ਤਾਜਾ ਖ਼ਬਰਾਂ


ਮੋਗਾ ਪੁਲਿਸ ਦੇ ਡੀ.ਐਸ.ਪੀ. ਦੀ ਪਤਨੀ ਤੇ ਪੁੱਤਰ ਨੂੰ ਹੋਇਆ ਕੋਰੋਨਾ
. . .  23 minutes ago
ਮਹਿਲ ਕਲਾਂ, 13 ਜੁਲਾਈ (ਅਵਤਾਰ ਸਿੰਘ ਅਣਖੀ) - ਕੁੱਝ ਦਿਨ ਪਹਿਲਾਂ ਕੋਰੋਨਾ ਵਾਇਰਸ ਦੀ ਲਪੇਟ 'ਚ ਆਏ ਪਿੰਡ ਮੂੰਮ (ਬਰਨਾਲਾ) ਦੇ ਇਕ ਵਿਅਕਤੀ ਦੇ ਸੰਪਰਕ 'ਚ ਆਏ ਵਿਅਕਤੀਆਂ ਦੀ ਸਿਹਤ ਵਿਭਾਗ ਵਲੋਂ ਸ਼ਨਾਖ਼ਤ ਕਰ ਕੇ ਕੋਵਿਡ-19 ਜਾਂਚ ਕੀਤੀ ਹੈ। ਕੋਰੋਨਾ ਰੈਪਿਡ...
ਅਕਾਲੀ ਦਲ ਟਕਸਾਲੀ ਨੂੰ ਝਟਕਾ, ਫ਼ਾਜ਼ਿਲਕਾ ਜ਼ਿਲੇ੍ਹ ਦੇ ਸੀਨੀਅਰ ਆਗੂਆਂ ਨੇ ਪਾਰਟੀ ਨੂੰ ਕਿਹਾ ਅਲਵਿਦਾ
. . .  30 minutes ago
ਮੰਡੀ ਅਰਨੀਵਾਲਾ, 13 ਜੁਲਾਈ (ਨਿਸ਼ਾਨ ਸਿੰਘ ਸੰਧੂ) - ਕੱੁਝ ਸਮਾਂ ਪਹਿਲਾ ਹੀ ਹੋਂਦ ਵਿਚ ਆਏ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੂੰ ਫ਼ਾਜ਼ਿਲਕਾ ਜ਼ਿਲੇ੍ਹ ਵਿਚ ਉਸ ਵੇਲੇ ਵੱਡਾ ਝਟਕਾ ਲੱਗਾ, ਜਦ ਪਾਰਟੀ ਨਾਲ ਜੁੜੇ ਦਰਜਨ ਆਗੂਆਂ ਨੇ ਪਾਰਟੀ ਨੂੰ ਅਲਵਿਦਾ ਕਹਿ...
ਮਮਦੋਟ ਨਾਲ ਸਬੰਧਿਤ ਦੋ ਹੋਰ ਫ਼ੌਜੀ ਆਏ ਕੋਰੋਨਾ ਪਾਜ਼ੀਟਿਵ
. . .  44 minutes ago
ਮਮਦੋਟ, 13 ਜੁਲਾਈ (ਸੁਖਦੇਵ ਸਿੰਘ ਸੰਗਮ) - ਪੂਰੇ ਦੇਸ਼ ਵਾਂਗ ਕਸਬਾ ਮਮਦੋਟ ਵਿਚ ਵੀ ਕਰੋਨਾ ਵਾਇਰਸ ਦਾ ਪ੍ਰਕੋਪ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਸਿਵਲ ਹਸਪਤਾਲ ਮਮਦੋਟ ਤੋਂ ਮਿਲੀ ਜਾਣਕਾਰੀ ਅਨੁਸਾਰ ਕਰੋਨਾ ਟੈਸਟ ਲਈ ਭੇਜੇ ਗਏ ਸੈਂਪਲਾਂ ਦੀਆਂ ਅੱਜ ਆਈਆਂ ਰਿਪੋਰਟਾਂ ਵਿਚੋਂ ਮਮਦੋਟ...
ਬਲਾਕ ਸ਼ਾਹਕੋਟ ਦੇ ਪਿੰਡ ਨਰੰਗਪੁਰ ਦੇ ਨੌਜਵਾਨ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  56 minutes ago
ਸ਼ਾਹਕੋਟ, 13 ਜੁਲਾਈ (ਆਜ਼ਾਦ ਸਚਦੇਵਾ/ਸੁਖਦੀਪ ਸਿੰਘ) ਸ਼ਾਹਕੋਟ ਬਲਾਕ ਦੇ ਪਿੰਡ ਨਰੰਗਪੁਰ ਦੇ ਇੱਕ ਨੌਜਵਾਨ ਦੀ ਕੋਰੋਨਾ ਰਿਪੋਰਟ ਅੱਜ ਪਾਜ਼ੀਟਿਵ ਆਈ ਹੈ। ਇਸ ਸਬੰਧੀ ਜਾਣਕਾਰੀ ਦਿµਦਿਆਂ ਡਾ. ਅਮਰਦੀਪ ਸਿੰਘ ਦੁੱਗਲ ਐੱਸ.ਐੱਮ.ਓ. ਸ਼ਾਹਕੋਟ ਨੇ ਦੱਸਿਆ ਕਿ ਬਲਾਕ ਸ਼ਾਹਕੋਟ ਦੇ ਪਿੰਡ ਨਰੰਗਪੁਰ ਨਜ਼ਦੀਕ ਕੁਲਾਰ...
ਲੁਧਿਆਣਾ 'ਚ ਕੋਰੋਨਾ ਦਾ ਜ਼ਬਰਦਸਤ ਧਮਾਕਾ,126 ਨਵੇਂ ਮਾਮਲਿਆਂ ਦੀ ਪੁਸ਼ਟੀ
. . .  about 1 hour ago
ਲੁਧਿਆਣਾ, 13 ਜੁਲਾਈ (ਸਿਹਤ ਪ੍ਰਤੀਨਿਧੀ) - ਲੁਧਿਆਣਾ 'ਚ ਅੱਜ ਕੋਰੋਨਾ ਨਾਲ ਸਬੰਧਿਤ ਜ਼ਬਰਦਸਤ ਧਮਾਕਾ ਹੋਣ ਪਿੱਛੋਂ ਲੁਧਿਆਣਾ ਬੁਰੀ ਤਰ੍ਹਾਂ ਦਹਿਲ ਗਿਆ ਹੈ। ਜ਼ਿਲ੍ਹਾ ਸਿਹਤ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਲੁਧਿਆਣਾ ਵਿਚ ਅੱਜ ਕੋਰੋਨਾ ਤੋਂ ਪ੍ਰਭਾਵਿਤ...
ਫ਼ਿਰੋਜ਼ਪੁਰ 'ਚ ਕੋਰੋਨਾ ਦੇ 2 ਹੋਰ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ
. . .  about 1 hour ago
ਫ਼ਿਰੋਜ਼ਪੁਰ, 13 ਜੁਲਾਈ (ਜਸਵਿੰਦਰ ਸਿੰਘ ਸੰਧੂ ) - ਜ਼ਿਲ੍ਹੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ ਤੇ 2 ਹੋਰ ਪਾਜ਼ੀਟਿਵ ਮਾਮਲੇ ਸਾਹਮਣੇ ਆਉਣ ਨਾਲ ਅੱਜ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 11 ਹੋ ਗਈ ਹੈ। ਜ਼ਿਲ੍ਹੇ ਅੰਦਰ...
ਬਿਸ਼ਪ ਫਰੈਂਕੋ ਮੁਲੱਕਲ ਦੀ ਜ਼ਮਾਨਤ ਰੱਦ
. . .  about 1 hour ago
ਕੋਟਾਯਾਮ, 13 ਜੁਲਾਈ - ਕੇਰਲ 'ਚ ਨਨ ਨਾਲ ਜਬਰ ਜਨਾਹ ਦੇ ਮਾਮਲੇ 'ਚ ਕੋਟਾਯਾਮ ਵਧੀਕ ਜ਼ਿਲ੍ਹਾ ਅਦਾਲਤ ਵੱਲੋਂ ਬਿਸ਼ਪ ਫਰੈਂਕੋ ਮੁਲੱਕਲ ਦੀ ਜ਼ਮਾਨਤ ਰੱਦ ਕਰ ਦਿੱਤੀ ਗਈ ਹੈ। ਅਦਾਲਤ ਵੱਲੋਂ ਫਰੈਂਕੋ ਮੁਲੱਕਲ ਖ਼ਿਲਾਫ਼ ਗੈਰ ਜ਼ਮਾਨਤੀ...
ਅੰਮ੍ਰਿਤਸਰ 'ਚ ਕੋਰੋਨਾ ਦੇ 10 ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਅੰਮ੍ਰਿਤਸਰ, 13 ਜੁਲਾਈ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਕੋਰੋਨਾ ਵਾਇਰਸ ਦੇ ਅੱਜ 10 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਸ ਨਾਲ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 1121 ਹੋ ਗਈ ਹੈ। ਇਨ੍ਹਾਂ 'ਚੋਂ 908 ਡਿਸਚਾਰਜ ਹੋ ਚੁੱਕੇ ਹਨ ਤੇ 55 ਦੀ ਮੌਤ...
ਸੰਗਰੂਰ : 99 ਪ੍ਰਤੀਸ਼ਤ ਅੰਕਾਂ ਨਾਲ ਕ੍ਰਿਸ਼ਨਾਸ਼ੂ ਜਿੰਦਲ ਸਕੂਲ 'ਚੋਂ ਆਇਆ ਅੱਵਲ
. . .  about 1 hour ago
ਸਰਕਾਰ ਦੇ ਦਫ਼ਤਰਾਂ/ਅਦਾਰਿਆਂ ਦੇ ਬੋਰਡ ਗੁਰਮੁਖੀ ਲਿਪੀ ਨਾ ਲਿਖਣ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ- ਤ੍ਰਿਪਤ ਬਾਜਵਾ
. . .  about 1 hour ago
ਚੰਡੀਗੜ੍ਹ, 13 ਜੁਲਾਈ- ਸੂਬੇ ਦੇ ਉਚੇਰੀ ਸਿੱਖਿਆ ਵਿਭਾਗ ਅਤੇ ਭਾਸ਼ਾਵਾਂ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਇੱਕ ਵਾਰ ਫਿਰ ਸੰਬੰਧਿਤ ਅਦਾਰਿਆਂ ਅਤੇ ਵਿਭਾਗਾਂ ਨੂੰ ਸਖ਼ਤੀ ਨਾਲ ਕਿਹਾ ਹੈ ਕਿ...
ਹੁਸ਼ਿਆਰਪੁਰ 'ਚ ਕੋਰੋਨਾ ਦੇ ਸੱਤ ਹੋਰ ਮਾਮਲੇ ਆਏ ਸਾਹਮਣੇ
. . .  about 2 hours ago
ਹੁਸ਼ਿਆਰਪੁਰ, 13 ਜੁਲਾਈ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ 'ਚ 7 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਤੋਂ ਬਾਅਦ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 207 ਹੋ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ...
ਹੰਡਿਆਇਆ ਵਿਖੇ ਤੇਲ ਦੀਆਂ ਕੀਮਤਾਂ ਨੂੰ ਲੈ ਕੇ ਕਾਂਗਰਸ ਵਲੋਂ ਪ੍ਰਦਰਸ਼ਨ
. . .  about 2 hours ago
ਹੰਡਿਆਇਆ (ਬਰਨਾਲਾ), 13 ਜੁਲਾਈ (ਗੁਰਜੀਤ ਸਿੰਘ ਖੁੱਡੀ)- ਕਸਬਾ ਹੰਡਿਆਇਆ ਵਿਖੇ ਆਲ ਇੰਡੀਆ ਯੂਥ ਕਾਂਗਰਸ ਦੇ ਪ੍ਰਧਾਨ ਨਿਵਾਸ ਦੇ ਸੱਦੇ 'ਤੇ ਜ਼ਿਲ੍ਹਾ ਬਰਨਾਲਾ ਦੇ ਯੂਥ ਕਾਂਗਰਸ ਦੇ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਦੇ ਤਿੰਨ ਹੋਰ ਨਵੇਂ ਮਾਮਲੇ ਆਏ ਸਾਹਮਣੇ
. . .  about 2 hours ago
ਫ਼ਾਜ਼ਿਲਕਾ, 13 ਜੁਲਾਈ (ਪ੍ਰਦੀਪ ਕੁਮਾਰ)- ਕੋਰੋਨਾ ਵਾਇਰਸ ਦੇ ਤਿੰਨ ਹੋਰ ਨਵੇਂ ਮਾਮਲੇ ਫ਼ਾਜ਼ਿਲਕਾ ਜ਼ਿਲ੍ਹੇ 'ਚ ਸਾਹਮਣੇ ਆਏ ਹਨ। ਇਹ ਮਾਮਲੇ ਫ਼ਾਜ਼ਿਲਕਾ ਦੇ ਪਿੰਡ ਖੁਈਖੇੜਾ, ਮੰਡੀ ਅਰਨੀ ਵਾਲਾ...
ਪੰਜਾਬ 'ਚ 22 ਡੀ. ਐੱਸ. ਪੀਜ਼ ਦੇ ਤਬਾਦਲੇ
. . .  about 2 hours ago
ਲੁਧਿਆਣਾ, 13 ਜੁਲਾਈ (ਪਰਮਿੰਦਰ ਸਿੰਘ ਆਹੂਜਾ)- ਪੰਜਾਬ ਸਰਕਾਰ ਵਲੋਂ ਅੱਜ 22 ਡੀ. ਐੱਸ. ਪੀਜ਼ ਦੇ...
ਜ਼ਿਲ੍ਹਾ ਬਰਨਾਲਾ 'ਚ ਪੁਲਿਸ ਦਾ ਏ. ਐਸ. ਆਈ. ਹੋਇਆ ਕੋਰੋਨਾ ਪਾਜ਼ੀਟਿਵ
. . .  about 2 hours ago
ਮਹਿਲ ਕਲਾਂ, 13 ਜੁਲਾਈ (ਅਵਤਾਰ ਸਿੰਘ ਅਣਖੀ)- ਜ਼ਿਲ੍ਹਾ ਬਰਨਾਲਾ ਦੇ ਪੁਲਿਸ ਥਾਣਾ ਮਹਿਲ ਕਲਾਂ ਵਿਖੇ ਤਾਇਨਾਤ ਇੱਕ ਏ. ਐਸ. ਆਈ. ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਦਾ...
ਪੰਜਾਬ ਸਰਕਾਰ ਦੀ ਪ੍ਰਵਾਨਗੀ ਲਏ ਬਿਨਾਂ ਸਿੱਖਿਆ ਬੋਰਡ ਨੇ ਘਟਾਇਆ ਸਿਲੇਬਸ, ਵਿਵਾਦ ਹੋਣ 'ਤੇ ਵੈੱਬਸਾਈਟ ਤੋਂ ਹਟਾਇਆ
. . .  about 2 hours ago
ਐੱਸ. ਏ. ਐੱਸ. ਨਗਰ, 13 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਨੇ ਕੋਰੋਨਾ ਮਹਾਂਮਾਰੀ ਕਾਰਨ 9ਵੀਂ ਤੋਂ 12ਵੀਂ ਸ਼੍ਰੇਣੀ ਲਈ ਸਿਲੇਬਸ ਨੂੰ ਘਟਾ ਕੇ ਸਿੱਖਿਆ ਬੋਰਡ ਦੀ...
ਬੇਅਦਬੀ ਮਾਮਲੇ 'ਚ ਮੈਨੂੰ ਜਾਣ-ਬੁੱਝ ਕੇ ਫਸਾਇਆ ਜਾ ਰਿਹੈ- ਡੇਰਾ ਪ੍ਰੇਮੀ ਹਰਚਰਨ ਸਿੰਘ
. . .  about 2 hours ago
ਚੰਡੀਗੜ੍ਹ, 13 ਜੁਲਾਈ (ਸੁਰਿੰਦਰਪਾਲ ਸਿੰਘ)- ਡੇਰਾ ਪ੍ਰੇਮੀ ਹਰਚਰਨ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਬੇਅਦਬੀ ਮਾਮਲੇ 'ਚ ਜਾਣ-ਬੁੱਝ ਕੇ ਫਸਾਇਆ ਜਾ ਰਿਹਾ ਹੈ, ਕਿਉਂਕਿ ਉਨ੍ਹਾਂ ਨੇ 2017 ਦੀ ਵਿਧਾਨ ਸਭਾ...
ਸੰਗਰੂਰ ਦੇ ਸਪਰਿੰਗਡੇਲਜ ਪਬਲਿਕ ਸਕੂਲ ਦਾ ਨਤੀਜਾ ਰਿਹਾ 100 ਫ਼ੀਸਦੀ
. . .  about 2 hours ago
ਬਾਬਾ ਬਕਾਲਾ ਸਾਹਿਬ 'ਚ ਤਿੰਨ ਵਿਅਕਤੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 3 hours ago
ਬਾਬਾ ਬਕਾਲਾ ਸਾਹਿਬ, 13 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)- ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਲਗਾਤਾਰ ਕੋਰੋਨਾ ਦੇ ਟੈਸਟ ਜਾਰੀ ਹਨ ਅਤੇ ਇਸੇ ਦੇ ਤਹਿਤ ਸਿਵਲ ਹਸਪਤਾਲ...
ਮੋਗਾ 'ਚ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਸਣੇ 8 ਜਣਿਆਂ ਨੂੰ ਹੋਇਆ ਕੋਰੋਨਾ
. . .  about 3 hours ago
ਮੋਗਾ, 13 ਜੁਲਾਈ (ਗੁਰਤੇਜ ਸਿੰਘ ਬੱਬੀ)- ਅੱਜ ਸਿਹਤ ਵਿਭਾਗ ਮੋਗਾ ਨੂੰ ਮਿਲੀਆਂ ਰਿਪੋਰਟਾਂ 'ਚੋਂ 4 ਪੁਲਿਸ ਮੁਲਾਜ਼ਮਾਂ ਸਮੇਤ 8 ਜਣਿਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਚਾਰ ਪੁਲਿਸ...
ਕੋਰੋਨਾ ਦੇ ਵੱਧ ਰਹੇ ਕਹਿਰ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ
. . .  about 3 hours ago
ਅਜਨਾਲਾ, 13 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਕੋਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਦੇਖਦਿਆਂ ਪੰਜਾਬ ਸਰਕਾਰ ਨੇ ਸੂਬੇ 'ਚ ਹੋਰ ਸਖ਼ਤੀ ਕਰਦਿਆਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਸਰਕਾਰ ਦੇ...
ਵਿਆਹ ਅਤੇ ਹੋਰ ਸਮਾਗਮਾਂ 'ਚ 50 ਦੀ ਥਾਂ 30 ਲੋਕ ਹੋ ਸਕਦੇ ਹਨ ਸ਼ਾਮਲ
. . .  about 3 hours ago
ਪੰਜਾਬ ਸਰਕਾਰ ਨੇ ਸੂਬੇ 'ਚ ਜਨਤਕ ਇਕੱਠਾਂ 'ਤੇ ਲਾਈ ਪਾਬੰਦੀ
. . .  about 3 hours ago
ਦਫ਼ਤਰਾਂ 'ਚ ਮਾਸਕ ਪਾਉਣ ਲਾਜ਼ਮੀ
. . .  about 3 hours ago
ਕੋਰੋਨਾ ਕਾਰਨ ਪੰਜਾਬ ਸਰਕਾਰ ਵਲੋਂ ਸੂਬੇ 'ਚ ਨਵੇਂ ਦਿਸ਼ਾ-ਨਿਰਦੇਸ਼ ਜਾਰੀ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 12 ਜੇਠ ਸੰਮਤ 551

ਅੰਮ੍ਰਿਤਸਰ

ਸ਼੍ਰੋਮਣੀ ਕਮੇਟੀ ਨੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਢਾਡੀ ਮੁਕਾਬਲੇ ਕਰਵਾਏ

ਬਾਬਾ ਬਕਾਲਾ ਸਾਹਿਬ, 25 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇਥੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ...

ਪੂਰੀ ਖ਼ਬਰ »

ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ

ਓਠੀਆ, 25 ਮਈ (ਗੁਰਵਿੰਦਰ ਸਿੰਘ ਛੀਨਾ)-ਸਥਾਨਕ ਕਸਬਾ ਓਠੀਆ ਵਿਖੇ ਅੱਜ ਦੁਪਿਹਰ 3 ਕੁ ਵਜੇ ਦੇ ਕਰੀਬ ਇਕ ਨੌਜਵਾਨ ਦੀ ਬਿਜਲੀ ਦਾ ਜਬਰਦਸਤ ਕਰੰਟ ਲੱਗਣ ਕਾਰਨ ਮੌਤ ਹੋ ਗਈ | ਜਾਣਕਾਰੀ ਅਨੁਸਾਰ ਪਿੰਡ ਓਠੀਆ ਦਾ ਨੌਜਵਾਨ ਕੁਲਦੀਪ ਸਿੰਘ ਉਮਰ 19 ਕੁ ਸਾਲ ਪੁੱਤਰ ਨਿੰਦਰ ਸਿੰਘ ਜੋ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਅਜਨਾਲਾ ਅਧੀਨ ਆਉਂਦੀਆਾ ਮੰਡੀਆਾ 'ਚ 116215 ਮੀਟਿ੍ਕ ਟਨ ਖ਼ਰੀਦ ਹੋਈ

ਅਜਨਾਲਾ, 25 ਮਈ (ਗੁਰਪ੍ਰੀਤ ਸਿੰਘ ਢਿੱਲੋਂ)¸ਪੰਜਾਬ ਸਰਕਾਰ ਦੇ ਹੁਕਮਾਾ ਤਹਿਤ ਅੱਜ ਪੰਜਾਬ ਭਰ ਦੀਆਂ ਮੰਡੀਆਂ ਵਿਚ ਕਣਕ ਦੀ ਸਰਕਾਰੀ ਖ਼ਰੀਦ ਬੰਦ ਹੋ ਗਈ ਹੈ | ਮਾਰਕੀਟ ਕਮੇਟੀ ਅਜਨਾਲਾ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਇਸ ਕਮੇਟੀ ਅਧੀਨ ਆਉਂਦੀਆਂ ਵੱਖ-ਵੱਖ ...

ਪੂਰੀ ਖ਼ਬਰ »

ਇੰਟੈਲੀਜੈਂਸ ਇੰਸਪੈਕਟਰ ਖੁਦਕੁਸ਼ੀ ਕਰਨ ਦੇ ਮਾਮਲੇ 'ਚ ਪਤਨੀ ਤੇ ਸਹੁਰੇ ਪਰਿਵਾਰ ਿਖ਼ਲਾਫ਼ ਪਰਚਾ ਦਰਜ

ਅੰਮਿ੍ਤਸਰ, 25 ਮਈ (ਰੇਸ਼ਮ ਸਿੰਘ)¸ਇਕ ਇੰਟੈਲੀਜੈਂਸ ਇਸੰਪੈਕਟਰ ਜ਼ਹਿਰੀਲੀ ਵਸਤੂ ਨਿਗਲ ਕੇ ਖੁਦਕੁਸ਼ੀ ਕਰ ਲਏ ਜਾਣ ਦੇ ਮਾਮਲੇ 'ਚ ਪੁਲਿਸ ਨੇ ਮਿ੍ਤਕਾ ਦੀ ਪਤਨੀ ਸਣੇ ਸਹੁਰੇ ਪਰਿਵਾਰ ਦੇ 4 ਮੈਂਬਰਾਂ ਿਖ਼ਲਾਫ਼ ਆਤਮ ਹਤਿਆ ਲਈ ਮਜ਼ਬੂਰ ਕੀਤੇ ਜਾਣ ਦੇ ਦੋਸ਼ਾਂ ਅਧੀਨ ਪਰਚਾ ...

ਪੂਰੀ ਖ਼ਬਰ »

ਚੋਣਾਂ ਸ਼ਾਂਤੀਪੂਰਵਕ ਹੋਣ 'ਤੇ ਜ਼ਿਲ੍ਹਾ ਪੁਲਿਸ ਮੁਖੀ ਨੇ ਲੋਕਾਂ ਦੀ ਕੀਤੀ ਸ਼ਲਾਘਾ

ਅੰਮਿ੍ਤਸਰ, 25 ਮਈ (ਰੇਸ਼ਮ ਸਿੰਘ)-ਅੰਮਿ੍ਤਸਰ ਤੇ ਖਡੂਰ ਸਾਹਿਬ ਹਲਕਿਆਂ ਦੇ ਸਾਂਝੇ 6 ਵਿਧਾਨ ਸਭਾਈ ਹਲਕੇ ਜੋ ਕਿ ਅੰਮਿ੍ਤਸਰ ਦਿਹਾਤੀ 'ਚ ਪੈਂਦੇ ਹਨ ਦੀਆਂ ਚੋਣਾਂ ਅਮਨ ਅਮਾਨ ਤੇ ਸ਼ਾਂਤੀ ਪੂਰਵਕ ਨੇਪੜੇ ਚੜਨ 'ਤੇ ਜ਼ਿਲ੍ਹਾ ਪੁਲਿਸ ਮੁਖੀ ਤੇ ਆਈ. ਪੀ. ਐਸ. ਅਧਿਕਾਰੀ ਸ੍ਰੀ ...

ਪੂਰੀ ਖ਼ਬਰ »

ਹਾਦਸੇ ਦੌਰਾਨ ਇਕ ਸਾਇਕਲ ਸਵਾਰ ਦੀ ਮੌਤ

ਰਾਜਾਸਾਂਸੀ, 25 ਮਈ (ਹਰਦੀਪ ਸਿੰਘ ਖੀਵਾ)¸ਦੇਰ ਸ਼ਾਮ ਇੱਕ ਤੇਜ਼ ਰਫਤਾਰ ਕਾਰ ਵੱਲੋਂ ਸਾਇਕਲ ਸਵਾਰ ਵਿਅਕਤੀ ਨੂੰ ਟੱਕਰ ਮਾਰੀ ਜੋ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ ਤੇ ਬਾਅਦ 'ਚ ਜਖ਼ਮਾਂ ਦੀ ਤਾਬ ਨਾ ਸਹਾਰਦਾ ਦਮ ਤੋੜ ਗਿਆ | ਜਾਣਕਾਰੀ ਅਨੁਸਾਰ ਅੰਮਿ੍ਤਸਰ-ਅਜਨਾਲਾ ...

ਪੂਰੀ ਖ਼ਬਰ »

ਕਾਂਗਰਸ ਵਲੋਂ ਚੋਣਾਂ ਜਿੱਤਣ ਦਾ ਸ਼ਹਿਰੀ ਹਲਕਿਆਂ ਨੂੰ ਨਹੀਂ ਚੜਿ੍ਹਆ ਕੋਈ ਚਾਅ

ਅੰਮਿ੍ਤਸਰ, 25 ਮਈ (ਰੇਸ਼ਮ ਸਿੰਘ)-ਸੂਬੇ 'ਚ ਭਾਂਵੇ ਕਾਂਗਰਸ ਲੋਕ ਸਭਾ ਦੀਆਂ ਅੱਠ ਸੀਟਾਂ ਜਿੱਤ ਗਈ ਹੈ ਪਰ ਇਸ ਦੇ ਬਾਵਜੂਦ ਸ਼ਹਿਰੀ ਹਲਕਿਆਂ ਨੇ ਕਾਂਗਰਸ ਨੂੰ ਮੱਠਾ ਹੁੰਗਾਰਾ ਹੀ ਭਰਿਆ ਹੈ, ਜਿਸ ਕਾਰਨ ਨਾ ਕੋਈ ਸਮਾਗਮ ਹੋਇਆ ਅਤੇ ਨਾ ਹੀ ਅਜੇ ਤੱਕ ਜਿੱਤ ਦਾ ਕੋਈ ਜਸ਼ਨ ਹੀ ...

ਪੂਰੀ ਖ਼ਬਰ »

ਰਿਹਾਇਸ਼ੀ ਇਲਾਕੇ 'ਚ ਲੱਗੀਆਂ ਫ਼ੈਕਟਰੀਆਂ ਤੋਂ ਸਤਾਏ ਲੋਕਾਂ ਵਲੋਂ ਰੋਸ ਪ੍ਰਦਰਸ਼ਨ

ਸੁਲਤਾਨਵਿੰਡ, 25 ਮਈ (ਗੁਰਨਾਮ ਸਿੰਘ ਬੁੱਟਰ)-ਸੁਲਤਾਨਵਿੰਡ ਦੇ ਇਲਾਕਾ ਆਕਾਸ਼ ਵਿਹਾਰ ਕਾਲੋਨੀ 'ਚ ਵੱਧ ਰਹੀਆਂ ਫੈਕਟਰੀਆਂ ਤੋਂ ਪ੍ਰੇਸ਼ਾਨ ਹੋਏ ਇਲਾਕਾ ਵਾਸੀਆਂ ਨੇ ਅੱਜ ਫੈਕਟਰੀਆਂ ਵਾਲਿਆਂ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਅਤੇ ਕਿਹਾ ਕਿ ਫ਼ੈਕਟਰੀਆਂ ਵਾਲੇ ਪੂਰਾ ...

ਪੂਰੀ ਖ਼ਬਰ »

ਲੁੱਟਾਂ ਖੋਹਾਂ ਕਰਨ ਵਾਲੇ ਅੱਧੀ ਦਰਜ਼ਨ ਲੁਟੇਰੇ ਕਾਬੂ

ਅੰਮਿ੍ਤਸਰ, 25 ਮਈ (ਰੇਸ਼ਮ ਸਿੰਘ)-ਥਾਣਾ ਸਦਰ ਦੀ ਪੁਲਿਸ ਨੇ ਔਰਤਾਂ, ਲੜਕੀਆਂ ਤੇ ਹੋਰ ਰਾਹਗੀਰਾਂ ਪਾਸੋਂ ਲੁੱਟਾਂ ਖੋਹਾਂ ਕਰਨ ਦੇ ਦੋਸ਼ ਹੇਠ ਅੱਧੀ ਦਰਜ਼ਨ ਲੁਟੇਰਿਆਂ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ ਇਸ ਦੇ ਨਾਲ ਹੀ ਖੋਹੇ ਮੋਬਾਇਲ ਖ਼ਰੀਦਣ ਵਾਲਾ ਦੁਕਾਨਦਾਰ ਵੀ ...

ਪੂਰੀ ਖ਼ਬਰ »

ਦੁਬਈ ਤੋਂ ਪੁੱਜੇ ਯਾਤਰੀ ਕੋਲੋਂ 240 ਗ੍ਰਾਮ ਸੋਨਾ ਬਰਾਮਦ

ਰਾਜਾਸਾਂਸੀ, 25 ਮਈ (ਹੇਰ/ਹਰਦੀਪ ਸਿੰਘ ਖੀਵਾ)¸ਅੰਮਿ੍ਤਸਰ ਤੋਂ ਦੁਬਈ ਵਿਚਾਲੇ ਚੱਲਣ ਵਾਲੀ ਇੰਡੀਗੋ ਏਅਰ ਲਾਇਨ ਦੀ ਉਡਾਣ ਰਾਹੀਂ ਸਫ਼ਰ ਕਰਕੇ ਦੁਬਈ ਤੋਂ ਇੱਥੇ ਪੁੱਜੇ ਇਕ ਯਾਤਰੀ ਕੋਲੋਂ ਕਸਟਮ ਅਧਿਕਾਰੀਆਂ ਵਲੋਂ ਗ੍ਰਾਮ ਸੋਨਾ ਬਰਾਮਦ ਕੀਤਾ ਗਿਆ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਫਿੱਕੀ ਫਲੋ ਨੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਾਤਾਵਰਨ ਬਚਾਉਣ ਦੀ ਮੁਹਿੰਮ ਵਿੱਢੀ

ਅੰਮਿ੍ਤਸਰ, 25 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਫਿੱਕੀ ਫਲੋ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਾਤਾਵਰਨ ਬਚਾਓ ਮੁਹਿੰਮ ਦੇ ਤਹਿਤ ਚੇਅਰਪਰਸਨ ਆਰੂਸ਼ੀ ਵਰਮਾ ਦੀ ਅਗਵਾਈ ਹੇਠ ਅੱਜ ਫਿੱਕੀ ਫਲੋ ਚੌਕ (ਗੁੰਮਟਾਲਾ ਬਾਈਪਾਸ ਚੌਕ) ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਜ਼ੈਜ਼ਲ ਡਾਟਕਾਮ ਿਖ਼ਲਾਫ਼ ਸਖ਼ਤ ਕਾਰਵਾਈ ਦੀ ਮੰਗ

ਅੰਮਿ੍ਤਸਰ, 25 ਮਈ (ਜਸਵੰਤ ਸਿੰਘ ਜੱਸ)-ਅਮਰੀਕਾ ਦੇ ਕੈਲੇਫੋਰਨੀਆ ਨਾਲ ਸਬੰਧਿਤ ਜ਼ੈਜ਼ਲ ਡਾਟਕਾਮ ਨਾਂ ਦੀ ਵਸਤੂਆਂ ਦੀ ਆਨਲਾਈਨ ਵਿਕਰੀ ਕਰਨ ਵਾਲੀ ਇੱਕ ਵੈੱਬਸਾਈਟ ਵਲੋਂ ਵੱਖ-ਵੱਖ ਤਰ੍ਹਾਂ ਦੇ ਸਮਾਨ 'ਤੇ ਗੁਰਮੁੱਖੀ ਅੱਖਰਾਂ ਨੂੰ ਛਾਪਣ ਸਮੇਤ ਪਾਵਨ ਗੁਰਬਾਣੀ ਅੱਖਰ ...

ਪੂਰੀ ਖ਼ਬਰ »

ਮਾਲ ਆਫ਼ ਅੰਮਿ੍ਤਸਰ ਵਿਚ ਆਟੋ ਐਕਸਪੋ ਦਾ ਅੱਜ ਆਖ਼ਰੀ ਦਿਨ

ਅੰਮਿ੍ਤਸਰ, 25 ਮਈ (ਅ.ਬ)-ਅੰਮਿ੍ਤਸਰ ਦੇ ਫੇਵਰਟ ਰਿਟੇਲ ਡੈਸਟੀਨੇਸ਼ਨ ਮਾਲ ਆਫ਼ ਅੰਮਿ੍ਤਸਰ ਵਿਚ ਸ਼ਾਨਦਾਰ ਕਾਰ ਦੇ ਸ਼ੌਕੀਨਾਂ ਲਈ ਧਮਾਕੇਦਾਰ ਆਟੋ ਐਕਸਪੋ 24 ਤੋਂ 26 ਮਈ ਤੱਕ ਕਰਵਾਈ ਜਾ ਰਹੀ ਹੈ | ਮਾਲ ਆਫ ਅੰਮਿ੍ਤਸਰ ਦੇ ਸੈਂਟਰ ਹੈੱਡ ਕਰਨਲ ਮਨਦੀਪ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਹਲਕਾ ਬਾਬਾ ਬਕਾਲਾ ਸਾਹਿਬ ਦੇ ਵੋਟਰਾਂ ਦਾ ਦੇਣ ਸਾਰੀ ਉਮਰ ਨਹੀਂ ਦੇ ਸਕਦੇ-ਵਿਧਾਇਕ ਭਲਾਈਪੁਰ

ਬਾਬਾ ਬਕਾਲਾ ਸਾਹਿਬ, 25 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)- ਵਿਧਾਨ ਸਬਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਸ. ਜਸਬੀਰ ਸਿੰਘ ਡਿੰਪਾ ਨੂੰ ਹਲਕੇ 'ਚੋਂ ਵੱਡੀ ਲੀਡ ਨਾਲ ਜਿਤਾਉਣ ਲਈ ਧੰਨਵਾਦ ਕੀਤਾ ਹੈ | ਹਲਕਾ ਵਾਸੀਆਂ ਦਾ ਧੰਨਵਾਦ ਕਰਦਿਆਂ ...

ਪੂਰੀ ਖ਼ਬਰ »

ਡਿਪਸ ਸਕੂਲ ਮਹਿਤਾ ਦਾ ਸ਼ਾਨਦਾਰ ਨਤੀਜਾ

ਚੌਾਕ ਮਹਿਤਾ, 25 ਮਈ (ਜਗਦੀਸ਼ ਸਿੰਘ ਬਮਰਾਹ)-ਡਿਪਸ ਸਕੂਲ ਮਹਿਤਾ ਚੌਾਕ ਨੇ ਹਰ ਸਾਲ ਵਾਂਗ ਇਸ ਵਾਰ ਵੀ 10ਵੀਂ ਸੀ. ਬੀ. ਐਸ. ਈ. ਦੇ ਨਤੀਜਿਆਂ ਵਿੱਚ ਮੱਲਾਂ ਮਾਰਦਿਆਂ ਬਹੁਤ ਵਧੀਆ ਕਾਰਗੁਜ਼ਾਰੀ ਦਾ ਪ੍ਰਦਰਸ਼ਨ ਕੀਤਾ | ਪਿ੍ੰਸੀਪਲ ਸ੍ਰੀ ਪੰਕਜ ਚੋਪੜਾ ਵਲੋਂ ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਹਾਈ ਸਕੂਲ ਮਹਿਤਾ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ

ਚੌਕ ਮਹਿਤਾ, 25 ਮਈ (ਜਗਦੀਸ਼ ਸਿੰਘ ਬਮਰਾਹ)-ਗੁਰੂ ਨਾਨਕ ਪਬਲਿਕ ਹਾਈ ਸਕੂਲ ਮਹਿਤਾ ਦੇ ਵਿਦਿਆਰਥੀਆਂ ਨੇ ਇਸ ਸਾਲ 10ਵੀਂ ਦੇ ਨਤੀਜੇ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਸਕੂਲ ਪੱਧਰ 'ਤੇ ਸੁਖਜੀਤ ਕੌਰ ਪੁੱਤਰੀ ਜਸਬੀਰ ਸਿੰਘ ਨੇ 85.84 ਫੀਸਦੀ ਅੰਕ ਲੈ ਕੇ ਪਹਿਲਾ ਸਥਾਨ ...

ਪੂਰੀ ਖ਼ਬਰ »

ਛੇਵੀਂ ਪਾਤਸ਼ਾਹੀ ਦੇ ਭਲਕੇ ਮਨਾਏ ਜਾ ਰਹੇ ਗੁਰਿਆਈ ਪੁਰਬ ਸਮਾਗਮ ਦੀਆਂ ਤਿਆਰੀਆਂ ਮੁਕੰਮਲ-ਭਾਈ ਸਲੂਜਾ

ਅੰਮਿ੍ਤਸਰ, 25 ਮਈ (ਜਸਵੰਤ ਸਿੰਘ ਜੱਸ)-ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ 27 ਮਈ ਨੂੰ ਗੁਰਦੁਆਰਾ ਬੀਬੀ ਕੌਲਾਂ ਜੀ ਸ੍ਰੀ ਕੌਲਸਰ ਸਾਹਿਬ ਵਿਖੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਤੇ ਸੰਗਤਾਂ ਦੇ ਸਹਿਯੋਗ ਨਾਲ ਮਨਾਏ ਜਾ ਰਹੇ 52ਵੇਂ ਸਲਾਨਾ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਨਰਸਿੰਗ ਟ੍ਰੇਨਿੰਗ ਸੈਂਟਰ ਦਾ ਜੀ. ਐਨ. ਐਮ. ਦਾ ਨਤੀਜਾ ਸ਼ਾਨਦਾਰ ਰਿਹਾ

ਮਾਨਾਂਵਾਲਾ, 25 ਮਈ (ਗੁਰਦੀਪ ਸਿੰਘ ਨਾਗੀ)-ਕਰੀਬ ਤਿੰਨ ਕੁ ਦਹਾਕਿਆਂ ਤੋਂ ਨਰਸਿੰਗ ਦੇ ਖੇਤਰ 'ਚ ਬੁਲੰਦੀਆਂ ਨੂੰ ਛੂਹ ਰਹੀ ਸੰਸਥਾ ਗੁਰੂ ਗੋਬਿੰਦ ਸਿੰਘ ਨਰਸਿੰਗ ਟ੍ਰੇਨਿੰਗ ਸੈਂਟਰ, ਰਾਮਪੁਰਾ, ਨੇੜੇ ਦੋਬੁਰਜੀ, ਅੰਮਿ੍ਤਸਰ ਦਾ ਪੀ. ਐਨ. ਆਰ. ਸੀ. ਵੱਲੋਂ ਐਲਾਨਿਆ ਗਿਆ ਜੀ. ...

ਪੂਰੀ ਖ਼ਬਰ »

ਮੂਲ ਤਾਂ ਨਹੀਂ ਮੋੜ ਸਕਦੇ ਪਰ ਹਲਕੇ ਦੀ ਸੇਵਾ ਕਰਕੇ ਵਿਆਜ ਜ਼ਰੂਰ ਮੋੜਾਂਗੇ- ਰਾਜਨ ਗਿੱਲ

ਖਡੂਰ ਸਾਹਿਬ, 25 ਮਈ (ਰਸ਼ਪਾਲ ਸਿੰਘ ਕੁਲਾਰ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਲੱਖਾਂ ਵੋਟਾਂ ਦੀ ਲੀਡ ਨਾਲ ਇਤਿਹਾਸਕ ਜਿੱਤ ਦਰਜ ਕਰਕੇ ਜਸਬੀਰ ਸਿੰਘ ਗਿੱਲ (ਡਿੰਪਾ) ਦੇ ਪਾਰਲੀਮੈਂਟ ਮੈਂਬਰ ਬਣਨ 'ਤੇ ਉਨ੍ਹਾਂ ਦੇ ਭਰਾਤਾ ਹਰਪਿੰਦਰ ਸਿੰਘ ਰਾਜਨ ਗਿੱਲ ਐੱਮ.ਡੀ. ਰੈਡੀਸਨ ਬਲਿਊ ਹੋਟਲ ਜੋ ਕਿ ਡਿੰਪਾ ਦੀ ਇਲੈਕਸ਼ਨ ਦੇ ਇੰਚਾਰਜ ਸਨ, ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਨੌ ਵਿਧਾਨ ਸਭਾ ਹਲਕਿਆਂ ਦੇ ਵਿਧਾਇਕਾਂ, ਚੋਣ ਟੀਮਾਂ, ਵੋਟਰਾਂ ਅਤੇ ਸਮਰਥਕਾਂ ਵਲੋਂ ਲੋਕ ਸਭਾ ਮੈਂਬਰ ਡਿੰਪਾ ਨੂੰ ਵੱਡੇ ਪੱਧਰ 'ਤੇ ਲੀਡ ਹਾਸਲ ਕਰਵਾਉਣ 'ਤੇ ਦਿਲ ਦੀਆਂ ਗਹਿਰਾਈਆਂ ਵਿਚੋਂ ਧੰਨਵਾਦ ਕੀਤਾ | ਇਸ ਮੌਕੇ ਉਨ੍ਹਾਂ 'ਅਜੀਤ' ਦੀ ਟੀਮ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੋ ਮਾਣ ਹਲਕੇ ਦੇ ਵੋਟਰਾਂ ਵਲੋਂ ਸਾਡੇ ਪਰਿਵਾਰ ਨੂੰ ਦਿੱਤਾ ਗਿਆ ਹੈ, ਉਸ ਦਾ ਅਸੀਂ ਮੂਲ ਤਾਂ ਨਹੀਂ ਮੋੜ ਸਕਦੇ ਪਰ ਹਲਕੇ ਦੇ ਲੋਕਾਂ ਦੀ ਸੇਵਾ ਕਰਕੇ ਵਿਆਜ਼ ਜ਼ਰੂਰ ਮੋੜਾਂਗੇ | ਜ਼ਿਕਰਯੋਗ ਹੈ ਕਿ ਸਿਮਰਨਜੀਤ ਸਿੰਘ ਮਾਨ ਤੋਂ ਬਾਅਦ ਜੇਕਰ ਕੋਈ ਸੰਸਦ ਮੈਂਬਰ ਲੱਖਾਂ ਵੋਟਾਂ ਨਾਲ ਜਿੱਤਿਆ ਹੈ ਤਾਂ ਉਹ ਜਸਬੀਰ ਸਿੰਘ ਡਿੰਪਾ ਹੈ ਜਿਸ ਦੇ ਮਿਲਣਸਾਰ ਸੁਭਾਅ, ਧੜੱਲੇ ਨਾਲ ਲੋਕਾਂ ਦੇ ਕੰਮ ਕਰਨੇ ਤੇ ਹਲਕੇ ਦੇ ਵਿਕਾਸ ਨੂੰ ਸਿੱਧੀ ਤਰਜੀਹ ਦੇਣ ਕਾਰਨ ਵੱਡੇ ਪੱਧਰ 'ਤੇ ਡਿੰਪਾ ਦਾ ਨਾਂਅ ਲੋਕਾਂ ਵਿਚ ਪ੍ਰਚੱਲਤ ਸੀ ਜਿਸ ਕਾਰਨ ਲੋਕਾਂ ਨੇ ਆਪ ਮੁਹਾਰੇ ਹੋ ਕੇ ਪੰਥਕ ਹਲਕੇ ਨੂੰ ਤੋੜਦੇ ਹੋਏ ਲੱਖਾਂ ਵੋਟਾਂ ਨਾਲ ਜਿੱਤ ਦਰਜ ਕਰਵਾਈ ਹੈ ਜਦੋਂ ਕਿ ਇਸ ਜਿੱਤ ਵਿਚ ਭਰਾਤਾ ਦੀ ਚੋਣ ਦੇ ਇੰਚਾਰਜ ਹਰਪਿੰਦਰ ਸਿੰਘ ਰਾਜਨ ਗਿੱਲ ਵਲੋਂ ਬਣਾਈ ਚੋਣ ਰਣਨੀਤੀ ਨੇ ਵੀ ਵੱਡੇ ਰੰਗ ਵਿਖਾਏ ਹਨ ਤੇ ਇਕ ਬਹੁਤ ਵੱਡੇ ਸਿਆਸੀ ਮਾਹਿਰ ਵਜੋਂ ਉਭਰ ਕਿ ਸਾਹਮਣੇ ਆਏ ਹਨ | ਇਸ ਮੌਕੇ ਪਿੰਦਰਜੀਤ ਸਿੰਘ ਸਰਲੀ ਮੈਂਬਰ ਪੀ.ਪੀ.ਸੀ.ਸੀ., ਵਰਿੰਦਰ ਸਿੰਘ ਵਿੱਕੀ ਭਿੰਡਰ, ਹਰਜਿੰਦਰ ਸਿੰਘ ਰਾਮਪੁਰ ਸਰਪੰਚ ਨਾਗੋਕੇ ਮੋੜ, ਹਰਪਾਲ ਸਿੰਘ ਜਲਾਲਾਬਾਦ ਸੰਮਤੀ ਮੈਂਬਰ, ਸਤਨਾਮ ਸਿੰਘ ਬਿੱਟੂ ਤੱਖਤੂਚੱਕ ਸੀਨੀਅਰ ਆਗੂ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਬਬਲੂ ਸਿੰਧੀ ਨੇ ਵਿਧਾਇਕ ਅਜਨਾਲਾ ਤੇ ਔਜਲਾ ਨੂੰ ਦਿੱਤੀ ਵਧਾਈ

ਰਮਦਾਸ, 25 ਮਈ (ਜਸਵੰਤ ਸਿੰਘ ਵਾਹਲਾ)-ਲੋਕ ਸਭਾ ਹਲਕਾ ਅੰਮਿ੍ਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਸ਼ਾਨਦਾਰ ਜਿੱਤ 'ਤੇ ਕਾਂਗਰਸ ਦੇ ਜ਼ਿਲ੍ਹਾ ਦਿਹਾਤੀ ਸੀਨੀਅਰ ਮੀਤ ਪ੍ਰਧਾਨ ਹਰਬੀਰ ਸਿੰਘ ਬੱਬਲੂ ਸਿੰਧੀ ਨੇ ਆਪਣੇ ਕਾਂਗਰਸੀ ਵਰਕਰਾਂ ਸਮੇਤ ...

ਪੂਰੀ ਖ਼ਬਰ »

ਮਾਈ ਭਾਗੋ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਨਤੀਜਿਆਂ 'ਚੋਂ ਪਹਿਲਾ ਸਥਾਨ ਹਾਸਲ

ਤਰਨ ਤਾਰਨ, 25 ਮਈ (ਹਰਿੰਦਰ ਸਿੰਘ)- ਸਾਲ 2018-19 'ਚ ਬਾਬਾ ਫ਼ਰੀਦ ਯੂਨੀਵਰਸਿਟੀ ਵਲੋਂ ਐਲਾਨੇ ਬੀ.ਐੱਸ.ਸੀ. ਨਰਸਿੰਗ ਨਤੀਜਿਆਂ ਵਿਚ ਮਾਈ ਭਾਗੋ ਕਾਲਜ ਆਫ ਨਰਸਿੰਗ ਦੀਆਂ ਵਿਦਿਆਰਥਣਾਂ ਨੇ ਪਹਿਲੇ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਬਾਬਾ ਫ਼ਰੀਦ ...

ਪੂਰੀ ਖ਼ਬਰ »

ਜੂਨ 1984 ਦੇ ਸ਼ਹੀਦਾਂ ਦੀ ਯਾਦ ਵਿਚ ਪਿੰਡ ਢੱਡੇ ਵਿਖੇ ਧਾਰਮਿਕ ਸਮਾਗਮ

ਚਵਿੰਡਾ ਦੇਵੀ, 25 ਮਈ (ਸਤਪਾਲ ਸਿੰਘ ਢੱਡੇ)-ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ) ਵਲੋਂ ਜੂਨ '84 ਦੇ ਸਮੂਹ ਸ਼ਹੀਦਾਂ ਨੂੰ ਸਮਰਪਿਤ 35ਵਾਂ ਘੱਲੂਘਾਰਾ ਦਿਵਸ 6 ਜੂਨ ਨੂੰ ਦਮਦਮੀ ਟਕਸਾਲ ਦੇ ਹੈੱਡ ਕੁਆਟਰ ਚੌਕ ਮਹਿਤਾ ਵਿਖੇ ਮਨਾਇਆ ਜਾ ਰਿਹਾ ਹੈ | ਇਸ ਦੀ ਤਿਆਰੀ ਸੰਬੰਧੀ ...

ਪੂਰੀ ਖ਼ਬਰ »

ਥਾਣਾ ਸੁਲਤਾਨਵਿੰਡ ਮੁਖੀ ਵਲੋਂ ਅਪਸ਼ਬਦ ਬੋਲਣ 'ਤੇ ਔਰਤਾਂ ਵਲੋਂ ਨਾਅਰੇਬਾਜ਼ੀ

ਸੁਲਤਾਨਵਿੰਡ, 25 ਮਈ (ਗੁਰਨਾਮ ਸਿੰਘ ਬੁੱਟਰ)-ਥਾਣਾ ਸੁਲਤਾਨਵਿੰਡ ਵਿਖੇ ਪੁਲਿਸ ਵਲੋਂ ਪਿੰਡ ਦੀਆਂ ਔਰਤਾਂ ਨਾਲ ਅਪਸ਼ਬਦ ਬੋਲਣ ਅਤੇ ਉਨ੍ਹਾਂ 'ਤੇ ਹੱਥ ਚੁੱਕਣ ਦੇ ਰੋਸ ਵਜੋਂ ਸੀਨੀਅਰ ਕਾਂਗਰਸੀ ਵਰਕਰ ਬੀਬੀ ਰਾਜ ਰਾਣੀ ਦੀ ਅਗਵਾਈ ਹੇਠ ਪਿੰਡ ਵਾਸੀਆਂ ਨੇ ਥਾਣੇ ਦੇ ...

ਪੂਰੀ ਖ਼ਬਰ »

ਡਾ: ਪ੍ਰਮਿੰਦਰ ਸਿੰਘ ਨੇ ਐਸ. ਐੱਮ. ਓ ਦਾ ਆਹੁਦਾ ਸੰਭਾਲਿਆ

ਲੋਪੋਕੇ, 25 ਮਈ (ਗੁਰਵਿੰਦਰ ਸਿੰਘ ਕਲਸੀ)-ਕਮਿਊਟਨੀ ਹੈਲਥ ਸੈਂਟਰ ਲੋਪੋਕੇ ਵਿਖੇ ਡਾ: ਪ੍ਰਮਿੰਦਰ ਸਿੰਘ ਨੇ ਐੱਸ. ਐੱਮ. ਓ. ਦਾ ਅਹੁਦਾ ਸੰਭਾਲ ਲਿਆ | ਇਸ ਮੌਕੇ ਡਾ: ਸਿਮਰਨਜੀਤ ਸਿੰਘ, ਡਾ: ਨਵਜੀਤ ਕੌਰ, ਹਨੀਸ਼ ਸ਼ਰਮਾ, ਡਾ:ਜਸਕਰਨ ਸਿੰਘ, ਡਾ: ਰਪਿੰਦਰ ਕੌਰ, ਡਾ: ਸੁਰਿੰਦਰ ...

ਪੂਰੀ ਖ਼ਬਰ »

ਫਿੱਕੀ ਫਲੋ ਨੇ ਡੀ. ਏ. ਵੀ. ਪਬਲਿਕ ਸਕੂਲ ਦੇ ਬੱਚਿਆਂ ਨੂੰ ਸਿਖਾਏ ਬੀਜ ਪੁੰਗਾਰਨ ਦੇ ਤਰੀਕੇ

ਅੰਮਿ੍ਤਸਰ, 25 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਫਿੱਕੀ ਫਲੋ ਵਲੋਂ ਚੇਅਰਪਰਸਨ ਆਰੂਸ਼ੀ ਵਰਮਾ ਦੀ ਅਗਵਾਈ ਹੇਠ ਵਾਤਾਵਰਨ ਬਚਾਓ ਮੁਹਿੰਮ ਦੇ ਤਹਿਤ ਡੀ. ਏ. ਵੀ. ਪਬਲਿਕ ਸਕੂਲ ਲਾਰੰਸ ਰੋਡ ਵਿਖੇ ਵਿਦਿਆਰਥੀਆਂ ਨੂੰ ਜਿਥੇ ਮਿੱਟੀ ਵਿੱਚ ਖਾਦ ਮਿਲਾ ਕੇ ਅਤੇ ਉਸ ਵਿੱਚ ਬੀਜ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX