ਤਾਜਾ ਖ਼ਬਰਾਂ


ਪੈਰਾਸ਼ੂਟ ਰੈਜ਼ੀਮੈਂਟ ਬਟਾਲੀਅਨ ਨਾਲ ਟਰੇਨਿੰਗ ਕਰਨਗੇ ਧੋਨੀ
. . .  16 minutes ago
ਨਵੀਂ ਦਿੱਲੀ, 21 ਜੁਲਾਈ - ਫ਼ੌਜ ਦੇ ਸੂਤਰਾਂ ਅਨੁਸਾਰ ਫ਼ੌਜ ਮੁਖੀ ਬਿਪਿਨ ਰਾਵਤ ਨੇ ਭਾਰਤੀ ਕ੍ਰਿਕਟਰ ਮਹਿੰਦਰ ਸਿੰਘ ਧੋਨੀ ਦੀ ਭਾਰਤੀ ਫ਼ੌਜ ਨਾਲ ਸਿਖਲਾਈ ਲੈਣ ਦੀ ਅਪੀਲ ਸਵੀਕਾਰ ਕਰ ਲਈ ਹੈ। ਧੋਨੀ ਪੈਰਾਸ਼ੂਟ ਰੈਜ਼ੀਮੈਂਟ...
ਅਣਪਛਾਤੇ ਵਿਅਕਤੀ ਸੋਨੇ ਦੀ ਚੈਨੀ ਅਤੇ ਨਕਦੀ ਝਪਟ ਕੇ ਹੋਏ ਫ਼ਰਾਰ
. . .  about 1 hour ago
ਕੋਟਕਪੂਰਾ, 21 ਜੁਲਾਈ (ਮੋਹਰ ਸਿੰਘ ਗਿੱਲ)- ਸਥਾਨਕ ਫ਼ਰੀਦਕੋਟ ਸੜਕ 'ਤੇ ਸਥਿੱਤ ਟੀਟੂ ਕਰੀਏਸ਼ਨ ਦੁਕਾਨ ਦੇ ਮਾਲਕ ਵਿਜੈ ਕੁਮਾਰ ਟੀਟੂ ਦੇ ਬੇਟੇ ਰੋਹਿਤ ਛਾਬੜਾ ਉਰਫ਼ ਟੋਨੀ 'ਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਦਿਨ ਦਿਹਾੜੇ ਹਮਲਾ ਕਰਦਿਆਂ ਉਸਦੇ ਗਲ 'ਚ ...
ਨਾਲੀਆਂ ਅਤੇ ਟਾਇਲਟ ਸਾਫ ਕਰਵਾਉਣ ਦੇ ਲਈ ਨਹੀਂ ਬਣੀ ਹਾਂ ਸੰਸਦ ਮੈਂਬਰ- ਪ੍ਰਗਿਆ ਠਾਕੁਰ
. . .  about 2 hours ago
ਨਵੀਂ ਦਿੱਲੀ, 21 ਜੁਲਾਈ- ਮੱਧ ਪ੍ਰਦੇਸ਼ ਦੇ ਭੋਪਾਲ ਤੋਂ ਭਾਜਪਾ ਸੰਸਦ ਪ੍ਰਗਿਆ ਠਾਕੁਰ ਨੇ ਸਿਹੋਰ ਜ਼ਿਲ੍ਹੇ 'ਚ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀ ਨਾਲੀਆਂ ਅਤੇ ਟਾਇਟਲ ਸਾਫ ਕਰਵਾਉਣ ਦੇ ਲਈ ਸੰਸਦ ਮੈਂਬਰ ਨਹੀਂ ਬਣੇ। ਪ੍ਰਗਿਆ ਠਾਕੁਰ ਨੇ ਕਿਹਾ ਕਿ ਜਿਸ ..
ਮੱਧ ਪ੍ਰਦੇਸ਼ ਵਿੱਚ ਜ਼ਮੀਨੀ ਝਗੜੇ ਵਿੱਚ 13 ਲੋਕ ਹੋਏ ਜ਼ਖਮੀ
. . .  about 2 hours ago
ਭੋਪਾਲ, 21 ਜੁਲਾਈ- ਮੱਧ ਪ੍ਰਦੇਸ਼ ਦੇ ਰਾਜਗੜ੍ਹ ਵਿੱਚ ਦੋ ਧੜਿਆਂ ਵਿਚਾਲੇ ਜ਼ਮੀਨ ਨੂੰ ਲੈ ਕੇ ਹੋਏ ਝਗੜੇ ਵਿੱਚ 13 ਲੋਕ ਜ਼ਖਮੀ ਹੋਏ ਹਨ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਮੁਕੱਦਮਾ ਦਰਜ ਕਰ ਲਿਆ ...
ਕਿਸਾਨਾਂ ਦੀਆਂ ਫ਼ਸਲਾਂ ਦੀ ਗਿਰਦਾਵਰੀ ਕਰਵਾ ਕੇ ਦਿੱਤਾ ਜਾਵੇਗਾ ਪੂਰਾ ਮੁਆਵਜ਼ਾ- ਸਰਕਾਰੀਆ
. . .  about 2 hours ago
ਲਹਿਰਾਗਾਗਾ, 21 ਜੁਲਾਈ (ਸੂਰਜ ਭਾਨ ਗੋਇਲ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਘੱਗਰ ਦਰਿਆ ਦੇ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ ਅਤੇ ਅਧਿਕਾਰੀ ਸਮੇਂ ਸਮੇਂ 'ਤੇ ਸੰਵੇਦਨਸ਼ੀਲ ਥਾਵਾਂ ਦਾ ਜਾਇਜ਼ਾ ਲੈ ਰਹੇ ...
ਭਿਆਨਕ ਸੜਕ ਹਾਦਸੇ ਵਿੱਚ ਪਤੀ-ਪਤਨੀ ਸਮੇਤ ਬੇਟੀ ਦੀ ਮੌਤ
. . .  about 3 hours ago
ਚੰਡੀਗੜ੍ਹ, 21 ਜੁਲਾਈ- ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਵਿੱਚ ਇੱਕ ਟਰੱਕ ਅਤੇ ਕਾਰ ਵਿਚਾਲੇ ਭਿਆਨਕ ਟੱਕਰ ਹੋਣ ਦੀ ਖ਼ਬਰ ਮਿਲੀ ਹੈ । ਇਸ ਟੱਕਰ ਇੰਨੀ ਭਿਆਨਕ ਸੀ ਕਿ ਪਤੀ-ਪਤਨੀ ਸਮੇਤ ਬੇਟੀ ਦੀ ਵੀ ਮੌਤ ਹੋ ਗਈ। ਇਸ ਹਾਦਸੇ ਵਿੱਚ ਦੋ ਲੋਕ ਜ਼ਖਮੀ ਵੀ ਹੋਏ ...
ਸੁਖ ਸਰਕਾਰੀਆ ਨੇ ਪਿੰਡ ਫੂਲਦ ਨੇੜੇ ਘੱਗਰ ਦਰਿਆ ਦਾ ਜਾਇਜ਼ਾ ਲਿਆ
. . .  about 3 hours ago
ਸੰਗਰੂਰ, 21 ਜੁਲਾਈ (ਧੀਰਜ ਪਸ਼ੋਰੀਆ)- ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸੁਖ ਸਰਕਾਰੀਆ ਵੱਲੋਂ ਪਿੰਡ ਫੂਲਦ ਨੇੜੇ ਘੱਗਰ ਦਰਿਆ ਦਾ ਜਾਇਜ਼ਾ ਲਿਆ...
ਲੋਕ ਸੰਘਰਸ਼ ਮੋਰਚੇ ਵੱਲੋਂ ਲਗਾਇਆ ਧਰਨਾ ਪ੍ਰਸ਼ਾਸਨ ਦੇ ਭਰੋਸੇ ਨਾਲ ਸਮਾਪਤ
. . .  about 4 hours ago
ਗੜ੍ਹਸ਼ੰਕਰ, 21 ਜੁਲਾਈ (ਧਾਲੀਵਾਲ)- ਬੰਗਾ-ਸ੍ਰੀ ਅਨੰਦਪੁਰ ਸਾਹਿਬ ਦੇ ਜ਼ਿਲ੍ਹੇ ਰੋਪੜ ਵਿੱਚ ਪੈਂਦੇ ਖਸਤਾ ਹਾਲਤ ਹਿੱਸੇ ਦੇ ਸੁਧਾਰ ਲਈ ਪਿਛਲੇ ਸਮੇਂ ਦੌਰਾਨ ਲੰਮਾ ਸਮਾਂ ਧਰਨਾ ਲਗਾ ਕੇ ਸੰਘਰਸ਼ ਕਰਨ ਵਾਲੇ 'ਲੋਕ ਸੰਘਰਸ਼ ਮੋਰਚੇ' ਵੱਲੋਂ ਸੰਘਰਸ਼ ਦੇ ਆਪਣੇ ਦੂਜੇ ਪੜਾਅ ...
ਮੀਰੀ ਪੀਰੀ ਦਿਵਸ ਨੂੰ ਸਮਰਪਿਤ ਸਜਾਇਆ ਗਿਆ 27ਵਾਂ ਵਿਸ਼ਾਲ ਮਹਾਨ ਨਗਰ ਕੀਰਤਨ
. . .  about 4 hours ago
ਛੇਹਰਟਾ, 21 ਜੁਲਾਈ (ਵਡਾਲੀ)- ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਦੇ ਮੈਨੇਜਰ ਭਾਈ ਲਾਲ ਸਿੰਘ ਤੇ ਮੀਰੀ ਪੀਰੀ ਦਿਵਸ ਨਗਰ ਕੀਰਤਨ ਕਮੇਟੀ ਦੇ ਪ੍ਰਧਾਨ ਜਗਤਾਰ ਸਿੰਘ ਮਾਨ ਦੀ ਦੇਖ-ਰੇਖ ਹੇਠ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਮੀਰੀ ਪੀਰੀ ਦਿਵਸ ਨੂੰ ...
ਪਾਕਿਸਤਾਨ ਵਿੱਚ ਹੋਏ ਆਤਮਘਾਤੀ ਹਮਲੇ ਵਿੱਚ ਤਿੰਨ ਲੋਕਾਂ ਦੀ ਮੌਤ
. . .  about 4 hours ago
ਇਸਲਾਮਾਬਾਦ, 21 ਜੁਲਾਈ- ਪਾਕਿਸਤਾਨ ਦੇ ਡੇਰਾ ਇਸਮਾਈਲ ਖ਼ਾਨ ਜ਼ਿਲ੍ਹੇ ਦੇ ਇੱਕ ਸਰਕਾਰੀ ਹਸਪਤਾਲ ਦੇ ਮੁੱਖ ਪ੍ਰਵੇਸ਼ ਦੁਆਰ 'ਤੇ ਐਤਵਾਰ ਨੂੰ ਹੋਏ ਆਤਮਘਾਤੀ ਬੰਬ ਧਮਾਕੇ ਵਿੱਚ ਘੱਟੋ-ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਸੱਤ ਹੋਰ ਜ਼ਖਮੀ ਹੋਏ ਹਨ। ਸਥਾਨਕ
ਸਰਕਾਰੀ ਸਨਮਾਨਾਂ ਨਾਲ ਹੋਇਆ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  about 4 hours ago
ਨਵੀਂ ਦਿੱਲੀ, 21 ਜੁਲਾਈ-ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਨਿਗਮ ਬੋਧ ਘਾਟ 'ਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਦੱਸ ਦੇਈਏ ਕਿ ਕੱਲ੍ਹ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ...
ਸੋਨਭੱਦਰ ਹੱਤਿਆ ਕਾਂਡ ਮਾਮਲਾ : ਯੋਗੀ ਸਰਕਾਰ ਵੱਲੋਂ 18.5 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  about 5 hours ago
ਲਖਨਊ, 21 ਜੁਲਾਈ- ਸੋਨਭੱਦਰ ਹੱਤਿਆ ਕਾਂਡ 'ਚ ਮਾਰੇ ਗਏ ਦੇ ਪਰਿਵਾਰਾਂ ਨੂੰ ਉੱਤਰ ਪ੍ਰਦੇਸ਼ ਸਰਕਾਰ ਨੇ 18.5 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਆਦਿੱਤਿਆਨਾਥ ਯੋਗੀ ਨੇ ਐਤਵਾਰ ਨੂੰ ਕਿਹਾ ਕਿ ਐਸ.ਸੀ/ਐਸ.ਟੀ ਪ੍ਰਬੰਧਾਂ ਤਹਿਤ ਮੁੱਖ ...
ਇੰਡੋਨੇਸ਼ੀਆ ਓਪਨ : ਫਾਈਨਲ 'ਚ ਜਾਪਾਨ ਦੀ ਯਾਮਾਗੁਚੀ ਤੋਂ ਹਾਰੀ ਪੀ. ਵੀ. ਸਿੰਧੂ
. . .  about 5 hours ago
ਜਕਾਰਤਾ, 21 ਜੁਲਾਈ- ਭਾਰਤ ਦੀ ਚੋਟੀ ਦੀ ਮਹਿਲਾ ਬੈਡਮਿੰਟਨ ਖਿਡਾਰਨ ਪੀ. ਵੀ. ਸਿੰਧੂ ਨੂੰ ਇੰਡੋਨੇਸ਼ੀਆ ਬੈਡਮਿੰਟਨ ਟੂਰਨਾਮੈਂਟ ਫਾਈਨਲ 'ਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਰਿਓ ਓਲੰਪਿਕ 'ਚ ਚਾਂਦੀ ਦਾ ਤਮਗ਼ਾ ਜਿੱਤਣ ਵਾਲੀ ਸਿੰਧੂ ਨੂੰ ਅੱਜ ਖੇਡੇ ਗਏ ਮਹਿਲਾ...
ਭਾਜਪਾ ਨੇ ਧੋਖੇ ਨਾਲ ਜਿੱਤੀਆਂ ਲੋਕ ਸਭਾ ਚੋਣਾਂ- ਮਮਤਾ
. . .  about 5 hours ago
ਕੋਲਕਾਤਾ, 21 ਜੁਲਾਈ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ 'ਸ਼ਹੀਦ ਦਿਵਸ' 'ਤੇ ਧਰਮਤਲਾ 'ਚ ਇੱਕ ਰੈਲੀ ਨੂੰ ਸੰਬੋਧਨ ਕੀਤਾ। ਰੈਲੀ ਦੌਰਾਨ ਬੋਲਦਿਆਂ ਮਮਤਾ ਨੇ ਕਿਹਾ ਕਿ ਲੋਕ ਸਭਾ ਚੋਣਾਂ 'ਚ ਭਾਜਪਾ ਨੇ ਧੋਖੇ ਨਾਲ ਜਿੱਤ ਹਾਸਲ ਕੀਤੀ ਹੈ। ਈ. ਵੀ...
ਨਿਗਮ ਬੋਧ ਘਾਟ ਲਿਆਂਦੀ ਗਈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ
. . .  about 5 hours ago
ਨਵੀਂ ਦਿੱਲੀ, 21 ਜੁਲਾਈ- ਕਾਂਗਰਸ ਹੈੱਡਕੁਆਟਰ ਤੋਂ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ ਨਿਗਮ ਬੋਧ ਘਾਟ ਲਿਆਂਦੀ ਗਈ ਹੈ। ਥੋੜ੍ਹੀ ਦੇਰ 'ਚ ਉਨ੍ਹਾਂ ਦਾ ਅੰਤਿਮ ਸਸਕਾਰ ਹੋਵੇਗਾ। ਕਈ ਸਿਆਸੀ ਆਗੂ ਨਿਗਮ ਬੋਧ ਘਾਟ ਵਿਖੇ ਸ਼ੀਲਾ ਦੀਕਸ਼ਿਤ ਦੇ ਅੰਤਿਮ ਸਸਕਾਰ 'ਚ ...
2700 ਕਰੋੜ ਰੁਪਏ ਦੀ ਹੈਰੋਇਨ ਬਰਾਮਦਗੀ ਦਾ ਮਾਮਲਾ : ਲੂਣ ਵਪਾਰੀ ਗੁਰਪਿੰਦਰ ਸਿੰਘ ਦੀ ਮੌਤ
. . .  about 6 hours ago
ਕਾਂਗਰਸ ਹੈੱਡਕੁਆਟਰ ਤੋਂ ਸ਼ੀਲਾ ਦੀਕਸ਼ਿਤ ਦੀ ਅੰਤਿਮ ਯਾਤਰਾ ਸ਼ੁਰੂ
. . .  about 6 hours ago
ਵੈਸਟਇੰਡੀਜ਼ ਦੌਰੇ ਲਈ ਭਾਰਤੀ ਟੀਮ ਦਾ ਐਲਾਨ, ਧੋਨੀ ਦੀ ਥਾਂ ਰਿਸ਼ਭ ਪੰਤ ਨੂੰ ਮਿਲਿਆ ਮੌਕਾ
. . .  about 6 hours ago
ਰੋਹਿਤ ਸ਼ਰਮਾ ਨੂੰ ਟੈਸਟ ਟੀਮ 'ਚ ਮਿਲੀ ਥਾਂ
. . .  about 7 hours ago
ਟੀ.-20 ਲਈ ਧੋਨੀ, ਹਾਰਦਿਕ ਪੰਡਯਾ ਅਤੇ ਜਸਪ੍ਰੀਤ ਬੁਮਰਾਹ ਨੂੰ ਆਰਾਮ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਜੇਠ ਸੰਮਤ 551
ਵਿਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਜ਼ਿੰਦਗੀ ਦੀ ਜੰਗ ਹਾਰਿਆ ਫ਼ਤਹਿਵੀਰ

• 109 ਘੰਟੇ ਬਾਅਦ ਬੋਰਵੈੱਲ 'ਚੋਂ ਮਿ੍ਤਕ ਹਾਲਤ 'ਚ ਕੱਢਿਆ
• ਪਹਿਲੇ ਦਿਨ ਫ਼ਤਹਿ ਦੇ ਹੱਥਾਂ 'ਚ ਪਾਈ ਗਈ ਰੱਸੀ ਨਾਲ ਹੀ ਕੱਢਿਆ ਬਾਹਰ
• ਹਰ ਕਦਮ 'ਤੇ ਸਰਕਾਰ ਤੇ ਪ੍ਰਸ਼ਾਸਨ ਦਿਖਾਈ ਦਿੱਤਾ ਨਾਕਾਮ

ਸੱਗੂ, ਧਾਲੀਵਾਲ, ਭੁੱਲਰ
ਸੁਨਾਮ ਊਧਮ ਸਿੰਘ ਵਾਲਾ, 11 ਜੂਨ-6 ਜੂਨ ਤੋਂ ਪਿੰਡ ਭਗਵਾਨਪੁਰਾ ਵਿਖੇ 150 ਫੁੱਟ ਡੂੰਘੇ ਤੇ 9 ਇੰਚ ਚੌੜੇ ਬੋਰਵੈੱਲ 'ਚ ਫ਼ਸੇ ਦੋ ਸਾਲ ਦੇ ਮਾਸੂਮ ਬੱਚੇ ਫ਼ਤਹਿਵੀਰ ਸਿੰਘ ਨੂੰ ਮੰਗਲਵਾਰ ਸਵੇਰੇ ਕਰੀਬ 5 ਕੁ ਵਜੇ 109 ਘੰਟੇ ਬਾਅਦ ਪੁਰਾਣੇ ਬੋਰ 'ਚੋਂ ਰੱਸੀਆਂ ਨਾਲ ਖਿੱਚ ਕੇ ਬਾਹਰ ਕੱਢਿਆ ਗਿਆ | ਜਿਸ ਤਰ੍ਹਾਂ ਇਸ ਮਾਸੂਮ ਬੱਚੇ ਨੂੰ ਬਾਹਰ ਕੱਢਣ ਲਈ ਇਸ ਪੂਰੀ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ ਉਸ ਨਾਲ ਇਨਸਾਨੀਅਤ ਤਾਰ-ਤਾਰ ਹੋ ਗਈ ਅਤੇ ਲੋਕਾਂ 'ਚ ਫ਼ਤਹਿ ਦੀ ਆਈ ਮੌਤ ਦੀ ਖ਼ਬਰ ਤੋਂ ਬਾਅਦ ਗ਼ੁੱਸੇ ਦੀ ਵੱਡੀ ਲਹਿਰ ਦੇਖਣ ਨੂੰ ਮਿਲੀ | ਇਸ ਦੇ ਨਾਲ ਹੀ ਸਰਕਾਰ ਅਤੇ ਪ੍ਰਸ਼ਾਸਨ ਦੀ ਨਾਕਾਮੀ ਹਰ ਕਦਮ 'ਤੇ ਦੇਖਣ ਨੂੰ ਮਿਲੀ | ਜਾਣਕਾਰੀ ਮੁਤਾਬਿਕ ਜਦ ਫ਼ਤਹਿਵੀਰ ਨੰੂ ਬੋਰਵੈੱਲ 'ਚੋਂ ਬਾਹਰ ਕੱਢਿਆ ਗਿਆ ਤਾਂ ਉਹ ਮਿ੍ਤਕ ਹਾਲਤ 'ਚ ਸੀ ਅਤੇ ਉਸ ਦੇ ਸਰੀਰ 'ਚੋਂ ਬਦਬੂ ਆ ਰਹੀ ਸੀ | ਫ਼ਤਹਿਵੀਰ ਨੂੰ ਬਾਹਰ ਕੱਢਦਿਆਂ ਸਾਰ ਹੀ ਪਹਿਲਾਂ ਤੋਂ ਤਿਆਰ ਕੀਤੀ ਗਈ ਯੋਜਨਾ ਦੇ ਤਹਿਤ ਤੁਰੰਤ ਵੈਂਟੀਲੇਟਰ ਵਾਲੀ ਐਾਬੂਲੈਂਸ ਰਾਹੀ ਪੀ.ਜੀ.ਆਈ. ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਪਹਿਲਾਂ ਤੋਂ ਹੀ ਮਿ੍ਤਕ ਹੋਇਆ ਐਲਾਨ ਦਿੱਤਾ | ਇਸ ਸਾਰੇ ਘਟਨਾਕ੍ਰਮ ਤੋਂ ਪਹਿਲਾਂ ਤਕਰੀਬਨ ਤੜਕੇ 3 ਵਜੇ ਤੱਕ ਫ਼ਤਹਿ ਨੂੰ ਬਾਹਰ ਕੱਢਣ ਲਈ ਜਦੋਂ ਪੁਰਾਣੇ ਬੋਰ ਦਾ ਸੰਪਰਕ ਨਵੇਂ ਨਾਲ ਕੀਤਾ ਜਾ ਰਿਹਾ ਸੀ ਤਾਂ ਇਹ ਸਾਰੀਆਂ ਕੋਸ਼ਿਸ਼ਾਂ ਫੇਲ੍ਹ ਹੋ ਗਈਆਂ ਅਤੇ ਘਟਨਾ ਵਾਲੀ ਜਗ੍ਹਾ 'ਤੇ ਹਾਜ਼ਰ ਅਧਿਕਾਰੀਆਂ ਨੇ ਨਵੇਂ ਸਿਰੇ ਤੋਂ ਯੋਜਨਾ ਬਣਾਈ |
ਮੋਟਰਾਂ ਕੱਢਣ ਵਾਲੇ ਗੁਰਿੰਦਰ ਦੀ ਜੁਗਤ ਆਈ ਕੰਮ ਇਸ ਦੌਰਾਨ ਪਿੰਡ ਮੰਗਵਾਲ ਦਾ ਗੁਰਿੰਦਰ ਸਿੰਘ ਜੋ ਬੋਰਵੈੱਲਾਂ 'ਚੋਂ ਮੋਟਰਾਂ ਕੱਢਣ ਦਾ ਕੰਮ ਕਰਦਾ ਹੈ, ਨੰੂ ਬੁਲਾਇਆ ਗਿਆ ਅਤੇ ਗੁਰਿੰਦਰ ਸਿੰਘ ਦੇ ਕਹਿਣ 'ਤੇ ਲੋਹੇ ਦੀ ਲੰਬੀ ਰਾਡ ਬਣਾਈ ਗਈ ਅਤੇ ਉਸ ਨਾਲ ਪਲਾਸਟਿਕ ਦੇ ਪਾਈਪ ਜੋੜੇ ਗਏ | ਸੂਤਰਾਂ ਦੀ ਮੰਨੀਏ ਤਾਂ ਜਦ ਗੁਰਿੰਦਰ ਸਿੰਘ ਵਲੋਂ ਮੋਟਰਾਂ ਕੱਢਣ ਵਾਲੀ ਤਕਨੀਕ ਨਾਲ ਬੱਚੇ ਨੂੰ ਬਾਹਰ ਕੱਢਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਤਾਂ ਪ੍ਰਸ਼ਾਸਨਿਕ ਅਧਿਕਾਰੀ ਘਟਨਾ ਵਾਲੀ ਜਗ੍ਹਾ ਤੋਂ ਅਚਾਨਕ ਿਖ਼ਸਕ ਗਏ ਅਤੇ ਉੱਪਰ ਪਈ ਸੀ.ਸੀ.ਟੀ.ਵੀ. ਕੈਮਰਿਆਂ ਵਾਲੀ ਸਕਰੀਨ ਨੰੂ ਵੀ ਬੰਦ ਕਰਵਾ ਦਿੱਤਾ ਗਿਆ ਅਤੇ ਸਿਰਫ਼ ਬੋਰਵੈੱਲ ਦੇ ਲਾਗੇ ਪਈ ਸਕਰੀਨ ਨੰੂ ਹੀ ਚਲਦਾ ਰੱਖਿਆ ਗਿਆ, ਜਿਸ ਰਾਹੀਂ ਗੁਰਿੰਦਰ ਸਿੰਘ ਨੇ ਸੀ.ਸੀ.ਟੀ.ਵੀ. ਕੈਮਰੇ 'ਤੇ ਨਜ਼ਰ ਰੱਖਦੇ ਹੋਏ ਫ਼ਤਹਿ 'ਚ ਫ਼ਸੀ ਬੋਰੀ ਨੂੰ ਹਟਾਉਣ ਦਾ ਕੰਮ ਤਕਰੀਬਨ 15 ਮਿੰਟ 'ਚ ਹੀ ਪੂਰਾ ਕਰ ਦਿੱਤਾ | ਇਸ ਤੋਂ ਬਾਅਦ ਹੀ ਫ਼ਤਹਿ ਨੂੰ ਪੁਰਾਣੇ ਬੋਰ 'ਚੋਂ ਰੱਸੀਆਂ, ਜੋ ਕਿ ਐਨ.ਡੀ.ਆਰ.ਐਫ਼. ਦੀ ਟੀਮ ਵਲੋਂ ਘਟਨਾ ਦੇ ਪਹਿਲੇ ਦਿਨ ਹੀ ਫ਼ਤਹਿ ਦੇ ਹੱਥਾਂ 'ਚ ਪਾਈਆਂ ਸਨ, ਨਾਲ ਬੰਨੀਆਂ ਸਰੀਏ ਦੀਆਂ ਕੁੰਢੀਆਂ ਨਾਲ ਫ਼ਤਹਿਵੀਰ ਨੂੰ ਉੱਪਰ ਖਿੱਚਿਆ ਗਿਆ | ਬਾਹਰ ਕੱਢਣ ਸਾਰ ਹੀ ਚਿੱਟੇ ਕੱਪੜੇ 'ਚ ਲਪੇਟਦਿਆਂ ਐਨ.ਡੀ.ਆਰ.ਐਫ਼. ਦੇ ਜਵਾਨ ਫ਼ਤਹਿ ਨੂੰ ਸੈਕਿੰਡਾਂ 'ਚ ਭੱਜ ਕੇ ਪਹਿਲਾਂ ਤੋਂ ਤਿਆਰ ਖੜ੍ਹੀ ਐਾਬੂਲੈਂਸ 'ਚ ਲੈ ਗਏ ਅਤੇ ਗੱਡੀਆਂ ਦਾ ਕਾਫ਼ਲਾ ਪੀ.ਜੀ.ਆਈ. ਚੰਡੀਗੜ੍ਹ ਰਵਾਨਾ ਹੋ ਗਿਆ |


ਖ਼ਬਰ ਸ਼ੇਅਰ ਕਰੋ

ਮੁਕਾਬਲੇ 'ਚ ਅੰਸਾਰ ਗਜ਼ਾਵਤੁਲ ਹਿੰਦ ਦੇ 2 ਅੱਤਵਾਦੀ ਹਲਾਕ

ਸ਼ੋਪੀਆਂ ਤੇ ਕੁਲਗਾਮ 'ਚ ਇੰਟਰਨੈੱਟ  ਸੇਵਾ ਮੁਅੱਤਲ ਸ੍ਰੀਨਗਰ, 11 ਜੂਨ (ਮਨਜੀਤ ਸਿੰਘ)- ਦੱਖਣੀ ਕਸ਼ਮੀਰ ਦੇ ਜ਼ਿਲ੍ਹਾ ਸ਼ੋਪੀਆਂ 'ਚ ਸੁਰੱਖਿਆ ਬਲਾਂ ਨੂੰ ਉਸ ਵੇਲੇ ਇਕ ਹੋਰ ਭਾਰੀ ਸਫ਼ਲਤਾ ਹੱਥ ਲੱਗੀ, ਜਦੋਂ ਉਨ੍ਹਾਂ ਨੇ ਮੁਕਾਬਲੇ 'ਚ ਅੰਸਾਰ ਗਜ਼ਾਵਤੁਲ ਹਿੰਦ ...

ਪੂਰੀ ਖ਼ਬਰ »

ਏ.ਐਨ. 32 ਜਹਾਜ਼ ਦਾ ਮਲਬਾ ਅਰੁਣਾਚਲ ਪ੍ਰਦੇਸ਼ 'ਚ ਮਿਲਿਆ

• 8 ਦਿਨ ਪਹਿਲਾਂ ਹੋਇਆ ਸੀ ਲਾਪਤਾ • ਸਮਾਣਾ ਦੇ ਫ਼ਲਾਇੰਗ ਲੈਫ਼ਟੀਨੈਂਟ ਮੋਹਿਤ ਕੁਮਾਰ ਸਣੇ 13 ਯਾਤਰੀ ਸਨ ਸਵਾਰ ਨਵੀਂ ਦਿੱਲੀ, 11 ਜੂਨ (ਏਜੰਸੀ)- ਭਾਰਤੀ ਹਵਾਈ ਫੌਜ ਦੇ 8 ਦਿਨ ਪਹਿਲਾਂ ਲਾਪਤਾ ਹੋਏ ਜਹਾਜ਼ ਏ.ਐਨ. 32 ਦਾ ਮਲਬਾ ਅਰੁਣਾਚਲ ਪ੍ਰਦੇਸ਼ ਦੇ ਲਿਪੋ 'ਚੋਂ ਮਿਲਿਆ ...

ਪੂਰੀ ਖ਼ਬਰ »

ਰਾਹੁਲ ਤੇ ਪਿ੍ਯੰਕਾ ਨਾਲ ਮੁਲਾਕਾਤ ਤੋਂ ਬਾਅਦ ਸਿੱਧੂ ਵਾਪਸ ਚੰਡੀਗੜ੍ਹ ਪੁੱਜੇ

• ਬਿਜਲੀ ਵਿਭਾਗ ਦਾ ਅਹੁਦਾ ਸੰਭਾਲਣ ਸਬੰਧੀ ਸਥਿਤੀ ਅਸਪੱਸ਼ਟ • ਅਹਿਮਦ ਪਟੇਲ ਵਲੋਂ ਮੁੱਖ ਮੰਤਰੀ ਨਾਲ ਗੱਲਬਾਤ ਸ਼ੁਰੂ ਹਰਕਵਲਜੀਤ ਸਿੰਘ ਚੰਡੀਗੜ੍ਹ, 11 ਜੂਨ-ਪੰਜਾਬ ਦੇ ਕੈਬਨਿਟ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸ. ਨਵਜੋਤ ਸਿੰਘ ਸਿੱਧੂ ਜਿਨ੍ਹਾਂ ਵਲੋਂ ...

ਪੂਰੀ ਖ਼ਬਰ »

ਬੰਗਾਲ 'ਚ ਹਿੰਸਾ ਜਾਰੀ ਤਿ੍ਣਮੂਲ ਦੇ ਤਿੰਨ ਵਰਕਰਾਂ ਦੀ ਮੌਤ

ਕੋਲਕਾਤਾ, 11 ਜੂਨ (ਰਣਜੀਤ ਸਿੰਘ ਲੁਧਿਆਣਵੀ)- ਉਤਰ 24 ਪਰਗਨਾ ਜ਼ਿਲ੍ਹੇ ਦੇ ਕਾਂਕੀਨਾਰਾ ਇਲਾਕੇ 'ਚ ਅਣਪਛਾਤਿਆਂ ਵਲੋਂ ਸੁੱਟੇ ਗਏ ਬੰਬ ਦੌਰਾਨ ਤਿ੍ਣਮੂਲ ਕਾਂਗਰਸ ਦੇ ਤਿੰਨ ਵਰਕਰਾਂ ਦੀ ਮੌਤ ਹੋ ਗਈ, ਜਦੋਂਕਿ 3 ਹੋਰ ਜ਼ਖ਼ਮੀ ਹੋ ਗਏ | ਮਰਨ ਵਾਲਿਆਂ ਦੀ ਪਛਾਣ ਮੁਹੰਮਦ ...

ਪੂਰੀ ਖ਼ਬਰ »

ਪਾਕਿ ਨੇ ਕਰਤਾਰਪੁਰ ਸਾਹਿਬ ਲਾਂਘੇ ਲਈ ਬਜਟ 'ਚ ਰੱਖੇ 100 ਕਰੋੜ

ਅੰਮਿ੍ਤਸਰ, 11 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਸਰਕਾਰ ਵਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਵਿਕਾਸ ਲਈ 2019-20 ਦੇ ਸੰਘੀ ਬਜਟ 'ਚ 100 ਕਰੋੜ ਰੁਪਏ ਰੱਖੇ ਗਏ ਹਨ | ਇਨ੍ਹਾਂ ਫ਼ੰਡਾਂ ਨੂੰ ਅਗਲੇ ਵਿੱਤੀ ਸਾਲ 2019-20 ਦੌਰਾਨ ਜਨਤਕ ਖੇਤਰ ...

ਪੂਰੀ ਖ਼ਬਰ »

ਪੇਂਡੂ ਛੱਪੜਾਂ ਦੀ ਸਫ਼ਾਈ

ਬਹੁਤੀ ਮਨਰੇਗਾ ਮਜ਼ਦੂਰਾਂ 'ਤੇ ਨਿਰਭਰ-ਲੋਕਾਂ ਦੀ ਨਹੀਂ ਕਿਧਰੇ ਸ਼ਮੂਲੀਅਤ

ਸਫ਼ਾਈ ਲਈ ਪਾਣੀ ਦੀ ਨਿਕਾਸੀ ਜ਼ਰੂਰੀ-ਸੰਤ ਸੀਚੇਵਾਲ ਮੇਜਰ ਸਿੰਘ ਜਲੰਧਰ, 11 ਜੂਨ-ਪੰਜਾਬ ਸਰਕਾਰ ਵਲੋਂ ਜੂਨ ਮਹੀਨੇ ਵਿਚ ਹੀ ਰਾਜ ਦੇ 14 ਹਜ਼ਾਰ ਤੋਂ ਵਧੇਰੇ ਪੇਂਡੂ ਛੱਪੜਾਂ ਦੀ ਸਫ਼ਾਈ ਦਾ ਕ੍ਰਿਸ਼ਮਾ ਕਰਨ ਦਾ ਐਲਾਨ ਕੀਤਾ ਗਿਆ ਤੇ ਪੰਚਾਇਤ ਮੰਤਰੀ ਨੇ ਇਹ ਦਾਅਵਾ ਵੀ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਦੇ ਗੁਰੂ ਘਰਾਂ ਦੀ ਸੇਵਾ ਲਈ ਕਰੀਬ 44 ਅਰਬ ਰੁਪਏ ਦੇ ਨਿਵੇਸ਼ ਦਾ ਐਲਾਨ

ਮਨਪ੍ਰੀਤ ਸਿੰਘ ਬੱਧਨੀ ਕਲਾਂ ਲੰਡਨ, 11 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂ. ਕੇ. ਦੇ ਦੌਰੇ 'ਤੇ ਆਏ ਪਾਕਿਸਤਾਨ ਦੇ ਸੈਰ ਸਪਾਟਾ ਵਿਭਾਗ ਦੇ ਚੇਅਰਮੈਨ ਤੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਲਾਹਕਾਰ ਸਈਅਦ ਜ਼ੁਲਫਕਾਰ ਬੁਖਾਰੀ ਨਾਲ ਲੰਡਨ ਦੇ ਰੈਮਬਰਾਂਡਿਟ ਹੋਟਲ ...

ਪੂਰੀ ਖ਼ਬਰ »

ਦਾਦੇ ਨੇ ਵਿਖਾਈ ਚਿਖ਼ਾ ਨੂੰ ਅਗਨੀ

ਪ੍ਰਸ਼ਾਸਨ ਦੇ ਤੁੱਕਾ-ਮਾਰ ਬਚਾਅ ਕਾਰਜਾਂ ਦੀ ਭੇਟ ਚੜ੍ਹੇ ਮਾਸੂਮ ਫ਼ਤਹਿਵੀਰ ਸਿੰਘ ਨੂੰ ਪੀ.ਜੀ.ਆਈ. ਚੰਡੀਗੜ੍ਹ ਦੇ ਡਾਕਟਰਾਂ ਨੇ ਪੋਸਟਮਾਰਟਮ ਕਰਨ ਉਪਰੰਤ ਮੁੜ ਸੰਗਰੂਰ ਪ੍ਰਸ਼ਾਸਨ ਨੂੰ ਸੌਾਪ ਦਿੱਤਾ, ਜਿਸ ਨੂੰ ਇਕ ਹੈਲੀਕਾਪਟਰ ਰਾਹੀਂ ਦੁਪਹਿਰ ਕਰੀਬ ਪੌਣੇ ਕੁ 1 ...

ਪੂਰੀ ਖ਼ਬਰ »

ਕਈ ਥਾਈਾ ਲੋਕਾਂ ਵਲੋਂ ਰੋਸ ਪ੍ਰਦਰਸ਼ਨ

ਫ਼ਤਹਿਵੀਰ ਸਿੰਘ ਦੀ ਜਿਵੇਂ ਹੀ ਮੌਤ ਦੀ ਖ਼ਬਰ ਆਈ ਤਾਂ ਸ਼ਹਿਰ ਅਤੇ ਇਲਾਕੇ ਦੇ ਲੋਕ ਭੜਕ ਉੱਠੇ ਅਤੇ ਭੜਕੇ ਲੋਕਾਂ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਰੋਸ ਧਰਨੇ ਲਾ ਕੇ ਪ੍ਰਸ਼ਾਸਨ ਅਤੇ ਸਰਕਾਰ ਦੇ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਸਥਾਨਕ ਆਈ.ਟੀ.ਆਈ. ਚੌਕ ...

ਪੂਰੀ ਖ਼ਬਰ »

ਨਵੇਂ ਮੰਤਰੀ ਪ੍ਰੀਸ਼ਦ ਦੀ ਪਹਿਲੀ ਬੈਠਕ ਅੱਜ

ਨਵੀਂ ਦਿੱਲੀ, 11 ਜੂਨ (ਏਜੰਸੀ)-ਨਵੀਂ ਮੰਤਰੀ ਪ੍ਰੀਸ਼ਦ ਦੀ ਪਹਿਲੀ ਬੈਠਕ ਬੁੱਧਵਾਰ (12 ਜੂਨ) ਨੂੰ ਹੋਵੇਗੀ, ਜਿਸ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਆਪਣੀ ਸਰਕਾਰ ਦੀ ਰੂਪਰੇਖਾ ਤਿਆਰ ਕਰਨ ਦੀ ਸੰਭਾਵਨਾ ਹੈ | ਪ੍ਰਧਾਨ ਮੰਤਰੀ ਵਲੋਂ ਮੰਤਰਾਲੇ ਚਲਾਉਣ ਲਈ ਰਾਜ ...

ਪੂਰੀ ਖ਼ਬਰ »

ਤਿੰਨ ਤਲਾਕ ਦੇ ਨਵੇਂ ਬਿੱਲ ਲਿਆਉਣ ਬਾਰੇ ਹੋ ਸਕਦੀ ਹੈ ਚਰਚਾ

ਨਵੀਂ ਦਿੱਲੀ, 11 ਜੂਨ (ਏਜੰਸੀ)- ਕੇਂਦਰੀ ਮੰਤਰੀ ਮੰਡਲ ਵਲੋਂ ਬੁੱਧਵਾਰ ਨੂੰ ਆਪਣੀ ਬੈਠਕ 'ਚ ਇਕ ਵਾਰ 'ਚ ਤਿੰਨ ਤਲਾਕ 'ਤੇ ਪਾਬੰਧੀ ਲਗਾਉਣ ਵਾਲੇ ਨਵੇਂ ਬਿਲ ਪੇਸ਼ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਜਾ ਸਕਦਾ ਹੈ | ਇਕ ਵਾਰ ਸੰਸਦ ਵਲੋਂ ਪਾਸ ਹੋਣ ਤੋਂ ਬਾਅਦ ਪ੍ਰਸਤਾਵਿਤ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਪੱਤਰਕਾਰ ਪ੍ਰਸ਼ਾਂਤ ਕਨੌਜੀਆ ਨੂੰ ਰਿਹਾਅ ਕਰਨ ਦਾ ਆਦੇਸ਼

ਨਵੀਂ ਦਿੱਲੀ, 11 ਜੂਨ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਿਖ਼ਲਾਫ਼ ਕਥਿਤ ਇਤਰਾਜ਼ਯੋਗ ਟਿੱਪਣੀ ਕਰਨ ਲਈ ਗਿ੍ਫ਼ਤਾਰ ਕੀਤੇ ਗਏ ਪੱਤਰਕਾਰ ਪ੍ਰਸ਼ਾਂਤ ਕਨੌਜੀਆ ਨੂੰ ਫੌਰਨ ਰਿਹਾਅ ਕਰਨ ਦਾ ਆਦੇਸ਼ ਦਿੱਤਾ ਹੈ | ...

ਪੂਰੀ ਖ਼ਬਰ »

ਬੰਗਾਲ ਨੂੰ ਗੁਜਰਾਤ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ- ਮਮਤਾ

ਕੋਲਕਾਤਾ, 11 ਜੂਨ (ਰਣਜੀਤ ਸਿੰਘ ਲੁਧਿਆਣਵੀ)-ਬੰਗਾਲ ਦਾ ਮਾਣ, ਬੰਗਾਲ ਦੀ ਪਛਾਣ ਈਸ਼ਵਰ ਚੰਦਰ ਵਿਦਿਆਸਾਗਰ ਦੀ ਮੂਰਤੀ ਦੀ ਦੁਬਾਰਾ ਸਥਾਪਨਾ ਕਰਨ ਮੌਕੇ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਅੱਜ ਦੇ ਗ੍ਰਹਿ ਮੰਤਰੀ ਦੀ ਮੌਜੂਦਗੀ 'ਚ ਮੂਰਤੀ ...

ਪੂਰੀ ਖ਼ਬਰ »

ਲੋੜੀਂਦੀ ਆਕਸੀਜਨ ਨਾ ਮਿਲਣ ਕਰਕੇ ਕੁਝ ਦਿਨ ਪਹਿਲਾਂ ਹੋ ਚੁੱਕੀ ਸੀ ਫ਼ਤਹਿਵੀਰ ਦੀ ਮੌਤ-ਪੋਸਟਮਾਰਟਮ ਰਿਪੋਰਟ 'ਚ ਖ਼ੁਲਾਸਾ

• ਪੀ.ਜੀ.ਆਈ. 'ਚ ਦਾਖ਼ਲ ਕਰਨ ਸਮੇਂ ਨਹੀਂ ਚੱਲ ਰਹੀ ਸੀ ਨਬਜ਼, ਧੜਕਣ ਸੀ ਬੰਦ • ਮਿ੍ਤਕ ਦੇਹ ਨੂੰ ਹੈਲੀਕਾਪਟਰ ਰਾਹੀਂ ਪਹੁੰਚਾਇਆ ਗਿਆ ਪਿੰਡ ਮਨਜੋਤ ਸਿੰਘ ਜੋਤ ਚੰਡੀਗੜ੍ਹ, 11 ਜੂਨ-ਫ਼ਤਹਿਵੀਰ ਸਿੰਘ ਦਾ ਪੀ.ਜੀ.ਆਈ. ਚੰਡੀਗੜ੍ਹ ਵਿਖੇ ਪੋਸਟਮਾਰਟਮ ਕੀਤਾ ਗਿਆ | ...

ਪੂਰੀ ਖ਼ਬਰ »

ਨਵਾਜ਼ ਸ਼ਰੀਫ਼ ਦਾ ਭਤੀਜਾ ਹਮਜ਼ਾ ਸ਼ਾਹਬਾਜ਼ ਗਿ੍ਫ਼ਤਾਰ

ਅੰਮਿ੍ਤਸਰ, 11 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੇ ਭਤੀਜੇ ਅਤੇ ਪਾਕਿਸਤਾਨ ਦੀ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਮਜ਼ਾ ਸ਼ਾਹਬਾਜ਼ ਨੂੰ ਭਿ੍ਸ਼ਟਾਚਾਰ ਵਿਰੋਧੀ ਸੰਸਥਾ ਕੌਮੀ ਜਵਾਬਦੇਹੀ ਬਿਊਰੋ (ਐਨ.ਏ.ਬੀ.) ...

ਪੂਰੀ ਖ਼ਬਰ »

ਫਰਾਂਸ ਦੇ ਰਾਸ਼ਟਰਪਤੀ ਦੇ ਸੱਦੇ 'ਤੇ ਜੀ-7 ਸਿਖ਼ਰ ਸੰਮੇਲਨ 'ਚ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਮੋਦੀ

ਨਵੀਂ ਦਿੱਲੀ, 11 ਜੂਨ (ਉਪਮਾ ਡਾਗਾ ਪਾਰਥ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਸਤ 'ਚ ਹੋਣ ਵਾਲੇ ਜੀ-7 ਸਿਖ਼ਰ ਸੰਮੇਲਨ 'ਚ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ | ਫਰਾਂਸ ਦੇ ਰਾਸ਼ਟਰਪਤੀ ਈਮੈਨੂਏਲ ਮੈਕਰੋ ਵਲੋਂ 24 ਤੋਂ 26 ਅਗਸਤ ਦਰਮਿਆਨ ਫਰਾਂਸ ਦੇ ਬਿਆਰਿਟਜ਼ 'ਚ ਹੋਣ ...

ਪੂਰੀ ਖ਼ਬਰ »

ਭਾਜਪਾ ਦੇ ਡਾ: ਵਰਿੰਦਰ ਕੁਮਾਰ ਹੋਣਗੇ ਲੋਕ ਸਭਾ ਦੇ ਆਰਜ਼ੀ ਸਪੀਕਰ

ਨਵੀਂ ਦਿੱਲੀ, 11 ਜੂਨ (ਉਪਮਾ ਡਾਗਾ ਪਾਰਥ)-ਸੱਤਵੀਂ ਵਾਰ ਸੰਸਦ ਮੈਂਬਰ ਬਣੇ ਭਾਜਪਾ ਦੇ ਡਾ: ਵਰਿੰਦਰ ਕੁਮਾਰ 17ਵੀਂ ਲੋਕ ਸਭਾ ਦੇ ਆਰਜ਼ੀ ਸਪੀਕਰ ਹੋਣਗੇ | ਮੱਧ ਪ੍ਰਦੇਸ਼ ਦੇ ਟੀਕਮਗੜ੍ਹ ਤੋਂ ਸੰਸਦ ਮੈਂਬਰ ਡਾ: ਵਰਿੰਦਰ ਕੁਮਾਰ ਨੂੰ ਆਰਜ਼ੀ ਤੌਰ 'ਤੇ ਲੋਕ ਸਭਾ ਦਾ ਸਪੀਕਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX