ ਰੂਪਨਗਰ ਵਿਚ ਬਣੇ ਕਮੇਟੀ ਰੂਮ ਗਰਾਊਂਡ ਫਲੋਰ 'ਤੇ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਕਾਲਜ ਵਿਖੇ ਵੋਟਾਂ ਦੀ ਗਿਣਤੀ ਲਈ 300 ਦੇ ਕਰੀਬ ਮੁਲਾਜ਼ਮਾਂ ਦੀ ਡਿਊਟੀ ਲਾਈ ਗਈ ਹੈ ਅਤੇ ਹਰੇਕ ਵਿਧਾਨ ਸਭਾ ਹਲਕੇ ਦੀਆਂ ਵੋਟਾਂ ਦੀ ਗਿਣਤੀ ਲਈ 14 ਮੇਜ਼ ਅਤੇ 1 ਏ. ਆਰ. ਓ. ਟੇਬਲ ਲਾਏ ਗਏ ਹਨ। ਹਰੇਕ ਮੇਜ਼ 'ਤੇ 1 ਮਾਈਕਰੋ ਕਾਊਂਟਿੰਗ ਅਬਜ਼ਰਵਰ, ਕਾਊਂਟਿੰਗ ਸੁਪਰਵਾਈਜ਼ਰ ਅਤੇ ਕਾਊਂਟਿੰਗ ਸਹਾਇਕ ਡਿਊਟੀ ਨਿਭਾਏਗਾ। ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰੀ ਕਾਲਜ, ਰੂਪਨਗਰ ਵਿਖੇ ਵਿਧਾਨ ਸਭਾ ਹਲਕਾ ਰੂਪਨਗਰ, ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਚਮਕੌਰ ਸਾਹਿਬ ਸਬੰਧੀ ਵੋਟਾਂ ਦੀ ਗਿਣਤੀ ਹੋਵੇਗੀ, ਉਨ੍ਹਾਂ ਇਹ ਵੀ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰੇਕ ਹਲਕੇ ਵਿਚ ਅਬਜ਼ਰਵਰ ਅਤੇ ਕਾਊਂਟਿੰਗ ਏਜੰਟ ਜਾਂ ਉਮੀਦਵਾਰ ਦੀ ਮੌਜੂਦਗੀ ਵਿਚ 5 ਰੈਂਡਮਲੀ ਚੁਣੀਆਂ ਗਈਆਂ ਵੀ.ਵੀ. ਪੈਟ ਮਸ਼ੀਨਾਂ ਵਿਚਲੀਆਂ ਪਰਚੀਆਂ ਦੀ ਵੀ ਗਿਣਤੀ ਕੀਤੀ ਜਾਵੇਗੀ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣ ਕਮਿਸ਼ਨ ਵਲੋਂ ਪ੍ਰਵਾਨਿਤ ਵਿਅਕਤੀ ਹੀ ਗਿਣਤੀ ਕੇਂਦਰਾਂ ਵਿਚ ਦਾਖਲ ਹੋ ਸਕੇਗਾ। ਵੋਟਾਂ ਦੀ ਗਿਣਤੀ ਦੇ ਕਾਰਜ ਦੀ ਵੀਡੀਓਗ੍ਰਾਫ਼ੀ ਸਰਕਾਰੀ ਤੌਰ 'ਤੇ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਕਾਊਂਟਿੰਗ ਏਜੰਟ, ਜਿਨ੍ਹਾਂ ਨੂੰ ਸਹਾਇਕ ਰਿਟਰਨਿੰਗ ਅਫ਼ਸਰਾਂ ਵਲੋਂ ਸ਼ਨਾਖ਼ਤੀ ਕਾਰਡ ਜਾਰੀ ਕੀਤੇ ਗਏ ਹਨ, ਆਪਣੀਆਂ ਨਿਰਧਾਰਿਤ ਸੀਟਾਂ 'ਤੇ ਹੀ ਬੈਠਣਗੇ। ਇਸ ਤੋਂ ਇਲਾਵਾ ਕੋਈ ਵੀ ਵਿਅਕਤੀ ਕਾਊਂਟਿੰਗ ਸੈਂਟਰ ਵਿਚ ਮੋਬਾਈਲ ਨਹੀਂ ਲਿਜਾ ਸਕੇਗਾ। ਇਸ ਤੋਂ ਇਲਾਵਾ ਕਾਊਂਟਿੰਗ ਸੈਂਟਰ ਦੀ ਇਮਾਰਤ ਵਿਚ ਕਿਸੇ ਵੀ ਵਾਹਨ ਦੇ ਦਾਖ਼ਲੇ 'ਤੇ ਪਾਬੰਦੀ ਹੋਵੇਗੀ। ਇਹ ਸਿਰਫ਼ ਪੈਦਲ ਜ਼ੋਨ ਹੀ ਹੋਵੇਗਾ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਲਈ ਕਾਊਂਟਿੰਗ ਸਟਾਫ਼ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਗਈ ਹੈ ਤਾਂ ਜੋ ਉਨ੍ਹਾਂ ਨੂੰ ਗਿਣਤੀ ਵੇਲੇ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਇਹ ਵੀ ਦੱਸਿਆ ਕਿ ਵੋਟਾਂ ਦੀ ਗਿਣਤੀ ਵਾਲੇ ਦਿਨ ਨੂੰ ਜ਼ਿਲ੍ਹੇ ਵਿਚ ਡਰਾਈ ਡੇਅ ਐਲਾਨਿਆ ਗਿਆ ਹੈ, ਜਿਸ ਦੌਰਾਨ ਸ਼ਰਾਬ ਦੇ ਠੇਕੇ ਬੰਦ ਰਹਿਣਗੇ ਅਤੇ ਸ਼ਰਾਬ ਦੀ ਵਿੱਕਰੀ 'ਤੇ ਪਾਬੰਦੀ ਹੋਵੇਗੀ। ਵੋਟਾਂ ਦੀ ਗਿਣਤੀ ਸਬੰਧੀ ਕੀਤੇ ਸੁਰੱਖਿਆ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਸਵਪਨ ਸ਼ਰਮਾ ਨੇ ਦੱਸਿਆ ਕਿ ਗਿਣਤੀ ਸਬੰਧੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸੇ ਨੂੰ ਵੀ ਅਮਨ-ਕਾਨੂੰਨ ਦੀ ਵਿਵਸਥਾ ਨੂੰ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਵੋਟਾਂ ਦੀ ਗਿਣਤੀ ਵਾਲੇ ਦਿਨ ਅਮਨ-ਸ਼ਾਂਤੀ ਬਣਾਈ ਰੱਖਣ ਵਿਚ ਪੁਲਿਸ ਪ੍ਰਸ਼ਾਸਨ ਨੂੰ ਸਹਿਯੋਗ ਦੇਣ।


ਖ਼ਬਰ ਸ਼ੇਅਰ ਕਰੋ

ਰੂਪਨਗਰ ਸ਼ਹਿਰ ਨੂੰ ਠੋਸ ਕੂੜਾ ਪ੍ਰਬੰਧਨ ਲਈ ਨਮੂਨੇ ਦਾ ਸ਼ਹਿਰ ਵਿਕਸਤ ਕਰਨ ਲਈ ਮੀਟਿੰਗ

ਰੂਪਨਗਰ, 22 ਮਈ (ਸਤਨਾਮ ਸਿੰਘ ਸੱਤੀ)-ਰੂਪਨਗਰ ਸ਼ਹਿਰ ਨੂੰ ਸੋਲਿਡ ਵੇਸਟ ਮੈਨੇਜਮੈਂਟ (ਠੋਸ ਕੂੜਾ ਪ੍ਰਬੰਧਨ) ਵਿਚ ਉੱਤਰ ਭਾਰਤ ਵਿਚ ਸਰਬੋਤਮ ਸ਼ਹਿਰ ਚੁਣੇ ਜਾਣ ਤੋਂ ਬਾਅਦ ਹੁਣ ਨਮੂਨੇ ਦਾ ਸ਼ਹਿਰ ਵਿਕਸਤ ਕਰਨ ਦੀਆਂ ਤਿਆਰੀਆਂ ਆਰੰਭੀਆਂ ਗਈਆਂ ਹਨ | ਨੈਸ਼ਨਲ ਗ੍ਰੀਨ ...

ਪੂਰੀ ਖ਼ਬਰ »

26 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਅੱਜ

ਰੂਪਨਗਰ, 22 ਮਈ (ਸਤਨਾਮ ਸਿੰਘ ਸੱਤੀ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਚੋਣ ਲੜ ਰਹੇ 26 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ 23 ਮਈ ਨੂੰ ਹੋ ਜਾਵੇਗਾ | ਉਮੀਦਵਾਰਾਂ ਦੀਆਂ ਧੜਕਣਾ ਤੇਜ਼ ਹੋ ਗਈਆਂ ਹਨ | ਗਿਣਤੀ ਵਾਲੇ ਦਿਨ ਉਮੀਦਵਾਰਾਂ ਦੇ ਕਈ ਰੰਗ ਦੇਖਣ ਨੂੰ ...

ਪੂਰੀ ਖ਼ਬਰ »

ਅਨਾਜ ਮੰਡੀ ਤਖ਼ਤਗੜ੍ਹ ਵਿਖੇ ਲਿਫ਼ਟਿੰਗ ਨਾ ਹੋਣ ਕਰਕੇ ਮਜ਼ਦੂਰਾਂ ਵਲੋਂ ਖ਼ਰੀਦ ਏਜੰਸੀ ਤੇ ਸਰਕਾਰ ਿਖ਼ਲਾਫ਼ ਰੋਸ ਮੁਜ਼ਾਹਰਾ

ਨੂਰਪੁਰ ਬੇਦੀ, 22 ਮਈ (ਵਿੰਦਰਪਾਲ ਝਾਂਡੀਆਂ, ਰਾਜੇਸ਼ ਚੌਧਰੀ)-ਤਹਿਸੀਲ ਸ੍ਰੀ ਅਨੰਦਪੁਰ ਸਾਹਿਬ 'ਚੋਂ ਸਭ ਤੋਂ ਵੱਧ ਫ਼ਸਲ ਖ਼ਰੀਦ ਕਰਨ 'ਚ ਮੋਹਰੀ ਰਹਿਣ ਵਾਲਾ ਬਲਾਕ ਨੂਰਪੁਰ ਬੇਦੀ ਅਧੀਨ ਪੈਂਦੀ ਅਨਾਜ ਮੰਡੀ ਤਖ਼ਤਗੜ੍ਹ ਵਿਖੇ ਭਾਵੇਂ ਫ਼ਸਲ ਦੀ ਆਮਦ ਦਾ ਕੰਮ ਬੰਦ ਹੋਏ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਪ੍ਰਧਾਨ ਵਲੋਂ ਪਾਵਰਕਾਮ ਨੂੰ ਕਿਸਾਨੀ ਦਿੱਕਤਾਂ ਦੱਸੀਆਂ

ਮੋਰਿੰਡਾ, 22 ਮਈ (ਕੰਗ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਅਤੇ ਯੂਨੀਅਨ ਦੇ ਆਗੂਆਂ ਨੇ ਪੰਜਾਬ ਪਾਵਰਕਾਮ ਦੇ ਅਧਿਕਾਰੀਆਂ ਨਾਲ ਪੰਜਾਬ ਦੇ ਕਿਸਾਨ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਵਿਚਾਰਾਂ ਕੀਤੀਆਂ ਗਈਆਂ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

5 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਨੌਜਵਾਨ ਕਾਬੂ

ਸ੍ਰੀ ਅਨੰਦਪੁਰ ਸਾਹਿਬ, 22 ਮਈ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਜ਼ਿਲ੍ਹ•ਾ ਪੁਲਿਸ ਰੂਪਨਗਰ ਮੁਖੀ ਦੀਆਂ ਹਦਾਇਤਾਂ ਤਹਿਤ ਸਥਾਨਕ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਆਰੰਭ ਮੁਹਿੰਮ ਤਹਿਤ ਨਸ਼ੀਲੇ ਪਦਾਰਥ ਸਮੇਤ ਇਕ ਨੌਜਵਾਨ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਤੋਂ ਪੀਡੀਏ ਉਮੀਦਵਾਰ ਸੋਢੀ ਬਿਕਰਮ ਸਿੰਘ ਨੇ 'ਜੱਗਬਾਣੀ' ਅਤੇ 'ਪੰਜਾਬੀ ਕੇਸਰੀ' ਅਖਬਾਰ ਨੂੰ ਭੇਜਿਆ ਕਾਨੂੰਨੀ ਨੋਟਿਸ

ਸ੍ਰੀ ਅਨੰਦਪੁਰ ਸਾਹਿਬ, 22 ਮਈ (ਕਰਨੈਲ ਸਿੰਘ, ਜੇ ਐਸ ਨਿੱਕੂਵਾਲ)-ਬੀਤੀ 18 ਮਈ ਨੂੰ ਜਲੰਧਰ ਤੋਂ ਛਪਦੇ ਜੱਗਬਾਣੀ ਅਤੇ ਪੰਜਾਬ ਕੇਸਰੀ ਅਖਬਾਰ 'ਚ ਪੰਜਾਬ ਦੇ ਵੱਖ-ਵੱਖ ਲੋਕ ਸਭਾ ਹਲਕਿਆਂ ਤੋਂ ਚੋਣ ਲੜ ਰਹੇ ਮੁੱਖ ਉਮੀਦਵਾਰਾਂ ਦੇ ਫੋਟੋ ਸਮੇਤ ਛਪੇ ਵੇਰਵਿਆਂ 'ਚ ਸ੍ਰੀ ...

ਪੂਰੀ ਖ਼ਬਰ »

ਨੌਜਵਾਨ ਵਲੋਂ ਫੇਸਬੁੱਕ 'ਤੇ ਲਾਈਵ ਹੋ ਕੇ ਆਤਮ ਹੱਤਿਆ ਕਰਨ ਦੀ ਅਸਫ਼ਲ ਕੋਸ਼ਿਸ਼

ਨੂਰਪੁਰ ਬੇਦੀ, 22 ਮਈ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)-ਨੂਰਪੁਰ ਬੇਦੀ ਇਲਾਕੇ ਦੇ ਪਿੰਡ ਪਚਰੰਡਾ ਦੇ ਇਕ ਨੌਜਵਾਨ ਵਲੋਂ ਫੇਸਬੁੱਕ 'ਤੇ ਲਾਈਵ ਹੋ ਕੇ ਸਲਫਾਸ ਦੀ ਗੋਲੀ ਖਾ ਕੇ ਆਤਮ ਹੱਤਿਆ ਕਰਨ ਦੀ ਅਸਫ਼ਲ ਕੋਸ਼ਿਸ਼ ਕੀਤੀ ਗਈ ਹੈ | ਫੇਸਬੁੱਕ 'ਤੇ ਲਾਈਵ ਇਸ ...

ਪੂਰੀ ਖ਼ਬਰ »

ਸਕੂਲ ਵਿਖੇ ਨਸ਼ਿਆਂ ਤੇ ਭਰੂਣ ਹੱਤਿਆ ਸਬੰਧੀ ਜਾਗਰੂਕਤਾ ਨਾਟਕ ਖੇਡਿਆ

ਸ੍ਰੀ ਅਨੰਦਪੁਰ ਸਾਹਿਬ, 22 ਮਈ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸਥਾਨਕ ਸ਼ਹੀਦ ਸਿਪਾਹੀ ਪਰਗਨ ਸਿੰਘ ਸਰਕਾਰੀ ਹਾਈ ਸਕੂਲ ਵਿਖੇ ਉਡਦਾ ਸੂਰਜ ਆਜ਼ਾਦ ਪਰਿੰਦੇ ਸ੍ਰੀ ਅਨੰਦਪੁਰ ਸਾਹਿਬ ਐਨ. ਜੀ. ਓ. ਵਲੋਂ ਨਸ਼ਿਆਂ ਅਤੇ ਭਰੂਣ ਹੱਤਿਆ ਦੇ ਮਾਰੂ ਪ੍ਰਭਾਵ ਅਤੇ ...

ਪੂਰੀ ਖ਼ਬਰ »

ਨੌਜਵਾਨ ਵਲੋਂ ਫੇਸਬੁੱਕ 'ਤੇ ਲਾਈਵ ਹੋ ਕੇ ਆਤਮ ਹੱਤਿਆ ਕਰਨ ਦੀ ਅਸਫ਼ਲ ਕੋਸ਼ਿਸ਼

ਨੂਰਪੁਰ ਬੇਦੀ, 22 ਮਈ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)-ਨੂਰਪੁਰ ਬੇਦੀ ਇਲਾਕੇ ਦੇ ਪਿੰਡ ਪਚਰੰਡਾ ਦੇ ਇਕ ਨੌਜਵਾਨ ਵਲੋਂ ਫੇਸਬੁੱਕ 'ਤੇ ਲਾਈਵ ਹੋ ਕੇ ਸਲਫਾਸ ਦੀ ਗੋਲੀ ਖਾ ਕੇ ਆਤਮ ਹੱਤਿਆ ਕਰਨ ਦੀ ਅਸਫ਼ਲ ਕੋਸ਼ਿਸ਼ ਕੀਤੀ ਗਈ ਹੈ | ਫੇਸਬੁੱਕ 'ਤੇ ਲਾਈਵ ਇਸ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਪੁਲਿਸ ਵਲੋਂ ਸ਼ਹਿਰ ਅੰਦਰ ਨਸ਼ੀਲੇ ਪਦਾਰਥ ਵੇਚਦਾ ਦੁਕਾਨਦਾਰ ਕਾਬੂ

ਸ੍ਰੀ ਅਨੰਦਪੁਰ ਸਾਹਿਬ, 22 ਮਈ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਗੁਰੂ ਚਰਨ ਛੋਹ ਪ੍ਰਾਪਤ ਇਤਿਹਾਸਕ ਨਗਰੀ ਸ੍ਰੀ ਅਨੰਦਪੁਰ ਸਾਹਿਬ 'ਚੋਂ ਗੁਜ਼ਰਦੇ ਮੁੱਖ ਮਾਰਗ 'ਤੇ ਸਥਿਤ ਇਕ ਦੁਕਾਨਦਾਰ ਨੂੰ ਸਥਾਨਕ ਪੁਲਿਸ ਨੇ ਤੰਬਾਕੂ, ਬੀੜੀਆਂ, ਜਰਦਾ, ਖੈਨੀ ਆਦਿ ਨਸ਼ੀਲੇ ਪਦਾਰਥ ...

ਪੂਰੀ ਖ਼ਬਰ »

ਗੁਰਮਤਿ ਸਮਾਗਮ 26 ਮਈ ਤੱਕ ਚੱਲਣਗੇ

ਮੋਰਿੰਡਾ, 22 ਮਈ (ਕੰਗ)-ਮਹੰਤ ਕਪੂਰ ਸਿੰਘ ਦਮਦਮੀ ਟਕਸਾਲ ਜਥਾ ਭਿੰਡਰਕਲਾਂ ਵਾਲਿਆਂ ਵਲੋਂ 17 ਅਪ੍ਰੈਲ 2019 ਤੋਂ 26 ਮਈ 2019 ਤੱਕ ਗੁਰਦੁਆਰਾ ਜੰਗਸਰ ਸਾਹਿਬ ਪਾਤਸ਼ਾਹੀ ਛੇਵੀਂ ਬ੍ਰਾਹਮਣ ਮਾਜਰਾ ਵਿਖੇ ਗੁਰਮਤਿ ਸਮਾਗਮ ਕਰਾਏ ਜਾ ਰਹੇ ਹਨ, ਜਿਨ੍ਹਾਂ ਵਿਚ ਕਥਾ, ਕੀਰਤਨ ਅਤੇ ...

ਪੂਰੀ ਖ਼ਬਰ »

ਜ਼ਿਲ੍ਹਾ ਅਤੇ ਸੈਸ਼ਨ ਜੱਜ ਵਲੋਂ ਜ਼ਿਲ੍ਹਾ ਜੇਲ੍ਹ ਦਾ ਅਚਨਚੇਤ ਦੌਰਾ

ਰੂਪਨਗਰ, 22 ਮਈ (ਗੁਰਪ੍ਰੀਤ ਸਿੰਘ ਹੁੰਦਲ)-ਜੇਲ੍ਹ ਪ੍ਰਸ਼ਾਸਨ ਵਲੋਂ ਕੈਦੀਆਂ ਅਤੇ ਵਿਚਾਰ ਅਧੀਨ ਬੰਦੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਅਤੇ ਹੋਰ ਜੇਲ੍ਹ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪਰਮਜੀਤ ਸਿੰਘ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਵਲੋਂ ਜ਼ਿਲ੍ਹਾ ...

ਪੂਰੀ ਖ਼ਬਰ »

ਐਨ.ਆਰ.ਆਈ. ਦੇ ਪਰਿਵਾਰ ਨੇ ਚੁੱਕਿਆ ਸਰਕਾਰੀ ਪ੍ਰਾਇਮਰੀ ਸਕੂਲ ਸਰਾਹਣਾ ਦਾ ਬੀੜਾ

ਮੋਰਿੰਡਾ, 22 ਮਈ (ਪਿ੍ਤਪਾਲ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ ਸਰਾਹਣਾ ਨੂੰ ਨਿਵੇਕਲੀ ਦਿੱਖ ਦੇਣ ਲਈ ਪਿੰਡ ਦੇ ਐਨ. ਆਰ. ਆਈ. ਪਰਿਵਾਰ ਨੇ ਬੀੜਾ ਚੁੱਕਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਮੈਨੇਜਮੈਂਟ ਕਮੇਟੀ ਦੀ ਚੇਅਰਪਰਸਨ ਕੁਲਬੀਰ ਕੌਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਦਲਵਾਰਾ ਸਿੰਘ ਮੱਲ੍ਹੀ ਦੀਆਂ ਅਸਥੀਆਂ ਜਲ ਪ੍ਰਵਾਹ

ਬੁੰਗਾ ਸਾਹਿਬ/ਕੀਰਤਪੁਰ ਸਾਹਿਬ, 22 ਮਈ (ਸੁਖਚੈਨ ਸਿੰਘ ਰਾਣਾ/ਬੀਰ ਅੰਮਿ੍ਤਪਾਲ ਸਿੰਘ ਸੰਨ੍ਹੀ)-ਅੱਜ ਦਲਵਾਰਾ ਸਿੰਘ ਮੱਲ੍ਹੀ ਜਿਨ੍ਹਾਂ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਸੀ ਦੀਆਂ ਅਸਥੀਆਂ ਉਨ੍ਹਾਂ ਦੇ ਰਿਸ਼ਤੇਦਾਰਾਂ ਅਤੇ ਸਾਕ ਸੰਬੰਧੀਆਂ ਵਲੋਂ ਸਥਾਨਕ ...

ਪੂਰੀ ਖ਼ਬਰ »

ਭੈਣੀ ਦੀ ਸ਼ਾਮਲਾਟ ਜ਼ਮੀਨ ਦੀ ਬੋਲੀ ਰੱਦ ਕੀਤੇ ਜਾਣ ਕਾਰਨ ਪਿੰਡ ਵਾਸੀਆਂ ਨੇ ਜਤਾਇਆ ਰੋਸ

ਨੂਰਪੁਰ ਬੇਦੀ, 22 ਮਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਪਿੰਡ ਭੈਣੀ ਦੀ ਸ਼ਾਮਲਾਟ ਜ਼ਮੀਨ ਨੂੰ ਠੇਕੇ 'ਤੇ ਦੇਣ ਸਬੰਧੀ ਇਕ ਰਾਤ ਪਹਿਲਾਂ ਬੋਲੀ ਰੱਦ ਕਰਨ ਦੀ ਸੂਚਨਾ ਮਿਲਣ 'ਤੇ ਗ੍ਰਾਮ ਪੰਚਾਇਤ ਤੇ ਪਿੰਡ ਵਾਸੀਆਂ ਨੇ ਭਾਰੀ ਰੋਸ ਜਤਾਇਆ ਹੈ | ਇਸ ਸਬੰਧੀ ਸੂਚਨਾ ਮਿਲਣ 'ਤੇ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਧਿਕਾਰੀ ਵਲੋਂ ਸਕੂਲਾਂ ਦੀ ਜਾਂਚ-ਪੜਤਾਲ

ਢੇਰ, 22 ਮਈ (ਸ਼ਿਵ ਕੁਮਾਰ ਕਾਲੀਆ)-ਡਿਪਟੀ ਜ਼ਿਲ੍ਹਾ ਸਿੱਖਿਆ ਅਧਿਕਾਰੀ ਰੰਜਨਾ ਕਟਿਆਰ ਵਲੋਂ ਬਲਾਕ ਸ੍ਰੀ ਅਨੰਦਪੁਰ ਸਾਹਿਬ ਦੇ ਅਧੀਨ ਪੈਂਦੇ ਸਰਕਾਰੀ ਸਕੂਲ ਪਿੰਡ ਢਾਹੇ, ਜਿੰਦਵੜੀ, ਮਾਂਗੇਵਾਲ, ਕੋਟਲਾ, ਖ਼ਾਨਪੁਰ, ਦਸਗਰਾਈ ਆਦਿ ਸਕੂਲਾਂ ਦੀ ਅਚਨਚੇਤ ਚੈਕਿੰਗ ਕੀਤੀ ...

ਪੂਰੀ ਖ਼ਬਰ »

ਤਜਿੰਦਰ ਸਿੰਘ ਭੱਠਲ ਨੇ ਗੋਰਿਆਂ ਤੇ ਗੋਰੀਆਂ ਨੂੰ ਲਾਇਆ ਪੱਗ ਬੰਨ੍ਹਣ

ਢੇਰ, 22 ਮਈ (ਸ਼ਿਵ ਕੁਮਾਰ ਕਾਲੀਆ)-ਇਲਾਕੇ ਦੇ ਸਮਾਜ ਸੇਵੀ ਅਤੇ ਐਡੀਸ਼ਨਲ ਐਸ. ਈ. ਪੰਜਾਬ ਰਾਜ ਬਿਜਲੀ ਬੋਰਡ ਹਰਵਿੰਦਰ ਸਿੰਘ ਭੱਠਲ ਦੇ ਭਰਾ ਤਜਿੰਦਰ ਸਿੰਘ ਭੱਠਲ ਭਾਵੇਂ ਰੋਜ਼ੀ ਰੋਟੀ ਦੇ ਲਈ ਕੈਨੇਡਾ ਜਾ ਵਸੇ ਹਨ, ਪਰ ਕੈਨੇਡਾ ਦੀ ਧਰਤੀ 'ਤੇ ਜਾ ਕੇ ਵੀ ਤਜਿੰਦਰ ਸਿੰਘ ...

ਪੂਰੀ ਖ਼ਬਰ »

ਭਰਤਗੜ੍ਹ 'ਚ ਮਨਾਇਆ ਵਿਸ਼ਵ ਉੱਚ ਰਕਤ ਚਾਪ ਦਿਵਸ

ਭਰਤਗੜ੍ਹ, 22 ਮਈ (ਜਸਬੀਰ ਸਿੰਘ ਬਾਵਾ)-ਭਰਤਗੜ੍ਹ ਦੇ ਕਮਿਊਨਿਟੀ ਸਿਹਤ ਕੇਂਦਰ 'ਚ ਮਨਾਏ ਵਿਸ਼ਵ ਉੱਚ ਰਕਤ ਚਾਪ ਦਿਵਸ ਦੌਰਾਨ ਡਾ. ਕੁਲਦੀਪ ਸਿੰਘ ਨੇ ਕਿਹਾ ਕਿ ਸਾਨੂੰ ਖ਼ੂਨ ਦੇ ਵਧਦੇ ਘਟਦੇ ਦਬਾਅ ਦੀ ਜਾਂਚ-ਪੜਤਾਲ ਕਰਵਾਉਂਦੇ ਰਹਿਣਾ ਚਾਹੀਦਾ ਹੈ, ਇਹ ਇਕ ਸਾਈਲੈਂਟ ...

ਪੂਰੀ ਖ਼ਬਰ »

ਮਾਜਰੀ ਘਾੜ ਵਿਖੇ ਧੂਮ-ਧਾਮ ਨਾਲ ਮਨਾਇਆ ਪੀਰਾਂ ਦਾ ਮੇਲਾ

ਪੁਰਖਾਲੀ, 22 ਮਈ (ਅੰਮਿ੍ਤਪਾਲ ਸਿੰਘ ਬੰਟੀ)-ਇਥੋਂ ਨੇੜਲੇ ਪਿੰਡ ਮਾਜਰੀ ਘਾੜ ਵਿਖੇ ਪੀਰਾਂ ਦੀ ਦਰਗਾਹ 'ਤੇ ਜੇਠ ਮਹੀਨੇ ਨੂੰ ਲੈ ਕੇ ਪੀਰਾਂ ਦਾ ਮੇਲਾ ਕਰਵਾਇਆ ਗਿਆ | ਇਸ ਮੇਲੇ ਨੂੰ ਲੈ ਕੇ ਸਵੇਰ ਸਮੇਂ ਝੰਡੇ ਦੀ ਰਸਮ ਨਿਭਾਈ ਗਈ | ਇਸ ਮੌਕੇ ਪ੍ਰਸਿੱਧ ਗਾਇਕ ਦੁਰਗਾ ...

ਪੂਰੀ ਖ਼ਬਰ »

ਲੀਗਲ ਸੇਵਾਵਾਂ ਅਥਾਰਿਟੀ ਰੂਪਨਗਰ ਵਲੋਂ ਜਾਗਰੂਕਤਾ ਕੈਂਪ ਲਗਾਇਆ

ਪੁਰਖਾਲੀ, 22 ਮਈ (ਅੰਮਿ੍ਤਪਾਲ ਸਿੰਘ ਬੰਟੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੁਰਖਾਲੀ ਵਿਖੇ ਜ਼ਿਲ੍ਹਾ ਲੀਗਲ ਸੇਵਾਵਾਂ ਅਥਾਰਿਟੀ ਵਲੋਂ ਵਿਦਿਆਰਥੀਆਂ ਨੂੰ ਕਾਨੂੰਨੀ ਜਾਣਕਾਰੀ ਅਤੇ ਆਪਣੇ ਹਿਤਾਂ ਸਬੰਧੀ ਜਾਗਰੂਕ ਕਰਨ ਲਈ ਸੈਮੀਨਾਰ ਲਗਾਇਆ ਗਿਆ¢ਇਸ ਮੌਕੇ ਚੀਫ਼ ...

ਪੂਰੀ ਖ਼ਬਰ »

ਆਸ ਕਿਰਨ ਡਰੱਗ ਕਾਊਾਸਿਲੰਗ ਤੇ ਮੁੜ ਵਸੇਬਾ ਕੇਂਦਰ 'ਚ ਸਮਾਗਮ

ਹੁਸ਼ਿਆਰਪੁਰ, 22 ਮਈ (ਹਰਪ੍ਰੀਤ ਕੌਰ, ਨਰਿੰਦਰ ਸਿੰਘ ਬੱਡਲਾ)- ਧਾਰਮਿਕ ਅਤੇ ਸਮਾਜ ਸੇਵੀ ਸੰਸਥਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਹੁਸ਼ਿਆਰਪੁਰ ਵਿਖੇ ਚਲਾਏ ਜਾ ਰਹੇ ਆਸ ਕਿਰਨ ਡਰੱਗ ਕਾਉਂਸਿਲੰਗ ਤੇ ਮੁੜ ਵਸੇਬਾ ਕੇਂਦਰ ਵਿਖੇ ਨਸ਼ਾ ਛੱਡਣ ਦੇ ਇਲਾਜ ਦਾ ਕੋਰਸ ...

ਪੂਰੀ ਖ਼ਬਰ »

ਅਚਾਨਕ ਲੱਗੀ ਅੱਗ ਨਾਲ ਹਜ਼ਾਰਾਂ ਦੀ ਤੂੜੀ ਸੜੀ

ਭੱਦੀ, 22 ਮਈ (ਨਰੇਸ਼ ਧੌਲ)- ਪਿੰਡ ਖੰਡੂਪੁਰ ਵਿਖੇ ਘਰ ਦੇ ਨਜ਼ਦੀਕ ਤੂੜੀ ਵਾਲੇ ਸ਼ੈੱਡ ਨੂੰ ਅਚਾਨਕ ਅੱਗ ਲੱਗਣ ਨਾਲ ਹਜ਼ਾਰ ਰੁਪਏ ਦੀ ਤੂੜੀ ਸੜ ਕੇ ਸਵਾਹ ਹੋ ਗਈ | ਸੱਜਣ ਸਿੰਘ ਪੁੱਤਰ ਰਤਨ ਸਿੰਘ ਵਾਸੀ ਖੰਡੂਪੁਰ ਨੇ ਦੱਸਿਆ ਕਿ ਘਰ ਦੇ ਨਜ਼ਦੀਕ ਬਣਾਏ ਗਏ ਸ਼ੈੱਡ ਵਿਚੋਂ 10-12 ...

ਪੂਰੀ ਖ਼ਬਰ »

5 ਕਿੱਲੋ ਚੂਰਾ ਪੋਸਤ ਸਮੇਤ ਪਤੀ ਪਤਨੀ ਗਿ੍ਫ਼ਤਾਰ

ਨਵਾਂਸ਼ਹਿਰ, 22 ਮਈ (ਗੁਰਬਖਸ਼ ਸਿੰਘ ਮਹੇ)- ਐਾਟੀ ਨਾਰਕੋਟਿਕ ਸੈੱਲ ਨਵਾਂਸ਼ਹਿਰ ਦੀ ਪੁਲਿਸ ਵਲੋਂ ਪਤੀ ਪਤਨੀ ਨੂੰ 5 ਕਿੱਲੋ ਨਾਜਾਇਜ਼ ਚੂਰਾ ਪੋਸਤ ਸਮੇਤ ਗਿ੍ਫ਼ਤਾਰ ਕਰਨ ਦੀ ਖ਼ਬਰ ਹੈ | ਮਿਲੀ ਜਾਣਕਾਰੀ ਅਨੁਸਾਰ ਐਾਟੀ ਨਾਰਕੋਟਿਕ ਸੈੱਲ ਨਵਾਂਸ਼ਹਿਰ ਦਾ ਏ.ਐਸ.ਆਈ. ...

ਪੂਰੀ ਖ਼ਬਰ »

ਮਾਲੇਵਾਲ ਕੋਹਲੀ ਦੇ ਸ਼ਮਸ਼ਾਨਘਾਟ ਨੇੜੇ ਵਿਅਕਤੀ ਦੀ ਲਾਸ਼ ਬਰਾਮਦ

ਕਾਠਗੜ੍ਹ, 22 ਮਈ (ਬਲਦੇਵ ਸਿੰਘ ਪਨੇਸਰ)- ਬੀਤੀ ਸ਼ਾਮ ਪਿੰਡ ਮਾਲੇਵਾਲ ਕੋਹਲੀ ਵਿਖੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਸ਼ਮਸ਼ਾਨਘਾਟ ਨੇੜੇ ਪਈ ਮਿਲੀ ਹੈ, ਜਿਸ ਬਾਰੇ ਅਕਾਲੀ ਆਗੂ ਅਤੇ ਮੌਜੂਦਾ ਸਰਪੰਚ ਦੇ ਪਤੀ ਚੌਧਰੀ ਸੁਰਜੀਤ ਕੋਹਲੀ ਨੇ ਥਾਣਾ ਕਾਠਗੜ੍ਹ ਦੀ ਪੁਲਿਸ ਨੂੰ ...

ਪੂਰੀ ਖ਼ਬਰ »

ਗੋਲੂਮਾਜਰਾ (ਧਮਾਣਾ) ਵਿਖੇ ਕੁਟੀਆ 'ਚ ਤਿੰਨ ਰੋਜ਼ਾ ਸੰਤ ਸਮਾਗਮ 25 ਤੋਂ-ਭੋਗ 27 ਨੂੰ

ਨੂਰਪੁਰ ਬੇਦੀ, 22 ਮਈ (ਵਿੰਦਰਪਾਲ ਝਾਂਡੀਆਂ)-ਬਲਾਕ ਦੇ ਪਿੰਡ ਗੋਲੂਮਾਜਰਾ ਧਮਾਣਾ ਵਿਖੇ ਸਥਿਤ ਮਹਾਰਾਜ ਭੂਰੀ ਵਾਲਿਆਂ ਦੀ ਕੁਟੀਆ 'ਚ ਸੱਚਖੰਡ ਵਾਸੀ ਅਵਧੂਤ ਸਵਾਮੀ ਭਗਤ ਰਾਮ ਜੀ ਦੇ ਅਵਤਾਰ ਦਿਵਸ ਸਬੰਧੀ ਤਿੰਨ ਰੌਜ਼ਾ ਸੰਤ ਸਮਾਗਮ 25 ਮਈ ਤੋਂ 27 ਮਈ ਤੱਕ ਕਰਵਾਇਆ ਜਾ ...

ਪੂਰੀ ਖ਼ਬਰ »

ਸਿੰਘਪੁਰ ਵਿਖੇ ਹਾਈਪਰਟੈਨਸ਼ਨ ਦਿਵਸ ਮਨਾਇਆ

ਨੂਰਪੁਰ ਬੇਦੀ, 22 ਮਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸੀਨੀਅਰ ਮੈਡੀਕਲ ਅਫ਼ਸਰ ਡਾ. ਸ਼ਿਵ ਕੁਮਾਰ ਦੀ ਅਗਵਾਈ ਹੇਠ ਸੀ. ਐੱਚ. ਸੀ. ਨੂਰਪੁਰ ਬੇਦੀ ਵਿਖੇ ਵਿਸ਼ਵ ਹਾਈਪਰਟੈਨਸ਼ਨ (ਖ਼ੂਨ ਦਾ ਦਬਾਅ ਵੱਧ ਹੋਣਾ) ਦਿਵਸ ਮਨਾਇਆ ਗਿਆ | ਇਸ ਮੌਕੇ ਐਸ. ਐਮ. ਓ. ਡਾ. ਸ਼ਿਵ ਕੁਮਾਰ ਨੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਦੇ ਨਵ-ਨਿਯੁਕਤ ਮੈਂਬਰ ਇੰਚਾਰਜ ਵਲੋਂ ਸਕੂਲ ਦਾ ਦੌਰਾ

ਕੀਰਤਪੁਰ ਸਾਹਿਬ, 22 ਮਈ (ਬੀਰ ਅੰਮਿ੍ਤਪਾਲ ਸਿੰਘ ਸੰਨ੍ਹੀ)-ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਕੀਰਤਪੁਰ ਸਾਹਿਬ 'ਚ ਸਕੂਲ ਦੇ ਨਵ -ਨਿਯੁਕਤ ਮੈਂਬਰ ਇੰਚਾਰਜ ਪ੍ਰਭਜੋਤ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਦੇ ਪ੍ਰਧਾਨ 'ਤੇ ਹੋਏ ਹਮਲੇ ਿਖ਼ਲਾਫ਼ ਵਕੀਲ ਭਾਈਚਾਰੇ ਵਲੋਂ ਹੜਤਾਲ

ਸ੍ਰੀ ਅਨੰਦਪੁਰ ਸਾਹਿਬ, 22 ਮਈ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਬਾਰ ਐਸੋਸੀਏਸ਼ਨ ਸ੍ਰੀ ਅਨੰਦਪੁਰ ਸਾਹਿਬ ਵਲੋਂ ਖੰਨਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਮੁਨੀਸ਼ ਖੰਨਾ 'ਤੇ ਹੋਏ ਹਮਲੇ ਿਖ਼ਲਾਫ਼ ਇਕ ਰੋਜ਼ਾ ਹੜਤਾਲ ਕੀਤੀ ਗਈ | ਸਥਾਨਕ ਬਾਰ ਦੇ ਪ੍ਰਧਾਨ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਸ੍ਰੀ ਚਮਕੌਰ ਸਾਹਿਬ, 22 ਮਈ (ਜਗਮੋਹਣ ਸਿੰਘ ਨਾਰੰਗ)-ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੀਤੀ ਰਾਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਵਿਖੇ ਵਿਸ਼ਵ ਹਾਈਪਰਟੈਨਸ਼ਨ ਦਿਵਸ ਮਨਾਇਆ

ਸ੍ਰੀ ਚਮਕੌਰ ਸਾਹਿਬ, 22 ਮਈ (ਜਗਮੋਹਣ ਸਿੰਘ ਨਾਰੰਗ)-ਸਿਹਤ ਵਿਭਾਗ ਸ੍ਰੀ ਚਮਕੌਰ ਸਾਹਿਬ ਵਲੋਂ ਡਾ. ਹਰਮਿੰਦਰ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਹੇਠ ਸਥਾਨਕ ਸਰਕਾਰੀ ਹਸਪਤਾਲ ਵਿਚ ਵਿਸ਼ਵ ਹਾਈਪਰ ਟੈਨਸ਼ਨ ਦਿਵਸ ਮਨਾਇਆ ਗਿਆ | ਇਸ ਮੌਕੇ 30 ਤੋਂ ਵੱਧ ਉਮਰ ਦੇ 75 ...

ਪੂਰੀ ਖ਼ਬਰ »

ਮੋਰਿੰਡਾ ਸ਼ਹਿਰ 'ਚ ਗੰਦਗੀ ਕਾਰਨ ਮੱਛਰ, ਮੱਖੀਆਂ ਦੀ ਭਰਮਾਰ, ਲੋਕ ਪੇ੍ਰਸ਼ਾਨ

ਮੋਰਿੰਡਾ, 22 ਮਈ (ਪਿ੍ਤਪਾਲ ਸਿੰਘ)-ਮੋਰਿੰਡਾ ਸ਼ਹਿਰ 'ਚ ਵੱਖ-ਵੱਖ ਵਾਰਡਾਂ 'ਚ ਸਫ਼ਾਈ ਦੇ ਪੁਖ਼ਤਾ ਪ੍ਰਬੰਧ ਨਾ ਹੋਣ ਕਾਰਨ ਗਲੀਆਂ ਤੇ ਨਾਲੀਆਂ 'ਚ ਜਮ੍ਹਾ ਗੰਦਗੀ ਕਾਰਨ ਪੈਦਾ ਹੋ ਰਹੇ ਮੱਛਰ ਮੱਖੀਆਂ ਤੋਂ ਲੋਕਾਂ ਨੂੰ ਭਾਰੀ ਪੇ੍ਰਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ...

ਪੂਰੀ ਖ਼ਬਰ »

ਨਗਰ ਕੌ ਾਸਲ ਦੇ ਪ੍ਰਧਾਨ ਤੋਂ ਚੈੱਕ ਕੱਟਣ ਦੇ ਅਧਿਕਾਰ ਵਾਪਸ ਲੈਣ ਲਈ ਮੁੱਖ ਮੰਤਰੀ ਨੂੰ ਲਿਖੀ ਚਿੱਠੀ

ਨੰਗਲ, 22 ਮਈ (ਗੁਰਪ੍ਰੀਤ ਸਿੰਘ ਗਰੇਵਾਲ)-ਆਪਣੀ ਨਿਵੇਕਲੀ ਕਾਰਜਸ਼ੈਲੀ ਲਈ ਮਸ਼ਹੂਰ ਕੌਾਸਲਰ ਸ਼ਿਵਾਨੀ ਠਾਕੁਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਇਕ ਵਿਸਤਿ੍ਤ ਚਿੱਠੀ ਲਿਖੀ ਹੈ | ਸ਼ਿਵਾਨੀ ਨੇ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਮੜੌਲੀ ਕਲਾਂ 'ਚ ਜੈਵਿਕ ਵਿਭਿੰਨਤਾ ਦਿਵਸ ਮਨਾਇਆ

ਮੋਰਿੰਡਾ, 22 ਮਈ (ਕੰਗ)-ਸ਼ਹੀਦ ਕਾਂਸੀ ਰਾਮ ਮੈਮੋਰੀਅਲ ਸਰਕਾਰੀ ਹਾਈ ਸਕੂਲ ਮੜੌਲੀ ਕਲਾਂ ਵਿਖੇ ਸਕੂਲ ਇੰਚਾਰਜ ਗੁਰਨਾਮ ਸਿੰਘ ਚਨਾਲੋਂ ਦੀ ਅਗਵਾਈ ਹੇਠ ਜੈਵਿਕ ਵਿਭਿੰਨਤਾ ਦਿਵਸ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਧਿਆਪਕ ਹਰਕਮਲ ਸਿੰਘ ਕੰਗ ਨੇ ਦੱਸਿਆ ਕਿ ...

ਪੂਰੀ ਖ਼ਬਰ »

ਭੱਕੂਮਾਜਰਾ ਦੇ ਸਕੂਲ 'ਚ ਕਰਵਾਇਆ ਸਾਲਾਨਾ ਇਨਾਮ ਵੰਡ ਸਮਾਰੋਹ

ਸ੍ਰੀ ਚਮਕੌਰ ਸਾਹਿਬ, 22 ਮਈ (ਜਗਮੋਹਣ ਸਿੰਘ ਨਾਰੰਗ)-ਪਿੰਡ ਭੱਕੂਮਾਜਰਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਪੜ੍ਹਾਈ, ਖੇਡਾਂ, ਸਭਿਆਚਾਰਕ, ਸਮਾਜਿਕ ਅਤੇ ਧਾਰਮਿਕ ਸਰਗਰਮੀਆਂ ਵਿਚ ਵਧੀਆ ਕਾਰਗੁਜ਼ਾਰੀ ਵਿਖਾਉਣ ...

ਪੂਰੀ ਖ਼ਬਰ »

ਤਰੀਕ 'ਤੇ ਆਇਆ ਪੁਲਿਸ ਦੀ ਡਿਊਟੀ 'ਚ ਵਿਘਨ ਪਾ ਕੇ ਫ਼ਰਾਰ

ਨਵਾਂਸ਼ਹਿਰ, 22 ਮਈ (ਗੁਰਬਖਸ਼ ਸਿੰਘ ਮਹੇ)- ਸਾਲ 2012 'ਚ ਇਥੋਂ ਦੇ ਥਾਣਾ ਐਨ.ਆਰ.ਆਈ. 'ਚ ਦਰਜ ਮਾਮਲੇ ਨੂੰ ਲੈ ਕੇ ਮਾਣਯੋਗ ਅਦਾਲਤ ਵਿਚ ਤਰੀਕ 'ਤੇ ਆਇਆ ਵਿਅਕਤੀ ਪੁਲਿਸ ਨਾਲ ਬਹਿਸ ਕਰਕੇ ਮੌਕੇ ਦਾ ਫ਼ਾਇਦਾ ਉਠਾਉਂਦਿਆਂ ਪੁਲਿਸ ਦੇ ਘੇਰੇ 'ਚੋਂ ਫ਼ਰਾਰ ਹੋ ਗਿਆ ਜਦ ਕਿ ਉਸ ਦੇ ਨਾਲ ...

ਪੂਰੀ ਖ਼ਬਰ »

ਬੁੱਧ ਪੂਰਨਿਮਾ ਦੇ ਸਬੰਧ 'ਚ ਸਮਾਗਮ 25 ਨੂੰ

ਸੰਧਵਾਂ, 22 ਮਈ (ਪ੍ਰੇਮੀ ਸੰਧਵਾਂ)- ਡਾ. ਅੰਬੇਡਕਰ ਬੁੱਧਿਸ਼ਟ ਰਿਸੋਰਸ ਸੈਂਟਰ (ਡਾ. ਅੰਬੇਡਕਰ) ਨਗਰ ਸੂੰਢ ਵਿਖੇ ਡਾ. ਅੰਬੇਡਕਰ ਮੈਮੋਰੀਅਲ ਕਮੇਟੀ ਪੰਜਾਬ ਵਲੋਂ ਭਗਵਾਨ ਬੁੱਧ ਪੂਰਨਿਮਾ ਦੇ ਸਬੰਧ ਵਿਚ 25 ਮਈ ਦਿਨ ਸਨਿੱਚਰਵਾਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ...

ਪੂਰੀ ਖ਼ਬਰ »

ਝਿੱਕਾ ਸਕੂਲ 'ਚ ਜੈਵਿਕ ਵਿਭਿੰਨਤਾ ਜਾਗਰੂਕਤਾ ਸਮਾਗਮ

ਬੰਗਾ, 22 ਮਈ (ਕਰਮ ਲਧਾਣਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਧਾਣਾ ਝਿੱਕਾ ਵਿਖੇ ਅੰਤਰ ਰਾਸ਼ਟਰੀ ਜੈਵਿਕ ਵਿਭਿੰਨਤਾ ਦਿਵਸ ਨੂੰ ਸਮਰਪਿਤ ਜੈਵਿਕ ਵਿਭਿੰਨਤਾ ਜਾਗਰੂਕਤਾ ਸਮਾਗਮ ਹੋਇਆ | ਸਕੂਲ ਦੀ ਸਾਇੰਸ ਅਧਿਆਪਕਾ ਮੈਡਮ ਅਰਨੀਤ ਕੌਰ ਦੀ ਅਗਵਾਈ ਵਿਚ ਹੋਏ ਇਸ ...

ਪੂਰੀ ਖ਼ਬਰ »

ਮੰਗੂਪੁਰ ਵਿਖੇ ਲਗਾਏ ਕੈ ਾਪ ਦੌਰਾਨ 174 ਬੱਚਿਆਂ ਦੀ ਜਾਂਚ

ਸੜੋਆ, 22 ਮਈ (ਪੱਤਰ ਪ੍ਰੇਰਕ)- ਗੁਰੂ ਨਾਨਕ ਮਿਸ਼ਨ ਚੈਰੀਟੇਬਲ ਹਸਪਤਾਲ ਕੁੱਕੜ ਮਾਜਰਾ ਵਲੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ.ਐਸ.ਪੀ. ਸਿੰਘ ਉਬਰਾਏ ਦੇ ਸਹਿਯੋਗ ਸਦਕਾ 550 ਕੈਂਪ ਲਗਾਉਣ ਦੀ ਆਰੰਭੀ ਲੜੀ ਤਹਿਤ ਅੱਜ ਸਰਕਾਰੀ ਮਿਡਲ ਸਕੂਲ ਮੰਗੂਪੁਰ ਵਿਖੇ ...

ਪੂਰੀ ਖ਼ਬਰ »

ਪਿੰਡ ਸ਼ਾਹਪੁਰ ਪੱਟੀ ਵਿਖੇ ਬਲਬੀਰ ਸਿੰਘ ਦਾ ਸਸਕਾਰ

ਉਸਮਾਨਪੁਰ, 22 ਮਈ (ਮਝੂਰ)- ਪਿੰਡ ਸ਼ਾਹਪੁਰ ਪੱਟੀ ਦੇ ਵਸਨੀਕ ਅਤੇ ਕਾਾਗਰਸੀ ਆਗੂ ਬਲਬੀਰ ਸਿੰਘ, ਪੁੱਤਰ ਦੀਦਾਰ ਸਿੰਘ, ਜਿਨ੍ਹਾਾ ਦੀ ਬੀਤੀ 19 ਮਈ ਨੂੰ ਲੋਕ ਸਭਾ ਚੋਣਾਂ ਮੌਕੇ ਬੂਥ ਨੰਬਰ 146 ਤੇ ਕਾਾਗਰਸ ਪਾਰਟੀ ਦੇ ਪੋਲਿੰਗ ਏਜੰਟ ਵਜੋਂ ਸੇਵਾਵਾਂ ਨਿਭਾਉਂਦਿਆਂ ਘਰ ਖਾਣਾ ...

ਪੂਰੀ ਖ਼ਬਰ »

ਡੇਰਾ ਅੱਛਾ ਮੀਆਂ ਮਸ਼ਾਹੂਰ ਦਾ ਮੇਲਾ ਭਲਕੇ ਤੋਂ

ਬੰਗਾ, 22 ਮਈ (ਕਰਮ ਲਧਾਣਾ) - ਪ੍ਰਸਿੱਧ ਧਾਰਮਿਕ ਅਸਥਾਨ ਡੇਰਾ ਅੱਛਾ ਮੀਆਂ ਮਸ਼ਾਹੂਰ (ਤਕੀਏ ਵਾਲੇ ਪੀਰ) ਲਧਾਣਾ ਉੱਚਾ ਵਿਖੇ ਸਾਲਾਨਾ 2 ਦਿਨਾਂ ਮੇਲਾ 24 ਅਤੇ 25 ਮਈ ਦਿਨ ਸ਼ੁੱਕਰਵਾਰ ਅਤੇ ਸਨਿੱਚਰਵਾਰ ਨੂੰ ਹੋਵੇਗਾ | ਡੇਰੇ ਦੇ ਗੱਦੀ ਨਸ਼ੀਨ ਬਾਬਾ ਦੇਵ ਨੇ ਜਾਣਕਾਰੀ ...

ਪੂਰੀ ਖ਼ਬਰ »

ਡੀ.ਈ.ਓ ਵਲੋਂ ਡੀ.ਐਮ./ਬੀ.ਐਮ. ਤੇ ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਮੈਂਬਰਾਂ ਨਾਲ ਮੀਟਿੰਗ

ਪੋਜੇਵਾਲ ਸਰਾਂ, 22 ਮਈ (ਨਵਾਂਗਰਾਈਾ)- ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਹਰਚਰਨ ਸਿੰਘ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਅਮਰੀਕ ਸਿੰਘ ਵਲੋਂ ਜ਼ਿਲੇ੍ਹ ਦੇ ਸਮੂਹ ਡੀ.ਐਮ/ਬੀ.ਐਮ ਤੇ ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਮੈਂਬਰਾਂ ਨਾਲ ਸੈਸ਼ਨ 2019-2020 ਦੀ ਯੋਜਨਾ ਬੰਦੀ ...

ਪੂਰੀ ਖ਼ਬਰ »

ਬਲਾਚੌਰ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਦਾ ਆਮ ਇਜਲਾਸ ਹੋਇਆ

ਬਲਾਚੌਰ, 22 ਮਈ (ਦੀਦਾਰ ਸਿੰਘ ਬਲਾਚੌਰੀਆ)- ਦੀ ਬਲਾਚੌਰ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਬਲਾਚੌਰ ਦਾ ਆਮ ਇਜਲਾਸ ਅੱਜ ਪ੍ਰਧਾਨ ਰਾਣਾ ਰਣਦੀਪ ਸਿੰਘ ਕੌਸ਼ਲ ਦੀ ਪ੍ਰਧਾਨਗੀ ਹੇਠ ਨੇਪਰੇ ਚੜਿ੍ਹਆ | ਇਸ ਮੌਕੇ ਸਭਾ ਦੇ ਸਕੱਤਰ ਰਣਵੀਰ ਸਿੰਘ ਧਾਲੀਵਾਲ ਵਲੋਂ ਲੇਖੇ ...

ਪੂਰੀ ਖ਼ਬਰ »

ਅੱਤਵਾਦ ਮਨੁੱਖਤਾ ਲਈ ਸਭਾ ਤੋਂ ਵੱਡਾ ਖ਼ਤਰਾ- ਡਾ. ਠਾਕੁਰ

ਬਲਾਚੌਰ,22 ਮਈ (ਦੀਦਾਰ ਸਿੰਘ ਬਲਾਚੌਰੀਆ)- ਲੈਫਟੀਨੇਟ ਜਨਰਲ ਬਿਕਰਮ ਸਿੰਘ ਯਾਦਗਾਰੀ ਉਪ ਮੰਡਲ ਹਸਪਤਾਲ ਬਲਾਚੌਰ ਵਿਖੇ ਅੱਤਵਾਦ ਵਿਰੋਧੀ ਦਿਹਾੜਾ ਸੀਨੀਅਰ ਮੈਡੀਕਲ ਅਧਿਕਾਰੀ ਡਾ. ਰਵਿੰਦਰ ਸਿੰਘ ਠਾਕੁਰ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਅੱਜ ...

ਪੂਰੀ ਖ਼ਬਰ »

ਡੀ.ਈ.ਓ ਵਲੋਂ ਡੀ.ਐਮ./ਬੀ.ਐਮ. ਤੇ ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਮੈਂਬਰਾਂ ਨਾਲ ਮੀਟਿੰਗ

ਪੋਜੇਵਾਲ ਸਰਾਂ, 22 ਮਈ (ਨਵਾਂਗਰਾਈਾ)- ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਹਰਚਰਨ ਸਿੰਘ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਅਮਰੀਕ ਸਿੰਘ ਵਲੋਂ ਜ਼ਿਲੇ੍ਹ ਦੇ ਸਮੂਹ ਡੀ.ਐਮ/ਬੀ.ਐਮ ਤੇ ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਮੈਂਬਰਾਂ ਨਾਲ ਸੈਸ਼ਨ 2019-2020 ਦੀ ਯੋਜਨਾ ਬੰਦੀ ...

ਪੂਰੀ ਖ਼ਬਰ »

ਪਿੰਡ ਉਸਮਾਨਪੁਰ ਵਿਖੇ ਮਮਤਾ ਦਿਵਸ ਮਨਾਇਆ

ਉਸਮਾਨਪੁਰ, 22 ਮਈ (ਮਝੂਰ)- ਅੱਜ ਪਿੰਡ ਉਸਮਾਨਪੁਰ ਵਿਖੇ ਮਮਤਾ ਦਿਵਸ ਡਾ ਰਣਜੀਤ ਹਰੀਸ਼ ਦੀ ਅਗਵਾਈ ਹੇਠ ਮਨਾਇਆ ਗਿਆ¢ ਇਸ ਮੌਕੇ ਗਰਭਵਤੀ ਔਰਤਾਂ ਅਤੇ ਬੱਚਿਆਂ ਦੇ ਵੱਖ-ਵੱਖ ਬਿਮਾਰੀਆਂ ਨਾਲ ਸਬੰਧਤ ਟੀਕੇ ਲਗਾਏ ਗਏ | ਉਨ੍ਹਾਂ ਲੋਕਾਂ ਨੂੰ ਡੇਂਗੂ ਮਲੇਰੀਆ ਤੋਂ ਬਚਾਅ ਲਈ ...

ਪੂਰੀ ਖ਼ਬਰ »

ਵਾਤਾਵਰਨ ਨੂੰ ਬਚਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਲੋੜ-ਚੋਪੜਾ

ਉਸਮਾਨਪੁਰ, 22 ਮਈ (ਮਝੂਰ)- ਅੱਜ ਜਿਸ ਤਰ੍ਹਾਂ ਮਨੁੱਖ ਆਪਣੇ ਨਿੱਜੀ ਹਿਤਾਂ ਲਈ ਧੜਾਧੜ ਰੁੱਖਾਂ ਦੀ ਕਟਾਈ ਕਰ ਰਿਹਾ ਹੈ, ਉਕਤ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਵਾਤਾਵਰਨ ਸੰਭਾਲ ਸੁਸਾਇਟੀ ਦੇ ਮੈਂਬਰ ਬਲਜੀਤ ਚੋਪੜਾ ਨੇ ਕਿਹਾ ਕਿ ਅੱਜ ਵਾਤਾਵਰਨ ਦਾ ਸੰਤੁਲਨ ਵਿਗੜਨ ...

ਪੂਰੀ ਖ਼ਬਰ »

ਬੀਬੀ ਗਰਚਾ ਕਾਂਗਰਸ 'ਚ ਸ਼ਾਮਿਲ ਹੋਣ ਸਬੰਧੀ ਝੂਠੀ ਤੇ ਗੁੰਮਰਾਹਕੁਨ ਬਿਆਨਬਾਜ਼ੀ ਕਰ ਰਹੀ ਹੈ- ਕਾਂਗਰਸੀ ਆਗੂ

ਮੁੱਲਾਂਪੁਰ ਗਰੀਬਦਾਸ, 22 ਮਈ (ਖੈਰਪੁਰ)-ਕਾਂਗਰਸੀ ਆਗੂ ਨੰਦੀਪਾਲ ਬਾਂਸਲ, ਰਮਾਕਾਂਤ ਕਾਲੀਆ, ਬੀਬੀ ਜਗਦੀਪ ਕੌਰ ਅਤੇ ਸੰਜੀਵ ਟੰਡਨ ਨੇ ਕਿਹਾ ਕਿ ਬੀਬੀ ਲਖਵਿੰਦਰ ਕੌਰ ਗਰਚਾ ਆਪਣੀ ਗੁਆਚੀ ਸਾਖ ਨੂੰ ਬਚਾਉਣ ਲਈ ਤਰ੍ਹਾਂ-ਤਰ੍ਹਾਂ ਦੇ ਹੱਥਕੰਡੇ ਅਪਣਾ ਰਹੀ ਹੈ | ਅੱਜ ...

ਪੂਰੀ ਖ਼ਬਰ »

ਚਕਵਾਲ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਕੁਰਾਲੀ, 22 ਮਈ (ਹਰਪ੍ਰੀਤ ਸਿੰਘ)-ਇਥੋਂ ਦੇ ਚਕਵਾਲ ਨੈਸ਼ਨਲ ਸਕੂਲ ਦੀ ਮਰਹੂਮ ਸਾਇੰਸ ਅਧਿਆਪਕਾ ਅੰਜੂ ਗੁਪਤਾ ਦੀ ਯਾਦ ਵਿਚ 'ਅੰਜੂ ਐਕਸੀਲੈਂਸ' ਨਾਮਕ ਐਵਾਰਡ ਦੀ ਸ਼ੁਰੂਆਤ ਕੀਤੀ ਗਈ | ਇਸ ਐਵਾਰਡ ਨਾਲ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਮਰਹੂਮ ਅਧਿਆਪਕਾ ...

ਪੂਰੀ ਖ਼ਬਰ »

ਹੈਲਥ ਵੈੱਲਨੈੱਸ ਸੈਂਟਰ ਕਰਨਗੇ ਹਾਈ ਬਲੱਡ ਪ੍ਰੈਸ਼ਰ ਵਾਲੇ ਮਰੀਜ਼ਾਂ ਦੀ ਦੇਖਭਾਲ- ਡਾ: ਮੁਲਤਾਨੀ

ਐੱਸ. ਏ. ਐੱਸ. ਨਗਰ, 22 ਮਈ (ਕੇ. ਐੱਸ. ਰਾਣਾ)-ਸਰਕਾਰ ਵਲੋਂ ਪਿੰਡਾਂ 'ਚ ਬਣਾਏ ਗਏ ਹੈਲਥ ਐਾਡ ਵੈੱਲਨੈੱਸ ਸੈਂਟਰ ਹੁਣ ਗ਼ੈਰ-ਸੰਚਾਰੂ ਬਿਮਾਰੀਆਂ ਜਿਵੇਂ ਹਾਈ ਬਲੱਡ ਪ੍ਰੈਸ਼ਰ, ਸ਼ੂਗਰ, ਛਾਤੀ, ਮੂੰਹ ਤੇ ਬੱਚੇਦਾਨੀ ਦੇ ਕੈਂਸਰ ਦੇ ਮਰੀਜ਼ਾਂ ਦੀ ਵਿਸ਼ੇਸ਼ ਜਾਂਚ ਕਰਕੇ ...

ਪੂਰੀ ਖ਼ਬਰ »

ਸਕੂਲ ਰਤਵਾੜਾ ਸਾਹਿਬ ਵਿਖੇ ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ ਖੇਡ ਮੁਕਾਬਲੇ 'ਚ ਭਾਗ ਲਿਆ

ਮੁੱਲਾਂਪੁਰ ਗਰੀਬਦਾਸ, 22 ਮਈ (ਖੈਰਪੁਰ)-ਗੁਰੂ ਗੋਬਿੰਦ ਸਿੰਘ ਵਿਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਰਤਵਾੜਾ ਸਾਹਿਬ ਦੇ ਪ੍ਰਾਇਮਰੀ ਵਿੰਗ ਦੇ ਨੰਨ੍ਹੇ-ਮੁੰਨ੍ਹੇ ਬੱਚਿਆਂ ਦੇ ਖੇਡ ਮੁਕਾਬਲੇ ਕਰਵਾਏ ਗਏ, ਜਿਸ ਵਿਚ ਨਰਸਰੀ ਤੋਂ ਯੂ. ਕੇ. ਜੀ. ਦੇ ਸਾਰੇ ਬੱਚਿਆਂ ਨੇ ...

ਪੂਰੀ ਖ਼ਬਰ »

ਗੁ: ਤਾਲਮੇਲ ਕਮੇਟੀ ਵਲੋਂ ਗੁ: ਸਾਹਿਬ ਫ਼ੇਜ਼-11 ਤੇ ਫ਼ੇਜ਼-1 ਦੇ ਨਵੇਂ ਚੁਣੇ ਗਏ ਪ੍ਰਧਾਨਾਂ ਦਾ ਸਨਮਾਨ

ਐੱਸ. ਏ. ਐੱਸ. ਨਗਰ, 22 ਮਈ (ਕੇ. ਐੱਸ. ਰਾਣਾ)-ਗੁਰਦੁਆਰਾ ਤਾਲਮੇਲ ਕਮੇਟੀ ਮੁਹਾਲੀ ਵਲੋਂ ਗੁਰਦੁਆਰਾ ਸਾਹਿਬ ਫ਼ੇਜ਼-11 ਦੇ ਨਵੇਂ ਚੁਣੇ ਗਏ ਪ੍ਰਧਾਨ ਬਲਵੀਰ ਸਿੰਘ ਖ਼ਾਲਸਾ ਅਤੇ ਗੁਰਦੁਆਰਾ ਸਾਹਿਬ ਫ਼ੇਜ਼-1 ਦੇ ਪ੍ਰਧਾਨ ਪ੍ਰੀਤਮ ਸਿੰਘ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ ...

ਪੂਰੀ ਖ਼ਬਰ »

ਕਾਂਗਰਸ ਦੀ ਚੋਣ ਕਮੇਟੀ ਦੇ ਇੰਚਾਰਜ ਲਾਲ ਸਿੰਘ ਨੇ ਬੀਬੀ ਗਰਚਾ ਨੂੰ ਪਾਰਟੀ 'ਚ ਕੀਤਾ ਬਹਾਲ

ਖਰੜ, 22 ਮਈ (ਜੰਡਪੁਰੀ)-ਹਲਕਾ ਖਰੜ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ 'ਚ ਅੱਜ ਉਸ ਸਮੇਂ ਖ਼ੁਸ਼ੀ ਦੀ ਲਹਿਰ ਦੌੜ ਗਈ, ਜਦੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਅਸ਼ੀਰਵਾਦ ਸਦਕਾ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ਵਿਖੇ ਕਾਂਗਰਸ ਦੀ ਚੋਣ ਕਮੇਟੀ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX