ਤਾਜਾ ਖ਼ਬਰਾਂ


ਦਿੱਲੀ 'ਚ ਪ੍ਰਦਰਸ਼ਨਕਾਰੀਆਂ ਵੱਲੋਂ ਭੰਨਤੋੜ , ਚਲੀ ਗੋਲੀ
. . .  about 2 hours ago
ਨਵੀਂ ਦਿੱਲੀ ,22 ਅਗਸਤ {ਸੁਖਦੇਵ ਪਾਲ ਸਿੰਘ }- ਰਵਿਦਾਸ ਭਾਈਚਾਰੇ ਦੇ ਭੜਕੇ ਲੋਕਾਂ ਵੱਲੋਂ ਗੱਡੀਆਂ ਦੀ ਭੰਨ ਤੋੜ ਕੀਤੀ ਗਈ ਅਤੇ ਪੁਲਿਸ ਵੱਲੋਂ ਹਵਾਈ ਫਾਇਰ ਕੀਤੇ ਗਏ ।ਇਹ ਘਟਨਾ ਕਾਲਕਾ ਅਤੇ ਗੋਬਿੰਦ ਪੁਰੀ ਦੀ ਹੈ ।
ਛੱਤਬੀੜ ਚਿੜੀਆਂ ਘਰ 'ਚ ਨਵੇਂ ਸ਼ੇਰਾਂ ਦੀ ਆਮਦ
. . .  1 day ago
ਜ਼ੀਰਕਪੁਰ, 21 ਅਗਸਤ, {ਹੈਪੀ ਪੰਡਵਾਲਾ}- ਛੱਤਬੀੜ ਚਿੜੀਆ ਘਰ 'ਚ ਗੁਜਰਾਤ ਤੋਂ ਨਵੇਂ ਸ਼ੇਰਾਂ ਦੀ ਆਮਦ ਨਾਲ ਸ਼ੇਰ ਸਫ਼ਰੀ 'ਚ ਮੁੜ ਤੋਂ ਦਹਾੜ ਸੁਣਨ ਨੂੰ ਮਿਲੇਗੀ। ਅੱਜ ਚਿੜੀਆ ...
ਪੀ ਚਿਦੰਬਰਮ ਦੀ ਕੱਲ੍ਹ ਹੋਵੇਗੀ ਸੀ ਬੀ ਆਈ ਕੋਰਟ 'ਚ ਪੇਸ਼ੀ
. . .  1 day ago
ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਸੀ ਬੀ ਆਈ ਨੇ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ ,21 ਅਗਸਤ - ਆਈ ਐਨ ਐਕਸ ਮੀਡੀਆ ਮਾਮਲੇ 'ਚ ਕਾਂਗਰਸ ਦੇ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਸੀ ਬੀ ਆਈ ਨੇ ਗ੍ਰਿਫ਼ਤਾਰ ਕੀਤਾ ਹੈ ।
ਸੜਕ ਹਾਦਸੇ 'ਚ ਆਂਗਣਵਾੜੀ ਵਰਕਰ ਦੀ ਮੌਤ
. . .  1 day ago
ਭੜੀ, 21 ਅਗਸਤ (ਭਰਪੂਰ ਸਿੰਘ ਹਵਾਰਾ) - ਸਥਾਨਕ ਪਿੰਡ ਵਿਖੇ ਹੋਏ ਸੜਕ ਹਾਦਸੇ ਵਿਚ ਇੱਕ ਆਂਗਣਵਾੜੀ ਵਰਕਰ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਰਾਮ ਪਿਆਰੀ ਵਾਸੀ ਖਮਾਣੋਂ...
ਕੈਪਟਨ ਨੇ ਕੇਂਦਰ ਤੋਂ ਮੰਗਿਆ 1000 ਕਰੋੜ ਦਾ ਵਿਸ਼ੇਸ਼ ਪੈਕੇਜ
. . .  1 day ago
ਚੰਡੀਗੜ੍ਹ, 21 ਅਗਸਤ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ 1000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ...
ਚੇਅਰਮੈਨ ਜ਼ਮੀਨੀ ਬੰਦਰਗਾਹਾਂ ਨੇ ਲਿਆ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ
. . .  1 day ago
ਡੇਰਾ ਬਾਬਾ ਨਾਨਕ, 21 ਅਗਸਤ (ਹੀਰਾ ਸਿੰਘ ਮਾਂਗਟ) - ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ...
ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਸ਼ੇਰਗਿੱਲ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  1 day ago
ਲੋਹੀਆਂ ਖ਼ਾਸ, 21 ਅਗਸਤ (ਦਿਲਬਾਗ ਸਿੰਘ) - ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਲੈਫ. ਜਨਰਲ (ਰਿਟਾ.) ਟੀ.ਐੱਸ.ਸ਼ੇਰਗਿੱਲ ਵੱਲੋਂ ਲੋਹੀਆਂ ਦੇ ਹੜ੍ਹ ਪ੍ਰਭਾਵਿਤ ਪਿੰਡਾਂ...
ਟਰੈਫ਼ਿਕ ਪੁਲਿਸ ਅਤੇ ਨਗਰ ਕੌਂਸਲ ਵਲੋਂ ਸਾਮਾਨ ਚੁੱਕਣ ਦੌਰਾਨ ਰੇਹੜੀ ਚਾਲਕ ਦੀ ਮੌਤ
. . .  1 day ago
ਸੰਗਰੂਰ, 21 ਅਗਸਤ (ਦਮਨਜੀਤ ਸਿੰਘ)- ਸ਼ਹਿਰ ਸੰਗਰੂਰ ਦੇ ਬਾਜ਼ਾਰ ਅੰਦਰ ਅੱਜ ਟ੍ਰੈਫਿਕ ਪੁਲਿਸ ਅਤੇ ਨਗਰ ਕੌਂਸਲ ਸੰਗਰੂਰ ਵਲੋਂ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸ਼ੁਰੂ ਕੀਤੀ ਸਾਮਾਨ...
ਹੜ੍ਹਾਂ ਕਾਰਨ ਜਲੰਧਰ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਰੇਲ ਗੱਡੀਆਂ ਅਜੇ ਵੀ ਰੱਦ
. . .  1 day ago
ਕਪੂਰਥਲਾ, 21 ਅਗਸਤ (ਅਮਰਜੀਤ ਕੋਮਲ) - ਸੁਲਤਾਨਪੁਰ ਲੋਧੀ ਤੇ ਲੋਹੀਆਂ ਖੇਤਰ 'ਚ ਆਏ ਹੜ੍ਹਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਜਲੰਧਰ-ਕਪੂਰਥਲਾ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਸਾਰੀਆਂ ਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ, ਜਦਕਿ ਜੰਮੂ-ਅਹਿਮਦਾਬਾਦ ਗੱਡੀ ਦਾ...
ਭਰੇ ਬਾਜ਼ਾਰ 'ਚ ਦੁਕਾਨਦਾਰ ਨੂੰ ਚਾਕੂ ਮਾਰ ਕੇ ਫ਼ਰਾਰ ਹੋਇਆ ਨੌਜਵਾਨ
. . .  1 day ago
ਨਾਭਾ, 21 ਅਗਸਤ (ਅਮਨਦੀਪ ਸਿੰਘ ਲਵਲੀ)- ਸ਼ਹਿਰ ਨਾਭਾ ਦੇ ਮੈਸ ਗੇਟ ਨੇੜੇ ਸਥਿਤ ਇੱਕ ਦੁਕਾਨ ਦੇ ਮਾਲਕ ਨੂੰ ਭਰੇ ਬਾਜ਼ਾਰ 'ਚ ਇੱਕ ਨੌਜਵਾਨ ਚਾਕੂ ਮਾਰ ਕੇ ਫ਼ਰਾਰ ਹੋ ਗਿਆ। ਜ਼ਖ਼ਮੀ ਦੁਕਾਨਦਾਰ ਦੀ ਪਹਿਚਾਣ ਬਰਜਿੰਦਰ ਪਾਲ ਦੇ ਰੂਪ 'ਚ ਹੋਈ ਹੈ। ਉੱਥੇ ਹੀ ਇਸ...
ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਵਚਨਬੱਧ ਹੈ ਪੰਜਾਬ ਸਰਕਾਰ- ਕਾਂਗੜ
. . .  1 day ago
ਸੁਲਤਾਨਪੁਰ ਲੋਧੀ, 21 (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ)- ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਅੱਜ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਹੜ੍ਹ ਪੀੜਤਾਂ ਨਾਲ ਗੱਲਬਾਤ ਵੀ ਕੀਤੀ। ਪਿੰਡ ਸ਼ੇਖਮਾਂਗਾ ਵਿਖੇ...
ਸੁਪਰੀਮ ਕੋਰਟ 'ਚ ਸ਼ੁੱਕਰਵਾਰ ਨੂੰ ਹੋਵੇਗੀ ਚਿਦੰਬਰਮ ਮਾਮਲੇ 'ਤੇ ਸੁਣਵਾਈ
. . .  1 day ago
ਨਵੀਂ ਦਿੱਲੀ, 21 ਅਗਸਤ- ਆਈ. ਐੱਨ. ਐਕਸ ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਵੀ ਰਾਹਤ ਨਹੀਂ ਮਿਲੀ ਹੈ। ਦਿਨ ਭਰ ਦੀ ਭੱਜ-ਦੌੜ ਤੋਂ ਬਾਅਦ ਉਨ੍ਹਾਂ ਦੇ ਵਕੀਲਾਂ ਦੇ ਹੱਥ ਨਿਰਾਸ਼ਾ ਹੀ ਲੱਗੀ ਹੈ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਫਿਰ ਕੀਤੀ ਗਈ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 21 ਅਗਸਤ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਸੁੰਦਰਬਨੀ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਦੁਪਹਿਰ 3.45 ਵਜੇ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਭਾਰਤੀ...
ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ, ਕਈ ਜ਼ਖ਼ਮੀ
. . .  1 day ago
ਭਗਤਾ ਭਾਈਕਾ, 21 ਅਗਸਤ (ਸੁਖਪਾਲ ਸੋਨੀ)- ਬੀਤੀ ਦੇਰ ਰਾਤ ਸਥਾਨਕ ਸੁਰਜੀਤ ਨਗਰ ਵਿਖੇ ਇੱਕ ਪਸ਼ੂ ਪਾਲਕ ਦੇ ਹਾਲ ਦਾ ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 10 ਦੇ ਕਰੀਬ ਪਸ਼ੂ ਜ਼ਖ਼ਮੀ ਵੀ ਹੋਏ ਹਨ। ਘਟਨਾ ਸਬੰਧੀ ਜਾਣਕਾਰੀ...
ਗੁਰੂ ਰਵਿਦਾਸ ਮੰਦਰ ਨੂੰ ਢਾਉਣ ਦੇ ਮਾਮਲੇ 'ਚ ਦਿੱਲੀ ਵਿਖੇ ਲੋਕਾਂ ਦਾ ਆਇਆ ਹੜ੍ਹ
. . .  1 day ago
ਸਤਲੁਜ ਦਰਿਆ ਦੀ ਮਾਰ ਹੁਣ ਰਾਸ਼ਟਰੀ ਮਾਰਗ 'ਤੇ ਵੀ ਪੈਣ ਲੱਗੀ
. . .  1 day ago
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਡੀ. ਐੱਸ. ਪੀ. ਦਫ਼ਤਰ ਘੇਰਿਆ
. . .  1 day ago
ਅਣਪਛਾਤੇ ਵਿਅਕਤੀਆਂ ਨੇ ਘਰ 'ਤੇ ਚਲਾਈਆਂ ਗੋਲੀਆਂ, ਮਾਂ-ਪੁੱਤ ਜ਼ਖ਼ਮੀ
. . .  1 day ago
ਰਿਸ਼ਵਤ ਲੈਂਦਿਆਂ ਰੇਲਵੇ ਵਿਭਾਗ ਦਾ ਸੀਨੀਅਰ ਸੈਕਸ਼ਨ ਇੰਜੀਨੀਅਰ ਰੰਗੇ ਹੱਥੀਂ ਕਾਬੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਹਾੜ ਸੰਮਤ 551
ਵਿਚਾਰ ਪ੍ਰਵਾਹ: ਮਨੁੱਖ ਦੇ ਔਗੁਣ ਤੇ ਗੁਣ ਉਸ ਦੀ ਬੋਲਚਾਲ ਤੋਂ ਜਾਣੇ ਜਾ ਸਕਦੇ ਹਨ।। -ਸ਼ੇਖ਼ ਸਾਅਦੀ

ਰੂਪਨਗਰ

ਕੰਵਲਪੁਨੀਤ ਕੌਰ ਨੇ ਪੀ.ਸੀ.ਐਸ. ਦੀ ਪ੍ਰੀਖਿਆ ਪਾਸ ਕਰਕੇ ਰੂਪਨਗਰ ਦਾ ਨਾਂਅ ਕੀਤਾ ਰੌਸ਼ਨ

ਰੂਪਨਗਰ, 16 ਜੂਨ (ਮਨਜਿੰਦਰ ਸਿੰਘ ਚੱਕਲ)-ਪੰਜਾਬ ਲੋਕ ਸੇਵਾ ਕਮਿਸ਼ਨ ਵਲੋਂ ਸਾਲ 2018 ਦੀ ਲਈ ਗਈ ਪੀ.ਸੀ.ਐਸ. (ਐਗਜ਼ੀਕਿਊਟਿਵ) ਦੀ ਪ੍ਰੀਖਿਆ ਕੰਵਲਪੁਨੀਤ ਕੌਰ ਨੇ ਪਾਸ ਕਰ ਰੂਪਨਗਰ ਦਾ ਨਾਂਅ ਰੌਸ਼ਨ ਕੀਤਾ ਹੈ | ਰੂਪਨਗਰ ਦੇ ਨਜ਼ਦੀਕੀ ਪਿੰਡ ਕੋਟਲਾ ਨਿਹੰਗ ਦੀ ਜੰਮਪਲ ...

ਪੂਰੀ ਖ਼ਬਰ »

ਤੂੜੀ ਨਾਲ ਲੱਦੇ ਓਵਰਲੋਡ ਟਰੱਕ ਨੇ ਤੋੜਿਆ ਲਾਲ ਬੱਤੀ ਸਿਗਨਲ ਪੋਲ

ਨੰਗਲ, 16 ਜੂਨ (ਪ੍ਰੋ: ਅਵਤਾਰ ਸਿੰਘ)-ਇਲਾਕੇ 'ਚ ਆਏ ਦਿਨ ਓਵਰਲੋਡ ਗੱਡੀਆਂ ਹਾਦਸਿਆਂ ਦਾ ਕਾਰਨ ਬਣਦੀਆਂ ਜਾ ਰਹੀਆਂ ਹਨ ਅਤੇ ਪ੍ਰਸ਼ਾਸਨ ਵਲੋਂ ਇਨ੍ਹਾਂ ਨੂੰ ਰੋਕਣ 'ਚ ਅਸਫਲ ਜਾਪ ਰਿਹਾ ਹੈ | ਇਨ੍ਹਾਂ ਓਵਰਲੋਡ ਟਿੱਪਰਾਂ, ਟਰੱਕਾਂ ਕਰਕੇ ਸ਼ਹਿਰ ਦੀਆਂ ਸੜਕਾਂ ਦਾ ਵੀ ਬੁਰਾ ...

ਪੂਰੀ ਖ਼ਬਰ »

ਪਾਣੀ ਦੀ ਕਿੱਲਤ ਦੂਰ ਕਰਨ ਲਈ 6 ਮਹੀਨਿਆਂ 'ਚ ਸ਼ਹਿਰ ਅੰਦਰ 3 ਨਵੇਂ ਟਿਊਬਵੈੱਲਾਂ ਨੂੰ ਮਿਲੀ ਮਨਜ਼ੂਰੀ ਤੇ 2 ਟੈਂਕੀਆਂ ਬਣਾਈਆਂ ਜਾਣਗੀਆਂ-ਸਪੀਕਰ ਰਾਣਾ ਕੇ.ਪੀ. ਸਿੰਘ

ਨੰਗਲ, 16 ਜੂਨ (ਪ੍ਰੀਤਮ ਸਿੰਘ ਬਰਾਰੀ)-ਨੰਗਲ ਸ਼ਹਿਰ ਅੰਦਰੋਂ ਪੀਣ ਵਾਲੇ ਪਾਣੀ ਦੀ ਕਿੱਲਤ ਦੂਰ ਕਰਨ ਲਈ ਵੱਖ-ਵੱਖ ਇਲਾਕਿਆਂ ਵਿਚ ਤਿੰਨ ਨਵੇਂ ਟਿਊਵਬੈੱਲ ਮਨਜ਼ੂਰ ਕਰਵਾਏ ਗਏ ਹਨ ਤੇ ਜਲਦ ਹੀ ਨਗਰ ਕੌਾਸਲ ਨੰਗਲ ਵਲੋਂ ਇਨ੍ਹਾਂ ਦੇ ਨਿਰਮਾਣ ਦਾ ਟੈਂਡਰ ਲਗਾ ਕੇ ਕੰਮ ...

ਪੂਰੀ ਖ਼ਬਰ »

ਬੈਂਸ ਦੇ ਦੁਕਾਨਦਾਰਾਂ ਵਲੋਂ ਪੀ. ਡਬਲਿਯੂ. ਡੀ. ਵਿਭਾਗ ਵਿਰੁੱਧ ਰੋਸ ਪ੍ਰਗਟ

ਨੂਰਪੁਰ ਬੇਦੀ, 16 ਜੂਨ (ਰਾਜੇਸ਼ ਚੌਧਰੀ ਤਖਤਗੜ੍ਹ•)-ਪੀ.ਡਬਲਿਯੂ.ਡੀ. ਵਿਭਾਗ ਦੇ ਅਧਿਕਾਰੀਆਂ ਦੀ ਲਾਪਰਵਾਹੀ ਦੇ ਚੱਲਦਿਆਂ ਪਿਛਲੇ ਕਰੀਬ ਇਕ ਹਫ਼ਤੇ ਤੋਂ ਧੂੜ ਮਿੱਟੀ ਫੱਕ ਰਹੇ ਬੱਸ ਅੱਡਾ ਬੈਂਸ ਦੇ ਦੁਕਾਨਦਾਰਾਂ ਨੇ ਅੱਜ ਵਿਭਾਗ ਵਿਰੁੱਧ ਰੋਸ ਦਾ ਪ੍ਰਗਟਾਵਾ ਕੀਤਾ ਹੈ | ਦੁਕਾਨਦਾਰ ਪ੍ਰਮੋਦ ਨੋਨੀ ਨੇ ਦੱਸਿਆ ਕਿ ਵਿਭਾਗ ਦੀ ਅਣਗਹਿਲੀ ਕਾਰਨ ਉਨ੍ਹ•ਾਂ ਦੀ ਦੁਕਾਨ ਦਾ ਮੁੱਖ ਸ਼ੀਸ਼ਾ ਵੀ ਪੱਥਰ ਵੱਜਣ ਕਾਰਣ ਟੁੱਟ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਰਜੀਤ ਸਿੰਘ ਸਿੱਧੂ, ਪ੍ਰਮੋਦ ਕੁਮਾਰ ਨੋਨੀ, ਜੀਵਨ ਕੁਮਾਰ, ਕਿਸ਼ੋਰੀ ਲਾਲ, ਲਵ ਕੁਮਾਰ, ਭੀਮ ਕੁਮਾਰ, ਸੋਨੀ ਆਦਿ ਦੁਕਾਨਦਾਰਾਂ ਨੇ ਦੱਸਿਆ ਕਿ ਬੈਂਸ ਤੋਂ ਕੁਲਾਰ ਰੱਤੇਵਾਲ ਨੂੰ ਵਾਇਆ ਤਖਤਗੜ੍ਹ• ਨਵੀਂ ਸੜਕ ਬਣਾਈ ਗਈ ਸੀ ਪ੍ਰੰਤੂ ਕੁਝ ਸਮੇਂ ਬਾਅਦ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੂੰ ਇਥੋਂ ਪੀਣ ਵਾਲੇ ਪਾਣੀ ਲਈ ਪਾਈਪ ਲਾਈਨ ਵਿਛਾਉਣ ਦਾ ਚੇਤਾ ਆ ਗਿਆ ਤੇ ਉਨ੍ਹ•ਾਂ ਕੁਝ ਹੀ ਸਮੇਂ ਬਾਅਦ ਇਸ ਨਵੀਂ ਬਣੀ ਸੜਕ ਨੂੰ ਸਾਈਡ ਤੋਂ ਪੁੱਟ ਕੇ ਸੜਕ ਦਾ ਸੱਤਿਆਨਾਸ਼ ਮਾਰ ਦਿੱਤਾ | ਹੁਣ ਜਦੋਂ ਪੀ. ਡਬਲਿਯੂ. ਡੀ. ਵਿਭਾਗ ਨੇ ਇਸ ਸੜਕ ਦੀ ਰਿਪੇਅਰ ਕਰਨੀ ਸ਼ੁਰੂ ਕੀਤੀ ਹੈ ਤਾਂ ਵਿਭਾਗ ਵਲੋਂ ਦੁਕਾਨਦਾਰਾਂ ਤੇ ਰਾਹਗੀਰਾਂ ਨੂੰ ਤੰਗ ਪ੍ਰੇਸ਼ਾਨ ਕਰਨ 'ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ | ਸੜਕ ਦੀ ਸਾਈਡ 'ਤੇ ਪਾਏ ਜਾ ਰਹੇ ਗਟਕੇ ਕਾਰਣ ਉੱਡਦੀ ਧੂੜ ਤੇ ਮਿੱਟੀ ਕਾਰਨ ਦੁਕਾਨਦਾਰਾਂ ਦੇ ਨੱਕ 'ਚ ਦਮ ਹੋਇਆ ਪਿਆ ਹੈ | ਦੁਕਾਨਾਂ 'ਚ ਪਿਆ ਸਮਾਨ ਧੂੜ ਕਾਰਨ ਖ਼ਰਾਬ ਹੋ ਰਿਹਾ ਹੈ | ਦੁਕਾਨਦਾਰਾਂ ਤੇ ਰਾਹਗੀਰਾਂ ਨੂੰ ਇਸ ਮਿੱਟੀ ਕਾਰਨ ਦਮੇ ਦਾ ਰੋਗ ਹੋਣ ਦੀਆਂ ਚਿੰਤਾਵਾਂ ਸਤਾ ਰਹੀਆਂ ਹਨ ਪ੍ਰੰਤੂ ਵਿਭਾਗ ਨੂੰ ਇਸ ਗੱਲ ਦੀ ਕੋਈ ਚਿੰਤਾ ਨਹੀਂ ਹੈ ਤੇ ਉਸ ਨੇ ਢੀਠਤਾਈ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ | ਦੁਕਾਨਦਾਰਾਂ ਨੇ ਦੱਸਿਆ ਕਿ ਵੱਡੇ- ਵੱਡੇ ਟਿੱਪਰਾਂ ਰਾਹੀਂ ਗਟਕਾ ਸੜਕ ਦੇ ਵਿਚਕਾਰ ਸੁੱਟ ਕੇ ਉਸ ਨੂੰ ਸੜਕ ਦੀ ਸਾਈਡ 'ਤੇ ਪੁੱਟੇ ਖੱਡੇ 'ਚ ਪਾਇਆ ਜਾ ਰਿਹਾ ਹੈ ਜਿਸ ਨਾਲ ਪੂਰੀ ਸੜਕ 'ਚ ਗਟਕਾ ਤੇ ਮਿੱਟੀ ਵਿਛ ਜਾਂਦੀ ਹੈ ਜਿਸ ਕਾਰਨ ਇਥੋਂ ਵਾਹਨ ਲੰਘਣ ਸਮੇਂ ਉੱਡਦੀ ਧੂੜ ਕਾਰਨ ਪਿੱਛੇ ਹਨੇਰਾ ਛਾ ਜਾਂਦਾ ਹੈ ਤੇ ਇਸ ਮਿੱਟੀ ਕਾਰਨ ਜਿੱਥੇ ਹਮੇਸ਼ਾ ਦੁਰਘਟਨਾਵਾਂ ਦਾ ਖ਼ਤਰਾ ਬਣਿਆ ਰਹਿੰਦਾ ਹੈ ਉੱਥੇ ਦੁਕਾਨਦਾਰਾਂ ਦਾ ਆਰਥਿਕ ਨੁਕਸਾਨ ਵੀ ਹੋ ਰਿਹਾ ਹੈ | ਸੜਕ 'ਤੇ ਖਿਲਰੇ ਪੱਥਰ ਨੇ ਗੱਡੀ ਦੇ ਟਾਇਰ ਹੇਠੋਂ ਨਿਕਲ ਕੇ ਨੋਨੀ ਕਲਾਥ ਹਾਊਸ ਦੀ ਦੁਕਾਨ ਦਾ ਮੇਨ ਸ਼ੀਸ਼ਾ ਵੀ ਤੋੜ ਦਿੱਤਾ ਪ੍ਰੰਤੂ ਵਿਭਾਗ ਹਾਲੇ ਵੀ ਬੇਸ਼ਰਮੀ ਨਾਲ ਦੇਖ ਰਿਹਾ ਹੈ | ਦੁਕਾਨਦਾਰਾਂ ਨੇ ਕਿਹਾ ਕਿ ਵਿਭਾਗ ਨੂੰ ਚਾਹੀਦਾ ਹੈ ਕਿ ਸੜਕ 'ਤੇ ਖਿਲਰਿਆ ਪੱਥਰ ਤੇ ਮਿੱਟੀ ਲੇਬਰ ਨੂੰ ਲਗਾ ਕੇ ਹਟਾਇਆ ਜਾਣਾ ਚਾਹੀਦਾ ਹੈ | ਦੁਕਾਨਦਾਰਾਂ ਨੇ ਇਹ ਵੀ ਦੱਸਿਆ ਕਿ ਇਸ ਸਬੰਧੀ ਕੁਝ ਦਿਨ ਪਹਿਲਾਂ ਐਸ.ਡੀ.ਓ. ਪੀ.ਜੇ.ਐਸ. ਧਾਲੀਵਾਲ ਨੂੰ ਵੀ ਦੱਸਿਆ ਗਿਆ ਸੀ ਤਾਂ ਉਨ੍ਹ•ਾਂ ਵਿਸ਼ਵਾਸ ਦਿਵਾਇਆ ਸੀ ਕਿ ਸੜਕ 'ਤੇ ਡਿੱਗਿਆ ਪੱਥਰ ਹਟਵਾ ਦਿੱਤਾ ਜਾਵੇਗਾ ਤੇ ਇਕ ਪਾਣੀ ਦਾ ਟੈਂਕਰ ਪਾਣੀ ਦਾ ਰੋਜ਼ਾਨਾ ਛਿੜਕਾਅ ਕਰਿਆ ਕਰੇਗਾ ਪ੍ਰੰਤੂ ਪਿਛਲੇ ਇਕ ਹਫ਼ਤੇ ਤੋਂ ਨਾ ਹੀ ਪਾਣੀ ਦਾ ਟੈਂਕਰ ਆਇਆ ਤੇ ਨਾ ਹੀ ਸੜਕ ਤੋਂ ਪੱਥਰ ਹਟਵਾਇਆ ਗਿਆ | ਦੁਕਾਨਦਾਰਾਂ ਨੇ ਵਿਭਾਗ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਅਗਰ ਅਗਲੇ ਇਕ ਦੋ ਦਿਨਾਂ 'ਚ ਰਾਹਗੀਰਾਂ ਤੇ ਦੁਕਾਨਦਾਰਾਂ ਦੀ ਮੁਸ਼ਕਿਲ ਦਾ ਹੱਲ ਨਾ ਕੀਤਾ ਗਿਆ ਤਾਂ ਉਹ ਬੈਂਸ ਵਿਖੇ ਮੁੱਖ ਚੌਕ 'ਤੇ ਧਰਨਾ ਲਗਾਉਣ ਲਈ ਮਜ਼ਬੂਰ ਹੋਣਗੇ ਜਿਸ ਦੀ ਸਾਰੀ ਜ਼ਿੰਮੇਵਾਰੀ ਪੀ.ਡਬਲਿਯੂ.ਡੀ. ਵਿਭਾਗ ਦੀ ਹੋਵੇਗੀ |


ਖ਼ਬਰ ਸ਼ੇਅਰ ਕਰੋ

'ਲੀਜ਼ ਬਾਰੂਦ' 'ਤੇ ਬੈਠੇ ਨੰਗਲ ਦੇ ਇਕ ਹਜ਼ਾਰ ਪਰਿਵਾਰ ਖੌਫ਼ਜ਼ਦਾ

ਨੰਗਲ, 16 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਬਿਆਸ ਪ੍ਰਬੰਧ ਬੋਰਡ ਦੇ ਬਹੁਤ ਹੀ ਸਖ਼ਤ ਰੁਖ਼ ਕਾਰਨ ਨੰਗਲ ਦੇ ਇਕ ਹਜ਼ਾਰ ਪਰਿਵਾਰ ਖੌਫ਼ਜ਼ਦਾ ਹਨ | ਭਾਖੜਾ ਡੈਮ ਦੇ ਨਿਰਮਾਣ ਸਮੇਂ (1948-63) 'ਚ ਜੰਗਲ ਕੱਟ ਕੇ ਨੰਗਲ ਵਸਾਇਆ ਗਿਆ | ਉਸ ਵੇਲੇ ਸਮਾਂ ਹੀ ਕੁਝ ਹੋਰ ਸੀ | ਲੋਕਾਂ ...

ਪੂਰੀ ਖ਼ਬਰ »

ਸਾਲਾਨਾ ਧਾਰਮਿਕ ਸਮਾਗਮ ਕਰਵਾਇਆ

ਸੁਖਸਾਲ, 16 ਜੂਨ (ਧਰਮ ਪਾਲ)-ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਪਿੰਡ ਮਹਿਲਵਾਂ ਵਿਖੇ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਬਾਬਾ ਅਵਤਾਰ ਸਿੰਘ ਤੇ ਰਜਿੰਦਰ ਸਿੰਘ ਸਹਿਜੋਵਾਲ ਦੇ ਰਾਗੀ ਜਥੇ ਨੇ ...

ਪੂਰੀ ਖ਼ਬਰ »

7 ਲੱਖ ਚੋਰੀ ਦੇ ਸਕਰੈਪ ਸਮੇਤ ਟਰੱਕ ਡਰਾਈਵਰ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 16 ਜੂਨ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਦੀ ਪੁਲਿਸ ਨੇ ਇਕ ਟਰੱਕ ਚਾਲਕ ਨੂੰ ਚੋਰੀ ਦੇ ਸਕਰੈਪ ਸਮੇਤ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਟਰੱਕ ਡਰਾਈਵਰ ਦੀ ਪਛਾਣ ਰਾਮਪਾਲ ਵਾਸੀ ਪਿੰਡ ਮੱਕੜਿਆਂ ਵਜੋਂ ਹੋਈ ਹੈ | ਪੁਲਿਸ ਨੇ ਕਾਬੂ ਕਰਨ ...

ਪੂਰੀ ਖ਼ਬਰ »

ਇੰਡੀਅਨ ਮੈਡੀਕਲ ਐਸੋ: ਦੀ ਅਗਵਾਈ 'ਚ ਜ਼ਿਲ੍ਹੇ ਦੇ ਡਾਕਟਰਾਂ ਵਲੋਂ ਹੜਤਾਲ ਅੱਜ

ਰੂਪਨਗਰ, 16 ਜੂਨ (ਸਟਾਫ ਰਿਪੋਰਟਰ)-ਜ਼ਿਲ੍ਹਾ ਰੂਪਨਗਰ ਦੇ ਡਾਕਟਰ 17 ਜੂਨ ਨੂੰ ਮੁਕੰਮਲ ਹੜਤਾਲ 'ਤੇ ਰਹਿਣਗੇ | ਇਸ ਦੀ ਜਾਣਕਾਰੀ ਆਈ.ਐਮ.ਏ. ਦੇ ਜ਼ਿਲ੍ਹਾ ਪ੍ਰਧਾਨ ਡਾ: ਅਜੇ ਜਿੰਦਲ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ਭਾਰਤ ਭਰ ਦੇ ਸਮੂਹ ਡਾਕਟਰਾਂ ਵਲੋਂ ਕਲਕੱਤਾ ਮੈਡੀਕਲ ...

ਪੂਰੀ ਖ਼ਬਰ »

ਆਸਟ੍ਰੇਲੀਆ 'ਚ ਮੱਲਾਂ ਮਾਰ ਕੇ ਵਾਪਸ ਪਰਤੇ ਕਬੱਡੀ ਖਿਡਾਰੀ ਕਾਲੂ ਗਰਚਾ ਦਾ ਭਰਵਾਂ ਸਵਾਗਤ

ਸ੍ਰੀ ਚਮਕੌਰ ਸਾਹਿਬ, 16 ਜੂਨ (ਜਗਮੋਹਣ ਸਿੰਘ ਨਾਰੰਗ)- ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਕਬੱਡੀ ਅਕੈਡਮੀ ਸ੍ਰੀ ਚਮਕੌਰ ਸਾਹਿਬ ਦਾ ਵਿਸ਼ਵ ਪ੍ਰਸਿੱਧ ਸਟਾਰ ਰੇਡਰ ਕਾਲੂ ਗਰਚਾ ਅੱਜ ਅਸਟ੍ਰੇਲੀਆ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਤੋਂ ਬਾਅਦ ਵਤਨ ਪਰਤਿਆ ਜਿਸ ਦਾ ...

ਪੂਰੀ ਖ਼ਬਰ »

ਅਗਨੀ ਪੀੜਤਾਂ ਦੇ ਮੁੜ ਵਸੇਵੇਂ ਲਈ ਬੂਥ ਮਾਰਕੀਟ ਵਿਕਸਿਤ ਕਰਾਂਗੇ-ਰਾਣਾ ਕੇ.ਪੀ.

ਸ੍ਰੀ ਅਨੰਦਪੁਰ ਸਾਹਿਬ, 16 ਜੂਨ (ਨਿੱਕੂਵਾਲ,ਕਰਨੈਲ ਸਿੰਘ)- ਹਲਕੇ ਦੇ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਅਜਾਇਬ ਘਰ ਨੇੜੇ ਅਗਨੀ ਪੀੜਤ ਦੁਕਾਨਦਾਰਾਂ ਦੇ ਮੁੜ ਵਸੇਵੇਂ ਲਈ ਬੱਸ ਅੱਡੇ ਦੇ ...

ਪੂਰੀ ਖ਼ਬਰ »

ਅਨਮੋਲ ਸਿੱਖਿਆ ਕੇਂਦਰ ਗੰਗੂਵਾਲ ਮੋੜ ਦਾ ਬੀ.ਏ. ਸਮੈਸਟਰ ਪਹਿਲਾ ਦਾ ਨਤੀਜਾ ਰਿਹਾ ਸੌ ਫ਼ੀਸਦੀ

ਢੇਰ, 16 ਜੂਨ (ਸ਼ਿਵ ਕੁਮਾਰ ਕਾਲੀਆ)-ਅਨਮੋਲ ਸਿੱਖਿਆ ਕੇਂਦਰ ਗੰਗੂਵਾਲ ਮੋੜ ਦੇ ਪਿ੍ੰਸੀਪਲ ਸ੍ਰੀਮਤੀ ਜਸਬੀਰ ਕੌਰ ਬਡਿਆਲ ਨੇ ਦੱਸਿਆ ਕਿ ਇਕ ਦਿਨ ਪਹਿਲਾਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਬੀ.ਏ. ਸਮੈਸਟਰ ਪਹਿਲਾ ਦਾ ਨਤੀਜਾ ਘੋਸ਼ਿਤ ਕੀਤਾ ਹੈ | ਜਿਸ ਵਿਚ ਅਨਮੋਲ ...

ਪੂਰੀ ਖ਼ਬਰ »

ਮੋਰਿੰਡਾ ਵਿਚ ਲੱਗੇ ਖ਼ੂਨਦਾਨ ਕੈਂਪ ਦੌਰਾਨ 185 ਖ਼ੂਨਦਾਨੀਆਂ ਨੇ ਦਿੱਤਾ ਖ਼ੂਨ

ਮੋਰਿੰਡਾ, 16 ਜੂਨ (ਕੰਗ)-ਅੱਜ ਮੋਰਿੰਡਾ-ਰੂਪਨਗਰ ਸੜਕ 'ਤੇ ਪੈਂਦੇ ਸੰਤ ਨਿਰੰਕਾਰੀ ਭਵਨ ਵਿਚ ਸੰਤ ਨਿਰੰਕਾਰੀ ਚੈਰੀਟੇਬਲ ਫਾਊਾਡੇਸ਼ਨ ਬ੍ਰਾਂਚ ਮੋਰਿੰਡਾ ਵਲੋਂ ਖ਼ੂਨਦਾਨ ਕੈਂਪ ਲਾਇਆ | ਇਸ ਸਬੰਧੀ ਮੋਰਿੰਡਾ ਬ੍ਰਾਂਚ ਦੇ ਮੁਖੀ ਇੰਦਰਮੋਹਨ ਗੁਲਾਟੀ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰ ਯੂਨੀਅਨ ਰੂਪਨਗਰ ਦੀ ਮਹੀਨਾਵਾਰ ਮੀਟਿੰਗ

ਰੂਪਨਗਰ, 16 ਜੂਨ (ਸਤਨਾਮ ਸਿੰਘ ਸੱਤੀ)-ਪੰਜਾਬ ਪੈਨਸ਼ਨਰਜ਼ ਯੂਨੀਅਨ ਰੂਪਨਗਰ ਦੀ ਮਹੀਨਾਵਾਰ ਮੀਟਿੰਗ ਨਸੀਬ ਸਿੰਘ ਜੜੋਤ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਪੰਜਾਬ ਸਰਕਾਰ ਦੇ ਸਮੂਹ ਪੈਨਸ਼ਨਰਾਂ ਨੂੰ ਆ ਰਹੀਆਂ ਮੁਸ਼ਕਲਾਂ ਅਤੇ ਸਮੱਸਿਆਵਾਂ ਉੱਤੇ ਵਿਚਾਰ ...

ਪੂਰੀ ਖ਼ਬਰ »

ਕਬੀਰ ਜੈਅੰਤੀ ਨੂੰ ਸਮਰਪਿਤ ਧਾਮ ਝਾਂਡੀਆਂ ਕਲਾਂ ਵਿਖੇ ਸੰਤ ਸਮਾਗਮ

ਨੂਰਪੁਰ ਬੇਦੀ, 16 ਜੂਨ (ਵਿੰਦਰਪਾਲ ਝਾਂਡੀਆਂ, ਹਰਦੀਪ ਸਿੰਘ ਢੀਂਡਸਾ)-ਸੰਸਾਰ ਵਿਚ ਪਾਪ ਤੇ ਪੁੰਨ ਭਾਵ ਸ਼ੁੱਭ ਤੇ ਅਸ਼ੁੱਭ ਦੋ ਹੀ ਤਰ੍ਹਾਂ ਦੇ ਕਰਮ ਮਨੁੱਖ ਕਰਦਾ ਹੈ | ਇਸ ਕਰਕੇ ਸ਼ੁੱਭ ਕਰਮਾਂ ਦਾ ਫਲ ਸੁੱਖ ਅਤੇ ਅਸ਼ੁੱਭ ਕਰਮਾਂ ਦਾ ਫਲ ਦੁੱਖ ਹੁੰਦਾ ਹੈ | ਇਹ ਅਨਮੋਲ ...

ਪੂਰੀ ਖ਼ਬਰ »

ਸ਼ਹੀਦ ਕਰਮਜੀਤ ਸਿੰਘ ਹਾਫੀਜ਼ਾਬਾਦ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ

ਬੇਲਾ, 16 ਜੂਨ (ਮਨਜੀਤ ਸਿੰਘ ਸੈਣੀ)-ਸ਼ਹੀਦ ਕੌਮ ਅਤੇ ਦੇਸ਼ ਦਾ ਸਰਮਾਇਆ ਹੁੰਦੇ ਹਨ ਸ਼ਹੀਦ ਦੇ ਪਰਿਵਾਰ ਦੀ ਦੇਖਭਾਲ ਦਾ ਜ਼ਿੰਮਾ ਸਰਕਾਰ ਦਾ ਹੁੰਦਾ ਹੈ ਇਸ ਲਈ ਸ਼ਹੀਦ ਕਰਮਜੀਤ ਸਿੰਘ ਹਾਫੀਜਾਬਾਦ ਦੇ ਪਰਿਵਾਰ ਦੀ ਸਾਂਭ ਸੰਭਾਲ ਕਰਨ ਲਈ ਕਰਮਜੀਤ ਸਿੰਘ ਦੀ ਭੈਣ ਨੂੰ ...

ਪੂਰੀ ਖ਼ਬਰ »

ਧੋਖੇ ਨਾਲ ਖਾਤੇ 'ਚੋਂ ਕਢਵਾਏ ਪੈਸੇ

ਖਰੜ, 16 ਜੂਨ (ਗੁਰਮੁੱਖ ਸਿੰਘ ਮਾਨ)-ਪੰਜਾਬ ਨੈਸ਼ਨਲ ਬੈਂਕ ਖਰੜ ਦਾ ਖਪਤਕਾਰ ਅੱਜ ਸਵੇਰੇ ਉਸ ਸਮੇਂ ਹੈਰਾਨ ਰਹਿ ਗਿਆ, ਜਦੋਂ ਉਸ ਨੂੰ ਆਪਣੇ ਮੋਬਾਈਲ ਫੋਨ 'ਤੇ ਉਸ ਦੇ ਖਾਤੇ 'ਚੋਂ ਪੈਸੇ ਨਿਕਲਣ ਸਬੰਧੀ ਮੈਸੇਜ਼ ਆਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਖਰੜ ਨੇੜਲੇ ਪਿੰਡ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਪ੍ਰੋਗਰਾਮਾਂ ਸਬੰਧੀ ਮੀਟਿੰਗ

ਨੰਗਲ, 16 ਜੂਨ (ਪ੍ਰੋ: ਅਵਤਾਰ ਸਿੰਘ)- ਭਾਰਤ ਵਿਕਾਸ ਪ੍ਰੀਸ਼ਦ ਨੰਗਲ ਸ਼ਾਖਾ ਅਤੇ ਭਾਖੜਾ ਨੰਗਲ ਸ਼ਾਖਾ ਦੀ ਸਾਂਝੇ ਤੌਰ 'ਤੇ ਪੰਜਾਬ ਰਾਜ ਭਾਰਤ ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ਸੋਮ ਨਾਥ ਸ਼ਰਮਾ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ ਜਿਸ ਵਿਚ ਡਾ: ਸ਼ਤੀਸ਼ ਕੌਸ਼ਿਕ ਉਪ ...

ਪੂਰੀ ਖ਼ਬਰ »

ਭੱਠਿਆਂ ਤੇ ਹੋਰ ਮਾਈਗ੍ਰੇਟਡ ਆਬਾਦੀ ਵਿਖੇ ਪੋਲੀਓ ਦੀਆਂ ਬੂੰਦਾਂ ਪਿਲਾਈਆਂ

ਨੂਰਪੁਰ ਬੇਦੀ, 16 ਜੂਨ (ਵਿੰਦਰਪਾਲ ਝਾਂਡੀਆਂ)-ਐਸ.ਐਮ.ਓ. ਡਾ. ਸ਼ਿਵ ਕੁਮਾਰ ਦੀ ਅਗਵਾਈ ਵਿਚ ਅੱਜ ਨੈਸ਼ਨਲ ਪਲਸ ਪੋਲੀਓ ਮੁਹਿੰਮ ਤਹਿਤ ਸਿਹਤ ਵਿਭਾਗ ਦੀ ਟੀਮ ਵਲੋਂ ਬਾਹਮਣ ਮਾਜਰਾ, ਭਿੰਡਰ ਨਗਰ, ਜਟਵਾਹੜ, ਅਬਿਆਣਾ, ਝਾਂਡੀਆਂ ਕਲਾਂ ਆਦਿ ਪਿੰਡਾਂ 'ਚ ਤੇ ਇੱਟਾਂ ਦੇ ਭੱਠਿਆਂ ...

ਪੂਰੀ ਖ਼ਬਰ »

ਭਗਤ ਕਬੀਰ ਜੀ ਦਾ ਪ੍ਰਕਾਸ਼ ਉਤਸਵ ਹਜ਼ਰਤ ਖ਼ਵਾਜ਼ਾ ਅਜਮੇਰੀ ਵਾਲੀ ਸਰਕਾਰੀ ਦੇ ਪਵਿੱਤਰ ਸਥਾਨ 'ਤੇ ਮਨਾਇਆ

ਰੂਪਨਗਰ, 16 ਜੂਨ (ਮਨਜਿੰਦਰ ਸਿੰਘ ਚੱਕਲ)-ਐਤਵਾਰ ਨੂੰ ਮੁਹੱਲਾ ਫੂਲ ਚੱਕਰ ਵਿਖੇ ਭਗਤ ਕਬੀਰ ਜੀ ਦਾ ਪ੍ਰਕਾਸ਼ ਉਤਸਵ ਹਜ਼ਰਤ ਖ਼ਵਾਜਾ ਅਜਮੇਰੀ ਵਾਲੀ ਸਰਕਾਰੀ ਦੇ ਪਵਿੱਤਰ ਸਥਾਨ 'ਤੇ ਮਨਾਇਆ ਗਿਆ ਅਤੇ ਪੂਜਾ ਕੀਤੀ ਗਈ | ਇਸ ਦੌਰਾਨ ਮੁੱਖ ਸੇਵਾਦਾਰ ਸਤਨਾਮ ਸਿੰਘ ਭੋਲਾ ਤੇ ...

ਪੂਰੀ ਖ਼ਬਰ »

ਅਬਿਆਣਾ ਤੋਂ ਰੋਪੜ ਮਾਰਗ ਦਾ ਕੰਮ ਸ਼ੁਰੂ ਹੋਣ 'ਤੇ ਕਾਂਗਰਸੀ ਆਗੂਆਂ ਨੇ ਪ੍ਰਗਟਾਈ ਖੁਸ਼ੀ

ਨੂਰਪੁਰ ਬੇਦੀ, 16 ਜੂਨ (ਹਰਦੀਪ ਸਿੰਘ ਢੀਂਡਸਾ)-ਅਬਿਆਣਾ ਤੋਂ ਰੂਪਨਗਰ ਮਾਰਗ ਦੀ ਸੜਕ ਦੇ ਨਿਰਮਾਣ ਦਾ ਕੰਮ ਜੋ ਕਿ ਬੀਤੇ ਕਈ ਸਾਲਾਂ ਤੋਂ ਰੁਕਿਆ ਹੋਇਆ ਸੀ ਉਹ ਮੁੜ ਸ਼ੁਰੂ ਹੋਣ 'ਤੇ ਕਾਂਗਰਸੀ ਆਗੂਆਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ | ਅੱਜ ਇਸ ਸੜਕ ਦਾ ਜਾਇਜ਼ਾ ਲੈਣ ...

ਪੂਰੀ ਖ਼ਬਰ »

ਰਾਜਗਿਰੀ ਵਿਖੇ ਅਚਾਨਕ ਸ਼ਾਰਟ ਸਰਕਟ ਕਾਰਨ ਘਰ ਨੂੰ ਲੱਗੀ ਅੱਗ ਨਾਲ ਲੱਖਾਂ ਦਾ ਘਰੇਲੂ ਸੜਿਆ

ਨੂਰਪੁਰ ਬੇਦੀ, 15 ਜੂਨ (ਵਿੰਦਰਪਾਲ ਝਾਂਡੀਆਂ)-ਨੂਰਪੁਰ ਬੇਦੀ ਬਲਾਕ ਦੇ ਪਿੰਡ ਰਾਜਗਿਰੀ ਵਿਖੇ ਬੀਤੀ ਰਾਤ ਇੱਕ ਘਰ ਨੂੰ ਅਚਾਨਕ ਬਿਜਲੀ ਤਾਰ ਦੇ ਸ਼ਾਰਟ ਸਰਕਟ ਕਾਰਨ ਲੱਗੀ ਅੱਗ ਨਾਲ ਇੱਕ ਗ਼ਰੀਬ ਪਰਿਵਾਰ ਦਾ ਕਰੀਬ ਦੋ ਲੱਖ ਰੁਪਏ ਦਾ ਘਰੇਲੂ ਤੇ ਹੋਰ ਸਮਾਨ ਸੜ ਕੇ ਸੁਆਹ ...

ਪੂਰੀ ਖ਼ਬਰ »

ਐਵੋਕਾਡੋ, ਡਰੈਗਨ ਫਰੂਟ ਤੇ ਸਟਰਾਬੈਰੀ ਦੀ ਬਾਗਬਾਨੀ ਅਪਣਾ ਕੇ ਕਿਸਾਨ ਨੇ ਛੱਡਿਆ ਰਵਾਇਤੀ ਫ਼ਸਲੀ ਚੱਕਰ

ਨੂਰਪੁਰ ਬੇਦੀ, 16 ਜੂਨ (ਵਿੰਦਰਪਾਲ ਝਾਂਡੀਆਂ)- ਕਿਸਾਨਾਂ ਨੂੰ ਰਿਵਾਇਤੀ ਫ਼ਸਲੀ ਚੱਕਰ ਛੱਡ ਕੇ ਫਲਾਂ ਅਤੇ ਸਬਜ਼ੀਆਂ ਦੀ ਕਾਸ਼ਤ ਕਰਨ ਲਈ ਪ੍ਰੇਰਿਤ ਕਰਨ ਵੱਲ ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਬਾਗਬਾਨੀ ਵਿਭਾਗ ਵਲੋਂ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ ਜਿਸ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਅਵਾਸ ਯੋਜਨਾ ਹੇਠ ਵਧੀਕ ਪ੍ਰੋਜੈਕਟ ਡਾਇਰੈਕਟਰ ਦੀ ਲਾਭਪਾਤਰੀਆਂ ਨਾਲ ਮੀਟਿੰਗ

ਰੂਪਨਗਰ, 16 ਜੂਨ (ਸਤਨਾਮ ਸਿੰਘ ਸੱਤੀ)-ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਸ਼ਹਿਰ ਦੇ ਗ਼ਰੀਬ ਲੋਕਾਂ ਵਲੋਂ ਅਪਲਾਈ ਕੀਤੀ (1.50 ਲੱਖ ਰੁਪਏ ਪ੍ਰਤੀ ਲਾਭਪਾਤਰੀ) ਲੋਕਾਂ ਵਲੋਂ ਗਰਾਂਟ ਜਾਰੀ ਕਰਨ ਦੇ ਕੰਮ ਵਿਚ ਤੇਜ਼ੀ ਲਿਆਉਣ ਲਈ ਨਗਰ ਕੌਾਸਲ ਵਿਖੇ ਇੱਕ ਵਿਸ਼ੇਸ਼ ਮੀਟਿੰਗ ...

ਪੂਰੀ ਖ਼ਬਰ »

ਚਨੌਲੀ ਸਕੂਲ ਨੂੰ ਰਾਸ਼ੀ ਦਾਨ

ਨੂਰਪੁਰ ਬੇਦੀ, 16 ਜੂਨ (ਹਰਦੀਪ ਸਿੰਘ ਢੀਂਡਸਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਨੌਲੀ ਬੱਸੀ ਵਿਖੇ ਵੱਖ-ਵੱਖ ਪਿੰਡਾਂ ਦੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਬਣ ਰਹੀ ਨਵੀਂ ਇਮਾਰਤ ਦੇ ਚਾਰ ਕਮਰਿਆਂ ਅਤੇ ਬਰਾਂਡੇ ਲਈ ਸ਼ਹੀਦ ਬਘੇਲ ਸਿੰਘ ਚਨੌਲੀ ਦੇ ਪਰਿਵਾਰਕ ...

ਪੂਰੀ ਖ਼ਬਰ »

ਮੀਆਂ ਰਾਣਾ ਦਰਗਾਹ ਮਹੈਣ ਵਿਖੇ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ

ਢੇਰ, 16 ਜੂਨ (ਸ਼ਿਵ ਕੁਮਾਰ ਕਾਲੀਆ)-ਇਲਾਕੇ ਦੀ ਇਤਿਹਾਸਕ ਦਰਗਾਹ ਸ੍ਰੀ ਮੀਆਂ ਰਾਣਾ ਪਿੰਡ ਮਹੈਣ ਵਿਖੇ ਸਾਲਾਨਾ ਧਾਰਮਿਕ ਸਮਾਗਮ ਬਹੁਤ ਹੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਦਰਗਾਹ 'ਤੇ ਚਾਦਰ ਚੜ੍ਹਾਉਣ ਦੀ ਰਸਮ ਦਰਗਾਹ ਦੇ ਮੁੱਖ ਸੇਵਾਦਾਰ ਬਾਬਾ ਮੁਰਾਦ ਅਲੀ ਅਤੇ ...

ਪੂਰੀ ਖ਼ਬਰ »

ਵਿਸ਼ਵ ਖ਼ੂਨਦਾਨੀ ਦਿਵਸ ਮੌਕੇ ਖ਼ੂਨਦਾਨ ਕੈਂਪ ਅਤੇ ਜਾਗਰੂਕਤਾ ਰੈਲੀ ਕੱਢੀ

21 ਯੂਨਿਟ ਖ਼ੂਨ ਇਕੱਤਰ ਰੂਪਨਗਰ, 16 ਜੂਨ (ਸਤਨਾਮ ਸਿੰਘ ਸੱਤੀ)-ਅੱਜ ਵਿਸ਼ਵ ਖ਼ੂਨਦਾਨੀ ਦਿਵਸ ਮੌਕੇ ਜ਼ਿਲ੍ਹਾ ਯੂਥ ਕਲੱਬਜ਼ ਤਾਲਮੇਲ ਕਮੇਟੀ ਰੂਪਨਗਰ ਵਲੋਂ ਬਲੱਡ ਬੈਂਕ ਹਸਪਤਾਲ ਰੂਪਨਗਰ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਮੌਕੇ ਸਰਕਾਰੀ ਨਰਸਿੰਗ ਕਾਲਜ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 16 ਜੂਨ (ਜਗਮੋਹਣ ਸਿੰਘ ਨਾਰੰਗ)- ਆਮ ਆਦਮੀ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਹਲਕਾ ਇੰਚਾਰਜ ਡਾ. ਚਰਨਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜਿੱਥੇ ਪਾਰਟੀ ਦੀ ਬਿਹਤਰੀ ਲਈ ਵਿਚਾਰਾਂ ਕੀਤੀਆਂ ਗਈਆਂ, ਉੱਥੇ ਪੰਜਾਬ ਦੇ ਮੌਜੂਦਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX