ਤਾਜਾ ਖ਼ਬਰਾਂ


ਕਰਨਾਟਕ ਵਿਧਾਨ ਸਭਾ ਕੱਲ੍ਹ 11 ਵਜੇ ਤੱਕ ਮੁਲਤਵੀ
. . .  13 minutes ago
ਬੈਗਲੁਰੂ, 18 ਜੁਲਾਈ- ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਸ਼ੁੱਕਰਵਾਰ ਸਵੇਰੇ 11 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ, ਭਾਵ ਕਿ ਹੁਣ ਵਿਸ਼ਵਾਸ ਮਤ 'ਤੇ ਵੋਟਿੰਗ ...
250 ਨਸ਼ੀਲੇ ਟੀਕਿਆਂ ਸਮੇਤ ਇਕ ਵਿਅਕਤੀ ਕਾਬੂ
. . .  29 minutes ago
ਦਿੜ੍ਹਬਾ ਮੰਡੀ, 18 ਜੁਲਾਈ (ਹਰਬੰਸ ਸਿੰਘ ਛਾਜਲੀ) - ਐੱਸ.ਟੀ.ਐਫ ਅਤੇ ਪੁਲਿਸ ਥਾਣਾ ਛਾਜਲੀ ਦੀ ਪੁਲਿਸ ਪਾਰਟੀ ਨੇ ਇਕ ਵਿਅਕਤੀ ਨੂੰ 250 ਨਸ਼ੀਲੇ ਟੀਕਿਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਐੱਸ.ਟੀ.ਐਫ ਦੇ ਇੰਸਪੈਕਟਰ ਰਵਿੰਦਰ ਭੱਲਾ....
ਸਤਵੰਤ ਸਿੰਘ ਬਣੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ
. . .  37 minutes ago
ਅਟਾਰੀ, 18 ਜੁਲਾਈ - ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਸਤਵੰਤ ਸਿੰਘ ਨੂੰ ਬਣਾਇਆ ਗਿਆ। ਇਸ ਦੇ ਨਾਲ ਹੀ ਸ.ਅਮੀਰ ਸਿੰਘ ਜੋ ਕਿ ਸਾਬਕਾ ਪ੍ਰਧਾਨ ਸ.ਬਿਸ਼ਨ ਸਿੰਘ ਦੇ ਛੋਟੋਂ ਭਰਾ ਹਨ, ਨੂੰ ਪਾਕਿਸਤਾਨ ਕਮੇਟੀ ਦੇ ਜਰਨਲ ਸਕੱਤਰ ...
ਡਿਪਟੀ ਕਮਿਸ਼ਨਰ ਵੱਲੋਂ ਧਰਨਾਕਾਰੀਆਂ ਨੂੰ ਕੀਤੀ ਸਖ਼ਤ ਹਦਾਇਤ 'ਤੇ ਧਰਨੇ ਤੋਂ ਲੰਘਾਈਆਂ ਸਕੂਲੀ ਬੱਸਾਂ
. . .  47 minutes ago
ਜੈਤੋ, 18 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸਬਡਵੀਜ਼ਨ ਦੇ ਕਈ ਪਿੰਡਾਂ ਵਿਚ ਡਰੇਨਾਂ ਦੇ ਉਵਰਫਲੋਅ ਹੋਣ ਕਰ ਕੇ ਮੀਂਹ ਦਾ ਪਾਣੀ ਕਿਸਾਨਾਂ ਦੀ ਝੋਨਾ ਅਤੇ ਨਰਮੇ ਦੀਆਂ ਫ਼ਸਲਾਂ ਨੂੰ ਨੁਕਸਾਨ ਪਹੁੰਚਾਉਣ 'ਤੇ ਗ਼ੁੱਸੇ 'ਚ ਆਏ ਕਿਸਾਨਾਂ ਨੇ ਜੈਤੋ...
ਰਾਜਪਾਲ ਨੂੰ ਸਦਨ ਦੀ ਕਾਰਵਾਈ 'ਚ ਨਹੀਂ ਦੇਣਾ ਚਾਹੀਦਾ ਦਖ਼ਲ - ਐੱਚ.ਕੇ.ਪਾਟਿਲ
. . .  57 minutes ago
ਬੈਂਗਲੁਰੂ, 18 ਜੁਲਾਈ- ਕਾਂਗਰਸ ਦੇ ਆਚ.ਕੇ.ਪਾਟਿਲ ਨੇ ਕਿਹਾ ਕਿ ਰਾਜਪਾਲ ਨੂੰ ਸਦਨ ਦੀ ਕਾਰਵਾਈ 'ਚ ਦਖ਼ਲ ਨਹੀਂ ਦੇਣਾ ਚਾਹੀਦਾ। ਪਾਟਿਲ ਨੇ ਕਿਹਾ ਕਿ ਉਨ੍ਹਾਂ ਦੇਖਿਆ ਹੈ ਕਿ ਰਾਜਪਾਲ ਦੇ ਨੁਮਾਇੰਦੇ ਇੱਥੇ ਮੌਜੂਦ...
ਸ੍ਰੀ ਮੁਕਤਸਰ ਸਾਹਿਬ: 2 ਕੁਇੰਟਲ 32 ਕਿੱਲੋ ਨਕਲੀ ਘਿਉ ਬਰਾਮਦ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 18 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਸਿਹਤ ਵਿਭਾਗ ਦੀ ਟੀਮ ਵੱਲੋਂ 232 ਕਿੱਲੋ ਨਕਲੀ ਦੇਸੀ ਘਿਉ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ...
ਬਾਲੀਵੁੱਡ ਅਦਾਕਾਰ ਏਜਾਜ ਖਾਨ ਵਲੋਂ ਵਿਵਾਦਿਤ ਵੀਡੀਓ ਬਣਾਉਣ 'ਤੇ ਗ੍ਰਿਫ਼ਤਾਰ
. . .  about 1 hour ago
ਮੁੰਬਈ, 18 ਜੁਲਾਈ - ਬਾਲੀਵੁੱਡ ਅਦਾਕਾਰ ਏਜਾਜ ਖਾਨ ਨੂੰ ਮੁੰਬਈ ਪੁਲਿਸ ਨੇ ਅੱਜ ਵੀਰਵਾਰ ਗ੍ਰਿਫ਼ਤਾਰ ਕਰ ਲਿਆ। ਉਸ 'ਤੇ ਟਿਕ ਟਾਕ ਦੇ ਸਟਾਰ ਫੈਜੂ ਦੇ ਸਮਰਥਨ ਵਿਚ ਵੀਡੀਓ ਬਣਾਉਣ ਦਾ ਦੋਸ਼ ਹੈ। ਇਹ ਮਾਮਲਾ ਅਸਲ ਵਿਚ ਮਹਾਰਾਸ਼ਟਰ ਦੇ ਭੀੜ ਤੰਤਰ ਨਾਲ ਜੁੜਿਆ...
ਹਰਪ੍ਰੀਤ ਸਿੰਘ ਸਿੱਧੂ ਦੁਬਾਰਾ ਐਸ.ਟੀ.ਐਫ. ਚੀਫ਼ ਨਿਯੁਕਤ
. . .  about 1 hour ago
ਪਟਿਆਲਾ, 18 ਜੁਲਾਈ (ਮੋਹਿਤ ਸਿੰਗਲਾ) - ਪਟਿਆਲਾ, 18 ਜੁਲਾਈ (ਮੋਹਿਤ ਸਿੰਗਲਾ) - ਪੰਜਾਬ ਸਰਕਾਰ ਦੇ ਗ੍ਰਹਿ ਮਾਮਲਿਆਂ ਤੇ ਨਿਆਂ ਵਿਭਾਗ ਵੱਲੋਂ ਜਾਰੀ ਸੂਚੀ ਮੁਤਾਬਿਕ ਪੰਜਾਬ ਦੇ ਗਵਰਨਰ ਦੇ ਨਿਰਦੇਸ਼ਾਂ ਤਹਿਤ 6 ਆਈ.ਪੀ.ਐਸ. ਦੀ ਅਧਿਕਾਰੀਆਂ ਟਰਾਂਸਫ਼ਰ/ਪੋਸਟਿੰਗ ਕੀਤੀ ਗਈ ਹੈ। ਜਿਨ੍ਹਾਂ ਵਿਚੋਂ ਹਰਪ੍ਰੀਤ ਸਿੰਘ...
ਜੀ.ਕੇ. ਤੇ ਹੋਰਨਾ ਖ਼ਿਲਾਫ਼ ਕਥਿਤ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ ਹੁਣ ਕਰਾਈਮ ਬ੍ਰਾਂਚ ਕਰੇਗੀ
. . .  about 2 hours ago
ਨਵੀਂ ਦਿੱਲੀ, 18 ਜੁਲਾਈ (ਜਗਤਾਰ ਸਿੰਘ)- ਦਿੱਲੀ ਕਮੇਟੀ ਪ੍ਰਬੰਧ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲਿਆਂ ਨੂੰ ਲੈ ਕੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਤੇ ਹੋਰਨਾ ਖ਼ਿਲਾਫ਼ ਚਲ ਰਹੀ ਜਾਂਚ ਨੂੰ ਦਿੱਲੀ ਪੁਲਿਸ ਤੋਂ ਬਦਲ ਕੇ ਅਪਰਾਧ ਸ਼ਾਖਾ ਕੋਲ ਭੇਜ ਦਿੱਤਾ...
ਰਮਨਦੀਪ ਸਿੰਘ ਭੰਗੂ ਨੇ ਨਾਭਾ ਦੀ ਅਤਿ ਸੁਰੱਖਿਅਤ ਜੇਲ੍ਹ ਦੇ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ
. . .  about 2 hours ago
ਨਾਭਾ, 18 ਜੁਲਾਈ (ਕਰਮਜੀਤ ਸਿੰਘ) - ਪੰਜਾਬ ਵਿਚ ਨਾਭਾ ਜੇਲ੍ਹ ਨੂੰ ਅਤਿ ਸੁਰੱਖਿਅਤ ਜੇਲ੍ਹ ਮੰਨਿਆ ਜਾਂਦਾ ਹੈ। ਜਿਸ ਦਾ ਅੱਜ ਰਮਨਦੀਪ ਸਿੰਘ ਭੰਗੂ ਨੇ ਸੁਪਰਡੈਂਟ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਜੇਲ੍ਹ ਵਿਚ ਕਈ ਖ਼ਤਰਨਾਕ ਅੱਤਵਾਦੀ, ਗੈਂਗਸਟਰਾਂ ਸਮੇਤ ਕਈ ਅਪਰਾਧੀ...
ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਸਪਲੀਮੈਂਟਰੀ ਪ੍ਰਯੋਗੀ ਪ੍ਰੀਖਿਆ ਦਾ ਸ਼ਡਿਊਲ ਜਾਰੀ
. . .  about 2 hours ago
ਐੱਸ. ਏ. ਐੱਸ. ਨਗਰ, 18 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਸਪਲੀਮੈਂਟਰੀ ਪ੍ਰਯੋਗੀ ਪ੍ਰੀਖਿਆ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਮੁਹੰਮਦ ਤਈਅਬ...
ਮੋਟਰ ਐਕਸੀਡੈਂਟ ਕਲੇਮਜ਼ ਟ੍ਰਿਬਿਊਨਲ ਨੇ ਸੜਕ ਹਾਦਸੇ ਵਿਚ ਮਾਰੇ ਗਏ ਨੌਜਵਾਨ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦਾ ਸੁਣਾਇਆ ਫ਼ੈਸਲਾ
. . .  about 3 hours ago
ਸੰਗਰੂਰ, 18 ਜੁਲਾਈ (ਧੀਰਜ ਪਸ਼ੋਰੀਆ) - ਮੋਟਰ ਐਕਸੀਡੈਂਟ ਕਲੇਮਜ਼ ਟ੍ਰਿਬਿਊਨਲ ਸੰਗਰੂਰ ਨੇ ਇਕ ਸੜਕ ਹਾਦਸੇ ਵਿਚ ਹੋਈ ਮੌਤ ਦੇ ਸਬੰਧ ਵਿਚ ਕਾਰ ਚਾਲਕ, ਕਾਰ ਮਾਲਕ ਤੇ ਬੀਮਾ ਕੰਪਨੀ ਹੁਕਮ ਦਿੱਤਾ ਹੈ ਕਿ ਮ੍ਰਿਤਕ ਦੇ ਵਾਰਸਾਂ ਨੂੰ 17.53 ਲੱਖ ਰੁਪਏ ਦਾ ਮੁਆਵਜ਼ਾ...
ਪਾਕਿਸਤਾਨ ਦਾ ਸਾਬਕਾ ਪ੍ਰਧਾਨ ਮੰਤਰੀ ਗ੍ਰਿਫ਼ਤਾਰ
. . .  about 3 hours ago
ਲਾਹੌਰ, 18 ਜੁਲਾਈ - ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਾਹਿਦ ਖਕਾਨ ਅੱਬਾਸੀ ਨੂੰ 12 ਮੈਂਬਰੀ ਕੌਮੀ ਜਵਾਬਦੇਹੀ ਬਿਉਰੋ (ਐਨ.ਏ.ਬੀ) ਦੀ ਟੀਮ ਵੱਲੋਂ ਐਲ.ਐਨ.ਜੀ. ਦਰਾਮਦ ਕੰਟਰੈਕਟ ਮਾਮਲੇ ਵਿਚ ਗ੍ਰਿਫ਼ਤਾਰ ਕਰ ਲਿਆ ਗਿਆ...
ਅਦਾਲਤ ਦੀ ਸੁਣਵਾਈ ਲਈ ਜਾ ਰਹੇ ਸਾਬਕਾ ਸਰਪੰਚ ਦੀ ਗੋਲੀਆਂ ਮਾਰ ਕੇ ਹੱਤਿਆ
. . .  about 3 hours ago
ਬਿਆਸ, 18 ਜੁਲਾਈ (ਅ.ਬ) - ਬਿਆਸ ਦੇ ਪਿੰਡ ਕਾਮੋਕੇ ਦੇ ਸਾਬਕਾ ਸਰਪੰਚ ਦੀ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਤੇ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਏ। ਮ੍ਰਿਤਕ ਦੀ ਪਹਿਚਾਣ ਮਨਮੋਹਨ ਸਿੰਘ ਵਜੋਂ ਹੋਈ। ਇਹ ਵਾਰਦਾਤ...
ਖ਼ਾਲਸਾ ਸੰਘਰਸ਼ ਜਥੇਬੰਦੀ ਵੱਲੋਂ ਥਾਣਾ ਲੋਪੋਕੇ ਦਾ ਘਿਰਾਓ
. . .  about 4 hours ago
ਲੋਪੋਕੇ,18 ਜੁਲਾਈ (ਗੁਰਵਿੰਦਰ ਸਿੰਘ ਕਲਸੀ) - ਜ਼ਿਲ੍ਹਾ ਅੰਮ੍ਰਿਤਸਰ ਅਧੀਨ ਆਉਂਦੇ ਪਿੰਡ ਚੁਗਾਵਾ ਵਿਖੇ ਖ਼ਾਲਸਾ ਸੰਘਰਸ਼ ਜਥੇਬੰਦੀ ਦੇ ਆਗੂ ਬਾਬਾ ਰਾਜਨ ਸਿੰਘ ਦੀ ਗੱਡੀ ਉੱਪਰ ਕੁੱਝ ਲੋਕਾ ਵੱਲੋਂ ਗੋਲੀਆਂ ਚਲਾਕੇ ਹਮਲਾ ਕਰਨ ਵਾਲੇ ਦੋਸ਼ੀਆਂ ਖਿਲਾਫ ਅੱਜ 4 ਦਿਨ ਬੀਤ...
ਅੰਡਰਵਰਲਡ ਡਾਨ ਦਾਊਦ ਇਬਰਾਹੀਮ ਦਾ ਭਤੀਜਾ ਗ੍ਰਿਫ਼ਤਾਰ
. . .  about 4 hours ago
ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਰੋਡ ਤੇ ਚੱਕਾ ਜਾਮ
. . .  about 4 hours ago
ਘੱਗਰ ਵਿਚ ਪਏ ਪਾੜ ਨੂੰ ਬੰਦ ਕਰਨ ਲਈ ਐਨ.ਡੀ.ਆਰ.ਐਫ. ਟੀਮਾਂ ਜੁੱਟੀਆਂ
. . .  about 4 hours ago
ਜਾਪਾਨ ਵਿਚ ਇਮਾਰਤ ਨੂੰ ਲਗਾਈ ਅੱਗ ਵਿਚ 24 ਮੌਤਾਂ
. . .  about 4 hours ago
ਪੰਜਾਬ ਵਿਚ ਵੱਡੇ ਪੱਧਰ 'ਤੇ ਆਈ.ਪੀ.ਐਸ. ਤੇ ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 12 ਜੇਠ ਸੰਮਤ 551
ਵਿਚਾਰ ਪ੍ਰਵਾਹ: ਸਮਰੱਥਾ ਕਥਨਾਂ ਨਾਲ ਨਹੀਂ ਕਰਮਾਂ ਨਾਲ ਸਿੱਧ ਹੁੰਦੀ ਹੈ। -ਵਿਵੇਕਾਨੰਦ

ਅੰਮ੍ਰਿਤਸਰ

ਸ਼੍ਰੋਮਣੀ ਕਮੇਟੀ ਨੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਢਾਡੀ ਮੁਕਾਬਲੇ ਕਰਵਾਏ

ਬਾਬਾ ਬਕਾਲਾ ਸਾਹਿਬ, 25 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇਥੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ...

ਪੂਰੀ ਖ਼ਬਰ »

ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ

ਓਠੀਆ, 25 ਮਈ (ਗੁਰਵਿੰਦਰ ਸਿੰਘ ਛੀਨਾ)-ਸਥਾਨਕ ਕਸਬਾ ਓਠੀਆ ਵਿਖੇ ਅੱਜ ਦੁਪਿਹਰ 3 ਕੁ ਵਜੇ ਦੇ ਕਰੀਬ ਇਕ ਨੌਜਵਾਨ ਦੀ ਬਿਜਲੀ ਦਾ ਜਬਰਦਸਤ ਕਰੰਟ ਲੱਗਣ ਕਾਰਨ ਮੌਤ ਹੋ ਗਈ | ਜਾਣਕਾਰੀ ਅਨੁਸਾਰ ਪਿੰਡ ਓਠੀਆ ਦਾ ਨੌਜਵਾਨ ਕੁਲਦੀਪ ਸਿੰਘ ਉਮਰ 19 ਕੁ ਸਾਲ ਪੁੱਤਰ ਨਿੰਦਰ ਸਿੰਘ ਜੋ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਅਜਨਾਲਾ ਅਧੀਨ ਆਉਂਦੀਆਾ ਮੰਡੀਆਾ 'ਚ 116215 ਮੀਟਿ੍ਕ ਟਨ ਖ਼ਰੀਦ ਹੋਈ

ਅਜਨਾਲਾ, 25 ਮਈ (ਗੁਰਪ੍ਰੀਤ ਸਿੰਘ ਢਿੱਲੋਂ)¸ਪੰਜਾਬ ਸਰਕਾਰ ਦੇ ਹੁਕਮਾਾ ਤਹਿਤ ਅੱਜ ਪੰਜਾਬ ਭਰ ਦੀਆਂ ਮੰਡੀਆਂ ਵਿਚ ਕਣਕ ਦੀ ਸਰਕਾਰੀ ਖ਼ਰੀਦ ਬੰਦ ਹੋ ਗਈ ਹੈ | ਮਾਰਕੀਟ ਕਮੇਟੀ ਅਜਨਾਲਾ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਇਸ ਕਮੇਟੀ ਅਧੀਨ ਆਉਂਦੀਆਂ ਵੱਖ-ਵੱਖ ...

ਪੂਰੀ ਖ਼ਬਰ »

ਇੰਟੈਲੀਜੈਂਸ ਇੰਸਪੈਕਟਰ ਖੁਦਕੁਸ਼ੀ ਕਰਨ ਦੇ ਮਾਮਲੇ 'ਚ ਪਤਨੀ ਤੇ ਸਹੁਰੇ ਪਰਿਵਾਰ ਿਖ਼ਲਾਫ਼ ਪਰਚਾ ਦਰਜ

ਅੰਮਿ੍ਤਸਰ, 25 ਮਈ (ਰੇਸ਼ਮ ਸਿੰਘ)¸ਇਕ ਇੰਟੈਲੀਜੈਂਸ ਇਸੰਪੈਕਟਰ ਜ਼ਹਿਰੀਲੀ ਵਸਤੂ ਨਿਗਲ ਕੇ ਖੁਦਕੁਸ਼ੀ ਕਰ ਲਏ ਜਾਣ ਦੇ ਮਾਮਲੇ 'ਚ ਪੁਲਿਸ ਨੇ ਮਿ੍ਤਕਾ ਦੀ ਪਤਨੀ ਸਣੇ ਸਹੁਰੇ ਪਰਿਵਾਰ ਦੇ 4 ਮੈਂਬਰਾਂ ਿਖ਼ਲਾਫ਼ ਆਤਮ ਹਤਿਆ ਲਈ ਮਜ਼ਬੂਰ ਕੀਤੇ ਜਾਣ ਦੇ ਦੋਸ਼ਾਂ ਅਧੀਨ ਪਰਚਾ ...

ਪੂਰੀ ਖ਼ਬਰ »

ਚੋਣਾਂ ਸ਼ਾਂਤੀਪੂਰਵਕ ਹੋਣ 'ਤੇ ਜ਼ਿਲ੍ਹਾ ਪੁਲਿਸ ਮੁਖੀ ਨੇ ਲੋਕਾਂ ਦੀ ਕੀਤੀ ਸ਼ਲਾਘਾ

ਅੰਮਿ੍ਤਸਰ, 25 ਮਈ (ਰੇਸ਼ਮ ਸਿੰਘ)-ਅੰਮਿ੍ਤਸਰ ਤੇ ਖਡੂਰ ਸਾਹਿਬ ਹਲਕਿਆਂ ਦੇ ਸਾਂਝੇ 6 ਵਿਧਾਨ ਸਭਾਈ ਹਲਕੇ ਜੋ ਕਿ ਅੰਮਿ੍ਤਸਰ ਦਿਹਾਤੀ 'ਚ ਪੈਂਦੇ ਹਨ ਦੀਆਂ ਚੋਣਾਂ ਅਮਨ ਅਮਾਨ ਤੇ ਸ਼ਾਂਤੀ ਪੂਰਵਕ ਨੇਪੜੇ ਚੜਨ 'ਤੇ ਜ਼ਿਲ੍ਹਾ ਪੁਲਿਸ ਮੁਖੀ ਤੇ ਆਈ. ਪੀ. ਐਸ. ਅਧਿਕਾਰੀ ਸ੍ਰੀ ...

ਪੂਰੀ ਖ਼ਬਰ »

ਹਾਦਸੇ ਦੌਰਾਨ ਇਕ ਸਾਇਕਲ ਸਵਾਰ ਦੀ ਮੌਤ

ਰਾਜਾਸਾਂਸੀ, 25 ਮਈ (ਹਰਦੀਪ ਸਿੰਘ ਖੀਵਾ)¸ਦੇਰ ਸ਼ਾਮ ਇੱਕ ਤੇਜ਼ ਰਫਤਾਰ ਕਾਰ ਵੱਲੋਂ ਸਾਇਕਲ ਸਵਾਰ ਵਿਅਕਤੀ ਨੂੰ ਟੱਕਰ ਮਾਰੀ ਜੋ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ ਤੇ ਬਾਅਦ 'ਚ ਜਖ਼ਮਾਂ ਦੀ ਤਾਬ ਨਾ ਸਹਾਰਦਾ ਦਮ ਤੋੜ ਗਿਆ | ਜਾਣਕਾਰੀ ਅਨੁਸਾਰ ਅੰਮਿ੍ਤਸਰ-ਅਜਨਾਲਾ ...

ਪੂਰੀ ਖ਼ਬਰ »

ਕਾਂਗਰਸ ਵਲੋਂ ਚੋਣਾਂ ਜਿੱਤਣ ਦਾ ਸ਼ਹਿਰੀ ਹਲਕਿਆਂ ਨੂੰ ਨਹੀਂ ਚੜਿ੍ਹਆ ਕੋਈ ਚਾਅ

ਅੰਮਿ੍ਤਸਰ, 25 ਮਈ (ਰੇਸ਼ਮ ਸਿੰਘ)-ਸੂਬੇ 'ਚ ਭਾਂਵੇ ਕਾਂਗਰਸ ਲੋਕ ਸਭਾ ਦੀਆਂ ਅੱਠ ਸੀਟਾਂ ਜਿੱਤ ਗਈ ਹੈ ਪਰ ਇਸ ਦੇ ਬਾਵਜੂਦ ਸ਼ਹਿਰੀ ਹਲਕਿਆਂ ਨੇ ਕਾਂਗਰਸ ਨੂੰ ਮੱਠਾ ਹੁੰਗਾਰਾ ਹੀ ਭਰਿਆ ਹੈ, ਜਿਸ ਕਾਰਨ ਨਾ ਕੋਈ ਸਮਾਗਮ ਹੋਇਆ ਅਤੇ ਨਾ ਹੀ ਅਜੇ ਤੱਕ ਜਿੱਤ ਦਾ ਕੋਈ ਜਸ਼ਨ ਹੀ ...

ਪੂਰੀ ਖ਼ਬਰ »

ਰਿਹਾਇਸ਼ੀ ਇਲਾਕੇ 'ਚ ਲੱਗੀਆਂ ਫ਼ੈਕਟਰੀਆਂ ਤੋਂ ਸਤਾਏ ਲੋਕਾਂ ਵਲੋਂ ਰੋਸ ਪ੍ਰਦਰਸ਼ਨ

ਸੁਲਤਾਨਵਿੰਡ, 25 ਮਈ (ਗੁਰਨਾਮ ਸਿੰਘ ਬੁੱਟਰ)-ਸੁਲਤਾਨਵਿੰਡ ਦੇ ਇਲਾਕਾ ਆਕਾਸ਼ ਵਿਹਾਰ ਕਾਲੋਨੀ 'ਚ ਵੱਧ ਰਹੀਆਂ ਫੈਕਟਰੀਆਂ ਤੋਂ ਪ੍ਰੇਸ਼ਾਨ ਹੋਏ ਇਲਾਕਾ ਵਾਸੀਆਂ ਨੇ ਅੱਜ ਫੈਕਟਰੀਆਂ ਵਾਲਿਆਂ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਅਤੇ ਕਿਹਾ ਕਿ ਫ਼ੈਕਟਰੀਆਂ ਵਾਲੇ ਪੂਰਾ ...

ਪੂਰੀ ਖ਼ਬਰ »

ਲੁੱਟਾਂ ਖੋਹਾਂ ਕਰਨ ਵਾਲੇ ਅੱਧੀ ਦਰਜ਼ਨ ਲੁਟੇਰੇ ਕਾਬੂ

ਅੰਮਿ੍ਤਸਰ, 25 ਮਈ (ਰੇਸ਼ਮ ਸਿੰਘ)-ਥਾਣਾ ਸਦਰ ਦੀ ਪੁਲਿਸ ਨੇ ਔਰਤਾਂ, ਲੜਕੀਆਂ ਤੇ ਹੋਰ ਰਾਹਗੀਰਾਂ ਪਾਸੋਂ ਲੁੱਟਾਂ ਖੋਹਾਂ ਕਰਨ ਦੇ ਦੋਸ਼ ਹੇਠ ਅੱਧੀ ਦਰਜ਼ਨ ਲੁਟੇਰਿਆਂ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ ਇਸ ਦੇ ਨਾਲ ਹੀ ਖੋਹੇ ਮੋਬਾਇਲ ਖ਼ਰੀਦਣ ਵਾਲਾ ਦੁਕਾਨਦਾਰ ਵੀ ...

ਪੂਰੀ ਖ਼ਬਰ »

ਦੁਬਈ ਤੋਂ ਪੁੱਜੇ ਯਾਤਰੀ ਕੋਲੋਂ 240 ਗ੍ਰਾਮ ਸੋਨਾ ਬਰਾਮਦ

ਰਾਜਾਸਾਂਸੀ, 25 ਮਈ (ਹੇਰ/ਹਰਦੀਪ ਸਿੰਘ ਖੀਵਾ)¸ਅੰਮਿ੍ਤਸਰ ਤੋਂ ਦੁਬਈ ਵਿਚਾਲੇ ਚੱਲਣ ਵਾਲੀ ਇੰਡੀਗੋ ਏਅਰ ਲਾਇਨ ਦੀ ਉਡਾਣ ਰਾਹੀਂ ਸਫ਼ਰ ਕਰਕੇ ਦੁਬਈ ਤੋਂ ਇੱਥੇ ਪੁੱਜੇ ਇਕ ਯਾਤਰੀ ਕੋਲੋਂ ਕਸਟਮ ਅਧਿਕਾਰੀਆਂ ਵਲੋਂ ਗ੍ਰਾਮ ਸੋਨਾ ਬਰਾਮਦ ਕੀਤਾ ਗਿਆ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਬਬਲੂ ਸਿੰਧੀ ਨੇ ਵਿਧਾਇਕ ਅਜਨਾਲਾ ਤੇ ਔਜਲਾ ਨੂੰ ਦਿੱਤੀ ਵਧਾਈ

ਰਮਦਾਸ, 25 ਮਈ (ਜਸਵੰਤ ਸਿੰਘ ਵਾਹਲਾ)-ਲੋਕ ਸਭਾ ਹਲਕਾ ਅੰਮਿ੍ਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਸ਼ਾਨਦਾਰ ਜਿੱਤ 'ਤੇ ਕਾਂਗਰਸ ਦੇ ਜ਼ਿਲ੍ਹਾ ਦਿਹਾਤੀ ਸੀਨੀਅਰ ਮੀਤ ਪ੍ਰਧਾਨ ਹਰਬੀਰ ਸਿੰਘ ਬੱਬਲੂ ਸਿੰਧੀ ਨੇ ਆਪਣੇ ਕਾਂਗਰਸੀ ਵਰਕਰਾਂ ਸਮੇਤ ...

ਪੂਰੀ ਖ਼ਬਰ »

ਮੂਲ ਤਾਂ ਨਹੀਂ ਮੋੜ ਸਕਦੇ ਪਰ ਹਲਕੇ ਦੀ ਸੇਵਾ ਕਰਕੇ ਵਿਆਜ ਜ਼ਰੂਰ ਮੋੜਾਂਗੇ- ਰਾਜਨ ਗਿੱਲ

ਖਡੂਰ ਸਾਹਿਬ, 25 ਮਈ (ਰਸ਼ਪਾਲ ਸਿੰਘ ਕੁਲਾਰ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਲੱਖਾਂ ਵੋਟਾਂ ਦੀ ਲੀਡ ਨਾਲ ਇਤਿਹਾਸਕ ਜਿੱਤ ਦਰਜ ਕਰਕੇ ਜਸਬੀਰ ਸਿੰਘ ਗਿੱਲ (ਡਿੰਪਾ) ਦੇ ਪਾਰਲੀਮੈਂਟ ਮੈਂਬਰ ਬਣਨ 'ਤੇ ਉਨ੍ਹਾਂ ਦੇ ਭਰਾਤਾ ਹਰਪਿੰਦਰ ਸਿੰਘ ਰਾਜਨ ਗਿੱਲ ਐੱਮ.ਡੀ. ਰੈਡੀਸਨ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਨਰਸਿੰਗ ਟ੍ਰੇਨਿੰਗ ਸੈਂਟਰ ਦਾ ਜੀ. ਐਨ. ਐਮ. ਦਾ ਨਤੀਜਾ ਸ਼ਾਨਦਾਰ ਰਿਹਾ

ਮਾਨਾਂਵਾਲਾ, 25 ਮਈ (ਗੁਰਦੀਪ ਸਿੰਘ ਨਾਗੀ)-ਕਰੀਬ ਤਿੰਨ ਕੁ ਦਹਾਕਿਆਂ ਤੋਂ ਨਰਸਿੰਗ ਦੇ ਖੇਤਰ 'ਚ ਬੁਲੰਦੀਆਂ ਨੂੰ ਛੂਹ ਰਹੀ ਸੰਸਥਾ ਗੁਰੂ ਗੋਬਿੰਦ ਸਿੰਘ ਨਰਸਿੰਗ ਟ੍ਰੇਨਿੰਗ ਸੈਂਟਰ, ਰਾਮਪੁਰਾ, ਨੇੜੇ ਦੋਬੁਰਜੀ, ਅੰਮਿ੍ਤਸਰ ਦਾ ਪੀ. ਐਨ. ਆਰ. ਸੀ. ਵੱਲੋਂ ਐਲਾਨਿਆ ਗਿਆ ਜੀ. ...

ਪੂਰੀ ਖ਼ਬਰ »

ਛੇਵੀਂ ਪਾਤਸ਼ਾਹੀ ਦੇ ਭਲਕੇ ਮਨਾਏ ਜਾ ਰਹੇ ਗੁਰਿਆਈ ਪੁਰਬ ਸਮਾਗਮ ਦੀਆਂ ਤਿਆਰੀਆਂ ਮੁਕੰਮਲ-ਭਾਈ ਸਲੂਜਾ

ਅੰਮਿ੍ਤਸਰ, 25 ਮਈ (ਜਸਵੰਤ ਸਿੰਘ ਜੱਸ)-ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ 27 ਮਈ ਨੂੰ ਗੁਰਦੁਆਰਾ ਬੀਬੀ ਕੌਲਾਂ ਜੀ ਸ੍ਰੀ ਕੌਲਸਰ ਸਾਹਿਬ ਵਿਖੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਤੇ ਸੰਗਤਾਂ ਦੇ ਸਹਿਯੋਗ ਨਾਲ ਮਨਾਏ ਜਾ ਰਹੇ 52ਵੇਂ ਸਲਾਨਾ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਹਾਈ ਸਕੂਲ ਮਹਿਤਾ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ

ਚੌਕ ਮਹਿਤਾ, 25 ਮਈ (ਜਗਦੀਸ਼ ਸਿੰਘ ਬਮਰਾਹ)-ਗੁਰੂ ਨਾਨਕ ਪਬਲਿਕ ਹਾਈ ਸਕੂਲ ਮਹਿਤਾ ਦੇ ਵਿਦਿਆਰਥੀਆਂ ਨੇ ਇਸ ਸਾਲ 10ਵੀਂ ਦੇ ਨਤੀਜੇ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਸਕੂਲ ਪੱਧਰ 'ਤੇ ਸੁਖਜੀਤ ਕੌਰ ਪੁੱਤਰੀ ਜਸਬੀਰ ਸਿੰਘ ਨੇ 85.84 ਫੀਸਦੀ ਅੰਕ ਲੈ ਕੇ ਪਹਿਲਾ ਸਥਾਨ ...

ਪੂਰੀ ਖ਼ਬਰ »

ਡਿਪਸ ਸਕੂਲ ਮਹਿਤਾ ਦਾ ਸ਼ਾਨਦਾਰ ਨਤੀਜਾ

ਚੌਾਕ ਮਹਿਤਾ, 25 ਮਈ (ਜਗਦੀਸ਼ ਸਿੰਘ ਬਮਰਾਹ)-ਡਿਪਸ ਸਕੂਲ ਮਹਿਤਾ ਚੌਾਕ ਨੇ ਹਰ ਸਾਲ ਵਾਂਗ ਇਸ ਵਾਰ ਵੀ 10ਵੀਂ ਸੀ. ਬੀ. ਐਸ. ਈ. ਦੇ ਨਤੀਜਿਆਂ ਵਿੱਚ ਮੱਲਾਂ ਮਾਰਦਿਆਂ ਬਹੁਤ ਵਧੀਆ ਕਾਰਗੁਜ਼ਾਰੀ ਦਾ ਪ੍ਰਦਰਸ਼ਨ ਕੀਤਾ | ਪਿ੍ੰਸੀਪਲ ਸ੍ਰੀ ਪੰਕਜ ਚੋਪੜਾ ਵਲੋਂ ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਹਲਕਾ ਬਾਬਾ ਬਕਾਲਾ ਸਾਹਿਬ ਦੇ ਵੋਟਰਾਂ ਦਾ ਦੇਣ ਸਾਰੀ ਉਮਰ ਨਹੀਂ ਦੇ ਸਕਦੇ-ਵਿਧਾਇਕ ਭਲਾਈਪੁਰ

ਬਾਬਾ ਬਕਾਲਾ ਸਾਹਿਬ, 25 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)- ਵਿਧਾਨ ਸਬਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਸ. ਜਸਬੀਰ ਸਿੰਘ ਡਿੰਪਾ ਨੂੰ ਹਲਕੇ 'ਚੋਂ ਵੱਡੀ ਲੀਡ ਨਾਲ ਜਿਤਾਉਣ ਲਈ ਧੰਨਵਾਦ ਕੀਤਾ ਹੈ | ਹਲਕਾ ਵਾਸੀਆਂ ਦਾ ਧੰਨਵਾਦ ਕਰਦਿਆਂ ...

ਪੂਰੀ ਖ਼ਬਰ »

ਮਾਲ ਆਫ਼ ਅੰਮਿ੍ਤਸਰ ਵਿਚ ਆਟੋ ਐਕਸਪੋ ਦਾ ਅੱਜ ਆਖ਼ਰੀ ਦਿਨ

ਅੰਮਿ੍ਤਸਰ, 25 ਮਈ (ਅ.ਬ)-ਅੰਮਿ੍ਤਸਰ ਦੇ ਫੇਵਰਟ ਰਿਟੇਲ ਡੈਸਟੀਨੇਸ਼ਨ ਮਾਲ ਆਫ਼ ਅੰਮਿ੍ਤਸਰ ਵਿਚ ਸ਼ਾਨਦਾਰ ਕਾਰ ਦੇ ਸ਼ੌਕੀਨਾਂ ਲਈ ਧਮਾਕੇਦਾਰ ਆਟੋ ਐਕਸਪੋ 24 ਤੋਂ 26 ਮਈ ਤੱਕ ਕਰਵਾਈ ਜਾ ਰਹੀ ਹੈ | ਮਾਲ ਆਫ ਅੰਮਿ੍ਤਸਰ ਦੇ ਸੈਂਟਰ ਹੈੱਡ ਕਰਨਲ ਮਨਦੀਪ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਜ਼ੈਜ਼ਲ ਡਾਟਕਾਮ ਿਖ਼ਲਾਫ਼ ਸਖ਼ਤ ਕਾਰਵਾਈ ਦੀ ਮੰਗ

ਅੰਮਿ੍ਤਸਰ, 25 ਮਈ (ਜਸਵੰਤ ਸਿੰਘ ਜੱਸ)-ਅਮਰੀਕਾ ਦੇ ਕੈਲੇਫੋਰਨੀਆ ਨਾਲ ਸਬੰਧਿਤ ਜ਼ੈਜ਼ਲ ਡਾਟਕਾਮ ਨਾਂ ਦੀ ਵਸਤੂਆਂ ਦੀ ਆਨਲਾਈਨ ਵਿਕਰੀ ਕਰਨ ਵਾਲੀ ਇੱਕ ਵੈੱਬਸਾਈਟ ਵਲੋਂ ਵੱਖ-ਵੱਖ ਤਰ੍ਹਾਂ ਦੇ ਸਮਾਨ 'ਤੇ ਗੁਰਮੁੱਖੀ ਅੱਖਰਾਂ ਨੂੰ ਛਾਪਣ ਸਮੇਤ ਪਾਵਨ ਗੁਰਬਾਣੀ ਅੱਖਰ ...

ਪੂਰੀ ਖ਼ਬਰ »

ਫਿੱਕੀ ਫਲੋ ਨੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਾਤਾਵਰਨ ਬਚਾਉਣ ਦੀ ਮੁਹਿੰਮ ਵਿੱਢੀ

ਅੰਮਿ੍ਤਸਰ, 25 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਫਿੱਕੀ ਫਲੋ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਾਤਾਵਰਨ ਬਚਾਓ ਮੁਹਿੰਮ ਦੇ ਤਹਿਤ ਚੇਅਰਪਰਸਨ ਆਰੂਸ਼ੀ ਵਰਮਾ ਦੀ ਅਗਵਾਈ ਹੇਠ ਅੱਜ ਫਿੱਕੀ ਫਲੋ ਚੌਕ (ਗੁੰਮਟਾਲਾ ਬਾਈਪਾਸ ਚੌਕ) ...

ਪੂਰੀ ਖ਼ਬਰ »

ਡਾ: ਪ੍ਰਮਿੰਦਰ ਸਿੰਘ ਨੇ ਐਸ. ਐੱਮ. ਓ ਦਾ ਆਹੁਦਾ ਸੰਭਾਲਿਆ

ਲੋਪੋਕੇ, 25 ਮਈ (ਗੁਰਵਿੰਦਰ ਸਿੰਘ ਕਲਸੀ)-ਕਮਿਊਟਨੀ ਹੈਲਥ ਸੈਂਟਰ ਲੋਪੋਕੇ ਵਿਖੇ ਡਾ: ਪ੍ਰਮਿੰਦਰ ਸਿੰਘ ਨੇ ਐੱਸ. ਐੱਮ. ਓ. ਦਾ ਅਹੁਦਾ ਸੰਭਾਲ ਲਿਆ | ਇਸ ਮੌਕੇ ਡਾ: ਸਿਮਰਨਜੀਤ ਸਿੰਘ, ਡਾ: ਨਵਜੀਤ ਕੌਰ, ਹਨੀਸ਼ ਸ਼ਰਮਾ, ਡਾ:ਜਸਕਰਨ ਸਿੰਘ, ਡਾ: ਰਪਿੰਦਰ ਕੌਰ, ਡਾ: ਸੁਰਿੰਦਰ ...

ਪੂਰੀ ਖ਼ਬਰ »

ਫਿੱਕੀ ਫਲੋ ਨੇ ਡੀ. ਏ. ਵੀ. ਪਬਲਿਕ ਸਕੂਲ ਦੇ ਬੱਚਿਆਂ ਨੂੰ ਸਿਖਾਏ ਬੀਜ ਪੁੰਗਾਰਨ ਦੇ ਤਰੀਕੇ

ਅੰਮਿ੍ਤਸਰ, 25 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਫਿੱਕੀ ਫਲੋ ਵਲੋਂ ਚੇਅਰਪਰਸਨ ਆਰੂਸ਼ੀ ਵਰਮਾ ਦੀ ਅਗਵਾਈ ਹੇਠ ਵਾਤਾਵਰਨ ਬਚਾਓ ਮੁਹਿੰਮ ਦੇ ਤਹਿਤ ਡੀ. ਏ. ਵੀ. ਪਬਲਿਕ ਸਕੂਲ ਲਾਰੰਸ ਰੋਡ ਵਿਖੇ ਵਿਦਿਆਰਥੀਆਂ ਨੂੰ ਜਿਥੇ ਮਿੱਟੀ ਵਿੱਚ ਖਾਦ ਮਿਲਾ ਕੇ ਅਤੇ ਉਸ ਵਿੱਚ ਬੀਜ ਰੱਖ ਕੇ 'ਫੀਡ ਬਾਲ' ਬਣਾਉਣ ਦੀ ਤਕਨੀਕ ਸਿਖਾਈ ਉਥੇ ਹੀ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਲਈ ਪ੍ਰੇਰਿਤ ਕੀਤਾ | ਇਸ ਦੌਰਾਨ ਪ੍ਰੋ: ਡਾ. ਆਂਚਲ ਅਰੋੜਾ ਨੇ ਸੀਡ ਬਾਲ ਬਣਾਉਣ ਅਤੇ ਗਰਮੀਆਂ ਵਿਚ 'ਈਕੋ ਫਰੈਡਲੀ ਉਤਪਾਦ' ਵਰਤਣ 'ਤੇ ਚਰਚਾ ਕੀਤੀ | ਇੰਚਾਰਜ ਸ਼ਮਾ ਸ਼ਰਮਾ ਅਤੇ ਇੰਚਾਰਜ ਸ੍ਰੀਮਤੀ ਅੰਜੂ ਗੁਪਤਾ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ | ਇਸ ਮੌਕੇ ਪਿ੍ੰਸੀਪਲ ਡਾ: ਨੀਰਾ ਸ਼ਰਮਾ, ਗੀਤਾਂਜਲੀ ਮਹਿਰਾ, ਰੋਹਿਤ ਮਹਿਰਾ, ਸ਼ੁਤੀ ਸਿੰਘਾਨੀਆ, ਸ਼ੀਤਲ, ਜੁਗਤੀ ਧੰਮੀ, ਡਾ. ਸੁਨਾਲੀ, ਦਿ੍ਸ਼ਟੀ ਖੁਰਾਣਾ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਥਾਣਾ ਸੁਲਤਾਨਵਿੰਡ ਮੁਖੀ ਵਲੋਂ ਅਪਸ਼ਬਦ ਬੋਲਣ 'ਤੇ ਔਰਤਾਂ ਵਲੋਂ ਨਾਅਰੇਬਾਜ਼ੀ

ਸੁਲਤਾਨਵਿੰਡ, 25 ਮਈ (ਗੁਰਨਾਮ ਸਿੰਘ ਬੁੱਟਰ)-ਥਾਣਾ ਸੁਲਤਾਨਵਿੰਡ ਵਿਖੇ ਪੁਲਿਸ ਵਲੋਂ ਪਿੰਡ ਦੀਆਂ ਔਰਤਾਂ ਨਾਲ ਅਪਸ਼ਬਦ ਬੋਲਣ ਅਤੇ ਉਨ੍ਹਾਂ 'ਤੇ ਹੱਥ ਚੁੱਕਣ ਦੇ ਰੋਸ ਵਜੋਂ ਸੀਨੀਅਰ ਕਾਂਗਰਸੀ ਵਰਕਰ ਬੀਬੀ ਰਾਜ ਰਾਣੀ ਦੀ ਅਗਵਾਈ ਹੇਠ ਪਿੰਡ ਵਾਸੀਆਂ ਨੇ ਥਾਣੇ ਦੇ ...

ਪੂਰੀ ਖ਼ਬਰ »

ਜੂਨ 1984 ਦੇ ਸ਼ਹੀਦਾਂ ਦੀ ਯਾਦ ਵਿਚ ਪਿੰਡ ਢੱਡੇ ਵਿਖੇ ਧਾਰਮਿਕ ਸਮਾਗਮ

ਚਵਿੰਡਾ ਦੇਵੀ, 25 ਮਈ (ਸਤਪਾਲ ਸਿੰਘ ਢੱਡੇ)-ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ) ਵਲੋਂ ਜੂਨ '84 ਦੇ ਸਮੂਹ ਸ਼ਹੀਦਾਂ ਨੂੰ ਸਮਰਪਿਤ 35ਵਾਂ ਘੱਲੂਘਾਰਾ ਦਿਵਸ 6 ਜੂਨ ਨੂੰ ਦਮਦਮੀ ਟਕਸਾਲ ਦੇ ਹੈੱਡ ਕੁਆਟਰ ਚੌਕ ਮਹਿਤਾ ਵਿਖੇ ਮਨਾਇਆ ਜਾ ਰਿਹਾ ਹੈ | ਇਸ ਦੀ ਤਿਆਰੀ ਸੰਬੰਧੀ ...

ਪੂਰੀ ਖ਼ਬਰ »

ਮਾਈ ਭਾਗੋ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਨਤੀਜਿਆਂ 'ਚੋਂ ਪਹਿਲਾ ਸਥਾਨ ਹਾਸਲ

ਤਰਨ ਤਾਰਨ, 25 ਮਈ (ਹਰਿੰਦਰ ਸਿੰਘ)- ਸਾਲ 2018-19 'ਚ ਬਾਬਾ ਫ਼ਰੀਦ ਯੂਨੀਵਰਸਿਟੀ ਵਲੋਂ ਐਲਾਨੇ ਬੀ.ਐੱਸ.ਸੀ. ਨਰਸਿੰਗ ਨਤੀਜਿਆਂ ਵਿਚ ਮਾਈ ਭਾਗੋ ਕਾਲਜ ਆਫ ਨਰਸਿੰਗ ਦੀਆਂ ਵਿਦਿਆਰਥਣਾਂ ਨੇ ਪਹਿਲੇ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਬਾਬਾ ਫ਼ਰੀਦ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX